Chief Minister - Nirpakh Post

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ
ਚੰਡੀਗੜ੍ਹ, 14 ਜੁਲਾਈ* :

ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 'ਪੰਜਾਬ ਵਿਧਾਨ ਸਭਾ ਵਿੱਚ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ।

ਸਦਨ ‘ਚ ਬਿੱਲ ਪੇਸ਼ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਭਾਵਨਾਤਮਕ ਅਤੇ ਨਾਜ਼ੁਕ ਮੁੱਦਾ ਹੈ ਜੋ ਹਰ ਪੰਜਾਬੀ ਨਾਲ ਸਬੰਧਤ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਮੁੱਦੇ ਦੇ ਨਾ ਸਿਰਫ਼ ਵਰਤਮਾਨ ਵਿੱਚ ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਗੰਭੀਰ ਨਤੀਜੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾ-ਮਾਫ਼ੀਯੋਗ ਅਪਰਾਧ ਲਈ ਸਖ਼ਤ ਸਜ਼ਾ ਨੂੰ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ ਤਾਂ ਜੋ ਅਪਰਾਧੀਆਂ ਨੂੰ ਨੱਥ ਪਾਈ ਜਾ ਸਕੇ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਅਤੇ ਪੀਰ-ਪੈਗੰਬਰਾਂ ਦੀ ਪਵਿੱਤਰ ਧਰਤੀ ਹੈ ਜਿਨ੍ਹਾਂ ਨੇ ਸਾਰਿਆਂ ਨੂੰ ਆਪਸੀ ਪਿਆਰ ਅਤੇ ਸਹਿਣਸ਼ੀਲਤਾ ਦਾ ਮਾਰਗ ਦਿਖਾਇਆ। ਉਨ੍ਹਾਂ ਅਫਸੋਸ ਪ੍ਰਗਟ ਕੀਤਾ ਕਿ ਕੁਝ ਪੰਜਾਬ ਵਿਰੋਧੀ ਤਾਕਤਾਂ 2016 ਤੋਂ ਪਵਿੱਤਰ ਗ੍ਰੰਥਾਂ ਬੇਅਦਬੀ ਵਰਗੇ ਪਾਪ ਨੂੰ ਅੰਜਾਮ ਦੇ ਕੇ ਸੂਬੇ ਦੇ ਸਮਾਜਿਕ ਤਾਣੇ-ਬਾਣੇ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਅਜਿਹੀਆਂ ਘਟਨਾਵਾਂ ਦੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਨੇ ਉੱਘੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਸਖ਼ਤ ਕਾਨੂੰਨ ਤਿਆਰ ਕੀਤਾ ਹੈ ਜਿਸ ਵਿੱਚ ਅਜਿਹੇ ਘਿਨਾਉਣੇ ਅਪਰਾਧਾਂ ਲਈ ਸਖ਼ਤ ਤੋਂ ਸਖ਼ਤ ਸਜ਼ਾ ਦਾ ਉਪਬੰਧ ਕੀਤਾ ਗਿਆ ਹੈ ਤਾਂ ਜੋ ਅਪਰਾਧੀ ਆਪਣੇ ਨਾ-ਮੁਆਫ਼ੀਯੋਗ ਗੁਨਾਹਾਂ ਦੇ ਗੰਭੀਰ ਨਤੀਜਿਆਂ ਤੋਂ ਕਿਸੇ ਵੀ ਹੀਲੇ ਬਚ ਨਾ ਸਕਣ । ਨਿਆਂ ਪ੍ਰਤੀ ਆਪਣੀ ਸਰਕਾਰ ਦੇ ਸਮਰਪਣ ਨੂੰ ਦੁਹਰਾਉਂਦਿਆਂ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਅਪਮਾਨਜਨਕ ਕਾਰਿਆਂ ਵਿੱਚ ਸਿੱਧੇ ਜਾਂ ਅਸਿੱਧੇ ਤੌਰ 'ਤੇ ਸ਼ਾਮਲ ਹਰੇਕ ਵਿਅਕਤੀ ਨੂੰ ਮਿਸਾਲੀ ਸਜ਼ਾ ਦਾ ਸਾਹਮਣਾ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਖ਼ਤਰਨਾਕ ਅਪਰਾਧੀਆਂ ਨੂੰ ਉਨ੍ਹਾਂ ਦੇ ਕੰਮਾਂ ਲਈ ਜਵਾਬਦੇਹ ਠਹਿਰਾਉਣਾ ਸੂਬਾ ਸਰਕਾਰ ਦਾ ਨੈਤਿਕ ਫਰਜ਼ ਹੈ।

ਇਸ ਦੌਰਾਨ ਕਾਂਗਰਸ ਪਾਰਟੀ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਇਸ ਮੁੱਦੇ ਪ੍ਰਤੀ ਕੋਈ ਕਾਨੂੰਨ ਜਾਂ ਹੱਲ ਨਾ ਲੈ ਕੇ ਆਉਣ ਲਈ ਵਿਰੋਧੀ ਧਿਰ ਦੀ ਸਖਤ ਆਲੋਚਨਾ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਬਰਗਾੜੀ ਅਤੇ ਬਹਿਬਲ ਕਲਾਂ ਵਰਗੀਆਂ ਘਟਨਾਵਾਂ ਨੇ ਹਰ ਪੰਜਾਬੀ ਦੇ ਮਨ ਨੂੰ ਡੂੰਘੀ ਠੇਸ ਪਹੁੰਚਾਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਅਫਸੋਸਜਨਕ ਹੈ ਕਿ ਅਜਿਹੇ ਬਿੱਲ 'ਤੇ ਚਰਚਾ ਲਈ ਵੀ ਕਾਂਗਰਸੀ ਆਗੂਆਂ ਨੇ ਹੋਰ ਸਮਾਂ ਮੰਗਿਆ ਹੈ, ਜੋ ਕਿ ਇਸ ਮਾਮਲੇ ਪ੍ਰਤੀ ਉਨ੍ਹਾਂ ਦੀ ਗੰਭੀਰਤਾ ਦੀ ਘਾਟ ਨੂੰ ਦਰਸਾਉਂਦਾ ਹੈ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਜਦੋਂ ਮੰਗਲਵਾਰ ਨੂੰ ਬਿੱਲ 'ਤੇ ਚਰਚਾ ਮੁੜ ਸ਼ੁਰੂ ਹੋਵੇਗੀ  ਤਾਂ ਕਾਂਗਰਸੀ ਆਗੂ ਸਰਕਾਰ ਨਾਲ ਸਹਿਯੋਗ ਲਈ ਤਿਆਰ ਹੋ ਕੇ ਆਉਣਗੇ ਤਾਂ ਜੋ ਇਸਨੂੰ ਸਰਬਸੰਮਤੀ ਨਾਲ ਪਾਸ ਕੀਤਾ ਜਾ ਸਕੇ।

ਸ਼ਹੀਦ ਊਧਮ ਸਿੰਘ ਨੂੰ ਸੁਨਾਮ ਵਿਖੇ ਸ਼ਰਧਾਂਜਲੀ ਭੇਟ ਕਰਨਗੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 12 ਜੁਲਾਈ:

ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਨਵੀਂ ਦਿੱਲੀ ਵਿਖੇ ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਸੁਨਾਮ ਵਿਖੇ ਸ. ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਜਾ ਰਹੇ ਸਮਾਗਮ ਵਿੱਚ ਪਹੁੰਚ ਕੇ ਇਸ ਮਹਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦਾ ਨਿੱਘਾ ਸੱਦਾ ਦਿੱਤਾ।

ਸ੍ਰੀ ਅਮਨ ਅਰੋੜਾ ਦੀ ਅਗਵਾਈ ਵਾਲੇ ਵਫ਼ਦ ਨੇ ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ  ਉਨ੍ਹਾਂ ਨੂੰ ਪੰਜਾਬ ਅਤੇ ਦੇਸ਼ ਲਈ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਇਸ ਵਫ਼ਦ ਵਿੱਚ ਵਿਧਾਇਕ ਦਵਿੰਦਰ ਸਿੰਘ ਲਾਡੀ ਢੋਸ, ਫੌਜਾ ਸਿੰਘ ਸਰਾਰੀ, ਰਜਨੀਸ਼ ਦਹੀਆ, ਗੁਰਲਾਲ ਘਨੌਰ, ਜਗਦੀਪ ਗੋਲਡੀ ਕੰਬੋਜ, ਮੁਹੰਮਦ ਜਮੀਲ ਉਰ ਰਹਿਮਾਨ, ਰਜਿੰਦਰਪਾਲ ਕੌਰ ਛੀਨਾ, ਨੀਨਾ ਮਿੱਤਲ, ਨਰੇਸ਼ ਕਟਾਰੀਆ, ਨਰਿੰਦਰ ਕੌਰ ਭਰਾਜ ਅਤੇ ਚੇਤਨ ਸਿੰਘ ਜੌੜਮਾਜਰਾ ਅਤੇ ਪੰਜਾਬ ਬੀ.ਸੀ. ਕਮਿਸ਼ਨ ਦੇ ਚੇਅਰਮੈਨ ਡਾ. ਮਲਕੀਤ ਸਿੰਘ ਥਿੰਦ ਸ਼ਾਮਲ ਸਨ।

ਸ੍ਰੀ ਅਮਨ ਅਰੋੜਾ ਨੇ ‘ਆਪ’ ਦੇ ਕੌਮੀ ਕਨਵੀਨਰ ਨੂੰ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਇੱਕ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਦੱਸਣਯੋਗ ਹੈ ਕਿ ਮਹਾਨ ਇਨਕਲਾਬੀ ਅਤੇ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ,  ਜਿਨ੍ਹਾਂ ਨੂੰ ਜਲ੍ਹਿਆਂਵਾਲਾ ਬਾਗ਼ ਦੇ ਕਤਲੇਆਮ ਦਾ ਬਦਲਾ ਲੈਣ ਲਈ ਲੰਡਨ ਵਿੱਚ ਜਾ ਕੇ ਮਾਈਕਲ ਓ'ਡਵਾਇਰ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਇੱਕ ਮਹਾਨ ਯੋਧੇ ਵਜੋਂ ਜਾਣਿਆ ਜਾਂਦਾ ਹੈ, ਦੇ ਸ਼ਹੀਦੀ ਦਿਵਸ ਨੂੰ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ।

ਸ੍ਰੀ ਅਰਵਿੰਦ ਕੇਜਰੀਵਾਲ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸਿਜਦਾ ਕਰਨ ਲਈ ਜ਼ਰੂਰ ਆਉਣਗੇ।

ਸ੍ਰੀ ਅਰੋੜਾ ਦੀ ਅਗਵਾਈ ਵਾਲੇ ਵਫ਼ਦ ਨੇ ਸੱਦਾ ਸਵੀਕਾਰਨ ਲਈ ਸ੍ਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਵਜੋਂ ਸ਼ਹੀਦ ਊਧਮ ਸਿੰਘ ਦੀ ਤਸਵੀਰ ਭੇਟ ਕੀਤੀ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸੁਨਾਮ ਊਧਮ ਸਿੰਘ ਵਾਲਾ ਦੇ ਵਸਨੀਕਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ।

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕ੍ਰਿਕਟ ਲੀਗ ਸ਼ੁਰੂ ਕਰਨ ਦੀ ਵਕਾਲਤ
ਚੰਡੀਗੜ੍ਹ, 12 ਜੁਲਾਈ:

ਸੂਬੇ ਵਿੱਚ ਜ਼ਮੀਨੀ ਪੱਧਰ 'ਤੇ ਵਿਸ਼ਵ-ਪੱਧਰੀ ਕ੍ਰਿਕਟ ਖਿਡਾਰੀਆਂ ਨੂੰ ਤਿਆਰ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕ੍ਰਿਕਟ ਲੀਗ ਸ਼ੁਰੂ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ।

ਅੱਜ ਸ਼ਾਮ ਆਪਣੀ ਸਰਕਾਰੀ ਰਿਹਾਇਸ਼ ਵਿਖੇ ਨਵੀਂ ਬਣੀ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਨਾਲ ਮੁਲਾਕਾਤ ਦੌਰਾਨ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਲੀਗ ਨੂੰ ਪਿੰਡ, ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ 'ਤੇ ਮੈਚ ਕਰਵਾਉਣੇ ਚਾਹੀਦੇ ਹਨ ਤਾਂ ਜੋ ਜ਼ਮੀਨੀ ਪੱਧਰ 'ਤੇ ਕ੍ਰਿਕਟ ਦੇ ਹੁਨਰ ਦੀ ਪਛਾਣ ਕਰਕੇ ਕ੍ਰਿਕਟ ਦੇ ਖਿਡਾਰੀਆਂ ਨੂੰ ਵੱਡੇ ਟੂਰਨਾਮੈਂਟਾਂ ਲਈ ਸ਼ਿਗਾਰਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਇਸ ਵੱਕਾਰੀ ਟੂਰਨਾਮੈਂਟ ਨੂੰ ਖੇਡਾਂ ਵਤਨ ਪੰਜਾਬ ਦੀਆਂ, ਜੋ ਸੂਬਾ ਸਰਕਾਰ ਵੱਲੋਂ ਹਰ ਸਾਲ ਉਭਰਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਢੁਕਵਾਂ ਮੰਚ ਪ੍ਰਦਾਨ ਕਰਦੀਆ ਹਨ, ਦੀ ਤਰਜ਼ 'ਤੇ ਉਲੀਕਿਆ  ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਲਪਨਾ ਕੀਤੀ ਕਿ ਇਹ ਲੀਗ ਪੰਜਾਬ ਭਰ ਦੇ ਕ੍ਰਿਕਟਰਾਂ ਦੀ ਅੰਦਰੂਨੀ ਸਮਰੱਥਾ ਨੂੰ ਬਾਹਰ ਲਿਆਉਣ ਵਿੱਚ ਵੀ ਮਦਦ ਕਰੇਗੀ, ਜਿਸ ਨਾਲ ਇਸ ਖੇਡ ਨੂੰ ਵੱਡਾ ਹੁਲਾਰਾ ਮਿਲੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਖਿਡਾਰੀ ਜਿਵੇਂ ਕਿ ਹਰਭਜਨ ਸਿੰਘ (ਸੰਸਦ ਮੈਂਬਰ), ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ ਅਤੇ ਹੋਰ ਪਹਿਲਾਂ ਹੀ ਕ੍ਰਿਕਟ ਦੇ ਖੇਤਰ ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਦੇਸ਼ ਦਾ ਨਾਮ ਰੌਸ਼ਨ ਕਰ ਚੁੱਕੇ ਹਨ ਜਾਂ ਕਰ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਖਿਡਾਰੀਆਂ ਨੂੰ ਆਪਣੀਆਂ ਯੋਗਤਾਵਾਂ ਦਾ ਪ੍ਰਦਰਸ਼ਨ ਕਰਨ ਲਈ ਮਜ਼ਬੂਤ ਪਲੇਟਫਾਰਮ ਪ੍ਰਦਾਨ ਕੀਤਾ ਜਾਵੇ ਤਾਂ ਪੰਜਾਬ ਤੋਂ ਅਜਿਹੇ ਹੋਰ ਵੀ ਪ੍ਰਤਿਭਾਸ਼ਾਲੀ ਖਿਡਾਰੀ ਉੱਭਰ ਕੇ ਸਾਹਮਣੇ ਆਉਣਗੇ। ਭਗਵੰਤ ਸਿੰਘ ਮਾਨ ਨੇ ਨਵੀਂ ਚੁਣੀ ਗਈ ਪੀਸੀਏ ਟੀਮ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਇਸ ਦੌਰਾਨ ਨਵੀਂ ਚੁਣੀ ਗਈ ਟੀਮ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਇਹ ਟੀਮ ਪੰਜਾਬ ਵਿੱਚ ਕ੍ਰਿਕਟ ਨੂੰ ਨਵੀਆਂ ਉਚਾਈਆਂ ਤੱਕ ਲੈ ਕੇ ਜਾਵੇਗੀ। ਉਨ੍ਹਾਂ ਐਲਾਨ ਕੀਤਾ ਕਿ ਸੂਬਾ ਸਰਕਾਰ ਮੁੱਲਾਂਪੁਰ ਵਿੱਚ ਮੌਜੂਦਾ ਸਟੇਡੀਅਮ ਤੋਂ ਇਲਾਵਾ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਬਣਾਏਗੀ।

ਭਗਵੰਤ ਸਿੰਘ ਮਾਨ ਨੇ ਮਾਣ ਨਾਲ ਕਿਹਾ ਕਿ ਭਾਰਤੀ ਪੁਰਸ਼ ਅਤੇ ਮਹਿਲਾ ਕ੍ਰਿਕਟ ਟੀਮਾਂ ਦੇ ਕਪਤਾਨ ਪੰਜਾਬ ਤੋਂ ਹਨ। ਉਨ੍ਹਾਂ ਨੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਅਤੇ ਅਥਲੈਟਿਕ ਹੁਨਰ ਨੂੰ ਉਤਸ਼ਾਹਿਤ ਕਰਕੇ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਇਸ ਦੌਰਾਨ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਜਿਨ੍ਹਾਂ ਵਿੱਚ ਪ੍ਰਧਾਨ ਅਮਰਜੀਤ ਮਹਿਤਾ, ਉਪ ਪ੍ਰਧਾਨ ਦੀਪਕ ਬਾਲੀ, ਸਕੱਤਰ ਕੁਲਵੰਤ ਸਿੰਘ ਵਿਧਾਇਕ ਅਤੇ ਹੋਰ ਸ਼ਾਮਲ ਸਨ, ਨੇ ਭਰੋਸਾ ਦਿੱਤਾ ਕਿ ਐਸੋਸੀਏਸ਼ਨ ਸੂਬੇ ਵਿੱਚ ਕ੍ਰਿਕਟ ਨੂੰ ਵਧੇਰੇ ਉਤਸ਼ਾਹਿਤ ਕਰਨ ਲਈ ਹਰ ਜ਼ਰੂਰੀ ਕਦਮ ਚੁੱਕੇਗੀ।

