ਭਗਵੰਤ ਮਾਨ - Nirpakh Post

ਲੋਕਾਂ ਨੂੰ ਡਰਾਉਣਾ ਅਤੇ ਹਿੰਸਾ ਕਰਵਾ ਕੇ ਵੋਟਾਂ ਮੰਗਣਾ ਭਾਜਪਾ ਦੀ ਚੋਣ ਰਣਨੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰੋਪੜ, 6 ਮਈ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਨੂੰ ਕਰੜੇ ਹੱਥੀਂ ਲੈਂਦਿਆਂ ਦੋਸ਼ ਲਾਇਆ ਕਿ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਪੰਜਾਬ ਵਿੱਚ ਡਰ ਅਤੇ ਹਿੰਸਾ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹਾਲ ਹੀ ਵਿੱਚ ਹੋਏ ਬੰਬ ਧਮਾਕੇ ਬੇਅਦਬੀ ਵਿਰੋਧੀ ਕਾਨੂੰਨ ਪਾਸ ਹੋਣ ਤੋਂ ਬਾਅਦ ਸੂਬੇ ਵਿੱਚ ਅਸਥਿਰਤਾ ਫੈਲਾਉਣ ਦੀ ਸੋਚੀ-ਸਮਝੀ ਰਣਨੀਤੀ ਦਾ ਹਿੱਸਾ ਹਨ। ਪੱਛਮੀ ਬੰਗਾਲ ਨਾਲ ਤੁਲਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਵੋਟਰਾਂ ਦਾ ਧਰੁਵੀਕਰਨ ਕਰਨ ਲਈ ਚੋਣਾਂ ਵਾਲੇ ਸੂਬਿਆਂ ਵਿੱਚ ਫਿਰਕੂ ਤਣਾਅ, ਦਹਿਸ਼ਤ ਅਤੇ ਅਸ਼ਾਂਤੀ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਾਂਤੀ ਪਸੰਦ ਪੰਜਾਬੀ ਕਦੇ ਵੀ ਭਗਵਾ ਪਾਰਟੀ ਨੂੰ ਸਿਆਸੀ-ਮੁਫ਼ਾਦ ਲਈ ਪੰਜਾਬ ਦੀ ਮੁਸ਼ਕਲ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਢਾਹ ਲਾਉਣ ਦੀ ਇਜਾਜ਼ਤ ਨਹੀਂ ਦੇਣਗੇ।

ਸ਼ੁਕਰਾਨਾ ਯਾਤਰਾ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਭਾਜਪਾ ਚੋਣਾਂ ਤੋਂ ਪਹਿਲਾਂ ਬੰਗਾਲ ਦੀ ਤਰਜ਼ ’ਤੇ ਪੰਜਾਬ ਵਿੱਚ ਅਸਥਿਰਤਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਪੰਜਾਬ ਦੇ ਲੋਕ ਰਾਜਨੀਤਿਕ ਤੌਰ ’ਤੇ ਜਾਗਰੂਕ ਹਨ ਅਤੇ ਅਜਿਹੀਆਂ ਸਾਜ਼ਿਸ਼ਾਂ ਵਿਰੁੱਧ ਇੱਕਜੁੱਟ ਹਨ।’’

ਮੁੱਖ ਮੰਤਰੀ ਨੇ ਕਿਹਾ, “ਹਿੰਸਾ, ਫੁੱਟ ਪਾਉਣਾ ਅਤੇ ਫਿਰਕੂ ਧੜੇਬੰਦੀ ਭਗਵਾ ਪਾਰਟੀ ਦੀ ਰਾਜਨੀਤੀ ਦਾ ਅਨਿੱਖੜਵਾਂ ਅੰਗ ਹੈ। ਭਾਜਪਾ ਆਉਣ ਵਾਲੀਆਂ ਚੋਣਾਂ ਜਿੱਤਣ ਲਈ ਬੰਗਾਲ ਦੀ ਤਰਜ਼ ’ਤੇ ਪੰਜਾਬ ਵਿੱਚ ਹਿੰਸਾ ਅਤੇ ਡਰ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਨਾਪਾਕ ਮਨਸੂਬੇ ਪੰਜਾਬ ਵਿੱਚ ਕਦੇ ਵੀ ਸਫ਼ਲ ਨਹੀਂ ਹੋਣਗੇ ਕਿਉਂਕਿ ਪੰਜਾਬ ਦੀ ਜਰਖੇਜ਼ ਧਰਤੀ ’ਤੇ ਕੁਝ ਵੀ ਉੱਗ ਸਕਦਾ ਹੈ, ਪਰ ਇੱਥੇ ਨਫ਼ਰਤ ਦੇ ਬੀਜ ਕਦੇ ਨਹੀਂ ਉੱਗ ਸਕਦੇ।”

