Punjab Flood 2025 - Nirpakh Post

ਕੇਂਦਰ ਸਰਕਾਰ ਸੂਬੇ ਦੇ ਸਾਰੇ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰੇ: ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ
ਚੰਡੀਗੜ੍ਹ, 31 ਅਗਸਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਸਰਕਾਰ ਕੋਲ ਰੁਕੇ ਪਏ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ
ਹੈ।

ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਪੰਜਾਬ ਵਿੱਚ ਹੜ੍ਹਾਂ ਦੀ ਗੰਭੀਰ ਸਥਿਤੀ ਤੋਂ ਜਾਣੂੰ ਕਰਵਾਇਆ ਅਤੇ ਇਸ ਨੂੰ ਲੰਬੇ ਸਮੇਂ ਬਾਅਦ ਆਈ ਸਭ ਤੋਂ ਭਿਆਨਕ ਆਫ਼ਤ ਦੱਸਿਆ। ਉਨ੍ਹਾਂ ਕਿਹਾ ਕਿ ਇਸ ਕੁਦਰਤੀ ਆਫ਼ਤ ਨਾਲ ਲਗਪਗ ਇੱਕ ਹਜ਼ਾਰ ਪਿੰਡ ਅਤੇ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਭਾਰੀ ਬਾਰਿਸ਼ ਅਤੇ ਡੈਮਾਂ ਤੋਂ ਪਾਣੀ ਛੱਡਣ ਦੇ ਨਾਲ ਸੱਤ ਜ਼ਿਲ੍ਹਿਆਂ ਗੁਰਦਾਸਪੁਰ, ਕਪੂਰਥਲਾ, ਅੰਮ੍ਰਿਤਸਰ, ਪਠਾਨਕੋਟ, ਫ਼ਿਰੋਜ਼ਪੁਰ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਵਿੱਚ ਗੰਭੀਰ ਹੜ੍ਹਾਂ ਦੇ ਹਾਲਾਤ ਬਣੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਥਿਤੀ ਵਿਗੜਦੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹਾਲਾਤ ਹੋਰ ਵੀ ਵਿਗੜ ਸਕਦੇ ਹਨ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਲਗਪਗ ਤਿੰਨ ਲੱਖ ਏਕੜ ਖੇਤੀਬਾੜੀ ਜ਼ਮੀਨ ਮੁੱਖ ਤੌਰ 'ਤੇ ਝੋਨੇ ਦੇ ਖੇਤ, ਹੜ੍ਹ ਦੇ ਪਾਣੀ ਨਾਲ ਡੁੱਬੇ ਹੋਏ ਹਨ, ਜਿਸ ਕਾਰਨ ਵਾਢੀ ਤੋਂ ਕੁਝ ਹਫ਼ਤੇ ਪਹਿਲਾਂ ਹੀ ਫਸਲਾਂ ਦਾ ਨੁਕਸਾਨ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਸ਼ੂਆਂ ਦਾ ਵੀ ਕਾਫ਼ੀ ਨੁਕਸਾਨ ਹੋਇਆ ਹੈ, ਜਿਸ ਨਾਲ ਆਪਣੀ ਰੋਜ਼ੀ-ਰੋਟੀ ਲਈ ਡੇਅਰੀ ਫਾਰਮਿੰਗ ਅਤੇ ਪਸ਼ੂ ਪਾਲਣ 'ਤੇ ਨਿਰਭਰ ਪੇਂਡੂ ਇਲਾਕੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ।

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਕਿ ਜੀ.ਐਸ.ਟੀ. ਲਾਗੂ ਕਰਨ ਅਤੇ ਵੈਟ ਸ਼ਾਸਨ ਤੋਂ ਤਬਦੀਲੀ ਕਾਰਨ ਸੂਬੇ ਨੂੰ 49,727 ਕਰੋੜ ਰੁਪਏ ਦਾ ਮਾਲੀਆ ਨੁਕਸਾਨ ਹੋਇਆ ਹੈ ਪਰ ਇਸ ਦਾ ਭਾਰਤ ਸਰਕਾਰ ਵੱਲੋਂ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਤੇ ਮਾਰਕੀਟ ਵਿਕਾਸ ਫੰਡ (ਐਮ.ਡੀ.ਐਫ.) ਵਿੱਚ ਕਮੀ ਅੱਠ ਹਜ਼ਾਰ ਕਰੋੜ ਤੋਂ ਵੱਧ ਹੋ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਵਿੱਚ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਦੇ 828 ਕਰੋੜ ਰੁਪਏ ਦੇ ਪ੍ਰਾਜੈਕਟਾਂ ਨੂੰ ਰੱਦ ਕਰਨ ਨਾਲ ਪੇਂਡੂ ਲਿੰਕ ਸੜਕਾਂ 'ਤੇ ਮਾੜਾ ਪ੍ਰਭਾਵ ਪਵੇਗਾ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਹੜ੍ਹਾਂ ਦੇ ਸੰਕਟ ਕਾਰਨ ਨਾਜ਼ੁਕ ਹਾਲਾਤ ਦਾ ਸਾਹਮਣਾ ਕਰ ਰਿਹਾ ਹੈ ਅਤੇ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਸੂਬੇ ਦੇ ਕੁੱਲ 60,000 ਕਰੋੜ ਰੁਪਏ ਸਾਰੇ ਬਕਾਇਆ ਫੰਡ ਜਾਰੀ ਕਰਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਭਾਵੇਂ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ (ਐਸ.ਡੀ.ਆਰ.ਐਫ.) ਕੋਲ ਕਾਫ਼ੀ ਫੰਡ ਉਪਲਬਧ ਹਨ ਪਰ ਗ੍ਰਹਿ ਮੰਤਰਾਲੇ ਦੇ ਮੌਜੂਦਾ ਮਾਪਦੰਡ ਕਿਸਾਨਾਂ, ਪਸ਼ੂ ਮਾਲਕਾਂ ਅਤੇ ਹੋਰ ਵਰਗਾਂ ਨੂੰ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਦੇਣ ਲਈ ਨਾਕਾਫ਼ੀ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਪਦੰਡਾਂ ਤਹਿਤ ਅਸਲ ਨੁਕਸਾਨ ਦੇ ਮੁਕਾਬਲੇ ਮੁਆਵਜ਼ਾ ਕਾਫ਼ੀ ਘੱਟ ਮਿਲਦਾ ਹੈ।

Read Also : ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ 14936 ਵਿਅਕਤੀ ਬਾਹਰ ਕੱਢੇ: ਹਰਦੀਪ ਸਿੰਘ ਮੁੰਡੀਆਂ

ਇੱਕ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਫਸਲਾਂ ਦਾ ਨੁਕਸਾਨ 33 ਫੀਸਦੀ ਜਾਂ ਇਸ ਤੋਂ ਵੱਧ ਹੁੰਦਾ ਹੈ ਤਾਂ ਦਿੱਤੀ ਜਾਣ ਵਾਲੀ ਲਾਗਤ ਸਬਸਿਡੀ ਸਿਰਫ 17,000 ਰੁਪਏ ਪ੍ਰਤੀ ਹੈਕਟੇਅਰ ਜਾਂ 6,800 ਰੁਪਏ ਪ੍ਰਤੀ ਏਕੜ ਨਿਰਧਾਰਤ ਕੀਤੀ ਜਾਂਦੀ ਹੈ। ਇਸ ਨੂੰ ਪ੍ਰਭਾਵਿਤ ਕਿਸਾਨਾਂ ਨਾਲ ‘ਕੋਝਾ ਮਜ਼ਾਕ’ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਵੇਲੇ ਪ੍ਰਤੀ ਏਕੜ 8,200 ਰੁਪਏ ਵਾਧੂ ਯੋਗਦਾਨ ਪਾਉਂਦੀ ਹੈ, ਜਿਸ ਨਾਲ ਕਿਸਾਨਾਂ ਨੂੰ ਕੁੱਲ 15,000 ਰੁਪਏ ਪ੍ਰਤੀ ਏਕੜ ਦਿੱਤੇ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਅਪੀਲ ਕੀਤੀ ਕਿ ਫਸਲਾਂ ਲਗਭਗ ਵਾਢੀ ਦੇ ਕੰਢੇ 'ਤੇ ਸਨ, ਇਸ ਲਈ ਮੁਆਵਜ਼ਾ ਘੱਟੋ-ਘੱਟ 50,000 ਰੁਪਏ ਪ੍ਰਤੀ ਏਕੜ ਤੱਕ ਵਧਾਇਆ ਜਾਵੇ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਜ਼ਮੀਨੀ ਹਕੀਕਤਾਂ ਅਨੁਸਾਰ ਐਸ.ਡੀ.ਆਰ.ਐਫ. ਮੁਆਵਜ਼ੇ ਦੇ ਨਿਯਮਾਂ ਨੂੰ ਸੋਧਣ ਦੀ ਅਪੀਲ ਕੀਤੀ। ਉਨ੍ਹਾਂ ਨਾਲ ਹੀ ਦੁਹਰਾਇਆ ਕਿ ਸੂਬਾ ਸਰਕਾਰ ਐਸ.ਡੀ.ਆਰ.ਐਫ. ਸਕੀਮ ਅਧੀਨ ਆਪਣੇ ਲਾਜ਼ਮੀ 25 ਫੀਸਦੀ ਹਿੱਸੇ ਦਾ ਯੋਗਦਾਨ ਪਾਉਂਦੀ ਰਹੇਗੀ।

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ 14936 ਵਿਅਕਤੀ ਬਾਹਰ ਕੱਢੇ: ਹਰਦੀਪ ਸਿੰਘ ਮੁੰਡੀਆਂ
ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ ਕੁੱਲ 14936 ਲੋਕਾਂ ਨੂੰ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ਉੱਤੇ ਪਹੁੰਚਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਪੂਰੀ ਮਸ਼ੀਨਰੀ, ਐਨ.ਡੀ.ਆਰ.ਐਫ, ਐਸ.ਡੀ.ਆਰ.ਐਫ, ਫੌਜ ਅਤੇ ਪੰਜਾਬ ਪੁਲਿਸ ਦੇ ਜਵਾਨ ਹੜ੍ਹਾਂ ਵਿੱਚ ਜਾਨ-ਮਾਲ ਦੀ ਰਾਖੀ ਲਈ ਦਿਨ-ਰਾਤ ਲੱਗੇ ਹੋਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ 1700 ਲੋਕਾਂ ਨੂੰ ਸੁਰੱਖਿਅਤ ਕੱਢਿਆ ਗਿਆ ਹੈ ਜਦਕਿ ਬਰਨਾਲਾ ਵਿੱਚ 25, ਫ਼ਾਜ਼ਿਲਕਾ ਵਿੱਚ 1599, ਫਿਰੋਜ਼ਪੁਰ ਵਿੱਚ 3265, ਗੁਰਦਾਸਪੁਰ ਵਿੱਚ 5456, ਹੁਸ਼ਿਆਰਪੁਰ ਵਿੱਚ 1052, ਕਪੂਰਥਲਾ ਵਿੱਚ 362, ਮਾਨਸਾ ਵਿੱਚ 163, ਮੋਗਾ ਵਿੱਚ 115, ਪਠਾਨਕੋਟ ਵਿੱਚ 1139 ਅਤੇ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ 60 ਵਿਅਕਤੀ ਹੜ੍ਹਾਂ ਦੇ ਪਾਣੀ 'ਚੋਂ ਸੁਰੱਖਿਅਤ ਕੱਢੇ ਗਏ ਹਨ।

ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਹੜ੍ਹਾਂ ਵਿੱਚੋਂ ਕੱਢੇ ਜਾ ਰਹੇ ਵਿਅਕਤੀਆਂ ਦੀ ਗਿਣਤੀ ਵਧਣ ਦੇ ਨਾਲ-ਨਾਲ ਹੀ ਕੈਂਪਾਂ ਦੀ ਗਿਣਤੀ ਵੀ ਵਧਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 122 ਰਾਹਤ ਕੈਂਪ ਚਲ ਰਹੇ ਹਨ, ਜਿਨ੍ਹਾਂ ਵਿੱਚ 6582 ਵਿਅਕਤੀਆਂ ਨੂੰ ਠਹਿਰਾਇਆ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ 16 ਕੈਂਪ ਸਥਾਪਤ ਕੀਤੇ ਗਏ ਹਨ। ਇਸੇ ਤਰ੍ਹਾਂ ਬਰਨਾਲਾ ਵਿੱਚ 1, ਫ਼ਾਜ਼ਿਲਕਾ ਵਿੱਚ 7, ਫਿਰੋਜ਼ਪੁਰ ਵਿੱਚ 8, ਗੁਰਦਾਸਪੁਰ ਵਿੱਚ 25, ਹੁਸ਼ਿਆਰਪੁਰ ਵਿੱਚ 20, ਕਪੂਰਥਲਾ ਵਿੱਚ 4, ਮਾਨਸਾ ਵਿੱਚ 1, ਮੋਗਾ ਵਿੱਚ 5, ਪਠਾਨਕੋਟ ਵਿੱਚ 14, ਸੰਗਰੂਰ ਵਿੱਚ 1 ਅਤੇ ਪਟਿਆਲਾ ਵਿੱਚ 20 ਕੈਂਪ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਨ੍ਹਾਂ ਕੈਂਪਾਂ ਵਿੱਚ ਜ਼ਰੂਰਤ ਦੀਆਂ ਸਾਰੀਆਂ ਵਸਤਾਂ ਯਕੀਨੀ ਬਣਾਉਣ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਕੈਂਪਾਂ ਵਿਚ 170 ਵਿਅਕਤੀਆਂ ਨੂੰ ਠਹਿਰਾਇਆ ਗਿਆ ਹੈ ਜਦਕਿ ਬਰਨਾਲਾ ਵਿਖੇ 25, ਫ਼ਾਜ਼ਿਲਕਾ ਵਿਖੇ 652, ਫਿਰੋਜ਼ਪੁਰ ਵਿਖੇ 3987, ਗੁਰਦਾਸਪੁਰ ਵਿਖੇ 411, ਹੁਸ਼ਿਆਰਪੁਰ ਵਿਖੇ 478, ਕਪੂਰਥਲਾ ਵਿਖੇ 110, ਮਾਨਸਾ ਵਿਖੇ 163, ਮੋਗਾ ਵਿਖੇ 115, ਪਠਾਨਕੋਟ ਵਿਖੇ 411 ਅਤੇ ਜ਼ਿਲ੍ਹਾ ਸੰਗਰੂਰ ਦੇ ਰਾਹਤ ਕੈਂਪਾਂ ਵਿੱਚ 60 ਵਿਅਕਤੀ ਰੁਕੇ ਹੋਏ ਹਨ।

ਸ. ਹਰਦੀਪ ਸਿੰਘ ਮੁੰਡੀਆਂ ਨੇ ਹੜ੍ਹਾਂ ਵਿੱਚ ਜਾਨ-ਮਾਲ ਦੀ ਰਾਖੀ ਲਈ ਦਿਨ-ਰਾਤ ਡਟੇ ਐਨ.ਡੀ.ਆਰ.ਐਫ, ਐਸ.ਡੀ.ਆਰ.ਐਫ, ਫੌਜ ਤੇ ਪੰਜਾਬ ਪੁਲਿਸ ਦੇ ਜਵਾਨਾਂ ਅਤੇ ਸਮਾਜ ਸੇਵੀ ਸੰਸਥਾਵਾਂ ਦਾ ਇਸ ਔਖੀ ਘੜੀ ਵਿੱਚ ਸਾਥ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸਮੇਂ ਗੁਰਦਾਸਪੁਰ ਵਿੱਚ ਐਨ.ਡੀ.ਆਰ.ਐਫ ਦੀਆਂ 6 ਟੀਮਾਂ ਅਤੇ ਫ਼ਾਜ਼ਿਲਕਾ, ਫਿਰੋਜ਼ਪੁਰ ਪਠਾਨਕੋਟ ਤੇ ਅੰਮ੍ਰਿਤਸਰ ਵਿੱਚ 1-1 ਟੀਮ ਤੈਨਾਤ ਹੈ। ਇਸੇ ਤਰ੍ਹਾਂ ਕਪੂਰਥਲਾ ਵਿੱਚ ਐਸ.ਡੀ.ਆਰ.ਐਫ ਦੀਆਂ 2 ਟੀਮਾਂ ਸਰਗਰਮ ਹਨ। ਕਪੂਰਥਲਾ, ਗੁਰਦਾਸਪੁਰ, ਫਿਰੋਜ਼ਪੁਰ ਅਤੇ ਪਠਾਨਕੋਟ ਵਿੱਚ ਆਰਮੀ, ਨੇਵੀ ਅਤੇ ਏਅਰਫੋਰਸ ਨੇ ਵੀ ਮੋਰਚਾ ਸਾਂਭਿਆ ਹੋਇਆ ਹੈ ਜਦਕਿ ਬੀ.ਐਸ.ਐਫ ਦੀ 1-1 ਟੀਮ ਗੁਰਦਾਸਪੁਰ ਅਤੇ ਫਿਰੋਜ਼ਪੁਰ ਵਿੱਚ ਰਾਹਤ ਕਾਰਜਾਂ ਵਿੱਚ ਲੱਗੀ ਹੋਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਅਤੇ ਫਾਇਰ ਬ੍ਰਿਗੇਡ ਵੱਲੋਂ ਕਪੂਰਥਲਾ ਅਤੇ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪ੍ਰਸ਼ਾਸ਼ਨ ਦੇ ਨਾਲ ਮਦਦ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਕਪੂਰਥਲਾ ਵਿੱਚ 15 ਕਿਸ਼ਤੀਆਂ, ਫਿਰੋਜ਼ਪੁਰ ਵਿੱਚ 12 ਕਿਸ਼ਤੀਆਂ ਅਤੇ ਪਠਾਨਕੋਟ ਵਿੱਚ 4 ਕਿਸ਼ਤੀਆਂ ਰਾਹੀਂ ਲੋਕਾਂ ਨੂੰ ਕੱਢਿਆ ਜਾ ਰਿਹਾ ਹੈ ਅਤੇ ਜਿੱਥੇ ਕਿਤੇ ਵੀ ਏਅਰਲਿਫਟ ਦੀ ਜ਼ਰੂਰਤ ਹੈ ਤਾਂ ਉਸ ਸਬੰਧੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

Read Also: ਪੰਚਾਇਤ ਫੰਡਾਂ ਵਿੱਚ 24.69 ਲੱਖ ਰੁਪਏ ਦੇ ਗਬਨ ਦੇ ਦੋਸ਼ ਹੇਠ ਬੀ.ਡੀ.ਪੀ.ਓ. ਅਤੇ ਸਾਬਕਾ ਸਰਪੰਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਮਾਲ ਮੰਤਰੀ ਨੇ ਦੱਸਿਆ ਕਿ ਹੜ੍ਹਾਂ ਕਾਰਨ ਹੁਣ ਤੱਕ ਪੰਜਾਬ ਦੇ ਕੁੱਲ 1312 ਪਿੰਡ ਪ੍ਰਭਾਵਿਤ ਹੋਏ ਹਨ। ਇਨ੍ਹਾਂ ਵਿੱਚ ਅੰਮ੍ਰਿਤਸਰ ਦੇ 93, ਬਰਨਾਲਾ ਦੇ 26, ਬਠਿੰਡਾ ਦੇ 21, ਫਤਹਿਗੜ੍ਹ ਸਾਹਿਬ ਦਾ 1, ਫਾਜ਼ਿਲਕਾ ਦੇ 92, ਫਿਰੋਜ਼ਪੁਰ ਦੇ 107, ਗੁਰਦਾਸਪੁਰ ਦੇ 324, ਹੁਸ਼ਿਆਰਪੁਰ ਦੇ 86, ਜਲੰਧਰ ਦੇ 55, ਕਪੂਰਥਲਾ ਦੇ 123, ਲੁਧਿਆਣਾ ਦੇ 26, ਮਾਲੇਰਕੋਟਲਾ ਦੇ 4, ਮਾਨਸਾ ਦੇ 77, ਮੋਗਾ ਦੇ 35, ਪਠਾਨਕੋਟ ਦੇ 81, ਪਟਿਆਲਾ ਦੇ 14, ਰੂਪਨਗਰ ਦੇ 2, ਸੰਗਰੂਰ ਦੇ 22, ਐਸ.ਏ.ਐਸ. ਨਗਰ ਦਾ 1, ਐਸ.ਬੀ.ਐਸ ਨਗਰ ਦੇ 3, ਸ੍ਰੀ ਮੁਕਤਸਰ ਸਾਹਿਬ ਦੇ 74 ਅਤੇ ਤਰਨ ਤਾਰਨ ਦੇ 45 ਪਿੰਡ ਸ਼ਾਮਿਲ ਹਨ।