ਐਫ.ਆਈ.ਆਰ. ਦਰਜ ਕਰਕੇ ਜਮਹੂਰੀਅਤ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕਰ ਰਹੀ ਭਾਜਪਾ-ਮੁੱਖ ਮੰਤਰੀ
*ਚੰਡੀਗੜ੍ਹ, 11 ਜੁਲਾਈ*:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਮ ਆਦਮੀ ਪਾਰਟੀ ਦੇ ਲੀਡਰਾਂ ਖਿਲਾਫ਼ ਐਫ.ਆਈ.ਆਰ. ਦਰਜ ਕਰਕੇ ਜਮਹੂਰੀਅਤ ਦੀ ਆਵਾਜ਼ ਦਬਾਉਣ ਲਈ ਪੱਬਾਂ ਭਾਰ ਹੋਈ ਪਈ ਹੈ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਨਵੇਂ ਹਾਲਾਤ ਪੈਦਾ ਕੀਤੇ ਜਾ ਰਹੇ ਹਨ ਕਿ ਜੋ ਵੀ ਸੱਚ ਬੋਲੇਗਾ, ਉਸ ਨੂੰ ਐਫ.ਆਈ.ਆਰ. ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ,  ਮਨੀਸ਼ ਸਿਸੋਦੀਆ, ਸੰਜੇ ਸਿੰਘ ਅਤੇ ਹੋਰ ਆਗੂਆਂ ਨੂੰ ਸੱਚ ਬੋਲਣ ਕਰਕੇ ਜੇਲ੍ਹ ਜਾਣਾ ਪਿਆ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਸਾਡੀ ਆਵਾਜ਼ ਦਿਵਾਉਣ ਦੀਆਂ ਕੋਸ਼ਿਸ਼ਾਂ ਦਾ ਅਸੀਂ ਸਾਹਮਣਾ ਕਰਨ ਲਈ ਤਿਆਰ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਕਾਨੂੰਨ ਵਿੱਚ ਵਿਸ਼ਵਾਸ ਹੈ ਜਿੱਥੇ ਸਾਡੀ ਆਵਾਜ਼ ਸੁਣੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜੇ ਹੋਰ ਗ੍ਰਿਫਤਾਰੀਆਂ ਅਤੇ ਐਫ.ਆਈ.ਆਰਜ਼ ਦਰਜ ਹੋਣਗੀਆਂ ਕਿਉਂਕਿ ਭਾਜਪਾ ਅਤੇ ਇਸ ਦੇ ਨੇਤਾ ਮੋਦੀ ਖਿਲਾਫ਼ ਬੋਲਣ ਕਰਕੇ ਸਾਡੀ ਆਵਾਜ਼ ਦਬਾਉਣਾ ਚਾਹੁੰਦੇ ਹਨ।
ਇਕ ਸਵਾਲ ਦੇ ਜਵਾਬ ਵਿੱਚ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਵਜੋਂ ਉਨ੍ਹਾਂ ਨੂੰ ਦੇਸ਼ ਦੀ ਵਿਦੇਸ਼ ਨੀਤੀ ’ਤੇ ਸਵਾਲ ਕਰਨ ਦਾ ਪੂਰਾ ਹੱਕ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਮੋਦੀ ਦੇ ਵਿਦੇਸ਼ੀ ਦੌਰਿਆਂ 'ਤੇ ਵਾਰ-ਵਾਰ ਸਵਾਲ ਪੁੱਛਣਗੇ ਕਿਉਂਕਿ ਇਹ ਸੱਚਾਈ ਹੈ ਕਿ ਕਿਸੇ ਵੀ ਦੇਸ਼ ਵਿੱਚ ਮੋਦੀ ਦੀ ਫੇਰੀ ਤੋਂ ਬਾਅਦ ਅਡਾਨੀ ਦਾ ਕਾਰੋਬਾਰ ਫੈਲਦਾ ਹੈ। ਉਨ੍ਹਾਂ ਕਿਹਾ ਕਿ ਮੋਦੀ ਅਤੇ ਇਹ ਕੰਪਨੀ ਇਹ ਸਵੀਕਾਰ ਨਹੀਂ ਕਰਦੇ ਕਿ ਉਹ ਅਡਾਨੀ ਨੂੰ ਵਿਦੇਸ਼ਾਂ ਵਿੱਚ ਆਪਣੇ ਕਾਰੋਬਾਰ ਸਥਾਪਤ ਕਰਨ ਵਿੱਚ ਸਹਾਇਤਾ ਕਰਦੇ ਹਨ। ਉਨ੍ਹਾਂ ਕਿਹਾ ਕਿ ਭਾਰਤ-ਪਾਕਿ ਜੰਗ ਦੌਰਾਨ ਦੁਨੀਆ ਭਰ ਦੇ ਕਿਸੇ ਵੀ ਦੇਸ਼ ਨੇ ਭਾਰਤ ਦਾ ਸਮਰਥਨ ਨਹੀਂ ਕੀਤਾ, ਫੇਰ ਅਜਿਹੇ ਦੌਰਿਆਂ ਦਾ ਕੀ ਫਾਇਦਾ?
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਖ਼ਤਰਨਾਕ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੱਤੀ ਜਾਂਦੀ ਹੈ, ਜੋ ਗੁਜਰਾਤ ਦੀਆਂ ਜੇਲ੍ਹਾਂ ਵਿੱਚ ਬੰਦ ਹਨ। ਉਨ੍ਹਾਂ ਕਿਹਾ ਕਿ ਸੰਗਠਿਤ ਅਪਰਾਧ ਅਤੇ ਨਸ਼ਿਆਂ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਵਿਰੁੱਧ ਕੋਈ ਨਰਮੀ ਨਹੀਂ ਵਰਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਕੇਂਦਰੀ ਗ੍ਰਹਿ ਮੰਤਰੀ, ਜਿਨ੍ਹਾਂ ਨੂੰ ਗੁਜਰਾਤ ਤੋਂ ਕੱਢ ਦਿੱਤਾ ਗਿਆ ਸੀ, ਦਾ ਅਪਰਾਧਿਕ ਰਿਕਾਰਡ ਹੈ, ਅਜਿਹੀਆਂ ਸਰਕਾਰਾਂ ਤੋਂ ਹੋਰ ਕੀ ਉਮੀਦ ਕੀਤੀ ਜਾ ਸਕਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸੂਬੇ ਲਈ ਇਤਿਹਾਸਕ ਦਿਨ ਹੈ ਕਿਉਂਕਿ ਸੂਬੇ ਦੀ ਵਿਧਾਨ ਸਭਾ ਵਿੱਚ ਪੰਜ ਲੋਕ-ਪੱਖੀ ਬਿੱਲ ਸਰਬਸੰਮਤੀ ਨਾਲ ਪਾਸ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸੂਬਾ ਸਰਕਾਰ ਵੱਲੋਂ ਅਜਿਹੇ ਹੋਰ ਵੀ ਪੰਜਾਬ ਪੱਖੀ ਅਤੇ ਵਿਕਾਸ ਮੁਖੀ ਫੈਸਲੇ ਲਏ ਜਾਣਗੇ।

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਡੈਮਾਂ 'ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਦੀ ਮੁਖਾਲਫ਼ਤ ਲਈ ਇਤਿਹਾਸਕ ਮਤਾ ਪਾਸ
*ਚੰਡੀਗੜ੍ਹ, 11 ਜੁਲਾਈ*:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੇ ਕੁਝ ਦਹਾਕਿਆਂ ਤੋਂ ਕਾਂਗਰਸ ਅਤੇ ਭਾਜਪਾ ਦੀਆਂ ਫੁੱਟਪਾਊ ਨੀਤੀਆਂ ਲਈ ਦੋਵਾਂ ਪਾਰਟੀਆਂ 'ਤੇ ਅੱਜ ਵਰ੍ਹਦਿਆਂ ਕਿਹਾ ਕਿ ਜੇਕਰ ਇਹ ਧਿਰਾਂ ਦੇਸ਼ ਪ੍ਰਤੀ ਇਮਾਨਦਾਰੀ ਨਾਲ ਕੰਮ ਕਰਨ ਤਾਂ ਸਾਡਾ ਮੁਲਕ ਹਰ ਖੇਤਰ ਵਿੱਚ ਬੇਮਿਸਾਲ ਤਰੱਕੀ ਦਾ ਗਵਾਹ ਬਣ ਸਕਦਾ ਹੈ।
ਡੈਮਾਂ 'ਤੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਦੇ ਵਿਰੋਧ ਵਿੱਚ ਪੰਜਾਬ ਵਿਧਾਨ ਸਭਾ ’ਚ ਪੇਸ਼ ਕੀਤੇ ਗਏ ਮਤੇ 'ਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਰਾਜਨੀਤਿਕ ਪਾਰਟੀਆਂ ਨੇ ਲੋਕਾਂ ਨੂੰ ਸੰਕੀਰਨ, ਖੇਤਰੀ, ਭਾਸ਼ਾਈ, ਫਿਰਕੂ ਅਤੇ ਹੋਰ ਲੀਹਾਂ 'ਤੇ ਵੰਡਿਆ, ਜਿਸ ਕਾਰਨ ਸੂਬੇ ਇਕ-ਦੂਜੇ ਨਾਲ ਟਕਰਾਅ ਦੇ ਹਾਲਾਤਾਂ ਵਿੱਚ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਦਾ ਇੱਕੋ-ਇੱਕ ਉਦੇਸ਼ ਅਜਿਹੇ ਮਾੜੇ ਕੰਮਾਂ ਰਾਹੀਂ ਰਾਜਨੀਤਿਕ ਸੱਤਾ ਹਾਸਲ ਕਰਨਾ ਹੈ, ਜਿਸ ਨੇ ਦੇਸ਼ ਅਤੇ ਸੂਬਿਆਂ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਪਹੁੰਚਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਇਹ ਪਾਰਟੀਆਂ ਦੇਸ਼ ਦੇ ਲੋਕਾਂ ਨੂੰ ਆਪਸ ਵਿੱਚ ਲੜਾਉਣਾ ਬੰਦ ਕਰ ਦੇਣ ਤਾਂ ਸਾਡਾ ਮੁਲਕ ਕਿਸੇ ਵੀ ਖੇਤਰ ਵਿੱਚ ਨਵੀਆਂ ਉਚਾਈਆਂ ਛੂਹ ਸਕਦਾ ਹੈ।
ਦੋਵਾਂ ਪਾਰਟੀਆਂ ਦੇ ਨਾਪਾਕ ਇਰਾਦਿਆਂ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਮੋਦੀ ਯੂਕਰੇਨ ਅਤੇ ਰੂਸ ਵਿਚਕਾਰ ਜੰਗ ਨੂੰ ਖਤਮ ਕਰ ਸਕਦੇ ਹਨ, ਜਿਵੇਂ ਕਿ ਉਨ੍ਹਾਂ ਦੇ ਮੀਡੀਆ ਦੁਆਰਾ ਪ੍ਰਚਾਰਿਆ ਜਾ ਰਿਹਾ ਹੈ ਤਾਂ ਫਿਰ ਉਨ੍ਹਾਂ ਨੂੰ ਪੰਜਾਬ ਅਤੇ ਹਰਿਆਣਾ ਵਿਚਕਾਰ ਸੁਖਾਵੇਂ ਹਾਲਾਤ ਯਕੀਨੀ ਬਣਾਉਣ ਤੋਂ ਕੌਣ ਰੋਕ ਰਿਹਾ ਹੈ? ਉਨ੍ਹਾਂ ਕਿਹਾ ਕਿ ਦੋਵੇਂ ਸੂਬਿਆਂ ਦਾ ਰਿਸ਼ਤਾ ਭਰਾਵਾਂ ਵਰਗਾ ਹੈ ਅਤੇ ਇਹ ਕੇਂਦਰੀ ਅਨਾਜ ਪੂਲ ਵਿੱਚ 70 ਫੀਸਦ ਤੋਂ ਵੱਧ ਯੋਗਦਾਨ ਪਾਉਂਦੇ ਹਨ ਪਰ ਪਿਛਲੇ ਸਾਲਾਂ ਦੌਰਾਨ ਪੰਜਾਬ ਅਤੇ ਹਰਿਆਣਾ ਵਿੱਚ ਸੱਤਾ ਸੰਭਾਲਣ ਵਾਲੀਆਂ ਇਨ੍ਹਾਂ ਦੋਵਾਂ ਪਾਰਟੀਆਂ ਨੇ ਦੋਵੇਂ ਸੂਬਿਆਂ ਵਿਚਕਾਰ ਮਤਭੇਦ ਪੈਦਾ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ, ਜਿਸ ਦੀ ਆੜ ਵਿੱਚ ਉਹ ਸੱਤਾ ਦਾ ਆਨੰਦ ਮਾਣ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੋਵਾਂ ਸੂਬਿਆਂ ਵਿੱਚ ਕਈ ਚੀਜ਼ਾਂ ਇਕੋ ਜਿਹੀਆਂ ਹੋਣ ਦੇ ਬਾਵਜੂਦ ਅਜਿਹੀਆਂ ਤਾਕਤਾਂ ਹਮੇਸ਼ਾ ਇਹ ਯਕੀਨੀ ਬਣਾਉਣ ਲਈ ਉਤਸੁਕ ਰਹਿੰਦੀਆਂ ਹਨ ਕਿ ਦੋਵੇਂ ਸੂਬੇ ਪਾਣੀ ਵਰਗੇ ਮੁੱਦਿਆਂ 'ਤੇ ਇੱਕ-ਦੂਜੇ ਨਾਲ ਲੜਦੇ ਰਹਿਣ।
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵਿਸ਼ਵ ਗੁਰੂ ਬਣਨ ਦੇ ਚਾਹਵਾਨ ਤਾਂ ਹਨ ਪਰ ਸੂਬੇ ਦੇ ਮਾਮਲਿਆਂ ਬਾਰੇ ਉਨ੍ਹਾਂ ਨੂੰ ਕੋਈ ਚਿੰਤਾ-ਫ਼ਿਕਰ ਨਹੀਂ ਅਤੇ ਇਸ ਰਵੱਈਏ ਦੇ ਚਲਦਿਆਂ ਨਾਗਰਿਕਾਂ ਦੇ ਬੁਨਿਆਦੀ ਮੁੱਦਿਆਂ ਨੂੰ ਸਿਰੇਂ ਤੋਂ ਦਰਕਿਨਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਹਾਲਾਤ ਬਹੁਤ ਮਾੜੇ ਹਨ ਕਿਉਂਕਿ ਪਹਿਲਗਾਮ ਹਮਲੇ ਤੋਂ ਪਹਿਲਾਂ ਬਣੀ ਫਿਲਮ ਭਾਰਤ ਵਿੱਚ ਰਿਲੀਜ਼ ਨਹੀਂ ਕਰਨ ਦਿੱਤੀ ਜਾ ਰਹੀ, ਪਰ ਪ੍ਰਧਾਨ ਮੰਤਰੀ ਕਿਸੇ ਵੀ ਸਮੇਂ ਪਾਕਿਸਤਾਨ ਜਾ ਕੇ ‘ਬਿਰਿਆਨੀ’ ਖਾ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੱਕ ਪਾਸੇਂ ਤਾਂ ਪ੍ਰਧਾਨ ਮੰਤਰੀ ਵਿਦੇਸ਼ਾਂ ਦੇ ਦੌਰਿਆਂ ‘ਤੇ ਰਹਿੰਦੇ ਹਨ, ਦੂਜੇ ਪਾਸੇਂ ਆਪਣੇ ਹੀ ਦੇਸ਼ ਵਿੱਚ ਉਹ 140 ਕਰੋੜ ਭਾਰਤੀਆਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਵਿੱਚ ਹਮੇਸ਼ਾ ਨਾਕਾਮ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਕੋਲ 10,000 ਤੋਂ ਵੀ ਘੱਟ ਆਬਾਦੀ ਵਾਲੇ ਦੇਸ਼ਾਂ ਤੋਂ ਵਿਦੇਸ਼ੀ ਸਨਮਾਨ ਹਾਸਲ ਕਰਨ ਦਾ ਸਮਾਂ ਹੈ ਪਰ ਦੇਸ਼ ਦੇ ਮਹੱਤਵਪੂਰਨ ਮੁੱਦਿਆਂ ਵੱਲ ਧਿਆਨ ਦੇਣ ਲਈ ਉਨ੍ਹਾਂ ਕੋਲ ਕੋਈ ਸਮਾਂ ਨਹੀਂ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਕੋਈ ਵਾਧੂ ਪਾਣੀ ਨਹੀਂ ਹੈ, ਉਨ੍ਹਾਂ ਕਿਹਾ ਕਿ ਪਾਣੀ ਦਾ ਮੁੱਦਾ ਸੂਬੇ ਅਤੇ ਇਸ ਦੇ ਲੋਕਾਂ ਲਈ ਭਾਵਨਾਤਮਕ ਮੁੱਦਾ ਹੈ ਅਤੇ ਸੂਬਾ ਸਰਕਾਰ ਪਾਣੀ ਦੀ ਹਰ ਕੀਮਤੀ ਬੂੰਦ ਨੂੰ ਬਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਪਾਣੀਆਂ ਦੀ ਗਾਥਾ ਸਾਲ 1955 ਤੋਂ ਸ਼ੁਰੂ ਹੁੰਦੀ ਹੈ ਪਰ ਬਦਕਿਸਮਤੀ ਨਾਲ ਪਾਣੀਆਂ ਬਾਰੇ ਕੋਈ ਮੁਲਾਂਕਣ ਨਹੀਂ ਹੋਇਆ, ਜੋ ਕਿ ਹਰ 25 ਸਾਲਾਂ ਬਾਅਦ ਹੋਣੀ ਚਾਹੀਦੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਦੇ ਹਾਲ ਹੀ ਦੇ ਫੈਸਲੇ ਪੱਛਮੀ ਦਰਿਆਵਾਂ (ਸਿੰਧੂ, ਜੇਹਲਮ, ਚਨਾਬ, ਉੱਜ, ਕਸ਼ਮੀਰ ਨਦੀ) ਦੇ ਪਾਣੀਆਂ ਦੀ ਦੂਸਰੇ ਸੂਬਿਆਂ ਨੂੰ ਵਧ ਵਰਤੋਂ ਦਾ ਅਧਿਕਾਰ ਤਾਂ ਦੇ ਦਿੱਤਾ ਗਿਆ ਹੈ, ਜਦਕਿ ਪੰਜਾਬ ਨੂੰ ਵਾਧੂ ਪਾਣੀ ਦੇਣ ਲਈ ਨਹੀਂ ਵਿਚਾਰਿਆ ਗਿਆ ਹੈ, ਜੋ ਕਿ ਸੂਬੇ ਦਾ ਹੱਕ ਬਣਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਪੰਜਾਬ ਲਈ 23 ਐਮ.ਏ.ਐਫ. ਵਾਧੂ ਪਾਣੀ ਯਕੀਨੀ ਬਣਾਇਆ ਜਾ ਸਕਦਾ ਹੈ, ਜੋ ਕਿ ਸੂਬੇ ਅਤੇ ਇਸਦੇ ਕਿਸਾਨਾਂ ਦੀਆਂ ਪਾਣੀ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਪੱਛਮੀ ਦਰਿਆਵਾਂ ਦੇ ਪਾਣੀਆਂ ਨੂੰ ਪਹਿਲ ਦੇ ਆਧਾਰ 'ਤੇ ਪੰਜਾਬ ਨੂੰ ਅਲਾਟ ਕੀਤਾ ਜਾਣਾ ਚਾਹੀਦਾ ਹੈ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੌਜੂਦਾ ਭਾਖੜਾ ਅਤੇ ਪੌਂਗ ਡੈਮਾਂ ਦੇ ਉੱਪਰ ਨਵੇਂ ਸਟੋਰੇਜ ਡੈਮ ਬਣਾਏ ਜਾਣੇ ਚਾਹੀਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਪੱਛਮੀ ਦਰਿਆਈ ਪਾਣੀਆਂ ਨੂੰ ਸਟੋਰ ਅਤੇ ਰੈਗੂਲੇਟ ਕਰਨ ਵਿੱਚ ਕਾਫ਼ੀ ਵਾਧਾ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਪੰਜਾਬ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ, ਜਿਸ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਲਈ ਪਾਣੀ ਅਤੇ ਉਪਜਾਊ ਜ਼ਮੀਨ ਵਰਗੇ ਬੇਸ਼ਕੀਮਤੀ ਕੁਦਰਤੀ ਸਰੋਤਾਂ ਨੂੰ ਦਾਅ ‘ਤੇ ਲਾ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਸੂਬੇ ਲਈ ਇੱਕ ਚਿੱਟਾ ਹਾਥੀ ਬਣ ਚੁੱਕਿਆ ਹੈ, ਜਿਸਦਾ ਪੁਨਰਗਠਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ. ਵਿੱਚ ਪੰਜਾਬ ਦਾ 60 ਫੀਸਦੀ ਹਿੱਸਾ ਹੈ ਪਰ ਇਹ ਹਮੇਸ਼ਾ ਸੂਬੇ ਦੇ ਹਿੱਤਾਂ ਦੇ ਵਿਰੁੱਧ ਕੰਮ ਕਰਦਾ ਆਇਆ ਹੈ। ਉਨ੍ਹਾਂ ਕਿਹਾ ਕਿ ਇਹ ਬੋਰਡ ਸੂਬਾ ਸਰਕਾਰ ਤੋਂ ਫੰਡ ਲੈ ਕੇ ਇਸ ਦੇ ਵਿਰੁੱਧ ਹੀ ਕੇਸ ਦਾਇਰ ਕਰਦਾ ਰਹਿੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਅਣਉਚਿਤ ਤੇ ਨਾ-ਮਨਜ਼ੂਰ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਕਿਉਂਕਿ ਕਿਸੇ ਨੂੰ ਵੀ ਸੂਬੇ ਦੇ ਹਿੱਤਾਂ ਨੂੰ ਖਤਰੇ ਵਿੱਚ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।
ਕੇਂਦਰ ਸਰਕਾਰ ਵੱਲੋਂ ਸੂਬੇ ਦੇ ਡੈਮਾਂ 'ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਦੇ ਕਦਮ ਦਾ ਸਖ਼ਤ ਵਿਰੋਧ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਇਹ ਕਦੇ ਵੀ ਸਿਰੇ ਨਾ ਚੜ੍ਹੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਫੈਸਲੇ ਅਨੁਸਾਰ ਸੀ.ਆਈ.ਐਸ.ਐਫ. ਦੇ ਜਵਾਨ ਭਾਖੜਾ ਡੈਮ 'ਤੇ ਤਾਇਨਾਤ ਕੀਤੇ ਜਾਣਗੇ ਜਿਸ 'ਤੇ ਸੂਬੇ ਨੂੰ ਬਿਨਾਂ ਕਿਸੇ ਮਕਸਦ ਦੇ ਲਗਭਗ 9 ਕਰੋੜ ਰੁਪਏ ਖਰਚਾ ਆਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਪੰਜਾਬ ਪੁਲਿਸ ਪਹਿਲਾਂ ਹੀ ਡੈਮ ਦੀ ਸੁਰੱਖਿਆ ਮੁਫ਼ਤ ਵਿੱਚ ਯਕੀਨੀ ਬਣਾ ਰਹੀ ਹੈ ਤਾਂ ਅਸੀਂ ਇਹ ਪੈਸਾ ਬੀ.ਬੀ.ਐਮ.ਬੀ. ਨੂੰ ਕਿਉਂ ਦੇਈਏ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸਰਹੱਦਾਂ ਦੀ ਰਾਖੀ ਕਰ ਸਕਦੇ ਹਾਂ ਤਾਂ ਅਸੀਂ ਡੈਮਾਂ ਦੀ ਵੀ ਰਾਖੀ ਕਰ ਸਕਦੇ ਹਾਂ।
ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਕੌਮਾਂਤਰੀ ਸਰਹੱਦ ਨਾਲ ਲਗਦਾ ਸੂਬਾ ਹੋਣ ਕਰਕੇ ਪੰਜਾਬ ਅੱਤਵਾਦ ਅਤੇ ਨਸ਼ਿਆਂ ਵਿਰੁੱਧ ਹਮੇਸ਼ਾ ਮੋਹਰੀ ਰਹਿ ਕੇ ਦੇਸ਼ ਲਈ ਜੰਗ ਲੜਦਾ ਆਇਆ ਹੈ ਹੈ ਪਰ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਸੂਬੇ ‘ਚ ਧੱਕੇ ਨਾਲ ਨੀਮ ਫ਼ੌਜੀ ਬਲ ਲਾ ਕੇ ਇਸ ਦਾ ਭਾਰੀ ਖ਼ਰਚਾ ਚੁੱਕਣ ਲਈ ਕਿਹਾ ਜਾਂਦਾ ਹੈ। ਇਸ ਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਦੀਨਾਨਗਰ (ਪਠਾਨਕੋਟ) ਵਿੱਚ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤ ਸਰਕਾਰ ਨੇ ਹਮਲੇ ਦੌਰਾਨ ਨੀਮ ਫੌਜੀ ਬਲ ਭੇਜਣ ਲਈ ਸੂਬੇ ਤੋਂ 7.5 ਕਰੋੜ ਰੁਪਏ ਦੀ ਮੰਗ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗਾ ਅਤੇ ਤਰਕਹੀਣ ਹੈ ਕਿਉਂਕਿ ਜਿਸ ਸੂਬੇ ਦੇ ਸਭ ਤੋਂ ਵੱਧ ਸਪੂਤ ਹਥਿਆਰਬੰਦ ਸੈਨਾਵਾਂ ਵਿੱਚ ਦੇਸ਼ ਦੀ ਸੇਵਾ ਕਰਦੇ ਹੋਏ ਸ਼ਹੀਦ ਹੁੰਦੇ ਹਨ, ਉਸ ਨੂੰ ਇਹ ਵਾਧੂ ਖ਼ਰਚੇ ਚੁੱਕਣ ਲਈ ਮਜਬੂਰ ਕੀਤਾ ਜਾਂਦਾ ਹੈ।
ਮੁੱਖ ਮੰਤਰੀ ਨੇ ਕੇਂਦਰ ਸਰਕਾਰ 'ਤੇ ਪੰਜਾਬ ਤੇ ਪੰਜਾਬੀਆਂ ਨੂੰ ਨਿਸ਼ਾਨਾ ਬਣਾਉਣ ਅਤੇ ਪੰਜਾਬੀਆਂ ਦੀ ਕੌਮੀਅਤ 'ਤੇ ਸਵਾਲ ਉਠਾਉਣ ਲਈ ਕਰੜੀ ਆਲੋਚਨਾ ਕਰਦਿਆਂ ਕਿਹਾ ਕਿ ਸਰਹੱਦਾਂ ਦੀ ਰਾਖੀ ਅਤੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਵਿੱਚ ਪੰਜਾਬ ਨੇ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਜਾਂ ਤਾਂ ਸਾਨੂੰ 'ਗੱਦਰ' ਕਿਹਾ ਜਾਂਦਾ ਹੈ ਜਾਂ 'ਸਰਦਾਰ' ਜੋ ਕਿ ਬਹੁਤ ਹੀ ਅਪਮਾਨਜਨਕ ਅਤੇ ਬਰਦਾਸ਼ਤ ਤੋਂ ਬਾਹਰ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਪੰਜਾਬੀਆਂ ਦੀ ਰਾਸ਼ਟਰਵਾਦੀ ਭਾਵਨਾ ਅਤੇ ਦੇਸ਼ ਭਗਤੀ 'ਤੇ ਸਵਾਲ ਉਠਾਉਣ ਦਾ ਅਧਿਕਾਰ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਨੂੰ ਦੇਸ਼ ਪ੍ਰਤੀ ਆਪਣੇ ਪਿਆਰ ਲਈ ਇਨ੍ਹਾਂ ਤਾਕਤਾਂ ਦੇ ਸਰਟੀਫਿਕੇਟ ਦੀ ਲੋੜ ਨਹੀਂ ਹੈ ਕਿਉਂਕਿ ਵਤਨ ਪ੍ਰਤੀ ਸਾਡਾ ਪਿਆਰ ਸਾਡੇ ਸ਼ਾਨਦਾਰ ਯੋਗਦਾਨ ਤੋਂ ਸਪੱਸ਼ਟ ਰੂਪ ਵਿੱਚ ਝਲਕਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਸੂਬੇ ਦੇ ਅਧਿਕਾਰਾਂ ਨੂੰ ਸ਼ਰੇਆਮ ਅੱਖੋਂ-ਪਰੋਖੇ ਕੀਤਾ ਜਾ ਰਿਹਾ ਹੈ ਅਤੇ ਵਿਰੋਧੀ ਧਿਰ ਦੀ ਸੱਤਾ ਵਾਲੇ ਸੂਬਿਆਂ ਖਾਸ ਕਰਕੇ ਪੰਜਾਬ ਦੀ ਸ਼ਾਂਤੀ ਭੰਗ ਕਰਨ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਉਨ੍ਹਾਂ ਨੂੰ ਕੇਂਦਰ ਸਰਕਾਰ ਵੱਲੋਂ ਸੀ.ਬੀ.ਆਈ. ਅਤੇ ਈ.ਡੀ. ਦੀ ਕੀਤੀ ਜਾ ਰਹੀ ਦੁਰਵਰਤੋਂ ਕੋਈ ਡਰ ਨਹੀਂ ਅਤੇ ਉਹ ਬਿਨਾਂ ਕਿਸੇ ਖੌਫ਼ ਦੇ ਲੋਕਾਂ ਦੀ ਸੇਵਾ ਕਰਦੇ ਰਹਿਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਨੂੰ ਪੰਜਾਬੀਆਂ ਵੱਲੋਂ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਪੰਜਾਬ ਦੀਆਂ ਵਿਰੋਧੀ ਧਿਰਾਂ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਦਰਿਆਈ ਪਾਣੀਆਂ ਦੇ ਮੁੱਦੇ 'ਤੇ ਗੰਭੀਰਤਾ ਨਹੀਂ ਦਿਖਾਈ ਕਿਉਂਕਿ ਉਹ ਸਾਡੇ ਪਾਣੀਆਂ ਨੂੰ ਲੁੱਟਣ ਦੇ ਮੁੱਖ ਦੋਸ਼ੀ ਹਨ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ 'ਪਾਣੀਆਂ ਦੇ ਰਾਖੇ' ਕਹਿਣ ਵਾਲਿਆਂ ਨੇ ਸੂਬੇ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਉਨ੍ਹਾਂ ਵੱਲੋਂ ਪਾਸ ਕੀਤਾ ਗਿਆ ਕਾਨੂੰਨ ਅਜੇ ਵੀ ਕਾਨੂੰਨੀ ਜਾਂਚ ਅਧੀਨ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਅਮੀਰ ਘਰਾਂ ਦੇ ਸੱਤਾਧਾਰੀ ਜਾਂ ਸੱਤਾ ਦੌਰਾਨ ਨਹਿਰਾਂ ਦਾ ਪਾਣੀ ਸਿੱਧਾ ਜਿਨ੍ਹਾਂ ਦੇ ਖੇਤਾਂ ਤੱਕ ਪਹੁੰਚਦਾ ਸੀ, ਨੂੰ ਪਾਣੀ ਦੀ ਮਹੱਤਤਾ ਬਾਰੇ ਬਿਲਕੁਲ ਵੀ ਪਤਾ ਨਹੀਂ ਹੈ ਜਿਸ ਕਾਰਨ ਸੂਬੇ ਨੂੰ ਨੁਕਸਾਨ ਸਹਿਣਾ ਪਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਪਿਛਲੇ ਛੇ ਦਹਾਕਿਆਂ ਤੋਂ ਵੱਧ ਸਮੇਂ ਦੌਰਾਨ ਇਸ ਗੰਭੀਰ ਅਤੇ ਭਾਵਨਾਤਮਕ ਮੁੱਦੇ 'ਤੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ ਅਤੇ ਪੰਜਾਬ ਵਿਰੋਧੀ ਤਾਕਤਾਂ ਨਾਲ ਮਿਲ ਕੇ ਸੂਬੇ ਦੇ ਪਾਣੀਆਂ ਨੂੰ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਐਸ.ਵਾਈ.ਐਲ. ਦਾ ਸਰਵੇਖਣ ਕਿਸ ਨੇ ਕਰਵਾਇਆ ਸੀ ਜਾਂ ਚਾਂਦੀ ਦੀ ਕਹੀ ਨਾਲ ਨਹਿਰ ਦਾ ਨੀਂਹ ਪੱਥਰ ਕਿਸ ਨੇ ਰੱਖਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੇ ਉਲਟ ਉਨ੍ਹਾਂ ਦੀ ਸਰਕਾਰ ਨੇ ਦੂਜੇ ਸੂਬਿਆਂ ਨੂੰ ਪਾਣੀ ਦੀ ਇੱਕ ਵੀ ਬੂੰਦ ਨਾ ਦੇ ਕੇ ਪੰਜਾਬ ਦੇ ਹਿੱਤਾਂ ਦੀ ਰਾਖੀ ਕੀਤੀ ਹੈ।
ਵਿਰੋਧੀ ਧਿਰ ਦੇ ਆਗੂਆਂ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੇ ਪੰਜਾਬੀ ਭਾਸ਼ਾ ਬਾਰੇ ਘੱਟ ਗਿਆਨ 'ਤੇ ਸਵਾਲ ਉਠਾਇਆ ਅਤੇ ਕਿਹਾ ਕਿ ਸ਼ਾਇਦ ਸੀਨੀਅਰ ਕਾਂਗਰਸੀ ਆਗੂਆਂ ਦੇ ਕਾਨਵੈਂਟ ਸਕੂਲ ਨੇ ਉਨ੍ਹਾਂ ਨੂੰ ਪੰਜਾਬੀ ਬਾਰੇ ਨਹੀਂ ਸਿਖਾਇਆ ਸੀ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਸਿਰਫ਼ ਸਦਨ ਦੀ ਕਾਰਵਾਈ ਤੋਂ ਭੱਜਣ ਦਾ ਬੇਤੁਕਾ ਬਹਾਨਾ ਲੱਭ ਰਹੇ ਹਨ ਤਾਂ ਜੋ ਉਹ ਲੋਕਾਂ ਸਾਹਮਣੇ ਬੇਨਕਾਬ ਹੋਣ ਤੋਂ ਬਚ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਮੁੱਖ ਮੰਤਰੀ ਦੀ ਕੁਰਸੀ 'ਤੇ ਕਾਬਜ਼ ਹੋਣ ਲਈ ਤਰਲੋਮੱਛੀ ਹਨ ਜਿਸ ਲਈ ਉਹ ਕਈ ਤਰ੍ਹਾਂ ਦੀਆਂ ਸੌੜੀਆਂ ਚਾਲਾਂ ਚੱਲ ਰਹੇ ਹਨ।
ਮੁੱਖ ਮੰਤਰੀ ਨੇ ਚੁਟਕੀ ਲੈਂਦਿਆਂ ਕਿਹਾ ਕਿ ਇਹ ਸਦਨ ਪੰਜਾਬ ਦੇ 3.5 ਕਰੋੜ ਲੋਕਾਂ ਦਾ ਘਰ ਹੈ ਅਤੇ ਸਿਰਫ਼ ਉਨ੍ਹਾਂ ਵੱਲੋਂ ਚੁਣੇ ਗਏ ਵਿਅਕਤੀ ਨੂੰ ਹੀ ਉਨ੍ਹਾਂ ਦੀ ਸੇਵਾ ਕਰਨ ਅਤੇ ਇਸ ਸਦਨ ਵਿੱਚ ਰਹਿਣ ਦਾ ਸਨਮਾਨ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਲੋਕ ਅਜਿਹੇ ਸ਼ੱਕੀ ਕਿਰਦਾਰ ਵਾਲੇ ਸੱਤਾ ਦੇ ਭੁੱਖੇ ਆਗੂਆਂ ਨੂੰ ਨਹੀਂ ਚੁਣਦੇ, ਜਿਨ੍ਹਾਂ ਨੇ ਕਦੇ ਵੀ ਲੋਕਾਂ ਦੀ ਪਰਵਾਹ ਨਹੀਂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਨ੍ਹਾਂ ਰਵਾਇਤੀ ਸਿਆਸੀ ਪਾਰਟੀਆਂ ਦੀ ਘਟੀਆਂ ਕਾਰਗੁਜ਼ਾਰੀ ਕਾਰਨ ਹੀ ਸਿਆਸਤ ਵਿੱਚ ਆਏ ਹਨ।
ਮੁੱਖ ਮੰਤਰੀ ਨੇ ਦੱਸਿਆ ਕਿ ਕਾਂਗਰਸ ਪਾਰਟੀ ਨੇ ਕੌਮੀ ਰਾਜਧਾਨੀ ਦੀਆਂ ਤਿੰਨ ਵਿਧਾਨ ਸਭਾ ਚੋਣਾਂ ਵਿੱਚ ਇੱਕ ਵੀ ਸੀਟ ਨਹੀਂ ਜਿੱਤੀ, ਜੋ ਆਮ ਜਨਤਾ ਵਿੱਚ ਉਨ੍ਹਾਂ ਪ੍ਰਤੀ ਮੋਹ ਭੰਗ ਹੋਣ ਦਾ ਪ੍ਰਤੱਖ ਸਬੂਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੀ ਕੋਈ ਭਰੋਸੇਯੋਗਤਾ ਨਹੀਂ ਹੈ ਜਿਸ ਕਾਰਨ ਲੋਕਾਂ ਵਿੱਚ ਉਨ੍ਹਾਂ ਪ੍ਰਤੀ ਬਹੁਤ ਜ਼ਿਆਦਾ ਨਫ਼ਰਤ ਪੈਦਾ ਹੋ ਗਈ ਹੈ। ਉਨ੍ਹਾਂ ਕਾਂਗਰਸੀ ਆਗੂਆਂ ਨੂੰ ਯਾਦ ਦਿਵਾਇਆ ਕਿ ਸੂਬੇ ਵਿੱਚ ਸਮਾਜਿਕ ਸਾਂਝ ਇੰਨੀ ਮਜ਼ਬੂਤ ਹੈ ਕਿ ਪੰਜਾਬ ਦੀ ਉਪਜਾਊ ਧਰਤੀ 'ਤੇ ਕੋਈ ਵੀ ਬੀਜ ਉੱਗ ਸਕਦਾ ਹੈ ਪਰ ਇੱਥੇ ਨਫ਼ਰਤ ਦਾ ਬੀਜ ਕਦੇ ਵੀ ਕਿਸੇ ਵੀ ਕੀਮਤ 'ਤੇ ਨਹੀਂ ਪੁੰਗਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ-ਮਹਾਪੁਰਸ਼ਾਂ ਅਤੇ ਪੀਰਾਂ-ਪੈਗੰਬਰਾਂ ਦੀ ਪਵਿੱਤਰ ਧਰਤੀ ਹੈ ਜਿਨ੍ਹਾਂ ਨੇ ਸਾਨੂੰ ਆਪਸੀ ਪਿਆਰ ਅਤੇ ਸਬਰ-ਸੰਤੋਖ ਦਾ ਰਾਹ ਦਿਖਾਇਆ ਹੈ।

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਉਣ ਲਈ ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਮਨਜ਼ੂਰੀ
ਚੰਡੀਗੜ੍ਹ, 10 ਜੁਲਾਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਅੱਜ ਮਨਜ਼ੂਰੀ ਦੇ ਦਿੱਤੀ। ਇਸ ਤਹਿਤ ਸੂਬਾਈ ਵਾਸੀ 10 ਲੱਖ ਰੁਪਏ ਦਾ ਡਾਕਟਰੀ ਇਲਾਜ ਨਕਦੀ ਰਹਿਤ ਕਰਵਾ ਸਕਦੇ ਹਨ।

ਇਸ ਸਬੰਧੀ ਫੈਸਲਾ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉੱਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਇਹ ਖ਼ੁਲਾਸਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਨ ਵਾਲੀ ਇਹ ਸਕੀਮ 2 ਅਕਤੂਬਰ ਤੋਂ ਸ਼ੁਰੂ ਹੋਵੇਗੀ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ਦਾ ਹਰੇਕ ਪਰਿਵਾਰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਕਰਵਾਉਣ ਦੇ ਯੋਗ ਹੋਵੇਗਾ। ਇਸ ਨਾਲ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ, ਜਿੱਥੇ ਹਰੇਕ ਪਰਿਵਾਰ ਨੂੰ ਸਿਹਤ ਸੰਭਾਲ ਲਈ ਵਿਆਪਕ ਯੋਜਨਾ ਅਧੀਨ ਲਿਆਂਦਾ ਗਿਆ ਹੈ।

ਇਸ ਸਕੀਮ ਦਾ ਲਾਭ ਪੰਜਾਬ ਦੀ ਸਮੁੱਚੀ ਤਿੰਨ ਕਰੋੜ ਵਸੋਂ ਨੂੰ ਹੋਵੇਗਾ ਅਤੇ ਹੁਣ ਤੱਕ 550 ਤੋਂ ਵੱਧ ਪ੍ਰਾਈਵੇਟ ਹਸਪਤਾਲਾਂ ਨੂੰ ਇਸ ਯੋਜਨਾ ਲਈ ਸੂਚੀਬੱਧ ਕੀਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਗਿਣਤੀ ਇੱਕ ਹਜ਼ਾਰ ਤੱਕ ਵਧਾਈ ਜਾਵੇਗੀ। ਪਹਿਲਾਂ ਹਰੇਕ ਪਰਿਵਾਰ ਸਿਰਫ਼ ਪੰਜ ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦਾ ਸੀ, ਇਸ ਹੱਦ ਨੂੰ ਹੁਣ ਵਧਾ ਕੇ 10 ਲੱਖ ਰੁਪਏ ਤੱਕ ਕਰ ਦਿੱਤਾ ਗਿਆ ਹੈ। ਇਸ ਪਹਿਲਕਦਮੀ ਦੀ ਸ਼ੁਰੂਆਤ ਨਾਲ ਪੰਜਾਬ ਨੇ ਬਾਕੀ ਦੇਸ਼ ਲਈ ਨਵੀਂ ਮਿਸਾਲ ਕਾਇਮ ਕੀਤੀ ਹੈ ਅਤੇ ਪੰਜਾਬ ਅਜਿਹਾ ਪਹਿਲਾ ਸੂਬਾ ਬਣ ਗਿਆ ਹੈ ਜੋ ਆਪਣੇ ਨਾਗਰਿਕਾਂ ਨੂੰ ਸਿਹਤ ਸੰਭਾਲ, ਸਿੱਖਿਆ, ਬਿਜਲੀ ਤੇ ਬੱਸ ਸਫ਼ਰ ਮੁਫ਼ਤ ਮੁਹੱਈਆ ਕਰਵਾ ਰਿਹਾ ਹੈ।

ਗੁਰੂ ਸਾਹਿਬਾਨ ਵੱਲੋਂ ਦਰਸਾਏ ‘ਸਰਬੱਤ ਦੇ ਭਲੇ’ ਦੇ ਸਿਧਾਂਤ ਉੱਤੇ ਚੱਲਦਿਆਂ ਪੰਜਾਬ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕ ਰਹੀ ਹੈ। ਇਸ ਸਕੀਮ ਅਧੀਨ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਸਮੇਤ ਪੰਜਾਬ ਦਾ ਹਰੇਕ ਨਾਗਰਿਕ ਸਿਹਤ ਸੰਭਾਲ ਸੇਵਾ ਮੁਫ਼ਤ ਹਾਸਲ ਕਰਨ ਲਈ ਯੋਗ ਹੋਵੇਗਾ, ਇਸ ਲਈ ਆਮਦਨ ਦੀ ਕੋਈ ਹੱਦ ਨਹੀਂ ਹੈ। ਪਹਿਲਾਂ ਆਮਦਨ ਹੱਦ ਦਾ ਮਾਪਦੰਡ ਹੋਣ ਕਾਰਨ ਸਿਰਫ਼ ਚੋਣਵੇਂ ਪਰਿਵਾਰਾਂ ਨੂੰ ਹੀ ਇਸ ਸਕੀਮ ਅਧੀਨ ਲਾਭ ਮਿਲਦਾ ਸੀ ਪਰ ਹੁਣ ਸਾਰੇ ਪੰਜਾਬ ਵਾਸੀਆਂ ਨੂੰ ਇਸ ਦਾ ਲਾਭ ਮਿਲੇਗਾ।

ਇਸ ਸਕੀਮ ਤਹਿਤ ਸਿਹਤ ਕਾਰਡ, ਸੇਵਾ ਕੇਂਦਰ ਜਾਂ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀਜ਼) ਰਾਹੀਂ ਜਾਰੀ ਹੋਣਗੇ। ਇਸ ਤੋਂ ਇਲਾਵਾ ਲੋਕ ਆਪਣੇ ਵੋਟਰ ਕਾਰਡ ਜਾਂ ਆਧਾਰ ਕਾਰਡ ਦੀ ਵਰਤੋਂ ਕਰ ਕੇ ਆਨਲਾਈਨ ਰਜਿਸਟਰੇਸ਼ਨ ਰਾਹੀਂ ਵੀ ਸਿਹਤ ਕਾਰਡ ਹਾਸਲ ਕਰ ਸਕਦੇ ਹਨ। ਇਸ ਸਕੀਮ ਅਧੀਨ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਹੱਈਆ ਹੋਵੇਗਾ ਅਤੇ ਪੰਜਾਬ ਦੇ ਕਿਸੇ ਵੀ ਵਾਸੀ ਨੂੰ ਹੁਣ ਵਿੱਤੀ ਤੰਗੀ ਖੁਣੋਂ ਇਲਾਜ ਤੋਂ ਵਾਂਝਾ ਨਹੀਂ ਰਹਿਣਾ ਪਵੇਗਾ।

*ਨਿਵੇਸ਼ਕਾਂ ਨੂੰ ਵੱਡੀ ਰਾਹਤ*

ਨਿਵੇਸ਼ਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ 4 ਜੂਨ, 2025 ਤੋਂ ਪਾਪੂਲਰ ਐਕਟ ਜਾਂ ਮੈਗਾ ਪ੍ਰਾਜੈਕਟ ਨੀਤੀ ਅਧੀਨ ਵਿਕਸਤ ਕੀਤੇ ਗਏ ਪ੍ਰਾਜੈਕਟਾਂ ਤੋਂ ਸੀ.ਐਲ.ਯੂ., ਈ.ਡੀ.ਸੀ., ਐਲ.ਐਫ. ਅਤੇ ਹੋਰ ਖਰਚੇ ਵਸੂਲਣ ਲਈ ਨੋਟੀਫਿਕੇਸ਼ਨ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਵਿੱਚ ਇਹ ਚਾਰਜ 04 ਜੂਨ 2025 ਦੀ ਵਿਆਪਕ ਨੋਟੀਫਿਕੇਸ਼ਨ ਰਾਹੀਂ ਸੂਬੇ ਵਿੱਚ ਸਥਾਪਤ ਕੀਤੇ ਜਾਣ ਵਾਲੇ ਸਾਰੇ ਨਵੇਂ ਰੀਅਲ ਅਸਟੇਟ ਪ੍ਰਾਜੈਕਟਾਂ ਅਤੇ ਪਹਿਲੀ ਅਪ੍ਰੈਲ, 2025 ਤੋਂ ਚੱਲ ਰਹੇ ਪ੍ਰਾਜੈਕਟਾਂ ਦੀਆਂ ਨਵੀਆਂ ਐਕਸਟੈਂਸ਼ਨਾਂ 'ਤੇ ਲਾਗੂ ਕੀਤੇ ਗਏ ਸਨ। ਹੁਣ ਮੰਤਰੀ ਮੰਡਲ ਨੇ ਇਸ ਨੋਟੀਫਿਕੇਸ਼ਨ ਨੂੰ 04 ਜੂਨ 2025 ਤੋਂ ਲਾਗੂ ਕਰਨ ਦਾ ਫੈਸਲਾ ਕੀਤਾ ਹੈ, ਜਿਸ ਨਾਲ ਇਹ ਨਿਰਧਾਰਤ ਕੀਤਾ ਗਿਆ ਹੈ ਕਿ 04 ਜੂਨ 2025 ਤੱਕ ਜਮ੍ਹਾਂ ਕੀਤੇ ਗਏ ਪ੍ਰਾਜੈਕਟਾਂ ਤੋਂ ਪਿਛਲੀ ਨੀਤੀ ਅਨੁਸਾਰ ਚਾਰਜ ਲਏ ਜਾਣਗੇ ਅਤੇ 04 ਜੂਨ 2025 ਤੋਂ ਬਾਅਦ ਜਮ੍ਹਾਂ ਕਰਵਾਈਆਂ ਗਈਆਂ ਅਰਜ਼ੀਆਂ ਤੋਂ ਨਵੀਆਂ ਦਰਾਂ ਲਈਆਂ ਜਾਣਗੀਆਂ, ਜੋ 04 ਜੂਨ 2025 ਤੋਂ ਲਾਗੂ ਹੋਣਗੀਆਂ।

ਮੁੱਖ ਮੰਤਰੀ ਵੱਲੋਂ ਹਰੇਕ ਖੇਤਰ ਵਿੱਚ ਪੰਜਾਬ ਨੂੰ ਅੱਵਲ ਸੂਬਾ ਬਣਾਉਣ ਦਾ ਸੰਕਲਪ
ਸੰਗਰੂਰ, 6 ਜੁਲਾਈ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਰਾਹੀਂ ਪੰਜਾਬ ਨੂੰ ਹਰੇਕ ਖੇਤਰ ਵਿੱਚ ਅੱਵਲ ਸੂਬਾ ਬਣਾਉਣ ਦਾ ਸੰਕਲਪ ਲਿਆ।
ਪਰਖ ਰਾਸ਼ਟਰੀਆ ਸਰਵੇਖਣ (ਨੈਸ਼ਨਲ ਅਚੀਵਮੈਂਟ ਸਰਵੇ) ਵਿੱਚ ਪੰਜਾਬ ਦੇ ਸਰਵੋਤਮ ਪ੍ਰਦਰਸ਼ਨ ਦੇ ਮਾਣ ਵਿੱਚ ਰੱਖੇ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪੰਜਾਬ ਅੱਜ ਇਸ ਸਰਵੇਖਣ ਵਿੱਚ ਪਹਿਲੇ ਸਥਾਨ 'ਤੇ ਹੈ ਜਦੋਂ ਕਿ 2017 ਵਿੱਚ ਇਹ 29ਵੇਂ ਸਥਾਨ 'ਤੇ ਸੀ। ਉਨ੍ਹਾਂ ਕਿਹਾ ਕਿ ਅਧਿਆਪਕ ਰਾਸ਼ਟਰ ਦੇ ਨਿਰਮਾਤਾ ਹਨ ਅਤੇ ਉਨ੍ਹਾਂ ਨੇ ਪੰਜਾਬ ਨੂੰ ਨੰਬਰ ਇੱਕ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਅੱਜ ਹਰ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀ ਕਰ ਰਿਹਾ ਹੈ ਭਾਵੇਂ ਉਹ ਸਿੱਖਿਆ ਖੇਤਰ ਹੋਵੇ ਜਾਂ ਕੋਈ ਹੋਰ ਖੇਤਰ ਹੋਵੇ।
ਅਧਿਆਪਕਾਂ ਨੂੰ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਬਾਰੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਉਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਦੇ ਸ਼ਖਸੀਅਤ ਵਿਕਾਸ ਲਈ ਅਜਿਹੇ ਉਪਰਾਲੇ ਕਰਨਾ ਬਹੁਤ ਜ਼ਰੂਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵੀ ਸਮੇਂ ਦੀ ਲੋੜ ਹੈ ਕਿ ਵਿਦਿਆਰਥੀ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਅਤੇ ਜ਼ਿੰਦਗੀ ਵਿੱਚ ਬੁਲੰਦੀਆਂ ਹਾਸਲ ਕਰਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਵਿੱਚ ਹੁਨਰ ਵਿਕਾਸ 'ਤੇ ਵਧੇਰੇ ਜ਼ੋਰ ਦੇ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਮਾਣ ਤੇ ਸਤਿਕਾਰ ਨਾਲ ਜ਼ਿੰਦਗੀ ਜਿਊਣ ਦੇ ਯੋਗ ਬਣਾਇਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ 'ਆਪ' ਅਤੇ ਇਸ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਸਾਂਝੇ ਯਤਨਾਂ ਸਦਕਾ ਸਿੱਖਿਆ, ਸਿਹਤ ਅਤੇ ਬਿਜਲੀ ਖੇਤਰ ਸਿਆਸੀ ਪਾਰਟੀਆਂ ਦੇ ਏਜੰਡੇ ਵਿੱਚ ਕੇਂਦਰ ਬਿੰਦੂ ਬਣ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਕਦੇ ਵੀ ਇਨ੍ਹਾਂ ਮੁੱਖ ਖੇਤਰਾਂ ਦਾ ਫਿਕਰ ਨਹੀਂ ਕੀਤਾ ਜਦਕਿ ਇਹ ਖੇਤਰ ਆਮ ਆਦਮੀ ਲਈ ਸਭ ਤੋਂ ਮਹੱਤਵਪੂਰਨ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਹਰ ਕਦਮ ਆਮ ਆਦਮੀ ਦੀ ਭਲਾਈ ਲਈ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਣੀ ਚਾਹੀਦੀ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵੱਲ ਕਦੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਵੱਡੇ ਸਿਆਸੀ ਨੇਤਾਵਾਂ ਦੇ ਪੁੱਤਰ ਅਤੇ ਧੀਆਂ ਪਹਾੜਾਂ ਵਾਲੇ ਕਾਨਵੈਂਟ ਸਕੂਲਾਂ ਵਿੱਚ ਪੜ੍ਹਦੇ ਸਨ ਜਿਸ ਕਾਰਨ ਸਰਕਾਰੀ ਸਕੂਲਾਂ ਵੱਲ ਉਨ੍ਹਾਂ ਨੇ ਕਦੇ ਵੀ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਬੱਚਿਆਂ ਨੂੰ ਸਿੱਖਿਆ ਦੇਣ ਦੀ ਬਜਾਏ ਸਰਕਾਰੀ ਸਕੂਲ ਸਿਰਫ਼ ਮਿਡ-ਡੇ-ਮੀਲ ਸੈਂਟਰ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਸਕੂਲ ਪੱਧਰ 'ਤੇ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਦੀ ਤਕਦੀਰ ਬਦਲਣ ਲਈ ਅਣਥੱਕ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ ਜਿਸ ਨੇ ਸਮਾਜਿਕ-ਆਰਥਿਕ ਪਾੜੇ ਨੂੰ ਦੂਰ ਕਰਕੇ ਵਿਦਿਆਰਥੀਆਂ ਦੇ ਜੀਵਨ ਨੂੰ ਬਦਲ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਕਿਉਂਕਿ ਵਿਦਿਆਰਥੀਆਂ ਦੀ ਭਲਾਈ ਤੋਂ ਵੱਧ ਕੁਝ ਵੀ ਮਹੱਤਵਪੂਰਨ ਨਹੀਂ ਹੈ।
ਮੁੱਖ ਮੰਤਰੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਪੰਜਾਬ ਵਿੱਚ ਸਿੱਖਿਆ ਖੇਤਰ ਹੁਣ ਮਹੱਤਵਪੂਰਨ ਦੌਰ ਵਿੱਚੋਂ ਗੁਜ਼ਰ ਰਿਹਾ ਹੈ ਜਿਸ ਨਾਲ ਸਰਕਾਰੀ ਸਕੂਲਾਂ ਲਈ ਸ਼ਾਨਦਾਰ ਨਤੀਜੇ ਨਿਕਲਣਗੇ ਅਤੇ ਇਸ ਨਾਲ ਸਰਕਾਰ ਦੇ ਯਤਨਾਂ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਹੀ ਹੈ ਅਤੇ ਪੰਜਾਬ ਯਕੀਨਨ ਤੌਰ 'ਤੇ ਦੇਸ਼ ਭਰ ਵਿੱਚ ਰੋਲ ਮਾਡਲ ਵਜੋਂ ਉਭਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾਉਣ ਲਈ ਧਿਆਨ ਕੇਂਦਰਿਤ ਕਰ ਰਹੀ ਹੈ ਕਿ ਅਧਿਆਪਕਾਂ ਦੀਆਂ ਸੇਵਾਵਾਂ ਦੀ ਵਰਤੋਂ ਕਿਸੇ ਹੋਰ ਕੰਮ ਦੀ ਬਜਾਏ ਸਿਰਫ਼ ਸਿੱਖਿਆ ਦੇ ਉਦੇਸ਼ ਲਈ ਹੀ ਕੀਤੀ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਬਦਲਾਅ ਵਜੋਂ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਿੰਗਾਂ (ਪੀਟੀਐਮ) ਕਰਵਾਈਆਂ ਗਈਆਂ। ਉਨ੍ਹਾਂ ਕਿਹਾ ਕਿ ਇਹ ਪਹਿਲਾਂ ਪ੍ਰਾਈਵੇਟ ਸਕੂਲਾਂ ਦਾ ਨਿਰੰਤਰ ਅਭਿਆਸ ਸੀ ਪਰ ਸਰਕਾਰੀ ਸਕੂਲਾਂ ਵਿੱਚ ਗਾਇਬ ਸੀ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀਆਂ ਦੀ ਭਲਾਈ ਲਈ ਇਨ੍ਹਾਂ ਸਕੂਲਾਂ ਵਿੱਚ ਅਪਣਾਏ ਜਾ ਰਹੇ ਸਿੱਖਿਆ ਦੇ ਸਭ ਤੋਂ ਵਧੀਆ ਅਭਿਆਸਾਂ ਵਿੱਚੋਂ ਇੱਕ ਹੈ ਕਿਉਂਕਿ ਮਾਪੇ ਤੇ ਅਧਿਆਪਕ, ਵਿਦਿਆਰਥੀਆਂ ਦੀ ਬਿਹਤਰੀ ਲਈ ਆਪਸੀ ਸੰਵਾਦ ਰਚਾਉਣ ਦੇ ਯੋਗ ਹੋ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਯੁੱਗ ਦੀ ਸ਼ੁਰੂਆਤ ਕੀਤੀ ਹੈ ਅਤੇ ਇਸ ਨੂੰ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀ ਮਾਣਮੱਤੀ ਪ੍ਰਾਪਤੀ ਦਾ ਜ਼ਿਕਰ ਕਰਦਿਆਂ ਕਿ ਨੌਜਵਾਨਾਂ ਨੂੰ 54,000 ਤੋਂ ਵੱਧ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ ਇਹ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ ਪੂਰੀ ਯੋਗਤਾ ਦੇ ਆਧਾਰ 'ਤੇ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨਾਂ ਨੂੰ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲੀ ਬਣਾਇਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਰ ਫੈਸਲਾ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਲਿਆ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਆਪਣੇ ਸੰਬੋਧਨ ਵਿੱਚ ਸੀਨੀਅਰ ਆਪ ਆਗੂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦੇਸ਼ ਵਿੱਚ ਸਿੱਖਿਆ ਮਾਫੀਆ ਦੇ ਰਾਜ ਵਿੱਚ ਸਰਕਾਰੀ ਸਕੂਲਾਂ ਲਈ ਮਿਆਰੀ ਸਿੱਖਿਆ ਮਹਿਜ਼ ਸੁਪਨਾ ਹੀ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਿੱਖਿਆ ਦਾ ਖੇਤਰ ਪੱਛੜ ਗਿਆ ਸੀ ਕਿਉਂਕਿ ਉਨ੍ਹਾਂ ਨੇ ਅਫਸਰਸ਼ਾਹੀ ਅਤੇ ਸਿਆਸਤਦਾਨਾਂ ਵੱਲੋਂ ਚਲਾਏ ਜਾ ਰਹੇ ਨਿੱਜੀ ਮਾਲਕੀ ਵਾਲੇ ਸਕੂਲਾਂ ਵਿੱਚ ਪੜ੍ਹਾਈ ਨੂੰ ਉਤਸ਼ਾਹਿਤ ਕੀਤਾ ਸੀ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਅੱਜ ਪੰਜਾਬ ਨੇ ਇਸ ਸ਼ਾਨਦਾਰ ਟੀਚੇ ਨੂੰ ਪ੍ਰਾਪਤ ਕਰਕੇ ਹੈਰਾਨੀਜਨਕ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਕੂਲ ਸਫਲਤਾ ਦੀ ਨਵੀਂ ਕਹਾਣੀ ਲਿਖ ਰਹੇ ਹਨ।
ਮਨੀਸ਼ ਸਿਸੋਦੀਆ ਨੇ ਕਿਹਾ ਕਿ ਅੱਜ ਸਰਕਾਰੀ ਸਕੂਲਾਂ ਦੇ 24 ਲੱਖ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਹੱਥਾਂ ਵਿੱਚ ਹੈ ਅਤੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਇਸ ਕਰਕੇ ਸੰਭਵ ਹੋਇਆ ਹੈ ਕਿਉਂਕਿ ਅਧਿਆਪਕਾਂ, ਪ੍ਰਿੰਸੀਪਲਾਂ ਅਤੇ ਹੋਰ ਸਟਾਫ਼ ਨੇ ਸੂਬਾ ਸਰਕਾਰ ਦੀਆਂ ਨੀਤੀਆਂ ਦੇ ਅਨੁਸਾਰ ਸਖ਼ਤ ਮਿਹਨਤ ਕੀਤੀ ਹੈ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਹ ਇੱਕ ਵੱਡੀ ਪ੍ਰਾਪਤੀ ਹੈ ਜਿਸ ਲਈ ਹਰ ਭਾਈਵਾਲ ਵਧਾਈ ਦਾ ਹੱਕਦਾਰ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਹਾਲੇ ਸ਼ੁਰੂਆਤ ਹੈ ਕਿਉਂਕਿ ਸਿੱਖਿਆ ਖੇਤਰ ਵਿੱਚ ਪੰਜਾਬ ਨਵੀਆਂ ਬੁਲੰਦੀਆਂ ਛੂਹ ਰਿਹਾ ਹੈ।
ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਚੀਮਾ, ਅਮਨ ਅਰੋੜਾ, ਹਰਜੋਤ ਸਿੰਘ ਬੈਂਸ ਅਤੇ ਬਰਿੰਦਰ ਗੋਇਲ ਸਮੇਤ ਹੋਰ ਹਸਤੀਆਂ ਵੀ ਮੌਜੂਦ ਸਨ।

ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ
ਤਰਨ ਤਾਰਨ, 6 ਜੁਲਾਈ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਤਰਨ ਤਾਰਨ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਦੁਖਦਾਈ ਅਤੇ ਬੇਵਕਤੀ ਮੌਤ 'ਤੇ ਅਫ਼ਸੋਸ ਪ੍ਰਗਟ ਕਰਦਿਆਂ ਪਾਰਟੀ ਅਤੇ ਸੂਬੇ ਲਈ ਵੱਡਾ ਘਾਟਾ ਦੱਸਿਆ।

ਮਰਹੂਮ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਨਮਿੱਤ ਭੋਗ ਤੇ ਅੰਤਿਮ ਅਰਦਾਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਆਪ ਦੇ ਕੌਮੀ ਕਨਵੀਨਰ ਨੇ ਉਨ੍ਹਾਂ ਨੂੰ ਉੱਘੇ ਸਮਾਜ ਸੇਵਕ ਦੱਸਿਆ ਜੋ ਹਮੇਸ਼ਾ ਆਮ ਲੋਕਾਂ ਦੀ ਸੇਵਾ ਲਈ ਤਤਪਰ ਰਹਿੰਦੇ ਸਨ। ਉਨ੍ਹਾਂ ਕਿਹਾ ਕਿ ਭਾਵੇਂ ਮਰਹੂਮ ਵਿਧਾਇਕ ਡਾ. ਸੋਹਲ ਇੱਕ ਘਾਤਕ ਬਿਮਾਰੀ ਤੋਂ ਪੀੜਤ ਸਨ, ਪਰ ਉਨ੍ਹਾਂ ਨੇ ਲਗਾਤਾਰ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕੀਤੀ ਜਿਸ ਕਾਰਨ ਉਹ ਬਹੁਤ ਮਕਬੂਲ ਸਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਪਾਰਟੀ ਦੇ ਇੱਕ ਵਫ਼ਾਦਾਰ ਸਿਪਾਹੀ ਸਨ, ਜੋ ਜਨਤਾ ਦੀ ਸੇਵਾ ਕਰਨ ਦੀ ਆਪਣੀ ਵਿਚਾਰਧਾਰਾ ਪ੍ਰਤੀ ਦ੍ਰਿੜ੍ਹ ਵਚਨਬੱਧ ਸਨ। ਉਨ੍ਹਾਂ ਕਿਹਾ ਕਿ ਪਾਰਟੀ ਇਸ ਸੰਕਟ ਦੀ ਘੜੀ ਵਿੱਚ ਸਵਰਗੀ ਨੇਤਾ ਦੇ ਪਰਿਵਾਰ ਦੇ ਨਾਲ ਖੜ੍ਹੀ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਡਾ. ਸੋਹਲ ਦੀ ਮੌਤ ਨਾਲ ਪਾਰਟੀ ਨੇ ਚੰਗਾ ਮਨੁੱਖ ਅਤੇ ਤਜਰਬੇਕਾਰ ਸਿਆਸਤਦਾਨ ਗੁਆ ਲਿਆ, ਜੋ ਸਾਫ਼-ਸੁਥਰੀ ਅਤੇ ਕਦਰਾਂ-ਕੀਮਤਾਂ 'ਤੇ ਅਧਾਰਤ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੇ ਸਨ। ਉਨ੍ਹਾਂ ਨੇ ਡਾ. ਸੋਹਲ ਨੂੰ ਇਮਾਨਦਾਰ ਸਿਆਸਤਦਾਨ, ਸਮਰਪਿਤ ਸਮਾਜ ਸੇਵਕ ਹੋਣ ਦੇ ਨਾਲ-ਨਾਲ ਪਾਰਟੀ ਦਾ ਅਨੁਸ਼ਾਸਿਤ ਸਿਪਾਹੀ ਦੱਸਿਆ ਜਿਨ੍ਹਾਂ ਨੇ ਹਮੇਸ਼ਾ ਸੂਬੇ ਦੇ ਸਮੁੱਚੇ ਵਿਕਾਸ ਖਾਸ ਕਰਕੇ ਸਰਹੱਦੀ ਖੇਤਰ ਅਤੇ ਇਸਦੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।  ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਡਾ. ਸੋਹਲ ਵੱਲੋਂ ਇੱਕ ਡਾਕਟਰ ਅਤੇ ਵਿਧਾਇਕ ਵਜੋਂ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਅੰਤਿਮ ਅਰਦਾਸ ਮੌਕੇ ਮੁੱਖ ਮੰਤਰੀ ਮਾਨ ਨਾਲ ਆਪ ਆਗੂ ਮਨੀਸ਼ ਸਿਸੋਦੀਆ ਵੀ ਹਾਜ਼ਰ ਸਨ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਵਰਗੀ ਵਿਧਾਇਕ ਇਕ ਵਿਅਕਤੀ ਨਹੀਂ ਸਗੋਂ ਇਕ ਸੰਸਥਾ ਸਨ ਅਤੇ ਉਨ੍ਹਾਂ ਨੇ ਆਪਣਾ ਪੂਰਾ ਜੀਵਨ ਸਮਾਜ ਦੇ ਕਮਜ਼ੋਰ ਵਰਗਾਂ ਦੀ ਸੇਵਾ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ ਕਿਹਾ ਕਿ ਡਾ. ਸੋਹਲ ਦਾ ਵਿਛੋੜਾ ਉਨ੍ਹਾਂ ਦੇ ਜੀਵਨ ਦੀਆਂ ਸਭ ਤੋਂ ਦੁਖਦਾਈ ਘਟਨਾਵਾਂ ਵਿੱਚੋਂ ਇਕ ਹੈ ਕਿਉਂਕਿ ਵਿਧਾਇਕ ਉਨ੍ਹਾਂ ਦੇ ਬਹੁਤ ਨਜ਼ਦੀਕੀ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਧਾਇਕ ਦੀ ਬੇਵਕਤੀ ਮੌਤ ਪਾਰਟੀ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ ਜਿਸ ਨੇ ਆਪਣੇ ਅਜਿਹੇ ਊਰਜਾਵਾਨ ਨੇਤਾ ਨੂੰ ਗੁਆ ਲਿਆ ਜੋ ਆਮ ਲੋਕਾਂ ਵਿੱਚ ਬਹੁਤ ਮਕਬੂਲ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਡਾ. ਸੋਹਲ ਦੀ ਪ੍ਰਸਿੱਧੀ ਦਾ ਅੰਦਾਜ਼ਾ ਅੱਜ ਉਨ੍ਹਾਂ ਦੀ ਅੰਤਿਮ ਅਰਦਾਸ ਵਿੱਚ ਸਮਾਜ ਦੇ ਹਰ ਵਰਗ ਦੀ ਮੌਜੂਦਗੀ ਤੋਂ ਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਵਰਗੀ ਡਾ. ਸੋਹਲ ਸਮੁੱਚੇ ਖੇਤਰ ਦੇ ਵਿਕਾਸ ਲਈ ਵਚਨਬੱਧ ਸਨ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਉਨ੍ਹਾਂ ਦਾ ਨਿੱਜੀ ਤੌਰ 'ਤੇ ਫਰਜ਼ ਬਣਦਾ ਹੈ ਕਿ ਉਹ ਸਵਰਗੀ ਨੇਤਾ ਦੇ ਸਾਰੇ ਸੁਪਨਿਆਂ ਨੂੰ ਸਾਕਾਰ ਕਰਨ। ਤਰਨ ਤਾਰਨ ਵਿਧਾਨ ਸਭਾ ਹਲਕੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਡਾ. ਸੋਹਲ ਦੁਆਰਾ ਸ਼ੁਰੂ ਕੀਤੇ ਗਏ ਕੰਮਾਂ ਨੂੰ ਪੂਰਾ ਕਰਨ ਲਈ ਵਚਨਬੱਧ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਅਸੀਂ ਇਸ ਦੁਖਾਂਤ ਨੂੰ ਅਕਾਲ ਪੁਰਖ ਦੀ ਰਜ਼ਾ ਸਮਝ ਕੇ ਭਾਣਾ ਮੰਨਦੇ ਹਾਂ ਪਰ ਅਸਲੀਅਤ ਵਿੱਚ ਇਸ ਦਰਦ ਅਤੇ ਦੁੱਖ ਨੂੰ ਸਹਿਣਾ ਬਹੁਤ ਦੁਖਦਾਈ ਹੈ।  ਉਨ੍ਹਾਂ ਕਿਹਾ ਕਿ ਮਰਹੂਮ ਡਾ. ਸੋਹਲ ਦੀ ਮੌਤ ਨਾਲ ਅਜਿਹਾ ਖਲਾਅ ਪੈਦਾ ਹੋ ਗਿਆ ਹੈ ਜਿਸ ਨੂੰ ਭਰਨਾ ਮੁਸ਼ਕਲ ਹੈ। ਉਨ੍ਹਾਂ ਕਿਹਾ ਕਿ ਮਰਹੂਮ ਵਿਧਾਇਕ ਹਰਮਨ ਪਿਆਰੇ ਆਗੂ ਸਨ, ਜੋ ਸਾਫ਼-ਸੁਥਰੀ ਅਤੇ ਕਦਰਾਂ-ਕੀਮਤਾਂ 'ਤੇ ਅਧਾਰਤ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੇ ਸਨ। ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦੇ ਹੋਏ ਭਗਵੰਤ ਸਿੰਘ ਮਾਨ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਸੰਕਟ ਦੀ ਘੜੀ ਵਿੱਚ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੀ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ 'ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਹਰਭਜਨ ਸਿੰਘ ਈਟੀਓ ਅਤੇ ਮਹਿੰਦਰ ਭਗਤ,  ਸੀਨੀਅਰ ਆਪ ਆਗੂ ਮਨੀਸ਼ ਸਿਸੋਦੀਆ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਅਤੇ ਹੋਰ ਸ਼ਖ਼ਸੀਅਤਾਂ ਸ਼ਾਮਲ ਸਨ।

ਘਰਾਚੋਂ ਵਿਖੇ 04 ਕੱਚੇ ਰਸਤਿਆਂ ਨੂੰ ਪੱਕੀਆਂ ਸੜਕਾਂ ਵਜੋਂ ਵਿਕਸਤ ਕਰਨ ਹਿਤ ਵਿਧਾਇਕ ਨੇ ਕਰੀਬ 03 ਕਰੋੜ 64 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ*
ਭਵਾਨੀਗੜ੍ਹ, 05 ਜੁਲਾਈ

ਮੁੱਖ ਮੰਤਰੀ, ਪੰਜਾਬ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਵਿਖੇ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ ਤੇ ਇਸ ਹਲਕੇ ਨੂੰ ਨਮੂਨੇ ਦਾ ਹਲਕਾ ਬਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸ ਲੜੀ ਤਹਿਤ ਘਰਾਚੋਂ ਵਿਖੇ 04 ਕੱਚੇ ਰਸਤਿਆਂ ਨੂੰ ਪੱਕੀਆਂ ਸੜਕਾਂ ਵਜੋਂ ਵਿਕਸਤ ਕਰਨ ਹਿਤ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਕਰੀਬ 03 ਕਰੋੜ 64 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਨਾਲ ਪਿੰਡ ਵਾਸੀਆਂ ਨੂੰ ਲਾਭ ਹੋਵੇਗਾ ਤੇ ਉਹਨਾਂ ਦੀ ਚਿਰਕੋਣੀ ਮੰਗ ਪੂਰੀ ਹੋਈ ਹੈ।

ਇਸ ਮੌਕੇ ਹਲਕਾ ਵਿਧਾਇਕ ਨੇ ਦੱਸਿਆ ਕਿ ਹਲਕੇ ਦੀਆਂ ਵੱਡੀ ਗਿਣਤੀ ਸੜਕਾਂ ਦੀ ਕਾਇਆ ਕਲਪ ਕੀਤੀ ਗਈ ਹੈ ਤੇ ਕਾਫੀ ਸੜਕਾਂ ਦੇ ਵਿਕਾਸ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ। ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਪਿੰਡਾਂ ਵਿੱਚ ਜਿੱਥੇ ਚੰਗੀਆਂ ਸਿਹਤ ਸਹੂਲਤਾਂ ਦੇਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਉੱਥੇ ਵਧੀਆ ਖੇਡ ਮੈਦਾਨ ਵੀ ਬਣਾਏ ਜਾ ਰਹੇ ਹਾਂ। ਪਿੰਡਾਂ ਦੇ ਪਾਣੀ ਦੀ ਨਿਕਾਸੀ ਅਤੇ ਟੋਭਿਆਂ ਦੀ ਸਫਾਈ ਲਈ ਕੰਮ ਲਗਾਤਾਰ ਜਾਰੀ ਹਨ।

ਸ਼੍ਰੀਮਤੀ ਭਰਾਜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਮਾਣ ਕਾਰਜਾਂ ਦੀ ਖੁਦ ਨਿਗਰਾਨੀ ਕਰਨ ਅਤੇ ਜੇਕਰ ਕਿਤੇ ਕੋਈ ਤਰੁਟੀ ਲਗਦੀ ਹੈ ਤਾਂ ਫੌਰੀ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਉਹਨਾਂ ਨੇ ਭਰੋਸਾ ਦਿਵਾਇਆ ਕਿ ਨਿਰਮਾਣ ਅਧੀਨ ਪ੍ਰੋਜੈਕਟ ਤੈਅ ਸਮੇਂ ਵਿੱਚ ਪੂਰੇ ਕਰ ਕੇ ਲੋਕ ਅਰਪਣ ਕੀਤੇ ਜਾਣਗੇ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਨੇ ਅਪਣੇ ਹੁਣ ਤਕ ਦੇ ਕਾਰਜ ਕਾਲ ਦੌਰਾਨ ਮਿਸਾਲੀ ਕੰਮ ਕੀਤਾ ਹੈ ਤੇ ਅੱਗੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਰਹੀ ਹੈ।

ਇਸ ਮੌਕੇ ਐਕਸੀਅਨ ਪੁਨੀਤ ਸ਼ਰਮਾ, ਐੱਸ.ਡੀ. ਓ. ਜਤਿਨ ਸਿੰਗਲਾ, ਜੇ.ਈ. ਸ਼ਰਨਪ੍ਰੀਤ ਤੇ ਜਗਬੀਰ ਸਿੰਘ ਸਮੇਤ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਵੱਖੋ-ਵੱਖ ਅਹੁਦੇਦਾਰ, ਪਤਵੰਤੇ, ਪਿੰਡਾਂ ਦੇ ਲੋਕ ਹਾਜ਼ਰ ਸਨ।

ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਜੇਲ੍ਹ ਵਿਭਾਗ ਵਿੱਚ 500 ਖ਼ਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ
ਚੰਡੀਗੜ੍ਹ, 21 ਜੂਨ:

ਜੇਲ੍ਹਾਂ ਵਿੱਚ ਸੁਰੱਖਿਆ ਵਧਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਜੇਲ੍ਹ ਸਟਾਫ਼ ਵਿੱਚ ਵੱਖ-ਵੱਖ ਕਾਡਰਾਂ ਦੀਆਂ 500 ਅਸਾਮੀਆਂ ਭਰਨ ਨੂੰ ਪ੍ਰਵਾਨਗੀ ਦਿੱਤੀ ਹੈ।

ਇਸ ਸਬੰਧੀ ਫ਼ੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਪੰਜਾਬ ਸਿਵਲ ਸਕੱਤਰੇਤ ਵਿਖੇ ਉਨ੍ਹਾਂ ਦੇ ਦਫ਼ਤਰ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਜੇਲ੍ਹ ਵਿਭਾਗ, ਪੰਜਾਬ ਵਿੱਚ ਸਿੱਧੀ ਭਰਤੀ ਕੋਟੇ ਤਹਿਤ ਸਹਾਇਕ ਸੁਪਰਡੈਂਟ, ਵਾਰਡਰ ਅਤੇ ਮੈਟਰਨ ਦੀਆਂ 500 ਖ਼ਾਲੀ ਅਸਾਮੀਆਂ ਦੀ ਭਰਤੀ ਨੂੰ ਸਹਿਮਤੀ ਦੇ ਦਿੱਤੀ ਹੈ। ਇਸ ਭਰਤੀ ਵਿੱਚ 29 ਸਹਾਇਕ ਸੁਪਰਡੈਂਟ, 451 ਵਾਰਡਰ ਅਤੇ 20 ਮੈਟਰਨ ਸ਼ਾਮਲ ਹੋਣਗੇ, ਜਿਨ੍ਹਾਂ ਦੀ ਚੋਣ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੁਆਰਾ ਕੀਤੀ ਜਾਵੇਗੀ, ਜਿਸ ਨਾਲ ਜੇਲ੍ਹਾਂ ਵਿੱਚ ਸੁਰੱਖਿਆ ਵਧਾਉਣ ਵਿੱਚ ਮਦਦ ਮਿਲੇਗੀ। ਇਹ ਕਦਮ ਜੇਲ੍ਹਾਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸੁਰੱਖਿਅਤ ਬਣਾਉਣ ਵਿੱਚ ਸਹਾਈ ਹੋਵੇਗਾ।

ਉਦਯੋਗਿਕ ਪਲਾਟਾਂ ਦੀ ਵੰਡ ਅਤੇ ਉਪ-ਵੰਡ ਲਈ ਵਿਆਪਕ ਨੀਤੀ ਨੂੰ ਪ੍ਰਵਾਨਗੀ

ਮੰਤਰੀ ਮੰਡਲ ਨੇ ਪੀ.ਐਸ.ਆਈ.ਈ.ਸੀ. ਦੁਆਰਾ ਪ੍ਰਬੰਧਿਤ ਉਦਯੋਗਿਕ ਅਸਟੇਟਾਂ ਵਿੱਚ ਉਦਯੋਗਿਕ ਪਲਾਟਾਂ ਦੀ ਵੰਡ ਅਤੇ ਉਪ-ਵੰਡ ਲਈ ਇੱਕ ਵਿਆਪਕ ਨੀਤੀ ਨੂੰ ਵੀ ਪ੍ਰਵਾਨਗੀ ਦਿੱਤੀ ਤਾਂ ਜੋ ਜ਼ਮੀਨ ਦੀ ਵਰਤੋਂ ਹੋਰ ਕੁਸ਼ਲਤਾ ਨਾਲ ਕੀਤੀ ਜਾ ਸਕੇ। ਇਹ ਨੀਤੀ ਉਦਯੋਗਪਤੀਆਂ ਅਤੇ ਪਲਾਟ ਮਾਲਕਾਂ ਦੇ ਨਾਲ-ਨਾਲ ਪ੍ਰਮੁੱਖ ਉਦਯੋਗ ਸੰਗਠਨਾਂ, ਜਿਨ੍ਹਾਂ ਵਿੱਚ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀਆਈਆਈ), ਮੋਹਾਲੀ ਚੈਂਬਰ ਆਫ਼ ਇੰਡਸਟਰੀ ਐਂਡ ਆਈਟੀ ਅਤੇ ਮੋਹਾਲੀ ਇੰਡਸਟਰੀਅਲ ਐਸੋਸੀਏਸ਼ਨ ਸ਼ਾਮਲ ਹਨ, ਦੀਆਂ ਮੰਗਾਂ ਨੂੰ ਪੂਰਾ ਕਰਦੀ ਹੈ। ਇਹ ਛੋਟੇ ਉਦਯੋਗਿਕ ਪਲਾਟਾਂ, ਖ਼ਾਸ ਕਰਕੇ ਆਈ.ਟੀ. ਅਤੇ ਸੇਵਾ ਖੇਤਰਾਂ ਦੀਆਂ ਲੋੜਾਂ ਨੂੰ ਪੂਰਾ ਕਰਦੀ ਹੈ, ਤਾਂ ਜੋ ਜ਼ਮੀਨ ਦੀ ਕੁਸ਼ਲ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ, ਨਿਵੇਸ਼ ਆਕਰਸ਼ਿਤ ਕੀਤਾ ਜਾ ਸਕੇ ਅਤੇ ਪਲਾਟ ਵੰਡ ਅਤੇ ਉਪ-ਵੰਡ ਲਈ ਇੱਕ ਢਾਂਚਾਗਤ, ਪਾਰਦਰਸ਼ੀ ਵਿਧੀ ਸਥਾਪਤ ਕੀਤੀ ਜਾ ਸਕੇ।

ਇਹ ਨੀਤੀ ਜ਼ਮੀਨ ਦੀ ਕੁਸ਼ਲ ਵਰਤੋਂ ਦੀ ਸਹੂਲਤ ਦਿੰਦੀ ਹੈ, ਸੰਚਾਲਨ ਕੁਸ਼ਲਤਾ ਨੂੰ ਵਧਾਉਂਦੀ ਹੈ ਅਤੇ ਉਦਯੋਗਿਕ ਭਾਈਵਾਲਾਂ ਦੀਆਂ ਚਿਰਕੋਣੀ ਮੰਗਾਂ ਨੂੰ ਪੂਰਾ ਕਰਕੇ ਪ੍ਰੋਜੈਕਟ ਦੇ ਵਿਸਥਾਰ ਦਾ ਸਮਰਥਨ ਕਰਦੀ ਹੈ। ਇਹ ਨੀਤੀ 1000 ਵਰਗ ਗਜ਼ ਜਾਂ ਇਸ ਤੋਂ ਵੱਡੇ ਫ੍ਰੀਹੋਲਡ ਪਲਾਟਾਂ 'ਤੇ ਲਾਗੂ ਹੁੰਦੀ ਹੈ, ਜਿਸ ਵਿੱਚ ਉਪ-ਵੰਡ ਪਲਾਟ ਘੱਟੋ-ਘੱਟ 400 ਵਰਗ ਗਜ਼ ਆਕਾਰ ਦੇ ਹੁੰਦੇ ਹਨ। ਇਸ ਲਈ ਅਸਲ ਪਲਾਟ ਦੀ ਮੌਜੂਦਾ ਰਾਖਵੀਂ ਕੀਮਤ ਦੀ 5 ਫ਼ੀਸਦ ਫ਼ੀਸ ਲਈ ਜਾਵੇਗੀ, ਜੋ ਕਿ ਮ੍ਰਿਤਕ ਅਲਾਟੀ ਦੇ ਪਰਿਵਾਰਕ ਮੈਂਬਰਾਂ ਜਾਂ ਕਾਨੂੰਨੀ ਵਾਰਸਾਂ ਲਈ ਘਟਾ ਕੇ 50 ਫ਼ੀਸਦ ਕਰ ਦਿੱਤੀ ਜਾਵੇਗੀ।

ਇਸ ਨੀਤੀ ਵਿੱਚ ਇਸ ਦੇ ਲਾਗੂਕਰਨ ਨੂੰ ਸੁਚਾਰੂ ਬਣਾਉਣ ਲਈ ਇੱਕ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐਸਓਪੀ) ਸ਼ਾਮਲ ਹੈ। ਇਹ ਇਤਿਹਾਸਕ ਫ਼ੈਸਲਾ ਇੱਕ ਕਾਰੋਬਾਰ-ਪੱਖੀ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਦੇ ਉਦਯੋਗਿਕ ਮਾਹੌਲ ਨੂੰ ਹੁਲਾਰਾ ਦੇਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਨੀਤੀ ਰੈਗੂਲੇਟਰੀ ਮਾਪਦੰਡਾਂ ਦੀ ਪਾਲਣਾ ਨੂੰ ਯਕੀਨੀ ਬਣਾਉਂਦਿਆਂ ਭਾਈਵਾਲਾਂ ਨੂੰ ਵਧੇਰੇ ਲਚਕਤਾ ਪ੍ਰਦਾਨ ਕਰਕੇ ਆਰਥਿਕ ਵਿਕਾਸ ਨੂੰ ਅੱਗੇ ਵਧਾਉਣ ਲਈ ਤਿਆਰ ਕੀਤੀ ਗਈ ਹੈ।

ਉੱਚ-ਅਧਿਕਾਰੀਆਂ ਵਾਲੀ ਕੈਬਨਿਟ ਸਬ ਕਮੇਟੀ ਦੇ ਗਠਨ ਨੂੰ ਕਾਰਜ ਬਾਅਦ ਪ੍ਰਵਾਨਗੀ

ਮੰਤਰੀ ਮੰਡਲ ਨੇ ਪੰਜਾਬ ਰਾਜ ਦੇ 'ਨਸ਼ਿਆਂ ਵਿਰੁੱਧ ਜੰਗ' ਪ੍ਰੋਗਰਾਮ ਨੂੰ ਹੋਰ ਤੇਜ਼ ਕਰਨ ਲਈ ਉੱਚ-ਅਧਿਕਾਰੀਆਂ ਵਾਲੀ ਕੈਬਨਿਟ ਸਬ ਕਮੇਟੀ ਦੇ ਗਠਨ ਨੂੰ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ। ਇਹ ਕਦਮ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੀ ਰੋਜ਼ਾਨਾ ਜਾਂਚ ਵਿੱਚ ਹੋਰ ਮਦਦ ਕਰੇਗਾ, ਜਿਸ ਨਾਲ ਪੰਜਾਬ ਨਸ਼ਿਆਂ ਦੇ ਖ਼ਤਰੇ ਤੋਂ ਮੁਕਤ ਹੋਵੇਗਾ ਅਤੇ ਸੂਬੇ ਦੇ ਨੌਜਵਾਨਾਂ ਨੂੰ ਇਸ ਲਾਹਨਤ ਤੋਂ ਦੂਰ ਰੱਖੇਗਾ।

ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸਿਜ਼ (ਫਾਇਰ ਸੇਫ਼ਟੀ ਸਰਟੀਫਿਕੇਟ ਦੀ ਵੈਧਤਾ) ਨਿਯਮ, 2025 ਬਣਾਉਣ ਨੂੰ ਪ੍ਰਵਾਨਗੀ

ਮੰਤਰੀ ਮੰਡਲ ਨੇ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸਿਜ਼ (ਫਾਇਰ ਸੇਫ਼ਟੀ ਸਰਟੀਫਿਕੇਟ ਦੀ ਵੈਧਤਾ) ਨਿਯਮ, 2025 ਬਣਾਉਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਸ ਨਾਲ ਸੂਬਾ ਸਰਕਾਰ ਇੱਕ ਨੋਟੀਫਿਕੇਸ਼ਨ ਰਾਹੀਂ ਇਮਾਰਤਾਂ ਜਾਂ ਅਹਾਤਿਆਂ, ਜਿਸ ਵਿੱਚ ਨਿਰਧਾਰਤ ਜ਼ੋਖ਼ਮ ਸ਼੍ਰੇਣੀਆਂ ਸ਼ਾਮਲ ਹਨ, ਦੇ ਮਾਮਲੇ ਵਿੱਚ ਅੱਗ ਸੁਰੱਖਿਆ ਸਬੰਧੀ ਸਰਟੀਫਿਕੇਟ ਦੀ ਮਿਆਦ ਨਿਰਧਾਰਤ ਕਰ ਸਕੇਗੀ।

ਕਾਰੋਬਾਰ ਸੁਖਾਲਾ ਬਣਾਉਣ ਲਈ ਪੰਜਾਬ ਫੈਕਟਰੀ ਨਿਯਮ, 1952 ਵਿੱਚ ਸੋਧ

ਮੰਤਰੀ ਮੰਡਲ ਨੇ ਕਾਰੋਬਾਰ ਕਰਨ ਵਿੱਚ ਸੌਖ ਦੀ ਸਹੂਲਤ ਲਈ ਪੰਜਾਬ ਫੈਕਟਰੀ ਨਿਯਮ, 1952 ਦੇ ਨਿਯਮ 2ਏ, ਨਿਯਮ 3ਏ, ਨਿਯਮ 4 ਅਤੇ ਨਿਯਮ 102 ਵਿੱਚ ਸੋਧ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਕਿਸੇ ਵੀ ਸਿਵਲ/ਢਾਂਚਾਗਤ/ਮਕੈਨੀਕਲ ਇੰਜਨੀਅਰ ਦੁਆਰਾ 5 ਸਾਲ ਦੇ ਤਜਰਬੇ ਵਾਲੇ ਜਾਂ 2 ਸਾਲ ਦੇ ਤਜਰਬੇ ਵਾਲੀ ਮਾਸਟਰ ਡਿਗਰੀ ਦੁਆਰਾ ਫੈਕਟਰੀਆਂ ਦੇ ਸਵੈ-ਪ੍ਰਮਾਣੀਕਰਨ ਯੋਜਨਾਵਾਂ ਨੂੰ ਵਿਭਾਗ ਦੁਆਰਾ ਤਸਦੀਕ ਦੇ ਅਧੀਨ ਯੋਗ ਬਣਾਏਗਾ। ਪੰਜ ਸਾਲ ਦੇ ਤਜਰਬੇ ਵਾਲੇ ਕਿਸੇ ਵੀ ਸਿਵਲ/ਢਾਂਚਾਗਤ ਇੰਜਨੀਅਰ ਦੁਆਰਾ 2 ਸਾਲ ਦੇ ਤਜਰਬੇ ਵਾਲੇ ਜਾਂ 2 ਸਾਲ ਦੇ ਤਜਰਬੇ ਵਾਲੀ ਮਾਸਟਰ ਡਿਗਰੀ ਦੁਆਰਾ ਢਾਂਚਾਗਤ ਸਥਿਰਤਾ ਸਰਟੀਫਿਕੇਟ ਨੂੰ ਵੀ ਵਿਭਾਗ ਦੁਆਰਾ ਤਸਦੀਕ ਅਧੀਨ ਆਗਿਆ ਦਿੱਤੀ ਜਾਵੇਗੀ। ਇਸੇ ਤਰ੍ਹਾਂ ਮਹਿਲਾ ਕਰਮਚਾਰੀਆਂ ਨੂੰ ਮਿੱਟੀ ਦੇ ਭਾਂਡੇ ਤੇ ਸਿਰੇਮਿਕਸ ਦੇ ਨਿਰਮਾਣ ਅਤੇ ਬਨਸਪਤੀ ਤੇਲ ਕੱਢਣ ਦੀ ਪ੍ਰਕਿਰਿਆ ਵਿੱਚ ਕੰਮ ਕਰਨ ਦੀ ਆਗਿਆ ਹੋਵੇਗੀ, ਜਿਸ 'ਤੇ ਮੌਜੂਦਾ ਸਮੇਂ ਪਾਬੰਦੀ ਹੈ।

ਪੰਜਾਬ ਕਿਰਤ ਭਲਾਈ ਫੰਡ ਐਕਟ 1965 ਵਿੱਚ ਸੋਧ ਲਈ ਸਹਿਮਤੀ

ਮੰਤਰੀ ਮੰਡਲ ਨੇ ਪੰਜਾਬ ਕਿਰਤ ਭਲਾਈ ਫੰਡ, ਐਕਟ 1965 ਵਿੱਚ ਸੋਧ ਕਰਨ ਲਈ ਵੀ ਸਹਿਮਤੀ ਦੇ ਦਿੱਤੀ। ਐਕਟ ਦੇ ਕਈ ਉਪਬੰਧ ਹੁਣ ਮੌਜੂਦਾ ਸਮੇਂ ਦੀਆਂ ਜ਼ਰੂਰਤਾਂ ਦੇ ਅਨੁਸਾਰ ਨਹੀਂ ਹਨ। ਇਸ ਲਈ ਫੰਡ ਨੂੰ ਹੋਰ ਉਚਿਤ ਅਤੇ ਪ੍ਰਗਤੀਸ਼ੀਲ ਬਣਾ ਕੇ ਕਿਰਤੀਆਂ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਲਈ ਐਕਟ ਦੇ ਵੱਖ-ਵੱਖ ਉਪਬੰਧਾਂ ਵਿੱਚ ਸੋਧ ਕੀਤੀ ਗਈ ਹੈ। ਇਹ ਫੰਡ ਕਿਰਤੀਆਂ ਦੇ ਹਿੱਤਾਂ ਦੀ ਰਾਖੀ ਕਰੇਗਾ, ਜਿਸ ਨਾਲ ਉਹ ਸਨਮਾਨ ਅਤੇ ਮਾਣ ਨਾਲ ਜ਼ਿੰਦਗੀ ਜੀ ਸਕਣਗੇ।

ਪੰਜਾਬ ਵਿੱਤੀ ਨਿਯਮਾਂ ਦੇ ਭਾਗ I ਅਤੇ ਭਾਗ-II ਨੂੰ ਨਵਿਆਉਣ ਲਈ ਹਰੀ ਝੰਡੀ

ਮੰਤਰੀ ਮੰਡਲ ਨੇ ਪੰਜਾਬ ਵਿੱਤੀ ਨਿਯਮਾਂ ਦੇ ਭਾਗ I ਅਤੇ ਭਾਗ-II ਨੂੰ ਅਪਡੇਟ ਕਰਨ ਲਈ ਵੀ ਹਰੀ ਝੰਡੀ ਦੇ ਦਿੱਤੀ ਕਿਉਂਕਿ ਇਹ ਨਿਯਮ 1984 ਵਿੱਚ ਬਣਾਏ ਗਏ ਸਨ ਕਿਉਂਕਿ ਉਦੋਂ ਤੋਂ ਵਿੱਤ ਵਿਭਾਗ ਦੁਆਰਾ ਜਾਰੀ ਨਿਰਦੇਸ਼ਾਂ ਦੁਆਰਾ ਬਹੁਤ ਸਾਰੇ ਬਦਲਾਅ ਕੀਤੇ ਗਏ ਹਨ। ਇਸ ਲਈ ਮੁਕੱਦਮੇਬਾਜ਼ੀ ਅਤੇ ਉਲਝਣ ਤੋਂ ਬਚਣ ਲਈ ਉਨ੍ਹਾਂ ਨੂੰ ਨਿਯਮਾਂ ਵਿੱਚ ਸ਼ਾਮਲ ਕਰਨ ਦੀ ਜ਼ਰੂਰਤ ਸੀ।

ਪੀ.ਆਰ.ਟੀ.ਪੀ.ਡੀ. ਐਕਟ ਦੀ ਧਾਰਾ 29 (3) ਵਿੱਚ ਸੋਧ ਕਰਨ ਦੀ ਪ੍ਰਵਾਨਗੀ

ਮੰਤਰੀ ਮੰਡਲ ਨੇ ਪੀ.ਆਰ.ਟੀ.ਪੀ.ਡੀ. ਐਕਟ ਦੀ ਧਾਰਾ 29 (3) ਵਿੱਚ ਸੋਧ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਮੁੱਖ ਸਕੱਤਰ ਪੰਜਾਬ ਨੂੰ ਅਹਿਮਦਾਬਾਦ ਸ਼ਹਿਰੀ ਵਿਕਾਸ ਅਥਾਰਟੀ (ਏ.ਯੂ.ਡੀ.ਏ.), ਨਿਊ ਓਖਲਾ ਉਦਯੋਗਿਕ ਵਿਕਾਸ ਅਥਾਰਟੀ (ਨੋਇਡਾ), ਮੇਰਠ, ਕਾਨਪੁਰ, ਲਖਨਊ ਅਤੇ ਹੋਰਨਾਂ ਦੀ ਤਰਜ਼ 'ਤੇ ਅਥਾਰਟੀ ਦਾ ਚੇਅਰਮੈਨ ਬਣਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਪਹਿਲਾਂ ਮੁੱਖ ਮੰਤਰੀ ਅਥਾਰਟੀ ਦੇ ਚੇਅਰਮੈਨ ਸਨ ਪਰ ਉਨ੍ਹਾਂ ਦੇ ਰੁਝੇਵਿਆਂ ਕਾਰਨ ਕਈ ਵਾਰ ਅਥਾਰਟੀਆਂ ਦਾ ਕੰਮ ਪ੍ਰਭਾਵਿਤ ਹੁੰਦਾ ਸੀ। ਇਸ ਦੌਰਾਨ ਵਿਕਾਸ ਅਥਾਰਟੀਆਂ ਵਿੱਚ ਮਾਲੀਆ, ਉਦਯੋਗ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਹੋਰ ਵਿਭਾਗਾਂ ਨੂੰ ਸ਼ਾਮਲ ਕਰਨ ਦਾ ਵੀ ਫ਼ੈਸਲਾ ਲਿਆ ਗਿਆ।

ਨਵੇਂ ਭਰਤੀ ਹੋਏ ਨੌਜਵਾਨਾਂ ਨੇ ਆਪਣੀ ਕਿਸਮਤ ਬਦਲਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ
ਚੰਡੀਗੜ੍ਹ, 21 ਜੂਨ:

ਨਵੇਂ ਭਰਤੀ ਹੋਏ ਨੌਜਵਾਨਾਂ ਨੇ ਯੋਗਤਾ ਦੇ ਆਧਾਰ 'ਤੇ ਨੌਕਰੀਆਂ ਪ੍ਰਦਾਨ ਕਰ ਕੇ ਉਨ੍ਹਾਂ ਦੀ ਕਿਸਮਤ ਬਦਲਣ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ।

ਪਟਿਆਲਾ ਤੋਂ ਨਵ-ਨਿਯੁਕਤ ਸਹਾਇਕ ਪ੍ਰੋਫੈਸਰ ਡਾ. ਜਸਵਿੰਦਰ ਨੇ ਨਿਰਪੱਖ ਅਤੇ ਪਾਰਦਰਸ਼ੀ ਭਰਤੀ ਪ੍ਰਕਿਰਿਆ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਉਸ ਨੇ ਕਿਹਾ ਕਿ ਇਹ ਉਸ ਦੇ ਅਤੇ ਉਸ ਦੇ ਪਰਿਵਾਰ ਲਈ ਇੱਕ ਸੁਪਨਾ ਸੀ।

ਸੁਨਾਮ ਤੋਂ ਮਨਪ੍ਰੀਤ ਕੌਰ ਨੇ ਦੱਸਿਆ ਕਿ ਉਸ ਨੇ ਸਰਕਾਰੀ ਨੌਕਰੀ ਦੀ ਆਸ ਲਗਪਗ ਖ਼ਤਮ ਕਰ ਦਿੱਤੀ ਸੀ ਅਤੇ ਵਿਦੇਸ਼ ਜਾਣ ਲਈ ਆਈਲੈਟਸ ਦੀ ਪ੍ਰੀਖਿਆ ਵੀ ਦਿੱਤੀ ਸੀ। ਹਾਲਾਂਕਿ ਸੂਬਾ ਸਰਕਾਰ ਵੱਲੋਂ ਦਿੱਤੇ ਮੌਕੇ ਨੇ ਉਸ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਯੋਗ ਬਣਾਇਆ। ਉਸ ਨੇ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਧਾਰ ਕਲਾਂ, ਪਠਾਨਕੋਟ ਦੇ ਕੁਨਾਲ ਠਾਕੁਰ ਨੇ ਭਰਤੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਦੱਸਦਿਆਂ ਇਸ ਦੀ ਸ਼ਲਾਘਾ ਕੀਤੀ। ਉਸ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਸਾਹਮਣੇ ਦੇਖਣਾ ਮਾਣ ਵਾਲੀ ਗੱਲ ਹੈ। ਉਸ ਨੇ ਕਿਹਾ ਕਿ ਮੁੱਖ ਮੰਤਰੀ ਨੇ ਉਨ੍ਹਾਂ ਦੀ ਜ਼ਿੰਦਗੀ ਨੂੰ ਸੱਚਮੁੱਚ ਬਦਲ ਦਿੱਤਾ ਹੈ।

ਇੱਕ ਹੋਰ ਨਵ-ਨਿਯੁਕਤ ਸਹਾਇਕ ਜ਼ਿਲ੍ਹਾ ਅਟਾਰਨੀ ਨੇ ਵੀ ਪਾਰਦਰਸ਼ੀ ਭਰਤੀ ਪ੍ਰਕਿਰਿਆ ਦੀ ਸ਼ਲਾਘਾ ਕੀਤੀ ਅਤੇ ਸੂਬੇ ਦੀ ਸੇਵਾ ਕਰਨ ਦਾ ਮੌਕਾ ਮਿਲਣ 'ਤੇ ਮਾਣ ਪ੍ਰਗਟ ਕੀਤਾ।

ਇੱਕ ਉਮੀਦਵਾਰ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਨੌਕਰੀ ਦਾ ਤੀਜਾ ਮੌਕਾ ਹੈ। ਉਸ ਨੇ ਕਿਹਾ ਕਿ ਹੁਣ ਉਸ ਨੂੰ ਸਬ ਸਟੇਸ਼ਨ ਵਿੱਚ ਜੂਨੀਅਰ ਇੰਜਨੀਅਰ (ਜੇ.ਈ.) ਵਜੋਂ ਨਿਯੁਕਤ ਕੀਤਾ ਗਿਆ ਹੈ, ਜਿਸ ਦਾ ਸਿਹਰਾ ਸੂਬਾ ਸਰਕਾਰ ਦੇ ਸਿਰ ਬੱਝਦਾ ਹੈ।

ਜਲੰਧਰ ਤੋਂ ਆਏ ਇਕ ਉਮੀਦਵਾਰ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਹ ਇੱਕ ਫੌਜੀ ਦਾ ਪੁੱਤਰ ਹੈ ਅਤੇ ਉਸ ਦੇ ਪਿਤਾ ਨੂੰ ਹਾਲ ਹੀ ਵਿੱਚ ਦਿਲ ਦਾ ਦੌਰਾ ਪਿਆ ਸੀ ਅਤੇ ਉਹ ਹਸਪਤਾਲ ਵਿੱਚ ਦਾਖ਼ਲ ਹਨ। ਉਸ ਨੇ ਕਿਹਾ ਕਿ ਉਸ ਦੇ ਪਿਤਾ ਠੀਕ ਹੋਣੇ ਸ਼ੁਰੂ ਹੋ ਗਏ ਹਨ ਅਤੇ ਉਸ ਨੇ ਇਸ ਨਿਯੁਕਤੀ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਬਠਿੰਡਾ ਦੇ ਕੌਸ਼ਲ ਸ਼ਰਮਾ ਨੇ ਪੁਸ਼ਟੀ ਕੀਤੀ ਕਿ ਪੂਰੀ ਭਰਤੀ ਪ੍ਰਕਿਰਿਆ ਸੱਚਮੁੱਚ ਪਾਰਦਰਸ਼ੀ ਸੀ। ਉਸ ਨੇ 54,000 ਤੋਂ ਵੱਧ ਨੌਜਵਾਨਾਂ ਨੂੰ ਸੂਬੇ ਦੇ ਵਿਕਾਸ ਦਾ ਅਨਿੱਖੜਵਾਂ ਅੰਗ ਬਣਾਉਣ ਲਈ ਨੌਕਰੀਆਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ।

ਪੀ.ਐਸ.ਪੀ.ਸੀ.ਐਲ. ਵਿੱਚ ਜੇ.ਈ. ਵਜੋਂ ਚੁਣੇ ਗਏ ਅਬੋਹਰ ਤੋਂ ਇੱਕ ਹੋਰ ਉਮੀਦਵਾਰ ਨੇ ਇਸ ਨੂੰ ਆਪਣੀ ਜ਼ਿੰਦਗੀ ਦਾ ਸੁਨਹਿਰੀ ਪਲ ਦੱਸਿਆ। ਉਸ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਨੌਕਰੀ ਨਿਰੋਲ ਮੈਰਿਟ ਦੇ ਆਧਾਰ 'ਤੇ ਮਿਲੀ ਅਤੇ ਮੁੱਖ ਮੰਤਰੀ ਦੀ ਅਗਵਾਈ ਵਾਲੀ ਸਰਕਾਰ ਨੇ ਹਜ਼ਾਰਾਂ ਲੋਕਾਂ ਨੂੰ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਦੇ ਕੇ ਉਨ੍ਹਾਂ ਦੀ ਜ਼ਿੰਦਗੀ ਬਦਲੀ ਹੈ।

ਸੂਬੇ ਲਈ ਇਤਿਹਾਸਕ ਪਲ: ਮੁੱਖ ਮੰਤਰੀ ਵੱਲੋਂ 54,422 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਮੁਕੰਮਲ
ਚੰਡੀਗੜ੍ਹ, 21 ਜੂਨ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੀ ਆਪਣੀ ਪਹਿਲਕਦਮੀ ਜਾਰੀ ਰੱਖਦਿਆਂ ਅੱਜ ਤੱਕ ਕੁੱਲ 54,422 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਦੀ ਪ੍ਰਕਿਰਿਆ ਨੂੰ ਮੁਕੰਮਲ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਅੱਜ ਇੱਥੇ 281 ਨਵੇਂ ਚੁਣੇ ਗਏ ਨੌਜਵਾਨਾਂ ਨੂੰ ਨੌਕਰੀ ਪੱਤਰ ਵੰਡਣ ਲਈ ਖੜ੍ਹੇ ਹਨ, ਜੋ ਕਿ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ।

ਨਿਯੁਕਤੀ ਪੱਤਰ ਵੰਡਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਭ੍ਰਿਸ਼ਟ ਅਤੇ ਪਿਛਾਂਹਖਿੱਚੂ ਨੀਤੀਆਂ ਨੇ ਸੂਬੇ ਦੇ ਨੌਜਵਾਨਾਂ ਦਾ ਭਵਿੱਖ ਖ਼ਤਰੇ ਵਿੱਚ ਪਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਨੌਜਵਾਨਾਂ ਨੂੰ ਨੌਕਰੀਆਂ ਦੇਰ ਨਾਲ ਮਿਲੀਆਂ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਰੋਜ਼ਗਾਰ ਦੇਣ ਵਿੱਚ ਕੋਈ ਦਿਲਚਸਪੀ ਨਹੀਂ ਦਿਖਾਈ, ਜਿਸ ਨਾਲ ਪੰਜਾਬ ਦੇ ਲੋਕਾਂ ਨਾਲ ਵਿਸ਼ਵਾਸਘਾਤ ਹੋਇਆ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਭਾਵੇਂ ਇਨ੍ਹਾਂ ਸਿਆਸੀ ਆਗੂਆਂ ਦੇ ਆਪਣੇ ਪਰਿਵਾਰ ਵਧੀਆ ਢੰਗ ਨਾਲ ਜੀਵਨ ਬਤੀਤ ਕਰ ਰਹੇ ਹਨ, ਪਰ ਉਨ੍ਹਾਂ ਨੇ ਆਮ ਨੌਜਵਾਨਾਂ ਦੇ ਕਰੀਅਰ ਨੂੰ ਨੁਕਸਾਨ ਪਹੁੰਚਾਉਣ ਵਿੱਚ ਕੋਈ ਕਸਰ ਨਹੀਂ ਛੱਡੀ।

ਮੁੱਖ ਮੰਤਰੀ ਨੇ ਦੱਸਿਆ ਕਿ ਇਸ ਦੇ ਉਲਟ ਮੌਜੂਦਾ ਸੂਬਾ ਸਰਕਾਰ ਨੇ ਪਹਿਲੀ ਅਪ੍ਰੈਲ, 2022 ਤੋਂ ਵੱਖ-ਵੱਖ ਵਿਭਾਗਾਂ ਵਿੱਚ 54,141 ਉਮੀਦਵਾਰਾਂ ਦੀ ਭਰਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਬੈਚ ਦੇ ਨਾਲ ਇਹ ਅੰਕੜਾ ਹੁਣ 54,422 ਤੱਕ ਪਹੁੰਚ ਗਿਆ ਹੈ। ਸਾਲ ਦੇ ਸਭ ਤੋਂ ਲੰਬੇ ਦਿਨ ਵਜੋਂ ਅੱਜ ਦੇ ਦਿਨ ਦੀ ਮਹੱਤਤਾ ਸਦਕਾ ਅਤੇ ਨਵ-ਨਿਯੁਕਤ ਉਮੀਦਵਾਰਾਂ ਲਈ ਇਸ ਨੂੰ ਇੱਕ ਇਤਿਹਾਸਕ ਦਿਨ ਦੱਸਦਿਆਂ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਉਮੀਦਵਾਰਾਂ ਨੇ ਇਹ ਨੌਕਰੀਆਂ ਸਖ਼ਤ ਮਿਹਨਤ ਨਾਲ ਪ੍ਰਾਪਤ ਕੀਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਉਮੀਦਵਾਰਾਂ ਲਈ ਨੌਕਰੀ ਦਾ ਆਖ਼ਰੀ ਮੌਕਾ ਨਹੀਂ ਹੈ ਕਿਉਂਕਿ ਸਰਕਾਰ ਹੋਰ ਬਹੁਤ ਸਾਰੀਆਂ ਸਰਕਾਰੀ ਨੌਕਰੀਆਂ ਦੀ ਪੇਸ਼ਕਸ਼ ਕਰਨ ਦੀ ਤਿਆਰੀ ਕਰ ਰਹੀ ਹੈ।

ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ ਆਗੂਆਂ 'ਤੇ ਨਿੱਜੀ ਲਾਭ ਲਈ ਮਿਲੀਭੁਗਤ ਕਰਨ ਅਤੇ ਜਨਤਕ ਤੌਰ 'ਤੇ ਇੱਕ ਦੂਜੇ ਦਾ ਵਿਰੋਧ ਕਰਨ ਦਾ ਦਿਖਾਵਾ ਕਰਨ ਦਾ ਦੋਸ਼ ਲਗਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਜਨਤਕ ਸਟੇਜਾਂ ਤੋਂ ਇੱਕ ਦੂਜੇ ਵਿਰੁੱਧ ਜ਼ਹਿਰ ਉਗਲਦੇ ਹਨ ਪਰ ਨਿੱਜੀ ਸਮਾਗਮਾਂ ਵਿੱਚ ਇੱਕ ਦੂਜੇ ਨੂੰ ਜੱਫੀਆਂ ਪਾਉਂਦੇ ਹਨ, ਜਿਸ ਤੋਂ ਉਨ੍ਹਾਂ ਦੇ ਪਖੰਡਾਂ ਦਾ ਪਰਦਾਫਾਸ਼ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲੋਕ ਸਿਆਸੀ ਮਤਭੇਦਾਂ ਕਾਰਨ ਇੱਕ ਦੂਜੇ ਨਾਲ ਲੜਦੇ ਰਹਿੰਦੇ ਹਨ, ਜਦੋਂ ਕਿ ਸਿਆਸੀ ਆਗੂ ਇੱਕ ਦੂਜੇ ਦੇ ਨਿੱਜੀ ਜਸ਼ਨਾਂ ਵਿੱਚ ਸ਼ਾਮਲ ਹੁੰਦੇ ਹਨ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਸਾਰੀਆਂ ਭਰਤੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਕੀਤੀਆਂ ਗਈਆਂ ਹਨ, ਜਿਸ ਵਿੱਚ ਉਮੀਦਵਾਰਾਂ ਨੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਮੁੱਖ ਏਜੰਡਾ ਨੌਜਵਾਨਾਂ ਨੂੰ ਸ਼ਾਸਨ ਵਿੱਚ ਸ਼ਾਮਲ ਕਰਕੇ ਉਨ੍ਹਾਂ ਨੂੰ ਸਸ਼ਕਤ ਬਣਾਉਣਾ ਹੈ, ਇਸ ਤਰ੍ਹਾਂ ਉਹ ਸੂਬੇ ਅਤੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਦੇ ਯੋਗ ਹੋ ਜਾਣਗੇ। ਭਗਵੰਤ ਸਿੰਘ ਮਾਨ ਨੇ ਨਵੇਂ ਉਮੀਦਵਾਰਾਂ ਨੂੰ ਮਿਸ਼ਨਰੀ ਜੋਸ਼ ਨਾਲ ਲੋਕਾਂ ਦੀ ਸੇਵਾ ਕਰਨ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਸਰਕਾਰ ਦਾ ਅਨਿੱਖੜਵਾਂ ਅੰਗ ਦੱਸਿਆ।

ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਨਵ-ਨਿਯੁਕਤ ਉਮੀਦਵਾਰ ਆਪਣੇ ਅਹੁਦਿਆਂ ਦੀ ਵਰਤੋਂ ਗਰੀਬਾਂ ਦੀ ਮਦਦ ਕਰਨ ਅਤੇ ਜਨਤਕ ਭਲਾਈ ਵਿੱਚ ਯੋਗਦਾਨ ਪਾਉਣ ਲਈ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡੇ ਦਾ ਰਨਵੇਅ ਜਹਾਜ਼ ਦੀ ਉਡਾਣ ਭਰਨ ਵਿੱਚ ਸਹਾਈ ਹੁੰਦਾ ਹੈ, ਇਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਯੋਗ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡ ਕੇ ਉਨ੍ਹਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਮਦਦ ਕਰ ਰਹੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਆਪਣੀ ਪਛਾਣ ਬਣਾਉਣ ਅਤੇ ਸਮਾਜ ਵਿੱਚ ਆਪਣੀ ਛਾਪ ਛੱਡਣ ਲਈ ਯਤਨ ਕਰਨ ਲਈ ਉਤਸ਼ਾਹਿਤ ਕੀਤਾ।

ਮੁੱਖ ਮੰਤਰੀ ਨੇ ਉਮੀਦਵਾਰਾਂ ਨੂੰ ਜ਼ਮੀਨ ਨਾਲ ਜੁੜੇ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਹੀ ਸਫ਼ਲਤਾ ਦੀ ਅਸਲ ਕੁੰਜੀ ਹੈ। ਉਨ੍ਹਾਂ ਨੇ ਉਮੀਦਵਾਰਾਂ ਨੂੰ ਪੰਜਾਬ ਵਿੱਚ ਰਹਿਣ ਅਤੇ ਰਾਜ ਦੁਆਰਾ ਪੇਸ਼ ਕੀਤੇ ਜਾਣ ਵਾਲੇ ਵਿਆਪਕ ਮੌਕਿਆਂ ਦੀ ਪੜਚੋਲ ਕਰਨ ਦੀ ਅਪੀਲ ਕੀਤੀ। ਯੁਵਾ ਸਸ਼ਕਤੀਕਰਨ ਲਈ ਇੱਕ ਵੱਡੇ ਯਤਨ ਵਜੋਂ ਭਗਵੰਤ ਸਿੰਘ ਮਾਨ ਨੇ ਪੰਜਾਬ ਭਰ ਵਿੱਚ ਯੂ.ਪੀ.ਐਸ.ਸੀ. ਕੋਚਿੰਗ ਸੈਂਟਰਾਂ ਦੀ ਸਥਾਪਨਾ ਦਾ ਐਲਾਨ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕੇਂਦਰਾਂ ਵਿੱਚ ਲਾਇਬ੍ਰੇਰੀਆਂ, ਹੋਸਟਲ ਅਤੇ ਹੋਰ ਜ਼ਰੂਰੀ ਸਹੂਲਤਾਂ ਹੋਣਗੀਆਂ ਤਾਂ ਜੋ ਕੌਮੀ ਪੱਧਰ ਦੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮਿਆਰੀ ਸਿਖਲਾਈ ਪ੍ਰਦਾਨ ਕੀਤੀ ਜਾ ਸਕੇ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲਕਦਮੀਆਂ ਇਹ ਯਕੀਨੀ ਬਣਾਉਣਗੀਆਂ ਕਿ ਪੰਜਾਬ ਦੇ ਨੌਜਵਾਨ ਕੌਮੀ ਪੱਧਰ 'ਤੇ ਸਫਲਤਾ ਪ੍ਰਾਪਤ ਕਰਨ ਲਈ ਚੰਗੀ ਤਰ੍ਹਾਂ ਤਿਆਰ ਹਨ। ਉਨ੍ਹਾਂ ਨੇ ਸੱਤਾ ਵਿੱਚ ਆਉਣ ਵਾਲੀਆਂ ਸਿਆਸੀ ਪਾਰਟੀਆਂ ਦੀ ਹਰ ਪੰਜ ਸਾਲਾਂ ਬਾਅਦ ਸੂਬੇ ਨੂੰ ਲੁੱਟਣ ਲਈ ‘ਉਤਰ ਕਾਟੋ, ਮੈਂ ਚੜ੍ਹਾਂ’ ਦੀ ਰਣਨੀਤੀ ਤਿਆਰ ਕਰਨ ਲਈ ਉਨ੍ਹਾਂ ਦੀ ਆਲੋਚਨਾ ਵੀ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਹੁਣ ਉਨ੍ਹਾਂ ਦੀ ਸਰਕਾਰ ਨੂੰ ਸੇਵਾ ਕਰਨ ਲਈ ਚੁਣਿਆ ਹੈ ਅਤੇ ਉਹ ਜਨਤਕ ਉਮੀਦਾਂ 'ਤੇ ਖਰ੍ਹਾ ਉਤਰਨ ਲਈ ਸਖ਼ਤ ਮਿਹਨਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਰੋਧੀ ਧਿਰ ਦੇ ਨੇਤਾ ਉਨ੍ਹਾਂ ਦੀ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਈਰਖਾ ਕਰਕੇ ਰੋਜ਼ਾਨਾ ਉਨ੍ਹਾਂ ਦੀ ਆਲੋਚਨਾ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ ਕਿ ਹਰੇਕ ਕਰਮਚਾਰੀ ਨੂੰ ਸਨਮਾਨਜਨਕ ਤਨਖ਼ਾਹ ਮਿਲੇ, ਜਿਸ ਨਾਲ ਉਹ ਸਨਮਾਨ ਨਾਲ ਆਪਣਾ ਜੀਵਨ ਬਤੀਤ ਕਰ ਸਕਣ।

ਮੁੱਖ ਮੰਤਰੀ ਨੇ ਦੁੱਖ ਪ੍ਰਗਟਾਇਆ ਕਿ ਪਹਿਲਾਂ ਕੁਝ ਅਧਿਆਪਕਾਂ ਨੇ 6,000 ਰੁਪਏ ਤੋਂ ਵੀ ਘੱਟ ਤਨਖ਼ਾਹ ‘ਤੇ ਨੌਕਰੀ ਕੀਤੀ ਸੀ, ਜੋ ਕਿ ਮਨਰੇਗਾ ਸਕੀਮ ਅਧੀਨ ਦਿੱਤੀ ਜਾਂਦੀ ਰਕਮ ਤੋਂ ਵੀ ਘੱਟ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਰਕਾਰੀ ਕਰਮਚਾਰੀਆਂ ਨੂੰ ਢੁਕਵਾਂ ਮੁਆਵਜ਼ਾ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਜੋ ਉਹ ਆਪਣੇ ਪਰਿਵਾਰਾਂ ਦਾ ਸਹੀ ਢੰਗ ਨਾਲ ਪਾਲਣ-ਪੋਸ਼ਣ ਕਰ ਸਕਣ। ਪਿਛਲੀਆਂ ਸਰਕਾਰਾਂ ਦੇ ਉਲਟ ਜੋ ਅਕਸਰ ਖ਼ਾਲੀ ਖ਼ਜ਼ਾਨੇ ਦੀਆਂ ਸ਼ਿਕਾਇਤਾਂ ਕਰਦੀਆਂ ਸਨ, ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾਈ ਪ੍ਰਸ਼ਾਸਨ ਆਰਥਿਕ ਵਿਕਾਸ ਅਤੇ ਜਨਤਕ ਭਲਾਈ ਨੂੰ ਅੱਗੇ ਵਧਾਉਣ ਲਈ ਜਨਤਕ ਫੰਡਾਂ ਦੀ ਵਰਤੋਂ ਕਰ ਰਿਹਾ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਅਸੀਂ ਜਾਂ ਸਾਡੇ ਕਿਸੇ ਵੀ ਮੰਤਰੀ ਨੇ ਕਦੇ ਇਹ ਦਾਅਵਾ ਨਹੀਂ ਕੀਤਾ ਕਿ ਖਜ਼ਾਨਾ ਖਾਲੀ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਸੂਬੇ ਦੇ ਵਿਕਾਸ ਲਈ ਇੱਕ-ਇੱਕ ਪੈਸਾ ਵਰਤਿਆ ਜਾ ਰਿਹਾ ਹੈ। ਅੰਤ ਵਿੱਚ ਉਨ੍ਹਾਂ ਕਿਹਾ ਕਿ ਸਾਬਕਾ ਵਿੱਤ ਮੰਤਰੀ ਜਿਸ ਤਰ੍ਹਾਂ ਦੀ ਬਿਆਨਬਾਜ਼ੀ ਦੁਹਰਾਉਂਦੇ ਰਹਿੰਦੇ ਸਨ, ਉਸ ਨਾਲ ਸੂਬੇ ਦੇ ਵਿਕਾਸ ਵਿੱਚ ਕਾਫ਼ੀ ਔਕੜਾਂ ਪੇਸ਼ ਆਈਆਂ।