‘ਆਪ’ ਸਰਕਾਰ ਦੀ ਸ਼ਾਂਤੀ, ਏਕਤਾ ਅਤੇ ਜਮਹੂਰੀ ਕਦਰਾਂ-ਕੀਮਤਾਂ ਨੂੰ ਬਣਾਈ ਰੱਖਣ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਪੰਜਾਬੀ ਦਿਨ ਦੀ ਸ਼ੁਰੂਆਤ ਸਰਬੱਤ ਦੇ ਭਲੇ ਦੀ ਅਰਦਾਸ ਤੋਂ ਕਰਦਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਮੁੱਢ-ਕਦੀਮੋਂ ਭਾਈਚਾਰੇ, ਮੋਹ-ਪਿਆਰ ਅਤੇ ਦਰਿਆਦਿਲੀ ਦੇ ਪ੍ਰਤੀਕ ਵਜੋਂ ਜਾਣਿਆ ਜਾਂਦਾ ਹੈ ਅਤੇ ਇਸ ਮਾਹੌਲ ਨੂੰ ਸੰਨ੍ਹ ਲਾਉਣ ਵਾਲੀ ਕਿਸੇ ਵੀ ਕੋਸ਼ਿਸ਼ ਦਾ ਸਰਕਾਰ ਅਤੇ ਲੋਕਾਂ ਵੱਲੋਂ ਡਟਵਾਂ ਵਿਰੋਧ ਕੀਤਾ ਜਾਵੇਗਾ।

ਸੂਬੇ ਵਿੱਚ ਹਾਲ ਹੀ ’ਚ ਹੋਏ ਬੰਬ ਧਮਾਕਿਆਂ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਭਾਜਪਾ ਦੀ ਸੌੜੀ ਰਾਜਨੀਤਕ ਸੋਚ ਨੂੰ ਜ਼ਾਹਰ ਕਰਦੀਆਂ ਹਨ, ਜਿਸ ਦਾ ਉਦੇਸ਼ ਦਹਿਸ਼ਤ ਅਤੇ ਸਹਿਮ ਦਾ ਮਾਹੌਲ ਸਿਰਜ ਕੇ ਸਮਾਜ ਦਾ ਧਰੁਵੀਕਰਨ ਕਰਨਾ ਅਤੇ ਵੋਟਾਂ ਹਾਸਲ ਕਰਨਾ ਹੈ। ਉਨ੍ਹਾਂ ਕਿਹਾ,‘‘ਭਾਜਪਾ ਵੱਲੋਂ ਚੋਣਾਂ ਵਾਲੇ ਹਰ ਸੂਬੇ ਵਿੱਚ ਚੋਣ ਲਾਭ ਲੈਣ ਲਈ ਇਹ ਫੁੱਟ ਪਾਊ ਰਾਜਨੀਤੀ ਕੀਤੀ ਜਾ ਰਹੀ ਹੈ। ਇਹ ਲੋਕ ਪਹਿਲਾਂ ਹੀ ਬੇਅਦਬੀ ਵਿਰੋਧੀ ਕਾਨੂੰਨ ਪਾਸ ਹੋਣ ਕਾਰਨ ਪ੍ਰੇਸ਼ਾਨ ਹਨ ਅਤੇ ਭਾਜਪਾ ਫਿਰਕੂ ਤਣਾਅ ਪੈਦਾ ਕਰਨ ਤੇ ਲੋਕਾਂ ਨੂੰ ਆਪਸ ਵਿੱਚ ਲੜਾਉਣ ਲਈ ਬੇਅਦਬੀ ਦੀਆਂ ਘਟਨਾਵਾਂ ਦਾ ਲਾਹਾ ਲੈਣਾ ਚਾਹੁੰਦੀ ਹੈ।’’

