Baljit Kaur - Nirpakh Post

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਨਿਵੇਕਲੀ ਪਹਿਲ
ਚੰਡੀਗੜ੍ਹ/ਮਲੋਟ, 12 ਜੁਲਾਈ:

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਤੋਂ ਇੱਕ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ ਹੈ। ਇਸ ਨਿਵੇਕਲੀ ਪਹਿਲ ਤਹਿਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੇ ਪਿੰਡ ਰਾਮਨਗਰ ਦੇ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲਾਂ ‘ਚ ਏ.ਸੀ. ਲਗਵਾਉਣ ਲਈ ਵਿੱਢੀ ਮੁਹਿੰਮ ਦੀ ਸ਼ੁਰੂਆਤ ਕਰਵਾਈ।

ਇਸ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੇ ਅਨੁਕੂਲ ਮਾਹੌਲ ਮੁਹੱਈਆ ਕਰਵਾਉਣ ਲਈ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਅੱਜ ਤਕਰੀਬਨ ਢਾਈ ਲੱਖ ਰੁਪਏ ਦੀ ਲਾਗਤ ਨਾਲ ਪਿੰਡ ਰਾਮਨਗਰ ਦੇ ਸਰਕਾਰੀ ਸਕੂਲਾਂ ਵਿੱਚ ਛੇ ਏ.ਸੀ. ਅਤੇ ਦੋ 50-50 ਲੀਟਰ ਸਮਰੱਥਾ ਵਾਲੇ ਵਾਟਰ ਕੂਲਰ ਲਗਵਾਏ ਗਏ ਹਨ।

ਇਸਦੇ ਨਾਲ ਹੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪਿੰਡ ਰਾਮਨਗਰ ਵਿੱਚ ਹੀ ਹੋਣ ਵਾਲੇ ਕਬੱਡੀ ਟੂਰਨਾਮੈਂਟ ਲਈ ਵਿੱਤੀ ਸਹਾਇਤਾ ਵਜੋਂ 8,100 ਰੁਪਏ ਦਾ ਚੈੱਕ ਵੀ ਦਿੱਤਾ।

ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪਹੁੰਚ ਸੂਬਾ ਸਰਕਾਰ ਨੂੰ ਵਿਦਿਆਰਥੀਆਂ ਦੀਆਂ ਇੱਛਾਵਾਂ ਅਤੇ ਟੀਚਿਆਂ ਨੂੰ ਪੂਰਾ ਕਰਨ ਵਿੱਚ ਮਦਦ ਕਰਨ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਪੰਜਾਬ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬੁਨਿਆਦੀ ਢਾਂਚੇ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਨਿੱਜੀ ਦਿਲਚਸਪੀ ਵੀ ਆਮ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆ ਸਕਣ ਵਾਲੇ ਕੰਮਾਂ ਵੱਲ ਹੀ ਹੈ ਅਤੇ ਉਹ ਲਗਾਤਾਰ ਅਜਿਹੇ ਲੋਕਾਂ ਦੀ ਭਲਾਈ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਸ਼ੁਰੂ ਕੀਤੀ ਗਈ ਇਹ ਪਹਿਲਕਦਮੀ ਵਿਦਿਆਰਥੀਆਂ ਨੂੰ ਅਕਾਦਮਿਕ ਦੇ ਨਾਲ ਨਾਲ ਭਾਵਨਾਤਮਿਕ ਤੌਰ 'ਤੇ ਸਹਾਇਤਾ ਪ੍ਰਦਾਨ ਕਰਨ ਪ੍ਰਤੀ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਤਾਂ ਜੋ ਉਨ੍ਹਾਂ ਨੂੰ ਭਵਿੱਖੀ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਕੀਤਾ ਜਾ ਸਕੇ।

