narendermodi - Nirpakh Post
Narendra Modi hoisted the tricolor
ਆਜ਼ਾਦੀ ਦਾ ਇਹ ਤਿਉਹਾਰ ਹਰ ਸਾਲ 15 ਅਗਸਤ ਨੂੰ ਦੇਸ਼ ਭਰ ਵਿੱਚ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ।ਭਾਰਤ ਨੂੰ 15 ਅਗਸਤ, 1947 ਨੂੰ ਬ੍ਰਿਟਿਸ਼ ਸਾਮਰਾਜ ਤੋਂ ਆਜ਼ਾਦੀ ਮਿਲੀ। ਇਹ ਪੂਰੇ ਦੇਸ਼ ਲਈ ਮਾਣ ਅਤੇ ਖੁਸ਼ੀ ਦਾ ਦਿਨ ਸੀ।  ਸੁਤੰਤਰਤਾ ਦਿਵਸ 2024 ਮੌਕੇ ਪ੍ਰਧਾਨ ਮੰਤਰੀ ਮੋਦੀ ਰਾਜਘਾਟ ਪਹੁੰਚੇ ਅਤੇ ਇਸ ਦੌਰਾਨ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਵੇਰੇ ਝੰਡਾ ਲਹਿਰਾਉਣ ਲਈ ਲਾਲ ਕਿਲੇ ਪਹੁੰਚੇ। ਇੱਥੇ ਉਹ 11ਵੀਂ ਵਾਰ ਰਾਸ਼ਟਰ ਨੂੰ ਸੰਬੋਧਨ ਕੀਤਾNarendra Modi hoisted the tricolor
ਪ੍ਰਧਾਨ ਮੰਤਰੀ ਨਰਿੰਦਰ ਮੋਦੀ 78ਵੇਂ ਸੁਤੰਤਰਤਾ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਲਾਲ ਕਿਲੇ ਪਹੁੰਚੇ।  ਲਾਲ ਕਿਲ੍ਹੇ ‘ਤੇ ਇਕੱਠੇ ਛੇ ਹਜ਼ਾਰ ਮਹਿਮਾਨ ਮੌਜੂਦ ਹਨ। ਪ੍ਰਧਾਨ ਮੰਤਰੀ ਦੇ ਨਾਲ ਰੱਖਿਆ ਮੰਤਰੀ ਰਾਜਨਾਥ ਸਿੰਘ ਮੌਜੂਦ ਹਨ
ਪ੍ਰਧਾਨ ਮੰਤਰੀ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ ‘ਤੇ ਲਾਲ ਕਿਲੇ ‘ਤੇ ਰਾਸ਼ਟਰੀ ਝੰਡਾ ਲਹਿਰਾਇਆ। ਭਾਰਤੀ ਹਵਾਈ ਸੈਨਾ ਦੇ ਐਡਵਾਂਸਡ ਲਾਈਟ ਹੈਲੀਕਾਪਟਰਾਂ ਨੇ ਫੁੱਲਾਂ ਦੀ ਵਰਖਾ ਕੀਤੀ।
also read ;- ਅਗਲੇ 24 ਘੰਟਿਆਂ ‘ਚ ਭਾਰੀ ਮੀਂਹ , ਪੰਜਾਬ ਸਣੇ ਇਹਨਾਂ ਸੂਬਿਆਂ ਲਈ ਅਲਰਟ ਜ਼ਾਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ ਲਾਲ ਕਿਲ੍ਹੇ ਤੋਂ 11ਵੇਂ ਸੁਤੰਤਰਤਾ ਦਿਵਸ ਮੌਕੇ ਸੰਬੋਧਨ ਕਰ ਰਹੇ ਹਨ। 78ਵੇਂ ਸੁਤੰਤਰਤਾ ਦਿਵਸ ਦਾ ਵਿਸ਼ਾ ਵਿਕਸਤ ਭਾਰਤ ਹੈ। ਇਸ ਤਹਿਤ ਆਜ਼ਾਦੀ ਦੇ 100ਵੇਂ ਵਰ੍ਹੇ 2047 ਤੱਕ ਭਾਰਤ ਨੂੰ ਵਿਕਸਤ ਦੇਸ਼ ਬਣਾਉਣ ਦਾ ਟੀਚਾ ਮਿੱਥਿਆ ਗਿਆ ਹੈ।Narendra Modi hoisted the tricolor
ਪੀਐਮ ਮੋਦੀ ਨੇ ਲਾਲ ਕਿਲ੍ਹੇ ਤੋਂ ਰਾਸ਼ਟਰ ਨੂੰ ਸੰਬੋਧਿਤ ਕਰਦੇ ਹੋਏ ਕਿਹਾ, “ਅੱਜ ਉਨ੍ਹਾਂ ਅਣਗਿਣਤ ‘ਆਜ਼ਾਦੀ ਦੇ ਦੀਵਾਨੇ’ ਨੂੰ ਸ਼ਰਧਾਂਜਲੀ ਦੇਣ ਦਾ ਦਿਨ ਹੈ, ਜਿਨ੍ਹਾਂ ਨੇ ਦੇਸ਼ ਲਈ ਕੁਰਬਾਨੀਆਂ ਕੀਤੀਆਂ। ਇਹ ਦੇਸ਼ ਉਨ੍ਹਾਂ ਦਾ ਰਿਣੀ ਹੈ।”
ਮੋਦੀ ਕੈਬਨਿਟ ਦਾ ਫੈਸਲਾ, ਸੰਵਿਧਾਨ ਤਹਿਤ ਮਿਲ ਰਿਹਾ ਰਿਜ਼ਰਵੇਸ਼ਨ ਜਾਰੀ ਰਹੇਗਾ
Modi cabinet decision
SC-ST ਕੋਟੇ ‘ਚ ਕ੍ਰੇਮੀ ਲਾਇਰ ਦੀ ਪਛਾਣ ਦੀ ਗੱਲ ਕਰਨ ਵਾਲੇ ਸੁਪਰੀਮ ਕੋਰਟ ਦੇ ਹਾਲੀਆ ਫ਼ੈਸਲੇ ‘ਤੇ ਸ਼ੁੱਕਰਵਾਰ ਨੂੰ ਪੀ.ਐਮ ਮੋਦੀ ਦੇ ਪ੍ਰਧਾਨ ਮੰਤਰੀ ਕੇਂਦਰੀ ਕੈਬਿਨੇਟ ‘ਚ ਚਰਚਾ ਹੋਈ। ਮੀਟਿੰਗ ‘ਚ ਇਸ ਮਾਮਲੇ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਫੈਸਲਾ ਕੀਤਾ ਗਿਆ ਕਿ ਸੰਵਿਧਾਨ ਤਹਿਤ ਦਿੱਤਾ ਜਾ ਰਿਹਾ ਰਾਖਵਾਂਕਰਨ ਜਾਰੀ ਰੱਖਿਆ ਜਾਵੇਗਾ। ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕੈਬਨਿਟ ਦੀ ਬ੍ਰੀਫਿੰਗ ਦੌਰਾਨ ਇਹ ਜਾਣਕਾਰੀ ਦਿੱਤੀ।
ਕੈਬਨਿਟ ਮੰਤਰੀ ਨੇ ਕਿਹਾ, “ਸੁਪਰੀਮ ਕੋਰਟ ਵੱਲੋਂ ਰਾਖਵੇਂਕਰਨ ਨੂੰ ਲੈ ਕੇ ਦਿੱਤੇ ਗਏ ਫੈਸਲੇ ਵਿੱਚ ਐਸਸੀ ਅਤੇ ਐਸਟੀ ਵਰਗਾਂ ਲਈ ਕੁਝ ਸੁਝਾਅ ਦਿੱਤੇ ਗਏ ਹਨ, ਜਿਸ ਨੂੰ ਮੰਤਰੀ ਮੰਡਲ ਵਿੱਚ ਵਿਚਾਰਿਆ ਗਿਆ ਹੈ। ਐਨਡੀਏ ਬਾਬਾ ਸਾਹਿਬ ਦੁਆਰਾ ਬਣਾਏ ਗਏ ਸੰਵਿਧਾਨ ਪ੍ਰਤੀ ਵਚਨਬੱਧ ਅਤੇ ਦ੍ਰਿੜ ਹੈ। ਕ੍ਰੀਮੀ ਲੇਅਰ ਲਈ ਕੋਈ ਵਿਵਸਥਾ ਨਹੀਂ, ਬਾਬਾ ਸਾਹਿਬ ਦੇ ਸੰਵਿਧਾਨ ਅਨੁਸਾਰ SC ਅਤੇ ST ਲਈ ਰਾਖਵਾਂਕਰਨ ਜਾਰੀ ਰਹੇਗਾ।
ਜਾਣਕਾਰੀ ਦਿੰਦਿਆਂ ਉਨ੍ਹ ਅੱਗੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਕੰਮਕਾਜੀ ਭੈਣਾਂ ਅਤੇ ਧੀਆਂ ਲਈ EWS, MIG ਸ਼੍ਰੇਣੀ ਦੇ 25 ਲੱਖ ਹੋਮ ਲੋਨ ‘ਤੇ 4 ਫੀਸਦੀ ਸਬਸਿਡੀ ਦਿੱਤੀ ਜਾਵੇਗੀ ਅਤੇ ਘੱਟ ਵਿਆਜ ਦਰ ‘ਤੇ ਇਸ ਦੀ ਵਿਵਸਥਾ ਕੀਤੀ ਗਈ ਹੈ।ਇਸ ਤੋਂ ਇਲਾਵਾ ਪੀ.ਐੱਮ. ਯੋਜਨਾ ਤਹਿਤ 5 ਸਾਲਾਂ ਵਿੱਚ 3 ਕਰੋੜ ਹੋਰ ਘਰ ਬਣਾਏ ਜਾਣਗੇ, ਕਿਸਾਨਾਂ ਦੀ ਆਮਦਨ ਵਧਾਉਣ ਲਈ ਸਵੱਛ ਪਲਾਂਟ ਪ੍ਰੋਗਰਾਮ ਯੋਜਨਾ ਨੂੰ ਮਨਜ਼ੂਰੀ ਦਿੱਤੀ ਗਈ ਹੈ।Modi cabinet decision
also read :- 15 ਅਗਸਤ ਨੂੰ ਲੈ ਕੇ ਕਿਸਾਨਾਂ ਦਾ ਵੱਡਾ ਐਲਾਨ, ਜਾਰੀ ਕੀਤਾ ਨਵਾਂ ਪ੍ਰੋਗਰਾਮ
ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਕਾਰਨ ਇੱਕ ਵੱਡਾ ਸਮਾਜਿਕ ਬਦਲਾਅ ਆਇਆ ਹੈ। ਚਾਰ ਕਰੋੜ ਘਰ ਬਣਾਏ ਗਏ ਹਨ। ਹੁਣ ਤਿੰਨ ਕਰੋੜ ਨਵੇਂ ਘਰ ਬਣਾਏ ਜਾਣਗੇ। ਇਸ ਵਿੱਚ ਦੋ ਕਰੋੜ ਘਰ ਪੇਂਡੂ ਖੇਤਰਾਂ ਵਿੱਚ ਅਤੇ ਇੱਕ ਕਰੋੜ ਘਰ ਸ਼ਹਿਰੀ ਖੇਤਰਾਂ ਵਿੱਚ ਬਣਾਏ ਜਾਣਗੇ। ਇਸ ਲਈ 3.6 ਲੱਖ ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਕੈਬਨਿਟ ਨੇ ਅੱਠ ਵੱਡੇ ਰੇਲਵੇ ਪ੍ਰੋਜੈਕਟਾਂ ਨੂੰ ਵੀ ਪ੍ਰਵਾਨਗੀ ਦਿੱਤੀ ਹੈ। ਇਨ੍ਹਾਂ ਵਿੱਚੋਂ ਤਿੰਨ ਪ੍ਰੋਜੈਕਟ ਓਡੀਸ਼ਾ ਦੇ ਦੱਖਣੀ ਅਤੇ ਪੱਛਮੀ ਹਿੱਸਿਆਂ ਲਈ ਹਨ। ਇਸ ਨਾਲ ਆਦਿਵਾਸੀ ਬਹੁਲਤਾ ਵਾਲੇ ਅਤੇ ਸਾਰੇ ਵਿਧਾਨ ਸਭਾ ਹਲਕਿਆਂ ਦਾ ਵਿਕਾਸ ਹੋਵੇਗਾ। ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਨਵੇਂ ਰੇਲ ਪ੍ਰੋਜੈਕਟ ਰੇਲਵੇ ਅਤੇ ਦੇਸ਼ ਦੇ ਵਿਕਾਸ ਵਿੱਚ ਵੱਡੀ ਭੂਮਿਕਾ ਨਿਭਾਉਣਗੇ। ਇਸ ਤੋਂ ਇਲਾਵਾ, ਰਿਹਾਇਸ਼ੀ ਉਸਾਰੀ ਵੱਡੀ ਗਿਣਤੀ ਵਿੱਚ ਪਰਿਵਾਰਾਂ ਨੂੰ ਆਸਰਾ ਪ੍ਰਦਾਨ ਕਰੇਗੀ।Modi cabinet decision
