Vigilance - Nirpakh Post
ਵਿਜੀਲੈਂਸ ਵੱਲੋਂ ਗਰੀਬ ਪਰਿਵਾਰਾਂ ਲਈ ਚੌਲਾਂ ਦੀ ਵੰਡ ’ਚ ਹੋਏ 1.55 ਕਰੋੜ ਦੇ ਗ਼ਬਨ ਦਾ ਪਰਦਾਫਾਸ਼
1.55 crore embezzlement exposed
ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਗੋਦਾਮ ’ਤੇ ਛਾਪੇਮਾਰੀ ਕਰਕੇ 1.55 ਕਰੋੜ ਰੁਪਏ ਦੇ ਵੱਡੇ ਗ਼ਬਨ ਦਾ ਪਰਦਾਫਾਸ਼ ਕਰਦਿਆਂ ਚੌਲਾਂ ਦੀਆਂ 1138 ਬੋਰੀਆਂ ਨਾਲ ਲੱਦੇ 2 ਟਰੱਕ ਜ਼ਬਤ ਕੀਤੇ ਹਨ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਸ਼ਿਵ ਸ਼ਕਤੀ ਰਾਈਸ ਮਿੱਲ, ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਮਾਲਕ ਗੋਪਾਲ ਗੋਇਲ ਸਣੇ ਦੋ ਟਰੱਕ ਡਰਾਈਵਰਾਂ ਜਗਪਾਲ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।
ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਜੈ ਜੈਨੇਂਦਰ ਫਰਮ ਦੇ ਠੇਕੇਦਾਰ ਹਰੀਸ਼ ਦਲਾਲ, ਸ਼ਿਵ ਸ਼ਕਤੀ ਰਾਈਸ ਮਿੱਲ ਗੜ੍ਹਸ਼ੰਕਰ ਹੁਸ਼ਿਆਰਪੁਰ ਦੇ ਮਾਲਕ ਗੋਪਾਲ ਗੋਇਲ, ਅੰਜਨੀ ਰਾਈਸ ਮਿੱਲ ਕੁੱਤੀਵਾਲ ਕਲਾਂ, ਮੌੜ ਮੰਡੀ, ਬਠਿੰਡਾ ਦੇ ਮਾਲਕ, ਟਰੱਕ ਡਰਾਈਵਰਾਂ ਜਗਪਾਲ ਸਿੰਘ ਅਤੇ ਸੁਖਵਿੰਦਰ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿੱਚ ਕੇਸ ਦਰਜ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਭਵਿੱਖ ਦੀ ਜਾਂਚ ਦੌਰਾਨ ਭਾਰਤੀ ਖੁਰਾਕ ਨਿਗਮ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਗਲੋਬਲ ਵੇਅਰਹਾਊਸ ਦੇ ਅਧਿਕਾਰੀਆਂ/ਕਰਮਚਾਰੀਆਂ/ਨਿਗਰਾਨਾਂ ਦੀ ਭੂਮਿਕਾ ਵੀ ਵਿਚਾਰੀ ਜਾਵੇਗੀ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀ ‘ਭਾਰਤ ਬ੍ਰਾਂਡ’ ਸਕੀਮ ਤਹਿਤ ਰਾਸ਼ਟਰੀ ਸਹਿਕਾਰੀ ਖ਼ਪਤਕਾਰ ਫੈਡਰੇਸ਼ਨ ਆਫ ਇੰਡੀਆ ਵੱਲੋਂ ਬਠਿੰਡਾ, ਭੁੱਚੋ, ਮੌੜ, ਰਾਮਪੁਰਾ ਫੂਲ ਅਤੇ ਬੁਢਲਾਡਾ ਦੇ ਗਰੀਬ ਪਰਿਵਾਰਾਂ ਨੂੰ ਲਗਭਗ 70,000 ਮੀਟ੍ਰਿਕ ਟਨ ਚੌਲ ਵੰਡੇ ਜਾ ਰਹੇ ਸਨ, ਜਿੰਨ੍ਹਾਂ ਦੀ ਕੀਮਤ ਲਗਭਗ 130 ਕਰੋੜ ਰੁਪਏ ਬਣਦੀ ਹੈ।1.55 crore embezzlement exposed
also read :- ਵਿਸ਼ਵ ਯੋਗ ਦਿਵਸ ‘ਤੇ PGI ਨੇ ਬਣਾਇਆ ਵਰਲਡ ਰਿਕਾਰਡ
ਇਨ੍ਹਾਂ ਵਿੱਚੋਂ 1000 ਮੀਟ੍ਰਿਕ ਟਨ ਚੌਲ 5 ਕਿਲੋ ਅਤੇ 10 ਕਿਲੋ ਦੀ ਥੈਲਿਆਂ ਵਿੱਚ 18.50 ਪ੍ਰਤੀ ਕਿੱਲੋ ਦੇ ਹਿਸਾਬ ਨਾਲ ਵੰਡੇ ਜਾਣੇ ਸੀ। ਬਠਿੰਡਾ ਜ਼ਿਲ੍ਹੇ ਵਿੱਚ 29 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਇਹ ਚੌਲ ਲਾਭਪਾਤਰੀਆਂ ਨੂੰ ਸਪਲਾਈ ਕਰਨ ਦਾ ਟੈਂਡਰ ਜੈ ਜੈਨੇਂਦਰ ਫਰਮ ਨੂੰ ਦਿੱਤਾ ਗਿਆ ਸੀ।
ਬੁਲਾਰੇ ਨੇ ਅੱਗੇ ਕਿਹਾ ਕਿ ਵਿਜੀਲੈਂਸ ਬਿਊਰੋ ਨੂੰ ਭਰੋਸੇਯੋਗ ਸੂਤਰਾਂ ਤੋਂ ਸੂਚਨਾ ਮਿਲੀ ਸੀ ਕਿ ਲਾਭਪਾਤਰੀਆਂ ਦੇ 3.40 ਕਰੋੜ ਰੁਪਏ ਦੇ ਚੌਲਾਂ ਵਿੱਚ ਗਬਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੂਚਨਾ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਚੌਲਾਂ ਦੀਆਂ 1138 ਬੋਰੀਆਂ ਨਾਲ ਲੱਦੇ 2 ਟਰੱਕ ਜ਼ਬਤ ਕਰ ਲਏ ਹਨ, ਜੋ ਫਤਿਆਬਾਦ ਦੇ ਕਸਬਾ ਹਮਜਾਪੁਰ ਭੇਜੇ ਜਾਣੇ ਸਨ ,ਪਰ ਟੈਂਡਰਰ ਫਰਮ ਨੇ ਚੌਲਾਂ ਨੂੰ ਅੱਗੇ ਚੌਲ-ਫ਼ਰੋਸ਼ਾਂ ਨੂੰ ਸਿੱਧੇ ਵੇਚਣ ਦੇ ਇਰਾਦੇ ਨਾਲ ਨਾ ਤਾਂ ਚੌਲਾਂ ਦੀ ਸਫਾਈ ਨਹੀਂ ਕੀਤੀ ਅਤੇ ਨਾ ਹੀ ਚੌਲ ਬੋਰੀਆਂ ਵਿੱਚ ਭਰੇ।1.55 crore embezzlement exposed
Vigilance did ASI control
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਥਾਣਾ ਸਮਰਾਲਾ ਵਿਖੇ ਤਾਇਨਾਤ ਰਿਹਾ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸਿਕੰਦਰ ਰਾਜ ਨੂੰ 18,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ ਜੋ ਹੁਣ ਥਾਣਾ ਦੋਰਾਹਾ ਜ਼ਿਲ੍ਹਾ ਲੁਧਿਆਣਾ ਵਿਖੇ ਪੁਲਿਸ ਵਿੱਚ ਤਾਇਨਾਤ ਹੈ।
ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਇਹ ਮੁਕੱਦਮਾ ਸੈਕਟਰ 32-ਏ, ਚੰਡੀਗੜ੍ਹ ਰੋਡ, ਲੁਧਿਆਣਾ ਦੇ ਵਸਨੀਕ ਰਵਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੇ ਬਿਆਨ ਦਰਜ ਕਰਵਾਏ ਸਨ ਕਿ 13 ਮਾਰਚ, 2021 ਨੂੰ ਉਸਦੇ ਡਰਾਈਵਰ ਰਾਜਦੀਪ ਸਿੰਘ ਵਾਸੀ ਖਡੂਰ ਸਾਹਿਬ, ਤਰਨਤਾਰਨ, ਜਿਲਾ ਤਰਨਤਾਰਨ, ਅਤੇ ਹੈਲਪਰ ਬਿਰਜੂ, ਵਾਸੀ ਸੰਜੇ ਗਾਂਧੀ ਕਲੋਨੀ, ਲੁਧਿਆਣਾ ਨੇੜੇ ਨੀਲੋਂ ਪੁਲ, ਸਮਰਾਲਾ ਵਿਖੇ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਉਸ ਦਿਨ ਥਾਣਾ ਸਮਰਾਲਾ ਤੋਂ ਏ.ਐਸ.ਆਈ. ਸਿਕੰਦਰ ਰਾਜ ਹੋਰ ਪੁਲਿਸ ਮੁਲਾਜ਼ਮਾਂ ਦੇ ਨਾਲ ਮੌਕੇ ‘ਤੇ ਪਹੁੰਚਿਆ ਅਤੇ ਦੋਵੇਂ ਵਾਹਨਾਂ ਨੂੰ ਥਾਣੇ ਲੈ ਗਏ।Vigilance did ASI control
ਇਸ ਤੋਂ ਬਾਅਦ ਏ.ਐਸ.ਆਈ. ਸਿਕੰਦਰ ਰਾਜ ਨੇ ਸ਼ਿਕਾਇਤਕਰਤਾ ਤੋਂ ਉਸਦੇ ਡਰਾਈਵਰ ਨੂੰ ਜ਼ਮਾਨਤ ਦਿਵਾਉਣ, ਉਸਦੀ ਗੱਡੀ ਵਿੱਚ ਲੱਦਿਆ ਸਮਾਨ ਛੱਡਣ ਅਤੇ ਉਸਦੇ ਡਰਾਈਵਰ ਖਿਲਾਫ ਦਰਜ ਹੋਏ ਹਾਦਸੇ ਦੇ ਕੇਸ ‘ਚੋਂ ਬਰੀ ਕਰਵਾਉਣ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਆਖਰਕਾਰ ਸੌਦਾ 18,000 ਰੁਪਏ ਵਿੱਚ ਹੋਇਆ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਉਕਤ ਪੁਲਿਸ ਮੁਲਾਜ਼ਮ ਵੱਲੋਂ ਰਿਸ਼ਵਤ ਦੀ ਮੰਗ ਸਬੰਧੀ ਗੱਲਬਾਤ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।
also read :- ਚੰਡੀਗੜ੍ਹ ‘ਚ NEET ਘਪਲੇ ਨੂੰ ਲੈ ਕੇ AAP ਦਾ ਵੱਡਾ ਪ੍ਰਦਰਸ਼ਨ !
ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਅਤੇ ਦਰੁੱਸਤ ਪਾਏ ਗਏ ਹਨ। ਇਸ ਤੋਂ ਬਾਅਦ ਥਾਣਾ ਦੋਰਾਹਾ ਵਿਖੇ ਤਾਇਨਾਤ ਏਐਸਆਈ ਸਿਕੰਦਰ ਰਾਜ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਕਤ ਮੁਲਜ਼ਮ ਨੂੰ ਅੱਜ ਬਿਉਰੋ ਦੀ ਲੁਧਿਆਣਾ ਰੇਂਜ ਦੀ ਟੀਮ ਵੱਲੋਂ ਥਾਣਾ ਦੋਰਾਹਾ ਤੋਂ ਗ੍ਰਿਫਤਾਰ ਕਰ ਲਿਆ ਗਿਆ ਅਤੇ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।Vigilance did ASI control
Jagir Kaur Vigilance Update:
ਸ਼ੁੱਕਰਵਾਰ ਨੂੰ ਵਿਜੀਲੈਂਸ ਨੇ ਬੇਗੋਵਾਲ ‘ਚ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਤੇ ਸਾਬਕਾ ਮੰਤਰੀ ਬੀਬੀ ਜਗੀਰ ਕੌਰ ਦੇ ਡੇਰੇ ‘ਤੇ ਛਾਪਾ ਮਾਰਿਆ ਅਤੇ ਦੋ ਘੰਟੇ ਤੱਕ ਜਾਂਚ ਕੀਤੀ। ਬੀਬੀ ਜਗੀਰ ਕੌਰ ਦੇ ਜਵਾਈ ਯੁਵਰਾਜ ਭੁਪਿੰਦਰ ਸਿੰਘ ਨੇ ਛਾਪੇਮਾਰੀ ਦੀ ਗੱਲ ਕਬੂਲ ਕੀਤੀ ਸੀ, ਹਾਲਾਂਕਿ ਬੀਬੀ ਦਾ ਕਹਿਣਾ ਹੈ ਕਿ ਛਾਪੇਮਾਰੀ ਨਾਲ ਕੋਈ ਸਬੰਧ ਨਹੀਂ ਹੈ। ਅਧਿਕਾਰੀ ਹਾਈ ਕੋਰਟ ਦੀਆਂ ਹਦਾਇਤਾਂ ’ਤੇ ਆਪਣੀ ਡਿਊਟੀ ਨਿਭਾਉਣ ਆਏ ਸਨ। ਇਸ ਮਾਮਲੇ ਵਿੱਚ ਜੋ ਵੀ ਕਾਨੂੰਨੀ ਕਾਰਵਾਈ ਹੋਵੇਗੀ, ਉਹ ਜ਼ਰੂਰ ਕਰੇਗੀ।
ਇਹ ਵੀ ਪੜ੍ਹੋ: ਪੰਜਾਬ ਵਿਜੀਲੈਂਸ ਦੇ ਰਾਡਾਰ ‘ਤੇ ਬੀਬੀ ਜਗੀਰ ਕੌਰ, ਬੇਗੋਵਾਲ ਡੇਰੇ ‘ਚ…
ਬੀਬੀ ਨੇ ਕਿਹਾ ਕਿ ਵਿਜੀਲੈਂਸ ਟੀਮ ਆਈ ਸੀ, ਅਸੀਂ ਪੂਰਾ ਸਹਿਯੋਗ ਦਿੱਤਾ। ਸੁਖਪਾਲ ਖਹਿਰਾ ਦੀ ਤਰਫੋਂ ਜ਼ਮੀਨ ਹੜੱਪਣ ਦੇ ਦੋਸ਼ਾਂ ਨੂੰ ਲੈ ਕੇ ਇੱਕ ਵਿਅਕਤੀ ਜਾਰਜ ਸ਼ੁਭ ਰਾਹੀਂ ਅਦਾਲਤ ਵਿੱਚ ਉਨ੍ਹਾਂ ਖ਼ਿਲਾਫ਼ ਰਿੱਟ ਦਾਇਰ ਕੀਤੀ ਗਈ ਹੈ। ਖੈਰ, ਉਨ੍ਹਾਂ ਦਾ ਇਸ ਨਾਲ ਕੋਈ ਸਿੱਧਾ ਸਬੰਧ ਨਹੀਂ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਦੀ ਟੀਮ ਤਹਿਸੀਲਦਾਰ ਅਤੇ ਹੋਰ ਵਿਭਾਗੀ ਅਧਿਕਾਰੀਆਂ ਦੇ ਨਾਲ ਕਾਲਜ ਅਤੇ ਸਕੂਲ ਦੀ ਜ਼ਮੀਨ ਦੇਖਣ ਆਈ ਸੀ। ਨੂੰ ਜਾਂਚ ਵਿੱਚ ਪੂਰਾ ਸਹਿਯੋਗ ਦਿੱਤਾ ਗਿਆ। Jagir Kaur Vigilance Update:
ਬੀਬੀ ਜਗੀਰ ਕੌਰ ਸੰਤ ਪ੍ਰੇਮ ਸਿੰਘ ਮੁਰਾਲੇ ਡੇਰੇ ਦੀ ਮੁੱਖ ਸੇਵਾਦਾਰ ਵੀ ਹੈ ਅਤੇ ਤਿੰਨ ਮਹੀਨੇ ਪਹਿਲਾਂ ਅਕਾਲੀ ਦਲ ਤੋਂ ਵੱਖ ਹੋ ਕੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਚੁਣੌਤੀ ਦੇਣ ਲਈ ਵੱਖਰੀ ਕਮੇਟੀ ਬਣਾਈ ਸੀ। ਬੀਬੀ ਜਗੀਰ ਕੌਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿੱਚ ਉਨ੍ਹਾਂ ’ਤੇ ਨਗਰ ਪੰਚਾਇਤ ਬੇਗੋਵਾਲ ਦੀ ਜ਼ਮੀਨ ’ਤੇ ਕਬਜ਼ਾ ਕਰਨ ਦਾ ਦੋਸ਼ ਲਾਇਆ ਗਿਆ ਹੈ। Jagir Kaur Vigilance Update:
ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਵਿਜੀਲੈਂਸ ਨੇ ਕੀਤਾ ਤਲਬ
Balbir Singh Sidhu Telb ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਬਲਬੀਰ ਸਿੰਘ ਸਿੱਧੂ ਨੂੰ ਵਿਜੀਲੈਂਸ ਨੇ 21 ਅਪ੍ਰੈਲ ਨੂੰ ਤਲਬ ਕੀਤਾ ਹੈ। ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਨਾਲ ਜੁੜੇ ਮਾਮਲੇ ਵਿੱਚ ਬਲਬੀਰ ਸਿੰਘ ਸਿੱਧੂ ਨੂੰ ਸੰਮਨ ਭੇਜਿਆ ਹੈ।
ਦੱਸ ਦਈਏ ਕਿ ਕਰੀਬ 1 ਮਹੀਨਾ ਪਹਿਲਾਂ ਬਲਬੀਰ ਸਿੰਘ ਸਿੱਧੂ ਦੀ ਜਾਇਦਾਦ ਅਤੇ ਉਨ੍ਹਾਂ ਦੇ ਖਾਤੇ ਦੀ ਜਾਂਚ ਸ਼ੁਰੂ ਹੋਈ ਸੀ। ਨਿਊਜ਼ 18 ਵੱਲੋਂ ਇੱਕ ਮਹੀਨਾ ਪਹਿਲਾਂ ਇਹ ਖੁਲਾਸਾ ਕੀਤਾ ਗਿਆ ਸੀ ਕਿ ਬਲਬੀਰ ਸਿੱਧੂ ਜਲਦ ਹੀ ਗਾਜ ਡਿੱਗਣ ਵਾਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਵੱਲੋਂ ਬਲਬੀਰ ਸਿੱਧੂ ਦੇ ਕਈ ਰਿਕਾਰਡ ਮੰਗਵਾਏ ਗਏ ਹਨ, ਹੁਣ 21 ਤਰੀਕ ਨੂੰ ਉਨ੍ਹਾਂ ਦੀ ਕਰਾਸ ਚੈਕਿੰਗ ਕੀਤੀ ਜਾਵੇਗੀ।Balbir Singh Sidhu Telb
also read :- ਸੀਨੀਅਰ ਅਕਾਲੀ ਆਗੂ ਚਰਨਜੀਤ ਸਿੰਘ ਅਟਵਾਲ ਨੇ ਦਿੱਤਾ ਅਸਤੀਫ਼ਾ
ਬਲਬੀਰ ਸਿੰਘ ਸਿੱਧੂ ਇਸ ਸਮੇਂ ਜਲੰਧਰ ਉਪ ਚੋਣ ਵਿੱਚ ਆਪਣੀ ਪਾਰਟੀ ਲਈ ਪ੍ਰਚਾਰ ਕਰ ਰਹੇ ਹਨ। ਬਲਬੀਰ ਸਿੱਧੂ ਕਾਂਗਰਸ ਸਰਕਾਰ ਦੇ ਸਾਬਕਾ ਮੰਤਰੀਆਂ ਦੀ ਲੰਬੀ ਸੂਚੀ ਵਿੱਚ ਸ਼ਾਮਲ ਹਨ ਜੋ ਵਿਜੀਲੈਂਸ ਬਿਊਰੋ ਦੁਆਰਾ ਵੱਖ-ਵੱਖ ਜਾਂਚਾਂ ਦਾ ਸਾਹਮਣਾ ਕਰ ਰਹੇ ਹਨ। ਦੱਸ ਦਈਏ ਕਿ ਵਿਧਾਨ ਸਭਾ ਚੋਣਾਂ ਤੋਂ ਬਾਅਦ ਬਲਬੀਰ ਸਿੰਘ ਸਿੱਧੂ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋ ਗਏ ਸਨ।Balbir Singh Sidhu Telb