Punjab School Education - Nirpakh Post

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ
ਚੰਡੀਗੜ੍ਹ, 11 ਮਈ:

ਪੰਜਾਬ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਦੇਸ਼ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉਭਰਿਆ ਹੈ। ਨੀਤੀ (ਨੈਸ਼ਨਲ ਇੰਸਟੀਚਿਊਸ਼ਨ ਫਾਰ ਟ੍ਰਾਂਸਫਾਰਮਿੰਗ ਇੰਡੀਆ) ਆਯੋਗ ਦੀ ਨਵੀਂ ਰਿਪੋਰਟ ਵਿੱਚ ਭਗਵੰਤ ਮਾਨ ਸਰਕਾਰ ਦੇ ਸਿੱਖਿਆ ਸੁਧਾਰਾਂ ਨੂੰ ਕੌਮੀ ਦਰਜਾਬੰਦੀ ਵਿੱਚ ਸਿਖਰਲਾ ਸਥਾਨ ਦਿੱਤਾ ਗਿਆ ਹੈ।

ਰਿਪੋਰਟ ਮੁਤਾਬਕ ਪੰਜਾਬ ਨੂੰ ਬੁਨਿਆਦੀ ਸਿੱਖਿਆ, ਡਿਜੀਟਲ ਬੁਨਿਆਦੀ ਢਾਂਚੇ ਅਤੇ ਸਕੂਲੀ ਸਹੂਲਤਾਂ ਵਿੱਚ ਪਹਿਲਾ ਦਰਜਾ ਦਿੱਤਾ ਗਿਆ ਹੈ। ਸੂਬੇ ਨੇ ਭਾਸ਼ਾ ਅਤੇ ਗਣਿਤ ਵਿੱਚ ਕੇਰਲ ਨਾਲੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਨਾਲ ਹੀ ਸਰਕਾਰੀ ਸਕੂਲਾਂ ਵਿੱਚ ਸਮਾਰਟ ਕਲਾਸਰੂਮ, ਇੰਟਰਨੈਟ ਪਹੁੰਚ ਅਤੇ ਕੰਪਿਊਟਰਾਂ ਦੀ ਉਪਲਬਧਤਾ ਵਿੱਚ ਵੀ ਵੱਡੇ ਪੱਧਰ ‘ਤੇ ਵਿਸਤਾਰ ਕੀਤਾ ਗਿਆ ਹੈ।

ਇੱਕ ਵੀਡੀਓ ਸੰਦੇਸ਼ ਰਾਹੀਂ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “‘ਜੋ ਬੀਜੋਗੇ ਉਹੀ ਵੱਢੋਗੇ’ ਦੇ ਕਥਨ ਅਨੁਸਾਰ, ਸੂਬੇ ਨੇ ਸਿੱਖਿਆ ਵਿੱਚ ਇਮਾਨਦਾਰੀ ਨਾਲ ਨਿਵੇਸ਼ ਕੀਤਾ ਹੈ। ਸੂਬਾ ਸਰਕਾਰ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਨੂੰ ਅਪਗ੍ਰੇਡ ਕੀਤਾ, ਸਿਸਟਮ ਨੂੰ ਮਜ਼ਬੂਤ ਕੀਤਾ, ਸਮਾਰਟ ਕਲਾਸਰੂਮਾਂ ਦੀ ਸ਼ੁਰੂਆਤ ਕੀਤੀ ਅਤੇ ਅਧਿਆਪਕਾਂ ਨੂੰ ਉੱਨਤ ਸਿਖਲਾਈ ਪ੍ਰਦਾਨ ਕੀਤੀ। ਅੱਜ ਉਨ੍ਹਾਂ ਯਤਨਾਂ ਨੂੰ ਬੂਰ ਪੈ ਗਿਆ ਹੈ। ਸੂਬਾ ਸਰਕਾਰ ਨੇ ਬਿਹਤਰ ਨਿਵੇਸ਼ ਕੀਤਾ, ਜਿਸ ਦੇ ਹੁਣ ਸ਼ਾਨਦਾਰ ਨਤੀਜੇ ਮਿਲ ਰਹੇ ਹਨ।”

