hot news - Nirpakh Post

ਸ੍ਰੀ ਤ੍ਰਿਵੈਣੀ ਮੰਦਿਰ ਵਿਖੇ ਬਾਬਾ ਜੀ ਦੇ ਜਨਮ ਦਿਹਾੜੇ ਮੌਕੇ ਪਹੁੰਚੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ
ਨੰਗਲ 23 ਅਗਸਤ: ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ, ਸਥਾਨਕ ਸਰਕਾਰਾਂ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਸ੍ਰੀ ਤ੍ਰਿਵੈਣੀ ਮੰਦਿਰ ਵਿਖੇ ਬਾਬਾ ਜੀ ਦੇ ਜਨਮ ਦਿਹਾੜੇ ਮੌਕੇ ਨਤਮਸਤਕ ਹੋਏ ਅਤੇ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਪਾਵਨ ਮੌਕੇ ਉਨ੍ਹਾਂ ਨੇ ਮੰਦਿਰ ਵਿਖੇ ਮੱਥਾ ਟੇਕਿਆ ਅਤੇ ਇਲਾਕੇ ਦੀ ਸੁੱਖ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨ ਸਾਡੀ ਆਸਥਾ, ਸੱਭਿਆਚਾਰ ਅਤੇ ਰੂਹਾਨੀ ਵਿਰਸੇ ਦਾ ਅਹਿਮ ਹਿੱਸਾ ਹਨ। ਅਜਿਹੇ ਪਵਿੱਤਰ ਮੌਕੇ ਲੋਕਾਂ ਨਾਲ ਮਿਲ ਕੇ ਖੁਸ਼ੀਆਂ ਸਾਂਝੀਆਂ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ।
ਇਸ ਮੌਕੇ ਕੈਬਨਿਟ ਮੰਤਰੀ ਨੇ ਮੰਦਿਰ ਵਿਖੇ ਇਕੱਤਰ ਹੋਈ ਸੰਗਤ ਨਾਲ ਮੁਲਾਕਾਤ ਕੀਤੀ ਅਤੇ ਬਾਬਾ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਸੰਗਤ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਭਾਵਨਾਵਾਂ ਅਤੇ ਵਿਚਾਰ ਸੁਣੇ ਅਤੇ ਕਿਹਾ ਕਿ ਸਾਡੇ ਧਾਰਮਿਕ ਸਮਾਗਮ ਸਾਨੂੰ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਸੇਵਾ ਦੀ ਭਾਵਨਾ ਨਾਲ ਜੋੜਦੇ ਹਨ। ਉਨ੍ਹਾਂ ਕਿਹਾ ਕਿ ਸੰਗਤ ਦੀ ਸੇਵਾ ਅਤੇ ਲੋਕਾਂ ਦੀ ਖੁਸ਼ੀ ਵਿੱਚ ਸ਼ਾਮਲ ਹੋਣਾ ਹਮੇਸ਼ਾ ਉਨ੍ਹਾਂ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ। ਇਸ ਦੌਰਾਨ ਮੰਦਿਰ ਵਿੱਚ ਪਹੁੰਚੀ ਸੰਗਤ ਵੱਲੋਂ ਵੀ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬਾਬਾ ਜੀ ਦੇ ਜਨਮ ਦਿਹਾੜੇ ਵਰਗੇ ਪਾਵਨ ਦਿਹਾੜੇ ਸਾਨੂੰ ਆਪਣੀ ਆਸਥਾ ਨਾਲ ਜੁੜਨ ਦੇ ਨਾਲ-ਨਾਲ ਸਮਾਜ ਵਿੱਚ ਪਿਆਰ, ਸ਼ਾਂਤੀ ਅਤੇ ਸਦਭਾਵਨਾ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮਾਂ ਵਿੱਚ ਵੱਖ-ਵੱਖ ਵਰਗਾਂ ਦੇ ਲੋਕ ਇਕੱਠੇ ਹੋ ਕੇ ਖੁਸ਼ੀਆਂ ਮਨਾਉਂਦੇ ਹਨ, ਜਿਸ ਨਾਲ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੁੰਦੀ ਹੈ। ਉਨ੍ਹਾਂ ਨੇ ਇਸ ਪਵਿੱਤਰ ਮੌਕੇ ’ਤੇ ਸੰਗਤ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਸਭ ਦੇ ਜੀਵਨ ਵਿੱਚ ਸੁੱਖ, ਸ਼ਾਂਤੀ ਅਤੇ ਖੁਸ਼ਹਾਲੀ ਬਖ਼ਸ਼ੇ ਅਤੇ ਹਰ ਪਰਿਵਾਰ ਹਮੇਸ਼ਾ ਖੁਸ਼ਹਾਲ ਰਹੇ।
ਕੈਬਨਿਟ ਮੰਤਰੀ ਨੇ ਸਮੂਹ ਸੰਗਤ ਨੂੰ ਬਾਬਾ ਜੀ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸਾਨੂੰ ਆਪਣੇ ਧਾਰਮਿਕ ਅਤੇ ਸੱਭਿਆਚਾਰਕ ਵਿਰਸੇ ਨੂੰ ਸੰਭਾਲਣ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਇਸ ਨਾਲ ਜੋੜਨਾ ਚਾਹੀਦਾ ਹੈ। ਉਨ੍ਹਾਂ ਨੇ ਬਾਬਾ ਜੀ ਅੱਗੇ ਸਭ ਦੀ ਚੜ੍ਹਦੀ ਕਲਾ, ਸੁੱਖ-ਸ਼ਾਂਤੀ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਮੰਦਿਰ ਪ੍ਰਬੰਧਕਾਂ, ਪਤਵੰਤੇ ਸੱਜਣਾਂ, ਸਥਾਨਕ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ ਅਤੇ ਪਾਵਨ ਸਮਾਗਮ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ।

ਸ਼ਹੀਦ ਸਾਡੇ ਦੇਸ਼ ਅਤੇ ਕੌਮ ਦਾ ਸਰਮਾਇਆ, ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ-ਰਾਜਪਾਲ
ਫਾਜ਼ਿਲਕਾ 23 ਅਗਸਤ 2026.          ਸ਼ਹੀਦ ਸਾਡੇ ਦੇਸ਼ ਅਤੇ ਕੌਮ ਦਾ ਸਰਮਾਇਆ ਹਨ ਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਇਹ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਸ਼ਹੀਦੀ ਸਮਾਰਕ ਆਸਫਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕੀਤਾ।

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸਾਡੇ ਸ਼ਹੀਦਾਂ ਨੇ ਸਾਡੇ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਆਪਣੀਆਂ ਜਾਨਾਂ ਦੀ ਵੀ ਪਰਵਾਹ ਨਹੀਂ ਕੀਤੀ ਤੇ ਫਾਜ਼ਿਲਕਾ ਵਿਖੇ ਆਸਫਵਾਲਾ ਵਿਖੇ ਸਥਿਤ ਸ਼ਹੀਦੀ ਸਮਾਰਕ ਇਹ ਸੰਕੇਤ ਹੈ ਕਿ ਕਿਸ ਤਰ੍ਹਾਂ ਸਾਡੀਆਂ ਜਵਾਨ ਬਹਾਦਰ ਫੌਜਾਂ ਨੇ ਗੁਆਂਢੀ ਦੇਸ਼ ਤੋਂ ਸਾਡੀ ਰੱਖਿਆ ਕੀਤੀ। ਉਨ੍ਹਾਂ ਕਿਹਾ ਕਿ ਸਰਹੱਦਾਂ 'ਤੇ ਦੇਸ਼ ਦੀ ਰੱਖਿਆ ਲਈ ਹਰ ਵੇਲੇ ਤਾਇਨਾਤ ਫੋਜ਼ ਦੇ ਜਵਾਨਾਂ ਵੱਲੋਂ ਨਿਭਾਈ ਜਾ ਰਹੀ ਲਾਮਿਸਾਲ ਡਿਊਟੀ ਨੂੰ ਹਰੇਕ ਦੇਸ਼ ਵਾਸੀ ਸਿਜਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਪਰਿਵਾਰਾਂ ਨੂੰ ਅਸੀਂ ਤੈਅ ਦਿਲੋਂ ਸਲਾਮ ਕਰਦੇ ਹਾਂ। ਉਨ੍ਹਾਂ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਚਾਹੀਦਾ ਹੈ ਤੇ ਅੱਗੇ ਹੋ ਕੇ ਦੇਸ਼ ਦੇ ਪ੍ਰਤੀ ਆਪਣਾ ਫਰਜ਼ ਨਿਭਾਉਣਾ ਚਾਹੀਦਾ ਹੈ।

ਇਸ ਤੋਂ ਪਹਿਲਾ ਬੀਤੇ ਦਿਨ ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਪਹੁੰਚ ਕੇ ਪੇਂਡੂ ਰੱਖਿਆ ਕਮੇਟੀਆਂ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਸੰਬੋਧਨ ਕੀਤਾ।ਉਨ੍ਹਾਂ ਵਿਲੇਜ਼ ਡਿਫੈਂਸ ਕਮੇਟੀਆਂ ਦੇ ਨਾਲ ਬੈਠਕ ਦੌਰਾਨ ਬਾਰਡਰ ਏਰੀਏ ਦੇ ਹਾਲਾਤ ਜਾਣੇ ਗਏ ਅਤੇ ਜਿਹੜੀਆਂ ਲੋਕਾਂ ਦੀਆਂ ਜ਼ਰੂਰਤਾਂ, ਮੁਸ਼ਕਲਾਂ ਅਤੇ ਮੰਗਾਂ ਸਨ, ਉਹਨਾਂ ਦੇ ਬਾਰੇ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਕਈ ਨਵੀਆਂ ਜਾਣਕਾਰੀਆਂ ਵੀ ਲੋਕਾਂ ਨਾਲ ਸਾਂਝੀਆਂ ਕੀਤੀਆਂ ਗਈਆਂ। ਇਸ ਦੌਰਾਨ ਉਹਨਾਂ ਪੇਂਡੂ ਰੱਖਿਆ ਕਮੇਟੀਆਂ ਦੇ ਮੈਂਬਰਾਂ ਤੋਂ ਇਸ ਮੁਹਿੰਮ ਨੂੰ ਹੋਰ ਬਿਹਤਰ ਢੰਗ ਨਾਲ ਚਲਾਉਣ ਲਈ ਸੁਝਾਅ ਵੀ ਲਏ।

