Intelligence - Nirpakh Post

ਸਿਪਾਹੀ ਖਾਤਰ 2 ਲੱਖ ਰੁਪਏ ਰਿਸ਼ਵਤ ਲੈਂਦਾ ਦੁਕਾਨਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਦੋਸ਼ੀ ਪੁਲਿਸ ਮੁਲਾਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਵੱਲੋਂ ਛਾਪੇਮਾਰੀ ਜਾਰੀ

ਚੰਡੀਗੜ੍ਹ, 1 ਜੂਨ:

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਗਾਂਧੀ ਚੌਕ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਜਿੰਮ ਸਪਲੀਮੈਂਟ ਦੀ ਦੁਕਾਨ ਚਲਾਉਣ ਵਾਲੇ ਅਮਨ ਨਾਮ ਦੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਪੁਲਿਸ ਸਿਪਾਹੀ ਖਾਤਰ 2 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ ਵਿੱਚ ਮੁਲਜ਼ਮ ਸਿਪਾਹੀ ਦੀ ਪਛਾਣ ਮੋਹਿਤ ਬੇਦੀ ਵਜੋਂ ਹੋਈ ਹੈ, ਜੋ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਬਟਾਲਾ ਦੀ ਟੀਮ ਵਿੱਚ ਤਾਇਨਾਤ ਹੈ।Takes a bribe of lakhs of rupees

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇੱਕ ਸ਼ਿਕਾਇਤਕਰਤਾ ਮਹਿਲਾ ਨੇ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਐਸ.ਟੀ.ਐਫ. ਬਟਾਲਾ ਦੀ ਪੁਲਿਸ ਟੀਮ ਨੇ ਸੋਮਵਾਰ ਨੂੰ ਉਕਤ ਜਿੰਮ ਵਿੱਚ ਛਾਪਾ ਮਾਰਿਆ ਅਤੇ ਉਸਦੇ ਪਤੀ ਨੂੰ ਜਿੰਮ ਵਿੱਚੋਂ ਗ੍ਰਿਫ਼ਤਾਰ ਕਰ ਲਿਆ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਐਸ.ਟੀ.ਐਫ. ਦੀ ਟੀਮ ਨੇ ਉਨ੍ਹਾਂ ਦੇ ਘਰ ਦੀ ਵੀ ਬਾਰੀਕੀ ਨਾਲ ਤਲਾਸ਼ੀ ਲਈ ਪਰ ਕੋਈ ਵੀ ਨਸ਼ੀਲਾ ਪਦਾਰਥ ਬਰਾਮਦ ਨਹੀਂ ਹੋਇਆ।Takes a bribe of lakhs of rupees

ਮਹਿਲਾ ਨੇ ਦੋਸ਼ ਲਾਇਆ ਕਿ ਉਸਦੇ ਪਤੀ ਨੂੰ ਗ੍ਰਿਫ਼ਤਾਰ ਕਰਨ ਦੇ ਕਾਰਨ ਬਾਰੇ ਪੁੱਛੇ ਜਾਣ ‘ਤੇ, ਸਿਪਾਹੀ ਮੋਹਿਤ ਨੇ ਉਸਨੂੰ ਉਕਤ ਦੁਕਾਨਦਾਰ ਅਮਨ, ਜੋ ਕਿ ਉਸਦੇ ਪਤੀ ਦਾ ਦੋਸਤ ਵੀ ਹੈ, ਨੂੰ ਮਿਲਣ ਲਈ ਕਿਹਾ ਤਾਂ ਜੋ ਉਸਦੇ ਪਤੀ ਨੂੰ ਬਿਨਾਂ ਕਿਸੇ ਅਪਰਾਧਿਕ ਮੁਕੱਦਮਾ ਦਰਜ ਕੀਤਿਆਂ ਰਿਹਾਅ ਕਰਾਇਆ ਜਾ ਸਕੇ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਦੁਕਾਨਦਾਰ ਅਮਨ ਨੇ ਉਸਨੂੰ 10 ਲੱਖ ਰੁਪਏ ਰਿਸ਼ਵਤ ਦਾ ਪ੍ਰਬੰਧ ਕਰਨ ਅਤੇ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 2 ਲੱਖ ਰੁਪਏ ਪੁਲਿਸ ਮੁਲਾਜ਼ਮ ਮੋਹਿਤ ਨੂੰ ਦੇਣ ਲਈ ਕਿਹਾ।