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਦੀ ਪ੍ਰਾਪਤੀ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, “ਨੀਤੀ ਆਯੋਗ, ਭਾਰਤ ਸਰਕਾਰ ਦੇ ਪ੍ਰਮੁੱਖ ਅਦਾਰਿਆਂ ਵਿੱਚੋਂ ਇੱਕ ਹੈ ਜਿਸ ਨੇ ਨਵੇਂ ਅੰਕੜੇ ਜਾਰੀ ਕੀਤੇ ਹਨ। ਇਹਨਾਂ ਅੰਕੜਿਆਂ ਮੁਤਾਬਕ ਪੰਜਾਬ ਨੇ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਪਹਿਲਾ ਸਥਾਨ ਹਾਸਲ ਕਰ ਲਿਆ ਹੈ। ਤੀਜੀ ਜਮਾਤ ਦੀ ਭਾਸ਼ਾ ਵਿੱਚ ਪੰਜਾਬ ਨੇ 82 ਫ਼ੀਸਦ ਅੰਕ ਪ੍ਰਾਪਤ ਕੀਤੇ ਜਦੋਂ ਕਿ ਕੇਰਲਾ ਨੇ 75 ਫ਼ੀਸਦ ਅੰਕ ਪ੍ਰਾਪਤ ਕੀਤੇ। ਇਸੇ ਤਰ੍ਹਾਂ, ਤੀਜੀ ਜਮਾਤ ਦੇ ਗਣਿਤ ਵਿੱਚ, ਪੰਜਾਬ ਨੇ 78 ਫ਼ੀਸਦ ਅੰਕ ਪ੍ਰਾਪਤ ਕੀਤੇ ਜਦੋਂ ਕਿ ਕੇਰਲਾ ਨੇ 70 ਫ਼ੀਸਦ ਅੰਕ ਪ੍ਰਾਪਤ ਕੀਤੇ ਅਤੇ ਨੌਵੀਂ ਜਮਾਤ ਦੇ ਗਣਿਤ ਵਿੱਚ ਪੰਜਾਬ ਨੇ 52 ਫ਼ੀਸਦ ਅੰਕ ਪ੍ਰਾਪਤ ਕੀਤੇ ਜਦੋਂ ਕਿ ਕੇਰਲਾ ਨੇ 45 ਫ਼ੀਸਦ ਅੰਕ ਪ੍ਰਾਪਤ ਕੀਤੇ।”

ਪੰਜਾਬ ਦੀ ਡਿਜੀਟਲ ਸਿੱਖਿਆ ਪ੍ਰਗਤੀ ਬਾਰੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਡਿਜੀਟਲ ਸਿੱਖਿਆ ਵਿੱਚ ਵੀ ਪੰਜਾਬ ਹਰਿਆਣਾ ਤੋਂ ਅੱਗੇ ਹੈ। ਸਮਾਰਟ ਕਲਾਸਰੂਮਾਂ ਵਿੱਚ, ਪੰਜਾਬ ਨੇ 80.1 ਫ਼ੀਸਦ ਅੰਕ ਪ੍ਰਾਪਤ ਕੀਤੇ ਹਨ ਜਦੋਂ ਕਿ ਹਰਿਆਣਾ 50.3 ਫ਼ੀਸਦ 'ਤੇ ਰਿਹਾ। ਸਕੂਲਾਂ ਵਿੱਚ ਇੰਟਰਨੈੱਟ ਸਹੂਲਤਾਂ ਦੇ ਮਾਮਲੇ ਵਿੱਚ, ਪੰਜਾਬ 88.9 ਫ਼ੀਸਦ 'ਤੇ ਹੈ ਜਦੋਂ ਕਿ ਹਰਿਆਣਾ 78.9 ਫ਼ੀਸਦ 'ਤੇ ਹੈ। ਸਕੂਲਾਂ ਵਿੱਚ ਬਿਜਲੀ ਦੀ ਉਪਲੱਬਧਾ ਦੇ ਸਬੰਧ ਵਿੱਚ ਪੰਜਾਬ ਨੇ 99.9 ਫ਼ੀਸਦ ਅੰਕ ਹਾਸਲ ਕੀਤੇ ਜਦੋਂ ਕਿ ਸਕੂਲਾਂ ਵਿੱਚ ਕੰਪਿਊਟਰ ਦੀ ਉਪਲਬਧਤਾ ਸਬੰਧੀ 99 ਫ਼ੀਸਦ ਅੰਕ ਹਾਸਲ ਕੀਤੇ। ਪਹਿਲਾਂ ਕੇਰਲਾ ਸਿਖਰਲੇ ਸਥਾਨ ‘ਤੇ ਸੀ ਪਰ ਹੁਣ ਪੰਜਾਬ ਨੇ ਵੱਡੇ ਫਰਕ ਨਾਲ ਕੇਰਲਾ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ।”

