BRAM SHANKER JIMPA - Nirpakh Post
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡਾਂ ‘ਚ ਸਾਫ ਪਾਣੀ ਦੀ ਸਪਲਾਈ ਲਈ 165 ਕਰੋੜ ਰੁਪਏ ਦੇ ਪ੍ਰੋਜੈਕਟ ਮੰਜ਼ੂਰ:- ਜਿੰਪਾ
CM Bhagwant Mann approves
ਚੰਡੀਗੜ੍ਹ, 7 ਅਗਸਤ:
ਪੰਜਾਬ ਦੇ ਪਿੰਡਾਂ ‘ਚ ਸਾਫ ਪੀਣਯੋਗ ਪਾਣੀ ਦੀ ਸਪਲਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 165.53 ਕਰੋੜ ਰੁਪਏ ਦੇ ਪ੍ਰੋਜੈਕਟ ਮੰਜ਼ੂਰ ਕੀਤੇ ਗਏ ਹਨ। ਇਨ੍ਹਾਂ ਪ੍ਰੋਜੈਕਟਾਂ ਰਾਹੀਂ ਸਰਹੱਦੀ ਜ਼ਿਲ੍ਹਿਆਂ ਦੇ ਨਾਲ-ਨਾਲ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਦੇ ਪਿੰਡਾਂ ਵਿਚ ਵੀ ਪਾਣੀ ਦੀ ਕੁਆਲਿਟੀ ‘ਚ ਸੁਧਾਰ ਆਵੇਗਾ ਅਤੇ ਜਿੱਥੇ-ਜਿੱਥੇ ਪਾਣੀ ਦੀ ਥੁੜ ਜਾਂ ਘਾਟ ਹੈ ਉੱਥੇ ਭਰਪੂਰ ਮਾਤਰਾ ਵਿਚ ਪਾਣੀ ਸਪਲਾਈ ਯਕੀਨੀ ਬਣਾਈ ਜਾਵੇਗੀ।
ਇਸ ਬਾਬਤ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਖ-ਵੱਖ ਸਕੀਮਾਂ ਅਧੀਨ ਅਜਿਹੇ 4 ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਜਿਨ੍ਹਾਂ ਰਾਹੀਂ ਸਾਫ ਪੀਣਯੋਗ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 55.83 ਕਰੋੜ ਰੁਪਏ ਦੀ ਲਾਗਤ ਨਾਲ 16 ਜ਼ਿਲ੍ਹਿਆਂ ਵਿੱਚ 63 ਸਕੀਮਾਂ ਨੂੰ 2023-24 ਵਿੱਚ ਮੁਕੰਮਲ ਕਰਨ ਦੀ ਤਜਵੀਜ਼ ਹੈ। ਇਨ੍ਹਾਂ 16 ਜ਼ਿਲ੍ਹਿਆਂ ਵਿਚੋਂ 6 ਸਰਹੱਦੀ ਜ਼ਿਲ੍ਹੇ ਤਰਨ ਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਫਾਜ਼ਿਲਕਾ ਅਤੇ ਫਿਰੋਜ਼ਪੁਰ ਸ਼ਾਮਲ ਹਨ।
ਇਹ ਵੀ ਪੜ੍ਹੋ: ਅਗਸਤ ‘ਚ 3 ਦਿਨ ਨਹੀਂ ਚੱਲਣਗੀਆਂ ਰੋਡਵੇਜ਼ ਦੀਆਂ ਬੱਸਾਂ: ਠੇਕਾ ਕਰਮਚਾਰੀ 14 ਅਗਸਤ ਤੋਂ 16 ਅਗਸਤ ਤੱਕ ਕਰਨਗੇ ਹੜਤਾਲ
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 55.61 ਕਰੋੜ ਰੁਪਏ ਦੀ ਲਾਗਤ ਨਾਲ 21 ਜ਼ਿਲ੍ਹਿਆਂ ਦੀਆ 181 ਨਵੀਆਂ ਸਕੀਮਾਂ  ਉਸਾਰੀ/ਨਵੀਨੀਕਰਣ ਅਧੀਨ ਹਨ। ਇਹ ਕੰਮ ਮਾਰਚ 2024 ਤੋਂ ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ। ਇਸੇ ਤਰ੍ਹਾਂ 40.35 ਕਰੋੜ ਰੁਪਏ ਦੇ ਲਾਗਤ 7 ਜ਼ਿਲ੍ਹਿਆਂ ਵਿੱਚ ਕੰਮ ਚੱਲ ਰਹੇ ਹਨ ਜੋ 2023-24 ਵਿੱਚ ਮੁਕੰਮਲ ਕਰ ਲਏ ਜਾਣਗੇ। ਜਿੰਪਾ ਨੇ ਦੱਸਿਆ ਕਿ 13.74 ਕਰੋੜ ਰੁਪਏ ਦੀ ਲਾਗਤ ਨਾਲ 103 ਨਵੇਂ ਟਿਊਬਵੈੱਲ 16 ਜ਼ਿਲ੍ਹਿਆਂ ਵਿੱਚ ਲਗਾਉਣ ਦੀ ਵਿਵਸਥਾ ਕੀਤੀ ਗਈ ਹੈ। ਇਨ੍ਹਾਂ ਵਿਚੋਂ 3 ਜ਼ਿਲ੍ਹੇ ਪਠਾਨਕੋਟ, ਫਿਰੋਜ਼ਪੁਰ ਅਤੇ ਫਾਜ਼ਿਲਕਾ ਸਰਹੱਦੀ ਹਨ। ਨਵੇਂ ਟਿਊਬਵੈੱਲ ਲਗਾਉਣ ਦਾ ਕੰਮ ਮਾਰਚ 2024 ਤੋ ਪਹਿਲਾਂ ਪੂਰਾ ਕਰ ਲਏ ਜਾਣ ਦਾ ਟੀਚਾ ਹੈ।CM Bhagwant Mann approves
ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕਈ ਵਾਰ ਕਹਿ ਚੁੱਕੇ ਹਨ ਕਿ ਪਿੰਡਾਂ ਦਾ ਵਿਕਾਸ ਕਰਨਾ ਅਤੇ ਹਰ ਪ੍ਰਕਾਰ ਦੀ ਸਹੂਲਤ ਨਾਲ ਪਿੰਡਾਂ ਨੂੰ ਲੈਸ ਕਰਨਾ ਪੰਜਾਬ ਸਰਕਾਰ ਦੀ ਤਰਜੀਹ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਆਪਣਾ ਭਰਪੂਰ ਯੋਗਦਾਨ ਪਾ ਰਿਹਾ ਹੈ।CM Bhagwant Mann approves
ਬ੍ਰਮ ਸ਼ੰਕਰ ਜਿੰਪਾ ਨੇ ਜਲ ਸਪਲਾਈ ਸਕੀਮਾਂ ਦੀ ਪ੍ਰਗਤੀ ਵਿਚ ਤੇਜ਼ੀ ਲਿਆਉਣ ਲਈ ਜੰਗਲਾਤ ਮੰਤਰੀ ਨਾਲ ਕੀਤੀ ਉੱਚ ਪੱਧਰੀ ਮੀਟਿੰਗ
