gatka - Nirpakh Post
ਤਿੰਨ ਰੋਜਾ 12ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ 12 ਤੋਂ 14 ਜੂਨ ਤੱਕ ਨਵੀਂ ਦਿੱਲੀ ਦੇ ਤਾਲਕਟੋਰਾ ਸਟੇਡੀਅਮ ‘ਚAdd Your Title
ਨਵੀਂ ਦਿੱਲੀ, 11 ਜੂਨ, 2025:
ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨਜੀਏਆਈ) ਵੱਲੋਂ ਆਪਣੀ 12ਵੀਂ ਰਾਸ਼ਟਰੀ ਗੱਤਕਾ (ਪੁਰਸ਼ ਤੇ ਮਹਿਲਾ) ਚੈਂਪੀਅਨਸ਼ਿਪ 12 ਤੋਂ 14 ਜੂਨ, 2025 ਤੱਕ ਨਵੀਂ ਦਿੱਲੀ ਦੇ ਤਾਲਕਟੋਰਾ ਇਨਡੋਰ ਸਟੇਡੀਅਮ ਵਿਖੇ ਕਰਵਾਈ ਜਾ ਰਹੀ ਹੈ। ਇਸ ਕੌਮੀ ਪੱਧਰ ਦੇ ਮਾਰਸ਼ਲ ਆਰਟ ਟੂਰਨਾਮੈਂਟ ਵਿੱਚ 16 ਰਾਜਾਂ ਦੀਆਂ ਗੱਤਕਾ ਟੀਮਾਂ ਹਿੱਸਾ ਲੈਣਗੀਆਂ ਜਿਨ੍ਹਾਂ ਵਿੱਚ ਵੱਖ-ਵੱਖ ਰਾਜਾਂ ਦੇ 500 ਤੋਂ ਵੱਧ ਮੁੰਡੇ ਅਤੇ ਕੁੜੀਆਂ ਤਿੰਨ ਦਿਨਾਂ ਤੱਕ ਗੱਤਕਾ ਸੋਟੀ ਅਤੇ ਫਰੀ-ਸੋਟੀ ਵਿੱਚ ਰੋਮਾਂਚਕ ਵਿਅਕਤੀਗਤ ਅਤੇ ਟੀਮ ਮੁਕਾਬਲਿਆਂ ਦੀ ਲੜੀ ਵਿੱਚ ਹਿੱਸਾ ਲੈਣਗੀਆਂ।
ਇਸ ਸਮਾਗਮ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਨੇ ਕਿਹਾ ਕਿ ਇਹ ਚੈਂਪੀਅਨਸ਼ਿਪ ਸਿੱਖ ਮਾਰਸ਼ਲ ਆਰਟ ਗੱਤਕੇ ਨੂੰ ਸੰਭਾਲਣ, ਉਤਸ਼ਾਹਿਤ ਕਰਨ ਅਤੇ ਪੇਸ਼ੇਵਰ ਬਣਾਉਣ ਦੇ ਉਦੇਸ਼ ਨਾਲ ਆਯੋਜਿਤ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਉੱਭਰ ਰਹੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਇੱਕ ਰਾਸ਼ਟਰੀ ਪਲੇਟਫਾਰਮ ਪ੍ਰਦਾਨ ਕਰੇਗੀ।
ਉਨ੍ਹਾਂ ਕਿਹਾ ਕਿ ਇਹ ਚੈਂਪੀਅਨਸ਼ਿਪ ਸਾਡੇ ਲੰਬੇ ਸਮੇਂ ਦੇ ‘ਵਿਜ਼ਨ ਦਸਤਾਵੇਜ਼-2030’ ਦਾ ਹਿੱਸਾ ਹੈ ਤਾਂ ਜੋ ਗੱਤਕੇ ਨੂੰ ਇੱਕ ਰਵਾਇਤੀ ਮਾਰਸ਼ਲ ਆਰਟ ਤੋਂ ਅੰਤਰਰਾਸ਼ਟਰੀ ਪੱਧਰ 'ਤੇ ਮਾਨਤਾ ਪ੍ਰਾਪਤ ਖੇਡ ਬਣਾਇਆ ਜਾ ਸਕੇ। ਸਾਡਾ ਉਦੇਸ਼ ਤਕਨੀਕੀ ਮਿਆਰਾਂ ਨੂੰ ਵਧਾ ਕੇ, ਮਿਸ਼ਰਤ ਮੁਕਾਬਲਿਆਂ ਰਾਹੀਂ ਲਿੰਗ ਸਮਾਨਤਾ ਨੂੰ ਯਕੀਨੀ ਬਣਾ ਕੇ ਅਤੇ ਆਈ.ਟੀ.-ਅਧਾਰਤ ਟੂਰਨਾਮੈਂਟ ਪ੍ਰਬੰਧਨ ਪ੍ਰਣਾਲੀਆਂ ਨੂੰ ਅਪਣਾ ਕੇ ਇਸ ਖੇਡ ਨੂੰ ਓਲੰਪਿਕ ਲਈ ਤਿਆਰ ਕਰਨਾ ਹੈ।
ਇਸੇ ਦੌਰਾਨ ਐਨ.ਜੀ.ਏ.ਆਈ. ਦੇ ਕਾਰਜਕਾਰੀ ਪ੍ਰਧਾਨ ਸੁਖਚੈਨ ਸਿੰਘ ਕਲਸਾਣੀ ਨੇ ਕਿਹਾ ਕਿ ਅਸੀਂ ਆਪਣੇ ਨੌਜਵਾਨਾਂ ਨੂੰ ਆਪਣੀ ਵਿਰਾਸਤ ਦੀ ਪ੍ਰਫੁੱਲਤਾ ਲਈ ਸੁਰੱਖਿਅਤ ਅਤੇ ਪ੍ਰਤੀਯੋਗੀ ਪਲੇਟਫਾਰਮ ਪ੍ਰਦਾਨ ਕਰਨ ਲਈ ਵਚਨਬੱਧ ਹਾਂ। ਇਹ ਚੈਂਪੀਅਨਸ਼ਿਪ ਗੱਤਕੇ ਦੀ ਵਧਦੀ ਪ੍ਰਸਿੱਧੀ ਅਤੇ ਰਾਸ਼ਟਰੀ ਅਤੇ ਵਿਸ਼ਵ ਪੱਧਰ 'ਤੇ ਇਸਨੂੰ ਉਤਸ਼ਾਹਿਤ ਕਰਨ ਲਈ ਸਾਡੀ ਐਸੋਸੀਏਸ਼ਨ ਦੇ ਯਤਨਾਂ ਦਾ ਪ੍ਰਮਾਣ ਹੈ।
ਐਸੋਸੀਏਸ਼ਨ ਦੇ ਜਨਰਲ ਸਕੱਤਰ ਹਰਜਿੰਦਰ ਕੁਮਾਰ ਅਤੇ ਵਿੱਤ ਸਕੱਤਰ ਬਲਜੀਤ ਸਿੰਘ ਸੈਣੀ ਨੇ ਦੱਸਿਆ ਕਿ ਇਸ ਚੈਂਪੀਅਨਸ਼ਿੱਪ ਦਾ ਉਦਘਾਟਨੀ ਸਮਾਰੋਹ 12 ਜੂਨ ਨੂੰ ਹੋਵੇਗਾ ਜਦੋਂ ਕਿ 14 ਜੂਨ ਨੂੰ ਸਮਾਪਤੀ ਸਮਾਰੋਹ ਵਿੱਚ ਚੋਟੀ ਦੇ ਪ੍ਰਦਰਸ਼ਨ ਕਰਨ ਵਾਲੇ ਐਥਲੀਟਾਂ ਨੂੰ ਮੈਡਲ, ਟਰਾਫੀਆਂ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਜਾਵੇਗਾ। ਐਨ.ਜੀ.ਏ.ਆਈ. ਨੇ ਖੇਡ ਪ੍ਰੇਮੀਆਂ, ਸੱਭਿਆਚਾਰਕ ਸਰਪ੍ਰਸਤਾਂ ਅਤੇ ਆਮ ਜਨਤਾ ਨੂੰ ਇਸ ਇਤਿਹਾਸਕ ਸਮਾਗਮ ਵਿੱਚ ਵੱਖ-ਵੱਖ ਰਾਜਾਂ ਦੇ ਗੱਤਕਾ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਅਤੇ ਇਹ ਸ਼ਾਨਦਾਰ ਮੁਕਾਬਲੇ ਦੇਖਣ ਲਈ ਨਿੱਘਾ ਸੱਦਾ ਦਿੱਤਾ ਹੈ।
ਸਿੱਖਾਂ ਲਈ ਵੱਡੀ ਖੁਸ਼ਖ਼ਬਰੀ! ਸਿੱਖ ਮਾਰਸ਼ਲ ਆਰਟ ਗਤਕਾ ਨੂੰ ਮਿਲੀ ਉਲੰਪਿਕ 'ਚ ਮਾਨਤਾ
ਦਿੱਲੀ ਦੇ ਤਿਆਗ ਰਾਜ ਸਟੇਡੀਅਮ ਵਿਖੇ 68ਵੇਂ ਨੈਸ਼ਨਲ ਸਕੂਲ ਗੇਮਜ਼ 2024-25 ਦਾ ਸ਼ੈਸ਼ਨ ਕਰਵਾਇਆ ਗਿਆ। ਬੜੀ ਮਾਣ ਅਤੇ ਖੁੱਸ਼ੀ ਦੀ ਗੱਲ ਹੈ ਕਿ ਇਨ੍ਹਾਂ ਗੇਮਾਂ ਵਿੱਚ ਸਿੱਖ ਮਾਰਸ਼ਲ ਆਰਟ ਗੱਤਕਾ ਨੂੰ ਵੀ ਮਾਨਤਾ ਦਿੱਤੀ ਗਈ। ਪੂਰੇ ਭਾਰਤ ਵਿੱਚੋਂ 16 ਰਾਜਾਂ ਦੇ ਬੱਚਿਆਂ ਨੇ ਗੱਤਕਾ ਮਾਰਸ਼ਲ ਆਰਟ ਗੇਮ ਵਿੱਚ ਭਾਗ ਲਿਆ।
ਇਹ ਗੇਮਾਂ ਦਿੱਲੀ ਸਰਕਾਰ ਦੇ ਸਿੱਖਿਆ ਅਤੇ ਖੇਡ ਡਾਇਰੈਕਟੋਰੇਟ ਵਲੋਂ ਕਰਵਾਈ ਗਈ। ਜਿਸ ਦੀ ਅਗਵਾਈ ਦਿੱਲੀ ਗੱਤਕਾ ਫੈਡਰੇਸ਼ਨ ਵੱਲੋਂ ਕੀਤੀ ਗਈ। ਫੈਡਰੇਸ਼ਨ ਨੇ ਜਾਣਕਾਰੀ ਦਿੱਤੀ ਕਿ ਹੁਣ ਸਿੱਖਾਂ ਦੇ ਮਾਰਸ਼ਲ ਆਰਟ ਗੱਤਕਾ ਨੂੰ ਵੀ ਓਲਿੰਪਕ ਵਰਗੀਆਂ ਗੇਮਾਂ ਵਿੱਚ ਖੇਡਿਆ ਜਾਵੇਗਾ। ਨਾਲ ਉਨਾਂ ਕਿਹਾ ਕਿ ਇਨ੍ਹਾਂ ਹੀ ਦਿੱਲੀ ਸਰਕਾਰ ਅਤੇ ਕੇਂਦਰ ਸਰਕਾਰ ਜਲਦ ਹੀ ਖ਼ੇਲੋ ਇੰਡੀਆ ਵਿੱਚ ਵੀ ਇਸ ਗੇਮ ਨੂੰ ਖਿਡਾਉਣ ਦੀ ਤਿਆਰੀ ਕਰ ਰਹੀ ਹੈ।
Read Also  :ਅੱਤਵਾਦੀ ਪਾਕਿ ਤੋਂ ਆਏ ਸੀ ਇੰਨੀ ਜਲਦੀ ਕਿਵੇਂ ਪਤਾ ਲੱਗਿਆ? ਚੌਕੀਦਾਰ ਕਿੱਥੇ ਸੀ ਕੀ ਕਰਦਾ ਸੀ ...?
9ਵੀਂ ਯੂਕੇ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ ਹੇਜ਼ ਵਿਖੇ 2 ਸਤੰਬਰ ਨੂੰ : ਸੰਸਦ ਮੈਂਬਰ ਢੇਸੀ
UK National Gatka Championship: ਚੰਡੀਗੜ੍ਹ/ਯੂ.ਕੇ., 31 ਅਗਸਤ, 2023 : ਵਿਸ਼ਵ ਗੱਤਕਾ ਫੈਡਰੇਸ਼ਨ ਨਾਲ ਸਬੰਧਤ ਗੱਤਕਾ ਫੈਡਰੇਸ਼ਨ ਯੂਕੇ ਵੱਲੋਂ ਹੇਜ਼ ਸ਼ਹਿਰ ਦੇ ਗੁਰਦੁਆਰਾ ਨਾਨਕਸਰ ਗਰੀਬ ਨਿਵਾਜ ਦੇ ਸਹਿਯੋਗ ਨਾਲ ਆਗਾਮੀ ਯੂ.ਕੇ. ਦੀ 9ਵੀਂ ਕੌਮੀ ਗੱਤਕਾ ਚੈਂਪੀਅਨਸ਼ਿਪ-2023 ਸ਼ਨੀਵਾਰ, 2 ਸਤੰਬਰ ਨੂੰ ਗੁਰਦੁਆਰਾ ਨਾਨਕਸਰ ਦੇ ਗਰਾਊਂਡ ਵਿੱਚ ਕਰਵਾਈ ਜਾਵੇਗੀ ਜਿਸ ਵਿੱਚ ਬਰਤਾਨੀਆ ਦੇ ਵੱਖ-ਵੱਖ ਸ਼ਹਿਰਾਂ ਤੋਂ ਗੱਤਕਾ ਅਖਾੜੇ (ਟੀਮਾਂ) ਭਾਗ ਲੈਣਗੇ।
ਸਲੋਹ ਤੋਂ ਸੰਸਦ ਮੈਂਬਰ ਅਤੇ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਸੇਵਾ ਨਿਭਾਅ ਰਹੇ ਗੱਤਕਾ ਫੈਡਰੇਸ਼ਨ ਯੂਕੇ ਦੇ ਸੰਸਥਾਪਕ ਪ੍ਰਧਾਨ ਤਨਮਨਜੀਤ ਸਿੰਘ ਢੇਸੀ ਨੇ ਇਸ ਸਮਾਗਮ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲਾਨਾ ਕੌਮੀ ਚੈਂਪੀਅਨਸ਼ਿਪ ਦੌਰਾਨ ਵੱਖ-ਵੱਖ ਉਮਰ ਵਰਗਾਂ ਦੇ ਲੜਕੇ ਅਤੇ ਲੜਕੀਆਂ ਅਤੇ ਮਰਦ ਤੇ ਔਰਤਾਂ ਦੀਆਂ ਗੱਤਕਾ ਟੀਮਾਂ ਆਪਣੇ ਜੌਹਰ ਦਿਖਾਉਣਗੀਆਂ।
