Dr. Ravjot Singh - Nirpakh Post

ਪੰਜਾਬ ਸਰਕਾਰ ਬਹੁ-ਪੱਖੀ ਪਹੁੰਚ ਅਪਣਾਉਂਦਿਆਂ ਅਵਾਰਾ ਪਸ਼ੂਆਂ ਦੇ ਹੱਲ ਲਈ ਵਿਆਪਕ ਰਣਨੀਤੀ ਬਣਾਏਗੀ: ਡਾ. ਰਵਜੋਤ ਸਿੰਘ
ਚੰਡੀਗੜ੍ਹ, 15 ਜੁਲਾਈ:

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਵਿਧਾਨ ਸਭਾ ਵਿੱਚ ਐਲਾਨ ਕੀਤਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਇੱਕ ਵਿਆਪਕ ਰਣਨੀਤੀ ਤਿਆਰ ਕਰਨ ਵਾਸਤੇ ਵੱਖ-ਵੱਖ ਵਿਭਾਗਾਂ ਅਤੇ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰੇਗੀ।

ਕੈਬਨਿਟ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਇੱਕ ਪ੍ਰਭਾਵਸ਼ਾਲੀ ਕਾਰਜ ਯੋਜਨਾ ਤਿਆਰ ਕਰਨ ਲਈ ਸਾਰੇ ਸਬੰਧਤ ਵਿਭਾਗਾਂ ਅਤੇ ਹਿੱਸੇਦਾਰਾਂ ਦਰਮਿਆਨ ਤਾਲਮੇਲ ਕਾਇਮ ਕਰਨ ਸਬੰਧੀ ਯਤਨਾਂ ਦੀ ਅਗਵਾਈ ਕਰੇਗਾ। ਉਨ੍ਹਾਂ ਨੇ ਇਸ ਮੁੱਦੇ ਨੂੰ ਹੱਲ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਪਹਿਲਾਂ ਹੀ ਜਾਨਵਰਾਂ ਪ੍ਰਤੀ ਬੇਰਹਿਮੀ ਬਾਰੇ ਰੋਕਥਾਮ ਐਕਟ ਦੇ ਸੋਧ ਬਿੱਲ 'ਤੇ ਬਹਿਸ ਦੌਰਾਨ ਇਸ ਮੁੱਦੇ ਸਬੰਧੀ ਤੁਰੰਤ ਕਾਰਵਾਈ ਦਾ ਭਰੋਸਾ ਦਿੱਤਾ ਸੀ।

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਵਿਭਾਗ ਨੇ ਪਹਿਲਾਂ ਹੀ "ਪੰਜਾਬ ਮੁਆਵਜ਼ਾ ਟੂ ਵਿਕਟਿਮਜ਼ ਆਫ਼ ਐਨੀਮਲ ਅਟੈਕ ਐਂਡ ਐਕਸੀਡੈਂਟਸ ਪਾਲਿਸੀ, 2023" ਲਾਗੂ ਕੀਤੀ ਹੋਈ ਹੈ ਜਿਸ ਤਹਿਤ ਅਵਾਰਾ ਪਸ਼ੂਆਂ ਦੇ ਹਮਲਿਆਂ ਕਾਰਨ ਮਾਰੇ ਜਾਣ ਵਾਲੇ ਜਾਂ ਸਥਾਈ ਅਪੰਗਤਾ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਵਿੱਤੀ ਰਾਹਤ ਪ੍ਰਦਾਨ ਕਰਨ ਦਾ ਉਪਬੰਧ ਹੈ। ਇਹ ਮੁਆਵਜ਼ਾ ਸਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠਲੀ ਕਮੇਟੀ ਦੁਆਰਾ ਵੰਡਿਆ ਜਾਂਦਾ ਹੈ।

