families - Nirpakh Post

ਅਹਿਮਦਾਬਾਦ ਹਾਦਸਾ: ਪੀੜਤ ਪਰਿਵਾਰਾਂ ਨੇ ਵਾਪਸ ਮੋੜ'ਤੀਆਂ ਲਾਸ਼ਾਂ, ਲਾਏ ਗੰਭੀਰ ਦੋਸ਼
Victims' families return bodies, make serious allegations

ਉਨ੍ਹਾਂ ਦਾ ਦਾਅਵਾ ਹੈ ਕਿ ਜਦੋਂ ਲੰਡਨ ਵਿੱਚ ਇਨ੍ਹਾਂ ਲਾਸ਼ਾਂ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਇਹ ਕਿਸੇ ਹੋਰ ਦੀਆਂ ਹਨ। ਇਸ ਮਾਮਲੇ ਵਿੱਚ ਏਅਰ ਇੰਡੀਆ ਵੱਲੋਂ ਹੁਣ ਤੱਕ ਕੋਈ ਜਵਾਬ ਨਹੀਂ ਆਇਆ ਹੈ।

ਅਹਿਮਦਾਬਾਦ ਵਿੱਚ ਏਅਰ ਇੰਡੀਆ ਦਾ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ ਸੀ ਜਿਸ ਵਿੱਚ ਚਾਲਕ ਦਲ ਦੇ ਮੈਂਬਰਾਂ ਅਤੇ ਹੋਰਾਂ ਸਮੇਤ 269 ਲੋਕ ਮਾਰੇ ਗਏ ਸਨ। ਮਰਨ ਵਾਲਿਆਂ ਵਿੱਚ 52 ਬ੍ਰਿਟਿਸ਼ ਨਾਗਰਿਕ ਵੀ ਸ਼ਾਮਲ ਸਨ। ਹਾਦਸਾ ਇੰਨਾ ਭਿਆਨਕ ਸੀ ਕਿ ਲਾਸ਼ਾਂ ਦੀ ਪਛਾਣ ਕਰਨਾ ਵੀ ਮੁਸ਼ਕਲ ਸੀ। ਇਸ ਤੋਂ ਬਾਅਦ ਡੀਐੱਨਏ ਟੈਸਟਿੰਗ ਰਾਹੀਂ ਲਾਸ਼ਾਂ ਦੀ ਪਛਾਣ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਪੀੜਤ ਪਰਿਵਾਰਾਂ ਨੂੰ ਭੇਜ ਦਿੱਤਾ ਗਿਆ। ਲੰਡਨ ਵਿੱਚ ਇਨ੍ਹਾਂ ਲਾਸ਼ਾਂ ਦੀ ਦੁਬਾਰਾ ਜਾਂਚ ਕੀਤੀ ਗਈ। ਜਦੋਂ ਜਾਂਚ ਅਧਿਕਾਰੀ ਕੋਰੋਨਰ ਨੇ ਡੀਐੱਨਏ ਮੈਚ ਕੀਤਾ ਤਾਂ ਲਾਸ਼ਾਂ ਕਿਸੇ ਹੋਰ ਦੀਆਂ ਨਿਕਲੀਆਂ। ਇਹ ਇੱਕ ਜਾਂ ਦੋ ਨਹੀਂ ਬਲਕਿ 12 ਲਾਸ਼ਾਂ ਨਾਲ ਹੋਇਆ। ਜਾਂਚ ਤੋਂ ਬਾਅਦ ਪਤਾ ਲੱਗਾ ਕਿ ਲਾਸ਼ਾਂ ਬਦਲ ਦਿੱਤੀਆਂ ਗਈਆਂ ਹਨ, ਬਹੁਤ ਸਾਰੇ ਪਰਿਵਾਰਾਂ ਨੂੰ ਅੰਤਿਮ ਸੰਸਕਾਰ ਪ੍ਰੋਗਰਾਮ ਦਾ ਵੀ ਰੱਦ ਕਰਨਾ ਪਿਆ।

ਪ੍ਰਸ਼ਾਸਨ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਹਰ ਸਮੇਂ ਤਿਆਰ - ਰਾਕੇਸ਼ ਪ੍ਰਕਾਸ਼
ਮਾਲੇਰਕੋਟਲਾ 12 ਜੂਨ -

ਜ਼ਿਲ੍ਹੇ  ਦੇ ਆਜ਼ਾਦੀ ਘੁਲਾਟੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਮੁੱਖ ਮੰਤਰੀ ਫ਼ੀਲਡ ਅਫ਼ਸਰ -ਕਮ- ਸਹਾਇਕ ਕਮਿਸ਼ਨਰ (ਜਨਰਲ) ਰਾਕੇਸ਼ ਗਰਗ  ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨਾਲ ਮੀਟਿੰਗ ਕੀਤੀ ਗਈ। ਉਹਨਾਂ ਕਿਹਾ ਕਿ ਮਹਾਨ ਆਜ਼ਾਦੀ ਘੁਲਾਟੀਆਂ ਕਾਰਨ ਹੀ ਦੇਸ਼ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ ਅਤੇ ਅਸੀਂ ਹਮੇਸ਼ਾ ਸਾਡੇ ਆਜ਼ਾਦੀ ਘੁਲਾਟੀਆਂ ਦੇ ਰਿਣੀ ਰਹਾਂਗੇ। ਉਹਨਾਂ ਕਿਹਾ ਕਿ ਆਜ਼ਾਦੀ ਘੁਲ਼ਾਟੀਆਂ ਦੇ ਪਰਿਵਾਰਾਂ ਦਾ ਪੂਰਾ ਸਤਿਕਾਰ ਅਤੇ ਭਲਾਈ ਲਈ ਪ੍ਰਸ਼ਾਸਨ ਹਰ ਸਮੇਂ ਤਿਆਰ ਹੈ।   ਉਨਾਂ ਕਿਹਾ ਕਿ ਸਾਰੇ ਦਫਤਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਦਫਤਰਾਂ ਵਿੱਚ ਕੰਮ ਕਾਜ ਲਈ ਆਉਣ ਵਾਲੇ ਆਜ਼ਾਦੀ ਘੁਲਾਟੀਆਂ ਜਾਂ ਉਹਨਾਂ ਦੇ ਵਾਰਸਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇ ।

ਉਨ੍ਹਾਂ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਦੇ ਨੁਮਾਇੰਦਿਆਂ ਦੀਆਂ ਮੁਸ਼ਕਿਲਾਂ ਸੁਣੀਆ ਅਤੇ ਉਨ੍ਹਾਂ ਭਰੋਸਾ ਦਵਾਇਆ ਕਿ ਮੁਸ਼ਕਿਲਾਂ, ਲੰਬਿਤ ਪਏ ਕੰਮਾਂ ਦਾ ਨਿਰਧਾਰਿਤ ਸਮੇਂ ਦੇ ਅੰਦਰ ਨਿਪਟਾਰਾ ਕਰਨ ਲਈ ਢੁਕਵੇਂ ਯਤਨ ਕੀਤੇ ਜਾਣਗੇ । ਉਹਨਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨ ਵਜੋਂ ਸਰਕਾਰ ