cabnetminister - Nirpakh Post

ਪੰਜਾਬ ਦੇ ਕੈਬਨਿਟ ਮੰਤਰੀਆਂ ਦੀ Senority List ਜਾਰੀ,
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੰਤਰੀ ਮੰਡਲ ‘ਚ ਨਵੇਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਬਲਕਾਰ ਸਿੰਘ ਨੂੰ ਸ਼ਾਮਲ ਕਰਨ ਮਗਰੋਂ ਸਮੂਹ ਕੈਬਨਿਟ ਮੰਤਰੀਆਂ ਦੀ ਸੀਨੀਅਰਤਾ ਦੀ ਸੂਚੀ ਜਾਰੀ ਕੀਤੀ ਹੈ।Seniority List of Ministers Released

ਇਸ ਮੁਤਾਬਕ ਮੁੱਖ ਮੰਤਰੀ ਵੱਜੋਂ ਭਗਵੰਤ ਮਾਨ ਪਹਿਲੇ ਨੰਬਰ ‘ਤੇ ਹਨ, ਜਦੋਂ ਕਿ ਦੂਜੇ ਨੰਬਰ ‘ਤੇ ਕੈਬਨਿਟ ਮੰਤਰੀ ਹਰਪਾਲ ਚੀਮਾ ਨੂੰ ਰੱਖਿਆ ਗਿਆ ਹੈ।Seniority List of Ministers Released

also read .;- Cyclone Biparjoy: ਪੰਜਾਬ ‘ਤੇ ਵੀ ਬਿਪਰਜੋਏ ਚੱਕਰਵਾਤ ਦਾ ਅਸਰ, 15 ਤੋਂ 17 ਤੱਕ ਅਲਰਟ…

ਇਸੇ ਤਰ੍ਹਾਂ ਅਮਨ ਅਰੋੜਾ ਤੀਜੇ, ਡਾ. ਬਲਜੀਤ ਕੌਰ ਚੌਥੇ, ਗੁਰਮੀਤ ਸਿੰਘ ਮੀਤ ਹੇਅਰ 5ਵੇਂ, ਕੁਲਦੀਪ ਸਿੰਘ ਧਾਲੀਵਾਲ 6ਵੇਂ, ਡਾ. ਬਲਬੀਰ ਸਿੰਘ 7ਵੇਂ,  ਬ੍ਰਹਮ ਸ਼ੰਕਰ 8ਵੇਂ, ਲਾਲ ਚੰਦ 9ਵੇਂ, ਲਾਲਜੀਤ ਸਿੰਘ ਭੁੱਲਰ 10ਵੇਂ, ਹਰਜੋਤ ਸਿੰਘ ਬੈਂਸ 11ਵੇਂ, ਹਰਭਜਨ ਸਿੰਘ 12ਵੇਂ, ਚੇਤਨ ਸਿੰਘ ਜੌੜਾਮਾਜਰਾ 13ਵੇਂ, ਅਨਮੋਲ ਗਗਨ ਮਾਨ 14ਵੇਂ, ਬਲਕਾਰ ਸਿੰਘ 15ਵੇਂ ਅਤੇ ਗੁਰਮੀਤ ਸਿੰਘ ਖੁੱਡੀਆਂ ਨੂੰ 16ਵਾਂ ਸਥਾਨ ਦਿੱਤਾ ਗਿਆ ਹੈ।Seniority List of Ministers Released

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪਨਸਪ ਮੁਲਾਜ਼ਮਾਂ ਨੂੰ 6ਵੇਂ ਤਨਖਾਹ ਕਮਿਸ਼ਨ ਦੀ ਸੌਗਾਤ
ਚੰਡੀਗੜ੍ਹ, ਮਈ 15

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਹਮੇਸ਼ਾ ਹੀ ਮੁਲਾਜ਼ਮ ਵਰਗ ਦੇ ਹਿੱਤਾਂ ਦੀ ਰਾਖੀ ਕਰਦੇ ਹੋਏ ਇਸ ਵਰਗ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕੇ ਹਨ। ਇਸੇ ਲੜੀ ਨੂੰ ਅੱਗੇ ਤੋਰਦੇ ਹੋਏ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਨਸਪ ਅਦਾਰੇ ਦੇ ਮੁਲਾਜ਼ਮਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰ ਦਿੱਤਾ ਹੈ। ਉਨ੍ਹਾਂ ਵੱਲੋਂ ਪਨਸਪ ਦੇ ਮੁਲਾਜ਼ਮਾਂ ਸਬੰਧੀ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਲਾਗੂ ਕਰਨ ਲਈ ਤੁਰੰਤ ਕਾਰਵਾਈ ਕਰਨ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।

ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਪਹਿਲੇ ਦਿਨ ਤੋਂ ਹੀ ਮੁਲਾਜ਼ਮਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਹੈ ਕਿਉਂਕਿ ਮੁਲਾਜ਼ਮ ਵਰਗ ਪੰਜਾਬ ਦੇ ਪ੍ਰਸ਼ਾਸਕੀ ਢਾਂਚੇ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਹਰ ਸੰਭਵ ਹੰਭਲਾ ਮਾਰਨ ਤੋਂ ਕਦੇ ਵੀ ਪਿੱਛੇ ਨਹੀਂ ਹਟੇਗੀ।

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਪੰਜਾਬ ਵਾਸੀਆਂ ਨੂੰ ਦਿੱਤੀਆਂ ਵਿਸਾਖੀ ਦੀਆਂ ਮੁਬਾਰਕਾਂ
ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ

*ਚੰਡੀਗੜ੍ਹ, 13 ਅਪ੍ਰੈਲ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਪੰਜਾਬ ਵਾਸੀਆਂ ਨੂੰ ਵਿਸਾਖੀ ਦੀ ਵਧਾਈ ਦਿੱਤੀ ਹੈ। ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨੇ ਕਿਹਾ ਕਿ ਵਿਸਾਖੀ ਦਾ ਤਿਉਹਾਰ ਵਿਸ਼ਵ ਭਰ ਵਿੱਚ ਵਸਦੇ ਪੰਜਾਬੀਆਂ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ। ਇਸ ਦਿਨ ਅਸੀਂ ਕਣਕ ਦੀ ਫਸਲ ਪੱਕਣ ਦੀ ਖੁਸ਼ੀ ਮਨਾਉਂਦੇ ਹਾਂ ਅਤੇ ਪ੍ਰਮਾਤਮਾ ਦਾ ਧੰਨਵਾਦ ਕਰਦੇ ਹਾਂ ਅਤੇ ਮਿਹਨਤ, ਭਾਈਚਾਰੇ ਅਤੇ ਏਕਤਾ ਦੀਆਂ ਕਦਰਾਂ-ਕੀਮਤਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੇ ਹਾਂ।

ਮੰਤਰੀ ਨੇ ਦੁਨੀਆ ਭਰ ਦੇ ਸਾਰੇ ਪੰਜਾਬੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਾਰਿਆਂ ਨੂੰ ਪੰਜਾਬੀ ਸੱਭਿਆਚਾਰ ਦੀ ਅਮੀਰੀ, ਇੱਥੋਂ ਦੇ ਲੋਕਾਂ ਦੇ ਖੁੱਲ੍ਹੇ ਅਤੇ ਹਸਮੁੱਖ ਸੁਭਾਅ ਅਤੇ ਸੂਬੇ ਦੀ ਵਿਭਿੰਨਤਾ ਦੀ ਕਦਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਉੱਜਵਲ ਅਤੇ ਖੁਸ਼ਹਾਲ ਭਵਿੱਖ ਲਈ ਕੰਮ ਕਰਦੇ ਹੋਏ ਸਾਰੇ ਇਸ ਤਿਉਹਾਰ ਨੂੰ ਖੁਸ਼ੀ ਅਤੇ ਸ਼ਾਂਤੀ ਨਾਲ ਮਨਾਉਣ।

ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਵਿਸਾਖੀ ਦਾ ਤਿਉਹਾਰ ਸਿੱਖ ਕੌਮ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ ਕਿਉਂਕਿ ਇਸ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ।

ਮੰਤਰੀ ਨੇ ਪੰਜਾਬ ਦੇ ਹਰ ਘਰ ਵਿੱਚ ਖੁਸ਼ੀ, ਖੁਸ਼ਹਾਲੀ ਅਤੇ ਸ਼ਾਂਤੀ ਦੀ ਕਾਮਨਾ ਕੀਤੀ। ਉਨ੍ਹਾਂ ਨੇ ਸਾਰਿਆਂ ਨੂੰ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਮਿਲ ਕੇ ਕੰਮ ਕਰਦੇ ਰਹਿਣ ਦੀ ਅਪੀਲ ਕੀਤੀ।