ਚੰਡੀਗੜ੍ਹ, 26 ਜੁਲਾਈ:
BRAM SHANKER JIMPAਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਦੋਵਾਂ ਵਿਭਾਗਾਂ ਦੇ ਸਾਂਝੇ ਮੁੱਦਿਆਂ ਦੇ ਹੱਲ ਲਈ ਇਕ ਅਹਿਮ ਮੀਟਿੰਗ ਕੀਤੀ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਜੰਗਲਾਤ ਵਿਭਾਗ ਦੇ ਉੱਚ ਅਧਿਕਾਰੀ ਹਾਜ਼ਰ ਸਨ।
ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਨੂੰ ਸਾਫ ਪੀਣ ਯੋਗ ਪਾਣੀ ਦੇਣ ਲਈ ਸਾਰਥਕ ਯਤਨ ਕਰ ਰਹੀ ਹੈ। ਇਸ ਮਕਸਦ ਲਈ ਬਹੁਤ ਸਾਰੀਆਂ ਜਲ ਸਪਲਾਈ ਸਕੀਮਾਂ ਕਾਰਜਸ਼ੀਲ ਹਨ ਅਤੇ ਕਈ ਸਕੀਮਾਂ ਨਵੀਆਂ/ਉਸਾਰੀ ਅਧੀਨ ਹਨ। ਉਨ੍ਹਾਂ ਕਿਹਾ ਕਿ ਜਲ ਸਪਲਾਈ ਸਕੀਮਾਂ ਦੀਆਂ ਪਾਈਪ ਲਾਈਨਾਂ ਵਿਛਾਉਣ ਲਈ ਕਈ ਥਾਂਵਾਂ ‘ਤੇ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਲੋਂੜੀਦੀ ਹੁੰਦੀ ਹੈ ਜਿਸਨੂੰ ਸਮਾਂਬੱਧ ਤਰੀਕੇ ਨਾਲ ਮੰਜ਼ੂਰ ਕਰਨ ਦੀ ਲੋੜ ਹੁੰਦੀ ਹੈ ਤਾਂ ਕਿ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਿਚ ਦੇਰੀ ਨਾ ਹੋਵੇ।
READ ALSO : ਕੁਲਤਾਰ ਸਿੰਘ ਸੰਧਵਾਂ ਵੱਲੋਂ ਸਥਾਨਕ ਸਰਕਾਰਾਂ ਅਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ਼ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ
ਜਿੰਪਾ ਨੇ ਇਸ ਮੌਕੇ ਪੱਤਰੇ ਵਾਲਾ (ਮੁਕਤਸਰ), ਕੱਟਿਆਵਾਲੀ (ਫਾਜ਼ਿਲਕਾ), ਸੋਹਣਗੜ੍ਹ (ਫਿਰੋਜ਼ਪੁਰ), ਚਵਿੰਡਾ ਕਲਾਂ ਤੇ ਕੰਦੋਵਾਲੀ (ਅੰਮ੍ਰਿਤਸਰ), ਤਲਵਾੜਾ (ਹੁਸ਼ਿਆਰਪੁਰ), ਭੁੱਚਰ ਕਲਾਂ (ਤਰਨ ਤਾਰਨ), ਮਾਣਕਪੁਰ (ਰੂਪਨਗਰ) ਸਮੇਤ ਕਰੀਬ 17 ਨਹਿਰੀ ਜਲ ਸਪਲਾਈ ਸਕੀਮਾਂ ਦਾ ਜ਼ਿਕਰ ਕੀਤਾ ਜਿਨ੍ਹਾਂ ਲਈ ਜੰਗਲਾਤ ਵਿਭਾਗ ਦੀ ਕਲੀਰਐਂਸ ਲਾਜ਼ਮੀ ਹੈ।
ਜੰਗਲਾਤ ਮੰਤਰੀ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਕਿਹਾ ਕਿ ਅਜਿਹੀਆਂ ਸਾਰੀਆਂ ਸਕੀਮਾਂ ਲਈ ਸਮਾਂਬੱਧ ਤਰੀਕੇ ਨਾਲ ਕਲੀਐਂਸ ਜਾਰੀ ਕੀਤੀ ਜਾਵੇ ਤਾਂ ਜੋ ਇਨ੍ਹਾਂ ਸਕੀਮਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਦੋਵਾਂ ਵਿਭਾਗਾਂ ਦੇ ਆਪਸੀ ਤਾਲਮੇਲ ਨਾਲ ਸਾਂਝੇ ਮੁੱਦਿਆਂ ਨੂੰ ਹੱਲ ਕੀਤਾ ਜਾਵੇਗਾ।BRAM SHANKER JIMPA
ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ ਤਿਵਾੜੀ ਤੇ ਵਿਭਾਗ ਮੁਖੀ ਮੁਹੰਮਦ ਇਸ਼ਫਾਕ, ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ, ਪੀਸੀਸੀਐਫ ਆਰ.ਕੇ ਮਿਸ਼ਰਾ ਅਤੇ ਮੁੱਖ ਵਣਪਾਲ ਬਸੰਤਾ ਰਾਜ ਕੁਮਾਰ ਹਾਜ਼ਰ ਸਨ। BRAM SHANKER JIMPA
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ‘ਚ 16 ਮਹੀਨਿਆਂ ਦੌਰਾਨ ਆਈਆਂ ਸ਼ਿਕਾਇਤਾਂ ‘ਚੋਂ 98 ਫੀਸਦੀ ਦਾ ਨਿਪਟਾਰਾ: ਜਿੰਪਾ
ਚੰਡੀਗੜ੍ਹ, 21 ਜੁਲਾਈ:
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਵਿਭਾਗ ‘ਚ 16 ਮਹੀਨਿਆਂ ਦੌਰਾਨ ਆਈਆਂ ਸ਼ਿਕਾਇਤਾਂ ‘ਚੋਂ 98 ਫੀਸਦੀ ਤੋਂ ਵੀ ਜ਼ਿਆਦਾ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਪਿੰਡਾਂ ‘ਚ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲ ਹੈ ਅਤੇ ਇਸ ਮਕਸਦ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੂਰੀ ਸਿਦਕ ਅਤੇ ਸ਼ਿੱਦਤ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਸਾਫ-ਸੁਥਰਾ ਅਤੇ ਕੂੜਾ ਮੁਕਤ ਰੱਖਣ ਲਈ ਵੀ ਬਹੁਤ ਸਾਰੀਆਂ ਯੋਜਵਾਨਾਂ ਉੱਤੇ ਕੰਮ ਹੋ ਰਿਹਾ ਹੈ।