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ, 2026 ਪਾਸ ਹੋਣ ਨਾਲ ਅਜਿਹੀਆਂ ਸਾਜ਼ਿਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ, ‘‘ਹੁਣ ਜਦੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ, 2026 ਪਾਸ ਹੋ ਗਿਆ ਹੈ ਤਾਂ ਉਹ ਆਪਣੇ ਨਾਪਾਕ ਮਨਸੂਬਿਆਂ ਨੂੰ ਪੂਰਾ ਨਹੀਂ ਕਰ ਸਕਣਗੇ। ਇਸ ਤੋਂ ਬੁਖ਼ਲਾ ਕੇ ਭਾਜਪਾ ਹੁਣ ਪੰਜਾਬ ਦੀ ਔਖੀ ਕਮਾਈ ਸ਼ਾਂਤੀ ਭੰਗ ਕਰਨ ਦੀਆਂ ਚਾਲਾਂ ਚੱਲ ਰਹੀ ਹੈ, ਪਰ ਅਜਿਹੀਆਂ ਚਾਲਾਂ ਨੂੰ ਕਿਸੇ ਵੀ ਕੀਮਤ ’ਤੇ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ।’’

ਮੁੱਖ ਮੰਤਰੀ ਨੇ ਕਿਹਾ ਕਿ ਇਹ ਘਟਨਾਵਾਂ ਸਪੱਸ਼ਟ ਤੌਰ ’ਤੇ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਅਜਿਹੀ ਕਿਸੇ ਵੀ ਸਾਜ਼ਿਸ਼ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। “ਪੰਜਾਬ ਇੱਕ ਸ਼ਾਂਤੀ ਪਸੰਦ ਸੂਬਾ ਹੈ ਅਤੇ ਪੰਜਾਬੀ ਰਾਜਨੀਤਿਕ ਤੌਰ ’ਤੇ ਚੌਕਸ ਹਨ। ਉਹ ਅਜਿਹੀਆਂ ਚਾਲਾਂ ਪਿੱਛੇ ਲੁਕੇ ਫੁੱਟ ਪਾਊ ਏਜੰਡੇ ਨੂੰ ਭਲੀਭਾਂਤ ਸਮਝਦੇ ਹਨ।”

ਪੰਜਾਬ ਦੀ ਸੁਰੱਖਿਆ ਅਤੇ ਅਖੰਡਤਾ ਨੂੰ ਖ਼ਤਰਾ ਪੈਦਾ ਕਰਨ ਵਾਲੀਆਂ ਕਾਰਵਾਈਆਂ ਵਿਰੁੱਧ ਸੂਬਾ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਧਮਾਕਿਆਂ ਲਈ ਜ਼ਿੰਮੇਵਾਰ ਲੋਕਾਂ ਨੂੰ ਜਲਦੀ ਬੇਨਕਾਬ ਕਰਕੇ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ, “ਮਨੁੱਖਤਾ ਵਿਰੁੱਧ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਸਾਰੇ ਲੋਕਾਂ ਨੂੰ ਜਲਦੀ ਮਿਸਾਲੀ ਸਜ਼ਾ ਦਿਵਾ ਕੇ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ। ਇਨ੍ਹਾਂ ਲੋਕਾਂ ਲਈ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਈ ਜਾਵੇਗੀ ਕਿਉਂਕਿ ਪੰਜਾਬ ਸਰਕਾਰ ਸੂਬੇ ਦੀ ਸ਼ਾਂਤੀ, ਸੁਰੱਖਿਆ ਅਤੇ ਅਖੰਡਤਾ ਨੂੰ ਖ਼ਤਰਾ ਪੈਦਾ ਕਰਨ ਵਾਲੀ ਕਿਸੇ ਵੀ ਗਤੀਵਿਧੀ ਲਈ ਜ਼ੀਰੋ ਟਾਲਰੈਂਸ ਪਹੁੰਚ ਰੱਖਦੀ ਹੈ।”