ਮੁੱਦੇ ਦੀ ਗੰਭੀਰਤਾ ਨੂੰ ਮੰਨਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਅਵਾਰਾ ਪਸ਼ੂਆਂ ਦੀ ਗਿਣਤੀ ਵਿੱਚ ਕਾਫ਼ੀ ਵਾਧਾ ਹੋਇਆ ਹੈ, ਜਿਸ ਕਾਰਨ ਅਕਸਰ ਸੜਕ ਹਾਦਸੇ ਅਤੇ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ 20ਵੀਂ ਪਸ਼ੂ ਗਣਨਾ (21ਵੀਂ ਜਨਗਣਨਾ ਦੇ ਅੰਕੜੇ ਜਾਰੀ ਹੋਣ ਤੱਕ) ਅਨੁਸਾਰ ਇਥੇ 1.4 ਲੱਖ ਅਵਾਰਾ ਪਸ਼ੂ ਹਨ।ਉਨ੍ਹਾਂ ਕਿਹਾ ਕਿ ਇਸ ਵੇਲੇ 2 ਲੱਖ ਤੋਂ ਵੱਧ ਅਵਾਰਾ ਪਸ਼ੂ 518 ਰਜਿਸਟਰਡ ਗਊਸ਼ਾਲਾਵਾਂ ਵਿੱਚ ਰੱਖੇ ਗਏ ਹਨ। ਉਨ੍ਹਾਂ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਵਿਭਾਗ ਦੁਆਰਾ 20 ਸਰਕਾਰੀ ਪਸ਼ੂ ਵਾੜਿਆਂ ਵਿੱਚ 77 ਪਸ਼ੂ ਸ਼ੈੱਡ ਬਣਾਏ ਗਏ ਹਨ। ਇਸ ਦੇ ਨਾਲ ਹੀ ਸ਼ਹਿਰੀ ਸਥਾਨਕ ਸੰਸਥਾਵਾਂ ਦੁਆਰਾ ਆਪਣੇ ਪੱਧਰ ‘ਤੇ 10 ਵਾਧੂ ਗਊਸ਼ਾਲਾਵਾਂ ਚਲਾਈਆਂ ਜਾ ਰਹੀਆਂ ਹਨ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਸ਼ਹਿਰੀ ਸਥਾਨਕ ਸੰਸਥਾਵਾਂ ਬਾਕਾਇਦਾ ਤੌਰ 'ਤੇ ਆਪਣੀ ਹਦੂਦ ਅੰਦਰ ਘੁੰਮ ਰਹੇ ਅਵਾਰਾ ਪਸ਼ੂਆਂ ਨੂੰ ਸੁਰੱਖਿਅਤ ਢੰਗ ਨਾਲ ਸਰਕਾਰੀ/ਨਿੱਜੀ ਗਊਸ਼ਾਲਾਵਾਂ ਵਿੱਚ ਛੱਡਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਗਊ ਸੈੱਸ ਫੰਡਾਂ ਅਤੇ ਯੂ.ਐਲ.ਬੀ. ਦੇ ਸਰੋਤਾਂ ਦੀ ਉਪਲਬਧਤਾ ਦੇ ਆਧਾਰ 'ਤੇ ਗਊਸ਼ਾਲਾਵਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਯੂ.ਐਲ.ਬੀ. ਨੂੰ ਅਵਾਰਾ ਪਸ਼ੂਆਂ ਦੀ ਆਬਾਦੀ ਨੂੰ ਕੰਟਰੋਲ ਕਰਨ ਲਈ ਵਿਸ਼ੇਸ਼ ਉਪਰਾਲੇ ਕਰਨ ਵਾਸਤੇ ਨਿਰੰਤਰ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਅਵਾਰਾ ਪਸ਼ੂਆਂ ਦੀ ਸਮੱਸਿਆ ਦੇ ਟਿਕਾਊ ਹੱਲ ਨੂੰ ਯਕੀਨੀ ਬਣਾਉਣ ਸਰਕਾਰ ਵੱਲੋਂ ਬਹੁ-ਪੱਖੀ ਪਹੁੰਚ ਅਪਨਾਉਂਦਿਆਂ ਮਾਹਿਰਾਂ, ਪਸ਼ੂ ਭਲਾਈ ਸੰਗਠਨਾਂ ਅਤੇ ਪ੍ਰਸ਼ਾਸਨਿਕ ਵਿਭਾਗਾਂ ਨਾਲ ਤਾਲਮੇਲ ਜ਼ਰੀਏ ਕੰਮ ਕੀਤਾ ਜਾ ਰਿਹਾ ਹੈ।

