anandpursahib - Nirpakh Post
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਿਸ਼ਾਨ ਸਾਹਿਬ ’ਤੇ ਚੜ੍ਹਾਇਆ ਬਸੰਤੀ ਰੰਗ ਦਾ ਚੋਲਾ
Basanti colored robe offered to Nishan Sahib
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਬਾਅਦ ਖਾਲਸਾ ਪੰਥ ਦੀ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਿਸ਼ਾਨ ਸਾਹਿਬ ’ਤੇ ਬਸੰਤੀ ਰੰਗ ਦਾ ਚੋਲਾ ਚੜ੍ਹਾਇਆ ਗਿਆ ਹੈ। ਇਸ ਸਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਾਂ ਅਤੇ ਰਹਿਤ ਮਰਿਆਦਾ ਅਨੁਸਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਿਸ਼ਾਨ ਸਾਹਿਬ ’ਤੇ ਬਸੰਤੀ ਰੰਗ ਦਾ ਚੋਲਾ ਚੜ੍ਹਾ ਦਿੱਤਾ ਗਿਆ ਹੈ। ਇਸ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਅਧੀਨ ਆਉਂਦੇ ਸਾਰੇ ਗੁਰਧਾਮਾਂ ’ਤੇ ਵੀ ਇਹ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਮੌਕੇ ਵਧੀਕ ਮੈਨੇਜਰ ਹਰਦੇਵ ਸਿੰਘ ਹੈਪੀ, ਮੀਤ ਮੈਨੇਜਰ ਜਸਵੀਰ ਸਿੰਘ ਅਤੇ ਸੂਚਨਾ ਅਫ਼ਸਰ ਹਰਪ੍ਰੀਤ ਸਿੰਘ ਵੀ ਹਾਜ਼ਰ ਸਨ।
ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ‘ਚ ਲਿਆ ਗਿਆ ਸੀ ਇਤਿਹਾਸਕ ਫ਼ੈਸਲਾ
ਜ਼ਿਕਰਯੋਗ ਹੈ ਕਿ ਗੁਰਦੁਆਰਾ ਸਾਹਿਬ ਵਿਚ ਝੁਲਾਏ ਜਾਣ ਵਾਲੇ ਨਿਸ਼ਾਨ ਸਾਹਿਬ ਨੂੰ ਲੈ ਕੇ ਬੀਤੇ ਦਿਨੀਂ ਪੰਜ ਸਿੰਘ ਸਾਹਿਬਾਨਾਂ ਨੇ ਵੱਡਾ ਫ਼ੈਸਲਾ ਲਿਆ। ਦਰਅਸਲ ਐੱਸ. ਜੀ. ਪੀ. ਸੀ. ਦੀ ਧਰਮ ਪ੍ਰਚਾਰ ਕਮੇਟੀ ਨੇ ਸਰਕੂਲਰ ਜਾਰੀ ਕਰਦੇ ਹੋਏ ਨਿਸ਼ਾਨ ਸਾਹਿਬ ਦੇ ਪੁਸ਼ਾਕ ਦੇ ਰੰਗ ਨੂੰ ਬਦਲਣ ਦੇ ਹੁਕਮ ਜਾਰੀ ਕੀਤੇ ਸਨ। ਕੇਸਰੀ ਨਿਸ਼ਾਨ ਹਟਾ ਕੇ ਬਸੰਤੀ ਰੰਗ ਦੇ ਪੁਸ਼ਾਕ ਦਾ ਨਿਸ਼ਾਨ ਸਾਹਿਬ ਝੁਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਗਏ ਹੁਕਮ ਵਿਚ ਕਿਹਾ ਗਿਆ ਹੈ ਕਿ ਨਿਸ਼ਾਨ ਸਾਹਿਬ ਦੇ ਪੁਸ਼ਾਕ ਦਾ ਰੰਗ ਬਸੰਤੀ ਜਾਂ ਸੁਰਮਈ ਹੀ ਹੋਵੇ, ਕਿਉਂਕਿ ਕੇਸਰੀ ਨਿਸ਼ਾਨ ਭਗਵੇਂ ਰੰਗ ਦਾ ਭੁਲੇਖਾ ਪਾਉਂਦਾ ਹੈ।Basanti colored robe offered to Nishan Sahib
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪਸ਼ਟ ਕਰ ਦਿੱਤਾ ਸੀ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਰਧਾਰਤ ਨਿਸ਼ਾਨ ਸਾਹਿਬ ਦੇ ਪੁਸ਼ਾਕ ਦਾ ਰੰਗ ਬਸੰਤੀ ਅਤੇ ਸੁਰਮਈ ਹੈ ਪਰ ਜ਼ਿਆਦਾਤਰ ਗੁਰਦੁਆਰਿਆਂ ‘ਚ ਇਸ ਵੇਲੇ ਕੇਸਰੀ ਨਿਸ਼ਾਨ ਸਾਹਿਬ ਦੀ ਪੁਸ਼ਾਕ ਦਾ ਚਲਨ ਵਧੇਰੇ ਹੈ, ਜਦੋਂਕਿ ਕੇਸਰੀ ਨਿਸ਼ਾਨ ਭਗਵੇਂ ਰੰਗ ਦਾ ਭੁਲੇਖਾ ਪਾਉਂਦਾ ਹੈ। ਇਸ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਪੁੱਜੀ ਸ਼ਿਕਾਇਤ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਨੇ 15 ਜੁਲਾਈ 2024 ਨੂੰ ਹੋਈ ਮੀਟਿੰਗ ‘ਚ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਰਧਾਰਤ ਰੰਗ ਦੀ ਪੁਸ਼ਾਕ ਨਿਸ਼ਾਨ ਸਾਹਿਬ ਉਤੇ ਚੜ੍ਹਾਉਣ ਦੇ ਹੁਕਮ ਜਾਰੀ ਕੀਤੇ ਸਨ। ਜਿਸ ਤੋਂ ਬਾਅਦ ਹੁਣ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ ਨੇ ਆਪਣੇ ਸਮੂਹ ਪ੍ਰਚਾਰਕ, ਢਾਡੀ ਅਤੇ ਕਵੀਸ਼ਰ ਸਾਹਿਬਾਨਾਂ ਨੂੰ ਸਰਕੂਲਰ ਜਾਰੀ ਕਰਕੇ ਸੰਗਤਾਂ ਅਤੇ ਪ੍ਰਬੰਧਕਾਂ ਨੂੰ ਇਸ ਸਬੰਧੀ ਜਾਣੂੰ ਕਰਵਾਉਣ ਦੀ ਹਦਾਇਤ ਜਾਰੀ ਕੀਤੀ ਹੈ।
