punajb - Nirpakh Post
ਵਿਧਾਇਕਾ ਮਾਣੂੰਕੇ ਵੱਲੋਂ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ
ਜਗਰਾਉਂ, 14 ਮਈ ( ਸੁਖਦੀਪ ਸਿੰਘ ਗਿੱਲ )ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਜਗਰਾਉਂ ਹਲਕੇ ਦੇ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ। ਮੀਟਿੰਗ ਦੌਰਾਨ ਐਸ.ਡੀ.ਐਮ.ਜਗਰਾਉਂ ਕਰਨਜੀਤ ਸਿੰਘ ਵਿਸ਼ੇਸ਼ ਤੌਰਤੇ ਹਾਜ਼ਰ ਸਨ। ਇਸ ਮੌਕੇ ਵਿਧਾਇਕਾ ਮਾਣੂੰਕੇ ਨੇ ਹਲਕੇ ਦੇ ਕਈ ਸਕੂਲਾਂ ਦੇ ਮੁਖੀਆਂ ਵੱਲੋਂ ਵਿਕਾਸ ਕਾਰਜਾਂ ਲਈ ਆਈਆਂ ਗਰਾਂਟਾਂ ਨਾ ਖਰਚਣ ਦੇ ਮਾਮਲੇ ਨੂੰ ਬਹੁਤ ਹੀ ਗੰਭੀਰਤਾ ਨਾਲ ਲੈਂਦਿਆਂ ਆਖਿਆ ਕਿ ਜਿਹੜੇ ਵੀ ਸਰਕਾਰੀ ਵਿਭਾਗ ਨੇ ਲੋਕਾਂ ਦੀ ਸਹੂਲਤ ਲਈ ਆਈਆਂ ਗਰਾਂਟਾਂ ਨੂੰ ਖਰਚਣ ਵਿੱਚ ਕੋਈ ਆਨਾਕਾਨੀ ਕੀਤੀ, ਤਾਂ ਸਬੰਧਿਤ ਅਧਿਕਾਰੀ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਮੌਕੇ ਤੇ ਹੀ ਐਸ.ਡੀ.ਐਮ.ਜਗਰਾਉਂ ਨੂੰ ਜਿੰਮੇਵਾਰ ਅਧਿਕਾਰੀਆਂ ਵਿਰੁੱਧ ਨੋਟਿਸ ਜਾਰੀ ਕਰਕੇ ਕਾਰਵਾਈ ਕਰਨ ਲਈ ਆਖਿਆ ਅਤੇ ਜਿੰਨਾਂ ਸਕੂਲਾਂ ਦੇ ਮੁਖੀਆਂ ਵੱਲੋਂ ਗੂਗਲ ਸ਼ੀਟਾਂ ਨਹੀਂ ਭਰੀਆਂ ਉਹਨਾਂ ਵਿਰੁੱਧ ਵੀ ਕਾਰਵਾਈ ਆਰੰਭੀ ਜਾਵੇ। ਇਸ ਮੌਕੇ ਵਿਧਾਇਕਾ ਮਾਣੂੰਕੇ ਨੇ ਨੈਸ਼ਨਲ ਹਾਈਵੇਜ਼ ਦੇ ਅਧਿਕਾਰੀਆਂ ਨੂੰ ਕਿਹਾ ਕਿ ਜਗਰਾਉਂ ਦੇ ਪੁੱਲਾਂ ਉਪਰ ਲਾਈਟਾਂ ਲਗਾਈਆਂ ਜਾਣ ਅਤੇ ਹਾਈਵੇ ਨਾਲ ਲੱਗਦੇ ਲਿੰਕ ਰੋਡਾਂ ਨੂੰ ਹਦਾਇਤਾਂ ਅਨੁਸਾਰ 10 ਮੀਟਰ ਤੱਕ ਨਵਾਂ ਬਣਾਇਆ ਜਾਵੇ ਅਤੇ ਮੇਨ ਚੌਕ ਦੇ ਪੁੱਲ ਨੂੰ ਸਿਵਲ ਹਸਪਤਾਲ ਦੇ ਅੱਗਿਓਂ ਪਿੱਲਰਾਂ ਉਪਰ ਬਨਾਉਣ ਲਈ ਪ੍ਰਪੋਜ਼ਲ ਤਿਆਰ ਕਰਕੇ ਉਚ ਅਧਿਕਾਰੀਆਂ ਨੂੰ ਭੇਜੀ ਜਾਵੇ। ਵਿਧਾਇਕਾ ਮਾਣੂੰਕੇ ਨੇ ਨਗਰ ਕੌਂਸਲ ਜਗਰਾਉਂ ਦੇ ਕਾਰਜ ਸਾਧਕ ਅਫਸਰ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਆਖਿਆ ਕਿ ਸ਼ਹਿਰ ਵਿੱਚ ਟ੍ਰੈਫਿਕ ਦੀ ਸਮੱਸਿਆ ਦੇ ਹੱਲ ਲਈ ਟ੍ਰੈਫਿਕ ਲਾਈਟਾਂ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਸ਼ਹਿਰ ਵਿੱਚ ਪੀਲੇ ਰੰਗ ਦੀ ਪੱਟੀ ਲਗਾਉਣ ਲਈ ਜਲਦੀ ਤੋਂ ਜਲਦੀ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਸ਼ਹਿਰ ਦੇ ਪੁੱਲ ਉਪਰ ਲਾਈਟਾਂ ਠੀਕ ਕਰਵਾਈਆਂ ਜਾਣ ਅਤੇ ਪੁੱਲ ਦੇ ਦੋਵੇਂ ਪਾਸੇ ਰੇਲਿੰਗ ਲਗਵਾਈ ਜਾਵੇ, ਤਾਂ ਜੋ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਹਨਾਂ ਵਾਟਰ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਹਲਕੇ ਦੇ ਸਾਰੇ ਪਿੰਡਾਂ ਦੀਆਂ ਪਾਣੀ ਵਾਲੀਆਂ ਟੈਂਕੀਆਂ ਦੀ ਤੁਰੰਤ ਪੜਤਾਲ ਕੀਤੀ ਜਾਵੇ ਅਤੇ ਲੋੜ ਅਨੁਸਾਰ ਟੈਂਕੀਆਂ ਦੀ ਮੁਰੰਮਤ ਤੁਰੰਤ ਕਰਵਾਈ ਜਾਵੇ। ਉਹਨਾਂ ਨਹਿਰੀ ਵਿਭਾਗ ਨੂੰ ਹਦਾਇਤਾਂ ਕਰਦੇ ਹੋਏ ਆਖਿਆ ਕਿ ਨਹਿਰੀ ਕੋਠੀ ਦੀ ਪੁਰਾਤਨ ਦਿੱਖ ਸੁੰਦਰ ਬਣਾਈ ਜਾਵੇ ਅਤੇ ਟੂਰਿਸਟ ਪੁਆਇੰਟ ਵਜੋਂ ਵਿਕਸਤ ਕੀਤਾ ਜਾਵੇ।
Read Also : ਔਰਤਾਂ ਦੇ ਸਿਰ 'ਤੇ ਮੰਡਰਾ ਰਿਹਾ ਘਾਤਕ ਬਿਮਾਰੀ ਦਾ ਖਤਰਾ ! ਕਿਤੇ ਤੁਸੀ ਵੀ ਤਾਂ ਨਹੀਂ ਹੋ ਰਹੇ ਇਸਦੇ ਸ਼ਿਕਾਰ
ਮੰਡੀਕਰਨ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਨਗਰ ਕੌਂਸਲ ਨਾਲ ਸੰਪਰਕ ਕਰਕੇ ਕੋਠੇ ਖੰਜੂਰਾਂ ਸੜਕ ਦੀ ਮੁਰੰਮਤ ਕਰਵਾਈ ਜਾਵੇ ਅਤੇ ਬਾਕੀ ਰਹਿੰਦੀਆਂ ਸੜਕਾਂ ਦੀ ਮੁਰੰਮਤ ਲਈ ਕੰਮਾਂ ਵਿੱਚ ਤੇਜੀ ਲਿਆਂਦੀ ਜਾਵੇ। ਐਕਸੀਅਨ ਬਿਜਲੀ ਬੋਰਡ ਇੰਜ:ਗੁਰਪ੍ਰੀਤਮਹਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਗਿੱਦੜਵਿੰਡੀ ਵਿਖੇ ਬਣਨ ਵਾਲੇ ਨਵੇਂ 66 ਕੇਵੀ ਗਰਿੱਡ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਪਿੰਡ ਬਜੁਰਗ ਵਿਖੇ ਮੰਨਜੂਰ ਹੋਏ 66 ਕੇਵੀ ਗਰਿੱਡ ਨੂੰ ਬਨਾਉਣ ਲਈ ਕਾਰਵਾਈ ਆਰੰਭ ਦਿੱਤੀ ਗਈ ਹੈ ਅਤੇ ਪਿੰਡ ਕਾਉਂਕੇ ਕਲਾਂ ਵਿਖੇ 66 ਕੇਵੀ ਗਰਿੱਡ ਬਨਾਉਣ ਲਈ ਕਾਰਵਾਈ ਚੱਲ ਰਹੀ ਹੈ। ਰੋਡਵੇਜ਼ ਅਧਿਕਾਰੀਆਂ ਨੇ ਦੱਸਿਆ ਕਿ ਵਿਧਾਇਕਾ ਮਾਣੂੰਕੇ ਦੀਆਂ ਹਦਾਇਤਾਂ ਅਨੁਸਾਰ ਬੱਸ ਸਟੈਂਡ ਵਿੱਚ ਨਵੀਂਆਂ 44 ਦੁਕਾਨਾਂ ਬਨਾਉਣ ਲਈ ਤਖਮੀਨਾਂ ਤਿਆਰ ਕਰਵਾਕੇ ਉਚ ਅਧਿਕਾਰੀਆਂ ਨੂੰ ਭੇਜ ਦਿੱਤਾ ਗਿਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਕੋਆਰਡੀਨੇਟਰ ਕਮਲਜੀਤ ਸਿੰਘ ਕਮਾਲਪੁਰਾ, ਸਿੱਖਿਆ ਕੋਆਰਡੀਨੇਟਰ ਮਾ.ਪਰਮਿੰਦਰ ਸਿੰਘ ਗਿੱਦੜਵਿੰਡੀ, ਕੋਆਰਡੀਨੇਟਰ ਵਿਕਰਮਜੀਤ ਸਿੰਘ ਵਿੱਕੀ ਥਿੰਦ, ਯੂਥ ਪ੍ਰਧਾਨ ਸਤਿੰਦਰ ਸਿੰਘ ਗਾਲਿਬ, ਸਾਬਕਾ ਕੌਂਸਲਰ ਕੁਲਵਿੰਦਰ ਸਿੰਘ ਕਾਲਾ, ਸੋਸ਼ਲ ਮੀਡੀਆ ਇੰਚਾਰਜ ਅਮਰਦੀਪ ਸਿੰਘ ਟੂਰੇ, ਡਾ.ਹਰਜੀਤ ਸਿੰਘ ਐਸ.ਐਮ.ਓ.,ਡਾ.ਮਨਦੀਪ ਕੌਰ ਸਿੱਧੂ ਐਸ.ਐਮ.ਓ., ਗੁਰਿੰਦਰ ਕੁਮਾਰ, ਏ.ਕੇ.ਚੌਧਰੀ, ਇੰਜ:ਗੁਰਪ੍ਰੀਤਮਹਿੰਦਰ ਸਿੰਘ ਸਿੱਧੂ, ਪਰਮਜੀਤ ਸਿੰਘ ਚੀਮਾਂ, ਇੰਜ:ਅਮਰਿੰਦਰ ਕੁਮਾਰ ਰੂੰਮੀ, ਇੰਜ.ਰਕੇਸ਼ ਕੁਮਾਰ ਲੱਖਾ, ਬੇਅੰਤ ਸਿੰਘ ਏ.ਐਫ.ਐਸ.ਓ., ਜਸਪਾਲ ਸਿੰਘ, ਈ.ਓ.ਸੁਖਦੇਵ ਸਿੰਘ ਰੰਧਾਵਾ, ਪਰਮਿੰਦਰ ਸਿੰਘ ਜੇਈ, ਜਸਪਾਲ ਸਿੰਘ, ਪ੍ਰਿੰ.ਰੁਪਿੰਦਰ ਕੌਰ ਗਿੱਲ, ਇੰਜ:ਕਰਮਜੀਤ ਸਿੰਘ ਜੇਈ, ਇੰਜ:ਪੁਸ਼ਪਿੰਦਰ ਸਿੰਘ, ਜਸਪ੍ਰੀਤ ਸਿੰਘ, ਗੌਰਵ ਸੋਨੀ, ਕੁਲਵਿੰਦਰ ਜੋਸ਼ੀ, ਪਰਮਜੀਤ ਕੌਰ, ਭੁਪਿੰਦਰ ਕੌਰ, ਬਲਦੇਵ ਸਿੰਘ ਬੀ.ਪੀ.ਈ.ਓ., ਸੁਪਰਡੈਂਟ ਬਿਕਰਮ ਕੁਮਾਰ, ਅਮਰਜੀਤ ਸਿੰਘ, ਸਟੈਨੋਂ ਅਮਨਦੀਪ ਸਿਘ ਆਦਿ ਵੀ ਹਾਜ਼ਰ ਸਨ।
India Vs Bangladesh Match:
ਵਿਸ਼ਵ ਕੱਪ 2023 ਵਿੱਚ ਭਾਰਤ-ਬੰਗਲਾਦੇਸ਼ ਮੈਚ ਪੁਣੇ ਦੇ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।
ਟੀਮ ਨੇ 31 ਓਵਰਾਂ ‘ਚ 4 ਵਿਕਟਾਂ ‘ਤੇ 149 ਦੌੜਾਂ ਬਣਾਈਆਂ ਹਨ। ਤੌਹੀਦ ਹਿਰਦੌਏ ਅਤੇ ਮੁਸ਼ਫਿਕਰ ਰਹੀਮ ਕ੍ਰੀਜ਼ ‘ਤੇ ਹਨ।
ਲਿਟਨ ਦਾਸ 66 ਦੌੜਾਂ ਬਣਾ ਕੇ ਆਊਟ ਹੋਏ। ਉਸ ਨੂੰ ਰਵਿੰਦਰ ਜਡੇਜਾ ਨੇ ਸ਼ੁਭਮਨ ਗਿੱਲ ਦੇ ਹੱਥੋਂ ਕੈਚ ਕਰਵਾਇਆ। ਜਡੇਜਾ ਦੀ ਇਹ ਦੂਜੀ ਵਿਕਟ ਹੈ। ਉਸ ਨੇ ਕਪਤਾਨ ਨਜ਼ਮੁਲ ਹੁਸੈਨ ਸ਼ਾਂਤੋ (8 ਦੌੜਾਂ) ਨੂੰ ਵੀ ਆਊਟ ਕੀਤਾ।
ਇਹ ਵੀ ਪੜ੍ਹੋ; ਕਟੜਾ-ਐਕਸਪ੍ਰੈਸ ਹਾਈਵੇਅ ਦਾ ਨਿਰੀਖਣ ਕਰਨ ਪਹੁੰਚੇ ਕੇਂਦਰੀ ਮੰਤਰੀ ਨਿਤਿਨ ਗਡਕਰੀ
ਮਹਿਦੀ ਹਸਨ ਮਿਰਾਜ (3 ਦੌੜਾਂ) ਨੂੰ ਮੁਹੰਮਦ ਸਿਰਾਜ ਨੇ ਵਿਕਟਕੀਪਰ ਕੇਐਲ ਰਾਹੁਲ ਹੱਥੋਂ ਕੈਚ ਕਰਵਾਇਆ। ਤਨਜੀਦ ਹਸਨ (51 ਦੌੜਾਂ) ਕੁਲਦੀਪ ਯਾਦਵ ਦਾ ਸ਼ਿਕਾਰ ਬਣੇ।
ਸਲਾਮੀ ਬੱਲੇਬਾਜ਼ ਤਨਜੀਦ ਹਸਨ ਨੇ 41 ਗੇਂਦਾਂ ‘ਤੇ ਅਰਧ ਸੈਂਕੜਾ ਪੂਰਾ ਕੀਤਾ। ਉਸ ਨੇ ਆਪਣੇ ਵਨਡੇ ਕਰੀਅਰ ਦਾ ਪਹਿਲਾ ਅਰਧ ਸੈਂਕੜਾ 41 ਗੇਂਦਾਂ ‘ਤੇ ਪੂਰਾ ਕੀਤਾ। ਉਹ 43 ਗੇਂਦਾਂ ‘ਤੇ 51 ਦੌੜਾਂ ਬਣਾ ਕੇ ਆਊਟ ਹੋ ਗਏ।
ਲਿਟਨ ਦਾਸ ਦੇ ਨਾਲ ਸਲਾਮੀ ਬੱਲੇਬਾਜ਼ ਤਨਜੀਦ ਹਸਨ ਤਮੀਮ ਨੇ ਬੰਗਲਾਦੇਸ਼ੀ ਟੀਮ ਨੂੰ ਸ਼ਾਨਦਾਰ ਸ਼ੁਰੂਆਤ ਦਿੱਤੀ। ਦੋਵਾਂ ਨੇ 88 ਗੇਂਦਾਂ ‘ਤੇ 93 ਦੌੜਾਂ ਦੀ ਸ਼ੁਰੂਆਤੀ ਸਾਂਝੇਦਾਰੀ ਕੀਤੀ। ਇਸ ਸਾਂਝੇਦਾਰੀ ਨੂੰ ਕੁਲਦੀਪ ਯਾਦਵ ਨੇ ਤਨਜੀਦ ਨੂੰ ਐੱਲ.ਬੀ. ਕੁਲਦੀਪ ਨੇ ਵਿਸ਼ਵ ਕੱਪ ਵਿੱਚ ਛੇਵੀਂ ਵਿਕਟ ਲਈ ਹੈ। India Vs Bangladesh Match:
ਹਾਰਦਿਕ ਪੰਡਯਾ ਮੈਚ ਦੌਰਾਨ ਜ਼ਖਮੀ ਹੋ ਗਏ। ਉਨ੍ਹਾਂ ਦੀ ਜਗ੍ਹਾ ਵਿਰਾਟ ਕੋਹਲੀ ਗੇਂਦਬਾਜ਼ੀ ਕਰਨ ਆਏ। ਕੋਹਲੀ ਨੇ 8 ਸਾਲ ਬਾਅਦ ਵਿਸ਼ਵ ਕੱਪ ‘ਚ ਗੇਂਦਬਾਜ਼ੀ ਕੀਤੀ ਹੈ। ਕੋਹਲੀ ਨੇ 3 ਗੇਂਦਾਂ ‘ਤੇ 2 ਦੌੜਾਂ ਦਿੱਤੀਆਂ। ਮਿਲੀ ਜਾਣਕਾਰੀ ਮੁਤਾਬਕ ਪੰਡਯਾ ਇਸ ਮੈਚ ‘ਚ ਗੇਂਦਬਾਜ਼ੀ ਅਤੇ ਫੀਲਡਿੰਗ ਕਰਦੇ ਨਜ਼ਰ ਨਹੀਂ ਆਉਣਗੇ। India Vs Bangladesh Match:
ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਬਠਿੰਡਾ ਵਿਜੀਲੈਂਸ ਸਾਹਮਣੇ ਹੋਏ ਪੇਸ਼
EX Minister Gurpreet Kangar:
ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਇੱਕ ਵਾਰ ਫਿਰ ਬਠਿੰਡਾ ਵਿਜੀਲੈਂਸ ਬਿਊਰੋ ਸਾਹਮਣੇ ਪੇਸ਼ ਹੋਏ। ਹਾਲ ਹੀ ਵਿੱਚ ਭਾਜਪਾ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਹਨ। ਵਿਜੀਲੈਂਸ ਬਿਊਰੋ ਦੇ ਸਾਹਮਣੇ ਆਉਣ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਕਿਹਾ ਕਿ ਜੋ ਦਸਤਾਵੇਜ਼ ਮੰਗੇ ਗਏ ਸਨ, ਉਹ ਵਿਜੀਲੈਂਸ ਨੂੰ ਦੇ ਦਿੱਤੇ ਗਏ ਹਨ, ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦੇ ਦਿੱਤੇ ਗਏ ਹਨ, ਉਸ ਦੇ ਖਿਲਾਫ ਆਈਆਂ ਗੁੰਮਸ਼ੁਦਾ ਚਿੱਠੀਆਂ ਦੀ ਪਛਾਣ ਕਰ ਲਈ ਗਈ ਹੈ।
ਇਹ ਵੀ ਪੜ੍ਹੋ: ਦੀਵਾਲੀ ਤੋਂ ਪਹਿਲਾਂ ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਖਾਤੇ ‘ਚ ਆਵੇਗੀ ਵੱਡੀ ਰਕਮ
ਐਸਵਾਈਐਲ ਮੁੱਦੇ ਦੇ ਮੱਦੇਨਜ਼ਰ ਉਹ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਭਾਜਪਾ ਵਿੱਚ ਸ਼ਾਮਲ ਹੋਣਾ ਉਨ੍ਹਾਂ ਦੀ ਗਲਤੀ ਹੈ। ਜਿਸ ਕਾਰਨ ਉਨ੍ਹਾਂ ਦਾ ਮੰਨਣਾ ਹੈ ਕਿ ਭਾਜਪਾ ‘ਚ ਸ਼ਾਮਲ ਹੋਣ ਸਮੇਂ ਉਨ੍ਹਾਂ ਨੂੰ ਜਿਸ ਤਰ੍ਹਾਂ ਦੀ ਉਮੀਦ ਸੀ, ਉਸ ਤਰ੍ਹਾਂ ਦਾ ਕੁਝ ਨਜ਼ਰ ਨਹੀਂ ਆਇਆ ਅਤੇ ਆਉਣ ਵਾਲੇ ਦਿਨਾਂ ‘ਚ ਕਈ ਆਗੂ ਕਾਂਗਰਸ ‘ਚ ਸ਼ਾਮਲ ਹੋ ਜਾਣਗੇ। EX Minister Gurpreet Kangar:
ਅਕਾਲੀ ਦਲ ਦੇ ਆਗੂ ਸਿਕੰਦਰ ਸਿੰਘ ਮਲੂਕਾ ਨੂੰ ਸ਼ਰਮ ਆਉਣੀ ਚਾਹੀਦੀ ਹੈ ਜੋ ਉਹ ਆਪਣੇ ਖਿਲਾਫ ਵਰਤ ਰਹੇ ਹਨ। 2022 ਦੀਆਂ ਚੋਣਾਂ ਵਿੱਚ ਦਿੱਲੀ ਭਾਜਪਾ ਨਾਲ ਬੈਠਦੇ ਸਨ। ਉਹ ਭਾਜਪਾ ਨੂੰ ਰਾਜਪਾਲ ਬਣਾਉਣ ਦੀ ਮੰਗ ਕਰ ਰਿਹਾ ਸੀ, ਉਨ੍ਹਾਂ ਨੇ ਉਸ ਨੂੰ ਦਿੱਲੀ ਤੋਂ ਭਜਾ ਦਿੱਤਾ। ਅੱਠਵੀਂ ਜਮਾਤ ਤੱਕ ਪੜ੍ਹਿਆ ਵਿਅਕਤੀ ਉਸ ਹਿਸਾਬ ਨਾਲ ਗੱਲ ਕਰੇਗਾ। EX Minister Gurpreet Kangar:
ਮੀਂਹ ਤੇ ਹੜ੍ਹਾਂ ਕਾਰਨ ਤਬਾਹੀ; ਪ੍ਰਧਾਨ ਮੰਤਰੀ ਮੋਦੀ ਨੇ ਸੰਭਾਲਿਆ ਮੋਰਚਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਸੀਨੀਅਰ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਕਾਰਨ ਪੈਦਾ ਹੋਈ ਸਥਿਤੀ ਦੀ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।
ਪੀਐਮਓ ਨੇ ਕਿਹਾ, ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੀਨੀਅਰ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਗੱਲ ਕੀਤੀ ਅਤੇ ਭਾਰਤ ਦੇ ਕੁਝ ਹਿੱਸਿਆਂ ਵਿੱਚ ਬਹੁਤ ਜ਼ਿਆਦਾ ਬਾਰਿਸ਼ ਦੇ ਮੱਦੇਨਜ਼ਰ ਪੈਦਾ ਹੋਈ ਸਥਿਤੀ ਦੀ ਸਮੀਖਿਆ ਕੀਤੀ। ਸਥਾਨਕ ਪ੍ਰਸ਼ਾਸਨ, NDRF ਅਤੇ SDRF ਦੀਆਂ ਟੀਮਾਂ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕੰਮ ਕਰ ਰਹੀਆਂ ਹਨ।
ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਐਤਵਾਰ ਨੂੰ ਭਾਰੀ ਮੀਂਹ ਕਾਰਨ ਹੜ੍ਹਾਂ ਵਰਗੇ ਹਾਲਾਤ ਬਣ ਗਏ।
ਪਿਛਲੇ 40 ਘੰਟਿਆਂ ਤੋਂ ਵਧ ਸਮੇਂ ਤੋਂ ਪੰਜਾਬ ਸਣੇ ਉੱਤਰੀ ਭਾਰਤ ’ਚ ਪੈ ਰਹੇ ਮੋਹਲੇਧਾਰ ਮੀਂਹ ਨੇ ਭਾਰੀ ਤਬਾਹੀ ਮਚਾਈ ਹੈ। ਪੰਜਾਬ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਯੂਪੀ ਤੇ ਜੰਮੂ ਕਸ਼ਮੀਰ ’ਚ ਮੀਂਹ ਅਤੇ ਢਿੱਗਾਂ ਡਿੱਗਣ ਕਾਰਨ 21 ਵਿਅਕਤੀਆਂ ਦੀ ਮੌਤ ਹੋ ਗਈ ਹੈ।
ਹੜ੍ਹ ਵਰਗੇ ਹਾਲਾਤ ਬਣਨ ਕਾਰਨ ਪੰਜਾਬ ਸਮੇਤ ਹੋਰ ਸੂਬਿਆਂ ’ਚ ਅਲਰਟ ਐਲਾਨ ਦਿੱਤਾ ਗਿਆ ਹੈ। ਪਾਣੀ ਲੋਕਾਂ ਦੇ ਘਰਾਂ ਅੰਦਰ ਤੱਕ ਵੜ ਗਿਆ। ਕਈ ਥਾਵਾਂ ’ਤੇ ਆਫ਼ਤ ਪ੍ਰਬੰਧਨ ਟੀਮਾਂ ਨੂੰ ਸੱਦਣਾ ਪਿਆ ਹੈ।
ਪਿਛਲੇ 40 ਘੰਟਿਆਂ ਤੋਂ ਵਧ ਸਮੇਂ ਤੋਂ ਪੰਜਾਬ ਸਣੇ ਉੱਤਰੀ ਭਾਰਤ ’ਚ ਪੈ ਰਹੇ ਮੋਹਲੇਧਾਰ ਮੀਂਹ ਨੇ ਭਾਰੀ ਤਬਾਹੀ ਮਚਾਈ ਹੈ। ਪੰਜਾਬ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਯੂਪੀ ਤੇ ਜੰਮੂ ਕਸ਼ਮੀਰ ’ਚ ਮੀਂਹ ਅਤੇ ਢਿੱਗਾਂ ਡਿੱਗਣ ਕਾਰਨ 21 ਵਿਅਕਤੀਆਂ ਦੀ ਮੌਤ ਹੋ ਗਈ ਹੈ।
ਹੜ੍ਹ ਵਰਗੇ ਹਾਲਾਤ ਬਣਨ ਕਾਰਨ ਪੰਜਾਬ ਸਮੇਤ ਹੋਰ ਸੂਬਿਆਂ ’ਚ ਅਲਰਟ ਐਲਾਨ ਦਿੱਤਾ ਗਿਆ ਹੈ। ਪਾਣੀ ਲੋਕਾਂ ਦੇ ਘਰਾਂ ਅੰਦਰ ਤੱਕ ਵੜ ਗਿਆ। ਕਈ ਥਾਵਾਂ ’ਤੇ ਆਫ਼ਤ ਪ੍ਰਬੰਧਨ ਟੀਮਾਂ ਨੂੰ ਸੱਦਣਾ ਪਿਆ ਹੈ।
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਮਈ, 2023) Today Hukumnana Darbar Sahib JI
www.facebook.com/HukamnamaSriDarbarSahibSriAmritsar
ਸੂਹੀ ਮਹਲਾ ੫ ॥ ਅਬਿਚਲ ਨਗਰੁ ਗੋਬਿੰਦ ਗੁਰੂ ਕਾ ਨਾਮੁ ਜਪਤ ਸੁਖੁ ਪਾਇਆ ਰਾਮ ॥ ਮਨ ਇਛੇ ਸੇਈ ਫਲ ਪਾਏ ਕਰਤੈ ਆਪਿ ਵਸਾਇਆ ਰਾਮ ॥ ਕਰਤੈ ਆਪਿ ਵਸਾਇਆ ਸਰਬ ਸੁਖ ਪਾਇਆ ਪੁਤ ਭਾਈ ਸਿਖ ਬਿਗਾਸੇ ॥ ਗੁਣ ਗਾਵਹਿ ਪੂਰਨ ਪਰਮੇਸੁਰ ਕਾਰਜੁ ਆਇਆ ਰਾਸੇ ॥ ਪ੍ਰਭੁ ਆਪਿ ਸੁਆਮੀ ਆਪੇ ਰਖਾ ਆਪਿ ਪਿਤਾ ਆਪਿ ਮਾਇਆ ॥ ਕਹੁ ਨਾਨਕ ਸਤਿਗੁਰ ਬਲਿਹਾਰੀ ਜਿਨਿ ਏਹੁ ਥਾਨੁ ਸੁਹਾਇਆ ॥੧॥
सूही महला ५ ॥ अबिचल नगरु गोबिंद गुरू का नामु जपत सुखु पाइआ राम ॥ मन इछे सेई फल पाए करतै आपि वसाइआ राम ॥ करतै आपि वसाइआ सरब सुख पाइआ पुत भाई सिख बिगासे ॥ गुण गावहि पूरन परमेसुर कारजु आइआ रासे ॥ प्रभु आपि सुआमी आपे रखा आपि पिता आपि माइआ ॥ कहु नानक सतिगुर बलिहारी जिनि एहु थानु सुहाइआ ॥१॥
Soohee, Fifth Mehl: Eternal and immovable is the City of God and Guru; chanting His Name, I have found peace. I have obtained the fruits of my mind’s desires; the Creator Himself established it. The Creator Himself established it. I have found total peace; my children, siblings and Sikhs have all blossomed forth in bliss. Singing the Glorious Praises of the Perfect Transcendent Lord, my affairs have come to be resolved. God Himself is my Lord and Master. He Himself is my Saving Grace; He Himself is my father and mother. Says Nanak, I am a sacrifice to the True Guru, who has embellished and adorned this place. ||1||Today Hukumnana Darbar Sahib JI
ਅਬਿਚਲ = ਕਦੇ ਨਾਸ ਨਾਹ ਹੋਣ ਵਾਲੇ ਪਰਮਾਤਮਾ ਦਾ । ਜਪਤ = ਜਪਦਿਆਂ। ਸੁਖੁ = ਆਤਮਕ ਆਨੰਦ। ਮਨ ਇਛੇ = ਮਨ-ਮੰਗੇ, ਜਿਨ੍ਹਾਂ ਦੀ ਇੱਛਾ ਮਨ ਵਿਚ ਕੀਤੀ। ਸੇਈ = ਉਹ (ਸਾਰੇ) ਹੀ। ਕਰਤੈ = ਕਰਤਾਰ ਨੇ। ਨਗਰੁ = (ਸਰੀਰ-) ਸ਼ਹਰ। ਸਰਬ ਸੁਖ = ਸਾਰੇ ਸੁਖ। ਸਿਖ = ਗੁਰੂ ਦੇ ਸਿੱਖ। ਬਿਗਾਸੇ = ਖਿੜ ਗਏ, ਪ੍ਰਸੰਨ-ਚਿੱਤ। ਗਾਵਹਿ = ਗਾਂਦੇ ਹਨ। ਕਾਰਜੁ = ਮਨੁੱਖਾ ਜੀਵਨ ਦਾ ਮਨੋਰਥ। ਆਇਆ ਰਾਸੇ = ਸਿਰੇ ਚੜ੍ਹ ਜਾਂਦਾ ਹੈ। ਰਖਾ = ਰਾਖਾ। ਮਾਇਆ = ਮਾਂ। ਸਤਿਗੁਰ ਬਲਿਹਾਰੀ = ਗੁਰੂ ਤੋਂ ਸਦਕੇ। ਜਿਨਿ = ਜਿਸ (ਗੁਰੂ) ਨੇ। ਥਾਨੁ = (ਸਰੀਰ-) ਥਾਂ ॥੧॥
(ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਮਨੁੱਖਾਂ ਨੇ) ਸਭ ਤੋਂ ਵੱਡੇ ਗੋਬਿੰਦ ਦਾ ਨਾਮ ਜਪਦਿਆਂ ਆਤਮਕ ਆਨੰਦ ਪ੍ਰਾਪਤ ਕਰ ਲਿਆ, (ਉਹਨਾਂ ਦਾ ਸਰੀਰ) ਅਬਿਨਾਸੀ ਪਰਮਾਤਮਾ ਦੇ ਰਹਿਣ ਲਈ ਸ਼ਹਰ ਬਣ ਗਿਆ। ਕਰਤਾਰ ਨੇ (ਉਸ ਸਰੀਰ-ਸ਼ਹਰ ਨੂੰ) ਆਪ ਵਸਾ ਦਿੱਤਾ (ਆਪਣੇ ਵੱਸਣ ਲਈ ਤਿਆਰ ਕਰ ਲਿਆ) ਉਹਨਾਂ ਮਨੁੱਖਾਂ ਨੇ ਮਨ-ਮੰਗੀਆਂ ਮੁਰਾਦਾਂ ਸਦਾ ਹਾਸਲ ਕੀਤੀਆਂ। ਕਰਤਾਰ ਨੇ (ਜਿਨ੍ਹਾਂ ਮਨੁੱਖਾਂ ਦੇ ਸਰੀਰ ਨੂੰ) ਆਪਣੇ ਵੱਸਣ ਲਈ ਤਿਆਰ ਕਰ ਲਿਆ, ਉਹਨਾਂ ਨੇ ਸਾਰੇ ਸੁਖ-ਆਨੰਦ ਮਾਣੇ, (ਗੁਰੂ ਕੇ ਉਹ) ਸਿੱਖ (ਗੁਰੂ ਕੇ ਉਹ) ਪੁੱਤਰ (ਗੁਰੂ ਕੇ ਉਹ) ਭਰਾ ਸਦਾ ਖਿੜੇ-ਮੱਥੇ ਰਹਿੰਦੇ ਹਨ। (ਉਹ ਵਡ-ਭਾਗੀ ਮਨੁੱਖ) ਸਰਬ-ਵਿਆਪਕ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, (ਉਹਨਾਂ ਮਨੁੱਖਾਂ ਦਾ) ਜੀਵਨ ਮਨੋਰਥ ਸਿਰੇ ਚੜ੍ਹ ਜਾਂਦਾ ਹੈ। (ਜਿਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਜਿਨ੍ਹਾਂ ਦੇ ਸਰੀਰ ਨੂੰ ਪਰਮਾਤਮਾ ਨੇ ਆਪਣੇ ਵੱਸਣ ਲਈ ਸ਼ਹਰ ਬਣਾ ਲਿਆ) ਮਾਲਕ-ਪ੍ਰਭੂ (ਉਹਨਾਂ ਦੇ ਸਿਰ ਉੱਤੇ) ਸਦਾ ਆਪ ਹੀ ਰਾਖਾ ਬਣਿਆ ਰਹਿੰਦਾ ਹੈ (ਜਿਵੇਂ ਮਾਪੇ ਆਪਣੇ ਪੁੱਤਰ ਦਾ ਧਿਆਨ ਰੱਖਦੇ ਹਨ, ਤਿਵੇਂ ਪਰਮਾਤਮਾ ਉਹਨਾਂ ਮਨੁੱਖਾਂ ਲਈ) ਆਪ ਹੀ ਪਿਉ ਆਪ ਹੀ ਮਾਂ ਬਣਿਆ ਰਹਿੰਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ ਕਿ ਉਸ ਗੁਰੂ ਤੋਂ ਸਦਾ ਕੁਰਬਾਨ ਹੁੰਦਾ ਰਹੁ, ਜਿਸ ਨੇ (ਹਰਿ-ਨਾਮ-ਸਿਮਰਨ ਦੀ ਦਾਤ ਦੇ ਕੇ ਕਿਸੇ ਵਡ-ਭਾਗੀ ਦੇ) ਇਸ ਸਰੀਰ-ਥਾਂ ਨੂੰ ਸੁੰਦਰ ਬਣਾ ਦਿੱਤਾ ॥੧॥Today Hukumnana Darbar Sahib JI
also read :- 3500 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਡਾਕਟਰ ਦਾ ਨਿੱਜੀ ਸਹਾਇਕ ਗ੍ਰਿਫ਼ਤਾਰ
( गुरु की शरण आ कर जिन मनुखों ने) सब से बड़े गोबिंद का नाम जपते हुए आत्मिक आनंद प्राप्त कर लिया, (उनका सरीर) अबिनासी परमात्मा के रहने के लिए नगर बन गया। करतार ने (उस सरीर-नगर को) आप बसा दिया (अपने बसने के लिए तैयार कर लिया, उन्होंने सारे सुख-आनंद मनाये, (गुरु के वह) सिख (गुरु के वह) पुत्र (गुरु के वह) भाई सदा खिड़े-माथे रहते हैं। (वह बड़े भाग्य वाले मनुख) सर्ब-व्यापक परमात्मा के गुण गाते रहते हैं, (उन मनुखों का) जीवन मनोरथ सिरे चढ़ जाता है। (जो मनुख परमात्मा का नाम जपते हैं, जिन के सरीर को परमात्मा ने अपने बसने के लिए नगर बना लिया) मालिक प्रभु (उनके सिर पर) सदा आप ही सहाई बना रहता है (जैसे माँ-बाप अपने पुत्र का ध्यान रखते हैं, उसी प्रकार परमात्मा उन मनुखों के लिए) आप ही बाप, आप ही माँ बना रहता है। गुरु नानक जी कहते हैं की उस गुरु से सदा कुर्बान होते रहो, जिस ने (हरी-नाम-सिमरन की दात दे के किसी वड-भागी के) इस सरीर स्थान को सुंदर बना दिया॥१॥Today Hukumnana Darbar Sahib JI
www.facebook.com/GurbaniThoughtOfTheDay
( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
ਚੰਡੀਗੜ੍ਹ, 27 ਅਪ੍ਰੈਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਬਕਾ ਓਲੰਪੀਅਨ ਅਤੇ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਨੇ ਅੱਜ ਸਵੇਰੇ ਕੁਰੂਕਸ਼ੇਤਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ।
ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੌਰ ਸਿੰਘ ਨੇ ਮੁੱਕੇਬਾਜ਼ੀ ਦੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖੇਤਰ ਵਿੱਚ ਨਾਮਣਾ ਅਤੇ ਪ੍ਰਸਿੱਧੀ ਹਾਸਲ ਕਰਕੇ ਭਾਰਤ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਪਿੰਡ ਖਨਾਲ ਖੁਰਦ ਤੋਂ ਕੌਰ ਸਿੰਘ ਨੇ ਮੁੱਕੇਬਾਜ਼ੀ ਦੀ ਦੁਨੀਆ ਵਿੱਚ ਸਿਤਾਰੇ ਵਾਂਗ ਚਮਕਦਿਆਂ ਏਸ਼ੀਅਨ ਖੇਡਾਂ ਵਿੱਚ ਗੋਲਡ ਮੈਡਲ ਜਿੱਤਿਆ। ਭਗਵੰਤ ਮਾਨ ਨੇ ਕਿਹਾ ਕਿ ਇਸ ਦਿੱਗਜ਼ ਮੁੱਕੇਬਾਜ਼ ਨੇ ਓਲੰਪਿਕ ਖੇਡਾਂ ਵਿੱਚ ਵੀ ਦੇਸ਼ ਦੀ ਨੁਮਾਇੰਦਗੀ ਕੀਤੀ ਸੀ। ਉਨ੍ਹਾਂ ਕਿਹਾ ਕਿ ਕੌਰ ਸਿੰਘ ਦਾ ਜੀਵਨ ਅਤੇ ਯੋਗਦਾਨ ਉਭਰਦੇ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਸਖ਼ਤ ਮਿਹਨਤ ਕਰਨ ਅਤੇ ਵਧੀਆ ਪ੍ਰਦਰਸ਼ਨ ਦਿਖਾਉਣ ਲਈ ਪ੍ਰੇਰਿਤ ਕਰੇਗਾ।
ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਪੰਜਾਬ ਸਰਕਾਰ ਵੱਲੋਂ ਕੱਲ੍ਹ ਦੀ ਛੁੱਟੀ ਦਾ ਐਲਾਨ
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ। ਉਹ 95 ਸਾਲ ਦੇ ਸਨ ਅਤੇ ਮੰਗਲਵਾਰ ਦੇਰ ਸ਼ਾਮ ਨੂੰ ਉਨ੍ਹਾਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖ਼ਰੀ ਸਾਹ ਲਏ।Announcing tomorrow’s holiday
ਉਹ ਪਿਛਲੇ ਬੁੱਧਵਾਰ ਤੋਂ ਹਸਪਤਾਲ ਦੇ ਮੈਡੀਕਲ ਆਈਸੀਯੂ ਵਿੱਚ ਦਾਖ਼ਲ ਸਨ। ਉਹ ਦਿਲ ਦੇ ਰੋਗ ਤੋਂ ਪੀੜਤ ਸਨ ਅਤੇ ਕੁਝ ਦਿਨਾਂ ਤੋਂ ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਹੋ ਰਹੀ ਸੀ। ਉਧਰ, ਪੰਜਾਬ ਸਰਕਾਰ ਨੇ ਸੋਗ ਵਜੋਂ ਕੱਲ੍ਹ 27 ਅਪਰੈਲ ਨੂੰ ਸੂਬੇ ਵਿਚ ਛੁੱਟੀ ਦਾ ਐਲਾਨ ਕੀਤਾ ਹੈ।ਉਧਰ, ਕੇਂਦਰ ਸਰਕਾਰ ਨੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਇਸੇ ਤਰ੍ਹਾਂ ਰਾਜ ਸਰਕਾਰਾਂ ਆਪੋ-ਆਪਣੇ ਰਾਜਾਂ ਵਿੱਚ ਰਾਜ ਦੇ ਸੋਗ ਦਿਵਸ ਦਾ ਐਲਾਨ ਕਰ ਸਕਦੀਆਂ ਹਨ। ਰਾਸ਼ਟਰੀ ਸੋਗ ਦੌਰਾਨ ਝੰਡਾ ਅੱਧਾ ਝੁਕਾਇਆ ਜਾਂਦਾ ਹੈ।Announcing tomorrow’s holiday