ਮਾਨ ਸਰਕਾਰ ਦੇ ਯਤਨਾਂ ਸਦਕਾ ਸੁਲਤਾਨਪੁਰ ਲੋਧੀ ਸ਼ਹਿਰ ਦੀ ਬਦਲੇਗੀ ਨੁਹਾਰ: ਡਾ. ਰਵਜੋਤ ਸਿੰਘ
ਚੰਡੀਗੜ੍ਹ, 8 ਜੁਲਾਈ:

ਪੰਜਾਬ ਦੀ ਮਾਨ ਸਰਕਾਰ ਦੇ ਯਤਨਾਂ ਨਾਲ ਸੁਲਤਾਨਪੁਰ ਲੋਧੀ ਸ਼ਹਿਰ ਦੀ ਨੁਹਾਰ ਬਦਲ ਜਾਵੇਗੀ ਅਤੇ ਸ਼ਹਿਰ ਵਿਖੇ ਅਤੀ ਆਧੁਨਿਕ ਸਹੂਲਤਾਂ ਉਪਲੱਬਧ ਹੋਣਗੀਆਂ। ਇਹ ਐਲਾਨ ਕਰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ 240 ਕਰੋੜ ਰੁਪਏ ਦੇ 23 ਪ੍ਰਾਜੈਕਟ ਸ਼ਹਿਰ ਦੇ ਜੀਵਨ ਪੱਧਰ ਨੂੰ ਮਹੱਤਵਪੂਰਨ ਢੰਗ ਨਾਲ ਵਧਾਉਣਗੇ, ਸ਼ਹਿਰੀ ਚੁਣੌਤੀਆਂ ਨੂੰ ਹੱਲ ਕਰਨਗੇ ਅਤੇ ਇੱਕ ਚੰਗੇਰੇ ਭਵਿੱਖ ਲਈ ਰਾਹ ਪੱਧਰਾ ਕਰਨਗੇ।

ਅੱਜ ਇੱਥੇ ਸਕੱਤਰੇਤ ਵਿਖੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਸਬੰਧਤ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਜਾਇਜ਼ਾ ਮੀਟਿੰਗ ਦੌਰਾਨ ਡਾ. ਰਵਜੋਤ ਸਿੰਘ ਨੇ ਸੁਲਤਾਨਪੁਰ ਲੋਧੀ ਸ਼ਹਿਰ ਨੂੰ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਇਸ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼ ਦਿੰਦਿਆਂ ਕਿਹਾ ਕਿ ਇਹ ਪ੍ਰਾਜੈਕਟ ਮੁਕੰਮਲ ਹੋ ਨਾਲ ਸੁਲਤਾਨਪੁਰ ਲੋਧੀ ਦੀ ਨੁਹਾਰ ਬਦਲ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸੁਲਤਾਨਪੁਰ ਲੋਧੀ ਨੂੰ ਇੱਕ ਆਧੁਨਿਕ, ਕੁਸ਼ਲ ਅਤੇ ਰਹਿਣ ਯੋਗ ਸ਼ਹਿਰ ਵਿੱਚ ਬਦਲ ਦੇਵੇਗਾ, ਜਿਸ ਨਾਲ ਸਾਡੇ ਨਾਗਰਿਕਾਂ ਨੂੰ ਲਾਭ ਹੋਵੇਗਾ ਅਤੇ ਤਰੱਕੀ ਹੋਵੇਗੀ।