ਜਿੰਪਾ ਨੇ ਦੱਸਿਆ ਕਿ ਵਿਭਾਗ ਵੱਲੋਂ ਜਾਰੀ ਟੋਲ ਫਰੀ ਨੰਬਰ 1800-180-2468 ਉੱਤੇ ਜੇਕਰ ਕਿਸੇ ਪਿੰਡ ਵਾਸੀ ਜਾਂ ਪੰਚਾਇਤ ਵੱਲੋਂ ਪਾਣੀ ਸਪਲਾਈ, ਆਰ.ਓ. ਪਲਾਂਟ, ਸੀਵਰੇਜ ਜਾਂ ਨਿੱਜੀ ਪਖਾਨਿਆਂ ਸਬੰਧੀ ਸ਼ਿਕਾਇਤ ਮਿਲਦੀ ਹੈ ਤਾਂ ਉਸ ਦਾ ਹੱਲ ਸਬੰਧਤ ਅਧਿਕਾਰੀ ਵੱਲੋਂ ਸਮਾਂਬੱਧ ਤਰੀਕੇ ਨਾਲ ਕੀਤਾ ਜਾਂਦਾ ਹੈ। ਇਸ ਨੰਬਰ ਉੱਤੇ 16 ਮਾਰਚ 2022 ਤੋਂ ਲੈ ਕੇ 18 ਜੁਲਾਈ 2023 ਤੱਕ 24 ਹਜ਼ਾਰ 277 ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ‘ਚੋਂ 23 ਹਜ਼ਾਰ 918 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੀ ਇਹ ਦਰ 98.52 ਫੀਸਦੀ ਬਣਦੀ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦਾ ਨਿਪਟਾਰਾ ਹੋਣ ਤੋਂ ਬਾਅਦ ਸ਼ਿਕਾਇਤਕਰਤਾ ਤੋਂ ਫੀਡਬੈਕ ਵੀ ਲਿਆ ਜਾਂਦਾ ਹੈ ਅਤੇ ਜੇਕਰ ਉਹ ਸ਼ਿਕਾਇਤ ਦੇ ਹੱਲ ਤੋਂ ਸੰਤੁਸ਼ਟ ਨਹੀਂ ਤਾਂ ਉਸ ਦੀ ਸ਼ਿਕਾਇਤ ‘ਤੇ ਦੋਬਾਰਾ ਯੋਗ ਕਾਰਵਾਈ ਕੀਤੀ ਜਾਂਦੀ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਦੇ ਪਿੰਡ ਵਾਸੀਆਂ ਨੂੰ ਸਾਫ ਪੀਣਯੋਗ ਪਾਣੀ ਅਤੇ ਢੁਕਵੇਂ ਸੀਵਰੇਜ ਦੀ ਸਹੂਲਤ ਦੇਣ ਲਈ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੂਰੇ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਹੜ੍ਹਾਂ ਦੀ ਸਥਿਤੀ ਦੇ ਬਾਵਜੂਦ ਪ੍ਰਭਾਵਿਤ ਲੋਕਾਂ ਤੱਕ ਬਦਲਵੇਂ ਪ੍ਰਬੰਧਾਂ ਰਾਹੀਂ ਸਾਫ ਪੀਣਯੋਗ ਪਾਣੀ ਦੀ ਵਿਵਸਥਾ ਕੀਤੀ ਗਈ ਅਤੇ ਜਿਹੜੀਆਂ ਜਲ ਸਪਲਾਈ ਸਕੀਮਾਂ ਇਸ ਦੌਰਾਨ ਪ੍ਰਭਾਵਿਤ ਹੋਈਆਂ ਸਨ ਉਨ੍ਹਾਂ ਵਿਚੋਂ ਜ਼ਿਆਦਾਤਰ ਦੀ ਰਿਪੇਅਰ ਕਰਕੇ ਕਾਰਜਸ਼ੀਲ ਕਰ ਦਿੱਤੀਆਂ ਗਈਆਂ ਹਨ।
ਜਿੰਪਾ ਨੇ ਅਪੀਲ ਕੀਤੀ ਕਿ ਕੋਈ ਵੀ ਪਿੰਡ ਵਾਸੀ ਜਲ ਸਪਲਾਈ ਅਤੇ ਸੈਨੀਟੇਸ਼ਨ ਸਬੰਧੀ ਕਿਸੇ ਵੀ ਪ੍ਰਕਾਰ ਦੀ ਸ਼ਿਕਾਇਤ ਜਾਂ ਸੁਝਾਅ ਸਬੰਧੀ ਆਪਣੇ ਵਿਚਾਰ ਬਿਨਾਂ ਕਿਸੇ ਝਿਜਕ ਦੇ ਪੇਸ਼ ਕਰੇ। ਇਸ ਦਾ ਹੱਲ ਕੱਢਣ ਲਈ ਉਹ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਜੀਵਨ ਪੱਧਰ ਉੱਚਾ ਚੁੱਕਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਫੋਟੋ ਕੈਪਸ਼ਨ: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ ਕੇ ਤਿਵਾੜੀ, ਵਿਭਾਗ ਮੁਖੀ ਮੁਹੰਮਦ ਇਸ਼ਫਾਕ ਅਤੇ ਹੋਰ  ਅਧਿਕਾਰੀਆਂ ਤੋਂ ਜਾਣਕਾਰੀ ਹਾਸਿਲ ਕਰਦੇ ਹੋਏ।
ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪੀੜਤਾਂ ਲਈ 71.50 ਕਰੋੜ ਰੁਪਏ ਹੋਰ ਜਾਰੀ ਕਰਨਗੇ: ਜਿੰਪਾ
ਹੜ੍ਹ ਕਾਰਣ ਮਰਨ ਵਾਲੇ ਦੇ ਪਰਿਵਾਰ ਨੂੰ ਰਾਹਤ ਫੰਡ ‘ਚੋਂ ਤੁਰੰਤ ਰਾਸ਼ੀ ਦੇਣ ਦੇ ਨਿਰਦੇਸ਼
– ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਪ੍ਰਭਾਵਿਤਾਂ ਤੱਕ ਰਾਸ਼ਣ ਅਤੇ ਦਵਾਈਆਂ ਪੁੱਜਦੀਆਂ ਕਰਨ ਦੀ ਹਦਾਇਤ
– ਮਨੁੱਖੀ ਜਾਨ-ਮਾਲ ਦੇ ਨਾਲ-ਨਾਲ ਬੇਜ਼ੁਬਾਨੇ ਪਸ਼ੂਆਂ ਨੂੰ ਬਚਾਉਣ ਲਈ ਖਾਸ ਉਪਰਾਲੇ ਕਰਨ ਲਈ ਕਿਹਾ