also read :- ਪੰਜਾਬ ‘ਚ ਕੰਗਨਾ ਰਣੌਤ ਨੇ ਮੁੜ ਸਹੇੜਿਆ ਵਿਵਾਦ, ‘ਚ ਵੀ ਗਰਮਾਇਆ ਮਾਮਲਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਨਿਸ਼ਾਨ ਸਾਹਿਬ ‘ਤੇ ਚੜ੍ਹੇ ਹੋਏ ਚੋਲੇ ਦੇ ਰੰਗ ਨੂੰ ਲੈ ਕੇ ਕਿਹਾ ਸੀ ਕਿ ਪਿਛਲੇ ਦਿਨੀਂ 15 ਜੁਲਾਈ ਨੂੰ ਸਰਬ ਸੰਮਤੀ ਨਾਲ ਪੰਜ ਸਿੰਘ ਸਾਹਿਬਾਨਾਂ ਵੱਲੋਂ ਇਹ ਫ਼ੈਸਲਾ ਲਿਆ ਗਿਆ ਕਿ ਜੋ ਗੁਰਦੁਆਰਾ ਸਾਹਿਬ ਦੇ ਸ੍ਰੀ ਨਿਸ਼ਾਨ ਸਾਹਿਬ ਦੇ ਪੁਸ਼ਾਕਾਂ ਦੇ ਰੰਗ ਸਬੰਧੀ ਸੰਗਤਾਂ ਵਿੱਚ ਦੁਵਿਧਾ ਪੈਦਾ ਹੋਈ ਹੈ। ਉਸ ਨੂੰ ਦੂਰ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਵਾਨਿਤ ਸਿੱਖ ਰਹਿਤ ਮਰਿਆਦਾ ਦੇ ਮੁਤਾਬਕ ਜਿਹੜੇ ਗੁਰਦੁਆਰਾ ਸਾਹਿਬ ਦੇ ਨਿਸ਼ਾਨ ਸਾਹਿਬ ਦੀਆਂ ਪੁਸ਼ਾਕਾਂ ਹਨ, ਇਹ ਸਿੱਖ ਰਹਿਤ ਮਰਿਆਦਾ ਦੇ ਪੰਨਾ ਨੰਬਰ 15 ਤੇ ਸੀਰੀਅਲ ਨੰਬਰ ਡੱਡੇ ਦੇ ਮੁਤਾਬਕ ਇਹ ਰੰਗ ਸ੍ਰੀ ਨਿਸ਼ਾਨ ਸਾਹਿਬ ਅਤੇ ਬਸੰਤੀ ਅਤੇ ਸੁਰਮਈ ਹਨ, ਸੋ ਆਉਣ ਵਾਲੇ ਦਿਨਾਂ ਵਿੱਚ ਜਿਹੜੇ ਮਾਨਯੋਗ ਸਿੰਘ ਸਾਹਿਬਾਨਾਂ ਦਾ ਜਿਹੜਾ ਇਹ ਆਦੇਸ਼ ਆ ਇਹਦੇ ‘ਤੇ ਪਾਲਣਾ ਕੀਤੀ ਜਾਵੇਗੀ, ਜੋ ਮਾਨਯੋਗ ਸਿੰਘ ਸਾਹਿਬਾਨਾਂ ਦਾ ਫ਼ੈਸਲਾ ਉਹ ਬਿਲਕੁਲ ਇਨ ਬਿਨ ਲਾਗੂ ਹੋਵੇਗਾ। Basanti colored robe offered to Nishan Sahib
3 crore received overnight
ਕਹਿੰਦੇ ਨੇ ਜਦੋਂ ਪਰਮਾਤਮਾ ਦਿੰਦਾ ਹੈ ਤਾਂ ਛੱਪੜ ਪਾੜ ਕੇ ਦਿੰਦਾ ਹੈ ਤੇ ਇਨਸਾਨ ਨੂੰ ਪਤਾ ਹੀ ਨਹੀਂ ਹੁੰਦਾ ਕਿ ਕਦੋਂ ਪਰਮਾਤਮਾ ਨੇ ਉਸ ਦੀ ਕਿਸਮਤ ਬਦਲ ਦਿੱਤੀ ਹੈ। ਇਸੇ ਦੀ ਇਕ ਤਾਜ਼ਾ ਮਿਸਾਲ ਸ੍ਰੀ ਅਨੰਦਪੁਰ ਸਾਹਿਬ ਵਿਚ ਵੇਖਣ ਨੂੰ ਮਿਲੀ ਜਿੱਥੇ ਇਕ ਜਵਾਕ ਨੇ 100 ਰੁਪਏ ਨਾਲ ਇਕ ਗੇਮ ਖੇਡੀ ਤੇ ਉਹ ਉਸ ਵਿਚੋਂ 3 ਕਰੋੜ ਰੁਪਏ ਜਿੱਤ ਗਿਆ।  ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਦੇ ਹਿਮਾਚਲ ਬਾਰਡਰ ‘ਤੇ ਸਥਿਤ ਪਿੰਡ ਜੰਡੋਰੀ ਦਾ ਇਕ ਸਧਾਰਨ ਪਰਿਵਾਰ ਜਿਸ ਦਾ ਮੁਖੀਆ ਫੋਟੋਗ੍ਰਾਫੀ ਦਾ ਕੰਮ ਕਰਦਾ ਹੈ, ਉਸ ਦੇ ਬੇਟੇ ਨੇ ਸਿਰਫ 100 ਰੁਪਏ ਖਰਚ ਕਰ ਮੋਬਾਇਲ ‘ਤੇ ਡਰੀਮ 11 ਕ੍ਰਿਕਟ ਦੀ ਟੀਮ ਬਣਾਈ, ਜਿਸ ਨੇ ਇਸ ਸਧਾਰਨ ਪਰਿਵਾਰ ਨੂੰ ਰਾਤੋ-ਰਾਤ ਕਰੋੜਪਤੀ ਬਣਾ ਦਿੱਤਾ। ਹਾਲਾਂਕਿ ਇਸ ਪਰਿਵਾਰ ਨੂੰ ਹਾਲੇ ਤੱਕ ਵੀ ਯਕੀਨ ਨਹੀਂ ਹੋ ਰਿਹਾ ਕਿ ਉਨ੍ਹਾਂ ਦੇ ਕੋਲ ਹੁਣ ਕਰੋੜਾਂ ਰੁਪਈਆ ਹੈ।
ਜਾਣਕਾਰੀ ਮੁਤਾਬਕ ਬਾਰ੍ਹਵੀਂ ਜਮਾਤ ‘ਚ ਪੜ੍ਹਣ ਵਾਲੇ ਗੌਰਵ ਰਾਣਾ ਨੇ ਅਜੇ 10-11 ਦਿਨ ਪਹਿਲਾਂ ਹੀ ਡਰੀਮ ਇਲੈਵਨ ‘ਤੇ ਖੇਡਣਾ ਸ਼ੁਰੂ ਕੀਤਾ ਸੀ। ਬੀਤੇ ਦਿਨੀਂ ਉਸ ਨੂੰ ਜਿੱਤ ਮਿਲੀ ਹੈ ਤੇ ਉਸ ਨੂੰ ਪਹਿਲੇ ਰੈਂਕ ‘ਤੇ ਆਉਣ ‘ਤੇ ਲਗਭਗ ਤਿੰਨ ਕਰੋੜ ਇਨਾਮ ਵਜੋਂ ਮਿਲੇ ਹਨ। ਲੜਕੇ ਦਾ ਪਿਤਾ ਫੋਟੋਗ੍ਰਾਫਰ ਹੈ ਤੇ ਇਸ ਕਿੱਤੇ ਨਾਲ ਹੀ ਘਰ ਦਾ ਗੁਜ਼ਰ-ਬਸਰ ਹੁੰਦਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਕਈ ਵਾਰ ਤਾਂ ਪੈਸੇ ਦੀ ਤੰਗੀ ਹੋਣ ਕਾਰਨ ਜ਼ਰੂਰਤਾਂ ਦਾ ਵੀ ਗਲਾ ਘੁੱਟਣਾ ਪੈਂਦਾ ਸੀ, ਪਰ ਕਹਿੰਦੇ ਨੇ ਕਿ ਪਰਮਾਤਮਾ ਦੇ ਘਰ ਦੇਰ ਹੈ ਹਨੇਰ ਨਹੀਂ। ਪਰਿਵਾਰ ‘ਚ ਇਸ ਵੇਲੇ ਖੁਸ਼ੀ ਦਾ ਮਾਹੌਲ ਹੈ। ਸਾਰੇ ਪਾਸਿਓਂ ਵਧਾਈਆਂ ਮਿਲ ਰਹੀਆਂ ਨੇ। 3 crore received overnight
also read :-  ਏ ਆਈ ਐਮ ਐਸ ਮੋਹਾਲੀ ਨੇ ਡੀ ਐਨ ਏ ਦਿਵਸ ਮਨਾਇਆ
ਪਰਿਵਾਰ ਦੀ ਮੰਨੀਏ ਤਾਂ ਉਨ੍ਹਾਂ ਨੂੰ ਜਦੋਂ ਜਿੱਤ ਦਾ ਮੈਸੇਜ ਪ੍ਰਾਪਤ ਹੋਇਆ ਤਾਂ ਉਨ੍ਹਾਂ ਨੂੰ ਇਸ ‘ਤੇ ਯਕੀਨ ਹੀ ਨਹੀਂ ਹੋਇਆ। ਫਿਰ ਬਾਅਦ ਵਿਚ ਪਿੰਡ ਦੇ ਪ੍ਰਧਾਨ ਨੂੰ ਲੈ ਕੇ ਬੈਂਕ ਨਾਲ ਗੱਲਬਾਤ ਕੀਤੀ ਤੇ ਪਰਿਵਾਰ ਵੱਲੋਂ ਜ਼ਰੂਰੀ ਕਾਰਵਾਈ ਪੂਰੀ ਕੀਤੀ ਜਾ ਚੁੱਕੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਸਾਨੂੰ ਅਜੇ ਵੀ ਇਹ ਇਕ ਸੁਫ਼ਨਾ ਹੀ ਲੱਗ ਰਿਹਾ ਹੈ। ਛੋਟੀ ਉਮਰੇ ਬੱਚੇ ਦੀ ਐਡੀ ਲੰਬੀ ਛਲਾਂਗ ਨੂੰ ਵੇਖ ਕੇ ਪੂਰਾ ਜੰਡੋਰੀ ਪਿੰਡ ਹੱਕਾ-ਬੱਕਾ ਹੈ।3 crore received overnight
ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਦੇ ਮਾਮਲੇ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿੱਚ 18 ਐਫ.ਆਈ.ਆਰ. ਦਰਜ
ਸ੍ਰੀ ਅਨੰਦਪੁਰ ਸਾਹਿਬ, 25 ਅਪ੍ਰੈਲ:
ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਸਤੇ ਭਾਅ ‘ਤੇ ਰੇਤਾ ਤੇ ਬਜਰੀ ਮੁਹੱਈਆ ਕਰਵਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ, ਜਿਨ੍ਹਾਂ ਤਹਿਤ ਜਿੱਥੇ ਸੂਬੇ ਭਰ ਵਿੱਚ ਸਰਕਾਰੀ ਰੇਤ ਖੱਡਾਂ ਦੀ ਸ਼ੁਰੂਆਤ ਕੀਤੀ ਗਈ ਹੈ, ਉਥੇ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਵਿਰੁੱਧ ਨਿਰੰਤਰ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਕਤ ਪ੍ਰਗਟਾਵਾ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇੱਥੇ ਕੀਤਾ ਗਿਆ।
ਅੱਜ ਇੱਥੇ ਆਨੰਦਪੁਰ ਸਾਹਿਬ ਦੇ ਮਾਈਨਿੰਗ ਅਤੇ ਪੁਲਿਸ ਪ੍ਰਸਾਸ਼ਨ ਨਾਲ ਸਾਂਝੀ ਮੀਟਿੰਗ ਦੌਰਾਨ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਕਿਸੇ ਵੀ ਹਾਲਾਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਜੇਕਰ ਕੋਈ ਅਪਣਾ ਜਾ ਪਰਾਇਆ ਗੈਰ-ਕਾਨੂੰਨ ਮਾਈਨਿੰਗ ਕਰਦਾ ਹੈ ਤਾਂ ਉਸ ਖਿਲਾਫ਼ ਤੁਰੰਤ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਹਨਾਂ ਕਿਹਾ ਕਿ ਜੇਕਰ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖਿਲਾਫ਼ ਕਾਰਵਾਈ ਵਿੱਚ ਕਿਸੇ ਅਧਿਕਾਰੀ ਵੱਲੋਂ ਢਿੱਲ ਵਰਤੀ ਗਈ ਤਾਂ ਉਹ ਸਬੰਧਤ ਅਧਿਕਾਰੀ ਖਿਲਾਫ ਡਿਊਟੀ ਵਿੱਚ ਕੁਤਾਹੀ ਵਰਤਣ ਸਬੰਧੀ ਕਾਰਵਾਈ ਅਮਲ ਵਿੱਚ ਲਿਆਉਣਗੇ।
ਉਨ੍ਹਾਂ ਦੱਸਿਆ ਕਿ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਦੇ ਮਾਮਲੇ ਵਿੱਚ ਜਨਵਰੀ ਤੋਂ ਮਾਰਚ 2023 ਤੱਕ ਸ੍ਰੀ ਅਨੰਦਪੁਰ ਸਾਹਿਬ ਵਿੱਚ 18 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਵਿੱਚੋਂ 13 ਮਾਮਲਿਆਂ ‘ਚ ਕੋਰਟ ਵਿੱਚ ਚਲਾਨ ਪੇਸ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੋਰਟ ਵੱਲੋਂ ਇਨ੍ਹਾਂ ਮਾਮਲਿਆਂ ਵਿੱਚ 25 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।
ਸ. ਬੈਂਸ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਖੇਤਰ ਵਿੱਚ 29 ਆਰ.ਐਸ.ਐਮ. ਨੋਟਿਸ ਜਾਰੀ ਕੀਤੇ ਗਏ। ਇਸ ਤੋਂ ਇਲਾਵਾ 37,484 ਮੀਟਰਕ ਟਨ ਰੇਤ ਵੀ ਜ਼ਬਤ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਤਿੰਨ ਮਹੀਨਿਆਂ ਦੌਰਾਨ ਦੂਜੇ ਰਾਜਾਂ ਤੋਂ ਲਿਆਂਦੇ ਜਾ ਰਹੇ ਖਣਿਜਾਂ ਤੋਂ 7 ਕਰੋੜ 76 ਲੱਖ ਰੁਪਏ ਦੇ ਟੈਕਸ ਦੀ ਆਮਦਨ ਰਾਜ ਸਰਕਾਰ ਨੂੰ ਹੋਈ ਹੈ।
ਰੋਪੜ ਖੇਤਰ ਦੇ ਵੇਰਵਾ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰੋਪੜ ਵਿੱਚ ਬੀਤੇ ਤਿੰਨ ਮਹੀਨਿਆਂ ਦੌਰਾਨ ਗ਼ੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ਵਿੱਚ 6 ਮੁਕੱਦਮੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ ਕੋਰਟ ਨੇ 9.5 ਲੱਖ ਰੁਪਏ ਜੁਰਮਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜ ਆਰ.ਐਸ.ਐਮ. ਨੋਟਿਸ ਵੀ ਜਾਰੀ ਕੀਤੇ ਗਏ ਜਦਕਿ ਦੂਜੇ ਰਾਜਾਂ ਤੋਂ ਲਿਆਂਦੇ ਜਾ ਰਹੀ ਰੇਤ-ਬਜਰੀ ਤੋਂ 1 ਕਰੋੜ 99 ਲੱਖ ਰੁਪਏ ਦੀ ਆਮਦਨ ਪ੍ਰਾਪਤ ਹੋਈ ਹੈ।
ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਲਈ ਸਰਕਾਰੀ ਮਸ਼ੀਨਰੀ ਨੂੰ ਸਰਗਰਮ ਕੀਤਾ ਗਿਆ ਹੈ।