ਹਾਲੀਆ ਚੋਣ ਨਤੀਜਿਆਂ ਅਤੇ ਦੂਜੇ ਸੂਬਿਆਂ ਵਿੱਚ ਚੋਣਾਂ ਸਬੰਧੀ ਲੱਗ ਰਹੇ ਦੋਸ਼ਾਂ ਬਾਰੇ ਸਵਾਲਾਂ ਦੇ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਕੰਮਕਾਜ ਅਤੇ ਨਿਰਪੱਖਤਾ ’ਤੇ ਗੰਭੀਰ ਸਵਾਲ ਉਠਾਏ ਜਾ ਰਹੇ ਹਨ, ਜੋ ਲੋਕਤੰਤਰ ਲਈ ਬਹੁਤ ਮੰਦਭਾਗਾ ਅਤੇ ਖਤਰਨਾਕ ਹੈ। ਉਨ੍ਹਾਂ ਕਿਹ,‘‘ਚੋਣ ਕਮਿਸ਼ਨ ਦੀ ਨਿਰਪੱਖਤਾ ਨਾਲ ਜੁੜੇ ਸਵਾਲ ਲੋਕਤੰਤਰ ਲਈ ਘਾਤਕ ਹਨ। ਚੋਣ ਪ੍ਰਕਿਰਿਆ ਸਬੰਧੀ ਸ਼ੰਕਿਆਂ ਦਾ ਹੱਲ ਪਾਰਦਰਸ਼ੀ ਢੰਗ ਨਾਲ ਕੀਤਾ ਜਾਣਾ ਚਾਹੀਦਾ ਹੈ ਅਤੇ ਚੋਣ ਕਮਿਸ਼ਨ ਨੂੰ ਅਜਿਹੇ ਭਰਮ-ਭੁਲੇਖੇ ਦੂਰ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਕਿਉਂਕਿ ਅਜਿਹੇ ਮੁੱਦੇ ਲੋਕਤੰਤਰ ’ਤੇ ਹਮਲਾ ਹਨ। ਇਹ ਲੋਕਤੰਤਰੀ ਕਦਰਾਂ-ਕੀਮਤਾਂ ਦੇ ਕਤਲ ਤੋਂ ਘੱਟ ਨਹੀਂ ਹੈ।’’

ਪਾਰਦਰਸ਼ਤਾ, ਨਿਆਂ ਅਤੇ ਲੋਕ ਭਲਾਈ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੋਕਾਂ ਨੂੰ, ਸੂਬੇ ਦੀ ਸਦਭਾਵਨਾ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੀਆਂ ਤਾਕਤਾਂ ਵਿਰੁੱਧ ਇੱਕਜੁੱਟ ਅਤੇ ਸੁਚੇਤ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਦੀ ਰਾਖੀ ਕਰਨਾ ਹਰੇਕ ਨਾਗਰਿਕ ਦਾ ਫਰਜ਼ ਹੈ ਅਤੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਖੁਸ਼ਹਾਲੀ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

*ਮਜ਼ਦੂਰ ਦਿਵਸ ਮੌਕੇ ਵਿਸ਼ੇਸ਼ ਸੈਸ਼ਨ ਵਿੱਚੋਂ ਕਾਂਗਰਸ ਦਾ ਵਾਕਆਊਟ ਕਰਨਾ ਮਜ਼ਦੂਰ ਵਿਰੋਧੀ ਕਦਮ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਚੰਡੀਗੜ੍ਹ, 1 ਮਈ , 2026*

ਮਈ ਦਿਵਸ ਮੌਕੇ ਅੱਜ ਪੰਜਾਬ ਵਿਧਾਨ ਸਭਾ ਨੇ 13 ਸਾਲਾਂ ਬਾਅਦ ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧਾ ਕਰਨ ਲਈ ਸਦਨ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ। ਸਰਕਾਰੀ ਅਤੇ ਪ੍ਰਾਈਵੇਟ ਸੈਕਟਰ ਦੇ ਸਾਰੇ ਰਜਿਸਟਰਡ ਕਾਮਿਆਂ ਨੂੰ ਇਸ ਦਾ ਲਾਭ ਹੋਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਵਾਧੇ ਨੂੰ ਕਿਰਤੀ ਵਰਗ ਦੇ ਯੋਗਦਾਨ ਪ੍ਰਤੀ ਸਤਿਕਾਰ ਦੱਸਿਆ।

ਮੁੱਖ ਮੰਤਰੀ ਨੇ ਸਿੱਖਿਆ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਿੱਖਿਆ ਹੀ ਕਿਰਤੀਆਂ ਦੀ ਜ਼ਿੰਦਗੀ ਸੰਵਾਰ ਸਕਦੀ ਹੈ ਅਤੇ ‘ਆਪ’ ਦੀ ਅਗਵਾਈ ਵਾਲੀ ਸਰਕਾਰ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਕਰ ਰਹੀ ਹੈ। ਉਨ੍ਹਾਂ ਨੇ ਵਿਸ਼ੇਸ਼ ਇਜਲਾਸ ਵਿੱਚੋਂ ਵਾਕਆਊਟ ਕਰਨ ਲਈ ਕਾਂਗਰਸ ’ਤੇ ਤਿੱਖਾ ਨਿਸ਼ਾਨਾ ਸਾਧਿਆ। ਇਸ ਮੌਕੇ ਉਨ੍ਹਾਂ ਨੇ ਐਲਾਨ ਕੀਤਾ ਕਿ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਦੇ ਪਾਸ ਹੋਣ ਨਾਲ ਸ਼ੁਕਰਾਨਾ ਯਾਤਰਾ ਕੱਢੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਿਰਤੀ ਕਾਮਿਆਂ ਲਈ ਘੱਟੋ-ਘੱਟ ਉਜਰਤ ਦੀ ਮੁਢਲੀ ਦਰ (ਬੇਸ ਰੇਟ) ਆਖਰੀ ਵਾਰ ਸਾਲ 2012 ਵਿੱਚ ਸੋਧੀ ਗਈ ਸੀ। ਭਾਵੇਂ ਕਿ ਸਾਲ 2012 ਤੋਂ ਹੁਣ ਤੱਕ ਮਹਿੰਗਾਈ ਭੱਤਾ ਵਧਦਾ ਰਿਹਾ ਹੈ ਪਰ ਘੱਟੋ-ਘੱਟ ਉਜਰਤ ਦੇ ਬੇਸ ਰੇਟ ਵਿੱਚ ਵਾਧਾ ਨਹੀਂ ਹੋਇਆ। ਮਈ ਦਿਵਸ ਦੇ ਇਸ ਮੁਕੱਦਸ ਦਿਹਾੜੇ ’ਤੇ ਵਿਧਾਨ ਸਭਾ ਦੇ ਇਸ ਵਿਸ਼ੇਸ਼ ਇਜਲਾਸ ਵਿੱਚ ਕਿਰਤੀਆਂ ਦੀਆਂ ਘੱਟੋ-ਘੱਟ ਉਜਰਤਾਂ ਵਿੱਚ ਵਾਧਾ ਕੀਤਾ ਗਿਆ ਹੈ।”

ਇਸ ਵਾਧੇ ਨੂੰ ਮਜ਼ਦੂਰਾਂ ਦੇ ਯੋਗਦਾਨ ਪ੍ਰਤੀ ਸਤਿਕਾਰ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਘੱਟੋ-ਘੱਟ ਉਜਰਤਾਂ ਵਿੱਚ ਵਾਧਾ ਸਹੀ ਮਾਅਨਿਆਂ ਵਿੱਚ ਕਿਰਤੀਆਂ ਪ੍ਰਤੀ ਸੱਚਾ ਸਤਿਕਾਰ ਤੇ ਸਨਮਾਨ ਹੈ ਜੋ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਾ ਹੈ।” ਸਮੁੱਚਾ ਸਦਨ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਕਿਰਤੀ ਕਾਮਿਆਂ ਦੇ ਮਿਸਾਲੀ ਭੂਮਿਕਾ ਨੂੰ ਯਾਦ ਕਰਦਾ ਹੈ। ਭਾਵੇਂ ਕਿ ਇਹ ਵਾਧਾ 13 ਸਾਲ ਪਹਿਲਾਂ ਹੋ ਜਾਣਾ ਚਾਹੀਦਾ ਸੀ ਪਰ ਕਿਰਤੀਆਂ ਪ੍ਰਤੀ ਅਸੰਵੇਦਨਸ਼ੀਲ ਰਵੱਈਏ ਸਦਕਾ ਕਿਸੇ ਨੇ ਵੀ ਇਹ ਵਾਧਾ ਕਰਨ ਦੀ ਕੋਸ਼ਿਸ਼ ਨਹੀਂ ਕੀਤੀ।

ਪਿਛਲੀਆਂ ਸਰਕਾਰ ਦੀ ਨਾਕਾਮੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, “ਪਿਛਲੀਆਂ ਦੋ ਸਰਕਾਰਾਂ ਦਾ ਕਾਰਜਕਾਲ ਇਨ੍ਹਾਂ ਮਿਹਨਤਕਸ਼ ਲੋਕਾਂ ਲਈ ਉਜਰਤਾਂ ਵਧਾਉਣ ਤੋਂ ਬਿਨਾਂ ਹੀ ਗੁਜ਼ਰ ਗਿਆ ਜਦਕਿ ਇਹ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ ਹੈ। ਆਲਮੀ ਪੱਧਰ ਉਤੇ ਮਜ਼ਦੂਰਾਂ ਦੇ ਸੰਘਰਸ਼ ਦਾ ਪ੍ਰਤੀਕ ਸਮਝੇ ਜਾਂਦੇ ਮਈ ਦਿਵਸ ਮੌਕੇ ਮੈਂ ਉਨ੍ਹਾਂ ਕਿਰਤੀਆਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ ਜਿਨ੍ਹਾਂ ਨੇ ਸਾਲ 1886 ਵਿੱਚ ਸ਼ਿਕਾਗੋ ਵਿੱਚ ਕੰਮ ਕਰਨ ਦੀਆਂ ਹਾਲਤਾਂ ਸੁਧਾਰਨ ਦੇ ਮਸਲੇ ’ਤੇ ਆਪਣੀਆਂ ਜਾਨਾਂ ਨਿਛਾਵਰ ਕਰ ਦਿੱਤੀਆਂ ਸਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਕਿਰਤੀ ਅਤੇ ਮਜ਼ਦੂਰ ਵਰਗ ਨੂੰ ਵਿਕਾਸ, ਸ਼ਾਂਤੀ ਅਤੇ ਖੁਸ਼ਹਾਲੀ ਦੇ ਯੁੱਗ ਦੀ ਸ਼ੁਰੂਆਤ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਮਈ ਦਿਵਸ ਨੂੰ ਸਿਰਫ਼ ਇਤਿਹਾਸਕ ਦਿਵਸ ਦੇ ਤੌਰ 'ਤੇ ਹੀ ਨਹੀਂ ਸਗੋਂ ਆਪਣੇ ਅਧਿਕਾਰਾਂ ਦੀ ਰਾਖੀ ਲਈ ਦ੍ਰਿੜ ਪ੍ਰਣ ਲੈ ਕੇ ਮਨਾਉਣਾ ਚਾਹੀਦਾ ਹੈ। ਸਰਕਾਰ ਨੇ ਇਹ ਇਤਿਹਾਸਕ ਪਹਿਲ ਉਨ੍ਹਾਂ ਦੀ ਭਲਾਈ ਲਈ ਕੀਤੀ ਹੈ ਅਤੇ ਰਜਿਸਟ੍ਰੇਸ਼ਨ ‘ਚ ਵਾਧੇ ਰਾਹੀਂ ਉਨ੍ਹਾਂ ਦੀ ਭਲਾਈ ਨੂੰ ਹੋਰ ਮਜ਼ਬੂਤੀ ਮਿਲੇਗੀ।

ਵਿਰੋਧੀ ਧਿਰ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਸੈਸ਼ਨ ਦੀ ਸ਼ੁਰੂਆਤ ਸੁਹਿਰਦਤਾ ਨਾਲ ਹੋਈ ਪਰ ਕਾਂਗਰਸੀ ਆਗੂ ਇਸ ਨੂੰ ਹਜ਼ਮ ਨਹੀਂ ਕਰ ਸਕੇ ਅਤੇ ਕੋਈ ਮੁੱਦਾ ਨਾ ਹੋਣ ਦੇ ਬਹਾਨੇ ਨਾਲ ਇਸ ਦਾ ਬਾਈਕਾਟ ਕਰ ਦਿੱਤਾ, ਜੋ ਕਿ ਵੱਡੇ ਜ਼ਿਮੀਂਦਾਰਾਂ, ਕਾਰੋਬਾਰੀਆਂ ਅਤੇ ਕੁਲੀਨ ਵਰਗਾਂ ਦੇ ਰੂਪ ਵਿੱਚ ਉਨ੍ਹਾਂ ਦੀ ਤੰਗ ਮਾਨਸਿਕਤਾ ਨੂੰ ਦਰਸਾਉਂਦਾ ਹੈ, ਜਿਨ੍ਹਾਂ ਨੂੰ ਕਿਰਤੀਆਂ ਦੀ ਭਲਾਈ ਨਾਲ ਕੋਈ ਲੈਣਾ-ਦੇਣਾ ਨਹੀਂ। ਇਸ ਦੇ ਉਲਟ ‘ਆਪ’ ਸਰਕਾਰ ਨੇ ਮਜ਼ਦੂਰ ਵਰਗ ਦੇ ਅਧਿਕਾਰਾਂ ਦੀ ਰਾਖੀ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਹਨ।

ਸਿੱਖਿਆ ਸੁਧਾਰਾਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ‘ਚ ਕ੍ਰਾਂਤੀਕਾਰੀ ਬਦਲਾਅ ਨਾਲ ਸਰਕਾਰੀ ਸਕੂਲਾਂ ਵਿੱਚ ਹੁਣ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਬੱਚੇ ਵੱਡੀਆਂ ਮੱਲਾਂ ਮਾਰ ਰਹੇ ਹਨ ਅਤੇ ਹਾਲ ਹੀ ਵਿੱਚ 359 ਵਿਦਿਆਰਥੀ ਨੇ ਜੇਈਈ ਮੇਨ ਦੀ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਦੱਸਿਆ ਕਿ ਆਪਣਾ ਅਨੁਭਵ ਸਾਂਝਾ ਕਰਨ ਵਾਲੇ ਵਿਦਿਆਰਥੀਆਂ ਵਿੱਚੋਂ 15 ਵਿੱਚੋਂ 9 ਤੋਂ 10 ਬੱਚੇ ਮਜ਼ਦੂਰਾਂ ਦੇ ਸਨ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਇਨ੍ਹਾਂ ਬੱਚਿਆਂ ਨੂੰ ਚੰਗੀਆਂ ਪਲੇਸਮੈਂਟਾਂ ਮਿਲਣਗੀਆਂ, ਉਨ੍ਹਾਂ ਦੇ ਪਰਿਵਾਰਾਂ ਦੀ ਕਿਸਮਤ ਖੁਦ-ਬ-ਖੁਦ ਬਦਲ ਜਾਵੇਗੀ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਗਰੀਬ ਅਤੇ ਪੱਛੜੇ ਵਰਗਾਂ ਦੇ ਪਰਿਵਾਰਾਂ ਨੂੰ ਉੱਚਾ ਚੁੱਕਣ ਲਈ ਸਿੱਖਿਆ ਅਤਿ ਜ਼ਰੂਰੀ ਹੈ। ਇਸੇ ਕਰਕੇ ਸਰਕਾਰ ਨੇ ਇਸ ਸਿੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਮੈਂ ਮਜ਼ਦੂਰਾਂ ਦੇ ਹੱਕਾਂ ਲਈ ਲੜ ਰਹੀਆਂ ਮਜ਼ਦੂਰ ਯੂਨੀਅਨਾਂ ਅਤੇ ਉਨ੍ਹਾਂ ਦੇ ਜੋਸ਼ ਨੂੰ ਸਲਾਮ ਕਰਦਾ ਹਾਂ। ਉਨ੍ਹਾਂ ਕਿਹਾ ਕਿ ਸਰਕਾਰ ਮਜ਼ਦੂਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕਦੀ ਰਹੇਗੀ ਤਾਂ ਜੋ ਉਹ ਸੂਬੇ ਅਤੇ ਦੇਸ਼ ਲਈ ਵੱਧ ਤੋਂ ਵੱਧ ਯੋਗਦਾਨ ਪਾਉਂਦੇ ਰਹਿਣ।

*ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਕਾਰ ਸੋਧ ਐਕਟ 2026 ਨੂੰ ਲਾਗੂ ਕਰਨ ਦਾ ਬਲ ਬਖ਼ਸ਼ਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਸ਼ੁਕਰਾਨਾ ਯਾਤਰਾ’ ਕਰਨਗੇ*

ਕਾਨੂੰਨ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਭਾਗਾਂ ਵਾਲੇ ਹਾਂ ਕਿ ਸਾਨੂੰ ਵਾਹਿਗੁਰੂ ਨੇ ਆਪ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026 ਨੂੰ ਸਰਬਸੰਮਤੀ ਨਾਲ ਪਾਸ ਕਰਨ ਦੀ ਜ਼ਿੰਮੇਵਾਰੀ ਸੌਂਪੀ। ਉਨ੍ਹਾਂ ਕਿਹਾ ਕਿ ਇਸ ਬਿੱਲ ਵਿੱਚ 'ਬੇਅਦਬੀ' ਲਈ ਸਖ਼ਤ ਸਜ਼ਾ ਦਾ ਉਪਬੰਧ ਹੈ, ਜੋ ਅਪਰਾਧ ਕਰਨ ਵਾਲਿਆਂ ਵਿੱਚ ਡਰ ਦਾ ਮਾਹੌਲ ਪੈਦਾ ਕਰਕੇ ਅਜਿਹੀਆਂ ਘਟਨਾਵਾਂ ‘ਤੇ ਰੋਕ ਲਾਉਣ ਦੇ ਉਦੇਸ਼ ਨਾਲ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ 'ਬੇਅਦਬੀ' ਸੂਬੇ ਦੀ ਸ਼ਾਂਤੀ, ਸਦਭਾਵਨਾ, ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਡੂੰਘੀ ਸਾਜ਼ਿਸ਼ ਸੀ।

ਸਖ਼ਤ ਕਾਰਵਾਈ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਕਾਨੂੰਨ ਇਹ ਯਕੀਨੀ ਬਣਾਉਂਦਾ ਹੈ ਕਿ ਇਸ ਨਾ-ਮੁਆਫ਼ੀਯੋਗ ਅਪਰਾਧ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ, ਜੋ ਹੋਰਨਾਂ ਲਈ ਵੀ ਕਰੜਾ ਸਬਕ ਹੋਵੇਗਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਲਈ ਪਿਤਾ ਸਮਾਨ ਹਨ ਅਤੇ ਉਨ੍ਹਾਂ ਦੀ ਪਵਿੱਤਰਤਾ ਨੂੰ ਯਕੀਨੀ ਬਣਾਉਣਾ ਸਾਡਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਦੁਨੀਆ ਭਰ ਦੇ ਲੋਕ ਇਸ ਇਤਿਹਾਸਕ ਕਦਮ ਲਈ ਖੁਸ਼ੀ ਅਤੇ ਧੰਨਵਾਦ ਜ਼ਾਹਰ ਕਰ ਰਹੇ ਹਨ।

ਯਾਤਰਾ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਮਾਤਮਾ ਦਾ ਧੰਨਵਾਦ ਕਰਨ ਲਈ ਉਹ 6 ਮਈ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਸ਼ੁਰੂ ਹੋ ਕੇ 9 ਮਈ ਤੱਕ ਚੱਲੇਗੀ। ਇਸ ਯਾਤਰਾ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ, ਦਮਦਮਾ ਸਾਹਿਬ, ਮਸਤੂਆਣਾ ਸਾਹਿਬ, ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਸ਼ੁਕਰਾਨਾ ਕੀਤਾ ਜਾਵੇਗਾ, ਜਿਸ ਦਾ ਇੱਕੋ-ਇੱਕ ਉਦੇਸ਼ ਇਸ ਮਹੱਤਵਪੂਰਨ ਐਕਟ ਨੂੰ ਪਾਸ ਕਰਨ ਲਈ ਸਮਰੱਥਾ ਅਤੇ ਹਿੰਮਤ ਦੇਣ ਲਈ ਅਕਾਲ ਪੁਰਖ ਦਾ ਧੰਨਵਾਦ ਕਰਨਾ ਹੈ।