youth - Nirpakh Post

ਸੂਬੇ ਲਈ ਇਤਿਹਾਸਕ ਪਲ: ਮੁੱਖ ਮੰਤਰੀ ਵੱਲੋਂ 54,422 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਮੁਕੰਮਲ
ਚੰਡੀਗੜ੍ਹ, 21 ਜੂਨ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੀ ਆਪਣੀ ਪਹਿਲਕਦਮੀ ਜਾਰੀ ਰੱਖਦਿਆਂ ਅੱਜ ਤੱਕ ਕੁੱਲ 54,422 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਦੀ ਪ੍ਰਕਿਰਿਆ ਨੂੰ ਮੁਕੰਮਲ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਅੱਜ ਇੱਥੇ 281 ਨਵੇਂ ਚੁਣੇ ਗਏ ਨੌਜਵਾਨਾਂ ਨੂੰ ਨੌਕਰੀ ਪੱਤਰ ਵੰਡਣ ਲਈ ਖੜ੍ਹੇ ਹਨ, ਜੋ ਕਿ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ।

ਨਿਯੁਕਤੀ ਪੱਤਰ ਵੰਡਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਭ੍ਰਿਸ਼ਟ ਅਤੇ ਪਿਛਾਂਹਖਿੱਚੂ ਨੀਤੀਆਂ ਨੇ ਸੂਬੇ ਦੇ ਨੌਜਵਾਨਾਂ ਦਾ ਭਵਿੱਖ ਖ਼ਤਰੇ ਵਿੱਚ ਪਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਨੌਜਵਾਨਾਂ ਨੂੰ ਨੌਕਰੀਆਂ ਦੇਰ ਨਾਲ ਮਿਲੀਆਂ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਰੋਜ਼ਗਾਰ ਦੇਣ ਵਿੱਚ ਕੋਈ ਦਿਲਚਸਪੀ ਨਹੀਂ ਦਿਖਾਈ, ਜਿਸ ਨਾਲ ਪੰਜਾਬ ਦੇ ਲੋਕਾਂ ਨਾਲ ਵਿਸ਼ਵਾਸਘਾਤ ਹੋਇਆ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਭਾਵੇਂ ਇਨ੍ਹਾਂ ਸਿਆਸੀ ਆਗੂਆਂ ਦੇ ਆਪਣੇ ਪਰਿਵਾਰ ਵਧੀਆ ਢੰਗ ਨਾਲ ਜੀਵਨ ਬਤੀਤ ਕਰ ਰਹੇ ਹਨ, ਪਰ ਉਨ੍ਹਾਂ ਨੇ ਆਮ ਨੌਜਵਾਨਾਂ ਦੇ ਕਰੀਅਰ ਨੂੰ ਨੁਕਸਾਨ ਪਹੁੰਚਾਉਣ ਵਿੱਚ ਕੋਈ ਕਸਰ ਨਹੀਂ ਛੱਡੀ।

ਮੁੱਖ ਮੰਤਰੀ ਨੇ ਦੱਸਿਆ ਕਿ ਇਸ ਦੇ ਉਲਟ ਮੌਜੂਦਾ ਸੂਬਾ ਸਰਕਾਰ ਨੇ ਪਹਿਲੀ ਅਪ੍ਰੈਲ, 2022 ਤੋਂ ਵੱਖ-ਵੱਖ ਵਿਭਾਗਾਂ ਵਿੱਚ 54,141 ਉਮੀਦਵਾਰਾਂ ਦੀ ਭਰਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਬੈਚ ਦੇ ਨਾਲ ਇਹ ਅੰਕੜਾ ਹੁਣ 54,422 ਤੱਕ ਪਹੁੰਚ ਗਿਆ ਹੈ। ਸਾਲ ਦੇ ਸਭ ਤੋਂ ਲੰਬੇ ਦਿਨ ਵਜੋਂ ਅੱਜ ਦੇ ਦਿਨ ਦੀ ਮਹੱਤਤਾ ਸਦਕਾ ਅਤੇ ਨਵ-ਨਿਯੁਕਤ ਉਮੀਦਵਾਰਾਂ ਲਈ ਇਸ ਨੂੰ ਇੱਕ ਇਤਿਹਾਸਕ ਦਿਨ ਦੱਸਦਿਆਂ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਉਮੀਦਵਾਰਾਂ ਨੇ ਇਹ ਨੌਕਰੀਆਂ ਸਖ਼ਤ ਮਿਹਨਤ ਨਾਲ ਪ੍ਰਾਪਤ ਕੀਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਉਮੀਦਵਾਰਾਂ ਲਈ ਨੌਕਰੀ ਦਾ ਆਖ਼ਰੀ ਮੌਕਾ ਨਹੀਂ ਹੈ ਕਿਉਂਕਿ ਸਰਕਾਰ ਹੋਰ ਬਹੁਤ ਸਾਰੀਆਂ ਸਰਕਾਰੀ ਨੌਕਰੀਆਂ ਦੀ ਪੇਸ਼ਕਸ਼ ਕਰਨ ਦੀ ਤਿਆਰੀ ਕਰ ਰਹੀ ਹੈ।

ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ ਆਗੂਆਂ 'ਤੇ ਨਿੱਜੀ ਲਾਭ ਲਈ ਮਿਲੀਭੁਗਤ ਕਰਨ ਅਤੇ ਜਨਤਕ ਤੌਰ 'ਤੇ ਇੱਕ ਦੂਜੇ ਦਾ ਵਿਰੋਧ ਕਰਨ ਦਾ ਦਿਖਾਵਾ ਕਰਨ ਦਾ ਦੋਸ਼ ਲਗਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਜਨਤਕ ਸਟੇਜਾਂ ਤੋਂ ਇੱਕ ਦੂਜੇ ਵਿਰੁੱਧ ਜ਼ਹਿਰ ਉਗਲਦੇ ਹਨ ਪਰ ਨਿੱਜੀ ਸਮਾਗਮਾਂ ਵਿੱਚ ਇੱਕ ਦੂਜੇ ਨੂੰ ਜੱਫੀਆਂ ਪਾਉਂਦੇ ਹਨ, ਜਿਸ ਤੋਂ ਉਨ੍ਹਾਂ ਦੇ ਪਖੰਡਾਂ ਦਾ ਪਰਦਾਫਾਸ਼ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲੋਕ ਸਿਆਸੀ ਮਤਭੇਦਾਂ ਕਾਰਨ ਇੱਕ ਦੂਜੇ ਨਾਲ ਲੜਦੇ ਰਹਿੰਦੇ ਹਨ, ਜਦੋਂ ਕਿ ਸਿਆਸੀ ਆਗੂ ਇੱਕ ਦੂਜੇ ਦੇ ਨਿੱਜੀ ਜਸ਼ਨਾਂ ਵਿੱਚ ਸ਼ਾਮਲ ਹੁੰਦੇ ਹਨ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਸਾਰੀਆਂ ਭਰਤੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਕੀਤੀਆਂ ਗਈਆਂ ਹਨ, ਜਿਸ ਵਿੱਚ ਉਮੀਦਵਾਰਾਂ ਨੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਮੁੱਖ ਏਜੰਡਾ ਨੌਜਵਾਨਾਂ ਨੂੰ ਸ਼ਾਸਨ ਵਿੱਚ ਸ਼ਾਮਲ ਕਰਕੇ ਉਨ੍ਹਾਂ ਨੂੰ ਸਸ਼ਕਤ ਬਣਾਉਣਾ ਹੈ, ਇਸ ਤਰ੍ਹਾਂ ਉਹ ਸੂਬੇ ਅਤੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਦੇ ਯੋਗ ਹੋ ਜਾਣਗੇ। ਭਗਵੰਤ ਸਿੰਘ ਮਾਨ ਨੇ ਨਵੇਂ ਉਮੀਦਵਾਰਾਂ ਨੂੰ ਮਿਸ਼ਨਰੀ ਜੋਸ਼ ਨਾਲ ਲੋਕਾਂ ਦੀ ਸੇਵਾ ਕਰਨ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਸਰਕਾਰ ਦਾ ਅਨਿੱਖੜਵਾਂ ਅੰਗ ਦੱਸਿਆ।

ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਨਵ-ਨਿਯੁਕਤ ਉਮੀਦਵਾਰ ਆਪਣੇ ਅਹੁਦਿਆਂ ਦੀ ਵਰਤੋਂ ਗਰੀਬਾਂ ਦੀ ਮਦਦ ਕਰਨ ਅਤੇ ਜਨਤਕ ਭਲਾਈ ਵਿੱਚ ਯੋਗਦਾਨ ਪਾਉਣ ਲਈ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡੇ ਦਾ ਰਨਵੇਅ ਜਹਾਜ਼ ਦੀ ਉਡਾਣ ਭਰਨ ਵਿੱਚ ਸਹਾਈ ਹੁੰਦਾ ਹੈ, ਇਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਯੋਗ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡ ਕੇ ਉਨ੍ਹਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਮਦਦ ਕਰ ਰਹੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਆਪਣੀ ਪਛਾਣ ਬਣਾਉਣ ਅਤੇ ਸਮਾਜ ਵਿੱਚ ਆਪਣੀ ਛਾਪ ਛੱਡਣ ਲਈ ਯਤਨ ਕਰਨ ਲਈ ਉਤਸ਼ਾਹਿਤ ਕੀਤਾ।

ਮੁੱਖ ਮੰਤਰੀ ਨੇ ਉਮੀਦਵਾਰਾਂ ਨੂੰ ਜ਼ਮੀਨ ਨਾਲ ਜੁੜੇ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਹੀ ਸਫ਼ਲਤਾ ਦੀ ਅਸਲ ਕੁੰਜੀ ਹੈ। ਉਨ੍ਹਾਂ ਨੇ ਉਮੀਦਵਾਰਾਂ ਨੂੰ ਪੰਜਾਬ ਵਿੱਚ ਰਹਿਣ ਅਤੇ ਰਾਜ ਦੁਆਰਾ ਪੇਸ਼ ਕੀਤੇ ਜਾਣ ਵਾਲੇ ਵਿਆਪਕ ਮੌਕਿਆਂ ਦੀ ਪੜਚੋਲ ਕਰਨ ਦੀ ਅਪੀਲ ਕੀਤੀ। ਯੁਵਾ ਸਸ਼ਕਤੀਕਰਨ ਲਈ ਇੱਕ ਵੱਡੇ ਯਤਨ ਵਜੋਂ ਭਗਵੰਤ ਸਿੰਘ ਮਾਨ ਨੇ ਪੰਜਾਬ ਭਰ ਵਿੱਚ ਯੂ.ਪੀ.ਐਸ.ਸੀ. ਕੋਚਿੰਗ ਸੈਂਟਰਾਂ ਦੀ ਸਥਾਪਨਾ ਦਾ ਐਲਾਨ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕੇਂਦਰਾਂ ਵਿੱਚ ਲਾਇਬ੍ਰੇਰੀਆਂ, ਹੋਸਟਲ ਅਤੇ ਹੋਰ ਜ਼ਰੂਰੀ ਸਹੂਲਤਾਂ ਹੋਣਗੀਆਂ ਤਾਂ ਜੋ ਕੌਮੀ ਪੱਧਰ ਦੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮਿਆਰੀ ਸਿਖਲਾਈ ਪ੍ਰਦਾਨ ਕੀਤੀ ਜਾ ਸਕੇ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲਕਦਮੀਆਂ ਇਹ ਯਕੀਨੀ ਬਣਾਉਣਗੀਆਂ ਕਿ ਪੰਜਾਬ ਦੇ ਨੌਜਵਾਨ ਕੌਮੀ ਪੱਧਰ 'ਤੇ ਸਫਲਤਾ ਪ੍ਰਾਪਤ ਕਰਨ ਲਈ ਚੰਗੀ ਤਰ੍ਹਾਂ ਤਿਆਰ ਹਨ। ਉਨ੍ਹਾਂ ਨੇ ਸੱਤਾ ਵਿੱਚ ਆਉਣ ਵਾਲੀਆਂ ਸਿਆਸੀ ਪਾਰਟੀਆਂ ਦੀ ਹਰ ਪੰਜ ਸਾਲਾਂ ਬਾਅਦ ਸੂਬੇ ਨੂੰ ਲੁੱਟਣ ਲਈ ‘ਉਤਰ ਕਾਟੋ, ਮੈਂ ਚੜ੍ਹਾਂ’ ਦੀ ਰਣਨੀਤੀ ਤਿਆਰ ਕਰਨ ਲਈ ਉਨ੍ਹਾਂ ਦੀ ਆਲੋਚਨਾ ਵੀ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਹੁਣ ਉਨ੍ਹਾਂ ਦੀ ਸਰਕਾਰ ਨੂੰ ਸੇਵਾ ਕਰਨ ਲਈ ਚੁਣਿਆ ਹੈ ਅਤੇ ਉਹ ਜਨਤਕ ਉਮੀਦਾਂ 'ਤੇ ਖਰ੍ਹਾ ਉਤਰਨ ਲਈ ਸਖ਼ਤ ਮਿਹਨਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਰੋਧੀ ਧਿਰ ਦੇ ਨੇਤਾ ਉਨ੍ਹਾਂ ਦੀ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਈਰਖਾ ਕਰਕੇ ਰੋਜ਼ਾਨਾ ਉਨ੍ਹਾਂ ਦੀ ਆਲੋਚਨਾ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ ਕਿ ਹਰੇਕ ਕਰਮਚਾਰੀ ਨੂੰ ਸਨਮਾਨਜਨਕ ਤਨਖ਼ਾਹ ਮਿਲੇ, ਜਿਸ ਨਾਲ ਉਹ ਸਨਮਾਨ ਨਾਲ ਆਪਣਾ ਜੀਵਨ ਬਤੀਤ ਕਰ ਸਕਣ।

ਮੁੱਖ ਮੰਤਰੀ ਨੇ ਦੁੱਖ ਪ੍ਰਗਟਾਇਆ ਕਿ ਪਹਿਲਾਂ ਕੁਝ ਅਧਿਆਪਕਾਂ ਨੇ 6,000 ਰੁਪਏ ਤੋਂ ਵੀ ਘੱਟ ਤਨਖ਼ਾਹ ‘ਤੇ ਨੌਕਰੀ ਕੀਤੀ ਸੀ, ਜੋ ਕਿ ਮਨਰੇਗਾ ਸਕੀਮ ਅਧੀਨ ਦਿੱਤੀ ਜਾਂਦੀ ਰਕਮ ਤੋਂ ਵੀ ਘੱਟ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਰਕਾਰੀ ਕਰਮਚਾਰੀਆਂ ਨੂੰ ਢੁਕਵਾਂ ਮੁਆਵਜ਼ਾ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਜੋ ਉਹ ਆਪਣੇ ਪਰਿਵਾਰਾਂ ਦਾ ਸਹੀ ਢੰਗ ਨਾਲ ਪਾਲਣ-ਪੋਸ਼ਣ ਕਰ ਸਕਣ। ਪਿਛਲੀਆਂ ਸਰਕਾਰਾਂ ਦੇ ਉਲਟ ਜੋ ਅਕਸਰ ਖ਼ਾਲੀ ਖ਼ਜ਼ਾਨੇ ਦੀਆਂ ਸ਼ਿਕਾਇਤਾਂ ਕਰਦੀਆਂ ਸਨ, ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾਈ ਪ੍ਰਸ਼ਾਸਨ ਆਰਥਿਕ ਵਿਕਾਸ ਅਤੇ ਜਨਤਕ ਭਲਾਈ ਨੂੰ ਅੱਗੇ ਵਧਾਉਣ ਲਈ ਜਨਤਕ ਫੰਡਾਂ ਦੀ ਵਰਤੋਂ ਕਰ ਰਿਹਾ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਅਸੀਂ ਜਾਂ ਸਾਡੇ ਕਿਸੇ ਵੀ ਮੰਤਰੀ ਨੇ ਕਦੇ ਇਹ ਦਾਅਵਾ ਨਹੀਂ ਕੀਤਾ ਕਿ ਖਜ਼ਾਨਾ ਖਾਲੀ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਸੂਬੇ ਦੇ ਵਿਕਾਸ ਲਈ ਇੱਕ-ਇੱਕ ਪੈਸਾ ਵਰਤਿਆ ਜਾ ਰਿਹਾ ਹੈ। ਅੰਤ ਵਿੱਚ ਉਨ੍ਹਾਂ ਕਿਹਾ ਕਿ ਸਾਬਕਾ ਵਿੱਤ ਮੰਤਰੀ ਜਿਸ ਤਰ੍ਹਾਂ ਦੀ ਬਿਆਨਬਾਜ਼ੀ ਦੁਹਰਾਉਂਦੇ ਰਹਿੰਦੇ ਸਨ, ਉਸ ਨਾਲ ਸੂਬੇ ਦੇ ਵਿਕਾਸ ਵਿੱਚ ਕਾਫ਼ੀ ਔਕੜਾਂ ਪੇਸ਼ ਆਈਆਂ।

ਪੰਜਾਬ ਸਰਕਾਰ, ਖੇਡਾਂ ਰਾਹੀਂ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਰਾਹਾਂ ਵੱਲ ਲੈ ਕੇ ਜਾਣ ਲਈ ਵਚਨਬੱਧ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 16 ਜੂਨ (    ) ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ, ਖੇਡਾਂ ਨੂੰ ਪ੍ਰਮੋਟ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਅੰਦਰ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਸਫਲ ਯਤਨ ਕੀਤੇ ਗਏ ਹਨ ਅਤੇ ਨੌਜਵਾਨਾਂ ਦਾ ਖੇਡਾਂ ਪ੍ਰਤੀ ਉਤਸ਼ਾਹ ਵਧਿਆ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਿੰਡਾਂ ਵਿੱਚ ਖੇਡ ਮੈਦਾਨ ਉਸਾਰੇ ਜਾ ਰਹੇ ਹਨ ਅਤੇ ਹਰੇਕ ਪਿੰਡ ਵਿੱਚ ਅਤਿ-ਆਧੁਨਿਕ ਸਟੇਡੀਅਮ ਬਣਾਉਣ ਲਈ ਸਰਕਾਰ ਦ੍ਰਿੜ ਸੰਕਲਪ ਹੈ। ਉਨ੍ਹਾਂ ਦੁਹਰਾਇਆ ਕਿ ਇਸ ਪਹਿਲਕਦਮੀ ਦਾ ਉਦੇਸ਼ ਪੰਜਾਬ ਨੂੰ ਦੇਸ਼ ਵਿੱਚ ਮੋਹਰੀ ਸੂਬੇ ਵਜੋਂ ਸਥਾਪਿਤ ਕਰਨਾ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਖੇਡਾਂ ਨੂੰ ਸੁਰਜੀਤ ਕਰਨਾ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਕੇਂਦਰੀ ਥੰਮ੍ਹ ਹੈ। ਇਸ ਦਾ ਉਦੇਸ਼ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਰਾਹਾਂ ਵੱਲ ਲੈ ਜਾਣਾ ਹੈ। ਉਨਾਂ ਕਿਹਾ ਕਿ ਸਰਕਾਰ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ ਖਿਡਾਰੀਆਂ ਨੂੰ ਅਥਲੈਟਿਕ ਵਿੱਚ ਮੱਲਾਂ ਮਾਰਨ ਦੇ ਯੋਗ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ, ਸੂਬੇ ਅਤੇ ਇਸ ਦੇ ਲੋਕਾਂ ਦੇ ਸਰਵਪੱਖੀ ਵਿਕਾਸ ਪ੍ਰਤੀ ਵਚਨਬੱਧ ਹੈ। ਸੂਬੇ ਦੀ ਪੁਰਾਤਨ ਸਾਨ ਨੂੰ ਹਰ ਹਾਲ ਵਿੱਚ ਬਹਾਲ ਕੀਤਾ ਜਾਵੇਗਾ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਾਂ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇਗਾ।

ਪੰਜਾਬ ਪੁਲਿਸ ਵੱਲੋਂ ਭਾਈਚਾਰਕ ਸ਼ਮੂਲੀਅਤ ਰਾਹੀਂ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਸਮਝੌਤਾ ਸਹੀਬੱਧ
ਚੰਡੀਗੜ੍ਹ, 10 ਜੂਨ:

ਨੌਜਵਾਨਾਂ ਦੇ ਸਸ਼ਕਤੀਕਰਨ ਅਤੇ ਲੋਕ ਪੱਖੀ ਪੁਲਿਸਿੰਗ ਦੀ ਦਿਸ਼ਾ ਵੱਲ ਵੱਡਾ ਕਦਮ ਚੁੱਕਦਿਆਂ, ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਅਤੇ ਹਾਰਟੇਕ ਫਾਊਂਡੇਸ਼ਨ ਨੇ ਹੁਨਰ ਵਿਕਾਸ, ਕਾਊਂਸਲਿੰਗ, ਜਾਗਰੂਕਤਾ, ਸਮਰੱਥਾ-ਨਿਰਮਾਣ ਅਤੇ ਭਾਈਚਾਰਕ ਸ਼ਮੂਲੀਅਤ ਸਬੰਧੀ ਪ੍ਰੋਗਰਾਮਾਂ ਰਾਹੀਂ ਸੂਬੇ ਭਰ ਦੇ ਸੰਵਦੇਨਸ਼ੀਲ ਅਤੇ ਭਟਕ ਰਹੇ ਨੌਜਵਾਨਾਂ ਨੂੰ ਸ਼ਾਮਲ ਕਰਨ ਲਈ ਇੱਕ ਸਮਝੌਤਾ ਸਹੀਬੱਧ ਕੀਤਾ ਹੈ।
ਇਸ ਸਮਝੌਤੇ 'ਤੇ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਮਿਊਨਿਟੀ ਅਫੇਅਰਜ਼ ਗੁਰਪ੍ਰੀਤ ਕੌਰ ਦਿਓ ਅਤੇ ਸੀਈਓ ਹਰਟੇਕ ਫਾਊਂਡੇਸ਼ਨ ਹਰਕੀਰਤ ਕੌਰ ਵੱਲੋਂ ਹਸਤਾਖਰ ਕੀਤੇ ਗਏ। ਇਹ ਰਣਨੀਤਕ ਭਾਈਵਾਲੀ ਨੌਜਵਾਨਾਂ ਦੀ ਸ਼ਮੂਲੀਅਤ ਸਬੰਧੀ ਚੱਲ ਰਹੀ ਯੁਵਾ ਸਾਂਝ ਪਹਿਲਕਦਮੀ ਲਈ ਇੱਕ ਸਹਿਯੋਗੀ ਯਤਨ ਵਜੋਂ ਸ਼ੁਰੂ ਕੀਤੀ ਗਈ ਹੈ।
ਸਪੈਸ਼ਲ ਡੀਜੀਪੀ ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਹਾਰਟੇਕ ਫਾਊਂਡੇਸ਼ਨ ਇਸ ਸਹਿਯੋਗ ਰਾਹੀਂ ਪੁਲਿਸ ਅਧਿਕਾਰੀਆਂ ਅਤੇ ਯੁਵਾ ਸਾਂਝ ਕਮੇਟੀਆਂ ਲਈ ਨਿਯਮਤ ਸਿਖਲਾਈ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਚਲਾ ਕੇ ਪ੍ਰੋਗਰਾਮ ਦੇ ਲਾਗੂਕਰਨ ਦੀ ਪ੍ਰਕਿਰਿਆ ਨੂੰ ਮਿਆਰੀ ਬਣਾਉਣ ਲਈ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਦਾ ਸਮਰਥਨ ਕਰੇਗੀ। ਉਨ੍ਹਾਂ ਕਿਹਾ ਕਿ ਇਹ ਕਦਮ ਢਾਂਚਾਗਤ ਅਤੇ ਪ੍ਰਭਾਵਸ਼ਾਲੀ ਪਹੁੰਚ ਨੂੰ ਯਕੀਨੀ ਬਣਾਉਂਦੇ ਹੋਏ ਸੂਬੇ ਭਰ ਵਿੱਚ ਪਹਿਲਕਦਮੀ ਦੀ ਪ੍ਰਭਾਵਸ਼ਾਲੀ ਅਤੇ ਸਮਾਨ ਸ਼ੁਰੂਆਤ ਲਈ ਵਿਆਪਕ ਰੋਡਮੈਪ ਵਜੋਂ ਕੰਮ ਕਰਨਗੇ।
ਸਪੈਸ਼ਲ ਡੀਜੀਪੀ ਨੇ ਕਿਹਾ,  "ਯੁਵਾ ਸਾਂਝ ਪਹਿਲਕਦਮੀ ਦਾ ਉਦੇਸ਼ ਪੁਲਿਸ ਅਤੇ ਨੌਜਵਾਨਾਂ ਖਾਸ ਕਰਕੇ ਉਨ੍ਹਾਂ ਲੋਕਾਂ ਲਈ ਜੋ ਖੁਦ ਨੂੰ ਅਲੱਗ ਜਾਂ ਕਮਜ਼ੋਰ ਮਹਿਸੂਸ ਕਰਦੇ ਹਨ, ਦਰਮਿਆਨ ਵਿਸ਼ਵਾਸ ਪੈਦਾ ਕਰਨਾ ਹੈ। ਇਸ ਮੰਚ ਰਾਹੀਂ, ਅਸੀਂ ਭਾਈਚਾਰਕ ਸ਼ਮੂਲੀਅਤ ਅਤੇ ਯੁਵਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਕਰਦੇ ਹਾਂ।" ਉਨ੍ਹਾਂ ਕਿਹਾ ਕਿ ਇਸ ਭਾਈਵਾਲੀ ਦਾ ਉਦੇਸ਼ ਸਮਾਵੇਸ਼ੀ, ਸੁਰੱਖਿਅਤ ਅਤੇ ਸ਼ਮੂਲੀਅਤ ਵਾਲੇ ਭਾਈਚਾਰਕ ਸਥਾਨ ਸਿਰਜ ਕੇ ਪੁਲਿਸ ਅਤੇ ਨੌਜਵਾਨਾਂ ਦਰਮਿਆਨ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਸੰਗਠਨਾਂ ਦਾ ਉਦੇਸ਼ ਪਛੜੇ ਅਤੇ ਜੋਖਮ ਵਾਲੇ ਵਾਲੇ ਭਾਈਚਾਰਿਆਂ ਤੱਕ ਪਹੁੰਚ ਬਣਾ ਕੇ ਲੀਡਰਸ਼ਿਪ, ਨਾਗਰਿਕ ਜ਼ਿੰਮੇਵਾਰੀ ਅਤੇ ਜੀਵਨ ਲਈ ਲੋੜੀਂਦੇ ਹੁਨਰਾਂ ਨੂੰ ਉਤਸ਼ਾਹਿਤ ਕਰਨਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਪਹਿਲਕਦਮੀ ਨੂੰ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਦੀ ਅਗਵਾਈ ਹੇਠ ਸਥਾਨਕ ਸਾਂਝ ਕੇਂਦਰਾਂ ਰਾਹੀਂ ਪਹਿਲੇ ਪੜਾਅ ਅਧੀਨ ਸੂਬੇ ਭਰ ਦੇ ਚੁਣੇ ਹੋਏ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤਹਿਤ ਹੁਨਰ ਵਿਕਾਸ ਅਤੇ ਰੁਜ਼ਗਾਰ ਪਹਿਲਕਦਮੀਆਂ ਰਾਹੀਂ ਸੰਵਦੇਨਸ਼ੀਲ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਅਤੇ ਉਨ੍ਹਾਂ ਦੇ ਭਾਈਚਾਰਿਆਂ ਵਿੱਚ ਸਕਾਰਾਤਮਕ ਪ੍ਰਭਾਵ ਪਾਉਣ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ।
ਹਾਰਟੇਕ ਫਾਊਂਡੇਸ਼ਨ ਦੀ ਸੀਈਓ ਹਰਕੀਰਤ ਕੌਰ ਨੇ ਕਿਹਾ, "ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਨਾਲ ਸਹਿਯੋਗ ਕਰਨਾ ਸਾਡੇ ਲਈ ਮਾਣ ਵਾਲੀ ਗੱਲ ਹੈ। ਯੁਵਾ ਸਾਂਝ ਪਹਿਲਕਦਮੀ ਸਾਡੇ ਨੌਜਵਾਨਾਂ ਦੀ ਸਮਰੱਥਾ ਨੂੰ ਨਿਖਾਰ ਕੇ ਅਤੇ ਉਨ੍ਹਾਂ ਨੂੰ ਸਕਾਰਾਤਮਕ ਤਬਦੀਲੀ ਲਿਆਉਣ ਲਈ ਸਸ਼ਕਤ ਬਣਾ ਕੇ ਲਚਕੀਲੇ ਭਾਈਚਾਰਿਆਂ ਦੇ ਨਿਰਮਾਣ ਪ੍ਰਤੀ ਸਾਡੀ ਵਚਨਬੱਧਤਾ ਨਾਲ ਮੇਲ ਖਾਂਦੀ ਹੈ।"

ਨੰਗਲ ਰੋਜ਼ਗਾਰ ਮੇਲੇ ਵਿੱਚ 516 ਉਮੀਦਵਾਰਾਂ ਨੂੰ ਮਿਲੀ ਨੌਕਰੀ: ਹਰਜੋਤ ਬੈਂਸ
ਚੰਡੀਗੜ੍ਹ, 21 ਮਈ:

ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਅੱਜ ਆਈ.ਟੀ.ਆਈ. ਨੰਗਲ ਵਿਖੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ ਲਗਾਏ ਗਏ ਰੋਜ਼ਗਾਰ ਮੇਲੇ ਦੌਰਾਨ 516 ਉਮੀਦਵਾਰਾਂ ਨੂੰ ਵੱਖ ਵੱਖ ਕੰਪਨੀਆਂ ਵਲੋਂ ਆਫ਼ਰ ਲੈਟਰ ਦਿੱਤੇ ਗਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਰੁਜ਼ਗਾਰ ਮੇਲੇ ਲਈ ਕੁੱਲ 1013 ਉਮੀਦਵਾਰਾਂ ਨੇ ਨਾਮ ਦਰਜ ਕਰਵਾਇਆ ਸੀ। ਇਸ ਰੋਜ਼ਗਾਰ ਮੇਲੇ ਵਿੱਚ 26 ਪਬਲਿਕ ਅਤੇ ਪ੍ਰਾਈਵੇਟ ਖੇਤਰ ਦੀਆਂ ਕੰਪਨੀਆਂ ਨੇ ਭਾਗ ਲਿਆ ਅਤੇ ਇਸ ਦੌਰਾਨ 516 ਉਮੀਦਵਾਰਾਂ ਨੂੰ ਆਫ਼ਰ ਲੈਟਰ ਪ੍ਰਾਪਤ ਹੋਏ। ਉਨ੍ਹਾਂ ਦੱਸਿਆ ਕਿ ਸਵਰਾਜ ਡਿਵੀਜ਼ਨ ਐਮ ਐਂਡ ਐਨ, ਆਰ.ਐਸ. ਮੈਨਪਾਵਰ, ਬੀ.ਐਸ.ਐਨ.ਐਲ., ਐਸ.ਐਮ.ਐਲ. ਇਸੂਜ਼ੂ ਅਤੇ ਆਈ.ਟੀ.ਐਲ. ਸੋਨਾਲੀਕਾ ਵਰਗੀਆਂ ਪ੍ਰਮੁੱਖ ਕੰਪਨੀਆਂ ਵੱਲੋਂ 224 ਉਮੀਦਵਾਰਾਂ ਦੀ ਚੋਣ ਕੀਤੀ ਗਈ, ਜੋ ਕਿ ਕੁੱਲ ਪਲੇਸਮੈਂਟ ਦਾ ਲਗਭਗ 43.4 ਫ਼ੀਸਦ ਹੈ।

ਕੈਬਨਿਟ ਮੰਤਰੀ ਨੇ ਆਈ.ਟੀ.ਆਈ. ਨੰਗਲ ਵਿਖੇ ਰੁਜ਼ਗਾਰ ਮੇਲੇ ਦਾ ਦੌਰਾ ਕੀਤਾ, ਨੌਜਵਾਨਾਂ ਨੂੰ ਆਪਣੇ ਹੁਨਰ ਨੂੰ ਹੋਰ ਨਿਖਾਰਨ ਲਈ ਉਤਸ਼ਾਹਿਤ ਕੀਤਾ ਕਿਉਂਕਿ ਪੰਜਾਬ ਸਰਕਾਰ ਸਰਕਾਰੀ ਅਤੇ ਨਿੱਜੀ ਖੇਤਰਾਂ ਵਿੱਚ ਹਜ਼ਾਰਾਂ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰ ਰਹੀ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਉਦਯੋਗ ਜਗਤ ਦੀਆਂ ਜ਼ਰੂਰਤਾਂ ਅਤੇ ਹੁਨਰਮੰਦ ਕਾਰਜਬਲ ਵਿਚਲੇ ਪਾੜੇ ਨੂੰ ਪੂਰ ਕੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰੁਜ਼ਗਾਰ ਮੇਲੇ ਦੀ ਸਫਲਤਾ ਸੂਬੇ ਦੇ ਮਜ਼ਬੂਤ ਉਦਯੋਗ-ਅਕਾਦਮਿਕ ਮੰਚ ਅਤੇ  ਵਿਦਿਆਰਥੀਆਂ ਦੀ ਯੋਗਤਾ ਦਾ ਪ੍ਰਮਾਣ ਹੈ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਉਮੀਦਵਾਰਾਂ ਨੂੰ ਨੌਕਰੀ ਦੀ ਪੇਸ਼ਕਸ਼ ਨਹੀਂ ਹੋਈ, ਉਨ੍ਹਾਂ ਨਾਲ ਤਕਨੀਕੀ ਸਿੱਖਿਆ ਵਿਭਾਗ ਸੰਪਰਕ ਕਰੇਗਾ ਅਤੇ ਉਨ੍ਹਾਂ ਦੀ ਯੋਗਤਾ ਦੇ ਅਨੁਸਾਰ ਢੁਕਵੇਂ ਰੁਜ਼ਗਾਰ  ਦੇ ਮੌਕੇ ਪ੍ਰਦਾਨ ਕਰੇਗਾ ਤਾਂ ਜੋ ਉਨ੍ਹਾਂ ਨੂੰ ਸਵੈ-ਨਿਰਭਰ ਬਣਾਇਆ ਜਾ ਸਕੇ।

ਪਿਛਲੇ ਤਿੰਨ ਸਾਲਾਂ ਵਿੱਚ ਤਿੰਨ ਤੋਂ ਛੇ ਨੌਕਰੀਆਂ ਲੈਣ ਵਾਲੇ ਨੌਜਵਾਨਾਂ ਵੱਲੋਂ ਕਿਸਮਤ ਬਦਲਣ ਲਈ ਮੁੱਖ ਮੰਤਰੀ ਦੀ ਸ਼ਲਾਘਾ
ਚੰਡੀਗੜ੍ਹ, 20 ਮਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਪਿਛਲੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਤਿੰਨ ਤੋਂ ਲੈ ਕੇ ਛੇ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਅਤੇ ਹੋਰ ਕਈ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ ਨੌਜਵਾਨਾਂ ਨੇ ਅੱਜ ਮੁੱਖ ਮੰਤਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੌਕਰੀਆਂ ਮੁਹੱਈਆ ਹੋਣ ਨਾਲ ਉਨ੍ਹਾਂ ਦੀ ਕਿਸਮਤ ਬਦਲੀ ਹੈ।

ਪਟਿਆਲਾ ਦੀ ਸੰਦੀਪ ਕੌਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਸ਼ਾਸਨਕਾਲ ਦੌਰਾਨ ਇਹ ਉਸ ਦੀ ਛੇਵੀਂ ਸਰਕਾਰੀ ਨੌਕਰੀ ਹੈ। ਉਸ ਨੇ ਕਿਹਾ ਕਿ ਸੂਬਾ ਸਰਕਾਰ ਦੀ ਮਜ਼ਬੂਤ ਖੇਡ ਨੀਤੀ ਨੇ ਉਸ ਵਰਗੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਰਵਾਜ਼ੇ ਖੋਲ੍ਹੇ ਹਨ, ਜੋ ਸੱਚਮੁੱਚ ਸ਼ਲਾਘਾਯੋਗ ਹੈ। ਉਸ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਨਿਭਾਉਣਗੇ।

ਇਸ ਦੌਰਾਨ ਮੋਗਾ ਤੋਂ ਨਵ ਨਿਯੁਕਤ ਖੇਤੀਬਾੜੀ ਵਿਕਾਸ ਅਧਿਕਾਰੀ (ਏ.ਡੀ.ਓ.) ਗੁਰਜੀਤ ਸਿੰਘ ਨੇ ਆਪਣੇ ਸੰਘਰਸ਼ੀ ਜੀਵਨ ਦੀ ਗਾਥਾ ਸਾਂਝੀ ਕੀਤੀ। ਕਈ ਪ੍ਰੀਖਿਆਵਾਂ ਵਿੱਚ ਬੈਠਣ ਦੇ ਬਾਵਜੂਦ ਉਸ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਪਰ ਉਸ ਦੀ ਮਾਂ ਨੇ ਉਸ ਨੂੰ ਸਖ਼ਤ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਉਸ ਨੇ ਆਪਣੀ ਸਫ਼ਲਤਾ ਦਾ ਸਿਹਰਾ ਆਪਣੀ ਮਾਂ ਦੇ ਅਟੁੱਟ ਵਿਸ਼ਵਾਸ ਅਤੇ ਸੂਬਾ ਸਰਕਾਰ ਵੱਲੋਂ ਨੌਕਰੀਆਂ ਦੇਣ ਲਈ ਬਣਾਈ ਪਾਰਦਰਸ਼ੀ ਵਿਧੀ ਸਿਰ ਬੰਨ੍ਹਿਆ।

ਇਸ ਤਰ੍ਹਾਂ ਪੈਰਾ-ਉਲੰਪੀਅਨ ਮੁਹੰਮਦ ਯਾਸਰ ਨੇ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਦੀ ਤਿਆਰੀ ਲਈ 13 ਲੱਖ ਪ੍ਰਦਾਨ ਕਰਨ ਦੇ ਸੂਬਾ ਸਰਕਾਰ ਦੇ ਫੈਸਲੇ ਨੂੰ ਜ਼ਿੰਦਗੀ ਬਦਲਣ ਵਾਲਾ ਦੱਸਿਆ। ਇਸ ਤੋਂ ਇਲਾਵਾ ਉਸ ਨੇ ਪੈਰਾ ਖਿਡਾਰੀਆਂ ਨੂੰ ਦੂਜੇ ਅਥਲੀਟਾਂ ਦੇ ਬਰਾਬਰ ਇਨਾਮੀ ਰਾਸ਼ੀ ਯਕੀਨੀ ਬਣਾਉਣ ਦੇ ਫੈਸਲੇ ਨੂੰ ਸਲਾਹਿਆ। ਉਸ ਨੇ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਇਹ ਉਸ ਵਰਗੇ ਅਥਲੀਟਾਂ ਲਈ ਵਧੀਆ ਮੌਕਾ ਹੈ।

ਸੰਗਰੂਰ ਦੀ ਗੀਤਿਕਾ ਨੇ ਨੌਜਵਾਨਾਂ ਖ਼ਾਸ ਕਰ ਕੇ ਕੁੜੀਆਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਸ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਗਈਆਂ ਨੌਕਰੀਆਂ ਔਰਤਾਂ ਦੇ ਸਸ਼ਕਤੀਕਰਨ ਵਿੱਚ ਬਹੁਤ ਮਦਦ ਕਰਨਗੀਆਂ।

ਇਨ੍ਹਾਂ ਤੋਂ ਇਲਾਵਾ ਜਲਾਲਾਬਾਦ ਤੋਂ ਏ.ਡੀ.ਓ. ਵਿਪਨਜੋਤ ਅਰੋੜਾ ਨੇ ਆਪਣੇ ਸਫ਼ਰ `ਤੇ ਚਾਨਣਾ ਪਾਉਂਦਿਆਂ ਕਿਹਾ ਕਿ ਇਹ ਉਸ ਦੀ ਤੀਜੀ ਨੌਕਰੀ ਹੈ। ਇਸ ਤੋਂ ਪਹਿਲਾਂ ਉਹ ਪਟਵਾਰੀ ਦੀ ਨੌਕਰੀ ਦੀ ਸਿਖਲਾਈ ਪੂਰੀ ਕਰ ਚੁੱਕਿਆ ਹੈ ਅਤੇ ਉਸ ਨੂੰ ਸਬ ਇੰਸਪੈਕਟਰ ਵਜੋਂ ਵੀ ਨੌਕਰੀ ਮਿਲ ਚੁੱਕੀ ਹੈ। ਉਸ ਨੇ ਕਿਹਾ ਕਿ ਸੂਬਾ ਸਰਕਾਰ ਨੇ ਨੌਜਵਾਨਾਂ ਨੂੰ ਸਫ਼ਲਤਾ ਪ੍ਰਾਪਤ ਕਰਨ ਲਈ ਬਹੁਤ ਸਾਰੇ ਮੌਕੇ ਪ੍ਰਦਾਨ ਕੀਤੇ ਹਨ। ਉਸ ਨੇ ਕਿਹਾ ਕਿ ਸਾਰੀਆਂ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ `ਤੇ ਮੁਫ਼ਤ ਅਤੇ ਨਿਰਪੱਖ ਢੰਗ ਨਾਲ ਦਿੱਤੀਆਂ ਗਈਆਂ ਹਨ।

ਮੁੱਖ ਮੰਤਰੀ ਵੱਲੋਂ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਿਰੁੱਧ ਜੰਗ ਦੇ ਸਿਪਾਹੀ ਬਣਨ ਦਾ ਸੱਦਾ
ਚੰਡੀਗੜ੍ਹ, 20 ਮਈ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਦੋਹਰੇ ਖ਼ਤਰੇ ਵਿਰੁੱਧ ਸੂਬਾ ਸਰਕਾਰ ਦੇ ਯੁੱਧ ਵਿੱਚ ਮੂਹਰਲੀ ਕਤਾਰ ਦੇ ਸਿਪਾਹੀ ਬਣਨ ਦੀ ਅਪੀਲ ਕੀਤੀ।
ਇੱਥੇ 450 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਨਵੇਂ ਭਰਤੀ ਹੋਏ ਨੌਜਵਾਨ ਹੁਣ ਸੂਬਾ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਵਿੱਚ ਦਿਲੋਂ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਸੂਬੇ ਵਿੱਚੋਂ ਇਨ੍ਹਾਂ ਬੁਰਾਈਆਂ ਨੂੰ ਖ਼ਤਮ ਕਰਨਾ ਸਮੇਂ ਦੀ ਲੋੜ ਹੈ, ਜਿਸ ਲਈ ਨੌਜਵਾਨਾਂ ਦਾ ਸਮਰਥਨ ਬਹੁਤ ਜ਼ਰੂਰੀ ਹੈ। ਭਗਵੰਤ ਸਿੰਘ ਮਾਨ ਨੇ ਇਸ ਗੱਲ `ਤੇ ਜ਼ੋਰ ਦਿੱਤਾ ਕਿ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਯੁੱਧ ਨਸ਼ਿਆਂ ਵਿਰੁੱਧ ਵਰਗੀਆਂ ਮੁਹਿੰਮਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਸੂਬੇ ਦੇ ਹਰ ਨਾਗਰਿਕ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਨ੍ਹਾਂ ਮੁਹਿੰਮਾਂ ਦੀ ਸਫ਼ਲਤਾ ਵਿੱਚ ਸਰਕਾਰ ਦਾ ਸਾਥ ਦੇਣ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਤਿੰਨ ਸਾਲਾਂ `ਚ ਨੌਜਵਾਨਾਂ ਨੂੰ 54,142 ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨਾਂ ਲਈ ਅੱਜ ਦਾ ਦਿਨ ਬਹੁਤ ਹੀ ਮਹੱਤਵਪੂਰਨ ਹੈ, ਜਿਨ੍ਹਾਂ ਨੇ ਮਕਾਨ ਉਸਾਰੀ, ਖੇਤੀਬਾੜੀ, ਜਲ ਸਰੋਤ, ਖੇਡਾਂ ਅਤੇ ਯੁਵਕ ਸੇਵਾਵਾਂ, ਸਥਾਨਕ ਸਰਕਾਰਾਂ, ਸਿਹਤ ਅਤੇ ਪਰਿਵਾਰ ਭਲਾਈ, ਸਕੂਲ ਸਿੱਖਿਆ, ਜਲ ਸਪਲਾਈ ਅਤੇ ਸੈਨੀਟੇਸ਼ਨ, ਆਬਕਾਰੀ ਤੇ ਕਰ, ਵਿੱਤ ਅਤੇ ਸੈਰ-ਸਪਾਟਾ ਵਿਭਾਗਾਂ ਵਿੱਚ ਨੌਕਰੀ ਹਾਸਲ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਨੇ ਇਕ ਪਾਰਦਰਸ਼ੀ ਅਤੇ ਯੋਗਤਾ-ਆਧਾਰਤ ਪ੍ਰਕਿਰਿਆ ਰਾਹੀਂ 54,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਮੀਲ ਪੱਥਰ ਸਥਾਪਤ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਦੇ ਹੱਥ ਖ਼ੂਨ ਨਾਲ ਰੰਗੇ ਹੋਏ ਹਨ, ਜਿਨ੍ਹਾਂ ਨੇ ਆਪਣੇ ਸ਼ਾਸਨਕਾਲ ਦੌਰਾਨ ਸੂਬੇ ਦੇ ਖ਼ਜ਼ਾਨੇ ਨੂੰ ਲੁੱਟਣ ਅਤੇ ਇਸ ਦੀ ਬਰਬਾਦੀ ਦੇ ਸਿਵਾਏ ਹੋਰ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਡੋਨੇਸ਼ਨ, ਪ੍ਰੀਮੀਅਮ ਅਤੇ ਹੋਰ ਕਈ ਢੰਗ-ਤਰੀਕਿਆਂ ਦੇ ਰੂਪ ਵਿੱਚ ਭ੍ਰਿਸ਼ਟਾਚਾਰ ਨੂੰ ਪ੍ਰਫੁੱਲਿਤ ਕੀਤਾ ਗਿਆ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਸ ਦੇ ਉਲਟ ਉਨ੍ਹਾਂ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਹਰ ਢੰਗ-ਤਰੀਕੇ ਨੂੰ ਖ਼ਤਮ ਕਰਨ ਅਤੇ ਲੋਕਾਂ ਨੂੰ ਨਾਗਰਿਕ-ਕੇਂਦਰਿਤ ਸੇਵਾਵਾਂ ਦੇਣਾ ਯਕੀਨੀ ਬਣਾਉਣ ਲਈ ਫੈਸਲਾਕੁਨ ਕਦਮ ਚੁੱਕੇ ਹਨ।
ਮੁੱਖ ਮੰਤਰੀ ਨੇ ਵਿਅੰਗ ਕੱਸਦਿਆਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਸੱਤਾ ਸੰਭਾਲਣ ਵਾਲਿਆਂ ਨੇ ਬਸਤੀਵਾਦੀ ਸ਼ਾਸਕਾਂ ਤੋਂ ਵੀ ਵੱਧ ਬੇਰਹਿਮੀ ਨਾਲ ਦੇਸ਼ ਨੂੰ ਲੁੱਟਿਆ। ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦਾਂ ਦਾ ਇਹ ਦੇਖ ਕੇ ਦਿਲ ਦੁਖਦਾ ਹੋਵੇਗਾ ਕਿ ਜਿਨ੍ਹਾਂ ਤਾਕਤਾਂ ਨੂੰ ਉਨ੍ਹਾਂ ਨੇ ਆਜ਼ਾਦੀ ਸੰਘਰਸ਼ ਦੌਰਾਨ ਦੇਸ਼ ਤੋਂ ਬਾਹਰ ਕੱਢਿਆ, ਹੁਣ ਪੰਜਾਬ ਦੇ ਨੌਜਵਾਨ ਉਨ੍ਹਾਂ ਦੇ ਦੇਸ਼ਾਂ ਵਿੱਚ ਜਾ ਕੇ ਵਸਣ ਲਈ ਕਤਾਰਾਂ ਬੰਨ੍ਹੀ ਖੜ੍ਹੇ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਜਿਨ੍ਹਾਂ ਪੰਜਾਬੀਆਂ ਨੇ ਕਦੇ ਬਸਤੀਵਾਦ ਵਿਰੁੱਧ ਲੜਾਈ ਦੀ ਅਗਵਾਈ ਕੀਤੀ ਸੀ, ਅੱਜ ਉਹ ਵਿਦੇਸ਼ਾਂ ਵਿੱਚ ਪਰਵਾਸ ਲਈ ਸਭ ਤੋਂ ਅੱਗੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਆਪ ਦੀ ਸਰਕਾਰ ਵੱਲੋਂ 55,000 ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਯੋਗਤਾ ਦੇ ਆਧਾਰ `ਤੇ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਨੌਜਵਾਨਾਂ ਨੂੰ ਸੂਬੇ ਵਿੱਚ ਹੀ ਰੋਜ਼ਗਾਰ ਦੇ ਕੇ ਉਨ੍ਹਾਂ ਦੇ ਪਰਵਾਸ ਦੇ ਰੁਝਾਨ ਨੂੰ ਪੁੱਠਾ ਗੇੜਾ ਦੇਣਾ ਹੈ। ਭਗਵੰਤ ਸਿੰਘ ਮਾਨ ਨੇ ਖੁਸ਼ੀ ਨਾਲ ਕਿਹਾ ਕਿ ਅੱਜ ਬਹੁਤ ਸਾਰੇ ਨੌਜਵਾਨ ਜੋ ਕਦੇ ਵਿਦੇਸ਼ ਜਾਣ ਦੀ ਸੋਚ ਰਹੇ ਸਨ, ਹੁਣ ਸਰਕਾਰੀ ਨੌਕਰੀਆਂ ਲੈਣ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਹਨ।
ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸਾਰੀਆਂ ਨਿਯੁਕਤੀਆਂ ਸਿਰਫ਼ ਯੋਗਤਾ ਦੇ ਆਧਾਰ `ਤੇ ਕੀਤੀਆਂ ਗਈਆਂ ਹਨ, ਜਿਸ ਵਿੱਚ ਉਮੀਦਵਾਰ ਮੁਕਾਬਲੇ ਦੀਆਂ ਸਖ਼ਤ ਪ੍ਰੀਖਿਆਵਾਂ ਪਾਸ ਕਰਨ ਮਗਰੋਂ ਨੌਕਰੀ ਹਾਸਲ ਕਰਨ ਵਿੱਚ ਸਫ਼ਲ ਹੋਏ ਹਨ। ਉਨ੍ਹਾਂ ਕਿਹਾ ਕਿ ਸੱਤਾ ਸੰਭਾਲਣ ਤੋਂ ਹੀ ਸਰਕਾਰ ਦਾ ਏਜੰਡਾ ਨੌਜਵਾਨਾਂ ਨੂੰ ਸੁਰੱਖਿਅਤ ਨੌਕਰੀਆਂ ਪ੍ਰਦਾਨ ਕਰਕੇ ਉਨ੍ਹਾਂ ਨੂੰ ਸਸ਼ਕਤ ਬਣਾਉਣਾ ਰਿਹਾ ਹੈ ਤਾਂ ਜੋ ਉਹ ਸੂਬੇ ਅਤੇ ਦੇਸ਼ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਬਰਾਬਰ ਦੇ ਭਾਈਵਾਲ ਬਣ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਰੋਜ਼ਗਾਰ ਮੁਹਿੰਮ ਨੇ ਨੌਜਵਾਨਾਂ ਵਿੱਚ ਨਕਾਰਾਤਮਕਤਾ ਨੂੰ ਦੂਰ ਕਰਨ ਵਿੱਚ ਮਦਦ ਕੀਤੀ ਹੈ, ਜਿਸ ਸਦਕਾ ਬਹੁਤ ਸਾਰੇ ਲੋਕ ਵਿਦੇਸ਼ ਜਾਣ ਦੀਆਂ ਆਪਣੀਆਂ ਯੋਜਨਾਵਾਂ ਨੂੰ ਬਦਲ ਕੇ ਦੇਸ਼ ਵਿੱਚ ਹੀ ਰਹਿ ਕੇ ਨੌਕਰੀ ਕਰਨ ਦਾ ਮਨ ਬਣਾ ਰਹੇ ਹਨ।
ਮੁੱਖ ਮੰਤਰੀ ਨੇ ਸਵਾਲ ਕੀਤਾ ਕਿ ਪਿਛਲੇ 75 ਸਾਲਾਂ ਦੌਰਾਨ ਅਜਿਹੇ ਕਦਮ ਕਿਉਂ ਨਹੀਂ ਚੁੱਕੇ ਗਏ। ਉਨ੍ਹਾਂ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਅਜਿਹੀਆਂ ਪਹਿਲਕਮਦੀਆਂ ਵਿੱਚ ਅਸਫ਼ਲ ਰਹੀਆਂ ਅਤੇ ਉਨ੍ਹਾਂ ਨੇ ਸਿਸਟਮ ਨੂੰ ਵਿਗੜਨ ਦਿੱਤਾ, ਜਿਸ ਕਾਰਨ ਨੌਜਵਾਨਾਂ ਨੂੰ ਮੌਕਿਆਂ ਦੀ ਭਾਲ ਵਿੱਚ ਮਜਬੂਰਨ ਦੇਸ਼ ਤੋਂ ਬਾਹਰ ਜਾਣ ਦਾ ਰਾਹ ਚੁਣਨਾ ਪਿਆ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨਦਾਤਾ ਹੋਣ ਦੇ ਨਾਲ-ਨਾਲ ਭਾਰਤ ਦੀ ਖੜਗ ਭੁਜਾ ਵੀ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਵਾਸੀ ਆਲਮੀ ਪੱਧਰ `ਤੇ ਆਪਣੀ ਹਿੰਮਤ, ਲਚਕੀਲੇਪਣ ਅਤੇ ਉੱਦਮੀ ਭਾਵਨਾ ਲਈ ਜਾਣੇ ਜਾਂਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ, ਫ਼ਕੀਰਾਂ ਅਤੇ ਸ਼ਹੀਦਾਂ ਦੀ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਬੇਇਨਸਾਫ਼ੀ ਅਤੇ ਜ਼ੁਲਮ ਵਿਰੁੱਧ ਖੜ੍ਹੇ ਹੋਣਾ ਸਿਖਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਭਿਆਚਾਰਕ ਅਮੀਰੀ ਅਤੇ ਮਹਿਮਾਨ ਨਿਵਾਜ਼ੀ ਬੇਮਿਸਾਲ ਹੈ ਅਤੇ ਇਥੋਂ ਦੇ ਲੋਕਾਂ ਵਿੱਚ ਲੀਡਰਸ਼ਿਪ ਦੇ ਬੇਮਿਸਾਲ ਗੁਣ ਹਨ। ਹੁਣ ਜਦੋਂ ਇਹ ਨੌਜਵਾਨ ਸਰਕਾਰ ਦਾ ਹਿੱਸਾ ਬਣ ਗਏ ਹਨ ਤਾਂ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਮਿਸ਼ਨਰੀ ਜੋਸ਼ ਨਾਲ ਜਨਤਾ ਦੀ ਸੇਵਾ ਕਰਨ ਦੀ ਅਪੀਲ ਕੀਤੀ।
ਮੁੱਖ ਮੰਤਰੀ ਨੇ ਉਮੀਦ ਪ੍ਰਗਟ ਕੀਤੀ ਕਿ ਉਹ ਆਪਣੇ ਅਹੁਦਿਆਂ ਦੀ ਵਰਤੋਂ ਗਰੀਬਾਂ ਦੀ ਸਹਾਇਤਾ ਲਈ ਕਰਨਗੇ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਯਕੀਨੀ ਬਣਾਉਣਗੇ। ਭਗਵੰਤ ਸਿੰਘ ਮਾਨ ਨੇ ਸੂਬਾ ਸਰਕਾਰ ਦੇ ਸਮਰਥਨ ਦੀ ਤੁਲਨਾ ਹਵਾਈ ਅੱਡੇ ਦੇ ਰਨਵੇਅ ਨਾਲ ਕਰਦਿਆਂ ਕਿਹਾ ਕਿ ਜਿਵੇਂ ਰਨਵੇਅ ਜਹਾਜ਼ ਦੀ ਸੁਚਾਰੂ ਢੰਗ ਨਾਲ ਉਡਾਣ ਭਰਨ ਵਿੱਚ ਮਦਦ ਕਰਦੇ ਹਨ, ਇਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਅਤੇ ਇੱਛਾਵਾਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ ਅਤੇ ਇਸ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਲਈ ਪ੍ਰੇਰਿਆ। ਅੰਤ ਵਿੱਚ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸਫ਼ਲਤਾ ਪ੍ਰਾਪਤ ਕਰਨ ਤੋਂ ਬਾਅਦ ਵੀ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਲਈ ਕਿਹਾ, ਜੋ ਸਫਲਤਾ ਦੀ ਇੱਕੋ ਇੱਕ ਕੁੰਜੀ ਹੈ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਪੰਜਾਬ ਵਿੱਚ ਰਹਿਣ ਲਈ ਉਤਸ਼ਾਹਿਤ ਕੀਤਾ, ਜਿੱਥੇ ਵਿਕਾਸ ਅਤੇ ਖੁਸ਼ਹਾਲੀ ਦੇ ਅਥਾਹ ਮੌਕੇ ਨੌਜਵਾਨਾਂ ਦੀ ਉਡੀਕ ਕਰ ਰਹੇ ਹਨ।
ਮੁੱਖ ਮੰਤਰੀ ਨੇ ਸੂਬੇ ਦੇ ਵਿਕਾਸ ਨੂੰ ਨਵੀਆਂ ਬੁਲੰਦੀਆਂ ਉੱਤੇ ਲੈ ਜਾਣ ਅਤੇ ਲੋਕਾਂ ਦੀ ਖੁਸ਼ਹਾਲੀ ਯਕੀਨੀ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਵਧਾਈ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਉਹ ਆਪਣੀ ਡਿਊਟੀ ਵਚਨਬੱਧਤਾ ਅਤੇ ਮਿਸ਼ਨਰੀ ਜੋਸ਼ ਨਾਲ ਨਿਭਾਉਣਗੇ।
ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਬਰਿੰਦਰ ਗੋਇਲ, ਡਾ. ਰਵਜੋਤ ਸਿੰਘ ਅਤੇ ਹੋਰ ਵੀ ਮੌਜੂਦ ਸਨ।

ਸੂਬੇ ਦੇ ਨੌਜਵਾਨ ਕਰ ਲੈਣ ਤਿਆਰੀ, ਜਲਦ ਹੋਣ ਜਾ ਰਿਹਾ ਵੱਡਾ ਐਲਾਨ
big announcement coming soon
ਮਿਸ਼ਨ ਰੁਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਭਾਵੇਂ ਹੁਣ ਤੱਕ ਸੂਬੇ ਦੇ ਕਰੀਬ 50,000 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਪਰ ਨੌਜਵਾਨਾਂ ਨੂੰ ਹੋਰ ਸਰਕਾਰੀ ਨੌਕਰੀਆਂ ਦੇਣ ਲਈ ਜਲਦੀ ਸਿਹਤ, ਸਿੱਖਿਆ ਅਤੇ ਹੋਰ ਪ੍ਰਮੁੱਖ ਵਿਭਾਗਾਂ ਵਿਚ ਭਰਤੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇੱਥੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਜੀਵਨ ਵਿਚ ਸਫ਼ਲ ਹੋਣ ਦੇ ਭਰਪੂਰ ਮੌਕੇ ਮੁਹੱਈਆ ਕਰਨ ਲਈ ਵਚਨਬੱਧ ਹੈ ਅਤੇ ਹੁਣ ਤੱਕ 50,000 ਦੇ ਕਰੀਬ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਹੋਰ ਨਵੇਂ ਰਾਹ ਖੋਲ੍ਹੇ ਜਾਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿਚ ਸਰਗਰਮ ਭਾਈਵਾਲ ਬਣ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਨਵੀਆਂ ਨੌਕਰੀਆਂ ਪ੍ਰਦਾਨ ਕਰਨ ਦੇ ਨਾਲ-ਨਾਲ ਨੌਕਰੀਆਂ ਪ੍ਰਾਪਤ ਕਰਨ ਲਈ ਸੰਘਰਸ਼ ਕਰਦੇ ਹੋਏ ਓਵਰਏਜ ਹੋ ਚੁੱਕੇ ਨੌਜਵਾਨਾਂ ਨੂੰ ਅਡਜਸਟ ਕਰਨ ਦੀ ਸੰਭਾਵਨਾ ਵੀ ਤਲਾਸ਼ੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਸਫ਼ਲਤਾ ਲਈ ਕੋਈ ਸ਼ਾਰਟ ਕੱਟ ਨਹੀਂ ਹੈ ਅਤੇ ਜਿੱਤ ਦੀ ਇੱਕੋ-ਇੱਕ ਕੁੰਜੀ ਸਖ਼ਤ ਮਿਹਨਤ ਹੈ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਸਖ਼ਤ ਮਿਹਨਤ ਕਰਨ ਅਤੇ ਜੀਵਨ ਵਿਚ ਸਫ਼ਲਤਾ ਪ੍ਰਾਪਤ ਕਰਨ ਲਈ ਯਤਨਸ਼ੀਲ ਰਹਿਣ ਤਾਂ ਜੋ ਉਹ ਜੀਵਨ ਵਿਚ ਆਪਣੇ ਮਿੱਥੇ ਟੀਚੇ ਪ੍ਰਾਪਤ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਵਿੱਚ ਨੌਜਵਾਨਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੁੱਖ ਮੰਤਰੀ ਨੇ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਖੋਲ੍ਹਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ। ਮਾਨ ਨੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਹੁਣ ਤੱਕ 50,000 ਦੇ ਕਰੀਬ ਨੌਜਵਾਨ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਲਈ ਚੁਣੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਇਨ੍ਹਾਂ ਨੂੰ ਹੁਣ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ।big announcement coming soon

also read :- ਲੁਧਿਆਣਾ ‘ਚ ਜ਼ਬਰਦਸਤ ਹੰਗਾਮਾ, ਬੁੱਢੇ ਨਾਲੇ ਨੂੰ ਬੰਨ੍ਹ ਮਾਰਨ ਤੁਰੇ ਪ੍ਰਦਰਸ਼ਨਕਾਰੀ

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਜੀਵਨ ਵਿਚ ਸਫ਼ਲਤਾ ਹਾਸਲ ਕਰਨ ਲਈ ਪੈਰਾਸ਼ੂਟਾਂ ਦੀ ਬਜਾਏ ਜ਼ਮੀਨ ਨਾਲ ਜੁੜ ਕੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜ਼ਮੀਨ ਨਾਲ ਜੁੜੇ ਬੰਦੇ ਜ਼ਮੀਨ ਤੋਂ ਉੱਠ ਕੇ ਪੂਰੀ ਦੁਨੀਆ ਜਿੱਤ ਲੈਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਿਹਨਤਕਸ਼ਾਂ ਲਈ ਸਿਰਫ਼ ਅਸਮਾਨ ਹੀ ਸੀਮਾ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਕਿ ਸਿੱਧੇ ਅਸਮਾਨ ਤੋਂ ਆਉਣ ਵਾਲੇ ਪੈਰਾਸ਼ੂਟਰਾਂ ਨੇ ਕਦੇ ਨਾ ਕਦੇ ਜ਼ਮੀਨ ‘ਤੇ ਡਿੱਗਣਾ ਹੀ ਹੁੰਦਾ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਭਾਗਾਂ ਵਿਚ ਖਾਲ੍ਹੀ ਹੁੰਦੀਆਂ ਸਾਰੀਆਂ ਅਸਾਮੀਆਂ ਨੂੰ ਨਾਲ ਦੀ ਨਾਲ ਭਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਨਿਰਪੱਖ ਵਿਧੀ ਅਪਣਾਈ ਗਈ ਹੈ, ਜਿਸ ਕਾਰਨ ਇਨ੍ਹਾਂ 50,000 ਦੇ ਕਰੀਬ ਨੌਕਰੀਆਂ ਵਿਚੋਂ ਇਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।big announcement coming soon

ਪੰਜਾਬੀ ਨੌਜਵਾਨ ਵਿਦੇਸ਼ ਜਾਣ ਦਾ ਰਾਹ ਤਿਆਗਣ ਲੱਗੇ
ਚੰਡੀਗੜ੍ਹ, 25 ਅਪਰੈਲ:

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਦੌਰਾਨ ਸੂਬੇ ਦੇ ਯੌਗ ਨੌਜਵਾਨਾਂ ਨੂੰ 28,873 ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਹਨ, ਜਿਸ ਦੇ ਨਤੀਜੇ ਵਜੋਂ ਸੂਬੇ ਦੇ ਨੌਜਵਾਨ ਵਿਦੇਸ਼ ਜਾਣ ਦਾ ਰਾਹ ਛੱਡ ਰਹੇ ਹਨ।Young people will not go abroad now

ਲੋਕ ਨਿਰਮਾਣ ਵਿਭਾਗ ਵਿੱਚ ਕਲਰਕ ਦੀ ਨੌਕਰੀ ਹਾਸਲ ਕਰਨ ਵਾਲੀ ਪਿੰਡ ਭੈਣੀ, ਜ਼ਿਲ੍ਹਾ ਰੂਪਨਗਰ ਦੀ ਜੰਮਪਲ ਅਤੇ ਪਿੰਡ ਨੈਣ ਕਲਾਂ, ਪਟਿਆਲਾ ਵਿਖੇ ਵਿਆਹੀ ਰੁਪਿੰਦਰਜੀਤ ਬੈਂਸ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਹਜ਼ਾਰਾਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਕਰ ਦਿੱਤਾ ਹੈ। ਉਸਨੇ ਕਿਹਾ ਕਿ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨ ਮੁੰਡੇ-ਕੁੜੀਆਂ ਹੁਣ ਵਿਦੇਸ਼ ਜਾਣ ਦੀ ਬਜਾਏ ਪੰਜਾਬ ‘ਚ ਰਹਿ ਕੇ ਹੀ ਆਪਣਾ ਜੀਵਨ ਗੁਜ਼ਾਰਨਗੇ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਅਤੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ‘ਚ ਆਪਣਾ ਯੋਗਦਾਨ ਪਾਉਣਗੇ।Young people will not go abroad now

also read :- ਤਕਨੀਕੀ ਕਾਰਨਾਂ ਕਰਕੇ ਰੈਵੇਨਿਊ ਹੈਲਪਲਾਈਨ ਨੰਬਰ ਦਾ ਇਕ ਅੱਖਰ ਬਦਲਿਆ ਗਿਆ

ਰੁਪਿੰਦਰਜੀਤ ਬੈਂਸ ਨੇ ਕਿਹਾ ਕਿ ਮੈਂ ਸਰਕਾਰੀ ਨੌਕਰੀ ਹਾਸਲ ਕਰਕੇ ਆਪਣੇ ਮਾਤਾ-ਪਿਤਾ ਦਾ ਸੁਪਨਾ ਪੂਰਾ ਕੀਤਾ ਹੈ। ਉਸਨੇ ਕਿਹਾ ਕਿ ਮੇਰੇ ਪਿਤਾ ਜੀ ਸੇਵਾਮੁਕਤ ਮੁੱਖ ਅਧਿਆਪਕ ਹਨ ਅਤੇ ਇਹ ਉਨ੍ਹਾਂ ਦੀ ਦਿਲੀ ਇੱਛਾ ਸੀ ਕਿ ਮੈਂ ਪੜ੍ਹ ਲਿਖ ਕੇ ਆਪਣੇ ਪੈਰਾਂ ‘ਤੇ ਖੜ੍ਹੇ ਹੋਵਾਂ।ਉਸਨੇ ਕਿਹਾ ਕਿ ਮੈਨੂੰ ਪੰਜਾਬ ਸਰਕਾਰ ਨੇ ਮੈਨੂੰ ਸਰਕਾਰੀ ਨੌਕਰੀ ਦੇ ਕੇ ਤਾਕਤ ਦਿੱਤੀ ਹੈ। ਉਸਦਾ ਕਹਿਣਾ ਹੈ ਕਿ ਮੈਂ ਇਸ ਨਾਲ ਆਪਣੇ ਪਰਿਵਾਰ ਦੀ ਆਰਥਿਕ ਮਦਦ ਕਰ ਸਕਦੀ ਹਾਂ।Young people will not go abroad now