ਸਿੱਖਿਆ ਖੇਤਰ ਦੇ ਭਾਈਵਾਲਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਮੈਂ ਸਾਰੇ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਦਿਲੋਂ ਵਧਾਈ ਦਿੰਦਾ ਹਾਂ। ਇਹਨਾਂ ਅੰਕੜਿਆਂ ਨੂੰ ਵੇਖ ਕੇ ਮੈਨੂੰ ਬੇਹੱਦ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣ ਕੇ ਉਭਰਿਆ ਹੈ। ਤੀਜੀ, ਪੰਜਵੀਂ ਅਤੇ ਨੌਵੀਂ ਜਮਾਤ ਦੇ ਸਰਵੇਖਣ ਦੇ ਨਤੀਜਿਆਂ ਨੇ ਪੰਜਾਬ ਨੂੰ ਪਹਿਲੇ ਸਥਾਨ 'ਤੇ ਲਿਆਂਦਾ ਹੈ ਕਿਉਂਕਿ ਇਹ ਚਾਰ ਸਾਲਾਂ ਦੀ ਨਿਰੰਤਰ ਮਿਹਨਤ ਦਾ ਨਤੀਜਾ ਹੈ। ਪਿਛਲੇ ਚਾਰ ਸਾਲਾਂ ਤੋਂ ਸੂਬਾ ਸਰਕਾਰ ਨੇ ਅਧਿਆਪਕ ਸਿਖਲਾਈ, ਆਧੁਨਿਕ ਸਿੱਖਿਆ ਵਿਧੀਆਂ ਅਤੇ ਸਮਾਰਟ ਕਲਾਸਰੂਮਾਂ 'ਤੇ ਧਿਆਨ ਕੇਂਦਰਿਤ ਕੀਤਾ ਹੈ, ਜਿਸ ਸਦਕਾ ਅੱਜ ਪੰਜਾਬ ਸਿਖਰ 'ਤੇ ਹੈ।”

ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਇਹ ਸੁਨੇਹਾ ਵਿਸ਼ੇਸ਼ ਤੌਰ 'ਤੇ ਸਾਰੇ ਭਾਈਵਾਲਾਂ ਨੂੰ ਵਧਾਈ ਦੇਣ ਲਈ ਭੇਜਿਆ ਹੈ। ਮੈਂ ਸਾਰੇ ਮਾਪਿਆਂ, ਅਧਿਆਪਕਾਂ, ਸਿੱਖਿਆ ਮੰਤਰੀ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਹਰ ਮੈਂਬਰ ਅਤੇ ਸਿੱਖਿਆ ਖੇਤਰ ਨਾਲ ਜੁੜੇ ਸਾਰਿਆਂ ਨੂੰ ਤਹਿ ਦਿਲੋਂ ਵਧਾਈ ਦਿੰਦਾ ਹਾਂ। ਸਿੱਖਿਆ ਖੇਤਰ ਵਿੱਚ ਪੰਜਾਬ ਦਾ ਮੋਹਰੀ ਬਣਨਾ ਉਨ੍ਹਾਂ ਦੇ ਸਮੂਹਿਕ ਯਤਨਾਂ ਦਾ ਨਤੀਜਾ ਹੈ। ਹੌਲੀ ਹੌਲੀ ਪਰ ਯਕੀਨੀ ਤੌਰ 'ਤੇ ਪੰਜਾਬ ਹਰ ਖੇਤਰ ਵਿੱਚ ਨੰਬਰ ਇੱਕ ਬਣ ਜਾਵੇਗਾ।” ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਹਰ ਖੇਤਰ ਵਿੱਚ ਮੋਹਰੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ।

ਮਾਨਸਾ ਦੇ ਸਕੂਲੀ ਵਿਦਿਆਰਥੀਆਂ ਦਾ ਕਮਾਲ: ਪਹਿਲਾ 'ਸਿੱਖ ਰੋਬੋਟ' ਤਿਆਰ
ਮਾਨਸਾ: ਜ਼ਿਲ੍ਹਾ ਮਾਨਸਾ ਦੇ ਇੱਕ ਨਿੱਜੀ ਸਕੂਲ ਦੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਤਕਨਾਲੋਜੀ ਦੇ ਖੇਤਰ ਵਿੱਚ ਵੱਡਾ ਮਾਰਕਾ ਮਾਰਦੇ ਹੋਏ, ਪੰਜਾਬ ਦਾ ਪਹਿਲਾ 'ਸਿੱਖ ਰੋਬੋਟ' ਤਿਆਰ ਕੀਤਾ ਹੈ। ਇਸ ਖਾਸ ਰੋਬੋਟ ਦਾ ਨਾਮ 'ਜਰਵੇਜ਼ ' ਰੱਖਿਆ ਗਿਆ ਹੈ, ਜਿਸਦੇ ਕਾਰਨਾਮੇ ਸੁਣ ਕੇ ਹਰ ਕੋਈ ਹੈਰਾਨ ਹੈ ਅਤੇ ਵਿਦਿਆਰਥੀਆਂ ਦੀ ਚਾਰੇ ਪਾਸੇ ਸ਼ਲਾਘਾ ਹੋ ਰਹੀ ਹੈ।

ਤਿੰਨ ਮਹੀਨਿਆਂ ਦੀ ਮਿਹਨਤ ਦਾ ਨਤੀਜਾ

ਵਿਦਿਆਰਥੀਆਂ ਨੇ ਦੱਸਿਆ ਕਿ ਇਸ ਅਨੋਖੇ ਰੋਬੋਟ ਨੂੰ ਤਿਆਰ ਕਰਨ ਵਿੱਚ ਉਨ੍ਹਾਂ ਨੂੰ ਲਗਭਗ 3 ਮਹੀਨੇ ਦਾ ਸਮਾਂ ਲੱਗਾ ਹੈ। ਇਸ ਪ੍ਰੋਜੈਕਟ ਨੂੰ ਪੂਰਾ ਕਰਨ ਵਿੱਚ ਤਕਰੀਬਨ ₹15,000 ਤੋਂ ₹20,000 ਦਾ ਖਰਚ ਆਇਆ ਹੈ। ਸਕੂਲ ਦੇ ਗਰਾਊਂਡ ਵਿੱਚ ਰੋਬੋਟ ਦਾ ਸਫ਼ਲ ਟਰਾਇਲ ਕੀਤਾ ਗਿਆ, ਜਿਸ ਤੋਂ ਬਾਅਦ ਇਸ ਪ੍ਰਾਪਤੀ ਨੂੰ ਲੈ ਕੇ ਬੱਚਿਆਂ ਦਾ ਉਤਸ਼ਾਹ ਸਿਖਰ 'ਤੇ ਹੈ।

ਸਾਇੰਸ ਅਧਿਆਪਕ ਇੰਦਰਜੀਤ ਸਿੰਘ ਅਤੇ ਵਿਦਿਆਰਥੀ ਪ੍ਰਾਚੀ ਰਾਣੀ ਸਮੇਤ ਸਮੁੱਚੇ ਵਿਦਿਆਰਥੀ ਸਮੂਹ ਦੀ ਮਿਹਨਤ ਨੇ ਇਸ ਰੋਬੋਟ ਨੂੰ ਜਨਮ ਦਿੱਤਾ ਹੈ।

'ਜੌਨੀਜ਼' ਦੇ ਵੱਡੇ ਕਾਰਨਾਮੇ

ਵਿਦਿਆਰਥੀਆਂ ਦੇ ਦਾਅਵੇ ਅਨੁਸਾਰ, ਇਹ ਰੋਬੋਟ ਭਵਿੱਖ ਵਿੱਚ ਕਈ ਖਤਰਨਾਕ ਅਤੇ ਮੁਸ਼ਕਲ ਕੰਮਾਂ ਨੂੰ ਅੰਜਾਮ ਦੇਣ ਦੀ ਸਮਰੱਥਾ ਰੱਖਦਾ ਹੈ। ਇਸ ਦੀਆਂ ਮੁੱਖ ਵਿਸ਼ੇਸ਼ਤਾਵਾਂ ਹੇਠ ਲਿਖੇ ਅਨੁਸਾਰ ਹਨ:

* ਉੱਚੀਆਂ ਥਾਵਾਂ 'ਤੇ ਚੜ੍ਹਨ ਦੀ ਸਮਰੱਥਾ: ਇਹ ਰੋਬੋਟ ਆਸਾਨੀ ਨਾਲ ਉੱਚੀਆਂ ਥਾਵਾਂ 'ਤੇ ਚੜ੍ਹ ਸਕਦਾ ਹੈ, ਜਿਸ ਨਾਲ ਇਹ ਮੁਸ਼ਕਲ ਪਹਾੜੀ ਜਾਂ ਉੱਚੇ ਖੇਤਰਾਂ ਵਿੱਚ ਵਰਤੋਂ ਲਈ ਉਪਯੋਗੀ ਹੋ ਸਕਦਾ ਹੈ।
* ਸੁਰੱਖਿਆ ਕਾਰਜ: ਇਸ ਨੂੰ ਬੰਬ ਡਿਫਿਊਜ਼ ਕਰਨ ਅਤੇ ਅੱਗ ਬੁਝਾਉਣ ਵਰਗੇ ਖਤਰਨਾਕ ਕਾਰਜਾਂ ਲਈ ਵੀ ਤਿਆਰ ਕੀਤਾ ਗਿਆ ਹੈ। ਇਹ ਵਿਸ਼ੇਸ਼ਤਾ ਇਸ ਨੂੰ ਫੌਜ ਜਾਂ ਸੁਰੱਖਿਆ ਬਲਾਂ ਲਈ ਇੱਕ ਕੀਮਤੀ ਸਾਧਨ ਬਣਾਉਂਦੀ ਹੈ।
* ਬੋਰਵੈੱਲ ਬਚਾਅ: ਇਸਨੂੰ ਬੋਰਵੈੱਲ ਵਿੱਚ ਡਿੱਗੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੀ ਸਮਰੱਥਾ ਲਈ ਅੱਪਗ੍ਰੇਡ ਕੀਤਾ ਜਾ ਰਿਹਾ ਹੈ।

ਤਕਨਾਲੋਜੀ ਦੇ ਖੇਤਰ ਵਿੱਚ ਵੱਡਾ ਕਦਮ

ਰੋਬੋਟ 'ਜਰਵੇਜ਼ ' ਦੀ ਸਫ਼ਲਤਾ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਜੇਕਰ ਪੰਜਾਬ ਦੇ ਨੌਜਵਾਨਾਂ ਨੂੰ ਸਹੀ ਮੰਚ ਅਤੇ ਮਾਰਗਦਰਸ਼ਨ ਮਿਲੇ, ਤਾਂ ਉਹ ਤਕਨਾਲੋਜੀ ਦੇ ਖੇਤਰ ਵਿੱਚ ਵੱਡੀਆਂ ਪ੍ਰਾਪਤੀਆਂ ਕਰਕੇ ਦੇਸ਼ ਦਾ ਨਾਂ ਰੌਸ਼ਨ ਕਰ ਸਕਦੇ ਹਨ। ਵਿਦਿਆਰਥੀਆਂ ਨੇ ਦੱਸਿਆ ਕਿ ਉਹ ਇਸ ਰੋਬੋਟ ਨੂੰ ਹੋਰ ਅੱਪਗ੍ਰੇਡ ਕਰਨ 'ਤੇ ਕੰਮ ਕਰ ਰਹੇ ਹਨ ਤਾਂ ਜੋ ਇਹ ਹੋਰ ਵੀ ਬਿਹਤਰ ਅਤੇ ਗੁੰਝਲਦਾਰ ਕੰਮ ਕਰ ਸਕੇ।

Read Also : ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾ ਦੇ ਮੱਦੇਨਜਰ ਡਰਾਈ ਡੇਅ ਘੋਸ਼ਿਤ – ਵਧੀਕ ਜ਼ਿਲ੍ਹਾ ਮੈਜਿਸਟਰੇਟ