ਮੋਦੀ ਸਰਕਾਰ ਦੇਸ਼ ਦੇ ਲੋਕਾਂ ਤੋਂ ਵਸੂਲ ਰਹੀ ਹੈ BJP ਨਾਲ ਦਿਲ ਲਗਾਉਣ ਦਾ ਟੈਕਸ : ਰਾਘਵ ਚੱਢਾ
Taxation of heart with BJP
ਆਮ ਆਦਮੀ ਪਾਰਟੀ ਦੇ ਸਾਂਸਦ ਰਾਘਵ ਚੱਢਾ ਨੇ ਬੁੱਧਵਾਰ ਨੂੰ ਰਾਜ ਸਭਾ ‘ਚ ਇੰਡੈਕਸੇਸ਼ਨ ‘ਚ ਅੰਸ਼ਕ ਰੂਪ ਨਾਲ ਸੋਧ ‘ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਲੋਕਾਂ ਤੋਂ ਭਾਜਪਾ ਨਾਲ ਦਿਲ ਲਗਾਉਣ ‘ਤੇ ਟੈਕਸ ਵਸੂਲ ਰਹੀ ਹੈ। ਸਰਕਾਰ ਦਾ ਇੱਕੋ-ਇੱਕ ਨੁਕਾਤੀ ਮਿਸ਼ਨ ਟੈਕਸ ਇਕੱਠਾ ਕਰਨਾ ਰਹਿ ਗਿਆ ਹੈ। ਦੇਸ਼ ਦੇ ਲੋਕਾਂ ਦਾ ਜਾਗਣਾ-ਸੋਣਾ, ਹੱਸਣਾ-ਰੋਣਾ, ਖਾਣਾ-ਪੀਣਾ, ਸਿੱਖਿਆ-ਦਵਾਈ, ਖ਼ਰੀਦ-ਵੇਚ, ਸੜਕੀ-ਹਵਾਈ ਯਾਤਰਾ, ਕਮਾਈ ਅਤੇ ਮਠਿਆਈਆਂ ਸਮੇਤ ਹਰ ਚੀਜ਼ ‘ਤੇ ਟੈਕਸ ਲਗਾਇਆ ਜਾ ਰਿਹਾ ਹੈ। ਵਿੱਤ ਮੰਤਰਾਲੇ ਵੱਲੋਂ ਵਿੱਤ ਬਿੱਲ ਵਿੱਚ ਲਿਆਂਦੀ ਗਈ ਸੋਧ ਬਾਰੇ ਉਨ੍ਹਾਂ ਕਿਹਾ ਕਿ ਇਹ ਮਾਮੂਲੀ ਸੋਧ ਹੈ। ਇਸ ਸੋਧ ਨਾਲ ਸਿਰਫ਼ 23 ਜੁਲਾਈ, 2024 ਤੋਂ ਪਹਿਲਾਂ ਜ਼ਮੀਨ ਅਤੇ ਇਮਾਰਤਾਂ ਖ਼ਰੀਦਣ ਵਾਲੇ ਨਿਵੇਸ਼ਕਾਂ ਨੂੰ ਇੰਡੈਕਸੇਸ਼ਨ ਦਾ ਲਾਭ ਮਿਲੇਗਾ। 23 ਜੁਲਾਈ, 2024 ਤੋਂ ਬਾਅਦ ਖ਼ਰੀਦੀ ਗਈ ਕਿਸੇ ਵੀ ਜਾਇਦਾਦ ‘ਤੇ ਇੰਡੈਕਸੇਸ਼ਨ ਦਾ ਲਾਭ ਉਪਲਬਧ ਨਹੀਂ ਹੋਵੇਗਾ। ਜਦਕਿ ਕੇਂਦਰੀ ਵਿੱਤ ਮੰਤਰੀ ਤੋਂ ਸਾਡੀ ਮੰਗ ਸੀ ਕਿ 100 ਫ਼ੀਸਦੀ ਇੰਡੈਕਸੇਸ਼ਨ ਪਹਿਲਾਂ ਵਾਂਗ ਲਾਗੂ ਕੀਤਾ ਜਾਵੇ। ਉਨ੍ਹਾਂ ਕੇਂਦਰੀ ਵਿੱਤ ਮੰਤਰੀ ਤੋਂ ਮੰਗ ਕੀਤੀ ਕਿ ਹਰ ਤਰ੍ਹਾਂ ਦੇ ਨਿਵੇਸ਼ਾਂ ‘ਤੇ ਪਹਿਲਾਂ ਵਾਂਗ 100 ਫ਼ੀਸਦੀ ਇੰਡੈਕਸੇਸ਼ਨ ਮੁੜ ਲਾਗੂ ਕੀਤਾ ਜਾਵੇ।
ਰਾਜ ਸਭਾ ‘ਚ ਪੰਜਾਬ ਤੋਂ ‘ਆਪ’ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਸਦਨ ‘ਚ ਇੰਡੈਕਸੇਸ਼ਨ ਦੇ ਮੁੱਦੇ ‘ਤੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਕਿਹਾ ਕਿ ਕੁਝ ਦਿਨ ਪਹਿਲਾਂ ਅਸੀਂ ਟੈਕਸਾਂ ‘ਚ ਇੰਡੈਕਸੇਸ਼ਨ ‘ਤੇ ਆਪਣੇ ਵਿਚਾਰ ਪ੍ਰਗਟ ਕੀਤੇ ਸਨ। ਸਾਡੇ ਸੁਝਾਅ ਨੂੰ ਕੇਂਦਰੀ ਵਿੱਤ ਮੰਤਰੀ ਨੇ ਸਵੀਕਾਰ ਕਰ ਲਿਆ ਅਤੇ ਦੋ ਹਫ਼ਤੇ ਪਹਿਲਾਂ ਦੇਸ਼ ਦੇ ਨਿਵੇਸ਼ਕਾਂ ਤੋਂ ਜੋ ਇੰਡੈਕਸੇਸ਼ਨ ਖੋਹਿਆ ਗਿਆ ਸੀ, ਉਸਨੂੰ ਬਹਾਲ ਕਰ ਦਿੱਤਾ ਗਿਆ ਹੈ। ਇਹ ਸਾਡੀ ਭਾਰਤ ਸਰਕਾਰ ਦੀ ਟੈਕਸ ਨੀਤੀ ‘ਤੇ ਇੱਕ ਵੱਡਾ ਸਵਾਲੀਆ ਨਿਸ਼ਾਨ ਖੜ੍ਹਾ ਕਰਦਾ ਹੈ ਕਿ ਸਾਡੇ ਦੇਸ਼ ਦੀ ਟੈਕਸ ਨੀਤੀ ਕਿੰਨੀ ਉਲਝੀ ਹੋਈ ਹੈ। 23 ਜੁਲਾਈ, 2024 ਨੂੰ, ਕੇਂਦਰ ਸਰਕਾਰ ਕਹਿੰਦੀ ਹੈ ਕਿ ਉਹ ਭਾਰਤੀ ਨਿਵੇਸ਼ਕਾਂ ਤੋਂ ਇੰਡੈਕਸੇਸ਼ਨ ਵਾਪਸ ਲੈ ਰਹੀ ਹੈ, ਪਰ 6 ਅਗਸਤ ਨੂੰ, ਉਸਨੇ ਆਪਣੇ ਫ਼ੈਸਲੇ ਨੂੰ ਉਲਟਾ ਦਿੱਤਾ ਅਤੇ ਕਿਹਾ ਕਿ ਇੰਡੈਕਸੇਸ਼ਨ ਵਾਪਸ ਨਹੀਂ ਲਿਆ ਜਾਵੇਗਾ, ਪਰ ਇਸ ਨੂੰ ਦੁਬਾਰਾ ਲਾਗੂ ਕੀਤਾ ਜਾਵੇਗਾ। ਇਹ ਸਥਿਤੀ ਸਪਸ਼ਟ ਕਰਦੀ ਹੈ ਕਿ ਜਦੋਂ ਸਰਕਾਰ ਅਜਿਹੇ ਲੋਕਾਂ ਤੋਂ ਬਜਟ ਤਿਆਰ ਕਰੇਗੀ ਜਿਨ੍ਹਾਂ ਨੂੰ ਅਰਥ ਸ਼ਾਸਤਰ ਦਾ ਗਿਆਨ ਨਹੀਂ ਹੈ ਤਾਂ ਅਜਿਹੀਆਂ ਬੇਨਿਯਮੀਆਂ ਦੇਖਣ ਨੂੰ ਮਿਲਣਗੀਆਂ।
ਰਾਘਵ ਚੱਢਾ ਨੇ ਕਿਹਾ ਕਿ ਭਾਰਤ ਦੇ ਨਿਵੇਸ਼ਕਾਂ ਤੋਂ ਇੰਡੈਕਸੇਸ਼ਨ ਖੋਹਣਾ ਇਸ ਦੀ ਕਮਰ ਤੋੜਨ ਦੇ ਬਰਾਬਰ ਹੈ। ਮੈਂ ਪਹਿਲਾਂ ਵੀ ਸਦਨ ਵਿੱਚ ਇੰਡੈਕਸੇਸ਼ਨ ਨੂੰ ਪੂਰੀ ਤਰ੍ਹਾਂ ਫਿਰ ਤੋਂ ਬਹਾਲ ਕਰਨ ਦੀ ਮੰਗ ਉਠਾਈ ਸੀ, ਪਰ ਵਿੱਤ ਮੰਤਰਾਲੇ ਨੇ ਵਿੱਤ ਬਿੱਲ ਵਿੱਚ ਸੋਧ ਕਰਨ ਦੇ ਆਪਣੇ ਪ੍ਰਸਤਾਵ ਵਿੱਚ, ਸਿਰਫ਼ ਅੰਸ਼ਕ ਰੂਪ ਦੇ ਤੌਰ ‘ਤੇ ਇੰਡੈਕਸੇਸ਼ਨ ਨੂੰ ਮੁੜ ਲਾਗੂ ਕਰਨ ਦੀ ਗੱਲ ਕੀਤੀ ਹੈ। ਇਸ ਵਿੱਚ ਇੰਡੈਕਸੇਸ਼ਨ ਨੂੰ ਸਾਰੀਆਂ ਕਿਸਮਾਂ ਦੀਆਂ ਜਾਇਦਾਦਾਂ ‘ਤੇ ਉਲਟਾ ਨਹੀਂ ਕੀਤਾ ਜਾ ਰਿਹਾ ਹੈ, ਪਰ ਇਹ ਸਿਰਫ਼ ਜ਼ਮੀਨ ਅਤੇ ਇਮਾਰਤਾਂ ਵਰਗੀਆਂ ਅਚੱਲ ਜਾਇਦਾਦਾਂ ‘ਤੇ ਮੁੜ ਲਾਗੂ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ 23 ਜੁਲਾਈ 2024 ਤੋਂ ਬਾਅਦ ਖ਼ਰੀਦੀਆਂ ਗਈਆਂ ਜਾਇਦਾਦਾਂ ‘ਤੇ ਇੰਡੈਕਸੇਸ਼ਨ ਦਾ ਲਾਭ ਨਹੀਂ ਮਿਲੇਗਾ।Taxation of heart with BJP
also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2024)
ਰਾਘਵ ਚੱਢਾ ਨੇ ਕੇਂਦਰ ਸਰਕਾਰ ਤੋਂ ਇੰਡੈਕਸੇਸ਼ਨ ਨੂੰ ਪੂਰੀ ਤਰ੍ਹਾਂ ਬਹਾਲ ਕਰਨ ਦੀ ਬੇਨਤੀ ਕੀਤੀ। ਇਸ ਨੂੰ ਹਰ ਕਿਸਮ ਦੀਆਂ ਜਾਇਦਾਦਾਂ ‘ਤੇ ਲਾਗੂ ਕੀਤਾ ਜਾਣਾ ਚਾਹੀਦਾ ਹੈ ਅਤੇ 23 ਜੁਲਾਈ 2024 ਤੋਂ ਬਾਅਦ ਖ਼ਰੀਦੀਆਂ ਗਈਆਂ ਜਾਇਦਾਦਾਂ ਨੂੰ ਵੀ ਲਾਭ ਮਿਲਣਾ ਚਾਹੀਦਾ ਹੈ। ਏਸਟਸ ਕਲਾਸੇਸ ਵਿੱਚੋਂ ਇੰਡੈਕਸੇਸ਼ਨ ਨੂੰ ਖ਼ਤਮ ਕਰਨਾ ਇਸ ਬਾਰੇ ਸਵਾਲ ਖੜ੍ਹੇ ਕਰਦਾ ਹੈ ਕਿ ਕੀ ਵਿੱਤ ਮੰਤਰੀ ਮਹਿੰਗਾਈ-ਅਨੁਕੂਲ ਰਿਟਰਨ ਵਿੱਚ ਵਿਸ਼ਵਾਸ ਨਹੀਂ ਕਰਦੇ ਹਨ ਅਤੇ ਕੀ ਉਹ ਮਹਿੰਗਾਈ ਦੇ ਪ੍ਰਭਾਵ ਤੋਂ ਅਣਜਾਣ ਹਨ। ਇੰਡੈਕਸੇਸ਼ਨ ਦੀ ਕਮੀ ਦੇ ਨਤੀਜੇ ਵਜੋਂ ਨਿਵੇਸ਼ਕਾਂ ‘ਤੇ ਟੈਕਸ ਦਾ ਬੋਝ ਵਧੇਗਾ।
ਰਾਘਵ ਚੱਢਾ ਨੇ ਇਹ ਵੀ ਕਿਹਾ ਕਿ ਸਰਕਾਰ ਨੂੰ ਸਾਰੀਆਂ ਕਿਸਮਾਂ ਦੀਆਂ ਜਾਇਦਾਦਾਂ ‘ਤੇ ਪੂਰਾ ਇੰਡੈਕਸੇਸ਼ਨ ਵਾਪਸ ਕਰਨਾ ਚਾਹੀਦਾ ਹੈ ਅਤੇ 23 ਜੁਲਾਈ, 2024 ਤੋਂ ਪਹਿਲਾਂ ਅਤੇ ਬਾਅਦ ਵਿਚ ਖ਼ਰੀਦੀਆਂ ਗਈਆਂ ਜਾਇਦਾਦਾਂ ਲਈ ਕੋਈ ਮਿਤੀ ਸੀਮਾ ਨਹੀਂ ਹੋਣੀ ਚਾਹੀਦੀ। ਮਹਿੰਗਾਈ ਦੇਸ਼ ਦੀ ਆਰਥਿਕਤਾ ਨੂੰ ਪ੍ਰਭਾਵਿਤ ਕਰ ਰਹੀ ਹੈ ਅਤੇ ਇਸ ਲਈ ਇੰਡੈਕਸੇਸ਼ਨ ਮਹਿੰਗਾਈ-ਅਨੁਕੂਲ ਮੁਨਾਫੇ ‘ਤੇ ਲਗਾਇਆ ਜਾਂਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਵਿੱਤ ਬਿੱਲ ਵਿੱਚ ਅਜਿਹੀਆਂ ਸੋਧਾਂ ਨਾਲ ਰੀਅਲ ਅਸਟੇਟ ਮਾਰਕੀਟ ਵਿੱਚ ਕੋਈ ਉਛਾਲ ਨਹੀਂ ਆਵੇਗਾ। ਇਸ ਨਾਲ ਪ੍ਰਾਪਰਟੀ ਦੀ ਰੀਸੇਲ ਮਾਰਕੀਟ ਵਿੱਚ ਗਿਰਾਵਟ ਆਵੇਗੀ, ਮਕਾਨ ਨਾ ਵਿਕਣ ਕਾਰਨ ਕਿਰਾਏ ਵਧਣਗੇ ਅਤੇ ਲੋਕਾਂ ਦੇ ਖਰਚੇ ਵਧਣਗੇ। ਨਾਲ ਹੀ ਭਵਿੱਖਬਾਣੀ ਕੀਤੀ ਕਿ ਇਸ ਨਾਲ ਆਉਣ ਵਾਲੇ ਸਮੇਂ ਵਿਚ ਵਿਦੇਸ਼ੀ ਨਿਵੇਸ਼ ਘਟੇਗਾ।Taxation of heart with BJP
PM ਮੋਦੀ ਨੇ ਦੱਸੀਆਂ ਬਜਟ ਦੀਆਂ ਖੂਬੀਆਂ !
Advantages of budgeting
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੰਗਲਵਾਰ ਨੂੰ ਦੇਸ਼ ਦਾ ਸਾਲਾਨਾ ਬਜਟ ਪੇਸ਼ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿੱਤ ਮੰਤਰੀ ਸੀਤਾਰਮਨ ਦੀ ਤਾਰੀਫ ਕਰਦੇ ਹੋਏ ਇਸ ਨੂੰ ਅਜਿਹਾ ਬਜਟ ਦੱਸਿਆ ਹੈ ਜੋ ਦੇਸ਼ ਨੂੰ ਨਵੀਆਂ ਉਚਾਈਆਂ ‘ਤੇ ਲੈ ਜਾਵੇਗਾ। ਪੀਐਮ ਮੋਦੀ ਨੇ ਕਿਹਾ, ‘ਮੈਂ ਇਸ ਮਹੱਤਵਪੂਰਨ ਬਜਟ ਲਈ ਸਾਰੇ ਦੇਸ਼ਵਾਸੀਆਂ ਨੂੰ ਵਧਾਈ ਦਿੰਦਾ ਹਾਂ ਜੋ ਦੇਸ਼ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ ‘ਤੇ ਲੈ ਜਾਵੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਉਨ੍ਹਾਂ ਦੀ ਪੂਰੀ ਟੀਮ ਵਧਾਈ ਦੀ ਹੱਕਦਾਰ ਹੈ !
ਪੀਐਮ ਮੋਦੀ ਨੇ ਇਹ ਵੀ ਕਿਹਾ, ‘ਇਹ ਬਜਟ ਸਮਾਜ ਦੇ ਹਰ ਵਰਗ ਨੂੰ ਤਾਕਤ ਦੇਣ ਵਾਲਾ ਹੈ। ਇਹ ਅਜਿਹਾ ਬਜਟ ਹੈ ਜੋ ਦੇਸ਼ ਦੇ ਪਿੰਡਾਂ, ਗਰੀਬਾਂ ਅਤੇ ਕਿਸਾਨਾਂ ਨੂੰ ਖੁਸ਼ਹਾਲੀ ਦੇ ਰਾਹ ‘ਤੇ ਲੈ ਜਾਵੇਗਾ। ਪਿਛਲੇ 10 ਸਾਲਾਂ ਵਿੱਚ 25 ਕਰੋੜ ਲੋਕ ਗਰੀਬੀ ਤੋਂ ਬਾਹਰ ਆਏ ਹਨ। ਇਹ ਬਜਟ ਨਵੇਂ ਬਣੇ ਮੱਧ ਵਰਗ ਦੇ ਸਸ਼ਕਤੀਕਰਨ ਨੂੰ ਜਾਰੀ ਰੱਖਣ ਦਾ ਬਜਟ ਹੈ। ਇਹ ਇੱਕ ਅਜਿਹਾ ਬਜਟ ਹੈ ਜੋ ਨੌਜਵਾਨਾਂ ਨੂੰ ਅਣਗਿਣਤ ਨਵੇਂ ਮੌਕੇ ਪ੍ਰਦਾਨ ਕਰੇਗਾ।Advantages of budgeting
also read – ਆਪਣਾ ਘਰ ਬਣਾਉਣ ਦਾ ਸੁਪਨਾ ਸਾਕਾਰ ਹੋਵੇਗਾ
ਪ੍ਰਧਾਨ ਮੰਤਰੀ ਨੇ ਕਿਹਾ, ‘ਇਸ ਬਜਟ ਨਾਲ ਸਿੱਖਿਆ ਅਤੇ ਹੁਨਰ ਨੂੰ ਨਵਾਂ ਪੈਮਾਨਾ ਮਿਲੇਗਾ। ਇਹ ਅਜਿਹਾ ਬਜਟ ਹੈ ਜੋ ਮੱਧ ਵਰਗ ਨੂੰ ਨਵੀਂ ਤਾਕਤ ਦੇਵੇਗਾ। ਇਹ ਕਬਾਇਲੀ ਸਮਾਜ, ਦਲਿਤਾਂ ਅਤੇ ਪਛੜੇ ਲੋਕਾਂ ਦੇ ਸਸ਼ਕਤੀਕਰਨ ਲਈ ਮਜ਼ਬੂਤ ​​ਯੋਜਨਾਵਾਂ ਲੈ ਕੇ ਆਇਆ ਹੈ। ਇਹ ਬਜਟ ਔਰਤਾਂ ਦੀ ਆਰਥਿਕ ਭਾਗੀਦਾਰੀ ਨੂੰ ਯਕੀਨੀ ਬਣਾਉਣ ਵਿੱਚ ਮਦਦ ਕਰੇਗਾ।Advantages of budgeting
Modi held an emergency meeting
ਕੁਵੈਤ ਅਗਨੀਕਾਂਡ ‘ਚ ਮਰਨ ਵਾਲਿਆਂ ਦੀ ਗਿਣਤੀ 49 ਤੱਕ ਪਹੁੰਚ ਗਈ ਹੈ, ਜਿਨ੍ਹਾਂ ‘ਚੋਂ 42 ਭਾਰਤੀ ਦੱਸੇ ਜਾਂਦੇ ਹਨ। ਇਸ ਭਿਆਨਕ ਅੱਗ ਵਿੱਚ ਆਪਣੀ ਜਾਨ ਗੁਆਉਣ ਵਾਲੇ ਬਾਕੀ ਪਾਕਿਸਤਾਨ, ਫਿਲੀਪੀਨਜ਼, ਮਿਸਰ ਤੇ ਨੇਪਾਲ ਦੇ ਨਾਗਰਿਕ ਸਨ। ਇਸ ਦੇ ਨਾਲ ਹੀ 50 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ ਜਿਨ੍ਹਾਂ ਦਾ ਇਲਾਜ ਵੱਖ-ਵੱਖ ਹਸਪਤਾਲਾਂ ‘ਚ ਚੱਲ ਰਿਹਾ ਹੈ।
ਉਧਰ, ਕੁਵੈਤ ਵਿੱਚ ਜਾਨ ਗਵਾਉਣ ਵਾਲੇ ਭਾਰਤੀ ਨਾਗਰਿਕਾਂ ਦੀਆਂ ਲਾਸ਼ਾਂ ਨੂੰ ਵਾਪਸ ਲਿਆਉਣ ਦੀਆਂ ਤਿਆਰੀਆਂ ਤੇਜ਼ ਹੋ ਗਈਆਂ ਹਨ। ਇਸ ਦੌਰਾਨ ਭਾਰਤੀ ਦੂਤਘਰ ਨੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕਰਨ ਲਈ ਇੱਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੈ। ਪੀਐਮ ਮੋਦੀ ਕੁਵੈਤ ਅਗਨੀਕਾਂਡ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ।
ਬੁੱਧਵਾਰ ਸ਼ਾਮ ਨੂੰ ਓਡੀਸ਼ਾ ਤੋਂ ਪਰਤਣ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਆਪਣੀ ਰਿਹਾਇਸ਼ ‘ਤੇ ਹਾਦਸੇ ਬਾਰੇ ਸਮੀਖਿਆ ਮੀਟਿੰਗ ਕੀਤੀ। ਵਿਦੇਸ਼ ਮੰਤਰੀ ਐਸ ਜੈਸ਼ੰਕਰ, ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਤੇ ਕਈ ਸੀਨੀਅਰ ਅਧਿਕਾਰੀ ਮੀਟਿੰਗ ਵਿੱਚ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਵੀਰਵਾਰ ਨੂੰ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਕੁਵੈਤ ਲਈ ਰਵਾਨਾ ਹੋ ਗਏ।
ਕੁਵੈਤ ਲਈ ਰਵਾਨਾ ਹੋਣ ਤੋਂ ਪਹਿਲਾਂ ਕੀਰਤੀ ਵਰਧਨ ਸਿੰਘ ਨੇ ਕਿਹਾ, “ਅਸੀਂ ਕੱਲ੍ਹ ਸ਼ਾਮ ਪ੍ਰਧਾਨ ਮੰਤਰੀ ਨਾਲ ਮੀਟਿੰਗ ਕੀਤੀ। ਉੱਥੇ ਪਹੁੰਚਣ ‘ਤੇ ਸਥਿਤੀ ਸਪੱਸ਼ਟ ਹੋ ਜਾਵੇਗੀ। ਸਥਿਤੀ ਇਹ ਹੈ ਕਿ ਜ਼ਿਆਦਾਤਰ ਪੀੜਤ ਬੁਰੀ ਤਰ੍ਹਾਂ ਸੜ ਚੁੱਕੇ ਹਨ। ਕੁਝ ਲੋਕਾਂ ਦੇ ਸਰੀਰ ਇੰਨੇ ਸੜ ਚੁੱਕੇ ਹਨ ਕਿ ਉਨ੍ਹਾਂ ਦੀਆਂ ਲਾਸ਼ਾਂ ਦੇਖੀਆਂ ਨਹੀਂ ਜਾ ਸਕਦੀਆਂ।” Modi held an emergency meeting
ਉਨ੍ਹਾਂ ਨੇ ਕਿਹਾ ਕਿ ਪੀੜਤਾਂ ਦੀ ਪਛਾਣ ਕਰਨਾ ਮੁਸ਼ਕਲ ਹੋ ਗਿਆ ਹੈ। ਲਾਸ਼ਾਂ ਦੀ ਪਛਾਣ ਹੁੰਦੇ ਹੀ ਹਵਾਈ ਫੌਜ ਦੇ ਜਹਾਜ਼ ਰਾਹੀਂ ਵਾਪਸ ਲਿਆਂਦਾ ਜਾਵੇਗਾ। ਤਾਜ਼ਾ ਅੰਕੜੇ ਇਹ ਹਨ, ਮ੍ਰਿਤਕਾਂ ਦੀ ਗਿਣਤੀ 48-49 ਦੇ ਕਰੀਬ ਹੈ ਜਿਨ੍ਹਾਂ ਵਿੱਚੋਂ 42 ਜਾਂ 43 ਭਾਰਤੀ ਹਨ।
ਇਸ ਦੇ ਨਾਲ ਹੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਕੁਵੈਤ ਵਿੱਚ ਸਾਡਾ ਦੂਤਾਵਾਸ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਸਥਾਨਕ ਅਧਿਕਾਰੀਆਂ ਦੇ ਸੰਪਰਕ ਵਿੱਚ ਹੈ। ਦੂਤਾਵਾਸ ਨੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕਰਨ ਲਈ ਇੱਕ ਹੈਲਪਲਾਈਨ +965-65505246 (Whatsapp ਤੇ ਨਿਯਮਤ ਕਾਲਾਂ) ਸਥਾਪਤ ਕੀਤੀ ਹੈ। ਹੈਲਪਲਾਈਨ ਰਾਹੀਂ ਨਿਯਮਤ ਅੱਪਡੇਟ ਦਿੱਤੇ ਜਾ ਰਹੇ ਹਨ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਜ਼ਖਮੀ ਲੋਕਾਂ ਨੂੰ ਕੁਵੈਤ ਦੇ 5 ਸਰਕਾਰੀ ਹਸਪਤਾਲਾਂ (ਅਦਾਨ, ਜਾਬੇਰ, ਫਰਵਾਨੀਆ, ਮੁਬਾਰਕ ਅਲ ਕਬੀਰ ਤੇ ਜ਼ਾਹਰਾ ਹਸਪਤਾਲ) ‘ਚ ਭਰਤੀ ਕਰਵਾਇਆ ਗਿਆ ਹੈ ਤੇ ਉਨ੍ਹਾਂ ਦਾ ਸਹੀ ਇਲਾਜ ਕੀਤਾ ਜਾ ਰਿਹਾ ਹੈ।
also read ;- ਚੋਣਾਂ ‘ਚ ਹਾਰ ਪਿੱਛੋਂ ਅਕਾਲੀ ਦਲ ‘ਚ ਭੂਚਾਲ! ਸੁਖਬੀਰ ਬਾਦਲ ਨੂੰ ਖੁੱਲ੍ਹਾ ਪੱਤਰ…
ਦੱਸ ਦਈਏ ਕਿ ਬੁੱਧਵਾਰ ਨੂੰ ਦੱਖਣੀ ਕੁਵੈਤ ਦੇ ਮੰਗਾਫ ਇਲਾਕੇ ‘ਚ ਵਿਦੇਸ਼ੀ ਕਾਮਿਆਂ ਦੀ ਰਿਹਾਇਸ਼ ਵਾਲੀ ਬਹੁ-ਮੰਜ਼ਿਲਾ ਇਮਾਰਤ ‘ਚ ਭਿਆਨਕ ਅੱਗ ਲੱਗਣ ਕਾਰਨ 49 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਸੀ। 50 ਤੋਂ ਵੱਧ ਹੋਰ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ‘ਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਅਲ-ਮੰਗਫ ਨਾਮ ਦੀ ਇਸ ਇਮਾਰਤ ‘ਚ ਲੱਗੀ ਭਿਆਨਕ ਅੱਗ ‘ਚ ਕੁੱਲ 49 ਲੋਕਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ‘ਚੋਂ 42 ਭਾਰਤੀ ਦੱਸੇ ਜਾਂਦੇ ਹਨ। ਕੁਵੈਤ ਦੇ ਦੱਖਣੀ ਅਹਿਮਦੀ ਗਵਰਨੋਰੇਟ ਦੇ ਮੰਗਾਫ ਇਲਾਕੇ ‘ਚ ਇਕ ਛੇ ਮੰਜ਼ਿਲਾ ਇਮਾਰਤ ਦੀ ਰਸੋਈ ‘ਚ ਅੱਗ ਲੱਗਣ ਕਾਰਨ ਜ਼ਿਆਦਾਤਰ ਲੋਕਾਂ ਦੀ ਮੌਤ ਧੂੰਏਂ ਕਾਰਨ ਦਮ ਘੁੱਟਣ ਕਾਰਨ ਹੋ ਗਈ। ਇਮਾਰਤ ਵਿੱਚ ਇੱਕੋ ਕੰਪਨੀ ਦੇ 195 ਕਰਮਚਾਰੀ ਰਹਿੰਦੇ ਸਨ।Modi held an emergency meeting
Jakhar wrote a letter to PM Modi
ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਜਿੱਥੇ ਉਨ੍ਹਾਂ ਨੂੰ ਤੀਜੀ ਵਾਰ ਇਸ ਵਕਾਰੀ ਮੁਕਾਮ ਉਤੇ ਪੁੱਜਣ ਲਈ ਪੰਜਾਬ ਦੇ ਲੋਕਾਂ ਵੱਲੋਂ ਸੁਭਕਾਮਨਾਵਾਂ ਭੇਜੀਆਂ ਹਨ, ਉਥੇ ਹੀ ਉਨ੍ਹਾਂ ਨੇ ਪੰਜਾਬ ਦੇ ਆਦਮਪੁਰ ਹਵਾਈ ਅੱਡੇ ਦਾ ਨਾਂਅ ਗੁਰੂ ਰਵਿਦਾਸ ਜੀ ਦੇ ਨਾਂਅ ਉਤੇ ਰੱਖਣ ਅਤੇ ਦਿੱਲੀ ਦੇ ਤੁਗਲਕਾਬਾਦ ਸਥਿਤ ਗੁਰੂ ਰਵਿਦਾਸ ਮੰਦਿਰ ਦੇ ਨਵੀਨੀਕਰਨ ਅਤੇ ਉਸ ਦੇ ਆਲੇ ਦੁਆਲੇ ਦੇ ਸੁੰਦਰੀਕਰਨ ਦੀ ਅਪੀਲ ਵੀ ਕੀਤੀ ਹੈ।
ਆਪਣੀ ਚਿੱਠੀ ਵਿਚ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਦਾ ਧਿਆਨ ਉਨ੍ਹਾਂ ਦੋ ਮੁੱਦਿਆਂ ਵੱਲ ਖਿੱਚਿਆ ਹੈ ਜਿਨ੍ਹਾਂ ਦਾ ਲੋਕਾਂ ਦੇ ਮਨਾਂ ‘ਤੇ ਡੂੰਘਾ ਭਾਵਾਨਾਤਮਕ ਅਤੇ ਅਧਿਆਤਮਿਕ ਪ੍ਰਭਾਵ ਹੈ। ਇਹ ਮੁੱਦੇ ਸਮਾਜ ਪ੍ਰਤੀ ਪਾਰਟੀ ਦੀ ਵਚਨਬੱਧਤਾ ਨਾਲ ਵੀ ਜੁੜੇ ਹਨ।Jakhar wrote a letter to PM Modi
ਸੁਨੀਲ ਜਾਖੜ ਨੇ ਲਿਖਿਆ ਹੈ ਕਿ ਗੁਰੂ ਭਗਤ ਰਵਿਦਾਸ ਜੀ ਦੇ ਨਾਂਅ ਉਤੇ ਆਦਮਪੁਰ ਹਵਾਈ ਅੱਡੇ ਦਾ ਨਾਂਅ ਰੱਖਣ ਦੀ ਪੰਜਾਬ ਦੀ ਪੁਰਾਣੀ ਮੰਗ ਹੈ। ਇਸ ਸਬੰਧੀ ਪ੍ਰਧਾਨ ਮੰਤਰੀ ਨੇ ਆਪਣੀ ਪੰਜਾਬ ਫੇਰੀ ਦੌਰਾਨ ਅਜਿਹੀ ਇੱਛਾ ਵੀ ਪ੍ਰਗਟਾਈ ਸੀ। ਸੂਬਾ ਪ੍ਰਧਾਨ ਨੇ ਆਖਿਆ ਕਿ ਜੇਕਰ ਅਜਿਹਾ ਕੀਤਾ ਜਾਂਦਾ ਹੈ ਤਾਂ ਇਸ ਨਾਲ ਪੰਜਾਬ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਹੋ ਜਾਵੇਗੀ।
also read :- ਪੰਜਾਬ ‘ਚ 20 ਜੂਨ ਤੋਂ ਬਦਲੇਗਾ ਮੌਸਮ, ਇਨ੍ਹਾਂ ਇਲਾਕਿਆਂ ‘ਚ ਮੀਂਹ
ਸੂਬਾ ਭਾਜਪਾ ਪ੍ਰਧਾਨ ਨੇ ਪੱਤਰ ਵਿਚ ਅੱਗੇ ਲਿਖਿਆ ਹੈ ਕਿ ਹੁਣ ਜਦੋਂ ਦਿੱਲੀ ਦੇ ਤੁਗਲਕਾਬਾਦ ਸਥਿਤ ਗੁਰੂ ਰਵਿਦਾਸ ਮੰਦਿਰ ਨੂੰ ਇਸਦੀ ਅਸਲੀ ਸ਼ਾਨ ਬਹਾਲ ਕਰਨ ਲਈ ਦੁਬਾਰਾ ਬਣਾਇਆ ਜਾ ਰਿਹਾ ਹੈ, ਤਾਂ ਗੁਰੂ ਰਵਿਦਾਸ ਮੰਦਿਰ ਦੇ ਆਲੇ ਦੁਆਲੇ ਦੇ ਖੇਤਰਾਂ ਨੂੰ ਇੱਕ ਵਾਟਿਕਾ (ਬਾਗ) ਵਿੱਚ ਵਿਕਸਤ ਕਰਨ ਬਾਰੇ ਵਿਚਾਰ ਕਰਨਾ ਲਾਹੇਵੰਦ ਹੋਵੇਗਾ।Jakhar wrote a letter to PM Modi
ਨਿਰਮਲਾ ਸੀਤਾਰਮਨ ਨੂੰ ਫਿਰ ਮਿਲਿਆ ਵਿੱਤ ਮੰਤਰਾਲਾ
Sitharaman again got the Finance Ministry
ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਸਾਰੇ ਮੰਤਰੀਆਂ ਨੂੰ ਉਨ੍ਹਾਂ ਦੇ ਵਿਭਾਗ ਸੌਂਪ ਦਿੱਤੇ ਹਨ। ਲਗਭਗ ਸਾਰੇ ਅਹਿਮ ਵਿਭਾਗ ਪਿਛਲੇ ਮੰਤਰੀਆਂ ਕੋਲ ਹੀ ਹੋਣਗੇ। ਵਿੱਤ ਮੰਤਰਾਲਾ ਇਕ ਵਾਰ ਫਿਰ ਨਿਰਮਲਾ ਸੀਤਾਰਮਨ ਨੂੰ ਦਿੱਤਾ ਗਿਆ ਹੈ। ਉਹ ਪੰਜ ਸਾਲ ਵਿੱਤ ਮੰਤਰੀ ਰਹੀ। ਫਰਵਰੀ 2024 ਵਿੱਚ ਅੰਤਰਿਮ ਬਜਟ ਪੇਸ਼ ਕਰਕੇ, ਉਹ ਲਗਾਤਾਰ ਛੇ ਬਜਟ ਪੇਸ਼ ਕਰਨ ਵਾਲੀ ਪਹਿਲੀ ਵਿੱਤ ਮੰਤਰੀ ਬਣ ਗਈ। ਇਸ ਤੋਂ ਪਹਿਲਾਂ ਇਹ ਰਿਕਾਰਡ ਸਾਬਕਾ ਪ੍ਰਧਾਨ ਮੰਤਰੀ ਮੋਰਾਰਜੀ ਦੇਸਾਈ ਦੇ ਨਾਂ ਸੀ। ਹੁਣ ਜੁਲਾਈ ਵਿੱਚ ਸੱਤਵਾਂ ਬਜਟ ਪੇਸ਼ ਕਰਕੇ ਉਹ ਇੱਕ ਕਦਮ ਹੋਰ ਅੱਗੇ ਵਧੇਗੀ। ਹਾਲਾਂਕਿ, ਉਨ੍ਹਾਂ ਨੂੰ ਸਭ ਤੋਂ ਵੱਧ 10 ਬਜਟ ਪੇਸ਼ ਕਰਨ ਦੇ ਮੋਰਾਰਜੀ ਦੇਸਾਈ ਦੇ ਰਿਕਾਰਡ ਨੂੰ ਤੋੜਨ ਲਈ ਕੁਝ ਹੋਰ ਸਾਲ ਉਡੀਕ ਕਰਨੀ ਪਵੇਗੀ।
5 ਪੂਰੇ ਅਤੇ ਇੱਕ ਅੰਤਰਿਮ ਬਜਟ ਕੀਤਾ ਪੇਸ਼
ਆਪਣੇ ਤੀਜੇ ਕਾਰਜਕਾਲ ‘ਚ ਪ੍ਰਧਾਨ ਮੰਤਰੀ ਮੋਦੀ ਨੇ ਇਕ ਵਾਰ ਫਿਰ ਨਿਰਮਲਾ ਸੀਤਾਰਮਨ ‘ਤੇ ਭਰੋਸਾ ਜਤਾਇਆ ਹੈ। ਦੋ ਵਾਰ ਕੇਂਦਰੀ ਮੰਤਰੀ ਰਹਿ ਚੁੱਕੀ ਨਿਰਮਲਾ ਸੀਤਾਰਮਨ 2019 ਦੇ ਪੂਰੇ ਬਜਟ ਤੋਂ ਸ਼ੁਰੂ ਹੋ ਕੇ ਪਹਿਲਾਂ ਹੀ ਛੇ ਬਜਟ ਪੇਸ਼ ਕਰ ਚੁੱਕੀ ਹੈ। ਉਹ 5 ਸਾਲ ਵਿੱਤ ਮੰਤਰੀ ਰਹੀ ਅਤੇ 6 ਬਜਟ ਪੇਸ਼ ਕਰ ਚੁੱਕੀ ਹੈ। ਇਨ੍ਹਾਂ ਵਿੱਚ 5 ਪੂਰਾ ਅਤੇ ਇੱਕ ਅੰਤਰਿਮ ਬਜਟ ਸ਼ਾਮਲ ਹੈ। ਇਸ ਤੋਂ ਪਹਿਲਾਂ ਉਹ ਕੁਝ ਮਹੀਨਿਆਂ ਲਈ ਵਿੱਤ ਰਾਜ ਮੰਤਰੀ ਵੀ ਬਣ ਚੁੱਕੀ ਹੈ।Sitharaman again got the Finance Ministry
ਵਿੱਤ ਮੰਤਰੀ ਵਜੋਂ ਕੀਤੇ ਗਏ ਇਹ ਸੁਧਾਰ
64 ਸਾਲਾ ਨਿਰਮਲਾ ਸੀਤਾਰਮਨ ਨੇ ਸਾਲ 2019 ਵਿੱਚ ਅਰੁਣ ਜੇਤਲੀ ਤੋਂ ਵਿੱਤ ਮੰਤਰਾਲੇ ਦਾ ਕਾਰਜਭਾਰ ਸੰਭਾਲਿਆ ਸੀ। ਇਸ ਨਾਲ ਉਹ ਪੂਰੇ ਕਾਰਜਕਾਲ ਲਈ ਵਿੱਤ ਮੰਤਰਾਲੇ ਦਾ ਚਾਰਜ ਹਾਸਲ ਕਰਨ ਵਾਲੀ ਦੇਸ਼ ਦੀ ਪਹਿਲੀ ਮਹਿਲਾ ਬਣ ਗਈ ਹੈ। ਵਿੱਤ ਮੰਤਰੀ ਦੇ ਤੌਰ ‘ਤੇ ਉਨ੍ਹਾਂ ਦੁਆਰਾ ਸ਼ੁਰੂ ਕੀਤੇ ਗਏ ਵੱਡੇ ਸੁਧਾਰਾਂ ਵਿੱਚ ਅਧਾਰ ਕਾਰਪੋਰੇਟ ਟੈਕਸ ਨੂੰ 30 ਪ੍ਰਤੀਸ਼ਤ ਤੋਂ ਘਟਾ ਕੇ 22 ਪ੍ਰਤੀਸ਼ਤ ਕਰਨਾ ਸੀ। ਅਰਥਚਾਰੇ ਨੂੰ ਕੋਵਿਡ ਮਹਾਂਮਾਰੀ ਦੀਆਂ ਚੁਣੌਤੀਆਂ ਵਿੱਚੋਂ ਬਾਹਰ ਕੱਢਦਿਆਂ, ਉਸਨੇ 20 ਲੱਖ ਕਰੋੜ ਰੁਪਏ ਦੇ ਵਿਸ਼ੇਸ਼ ਆਰਥਿਕ ਪੈਕੇਜ ਦਾ ਐਲਾਨ ਕੀਤਾ। ਇਹ ਭਾਰਤ ਦੀ ਜੀਡੀਪੀ ਦਾ ਲਗਭਗ 10 ਫ਼ੀਸਦੀ ਸੀ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ JNU ਤੋਂ ਕੀਤੀ ਹੈ ਪੜ੍ਹਾਈ
ਨਿਰਮਲਾ ਸੀਤਾਰਮਨ ਦਾ ਜਨਮ 18 ਅਗਸਤ 1959 ਨੂੰ ਮਦੁਰਾਈ, ਤਾਮਿਲਨਾਡੂ ਵਿੱਚ ਹੋਇਆ ਸੀ। ਉਸਦਾ ਜਨਮ ਇੱਕ ਤਾਮਿਲ ਬ੍ਰਾਹਮਣ ਪਰਿਵਾਰ ਵਿੱਚ ਨਰਾਇਣਨ ਸੀਤਾਰਮਨ ਅਤੇ ਸਾਵਿਤਰੀ ਸੀਤਾਰਮਨ ਦੇ ਘਰ ਹੋਇਆ ਸੀ ਅਤੇ ਉਸਨੇ ਆਪਣੀ ਸਕੂਲੀ ਸਿੱਖਿਆ ਮਦਰਾਸ ਅਤੇ ਤਿਰੂਚਿਰਾਪੱਲੀ ਤੋਂ ਕੀਤੀ ਸੀ। ਸੀਤਾਰਮਨ ਨੇ 1980 ਵਿੱਚ ਸੀਤਲਕਸ਼ਮੀ ਰਾਮਾਸਵਾਮੀ ਕਾਲਜ ਤੋਂ ਅਰਥ ਸ਼ਾਸਤਰ ਵਿੱਚ ਆਪਣੀ ਬੈਚਲਰ ਡਿਗਰੀ ਪੂਰੀ ਕਰਨ ਤੋਂ ਬਾਅਦ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (JNU) ਵਿੱਚ ਦਾਖ਼ਲਾ ਲਿਆ, ਅਤੇ ਉਹ ਲੰਡਨ ਸਕੂਲ ਆਫ਼ ਇਕਨਾਮਿਕਸ ਦੀ ਸਾਬਕਾ ਵਿਦਿਆਰਥੀ ਵੀ ਹੈ।Sitharaman again got the Finance Ministry
also read ;- ਪੰਜਾਬ ਨੂੰ ਗਰਮੀ ਤੋਂ ਮਿਲਣ ਵਾਲੀ ਹੈ ਜਲਦ ਹੀ ਰਾਹਤ
2017 ਵਿੱਚ ਪਹਿਲੀ ਮਹਿਲਾ ਰੱਖਿਆ ਮੰਤਰੀ ਬਣੀ
ਮੋਦੀ ਸਰਕਾਰ ‘ਚ ਉਨ੍ਹਾਂ ਨੇ 2017 ‘ਚ ਪਹਿਲੀ ਮਹਿਲਾ ਰੱਖਿਆ ਮੰਤਰੀ ਦੇ ਰੂਪ ‘ਚ ਨਿਯੁਕਤ ਹੋ ਕੇ ਰਿਕਾਰਡ ਕਾਇਮ ਕੀਤਾ। ਇਸ ਤੋਂ ਪਹਿਲਾਂ ਉਹ ਉਦਯੋਗ ਅਤੇ ਵਣਜ ਮੰਤਰੀ ਸਨ।
ਆਜ਼ਾਦ ਭਾਰਤ ਵਿੱਚ ਪਹਿਲੀ ਫੁੱਲ-ਟਾਈਮ ਮਹਿਲਾ ਵਿੱਤ ਮੰਤਰੀ
ਉਹ ਆਜ਼ਾਦ ਭਾਰਤ ਵਿੱਚ ਪਹਿਲੀ ਫੁੱਲ-ਟਾਈਮ ਮਹਿਲਾ ਵਿੱਤ ਮੰਤਰੀ ਬਣੀ। ਇਸ ਤੋਂ ਪਹਿਲਾਂ ਇੰਦਰਾ ਗਾਂਧੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਹੁੰਦਿਆਂ ਥੋੜ੍ਹੇ ਸਮੇਂ ਲਈ ਵਾਧੂ ਵਿਭਾਗ ਵਜੋਂ ਵਿੱਤ ਦਾ ਚਾਰਜ ਸੰਭਾਲਿਆ ਸੀ। ਮਹਾਮਾਰੀ ਦੇ ਦੌਰਾਨ ਮੁਸ਼ਕਲਾਂ ਨੂੰ ਹੱਲ ਕਰਨ ਲਈ, ਸਰਕਾਰ ਨੇ 20 ਲੱਖ ਕਰੋੜ ਰੁਪਏ ਦੇ ਇੱਕ ਵਿਸ਼ੇਸ਼ ਆਰਥਿਕ ਪੈਕੇਜ ਦਾ ਐਲਾਨ ਕੀਤਾ, ਜੋ ਭਾਰਤ ਦੇ ਜੀਡੀਪੀ ਦੇ ਲਗਭਗ 10 ਪ੍ਰਤੀਸ਼ਤ ਦੇ ਬਰਾਬਰ ਹੈ। ਸੀਤਾਰਮਨ ਦਾ ਰਾਜਨੀਤਿਕ ਕੈਰੀਅਰ 2006 ਵਿੱਚ ਸ਼ੁਰੂ ਹੋਇਆ ਜਦੋਂ ਉਹ ਭਾਜਪਾ ਵਿੱਚ ਸ਼ਾਮਲ ਹੋ ਗਈ ਅਤੇ 2 ਸਾਲਾਂ ਦੇ ਅੰਦਰ ਸੁਸ਼ਮਾ ਸਵਰਾਜ ਦੇ ਬਾਅਦ ਪਾਰਟੀ ਦੀ ਦੂਜੀ ਮਹਿਲਾ ਬੁਲਾਰਾ ਬਣ ਗਈ।
ਮੋਦੀ 3.0 ਅੱਜ ਤੋਂ ਸ਼ੁਰੂ, ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਚੁੱਕੀ ਸਹੁੰ
Sworn in as Prime Minister for the third time
ਨਰਿੰਦਰ ਮੋਦੀ ਦੀ ਅਗਵਾਈ ਹੇਠ ਲਗਾਤਾਰ ਤੀਜੀ ਵਾਰ ਐਨਡੀਏ ਸਰਕਾਰ ਬਣੀ ਹੈ। ਐਤਵਾਰ ਸ਼ਾਮ ਨੂੰ ਮੋਦੀ ਨੇ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਉਨ੍ਹਾਂ ਦੇ ਨਾਲ ਕਈ ਮੰਤਰੀਆਂ ਨੇ ਵੀ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁੱਕੀ। ਮੋਦੀ ਦੇ ਨਾਲ-ਨਾਲ ਰਾਜਨਾਥ ਸਿੰਘ, ਅਮਿਤ ਸ਼ਾਹ, ਸ਼ਿਵਰਾਜ ਸਿੰਘ ਚੌਹਾਨ, ਜੇਪੀ ਨੱਡਾ, ਮਨੋਹਰ ਲਾਲ ਖੱਟਰ, ਸਰਬਾਨੰਦ ਸੋਨੋਵਾਲ, ਐਚਡੀ ਕੁਮਾਰਸਵਾਮੀ, ਨਿਰਮਲਾ ਸੀਤਾਰਮਨ ਵਰਗੇ ਦਿੱਗਜ ਨੇਤਾਵਾਂ ਨੇ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁੱਕੀ। ਜੋਤੀਰਾਦਿੱਤਿਆ ਸਿੰਧੀਆ ਅਤੇ ਭੂਪੇਂਦਰ ਯਾਦਵ ਨੇ ਵੀ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਨ੍ਹਾਂ ਦੋਵਾਂ ਤੋਂ ਪਹਿਲਾਂ ਮੋਦੀ 2.0 ਵਿੱਚ ਮੰਤਰੀ ਰਹੇ ਕਈ ਹੋਰ ਨੇਤਾਵਾਂ ਨੇ ਵੀ ਮੰਤਰੀ ਵਜੋਂ ਸਹੁੰ ਚੁੱਕੀ। ਇਸ ਦੇ ਨਾਲ ਹੀ ਗਜੇਂਦਰ ਸਿੰਘ ਸ਼ੇਖਾਵਤ ਨੇ ਵੀ ਮੰਤਰੀ ਵਜੋਂ ਸਹੁੰ ਚੁੱਕੀ।Sworn in as Prime Minister for the third time
ਮੋਦੀ 3.0 ‘ਚ ਕਈ ਨਵੇਂ ਚਿਹਰਿਆਂ ਨੂੰ ਵੀ ਜਗ੍ਹਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਨਵੇਂ ਮੰਤਰੀ ਮੰਡਲ ਵਿੱਚ ਪੁਰਾਣੇ ਚਿਹਰਿਆਂ ਨੂੰ ਵੀ ਥਾਂ ਦਿੱਤੀ ਗਈ ਹੈ। ਮੋਦੀ 3.0 ਦੇ ਸਹੁੰ ਚੁੱਕ ਸਮਾਗਮ ਵਿੱਚ ਕਈ ਵਿਦੇਸ਼ੀ ਰਾਜਾਂ ਦੇ ਮੁਖੀਆਂ ਅਤੇ ਮਹਿਮਾਨਾਂ ਨੇ ਵੀ ਦੇਖਿਆ।
also read :- ਕੰਗਨਾ ਦੇ ਥੱਪੜ ਮਾਰਨ ਵਾਲੀ ਕੁਲਵਿੰਦਰ ਤੋਂ ਬਹੁਤ ਖੁਸ਼ ਗੁਰਪਤਵੰਤ ਪੰਨੂ, 8 ਲੱਖ ਰੁਪਏ ਇਨਾਮ ਦੇਣ ਦਾ ਕੀਤਾ ਐਲਾਨ
ਮੋਦੀ 3.0 ਕੈਬਨਿਟ ਵਿੱਚ ਸ਼ਾਮਲ ਹੋਣ ਵਾਲੇ ਜ਼ਿਆਦਾਤਰ ਸੰਸਦ ਮੈਂਬਰਾਂ ਨੂੰ ਪਹਿਲਾਂ ਹੀ ਕਾਲਾਂ ਆਉਣੀਆਂ ਸ਼ੁਰੂ ਹੋ ਗਈਆਂ ਸਨ। ਸੂਤਰਾਂ ਅਨੁਸਾਰ ਮੰਤਰੀ ਮੰਡਲ ਦੀ ਸੂਚੀ ਵਿੱਚ ਦਰਜਨ ਤੋਂ ਵੱਧ ਭਾਜਪਾ ਸੰਸਦ ਮੈਂਬਰਾਂ ਦੇ ਨਾਂ ਹਨ। ਇਸ ਵਿੱਚ ਸਹਿਯੋਗੀ ਪਾਰਟੀਆਂ ਦੇ ਸੰਸਦ ਮੈਂਬਰਾਂ ਦੇ ਨਾਂ ਸ਼ਾਮਲ ਹਨ। ਸੂਤਰਾਂ ਮੁਤਾਬਕ ਲਖਨਊ ਲੋਕ ਸਭਾ ਸੀਟ ਤੋਂ ਜਿੱਤੇ ਸੀਨੀਅਰ ਭਾਜਪਾ ਨੇਤਾ ਰਾਜਨਾਥ ਸਿੰਘ ਦੇ ਕੇਂਦਰੀ ਰੱਖਿਆ ਮੰਤਰੀ ਬਣੇ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਗ੍ਰਹਿ ਮੰਤਰਾਲੇ ਦੀ ਜ਼ਿੰਮੇਵਾਰੀ ਅਮਿਤ ਸ਼ਾਹ ਕੋਲ ਰਹਿ ਸਕਦੀ ਹੈ।Sworn in as Prime Minister for the third time
BJP ਦੀ ਦੀਨਾਨਗਰ ਰੈਲੀ ’ਚ PM ਨਰਿੰਦਰ ਮੋਦੀ ਦਾ ਵਿਰੋਧ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਸ ਨੇ ਲਿਆ ਹਿਰਾਸਤ ’ਚ
Farmers in police custody
ਭਾਰਤੀ ਜਨਤਾ ਪਾਰਟੀ ਵੱਲੋਂ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਦੇ ਹੱਕ ’ਚ ਦੀਨਾਨਗਰ ਵਿਖੇ ਕਰਵਾਈ ਜਾ ਰਹੀ ਰੈਲੀ ’ਚ ਪਹੁੰਚ ਰਹੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਰੋਧ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਸ ਨੇ ਰੇਲਵੇ ਸਟੇਸ਼ਨ ਗੁਰਦਾਸਪੁਰ ’ਤੇ ਹੀ ਰੋਕ ਕੇ ਹਿਰਾਸਤ ’ਚ ਲੈ ਲਿਆ। ਜਿਸ ਦੇ ਚੱਲਦੇ ਕਿਸਾਨਾਂ ਵੱਲੋਂ ਰੇਲਵੇ ਸਟੇਸ਼ਨ ‘ਤੇ ਹੀ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਜਾਣਕਾਰੀ ਅਨੁਸਾਰ ਸੰਯੁਕਤ ਕਿਸਾਨ ਮੋਰਚੇ ਵੱਲੋਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ, ਪੰਜਾਬ ਕਿਸਾਨ ਯੂਨੀਅਨ ਦੇ ਆਗੂ ਮੰਗਲ ਸਿੰਘ ਧਰਮਕੋਟ ਦੀ ਅਗਵਾਈ ਹੇਠ ਕਿਸਾਨਾਂ ਦਾ ਜਥਾ ਟ੍ਰੇਨ ਰਾਹੀਂ ਦੀਨਾਨਗਰ ਜਾ ਰਿਹਾ ਸੀ। ਇਸ ਜਥੇ ਨੂੰ ਗੁਰਦਾਸਪੁਰ ਪੁਲਸ ਵੱਲੋਂ ਭਾਰੀ ਜੱਦੋ ਜਹਿਦ ਤੋਂ ਬਾਅਦ ਹਿਰਾਸਤ ਵਿੱਚ ਲੈ ਲਿਆ ਗਿਆ। ਜਿਸ ਦੇ ਵਿਰੋਧ ’ਚ ਕਿਸਾਨ ਕਾਰਕੁੰਨਾਂ ਵੱਲੋਂ ਆਗੂਆਂ ਦੀ ਅਗਵਾਈ ਹੇਠ ਗੁਰਦਾਸਪੁਰ ਰੇਲਵੇ ਸਟੇਸ਼ਨ ‘ਤੇ ਰੋਸ ਧਰਨਾ ਸ਼ੁਰੂ ਕਰ ਦਿੱਤਾ ਗਿਆFarmers in police custody
ਇਸ ਮੌਕੇ ਡਾ. ਸਤਨਾਮ ਸਿੰਘ ਅਜਨਾਲਾ, ਬਲਬੀਰ ਸਿੰਘ ਮੂਧਲ ਨੇ ਕਿਹਾ ਕਿ ਦੇਸ਼ ਅੰਦਰ ਭਾਜਪਾ ਨੂੰ ਪਛਾੜ ਦਾ ਸਾਹਮਣਾ ਕਰਨਾ ਪੈ ਰਿਹਾ ਹੈ ,ਕਿਉਂਕਿ ਕਿਸਾਨਾਂ ,ਮਜ਼ਦੂਰਾਂ ਸਮੇਤ ਦੇਸ਼ ਦਾ ਹਰ ਵਰਗ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਹੈ। ਉਨ੍ਹਾਂ ਕਿਹਾ ਕਿ ਦਿੱਲੀ ਅੰਦੋਲਨ ਮੁਲਤਵੀ ਕਰਨ ਸਮੇਂ ਹਰ ਫਸਲ ਦਾ ਘੱਟੋਂ-ਘੱਟ ਸਮਰਥਨ ਮੁੱਲ ਦੇਣ, ਉਸ ਉੱਪਰ ਕਿਸਾਨਾਂ ਦੀਆਂ ਜਥੇਬੰਦੀਆਂ ਦੇ ਨੁਮਾਇੰਦਿਆਂ ‘ਤੇ ਅਧਾਰਿਤ ਕਮੇਟੀ ਬਣਾਉਣ, ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਇਨਸਾਫ਼ ਦਿਵਾਉਣ, ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਗ੍ਰਿਫ਼ਤਾਰ ਕਰਨ ਦਾ ਵਾਅਦਾ ਕੀਤਾ ਸੀ ਪਰ ਕੋਈ ਵੀ ਵਾਅਦਾ ਵਫਾ ਨਹੀਂ ਹੋਇਆ । ਜਿਸ ਵਿਰੋਧ ਕਰਨ ਲਈ ਮੋਦੀ ਵਾਪਸ ਜਾਓ ਦਾ ਨਾਅਰਾ ਦਿੱਤਾ ਸੀ ਜਿਸ ਨੂੰ ਲਾਗੂ ਕਰਨ ਲਈ ਅੱਜ ਦੀਨਾਨਗਰ ਪਹੁੰਚਣ ਦਾ ਪ੍ਰੋਗਰਾਮ ਉਲੀਕਿਆ ਸੀ, ਪਰ ਪੁਲਸ ਵੱਲੋਂ ਜਥੇ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।
also read ;- ਦਿਨ ਦਾ ਤਾਪਮਾਨ 42 ਡਿਗਰੀ ਤੋਂ ਪਾਰ, ਮਾਹਿਰਾਂ ਵਲੋਂ ਅਪਡੇਟ ਜਾਰੀ
ਹਿਰਾਸਤ ਵਿੱਚ ਲਏ ਆਗੂਆਂ ਵਿੱਚ ਹਰਪ੍ਰੀਤ ਸਿੰਘ ਬੁਟਾਰੀ, ਧਿਆਨ ਸਿੰਘ ਠਾਕੁਰ, ਟਹਿਲ ਸਿੰਘ ਚੇਤਨਪੁਰਾ, ਸੱਜਣ ਸਿੰਘ ਤਿੰਮੋਵਾਲ, ਮਾਨ ਸਿੰਘ ਮੁਹਾਵਾ, ਹਰਭਜਨ ਸਿੰਘ ਫੇਰੂਮਾਨ, ਮੰਗਲ ਸਿੰਘ ਟੌਂਗ, ਗੁਰਜੰਟ ਸਿੰਘ ਮੁੱਛਲ, ਬੀਬੀ ਅਜੀਤ ਕੌਰ ਕੋਟ ਰਜਾਦਾ, ਹਰਨੇਕ ਸਿੰਘ ਨੇਪਾਲ, ਰਜਿੰਦਰ ਸਿੰਘ , ਸ਼ਰਨਜੀਤ ਸਿੰਘ ਅਟਾਰੀ ,ਗੁਰਜੀਤ ਸਿੰਘ ਦਬੁਰਜੀ ,ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਆਗੂ ਗੁਰਨਾਮ ਸਿੰਘ ਭਿੰਡਰ, ਬਲਜੀਤ ਸਿੰਘ ਡੇਅਰੀਵਾਲਾ ਅਤੇ ਹੋਰ ਹਾਜ਼ਰ ਸਨ।Farmers in police custody
ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ PM ਮੋਦੀ ਨੇ ਟੇਕਿਆ ਮੱਥਾ, ਲੰਗਰ ਦੀ ਕੀਤੀ ਸੇਵਾ
PM Modi bowed at Patna Sahib
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾ ਬਿਹਾਰ ਦੌਰੇ ‘ਤੇ ਐਤਵਾਰ ਸ਼ਾਮ ਨੂੰ ਪਟਨਾ ਪਹੁੰਚੇ ਹਨ। ਐਤਵਾਰ ਨੂੰ ਪਟਨਾ ਵਿਚ ਰੋਡ ਸ਼ੋਅ ਕੀਤਾ। ਪ੍ਰਧਾਨ ਮੰਤਰੀ ਨੇ ਸੋਮਵਾਰ ਦੀ ਸਵੇਰ ਨੂੰ ਤੈਅ ਪ੍ਰੋਗਰਾਮ ਮੁਤਾਬਕ ਪਟਨਾ ਦੇ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ। ਪ੍ਰਧਾਨ ਮੰਤਰੀ ਮੋਦੀ ਸਿੱਖ ਪਗੜੀ ਪਹਿਨ ਕੇ ਪਟਨਾ ਸਾਹਿਬ ਪਹੁੰਚੇ ਅਤੇ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਿਆ। ਪ੍ਰਧਾਨ ਮੰਤਰੀ ਨੇ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਦੇ ਨਾਲ-ਨਾਲ ਅਰਦਾਸ ਕੀਤੀ। ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਪਹਿਲੀ ਵਾਰ ਇੱਥੇ ਆਏ ਹਨ। ਉਨ੍ਹਾਂ ਦੇ ਸੁਆਗਤ ਲਈ ਸਿੱਖ ਭਾਈਚਾਰੇ ਦੇ ਲੋਕਾਂ ਦੀ ਭੀੜ ਉਮੜ ਪਈ।PM Modi bowed at Patna Sahib
also read :- ਮਹਿਬੂਬਾ ਮੁਫਤੀ ਨੇ ਪ੍ਰਸ਼ਾਸਨ ’ਤੇ ਲਗਾਏ ਪਾਰਟੀ ਸਮਰਥਕਾਂ ਨੂੰ ਪ੍ਰੇਸ਼ਾਨ ਕਰਨ ਦੇ ਦੋਸ਼
ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਣ  ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਨੇ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ‘ਚ ਲੰਗਰ ਵੀ ਵਰਤਾਇਆ ਅਤੇ ਲੰਗਰ ਦੀ ਸੇਵਾ ਕੀਤੀ। ਦੱਸ ਦੇਈਏ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਮੰਤਰੀ ਦੇ ਸੁਆਗਤ ਨੂੰ ਲੈ ਕੇ ਵਿਸ਼ੇਸ਼ ਤਿਆਰੀ ਕੀਤੀ ਗਈ। ਗੁਰਦੁਆਰਾ ਸਾਹਿਬ ਵਿਚ ਸੁਰੱਖਿਆ ਵਿਵਸਥਾ ਸਖ਼ਤ ਕੀਤੀ ਗਈ। ਹਾਈ ਅਲਰਟ ਮੋਡ ‘ਤੇ ਪੁਲਸ ਪ੍ਰਸ਼ਾਸਨ ਦੀ ਟੀਮ ਦਿੱਸੀ। ਵੱਡੀ ਗਿਣਤੀ ਵਿਚ ਪੁਲਸ ਦੇ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ। PM Modi bowed at Patna Sahib
So many jobs created
ਅੰਤਰਰਾਸ਼ਟਰੀ ਮੁਦਰਾ ਫੰਡ (IMF) ਵਿੱਚ ਭਾਰਤ ਦੇ ਸਾਬਕਾ ਕਾਰਜਕਾਰੀ ਨਿਰਦੇਸ਼ਕ ਸੁਰਜੀਤ ਭੱਲਾ ਨੇ ਕਿਹਾ ਹੈ ਕਿ ਨਰਿੰਦਰ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਔਸਤਨ ਆਧਾਰ ‘ਤੇ ਰਿਕਾਰਡ ਗਿਣਤੀ ਵਿੱਚ ਨੌਕਰੀਆਂ ਪੈਦਾ ਹੋ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ 7-8 ਸਾਲਾਂ ਵਿੱਚ ਇਹ ਅੰਕੜਾ ਇੱਕ ਕਰੋੜ ਦੇ ਕਰੀਬ ਪਹੁੰਚ ਗਿਆ ਹੈ। ਭੱਲਾ ਨੇ ਕਿਹਾ ਕਿ ਸਭ ਤੋਂ ਘੱਟ ਨੌਕਰੀਆਂ 2004-13 (ਸੰਯੁਕਤ ਪ੍ਰਗਤੀਸ਼ੀਲ ਗਠਜੋੜ ਸਰਕਾਰ ਦੇ ਕਾਰਜਕਾਲ) ਦੌਰਾਨ ਪੈਦਾ ਹੋਈਆਂ ਸਨ ਅਤੇ ਇਹ ਉਦੋਂ ਹੈ ਜਦੋਂ ‘ਰੁਜ਼ਗਾਰ ਰਹਿਤ ਵਿਕਾਸ’ ਸ਼ਬਦ ਹੋਂਦ ਵਿੱਚ ਆਇਆ ਸੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਕਾਰਜਕਾਲ ਵਿੱਚ ਰੁਜ਼ਗਾਰ ਉਤਪੰਨ ਉੱਚ ਪੱਧਰ ‘ਤੇ ਹੋਇਆ ਹੈ। ਸੁਰਜੀਤ ਭੱਲਾ ਨੇ ਪੀਟੀਆਈ ਨੂੰ ਦਿੱਤੀ ਇੱਕ ਵੀਡੀਓ ਇੰਟਰਵਿਊ ਵਿੱਚ ਕਿਹਾ, “ਭਾਰਤੀ ਇਤਿਹਾਸ ਵਿੱਚ ਪਹਿਲਾਂ ਕਦੇ ਵੀ ਔਸਤਨ ਆਧਾਰ ‘ਤੇ ਇੰਨੀਆਂ ਨੌਕਰੀਆਂ ਨਹੀਂ ਪੈਦਾ ਹੋਈਆਂ। ਪਿਛਲੇ 7-8 ਸਾਲਾਂ ਵਿੱਚ ਤਕਰੀਬਨ ਇੱਕ ਕਰੋੜ ਨੌਕਰੀਆਂ ਪੈਦਾ ਕੀਤੀਆਂ ਗਈਆਂ ਹਨ।’’ ਪ੍ਰਧਾਨ ਮੰਤਰੀ ਦੀ ਆਰਥਿਕ ਸਲਾਹਕਾਰ ਕੌਂਸਲ (ਈਏਸੀ-ਪੀਐਮ) ਦੇ ਸਾਬਕਾ ਮੈਂਬਰ ਭੱਲਾ ਨੇ ਜ਼ੋਰ ਦੇ ਕੇ ਕਿਹਾ ਕਿ ਅਟਲ ਬਿਹਾਰੀ ਵਾਜਪਾਈ ਅਤੇ ਮੋਦੀ ਦੇ ਕਾਰਜਕਾਲ ਦੌਰਾਨ ਸਭ ਤੋਂ ਵੱਧ ਨੌਕਰੀਆਂ ਪੈਦਾ ਹੋਈਆਂ ਸਨ।
ਰੁਜ਼ਗਾਰ ਦੇ ਮੋਰਚੇ ‘ਤੇ ਬਦਲੀ ਤਸਵੀਰ
ਉਹ ਇੰਟਰਨੈਸ਼ਨਲ ਲੇਬਰ ਆਰਗੇਨਾਈਜੇਸ਼ਨ (ਆਈ.ਐਲ.ਓ.) ਦੀ ਤਾਜ਼ਾ ਰਿਪੋਰਟ ‘ਤੇ ਪ੍ਰਤੀਕਿਰਿਆ ਦੇ ਰਹੇ ਸਨ। ਇਸ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ 2022 ਵਿੱਚ ਭਾਰਤ ਦੀ ਕੁੱਲ ਬੇਰੁਜ਼ਗਾਰ ਆਬਾਦੀ ਵਿੱਚ ਬੇਰੁਜ਼ਗਾਰ ਨੌਜਵਾਨਾਂ ਦੀ ਹਿੱਸੇਦਾਰੀ ਲਗਭਗ 83 ਪ੍ਰਤੀਸ਼ਤ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਨੌਜਵਾਨ ਬਿਹਤਰ ਨੌਕਰੀਆਂ ਦੀ ਤਲਾਸ਼ ਕਰ ਰਹੇ ਹਨ। ਅਜਿਹੇ ‘ਚ ਨੌਜਵਾਨਾਂ ਦੇ ‘ਨਵੀਂਆਂ ਨੌਕਰੀਆਂ ਦੀ ਤਲਾਸ਼’ ਕਾਰਨ ਦੁਨੀਆ ‘ਚ ਹਰ ਪਾਸੇ ਬੇਰੁਜ਼ਗਾਰੀ ਜ਼ਿਆਦਾ ਹੈ।So many jobs created
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ 2014 ਵਿੱਚ ਸੱਤਾ ਵਿੱਚ ਆਈ ਅਤੇ 2019 ਦੀਆਂ ਆਮ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਵਾਪਸੀ ਕੀਤੀ। ਭਾਰਤ ਵਿੱਚ ਸਿੱਧੇ ਵਿਦੇਸ਼ੀ ਨਿਵੇਸ਼ (ਐਫ.ਡੀ.ਆਈ.) ਦੀ ਸੁਸਤੀ ਬਾਰੇ ਭੱਲਾ ਨੇ ਕਿਹਾ ਕਿ ਭਾਰਤ ਵਿੱਚ ਸਿੱਧੇ ਵਿਦੇਸ਼ੀ ਨਿਵੇਸ਼ (ਐਫ.ਡੀ.ਆਈ.) ਵਿੱਚ ਗਿਰਾਵਟ ਦਾ ਇੱਕ ਮਹੱਤਵਪੂਰਨ ਕਾਰਨ ਸਰਕਾਰ ਦੀ ਨਵੀਂ ਨੀਤੀ ਨੂੰ ਮੰਨਿਆ ਜਾ ਸਕਦਾ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਜੇਕਰ ਨਿਵੇਸ਼ ਨੂੰ ਲੈ ਕੇ ਕੋਈ ਵਿਵਾਦ ਹੁੰਦਾ ਹੈ ਤਾਂ ਡੀ. ਇਸ ਦਾ ਹੱਲ ਭਾਰਤ ਵਿੱਚ ਹੀ ਕਰਨਾ ਹੋਵੇਗਾ।
also read :- ਹਰਿਆਣਾ ’ਚ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਨਾ ਨਿੰਦਣਯੋਗ
ਉਸਨੇ ਕਿਹਾ, “ਹੁਣ, ਜੇਕਰ ਮੈਂ ਇੱਕ ਵਿਦੇਸ਼ੀ ਨਿਵੇਸ਼ਕ ਹਾਂ, ਤਾਂ ਮੈਂ ਇਹ ਜੋਖਮ ਕਿਉਂ ਉਠਾਵਾਂ? ਅਤੇ ਮੈਨੂੰ ਨਹੀਂ ਲਗਦਾ ਕਿ ਦੁਨੀਆ ਵਿਚ ਕਿਤੇ ਵੀ ਅਜਿਹਾ ਹੁੰਦਾ ਹੈ।’’ ਭੱਲਾ ਦੇ ਅਨੁਸਾਰ, ਵਿਦੇਸ਼ੀ ਨਿਵੇਸ਼ਕ ਆਪਣਾ ਸਿੱਧਾ ਨਿਵੇਸ਼ ਨਹੀਂ ਵਧਾ ਰਹੇ ਹਨ, ਬਲਕਿ ਆਪਣੇ ਪੋਰਟਫੋਲੀਓ ਨਿਵੇਸ਼ ਨੂੰ ਵਧਾ ਰਹੇ ਹਨ। ਉਨ੍ਹਾਂ ਕਿਹਾ, ‘‘ਮੈਨੂੰ ਉਮੀਦ ਹੈ ਕਿ ਨਵੀਂ ਸਰਕਾਰ ਜੋ ਵੀ ਬਣੇਗੀ ਉਹ ਇਸ ਨੀਤੀ ‘ਤੇ ਮੁੜ ਵਿਚਾਰ ਕਰੇਗੀ। ਹਾਲਾਂਕਿ, ਮੈਨੂੰ ਭਰੋਸਾ ਹੈ ਕਿ ਨਵੀਂ ਸਰਕਾਰ ਭਾਜਪਾ ਦੀ ਹੋਵੇਗੀ, ਅੰਦਾਜ਼ਾ ਹੈ ਕਿ ਇਨ੍ਹਾਂ ਲੋਕ ਸਭਾ ਚੋਣਾਂ ਵਿਚ ਸੱਤਾਧਾਰੀ ਭਾਜਪਾ ਇਕੱਲੀ 330 ਤੋਂ 350 ਸੀਟਾਂ ਹਾਸਲ ਕਰ ਸਕਦੀ ਹੈ। ਦੇਸ਼ ਦੀਆਂ ਸੱਤ ਗੇੜਾਂ ਵਾਲੀਆਂ ਲੋਕ ਸਭਾ ਚੋਣਾਂ ਲਈ 19 ਅਪ੍ਰੈਲ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ।So many jobs created
PM ਮੋਦੀ ਨੂੰ ਭੂਟਾਨ ਦਾ ਸਰਵਉੱਚ ਨਾਗਰਿਕ ਸਨਮਾਨ !
The highest civilian honor ਭੂਟਾਨ ਦੌਰੇ ‘ਤੇ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੂਟਾਨ ਦਾ ਸਰਵਉੱਚ ਨਾਗਰਿਕ ਸਨਮਾਨ ਦਿੱਤਾ ਗਿਆ। ਪ੍ਰਧਾਨ ਮੰਤਰੀ ਮੋਦੀ ਭੂਟਾਨ ਦਾ ਸਰਵਉੱਚ ਨਾਗਰਿਕ ਸਨਮਾਨ ਪ੍ਰਾਪਤ ਕਰਨ ਵਾਲੇ ਪਹਿਲੇ ਵਿਦੇਸ਼ੀ ਸਰਕਾਰ ਦੇ ਮੁਖੀ ਬਣ ਗਏ ਹਨ। ਭੂਟਾਨ ਦੌਰੇ ‘ਤੇ ਗਏ ਪੀਐਮ ਮੋਦੀ ਨੂੰ ਉੱਥੋਂ ਦੇ ਰਾਜਾ ਜਿਗਮੇ ਖੇਸਰ ਨਾਮਗਿਆਲ ਵਾਂਗਚੁਕ ਨੇ ‘ਆਰਡਰ ਆਫ਼ ਦ ਡਰੁਕ ਗਯਾਲਪੋ’ ਨਾਲ ਸਨਮਾਨਿਤ ਕੀਤਾ। ਇਸ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਹ ਪੁਰਸਕਾਰ ਸਿਰਫ਼ ਚਾਰ ਉੱਘੀਆਂ ਸ਼ਖ਼ਸੀਅਤਾਂ ਨੂੰ ਦਿੱਤਾ ਗਿਆ ਹੈ। ਅਜਿਹੀ ਸਥਿਤੀ ਵਿੱਚ ਪੀਐਮ ਮੋਦੀ ਭੂਟਾਨ ਦਾ ਇਹ ਸਰਵਉੱਚ ਨਾਗਰਿਕ ਸਨਮਾਨ ਪ੍ਰਾਪਤ ਕਰਨ ਵਾਲੇ ਪਹਿਲੇ ਵਿਦੇਸ਼ੀ ਸਰਕਾਰ ਦੇ ਮੁਖੀ ਹਨ। ਇਸ ਤੋਂ ਪਹਿਲਾਂ 2008 ਵਿੱਚ, ਉਸਦੀ ਸ਼ਾਹੀ ਰਾਣੀ ਦਾਦੀ ਆਸ਼ੀ ਕੇਸਾਂਗ ਚੋਡੇਨ ਵਾਂਗਚੱਕ, ਹਿਜ਼ ਹੋਲੀਨੇਸ ਜੇ ਥ੍ਰੀਜ਼ੁਰ ਤੇਨਜਿਨ ਡੇਂਦੁਪ (ਭੂਟਾਨ ਦੇ 68ਵੇਂ ਜੇ ਖੇਨਪੋ) ਅਤੇ 2018 ਵਿੱਚ ਉਸਦੀ ਪਵਿੱਤਰ ਮਹਾਰਾਣੀ ਜੇ ਖੇਨਪੋ ਟਰੁਲਕੂ ਨਗਾਵਾਂਗ ਜਿਗਮੇ ਚੋਦਰਾ ਨੂੰ ਇਹ ਸਨਮਾਨ ਦਿੱਤਾ ਜਾ ਚੁੱਕਾ ਹੈ।The highest civilian honor
also read :-  ਸਾਡਾ ਕੰਮ ਸ਼ਰਾਬ ਦੀ ਨੀਤੀ ਬਣਾਉਣਾ ਨਹੀਂ ਹੈ: ਅੰਨਾ ਹਜ਼ਾਰੇ
ਇਹ ਸਨਮਾਨ ਪ੍ਰਾਪਤ ਕਰਨ ਤੋਂ ਬਾਅਦ, ਪੀਐਮ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇਸਦੀ ਵੀਡੀਓ ਸਾਂਝੀ ਕੀਤੀ ਅਤੇ ਲਿਖਿਆ, ‘ਭੂਟਾਨ ਦੁਆਰਾ ‘ਆਰਡਰ ਆਫ਼ ਦ ਡਰੁਕ ਗਯਾਲਪੋ’ ਪੁਰਸਕਾਰ ਨਾਲ ਸਨਮਾਨਿਤ ਹੋਣ ‘ਤੇ ਮੈਨੂੰ ਮਾਣ ਮਹਿਸੂਸ ਹੋ ਰਿਹਾ ਹੈ। ਮੈਂ ਇਸਨੂੰ 140 ਕਰੋੜ ਭਾਰਤੀਆਂ ਨੂੰ ਸਮਰਪਿਤ ਕਰਦਾ ਹਾਂ।’’ ਇਸ ਦੇ ਨਾਲ ਭਾਰਤ ਅਤੇ ਭੂਟਾਨ ਵਿਚਾਲੇ ਕੁੱਲ 7 ਸਮਝੌਤਿਆਂ ‘ਤੇ ਦਸਤਖਤ ਕੀਤੇ ਗਏ। ਇਹ ਸਾਰੇ ਸਮਝੌਤੇ ਪੈਟਰੋਲੀਅਮ, ਊਰਜਾ, ਖੇਡਾਂ, ਮੈਡੀਕਲ ਉਤਪਾਦਾਂ ਦੀ ਜਾਂਚ ਨਾਲ ਸਬੰਧਤ ਹਨ।The highest civilian honor