ਉਨ੍ਹਾਂ ਕਿਹਾ ਕਿ ਪੇਂਡੂ ਰੱਖਿਆ ਕਮੇਟੀਆਂ ਦੀ ਭੂਮਿਕਾ ਨਸ਼ਾ ਵਿਰੋਧੀ ਮੁਹਿੰਮ ਵਿਚ ਬਹੁਤ ਮਹੱਤਵਪੂਰਨ ਹੈ ਅਤੇ ਉਹ ਤਕੜੇ ਹੋ ਕੇ ਆਪਣੇ ਪਿੰਡਾਂ ਦੀ ਨਿਗਰਾਨੀ ਕਰਨ। ਉਨ੍ਹਾਂ ਕਮੇਟੀ ਮੈਂਬਰਾਂ ਨੂੰ ਕਿਹਾ ਕਿ ਉਹ ਆਪਣੇ ਪਿੰਡਾਂ ਵਿੱਚ ਪੂਰੀ ਤਰ੍ਹਾਂ ਨਿਗਰਾਨੀ ਰੱਖਣ ਅਤੇ ਉਹਨਾਂ ਦੇ ਪਿੰਡ ਦੇ ਨੌਜਵਾਨ ਕਿਸ ਦਿਸ਼ਾ ਵੱਲ ਚੱਲ ਰਹੇ ਹਨ ਇਸ ਗੱਲ ਦਾ ਵੀ ਧਿਆਨ ਰੱਖਣ ਤਾਂ ਜੋ ਕੋਈ ਵੀ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਨਾ ਫਸੇ| ਇਸ ਉਪਰੰਤ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਹਿਲਾਵਾਂ ਨੂੰ ਵੀ ਵਿਲੇਜ਼ ਡਿਫੈਂਸ ਕਮੇਟੀ ਦੇ ਮੈਂਬਰ ਬਣਾਇਆ ਜਾਵੇ ਤਾਂ ਜੋ ਇਸ ਮੁਹਿੰਮ ਦੇ ਸਾਰਥਕ ਨਤੀਜੇ ਨਿਕਲਣ|

ਪੰਜਾਬ ਦਾ ਪਾਣੀ ਦੂਸ਼ਿਤ ਕਰਨ ਵਾਲੀ ਹਿਮਾਚਲ ਦੀ ਇੰਡਸਟਰੀ ਖਿਲਾਫ ਪਹਿਲੀ ਵਾਰ ਪਰਚਾ ਦਰਜ
ਰੂਪਨਗਰ, 23 ਅਗਸਤ: ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਰੋਪੜ ਹੈੱਡਵਰਕਸ ਉੱਤੇ ਵੱਡੀ ਮਾਤਰਾ ਵਿੱਚ ਉਦਯੋਗਿਕ ਕੂੜਾ ਕਰਕਟ, ਰਹਿੰਦ ਖੂਹੰਦ ਸਮੇਤ ਹੋਰ ਪਲਾਸਟਿਕ ਖੜਾ ਹੋਣ ਦਾ ਸਖ਼ਤ ਨੋਟਿਸ ਲੈਣ ਕਰਕੇ ਸਤਲੁਜ ਦਾ ਪਾਣੀ ਦੂਸ਼ਿਤ ਕਰਨ ਵਾਲੇ ਹਿਮਾਚਲ ਦੇ ਉਦਯੋਗ ਖਿਲਾਫ ਪੁਲਿਸ ਵਲੋਂ ਪਹਿਲੀ ਵਾਰ ਮਾਮਲਾ ਦਰਜ ਕੀਤਾ ਗਿਆ ਹੈ।

ਇਸ ਮੌਕੇ ਅੱਜ ਰੋਪੜ ਹੈੱਡਵਰਕਸ ਵਿਖੇ ਮੀਡੀਆ ਨੂੰ ਜਾਣਕਾਰੀ ਸਾਂਝੀ ਕਰਦਿਆਂ ਵਿਧਾਇਕ ਨੇ ਕਿਹਾ ਕਿ ਰੋਪੜ ਤੋਂ ਪਹਿਲਾਂ ਪੰਜਾਬ ਵਿੱਚ ਕੋਈ ਵੀ ਉਦਯੋਗਿਕ ਕੇਂਦਰ ਨਹੀਂ ਹੈ ਜਦਕਿ ਹਿਮਾਚਲ ਪ੍ਰਦੇਸ਼ ਦੇ ਭੱਦੀ ਦੇ ਇਲਾਕੇ ਵਿੱਚ ਸਿਰਸਾ ਨਦੀ ਦੇ ਨਾਲ ਅਤੇ ਕਈ ਹੋਰ ਥਾਵਾਂ ਵਿਖੇ ਵੱਡੀ ਗਿਣਤੀ ਵਿੱਚ ਛੋਟੇ ਵੱਡੇ ਉਦਯੋਗ ਸਥਾਪਿਤ ਹਨ। ਇਹ ਉਦਯੋਗ ਮਾਨਸੂਨ ਦੌਰਾਨ ਵਰਖਾ ਦੀ ਆੜ ਵਿਚ ਆਪਣਾ ਸਾਰਾ ਜ਼ਹਿਰੀਲਾ ਰਸਾਇਣ, ਰਹਿੰਦ ਖੂਹੰਦ, ਕੂੜਾ ਕਰਕਟ ਅਤੇ ਪਲਾਸਟਿਕ ਆਦਿ ਨਦੀਆਂ ਵਿੱਚ ਸੁੱਟ ਦਿੰਦੇ ਹਨ, ਜਿਸ ਨਾਲ ਸਤਲੁਜ ਨੂੰ ਪ੍ਰਦੂਸ਼ਿਤ ਕੀਤਾ ਜਾ ਰਿਹਾ ਹੈ।

ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਸਵੇਰੇ ਪ੍ਰਸਾਸ਼ਨ ਨੂੰ ਮੌਕੇ ਤੇ ਬੁਲਾ ਕੇ ਕਾਨੂੰਨੀ ਕਰਵਾਈ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਐਫ ਆਈ ਆਰ ਰੋਪੜ ਸਿਟੀ ਥਾਣੇ ਵਿਚ ਦਰਜ ਕੀਤਾ ਗਿਆ ਹੈ।

ਵਿਧਾਇਕ ਨੇ ਕਿਹਾ ਕਿ ਰੋਪੜ ਹੈੱਡਵਰਕਸ ਦੇ ਨੇੜੇ ਸਤਲੁਜ ਦਰਿਆ ਵਿੱਚ ਵੱਡੀ ਮਾਤਰਾ ਵਿੱਚ ਹਿਮਾਚਲ ਪ੍ਰਦੇਸ਼ ਵੱਲੋਂ ਕੂੜਾ ਅਤੇ ਉਦਯੋਗਿਕ ਸਮੱਗਰੀ ਆ ਰਹੀ ਹੈ, ਜਦਕਿ ਇਸ ਤੋਂ ਪਹਿਲਾਂ ਪੰਜਾਬ ਦੀ ਹੱਦ ਵਿੱਚ ਇਸ ਤਰਾਂ ਦਾ ਪ੍ਰਦੂਸ਼ਣ ਕਰਨ ਵਾਲੀ ਕੋਈ ਸਨਅਤ ਨਹੀਂ ਪੈਂਦੀ। ਉਨ੍ਹਾਂ ਕਿਹਾ ਕਿ ਸਰਸਾ ਅਤੇ ਹੋਰ ਬਰਸਾਤੀ ਨਦੀਆਂ ਰਾਹੀਂ ਇਹ ਸਾਰਾ ਪ੍ਰਦੂਸ਼ਿਤ ਵਸਤੂਆਂ ਸਤਲੁਜ ਦੇ ਪਾਣੀ ਵਿੱਚ ਪਹੁੰਚ ਰਹੀਆਂ ਹਨ ਜੋ ਕਿ ਇਕ ਅਤਿ ਗੰਭੀਰ ਮਾਮਲਾ ਹੈ।

ਉਨ੍ਹਾਂ ਕਿਹਾ ਕਿ ਜੋ ਪੁਲਿਸ ਵਲੋਂ ਮੌਕੇ ਉੱਤੇ ਕੀਤੀ ਗਈ ਤਫ਼ਤੀਸ਼ ਦੋਰਾਨ ਕੂੜੇ ਵਿੱਚੋ ਇੱਕ ਥਰਮੋਕੋਲ ਬੋਰਡ ਜਿਸ ਉੱਤੇ ਐਸ ਐਸ ਐਫ ਲਿਖਿਆ ਮਿਲਿਆ ਹੈ। ਜਿਸ ਦੀ ਜਾਂਚ ਕਰਨ ਉਪਰੰਤ ਪਤਾ ਲੱਗਾ ਹੈ ਕਿ ਐਸ ਐਸ ਐਫ, ਬੱਦੀ (ਹਿਮਾਚਲ ਪ੍ਰਦੇਸ਼) ਸਥਿਤ ਫਰਮ ਹੈ। ਜਿਸ ਨਾਲ ਮੌਕੇ ਉੱਤੇ ਮੁੱਢਲੇ ਤੱਥਾ ਤੋਂ ਸਪੱਸ਼ਟ ਹੁੰਦਾ ਹੈ ਕਿ ਬੱਦੀ/ਨਾਲਾਗੜ ਅਤੇ ਹਿਮਾਚਲ ਪ੍ਰਦੇਸ਼ ਨਾਲ ਸਬੰਧਤ ਉਦਯੋਗਾਂ ਵੱਲੋ ਹੀ ਉਦਯੋਗਿਕ, ਕੂੜਾ ਕਰਕਟ ਅਤੇ ਰਹਿੰਦ ਖੂਹੰਦ ਸਰਸਾ ਅਤੇ ਹੋਰ ਬਰਸਾਤੀ ਨਦੀਆਂ ਵਿੱਚ ਸੁੱਟਿਆ ਗਿਆ ਹੈ ਜੋ ਕਿ ਅੱਗੇ ਆ ਕੇ ਸਤਲੁਜ ਦਰਿਆ ਵਿੱਚ ਮਿਲ ਗਿਆ ਹੈ।

ਉਨ੍ਹਾਂ ਦੱਸਿਆ ਕਿ ਬੱਦੀ/ਨਾਲਾਗੜ ਦੇ ਨਾ ਮਾਲੂਮ ਫੈਕਟਰੀ ਮਾਲਕਾਂ ਖਿਲਾਫ ਮੁਕਦਮਾ ਦਰਜ ਕਰਕੇ ਤਫਤੀਸ਼ ਕੀਤੀ ਜਾਵੇਗੀ ਕਿ ਕੈਮੀਕਲ ਵੇਸਟੇਜ ਕਿਸ ਵੱਲੋ ਸਤਲੁਜ ਦਰਿਆ ਵਿੱਚ ਸੁੱਟਿਆ ਗਿਆ ਹੈ।

ਉਨ੍ਹਾਂ ਅੱਗੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਮਾਮਲਾ ਸਾਹਮਣੇ ਆਉਂਦਿਆਂ ਹੀ ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਸ. ਇੰਦਰਪਾਲ ਸਿੰਘ ਰਾਜੂ ਸਤਿਆਲ ਅਤੇ ਟੀਮ ਸਮੇਤ ਪੁਲਿਸ ਨੂੰ ਮੌਕੇ ’ਤੇ ਬੁਲਾਇਆ ਗਿਆ। ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕਾਰਵਾਈ ਕਰਵਾਉਣ ਦੇ ਨਾਲ-ਨਾਲ ਇਸ ਮਾਮਲੇ ਵਿੱਚ ਅਪਰਾਧਿਕ ਕਾਰਵਾਈ ਕਰਦੇ ਹੋਏ ਬੀ ਐਨ ਐਸ ਦੀ ਧਾਰਾ 270, 271, 279, 280 ਅਤੇ ਸੈਕਸ਼ਨ 24, 43 ਵਾਟਰ (ਪ੍ਰੀਵੈਨਸ਼ਨ ਐਂਡ ਕੰਟਰੋਲ ਆਫ਼ ਪੋਲਿਊਸ਼ਨ) ਐਕਟ ਐਂਡ ਸੈਕਸ਼ਨ 07 ਇਨਵਾਇਰਮੈਂਟਲ (ਪ੍ਰੋਟੈਕਸ਼ਨ) ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ਨੂੰ ਕੂੜੇ ਅਤੇ ਰਸਾਇਣਕ ਪਦਾਰਥਾਂ ਦਾ ਡੰਪ ਬਣਨ ਤੋਂ ਰੋਕਣਾ ਬਹੁਤ ਜ਼ਰੂਰੀ ਹੈ। ਪੁਲਿਸ ਵੱਲੋਂ ਮੌਕੇ ਦੀ ਵੀਡੀਓਗ੍ਰਾਫ਼ੀ ਕਰਕੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਹਿਮਾਚਲ ਦੀ ਸਨਅਤ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਨੂੰ ਪ੍ਰਦੂਸ਼ਿਤ ਕਰਨਾ ਕੁਦਰਤ ਨਾਲ ਖਿਲਵਾੜ ਕਰਨਾ ਹੈ। ਇਹ ਪਾਣੀ ਨਹਿਰਾਂ ਰਾਹੀਂ ਲੋਕਾਂ ਤੱਕ ਪਹੁੰਚਦਾ ਹੈ ਅਤੇ ਰੋਪੜ ਸਮੇਤ ਹਰਿਆਣਾ ਅਤੇ ਰਾਜਸਥਾਨ ਵਿਖੇ ਪੀਣ ਲਈ ਵਰਤਿਆ ਜਾਂਦਾ ਹੈ। ਉਨ੍ਹਾਂ ਸਵਾਲ ਕੀਤਾ ਕਿ ਹਿਮਾਚਲ ਪ੍ਰਦੇਸ਼ ਦੀ ਸਰਕਾਰ ਆਪਣੀ ਸਨਅਤ ਨੂੰ ਪੰਜਾਬ ਦੇ ਪਾਣੀਆਂ ਨੂੰ ਪ੍ਰਦੂਸ਼ਿਤ ਕਰਨ ਤੋਂ ਰੋਕਣ ਲਈ ਸਖ਼ਤੀ ਕਿਉਂ ਨਹੀਂ ਕਰ ਰਹੀ।

ਵਿਧਾਇਕ ਚੱਢਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਹਿਮਾਚਲ ਸਰਕਾਰ ਦੀ ਵੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਹਿਮਾਚਲ ਸਰਕਾਰ ਆਪਣੀ ਸਨਅਤ ਨੂੰ ਪੰਜਾਬ ਦੇ ਪਾਣੀਆਂ ਨੂੰ ਪ੍ਰਦੂਸ਼ਿਤ ਕਰਨ ਤੋਂ ਰੋਕਣ ਵਿੱਚ ਅਸਫਲ ਰਹਿੰਦੀ ਹੈ ਤਾਂ ਉਸ ਦੀ ਵੀ ਜਵਾਬਦੇਹੀ ਬਣਦੀ ਹੈ।

ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਕਿਹਾ ਕਿ ਇਹ ਕੋਈ ਨਵਾਂ ਰੁਝਾਨ ਨਹੀਂ ਹੈ, ਸਗੋਂ ਇਹ ਕੰਮ ਸਾਲਾਂ ਤੋਂ ਚੱਲ ਰਿਹਾ ਹੈ। ਅੱਜ ਤੱਕ ਇਸ ਤਰ੍ਹਾਂ ਦੀ ਪਹਿਲਾਂ ਕੋਈ ਅਪਰਾਧਿਕ ਕਾਰਵਾਈ ਨਹੀਂ ਹੋਈ ਅਤੇ ਇਸੇ ਕਰਕੇ ਹੁਣ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਮਾਮਲੇ ਵਿੱਚ ਬਣਦੀ ਸਖ਼ਤ ਕਾਰਵਾਈ ਹੋਵੇ।

ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਕਿਹਾ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਦੇ ਕਾਨੂੰਨ ਵਿੱਚ ਵੱਡੇ ਪੱਧਰ ’ਤੇ ਸੁਧਾਰ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਐਨ.ਜੀ.ਟੀ. ਦੇ ਹੁਕਮ ਸਿਰਫ਼ ਇੱਕ ਦਿਨ ਦੀ ਖ਼ਬਰ ਬਣ ਕੇ ਰਹਿ ਜਾਂਦੇ ਹਨ, ਜਦਕਿ ਉਨ੍ਹਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਪਾਲਣਾ ਯਕੀਨੀ ਬਣਾਉਣ ਦੀ ਲੋੜ ਹੈ। ਉਨ੍ਹਾਂ ਆਪਣੇ ਮਾਮਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਐਨ.ਜੀ.ਟੀ. ਵਿੱਚ ਛੇ ਸੌ ਕਰੋੜ ਰੁਪਏ ਦੀਆਂ ਰਿਕਵਰੀਆਂ ਪਈਆਂ ਹੋਣ ਦੇ ਬਾਵਜੂਦ ਵੀ ਉਨ੍ਹਾਂ ਦੀ ਵਸੂਲੀ ਲਈ ਢੁੱਕਵੀਂ ਕਾਰਵਾਈ ਨਹੀਂ ਹੋ ਰਹੀ।

ਵਿਧਾਇਕ ਸ਼ੈਰੀ ਕਲਸੀ ਨੇ ਭਾਜਪਾ ਦੇ ਕਈ ਪਰਿਵਾਰਾਂ ਦਾ ਆਮ ਆਦਮੀ ਵਿੱਚ ਸ਼ਾਮਿਲ ਹੋਣ 'ਤੇ ਸਵਾਗਤ ਕਰਦਿਆਂ ਕਿਹਾ 'ਜੀ ਆਇਆਂ ਨੂੰ'
ਬਟਾਲਾ, 23 ਅਗਸਤ (       ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੇ ਬਟਾਲਾ ਵਾਸੀਆਂ ਦੇ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਵੇਖਦਿਆਂ  ਰਵਾਇਤੀ ਪਾਰਟੀਆਂ ਦੇ ਪਰਿਵਾਰ ਦਿਨੋ ਦਿਨ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ, ਜਿਸ ਦੇ ਚੱਲਦਿਆਂ ਅੱਜ ਕਈ ਪਰਿਵਾਰ ਭਾਜਪਾ ਨੂੰ ਅਲਵਿਦਾ ਕਹਿ ਕੇ ਆਪ ਪਾਰਟੀ ਵਿੱਚ ਸ਼ਾਮਿਲ ਹੋਏ, ਜਿਨ੍ਹਾਂ ਦਾ ਵਿਧਾਇਕ ਸ਼ੈਰੀ ਕਲਸੀ ਨੇ ਗਰਮਜੋਸ਼ੀ ਨਾਲ ਸਵਾਗਤ ਕਰਦਿਆਂ 'ਜੀ ਆਇਆ ਨੂੰ' ਕਿਹਾ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ  ਕਿਹਾ ਕਿ ਸ ਭਗਵੰਤ ਸਿੰਘ ਮਾਨ,ਨਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਆਪਣੇ ਮਹਿਜ ਸਾਢੇ 4 ਸਾਲ ਦੇ ਕਾਰਜਕਾਲ ਦੌਰਾਨ ਹਰੇਕ ਵਰਗ ਦੀ ਭਲਾਈ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ ਅਤੇ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਮਿਥੇ ਸਮੇਂ ਤੋਂ ਪਹਿਲਾਂ ਪੂਰਾ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਲਾਗੂ ਕੀਤੀ ਗਈ ਹੈ, ਸਿੱਖਿਆ, ਸਿਹਤ, ਬਿਜਲੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਲੋਕ ਹਿੱਤ ਲਈ ਵੱਡੇ ਕਾਰਜ ਕੀਤੇ ਹਨ ਅਤੇ ਲੋਕਹਿੱਤ ਲਈ ਕਾਰਜ ਹੋਰ ਤੇਜ਼ੀ ਨਾਲ ਕੀਤੇ ਜਾ ਰਹੇ ਹਨ।

ਉਨ੍ਹਾਂ ਬਟਾਲਾ ਹਲਕੇ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਨੂੰ ਵਿਕਾਸ ਪੱਖੋ ਨਮੂਨੇ ਦਾ ਹਲਕਾ ਬਣਾਇਆ ਜਾ ਰਿਹਾ ਹੈ ਅਤੇ ਕੀਤੇ ਵਿਕਾਸ ਕਾਰਜ ਨਜ਼ਰ ਆ ਰਹੇ ਹਨ।

ਉਨ੍ਹਾਂ ਕਿਹਾ ਵੱਖ-ਵੱਖ ਵਿਭਾਗਾਂ ਤੇ ਕਾਰਪੋਰੇਸ਼ਨ ਬਟਾਲਾ ਵਲੋਂ ਸ਼ਹਿਰ ਵਿੱਚ ਵਿਕਾਸ ਕੰਮ ਕਰਵਾਏ ਜਾ ਰਹੇ ਹਨ ਅਤੇ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਸੁੰਦਰੀਕਰਨ ਲਈ ਵਿਸ਼ੇਸ ਯਤਨ ਜਾਰੀ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਅੰਦਰ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਨੇ ਆਪ ਪਾਰਟੀ ਨਾਲ ਜੁੜਨ ਦਾ ਫੈਸਲਾ ਕੀਤਾ ਹੈ।

ਸਿੱਧ ਬਾਬਾ ਬਾਲਕ ਨਾਥ ਜੀ ਮੰਦਿਰ ਗਾਗੜਾ ਸੂਰੇਵਾਲ ਵਿਖੇ ਭੰਡਾਰਾ ਕਰਵਾਉਣ ਦਾ ਸੁਭਾਗ ਪ੍ਰਾਪਤ ਹੋਇਆ- ਹਰਜੋਤ ਬੈਂਸ
ਨੰਗਲ 23 ਅਗਸਤ: ਇਲਾਕੇ ਦੇ ਪ੍ਰਮੁੱਖ ਧਾਰਮਿਕ ਅਸਥਾਨ ਸਿੱਧ ਬਾਬਾ ਬਾਲਕ ਨਾਥ ਜੀ ਮੰਦਿਰ ਗਾਗੜਾ ਸੂਰੇਵਾਲ ਅੱਪਰ ਵਿਖੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਪਰਿਵਾਰ ਵੱਲੋਂ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੋਨੂੰ ਸੈਣੀ ਹੁਸ਼ਿਆਰਪੁਰ ਵਾਲਿਆਂ ਵੱਲੋਂ ਬਾਬਾ ਜੀ ਦੇ ਭਜਨਾਂ ਦਾ ਗੁਣਗਾਨ ਕੀਤਾ ਗਿਆ ਅਤੇ ਵਿਸ਼ਾਲ ਭੰਡਾਰਾ ਲਗਾਇਆ ਗਿਆ। ਇਲਾਕੇ ਦੀਆਂ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਧਾਰਮਿਕ ਸਮਾਗਮ ਵਿੱਚ ਹਾਜ਼ਰੀ ਲਗਵਾਈ ਅਤੇ ਭਜਨਾਂ ਦਾ ਆਨੰਦ ਮਾਣਿਆ। ਇਸ ਧਾਰਮਿਕ ਸਮਾਰੋਹ ਦੌਰਾਨ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦਾ ਪਰਿਵਾਰ ਵੀ ਆਮ ਸ਼ਰਧਾਲੂਆਂ ਦੀ ਤਰ੍ਹਾਂ ਸੇਵਾ ਕਰਦਾ ਅਤੇ ਸੰਗਤ ਨੂੰ ਭੰਡਾਰਾ ਵਰਤਾਉਂਦਾ ਨਜ਼ਰ ਆਇਆ।

ਇਸ ਮੌਕੇ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਧ ਬਾਬਾ ਬਾਲਕ ਨਾਥ ਜੀ ਮੰਦਿਰ ਗਾਗੜਾ ਸੂਰੇਵਾਲ ਵਿਖੇ ਭੰਡਾਰਾ ਕਰਵਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਬਾਬਾ ਜੀ ਦੇ ਭਜਨਾਂ ਨੂੰ ਸਰਵਣ ਕਰਕੇ ਬਹੁਤ ਸ਼ਾਂਤੀ ਮਿਲੀ ਹੈ ਅਤੇ ਸਮੁੱਚਾ ਇਲਾਕਾ ਧਾਰਮਿਕ ਰੰਗ ਵਿੱਚ ਰੰਗਿਆ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਧਾਰਮਿਕ ਸਮਾਗਮ ਵਿੱਚ ਸਾਡੇ ਬਜ਼ੁਰਗ ਮਾਤਾ-ਪਿਤਾ ਤੋਂ ਇਲਾਵਾ ਇਲਾਕੇ ਤੋਂ ਆਏ ਨੌਜਵਾਨ ਭੈਣ-ਭਰਾਵਾਂ ਅਤੇ ਖਾਸ ਤੌਰ ’ਤੇ ਬੱਚਿਆਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਲਗਵਾਈ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੀਆਂ ਸੰਗਤਾਂ ਵਿੱਚ ਅੱਜ ਦੇ ਸਮਾਗਮ ਲਈ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

ਸ. ਬੈਂਸ ਨੇ ਕਿਹਾ ਕਿ ਅੱਜ ਜੀਵਨ ਦੇ ਰੁਝੇਵੇਂ ਬਹੁਤ ਵੱਧ ਗਏ ਹਨ, ਇਸ ਲਈ ਸਾਨੂੰ ਆਪਣੇ ਜ਼ਰੂਰੀ ਰੁਝੇਵਿਆਂ ਵਿੱਚੋਂ ਸਮਾਂ ਕੱਢ ਕੇ ਆਪਣੀ ਸੰਸਕ੍ਰਿਤੀ, ਧਰਮ ਅਤੇ ਵਿਰਾਸਤ ਨਾਲ ਜੁੜੇ ਰਹਿਣਾ ਚਾਹੀਦਾ ਹੈ ਅਤੇ ਆਉਣ ਵਾਲੀਆਂ ਨਸਲਾਂ ਨੂੰ ਵੀ ਇਸ ਵਿਰਾਸਤ ਨਾਲ ਜੋੜ ਕੇ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਸਮਾਗਮ ਵਿੱਚ ਇਲਾਕੇ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਲਗਵਾਉਣ ਦੇ ਨਾਲ-ਨਾਲ ਸੇਵਾ ਭਾਵਨਾ ਨਾਲ ਆਪਣਾ ਯੋਗਦਾਨ ਪਾਇਆ। ਉਨ੍ਹਾਂ ਸਮੂਹ ਸੰਗਤ ਦਾ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਅਤੇ ਭੰਡਾਰੇ ਦੀ ਸੇਵਾ ਵਿੱਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ।

ਇਸ ਦੌਰਾਨ ਸ. ਹਰਜੋਤ ਸਿੰਘ ਬੈਂਸ ਵੱਲੋਂ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਇਲਾਕੇ ਦੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਗਿਆ। ਉਨ੍ਹਾਂ ਨੇ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਕਈ ਸਮੱਸਿਆਵਾਂ ਦਾ ਨਿਪਟਾਰਾ ਕਰਵਾਇਆ ਅਤੇ ਬਾਕੀ ਮਾਮਲਿਆਂ ਨੂੰ ਵੀ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਸਰਕਾਰੀ ਦਫ਼ਤਰਾਂ ਦੇ ਬੇਲੋੜੇ ਚੱਕਰ ਨਾ ਕੱਟਣੇ ਪੈਣ, ਇਸ ਲਈ ਲੋਕ ਮਿਲਣੀਆਂ ਰਾਹੀਂ ਸਿੱਧੇ ਤੌਰ ’ਤੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ।

ਧਾਰਮਿਕ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ ਅਤੇ ਬਾਬਾ ਬਾਲਕ ਨਾਥ ਜੀ ਦੇ ਭਜਨਾਂ ਦਾ ਆਨੰਦ ਮਾਣਿਆ। ਬੈਂਸ ਪਰਿਵਾਰ ਵੱਲੋਂ ਆਮ ਸ਼ਰਧਾਲੂਆਂ ਵਾਂਗ ਕੀਤੀ ਗਈ ਸੇਵਾ ਅਤੇ ਲੰਗਰ ਵਰਤਾਉਣ ਦੀ ਸੰਗਤ ਵੱਲੋਂ ਸ਼ਲਾਘਾ ਕੀਤੀ ਗਈ। ਸਮਾਗਮ ਦੌਰਾਨ ਸਮੁੱਚਾ ਮਾਹੌਲ ਭਗਤੀ ਅਤੇ ਸ਼ਰਧਾ ਨਾਲ ਭਰਪੂਰ ਰਿਹਾ।

ਗੈਂਗਸਟਰਾਂ 'ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ
ਚੰਡੀਗੜ੍ਹ, 23 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 215ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 610 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

215ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 341 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 63,758 ਹੋ ਗਈਆਂ।

ਇਸ ਤੋਂ ਇਲਾਵਾ 209 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 540ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 871 ਗ੍ਰਾਮ ਹੈਰੋਇਨ, 53 ਕਿਲੋ ਭੁੱਕੀ, 1543 ਨਸ਼ੀਲੀਆਂ ਗੋਲੀਆਂ ਅਤੇ 4070 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 540 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 76,388 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ; 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਿਹਾ ਲਾਭ: ਡਾ. ਬਲਜੀਤ ਕੌਰ
ਚੰਡੀਗੜ੍ਹ, 23 ਅਗਸਤ: ਕਮਜ਼ੋਰ ਅਤੇ ਲੋੜਵੰਦ ਮਹਿਲਾਵਾਂ ਨੂੰ ਮਜ਼ਬੂਤ ਸਮਾਜਿਕ ਸੁਰੱਖਿਆ ਢਾਂਚੇ ਰਾਹੀਂ ਸਹਾਰਾ ਦੇਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਰਾਹੀਂ ਸੂਬੇ ਦੀਆਂ 7 ਲੱਖ ਤੋਂ ਵੱਧ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਨੂੰ ਵਿੱਤੀ ਸੁਰੱਖਿਆ, ਸਨਮਾਨ ਅਤੇ ਸਮਾਜਿਕ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਪੱਕਾ ਇਰਾਦਾ ਹੈ ਕਿ ਕੋਈ ਵੀ ਯੋਗ ਮਹਿਲਾ ਆਰਥਿਕ ਤੰਗੀ ਕਾਰਨ ਸਨਮਾਨਜਨਕ ਜੀਵਨ ਜਿਊਣ ਦੇ ਅਧਿਕਾਰ ਤੋਂ ਵਾਂਝੀ ਨਾ ਰਹੇ। ਉਨ੍ਹਾਂ ਕਿਹਾ ਕਿ ਸਮਾਜਿਕ ਸੁਰੱਖਿਆ ਸਰਕਾਰ ਦੇ ਸਮਾਵੇਸ਼ੀ ਅਤੇ ਲੋਕ-ਕੇਂਦਰਿਤ ਭਲਾਈ ਏਜੰਡੇ ਦਾ ਅਹਿਮ ਹਿੱਸਾ ਹੈ।

ਸਕੀਮ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ ਮੌਜੂਦਾ ਵਿੱਤੀ ਸਾਲ ਦੌਰਾਨ ਜੁਲਾਈ ਮਹੀਨੇ ਤੱਕ 518.81 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 7 ਲੱਖ ਤੋਂ ਵੱਧ ਮਹਿਲਾਵਾਂ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਰਹੀਆਂ ਹਨ, ਜਿਸ ਨਾਲ ਉਹ ਆਪਣੀਆਂ ਜ਼ਰੂਰੀ ਲੋੜਾਂ ਪੂਰੀਆਂ ਕਰਨ ਦੇ ਨਾਲ-ਨਾਲ ਵਧੇਰੇ ਵਿੱਤੀ ਸਥਿਰਤਾ ਅਤੇ ਆਤਮ-ਵਿਸ਼ਵਾਸ ਨਾਲ ਜੀਵਨ ਬਤੀਤ ਕਰ ਰਹੀਆਂ ਹਨ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਦੌਰਾਨ ਇਸ ਸਕੀਮ ਦੇ ਪ੍ਰਭਾਵਸ਼ਾਲੀ ਸੰਚਾਲਨ ਲਈ 1,200.97 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ, ਤਾਂ ਜੋ ਹਰ ਯੋਗ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਤੱਕ ਸਮਾਜਿਕ ਸੁਰੱਖਿਆ ਦੇ ਲਾਭ ਪਹੁੰਚਾਏ ਜਾ ਸਕਣ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਅਧੀਨ ਹਰ ਯੋਗ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਨੂੰ 1,500/- ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਜੋ ਉਨ੍ਹਾਂ ਦੀ ਆਰਥਿਕ ਮਜ਼ਬੂਤੀ ਅਤੇ ਰੋਜ਼ਾਨਾ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਵਿੱਚ ਸਹਾਇਕ ਬਣ ਰਹੀ ਹੈ।

ਮੰਤਰੀ ਨੇ ਕਿਹਾ ਕਿ ਇਹ ਸਕੀਮ ਕੇਵਲ ਵਿੱਤੀ ਸਹਾਇਤਾ ਦਾ ਸਾਧਨ ਨਹੀਂ, ਸਗੋਂ ਉਨ੍ਹਾਂ ਮਹਿਲਾਵਾਂ ਲਈ ਇੱਕ ਮਜ਼ਬੂਤ ਸਹਾਰਾ ਹੈ ਜੋ ਪਰਿਵਾਰ ਦੇ ਮੁੱਖ ਕਮਾਊ ਮੈਂਬਰ ਦੇ ਚਲੇ ਜਾਣ ਤੋਂ ਬਾਅਦ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਮਹਿਲਾਵਾਂ ਦੇ ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਪ੍ਰਤੀ ਸਰਕਾਰ ਦੇ ਨਿਰੰਤਰ ਯਤਨਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਅਸਲ ਅਤੇ ਟਿਕਾਊ ਵਿਕਾਸ ਉਦੋਂ ਹੀ ਸੰਭਵ ਹੈ ਜਦੋਂ ਮਹਿਲਾਵਾਂ ਆਰਥਿਕ ਤੌਰ 'ਤੇ ਮਜ਼ਬੂਤ ਅਤੇ ਸਮਾਜਿਕ ਤੌਰ 'ਤੇ ਸਸ਼ਕਤ ਹੋਣ। ਇਸੇ ਸੋਚ ਤਹਿਤ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਹਰ ਯੋਗ ਅਤੇ ਲੋੜਵੰਦ ਮਹਿਲਾ ਤੱਕ ਪਹੁੰਚੇ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਇਹ ਸਕੀਮ 58 ਸਾਲ ਤੋਂ ਘੱਟ ਉਮਰ ਦੀਆਂ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਉਪਲਬਧ ਹੈ। ਇਸ ਤੋਂ ਇਲਾਵਾ 30 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਅਣ-ਵਿਆਹੀਆਂ ਔਰਤਾਂ ਵੀ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ। ਬਿਨੈਕਾਰ ਦੇ ਪਰਿਵਾਰ ਦੀ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ।

ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਸਮਾਜਿਕ ਸੁਰੱਖਿਆ ਯੋਜਨਾਵਾਂ ਦਾ ਘੇਰਾ ਲਗਾਤਾਰ ਵਧਾ ਰਹੀ ਹੈ ਤਾਂ ਜੋ ਮਹਿਲਾਵਾਂ ਨੂੰ ਸੁਰੱਖਿਅਤ, ਸਨਮਾਨਜਨਕ ਅਤੇ ਵਿੱਤੀ ਤੌਰ 'ਤੇ ਮਜ਼ਬੂਤ ਭਵਿੱਖ ਪ੍ਰਦਾਨ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਹਰ ਕਮਜ਼ੋਰ ਅਤੇ ਲੋੜਵੰਦ ਵਰਗ ਤੱਕ ਸਮੇਂ ਸਿਰ ਸਹਾਇਤਾ ਪਹੁੰਚਾ ਕੇ ਪੰਜਾਬ ਸਰਕਾਰ ਇੱਕ ਹੋਰ ਸਮਾਵੇਸ਼ੀ, ਸੰਵੇਦਨਸ਼ੀਲ ਅਤੇ ਤਰੱਕੀਸ਼ੀਲ ਪੰਜਾਬ ਦੀ ਸਿਰਜਣਾ ਲਈ ਯਤਨਸ਼ੀਲ ਹੈ।

26 ਅਗਸਤ ਨੂੰ ਬਠਿੰਡਾ ਵਿਖੇ ਹੋਵੇਗੀ ਐਨ.ਆਰ.ਆਈ. ਮਿਲਣੀ; ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ: ਡਾ. ਰਵਜੋਤ ਸਿੰਘ
ਚੰਡੀਗੜ੍ਹ, 23 ਅਗਸਤ: ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਵੱਖ-ਵੱਖ ਮੁੱਦਿਆਂ ਦੇ ਪ੍ਰਭਾਵਸ਼ਾਲੀ ਅਤੇ ਸਮੇਂ ਸਿਰ ਹੱਲ ਲਈ ਐਨ.ਆਰ.ਆਈ. ਮਿਲਣੀਆਂ ਦਾ ਸਿਲਸਿਲਾ ਜਾਰੀ ਰੱਖਦਿਆਂ 26 ਅਗਸਤ, 2026 ਨੂੰ ਬਠਿੰਡਾ ਵਿਖੇ ਐਨ.ਆਰ.ਆਈ. ਮਿਲਣੀ ਕਰਵਾਈ ਜਾ ਰਹੀ ਹੈ।

ਪੰਜਾਬ ਦੇ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ  ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਿਲਣੀ ਮੌਕੇ ਪ੍ਰਵਾਸੀ ਪੰਜਾਬੀ ਆਪਣੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਸੁਝਾਅ ਸਿੱਧੇ ਤੌਰ ’ਤੇ ਸੂਬੇ ਦੇ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀਆਂ ਸਾਹਮਣੇ ਰੱਖ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਪ੍ਰਵਾਸੀ ਪੰਜਾਬੀਆਂ ਨੂੰ ਦਰਪੇਸ਼ ਮਸਲਿਆਂ ਦੀ ਮੌਕੇ ’ਤੇ ਸੁਣਵਾਈ ਕਰਦਿਆਂ ਸਬੰਧਤ ਵਿਭਾਗਾਂ ਨਾਲ ਤਾਲਮੇਲ ਰਾਹੀਂ ਸੰਭਵ ਹੱਲ ਯਕੀਨੀ ਬਣਾਉਣਾ ਹੈ।

ਐਨ.ਆਰ.ਆਈ. ਮਿਲਣੀ ਦਾ ਵੇਰਵਾ ਦਿੰਦਿਆਂ ਐਨ.ਆਰ.ਆਈ ਮੰਤਰੀ ਨੇ ਦੱਸਿਆ ਕਿ ਇਹ ਮਿਲਣੀ 26 ਅਗਸਤ, ਦਿਨ ਬੁੱਧਵਾਰ ਨੂੰ ਸਵੇਰੇ 11:00 ਵਜੇ, ਹੋਟਲ ਸੇਪਲ, ਜੀ.ਟੀ. ਰੋਡ, ਨੇੜੇ ਤਿੰਨਕੋਨੀ, ਬਠਿੰਡਾ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਐਨ.ਆਰ.ਆਈ. ਮਿਲਣੀ ਵਿੱਚ ਬਠਿੰਡਾ, ਮੋਗਾ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਮਾਨਸਾ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਭਾਰਤੀ ਸ਼ਾਮਲ ਹੋ ਸਕਣਗੇ।

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪਹਿਲਾਂ ਵੀ ਵਿਸ਼ੇਸ਼ ਐਨ.ਆਰ.ਆਈ. ਮਿਲਣੀਆਂ ਕਰਵਾਈਆਂ ਗਈਆਂ ਹਨ। ਇਸੇ ਲੜੀ ਤਹਿਤ ਐਸ.ਏ.ਐਸ. ਨਗਰ (ਮੁਹਾਲੀ) ਅਤੇ ਲੁਧਿਆਣਾ ਵਿਖੇ ਦੋ ਐਨ.ਆਰ.ਆਈ. ਮਿਲਣੀਆਂ ਕਰਵਾਈਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚ ਕੁੱਲ ਅੱਠ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਮੁੱਦਿਆਂ ਦੀ ਸੁਣਵਾਈ ਕੀਤੀ ਗਈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਨੂੰ ਆਪਣੇ ਪਰਿਵਾਰ ਦਾ ਅਹਿਮ ਹਿੱਸਾ ਮੰਨਦੀ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਿੱਧੇ ਸੰਵਾਦ, ਪਾਰਦਰਸ਼ਤਾ ਅਤੇ ਤੁਰੰਤ ਕਾਰਵਾਈ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੇ ਪੰਜਾਬ ਨਾਲ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਜਾਇਦਾਦ, ਪਰਿਵਾਰਕ, ਪ੍ਰਸ਼ਾਸਨਿਕ, ਕਾਨੂੰਨੀ ਅਤੇ ਹੋਰ ਸ਼ਿਕਾਇਤਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

ਉਨ੍ਹਾਂ ਪ੍ਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਐਨ.ਆਰ.ਆਈ. ਮਿਲਣੀ ਵਿੱਚ ਸ਼ਾਮਲ ਹੋ ਕੇ ਆਪਣੀਆਂ ਸਮੱਸਿਆਵਾਂ ਅਤੇ ਮੁੱਦੇ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ, ਤਾਂ ਜੋ ਉਨ੍ਹਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਨੂੰ ਤੇਜ਼ ਕੀਤਾ ਜਾ ਸਕੇ।

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 23 ਅਗਸਤ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਰਿਹਾਇਸ਼ ਮੁਹੱਈਆ ਕਰਵਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।

ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ ਕਿ ਕੱਚੇ ਘਰਾਂ ਅਤੇ ਹੋਰ ਤੰਗੀਆਂ -ਤੁਰਸ਼ੀਆਂ ਵਿੱਚ ਰਹਿ ਰਹੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਰਿਹਾਇਸ਼ੀ ਯੋਜਨਾਵਾਂ ਦਾ ਲਾਭ ਮਿਲੇ।

ਸ੍ਰੀ ਸੌਂਦ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ-ਗ੍ਰਾਮੀਣ ਤਹਿਤ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਮਿਸਾਲੀ ਵਿਕਾਸ ਕੀਤਾ ਹੈ। ਸਾਲ 2024-25 ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਕੁੱਲ 36,792 ਘਰਾਂ ਨੂੰ ਸਿੱਧੀ ਵਿੱਤੀ ਸਹਾਇਤਾ ਦੀ ਮਨਜ਼ੂਰੀ ਦਿੱਤੀ ਗਈ ਹੈ। ਇਨ੍ਹਾਂ ਵਿੱਚੋਂ 17,000 ਘਰਾਂ ਦੀ ਉਸਾਰੀ 478.45 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਨਾਲ ਪੂਰੀ ਵੀ ਹੋ ਚੁੱਕੀ ਹੈ ਅਤੇ ਬਾਕੀ 19792 ਘਰਾਂ ਦੀ ਉਸਾਰੀ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈI

ਮੰਤਰੀ ਨੇ ਕਿਹਾ ਕਿ ਪੇਂਡੂ ਖੇਤਰਾਂ ਦੇ ਬਹੁਤ ਪਰਿਵਾਰ ਢੁੱਕਵੀਆਂ ਰਿਹਾਇਸ਼ੀ ਸਹੂਲਤਾਂ ਤੋਂ ਵਾਂਝੇ ਹਨ ਅਤੇ ਇਹ ਅੰਕੜੇ ਅਜਿਹੇ ਪਰਿਵਾਰਾਂ ਨੂੰ ਪੱਕੇ ਘਰ ਪ੍ਰਦਾਨ ਕਰਨ ਦੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹਨ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸਿਰਫ਼ ਘਰ ਬਣਾਉਣਾ ਨਹੀਂ ਸਗੋਂ ਲਾਭਪਾਤਰੀਆਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਰਿਹਾਇਸ਼ੀ ਮਾਹੌਲ ਪ੍ਰਦਾਨ ਕਰਨਾ ਵੀ ਹੈ।

ਸ੍ਰੀ ਸੌਂਦ ਨੇ ਅੱਗੇ ਦੱਸਿਆ ਕਿ ਨਿਯਮਤ ਰਿਹਾਇਸ਼ੀ ਸਹਾਇਤਾ ਤੋਂ ਇਲਾਵਾ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ 360 ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਵੀ ਮਨਜ਼ੂਰ ਕੀਤਾ ਗਿਆ ਹੈ। ਇਸ ਪੈਕੇਜ ਤਹਿਤ 30,000 ਨੁਕਸਾਨੇ ਗਏ ਘਰਾਂ ਦੀ ਮੁੜ -ਉਸਾਰੀ ਅਤੇ ਮੁਰੰਮਤ ਦਾ ਟੀਚਾ ਰੱਖਿਆ ਗਿਆ ਸੀ।  ਉਨ੍ਹਾਂ ਦੱਸਿਆ ਕਿ ਹੁਣ ਤੱਕ 28,020 ਘਰਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਜਦੋਂ ਕਿ ਵਿੱਤੀ ਸਹਾਇਤਾ ਵਜੋਂ ਪਹਿਲੀ ਅਤੇ ਦੂਜੀ ਕਿਸ਼ਤ, ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕਰ ਦਿੱਤੀ ਗਈ ਹੈ ।

ਸ੍ਰੀ ਸੌਂਦ ਨੇ ਕਿਹਾ ਕਿ ਸਰਕਾਰ ਦੀਆਂ ਰਿਹਾਇਸ਼ੀ ਪਹਿਲਕਦਮੀਆਂ ਦਾ ਉਦੇਸ਼ ਪੇਂਡੂ ਪਰਿਵਾਰਾਂ ਦੇ ਜੀਵਨ ਵਿੱਚ ਸਾਕਾਰਾਤਮਕ ਤਬਦੀਲੀ ਲਿਆਉਣਾ ਹੈ। ਉਨ੍ਹਾਂ ਦੁਹਰਾਇਆ ਕਿ ਭਗਵੰਤ ਮਾਨ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰੇਕ ਯੋਗ ਪਰਿਵਾਰ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਰਿਹਾਇਸ਼ ਮਿਲੇ ਅਤੇ  ਸਰੋਤਾਂ ਦੀ ਘਾਟ ਕਾਰਨ ਕੋਈ ਵੀ ਯੋਗ ਲਾਭਪਾਤਰੀ ਇਸ ਯੋਜਨਾ ਦੇ ਲਾਭਾਂ ਤੋਂ ਵਾਂਝਾ ਨਾ ਰਹੇ।

ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਦਾ ਅਸਰ ਲਾਭਪਾਤਰੀਆਂ ਦੇ ਜੀਵਨ ਵਿੱਚ ਸਪੱਸ਼ਟ ਦੇਖਿਆ ਜਾ ਸਕਦਾ ਹੈ। ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਮਛਰਾਏ ਕਲਾਂ ਦੇ ਵਸਨੀਕ ਅਤੇ ਪੇਂਡੂ ਰਿਹਾਇਸ਼ੀ ਯੋਜਨਾ ਦੇ ਲਾਭਪਾਤਰੀ, ਪ੍ਰੀਤਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਪਹਿਲਾਂ ਕੱਚੇ ਘਰ ਵਿੱਚ ਰਹਿ ਰਿਹਾ ਸੀ। ਬਰਸਾਤੀ ਮੌਸਮ ਦੌਰਾਨ ਅਕਸਰ ਘਰ ਵਿੱਚ ਪਾਣੀ ਵੜ ਜਾਂਦਾ ਸੀI ਮਕਾਨ ਦੀਆਂ ਕੰਧਾਂ ਅਤੇ ਛੱਤਾਂ ਦੀ ਖਸਤਾ ਹਾਲਤ ਕਾਰਨ ਪਰਿਵਾਰ ਲਈ ਉੱਥੇ ਸੁਰੱਖਿਅਤ ਢੰਗ ਨਾਲ ਰਹਿਣਾ ਬਹੁਤ ਔਖਾ ਸੀ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਤੋਂ ਮਿਲੀ ਸਹਾਇਤਾ ਨੇ ਉਨ੍ਹਾਂ ਦੇ ਪਰਿਵਾਰ ਨੂੰ ਪੱਕੇ ਘਰ ਵਿੱਚ ਰਹਿਣ ਦੇ ਯੋਗ ਬਣਾਇਆ ਹੈ, ਜਿਸ ਨਾਲ ਉਨ੍ਹਾਂ ਨੂੰ ਢੁੱਕਵਾਂ ਰਿਹਾਇਸ਼ੀ ਮਾਹੌਲ ਅਤੇ ਰਾਹਤ ਮਿਲੀ ਹੈ।