ਇਹ ਉਪਰਾਲਾ ਦੂਜੇ ਸਕੂਲੀ ਵਿਦਿਆਰਥੀਆਂ ਨੂੰ ਵੀ ਵਿਹਾਰਕ ਅਤੇ ਰਚਨਾਤਮਕ ਸਿੱਖਿਆ ਵੱਲ ਪ੍ਰੇਰਿਤ ਕਰਦਾ ਹੈ, ਤਾਂ ਜੋ ਦੇਸ਼ ਨੂੰ ਤਕਨਾਲੋਜੀ ਵਿੱਚ ਹੋਰ ਅੱਗੇ ਵਧਾਇਆ ਜਾ ਸਕੇ। ਇਸ ਰੋਬੋਟ ਦੀ ਚਰਚਾ ਸੋਸ਼ਲ ਮੀਡੀਆ 'ਤੇ ਵੀ ਖੂਬ ਹੋ ਰਹੀ ਹੈ, ਜਿੱਥੇ ਲੋਕ ਇਸ ਪ੍ਰਾਪਤੀ ਲਈ ਵਿਦਿਆਰਥੀਆਂ ਨੂੰ ਵਧਾਈਆਂ ਦੇ ਰਹੇ ਹਨ।

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 126 ਕਲਰਕਾਂ ਨੂੰ ਸੀਨੀਅਰ ਸਹਾਇਕ ਵਜੋਂ ਤਰੱਕੀ
ਚੰਡੀਗੜ੍ਹ, 19 ਜੂਨ:

ਆਪਣੇ ਕਾਰਜਬਲ ਨੂੰ ਹੋਰ ਮਜ਼ਬੂਤੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ 126 ਕਲਰਕਾਂ ਨੂੰ ਸੀਨੀਅਰ ਸਹਾਇਕ ਵਜੋਂ ਪਦਉੱਨਤ ਕੀਤਾ ਹੈ। ਇਹ ਫੈਸਲਾ ਨਾ ਸਿਰਫ਼ ਪ੍ਰਸ਼ਾਸਕੀ ਕੁਸ਼ਲਤਾ ਨੂੰ ਵਧਾਏਗਾ ਬਲਕਿ ਕਰਮਚਾਰੀਆਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਵੀ ਪ੍ਰੇਰਿਤ ਕਰੇਗਾ।

ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਨ੍ਹਾਂ ਤਰੱਕੀਆਂ ਦੇ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਡੀਈਓ) ਦੇ ਦਫ਼ਤਰਾਂ ਅਤੇ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾਵਾਂ (ਡੀਆਈਈਟੀਜ਼) ਵਿੱਚ ਸੀਨੀਅਰ ਸਹਾਇਕਾਂ ਦੀਆਂ ਸਾਰੀਆਂ ਖਾਲੀ ਪਈਆਂ ਪੋਸਟਾਂ ਭਰ ਜਾਣਗੀਆਂ, ਜੋ ਬਿਹਤਰ ਸ਼ਾਸਨ ਪ੍ਰਦਾਨ ਕਰਨ ਵੱਲ ਇੱਕ ਅਹਿਮ ਕਦਮ ਹੈ।

ਪਦਉੱਨਤ ਹੋਏ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਉਨ੍ਹਾਂ ਨੂੰ ਇਸ ਮੌਕੇ ਦਾ ਲਾਭ ਉਠਾਉਂਦਿਆਂ ਆਪਣੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਇਹ ਤਰੱਕੀਆਂ ਸਟਾਫ਼ ਨੂੰ ਹੋਰ ਵੀ ਬਿਹਤਰ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਉਤਸ਼ਾਹਿਤ ਕਰਨਗੀਆਂ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਨੂੰ ਤਰੱਕੀ ਦੇਣਾ ਅਤੇ ਖਾਲ੍ਹੀ ਪਈਆਂ ਅਸਾਮੀਆਂ ਨੂੰ ਭਰਨਾ ਸਕੂਲ ਸਿੱਖਿਆ ਵਿਭਾਗ ਦੀ ਕਾਰਜ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਅਤੇ ਪ੍ਰਸ਼ਾਸਨਿਕ ਕੁਸ਼ਲਤਾ ਨੂੰ ਵਧਾਉਣ ਸਬੰਧੀ ਸਮਰਪਿਤ ਭਾਵਨਾ ਨੂੰ ਦਰਸਾਉਂਦਾ ਹੈ।