ਚੰਡੀਗੜ੍ਹ, 12 ਜੁਲਾਈ:
RELIEF WORK PUNJAB ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਹੈ ਕਿ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕਰਨ ਵਿਚ ਕੋਈ ਕਸਰ ਨਾ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਇਸ ਆਫਤ ਦੀ ਘੜੀ ਨਾਲ ਨਜਿੱਠਣ ਲਈ ਸੂਬਾ ਸਰਕਾਰ ਕੋਲ ਪੈਸੇ ਦੀ ਕੋਈ ਕਮੀ ਨਹੀਂ ਹੈ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ 33.50 ਕਰੋੜ ਰੁਪਏ ਅਗੇਤੇ ਰਾਹਤ ਕਾਰਜਾਂ ਲਈ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ 71.50 ਕਰੋੜ ਰੁਪਏ ਦੀ ਹੋਰ ਰਾਸ਼ੀ ਜਾਰੀ ਕਰਨਗੇ ਤਾਂ ਜੋ ਹੜ੍ਹ ਪ੍ਰਭਾਵਿਤਾਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾ ਸਕੇ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਹਦਾਇਤਾਂ ਬਾਬਤ ਡਿਪਟੀ ਕਮਿਸ਼ਨਰਾਂ ਨੂੰ ਜਾਣੂੰ ਕਰਵਾਉਂਦਿਆਂ ਜਿੰਪਾ ਨੇ ਨਿਰਦੇਸ਼ ਦਿੱਤੇ ਕਿ ਹੜ੍ਹ ਪ੍ਰਭਾਵਿਤਾਂ ਤੱਕ ਰਾਸ਼ਣ ਅਤੇ ਦਵਾਈਆਂ ਪੁੱਜਦੀਆਂ ਕੀਤੀਆਂ ਜਾਣ ਤਾਂ ਜੋ ਕੋਈ ਵੀ ਵਿਅਕਤੀ ਇਨ੍ਹਾਂ ਜ਼ਰੂਰੀ ਵਸਤਾਂ ਤੋਂ ਵਿਹੂਣਾ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਸਮੇਂ ਹਰੇਕ ਮਨੁੱਖ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਜੇਕਰ ਕਿਸੇ ਵੀ ਵਿਅਕਤੀ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਦੇ ਪਰਿਵਾਰ ਨੂੰ ਤੁਰੰਤ 4 ਲੱਖ ਰੁਪਏ ਦੀ ਮੁਆਵਜ਼ਾਂ ਰਾਸ਼ੀ ਦਿੱਤੀ ਜਾਵੇ। RELIEF WORK PUNJAB
ਮੀਟਿੰਗ ਵਿਚ ਵੀਡੀਓ ਕਾਨਰੰਸਿੰਗ ਰਾਹੀਂ ਜੁੜੇ ਡਿਪਟੀ ਕਮਿਸ਼ਨਰਾਂ ਨੂੰ ਸੰਬੋਧਨ ਕਰਦਿਆਂ ਆਫਤ ਪ੍ਰਬੰਧਨ ਮੰਤਰੀ ਨੇ ਕਿਹਾ ਕਿ ਖਸਤਾ ਹਾਲਤ ਘਰਾਂ ਦੀ ਪਛਾਣ ਕਰਕੇ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਇਆ ਜਾਵੇ ਤਾਂ ਜੋ ਕਿਸੇ ਦਾ ਜਾਨੀ ਨੁਕਸਾਨ ਨਾ ਹੋਵੇ। ਉਨ੍ਹਾਂ ਕਿਹਾ ਕਿ ਸੰਕਟ ਦੀ ਇਸ ਘੜੀ ਵਿਚ ਅਸੀਂ ਹਰ ਉਸ ਵਿਅਕਤੀ ਤੱਕ ਪਹੁੰਚ ਕਰਨੀ ਹੈ ਜੋ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਹਰ ਕਿਸਮ ਦੀ ਸਹਾਇਤਾ ਕਰਨੀ ਪੰਜਾਬ ਸਰਕਾਰ ਦੀ ਪਹਿਲ ਹੈ।
ਜਿੰਪਾ ਨੇ ਖਾਸ ਤੌਰ ‘ਤੇ ਪਸ਼ੂਆਂ ਨੂੰ ਬਚਾਉਣ ਲਈ, ਉਨ੍ਹਾਂ ਦੇ ਚਾਰੇ ਦਾ ਪ੍ਰਬੰਧ ਕਰਨ ਲਈ ਤੇ ਜ਼ਰੂਰੀ ਦਵਾਈਆਂ ਪੁੱਜਦੀਆਂ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰਾਂ ਵੱਲੋਂ ਹੜ੍ਹਾਂ ਨਾਲ ਨਜਿੱਠਣ ਲਈ ਜੋ ਵੀ ਮੰਗ ਰੱਖੀ ਗਈ ਉਸ ਨੂੰ ਪੂਰਾ ਕਰਨ ਲਈ ਜਿੰਪਾ ਨੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ। ਕੁਝ ਜ਼ਿਲ੍ਹਿਆਂ ਨੇ ਐਨਡੀਆਰਐਫ/ਐਸਡੀਆਰਐਫ ਟੀਮਾਂ ਦੀ ਮੰਗ ਕੀਤੀ ਜੋ ਮੌਕੇ ਉੱਤੇ ਹੀ ਮੰਨ ਲਈ ਗਈ। RELIEF WORK PUNJAB
ਮੀਟਿੰਗ ਵਿਚ ਸਪੈਸ਼ਲ ਮੁੱਖ ਸਕੱਤਰ ਮਾਲ ਕੇ.ਏ.ਪੀ. ਸਿਨ੍ਹਾ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ਜਲੰਧਰ ਡਵੀਜ਼ਨ ਦੇ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ, ਜੰਗਲਾਤ ਵਿਭਾਗ ਦੀ ਸਕੱਤਰ ਇੰਦੂ ਮਲਹੋਤਰਾ, ਮਾਲ ਵਿਭਾਗ ਦੇ ਵਿਸ਼ੇਸ਼ ਸਕੱਤਰ ਡਾ. ਅਮਰਪਾਲ ਸਿੰਘ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਖੀ ਮੁਹੰਮਦ ਇਸ਼ਫਾਕ ਹਾਜ਼ਰ ਸਨ। ਪੰਜਾਬ ਦੀਆਂ ਵੱਖ-ਵੱਖ ਡਵੀਜਨਾਂ ਦੇ ਕਮਿਸ਼ਨਰ ਅਤੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਵਿਚ ਜੁੜੇ।
ਵਿੱਤੀ ਵਰ੍ਹੇ 2023-24 ਦੇ ਪਹਿਲੇ 3 ਮਹੀਨਿਆਂ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 17 ਫੀਸਦੀ ਵਾਧਾ: ਜਿੰਪਾ
ਚੰਡੀਗੜ੍ਹ, 5 ਜੁਲਾਈ:
stamp sale registration revenue ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਇਕ ਹੋਰ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਵਿੱਤੀ ਸਾਲ 2023-24 ਦੇ ਪਹਿਲੇ 3 ਮਹੀਨਿਆਂ ਵਿਚ 17 ਫੀਸਦੀ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਸਾਫ-ਸੁਥਰਾ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।
ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਕਿਹਾ ਕਿ ਅਪ੍ਰੈਲ, ਮਈ ਅਤੇ ਜੂਨ 2023 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 1191.20 ਕਰੋੜ ਰੁਪਏ ਦੀ ਆਮਦਨ ਹੋਈ ਹੈ ਜੋ ਕਿ ਸਾਲ 2022 ਦੇ ਇਨ੍ਹਾਂ ਮਹੀਨਿਆਂ ਨਾਲੋਂ 17 ਫੀਸਦੀ ਜ਼ਿਆਦਾ ਹੈ। ਅਪ੍ਰੈਲ, ਮਈ ਅਤੇ ਜੂਨ 2022 ਵਿਚ ਇਹ ਆਮਦਨ 1018.63 ਕਰੋੜ ਰੁਪਏ ਸੀ।
ਜਿੰਪਾ ਨੇ ਦੱਸਿਆ ਕਿ ਅਪ੍ਰੈਲ, ਮਈ ਅਤੇ ਜੂਨ 2023 ਵਿਚ ਕ੍ਰਮਵਾਰ 441.24 ਕਰੋੜ ਰੁਪਏ, 430.63 ਕਰੋੜ ਰੁਪਏ ਅਤੇ 319.33 ਕਰੋੜ ਰੁਪਏ ਸਰਕਾਰੀ ਖਜ਼ਾਨੇ ਵਿਚ ਆਏ ਜਦਕਿ ਅਪ੍ਰੈਲ, ਮਈ ਅਤੇ ਜੂਨ 2022 ਵਿਚ ਇਹ ਰਕਮ 354.69 ਕਰੋੜ ਰੁਪਏ, 383.17 ਕਰੋੜ ਰੁਪਏ ਅਤੇ 280.77 ਕਰੋੜ ਰੁਪਏ ਸੀ। stamp sale registration revenue
ਉਨ੍ਹਾਂ ਕਿਹਾ ਕਿ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਸਟੈਂਪ ਤੇ ਰਜਿਸਟਰੇਸ਼ਨ ਤਹਿਤ ਵੱਡੀ ਰਕਮ ਸਰਕਾਰ ਦੇ ਖਜ਼ਾਨੇ ਵਿਚ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਸਾਰਥਕ ਹੰਭਲੇ ਮਾਰ ਰਹੀ ਹੈ।
ਉਨ੍ਹਾਂ ਕਿਹਾ ਕਿ ਸੂਬੇ ਵਿਚ ਹਕੂਮਤ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੀ ਸ਼ਿਕਾਇਤ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ ਜਿਸਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਇਸੇ ਸਾਲ ਅਪ੍ਰੈਲ ਮਹੀਨੇ ਵਿਚ ਸਿਰਫ ਮਾਲ ਵਿਭਾਗ ਦੇ ਕੰਮਾਂ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਵੀ ਨੰਬਰ 8184900002 ਜਾਰੀ ਕੀਤਾ ਜਾ ਚੁੱਕਾ ਹੈ। ਐਨਆਰਆਈਜ਼ ਮਾਲ ਵਿਭਾਗ ਸਬੰਧੀ ਆਪਣੀਆਂ ਸ਼ਿਕਾਇਤਾਂ 9464100168 ਨੰਬਰ ‘ਤੇ ਦਰਜ ਕਰਵਾ ਸਕਦੇ ਹਨ। ਇਹ ਨੰਬਰ ਸਿਰਫ ਲਿਖਤੀ ਸ਼ਿਕਾਇਤ ਲਈ ਹਨ।
ਜਿੰਪਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਕੰਮ ਨੂੰ ਕਰਾਉਣ ਲਈ ਕਿਸੇ ਵੀ ਅਫਸਰ ਜਾਂ ਮੁਲਾਜ਼ਮ ਨੂੰ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਕੋਈ ਰਿਸ਼ਵਤ ਮੰਗਦਾ ਹੈ ਤਾਂ ਇਸ ਦੀ ਰਿਪੋਰਟ ਤੁਰੰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਫਸਰਾਂ ਤੇ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆਂ ਨਹੀਂ ਜਾਵੇਗਾ।stamp sale registration revenue
