Finance Minister Cheema - Nirpakh Post

ਪੰਜਾਬ ਵੱਲੋਂ ਜੂਨ 2023 ਦੌਰਾਨ ਆਬਕਾਰੀ ਅਤੇ ਜੀ.ਐਸ.ਟੀ ਮਾਲੀਏ ਵਿੱਚ 79% ਤੇ 28% ਦਾ ਮਹੱਤਵਪੂਰਨ ਵਾਧਾ: ਹਰਪਾਲ ਸਿੰਘ ਚੀਮਾ
ਆਬਕਾਰੀ, ਜੀ.ਐਸ.ਟੀ, ਵੈਟ, ਸੀ.ਐਸ.ਟੀ ਅਤੇ ਪੀ.ਐਸ.ਡੀ.ਟੀ ਤੋਂ ਕੁੱਲ ਮਾਲੀਆ ਵਿੱਚ ਜੂਨ 2023 ਦੌਰਾਨ 29.66% ਦਾ ਵਾਧਾ

ਵਿੱਤੀ ਸਾਲ 2023 ਦੀ ਪਹਿਲੀ ਤਿਮਾਹੀ ਦੌਰਾਨ ਕੁੱਲ ਮਾਲੀਆ ਵਿੱਚ 25% ਦਾ ਵਾਧਾ ਦਰਜ

ਚੰਡੀਗੜ੍ਹ, 03 ਜੁਲਾਈ

GST revenue during June ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਮਾਲੀਏ ਵਿੱਚ ਵਾਧਾ ਕਰਨ ਲਈ ਕੀਤੇ ਗਏ ਅਣਥੱਕ ਯਤਨਾਂ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ ਅਤੇ ਸੂਬੇ ਨੇ ਜੂਨ 2022 ਦੇ ਮੁਕਾਬਲੇ ਜੂਨ 2023 ਦੌਰਾਨ ਆਬਕਾਰੀ ਅਤੇ ਵਸਤਾਂ ਤੇ ਸੇਵਾ ਕਰ (ਜੀ.ਐਸ.ਟੀ.) ਦੇ ਮਾਲੀਏ ਵਿੱਚ ਕ੍ਰਮਵਾਰ 79 ਫੀਸਦੀ ਅਤੇ 27.87 ਫੀਸਦੀ ਦਾ ਚੋਖਾ ਵਾਧਾ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਰਾਜ ਸਰਕਾਰ ਨੇ ਇਸ ਸਾਲ ਜੂਨ ਦੇ ਮਹੀਨੇ ਦੌਰਾਨ ਆਬਕਾਰੀ, ਜੀ.ਐਸ.ਟੀ., ਵੈਟ, ਸੀ.ਐਸ.ਟੀ ਅਤੇ ਪੀ.ਐਸ.ਡੀ.ਟੀ ਤੋਂ ਮਾਲੀਆ ਇਕੱਠਾ ਕਰਨ ਵਿੱਚ 29.66 ਪ੍ਰਤੀਸ਼ਤ ਵਾਧਾ ਦਰਜ ਕਰਕੇ ਆਪਣਾ ਹੀ ਰਿਕਾਰਡ ਤੋੜਿਆ ਹੈ, ਅਤੇ ਵਿੱਤੀ ਸਾਲ 2022-23 ਦੀ ਇਸੇ ਮਿਆਦ ਦੇ ਮੁਕਾਬਲੇ ਵਿੱਤੀ ਸਾਲ 2023-24 ਦੀ ਪਹਿਲੀ ਤਿਮਾਹੀ ਦੌਰਾਨ 25 ਪ੍ਰਤੀਸ਼ਤ ਦਾ ਕੁੱਲ ਵਾਧਾ ਦਰਜ਼ ਕੀਤਾ ਹੈ।

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜੂਨ 2023 ਦੌਰਾਨ ਆਬਕਾਰੀ ਤੋਂ ਕੁੱਲ ਮਾਲੀਆ 663.97 ਕਰੋੜ ਰੁਪਏ ਰਿਹਾ ਜਦੋਂਕਿ ਜੂਨ 2022 ਦੌਰਾਨ ਆਬਕਾਰੀ ਵਸੂਲੀ 370.93 ਕਰੋੜ ਰੁਪਏ ਸੀ, ਜਿਸ ਨਾਲ 293.04 ਕਰੋੜ ਰੁਪਏ ਦਾ ਮਹੱਤਵਪੂਰਨ ਵਾਧਾ ਦਰਜ ਹੋਇਆ ਹੈ। ਉਨ੍ਹਾਂ ਕਿਹਾ ਕਿ ਜੀ.ਐਸ.ਟੀ ਮਾਲੀਆ ਵੀ ਜੂਨ 2022 ਵਿੱਚ ਇਕੱਤਰ ਹੋਏ 1214.24 ਕਰੋੜ ਰੁਪਏ ਦੇ ਮੁਕਾਬਲੇ ਜੂਨ 2023 ਵਿੱਚ 1552.66 ਕਰੋੜ ਦੇ ਜੀਐਸਟੀ ਮਾਲੀਏ ਨਾਲ ਇਸ ਸਾਲ ਜੂਨ ਮਹੀਨੇ ਵਿੱਚ 338. 42 ਕਰੋੜ ਰੁਪਏ ਦੇ ਵਾਧੇ ਨੂੰ ਦਰਸਾਉਂਦਾ ਹੈ।

ਪੰਜਾਬ ਦੇ ਵਿੱਤ ਮੰਤਰੀ ਨੇ ਹੋਰ ਖੁਲਾਸਾ ਕਰਦਿਆਂ ਕਿਹਾ ਕਿ ਜੂਨ 2023 ਦੌਰਾਨ ਆਬਕਾਰੀ, ਜੀਐਸਟੀ, ਵੈਟ, ਸੀਐਸਟੀ ਅਤੇ ਪੀਐਸਡੀਟੀ ਤੋਂ ਕੁੱਲ ਮਾਲੀਆ 2869.46 ਕਰੋੜ ਰੁਪਏ ਸੀ ਜਦੋਂਕਿ ਜੂਨ 2022 ਦੌਰਾਨ ਇਹ 2213.13 ਕਰੋੜ ਰੁਪਏ ਸੀ, ਇਸ ਤਰ੍ਹਾਂ ਇਸ ਸਾਲ ਜੂਨ ਮਹੀਨੇ ਵਿੱਚ 656.33 ਕਰੋੜ ਰੁਪਏ ਦਾ ਕੁੱਲ ਵਾਧਾ ਦਰਜ਼ ਕੀਤਾ ਗਿਆ।  ਉਨ੍ਹਾਂ ਕਿਹਾ ਕਿ ਵੈਲਿਊ ਐਡਿਡ ਟੈਕਸ (ਵੈਟ) ਤੋਂ ਹੋਣ ਵਾਲੀ ਆਮਦਨ ਵੀ ਜੂਨ 2022 ਵਿੱਚ 593.79 ਕਰੋੜ ਦੀ ਵੈਟ ਉਗਰਾਹੀ ਦੇ ਮੁਕਾਬਲੇ ਜੂਨ 2023 ਵਿੱਚ 616.94 ਕਰੋੜ ਰੁਪਏ ਦੀ ਵੈਟ ਉਗਰਾਹੀ ਦੇ ਨਾਲ 3.9 ਫੀਸਦੀ ਦਾ ਵਾਧਾ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਕੇਂਦਰੀ ਵਿਕਰੀ ਕਰ (ਸੀ.ਐਸ.ਟੀ) ਵਿੱਚ ਵੀ ਜੂਨ 2022 ਦੇ ਮੁਕਾਬਲੇ ਇਸ ਸਾਲ ਜੂਨ ਵਿੱਚ 8.04 ਪ੍ਰਤੀਸ਼ਤ ਵਾਧਾ ਦਰਜ ਹੋਇਆ ਹੈ। GST revenue during June

ALSO READ : ਮੁੱਖ ਮੰਤਰੀ ਨੇ ਅੰਸਾਰੀ ਬਾਰੇ ਕੈਪਟਨ ਤੇ ਰੰਧਾਵਾ ਦੇ ਝੂਠ ਦਾ ਕੀਤਾ ਪਰਦਾਫਾਸ਼

ਪੰਜਾਬ ਵੱਲੋਂ ਵਿਕਾਸ ਦੀ ਲੀਹ ‘ਤੇ ਲਗਾਤਾਰ ਸਥਿਰਤਾ ਬਣਾਈ ਰੱਖਣ ‘ਤੇ ਖੁਸ਼ੀ ਜ਼ਾਹਰ ਕਰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ ਸਿਰਫ ਇਸ ਸਾਲ ਜੂਨ ਮਹੀਨੇ ਦੌਰਾਨ ਹੀ ਵਧੀਆ ਵਿਕਾਸ ਦਰ ਨਹੀਂ ਵਿਖਾਈ ਸਗੋਂ ਵਿੱਤੀ ਸਾਲ 2023-24 ਦੀ ਪਹਿਲੀ ਤਿਮਾਹੀ ਦੌਰਾਨ ਆਬਕਾਰੀ, ਜੀ.ਐੱਸ.ਟੀ., ਵੈਟ, ਸੀ.ਐਸ.ਟੀ ਅਤੇ ਪੀ.ਐਸ.ਡੀ.ਟੀ ਤੋਂ ਕੁੱਲ ਮਾਲੀਏ ਵਿੱਚ ਵੀ 1848.66 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਲ 2022-23 ਦੇ ਪਹਿਲੇ ਤਿੰਨ ਮਹੀਨਿਆਂ ਦੌਰਾਨ ਇੰਨਾਂ ਕਰਾਂ ਤੋਂ ਕੁੱਲ ਮਾਲੀਆ 7395.33 ਕਰੋੜ ਰੁਪਏ ਰਿਹਾ ਸੀ ਜਦੋਂਕਿ ਇਸ ਵਿੱਤੀ ਵਰ੍ਹੇ ਦੌਰਾਨ ਇਹ 9243.99 ਕਰੋੜ ਰੁਪਏ ਦਰਜ ਹੋਇਆ । ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸੇ ਤਰ੍ਹਾਂ ਬੀਤੇ ਵਿੱਤੀ ਵਰ੍ਹੇ ਦੇ ਮੁਕਾਬਲੇ ਸਾਲ 2023-24 ਦੀ ਪਹਿਲੀ ਤਿਮਾਹੀ ਦੌਰਾਨ ਆਬਕਾਰੀ ਮਾਲੀਆ 55.65 ਪ੍ਰਤੀਸ਼ਤ ਦੇ ਵਾਧੇ ਅਤੇ ਜੀਐਸਟੀ ਤੋਂ 24.76 ਪ੍ਰਤੀਸ਼ਤ ਦੇ ਵਾਧੇ ਨੂੰ ਦਰਸਾਉਂਦਾ ਹੈ। GST revenue during June

ਆਬਕਾਰੀ ਅਤੇ ਕਰ ਵਿਭਾਗ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਵਿਕਾਸ ਦਰ ਦੇ ਇਹ ਅੰਕੜੇ ਇਨ੍ਹਾਂ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਲਗਨ ਅਤੇ ਕੁਸ਼ਲਤਾ ਨੂੰ ਦਰਸਾਉਂਦੇ ਹਨ ਅਤੇ ਇਸ ਲਈ ਉਨ੍ਹਾਂ ਨੂੰ ਵਧਾਈ ਦਿੱਤੀ। ਸ. ਚੀਮਾ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਇਮਾਨਦਾਰ ਕਰਦਾਤਾਵਾਂ ਨੂੰ ਹਰ ਸਹਾਇਤਾ ਪ੍ਰਦਾਨ ਕਰਦੇ ਹੋਏ ਕਰ ਚੋਰੀ ਕਰਨ ਵਾਲਿਆਂ ਦੇ ਦੁਆਲੇ ਸ਼ਿਕੰਜਾ ਕੱਸਣ ਲਈ ਇਨ੍ਹਾਂ ਵਿਭਾਗਾਂ ਨੂੰ ਨਵੀਨਤਮ ਤਕਨੀਕਾਂ ਅਤੇ ਉਪਕਰਣ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਆਬਕਾਰੀ ਵਿਭਾਗ ਵੱਲੋਂ ਬੀਅਰ ਦੀਆਂ ਘੱਟੋ-ਘੱਟ ਅਤੇ ਵੱਧ ਤੋਂ ਵੱਧ ਕੀਮਤਾਂ ਤੈਅ – ਵਿੱਤ ਮੰਤਰੀ ਚੀਮਾ
ਕਿਹਾ, ਬੀਅਰ ਦੀਆਂ ਕੀਮਤਾਂ ਨੂੰ ਵਾਜਬ ਸੀਮਾ ‘ਚ ਰੱਖਣ ਲਈ ਚੁੱਕਿਆ ਗਿਆ ਕਦਮ