also read :- ਜਸਬੀਰ ਜੱਸੀ ਨੇ ਗੁਰਮੀਤ ਸਿੰਘ ਖੁੱਡੀਆਂ ਨੂੰ ਮੰਤਰੀ ਬਣਨ ਦੀ ਦਿੱਤੀ ਵਧਾਈ

ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਜਾਲ ਵਿਛਾ ਕੇ ਦੋਸ਼ੀ ਦੁਕਾਨਦਾਰ ਅਮਨ ਨੂੰ ਦੋ ਸਰਕਾਰੀ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 2 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਕਿਹਾ ਕਿ ਮੁਲਜ਼ਮ ਸਿਪਾਹੀ ਦੀ ਗ੍ਰਿਫ਼ਤਾਰੀ ਲਈ ਪੁਲੀਸ ਟੀਮਾਂ ਵੱਲੋਂ ਛਾਪੇਮਾਰੀ ਜਾਰੀ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।Takes a bribe of lakhs of rupees

ਵਿੱਤ ਮੰਤਰੀ ਚੀਮਾ ਵੱਲੋਂ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ ਅਤੇ ਜੀ.ਐਸ.ਟੀ ਪ੍ਰਾਈਮ ਦੀ ਸ਼ੁਰੂਆਤ
ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ ਟੈਕਸ ਇੰਟੈਲੀਜੈਂਸ ਯੂਨਿਟ, ਪਟਿਆਲਾ ਨਾਲ ਸਿੱਧੇ ਤਾਲਮੇਲ ਵਿੱਚ ਕਰਨਗੇ ਕੰਮ

ਕਰ ਵਸੂਲੀ ਤੇ ਪਾਲਣਾ ਦੇ ਵਿਸ਼ਲੇਸ਼ਣ ਅਤੇ ਨਿਗਰਾਨੀ ਵਿੱਚ ਰਾਜ ਅਤੇ ਕੇਂਦਰ ਦੇ ਕਰ ਪ੍ਰਸ਼ਾਸਨ ਦੀ ਮਦਦ ਕਰੇਗਾ ਜੀ.ਐਸ.ਟੀ ਪ੍ਰਾਈਮ

ਚੰਡੀਗੜ੍ਹ, 14 ਅਪ੍ਰੈਲ

ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਐਸ.ਆਈ.ਪੀ.ਯੂ), ਅਤੇ ਜੀ.ਐਸ.ਟੀ ਪ੍ਰਾਈਮ ਜੋ ਕਿ ਰਾਜ ਦੇ ਜੀ.ਐਸ.ਟੀ ਅਧਿਕਾਰੀਆਂ ਵਾਸਤੇ ਆਪਣੇ ਅਧਿਕਾਰ ਖੇਤਰ ਅੰਦਰ ਕਰ ਵਸੂਲੀ ਅਤੇ ਪਾਲਣਾ ਦੇ ਵਿਸ਼ਲੇਸ਼ਣ ਅਤੇ ਨਿਗਰਾਨੀ ਕਰਨ ਲਈ ਇੱਕ ਵਿਸ਼ਲੇਸ਼ਣਾਤਮਕ ਪੋਰਟਲ ਹੈ, ਦੀ ਸ਼ੁਰੂਆਤ ਕੀਤੀ ਗਈ।

ਇੱਥੇ ਪੰਜਾਬ ਭਵਨ ਵਿਖੇ ਇਸ ਸਬੰਧੀ ਹੋਈ ਵਿਸ਼ੇਸ਼ ਈਵੈਂਟ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਰ ਵਿਭਾਗ ਦੇ ਮੌਜੂਦਾ 7 ਮੋਬਾਈਲ ਵਿੰਗਾਂ ਅੰਮ੍ਰਿਤਸਰ, ਬਠਿੰਡਾ, ਫਾਜ਼ਿਲਕਾ, ਸ਼ੰਭੂ (ਪਟਿਆਲਾ), ਲੁਧਿਆਣਾ ਅਤੇ ਜਲੰਧਰ ਨੂੰ ਹੁਣ ਸਟੇਟ ਇੰਟੈਲੀਜੈਂਸ ਅਤੇ ਪ੍ਰੀਵੈਨਟਿਵ ਯੂਨਿਟਾਂ ਵਿੱਚ ਤਬਦੀਲ ਕਰਨ ਤੋਂ ਇਲਾਵਾ 3 ਨਵੇਂ ਐਸ.ਆਈ.ਪੀ.ਯੂ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਵੇਂ ਸਥਾਪਤ ਕੀਤੇ ਗਏ ਐਸ.ਆਈ.ਪੀ.ਯੂ ਵਿੱਚ ਮਾਧੋਪੁਰ (ਪਠਾਨਕੋਟ), ਮੋਹਾਲੀ ਅਤੇ ਮੁੱਖ ਦਫਤਰ, ਪਟਿਆਲਾ ਵਿਖੇ ਕੇਂਦਰੀ ਯੂਨਿਟ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਕੇਂਦਰੀ ਯੂਨਿਟ ਅਤੇ ਐਸ.ਆਈ.ਪੀ.ਯੂ ਟੈਕਸ ਇੰਟੈਲੀਜੈਂਸ ਯੂਨਿਟ, ਪਟਿਆਲਾ ਦੇ ਨਾਲ ਸਿੱਧੇ ਤਾਲਮੇਲ ਵਿੱਚ ਕੰਮ ਕਰਨਗੇ।

ਜੀ.ਐਸ.ਟੀ ਪ੍ਰਾਈਮ ਦੀਆਂ ਮੁੱਖ ਵਿਸ਼ੇਸ਼ਤਾਵਾਂ ਬਾਰੇ ਖੁਲਾਸਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਸ ਪੋਰਟਲ ਦੇ ਨਤੀਜੇ ਵਜੋਂ ਕਰ ਅਧਿਕਾਰੀਆਂ ਦੁਆਰਾ ਬਿਹਤਰ ਕਰ ਨਿਗਰਾਨੀ ਕੀਤੀ ਜਾ ਸਕੇਗੀ ਅਤੇ ਕਰਦਾਤਾਵਾਂ ਦੁਆਰਾ ਕਰ ਪਾਲਣਾ ਵਿੱਚ ਵੀ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਣਾਲੀ ਡਿਫਾਲਟਰਾਂ ਅਤੇ ਟੈਕਸ ਚੋਰੀ ਕਰਨ ਵਾਲਿਆਂ ਦੀ ਪਛਾਣ ਕਰਨ ਲਈ ਖੇਤਰੀ ਪੱਧਰ ਦੇ ਦਫਤਰਾਂ ਅਤੇ ਇਨਫੋਰਸਮੈਂਟ ਅਤੇ ਖੁਫੀਆ ਦਫਤਰਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰੇਗਾ। ਉਨ੍ਹਾਂ ਕਿਹਾ ਕਿ ਇਹ ਪੋਰਟਲ ਜੀ.ਐਸ.ਟੀ ਕਾਮਨ ਪੋਰਟਲ ਅਤੇ ਈ-ਵੇਅ ਬਿੱਲ ਪ੍ਰਣਾਲੀਆਂ ਅਤੇ ਕਰ ਪ੍ਰਸ਼ਾਸਨ ਵਿਚਕਾਰ ਇੱਕ ਪੁੱਲ ਵਜੋਂ ਕੰਮ ਕਰਦਾ ਹੈ।

ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਕਰ ਵਿਭਾਗ ਦੀਆਂ ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਕਰ ਦੀ ਪ੍ਰਭਾਵੀ ਪਾਲਣਾ, ਚੋਟੀ ਦੇ ਡਿਫਾਲਟਰਾਂ ਦੀ ਪਛਾਣ, ਕਰਦਾਤਾ ਦੇ ਵੇਰਵਿਆਂ ਦਾ ਆਸਾਨ ਰਿਕਾਰਡ ਰੱਖਣਾ ਅਤੇ ਧੋਖਾਧੜੀ ਦਾ ਪਤਾ ਲਗਾਉਣ ਲਈ ਆਡਿਟ ਅਤੇ ਨਿਰੀਖਣ ਲਈ ਕਰਦਾਤਾਵਾਂ ਦੀ ਪਛਾਣ ਕਰਨਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ ਕਰ ਸ੍ਰੀ ਵਿਕਾਸ ਪ੍ਰਤਾਪ, ਕਰ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ, ਵਧੀਕ ਕਮਿਸ਼ਨਰ-1 ਸ੍ਰੀ ਵਿਰਾਜ ਐਸ. ਤਿਡਕੇ ਅਤੇ ਵਧੀਕ ਕਮਿਸ਼ਨਰ ਆਡਿਟ ਸ੍ਰੀ ਰਵਨੀਤ ਖੁਰਾਣਾ ਵੀ ਹਾਜ਼ਰ ਸਨ।