ਸੁਲਤਾਨਪੁਰ ਲੋਧੀ ਦੇ ਬੁਨਿਆਦੀ ਢਾਂਚੇ ਵਿੱਚ ਕ੍ਰਾਂਤੀ ਲਿਆਉਣ ਦਾ ਐਲਾਨ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ 29.57 ਕਰੋੜ ਰੁਪਏ ਦੇ 6 ਪ੍ਰਾਜੈਕਟ, ਜਿਨ੍ਹਾਂ ਵਿੱਚ ਪਾਣੀ ਦੀ ਸਪਲਾਈ ਅਤੇ ਸੀਵਰੇਜ, ਜੱਬੋਵਾਲ ਵਿਖੇ 4 ਐਮ.ਐਲ.ਡੀ. ਸੀਵਰੇਜ ਟ੍ਰੀਟਮੈਂਟ ਪਲਾਂਟ (ਐਸ.ਟੀ.ਪੀ.), ਬਿਜਲੀ ਬਚਾਉਣ ਲਈ ਸਰਕਾਰੀ ਇਮਾਰਤ ਉੱਤੇ ਸੋਲਰ ਪਾਵਰ ਪਲਾਂਟ, ਸਿੱਖਿਆ ਪ੍ਰਣਾਲੀ ਨੂੰ ਵਧਾਉਣ ਲਈ ਸਮਾਰਟ ਪ੍ਰਾਇਮਰੀ ਸਕੂਲ ਪਹਿਲਾਂ ਹੀ ਪੂਰਾ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ, 106.71 ਕਰੋੜ ਰੁਪਏ ਦੇ 12 ਪ੍ਰਾਜੈਕਟ ਲਾਗੂ ਕੀਤੇ ਜਾ ਰਹੇ ਹਨ।

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਪਾਣੀ ਦੀ ਸਪਲਾਈ ਅਤੇ ਸੀਵਰੇਜ ਨਾਲ 100 ਫੀਸਦੀ ਕਵਰੇਜ, ਅਰਬਨ ਅਸਟੇਟ ਵਿਖੇ 1 ਐਮ.ਐਲ.ਡੀ. ਐਸ.ਟੀ.ਪੀ., ਸਮਾਰਟ ਲੜਕੇ ਅਤੇ ਲੜਕੀਆਂ ਦਾ ਸਕੂਲ, ਕਿਲਾ ਸਰਾਏ ਦੀ ਸੰਭਾਲ, ਡਡਵਿੰਡੀ ਤੋਂ ਸੁਲਤਾਨਪੁਰ ਲੋਧੀ (6 ਕਿਲੋਮੀਟਰ) ਅਤੇ ਕਪੂਰਥਲਾ-ਸੁਲਤਾਨਪੁਰ ਲੋਧੀ ਤੋਂ ਫੱਤੂ ਢੀਂਗਾ ਸੜਕ (17.40 ਕਿਲੋਮੀਟਰ) ਤੱਕ ਸਮਾਰਟ ਸੜਕ ਨੂੰ ਚਾਰ ਮਾਰਗੀ ਕਰਨ ਦੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਸੁਚਾਰੂ ਸੰਪਰਕ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਆਵਾਜਾਈ ਪ੍ਰਣਾਲੀ ਵਿੱਚ ਸੁਧਾਰ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਅੱਗ ਬੁਝਾਊ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ, ਜੱਬੋਵਾਲ ਅਤੇ ਬੱਸ ਸਟੈਂਡ ਵਿਖੇ 4 ਐਮ.ਐਲ.ਡੀ. ਐਸ.ਟੀ.ਪੀ `ਤੇ ਛੱਤ ਵਾਲੇ ਸੋਲਰ ਪਲਾਂਟ, 2 ਓ.ਐਚ.ਐਸ.ਆਰ, ਆਦਿ ਸਥਾਪਿਤ ਕੀਤੇ ਜਾ ਰਹੇ ਹਨ।

ਸਥਾਨਕ ਸਰਕਾਰਾਂ ਮੰਤਰੀ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਵਿਖੇ 78.43 ਕਰੋੜ ਰੁਪਏ ਦੇ 5 ਪ੍ਰਾਜੈਕਟ, ਜਿਨ੍ਹਾਂ ਵਿੱਚ ਕਾਲੀ ਵੇਈਂ ਦਾ ਚੈਨਲਾਈਜ਼ੇਸ਼ਨ ਅਤੇ ਜਨਤਕ ਥਾਵਾਂ ਬਣਾਉਣਾ, ਸੜਕਾਂ ਦੀ ਬਹਾਲੀ, ਮਲਟੀਪਰਪਜ਼ ਏਕੀਕ੍ਰਿਤ ਖੇਡ ਸਟੇਡੀਅਮ, ਵਧੀ ਹੋਈ ਨਿਗਰਾਨੀ ਅਤੇ ਸੁਰੱਖਿਆ ਲਈ ਏਕੀਕ੍ਰਿਤ ਕਮਾਂਡ ਅਤੇ ਕੰਟਰੋਲ ਸੈਂਟਰ, ਅਤੇ ਚਾਰ ਮਾਰਗੀ ਸਮਾਰਟ ਸੜਕਾਂ ਦੇ ਨਾਲ ਸਮਾਰਟ ਸਟ੍ਰੀਟ ਲਾਈਟਿੰਗ ਸ਼ਾਮਲ ਹਨ, ਜੋ ਸ਼ਹਿਰ ਦੀ ਸਥਿਰਤਾ ਵਿੱਚ ਬੇਮਿਸਾਨ ਯੋਗਦਾਨ ਪਾਉਣਗੀਆਂ।

ਇਸ ਮੌਕੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਪੀ.ਐਮ.ਆਈ.ਡੀ.ਸੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਦੀਪਤੀ ਉਪਲ, ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮੁੱਦਕੀ ਵਿਖੇ ਨਹਿਰੀ ਪਾਣੀ ਪੀਣਯੋਗ ਬਣਾ ਕੇ ਘਰਾਂ ਤੱਕ ਪਹੁੰਚਾਉਣ ਦੇ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
ਚੰਡੀਗੜ੍ਹ/ ਫ਼ਿਰੋਜ਼ਪੁਰ, 20 ਜੂਨਃ

ਫਿਰੋਜ਼ਪੁਰ ਦਿਹਾਤੀ ਹਲਕੇ ਦੇ ਕਸਬਾ ਮੁੱਦਕੀ ਨਗਰ ਪੰਚਾਇਤ ਦੀ ਹੱਦੂਦ ਅੰਦਰ ਰਹਿਣ ਵਾਲੇ ਹਰ ਘਰ ਨੂੰ ਪੀਣ ਵਾਲਾ ਸਾਫ ਨਹਿਰੀ ਪਾਣੀ ਮੁਹਈਆ ਕਰਵਾਉਣ ਦੇ ਮਕਸਦ ਨਾਲ ਅੱਜ ਕੈਬਨਿਟ ਮੰਤਰੀ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਡਾ. ਰਵਜੋਤ ਸਿੰਘ ਨੇ 14.27 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਵਿਧਾਇਕ ਹਲਕਾ ਫ਼ਿਰੋਜ਼ਪੁਰ ਦਿਹਾਤੀ ਐਡਵੋਕੇਟ ਸ੍ਰੀ ਰਜਨੀਸ਼ ਕੁਮਾਰ ਦਹੀਯਾ, ਵਿਧਾਇਕ ਜ਼ੀਰਾ ਸ੍ਰੀ ਨਾਰੇਸ਼ ਕਟਾਰੀਆ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ  ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ  ਦੀ ਅਗਵਾਈ ਹੇਠ  ਮੁਕੰਮਲ ਹੋਣ ਵਾਲੇ ਇਸ ਮੈਗਾ ਪ੍ਰਾਜੈਕਟ ਨਾਲ ਮੁੱਦਕੀ ਵਾਸੀਆਂ ਨੂੰ ਕੁਦਰਤੀ ਤੱਤਾਂ ਤੋਂ ਭਰਪੂਰ ਨਹਿਰੀ ਪਾਣੀ ਨਾਲ ਤੰਦਰੁਸਤ ਜੀਵਨ ਲਈ ਬਹੁਤ ਵੱਡੀ ਸੋਗਾਤ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ 15 ਮਹੀਨਿਆਂ ਵਿੱਚ ਤਿਆਰ ਹੋ ਜਾਵੇਗਾ ਅਤੇ ਇਸ ਦੇ ਨਾਲ ਮੁੱਦਕੀ ਦੇ 2400 ਘਰਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਹੋਵੇਗਾ।

ਕੈਬਨਿਟ ਮੰਤਰੀ ਡਾ. ਰਵਜੋਤ ਨੇ ਦੱਸਿਆ ਕਿ  ਨੇ ਦੱਸਿਆ ਕਿ ਅੰਮ੍ਰਿਤ ਯੋਜਨਾ ਅਧੀਨ ਬਣਨ ਵਾਲੇ ਇਸ ਪ੍ਰੋਜੈਕਟ ਅਧੀਨ  ਹਰ ਘਰ ਤੱਕ ਪਾਣੀ ਪਹੁੰਚਾਉਣ ਲਈ ਕਰੀਬ 33.69 ਕਿਲੋਮੀਟਰ ਲੰਬਾਈ ਵਿੱਚ ਪੀਣ ਵਾਲੇ ਪਾਣੀ ਦੀਆਂ ਨਵੀਆਂ ਪਾਈਪਾਂ ਪਾਈਆਂ ਜਾਣਗੀਆਂ, ਘਰਾਂ ਵਿੱਚ ਪਾਣੀ ਦੇ ਕੁਨੈਕਸ਼ਨ ਕੀਤੇ ਜਾਣਗੇ ਅਤੇ ਪਾਣੀ ਦੀ ਉੱਚੀ ਟੈੱਕੀ ਬਣਾਈ ਜਾਵੇਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੇ ਪੰਜਾਬ ਵਿੱਚ ਹਰ ਪੱਖੋਂ ਵਿਕਾਸ ਕੀਤਾ ਜਾ ਰਿਹਾ ਹੈ। ਮੁੱਦਕੀ ਵਾਸੀਆਂ ਦੀ ਮੰਗ ਤੇ ਕੈਬਨਿਟ ਮੰਤਰੀ ਨੇ ਭਰੋਸਾ ਦਵਾਇਆ ਕਿ ਮੁੱਦਕੀ ਵਿਖੇ ਹੋਰ ਵਿਕਾਸ ਕਾਰਜ ਵੀ ਕਰਵਾਏ ਜਾਣਗੇ ਅਤੇ ਮੁੱਦਕੀ ਦੇ ਵਿਕਾਸ ਦੀ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

ਵਿਧਾਇਕ ਹਲਕਾ ਫ਼ਿਰੋਜ਼ਪੁਰ ਦਿਹਾਤੀ ਐਡਵੋਕੇਟ ਸ੍ਰੀ ਰਜਨੀਸ਼ ਕੁਮਾਰ ਦਹੀਯਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ ਮੁਦਕੀ ਵਿੱਚ ਇਤਿਹਾਸਿਕ ਵਿਕਾਸ ਕਾਰਜ ਹੋ ਰਹੇ ਹਨ। ਹਲਕੇ ਦੀ ਤਰੱਕੀ ਅਤੇ ਲੋਕਾਂ ਦੀ ਸੇਵਾ ਲਈ ਉਹ ਹਮੇਸ਼ਾ ਹੀ ਯਤਨਸ਼ੀਲ ਹਨ। ਇਸ ਮੈਗਾ ਪ੍ਰਾਜੈਕਟ ਨਾਲ ਮੁੱਦਕੀ ਵਾਸੀਆਂ ਨੂੰ ਕੁਦਰਤੀ ਤੱਤਾਂ ਤੋਂ ਭਰਪੂਰ ਸਾਫ਼ ਨਹਿਰੀ ਪਾਣੀ ਨਾਲ ਤੰਦਰੁਸਤ ਜੀਵਨ ਲਈ ਬਹੁਤ ਵੱਡੀ ਸੋਗਾਤ ਮਿਲੇਗੀ। ਇਸ ਪ੍ਰੋਜੈਕਟ ਤੋਂ ਪਹਿਲਾਂ ਵੀ ਮੁੱਦਕੀ ਵਿੱਚ ਕਰੀਬ 22 ਕਰੋੜ ਰੁਪਏ ਦੇ ਸੀਵਰੇਜ ਪਾਉਣ ਦਾ ਪ੍ਰੋਜੈਕਟ ਚੱਲ ਰਿਹਾ ਹੈ ਜੋ ਕਰੀਬ 75% ਮੁਕੰਮਲ ਹੋ ਚੁੱਕਾ ਹੈ। ਸੀਵਰੇਜ ਪ੍ਰਾਜੈਕਟ ਮੁਕੰਮਲ ਹੋਣ ਤੋਂ ਬਾਅਦ ਮੁੱਦਕੀ ਵਾਸੀਆਂ ਨੂੰ ਗਲੀਆਂ ਨਾਲੀਆਂ ਅਤੇ ਗੰਦੇ ਪਾਣੀ ਤੋਂ ਨਿਜਾਤ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸਾਰਿਆਂ ਦੇ ਸਹਿਯੋਗ ਨਾਲ ਹੀ ਮਿਲ ਰਹੇ ਹਨ। ਉਨ੍ਹਾਂ ਅਪੀਲ ਕੀਤੀ ਕੀ ਸਾਰੇ ਮੁੱਦਕੀ ਵਾਸੀ ਆਪਸੀ ਭਾਈਚਾਰਕ ਸਾਂਝ ਬਣਾ ਕੇ ਰੱਖਣ ਅਤੇ ਮੁੱਦਕੀ ਨੂੰ ਵਿਕਾਸ ਦੇ ਰਾਹਾਂ ਦੇ ਲਿਆਉਣ। ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਦੇ ਵਿਧਾਇਕ ਦਹੀਯਾ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਕੈਬਿਨਟ ਮੰਤਰੀ ਡਾ. ਰਵਜੋਤ ਸਿੰਘ ਦਾ ਧੰਨਵਾਦ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਆਪਣੇ ਸੰਬੋਧਨ ਵਿੱਚ ਸਾਰਿਆ ਨੂੰ ਜੀ ਆਇਆ ਆਖਿਆ ਅਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦਾ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਲਈ ਧੰਨਵਾਦ ਕੀਤਾ।