ਆਪਣੇ ਮਹਾਨ ਸ਼ਹੀਦਾਂ ਤੇ ਸੂਰਬੀਰਾਂ ਨੂੰ ਯਾਦ ਰੱਖਣਾ ਸਾਡਾ ਨੈਤਿਕ ਫ਼ਰਜ਼ : ਜਿੰਪਾ
– ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਛੰਬ ਵਿਖੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸ਼ਹੀਦੀ ਸਮਾਗਮ ਕਰਵਾਇਆ
ਚੰਡੀਗੜ੍ਹ
martyred in Chhota Ghallughara 1746 ‘ਚ ਛੋਟੇ ਘੱਲੂਘਾਰੇ ਵਿਚ ਸ਼ਹੀਦ ਹੋਏ ਕਰੀਬ 11 ਹਜ਼ਾਰ ਸਿੰਘ-ਸਿੰਘਣੀਆਂ ਅਤੇ ਬੱਚਿਆਂ ਦੀ ਸ਼ਹੀਦੀ ਨੂੰ ਸਮਰਪਿਤ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵੱਲੋਂ ਵਿਸ਼ੇਸ਼ ਸ਼ਹੀਦੀ ਸਮਾਗਮ ਅੱਜ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ, ਕਾਹਨੂੰਵਾਨ ਛੰਬ ਵਿਖੇ ਕਰਵਾਇਆ ਗਿਆ। ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਤਰਫੋਂ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸ਼ਹੀਦਾਂ ਨੂੰ ਸਿਜਦਾ ਕੀਤਾ।
ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਆਪਣੇ ਅਖਤਿਆਰੀ ਕੋਟੇ ਵਿਚੋਂ 5 ਲੱਖ ਰੁਪਏ ਦੀ ਗ੍ਰਾਂਟ ਛੋਟਾ ਘੱਲੂਘਾਰਾ ਸਮਾਰਕ ਨੂੰ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਕਾਹਨੂੰਵਾਨ, ਤਿੱਬੜ ਅਤੇ ਤੁਗਲਵਾਲ ਪਿੰਡਾਂ ਦੇ ਸੀਵਰੇਜ ਅਤੇ ਹੋਰ ਵਿਕਾਸ ਪ੍ਰੋਜੈਕਟਾਂ ਨੂੰ ਜਲਦ ਮੰਜ਼ੂਰੀ ਦੇਣ ਦਾ ਭਰੋਸਾ ਵੀ ਦਿੱਤਾ। ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਦਾ ਰੱਖ-ਰਖਾਅ ਵਧੀਆ ਤਰੀਕੇ ਨਾਲ ਕੀਤੇ ਹੋਣ ਕਰਕੇ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਪ੍ਰਸੰਸਾ ਵੀ ਕੀਤੀ।
ਛੋਟਾ ਘੱਲੂਘਾਰਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਜਿੰਪਾ ਨੇ ਕਿਹਾ ਕਿ 18ਵੀਂ ਸਦੀ ਦੇ ਕੁਰਬਾਨੀਆਂ ਭਰੇ ਸਿੱਖ ਇਤਿਹਾਸ ਉੱਪਰ ਸਾਨੂੰ ਹਮੇਸ਼ਾਂ ਮਾਣ ਰਹੇਗਾ। ਉਨ੍ਹਾਂ ਕਿਹਾ ਕਿ ਬਹਾਦਰ ਸੂਰਬੀਰਾਂ ਨੇ ਧਰਮ ਹੇਤ ਆਪਣੇ ਆਪ ਨੂੰ ਨਿਛਾਵਰ ਤਾਂ ਕਰ ਦਿੱਤਾ ਪਰ ਉਨ੍ਹਾਂ ਨੇ ਜ਼ਾਲਮ ਮੁਗਲ ਹਕੂਮਤ ਦੀ ਈਨ ਬਿਲਕੁਲ ਨਾ ਮੰਨੀ। ਜਿੰਪਾ ਨੇ ਕਿਹਾ ਕਿ ਆਪਣੇ ਸ਼ਹੀਦਾਂ ਨੂੰ ਯਾਦ ਕਰਨਾ ਸਾਡਾ ਫਰਜ਼ ਹੈ ਅਤੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੱਲੋਂ ਵਿਸ਼ੇਸ਼ ਸ਼ਹੀਦੀ ਸਮਾਗਮ ਕਰਾ ਕੇ ਛੋਟੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਿਜਦਾ ਕਰਨਾ ਇਕ ਸ਼ਲਾਘਾਯੋਗ ਉਪਰਾਲਾ ਹੈ। martyred in Chhota Ghallughara
ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਇਹ ਸ਼ਹੀਦੀ ਸਮਾਰਕ ਛੋਟਾ ਘੱਲੂਘਾਰਾ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਹੈ ਅਤੇ ਇਸ ਸਮਾਰਕ ਜ਼ਰੀਏ ਨੌਜਵਾਨ ਪੀੜ੍ਹੀ ਆਪਣੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਜਾਣ ਰਹੀ ਹੈ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਵੀ ਸ਼ਹੀਦਾਂ ਨੂੰ ਸਿਜਦਾ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ।
