compensation - Nirpakh Post

ਪੰਜਾਬ ਆਪਣੀ ਲੁੱਟ ਹੋਣ ਦੇ ਬਦਲੇ ਕਿਸੇ ਤਰ੍ਹਾਂ ਦੀ ਅਦਾਇਗੀ ਨਹੀਂ ਕਰੇਗਾ-ਭਾਖੜਾ ਡੈਮ ’ਤੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ ਮੁੱਖ ਮੰਤਰੀ
ਸੰਗਰੂਰ, 22 ਮਈ:

ਪੰਜਾਬ ਨੂੰ ਉਜਾੜਨ ਦੇ ਰਾਹ ਪਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਕੋਝੀਆਂ ਸਾਜ਼ਿਸ਼ਾਂ ਦੀ ਸਖ਼ਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਾਖੜਾ ਡੈਮ ’ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ ਅਤੇ ਕੇਂਦਰੀ ਬਲਾਂ ਦੀ ਤਾਇਨਾਤੀ ਦੇ ਖਰਚੇ ਵਜੋਂ ਸੂਬਾ ਧੇਲਾ ਵੀ ਨਹੀਂ ਦੇਵੇਗਾ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਕ ਗੱਲ ਪੱਲੇ ਬੰਨ੍ਹ ਲੈਣੀ ਚਾਹੀਦੀ ਹੈ ਕਿ ਨਾ ਤਾਂ ਸਾਡੇ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਬੂੰਦ ਵਾਧੂ ਪਾਣੀ ਹੈ ਅਤੇ ਨਾ ਹੀ ਧੱਕੇ ਨਾਲ ਤਾਇਨਾਤ ਕੀਤੀ ਜਾ ਰਹੀ ਸੀ.ਆਈ.ਐਸ.ਐਫ. ਲਈ ਕੇਂਦਰ ਗ੍ਰਹਿ ਮੰਤਰਾਲੇ ਨੂੰ ਦੇਣ ਲਈ ਕੋਈ ਪੈਸਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਹ ਰਕਮ ਕਦੇ ਵੀ ਅਦਾ ਨਹੀਂ ਕਰੇਗੀ ਕਿਉਂਕਿ ਕੇਂਦਰ ਸਰਕਾਰ ਡੈਮ 'ਤੇ ਕੇਂਦਰੀ ਬਲਾਂ ਨੂੰ ਤਾਇਨਾਤ ਕਰਕੇ ਸੂਬੇ ਦੇ ਪਾਣੀ ਨੂੰ ਚੋਰੀ ਕਰਨ ਦਾ ਨੀਅਤ ਨਾਲ ਇਹ ਘਟੀਆ ਚਾਲ ਖੇਡ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਅਨਾਜ ਅਤੇ ਹੋਰ ਵਸਤਾਂ ਲਈ ਤਾਂ ਪੰਜਾਬ ਦੀ ਲੋੜ ਹੈ ਪਰ ਦੂਜੇ ਪਾਸੇ ਉਹ ਇਸ ਘਿਨਾਉਣੀ ਕਾਰਵਾਈ ਰਾਹੀਂ ਸੂਬੇ ਦੇ ਪਾਣੀਆਂ ਨੂੰ ਖੋਹਣ ਦੀ ਕੋਸ਼ਿਸ਼ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਪ੍ਰਤੀ ਉਸ ਦੇ ਵੱਡੇ ਯੋਗਦਾਨ ਲਈ ਕੋਈ ਵਿਸ਼ੇਸ਼ ਪੈਕੇਜ ਦੇਣ ਦੀ ਬਜਾਏ ਭਾਜਪਾ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਆਉਂਦੇ ਸ਼ਨੀਵਾਰ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਦੇ ਸਾਹਮਣੇ ਇਸ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਅਜਿਹੀਆਂ ਘਟੀਆ ਚਾਲਾਂ ਦਾ ਸਹਾਰਾ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸੂਬੇ ਦੇ ਸਖ਼ਤ ਵਿਰੁੱਧ ਹੈ ਕਿਉਂਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਕਦੇ ਵੋਟ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਇਹ ਬੜੀ ਹੈਰਾਨੀ ਵਾਲੀ ਗੱਲ ਹੈ ਕਿ ਭਾਵੇਂ ਪੰਜਾਬ ਭਾਰਤੀ ਫੌਜ ਵਿੱਚ ਦੇਸ਼ ਸੇਵਾ ਕਰਨ ਦੇ ਨਾਲ-ਨਾਲ ਕੌਮੀ ਅਨਾਜ ਪੂਲ ਵਿੱਚ ਵੱਡਾ ਯੋਗਦਾਨ ਪਾਉਣ ਵਿੱਚ ਦੇਸ਼ ਦੀ ਅਗਵਾਈ ਕਰਦਾ ਹੈ ਪਰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਹਮੇਸ਼ਾ ਸੂਬੇ ਨੂੰ ਨਜ਼ਰਅੰਦਾਜ਼ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਵਿਰੋਧੀ ਸੋਚ ਦੀ ਧਾਰਨੀ ਹੋ ਚੁੱਕੀ ਹੈ, ਜਿਸ ਕਾਰਨ ਉਹ ਸੂਬੇ ਨੂੰ ਬਰਬਾਦ ਕਰਨ 'ਤੇ ਤੁਲੀ ਹੋਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦਾ ਵੱਸ ਚੱਲੇ ਤਾਂ ਉਹ ਰਾਸ਼ਟਰੀ ਗੀਤ ਵਿੱਚੋਂ ਪੰਜਾਬ ਦਾ ਨਾਮ ਵੀ ਹਟਾ ਦੇਣਗੇ। ਉਨ੍ਹਾਂ ਕਿਹਾ ਕਿ ਭਾਜਪਾਈ ਬਣੇ ਪੰਜਾਬ ਦੇ ‘ਕਾਂਗਰਸੀ ਆਗੂਆਂ’ ਨੂੰ ਇਸ ਮੁੱਦੇ 'ਤੇ ਚੁੱਪ ਨਹੀਂ ਰਹਿਣਾ ਚਾਹੀਦਾ ਅਤੇ ਭਗਵਾਂ ਪਾਰਟੀ ਦੀ ਇਸ ਪੰਜਾਬ ਵਿਰੋਧੀ ਸੋਚ 'ਤੇ ਉਨ੍ਹਾਂ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਸੰਘੀ ਢਾਂਚੇ ਜਾਂ ਸੰਵਿਧਾਨ ਦਾ ਸਤਿਕਾਰ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਬਦਕਿਸਮਤੀ ਦੀ ਗੱਲ ਹੈ ਕਿ ਕੇਂਦਰ ਨੇ ਹਰੇਕ ਸੰਵਿਧਾਨਕ ਸੰਸਥਾ ਨੂੰ ਕਮਜ਼ੋਰ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਮਹੂਰੀ ਤੌਰ 'ਤੇ ਚੁਣੀਆਂ ਗਈਆਂ ਸਰਕਾਰਾਂ ਦੇ ਕੰਮਕਾਜ ਨੂੰ ਰੋਕਣ ਲਈ ਰਾਜਪਾਲਾਂ ਨੂੰ ਵਰਤਿਆ ਜਾ ਰਿਹਾ ਹੈ, ਜੋ ਕਿ ਲੋਕਤੰਤਰ ਲਈ ਗੰਭੀਰ ਖ਼ਤਰਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਗਵਾਂ ਪਾਰਟੀ ਦੇ ਅਜਿਹੇ ਦਮਨਕਾਰੀ ਅਤੇ ਤਾਨਾਸ਼ਾਹੀ ਕਦਮਾਂ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ ਤਾਂ ਜੋ ਸੂਬੇ ਦੇ ਹਿੱਤਾਂ ਦੀ ਹਰ ਤਰ੍ਹਾਂ ਨਾਲ ਰਾਖੀ ਕੀਤੀ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਕੇਂਦਰ ਦੇ ਹੱਥਾਂ ਦੀ ਕਠਪੁਤਲੀ ਹੈ, ਜੋ ਸੂਬੇ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਵਿੱਚ ਕੋਈ ਕਸਰ ਨਹੀਂ ਛੱਡਦਾ ਅਤੇ ਗ੍ਰਹਿ ਮੰਤਰਾਲੇ ਦਾ ਨਵਾਂ ਪ੍ਰਬੰਧ ਵੀ ਏਸੇ ਸਾਜ਼ਿਸ਼ ਦਾ ਹੀ ਹਿੱਸਾ ਹੈ। ਉਨ੍ਹਾਂ ਨੇ ਵਿਸਥਾਰ ਵਿੱਚ ਦੱਸਿਆ ਕਿ ਭਾਖੜਾ ਡੈਮ 'ਤੇ ਸੀ.ਆਈ.ਐਸ.ਐਫ. ਦੇ 296 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਜਾਣਗੇ ਜਿਸ 'ਤੇ ਸੂਬੇ ਨੂੰ 8.58 ਕਰੋੜ ਰੁਪਏ ਦਾ ਖਰਚਾ ਦੇਣਾ ਪਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਪੰਜਾਬ ਪੁਲਿਸ ਪਹਿਲਾਂ ਹੀ ਡੈਮ ਦੀ ਸੁਰੱਖਿਆ ਨੂੰ ਮੁਫਤ ਵਿੱਚ ਯਕੀਨੀ ਬਣਾ ਰਹੀ ਹੈ ਤਾਂ ਅਸੀਂ ਇਹ ਪੈਸਾ ਬੀ.ਬੀ.ਐਮ.ਬੀ. ਨੂੰ ਕਿਉਂ ਦੇਈਏ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਕਿਉਂਕਿ ਇਹ ਕਦਮ ਬੀ.ਬੀ.ਐਮ.ਬੀ. ਅਤੇ ਭਾਜਪਾ ਵੱਲੋਂ ਸੀ.ਆਈ.ਐਸ.ਐਫ. ਤਾਇਨਾਤ ਕਰਕੇ ਸੂਬੇ ਦੇ ਪਾਣੀਆਂ ‘ਤੇ ਡਾਕਾ ਮਾਰਨ ਦਾ ਨਾਪਾਕ ਮਨਸੂਬਾ ਹੈ। ਉਨ੍ਹਾਂ ਕਿਹਾ ਕਿ ਖੁਦ ਨੂੰ ਪਾਣੀਆਂ ਦੇ ਰਾਖੇ ਦੱਸਣ ਵਾਲੇ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਮਨਪ੍ਰੀਤ ਸਿੰਘ ਬਾਦਲ, ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵਰਗੇ ਭਾਜਪਾਈ ਬਣੇ ‘ਕਾਂਗਰਸੀ ਆਗੂਆਂ’ ਨੂੰ ਇਸ ਬਾਰੇ ਆਪਣਾ ਰੁਖ਼ ਸਪੱਸ਼ਟ ਕਰਨਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਫ ਸ਼ਬਦਾਂ ਵਿੱਚ ਕਿਹਾ ਕਿ ਇਹ ਭਾਜਪਾ ਅਤੇ ਬੀ.ਬੀ.ਐਮ.ਬੀ. ਵੱਲੋਂ ਪਾਣੀਆਂ ਉੱਤੇ ਪੰਜਾਬ ਦੇ ਹਿੱਸੇ ਨੂੰ ਘਟਾਉਣ ਦੀ ਸੌੜੀ ਚਾਲ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸੂਬੇ ਦੀ ਕਰਜ਼ਾ ਹੱਦ ਘਟਾ ਦਿੱਤੀ ਹੈ, ਆਰ.ਡੀ.ਐਫ. ਦੇ ਫੰਡ ਰੋਕੇ ਹੋਏ ਹਨ ਅਤੇ ਹੁਣ ਇਕ ਹੋਰ ਪੰਜਾਬ ਵਿਰੋਧੀ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੀ.ਆਈ.ਐਸ.ਐਫ. ਦੀ ਤਾਇਨਾਤੀ ਤਰਕਹੀਣ ਅਤੇ ਮਨਮਾਨੀ ਵਾਲਾ ਕਦਮ ਹੈ ਕਿਉਂਕਿ ਇਸ ਨਾਲ ਸਰਕਾਰੀ ਖਜ਼ਾਨੇ 'ਤੇ ਵਾਧੂ ਬੋਝ ਪਵੇਗਾ। ਪੰਜਾਬ ਦੇ ਫੰਡਾਂ ਨੂੰ ਰੋਕਣ ਲਈ ਕੇਂਦਰ 'ਤੇ ਵਰ੍ਹਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਗੈਰ-ਭਾਜਪਾ ਵਾਲੇ ਸੂਬਿਆਂ ਨਾਲ ਪੱਖਪਾਤ ਅਤੇ ਵਿਤਕਰਾ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਰਲ, ਪੱਛਮੀ ਬੰਗਾਲ, ਤਾਮਿਲਨਾਡੂ ਅਤੇ ਪੰਜਾਬ ਵਰਗੇ ਸੂਬਿਆਂ ਨੂੰ ਆਪਣੇ ਹੱਕੀ ਫੰਡ ਪ੍ਰਾਪਤ ਕਰਨ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣ ਲਈ ਮਜਬੂਰ ਹੋਣਾ ਪਿਆ ਹੈ।
ਬੀ.ਬੀ.ਐਮ.ਬੀ. ਨੂੰ ਚਿੱਟਾ ਹਾਥੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੌਜੂਦਾ ਰੂਪ ਵਿੱਚ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਅਸਵੀਕਾਰਨਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹੁਣ ਇਸ ਨੂੰ ਕਦੇ ਵੀ ਸਵੀਕਾਰ ਨਹੀਂ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀ.ਬੀ.ਐਮ.ਬੀ. ਨੇ ਭਾਜਪਾ ਦੇ ਦਬਾਅ ਹੇਠ ਕਾਹਲੀ ਨਾਲ ਮੀਟਿੰਗਾਂ ਬੁਲਾ ਕੇ ਆਪਣੇ ਹੀ ਸੰਵਿਧਾਨ ਦੀ ਉਲੰਘਣਾ ਕੀਤੀ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਲੋਕ ਭਾਜਪਾ ਸਰਕਾਰ ਅਤੇ ਬੀ.ਬੀ.ਐਮ.ਬੀ. ਵੱਲੋਂ ਸੂਬੇ ਦੇ ਪਾਣੀਆਂ ‘ਤੇ ਡਾਕਾ ਮਾਰਨ ਦੀ ਸ਼ਾਜਿਸ਼ ਵਿਰੁੱਧ ਉੱਠ ਖੜ੍ਹੇ ਹੋਏ ਹਨ, ਜਿਸ ਕਾਰਨ ਪਾਣੀ ਦੀ ਚੋਰੀ ਰੋਕੀ ਗਈ ਹੈ। ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਮੌਜੂਦਾ ਗੰਭੀਰ ਹਾਲਾਤਾਂ ਵਿੱਚ ਜਦੋਂ ਪਾਣੀ ਦਾ ਪੱਧਰ ਤੇਜ਼ੀ ਨਾਲ ਘੱਟ ਰਿਹਾ ਹੈ ਅਤੇ ਪਾਣੀ ਦੇ ਸਰੋਤ ਸੁੱਕ ਰਹੇ ਹਨ, ਇਸ ਲਈ ਪਾਣੀ ਦੇ ਹਰ ਸਮਝੌਤੇ ਦੀ ਹਰੇਕ 25 ਸਾਲਾਂ ਬਾਅਦ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰਿਆਣਾ ਦੇ ਕੋਟੇ ਮੁਤਾਬਕ ਪਾਣੀ ਦੀ ਅਲਾਟਮੈਂਟ ਕੱਲ੍ਹ ਤੋਂ ਸ਼ੁਰੂ ਕਰ ਦਿੱਤਾ ਗਈ ਹੈ ਪਰ ਅਲਾਟਮੈਂਟ ਤੋਂ ਵੱਧ ਪਾਣੀ ਦੀ ਇੱਕ ਵੀ ਬੂੰਦ ਨਹੀਂ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੋਣ ਕਰਕੇ ਅੱਤਵਾਦ ਅਤੇ ਨਸ਼ਿਆਂ ਵਿਰੁੱਧ ਲੜਾਈ ਲੜ ਰਿਹਾ ਹੈ ਪਰ ਬਦਕਿਸਮਤੀ ਨਾਲ ਸਾਨੂੰ ਇਸ ਲਈ ਭਾਰੀ ਫੀਸ ਅਦਾ ਕਰਨ ਲਈ ਕਿਹਾ ਜਾਂਦਾ ਹੈ। ਇਸ ਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਦੀਨਾਨਗਰ (ਪਠਾਨਕੋਟ) ਵਿੱਚ ਹੋਏ ਅੱਤਵਾਦੀ ਹਮਲੇ ਉਪਰੰਤ ਭਾਰਤ ਸਰਕਾਰ ਨੇ ਹਮਲੇ ਦੌਰਾਨ ਅਰਧ ਸੈਨਿਕ ਬਲ ਭੇਜਣ ਲਈ ਸੂਬੇ ਤੋਂ 7.5 ਕਰੋੜ ਰੁਪਏ ਦੀ ਮੰਗ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਅਤੇ ਤਰਕਹੀਣ ਹੈ ਕਿਉਂਕਿ ਜਿਸ ਸੂਬੇ ਦੇ ਸਭ ਤੋਂ ਵੱਧ ਜਵਾਨ ਹਥਿਆਰਬੰਦ ਸੈਨਾਵਾਂ ਵਿੱਚ ਦੇਸ਼ ਦੀ ਸੇਵਾ ਕਰਦੇ ਹੋਏ ਸ਼ਹੀਦ ਹੁੰਦੇ ਹਨ, ਉਸ ਨੂੰ ਇਹ ਫੀਸਾਂ ਅਦਾ ਕਰਨੀਆਂ ਪੈਂਦੀਆਂ ਹਨ।

ਵਾਅਦੇ ਮੁਤਾਬਕ 20 ਦਿਨ ਤੋਂ ਪਹਿਲਾਂ ਹੀ ਮੁਆਵਜ਼ਾ ਵੰਡਣ ਦਾ ਕੰਮ ਸ਼ੁਰੂ ਕੀਤਾ- ਮੁੱਖ ਮੰਤਰੀ
ਪੰਜਾਬ ਭਰ ਵਿੱਚ ਭਾਰੀ ਮੀਂਹ ਕਾਰਨ ਨੁਕਸਾਨ ਝੱਲਣ ਵਾਲੇ ਕਿਸਾਨਾਂ ਦੀ ਸੰਕਟ ਦੀ ਇਸ ਘੜੀ ਵਿਚ ਬਾਂਹ ਫੜਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਇਨ੍ਹਾਂ ਕਿਸਾਨਾਂ ਨੂੰ ਖੁਦ ਮੁਆਵਜਾ ਵੰਡਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਅਤੇ ਸੂਬਾ ਸਰਕਾਰ ਨੇ ਪਹਿਲੇ ਦਿਨ 40 ਕਰੋੜ ਰੁਪਏ ਦੀ ਮੁਆਵਜਾ ਰਾਸ਼ੀ ਵੰਡ ਕੇ ਸਾਰੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਅਮਲ ਸ਼ੁਰੂ ਕਰ ਦਿੱਤਾ ਹੈ।
ਅੱਜ ਇੱਥੇ ਲਗਾਤਾਰ ਮੀਂਹ ਕਾਰਨ ਹੋਏ ਫਸਲਾਂ ਅਤੇ ਘਰਾਂ ਨੁਕਸਾਨ ਲਈ ਮੁਆਵਜ਼ਾ ਵੰਡਣ ਦੀ ਮੁਹਿੰਮ ਦੀ ਸ਼ੁਰੂਆਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਫਾਜ਼ਿਲਕਾ ਜ਼ਿਲ੍ਹੇ ਦੇ 362 ਪਿੰਡਾਂ ਨੂੰ ਮੁਆਵਜ਼ੇ ਵਜੋਂ ਕੁੱਲ 12.94 ਕਰੋੜ ਰੁਪਏ ਵਿੱਚੋਂ 6 ਕਰੋੜ ਰੁਪਏ ਖੁਦ ਵੰਡੇ ਹਨ। ਭਗਵੰਤ ਮਾਨ ਨੇ ਕਿਹਾ, “ਅੱਜ ਦੇ ਦਿਨ ਨੂੰ ਖੁਸ਼ੀ ਵਾਲਾ ਦਿਨ ਨਹੀਂ ਆਖਿਆ ਜਾ ਸਕਦਾ ਕਿਉਂਕਿ ਮੈਂ ਕੁਦਰਤ ਦੇ ਕਹਿਰ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਇੱਥੇ ਆਇਆ ਹਾਂ। ਸੰਕਟ ਦੀ ਇਸ ਘੜੀ ਵਿੱਚ ਪ੍ਰਭਾਵਿਤ ਹੋਏ ਲੋਕਾਂ ਖਾਸ ਕਰਕੇ ਕਿਸਾਨਾਂ ਨੂੰ ਰਾਹਤ ਦੇਣ ਲਈ ਤੁਹਾਡੀ ਸਰਕਾਰ ਦ੍ਰਿੜ ਵਚਨਬੱਧ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਲਗਾਤਾਰ ਮੀਂਹ ਪੈਣ ਤੋਂ ਬਾਅਦ ਉਨ੍ਹਾਂ ਨੇ ਜ਼ਮੀਨੀ ਪੱਧਰ ‘ਤੇ ਹਾਲਾਤ ਦਾ ਜਾਇਜ਼ਾ ਲੈਣ ਲਈ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਸੀ। ਭਗਵੰਤ ਮਾਨ ਨੇ ਕਿਹਾ ਕਿ ਖਰਾਬ ਮੌਸਮ ਕਾਰਨ ਕਿਸਾਨਾਂ ਨੂੰ ਹੋਏ ਭਾਰੀ ਨੁਕਸਾਨ ਨੂੰ ਦੇਖ ਕੇ ਉਨ੍ਹਾਂ ਦਾ ਮਨ ਦੁਖੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਤੁਰੰਤ ਬਾਅਦ ਸੂਬਾ ਸਰਕਾਰ ਨੇ ਲੋਕਾਂ ਦੇ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਵਿਆਪਕ ਪੱਧਰ ਉਤੇ ਵਿਸ਼ੇਸ਼ ਗਿਰਦਾਵਰੀ ਕਰਨ ਦੇ ਹੁਕਮ ਦਿੱਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਦੀ ਗਿਰਦਾਵਰੀ ਵਿਚ ਪਿਛਲੀ ਸਰਕਾਰ ਦੇ ਮੁਕਾਬਲੇ ਫੈਸਲਾਕੁੰਨ ਪਰਿਵਰਤਨ ਹੋਇਆ ਹੈ ਕਿਉਂਕਿ ਪਹਿਲਾਂ ਸਿਰਫ਼ ਫੋਕੇ ਦਾਅਵੇ ਹੀ ਹੁੰਦੇ ਸਨ ਅਤੇ ਜ਼ਮੀਨੀ ਪੱਧਰ ਉਤੇ ਲੋਕਾਂ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ ਜਾਂਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਗਿਰਦਾਵਰੀ ਸਿਰਫ ਸਿਆਸੀ ਰਸੂਖਵਾਨ ਲੋਕਾਂ ਦੀ ਮਰਜ਼ੀ ਉਤੇ ਨਿਰਭਰ ਹੁੰਦੀ ਸੀ ਜਿਸ ਕਰਕੇ ਕਿਸੇ ਵੀ ਅਸਲ ਲਾਭਪਾਤਰੀ ਨੂੰ ਮਦਦ ਨਹੀਂ ਮਿਲਦੀ ਸੀ। ਉਨ੍ਹਾਂ ਕਿਹਾ ਕਿ ਅਜਿਹੀਆਂ ਗਿਰਦਾਵਰੀਆਂ ਖੇਤਾਂ ਵਿਚ ਜਾ ਕੇ ਕਰਨ ਦੀ ਬਜਾਏ ਅਮੀਰ ਲੋਕਾਂ ਦੇ ਘਰਾਂ ਵਿੱਚ ਹੀ ਨੇਪਰੇ ਚਾੜ੍ਹ ਲਈਆਂ ਜਾਂਦੀਆਂ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਗਿਰਦਾਵਰੀ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਪਾਰਦਰਸ਼ੀ ਵਿਧੀ ਅਪਣਾਈ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਵਾਅਦਾ ਕੀਤਾ ਸੀ ਕਿ ਵਿਸਾਖੀ ਤੋਂ ਪਹਿਲਾਂ ਮੁਆਵਜ਼ੇ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਇਹ ਬਹੁਤ ਤਸੱਲੀ ਵਾਲੀ ਗੱਲ ਹੈ ਕਿ ਅੱਜ ਮਿੱਥੇ ਸਮੇਂ ਤੋਂ ਪਹਿਲਾਂ ਇਸ ਮੁਹਿੰਮ ਦੀ ਸ਼ੁਰੂਆਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਦਾ ਇੱਕੋ-ਇੱਕ ਉਦੇਸ਼ ਕਿਸਾਨਾਂ ਨੂੰ ਲਾਭ ਪਹੁੰਚਾਉਣਾ ਹੈ ਜਿਨ੍ਹਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦੀ ਮੁਆਵਜਾ ਰਾਸ਼ੀ ਵਿੱਚ 25 ਫੀਸਦੀ ਵਾਧਾ ਕੀਤਾ ਹੈ। ਜੇਕਰ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇਗੀ।  ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਜੇਕਰ ਨੁਕਸਾਨ 33 ਤੋਂ 75 ਫੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6800 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਖੇਤ ਮਜ਼ਦੂਰਾਂ ਨੂੰ ਵੀ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਘਰਾਂ ਦੇ ਥੋੜ੍ਹੇ-ਬਹੁਤ ਨੁਕਸਾਨ ਦਾ ਵੀ ਮੁਆਵਜ਼ਾ ਦਿੱਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਖਰਾਬੇ ਦੇ 20 ਦਿਨਾਂ ਦੇ ਅੰਦਰ ਮੁਆਵਜ਼ਾ ਵੰਡਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਕਿਉਂਕਿ ਇਸ ਤੋਂ ਪਹਿਲਾਂ ਦੀ ਕਿਸੇ ਵੀ ਸਰਕਾਰ ਨੇ ਇਸ ਬਾਰੇ ਭੋਰਾ ਚਿੰਤਾ ਨਹੀਂ ਕੀਤੀ। ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ, “ਪਿਛਲੀਆਂ ਸਰਕਾਰਾਂ ਦੌਰਾਨ ਮੁਆਵਜ਼ੇ ਵਿੱਚ ਏਨੀ ਦੇਰੀ ਹੋਈ ਸੀ ਕਿ ਜ਼ਿਆਦਾਤਰ ਮੰਤਰੀ ਅਤੇ ਵਿਧਾਇਕ ਇਹ ਭੁੱਲ ਹੀ ਜਾਂਦੇ ਸਨ ਕਿ ਉਹ ਕਿਹੜੀ ਫਸਲ ਦੇ ਮੁਆਵਜ਼ੇ ਦੇ ਚੈੱਕ ਵੰਡ ਰਹੇ ਹਨ। ਹੁਣ ਤੁਹਾਡੀ ਸਰਕਾਰ ਵਿਚ ਫਸਲ ਅਜੇ ਖੇਤਾਂ ਵਿੱਚ ਹੈ ਪਰ ਪੈਸਾ ਖਾਤਿਆਂ ਵਿਚ ਪਾ ਦਿੱਤਾ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਮੀਂਹ ਕਾਰਨ ਕਿਸਾਨਾਂ ਦੀ ਫਸਲ ਦੇ ਹੋਏ ਨੁਕਸਾਨ ਲਈ ਕੇਂਦਰ ਨੂੰ ਮੁਆਵਜ਼ਾ ਦੇਣ ਵਾਸਤੇ ਮਿੰਨਤਾਂ ਕਰਨ ਦੀ ਬਜਾਏ ਕਣਕ ਦੇ ਟੁੱਟੇ ਤੇ ਸੁੰਗੜੇ ਦਾਣਿਆਂ ਉਤੇ ਭਾਰਤ ਸਰਕਾਰ ਵੱਲੋਂ ਮੁੱਲ ਵਿਚ ਕੀਤੀ ਜਾ ਰਹੀ ਕਟੌਤੀ ਕਾਰਨ ਕਿਸਾਨਾਂ ‘ਤੇ ਪਏ ਆਰਥਿਕ ਬੋਝ ਦਾ ਸਾਰਾ ਖਰਚਾ ਸੂਬਾ ਸਰਕਾਰ ਸਹਿਣ ਕਰੇਗੀ। ਉਨ੍ਹਾਂ ਕਿਹਾ ਕਿ ਲਗਾਤਾਰ ਮੀਂਹ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ ਪਰ ਕੇਂਦਰ ਸਰਕਾਰ ਦੀ ਬੇਰੁਖੀ ਨੇ ਕਿਸਾਨਾਂ ਦੀ ਸਾਰ ਲੈਣ ਲਈ ਕੁਝ ਨਹੀਂ ਕੀਤਾ ਸਗੋਂ ਕਿਸਾਨਾਂ ਦੇ ਜ਼ਖਮਾਂ ‘ਤੇ ਲੂਣ ਛਿੜਕਣ ਲਈ ਕੇਂਦਰ ਨੇ ਖਰਾਬ ਹੋਏ ਅਨਾਜ ਦੇ ਮੁੱਲ ਵਿਚ ਕਟੌਤੀ ਕਰ ਦਿੱਤੀ।
ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬੀ ਕਿਸਾਨਾਂ ਤੋਂ ਬਿਨਾਂ ਕੌਮੀ ਅਨਾਜ ਭੰਡਾਰ ਭਰਨਾ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਰਤੀ ਖੁਰਾਕ ਨਿਗਮ (ਐੱਫ. ਸੀ. ਆਈ.) ਸੂਬੇ ਦੇ ਮਿਹਨਤਕਸ਼ ਕਿਸਾਨਾਂ ਤੋਂ ਬਿਨਾਂ ਆਪਣੀ ਹੋਂਦ ਕਾਇਮ ਨਹੀਂ ਰੱਖ ਸਕਦੀ। ਭਗਵੰਤ ਮਾਨ ਨੇ ਪ੍ਰਣ ਕਰਦਿਆਂ ਕਿਹਾ ਕਿ ਜਦੋਂ ਕੇਂਦਰ ਸਰਕਾਰ ਅਨਾਜ ਭੰਡਾਰ ਲਈ ਕਣਕ ਅਤੇ ਝੋਨੇ ਦੇ ਰੂਪ ਵਿੱਚ ਸਾਥੋਂ ਅਨਾਜ ਦੀ ਸਪਲਾਈ ਦੀ ਮੰਗ ਕਰੇਗਾ ਤਾਂ ਕਿਸਾਨਾਂ ‘ਤੇ ਲਗਾਏ ਗਏ ਕੱਟ ਦਾ ਇੱਕ-ਇੱਕ ਪੈਸਾ ਕੇਂਦਰ ਤੋਂ ਵਿਆਜ ਸਣੇ ਲਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਨੇ ਪੰਜਾਬ ਅਤੇ ਇਸ ਦੇ ਕਿਸਾਨਾਂ ਪ੍ਰਤੀ ਬੇਰੁਖੀ ਵਾਲਾ ਰਵੱਈਆ ਅਪਣਾਇਆ ਹੋਇਆ ਹੈ ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਸੂਬਾ ਸਰਕਾਰ ਵਿਰੁੱਧ ਬੇਬੁਨਿਆਦ ਬਿਆਨ ਦੇਣ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਖ਼ਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਹਰ ਫੈਸਲਾ ਆਮ ਆਦਮੀ ਦੇ ਭਲੇ ਲਈ ਹੁੰਦਾ ਹੈ। ਉਨ੍ਹਾਂ ਨੇ ਸਾਬਕਾ ਉਪ ਮੁੱਖ ਮੰਤਰੀ ਉਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਹੜਾ ਵਿਅਕਤੀ ਖ਼ੁਦ ਦੁਪਹਿਰ 12 ਵਜੇ ਜਾਗਦਾ ਹੈ, ਉਹ ਕਦੇ ਵੀ ਦਫ਼ਤਰਾਂ ਦਾ ਸਮਾਂ ਸਵੇਰੇ 7:30 ਤੋਂ ਦੁਪਹਿਰ 2 ਵਜੇ ਤੱਕ ਬਦਲਣ ਦੇ ਫਾਇਦੇ ਦੀ ਉਮੀਦ ਨਹੀਂ ਲਾ ਸਕਦਾ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਲੋਕ ਵਿਰੋਧੀ ਮਾਨਸਿਕਤਾ ਕਾਰਨ ਲੋਕਾਂ ਨੇ ਬੁਰੀ ਤਰ੍ਹਾਂ ਨਕਾਰ ਦਿੱਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਾਵਰਕਾਮ ਨੂੰ ਮਜ਼ਬੂਤ ਕਰਨ ਲਈ ਬੇਮਿਸਾਲ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਰਕਾਰ ਨੇ ਪਿਛਲੇ ਸਾਲ ਦੀ 20,200 ਕਰੋੜ ਰੁਪਏ ਦੀ ਸਾਰੀ ਬਕਾਇਆ ਸਬਸਿਡੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੀ.ਐਸ.ਪੀ.ਸੀ.ਐਲ. ਲੋਕਾਂ ਦੀ ਸਹੀ ਭਾਵਨਾ ਨਾਲ ਸੇਵਾ ਕਰੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ ਸੂਬੇ ਭਰ ਵਿੱਚ 28,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਦੌਰਾਨ ਨਿਰੋਲ ਮੈਰਿਟ ਅਤੇ ਪਾਰਦਰਸ਼ਤਾ ਨੂੰ ਆਧਾਰ ਬਣਾਇਆ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ ਇੱਕ ਸਾਲ ਵਿੱਚ ਏਨੀ ਵੱਡੀ ਗਿਣਤੀ ਵਿੱਚ ਨੌਕਰੀਆਂ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ।
ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਵਾਸਤੇ ਆਹਲਾ ਦਰਜੇ ਦੇ 10 ਕੇਂਦਰ ਖੋਲ੍ਹੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ ਤਾਂ ਕਿ ਉਹ ਸੂਬੇ ਅਤੇ ਦੇਸ਼ ਵਿੱਚ ਉਚੇ ਅਹੁਦਿਆਂ ‘ਤੇ ਕੰਮ ਕਰ ਸਕਣ।
ਇਸ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਤੇ ਹੋਰ ਵੀ ਹਾਜ਼ਰ ਸਨ।