ਇਸ ਮੌਕੇ ਚੇਅਰਮੈਨ ਕੋਅਪ੍ਰੇਟਿਵ ਬੈਂਕ ਜਗਦੇਵ ਸਿੰਘ ਬਾਂਮ, ਨਿੱਜੀ ਸਕੱਤਰ ਅਰਸ਼ਦੀਪ ਸਿੰਘ ਸਿੱਧੂ ਤੇ ਸ਼ਿੰਦਰਪਾਲ ਸਿੰਘ,  ਸਾਬਕਾ ਸਰਪੰਚ ਭੁਪਿੰਦਰ ਸਿੰਘ, ਸੰਦੀਪ ਕੌਰ ਸਰਪੰਚ, ਰਾਮ ਸਿੰਘ, ਸੰਦੀਪ ਸਿੰਘ, ਲਵਲੀ ਸੰਧੂ, ਗੁਰਪ੍ਰੀਤ ਸਿੰਘ, ਨਿੱਕਾ ਪ੍ਰਧਾਨ, ਹਰਮੇਲ ਸਿੰਘ, ਬਲਰਾਜ ਸਿੰਘ, ਸ਼ਿੰਦਰ ਸਿੰਘ, ਸ਼ੰਕਲ ਲਾਲ, ਗੁਰਮੀਤ ਸਿੰਘ ਬਰਾੜ, ਸੁਖਜਿੰਦਰ ਸਿੰਘ ਭੁੱਲਰ, ਕੁਲਦੀਪ ਸਿੰਘ, ਪ੍ਰਿੰਸੀਪਲ ਸ਼ੀਸ਼ੂ ਬਾਲਾ, ਪ੍ਰਿੰਸੀਪਲ ਜਗਮੀਤ ਸਿੰਘ ਤੋਂ ਇਲਾਵਾ ਸੰਬੰਧਿਤ ਵੱਖ-ਵੱਖ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਦੇ ਸਰਪੰਚ, ਪੰਚ ਅਤੇ ਹੋਰ ਮੋਹਤਬਰ ਵੀ ਹਾਜ਼ਰ ਸਨ।

ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਜਾਰੀ
FORGERY OF SCHEDULED CASTE CERTIFICATES

ਈ.ਟੀ.ਟੀ ਅਧਿਆਪਕ ਦਾ ਜਾਅਲੀ ਬੀ.ਸੀ ਸਰਟੀਫਿਕੇਟ ਅਤੇ ਪੰਚ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ

ਡੀ.ਸੀ.ਪਟਿਆਲਾ ਅਤੇ ਡੀ.ਪੀ.ਆਈ (ਐਲੀਮੈਂਟਰੀ) ਨੂੰ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 9 ਨਵੰਬਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਸ੍ਰੀ ਜਸਵੀਰ ਸਿੰਘ ਪੁੱਤਰ ਸ੍ਰੀ ਨਿਸ਼ਾਨ ਸਿੰਘ ਵਾਸੀ ਘਨੌਰ, ਤਹਿਸੀਲ ਜਿਲਾ ਪਟਿਆਲਾ (ਈ.ਟੀ.ਟੀ ਟੀਚਰ ਤੈਨਾਤੀ ਬਲਟਾਣਾ ਜੀਰਕਪੁਰ ਐਸ.ਏ.ਐਸ ਨਗਰ) ਦਾ ਜਾਅਲੀ ਪੱਛੜੀ ਸ਼੍ਰੇਣੀ ਸਰਟੀਫਿਕੇਟ ਅਤੇ ਪੰਚ ਮਿੱਠੂ ਰਾਮ ਪੁੱਤਰ ਸ੍ਰੀ ਜਾਨੀ ਰਾਮ ਪਿੰਡ ਸੁਰਲ ਕਲਾਂ, ਜ਼ਿਲ੍ਹਾ ਪਟਿਆਲਾ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ ‘ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਲਵੀਰ ਸਿੰਘ ਪੁੱਤਰ ਨਿਰਮਲ ਸਿੰਘ ਪਿੰਡ ਆਲਮਪੁਰ, ਪਟਿਆਲਾ ਨੇ ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਸਵੀਰ ਸਿੰਘ ਹਰਿਆਣਾ ਤੋਂ ਆ ਕੇ ਵਿਆਹ ਤੋਂ ਬਾਅਦ ਇੱਥੋਂ ਦਾ ਵਸਨੀਕ ਬਣਿਆ ਹੈ ਅਤੇ ਉਸ ਵੱਲੋਂ ਪੰਜਾਬ ਰਾਜ ਦਾ ਪੱਛੜੀ ਸ਼੍ਰੇਣੀ ਸਰਟੀਫਿਕੇਟ ਬਣਾਇਆ ਗਿਆ ਹੈ। ਇਸ ਸਰਟੀਫਿਕੇਟ ਦੇ ਆਧਾਰ ਤੇ ਉਸ ਨੇ ਸਿੱਖਿਆ ਵਿਭਾਗ ਵਿੱਚ ਅਧਿਆਪਕ ਦੀ ਨੌਕਰੀ ਪ੍ਰਾਪਤ ਕੀਤੀ ਹੋਈ ਹੈ। ਸਿਕਾਇਤ ਕਰਤਾ ਵੱਲੋਂ ਜਸਵੀਰ ਸਿੰਘ ਦਾ ਪੱਛੜੀ ਸ੍ਰੇਣੀ ਸਰਟੀਫਿਕੇਟ ਰੱਦ ਕਰਨ ਅਤੇ ਉਸ ਵਿਰੁੱਧ ਕਾਰਵਾਈ ਲਈ ਲਿਖਿਆ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਵਿੱਚ 16 ਨਵੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਹੀ ਪਾਲਾ ਸਿੰਘ, ਜਸਵਿੰਦਰ ਸਿੰਘ ਅਤੇ ਹਰਨੀਤ ਸਿੰਘ ਸਾਰੇ ਵਾਸੀ ਪਿੰਡ ਸੁਰਲ ਕਲਾਂ ਤਹਿਸੀਲ ਰਾਜਪੁਰਾ ਜ਼ਿਲ੍ਹਾ ਪਟਿਆਲਾ ਵੱਲੋਂ ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਨੂੰ  ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿੱਠੂ ਰਾਮ ਪੁੱਤਰ ਜਾਨੀ ਰਾਮ ਪੰਚ ਗ੍ਰਾਮ ਪੰਚਾਇਤ, ਸੁਰਲ ਕਲਾਂ ਤਹਿਸੀਲ ਰਾਜਪੁਰਾ ਜ਼ਿਲ੍ਹਾ ਪਟਿਆਲਾ ਰਾਜਪੂਤ ਜਾਤੀ ਨਾਲ ਸਬੰਧ ਰੱਖਦਾ ਹੈ, ਪਰ ਉਸ ਵੱਲੋਂ ਅਨੁਸੂਚਿਤ ਜਾਤੀ (ਉਡ) ਦਾ ਸਰਟੀਫਿਕੇਟ ਬਣਾਇਆ ਗਿਆ ਹੈ।  