ਇਸ ਮੌਕੇ ਬ੍ਰਮ ਸ਼ੰਕਰ ਜਿੰਪਾ ਅਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਨੇ ਘੱਲੂਘਾਰਾ ਦੇ ਸ਼ਹੀਦਾਂ ਨੂੰ ਸਮਰਪਿਤ ਮਿਊਜ਼ੀਅਮ ਦੀ ਸ਼ਹੀਦੀ ਗੈਲਰੀ, ਫ਼ਤਹਿ ਬੁਰਜ਼ ਅਤੇ ਲਾਇਬ੍ਰੇਰੀ ਦੇ ਦਰਸ਼ਨ ਵੀ ਕੀਤੇ। ਜਿੰਪਾ ਨੇ ਛੋਟੇ ਘੱਲੂਘਾਰੇ ਉੱਪਰ ਬਣੀ ਦਸਤਾਵੇਜੀ ਫਿਲਮ ਵੀ ਦੇਖੀ। ਇਸ ਤੋਂ ਪਹਿਲਾਂ ਸ਼ਹੀਦਾਂ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦਾ ਜਾਪ ਕੀਤਾ ਗਿਆ ਅਤੇ ਭੋਗ ਉਪਰੰਤ ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ।
ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਹਰੀਸ਼ ਦਾਯਮਾ, ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਏ.ਡੀ.ਸੀ. ਤਜਿੰਦਰਪਾਲ ਸਿੰਘ ਸੰਧੂ ਸਮੇਤ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਇਲਾਕੇ ਦੀ ਸੰਗਤ ਹਾਜ਼ਰ ਸੀ। martyred in Chhota Ghallughara
ਮ ਸ਼ੰਕਰ ਜਿੰਪਾ ਵੱਲੋਂ ਮਾਲ ਵਿਭਾਗ ਦੇ ਹੈਲਪਲਾਈਨ ਨੰਬਰ ‘ਤੇ ਆਉਣ ਵਾਲੀਆਂ ਸ਼ਿਕਾਇਤਾਂ ਦਾ ਨਿਪਟਾਰਾ ਤੇਜ਼ ਕਰਨ ਦੀਆਂ ਹਦਾਇਤਾਂ
– ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਸਾਰੀਆਂ ਤਹਿਸੀਲਾਂ ਅਤੇ ਜ਼ਿਲ੍ਹਾ ਮੁਕਾਮਾਂ ਦੀਆਂ ਪ੍ਰਮੁੱਖ ਥਾਂਵਾਂ ‘ਤੇ ਹੈਲਪਲਾਈਨ ਨੰਬਰ ਸਬੰਧੀ ਫਲੈਕਸ ਬੋਰਡ ਲਾਉਣ ਦੇ ਆਦੇਸ਼
ਚੰਡੀਗੜ੍ਹ, 23 ਜੂਨ:
ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਤਹਿਸੀਲਾਂ ਵਿਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਹੇਠਲੇ ਪੱਧਰ ਤੱਕ ਦੇ ਸਟਾਫ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹੋਏ ਹਨ ਕਿ ਲੋਕਾਂ ਨੂੰ ਪਾਰਦਰਸ਼ੀ ਅਤੇ ਸਾਫ-ਸੁਥਰਾ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇ ਅਤੇ ਅਜਿਹਾ ਨਾ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨਾਲ ਕਿਸੇ ਪ੍ਰਕਾਰ ਦੀ ਨਰਮੀ ਨਹੀਂ ਵਰਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸੂਬੇ ਵਿਚ ਹਕੂਮਤ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੀ ਸ਼ਿਕਾਇਤ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ ਜਿਸਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਇਸੇ ਸਾਲ ਅਪ੍ਰੈਲ ਮਹੀਨੇ ਵਿਚ ਸਿਰਫ ਮਾਲ ਵਿਭਾਗ ਦੇ ਕੰਮਾਂ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਵੀ ਨੰਬਰ 8184900002 ਜਾਰੀ ਕੀਤਾ ਜਾ ਚੁੱਕਾ ਹੈ। ਐਨਆਰਆਈਜ਼ ਮਾਲ ਵਿਭਾਗ ਸਬੰਧੀ ਆਪਣੀਆਂ ਸ਼ਿਕਾਇਤਾਂ 9464100168 ਨੰਬਰ ‘ਤੇ ਦਰਜ ਕਰਵਾ ਸਕਦੇ ਹਨ। ਇਹ ਨੰਬਰ ਸਿਰਫ ਲਿਖਤੀ ਸ਼ਿਕਾਇਤ ਲਈ ਹਨ।