ਆਬਕਾਰੀ ਵਿਭਾਗ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਕੀਤੀ

2021 ਦੇ ਐਸ.ਐਲ.ਪੀ (ਸਿਵਲ) ਨੰਬਰ 3764 ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਇਨ-ਬਿਨ ਪਾਲਣਾ ਕਰਨ ਲਈ ਨਿਰਦੇਸ਼ ਜਾਰੀ

ਚੰਡੀਗੜ੍ਹ, 14 ਅਪ੍ਰੈਲ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਵਿਭਾਗ ਨੇ ਬੀਅਰ ਦੀਆਂ ਕੀਮਤਾਂ ਨੂੰ ਵਾਜਬ ਸੀਮਾਵਾਂ ਦੇ ਅੰਦਰ ਰੱਖਣ ਲਈ ਬੀਅਰ ਦੇ ਘੱਟੋ-ਘੱਟ ਅਤੇ ਵੱਧ ਤੋਂ ਵੱਧ ਰੇਟ ਤੈਅ ਕੀਤੇ ਹਨ। ਉਨ੍ਹਾਂ ਕਿਹਾ ਕਿ ਬੀਅਰ ਦੇ ਪਿੰਟਾਂ ਅਤੇ ਡੱਬਿਆਂ ਦੀ ਘੱਟੋ-ਘੱਟ ਅਤੇ ਵੱਧ ਤੋਂ ਵੱਧ ਪ੍ਰਚੂਨ ਵਿਕਰੀ ਕੀਮਤ ਉਨ੍ਹਾਂ ਵਿੱਚ ਬੀਅਰ ਦੀ ਮਾਤਰਾ ਦੀ ਘੱਟੋ-ਘੱਟ ਅਤੇ ਵੱਧ ਤੋਂ ਵੱਧ ਪ੍ਰਚੂਨ ਵਿਕਰੀ ਕੀਮਤ ਦੇ ਅਨੁਪਾਤ ਅਨੁਸਾਰ ਤੈਅ ਕੀਤੀ ਜਾਵੇਗੀ।

ਇੱਥੇ ਪੰਜਾਬ ਭਵਨ ਵਿਖੇ ਆਬਕਾਰੀ ਵਿਭਾਗ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਬਕਾਰੀ ਨੀਤੀ, 2023-24 ਵਿੱਚ ਧਾਰਾ 28 ਪਾਈ ਗਈ ਹੈ, ਜਿਸ ਤਹਿਤ ਬੀਅਰ ਦੀਆਂ ਦਰਾਂ ਨੂੰ ਵਾਜਬ ਸੀਮਾਵਾਂ ਵਿੱਚ ਰੱਖਣ ਲਈ ਐਲ-2/ ਐਲ-14ਏ ਪ੍ਰਚੂਨ ਠੇਕਿਆਂ ਅਤੇ ਇਕੱਲੇ ਠੇਕਿਆਂ ‘ਤੇ ਵੇਚੀ ਜਾਣ ਵਾਲੀ ਬੀਅਰ ਦੀ ਘੱਟੋ-ਘੱਟ ਅਤੇ ਵੱਧ ਤੋਂ ਵੱਧ ਪ੍ਰਚੂਨ ਕੀਮਤ ਤੈਅ ਕਰਨ ਦੀ ਸ਼ਕਤੀ ਸਰਕਾਰ ਨੂੰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਬੀਅਰ ਬ੍ਰਾਂਡਾਂ ਦੀ ਘੱਟੋ-ਘੱਟ ਪ੍ਰਚੂਨ ਵਿਕਰੀ ਕੀਮਤ ਪਾਲਿਸੀ ਦੇ ਅਨੁਬੰਧ 3 ਵਿੱਚ ਨਿਰਧਾਰਤ ਫਾਰਮੂਲੇ ਅਨੁਸਾਰ ਮਿਥੀ ਗਈ ਹੈ ਅਤੇ ਖਪਤਕਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਚੂਨ ਵਿਕਰੀ ਮੁੱਲ ਨਿਰਧਾਰਤ ਕੀਤਾ ਗਿਆ ਹੈ ਤਾਂ ਜੋ ਉਹ ਕਿਫਾਇਤੀ ਉਤਪਾਦ ਪ੍ਰਾਪਤ ਕਰ ਸਕਣ। .

ਉਨ੍ਹਾਂ ਕਿਹਾ ਕਿ ਇਹ ਕਦਮ ਗੁਆਂਢੀ ਰਾਜਾਂ ਤੋਂ ਇਸ ਦੀ ਤਸਕਰੀ ਨੂੰ ਰੋਕਣ ਦੇ ਨਾਲ-ਨਾਲ ਬੀਅਰ ਦੀਆਂ ਕੀਮਤਾਂ ਵਿੱਚ ਬੇਲੋੜੇ ਵਾਧੇ ਨੂੰ ਰੋਕਣ ਲਈ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕਦਮ ਨਾਜਾਇਜ਼ ਸ਼ਰਾਬ ਦੇ ਉਤਪਾਦਨ ਅਤੇ ਸੇਵਨ ਤੋਂ ਲੋਕਾਂ ਨੂੰ ਦੂਰ ਕਰਨ ਲਈ ਚੁੱਕੇ ਜਾ ਰਹੇ ਹਨ।

2021 ਦੇ ਐਸ.ਐਲ.ਪੀ. (ਸਿਵਲ) ਨੰਬਰ 3764 ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਸਬੰਧੀ ਨਿਰਦੇਸ਼ ਜਾਰੀ ਕਰਦਿਆਂ ਵਿੱਤ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਵਿੱਚੋਂ ਸ਼ਰਾਬ ਦੇ ਨਾਜਾਇਜ਼ ਕਾਰੋਬਾਰ ਨੂੰ ਪੂਰੀ ਤਰ੍ਹਾਂ ਜੜ੍ਹੋਂ ਪੁੱਟਣ ਲਈ ਇਨਫੋਰਸਮੈਂਟ ਸਰਗਰਮੀਆਂ ਨੂੰ ਹੋਰ ਹੁਲਾਰਾ ਦੇਣ ਅਤੇ ਇਸ ਧੰਦੇ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪੁਲਿਸ ਨਾਲ ਪੂਰਾ ਤਾਲਮੇਲ ਰੱਖਿਆ ਜਾਵੇ ਕਿਉਂਕਿ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਹੁਣ ਜੇਕਰ ਕਿਸੇ ਇਲਾਕੇ ਵਿੱਚ ਕੋਈ ਗੈਰਕਾਨੂੰਨੀ ਭੱਠੀ ਪਾਈ ਜਾਂਦੀ ਹੈ ਤਾਂ ਸਥਾਨਕ ਪੁਲਿਸ ਜ਼ਿੰਮੇਵਾਰ ਹੋਵੇਗੀ।

ਵਿੱਤ ਕਮਿਸ਼ਨਰ ਕਰ ਸ੍ਰੀ ਵਿਕਾਸ ਪ੍ਰਤਾਪ ਨੇ ਵਿੱਤ ਮੰਤਰੀ ਨੂੰ ਜਾਣੂ ਕਰਵਾਇਆ ਕਿ ਉਨ੍ਹਾਂ ਨੇ ਪਹਿਲਾਂ ਹੀ ਆਬਕਾਰੀ ਕਮਿਸ਼ਨਰ, ਪੰਜਾਬ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਕਿ ਸਾਰੇ ਡਿਪਟੀ ਕਮਿਸ਼ਨਰ (ਆਬਕਾਰੀ), ਜ਼ੋਨ ਸਬੰਧਤ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਦੇ ਕਮਿਸ਼ਨਰਾਂ ਤੇ ਐਸਐਸਪੀਜ਼ ਨੂੰ ਨਿੱਜੀ ਤੌਰ ‘ਤੇ ਮਿਲਣ ਤਾਂ ਜੋ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ।

ਇਸ ਦੌਰਾਨ ਆਬਕਾਰੀ ਕਮਿਸ਼ਨਰ ਸ੍ਰੀ ਵਰੁਣ ਰੂਜ਼ਮ ਨੇ ਦੱਸਿਆ ਕਿ ਵਿਭਾਗ ਵੱਲੋਂ ਐਕਸਟਰਾ ਨਿਊਟ੍ਰਲ ਅਲਕੋਹਲ (ਈ.ਐਨ.ਏ) ਦੀ ਨਿਰਮਾਤਾ ਤੋਂ ਲੈ ਕੇ ਅੰਤਿਮ ਮੰਜ਼ਿਲ ਤੱਕ ਢੋਆ-ਢੁਆਰੀ ‘ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਈ.ਐਨ.ਏ. ਲਿਜਾ ਰਹੇ ਜੀ.ਪੀ.ਐਸ. ਨਾਲ ਲੈਸ ਵਾਹਨ ਨੂੰ ਇਸ ਦੇ ਸਫ਼ਰ ਦੇ ਪਹਿਲੇ 100 ਕਿਲੋਮੀਟਰ ਦੇ ਅੰਦਰ ਰੁਕਣ ਦੀ ਇਜਾਜ਼ਤ ਨਹੀਂ ਹੈ ਅਤੇ ਆਬਕਾਰੀ ਵਿਭਾਗ ਦੀਆਂ ਟੀਮਾਂ ਸ਼ੱਕ ਪੈਣ ਤੇ ਇੰਨ੍ਹਾਂ ਦੀ ਅਚਨਚੇਤ ਚੈਕਿੰਗ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਬਕਾਰੀ ਵਿਭਾਗ ਵੱਲੋਂ ਨਾਜਾਇਜ਼ ਸ਼ਰਾਬ ਦੀ ਤਸਕਰੀ ਅਤੇ ਉਤਪਾਦਨ ਨਾਲ ਸਬੰਧਤ ਗਤੀਵਿਧੀਆਂ ਨੂੰ ਜੜ੍ਹੋਂ ਖਤਮ ਕਰਨ ਲਈ ਨਿਯਮਤ ਤੌਰ ‘ਤੇ ਇਨਫੋਰਸਮੈਂਟ ਕਾਰਵਾਈਆਂ ਕੀਤੀਆਂ ਜਾ ਰਹੀਆਂ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੇ ਸੰਬੋਧਨ ਦੇ ਆਖੀਰ ਵਿੱਚ ਆਬਕਾਰੀ ਵਿਭਾਗ ਦੇ ਸਮੁੱਚੇ ਸਟਾਫ ਨੂੰ ਵਿੱਤੀ ਸਾਲ 2022-23 ਦੌਰਾਨ ਆਬਕਾਰੀ ਮਾਲੀਆ ਵਧਾਉਣ ਦੇ ਨਾਲ-ਨਾਲ ਸ਼ਰਾਬ ਮਾਫੀਆ ਦਾ ਲੱਕ ਤੋੜਨ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਵਧਾਈ ਦਿੱਤੀ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਵਿਭਾਗ ਵਿੱਤੀ ਸਾਲ 2023-24  ਦੌਰਾਨ ਮਾਲੀਆ ਇਕੱਠਾ ਕਰਨ ਦੇ ਪੰਜ ਦੇ ਅੰਕੜੇ ਨੂੰ ਪਾਰ ਕਰ ਲਵੇਗਾ।