ਇਸ ਸਰਟੀਫਿਕੇਟ ਦੇ ਆਧਾਰ ਤੇ ਉਹ ਸੁਰਲ ਕਲਾਂ ਦਾ ਪੰਚ ਚੁਣਿਆ ਗਿਆ ਸੀ। ਸਿਕਾਇਤ ਕਰਤਾਵਾਂ ਵੱਲੋਂ ਮਿੱਠੂ ਰਾਮ ਦਾ ਸਰਟੀਫਿਕੇਟ ਰੱਦ ਕਰਨ ਅਤੇ ਉਸ ਵਿਰੁੱਧ ਕਾਰਵਾਈ ਲਈ ਲਿਖਿਆ ਗਿਆ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਇਸ ਮਾਮਲੇ ਸਬੰਧੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਰਿਪੋਰਟ ਮੰਗੀ ਗਈ ਸੀ। ਇਸ ਕੇਸ ਦੀ ਜਾਂਚ ਕਰਨ ਉਪਰੰਤ ਪਾਇਆ ਗਿਆ ਕਿ ਜਸਵੀਰ ਸਿੰਘ ਦੀ ਜਾਤੀ ਪੱਛੜੀ ਸ਼੍ਰੇਣੀ ਹੈ ਪ੍ਰੰਤੂ ਉਹ ਬਾਹਰੋਂ ਆ ਕੇ ਇਥੋਂ ਦਾ ਵਸਨੀਕ ਬਣਿਆ ਹੈ। ਇਸ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਹ ਪੰਜਾਬ ਵਿੱਚ ਪੱਛੜੀ ਸ਼੍ਰੇਣੀ ਦੇ ਸਰਟੀਫਿਕੇਟ ਦਾ ਲਾਭ ਨਹੀਂ ਲੈ ਸਕਦਾ ਹੈ। ਇਸ ਲਈ  ਜਸਵੀਰ ਸਿੰਘ ਦਾ ਪੰਜਾਬ ਦੇ ਪੱਕੇ ਵਸਨੀਕ ਹੋਣ ਵਜੋ ਬਣਾਏ ਪੱਛੜੀ ਸ਼੍ਰੇਣੀ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਮਿੱਠੂ ਰਾਮ, ਦੇ ਕੇਸ ਦੀ ਜਾਂਚ ਕਰਨ ਉਪਰੰਤ ਪਾਇਆ ਗਿਆ ਕਿ ਮਿੱਠੂ ਰਾਮ ਦੇ ਸਕੂਲ ਰਿਕਾਰਡ, ਕੁਰਸੀਨਾਮੇ ਅਤੇ ਨੰਬਰਦਾਰਾਂ ਦੇ ਬਿਆਨਾਂ ਅਨੁਸਾਰ ਰਾਜਪੂਤ ਜਾਤੀ ਨਾਲ ਸਬੰਧਤ ਹੈ ਪ੍ਰੰਤੂ ਉਸ ਨੇ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾਇਆ ਹੈ। ਵਿਜੀਲੈਸ ਸੈੱਲ ਵੱਲੋਂ ਰਿਪੋਰਟ ਵਾਚਣ ਲਈ 22, 28 ਜੂਨ, 24 ਅਗਸਤ ਅਤੇ 1 ਸਤੰਬਰ ਨੂੰ ਮਿੱਠੂ ਰਾਮ ਨੂੰ ਹਾਜ਼ਰ ਹੋਣ ਲਈ ਕਿਹਾ ਗਿਆ ਸੀ ਪਰ ਉਹ ਹਾਜ਼ਰ ਨਹੀ ਹੋਇਆ।  ਇਸ ਲਈ  ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਪਟਿਆਲਾ ਦੀ ਰਿਪੋਰਟ ਨੂੰ ਮੰਨਦੇ ਹੋਏ ਮਿੱਠੂ ਰਾਮ ਪੁੱਤਰ ਸ੍ਰੀ ਜਾਨੀ ਰਾਮ ਦਾ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਮੰਤਰੀ ਨੇ ਦੱਸਿਆ ਕਿ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਜਸਵੀਰ ਸਿੰਘ ਪੁੱਤਰ ਨਿਸ਼ਾਨ ਸਿੰਘ ਦੇ ਪੱਛੜੀ ਸ਼੍ਰੇਣੀ ਸਰਟੀਫਿਕੇਟ ਨੰਬਰ 189 ਮਿਤੀ 28.01.2014 ਅਤੇ ਮਿੱਠੂ ਰਾਮ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਨੰ:1724 ਮਿਤੀ 25.11.1997 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਦੇ ਹਕਮ ਦਿੱਤੇ ਹਨ।  ਇਸੇ ਤਰ੍ਹਾਂ ਵਿਭਾਗ ਵੱਲੋਂ ਡੀ.ਪੀ.ਆਈ (ਐਲੀਮੈਂਟਰੀ ਸਿੱਖਿਆ) ਨੂੰ ਜਸਵੀਰ ਸਿੰਘ ਪੁੱਤਰ ਨਿਸ਼ਾਨ ਸਿੰਘ(ਈ.ਟੀ.ਟੀ ਟੀਚਰ ਤੈਨਾਤੀ ਬਲਟਾਣਾ ਜੀਰਕਪੁਰ ਐਸ.ਏ.ਐਸ ਨਗਰ) ਵੱਲੋਂ ਬਣਾਏ ਗਏ ਬੀ.ਸੀ. ਸਰਟੀਫਿਕੇਟ ਦੇ ਆਧਾਰ ਤੇ ਲਏ ਲਾਭ ਵਾਪਸ ਲੈਣ ਲਈ ਨਿਰਦੇਸ਼ ਦਿੱਤੇ ਗਏ ਹਨ।

FORGERY OF SCHEDULED CASTE CERTIFICATES

ਪੰਜਾਬ ਸਰਕਾਰ ਵੱਲੋਂ ਡਾ.ਬੀ.ਆਰ.ਅੰਬੇਦਕਰ ਭਵਨ ਤਰਨਤਾਰਨ ਦੀ ਉਸਾਰੀ ਲਈ 3 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ. ਬਲਜੀਤ ਕੌਰ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ

ਚੰਡੀਗੜ੍ਹ, 7 ਜੁਲਾਈ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜ਼ਸ਼ੀਲ ਹੈ।  ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਤਰਨਤਾਰਨ ਵਿਖੇ ਡਾ.ਬੀ.ਆਰ.ਅੰਬੇਦਕਰ ਭਵਨ ਦੀ ਉਸਾਰੀ ਲਈ 3 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਜਿਲ੍ਹੇ ਤਰਨਤਾਰਨ ਵਿੱਚ ਬਾਬਾ ਸਾਹਿਬ ਡਾ.ਬੀ.ਆਰ.ਅੰਬੇਦਕਰ ਭਵਨ ਦੀ ਉਸਾਰੀ ਲਈ 3 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਲ੍ਹਾ ਤਰਨਤਾਰਨ ਵਿਖੇ ਡਾ.ਅੰਬੇਦਕਰ ਭਵਨ ਸਥਾਪਤ ਕਰਨ ਲਈ ਜਮੀਨ ਦਾ ਪ੍ਰਬੰਧ ਪਹਿਲਾ ਹੀ ਕੀਤਾ ਜਾ ਚੁੱਕਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਹਰ ਜਿਲ੍ਹੇ ਵਿੱਚ ਡਾ.ਬੀ.ਆਰ.ਅੰਬੇਦਕਰ ਭਵਨ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਸੀ ਤਾਂ ਜੋ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਲਈ ਇੱਕ ਛੱਤ ਹੇਠ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।

ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਤਰਨਤਾਰਨ ਵਿਖੇ ਡਾ.ਬੀ.ਆਰ.ਅੰਬੇਦਕਰ ਭਵਨ ਦੀ ਉਸਾਰੀ ਲਈ ਉਹ ਸਰਕਾਰੀ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਵਿੱਤੀ ਨਿਯਮਾ ਦੀ ਸਖ਼ਤੀ ਨਾਲ ਪਾਲਣਾ ਕਰਨ।

ਆਂਗਣਵਾੜੀ ਵਰਕਰਾਂ ਦੀ ਲੰਮਚਿਰੀ ਮੰਗ ਹੋਈ ਪੂਰੀ, ਆਂਗਣਵਾੜੀ ਕੇਂਦਰਾਂ ਨੂੰ ਹਰ ਸਾਲ 5.4 ਕਰੋੜ ਦੇ ਡੇਟਾ ਪੈਕੇਜ ਦੀ ਸਹੂਲਤ
ਆਂਗਣਵਾੜੀ ਵਰਕਰਾਂ ਨੂੰ ਪੋਸ਼ਣ ਟਰੈਕਰ ਐਪ ਖ਼ਾਤਰ ਮਿਲੇਗਾ ਪ੍ਰਤੀ ਸਾਲ 2 ਹਜ਼ਾਰ ਰੁਪਏ ਦਾ ਮੋਬਾਈਲ ਡੇਟਾ ਪੈਕੇਜ

