patiala news - Nirpakh Post
ਚੋਣ ਆਬਜ਼ਰਵਰ ਵੱਲੋਂ ਨਾਮਜ਼ਦਗੀ ਪ੍ਰਕ੍ਰਿਆ ਦਾ ਜਾਇਜ਼ਾ, ਬੈਲੇਟ ਬਕਸਿਆਂ ਦੇ ਵੇਅਰਹਾਊਸ ਦਾ ਵੀ ਨਿਰੀਖਣ
ਪਟਿਆਲਾ ( ਮਾਲਕ ਸਿੰਘ ਘੁੰਮਣ )-ਜ਼ਿਲ੍ਹੇ ਅੰਦਰ 23 ਜ਼ਿਲ੍ਹਾ ਪ੍ਰੀਸ਼ਦ ਜੋਨਾਂ ਤੇ 10 ਬਲਾਕ ਸੰਮਤੀਆਂ ਦੇ 184 ਜੋਨਾਂ ਦੀਆਂ ਚੋਣਾਂ ਲਈ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਚੋਣ ਆਬਜ਼ਰਵਰ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਨਾਮਜ਼ਦਗੀਆਂ ਪ੍ਰਕ੍ਰਿਆ ਦਾ ਜਾਇਜ਼ਾ ਲੈਣ ਲਈ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਅਤੇ ਬੈਲੇਟ ਬਕਸੇ ਰੱਖਣ ਲਈ ਬਣਾਏ ਵੇਅਰਹਾਊਸ ਦਾ ਵੀ ਨਿਰੀਖਣ ਕੀਤਾ।
ਵਿਨੈ ਬੁਬਲਾਨੀ ਨੇ ਨਾਮਜਦਗੀਆਂ ਦਾਖਲ ਕਰਨ ਦੀ ਪ੍ਰਕ੍ਰਿਆ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਪਟਿਆਲਾ ਦਿਹਾਤੀ ਲਈ ਆਈ.ਟੀ.ਆਈ. ਲੜਕੇ ਨਾਭਾ ਰੋਡ ਵਿਖੇ ਰਿਟਰਨਿੰਗ ਅਧਿਕਾਰੀਆਂ ਦੇ ਦਫ਼ਤਰਾਂ ਸਮੇਤ ਬੀ.ਡੀ.ਪੀ.ਓ ਪਟਿਆਲਾ ਦੇ ਦਫ਼ਤਰ ਵਿਖੇ ਪਟਿਆਲਾ ਬਲਾਕ ਸੰਮਤੀ ਲਈ ਰਿਟਨਰਨਿੰਗ ਅਫ਼ਸਰ ਦੇ ਦਫ਼ਤਰ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਏ.ਡੀ.ਸੀ. (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ ਤੇ ਐਸ.ਪੀ. ਸਿਟੀ ਪਲਵਿੰਦਰ ਸਿੰਘ ਚੀਮਾ ਵੀ ਮੌਜੂਦ ਸਨ।
ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੋਣਾਂ ਪੁਰ ਅਮਨ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਆਦਰਸ਼ ਚੋਣ ਜਾਬਤੇ ਦੀ ਪਾਲਣਾ ਕਰਨ 'ਚ ਕੋਈ ਕੁਤਾਹੀ ਨਾ ਵਰਤੀ ਜਾਵੇ। ਉਨ੍ਹਾਂ ਨੇ ਇਸ ਮੌਕੇ ਨਾਮਜ਼ਦਗੀਆਂ ਦਾਖਲ ਕਰਵਾਉਣ ਆਏ ਉਮੀਦਵਾਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਪੂਰੀ ਪ੍ਰਕ੍ਰਿਆ ਉਪਰ ਸੰਤੁਸ਼ਟੀ ਦਾ ਇਜ਼ਹਾਰ ਕੀਤਾ।
ਇਸੇ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਹਿੱਤ ਨਾਮਜ਼ਦਗੀ ਪ੍ਰਕ੍ਰਿਆ ਅਤੇ ਚੋਣਾਂ ਵਾਲੇ ਦਿਨ ਵੋਟਿੰਗ ਪ੍ਰਕ੍ਰਿਆ 'ਤੇ ਨਜ਼ਰ ਰੱਖਣ ਲਈ ਚਾਰ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ ਫਲਾਇੰਗ ਸਕੁਐਡ ਟੀਮਾਂ ਦਾ ਗਠਨ ਵੀ ਕੀਤਾ ਹੈ।
ਕੈਪਸ਼ਨ-ਚੋਣ ਆਬਜ਼ਰਵਾਰ ਡਵੀਜ਼ਨਲ ਕਮਿਸ਼ਨਰ ਵਿਨੈ ਬੁੁਬਲਾਨੀ ਨਾਮਜ਼ਦਗੀ ਪ੍ਰਕ੍ਰਿਆ ਦਾ ਜਾਇਜ਼ਾ ਲੈਂਦੇ ਹੋਏ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਤੇ ਏ.ਡੀ.ਸੀ. ਦਮਨਜੀਤ ਸਿੰਘ ਮਾਨ ਵੀ ਨਜ਼ਰ ਆ ਰਹੇ ਹਨ।
ਹੁਕਮਾਂ ਮੁਤਾਬਕ ਨਗਰ ਨਿਗਮ ਦੇ ਕਮਿਸ਼ਨਰ ਪਰਮਜੀਤ ਸਿੰਘ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਤੇ ਬਲਾਕ ਸੰਮਤੀ ਪਟਿਆਲਾ, ਪਟਿਆਲਾ ਦਿਹਾਤੀ, ਸਨੌਰ ਤੇ ਭੁਨਰਹੇੜੀ ਲਈ ਅਫ਼ਸਰ ਇੰਚਾਰਜ, ਏ.ਸੀ.ਏ. ਪੀਡੀਏ ਜਸ਼ਨਪ੍ਰੀਤ ਕੌਰ ਗਿੱਲ ਨੂੰ ਬਲਾਕ ਸੰਮਤੀ ਰਾਜਪੁਰਾ, ਸ਼ੰਭੂ ਕਲਾਂ ਤੇ ਘਨੌਰ ਦਾ ਇੰਚਾਰਜ ਅਫ਼ਸਰ, ਕਰ ਵਿਭਾਗ ਦੇ ਏ.ਈ.ਟੀ.ਸੀ. ਐਡਮਿਨ ਇਸ਼ਾ ਸਿੰਗਲ ਨੂੰ ਬਲਾਕ ਸੰਮਤੀ ਸਮਾਣਾ ਤੇ ਪਾਤੜਾਂ ਦਾ ਇੰਚਾਰਜ ਅਫ਼ਸਰ ਅਤੇ ਏ.ਡੀ.ਸੀ. (ਜ) ਸਿਮਰਪ੍ਰੀਤ ਕੌਰ ਨੂੰ ਬਲਾਕ ਸੰਮਤੀ ਨਾਭਾ ਦੀ ਫਲਾਇੰਗ ਸਕੁਐਡ ਟੀਮ ਦਾ ਅਫ਼ਸਰ ਇੰਚਾਰਜ ਲਗਾਇਆ ਗਿਆ ਹੈ। ਇਹ ਫਲਾਇੰਗ ਸਕੁਐਡ ਚੋਣਾਂ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ, ਉਲੰਘਣਾ ਦੀ ਰਿਪੋਰਟ, ਅਚਨਚੇਤ ਚੈਕਿੰਗ, ਮੋਨੀਟਰਿੰਗ ਆਦਿ ਕਰਨਗੇ।
ਪੰਚਾਇਤੀ ਜਮੀਨਾਂ ਤੋਂ ਨਾਜਾਇਜ਼ ਕਬਜੇ ਛੁਡਵਾਉਣ ਲਈ ਕਬਜ਼ਾ ਵਾਰੰਟਾਂ ਦੀ ਤਾਮੀਲ ਕਰਵਾਉਣ ਪੰਚਾਇਤ ਅਧਿਕਾਰੀ-ਡਾ. ਪ੍ਰੀਤੀ ਯਾਦਵ
ਪਟਿਆਲਾ, 13 ਮਈ: ( ਮਾਲਕ ਸਿੰਘ ਘੁੰਮਣ )
ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਇੱਥੇ ਪੰਚਾਇਤੀ ਜਮੀਨਾਂ 'ਤੇ ਨਾਜ਼ਾਇਜ਼ ਕਬਜੇ ਛੁਡਵਾਉਣ ਲਈ ਜਾਰੀ ਹੋਏ ਕਬਜਾ ਵਾਰੰਟਾਂ ਦੀ ਤਾਮੀਲ ਦਾ ਜਾਇਜ਼ਾ ਲੈਂਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਬਜ਼ਾ ਵਾਰੰਟਾਂ 'ਤੇ ਅਮਲ ਕਰਕੇ ਤਾਮੀਲ ਦੀ ਕਾਰਵਾਈ ਰਿਪੋਰਟ ਭੇਜੀ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਕਰੀਬ 454 ਕਬਜਾ ਵਾਰੰਟਾਂ ਮਾਮਲਿਆਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਤਹਿਤ ਵਿਲੇਜ ਕਾਮਲ ਲੈਂਡ ਐਕਟ 1961 ਦੀ ਧਾਰਾ 7 ਅਧੀਨ ਪੰਚਾਇਤੀ ਜਮੀਨਾਂ ਤੋਂ ਨਾਜ਼ਾਇਜ ਕਬਜੇ ਛੁਡਵਾਏ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗ਼ੈਰਵਾਹੀਯੋਗ, ਗਲੀਆਂ ਤੇ ਛੱਪੜਾਂ ਵਾਲੀਆਂ ਜਮੀਨਾਂ 'ਤੇ ਨਾਜਾਇਜ਼ ਕਬਜੇ ਤੁਰੰਤ ਛੁਡਵਾਏ ਜਾਣ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪੰਚਾਇਤੀ ਜਮੀਨਾਂ ਤੋਂ ਕਬਜੇ ਛੁਡਵਾਉਣ ਦੀ ਮੁਹਿੰਮ ਛੇੜੀ ਹੋਈ ਹੈ। ਉਨ੍ਹਾਂ ਨੇ ਸਬੰਧਤ ਬੀ.ਡੀ.ਪੀ.ਓਜ ਤੋਂ ਕਬਜ਼ਾ ਵਾਰੰਟਾਂ 'ਤੇ ਅਮਲ ਕਾਰਵਾਈ 'ਚ ਦੇਰੀ ਦੇ ਕਾਰਨ ਵੀ ਜਾਣੇ ਤੇ ਇਸ ਬਾਬਤ ਰਿਪੋਰਟ ਵੀ ਤਲਬ ਕੀਤੀ। ਇਸ ਬੈਠਕ ਮੌਕੇ ਏ.ਡੀ.ਸੀ. ਇਸ਼ਾ ਸਿੰਗਲ, ਮੁੱਖ ਮੰਤਰੀ ਫ਼ੀਲਫ ਅਫ਼ਸਰ ਸਤੀਸ਼ ਕੁਮਾਰ, ਜ਼ਿਲ੍ਹਾ ਪ੍ਰੀਸ਼ਦ ਦੇ ਡਿਪਟੀ ਸੀ.ਈ.ਓ. ਅਮਨਦੀਪ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼ਵਿੰਦਰ ਸਿੰਘ ਸਮੇਤ ਸਮੂਹ ਬੀ.ਡੀ.ਪੀ.ਓਜ ਵੀ ਮੌਜੂਦ ਸਨ।
ਇਸੇ ਦੌਰਾਨ ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪਿੰਡਾਂ ਨੂੰ ਤਰਲ ਤੇ ਠੋਸ ਕੂੜੇ ਦੇ ਨਿਪਟਾਰਾ ਵਾਲੇ ਤੇ ਖੁੱਲ੍ਹੇ 'ਚ ਸੌਚ ਜਾਣ ਤੋਂ ਮੁਕਤ ਅਤੇ ਸਾਫ਼ ਸੁਥਰੇ ਮਾਡਲ ਪਿੰਡ ਬਣਾਉਣ ਸਬੰਧੀ ਚੱਲ ਰਹੇ ਕੰਮ ਦਾ ਵੀ ਮੁਲੰਕਣ ਕੀਤਾ।
ਉਨ੍ਹਾਂ ਨੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਪਟਿਆਲਾ ਜ਼ਿਲ੍ਹੇ ਦੇ ਸਾਰੇ ਪਿੰਡਾਂ ਨੂੰ ਓਡੀਐਫ਼ ਪਲੱਸ ਮਾਡਲ ਬਣਾਉਣ ਲਈ ਕੰਮ 'ਚ ਹੋਰ ਤੇਜੀ ਲਿਆਂਦੀ ਜਾਵੇ। ਉਨ੍ਹਾਂ ਨੇ ਜ਼ਿਲ੍ਹਾ ਸੈਨੀਟੇਸ਼ਨ ਅਫ਼ਸਰ ਇੰਜ. ਰਸ਼ਪਿੰਦਰ ਸਿੰਘ ਤੇ ਆਈਈਸੀ ਬੀ.ਆਰ.ਸੀ. ਵੀਰਪਾਲ ਦੀਕਸ਼ਿਤ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਪਿੰਡਾਂ 'ਚ ਚੱਲ ਰਹੇ ਕੰਮਾਂ ਦੀ ਪ੍ਰਗਤੀ ਰਿਪੋਰਟ ਰੋਜ਼ਾਨਾ ਦੇ ਅਧਾਰ 'ਤੇ ਉਨ੍ਹਾਂ ਨਾਲ ਸਾਂਝੀ ਕੀਤੀ ਜਾਵੇ।
Read Also : 'ਪਿੰਡ 'ਚ ਨਹੀਂ ਰਹਿਣ ਦੇਣਾ ਸ਼ਰਾਬ ਦਾ ਠੇਕਾ' ਲੋਕਾਂ ਨੇ ਪਾ ਦਿੱਤਾ ਮਤਾ
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਵੇਲੇ ਜ਼ਿਲ੍ਹੇ ਦੀਆਂ 1022 ਗ੍ਰਾਮ ਪੰਚਾਇਤਾਂ ਤੇ 898 ਪਿੰਡਾਂ ਵਿੱਚੋਂ 86 ਪਿੰਡ ਓਡੀਐਫ ਪਲੱਸ ਤੇ ਮਾਡਲ ਹੋ ਚੁੱਕੇ ਹਨ, ਜਿਹੜੇ ਕਿ ਮੁਕੰਮਲ ਤੌਰ 'ਤੇ ਸਾਫ਼ ਸੁਥਰੇ ਪਿੰਡ ਹਨ। ਉਨ੍ਹਾਂ ਕਿਹਾ ਕਿ ਓਡੀਐਫ ਪਲਸ ਮਾਡਲ ਪਿੰਡਾਂ ਵਿੱਚ ਛੱਪੜਾਂ ਦਾ ਪਾਣੀ ਥਾਪਰ ਮਾਡਲ ਨਾਲ ਸੋਧ ਕੇ ਖੇਤੀਬਾੜੀ ਲਈ ਵਰਤਿਆ ਜਾਂਦਾ ਹੈ, ਇਥੇ ਹਰੇਕ ਘਰ 'ਚ ਸਾਫ਼ ਸੁਥਰੇ ਟੁਆਇਲਟਸ ਬਣੇ ਹੁੰਦੇ ਅਤੇ ਇਨ੍ਹਾਂ ਪਿੰਡਾਂ ਵਿੱਚ ਤਰਲ ਤੇ ਠੋਸ ਕੂੜਾ ਪ੍ਰਬੰਧਨ ਨੂੰ ਅਮਲ ਵਿੱਚ ਲਿਆਂਦਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਪਿੰਡਾਂ ਨੂੰ ਇਸੇ ਕੜੀ ਤਹਿਤ ਮਾਡਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਪਿੰਡਾਂ ਦੇ ਵਸਨੀਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਨੂੰ ਸਾਫ਼ ਸੁਥਰੇ ਤੇ ਮਾਡਲ ਪਿੰਡ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਕਰਨ।
ਹਲਕਾ ਪਟਿਆਲਾ ਦਿਹਾਤੀ ਦੇ ਪਿੰਡ ਕੈਦੂਪੁਰ ਚ ਪਹੁੰਚੇ ਕੈਬਨਟ ਮੰਤਰੀ ਡਾ. ਬਲਬੀਰ ਸਿੰਘ...
ਪਟਿਆਲਾ ( ਮਾਲਕ ਸਿੰਘ ਘੁੰਮਣ ) ਪੰਜਾਬ ਭਰ ਦੇ ਖੇਤਾਂ ਦੇ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਦੇ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਜੇਕਰ ਨਾਭਾ ਦੀ ਗੱਲ ਕੀਤੀ ਜਾਵੇ ਤਾਂ ਨਾਭਾ ਬਲਾਕ ਦੇ ਪਿੰਡ ਕੈਦੂਪੁਰ ਵਿਖੇ ਕਣਕ ਦੀ ਨਾੜ ਜਿਸ ਤੋਂ ਤੂੜੀ ਬਣਾਈ ਜਾਣੀ ਸੀ, ਕਣਕ ਦੀ ਨਾੜ ਦੇ 16 ਕਿੱਲੇ ਸੜ ਕੇ ਸਵਾਹ ਹੋ ਗਏ, ਅੱਗ ਇੰਨੀ ਜ਼ਿਆਦਾ ਭਿਆਨਕ ਸੀ ਕਿ ਇੱਕ ਵਿਅਕਤੀ ਜੋ ਅੱਗ ਨੂੰ ਬੁਝਾ ਰਿਹਾ ਸੀ। ਇਸ ਅੱਗ ਨੂੰ ਬੁਝਾਉਂਦਾ ਹੋਇਆ ਬੁਰੀ ਤਰਾਂ ਝੁਲਸ ਗਿਆ। ਜੋ ਨਾਭਾ ਦੇ ਸਰਕਾਰੀ ਹਸਪਤਾਲ ਦੇ ਵਿੱਚ ਜੇਰੇ ਇਲਾਜ ਹੈ।
ਪਿਛਲੇ ਦਿਨ ਹੀ ਪਟਿਆਲਾ ਦਿਹਾਤੀ ਦੇ ਨੇੜਲੇ ਪਿੰਡ ਕੈਦੂਪੁਰ ਵਿੱਚ ਇੱਕ ਖੇਤ ਦੇ ਚ ਅੱਗ ਲੱਗ ਗਈ ਸੀ ਜਿਸ ਨੂੰ ਬੁਝਾਣ ਲਈ ਕਿਸਾਨ ਜੀ ਜਾਨ ਲਗਾ ਰਿਹਾ ਸੀ ਇਸ ਦੋਰਾਨ ਕਿਸਾਨ ਅੱਗ ਦੀ ਚਪੇਟ ਦੇ ਵਿੱਚ ਆ ਗਿਆ ਸੀ ਜਿਸ ਦਾ ਇਲਾਜ ਪੀ.ਜੀ.ਆਈ ਚੰਡੀਗੜ੍ਹ ਵਿਖੇ ਚੱਲ ਰਿਹਾ ਹੈ. ਅੱਜ ਉਸ ਦੇ ਖੇਤ ਦੇ ਵਿੱਚ ਅਤੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਪਿੰਡ ਪਹੁੰਚੇ ਪਟਿਆਲਾ ਦਿਹਾਤੀ ਦੇ ਵਿਧਾਇਕ ਅਤੇ ਕੈਬਨਟ ਮੰਤਰੀ ਡਾ. ਬਲਬੀਰ ਸਿੰਘ ਗੱਲਬਾਤ ਦੌਰਾਨ ਸਿਹਤ ਮੰਤਰੀ ਪੰਜਾਬ ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਉਹ ਕੱਲ ਪੀ.ਜੀ ਆਈ ਚੰਡੀਗੜ੍ਹ ਵਿੱਚ ਜਾ ਕੇ ਵੀ ਕਿਸਾਨ ਦਾ ਹਾਲ ਚਾਲ ਜਾਣ ਕੇ ਆਏ ਹਨ ਅਤੇ ਅੱਜ ਉਸ ਦੇ ਪਿੰਡ ਵਿੱਚ ਪਹੁੰਚ ਪਰਿਵਾਰਕ ਮੈਂਬਰਾਂ ਦੇ ਨਾਲ ਮੁਲਾਕਾਤ ਕੀਤੀ ਹੈ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਰਕਾਰ ਹੈ ਤੇ ਲੋਕਾਂ ਦੇ ਦੁਆਰਾ ਹੀ ਚਲਾਈ ਜਾਂਦੀ ਹੈ ਇਸ ਲਈ ਸਰਕਾਰ ਕਿਸਾਨ ਦਾ ਹਰ ਇਲਾਜ ਆਪਣੇ ਵੱਲੋਂ ਕਰਵਾਏਗੀ ਅਤੇ ਪਰਿਵਾਰ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਇਸ ਮੌਕੇ ਡਾਕਟਰ ਬਲਵੀਰ ਜੀ ਨਾਲ ਸਮੁੱਚਾ ਪ੍ਰਸ਼ਾਸਨ ਵੀ ਮੌਜੂਦ ਰਿਹਾ.
ਇਸ ਮੌਕੇ ਪਿੰਡ ਵਾਸੀ ਤੇ ਕਿਸਾਨ ਨੇ ਕਿਹਾ ਕਿ ਪਿੰਡ ਕੈਦੂਪੁਰ ਵਿਖੇ ਕਣਕ ਦੀ ਨਾੜ ਰੈਹਦ ਖ਼ੁਹਦ ਦੇ 16 ਕਿੱਲੇ ਸੜਕੇ ਸਵਾਹ ਹੋ ਗਏ ਅੱਗ ਬਹੁਤ ਜ਼ਿਆਦਾ ਭਿਆਨਕ ਸੀ। ਇਸ ਦੇ ਵਿੱਚ ਇੱਕ ਵਿਅਕਤੀ ਵੀ ਬੁਰੀ ਤਰ੍ਹਾਂ ਅੱਗ ਦੀ ਚਪੇੜ ਦੇ ਵਿੱਚ ਆ ਗਿਆ। ਜੋ ਨਾਭਾ ਦੇ ਸਰਕਾਰੀ ਹਸਪਤਾਲ ਦੇ ਵਿੱਚ ਜੇਰੇ ਇਲਾਜ ਹੈ। ਅੱਗ ਬਹੁਤ ਜ਼ਿਆਦਾ ਭਿਆਨਕ ਸੀ ਅੱਗ ਜਿਆਦਾ ਭਿਆਨਕ ਹੋਣ ਕਾਰਨ ਇਹ ਅੱਗ ਅੱਗੇ ਤੋਂ ਅੱਗੇ ਵਧਦੀ ਗਈ। ਅੱਗ ਲੱਗਣ ਦਾ ਕਾਰਨ ਕੋਈ ਵਿਅਕਤੀ ਬੀੜੀ ਪੀ ਕੇ ਇੱਥੇ ਸਿੱਟ ਗਿਆ। ਮੌਕੇ ਤੇ ਫਾਇਰ ਦਸਟੇ ਦੇ ਵੱਲੋਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਦੇ ਸਦਕਾ ਕੜੀ ਮਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ ਗਿਆ। ਇਸ ਦੇ ਨਾਲ ਕਿਸਾਨਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ।
Read Also : ਹਰਿਆਣੇ ਨੂੰ CM ਮਾਨ ਦਾ ਵੱਡਾ ਝਟਕਾ ! ਕਿਹਾ " ਹਰਿਆਣਾ ਨੂੰ ਦੇਣ ਲਈ ਸਾਡੇ ਕੋਲ ਇੱਕ ਬੂੰਦ ਵੀ ਪਾਣੀ ਦੀ ਨਹੀਂ "
ਇਸ ਮੌਕੇ ਤੇ ਨਾਭਾ ਫਾਇਰ ਦੱਸਤੇ ਦੇ ਕਰਮਚਾਰੀ ਨੇ ਕਿਹਾ ਕਿ ਪਿੰਡ ਕੈਦੂਪੁਰ ਵਿਖੇ ਅੱਗ ਲੱਗਣ ਦੀ ਜਦੋਂ ਸਾਨੂੰ ਸੂਚਨਾ ਮਿਲੀ ਤਾਂ ਅਸੀਂ ਮੌਕੇ ਤੇ ਪਹੁੰਚੇ। ਇਹ ਅੱਗ ਬਹੁਤ ਜਿਆਦਾ ਭਿਆਨਕ ਸੀ। ਕੜੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ ਗਿਆ। ਇਹ ਖੇਤਾਂ ਦੇ ਵਿੱਚ ਕਣਕ ਦੀ ਨਾੜ ਨੂੰ ਅੱਗ ਲੱਗ ਗਈ ਸੀ। ਇਸ ਅੱਗ ਲੱਗਣ ਦੇ ਨਾਲ ਕਣਕ ਦੀ ਨਾੜ ਦੇ 16 ਕਿੱਲੇ ਅੱਗ ਦੇ ਨਾਲ ਨੁਕਸਾਨੇ ਗਏ ਅਤੇ ਇੱਕ ਵਿਅਕਤੀ ਦੀ ਅੱਗ ਦੇ ਨਾਲ ਬੁਰੀ ਤਰਾਂ ਝੁਲਸ ਗਿਆ। ਜੋ ਨਾਭਾ ਦੇ ਸਰਕਾਰੀ ਹਸਪਤਾਲ ਦੇ ਵਿੱਚ ਜੇਰੇ ਇਲਾਜ ਹੈ।
*ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ
*ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ**ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ, Shukrana yatra patiala today
ਮੰਤਰੀਆਂ, ਲੀਡਰਾਂ ਅਤੇ ਹਜ਼ਾਰਾਂ ਸਮਰਥਕਾਂ ਨੇ ਕੀਤੀ ਸ਼ਮੂਲੀਅਤ**ਅਰੋੜਾ ਨੇ ਸ਼ੁਕਰਾਨਾ ਯਾਤਰਾ ਦੌਰਾਨ ਵਲੰਟੀਅਰਾਂ ਨੂੰ ਸਥਾਪਨਾ ਦਿਵਸ ਦੀ ਦਿੱਤੀ ਵਧਾਈ**ਸ਼ੁਕਰਾਨਾ ਯਾਤਰਾ ਦੌਰਾਨ ਹਰ ਹਲਕੇ ਵਿੱਚ ‘ਇਨਕਲਾਬ ਜ਼ਿੰਦਾਬਾਦ’ ਦੇ ਨਾਰੀਆਂ ਅਤੇ ਫੁੱਲਾਂ ਦੀ ਵਰਖਾ ਨਾਲ ‘ਆਪ’ ਆਗੂਆਂ ਦਾ ਹੋਇਆ ਸਵਾਗਤ**ਇਹ ਜਿੱਤ ਲੋਕਾਂ ਦੇ ਭਰੋਸੇ ਨੂੰ ਦਰਸਾਉਂਦੀ ਹੈ, ਅਸੀਂ ਸਮਰਪਣ ਨਾਲ ਪੰਜਾਬ ਦੀ ਸੇਵਾ ਕਰਦੇ ਰਹਾਂਗੇ: ਅਰੋੜਾ**ਸਾਡੇ ਵਾਲੰਟੀਅਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ, ਅਸੀਂ ਉਨ੍ਹਾਂ ਦੇ ਵਿਚਾਰਾਂ ਦੀ ਕਦਰ ਕਰਦੇ ਹਾਂ, ਉਨ੍ਹਾਂ ਦੀ ਭਲਾਈ ਹਮੇਸ਼ਾ ਸਾਡੀ ਪ੍ਰਮੁੱਖ ਤਰਜੀਹ ਰਹੇਗੀ: ਅਮਨ ਅਰੋੜਾ**ਸ਼ੁਕਰਾਨਾ ਯਾਤਰਾ ‘ਆਪ’ ਵਲੰਟੀਅਰਾਂ ਦੀ ਮਿਹਨਤ ਅਤੇ ਖੁਸ਼ਹਾਲ ਪੰਜਾਬ ਲਈ ਸਾਡੀ ਵਚਨਬੱਧਤਾ ਦਾ ਜਸ਼ਨ ਹੈ: ਸ਼ੈਰੀ ਕਲਸੀ**ਸ਼ੁਕਰਾਨਾ ਯਾਤਰਾ ਮਿਸ਼ਨ 2027 ਲਈ ‘ਆਪ’ ਦੀ ਕੇਂਦਰਿਤ ਮੁਹਿੰਮ ਦੀ ਸ਼ੁਰੂਆਤ ਨੂੰ ਵੀ ਦਰਸਾਉਂਦੀ ਹੈ: ‘ਆਪ’ ਨੇਤਾ**ਚੰਡੀਗੜ੍ਹ, 26 ਨਵੰਬਰ*ਆਮ ਆਦਮੀ ਪਾਰਟੀ (ਆਪ) ਨੇ ਅੱਜ ਪਟਿਆਲੇ ਦੇ ਸ਼੍ਰੀ ਕਾਲੀ ਮਾਤਾ ਮੰਦਰ ਤੋਂ ਅੰਮ੍ਰਿਤਸਰ ਤੱਕ ਇੱਕ ਵਿਸ਼ਾਲ ਸ਼ੁਕਰਾਨਾ ਯਾਤਰਾ ਕੱਢੀ ਗਈ। ਇਸ ਯਾਤਰਾ ਵਿੱਚ ਪੰਜਾਬ ਦੇ ਲੋਕਾਂ ਵੱਲੋਂ ਪਾਰਟੀ ਦੀ ਹਾਲੀਆ ਜ਼ਿਮਨੀ ਚੋਣਾਂ ਵਿੱਚ ਜਿੱਤ ਅਤੇ ਨਵੀਂ ਲੀਡਰਸ਼ਿਪ ਦੀ ਨਿਯੁਕਤੀਆਂ ਵਿੱਚ ਵਿਖਾਏ ਗਏ ਅਥਾਹ ਭਰੋਸੇ ਲਈ ਧੰਨਵਾਦ ਪ੍ਰਗਟ ਕੀਤਾ ਗਿਆ।Shukrana yatra patiala today
ਇਹ ਯਾਤਰਾ ‘ਆਪ’ ਵੱਲੋਂ ਸੂਬੇ ਲਈ ਆਪਣੇ ਵਿਜ਼ਨ ਵਿੱਚ ਪੰਜਾਬ ਦੇ ਲੋਕਾਂ ਦੇ ਲਗਾਤਾਰ ਸਮਰਥਨ ਅਤੇ ਵਿਸ਼ਵਾਸ ਲਈ ਪ੍ਰਸ਼ੰਸਾ ਦਾ ਪ੍ਰਤੀਕ ਹੈ।ਸ਼ੁਕਰਾਨਾ ਯਾਤਰਾ ਦੀ ਅਗਵਾਈ ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤੀ। ਉਨ੍ਹਾਂ ਦੇ ਨਾਲ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਹਰਜੋਤ ਬੈਂਸ, ਤਰੁਨਪ੍ਰੀਤ ਸਿੰਘ ਸੌਂਧ, ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ ‘ਆਪ’ ਵਿਧਾਇਕਾਂ, ਚੇਅਰਪਰਸਨਾਂ ਅਤੇ ਹਜ਼ਾਰਾਂ ਦੀ ਗਿਣਤੀ ‘ਚ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਸਮਰਥਕ ਸ਼ਾਮਲ ਸਨ। ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਦੇ ਮਹਤਵਪੂਰਣ ਦਿਨ ‘ਤੇ ਇਹ ਯਾਤਰਾ ਕੱਢੀ ਗਈ।  ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ‘ਆਪ’ ਆਪਣੇ ਆਗੂਆਂ, ਵਲੰਟੀਅਰਾਂ ਅਤੇ ਵਰਕਰਾਂ ਦੀ ਲਗਨ ਅਤੇ ਮਿਹਨਤ ਸਦਕਾ ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤੇ ਅਰਵਿੰਦ ਕੇਜਰੀਵਾਲ ਦੀ ਅਗਵਾਈ ‘ਚ  ਹਰ ‘ਆਪ’ ਵਰਕਰ ਦੇ ਸਹਿਯੋਗ ਨਾਲ ਇਹ ਯਾਤਰਾ ਇਮਾਨਦਾਰੀ, ਪਾਰਦਰਸ਼ਤਾ ਅਤੇ ਲੋਕਾਂ ਪ੍ਰਤੀ ਵਚਨਬੱਧਤਾ ਦੀ ਯਾਤਰਾ ਹੈ।”ਅਰੋੜਾ ਨੇ ‘ਆਪ’ ਦੇ ਸਾਰੇ ਨੇਤਾਵਾਂ ਅਤੇ ਵਲੰਟੀਅਰਾਂ ਨੂੰ ਬਦਲਾਅ ਲਿਆਉਣ ਅਤੇ ਆਮ ਆਦਮੀ ਨੂੰ ਸਸ਼ਕਤ ਬਣਾਉਣ ਲਈ ਉਨ੍ਹਾਂ ਦੇ ਅਣਥੱਕ ਯਤਨਾਂ ਲਈ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸਿਧਾਂਤਾਂ ਪ੍ਰਤੀ ਉਨ੍ਹਾਂ ਦਾ ਸਮਰਪਣ ਅਤੇ ਪੰਜਾਬ ਅਤੇ ਦੇਸ਼ ਦੀ ਬਿਹਤਰੀ ਲਈ ਉਨ੍ਹਾਂ ਦੀ ਅਣਥੱਕ ਮਿਹਨਤ ‘ਆਪ’ ਨੂੰ ਲੋਕਾਂ ਦੀ ਪਾਰਟੀ ਬਣਾਉਣ ਵਿੱਚ ਮਹੱਤਵਪੂਰਨ ਰਹੀ ਹੈ। ‘ਆਪ’ ਸਾਰਿਆਂ ਦੇ ਸੁਨਹਿਰੇ ਭਵਿੱਖ ਲਈ ਅੱਗੇ ਵਧਦੀ ਰਹੇਗੀ।”ਇਹ ਯਾਤਰਾ ਸਵੇਰੇ 9:00 ਵਜੇ ਪਟਿਆਲਾ ਦੇ ਸ਼੍ਰੀ ਕਾਲੀ ਮਾਤਾ ਮੰਦਰ ਤੋਂ ਸ਼ੁਰੂ ਹੋ ਕੇ ਮਾਦੋਪੁਰ ਚੌਂਕ, ਗੋਬਿੰਦਗੜ੍ਹ, ਸਮਰਾਲਾ, ਦੋਰਾਹਾ, ਸਾਹਨੇਵਾਲ, ਜਲੰਧਰ ਬਾਈਪਾਸ, ਲੁਧਿਆਣਾ ਦੇ ਲਾਡੋਵਾਲ ਚੌਂਕ, ਫਗਵਾੜਾ, ਜਲੰਧਰ ਕਰਤਾਰਪੁਰ ਅਤੇ ਰਈਆ ਸਮੇਤ ਕਈ ਪ੍ਰਮੁੱਖ ਕਸਬਿਆਂ ਅਤੇ ਸ਼ਹਿਰਾਂ ਵਿੱਚੋਂ ਦੀ ਲੰਘੀ। ਯਾਤਰਾ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਤੋਂ ਹੁੰਦੀ ਹੋਈ ਅੰਮ੍ਰਿਤਸਰ ਦੇ ਪਵਿੱਤਰ ਭਗਵਾਨ ਵਾਲਮੀਕਿ ਤੀਰਥ ਅਸਥਾਨ ਅਤੇ ਰਾਮ ਤੀਰਥ ਮੰਦਰ ਵਿਖੇ ਸਮਾਪਤ ਹੋਈ।ਪੂਰੀ ਯਾਤਰਾ ਦੌਰਾਨ ਅਮਨ ਅਰੋੜਾ ਅਤੇ ਹੋਰ ਆਗੂਆਂ ਦਾ ਫੁੱਲਾਂ ਦੇ ਹਾਰਾਂ ਨਾਲ ਨਿੱਘਾ ਸਵਾਗਤ ਕੀਤਾ ਗਿਆ, “ਇਨਕਲਾਬ ਜ਼ਿੰਦਾਬਾਦ” ਦੇ ਨਾਅਰੇ ਅਤੇ ਪਾਰਟੀ ਵਰਕਰਾਂ ਅਤੇ ਸਥਾਨਕ ਲੋਕਾਂ ਵੱਲੋਂ ਭਰਵਾਂ ਸਮਰਥਨ ਦਿੱਤਾ ਗਿਆ। ਇਹ ਯਾਤਰਾ ਜਿਮਨੀ ਚੋਣਾਂ ਵਿਚ ਸ਼ਾਨਦਾਰ ਜਿੱਤ ਤੋਂ ਪ੍ਰੇਰਿਤ ਪਾਰਟੀ ਦੇ ਅੰਦਰ ਵਧ ਰਹੇ ਉਤਸ਼ਾਹ ਅਤੇ ਇਕਜੁੱਟਤਾ ਦਾ ਸਪੱਸ਼ਟ ਪ੍ਰਤੀਬਿੰਬ ਸੀ।ਅਮਨ ਅਰੋੜਾ ਨੇ ਪੰਜਾਬ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਕਿਹਾ, “ਅੱਜ ਦਾ ਦਿਨ ਨਾ ਸਿਰਫ਼ ਜਸ਼ਨ ਦਾ ਦਿਨ ਹੈ ਸਗੋਂ ਪੰਜਾਬ ਦੇ ਲੋਕਾਂ ਪ੍ਰਤੀ ਸਾਡੀ ਵਚਨਬੱਧਤਾ ਦੀ ਪੁਸ਼ਟੀ ਵੀ ਹੈ।  ਸ਼ੁਕਰਾਨਾ ਯਾਤਰਾ ਆਮ ਆਦਮੀ ਪਾਰਟੀ ਅਤੇ ਸਾਡੀ ਲੀਡਰਸ਼ਿਪ ਵਿੱਚ ਲੋਕਾਂ ਦੇ ਭਰੋਸੇ ਦਾ ਪ੍ਰਤੀਬਿੰਬ ਹੈ। ਇਹ ਹਰ ਕਦਮ ਵਿੱਚ ਸਾਨੂੰ ਸੌਂਪੀ ਗਈ ਜ਼ਿੰਮੇਵਾਰੀ ਦੀ ਯਾਦ ਦਿਵਾਉਂਦੀ ਹੈ। ਇਹ ਯਾਤਰਾ ਪੰਜਾਬ ਦੇ ਲੋਕਾਂ ਨਾਲ ਵਾਅਦਾ ਹੈ ਕਿ ਅਸੀਂ ਉਨ੍ਹਾਂ ਦੇ ਜੀਵਨ ਨੂੰ ਸੁਧਾਰਨ ਲਈ ਅਣਥੱਕ ਮਿਹਨਤ ਕਰਦੇ ਰਹਾਂਗੇ।  ਅਸੀਂ ਆਪਣੇ ਰਾਜ ਵਿੱਚ ਇੱਕ ਉੱਜਵਲ, ਵਧੇਰੇ ਖੁਸ਼ਹਾਲ ਭਵਿੱਖ ਲਿਆਉਣ ਲਈ ਵਚਨਬੱਧ ਹਾਂ।  ਜ਼ਿਮਨੀ ਚੋਣਾਂ ਵਿੱਚ ਮਿਲੀ ਜਿੱਤ ਸਾਡੇ ਪਾਰਟੀ ਵਰਕਰਾਂ ਦੀ ਸਖ਼ਤ ਮਿਹਨਤ ਅਤੇ ਪੰਜਾਬ ਦੇ ਲੋਕਾਂ ਦਾ ਸਾਡੇ ‘ਤੇ ਵਿਸ਼ਵਾਸ ਦਾ ਪ੍ਰਮਾਣ ਹੈ। ਅਸੀਂ ਇਹ ਯਕੀਨੀ ਬਣਾਵਾਂਗੇ ਕਿ ਉਨ੍ਹਾਂ ਦੇ ਵਿਸ਼ਵਾਸ ਨਾਲ ਕਦੇ ਵੀ ਧੋਖਾ ਨਾ ਹੋਵੇ।”ਉਨ੍ਹਾਂ ਅੱਗੇ ਕਿਹਾ ਕਿ ‘ਆਪ’ ਵਲੰਟੀਅਰਾਂ ਦੀ ਪਾਰਟੀ ਹੈ। Shukrana yatra patiala today
ਸਾਡੇ ਵਲੰਟੀਅਰ ਇਸ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ, ਅਤੇ ਇਹ ਉਨ੍ਹਾਂ ਦਾ ਸਮਰਪਣ ਹੀ ਹੈ ਜੋ ਸਾਨੂੰ ਅੱਗੇ ਵਧਾਉਂਦਾ ਹੈ। ਸਾਡੇ ਵਲੰਟੀਅਰ ਜੋ ਵੀ ਚਾਹੁੰਦੇ ਹਨ, ਅਸੀਂ ਉਹ ਯਕੀਨੀ ਬਣਾਵਾਂਗੇ ਕਿਉਂ ਕਿ ਉਹੀ ਸਾਡੀ ਅਸਲ ਤਾਕਤ ਹਨ। ਉਨ੍ਹਾਂ ਦੀ ਭਲਾਈ ਹਮੇਸ਼ਾ ਸਾਡੀ ਪ੍ਰਮੁੱਖ ਤਰਜੀਹ ਰਹੇਗੀ, ਅਸੀਂ ਉਨ੍ਹਾਂ ਦੀ ਭਲਾਈ ਲਈ ਕੰਮ ਕਰਨਾ ਜਾਰੀ ਰੱਖਾਂਗੇ, ਕਿਉਂਕਿ ਉਹ ਇਸ ਪਾਰਟੀ ਦੀ ਹਰ ਸਫਲਤਾ ਪਿੱਛੇ ਅਸਲ ਸ਼ਕਤੀ ਹਨ।ਅਮਨ ਅਰੋੜਾ ਨੇ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਅਤੇ ‘ਆਪ’ ਦੇ ਸਮਰਪਿਤ ਵਰਕਰਾਂ ਦੀ ਅਗਵਾਈ ਨੂੰ ਵੀ ਸਵੀਕਾਰ ਕੀਤਾ।  ਅਰੋੜਾ ਨੇ ਕਿਹਾ, “ਲੋਕਾਂ ਦੇ ਆਸ਼ੀਰਵਾਦ ਨਾਲ ਅਸੀਂ ਪੰਜਾਬ ਵਿੱਚ ਜੋ ਸਫ਼ਰ ਸ਼ੁਰੂ ਕੀਤਾ ਸੀ, ਉਹ ਅੱਗੇ ਵੱਧ ਰਿਹਾ ਹੈ ਅਤੇ ਹਰ ਕਦਮ ਨਾਲ ਅਸੀਂ ਸੂਬੇ ਦੇ ਇੱਕ ਮਜ਼ਬੂਤ ਅਤੇ ਉੱਜਵਲ ਭਵਿੱਖ ਦਾ ਨਿਰਮਾਣ ਕਰ ਰਹੇ ਹਾਂ।”‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਵੀ ਯਾਤਰਾ ਦੌਰਾਨ ਸੰਬੋਧਨ ਕਰਦਿਆਂ ਪੰਜਾਬ ਦੇ ਲੋਕਾਂ ਦਾ ਲਗਾਤਾਰ ਸਮਰਥਨ ਦੇਣ ਲਈ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਸ਼ੁਕਰਾਨਾ ਯਾਤਰਾ ਲੋਕਾਂ ਵੱਲੋਂ ਸਾਡੇ ‘ਤੇ ਕੀਤੇ ਭਰੋਸੇ ਦਾ ਜਸ਼ਨ ਹੈ।  ਇੱਕ ਪਾਰਟੀ ਦੇ ਤੌਰ ‘ਤੇ, ਅਸੀਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਸਮਰਪਿਤ ਹਾਂ ਅਤੇ ਅਸੀਂ ਹਰ ਪੰਜਾਬੀ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰਦੇ ਰਹਾਂਗੇ।  ਜ਼ਿਮਨੀ ਚੋਣਾਂ ‘ਚ ਜਿੱਤ ਸਿਰਫ਼ ਆਮ ਆਦਮੀ ਪਾਰਟੀ ਦੀ ਜਿੱਤ ਨਹੀਂ ਹੈ, ਸਗੋਂ ਉਨ੍ਹਾਂ ਲੋਕਾਂ ਦੀ ਜਿੱਤ ਹੈ, ਜੋ ਸਾਡੀ ਸੋਚ ‘ਤੇ ਵਿਸ਼ਵਾਸ ਕਰਦੇ ਹਨ।  ਅਸੀਂ ਇੱਕਜੁਠ ਖੜ੍ਹੇ ਹਾਂ ਅਤੇ ਇਕੱਠੇ ਹੋ ਕੇ ਪੰਜਾਬ ਨੂੰ ਇੱਕ ਵਾਰ ਫਿਰ ਤੋਂ ਖੁਸ਼ਹਾਲ ਅਤੇ ਜੀਵੰਤ ਬਣਾਉਣ ਲਈ ਕੰਮ ਕਰਾਂਗੇ।’ਆਪ’ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੇ ਵੀ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਲੋਕਾਂ ਵੱਲੋਂ ਦਿੱਤੇ ਭਰਵੇਂ ਸਮਰਥਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣਾਂ ‘ਚ ਮਿਲੀ ਵੱਡੀ ਜਿੱਤ ਲੋਕਾਂ ਦੇ ‘ਆਪ’ ਦੇ ਸ਼ਾਸਨ ‘ਤੇ ਡੂੰਘੇ ਵਿਸ਼ਵਾਸ ਨੂੰ ਦਰਸਾਉਂਦੀ ਹੈ।  ਇਹ ਸ਼ੁਕਰਾਨਾ ਯਾਤਰਾ ਸਾਡੇ ਲਈ ਧੰਨਵਾਦ ਪ੍ਰਗਟ ਕਰਨ ਅਤੇ ਲੋਕਾਂ ਪ੍ਰਤੀ ਸਾਡੀ ਵਚਨਬੱਧਤਾ ਦੀ ਪੁਸ਼ਟੀ ਕਰਨ ਦਾ ਇੱਕ ਤਰੀਕਾ ਹੈ। ਅਸੀਂ ਪੰਜਾਬ ਦੀ ਤਰੱਕੀ ਲਈ ਕੰਮ ਕਰਨਾ ਜਾਰੀ ਰੱਖਾਂਗੇ ਅਤੇ ਇਹ ਯਕੀਨੀ ਬਣਾਵਾਂਗੇ ਕਿ ਹਰ ਨਾਗਰਿਕ ਦੀਆਂ ਲੋੜਾਂ ਪੂਰੀਆਂ ਹੋਣ ਅਤੇ ਉਨ੍ਹਾਂ ਦੀ ਆਵਾਜ਼ ਸੁਣੀ ਜਾਵੇ।”ਇਹ ਯਾਤਰਾ ‘ਆਪ’ ਦੇ ਵਧਦੇ ਪ੍ਰਭਾਵ ਅਤੇ ਇਸ ਦੇ ਵਿਜ਼ਨ ਲਈ ਲੋਕਾਂ ਦੇ ਸਮਰਥਨ ਦਾ ਸਪੱਸ਼ਟ ਪ੍ਰਦਰਸ਼ਨ ਹੈ। ਇਸ ਯਾਤਰਾ ਨਾਲ ਪਾਰਟੀ ਨੇ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਕੇਂਦਰਿਤ ਮੁਹਿੰਮ ਸ਼ੁਰੂ ਕਰਨ ਦਾ ਵੀ ਸੰਕੇਤ ਦਿੱਤਾ ਹੈ। ਸ਼ੁਕਰਾਨਾ ਯਾਤਰਾ ਸਮਾਪਤ ਹੋਣ ਤੋ ਬਾਅਦ ਸਾਰੇ ਆਗੂਆਂ ਨੇ ਸੇਵਾ, ਪਾਰਦਰਸ਼ਤਾ ਅਤੇ ਲੋਕ-ਕੇਂਦਰਿਤ ਸ਼ਾਸਨ ਦੇ ਮੁੱਲਾਂ ਪ੍ਰਤੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਇਹ ਯਾਤਰਾ ਸਿਰਫ਼ ਪਿਛਲੀਆਂ ਪ੍ਰਾਪਤੀਆਂ ਦਾ ਜਸ਼ਨ ਹੀ ਨਹੀਂ ਸਗੋਂ ‘ਆਪ’ ਦੇ ਅਗਾਂਹਵਧੂ ਪੰਜਾਬ ਵੱਲ ਸਫ਼ਰ ਦੇ ਨਵੇਂ ਅਧਿਆਏ ਦੀ ਸ਼ੁਰੂਆਤ ਹੈ।
ਅੰਗੀਠੀ ਬਾਲ ਕੇ ਅੱਗ ਸੇਕ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਭਾਣਾ,2 ਬੱਚਿਆਂ ਸਮੇਤ ਮਾਤਾ-ਪਿਤਾ ਦੀ ਮੌਤ..
Patiala News
16 ਜਨਵਰੀ 2024:(ਮਾਲਕ ਘੁੰਮਣ)-ਪਟਿਆਲਾ ਦੇ ਸਨੋਰੀ ਅੱਡਾ ਸਥਿਤ ਮਾਰਕਰ ਕਲੋਨੀ ਦੇ ਇੱਕ ਘਰ ‘ਚ ਵੱਡਾ ਹਾਦਸਾ ਵਾਪਰਿਆ ਗਿਆ। ਇਥੇ ਬਿਹਾਰ ਤੋਂ ਪ੍ਰਵਾਸੀ ਪਰਿਵਾਰ ਪੰਜਾਬ ਦੇ ਵਿਚ ਵਧੀਆ ਕਮਾਈ ਅਤੇ ਪਰਿਵਾਰ ਦੇ ਚੰਗੇ ਭਵਿੱਖ ਦੇ ਲਈ ਆਇਆ ਸੀ।  ਦੱਸ ਦਈਏ ਕਿ ਬਿਹਾਰ ਦੇ ਰਹਿਣ ਵਾਲੇ ਨਵਾਬ ਕੁਮਾਰ ਅਤੇ ਉਨਾਂ ਦੀ ਪਤਨੀ ਤੇ ਉਨਾਂ ਦੇ ਧੀ-ਪੁੱਤਰ ਘਰ ਵਿੱਚ ਠੰਡ ਤੋਂ ਬਚਣ ਲਈ ਅੰਗੀਠੀ ਬਾਲ ਕੇ ਅੱਗ ਸੇਕ ਰਹੇ ਸੀ।
ਅਚਾਨਕ ਉਨਾਂ ਦੇ ਨਾਲ ਵੱਡਾ ਭਾਣਾ ਵਾਪਰ ਗਿਆ ਦੱਸ ਦਈਏ ਕਿ ਅੰਗੀਠੀ ਦਾ ਧੂੰਆਂ ਚੜਨ ਕਾਰਨ ਬੱਚਿਆਂ ਸਣੇ ਮਾਤਾ-ਪਿਤਾ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕਾਂ ਦੀ ਪਛਾਣ ਨਵਾਬ ਕੁਮਾਰ ਉਨਾਂ ਦੀ ਪਤਨੀ ਤੇ ਬੇਟੀ ਰੁਕਾਇਆ ਜਿਸਦੀ ਉਮਰ 4 ਸਾਲ ਹੈ ਤੇ ਨਾਲ ਹੀ ਉਨ੍ਹਾਂ ਦਾ ਬੇਟਾ ਜਿਸ ਦਾ ਨਾਮ ਅਰਮਾਨ ਕੁਮਾਰ ਹੈ ਅਤੇ ਉਸ ਦੀ ਉਮਰ 2 ਮਹੀਨੇ ਹੈ।
READ ALSO:ਕੈਨੇਡਾ ਦੀ ਅਲਗੋਮਾ ਯੂਨੀਵਰਸਿਟੀ ਨੇ 132 ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਕੀਤਾ ਫੇਲ੍ਹ, ਪੀੜਤਾਂ ‘ਚ ਵਧੇਰੇ ਪੰਜਾਬੀ
ਫਿਲਹਾਲ ਮੌਕੇ ਤੇ ਪਹੁੰਚੀ ਕੋਤਵਾਲੀ ਥਾਣਾ ਦੀ ਪੁਲਸ ਨੇ ਮ੍ਰਿਤਿਕ ਪਰਿਵਾਰ ਦੀ ਡੈਡ ਬਾਡੀ ਨੂੰ ਪਟਿਆਲਾ ਦੇ ਮੋਰਚੇ ਦੀ ਘਰ ਵਿਖੇ ਰਖਵਾ ਦਿੱਤਾ ਹੈ। ਜਿੱਥੇ ਉਹਨਾਂ ਦਾ ਸਵੇਰ ਚੜਦੇ ਹੀ ਪੋਸਟਮਾਰਟਮ ਹੋਵੇਗਾ। ਮ੍ਰਿਤਕ ਪਰਿਵਾਰ ਬਿਹਾਰ ਦਾ ਰਹਿਣ ਵਾਲਾ ਹੈ ਅਤੇ ਪਟਿਆਲਾ ਦੇ ਵਿੱਚ ਜੈ ਦੁਰਗਾ ਕੰਪਨੀ ‘ਚ ਕੰਮ ਕਰਦਾ ਸੀ।
Patiala News
Patiala Firing New Bus Stand
ਪਟਿਆਲਾ: 9 ਜਨਵਰੀ 2024(ਮਾਲਕ ਸਿੰਘ ਘੁੰਮਣ)- ਪਟਿਆਲਾ ਦੇ ਨਵੇਂ ਬੱਸ ਸਟੈਂਡ ‘ਤੇ 12 ਨੌਜਵਾਨਾਂ ਨੇ ਨੌਜਵਾਨਾਂ ‘ਤੇ ਹਮਲਾ ਕੀਤਾ ਅਤੇ ਫਿਰ ਗੋਲੀਆਂ ਚਲਾ ਦਿੱਤੀਆਂ। ਇਹ ਘਟਨਾ ਮੰਗਲਵਾਰ ਦੁਪਹਿਰ 2 ਤੋਂ 3 ਵਜੇ ਦੇ ਦਰਮਿਆਨ ਵਾਪਰੀ, ਜਦੋਂ ਨੌਜਵਾਨ ਬੱਸ ਸਟੈਂਡ ਦੇ ਅੰਦਰ ਮੌਜੂਦ ਸੀ। ਨੌਜਵਾਨ ਨੂੰ ਕੁੱਟਦਾ ਦੇਖ ਕੇ ਲੋਕਾਂ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਅਤੇ ਹਮਲਾਵਰਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ।
ਆਪਣੇ ਆਪ ਨੂੰ ਲੋਕਾਂ ਦੀ ਭੀੜ ‘ਚ ਘਿਰਿਆ ਦੇਖ ਕੇ ਹਮਲਾਵਰ ਹਵਾ ‘ਚ ਫਾਇਰਿੰਗ ਕਰਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਲੋਕਾਂ ਨੇ ਦੱਸਿਆ ਕਿ ਹਮਲਾਵਰਾਂ ਨੇ ਹਵਾ ‘ਚ ਕਰੀਬ ਚਾਰ ਰਾਉਂਡ ਫਾਇਰ ਕੀਤੇ, ਜਿਸ ਤੋਂ ਬਾਅਦ ਬੱਸ ਸਟੈਂਡ ਦੇ ਸੁਰੱਖਿਆ ਗਾਰਡ ਮੌਕੇ ‘ਤੇ ਪਹੁੰਚ ਗਏ। ਕੁੱਟਮਾਰ ਕਰਨ ਵਾਲੇ ਨੌਜਵਾਨ ਨੂੰ ਕਾਬੂ ਕਰਕੇ ਗਾਰਡ ਉਸ ਨੂੰ ਮੈਨੇਜਰ ਦੇ ਦਫ਼ਤਰ ਲੈ ਗਿਆ ਅਤੇ ਪੁਲੀਸ ਨੂੰ ਸੂਚਨਾ ਦਿੱਤੀ।
ਨੌਜਵਾਨ ਮਾਨਸਾ ਦਾ ਰਹਿਣ ਵਾਲਾ ਹੈ
ਘਟਨਾ ਅਨੁਸਾਰ ਉਸ ਦੀ ਕੁੱਟਮਾਰ ਕਰਨ ਵਾਲਾ ਨੌਜਵਾਨ ਮਾਨਸਾ ਦਾ ਵਸਨੀਕ ਹੈ, ਜੋ ਮਾਨਸਾ ਜਾਣ ਲਈ ਬੱਸ ਸਟੈਂਡ ’ਤੇ ਬੱਸ ਦੀ ਉਡੀਕ ਕਰ ਰਿਹਾ ਸੀ। 12 ਲੜਕਿਆਂ ਨੇ ਇਸ ਨੌਜਵਾਨ ਨੂੰ ਘੇਰ ਲਿਆ ਅਤੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਹਮਲਾਵਰ ਮਾਨਸਾ ਦੇ ਰਹਿਣ ਵਾਲੇ ਨੌਜਵਾਨ ਦੇ ਜਾਣ-ਪਛਾਣ ਵਾਲੇ ਜਾਪਦੇ ਸਨ, ਜੋ ਪੁਰਾਣੀ ਰੰਜਿਸ਼ ਦਾ ਬਦਲਾ ਲੈਣ ਆਏ ਸਨ। ਇਨ੍ਹਾਂ ਨੌਜਵਾਨਾਂ ‘ਤੇ ਲੋਹੇ ਦੀਆਂ ਰਾਡਾਂ ਅਤੇ ਮੁੱਕੇ ਆਦਿ ਲੱਗੇ ਸਨ, ਜਿਸ ਕਾਰਨ ਨੌਜਵਾਨ ਦੀ ਲਹੂ-ਲੁਹਾਨ ਮੌਤ ਹੋ ਗਈ।
READ ALSO:ਜ਼ੀਰਾ ‘ਚ STF ਨਾਲ ਮੁਕਾਬਲੇ ‘ਚ ਮਾਰੇ ਗਏ 2 ਨਸ਼ਾ ਤਸਕਰ, ਮੌਕੇ ਤੋਂ ਨਸ਼ੀਲੇ ਪਦਾਰਥ ਅਤੇ 3 ਹਥਿਆਰ ਬਰਾਮਦ
ਐਸਐਚਓ ਨੇ ਕਿਹਾ- ਅਸੀਂ ਹਮਲਾਵਰਾਂ ਦੀ ਪਛਾਣ ਕਰ ਰਹੇ ਹਾਂ
ਜਦੋਂ ਲੋਕਾਂ ਨੇ ਉਸ ਨੂੰ ਬਚਾਉਣ ਲਈ ਹਮਲਾਵਰਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਨੌਜਵਾਨ ਨੂੰ ਬੱਸ ਸਟੈਂਡ ਤੋਂ ਘਸੀਟਣ ਦੀ ਕੋਸ਼ਿਸ਼ ਕੀਤੀ। ਜਿਉਂ ਹੀ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਲੋਕਾਂ ਦੀ ਭੀੜ ਵਧਦੀ ਗਈ ਤਾਂ ਹਮਲਾਵਰ ਪਾਰਕਿੰਗ ਵਾਲੇ ਪਾਸੇ ਚਲੇ ਗਏ ਅਤੇ ਹਵਾ ਵਿੱਚ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਪੈਦਲ ਹੀ ਬੱਸ ਸਟੈਂਡ ਤੋਂ ਬਾਹਰ ਭੱਜ ਗਏ। ਮੌਕੇ ’ਤੇ ਪਹੁੰਚੇ ਥਾਣਾ ਅਰਬਨ ਅਸਟੇਟ ਦੇ ਇੰਚਾਰਜ ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਉਹ ਸੀਸੀਟੀਵੀ ਫੁਟੇਜ ਚੈੱਕ ਕਰ ਰਹੇ ਹਨ ਤਾਂ ਜੋ ਮੁਲਜ਼ਮਾਂ ਦੀ ਪਛਾਣ ਹੋ ਸਕੇ।
Patiala Firing New Bus Stand
Punjabi University Suspended 11-Students
ਪੰਜਾਬੀ ਯੂਨੀਵਰਸਿਟੀ ਦੇ ਪ੍ਰਬੰਧਕਾਂ ਨੇ ਜਸ਼ਨਦੀਪ ਕੌਰ ਦੀ ਮੌਤ ਤੋਂ ਬਾਅਦ ਇਨਸਾਫ਼ ਲਈ ਪ੍ਰਦਰਸ਼ਨ ਕਰਨ ਵਾਲੇ 11 ਵਿਦਿਆਰਥੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ 11 ਵਿਦਿਆਰਥੀਆਂ ਨੂੰ ਪੀਯੂ ਦੀ ਜਾਂਚ ਕਮੇਟੀ ਅੱਗੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਸਨ, ਜਿਨ੍ਹਾਂ ਵਿੱਚੋਂ ਚਾਰ ਵਿਦਿਆਰਥੀਆਂ ਨੇ ਪੇਸ਼ ਹੋ ਕੇ ਆਪਣਾ ਪੱਖ ਪੇਸ਼ ਕੀਤਾ ਜਦੋਂਕਿ ਸੱਤ ਹਾਜ਼ਰ ਨਹੀਂ ਹੋਏ।
ਪੀਯੂ ਪ੍ਰਬੰਧਕਾਂ ਨੇ ਇਨ੍ਹਾਂ 11 ਵਿਦਿਆਰਥੀਆਂ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਕੈਂਪਸ ਵਿੱਚ ਦਾਖ਼ਲ ਹੋਣ ਤੋਂ ਰੋਕ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿਦਿਆਰਥੀਆਂ ‘ਤੇ ਪ੍ਰੀਖਿਆ ‘ਚ ਬੈਠਣ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਪੀਯੂ ਦੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀ ਦਲਜੀਤ ਐਮੀ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਿਨ੍ਹਾਂ ਦੇ ਨਾਂ ਅਜੇ ਜਨਤਕ ਨਹੀਂ ਕੀਤੇ ਜਾ ਸਕਦੇ ਹਨ।
ਇਹ ਵੀ ਪੜ੍ਹੋ: ਸੰਸਦ ‘ਤੇ ਹਮਲੇ ਦੀ 22ਵੀਂ ਬਰਸੀ ‘ਤੇ ਸੁਰੱਖਿਆ ਵਿਚ ਵੱਡੀ ਢਿੱਲ, ਲੋਕਸਭਾ ‘ਚ ਘੁਸੇ ਦੋ ਨੌਜਵਾਨ
ਵਿਦਿਆਰਥੀ ਵਰਗ ਨੇ ਗੁੱਸਾ ਜ਼ਾਹਰ ਕੀਤਾ
ਪੀਯੂ ਕੈਂਪਸ ਵਿੱਚ ਵਿਦਿਆਰਥੀਆਂ ਦੀ ਮੁਅੱਤਲੀ ਤੋਂ ਬਾਅਦ ਜਸ਼ਨਦੀਪ ਕੌਰ ਇਨਸਾਫ਼ ਮੋਰਚਾ ਦੇ ਬੈਨਰ ਹੇਠ ਇਨਸਾਫ਼ ਦੀ ਮੰਗ ਕਰ ਰਹੇ ਵਿਦਿਆਰਥੀਆਂ ਨੇ ਆਪਣਾ ਗੁੱਸਾ ਜ਼ਾਹਰ ਕੀਤਾ ਹੈ। ਵਿਦਿਆਰਥੀਆਂ ਦੀ ਮੁਅੱਤਲੀ ਦੇ ਵਿਰੋਧ ਵਿੱਚ ਅੱਜ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਕੈਂਪਸ ਵਿੱਚ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰਨਗੇ, ਜਿੱਥੇ ਸੰਘਰਸ਼ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ।
4 ਵਿਦਿਆਰਥੀਆਂ ਨੇ ਹਾਜ਼ਰ ਹੋ ਕੇ ਆਪਣਾ ਪੱਖ ਪੇਸ਼ ਕੀਤਾ
ਰੋਹ ਦਾ ਪ੍ਰਗਟਾਵਾ ਕਰਨ ਵਾਲੇ ਵਿਦਿਆਰਥੀਆਂ ਨੇ ਕਿਹਾ ਕਿ ਇਸ ਘਟਨਾ ਤੋਂ ਬਾਅਦ ਪੀਯੂ ਦੇ ਪ੍ਰਬੰਧਕਾਂ ਨੇ ਪ੍ਰੋਫੈਸਰ ਸੁਰਜੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਸੀ ਪਰ ਬਾਅਦ ਵਿੱਚ ਉਨ੍ਹਾਂ ਨੂੰ ਕਿਸੇ ਹੋਰ ਵਿਭਾਗ ਵਿੱਚ ਤਾਇਨਾਤ ਕਰ ਦਿੱਤਾ ਸੀ। ਪੁਲੀਸ ਨੇ ਪ੍ਰੋਫੈਸਰ ਖ਼ਿਲਾਫ਼ ਕੁੱਟਮਾਰ ਦਾ ਕੇਸ ਵੀ ਦਰਜ ਕਰ ਲਿਆ ਤੇ ਵਿਦਿਆਰਥੀਆਂ ਦਾ ਪੱਖ ਨਹੀਂ ਸੁਣਿਆ ਗਿਆ। ਵਿਦਿਆਰਥੀਆਂ ਦੇ ਵਿਰੋਧੀ ਰਵੱਈਏ ਕਾਰਨ ਸਾਰੇ ਧੜੇ ਇਕੱਠੇ ਹੋ ਰਹੇ ਹਨ।
Punjabi University Suspended 11-Students
ਪੰਜਾਬੀ ਗਾਇਕ ਸਤਿੰਦਰ ਸਰਤਾਜ ਦੇ ਚੱਲਦੇ ਸ਼ੋਅ ਨੂੰ ਪੁਲਿਸ ਨੇ ਕਰਵਾਇਆ ਬੰਦ
Satinder Sartaj Patiala Show
ਪੰਜਾਬ ਦੇ ਪਟਿਆਲਾ ਸਥਿਤ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ‘ਚ ਐਤਵਾਰ ਰਾਤ ਨੂੰ ਵਿਦਿਆਰਥੀਆਂ ਨੇ ਪ੍ਰਦਰਸ਼ਨ ਕੀਤਾ ਅਤੇ ਸਥਾਨਕ ਪੁਲਸ ਖਿਲਾਫ ਨਾਅਰੇਬਾਜ਼ੀ ਕੀਤੀ। ਦਰਅਸਲ ਇੱਥੇ ਪੰਜਾਬੀ ਸੂਫੀ ਗਾਇਕ ਸਤਿੰਦਰ ਸਰਤਾਜ ਦਾ ਸ਼ੋਅ ਚੱਲ ਰਿਹਾ ਸੀ। ਜਿਸ ਨੂੰ ਰੋਕਣ ਲਈ ਪੁਲਿਸ ਪਹੁੰਚੀ। ਪੁਲਿਸ ਦੇ ਕਹਿਣ ‘ਤੇ ਸਤਿੰਦਰ ਸਰਤਾਜ ਨੇ ਵੀ ਸ਼ੋਅ ਅੱਗੇ ਵਧਣ ਤੋਂ ਇਨਕਾਰ ਕਰ ਦਿੱਤਾ।
ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ‘ਚ ਸ਼ਨੀਵਾਰ ਰਾਤ ਨੂੰ ਮਹਿਫਿਲ-ਏ-ਸਰਤਾਜ ਦਾ ਆਯੋਜਨ ਕੀਤਾ ਗਿਆ। ਸ਼ਾਮ ਨੂੰ ਸ਼ੁਰੂ ਹੋਏ ਸ਼ੋਅ ਵਿੱਚ ਸਤਿੰਦਰ ਸਰਤਾਜ ਆਪਣਾ ਗੀਤ ਔਜ਼ਾਰ ਗਾ ਰਹੇ ਸਨ। ਇਸ ਦੌਰਾਨ ਪੁਲਿਸ ਸਟੇਜ ਦੇ ਪਿੱਛੇ ਆ ਗਈ।
ਪਹਿਲਾਂ ਤਾਂ ਉਸਦੇ ਸਹਾਇਕ ਨੇ ਪੁਲਿਸ ਨੂੰ ਸੂਚਨਾ ਦਿੱਤੀ ਪਰ ਸਤਿੰਦਰ ਸਰਤਾਜ ਸਥਿਤੀ ਨੂੰ ਨਾ ਸਮਝ ਸਕਿਆ ਅਤੇ ਗੀਤ ਜਾਰੀ ਰੱਖਿਆ। ਫਿਰ ਇਕ-ਇਕ ਕਰਕੇ ਕੁਝ ਪੁਲਿਸ ਵਾਲੇ ਸਟੇਜ ‘ਤੇ ਆਏ ਅਤੇ ਸਰਤਾਜ ਦੇ ਕੰਨਾਂ ਵਿਚ ਘੁਸਰ-ਮੁਸਰ ਕੀਤੀ ਕਿ ਸਮਾਂ ਨਿਕਲ ਰਿਹਾ ਹੈ।
ਇਹ ਵੀ ਪੜ੍ਹੋ: ਭਾਈ ਰਾਜੋਆਣਾ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇਗੀ ਕਮੇਟੀ
ਜਿਸ ਤੋਂ ਬਾਅਦ ਸਤਿੰਦਰ ਸਰਤਾਜ ਨੇ ਕਿਹਾ- ਪੁਲਿਸ ਨੇ ਸ਼ੋਅ ਬੰਦ ਕਰਨ ਲਈ ਕਿਹਾ ਹੈ। ਉਨ੍ਹਾਂ ਨੇ ਪ੍ਰਦਰਸ਼ਨ ਨੂੰ ਅੱਧ ਵਿਚਕਾਰ ਰੋਕਣ ਲਈ ਵਿਦਿਆਰਥੀਆਂ ਤੋਂ ਮੁਆਫੀ ਮੰਗੀ ਅਤੇ ਉਨ੍ਹਾਂ ਨੂੰ ਕਿਸੇ ਹੋਰ ਸਮੇਂ ਵਾਪਸ ਆਉਣ ਲਈ ਕਿਹਾ।
ਵਿਦਿਆਰਥੀਆਂ ਨੇ ਕੀਤਾ ਰੋਸ ਪ੍ਰਦਰਸ਼ਨ
ਇਸ ਘਟਨਾ ਤੋਂ ਬਾਅਦ ਵਿਦਿਆਰਥੀ ਗੁੱਸੇ ‘ਚ ਆ ਗਏ। ਵਿਦਿਆਰਥੀਆਂ ਨੇ ਪੰਜਾਬ ਪੁਲਿਸ ਖਿਲਾਫ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਕੈਂਪਸ ਵਿੱਚ ‘ਡਾਉਨ ਵਿਦ ਪੰਜਾਬ ਪੁਲਿਸ’ ਦੇ ਨਾਅਰੇ ਲਾਏ ਗਏ ਪਰ ਯੂਨੀਵਰਸਿਟੀ ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਸ਼ਾਂਤ ਰਹਿਣ ਲਈ ਕਿਹਾ।
ਪੁਲਿਸ ਨੇ ਦੀ ਦਲੀਲ ਦਿੱਤੀ, ਸਮਾਂ ਹੋ ਗਿਆ ਸੀ ਪੂਰਾ
ਸਥਾਨਕ ਪੁਲਿਸ ਨੇ ਦਲੀਲ ਦਿੱਤੀ ਕਿ ਸਮਾਂ ਖਤਮ ਹੋ ਗਿਆ ਸੀ। ਸ਼ੋਅ ਦੀ ਇਜਾਜ਼ਤ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਸੀ। ਸਮਾਂ ਖਤਮ ਹੋਣ ਤੋਂ ਬਾਅਦ ਸਤਿੰਦਰ ਸਰਤਾਜ ਨੂੰ ਇਸ ਨੂੰ ਅੱਗੇ ਨਾ ਲਿਜਾਣ ਦੀ ਬੇਨਤੀ ਕੀਤੀ ਗਈ, ਜਿਸ ‘ਤੇ ਉਸ ਨੇ ਹਾਮੀ ਭਰੀ ਅਤੇ ਸ਼ੋਅ ਬੰਦ ਕਰ ਦਿੱਤਾ।
Satinder Sartaj Patiala Show
Arvind Kejriwal’s Patiala Visit:
ਆਮ ਆਦਮੀ ਪਾਰਟੀ ਦੇ ਕਨਵੀਨਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਟਿਆਲਾ ਪਹੁੰਚੇ। ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਵੀ ਮੌਜੂਦ ਹਨ। ਉਨ੍ਹਾਂ ਮਾਤਾ ਕੌਸ਼ੱਲਿਆ ਹਸਪਤਾਲ ਵਿਖੇ ਵਿਸ਼ੇਸ਼ ਯੂਨਿਟ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਉਹ ਅੰਦਰ ਗਏ ਅਤੇ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ।
ਇਸ ਤੋਂ ਬਾਅਦ ਉਹ ਪਟਿਆਲਾ-ਸੰਗਰੂਰ ਰੋਡ ‘ਤੇ ਸਥਿਤ ਨਿਊ ਪੋਲੋ ਗਰਾਊਂਡ (ਏਵੀਏਸ਼ਨ ਕਲੱਬ) ਗਏ, ਜਿੱਥੇ ਉਨ੍ਹਾਂ ਨੇ ਸਵਸਥ ਪੰਜਾਬ ਮੁਹਿੰਮ ਦੀ ਸ਼ੁਰੂਆਤ ਕੀਤੀ। ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ 550 ਕਰੋੜ ਰੁਪਏ ਨਾਲ ਹਸਪਤਾਲਾਂ ਦੀ ਹਾਲਤ ਸੁਧਰੇਗੀ। Arvind Kejriwal’s Patiala Visit:
ਮਾਤਾ ਕੌਸ਼ੱਲਿਆ ਹਸਪਤਾਲ ਵਿਖੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਆਮਦ ਕਾਰਨ ਆਲੇ-ਦੁਆਲੇ ਦੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ। ਸਵੇਰੇ ਕਿਸੇ ਵੀ ਦੁਕਾਨਦਾਰ ਨੂੰ ਆਪਣੀ ਦੁਕਾਨ ਨਹੀਂ ਖੋਲ੍ਹਣ ਦਿੱਤੀ ਗਈ। ਦੁਪਹਿਰ 2 ਵਜੇ ਦੁਕਾਨਾਂ ਖੁੱਲ੍ਹਣੀਆਂ ਸ਼ੁਰੂ ਹੋ ਗਈਆਂ। 1:30 ਵਜੇ ਦੋਵੇਂ ਮੁੱਖ ਮੰਤਰੀ ਹਸਪਤਾਲ ਤੋਂ ਰੈਲੀ ਵਾਲੀ ਥਾਂ ਲਈ ਰਵਾਨਾ ਹੋਏ।
ਇਹ ਵੀ ਪੜ੍ਹੋ: NIA ਦਾ ਮੋਸਟ ਵਾਂਟੇਡ ਅੱਤਵਾਦੀ ਦਿੱਲੀ ‘ਚ ਗ੍ਰਿਫਤਾਰ
ਪਟਿਆਲੇ ਆਉਣ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਅਤੇ ਕਿਹਾ, ”ਅੱਜ ਗਾਂਧੀ ਜਯੰਤੀ ਦੇ ਮੌਕੇ ‘ਤੇ ਪੰਜਾਬ ‘ਚ ਸਿਹਤ ਕ੍ਰਾਂਤੀ ਸ਼ੁਰੂ ਹੋਣ ਜਾ ਰਹੀ ਹੈ। ਸਾਰੇ ਸਰਕਾਰੀ ਹਸਪਤਾਲਾਂ ਵਿੱਚ ਓ.ਟੀ., ਆਈ.ਸੀ.ਯੂ ਆਦਿ ਸਾਰੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇਗਾ। ਅੱਜ ਪੰਜਾਬ ਦੇ ਮੁੱਖ ਮੰਤਰੀ ਦੇ ਨਾਲ ਇਸ ਵਿੱਚ ਹਿੱਸਾ ਲੈਣਾ ਮਾਣ ਵਾਲੀ ਗੱਲ ਹੋਵੇਗੀ।
ਇਸ ਪ੍ਰੋਗਰਾਮ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਨੇ ਰੂਟ ਪਲਾਨ ਵੀ ਜਾਰੀ ਕਰ ਦਿੱਤਾ ਹੈ। ਸੰਗਰੂਰ ਅਤੇ ਸਮਾਣਾ ਸਾਈਡ ਤੋਂ ਪਟਿਆਲਾ ਸ਼ਹਿਰ ਵਿੱਚ ਦਾਖ਼ਲ ਹੋਣ ਵਾਲਾ ਟਰੈਫ਼ਿਕ ਮੇਨ ਰੋਡ ਰਾਹੀਂ ਪਟਿਆਲਾ ਸ਼ਹਿਰ ਵਿੱਚ ਦਾਖ਼ਲ ਨਹੀਂ ਹੋਵੇਗਾ ਅਤੇ ਇਹ ਟਰੈਫ਼ਿਕ ਡਕਾਲਾ ਰੋਡ, ਦੇਵੀਗੜ੍ਹ ਰੋਡ-ਸਨੌਰ ਰੋਡ ਰਾਹੀਂ ਸ਼ਹਿਰ ਵਿੱਚ ਦਾਖ਼ਲ ਹੋਵੇਗਾ।
ਜਦਕਿ ਪਟਿਆਲਾ ਸ਼ਹਿਰ ਤੋਂ ਸੰਗਰੂਰ ਅਤੇ ਸਮਾਣਾ ਵੱਲ ਜਾਣ ਵਾਲੀ ਟਰੈਫਿਕ ਸਨੌਰ ਰੋਡ-ਦੇਵੀਗੜ੍ਹ ਰੋਡ-ਡਕਾਲਾ ਰੋਡ ਰਾਹੀਂ ਸੰਗਰੂਰ ਅਤੇ ਸਮਾਣਾ ਵੱਲ ਜਾਵੇਗੀ। ਫਰਵਾੜਾ ਚੌਂਕ, ਪਟਿਆਲਾ ਤੋਂ ਖੰਡਾ ਚੌਂਕ, ਪਟਿਆਲਾ ਲੀਲਾ ਭਵਨ ਚੌਂਕ ਫਰਵਾੜਾ ਚੌਂਕ, ਪਟਿਆਲਾ-ਠੀਕਰੀਵਾਲਾ ਚੌਂਕ ਰਜਿੰਦਰਾ ਹਸਪਤਾਲ ਪਟਿਆਲਾ ਤੋਂ ਥਾਣਾ ਪਸਿਆਣਾ ਤੱਕ ਮੁੱਖ ਸੜਕ (ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ) ਦੀ ਵਰਤੋਂ ਨਾ ਕਰੋ। Arvind Kejriwal’s Patiala Visit:
ਸਿਹਤ ਮੰਤਰੀ ਨੇ ਵਿਦਿਆਰਥੀਆਂ ਨੂੰ ਵੰਡੇ ਸਾਈਕਲ : ਡਾ.ਬਲਬੀਰ ਸਿੰਘ
Bicycles distributed to students ਪਟਿਆਲਾ ਚ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਅਨੌਖੇ ਰੂਪ ਵਿੱਚ ਨਜ਼ਰ ਆਏ। ਦਰਅਸਲ ਸਮਾਜ ਸੇਵੀ ਸ਼ਵੇਤਾ ਜਿੰਦਲ ਵੱਲੋਂ ਬੱਚਿਆਂ ਲਈ ਬਣਾਏ ਗਏ ਪੀਂਘਾਂ ਵਾਲੇ ਪਾਰਕ ਵਿਚ ਪੜ੍ਹਾਈ ਚ ਹੁਸ਼ਿਆਰ ਬੱਚਿਆਂ, ਜਿਨ੍ਹਾਂ ਕੋਲ ਸਕੂਲ ਜਾਣ ਦੇ ਲਈ ਕੋਈ ਸਾਧਨ ਨਹੀਂ ਸੀ, ਦੇ ਲਈ ਸਾਈਕਲ ਦਾ ਡਰਾਅ ਕੱਢਿਆ ਗਿਆ ਸੀ।
ASLO READ : ਚੀਨ ’ਚ ਚੱਲ ਰਹੀਆਂ ‘ਵਿਸ਼ਵ ਯੂਨੀਵਰਸਿਟੀ ਖੇਡਾਂ’ ’ਚ ਭਾਰਤ ਨੇ ਤੀਰਅੰਦਾਜ਼ੀ
ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਨੂੰ ਵਿਸ਼ੇਸ਼ ਤੌਰ ਤੇ ਬੁਲਾਇਆ ਗਿਆ ਸੀ। ਜਦੋਂ ਸਿਹਤ ਮੰਤਰੀ ਸਮਾਗਮ ਵਿਚ ਪੁੱਜੇ ਤਾਂ ਬੱਚਿਆਂ ਦਾ ਜੋਸ਼ ਦੇਖ ਕੇ ਉਹ ਆਪਣੇ ਆਪ ਨੂੰ ਨਹੀਂ ਰੋਕ ਸਕੇ ਅਤੇ ਬੱਚਿਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨਾਲ ਬੈਠ ਗਏ। Bicycles distributed to students
ਇਸ ਮੌਕੇ ਡਾ. ਬਲਬੀਰ ਨੇ ਕਿਹਾ ਕਿ ਅਜਿਹੇ ਮਾਹੌਲ ਵਿਚ ਜਦੋਂ ਮੋਬਾਈਲ ਕਲਚਰ ਚੱਲ ਰਿਹਾ ਹੈ ਤਾਂ ਸਾਡੇ ਬੱਚਿਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੀ ਲੋੜ ਹੈ। ਇਸ ਦੇ ਚੱਲਦਿਆਂ ਸਮਾਜਸੇਵੀ ਸ਼ਵੇਤਾ ਜਿੰਦਲ ਦੁਆਰਾ ਸ਼ਲਾਘਾਯੋਗ ਕੰਮ ਕੀਤੇ ਗਏ ਹਨ।Bicycles distributed to students
ਬਿਜਲੀ ਕਾਮਿਆਂ ਨੇ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਸਾਹਮਣੇ ਕੀਤਾ ਰੋਸ ਪ੍ਰਦਰਸ਼ਨ
protest Electricity Corporation patiala ਪਟਿਆਲਾ, 5 ਜੁਲਾਈ (ਮਾਲਕ ਸਿੰਘ ਘੁੰਮਣ)-ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ ‘ਤੇ ਬਿਜਲੀ ਕਾਮਿਆਂ ਨੇ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਦੇ ਗੇਟਾਂ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ, ਜਿਸ ਵਿਚ ਵੱਡੀ ਗਿਣਤੀ ‘ਚ ਬਿਜਲੀ ਕਾਮਿਆਂ ਨੇ ਭਾਗ ਲਿਆ ਇਸ ਮÏਕੇ ਪਟਿਆਲਾ ਦੇ ਪ੍ਰਸ਼ਾਸਨ ਨੇ ਜੁਆਇੰਟ ਫੋਰਮ ਦੇ ਆਗੂਆਂ ਨੂੰ ਬਿਜਲੀ ਮੰਤਰੀ ਨਾਲ 7 ਜੁਲਾਈ ਨੂੰ ਮੀਟਿੰਗ ਦਾ ਪੱਤਰ ਸੌਂਪਿਆ¢ ਇਸ ਮÏਕੇ ਰੋਸ ਪ੍ਰਦਰਸ਼ਨ ਕਰਨ ਪਹੁੰਚੇ ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ 25 ਮਈ 2023 ਨੂੰ ਬਿਜਲੀ ਮੰਤਰੀ ਅਤੇ ਮੈਨੇਜਮੈਂਟ ਨੇ 20 ਦਿਨਾਂ ਅੰਦਰ ਮੰਨੀਆਂ ਮੰਗਾਂ ਲਾਗੂ ਕਰਨ ਦਾ ਭਰੋਸਾ ਦਿੱਤਾ ਸੀ, ਜਿਸ ਤੋਂ ਲਗਾਤਾਰ ਟਾਲ ਮਟੋਲ ਕੀਤਾ ਜਾ ਰਿਹਾ ਹੈ
ਮੁਲਾਜ਼ਮਾਂ ਮੰਗਾਂ ਜਿਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ, ਸਕੇਲਾਂ ਦੀਆਂ ਤਰੁੱਟੀਆਂ ਦੂਰ ਕਰਨ, ਵੇਜ ਫਾਰਮੂਲੇਸ਼ਨ ਕਮੇਟੀ ਵਿਚ ਪ੍ਰਤੀਨਿਧਤਾ ਦੇਣ, ਰਹਿੰਦੇ ਭੱਤਿਆਂ ਵਿਚ ਸੋਧ ਕਰਨ, ਕੱਚੇ ਕਾਮੇ ਪੱਕੇ ਕਰਨ, ਸੀ.ਆਰ.ਏ.295/19 ਅਧੀਨ ਭਰਤੀ ਸ.ਲ.ਮ. ਨੂੰ ਤੰਗ ਪ੍ਰੇਸ਼ਾਨ ਨਾ ਕਰਨ, ਇਨ੍ਹਾਂ ‘ਤੇ ਦਰਜ ਝੂਠੇ ਕੇਸ ਵਾਪਸ ਲੈਣ, ਸੀ.ਆਰ.ਏ. 293/19, 294/19, 295/19 ਆਦਿ ਰਾਹੀਂ ਭਰਤੀ ਕਾਮਿਆਂ ਨੂੰ ਪਰਖਕਾਲ ਸਮਾਂ ਪੂਰਾ ਹੋਣ ‘ਤੇ ਪੂਰਾ ਤਨਖ਼ਾਹ ਸਕੇਲ ਦੇਣ ਆਦਿ 50 ਨੁਕਾਤੀ ਮੰਗ ਪੱਤਰ ਅਨੁਸਾਰ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਨ ਅਤੇ ਰਹਿੰਦੀਆਂ ਮੰਗਾਂ ਦਾ ਨਿਪਟਾਰਾ ਕਰਨ, ਕੇਂਦਰ ਦੇ ਤਨਖ਼ਾਹ ਸਕੇਲ ਦੇਣ ਦੀ ਥਾਂ ਪੰਜਾਬ ਦੇ ਪੇ ਸਕੇਲ ਲਾਗੂ ਕਰਨ ਦੀ ਮੰਗ ਕੀਤੀ¢ ਇਸ ਮÏਕੇ ਪ੍ਰਮੁੱਖ ਜਥੇਬੰਦੀਆਂ ਦੇ ਆਗੂਆਂ ਰਤਨ ਸਿੰਘ ਮਜਾਰੀ, ਬਲਦੇਵ ਸਿੰਘ ਮੰਢਾਲੀ, ਕਰਮਚੰਦ ਭਾਰਦਵਾਜ, ਹਰਪਾਲ ਸਿੰਘ, ਕੁਲਵਿੰਦਰ ਸਿੰਘ ਢਿੱਲੋਂ, ਜਗਜੀਤ ਸਿੰਘ ਕੋਟਲੀ, ਸਿਕੰਦਰ ਨਾਥ, ਜਗਰੂਪ ਸਿੰਘ ਮਹਿਮਦਪੁਰ, ਗੁਰਚਰਨ ਸਿੰਘ, ਰਵੇਲ ਸਿੰਘ ਸਹਾਏਪੁਰ, ਕਮਲਜੀਤ ਸਿੰਘ, ਕÏਰ ਸਿੰਘ ਸੋਹੀ, ਬਲਵਿੰਦਰ ਸਿੰਘ ਸੰਧੂ, ਬਰਜਿੰਦਰ ਕੁਮਾਰ ਸ਼ਰਮਾ, ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ ਚਹਿਲ, ਰਘਬੀਰ ਸਿੰਘ ਰਾਮਗੜ੍ਹ, ਸੁਖਵਿੰਦਰ ਸਿੰਘ ਦੁੰਮਨਾ, ਲਖਵੰਤ ਸਿੰਘ ਦਿਓਲ, ਸਰਬਜੀਤ ਸਿੰਘ ਭਾਣਾ, ਬਲਜੀਤ ਸਿੰਘ ਮੋਦਲਾ, ਰਾਮ ਸਿੰਘ ਸੈਣੀ,ਤੇਜਿੰਦਰ ਸਿੰਘ ਸੇਖੋਂ, ਅਮਰੀਕ ਸਿੰਘ ਗੋਬਿੰਦਗੜ੍ਹ ਨੇ ਦੱਸਿਆ ਕਿ ਮੰਨੀਆਂ ਮੰਗਾਂ ਲਾਗੂ ਨਾ ਕਰਨ ਕਾਰਣ ਜੁਲਾਈ ਦੇ ਚÏਥੇ ਹਫਤੇ ਵਿੱਚ ਸੂਬਾ ਪੱਧਰ ‘ਤੇ ਇੱਕ ਰੋਜ਼ਾ ਮੁਕੰਮਲ ਹੜਤਾਲ ਕਰਨਗੇ¢ ਇਸ ਤੋਂ ਇਲਾਵਾ 20 ਜੁਲਾਈ ਨੂੰ ਬਿਜਲੀ ਮੰਤਰੀ ਦੇ ਘਰ ਅੱਗੇ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ protest Electricity Corporation patiala
ਜਥੇਬੰਦੀ ਦੇ ਆਗੂ ਭਾਰਦਵਾਜ ਨੇ ਕਿਹਾ ਕਿ ਜੇਕਰ ਪਾਵਰ ਮੈਨੇਜਮੈਂਟਾਂ ਅਤੇ ਬਿਜਲੀ ਮੰਤਰੀ ਪੰਜਾਬ ਨੇ 7 ਜੁਲਾਈ ਦੀ ਮੀਟਿੰਗ ਵਿਚ ਮੁਲਾਜਮ ਮਸਲੇ ਹੱਲ ਨਾ ਕੀਤੇ ਤਾਂ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ ਅਤੇ ਜੁਆਇੰਟ ਫੋਰਮ ਵਲੋਂ ਪਹਿਲਾਂ ਤੋਂ ਉਲੀਕੇ ਸੰਘਰਸ਼ ਪ੍ਰੋਗਰਾਮ ਵਰਕ ਟੂ ਰੂਲ, ਫੀਲਡ ਦÏਰਿਆਂ ਸਮੇਂ ਡਾਇਰੈਕਟਰਾਂ ਵਿਰੁੱਧ ਕਾਲੇ ਝੰਡਿਆਂ ਨਾਲ ਰੋਸ ਵਿਖਾਵੇ ਜਾਰੀ ਰਹਿਣਗੇ protest Electricity Corporation patiala
ਪਟਿਆਲਾ ਵਾਸੀਆਂ ਨੇ ਵੱਡੀ ਗਿਣਤੀ ’ਚ ਮੈਰਾਥਨ ਦੌੜ ਚ ਹਿੱਸਾ ਲਿਆ
ਨਸ਼ਾ ਰਹਿਤ ਸਮਾਜ ਸਿਰਜਣ ਲਈ ਚੰਗੇ ਕਾਰਜ ਆਰੰਭ ਕਰਨ ਦੀ ਲੋੜ-ਪੰਨੂ
ਪਟਿਆਲਾ, 25 ਜੂਨ ( ਮਾਲਕ ਸਿੰਘ ਘੁੰਮਣ )
marathon in Patiala city ਪਟਿਆਲਾ ਸ਼ਹਿਰ ਵਿਚ ਦੂਸਰੀ ਵੱਡੀ ਮੈਰਾਥਨ ਪਟਿਆਲਾ ਰਿਕਾਰਡ ਬਰੇਕਰ ਅਤੇ ਇਲੀਟ ਕਲੱਬ ਪਟਿਆਲਾ ਵੱਲੋਂ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਈ ਗਈ। ਇਸ ਮੈਰਾਥਨ ਦਾ ਮੁੱਖ ਮਕਸਦ ਨਸ਼ਾ ਰਹਿਤ ਸਮਾਜ ਦਾ ਸਦਾ ਦੇਣਾ ਸੀ। ਇਸ ਮੈਰਾਥਨ ਵਿਚ ਮੁੱਖ ਮਹਿਮਾਨ ਦੇ ਰੂਪ ਵਿਚ ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ ਨੇ ਸ਼ਿਰਕਤ ਕੀਤੀ। ਇਸ ਦੌੜ ਵਿਚ ਵੱਡੀ ਮਾਤਰਾ ਵਿਚ ਹਰੇਕ ਉਮਰ ਦੇ ਲੋਕਾਂ ਨੇ ਹਿੱਸਾ ਲਿਆ। ਮੈਰਾਥਨ ਨੂੰ ਸ਼ੁਰੂ ਕਰਨ ਲਈ ਫਲੈਗ ਆਫ਼ ਡੀ ਐਸ ਪੀ ਜਸਵਿੰਦਰ ਸਿੰਘ ਟਿਵਾਣਾ ਅਤੇ ਡੀ ਐਸ ਪੀ ਕਰਨੈਲ ਸਿੰਘ ਵੱਲੋਂ ਦਿੱਤਾ ਗਿਆ।
ਇਸ ਮੌਕੇ ਬਲਤੇਜ ਪੰਨੂ ਨੇ ਖੇਡਾਂ ਦੀ ਮਹੱਤਤਾ ਬਾਰੇ ਦੱਸਿਆ ਅਤੇ ਸਾਰੀ ਟੀਮ ਨੂੰ ਮੁਬਾਰਕਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਜਿਹੀਆਂ ਖੇਡਾਂ ਕਰਵਾਉਣ ਨਾਲ ਜਿੱਥੇ ਸਰੀਰ ਤੰਦਰੁਸਤ ਰਹਿੰਦਾ ਉੱਥੇ ਹੀ ਮਨ ਅਤੇ ਦਿਮਾਗ਼ੀ ਤੌਰ ’ਤੇ ਵੀ ਕਾਫ਼ੀ ਊਰਜਾ ਮਿਲਦੀ ਹੈ। ਉਨ੍ਹਾਂ ਸਾਰੇ ਹੀ ਲੋਕਾਂ ਨੂੰ ਨਸ਼ਾ ਰਹਿਤ ਰਹਿਣ ਦਾ ਸਦਾ ਦਿੱਤਾ। ਇਸ ਮੈਰਾਥਨ ਵਿਚ ਭੰਗੜਾ ਅਤੇ ਢੋਲ ਦੀ ਥਾਪ ਤੇ ਸਾਰੇ ਪਟਿਆਲਾ ਵਾਸੀਆਂ ਨੇ ਖ਼ੂਬ ਰੰਗ ਬੰਨ੍ਹਿਆ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲੀਸ ਪ੍ਰਸ਼ਾਸਨ ਨੇ ਉੱਘਾ ਯੋਗਦਾਨ ਪਾਇਆ। ਇਸ ਮੈਰਾਥਨ ਵਿਚ ਪਟਿਆਲੇ ਦੇ ਸਾਰੇ ਰਨਿੰਗ ਗਰੁੱਪਾਂ ਨੇ ਹਿੱਸਾ ਲਿਆ। marathon in Patiala city
ਬਤੌਰ ਮਹਿਮਾਨ ਦੇ ਤੌਰ ਤੇ ਪਹੁੰਚੀਆਂ ਸ਼ਖ਼ਸੀਅਤਾਂ ਵਿਚ ਜਸਬੀਰ ਗਾਂਧੀ, ਕੁੰਦਨ ਗੋਗੀਆ, ਵਿਕਾਸ ਪੂਰੀ, ਗੁਰਵਿੰਦਰ ਸਿੰਘ ਸ਼ੰਟੀ, ਅਭਿਸ਼ੇਕ ਸ਼ਰਮਾ, ਵਿਨੋਦ ਸ਼ਰਮਾ, ਦੀਪਕ ਡਕਾਲਾ, ਡਾਕਟਰ ਹਰਸਿਮਰਨ ਤੁਲੀ, ਡਾਕਟਰ ਆਉਸ਼ਮਨ ਖਰਬੰਦਾ, ਇੰਸਪੈਕਟਰ ਕਾਹਲੋਂ, ਹਰਿ ਚੰਦ ਬਾਂਸਲ, ਈਸ਼ਵਰ ਚੌਧਰੀ, ਸਤਨਾਮ ਸਿੰਘ ਕੰਬੋਜ, ਉਪਕਾਰ ਸਿੰਘ ਸ਼ਾਮਲ ਹੋਏ। ਇਸ ਪ੍ਰੋਗਰਾਮ ਨੂੰ ਉਲੀਕਣ ਵਾਲੀ ਪ੍ਰਬੰਧਕੀ ਟੀਮ ਜਗਤਾਰ ਸਿੰਘ ਜੱਗੀ, ਗੁਰਪ੍ਰੀਤ ਗੋਪੀ, ਸੀਤਾ ਰਾਮ, ਮਨਿੰਦਰ ਸਿੰਘ, ਪ੍ਰੀਤਇੰਦਰ ਸਿੰਘ ਰਾਜਾ, ਵਿਕਾਸ ਸ਼ਰਮਾ, ਦੀਪਕ ਬਾਂਸਲ, ਰਿਸ਼ਵ, ਲਖਵੀਰ ਸਿੰਘ ਚਹਿਲ, ਰਿੰਪਾ, ਲਾਡੀ ਨਿਰਮਾਣ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਪ੍ਰੋਗਰਾਮ ਦੇ ਅੰਤ ਤੇ ਸਾਰੇ ਹੀ ਭਾਗ ਲੈਣ ਵਾਲੇ ਮੈਂਬਰਾਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ। ਪ੍ਰੋਗਰਾਮ ਦੇ ਅੰਤ ਤੇ ਪ੍ਰਬੰਧਕ ਸੀਤਾ ਰਾਮ ਜੀ ਨੇ ਸਬ ਦਾ ਧੰਨਵਾਦ ਕੀਤਾ ਅਤੇ ਸਾਰੇ ਖਿਡਾਰੀਆਂ ਅਤੇ ਮਹਿਮਾਨਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ marathon in Patiala city