also read :- ਜਾਣੋ ਰਾਜਨੀਤੀ ਚ ਕਦੋ ਪ੍ਰਕਾਸ਼ ਸਿੰਘ ਬਾਦਲ ਨੇ ਧਰਿਆ ਸੀ ਪੈਰ
ਕੱਲ੍ਹ ਵੀਰਵਾਰ ਨੂੰ ਸੂਬੇ ਦੇ ਸਾਰੇ ਸਰਕਾਰੀ ਦਫਤਰ, ਬੋਰਡ, ਕਾਰਪੋਰੇਸ਼ਨਾਂ ਤੇ ਵਿੱਦਿਅਕ ਅਦਾਰਿਆਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ।Announcing tomorrow’s holiday
ਬ੍ਰਮ ਸ਼ੰਕਰ ਜਿੰਪਾ ਵਲੋਂ ਸਮੂਹ ਪੰਜਾਬੀਆਂ ਨੂੰ ਵਿਸਾਖੀ ਦੀ ਵਧਾਈ
ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
ਚੰਡੀਗੜ੍ਹ, 14 ਅਪ੍ਰੈਲ:
ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਸਾਖੀ ਦੇ ਤਿਉਹਾਰ ’ਤੇ ਪੰਜਾਬ ਦੇ ਲੋਕਾਂ ਨੂੰ ਹਾਰਦਿਕ ਵਧਾਈ ਦਿੱਤੀ ਹੈ।
ਇੱਥੋਂ ਜਾਰੀ ਇੱਕ ਸੰਦੇਸ਼ ਵਿੱਚ  ਜਿੰਪਾ ਨੇ ਕਿਹਾ ਕਿ ਇਸ ਤਿਉਹਾਰ ਦੀ ਸਾਡੇ ਖੇਤੀ ਪ੍ਰਧਾਨ ਰਾਜ ਪੰਜਾਬ ਦੇ ਕਿਸਾਨਾਂ ਲਈ ਵੱਡੀ ਮਹੱਤਤਾ ਹੈ ਕਿਉਂਕਿ ਇਸ ਦਿਨ ਰਵਾਇਤੀ ਤੌਰ ’ਤੇ ਕਣਕ ਦੀ ਵਾਢੀ ਆਰੰਭ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਵਿਸਾਖੀ ਪੰਜਾਬ ਦੇ ਕਿਸਾਨਾਂ ਨੂੰ  ਉਨ੍ਹਾਂ ਦੀ ਸਖਤ ਮਿਹਨਤ ਸਿਰੇ ਚੜਨ ’ਤੇ ਖੁਸ਼ੀ ਮਹਿਸੂਸ ਕਰਨ ਦਾ ਅਹਿਮ ਮੌਕਾ ਪ੍ਰਦਾਨ ਕਰਦੀ ਹੈ ਅਤੇ ਸਾਨੂੰ ਵੀ ਸਾਰਿਆਂ ਨੂੰ ਇਸ ਮੌਕੇ ਦੇਸ਼ ਨੂੰ ਅਨਾਜ ਦੇ ਖੇਤਰ ਵਿੱਚ ਸਵੈ ਨਿਰਭਰ ਬਣਾਉਣ ਵਿੱਚ ਪੰਜਾਬ ਦੇ ਮਿਹਨਤਕਸ਼ ਕਿਸਾਨਾਂ ਦੇ ਯੋਗਦਾਨ ਨੂੰ ਸਿਜਦਾ ਕਰਨਾ ਚਾਹੀਦਾ ਹੈ।
ਬ੍ਰਮ ਸ਼ੰਕਰ ਜਿੰਪਾ ਨੇ ਅੱਗੇ ਕਿਹਾ ਕਿ ਇਸ ਤਿਉਹਾਰ ਦੀ ਸਿੱਖ ਭਾਈਚਾਰੇ ਲਈ ਵੀ ਭਾਰੀ ਧਾਰਮਿਕ ਮਹੱਤਤਾ ਹੈ ਕਿਉਂ ਕਿ ਇਸੇ ਹੀ ਦਿਨ ਸਾਲ 1699 ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਧਰਮ ਦੇ ਮੁੱਢਲੇ ਸਿਧਾਂਤਾਂ ਸੱਚਾਈ, ਨਿਆਂ ਅਤੇ ਬਰਾਬਰਤਾ ਨੂੰ ਸਮਰਪਿਤ ਸਿੱਖਾਂ ਦੇ ਖਾਲਸਾ ਪੰਥ ਦੀ ਸਿਰਜਣਾ ਕੀਤੀ ਸੀ।
ਉਨ੍ਹਾਂ ਕਿਹਾ ਕਿ ਇਸੇ ਹੀ ਦਿਨ ਸੰਨ 1919 ਵਿੱਚ ਬਰਤਾਨਵੀ ਸਾਮਰਾਜ ਵਲੋਂ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਵਿਖੇ ਨਿਰਦੋਸ਼ ਸੈਂਕੜੇ ਪੰਜਾਬੀਆਂ ਦਾ ਕੀਤਾ ਗਿਆ ਕਤਲੇਆਮ ਵੀ ਭਾਰਤ ਵਿੱਚ ਉਸ ਸਾਮਰਾਜ ਦੇ ਕਫ਼ਨ ਵਿੱਚ ਆਖਰੀ ਕਿੱਲ ਸਾਬਤ ਹੋਇਆ ਸੀ।
ਜਿੰਪਾ ਨੇ ਸਮੁਹ ਪੰਜਾਬ ਵਾਸੀਆਂ ਨੂੰ ਇਹ ਤਿਓਹਾਰ ਰਲ ਮਿਲ ਕੇ ਮਨਾਉਣ ਦਾ ਸੱਦਾ ਦਿੰਦਿਆਂ ਇਹ ਵੀ ਕਿਹਾ ਕਿ ਇਸ ਦਿਨ ਸਾਨੂੰ ਸਮੂਹ ਮਹਾਨ ਸੁਤੰਤਰਤਾ ਸੰਗਰਾਮੀਆਂ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਵੀ ਕਰਨਾ ਚਾਹੀਦਾ ਹੈ ਜਿਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਅੱਜ ਅਸੀਂ ਅਜ਼ਾਦ ਮਾਹੌਲ ਵਿਚ ਚੈਨ ਦੀ ਜਿੰਦਗੀ ਜੀ ਰਹੇ ਹਾਂ।  ਬ੍ਰਮ ਸ਼ੰਕਰ ਜਿੰਪਾ ਨੇ ਅੱਗੇ ਕਿਹਾ ਕਿ ਸਾਨੂੰ ਉਨ੍ਹਾਂ ਸਮੂਹ ਕਿਸਾਨਾਂ ਦੇ ਪ੍ਰਤੀ ਵੀ ਸ਼ੁਕਰ ਗੁਜ਼ਾਰ ਹੋਣਾ ਚਾਹੀਦਾ ਹੈ ਜੋ ਦੇਸ਼ ਦੀਆਂ ਅਨਾਜ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ।