Training - Nirpakh Post
ਪੰਜਾਬ ਸਰਕਾਰ ਗੋਲਡਨ-ਆਵਰ ਐਮਰਜੈਂਸੀ ਲਈ ਮੈਡੀਕਲ ਅਫਸਰਾਂ ਨੂੰ ਐਡਵਾਂਸਡ ਕ੍ਰਿਟੀਕਲ ਕੇਅਰ ਸਿਖਲਾਈ ਦੇਵੇਗੀ
ਚੰਡੀਗੜ੍ਹ, 9 ਜੁਲਾਈ:
ਐਮਰਜੈਂਸੀ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਮਹੱਤਵਪੂਰਨ ਯੋਜਨਾ ਦਾ ਐਲਾਨ ਕੀਤਾ ਜਿਸ ਵਿੱਚ ਹਰੇਕ ਜ਼ਿਲ੍ਹੇ ਦੇ ਘੱਟੋ-ਘੱਟ ਦੋ ਮੈਡੀਕਲ ਅਫਸਰਾਂ ਨੂੰ ਪ੍ਰਮੁੱਖ ਸੰਸਥਾਵਾਂ ਵਿੱਚ ਐਡਵਾਂਸਡ ਕ੍ਰਿਟੀਕਲ ਕੇਅਰ ਸਿਖਲਾਈ ਦਿੱਤੀ ਜਾਵੇਗੀ, ਤਾਂ ਜੋ ਡਾਕਟਰਾਂ ਨੂੰ ਪੰਜਾਬ ਭਰ ਵਿੱਚ ਆਈਸੀਯੂ ਅਤੇ ਟਰੌਮਾ ਕੇਸਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਲਈ ਢੁਕਵੀਂ ਮੁਹਾਰਤ ਨਾਲ ਲੈਸ ਕੀਤਾ ਜਾ ਸਕੇ।
ਇੱਥੇ ਮੈਡੀਕਲ ਅਫਸਰਾਂ ਲਈ  ਰਾਸ਼ਟਰੀ ਸਿਹਤ ਪ੍ਰੋਗਰਾਮਾਂ ਅਤੇ ਐਮਐਲਆਰ/ਪੀਐਮਆਰ ‘ਤੇ ਦੋ-ਰੋਜ਼ਾ ਟ੍ਰੇਨਿੰਗ ਆਫ਼ ਟ੍ਰੇਨਰਜ਼ (ਟੀਓਟੀ) ਪ੍ਰੋਗਰਾਮ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲ ਐਮਰਜੈਂਸੀ ਦੇਖਭਾਲ ਸੇਵਾਵਾਂ ਵਿਚਲੇ ਪਾੜੇ ਨੂੰ ਪੂਰਦਿਆਂ "ਗੋਲਡਨ ਆਵਰ", ਸ਼ੁਰੂਆਤੀ ਘੰਟੇ, ਜੋ ਮਰੀਜ਼ਾਂ ਦੀ ਬਚਾਅ ਦਰ ਨਿਰਧਾਰਤ ਕਰਦੇ ਹਨ, ਦੌਰਾਨ ਤੁਰੰਤ ਤੇ ਸਮੇਂ ਸਿਰ ਇਲਾਜ ਯਕੀਨੀ ਬਣਾਏਗੀ।
ਇਹ ਕਹਿੰਦਿਆਂ ਕਿ ਜ਼ਿੰਦਗੀਆਂ ਬਚਾਉਣ ਲਈ ਇੱਕ-ਇੱਕ ਸਕਿੰਟ ਮਾਇਨੇ ਰੱਖਦਾ ਹੈ, ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਗੋਲਡਨ-ਆਵਰ ਕੇਅਰ ਵਿੱਚ ਨਵੇਂ ਮਾਪਦੰਡ ਸਥਾਪਤ ਕਰੇਗਾ ਅਤੇ ਇਹ ਯਕੀਨੀ ਬਣਾਏਗਾ ਕਿ ਕੋਈ ਵੀ ਮਰੀਜ਼ ਮਿਆਰੀ ਇਲਾਜ ਤੋਂ ਵਾਂਝਾ ਨਾ ਰਹੇ। ਉਨ੍ਹਾਂ ਨੇ ਐਸਟੀਈਐਮਆਈ ਪ੍ਰਾਜੈਕਟ ਦੀ ਸਫਲਤਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਪ੍ਰਾਜੈਕਟ ਨੇ ਸਮੇਂ ਸਿਰ ਇਲਾਜ ਰਾਹੀਂ ਦਿਲ ਦੀਆਂ ਬਿਮਾਰੀਆਂ ਕਰਕੇ ਮੌਤ ਦਰ ਨੂੰ ਘਟਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।
ਇਸ ਸਮਾਗਮ ਨੇ ਸਾਰੇ 23 ਜ਼ਿਲ੍ਹਿਆਂ ਦੇ ਸਪੈਸ਼ਲਿਸਟ ਡਾਕਟਰਾਂ ਨੂੰ ਇੱਕ ਮੰਚ 'ਤੇ ਲਿਆ ਕੇ ਸਾਰਿਆਂ ਲਈ ਪਹੁੰਚਯੋਗ, ਬਰਾਬਰੀ ਵਾਲੀ ਅਤੇ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤੀ ਦਿੱਤੀ।
ਡਾਕਟਰਾਂ ਨੂੰ ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਡਾਕਟਰਾਂ ਦੀ ਲਗਨ ਅਤੇ ਮੁਹਾਰਤ ਸਿਹਤਮੰਦ ਤੇ ਤੰਦਰੁਸਤ ਪੰਜਾਬ ਦੀ ਧਾਰਨਾ ਨੂੰ ਹੋਰ ਬਲ ਦੇਵੇਗੀ। ਉਨ੍ਹਾਂ ਕਿਹਾ ਕਿ ਅਸੀਂ ਸਿਰਫ਼ ਬਿਮਾਰੀਆਂ ਦਾ ਇਲਾਜ ਨਹੀਂ ਕਰ ਰਹੇ ਸਗੋਂ ਇੱਕ ਅਜਿਹੀ ਸਿਹਤ ਸੰਭਾਲ ਪ੍ਰਣਾਲੀ ਤਿਆਰ ਕਰ ਰਹੇ ਹਾਂ ਜੋ ਸਮੇਂ ਸਿਰ ਰੋਕਥਾਮ, ਇਲਾਜ ਅਤੇ ਹਲੀਮੀ ਨਾਲ ਸਿਹਤ ਸੰਭਾਵ ਸੇਵਾਵਾਂ ਪ੍ਰਦਾਨ ਕਰਨ ਨੂੰ ਤਰਜੀਹ ਦਿੰਦੀ ਹੈ।
ਮਨੋਰੋਗੀਆਂ, ਜਿਨ੍ਹਾਂ ਵਿੱਚ ਨਸ਼ੇ ਨਾਲ ਜੂਝ ਰਹੇ ਮਰੀਜ਼ ਵੀ ਸ਼ਾਮਲ ਹਨ, ਦੇ ਹਲੀਮੀ ਨਾਲ ਇਲਾਜ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਰੀਜ਼ਾਂ ਦੀ ਤੇਜ਼ੀ ਨਾਲ ਰਿਕਵਰੀ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਹੁਨਰ ਵਿਕਾਸ ਪ੍ਰੋਗਰਾਮਾਂ ਨੂੰ ਡਾਕਟਰੀ ਦੇਖਭਾਲ ਨਾਲ ਏਕੀਕ੍ਰਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਰੀਜਾਂ ਦੀ ਮਾਨਸਿਕ ਸਿਹਤ ਦਾ ਖਿਆਲ ਰੱਖਣਾ ਸਾਡਾ ਫਰਜ਼ ਹੈ ਅਤੇ ਅਸੀਂ ਸਿਰਫ਼ ਇਲਾਜ ਹੀ ਨਹੀਂ ਸਗੋਂ ਉਨ੍ਹਾਂ ਨੂੰ ਮੁੜ ਵਸੇਬੇ ਅਤੇ ਸਸ਼ਕਤੀਕਰਨ ਦੇ ਮੌਕੇ ਵੀ ਪ੍ਰਦਾਨ ਕਰਾਂਗੇ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ 1,000 ਨਵੇਂ ਮੈਡੀਕਲ ਅਫਸਰਾਂ ਦੀ ਭਰਤੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਨ੍ਹਾਂ ਨੂੰ ਪੇਂਡੂ, ਸਰਹੱਦੀ ਅਤੇ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਭੇਜਣ ਤੋਂ ਪਹਿਲਾਂ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸ਼ਹਿਰੀ-ਪੇਂਡੂ ਸਿਹਤ ਸੰਭਾਲ ਪਾੜੇ ਨੂੰ ਪੂਰਦਿਆਂ ਮਿਆਰੀ ਦੇਖਭਾਲ ਸੇਵਾਵਾਂ ਨੂੰ ਸੂਬੇ ਦੇ ਹਰ ਕੋਨੇ ਤੱਕ ਪਹੁੰਚਾਉਣਾ ਯਕੀਨੀ ਬਣਾਉਣਾ ਹੈ।
ਉਨ੍ਹਾਂ ਕਿਹਾ ਕਿ ਸੀਨੀਅਰ ਮੈਡੀਕਲ ਅਫਸਰਾਂ (ਐਸਐਮਓਜ਼) ਨੂੰ ਆਈਆਈਐਮ ਅਹਿਮਦਾਬਾਦ ਵਿਖੇ ਉੱਨਤ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ ਤਾਂ ਜੋ ਸਿਹਤ ਸੰਭਾਲ ਖੇਤਰ ਦੀ ਸਮਰੱਥਾ, ਅਤਿ-ਸੰਵੇਦਨਸ਼ੀਲ ਸਮੇਂ ਦੌਰਾਨ ਦੇਖਭਾਲ ਅਤੇ ਐਮਰਜੈਂਸੀ ਸਿਖਲਾਈ ਪ੍ਰੋਗਰਾਮਾਂ ਦਾ ਵੱਧ ਤੋਂ ਵੱਧ ਵਿਸਥਾਰ ਕੀਤਾ ਜਾ ਸਕੇ। ਇਸ ਦੇ ਨਾਲ ਹੀ ਮਾਨਸਿਕ ਸਿਹਤ ਸੇਵਾਵਾਂ ਨੂੰ ਪ੍ਰਾਇਮਰੀ ਦੇਖਭਾਲ ਵਿੱਚ ਜੋੜਨ ਲਈ ਮਨੋਰੋਗੀ ਮਾਹਿਰਾਂ ਨੂੰ ਏਮਜ਼, ਦਿੱਲੀ ਵਿਖੇ ਵਿਸ਼ੇਸ਼ ਮਨੋਰੋਗ ਦੇਖਭਾਲ ਸਿਖਲਾਈ ਪ੍ਰੋਗਰਾਮਾਂ ਲਈ ਭੇਜਿਆ ਗਿਆ ਹੈ।
ਸਿਹਤ ਮੰਤਰੀ ਨੇ ਡਾਕਟਰੀ ਸੇਵਾ ਅਤੇ ਜਨਤਕ ਸਿਹਤ ਪ੍ਰੋਗਰਾਮਾਂ ਵਿੱਚ ਡਾਕਟਰਾਂ ਦੇ ਸ਼ਾਨਦਾਰ ਯੋਗਦਾਨ ਲਈ ਉਨ੍ਹਾਂ ਨੂੰ ਸਨਮਾਨਿਤ ਕਰਨ ਵਾਸਤੇ ਰਾਜ ਪੁਰਸਕਾਰਾਂ ਦੀ ਸ਼ੁਰੂਆਤ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਪੰਜਾਬ ਸੂਬਾ ਵਰਕਿੰਗ ਗਰੁੱਪਾਂ ਅਤੇ ਜ਼ਿਲ੍ਹਾ ਤਾਲਮੇਲ ਕਮੇਟੀਆਂ ਰਾਹੀਂ ਆਪਣੀਆਂ ਰੋਗ ਨਿਗਰਾਨ ਵਿਧੀਆਂ ਨੂੰ ਮਜ਼ਬੂਤ ਕਰ ਰਿਹਾ ਹੈ ਅਤੇ ਸਿਹਤ ਜੋਖਮਾਂ ਪ੍ਰਤੀ ਸਮੇਂ ਸਿਰ ਪ੍ਰਤੀਕਿਰਿਆ ਨੂੰ ਯਕੀਨੀ ਬਣਾ ਰਿਹਾ ਹੈ।
ਯੂਨੀਵਰਸਲ ਹੈਲਥ ਕਵਰੇਜ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਹਤ ਮੰਤਰੀ ਨੇ ਜਨਤਕ ਸੇਵਾ ਲਈ ਡਾਕਟਰਾਂ ਅਤੇ ਜ਼ਰੂਰੀ ਦਵਾਈਆਂ ਦੀ ਮੁਫ਼ਤ ਉਪਲਬਧਤਾ ਨੂੰ ਯਕੀਨੀ ਬਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ।
ਆਪਣੇ ਭਾਸ਼ਣ ਦੀ ਸਮਾਪਤੀ ਕਰਦਿਆਂ ਸਿਹਤ ਮੰਤਰੀ ਨੇ ਡਾਕਟਰੀ ਭਾਈਚਾਰੇ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ "ਪੰਜਾਬ ਦੇ ਸਿਹਤ ਸੰਭਾਲ ਖੇਤਰ ਦੇ ਆਰਕੀਟੈਕਟ" ਦੱਸਿਆ। ਉਨ੍ਹਾਂ ਨੇ ਸਿਹਤ ਸੇਵਾਵਾਂ ਵਿੱਚ ਨਵੀਨਤਾ, ਬਰਾਬਰੀ ਅਤੇ ਉੱਤਮਤਾ ਪ੍ਰਤੀ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਹਤਮੰਦ ਪੰਜਾਬ ਲਈ ਇੱਕ ਵਿਲੱਖਣ ਦ੍ਰਿਸ਼ਟੀਕੋਣ ਸਾਂਝਾ ਕੀਤਾ।
ਇਸ ਮੌਕੇ ਵਿਸ਼ੇਸ਼ ਸਕੱਤਰ ਸਿਹਤ-ਕਮ-ਐਮਡੀ ਐਨਐਚਐਮ ਘਣਸ਼ਿਆਮ ਥੋਰੀ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ, ਡਾਇਰੈਕਟਰ ਪਰਿਵਾਰ ਭਲਾਈ ਡਾ. ਜਸਮਿੰਦਰ, ਡਿਪਟੀ ਡਾਇਰੈਕਟਰ ਡਾ. ਨਵਜੋਤ ਕੌਰ, ਡਿਪਟੀ ਡਾਇਰੈਕਟਰ ਡਾ. ਸੁਰਿੰਦਰਪਾਲ ਕੌਰ, ਪ੍ਰਿੰਸੀਪਲ ਐਸਆਈਐਚਐਫਡਬਲਯੂ ਡਾ. ਪੌਮੀ ਚਤਰਥ, ਡਾ. ਅਮਨਦੀਪ ਕੌਰ ਵੜਿੰਗ ਵੀ ਮੌਜੂਦ ਸਨ।
ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ ਮਿਤੀ 16 ਜੂਨ ਤੋਂ ਸ਼ੁਰੂ
ਗੁਰਦਾਸਪੁਰ, 12 ਜੂਨ (       ) - ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰਬਰ 508 ਵਿਖੇ ਮਿਤੀ 16 ਜੂਨ 2025 ਤੱਕ ਅਰਜੀਆਂ ਦੇ ਸਕਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਸ. ਵਰਿਆਮ ਸਿੰਘ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ ਮਿਤੀ 16 ਜੂਨ 2025 ਤੋਂ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ, ਵੇਰਕਾ (ਜ਼ਿਲ੍ਹਾ ਅੰਮ੍ਰਿਤਸਰ) ਵਿਖੇ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਜੋ ਘੱਟੋ ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ-ਵੱਖ ਬੈਂਕਾਂ ਤੋਂ ਡੇਅਰੀ ਕਰਜ਼ੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਪ੍ਰਤੀਸ਼ਤ ਜਨਰਲ ਅਤੇ 33 ਪ੍ਰਤੀਸ਼ਤ ਅ:ਜਾਤੀ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਲੜਕੇ ਲੜਕੀਆਂ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਗੁਰਦਾਸਪੁਰ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ਼ ਫ਼ੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਫੋਨ ਨੰਬਰਾਂ 8054800880, 7508973471 ਅਤੇ 7888850893 `ਤੇ ਸੰਪਰਕ ਕੀਤਾ ਜਾ ਸਕਦਾ ਹੈ।
• ਰੋਜ਼ਗਾਰ ਉਤਪਤੀ ਤੇ ਹੁਨਰ ਵਿਕਾਸ ਮੰਤਰੀ ਅਮਨ ਅਰੋੜਾ ਵੱਲੋਂ ‘ਪਰਿਵਰਤਨ’ ਸਕੀਮ ਦਾ ਆਗ਼ਾਜ਼
• 2100 ਵਿਦਿਆਰਥੀਆਂ ਨੂੰ ਚੋਣਵੇਂ ਸੱਤ ਕੋਰਸਾਂ ਲਈ ਦਿੱਤੀ ਜਾਵੇਗੀ ਸਿਖਲਾਈ
ਚੰਡੀਗੜ੍ਹ, 14 ਅਪ੍ਰੈਲ
ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸੋਚ ਤਹਿਤ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਨੌਕਰੀਆਂ ਦੇ ਯੋਗ ਬਣਾਉਣ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ‘ਪਰਿਵਰਤਨ’ ਸਕੀਮ ਦੀ ਸ਼ੁਰੂਆਤ ਕੀਤੀ। ਇਸ ਸਕੀਮ ਤਹਿਤ ਵਿਦਿਆਰਥੀਆਂ ਨੂੰ ਜ਼ਿਆਦਾ ਮੰਗ ਵਾਲੇ ਚੋਣਵੇਂ ਸੱਤ ਕੋਰਸਾਂ (ਜੌਬ ਰੋਲਜ਼) ਲਈ ਸਿਖਲਾਈ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਮੰਤਵ ਲਈ ਪਲਾਟ ਨੰਬਰ 1-15, ਸੈਕਟਰ-101, ਅਲਫ਼ਾ ਆਈ.ਟੀ. ਸਿਟੀ, ਐਸ.ਏ.ਐਸ. ਨਗਰ ਵਿਖੇ ਸਿਖਲਾਈ ਦੇਣ ਲਈ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਇੱਕ ਕੇਂਦਰ ਸਥਾਪਤ ਕੀਤਾ ਗਿਆ ਹੈ।
ਸਕੀਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਸ੍ਰੀ ਅਮਨ ਅਰੋੜਾ ਨੇ ਇਸ ਸੈਂਟਰ ਦਾ ਨਿਰੀਖਣ ਕੀਤਾ ਅਤੇ ਉਥੇ ਸਿਖਲਾਈ ਪ੍ਰਾਪਤ ਕਰ ਰਹੇ ਨੌਜਵਾਨਾਂ ਨਾਲ ਗੱਲਬਾਤ ਕੀਤੀ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਇਸ ਤਰ੍ਹਾਂ ਦੀਆਂ ਸਕੀਮਾਂ ਸਮੇਂ ਦੀ ਲੋੜ ਹਨ। ਉਨ੍ਹਾਂ ਕਿਹਾ ਕਿ ਇਹ ਉਦਯੋਗਾਂ ਨੂੰ ਹੁਨਰਮੰਦ ਮਨੁੱਖੀ ਸ਼ਕਤੀ ਪ੍ਰਦਾਨ ਕਰਨ ਵਿੱਚ ਵੀ ਸਹਾਈ ਸਿੱਧ ਹੋਵੇਗਾ।
ਡਾਇਰੈਕਟਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਨੌਜਵਾਨਾਂ ਨੂੰ ਸੱਤ ਸਿਖਲਾਈ ਕੋਰਸਾਂ ਵਿੱਚ ਸਿਖਲਾਈ ਦਿੱਤੀ ਜਾਵੇਗੀ, ਜਿਸ ਵਿੱਚ ਜਨਰਲ ਡਿਊਟੀ ਅਸਿਸਟੈਂਟ, ਮੈਡੀਕਲ ਲੈਬ ਟੈਕਨੀਸ਼ੀਅਨ, ਹਸਪਤਾਲ ਫਰੰਟ ਡੈਸਕ ਐਗਜ਼ੀਕਿਊਟਿਵ, ਰਿਟੇਲ ਸੇਲਜ਼ ਐਸੋਸੀਏਟ-ਕਮ-ਕੈਸ਼ੀਅਰ, ਅਕਾਊਂਟ ਐਗਜ਼ੀਕਿਊਟਿਵ, ਜੂਨੀਅਰ ਸਾਫਟਵੇਅਰ ਡਿਵੈੱਲਪਰ, ਸਰਚ ਇੰਜਣ ਮਾਰਕੀਟਿੰਗ ਐਗਜ਼ੀਕਿਊਟਿਵ ਸ਼ਾਮਲ ਹਨ।
ਇਸ ਸਕੀਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ 10ਵੀਂ ਅਤੇ 12ਵੀਂ ਪਾਸ (ਕੋਰਸ ਅਨੁਸਾਰ) ਵਿਦਿਆਰਥੀ ਇਸ ਸਕੀਮ ਅਧੀਨ ਆਪਣੇ ਆਪ ਨੂੰ ਰਜਿਸਟਰ ਅਤੇ ਸਰਟੀਫਾਈਡ ਕਰਵਾ ਸਕਦੇ ਹਨ। ਪੀ.ਐਸ.ਡੀ.ਐਮ. ਦੀ ਸੀ.ਐਸ.ਆਰ. ਸਕੀਮ ਤਹਿਤ ਸੂਬੇ ਭਰ ਦੇ 2100 ਵਿਦਿਆਰਥੀਆਂ ਨੂੰ ਇਹ ਸਿਖਲਾਈ ਮੁਫ਼ਤ ਦਿੱਤੀ ਜਾਵੇਗੀ। ਸਿਖਲਾਈ ਤੋਂ ਬਾਅਦ ਉਮੀਦਵਾਰਾਂ ਨੂੰ ਉਨ੍ਹਾਂ ਦੇ ਕੋਰਸ ਲਈ ਕੌਮੀ ਹੁਨਰ ਵਿਕਾਸ ਨਿਗਮ (ਐਨ.ਐਸ.ਡੀ.ਸੀ.) ਤਹਿਤ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਕੋਰਸ ਦਾ ਪਾਠਕ੍ਰਮ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ (ਐਨ.ਐਸ.ਕਿਊ.ਐਫ.) ਅਨੁਸਾਰ ਹੋਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਹੁਨਰ ਵਿਕਾਸ ਸਕੀਮਾਂ ਬਣਾਉਣ ਅਤੇ ਚਲਾਉਣ ਲਈ ਇਸ ਮਿਸ਼ਨ ਨੂੰ ਸਰਕਾਰ ਲਈ ਸੰਪਰਕ ਦਾ ਸਿੰਗਲ ਪੁਆਇੰਟ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ।
ਜ਼ਿਕਰਯੋਗ ਹੈ ਕਿ ਪਰਿਵਰਤਨ ਸਕੀਮ, ਜੋ ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਐਚ.ਡੀ.ਐਫ.ਸੀ. ਬੈਂਕ ਲਿਮਟਿਡ ਦੀ ਇੱਕ ਪਹਿਲਕਦਮੀ ਹੈ, ਨੂੰ ਟਰੇਨਿੰਗ ਪਾਰਟਨਰ ਮੈਸਰਜ਼ ਓਰੀਅਨ ਐਜੂਕੇਸ਼ਨਲ ਸੁਸਾਇਟੀ ਰਾਹੀਂ ਲਾਗੂ ਕੀਤਾ ਜਾਵੇਗਾ।