ਜ਼ਿਕਰਯੋਗ ਹੈ ਕਿ 15 ਜੂਨ ਤੱਕ ਹੈਲਪਲਾਈਨ ਨੰਬਰ ‘ਤੇ 1194 ਸ਼ਿਕਾਇਤਾਂ ਦਰਜ ਹੋਈਆਂ ਸਨ ਜਿਨ੍ਹਾਂ ‘ਚੋਂ 464 ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। 533 ਸ਼ਿਕਾਇਤਾਂ ਨੂੰ ਰਹਿੰਦੇ ਸਮੇਂ ਵਿਚ ਹੱਲ ਕਰ ਲਿਆ ਜਾਵੇਗਾ। ਹੈਲਪਲਾਈਨ ਨੰਬਰ ‘ਤੇ ਜ਼ਿਆਦਾ ਸ਼ਿਕਾਇਤਾਂ ਇੰਤਕਾਲ ਸਬੰਧੀ, ਸਰਕਾਰੀ ਜ਼ਮੀਨਾਂ ਦੇ ਕਬਜ਼ੇ ਸਬੰਧੀ ਅਤੇ ਨਿਸ਼ਾਨਦੇਹੀ ਸਬੰਧੀ ਆਈਆਂ ਹਨ। ਜਿੰਪਾ ਨੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ 21 ਦਿਨਾਂ ਦੇ ਅੰਦਰ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਸ਼ਿਕਾਇਤਾਂ ਦੀ ਨਿਪਟਾਰੇ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ।
ਉਨ੍ਹਾਂ ਹਦਾਇਤ ਕੀਤੀ ਕਿ ਜਲਦ ਸਾਰੀਆਂ ਤਹਿਸੀਲਾਂ ਅਤੇ ਜ਼ਿਲ੍ਹਾ ਮੁਕਾਮਾਂ ਦੀਆਂ ਪ੍ਰਮੁੱਖ ਥਾਂਵਾਂ ‘ਤੇ ਹੈਲਪਲਾਈਨ ਨੰਬਰ ਸਬੰਧੀ ਫਲੈਕਸ ਬੋਰਡ ਲਾਏ ਜਾਣ ਤਾਂ ਜੋ ਆਮ ਲੋਕਾਂ ਵਿਚ ਇਸ ਸਬੰਧੀ ਹੋਰ ਜਾਗਰੂਕਤਾ ਆਵੇ।
ਬ੍ਰਮ ਸ਼ੰਕਰ ਜਿੰਪਾ ਵਲੋਂ ਸਮੂਹ ਪੰਜਾਬੀਆਂ ਨੂੰ ਵਿਸਾਖੀ ਦੀ ਵਧਾਈ
ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
ਚੰਡੀਗੜ੍ਹ, 14 ਅਪ੍ਰੈਲ:
ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਸਾਖੀ ਦੇ ਤਿਉਹਾਰ ’ਤੇ ਪੰਜਾਬ ਦੇ ਲੋਕਾਂ ਨੂੰ ਹਾਰਦਿਕ ਵਧਾਈ ਦਿੱਤੀ ਹੈ।
ਇੱਥੋਂ ਜਾਰੀ ਇੱਕ ਸੰਦੇਸ਼ ਵਿੱਚ  ਜਿੰਪਾ ਨੇ ਕਿਹਾ ਕਿ ਇਸ ਤਿਉਹਾਰ ਦੀ ਸਾਡੇ ਖੇਤੀ ਪ੍ਰਧਾਨ ਰਾਜ ਪੰਜਾਬ ਦੇ ਕਿਸਾਨਾਂ ਲਈ ਵੱਡੀ ਮਹੱਤਤਾ ਹੈ ਕਿਉਂਕਿ ਇਸ ਦਿਨ ਰਵਾਇਤੀ ਤੌਰ ’ਤੇ ਕਣਕ ਦੀ ਵਾਢੀ ਆਰੰਭ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਵਿਸਾਖੀ ਪੰਜਾਬ ਦੇ ਕਿਸਾਨਾਂ ਨੂੰ  ਉਨ੍ਹਾਂ ਦੀ ਸਖਤ ਮਿਹਨਤ ਸਿਰੇ ਚੜਨ ’ਤੇ ਖੁਸ਼ੀ ਮਹਿਸੂਸ ਕਰਨ ਦਾ ਅਹਿਮ ਮੌਕਾ ਪ੍ਰਦਾਨ ਕਰਦੀ ਹੈ ਅਤੇ ਸਾਨੂੰ ਵੀ ਸਾਰਿਆਂ ਨੂੰ ਇਸ ਮੌਕੇ ਦੇਸ਼ ਨੂੰ ਅਨਾਜ ਦੇ ਖੇਤਰ ਵਿੱਚ ਸਵੈ ਨਿਰਭਰ ਬਣਾਉਣ ਵਿੱਚ ਪੰਜਾਬ ਦੇ ਮਿਹਨਤਕਸ਼ ਕਿਸਾਨਾਂ ਦੇ ਯੋਗਦਾਨ ਨੂੰ ਸਿਜਦਾ ਕਰਨਾ ਚਾਹੀਦਾ ਹੈ।
ਬ੍ਰਮ ਸ਼ੰਕਰ ਜਿੰਪਾ ਨੇ ਅੱਗੇ ਕਿਹਾ ਕਿ ਇਸ ਤਿਉਹਾਰ ਦੀ ਸਿੱਖ ਭਾਈਚਾਰੇ ਲਈ ਵੀ ਭਾਰੀ ਧਾਰਮਿਕ ਮਹੱਤਤਾ ਹੈ ਕਿਉਂ ਕਿ ਇਸੇ ਹੀ ਦਿਨ ਸਾਲ 1699 ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਧਰਮ ਦੇ ਮੁੱਢਲੇ ਸਿਧਾਂਤਾਂ ਸੱਚਾਈ, ਨਿਆਂ ਅਤੇ ਬਰਾਬਰਤਾ ਨੂੰ ਸਮਰਪਿਤ ਸਿੱਖਾਂ ਦੇ ਖਾਲਸਾ ਪੰਥ ਦੀ ਸਿਰਜਣਾ ਕੀਤੀ ਸੀ।
ਉਨ੍ਹਾਂ ਕਿਹਾ ਕਿ ਇਸੇ ਹੀ ਦਿਨ ਸੰਨ 1919 ਵਿੱਚ ਬਰਤਾਨਵੀ ਸਾਮਰਾਜ ਵਲੋਂ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਵਿਖੇ ਨਿਰਦੋਸ਼ ਸੈਂਕੜੇ ਪੰਜਾਬੀਆਂ ਦਾ ਕੀਤਾ ਗਿਆ ਕਤਲੇਆਮ ਵੀ ਭਾਰਤ ਵਿੱਚ ਉਸ ਸਾਮਰਾਜ ਦੇ ਕਫ਼ਨ ਵਿੱਚ ਆਖਰੀ ਕਿੱਲ ਸਾਬਤ ਹੋਇਆ ਸੀ।
ਜਿੰਪਾ ਨੇ ਸਮੁਹ ਪੰਜਾਬ ਵਾਸੀਆਂ ਨੂੰ ਇਹ ਤਿਓਹਾਰ ਰਲ ਮਿਲ ਕੇ ਮਨਾਉਣ ਦਾ ਸੱਦਾ ਦਿੰਦਿਆਂ ਇਹ ਵੀ ਕਿਹਾ ਕਿ ਇਸ ਦਿਨ ਸਾਨੂੰ ਸਮੂਹ ਮਹਾਨ ਸੁਤੰਤਰਤਾ ਸੰਗਰਾਮੀਆਂ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਵੀ ਕਰਨਾ ਚਾਹੀਦਾ ਹੈ ਜਿਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਅੱਜ ਅਸੀਂ ਅਜ਼ਾਦ ਮਾਹੌਲ ਵਿਚ ਚੈਨ ਦੀ ਜਿੰਦਗੀ ਜੀ ਰਹੇ ਹਾਂ।  ਬ੍ਰਮ ਸ਼ੰਕਰ ਜਿੰਪਾ ਨੇ ਅੱਗੇ ਕਿਹਾ ਕਿ ਸਾਨੂੰ ਉਨ੍ਹਾਂ ਸਮੂਹ ਕਿਸਾਨਾਂ ਦੇ ਪ੍ਰਤੀ ਵੀ ਸ਼ੁਕਰ ਗੁਜ਼ਾਰ ਹੋਣਾ ਚਾਹੀਦਾ ਹੈ ਜੋ ਦੇਸ਼ ਦੀਆਂ ਅਨਾਜ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ।