Nomination - Nirpakh Post

ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਤੀਸਰੇ ਦਿਨ 1 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ
ਚੰਡੀਗੜ੍ਹ 28 ਮਈ :

ਪੰਜਾਬ ਵਿਧਾਨ ਸਭਾ ਦੀ 64- ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਤੀਸਰੇ ਦਿਨ 1 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਇਕ ਆਜ਼ਾਦ ਉਮੀਦਵਾਰ ਇੰਜੀ. ਬਲਦੇਵ ਰਾਜ ਕਤਨਾ (ਦੇਬੀ) ਵੱਲੋਂ ਨਾਮਜ਼ਦਗੀ ਦਾਖਲ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 2 ਜੂਨ ਹੈ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 5 ਜੂਨ, 2025 ਹੈ।  19 ਜੂਨ ਨੂੰ ਵੋਟਾਂ ਪੈਣਗੀਆਂ ਅਤੇ 23 ਜੂਨ, 2025 ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।

ਕਾਂਗਰਸ ਦੀ ਸੁਰਿੰਦਰ ਕੌਰ ਤੇ ਅਕਾਲੀ ਦਲ ਦੀ ਸੁਰਜੀਤ ਕੌਰ ਨੇ ਭਰੀ ਨਾਮਜ਼ਦਗੀ
Surjit Kaur filled nomination

ਜਲੰਧਰ ਜ਼ਿਮਨੀ ਚੋਣ ਲਈ ਨਾਮਜ਼ਦਗੀ ਭਰਨ ਦੇ ਅੱਜ ਆਖ਼ਰੀ ਦਿਨ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਅਤੇ ਅਕਾਲੀ ਦਲ ਦੇ ਉਮੀਦਾਰ ਸੁਰਜੀਤ ਕੌਰ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਗਏ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਇਸ ਸੀਟ ਲਈ ਕਈ ਲੋਕਾਂ ਨੇ ਦਾਅਵਾ ਪੇਸ਼ ਕੀਤਾ ਸੀ ਅਤੇ ਸਾਰਿਆਂ ਨਾਲ ਗੱਲਬਾਤ ਕਰਕੇ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਦੇ ਪਰਿਵਾਰ ਨੇ ਜਲੰਧਰ ਦੇ ਲੋਕਾਂ ਦੀ ਬਹੁਤ ਸੇਵਾ ਕੀਤੀ ਹੈ। ਪਤੀ ਦੀ ਮੌਤ ਤੋਂ ਬਾਅਦ ਵੀ ਉਸ ਨੇ ਹਿੰਮਤ ਨਹੀਂ ਹਾਰੀ ਅਤੇ ਸਾਦਾ ਜੀਵਨ ਬਤੀਤ ਕੀਤਾ ਅਤੇ ਲੋਕਾਂ ਦੀ ਸੇਵਾ ਕੀਤੀ।

ਨਾਮਜ਼ਦਗੀ ਦਾਖ਼ਲ ਕਰਨ ਜਾ ਰਹੀ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਉਹ ਪਿਛਲੇ 50 ਸਾਲਾਂ ਤੋਂ ਕਾਂਗਰਸ ਪਾਰਟੀ ਦੀ ਸੇਵਾ ਕਰ ਰਹੀ ਹੈ ਅਤੇ ਇਸ ਵਾਰ ਪਾਰਟੀ ਨੇ ਉਨ੍ਹਾਂ ਨੂੰ ਵੱਡਾ ਮੌਕਾ ਦਿੱਤਾ ਹੈ ਅਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਉਹ ਜਿੱਤੇਗੀ | ਇਹ ਚੋਣ ਅਸੀਂ ਵੱਡੇ ਫਰਕ ਨਾਲ ਜਿੱਤਾਂਗੇ।Surjit Kaur filled nomination

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅੱਜ ਸਵੇਰੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਮੰਤਰੀ ਹਰਪਾਲ ਚੀਮਾ, ਮੰਤਰੀ ਅਮਨ ਅਰੋੜਾ, ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਸਮੇਤ ਹੋਰ ਸੀਨੀਅਰ ਆਗੂ ਮੌਜੂਦ ਸਨ। ਮੋਹਿੰਦਰ ਭਗਤ ਨੇ ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਪਿਤਾ ਸਾਬਕਾ ਮੰਤਰੀ ਚੁੰਨੀ ਲਾਲ ਆਸ਼ਿਰਵਾਦ ਲਿਆ ਅਤੇ ਫਿਰ ਭਾਰਗੋ ਕੈਂਪ ਵਿਚ ਸਥਿਤ ਕਬੀਰ ਮੰਦਿਰ ਵਿਚ ਮੱਥਾ ਵੀ ਟੇਕਿਆ।

also read :- ਵਿਸ਼ਵ ਯੋਗ ਦਿਵਸ ‘ਤੇ PGI ਨੇ ਬਣਾਇਆ ਵਰਲਡ ਰਿਕਾਰਡ

ਵੈਸਟ ਵਿਧਾਨ ਸਭਾ ਹਲਕਾ ਦੀ ਜ਼ਿਮਨੀ ਚੋਣ ਲਈ ਵੀਰਵਾਰ 6 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਧਿਕਾਰੀ ਨੂੰ ਦਾਖ਼ਲ ਕਰਵਾਏ ਸਨ। ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦੇ ਤੌਰ ’ਤੇ ਸ਼ੀਤਲ ਅੰਗੁਰਾਲ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਦੇ ਤੌਰ ’ਤੇ ਸਰਬਜੀਤ ਸਿੰਘ, ਬਸਪਾ ਦੇ ਉਮੀਦਵਾਰ ਦੇ ਤੌਰ ’ਤੇ ਬਿੰਦਰ ਕੁਮਾਰ ਲੱਖਾ ਅਤੇ ਰਾਸ਼ਟਰੀ ਏਕਤਾ ਪਾਰਟੀ ਦੇ ਉਮੀਦਵਾਰ ਦੇ ਤੌਰ ’ਤੇ ਇਕਬਾਲ ਚੰਦ ਨੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ।Surjit Kaur filled nomination

ਬਰਾਲਾ ਨੇ ਹਰਿਆਣਾ ਤੋਂ ਰਾਜ ਸਭਾ ਲਈ ਭਰੀ ਨਾਮਜ਼ਦਗੀ: ਭਾਜਪਾ ਆਗੂ ਦੀ ਨਿਰਵਿਰੋਧ ਚੋਣ ਯਕੀਨੀ, 20 ਫਰਵਰੀ ਨੂੰ ਹੋਵੇਗਾ ਐਲਾਨ
Haryana Rajya Sabha Election

ਅੱਜ ਹਰਿਆਣਾ ਤੋਂ ਰਾਜ ਸਭਾ ਸੀਟ ਲਈ ਨਾਮਜ਼ਦਗੀ ਦਾਖ਼ਲ ਕਰਨ ਦੇ ਆਖ਼ਰੀ ਦਿਨ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਬਰਾਲਾ ਨੇ ਨਾਮਜ਼ਦਗੀ ਦਾਖ਼ਲ ਕੀਤੀ। ਇਹ ਸੀਟ ਭਾਜਪਾ ਦੇ ਮੌਜੂਦਾ ਸੰਸਦ ਡੀਪੀ ਵਤਸ ਦਾ ਕਾਰਜਕਾਲ ਪੂਰਾ ਹੋਣ ਕਾਰਨ ਖਾਲੀ ਹੋ ਰਹੀ ਹੈ। ਕਾਂਗਰਸ ਜਾਂ ਕਿਸੇ ਹੋਰ ਪਾਰਟੀ ਵੱਲੋਂ ਕੋਈ ਨਾਮਜ਼ਦਗੀ ਨਾ ਹੋਣ ਕਾਰਨ ਸੁਭਾਸ਼ ਬਰਾਲਾ ਦੇ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਜਾਣਾ ਤੈਅ ਹੈ।

ਜੇਕਰ ਕਿਸੇ ਨੇ ਕਾਂਗਰਸ ਜਾਂ ਕਿਸੇ ਹੋਰ ਪਾਰਟੀ ਤੋਂ ਨਾਮਜ਼ਦਗੀ ਭਰੀ ਹੁੰਦੀ ਤਾਂ ਵੋਟਿੰਗ ਦੀ ਲੋੜ ਪੈਣੀ ਸੀ। ਉਸ ਸਥਿਤੀ ਵਿੱਚ ਵੀ ਸੁਭਾਸ਼ ਬਰਾਲਾ ਦੀ ਜਿੱਤ ਯਕੀਨੀ ਸੀ ਕਿਉਂਕਿ ਜਿੱਤ ਲਈ 46 ਵਿਧਾਇਕਾਂ ਦੀਆਂ ਵੋਟਾਂ ਦੀ ਲੋੜ ਹੋਵੇਗੀ, ਜੋ ਸੱਤਾਧਾਰੀ ਭਾਜਪਾ-ਜੇਜੇਪੀ ਗਠਜੋੜ ਕੋਲ ਹਨ ਜਦਕਿ ਕਾਂਗਰਸ ਕੋਲ ਸਿਰਫ਼ 30 ਵੋਟਾਂ ਹਨ।

ਸੁਭਾਸ਼ ਬਰਾਲਾ ਦੇ ਨਿਰਵਿਰੋਧ ਚੋਣ ਦਾ ਐਲਾਨ ਰਿਟਰਨਿੰਗ ਅਫਸਰ (ਆਰ.ਓ.) ਵੱਲੋਂ ਨਾਮਜ਼ਦਗੀਆਂ ਵਾਪਸ ਲੈਣ ਦੇ ਆਖਰੀ ਦਿਨ ਭਾਵ 20 ਫਰਵਰੀ ਨੂੰ ਕੀਤਾ ਜਾਵੇਗਾ। ਉਸ ਨੂੰ ਉਸੇ ਦਿਨ ਚੋਣ ਸਰਟੀਫਿਕੇਟ ਦਿੱਤਾ ਜਾਵੇਗਾ।
ਬਰਾਲਾ ਮੁੱਖ ਮੰਤਰੀ ਦੇ ਕਰੀਬੀ ਹਨ
2019 ਦੀਆਂ ਵਿਧਾਨ ਸਭਾ ਚੋਣਾਂ ਹਾਰਨ ਦੇ ਬਾਵਜੂਦ ਮੁੱਖ ਮੰਤਰੀ ਮਨੋਹਰ ਲਾਲ ਨੇ ਸੁਭਾਸ਼ ਬਰਾਲਾ ਨੂੰ ਹਰਿਆਣਾ ਪਬਲਿਕ ਇੰਟਰਪ੍ਰਾਈਜ਼ ਬਿਊਰੋ ਦਾ ਚੇਅਰਮੈਨ ਬਣਾਇਆ ਹੈ। ਇਸ ਤੋਂ ਪਹਿਲਾਂ ਉਹ ਹਰਿਆਣਾ ਭਾਜਪਾ ਦੇ ਸੂਬਾ ਪ੍ਰਧਾਨ ਵੀ ਰਹਿ ਚੁੱਕੇ ਹਨ। ਕਿਉਂਕਿ ਬਰਾਲਾ ਸੀਐਮ ਮਨੋਹਰ ਲਾਲ ਦੇ ਕਰੀਬੀ ਹਨ, ਇਸ ਲਈ ਇਸ ਵਾਰ ਸੀਐਮ ਨੇ ਖੁਦ ਉਨ੍ਹਾਂ ਦੇ ਨਾਂ ਲਈ ਲਾਬਿੰਗ ਕੀਤੀ। ਉਨ੍ਹਾਂ ਖ਼ੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਇਸ ਬਾਰੇ ਚਰਚਾ ਕੀਤੀ।

ਚੋਣ ਅਨੁਸੂਚੀ
ਦੇਸ਼ ਦੇ 15 ਰਾਜਾਂ ਦੀਆਂ 56 ਰਾਜ ਸਭਾ ਸੀਟਾਂ ‘ਤੇ ਚੋਣਾਂ ਹੋਣੀਆਂ ਹਨ। ਇਨ੍ਹਾਂ ਸੀਟਾਂ ‘ਤੇ 27 ਫਰਵਰੀ ਨੂੰ ਵੋਟਾਂ ਪੈਣਗੀਆਂ। 13 ਰਾਜਾਂ ਦੇ 50 ਰਾਜ ਸਭਾ ਮੈਂਬਰਾਂ ਦਾ ਕਾਰਜਕਾਲ 2 ਅਪ੍ਰੈਲ ਨੂੰ ਖਤਮ ਹੋ ਰਿਹਾ ਹੈ, ਜਦਕਿ ਦੋ ਰਾਜਾਂ ਦੇ 6 ਮੈਂਬਰ 3 ਅਪ੍ਰੈਲ ਨੂੰ ਸੇਵਾਮੁਕਤ ਹੋ ਜਾਣਗੇ।

ਜਿਨ੍ਹਾਂ 15 ਰਾਜਾਂ ਵਿੱਚ ਰਾਜ ਸਭਾ ਚੋਣਾਂ ਹੋਣੀਆਂ ਹਨ, ਉਨ੍ਹਾਂ ਵਿੱਚ ਹਰਿਆਣਾ ਦੇ ਨਾਲ ਉੱਤਰ ਪ੍ਰਦੇਸ਼, ਮਹਾਰਾਸ਼ਟਰ, ਬਿਹਾਰ, ਪੱਛਮੀ ਬੰਗਾਲ, ਮੱਧ ਪ੍ਰਦੇਸ਼, ਗੁਜਰਾਤ, ਆਂਧਰਾ ਪ੍ਰਦੇਸ਼, ਤੇਲੰਗਾਨਾ, ਰਾਜਸਥਾਨ, ਕਰਨਾਟਕ, ਉੱਤਰਾਖੰਡ, ਛੱਤੀਸਗੜ੍ਹ, ਉੜੀਸਾ ਅਤੇ ਹਿਮਾਚਲ ਪ੍ਰਦੇਸ਼ ਸ਼ਾਮਲ ਹਨ।
ਰਿਟਰਨਿੰਗ ਅਫਸਰ ਬਦਲੇ ਗਏ ਹਨ
ਹਰਿਆਣਾ ਵਿਚ 27 ਫਰਵਰੀ ਨੂੰ ਰਾਜ ਸਭਾ ਸੀਟ ਲਈ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਵਿਧਾਨ ਸਭਾ ਸਕੱਤਰ ਆਰ.ਕੇ. ਨੰਦਲ ਨੂੰ ਰਿਟਰਨਿੰਗ ਅਫਸਰ (ਆਰ.ਓ.) ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਨੰਦਲ 2016 ਵਿੱਚ ਹਰਿਆਣਾ ਵਿਧਾਨ ਸਭਾ ਵਿੱਚ ਸਿਆਹੀ ਘੁਟਾਲੇ ਕਾਰਨ ਸੁਰਖੀਆਂ ਵਿੱਚ ਆਏ ਸਨ।

READ ALSO:ਵਣ ਮਿੱਤਰ ਯੋਜਨਾ ਹਰਿਆਣਾ ‘ਚ ਰੋਜ਼ਗਾਰ ਦੇਵੇਗੀ: ਸੀਐੱਮ ਮਨੋਹਰ ਨੇ ਕਿਹਾ- 1 ਲੱਖ ਤੋਂ ਘੱਟ ਆਮਦਨ ਵਾਲੇ 60 ਹਜ਼ਾਰ ਨੌਜਵਾਨਾਂ ਨੂੰ ਮਿਲੇਗਾ ਫਾਇਦਾ.

ਇਹ ਯਕੀਨੀ ਬਣਾਉਣ ਲਈ ਕਿ ਇਸ ਚੋਣ ਵਿੱਚ ਕੋਈ ਵੀ ਵਿਵਾਦ ਨਾ ਹੋਵੇ, ਭਾਰਤੀ ਚੋਣ ਕਮਿਸ਼ਨ ਨੇ ਸੀਨੀਅਰ ਆਈਏਐਸ ਅਤੇ ਉੱਤਰੀ ਹਰਿਆਣਾ ਬਿਜਲੀ ਵੰਡ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਸਾਕੇਤ ਕੁਮਾਰ ਨੂੰ ਰਿਟਰਨਿੰਗ ਅਫ਼ਸਰ (ਆਰ.ਓ.) ਬਣਾਇਆ ਹੈ। ਵਿਧਾਨ ਸਭਾ ਦੇ ਡਿਪਟੀ ਸਕੱਤਰ ਗੌਰਵ ਗੋਇਲ ਨੂੰ ਸਹਾਇਕ ਰਿਟਰਨਿੰਗ ਅਫ਼ਸਰ (ਏ.ਆਰ.ਓ.) ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

Haryana Rajya Sabha Election

ਅਕਾਲੀ ਦਲ ਤੇ ਭਾਜਪਾ ਦੇ ਉਮੀਦਵਾਰਾਂ ਨੇ ਭਰਿਆ ਨਾਮਜ਼ਦਗੀ ਪੱਤਰ
Nomination form filled by the candidatesਜਲੰਧਰ ਲੋਕ ਸਭਾ ਸੀਟ ’ਤੇ 10 ਮਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸੁਖਵਿੰਦਰ ਸੁਖੀ ਨੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਦੇ ਨਾਲ ਬਸਪਾ ਪ੍ਰਧਾਨ ਜਸਵੀਰ ਸਿੰਘ ਗੜੀ ਅਤੇ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਬੁਲਾਰੇ ਦਲਜੀਤ ਸਿੰਘ ਚੀਮਾ ਵੀ ਮੌਜੂਦ ਰਹੇ। ਇਸ ਤੋਂ ਇਲਾਵਾ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੇ ਵੀ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸੀਨੀਅਰ ਆਗੂ ਮਨੋਰੰਜਨ ਕਾਲੀਆ ਅਤੇ ਪਰਮਿੰਦਰ ਸਿੰਘ ਢੀਂਡਸਾ ਵੀ ਮੌਜੂਦ ਸਨ।Nomination form filled by the candidates

also read :- ਪੁਲਸ ਮੁਲਾਜ਼ਮ ਤੇ ਕਾਰ ਸਵਾਰ ਹੋ ਗਏ ਗੁੱਥਮ-ਗੁੱਥੀ, ਚੱਲੇ ਘਸੁਨ ਮੁੱਕੇ , ਵੀਡੀਓ ਹੋ ਗਈ ਵਾਇਰਲ

ਜਲੰਧਰ ਲੋਕ ਸਭਾ ਜ਼ਮਨੀ ਚੋਣ ਲਈ ਅਕਾਲੀ ਦਲ ਅੰਮ੍ਰਿਤਸਰ ਵਲੋਂ ਵੀ ਮੈਦਾਨ ਵਿਚ ਉਤਾਰੇ ਗਏ ਉਮੀਦਵਾਰ ਗਰਜੰਟ ਸਿੰਘ ਨੇ ਵੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਸਭ ਤੋਂ ਪਹਿਲਾਂ ਕਾਂਗਰਸ ਦੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ। ਇਸ ਤੋਂ ਬਾਅਦ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਪਰਚਾ ਦਾਖਲ ਕੀਤਾ ਸੀ। ਜ਼ਿਮਨੀ ਚੋਣ ਲਈ 10 ਮਈ ਨੂੰ ਵੋਟਿੰਗ ਹੋਵੇਗੀ ਅਤੇ 13 ਮਈ ਨੂੰ ਨਤੀਜਾ ਐਲਾਨਿਆ ਜਾਵੇਗਾ।Nomination form filled by the candidates