ਪੋਸ਼ਣ ਅਭਿਆਨ ਨੂੰ ਪਾਰਦਰਸ਼ਤਾ ਨਾਲ ਲਾਗੂ ਕਰਨਾ ਮੁੱਖ ਮਕਸਦ: ਡਾ. ਬਲਜੀਤ ਕੌਰ

ਚੰਡੀਗੜ੍ਹ, 31 ਮਈ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਦੀ ਲੰਮਚਿਰੀ ਮੰਗ ਨੂੰ ਪੂਰ ਚੜ੍ਹਾਉਂਦਿਆਂ ਹਰੇਕ ਆਂਗਣਵਾੜੀ ਕੇਂਦਰ ਨੂੰ ਪ੍ਰਤੀ ਸਾਲ 2 ਹਜ਼ਾਰ ਰੁਪਏ ਦੇ ਮੋਬਾਈਲ ਡੇਟਾ ਪੈਕੇਜ ਦੀ ਸਹੂਲਤ ਲਾਗੂ ਕੀਤੀ ਹੈ। ਸੂਬੇ ਵਿੱਚ ਕੁੱਲ ਮਨਜ਼ੂਰਸ਼ੁਦਾ ਆਂਗਣਵਾੜੀ ਸੈਂਟਰਾਂ ਦੀ ਗਿਣਤੀ 27,314 ਹੈ। ਹਰੇਕ ਸਾਲ ਪ੍ਰਤੀ ਸੈਂਟਰ 2000 ਰੁਪਏ ਦੇ ਹਿਸਾਬ ਨਾਲ ਇਨ੍ਹਾਂ ਆਂਗਣਵਾੜੀ ਕੇਦਰਾਂ ਨੂੰ ਹਰ ਸਾਲ 5,46,28000 ਦਾ ਡੇਟਾ ਪੈਕੇਜ ਦਿੱਤਾ ਜਾਵੇਗਾ।
ਇਹ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪੋਸ਼ਣ ਅਭਿਆਨ ਦੇ ਰਿਕਾਰਡ ਵਾਸਤੇ ਅਤੇ ਇਸ ਅਭਿਆਨ ਦੇ ਜ਼ਮੀਨੀ ਪੱਧਰ ’ਤੇ ਨਿਰੀਖਣ ਲਈ ਪਿਛਲੇ ਸਮੇਂ ‘ਪੋਸ਼ਣ ਟਰੈਕਰ’ ਮੋਬਾਈਲ ਐਪ ਜਾਰੀ ਕੀਤੀ ਸੀ, ਜਿਸ ਨੂੰ ਚਲਾਉਣ ਵਾਸਤੇ ਆਂਗਣਵਾੜੀ ਵਰਕਰਾਂ ਨੂੰ ਮੋਬਾਈਲ ਡੇਟਾ ਪੈਕੇਜ ਲੋੜੀਂਦਾ ਸੀ ਤਾਂ ਜੋ ਉਨ੍ਹਾਂ ਨੂੰ ਆਪਣੇ ਪੱਲਿਓਂ ਡੇਟਾ ਨਾ ਖ਼ਰਚਣਾ ਪਵੇ।
ਇਸ ਵਾਸਤੇ ਪੰਜਾਬ ਸਰਕਾਰ ਵੱਲੋਂ ਹਰੇਕ ਆਂਗਣਵਾੜੀ ਕੇਂਦਰ ਲਈ ਪ੍ਰਤੀ ਸਾਲ 2 ਹਜ਼ਾਰ ਰੁਪਏ ਦੇ ਡੇਟਾ ਪੈਕੇਜ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੋਸ਼ਣ ਅਭਿਆਨ ਤਹਿਤ ਆਂਗਣਵਾੜੀ ਕੇਂਦਰਾਂ ਰਾਹੀਂ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਕਰਾਈ ਜਾਂਦੀ ਹੈ ਤਾਂ ਜੋ ਉਹ ਕੁਪੋਸ਼ਣ ਦਾ ਸ਼ਿਕਾਰ ਨਾ ਹੋਣ। ਇਸ ਅਭਿਆਨ ਨੂੰ ਜ਼ਮੀਨੀ ਪੱਧਰ ’ਤੇ ਪਾਰਦਰਸ਼ਤਾ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੀ ਇਸ ਐਪਲੀਕੇਸ਼ਨ ਦੀ ਵਰਤੋਂ ਨੂੰ ਹੁਲਾਰਾ ਦਿੱਤਾ ਜਾ ਰਿਹਾ ਹੈ ਤਾਂ ਜੋ ਆਂਗਣਵਾੜੀ ਵਰਕਰ ਅਤੇ ਹੈਲਪਰ ਪੋਸ਼ਣ ਸਬੰਧੀ ਸਾਰਾ ਰਿਕਾਰਡ ਇਸ ਐਪ ’ਤੇ ਅਪਲੋਡ ਕਰ ਸਕਣ ਤੇ ਹੁਣ ਸਮਰਪਿਤ ਡੇਟਾ ਪੈਕੇਜ ਆਂਗਣਵਾੜੀ ਵਰਕਰਾਂ ਨੂੰ ਮਿਲਣ ਨਾਲ ਇਸ ਅਭਿਆਨ ਨੂੰ ਹੋਰ ਬਿਹਤਰ ਤਰੀਕੇ ਨਾਲ ਲਾਗੂ ਕਰਨ ਵਿੱਚ ਮਦਦ ਮਿਲੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਡੇਟਾ ਪੈਕੇਜ ਦੀ ਵੰਡ ਨੂੰ ਤੁਰੰਤ ਲਾਗੂ ਕੀਤਾ ਜਾਵੇਗਾ, ਜਿਸ ਨਾਲ ਆਂਗਣਵਾੜੀ ਵਰਕਰਾਂ ਨੂੰ ਆਪਣੇ ਸਮਾਰਟਫ਼ੋਨ ਰਾਹੀਂ ਪੋਸ਼ਨ ਟਰੈਕਰ ਦੀ ਬਿਹਤਰ ਵਰਤੋਂ ਕਰਨ ਦੇ ਯੋਗ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਆਂਗਣਵਾੜੀ ਵਰਕਰਾਂ ਅਤੇ ਆਂਗਣਵਾੜੀ ਹੈਲਪਰਾਂ ਦੀ ਇਸ ਖੇਤਰ ਵਿੱਚ ਬਿਹਤਰੀਨ ਕਾਰਗੁਜ਼ਾਰੀ ਬਦਲੇ ਕ੍ਰਮਵਾਰ 500 ਰੁਪਏ ਅਤੇ 250 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਨਾਲ ਉਨ੍ਹਾਂ ਦਾ ਉਤਸ਼ਾਹ ਵਧਾਇਆ ਜਾਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ, ਉਥੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਦਾ ਵੀ ਪੂਰਾ ਖਿਆਲ ਰੱਖ ਰਹੀ ਹੈ।

ਕੈਬਨਿਟ ਮੰਤਰੀ ਡਾ : ਬਲਜੀਤ ਕੌਰ ਦਾ ਵੱਡਾ ਉਪਰਾਲਾ
Baljit Kaur’s big effort ਕੈਬਨਿਟ ਮੰਤਰੀ ਡਾ : ਬਲਜੀਤ ਕੌਰ ਦਾ ਵੱਡਾ ਉਪਰਾਲਾ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਧਾਨਕ ਧਰਮਸ਼ਾਲਾ ਲਈ 5 ਲੱਖ ਰੁਪਏ ਦਾ ਚੈੱਕ ਦਿੱਤਾ। ਕੈਬਨਿਟ ਮੰਤਰੀ ਨੇ ਇਸ ਮੌਕੇ ਕਿਹਾ ਕਿ ਪੰਜਾਬ ਦੇ ਪਿੰਡਾਂ ਦੀ ਨੁਹਾਰ ਨੂੰ ਬਦਲਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਨ੍ਹਾਂ ਕਾਰਜਾਂ ਨੂੰ ਪੂਰਾ ਕਰਨ ਲਈ ਨਾ ਤਾਂ ਜਜਬੇ ਦੀ ਘਾਟ ਹੈ ਤੇ ਨਾ ਹੀ ਫੰਡਾਂ ਦੀ ਘਾਟ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਕਮਿਊਨਟੀ ਸੈਂਟਰਾਂ ‘ਚ ਪਿੰਡਾਂ ਦੇ ਲੋਕਾਂ ਨੂੰ ਜਿੱਥੇ ਸ਼ਹਿਰੀ ਸਹੂਲਤ ਪ੍ਰਾਪਤ ਹੋਵੇਗੀ, ਉੱਥੇ ਹੀ ਬਿਨ੍ਹਾ ਕਿਸੇ ਖ਼ਰਚੇ ਤੋਂ ਨਿੱਜੀ ਤੇ ਜਨਤਕ ਸਮਾਗਮ ਕਰਨ ਦੀ ਸਹੂਲਤ ਵੀ ਮਿਲੇਗੀ।Baljit Kaur’s big effort

also : ਦੇਸ਼ ਦੇ ਪ੍ਰਧਾਨ ਮੰਤਰੀ ਦਾ ਦੇਸ਼ ਵਾਸੀਆਂ ਲਈ ਖਾਸ ਸੰਦੇਸ਼ , ਦੇਖੋ ਕੀ ਕਿਹਾ?
ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ‘ਚ ਡਿਜੀਟਲ ਲਾਇਬ੍ਰੇਰੀਆਂ ਬਣਾਈਆਂ ਜਾ ਰਹੀਆ ਹਨ। ਕੈਬਨਿਟ ਮੰਤਰੀ ਨੇ ਡਾ. ਅੰਬੇਡਕਰ ਡਿਜੀਟਲ ਲਾਇਬ੍ਰੇਰੀ ਲਈ 20 ਕੰਪਿਊਟਰ ਦਿੱਤੇ ਤਾਂ ਜੋ ਵਿਦਿਆਰਥੀ ਆਪਣੀ ਪੜ੍ਹਾਈ ਸੁਚੱਜੇ ਢੰਗ ਨਾਲ ਕਰ ਸਕਣ। ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ਪ੍ਰਤੀਯੋਗਿਤਾ ਪ੍ਰੀਖਿਆ ਦੀ ਤਿਆਰੀ ਲਈ ਕਿਤਾਬਾਂ ਅਤੇ 2 ਸਕੂਲਾਂ ਦੇ ਲੋੜਵੰਦ ਵਿਦਿਆਰਥੀਆਂ ਨੂੰ ਕਾਪੀਆਂ, ਪੈਨਸਿਲਾਂ ਵੀ ਵੰਡੀਆਂ।Baljit Kaur’s big effort