ਇਸ ਮੌਕੇ ਐੱਸ.ਐੱਸ.ਪੀ. ਸ. ਭੁਪਿੰਦਰ ਸਿੰਘ ਸਿੱਧੂ, ਐੱਸ.ਡੀ.ਐੱਮ. ਗੁਰਮੀਤ ਸਿੰਘ, ਐਕਸੀਅਨ ਵਾਟਰ ਸਿਪਲਾਈ ਅਤੇ ਸੀਵਰੇਜ ਬੋਰਡ ਸੁਪਿੰਦਰ ਸਿੰਘ, ਪ੍ਰਧਾਨ ਨਗਰ ਪੰਚਾਇਤ ਮੁੱਦਕੀ ਸ੍ਰੀਮਤੀ ਗੁਰਜੀਤ ਕੌਰ, ਚੇਅਰਮੈਨ ਮਾਰਕਿਟ ਕਮੇਟੀ ਫਿਰੋਜ਼ਪੁਰ ਛਾਉਣੀ ਬੇਅੰਤ ਸਿੰਘ ਹਕੂਮਤ ਵਾਲਾ, ਸਲਾਹਕਾਰ ਕਮੇਟੀ ਦੇ ਮੈਂਬਰ ਡਾਕਟਰ ਕੁਲਦੀਪ ਸਿੰਘ ਨਾਗੀ, ਐਮਸੀ ਰੋਸ਼ਨ ਲਾਲ ਮਨਚੰਦਾ ਪ੍ਰਿੰਸ ਗੁਪਤਾ ਕੁਲਦੀਪ ਸਿੰਘ ਖੋਸਾ, ਗੁਰਪ੍ਰੀਤ ਸਿੰਘ ਬਰਾੜ ਬਲਾਕ ਪ੍ਰਧਾਨ ਜਗਤਾਰ ਸਿੰਘ, ਮੁਲਾਜ਼ਮ ਵਿੰਗ ਦੇ ਜਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਗਰੇਵਾਲ ਸਰਪੰਚ ਗੁਰਨਾਮ ਸਿੰਘ ਚੰਦੜ ਵੱਖ-ਵੱਖ ਵਾਰਡਾਂ ਦੇ ਐਮ.ਸੀ. ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ, ਵਰਕਰ ਅਤੇ ਮੁੱਦਕੀ ਵਾਸੀ ਹਾਜ਼ਰ ਸਨ।