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 23 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਦੋ ਵਿਅਕਤੀਆਂ ਨੂੰ 10 ਅਤਿ-ਆਧੁਨਿਕ ਪਿਸਤੌਲਾਂ, ਮੈਗਜ਼ੀਨਾਂ ਅਤੇ 10 ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਇਕਬਾਲ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਗੁਲਜ਼ਾਰ ਸਿੰਘ, ਦੋਵੇਂ ਵਾਸੀ ਪਿੰਡ ਹਵੇਲੀਆਂ, ਤਰਨਤਾਰਨ, ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਨੌਂ 9-ਐਮਐਮ ਪਿਸਤੌਲਾਂ ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹੈ। ਹਥਿਆਰ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਗ੍ਰੇਅ ਰੰਗ ਦਾ ਮੋਟਰਸਾਈਕਲ ਬਜਾਜ ਪਲਾਟਿਨਾ (ਪੀ.ਬੀ.-38-ਸੀ-1658), ਜਿਸ ਨੂੰ ਖੇਪਾਂ ਦੀ ਢੋਆ-ਢੁਆਈ ਲਈ ਵਰਤਿਆ ਜਾਂਦਾ ਸੀ, ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪ੍ਰਾਰੰਭਿਕ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਕਥਿਤ ਤੌਰ 'ਤੇ ਵਿਦੇਸ਼ ਅਧਾਰਤ ਹੈਂਡਲਰ ਦੇ ਸੰਪਰਕ ਵਿੱਚ ਸਨ ਅਤੇ ਪੰਜਾਬ ਵਿੱਚ ਹੋਰ ਧਿਰਾਂ ਨੂੰ ਅੱਗੇ ਸਪਲਾਈ ਕਰਨ ਲਈ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਪੁਖਤਾ ਇਤਲਾਹ ਮਿਲੀ ਸੀ ਕਿ ਦੋ ਸ਼ੱਕੀ, ਜਿਨ੍ਹਾਂ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, ਨੇ ਆਪਣੇ ਵਿਦੇਸ਼ ਅਧਾਰਤ ਹੈਂਡਲਰ ਦੇ ਨਿਰਦੇਸ਼ਾਂ 'ਤੇ ਭਾਰਤ-ਪਾਕਿ ਸਰਹੱਦੀ ਵਾੜ ਦੇ ਨੇੜਲੇ ਪਿੰਡ ਹਵੇਲੀਆਂ ਦੇ ਖੇਤਰ ਵਿੱਚ ਡਰੋਨ ਰਾਹੀਂ ਹਥਿਆਰਾਂ ਦੀ ਵੱਡੀ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਇਹ ਖੇਪ ਅੱਗੇ ਹੋਰ ਧਿਰ ਨੂੰ ਸਪਲਾਈ ਕਰਨ ਜਾ ਰਹੇ ਸਨ। ਇਸ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਅੰਮ੍ਰਿਤਸਰ-ਅਟਾਰੀ ਜੀ.ਟੀ. ਰੋਡ 'ਤੇ ਪਿੰਡ ਖਾਸਾ ਦੇ ਨੇੜਲੇ ਇਲਾਕੇ ਤੋਂ 10 ਅਤਿ-ਆਧੁਨਿਕ ਪਿਸਤੌਲਾਂ, ਮੈਗਜ਼ੀਨਾਂ ਅਤੇ ਜਿੰਦਾ ਕਾਰਤੂਸਾਂ ਸਮੇਤ ਦੋਵਾਂ ਦੋਸ਼ੀਆਂ ਨੂੰ ਕਾਬੂ ਕਰ ਲਿਆ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਹੋਰਨਾਂ ਦੀ ਪਛਾਣ ਕਰਨ ਅਤੇ ਸਰਹੱਦ ਪਾਰੋਂ ਤਸਕਰੀ ਦੇ ਵਿਆਪਕ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਪੂਰੀ ਤਰ੍ਹਾਂ ਅਗਲੇ-ਪਿਛਲੇ ਪਿੱਛੇ ਸਬੰਧ ਸਥਾਪਤ ਕਰਨ ਲਈ ਅਗਲਰੀ ਜਾਂਚ ਜਾਰੀ ਹੈ।

ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25, 25 (1)(ਏ) ਅਤੇ 25 (8) ਅਤੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 61(2) ਤਹਿਤ ਐਫ.ਆਈ.ਆਰ. ਨੰ. 51 ਮਿਤੀ 22-08-2026 ਦਰਜ ਕੀਤੀ ਗਈ ਹੈ।

ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ
ਚੰਡੀਗੜ੍ਹ, 20 ਅਗਸਤ, 2026: ਪੰਜਾਬ ਦੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਰਵਜੋਤ ਸਿੰਘ ਅਤੇ ਯੂ.ਕੇ. ਦੇ ਸੰਸਦ ਮੈਂਬਰ ਤੇ ਬਰਤਾਨਵੀ ਸੰਸਦ ਦੀ ਰੱਖਿਆ ਕਮੇਟੀ ਦੇ ਚੇਅਰਮੈਨ ਤਨਮਨਜੀਤ ਸਿੰਘ ਢੇਸੀ ਨੇ ਬੀਤੇ ਦਿਨ ਚੰਡੀਗੜ੍ਹ ਵਿਖੇ ਮੁਲਾਕਾਤ ਕਰਕੇ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਅਹਿਮ ਮੁੱਦਿਆਂ, ਪੰਜਾਬ ਨਾਲ ਹਵਾਈ ਸੰਪਰਕ, ਨਿਵੇਸ਼ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਸੁਰੱਖਿਆ ਸਮੇਤ ਕਈ ਮਾਮਲਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਰਾਏਪੁਰ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਅਤੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਚੰਡੀਗੜ੍ਹ ਤੋਂ ਹੋਰ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਅਤੇ ਮੌਜੂਦਾ ਸਿੱਧੀਆਂ ਹਵਾਈ ਸੇਵਾਵਾਂ ਵਿੱਚ ਵਾਧਾ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਲੰਡਨ, ਬਰਮਿੰਘਮ ਅਤੇ ਯੂਰਪ ਦੇ ਹੋਰ ਪ੍ਰਮੁੱਖ ਸ਼ਹਿਰਾਂ ਨਾਲ ਪੰਜਾਬ ਦਾ ਸਿੱਧਾ ਹਵਾਈ ਸੰਪਰਕ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਦੋਵਾਂ ਹਵਾਈ ਅੱਡਿਆਂ ’ਤੇ ਹਵਾਈ ਮਾਲ ਦੀ ਢੋਆ-ਢੁਆਈ ਲਈ ਬਿਹਤਰ ਕਾਰਗੋ ਬੁਨਿਆਦੀ ਢਾਂਚਾ ਵਿਕਸਤ ਕਰਨ ਬਾਰੇ ਵੀ ਵਿਚਾਰ ਕੀਤਾ ਗਿਆ।

ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਪੰਜਾਬ ਅਤੇ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦਰਮਿਆਨ ਆਰਥਿਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਬਿਹਤਰ ਹਵਾਈ ਅਤੇ ਕਾਰਗੋ ਸੰਪਰਕ ਬਹੁਤ ਜ਼ਰੂਰੀ ਹੈ। ਇਸ ਨਾਲ ਹੋਰਨਾਂ ਸੂਬਿਆਂ ਸਮੇਤ ਪੰਜਾਬ ਦੇ ਉਦਯੋਗ, ਖੇਤੀਬਾੜੀ, ਵਪਾਰ, ਸੈਰ-ਸਪਾਟਾ ਅਤੇ ਰੁਜ਼ਗਾਰ ਦੇ ਮੌਕਿਆਂ ਨੂੰ ਵੱਡਾ ਹੁਲਾਰਾ ਮਿਲਣ ਦੇ ਨਾਲ-ਨਾਲ ਪ੍ਰਵਾਸੀ ਪੰਜਾਬੀਆਂ ਵੱਲੋਂ ਸੂਬੇ ਵਿੱਚ ਨਿਵੇਸ਼ ਨੂੰ ਵੀ ਉਤਸ਼ਾਹਿਤ ਕੀਤਾ ਜਾ ਸਕਦਾ ਹੈ।

ਮੀਟਿੰਗ ਦੌਰਾਨ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਜ਼ਮੀਨ ਅਤੇ ਜਾਇਦਾਦ ਦੇ ਵਿਵਾਦਾਂ ਦਾ ਮੁੱਦਾ ਵੀ ਵਿਸ਼ੇਸ਼ ਤੌਰ ’ਤੇ ਉਠਾਇਆ ਗਿਆ। ਸ੍ਰੀ ਢੇਸੀ ਨੇ ਅਜਿਹੇ ਮਾਮਲਿਆਂ ਦਾ ਮਿਥੇ ਸਮੇਂ ਅੰਦਰ ਨਿਪਟਾਰਾ ਕਰਨ ਅਤੇ ਐਨ.ਆਰ.ਆਈਜ਼ ਨੂੰ ਵਾਰ-ਵਾਰ ਪੰਜਾਬ ਆਉਣ ਜਾਂ ਲੰਬੇ ਸਮੇਂ ਤੱਕ ਅਦਾਲਤੀ ਅਤੇ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਵਿੱਚ ਉਲਝਣ ਤੋਂ ਬਚਾਉਣ ਲਈ ਪ੍ਰਭਾਵਸ਼ਾਲੀ ਪ੍ਰਬੰਧ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਨਾਲ ਹੋ ਰਹੀਆਂ ਜਾਇਦਾਦੀ ਧੋਖਾਧੜੀਆਂ, ਸਾਈਬਰ ਅਪਰਾਧਾਂ ਅਤੇ ਹੋਰ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਦੀ ਲੋੜ ਵੀ ਉਜਾਗਰ ਕੀਤੀ।

ਇਸ ਮੌਕੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ ਕਾਰੋਬਾਰੀਆਂ, ਉਦਯੋਗਪਤੀਆਂ ਅਤੇ ਖੇਡ ਪ੍ਰਮੋਟਰਾਂ ਨੂੰ ਮਿਲ ਰਹੀਆਂ ਧਮਕੀਆਂ ਅਤੇ ਫਿਰੌਤੀ ਦੀਆਂ ਮੰਗਾਂ ’ਤੇ ਵੀ ਚਿੰਤਾ ਪ੍ਰਗਟ ਕੀਤੀ ਗਈ। ਸ੍ਰੀ ਢੇਸੀ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਕਾਰੋਬਾਰੀ ਹਿੱਤਾਂ ਦੀ ਰੱਖਿਆ ਨਾਲ ਜੁੜੇ ਮਾਮਲਿਆਂ ਨੂੰ ਕੇਂਦਰ ਸਰਕਾਰ ਅਤੇ ਸਬੰਧਤ ਸੁਰੱਖਿਆ ਏਜੰਸੀਆਂ ਦੇ ਧਿਆਨ ਵਿੱਚ ਲਿਆਉਣਾ ਜ਼ਰੂਰੀ ਹੈ।

ਇਸ ਤੋਂ ਇਲਾਵਾ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਇਸ ਰਾਹੀਂ ਸ਼ਰਧਾਲੂਆਂ ਦੀ ਨਿਰਵਿਘਨ ਆਵਾਜਾਈ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕਣ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਦੋਵਾਂ ਆਗੂਆਂ ਨੇ ਇਸ ਗੱਲ ’ਤੇ ਸਹਿਮਤੀ ਪ੍ਰਗਟਾਈ ਕਿ ਪੰਜਾਬ ਅਤੇ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਵਿਚਕਾਰ ਆਰਥਿਕ, ਸਮਾਜਿਕ ਅਤੇ ਸੱਭਿਆਚਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਅਜਿਹੇ ਮਸਲਿਆਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕੀਤਾ ਜਾਣਾ ਜ਼ਰੂਰੀ ਹੈ। ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨੇ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮੁੱਦਿਆਂ ਨੂੰ ਪੰਜਾਬ ਸਰਕਾਰ ਵੱਲੋਂ ਗੰਭੀਰਤਾ ਨਾਲ ਲੈਣ ਅਤੇ ਸਬੰਧਤ ਮਾਮਲਿਆਂ ਨੂੰ ਢੁਕਵੇਂ ਪੱਧਰ ’ਤੇ ਉਠਾਉਣ ਦਾ ਭਰੋਸਾ ਦਿੱਤਾ।

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਤੋਂ ਤਿੰਨ ਹੋਰ ਬੱਸਾਂ ਰਵਾਨਾ
ਨੰਗਲ 22 ਅਗਸਤ:  ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਨੰਗਲ ਤੋਂ ਤਿੰਨ ਬੱਸਾਂ ਨੂੰ ਕੈਬਨਿਟ ਮੰਤਰੀ ਪੰਜਾਬ ਸਰਕਾਰ ਹਰਜੋਤ ਸਿੰਘ ਬੈਂਸ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਬੱਸਾਂ ਨੰਗਲ ਦੇ ਵਾਰਡ ਨੰਬਰ 11, 16 ਅਤੇ 18 ਵਿੱਚੋਂ ਸ਼ਰਧਾਲੂਆਂ ਨੂੰ ਲੈ ਕੇ ਵੱਖ-ਵੱਖ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ। ਯਾਤਰਾ ਦੌਰਾਨ ਸ਼ਰਧਾਲੂ ਮਥੁਰਾ-ਵ੍ਰਿੰਦਾਵਨ, ਹਰਿਦੁਆਰ-ਰਿਸ਼ੀਕੇਸ਼, ਸਾਲਾਸਰ-ਖਾਟੂ ਸ਼ਾਮ ਜੀ ਸਮੇਤ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨਗੇ। ਇਸ ਮੌਕੇ ਸ਼ਰਧਾਲੂਆਂ ਵਿੱਚ ਵਿਸ਼ੇਸ਼ ਉਤਸ਼ਾਹ ਅਤੇ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ।
ਇਸ ਮੌਕੇ ਯਾਤਰਾ ’ਤੇ ਜਾ ਰਹੇ ਬਜ਼ੁਰਗ ਸ਼ਰਧਾਲੂਆਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਵਿੱਚੋਂ ਕਈ ਬਜ਼ੁਰਗ ਪਹਿਲੀ ਵਾਰ ਇਨ੍ਹਾਂ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਪਰਿਵਾਰਾਂ ਲਈ ਦੂਰ-ਦੁਰਾਡੇ ਸਥਿਤ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਨਾ ਕਈ ਵਾਰ ਮੁਸ਼ਕਲ ਹੁੰਦਾ ਹੈ, ਪਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੇ ਉਨ੍ਹਾਂ ਦੀ ਇਹ ਇੱਛਾ ਪੂਰੀ ਕਰਨ ਦਾ ਮੌਕਾ ਦਿੱਤਾ ਹੈ। ਸ਼ਰਧਾਲੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਯਾਤਰਾ ਲਈ ਕੀਤੇ ਗਏ ਪ੍ਰਬੰਧਾਂ ਕਾਰਨ ਉਨ੍ਹਾਂ ਨੂੰ ਬਹੁਤ ਸਹੂਲਤ ਮਿਲ ਰਹੀ ਹੈ। ਬੱਸਾਂ ਰਵਾਨਾ ਹੋਣ ਸਮੇਂ ਸ਼ਰਧਾਲੂਆਂ ਨੇ ਧਾਰਮਿਕ ਜੈਕਾਰਿਆਂ ਨਾਲ ਮਾਹੌਲ ਨੂੰ ਰੂਹਾਨੀ ਰੰਗ ਵਿੱਚ ਰੰਗ ਦਿੱਤਾ।
ਇਸ ਦੌਰਾਨ ਸ਼ਰਧਾਲੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਪੰਜਾਬ ਦੇ ਲੋਕਾਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸਰਕਾਰ ਵੱਲੋਂ ਭਵਿੱਖ ਵਿੱਚ ਵੀ ਅਜਿਹੀਆਂ ਯਾਤਰਾਵਾਂ ਜਾਰੀ ਰੱਖੀਆਂ ਜਾਣਗੀਆਂ, ਤਾਂ ਜੋ ਵੱਧ ਤੋਂ ਵੱਧ ਲੋਕ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਣ। ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੇ ਸਰਕਾਰ ਦੇ ਇਸ ਉਪਰਾਲੇ ਨੂੰ ਸ਼ਲਾਘਾਯੋਗ ਦੱਸਿਆ।
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਹਰ ਵਰਗ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਲਈ ਸੁਵਿਧਾਜਨਕ ਮੌਕਾ ਮਿਲੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜੀ ਇੱਕ ਮਹੱਤਵਪੂਰਨ ਪਹਿਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਨਾਲ ਸ਼ਰਧਾਲੂਆਂ ਨੂੰ ਰੂਹਾਨੀ ਸ਼ਾਂਤੀ ਅਤੇ ਖੁਸ਼ੀ ਦਾ ਅਨੁਭਵ ਹੁੰਦਾ ਹੈ।
ਯਾਤਰਾ ਲਈ ਰਵਾਨਾ ਹੋਏ ਸ਼ਰਧਾਲੂਆਂ ਨੇ ਕਿਹਾ ਕਿ ਇਹ ਉਨ੍ਹਾਂ ਲਈ ਯਾਦਗਾਰ ਮੌਕਾ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਕਿਹਾ ਕਿ ਬਜ਼ੁਰਗਾਂ ਲਈ ਇਹ ਯਾਤਰਾ ਹੋਰ ਵੀ ਮਹੱਤਵਪੂਰਨ ਹੈ, ਕਿਉਂਕਿ ਕਈ ਲੋਕ ਆਪਣੀ ਉਮਰ ਅਤੇ ਆਰਥਿਕ ਹਾਲਾਤਾਂ ਕਾਰਨ ਇਨ੍ਹਾਂ ਪਵਿੱਤਰ ਅਸਥਾਨਾਂ ਤੱਕ ਨਹੀਂ ਪਹੁੰਚ ਸਕਦੇ। ਸਰਕਾਰ ਦੀ ਇਸ ਯੋਜਨਾ ਨਾਲ ਉਨ੍ਹਾਂ ਨੂੰ ਸੰਗਤ ਸਮੇਤ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਸ਼ਰਧਾਲੂਆਂ ਨੇ ਕਿਹਾ ਕਿ ਅਜਿਹੇ ਉਪਰਾਲੇ ਲੋਕਾਂ ਨੂੰ ਆਪਣੀ ਧਾਰਮਿਕ ਵਿਰਾਸਤ ਅਤੇ ਆਸਥਾ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਇਸ ਮੋਕੇ ਡਾ.ਸੰਜੀਵ ਗੌਤਮ ਜਿਲ੍ਹਾ ਪ੍ਰਧਾਨ, ਕਿਰਨ ਬਾਲਾ ਪ੍ਰਧਾਨ ਨਗਰ ਕੋਂਸਲ,ਐਡਵੋਕੇਟ ਨਿਸ਼ਾਤ ਗੁਪਤਾ, ਸਤੀਸ਼ ਚੋਪੜਾ ਬਲਾਕ ਪ੍ਰਧਾਨ, ਰਾਜੇਸ਼ ਆਂਗਰਾਂ, ਕੁਲਦੀਪ, ਰੇਸ਼ਵ ਉੱਪਲ, ਸੰਦੀਪ ਪੁਰੀ, ਸਾਗਰ ਸੋਬਤੀ ਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।