ਉਨ੍ਹਾਂ ਦੱਸਿਆ ਕਿ ਗ੍ਰੇਵਜੈਂਡ ਵਿੱਚ 2013 ਤੋਂ ਸ਼ੁਰੂ ਹੋਣ ਪਿੱਛੋਂ ਇਹ ਨੈਸ਼ਨਲ ਗੱਤਕਾ ਮੁਕਾਬਲੇ ਪਿਛਲੇ ਸਾਲਾਂ ਦੌਰਾਨ ਵੱਖ-ਵੱਖ ਅੱਠ ਸ਼ਹਿਰਾਂ ਜਿਵੇਂ ਕਿ ਸਾਲ 2014 ਵਿੱਚ ਡਰਬੀ ਵਿਖੇ, 2015 ਵਿੱਚ ਸਾਊਥਾਲ, 2016 ਵਿੱਚ ਸਮੈਥਵਿਕ (ਬਰਮਿੰਘਮ), 2017 ਵਿੱਚ ਇਲਫੋਰਡ (ਲੰਡਨ), 2018 ਵਿੱਚ ਸਲੋਹ, 2019 ਵਿੱਚ ਵੁਲਵਰਹੈਂਪਟਨ ਅਤੇ 2022 ਵਿੱਚ ਲੇਮਿੰਗਟਨ ਸਪਾ ਵਿਖੇ ਸਫਲਤਾਪੂਰਵਕ ਆਯੋਜਿਤ ਕੀਤੇ ਜਾ ਚੁੱਕੇ ਹਨ।
ਢੇਸੀ ਨੇ ਉਤਸ਼ਾਹ ਪ੍ਰਗਟ ਕਰਦਿਆਂ  ਕਿਹਾ ਕਿ ਸਾਨੂੰ ਖੁਸ਼ੀ ਹੈ ਕਿ ਹੇਜ਼ ਵੱਲੋਂ ਪਹਿਲੀ ਵਾਰ ਇਸ ਰਾਸ਼ਟਰੀ ਮੁਕਾਬਲੇ ਦੀ ਮੇਜ਼ਬਾਨੀ ਕੀਤੀ ਜਾ ਰਹੀ ਹੈ ਅਤੇ ਇੰਨਾਂ ਮੁਕਾਬਲਿਆਂ ਦੌਰਾਨ ਲੜਕੀਆਂ ਅਤੇ ਲੜਕਿਆਂ ਨੂੰ ਸਦੀਆਂ ਪੁਰਾਣੀ ਸਿੱਖ ਮਾਰਸ਼ਲ ਆਰਟ ਵਿੱਚ ਆਪਣੀ ਜੰਗਜੂ ਕਲਾ ਦਾ ਪ੍ਰਦਰਸ਼ਨ ਕਰਨ ਦਾ ਸ਼ਾਨਦਾਰ ਮੌਕਾ ਹੈ।
ਇਹ ਵੀ ਪੜ੍ਹੋ: ਦਿੱਲੀ ‘ਚ ਖਾਲਿਸਤਾਨੀ ਨਾਅਰੇ ਲਿਖਣ ਵਾਲਿਆਂ ਦੀ ਵੀਡੀਓ ਜਾਰੀ
ਪ੍ਰਧਾਨ ਤਨਮਨਜੀਤ ਢੇਸੀ ਨੇ ਗੱਤਕਾ ਫੈਡਰੇਸ਼ਨ ਯੂਕੇ ਦੇ ਸਕੱਤਰ ਹਰਮਨ ਸਿੰਘ ਜੌਹਲ, ਸੇਫ਼ਟੈਕ ਸਿਸਟਮਜ਼ ਲਿਮਟਿਡ ਦੇ ਐਮ.ਡੀ. ਸਰਬਜੀਤ ਸਿੰਘ ਗਰੇਵਾਲ ਅਤੇ ਸਮੁੱਚੀ ਪ੍ਰਬੰਧਕੀ ਟੀਮ ਦਾ ਇਸ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਉਨ੍ਹਾਂ ਦੇ ਸਮਰਪਿਤ ਯਤਨਾਂ ਲਈ ਧੰਨਵਾਦ ਕੀਤਾ ਹੈ ਅਤੇ ਇਸ ਟੂਰਨਾਮੈਂਟ ਵਿੱਚ ਭਾਗ ਲੈਣ ਲਈ ਯੂਕੇ ਦੇਸ਼ ਦੀਆਂ ਸਮੂਹ ਗੱਤਕਾ ਟੀਮਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਪ੍ਰਬੰਧਕਾਂ ਕੋਲ ਐਂਟਰੀ ਲਈ ਪਹੁੰਚ ਕਰਨ ਦਾ ਸੱਦਾ ਦਿੱਤਾ ਹੈ। UK National Gatka Championship:
ਤਨਮਨਜੀਤ ਢੇਸੀ ਨੇ ਦੱਸਿਆ ਕਿ ਇਹ ਚੈਂਪੀਅਨਸ਼ਿਪ ਇੱਕ ਮੁਫ਼ਤ ਤੇ ਪਰਿਵਾਰਕ ਈਵੈਂਟ ਹੈ ਜੋ ਸਭ ਲੋਕਾਂ ਲਈ ਖੁੱਲੀ ਹੋਵੇਗੀ ਜਿੱਥੇ ਦਿਨ ਭਰ ਲੰਗਰ ਅਤੇ ਰਿਫਰੈਸ਼ਮੈਂਟ ਦੀ ਸੇਵਾ ਦੇ ਨਾਲ-ਨਾਲ ਹੋਰ ਗਤੀਵਿਧੀਆਂ ਵੀ ਜਾਰੀ ਰਹਿਣਗੀਆਂ। ਉਨ੍ਹਾਂ ਸੱਦਾ ਦਿੱਤਾ ਕਿ ਜਿਹੜੇ ਵੀ ਸੱਜਣ ਇਸ ਮੌਕੇ ਵਲੰਟੀਅਰ ਬਣਾਉਣਾ ਚਾਹੁੰਦੇ ਹਨ ਜਾਂ ਆਪਣੇ ਕਾਰੋਬਾਰਾਂ ਨੂੰ ਸਪਾਂਸਰ ਕਰਨਾ ਚਾਹੁੰਦੇ ਹਨ ਉਹ ਕਿਰਪਾ ਕਰਕੇ ਜ਼ਰੂਰ ਸਾਡੇ ਨਾਲ ਸੰਪਰਕ ਕਰਨ। ਉਨਾਂ  ਯੂਕੇ ਦੇ ਸਮੂਹ ਗੁਰਦਵਾਰਾ ਪ੍ਰਬੰਧਕਾਂ, ਰਾਜਸੀ, ਸਮਾਜਿਕ ਤੇ ਧਾਰਮਿਕ ਸਖਸੀਅਤਾਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮੌਕੇ ਹਾਜ਼ਰੀਆਂ ਭਰ ਕੇ ਗੁਰੂ ਸਾਹਿਬਾਨ ਦੀ ਖੇਡ, ਗੱਤਕੇ, ਲਈ ਆਪਣਾ ਸਮਰਥਨ ਦੇ ਕੇ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਨ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਮੌਕੇ ਗੁਰਦੁਆਰਾ ਨਾਨਕਸਰ ਗਰੀਬ ਨਿਵਾਜ਼ ਹੇਜ ਦੇ ਮੁੱਖੀ ਸੰਤ ਬਾਬਾ ਅਮਰ ਸਿੰਘ ਜੀ ਬੜੂੰਦੀ ਨਾਨਕਸਰ ਵਾਲੇ, ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਸਮੇਤ ਬਰਤਾਨੀਆ ਅਤੇ ਭਾਰਤ ਤੋਂ ਵੱਡੀ ਗਿਣਤੀ ਵਿਚ ਸਖਸ਼ੀਅਤਾਂ ਹਾਜ਼ਰੀਆਂ ਭਰ ਕੇ ਸਮਾਗਮ ਦੀ ਸ਼ੋਭਾ ਵਧਾਉਣਗੀਆਂ। UK National Gatka Championship:
ਭਵਿੱਖ ਗੱਤਕਾ ਬਣੇਗਾ ਅੰਤਰਰਾਸ਼ਟਰੀ ਖੇਡ : ਜਸਵੰਤ ਸਿੰਘ ਗੋਗਾ
ਚੰਡੀਗੜ੍ਹ, 26 ਜੁਲਾਈ, 2023 :Asian Gatka Federation  ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਏਸ਼ੀਅਨ ਗੱਤਕਾ ਫੈਡਰੇਸ਼ਨ ਨੇ ਭਾਰਤ ਦੀਆਂ 37ਵੀਆਂ ਰਾਸ਼ਟਰੀ ਖੇਡਾਂ ਵਿੱਚ ਗੱਤਕਾ ਖੇਡ ਨੂੰ ਸ਼ਾਮਲ ਕਰਨ ਲਈ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਹੈ ਕਿ ਇਹ ਮਾਨਤਾ ਮਿਲਣ ਨਾਲ ਹੁਣ ਵਿਦੇਸ਼ਾਂ ਵਿੱਚ ਵੀ ਗੱਤਕਾ ਖੇਡ ਨੂੰ ਪ੍ਰਫੁੱਲਤ ਕਰਨ ਵਿੱਚ ਮੱਦਦ ਮਿਲੇਗੀ ਅਤੇ ਇੱਕ ਮੁਕਾਬਲੇ ਵਾਲੀ ਖੇਡ ਵਜੋਂ ਮਾਨਤਾ ਦਿਵਾਉਣੀ ਸੁਖਾਲੀ ਹੋ ਜਾਵੇਗੀ।
ਇੱਕ ਬਿਆਨ ਵਿੱਚ ਏਸ਼ੀਅਨ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਜਸਵੰਤ ਸਿੰਘ ਗੋਗਾ ਨੇ ਕਿਹਾ ਕਿ ਇਸ ਪ੍ਰਾਪਤੀ ਨਾਲ ਵਿਸ਼ਵ ਭਰ ਦੇ ਗੱਤਕਾ ਖਿਡਾਰੀਆਂ, ਤਕਨੀਕੀ ਅਧਿਕਾਰੀਆਂ ਅਤੇ ਪ੍ਰਮੋਟਰਾਂ ਵਿੱਚ ਬਹੁਤ ਖੁਸ਼ੀ ਦੀ ਲਹਿਰ ਹੈ।
ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਅਤੇ ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਵੱਡੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ, ਏਸ਼ੀਅਨ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਨੇ ਗੱਤਕੇ ਨੂੰ ਰਾਸ਼ਟਰੀ ਖੇਡਾਂ ਵਿੱਚ ਸ਼ਾਮਲ ਕਰਨ ਲਈ ਕੇਂਦਰੀ ਖੇਡ ਅਤੇ ਯੁਵਾ ਮਾਮਲਿਆਂ ਦੇ ਮੰਤਰੀ, ਅਨੁਰਾਗ ਠਾਕੁਰ ਅਤੇ ਭਾਰਤੀ ਓਲੰਪਿਕ ਐਸੋਸੀਏਸ਼ਨ ਦਾ ਧੰਨਵਾਦ ਕਰਦਿਆਂ ਉਮੀਦ ਜਤਾਈ ਕਿ ਉਹ ਇਸ ਪ੍ਰਾਚੀਨ ਭਾਰਤੀ ਕਲਾ ਨੂੰ ਉਤਸ਼ਾਹਿਤ ਕਰਨ ਲਈ ਭਵਿੱਖ ਵਿੱਚ ਵੀ ਨੈਸ਼ਨਲ ਗੱਤਕਾ ਐਸੋਸੀਏਸ਼ਨ ਨੂੰ ਹਰ ਤਰ੍ਹਾਂ ਦੀ ਸਹਾਇਤਾ ਅਤੇ ਹੋਰ ਮੌਕੇ ਪ੍ਰਦਾਨ ਕਰਦੇ ਰਹਿਣਗੇ। Asian Gatka Federation
ਜਸਵੰਤ ਸਿੰਘ ਗੋਗਾ ਨੇ ਇਸ ਇਤਿਹਾਸਕ ਪ੍ਰਾਪਤੀ ‘ਤੇ ਦੁਨੀਆ ਭਰ ਦੇ ਸਾਰੇ ਗੱਤਕਾ ਖਿਡਾਰੀਆਂ ਅਤੇ ਤਕਨੀਕੀ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਇਹ ਮਹੱਤਵਪੂਰਨ ਮੀਲ ਪੱਥਰ ਹਾਸਲ ਕਰਨ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਵੱਲੋਂ ਪਿਛਲੇ ਡੇਢ ਦਹਾਕੇ ਤੋਂ ਕੀਤੇ ਜਾ ਰਹੇ ਨਿਰੰਤਰ ਅਣਥੱਕ ਯਤਨਾਂ ਦੀ ਵੀ ਸ਼ਲਾਘਾ ਕੀਤੀ ਹੈ।
ਉਨ੍ਹਾਂ ਖੁਲਾਸਾ ਕੀਤਾ ਕਿ ਗੱਤਕਾ ਖੇਡ ਦੀ ਸਿਖਰਲੀ ਗਵਰਨਿੰਗ ਬਾਡੀ ਵਜੋਂ ਕਾਰਜਸ਼ੀਲ ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਗੱਤਕੇ ਨੂੰ ਵਿਸ਼ਵ ਪੱਧਰ ‘ਤੇ ਪ੍ਰਫੁੱਲਤ ਕਰਨ ਅਤੇ ਮਾਨਤਾ ਦਿਵਾਉਣ ਲਈ “ਵਿਜ਼ਨ ਡਾਕੂਮੈਂਟ-2030” ਨਾਮਕ ਇੱਕ ਰੋਡਮੈਪ ਤਿਆਰ ਕੀਤਾ ਗਿਆ ਹੈ ਅਤੇ ਏਸ਼ੀਅਨ ਗੱਤਕਾ ਫੈਡਰੇਸ਼ਨ ਇਸ ਰੋਡਮੈਪ ਨੂੰ ਏਸ਼ੀਅਨ ਮੁਲਕਾਂ ਵਿੱਚ ਲਾਗੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਜਸਵੰਤ ਸਿੰਘ ਨੇ ਦੱਸਿਆ ਕਿ ਇਸ ਰੋਡਮੈਪ ਵਿੱਚ ਅਗਲਾ ਟੀਚਾ ਗੱਤਕੇ ਨੂੰ ਏਸ਼ੀਅਨ ਖੇਡਾਂ, ਸੈਫ ਖੇਡਾਂ, ਰਾਸ਼ਟਰਮੰਡਲ ਖੇਡਾਂ ਅਤੇ ਫਿਰ ਓਲੰਪਿਕ ਖੇਡਾਂ ਵਿੱਚ ਸ਼ਾਮਲ ਕਰਾਉਣਾ ਹੈ। Asian Gatka Federation
ਉਨ੍ਹਾਂ ਇਸ ਟੀਚੇ ਨੂੰ ਪ੍ਰਾਪਤ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆ ਕਿਹਾ ਕਿ ਗੱਤਕੇ ਦੇ ਨਾਲ ਦੀਆਂ ਹੋਰ ਸਮਕਾਲੀ ਖੇਡਾਂ ਪਹਿਲਾਂ ਹੀ ਉਪਰੋਕਤ ਅੰਤਰਰਾਸ਼ਟਰੀ ਖੇਡਾਂ ਵਿੱਚ ਸ਼ਾਮਲ ਹੋ ਚੁੱਕੀਆਂ ਹਨ। ਜਸਵੰਤ ਸਿੰਘ ਨੇ ਦੱਸਿਆ ਕਿ ਏਸ਼ੀਅਨ ਗੱਤਕਾ ਫੈਡਰੇਸ਼ਨ ਪਰਵਾਸੀ ਭਾਈਚਾਰੇ ਦੇ ਨਿਰੰਤਰ ਸਹਿਯੋਗ ਨਾਲ ਗੱਤਕੇ ਨੂੰ ਜਲਦੀ ਹੀ ਇੱਕ ਵਿਸ਼ਵ ਪੱਧਰੀ ਖੇਡ ਵਜੋਂ ਮਾਨਤਾ ਦਿਵਾਏਗੀ। ਉਨ੍ਹਾਂ ਸਮੂਹ ਸੰਗਤਾਂ ਨੂੰ ਇਸ ਮਿਥੇ ਉਦੇਸ਼ ਲਈ ਹਰ ਪੱਖੋਂ ਮੱਦਦ ਕਰਨ ਅਤੇ ਇੱਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ ਤਾਂ ਜੋ ਇਸ ਟੀਚੇ ਨੂੰ ਹਕੀਕਤ ਵਿੱਚ ਬਦਲਿਆ ਜਾ ਸਕੇ।
*ਸੁਖਚੈਨ ਸਿੰਘ ਕਲਸਾਣੀ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ*
ਸਿਮਰਨਜੀਤ ਸਿੰਘ ਸਕੱਤਰ ਤੇ ਇੰਦਰਜੋਧ ਸਿੰਘ ਬਣਾਏ ਮੀਤ ਪ੍ਰਧਾਨ
ਯੋਗਰਾਜ ਸਿੰਘ ਭਾਂਬਰੀ ਨੂੰ ਹੋਣਗੇ ਰਾਸ਼ਟਰੀ ਕੋਆਰਡੀਨੇਟਰ
ਚੰਡੀਗੜ੍ਹ, 28 ਜੂਨ : President National Gatka Association ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.) ਦੇ ਬਿਹਤਰ ਸੰਚਾਲਨ ਅਤੇ ਰੋਜਮਰਾ ਗਤੀਵਿਧੀਆਂ ਨੂੰ ਮਜ਼ਬੂਤ ਅਤੇ ਗਤੀਸ਼ੀਲ ਕਰਨ ਦੇ ਉਦੇਸ਼ ਨਾਲ ਦੇਸ਼ ਦੀ ਇਸ ਸਭ ਤੋਂ ਪੁਰਾਣੀ ਰਜਿਸਟਰਡ ਕੌਮੀ ਗੱਤਕਾ ਸੰਸਥਾ ਵਿੱਚ ਮਹੱਤਵਪੂਰਨ ਨਿਯੁਕਤੀਆਂ ਕੀਤੀਆਂ ਗਈਆਂ ਹਨ। ਐਸੋਸੀਏਸ਼ਨ ਦੇ ਮੌਜੂਦਾ ਮੀਤ ਪ੍ਰਧਾਨ ਸੁਖਚੈਨ ਸਿੰਘ ਕਲਸਾਣੀ (ਹਰਿਆਣਾ) ਨੂੰ ਕਾਰਜਕਾਰੀ ਪ੍ਰਧਾਨ ਦੇ ਮਾਣਮੱਤੇ ਆਹੁਦੇ ਨਾਲ ਨਿਵਾਜਿਆ ਗਿਆ ਹੈ। ਐੱਨ.ਜੀ.ਏ.ਆਈ. ਦੇ ਸੰਯੁਕਤ ਸਕੱਤਰ ਇੰਦਰਜੋਧ ਸਿੰਘ ਅਤੇ ਰਾਸ਼ਟਰੀ ਕੋਆਰਡੀਨੇਟਰ ਸਿਮਰਨਜੀਤ ਸਿੰਘ ਨੂੰ ਕ੍ਰਮਵਾਰ ਉਪ ਪ੍ਰਧਾਨ ਅਤੇ ਕਾਰਜਕਾਰੀ ਸਕੱਤਰ ਵਜੋਂ ਪਦਉਨਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਐੱਨ.ਜੀ.ਏ.ਆਈ. ਦੇ ਕਾਰਜਕਾਰਨੀ ਮੈਂਬਰ ਤੇ ਨੈਸ਼ਨਲ ਕੋਚ ਯੋਗਰਾਜ ਸਿੰਘ ਭਾਂਬਰੀ ਨੂੰ ਸਿਮਰਨਜੀਤ ਸਿੰਘ ਦੀ ਤਰੱਕੀ ਤੋਂ ਬਾਅਦ ਖਾਲੀ ਪਈ ਅਸਾਮੀ ‘ਤੇ ਰਾਸ਼ਟਰੀ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।
ਇਹ ਅਹਿਮ ਫੈਸਲੇ ਵਿਸ਼ਵ ਗੱਤਕਾ ਫੈਡਰੇਸ਼ਨ (ਡਬਲਯੂ.ਜੀ.ਐਫ.) ਅਤੇ ਐਨ.ਜੀ.ਏ.ਆਈ. ਦੇ ਪ੍ਰਮੁੱਖ ਨੁਮਾਇੰਦਿਆਂ ਦੀ ਹੋਈ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਲਏ ਗਏ।
Also read: ਠੇਕਾ ਆਧਾਰਤ ਨਵੇਂ ਰੈਗੂਲਰ ਹੋਏ 12700 ਅਧਿਆਪਕਾਂ ਲਈ ਤੋਹਫ਼ਾ; ਮੁੱਖ ਮੰਤਰੀ ਵੱਲੋਂ ਤਨਖਾਹਾਂ ਵਿੱਚ…
ਇਹ ਅਧਿਕਾਰਤ ਐਲਾਨ ਕਰਦਿਆਂ ਐਨ.ਜੀ.ਏ.ਆਈ. ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਜਨਰਲ ਸਕੱਤਰ ਡਾ: ਦੀਪ ਸਿੰਘ ਯੂ.ਐਸ.ਏ. ਨੇ ਕਿਹਾ ਕਿ ਇਹ ਤਿੰਨੋਂ ਸ਼ਖਸੀਅਤਾਂ ਲੰਮਾ ਸਮਾਂ ਗੱਤਕਾ ਖੇਡਦੇ ਹੋਏ ਰਾਸ਼ਟਰੀ ਕੋਚ ਬਣੇ। ਇਨ੍ਹਾਂ ਗੱਤਕਾ ਪ੍ਰਸ਼ਾਸਕਾਂ ਵੱਲੋਂ ਬੀਤੇ ਸਮੇਂ ਵਿੱਚ ਦਿਖਾਈ ਬਿਹਤਰ ਕਾਰਗੁਜ਼ਾਰੀ ਦੇ ਮੱਦੇਨਜ਼ਰ ਇਨ੍ਹਾਂ ਸਾਬਕਾ ਨਿਪੁੰਨ ਖਿਡਾਰੀਆਂ ਨੂੰ ਉਕਤ ਗੱਤਕਾ ਐਨ.ਐਸ.ਐਫ. ਦੇ ਉੱਚ ਪੱਧਰੀ ਪ੍ਰਬੰਧਕ ਅਹੁਦਿਆਂ ‘ਤੇ ਨਿਯੁਕਤ ਕੀਤਾ ਗਿਆ ਹੈ।  President National Gatka Association
ਕੌਮੀ ਪ੍ਰਧਾਨ ਗਰੇਵਾਲ ਨੇ ਐਨ.ਜੀ.ਏ.ਆਈ. ਦੇ ਕਾਰਜਕਾਰੀ ਪ੍ਰਧਾਨ ਅਤੇ ਸਕੱਤਰ ਨੂੰ ਪੂਰੇ ਦੇਸ਼ ਵਿੱਚ ਰਾਸ਼ਟਰੀ ਗੱਤਕਾ ਐਸੋਸੀਏਸ਼ਨ ਦੀਆਂ ਸਾਰੀਆਂ ਗਤੀਵਿਧੀਆਂ ਨੂੰ ਚਲਾਉਣ ਲਈ ਪੂਰੀਆਂ ਸ਼ਕਤੀਆਂ ਅਤੇ ਅਧਿਕਾਰ ਸੌਂਪੇ ਗਏ ਹਨ। President National Gatka Association
ਇੱਕ ਸਮਰਪਿਤ ਗੱਤਕਾ ਪ੍ਰਮੋਟਰ ਗਰੇਵਾਲ ਨੇ ਭਾਰਤ ਵਿੱਚ ਆਪਣੀਆਂ ਮਾਨਤਾ ਪ੍ਰਾਪਤ ਸਾਰੇ ਰਾਜਾਂ ਦੀਆਂ ਗੱਤਕਾ ਐਸੋਸੀਏਸ਼ਨਾਂ ਨੂੰ ਉਕਤ ਨਵੇਂ ਨਿਯੁਕਤ ਅਹੁਦੇਦਾਰਾਂ ਨੂੰ ਆਪਣਾ ਪੂਰਨ ਸਹਿਯੋਗ ਅਤੇ ਸਮਰਥਨ ਦੇਣ ਲਈ ਕਿਹਾ ਹੈ। ਉਨ੍ਹਾਂ ਸਮੂਹ ਰਾਜਾਂ ਨੂੰ ਆਪਣੇ ਜ਼ਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਗੱਤਕਾ ਟੂਰਨਾਮੈਂਟ ਪਹਿਲਾਂ ਤੋਂ ਨਿਰਧਾਰਤ ਗੱਤਕਾ ਕੈਲੰਡਰ ਅਨੁਸਾਰ ਜਲਦ ਮੁਕੰਮਲ ਕਰਵਾਉਣ ਲਈ ਵੀ ਆਖਿਆ ਹੈ। ਗਰੇਵਾਲ ਨੇ ਖੁਲਾਸਾ ਕੀਤਾ ਕਿ ਐਨ.ਜੀ.ਏ.ਆਈ. ਵੱਲੋਂ ਸਤੰਬਰ ਮਹੀਨੇ ਸਬ-ਜੂਨੀਅਰ, ਜੂਨੀਅਰ ਤੇ ਸੀਨੀਅਰ ਨੈਸ਼ਨਲ ਗੱਤਕਾ ਚੈਂਪੀਅਨਸ਼ਿਪਾਂ ਦਾ ਆਯੋਜਨ ਕੀਤਾ ਜਾਣਾ ਹੈ ਜਿੰਨਾਂ ਦੀਆਂ ਤਾਰੀਖਾਂ ਦਾ ਜਲਦੀ ਹੀ ਐਲਾਨ ਕਰ ਦਿੱਤਾ ਜਾਵੇਗਾ।
ਸਿੱਖ ਮਾਰਸ਼ਲ ਆਰਟ ਗੱਤਕਾ ਬਣਿਆ ਕੌਮੀ ਖੇਡਾਂ ਦਾ ਹਿੱਸਾ
ਭਾਰਤੀ ਓਲੰਪਿਕ ਐਸੋਸੀਏਸ਼ਨ (ਆਈਓਏ) ਨੇ ਇਸ ਸਾਲ ਅਕਤੂਬਰ ਵਿੱਚ ਗੋਆ ਵਿੱਚ ਹੋਣ ਵਾਲੀਆਂ ਕੌਮੀ ਖੇਡਾਂ ਵਿੱਚ ਪੰਜਾਬ ਦੇ ਰਵਾਇਤੀ ਮਾਰਸ਼ਲ ਆਰਟ ਗੱਤਕਾ ਨੂੰ ਪ੍ਰਦਰਸ਼ਨੀ ਖੇਡ ਵਜੋਂ ਸ਼ਾਮਲ ਕੀਤਾ ਹੈ। ਪ੍ਰਦਰਸ਼ਨੀ ਖੇਡਾਂ ਵਿੱਚ ਜਿੱਤੇ ਗਏ ਤਮਗੇ ਮੈਡਲ ਸੂਚੀ ਵਿੱਚ ਸ਼ਾਮਲ ਨਹੀਂ ਕੀਤੇ ਜਾਂਦੇ ਹਨ। ਪਰ ਗੱਤਕਾ ਇਸ ਸਾਲ ਕੌਮੀ ਖੇਡਾਂ ਦਾ ਹਿੱਸਾ ਹੋਣ ਦਾ ਮਤਲਬ ਹੈ ਕਿ ਅਗਲੀਆਂ ਖੇਡਾਂ ਵਿੱਚ ਇਸ ਨੂੰ ਮੁਕਾਬਲੇ ਵਾਲੀ ਖੇਡ ਵਜੋਂ ਸ਼ਾਮਲ ਕੀਤਾ ਜਾ ਸਕਦਾ ਹੈ। Gatka became a part of national sports
ਇੰਡੀਅਨ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਕਿਹਾ, “ਅਸੀਂ ਲੰਬੇ ਸਮੇਂ ਤੋਂ ਇਸ ਖੇਡ ਨੂੰ ਆਈਓਏ ਦੁਆਰਾ ਮਾਨਤਾ ਮਿਲਣ ਦੀ ਉਡੀਕ ਕਰ ਰਹੇ ਸੀ।” ਗਤਕਾ ਅਤੇ ਕਲਾਰੀਪਯੱਟੂ ਸਮੇਤ ਚਾਰ ਦੇਸੀ ਖੇਡਾਂ ਨੂੰ ਸ਼ਾਮਲ ਕਰਨ ਨੂੰ ਮਨਜ਼ੂਰੀ ਦਿੱਤੀ ਗਈ। ਗੱਤਕਾ ਮਾਰਸ਼ਲ ਆਰਟਸ ਦੀ ਇੱਕ ਸ਼ੈਲੀ ਹੈ ਜਿਸ ‘ਚ ਵਿਰੋਧੀ ਨੂੰ ਰੋਕਣ ਲਈ ਤਿੰਨ ਤੋਂ 3.5 ਫੁੱਟ ਲੰਬੀ ਲੱਕੜ ਦੀਆਂ ਸੋਟੀਆਂ ਅਤੇ ਚਮੜੇ ਦੀ ਬਣੀ ਢਾਲ ਦੀ ਵਰਤੋਂ ਕੀਤੀ ਜਾਂਦੀ ਹੈ। Gatka became a part of national sports
also read :- ਵਿਧਾਇਕ ਕੁਲਵੰਤ ਸਿੱਧੂ ਨੇ ਪਟਵਾਰਖ਼ਾਨੇ ਤੇ ਤਹਿਸੀਲ ‘ਚ ਮਾਰਿਆ ਛਾਪਾ
ਗੱਤਕਾ ਸਿੱਖਾਂ ਦੀ ਜੰਗੀ ਕਲਾ ਹੈ ਜਿਸ ਵਿੱਚ ਜੰਗਬੰਦੀ ਤੇ ਦੁਸ਼ਮਨਾਂ ਨਾਲ ਟਾਕਰਾ ਕਰਨ ਦੀ ਪੂਰੀ ਕਲਾ ਹੁੰਦੀ ਹੈ। ਇਸ ਦੀ ਸਿਖਲਾਈ ਕੋਈ ਵੀ ਔਰਤ ਜਾਂ ਮਰਦ ਲੈ ਸਕਦਾ ਹੈ। ਨਿਹੰਗ ਸਿੰਘ ਇਸ ਕਲਾ ਦੇ ਮਾਹਿਰ ਹੁੰਦੇ ਹਨ। ਅਣਗਿਣਤ ਕਲਾਵਾਂ ਵਿੱਚੋਂ ਇੱਕ ਕਲਾ ਹੈ ਸ਼ਸਤਰ ਕਲਾ। ਇਨ੍ਹਾਂ ਸ਼ੈਲੀਆਂ ਵਿੱਚੋਂ ਹੀ ਇੱਕ ਸ਼ੈਲੀ ਹੈ ਗੱਤਕਾ ਜੋ ਵਧੇਰੇ ਕਰਕੇ ਪੰਜਾਬ ਅਤੇ ਉੱਤਰ ਭਾਰਤ ਦੇ ਕਈ ਇਲਾਕਿਆਂ ਵਿੱਚ ਪ੍ਰਚੱਲਿਤ ਹੈ।Gatka became a part of national sports
ਚੰਡੀਗੜ੍ਹ ਦੇ ਲੜਕੇ ਤੇ ਪੰਜਾਬ ਦੀਆਂ ਲੜਕੀਆਂ ਫੈਡਰੇਸ਼ਨ ਗੱਤਕਾ ਕੱਪ ਉਤੇ ਕਾਬਜ਼
ਮਹਾਰਾਸ਼ਟਰ ਦੀ ਟੀਮ ਨੇ ਜਿੱਤਿਆ ਫੇਅਰ ਪਲੇਅ ਐਵਾਰਡ
ਦੂਜਾ ਫੈਡਰੇਸ਼ਨ ਗੱਤਕਾ ਕੱਪ ਹੋਵੇਗਾ ਛੱਤੀਸਗੜ੍ਹ ‘ਚ : ਗਰੇਵਾਲ
ਚੈਂਪੀਅਨਜ਼ ਗੱਤਕਾ ਟਰਾਫੀ ਮੌਕੇ ਜੇਤੂਆਂ ਨੂੰ ਮਿਲਣਗੇ ਨਗਦ ਇਨਾਮ
ਚੰਡੀਗੜ੍ਹ 24 ਅਪ੍ਰੈਲ () ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਚੰਡੀਗੜ੍ਹ ਵਿਖੇ ਆਯੋਜਿਤ ਪਹਿਲੇ ਫੈਡਰੇਸ਼ਨ ਗੱਤਕਾ ਕੱਪ ਦੇ ਅੰਤਿਮ ਦਿਨ ਲੜਕਿਆਂ ਦੇ ਵਰਗ ਵਿੱਚੋਂ ਚੰਡੀਗੜ੍ਹ ਦੇ ਲੜਕੇ ਜੇਤੂ ਰਹੇ ਜਦਕਿ ਲੜਕੀਆਂ ਦੇ ਵਰਗ ਵਿਚ ਪੰਜਾਬ ਦੀਆਂ ਲੜਕੀਆਂ ਨੇ ਬਾਜ਼ੀ ਮਾਰੀ।The Federation holds the Gatka Cup
ਇਸ ਦੋ ਰੋਜਾ ਨੈਸ਼ਨਲ ਟੂਰਨਾਮੈਂਟ ਦੌਰਾਨ ਮਹਾਰਾਸ਼ਟਰ ਨੇ ਫੇਅਰ ਪਲੇਅ ਐਵਾਰਡ ਜਿੱਤਿਆ ਜਦ ਕਿ ਝਾਰਖੰਡ ਨੇ ਬੈਸਟ ਇੰਪਰੂਵਡ ਟੀਮ ਦਾ ਐਵਾਰਡ ਹਾਸਲ ਕੀਤਾ। ਹਰਿਆਣਾ ਦੀ ਅਰਜਮੀਤ ਕੌਰ ਨੇ ਬੈਸਟ ਮਹਿਲਾ ਪਲੇਅਰ ਐਵਾਰਡ ਹਾਸਿਲ ਕੀਤਾ ਜਦਕਿ ਚੰਡੀਗੜ੍ਹ ਦੇ ਯਸ਼ਪ੍ਰੀਤ ਸਿੰਘ ਨੇ ਬੈਸਟ ਪਲੇਅਰ ਐਵਾਰਡ ਹਾਸਲ ਕੀਤਾ।
ਅੱਜ ਦੇ ਫਾਈਨਲ ਗੱਤਕਾ ਮੁਕਾਬਲਿਆਂ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਖੇਡ ਨਿਰਦੇਸ਼ਕ ਡਾ. ਦਲਵਿੰਦਰ ਸਿੰਘ, ਦੇ ਨਾਲ ਚੰਡੀਗੜ੍ਹ ਪ੍ਰਸ਼ਾਸਨ ਦੇ ਸੰਯੁਕਤ ਖੇਡ ਨਿਰਦੇਸ਼ਕ ਡਾ. ਸੁਨੀਲ ਰਾਇਤ, ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਚੰਡੀਗੜ੍ਹ ਓਲੰਪਿਕ ਐਸੋਸੀਏਸ਼ਨ ਦੇ ਜਨਰਲ ਸਕੱਤਰ ਜਰਨਲ ਸਕੱਤਰ ਐਨ.ਐਸ. ਠਾਕੁਰ ਅਤੇ ਚੰਡੀਗੜ੍ਹ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਬੁਟਰੇਲਾ ਨੇ ਸਾਂਝੇ ਤੌਰ ਤੇ ਕੀਤਾ।The Federation holds the Gatka Cup
ਇਸ ਮੌਕੇ ਖੇਡ ਨਿਰਦੇਸ਼ਕ ਡਾ. ਦਲਵਿੰਦਰ ਸਿੰਘ ਨੇ ਸਮੂਹ ਖਿਡਾਰੀਆਂ ਨੂੰ ਆਦਰਸ਼ਕ ਖੇਡ ਭਾਵਨਾ ਨਾਲ ਖੇਡਣ ਅਤੇ ਭਵਿੱਖ ਵਿਚ ਬਿਹਤਰ ਮੁਕਾਬਲਿਆਂ ਲਈ ਲਗਾਤਾਰ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਐਲਾਨ ਕੀਤਾ ਦੂਜਾ ਫੈਡਰੇਸ਼ਨ ਗੱਤਕਾ ਕੱਪ ਝਾਰਖੰਡ ਵਿਖੇ ਹੋਵੇਗਾ ਅਤੇ ਚੈਂਪੀਅਨਜ਼ ਗੱਤਕਾ ਟਰਾਫੀ ਲਈ ਹੋਣ ਵਾਲੇ ਨੈਸ਼ਨਲ ਟੂਰਨਾਮੈਂਟ ਵਿਚ ਜੇਤੂਆਂ ਨੂੰ ਨਗਦ ਇਨਾਮ ਦਿੱਤੇ ਜਾਣਗੇ।
ਇਹ ਜਾਣਕਾਰੀ ਦਿੰਦੇ ਹੋਏ ਚੰਡੀਗੜ੍ਹ ਗੱਤਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਰਾਜਦੀਪ ਸਿੰਘ ਬਾਲੀ ਅਤੇ ਵਿੱਤ ਸਕੱਤਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਇਸ ਦੋ ਰੋਜਾ ਨੈਸ਼ਨਲ ਟੂਰਨਾਮੈਂਟ ਵਿਚ 13 ਰਾਜਾਂ ਤੋਂ ਲੜਕੇ ਅਤੇ ਲੜਕੀਆਂ ਦੀਆਂ ਗੱਤਕਾ ਟੀਮਾਂ ਨੇ ਭਾਗ ਲਿਆ। ਉਨਾਂ ਦੱਸਿਆ ਕਿ ਲੜਕੀਆਂ ਦੇ ਗੱਤਕਾ ਸੋਟੀ (ਵਿਅਕਤੀਗਤ) ਫਾਈਨਲ ਮੁਕਾਬਲੇ ਵਿੱਚ ਹਰਿਆਣਾ ਦੀ ਪਰਮਜੀਤ ਕੌਰ ਨੇ ਸੋਨ ਤਗਮਾ, ਝਾਰਖੰਡ ਦੀ ਕਾਜਲ ਨੇ ਚਾਂਦੀ ਦਾ ਤਗਮਾ, ਪੰਜਾਬ ਦੀ ਕਿਰਨਦੀਪ ਕੌਰ ਤੇ ਮੱਧ ਪ੍ਰਦੇਸ ਦੀ ਮਹਿਕ ਨੇ ਸਾਂਝੇ ਤੌਰ ਤੇ ਕਾਂਸੇ ਦਾ ਤਗਮਾ ਹਾਸਲ ਕੀਤਾ। ਇਸੇ ਤਰਾਂ ਗੱਤਕਾ ਸੋਟੀ ਵਿਅਕਤੀਗਤ ਲੜਕਿਆਂ ਦੇ ਫਾਈਨਲ ਮੁਕਾਬਲੇ ਵਿੱਚ ਪੰਜਾਬ ਦੇ ਗੁਰਸਾਗਰ ਸਿੰਘ ਨੇ ਸੋਨ ਤਗਮਾ ਜਦਕਿ ਚੰਡੀਗੜ ਦੇ ਜੀਵਨਜੋਤ ਸਿੰਘ ਨੇ ਚਾਂਦੀ ਦਾ ਤਗਮਾ ਅਤੇ ਛੱਤੀਸਗੜ ਦੇ ਅਰਸ਼ਦੀਪ ਸਿੰਘ ਤੇ ਉੱਤਰਾਖੰਡ ਦੇ ਜੈਦੀਪ ਸਿੰਘ ਨੇ ਤੀਜੇ ਸਥਾਨ ਉਤੇ ਕਾਂਸੇ ਦਾ ਤਗਮਾ ਜਿੱਤਿਆ।The Federation holds the Gatka Cup
also read :-
ਲੜਕੀਆਂ ਦੇ ਫੱਰੀ ਸੋਟੀ (ਟੀਮ) ਈਵੈਂਟ ਵਿੱਚ ਪੰਜਾਬ ਦੀ ਹਰਮੀਤ ਕੌਰ, ਜਸਪ੍ਰੀਤ ਕੌਰ ਅਤੇ ਸੁਮਨਦੀਪ ਕੌਰ ਨੇ ਸੋਨ ਤਮਗਾ ਜਿੱਤਿਆ। ਹਰਿਆਣਾ ਦੀ ਕੰਚਨਪ੍ਰੀਤ ਕੌਰ, ਤਮੰਨਾ ਅਤੇ ਹਿਮਾਂਸ਼ੀ ਨੇ ਚਾਂਦੀ ਦਾ ਤਗਮਾ ਜਿੱਤਿਆ। ਇਸੇ ਈਵੈਂਟ ਵਿੱਚ ਜੰਮੂ-ਕਸ਼ਮੀਰ ਦੀ ਸਿਮਰਨਜੀਤ ਕੌਰ, ਮਨਜੋਤ ਕੌਰ ਤੇ ਪਰਮਜੀਤ ਕੌਰ ਅਤੇ ਦਿੱਲੀ ਦੀ ਸੂਖਮ ਕੌਰ, ਹਰਪ੍ਰੀਤ ਕੌਰ ਅਤੇ
ਇਸ਼ਨੀਤ ਕੌਰ ਨੇ ਸਾਂਝੇ ਤੌਰ ‘ਤੇ ਕਾਂਸੀ ਦਾ ਤਗਮਾ ਜਿੱਤਿਆ।
ਲੜਕਿਆਂ ਦੇ ਫੱਰੀ ਸੋਟੀ (ਟੀਮ) ਈਵੈਂਟ ਵਿੱਚ ਚੰਡੀਗੜ੍ਹ ਦੇ ਸਰਬਜੀਤ ਸਿੰਘ, ਯਸ਼ਪ੍ਰੀਤ ਸਿੰਘ ਅਤੇ ਦਿਲਪ੍ਰੀਤ ਸਿੰਘ ਨੇ ਸੋਨ ਤਗਮੇ ਜਿੱਤੇ। ਬਿਹਾਰ ਦੇ ਰਿਸ਼ੂ ਰਾਜ, ਵਿਸ਼ਾਲ ਸਿੰਘ ਅਤੇ ਅੰਕੁਸ਼ ਕੁਮਾਰ ਨੇ ਚਾਂਦੀ ਦੇ ਤਗਮੇ ਜਿੱਤੇ ਜਦਕਿ ਪੰਜਾਬ ਤੋਂ ਵੀਰੂ ਸਿੰਘ, ਕਮਲਪ੍ਰੀਤ ਸਿੰਘ ਅਤੇ ਅਨਮੋਲਦੀਪ ਸਿੰਘ ਅਤੇ ਛੱਤੀਸਗੜ੍ਹ ਦੇ ਮਨਦੀਪ ਸਿੰਘ, ਰਾਜਵੀਰ ਸਿੰਘ ਅਤੇ ਦੀਪਾਂਸ਼ੂ ਯਾਦਵ ਨੇ ਸਾਂਝੇ ਤੌਰ ‘ਤੇ ਕਾਂਸੀ ਦੇ ਤਗਮੇ ਜਿੱਤੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਨ.ਜੀ.ਏ.ਆਈ. ਦੇ ਮੀਤ ਪ੍ਰਧਾਨ ਸੁਖਚੈਨ ਸਿੰਘ, ਇੰਟਰਨੈਸ਼ਨਲ ਸਿੱਖ ਸ਼ਸ਼ਤਰ ਵਿੱਦਿਆ ਕੌਂਸਲ ਦੇ ਸਕੱਤਰ ਬਲਜੀਤ ਸਿੰਘ, ਚੰਡੀਗੜ ਕਿਸ਼ਤੀ ਚਾਲਨ ਐਸੋਸੀਏਸ਼ਨ ਦੇ ਸਕੱਤਰ ਐਡਵੋਕੇਟ ਰਾਜੀਵ ਸ਼ਰਮਾ, ਗੱਤਕਾ ਐਸੋਸੀਏਸ਼ਨ ਪੰਜਾਬ ਦੇ ਸੰਯੁਕਤ ਸਕੱਤਰ ਵਰਿੰਦਰਪਾਲ ਸਿੰਘ ਨਾਰੰਗਵਾਲ, ਇੰਦਰਜੋਧ ਸਿੰਘ ਜ਼ੀਰਕਪੁਰ, ਜ਼ਿਲਾ ਗੱਤਕਾ ਐਸੋਸੀਏਸ਼ਨ ਰੂਪਨਗਰ ਦੀ ਪ੍ਰਧਾਨ ਬੀਬੀ ਮਨਜੀਤ ਕੌਰ ਆਦਿ ਹਾਜ਼ਰ ਸਨ
ਫੈਡਰੇਸ਼ਨ ਗੱਤਕਾ ਕੱਪ ਦਾ ਉਦਘਾਟਨ ਕਰਦੇ ਹੋਏ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਖੇਡ ਨਿਰਦੇਸ਼ਕ ਦਲਵਿੰਦਰ ਸਿੰਘ, ਚੰਡੀਗੜ੍ਹ ਦੇ ਸੰਯੁਕਤ ਖੇਡ ਨਿਰਦੇਸ਼ਕ ਡਾ. ਸੁਨੀਲ ਰਾਇਤ, ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਐਨ.ਐਸ. ਠਾਕੁਰ, ਹਰਦੀਪ ਸਿੰਘ ਬੁਟਰੇਲਾ ਤੇ ਐਸੋਸੀਏਸ਼ਨ ਦੇ ਹੋਰ ਅਹੁਦੇਦਾਰ।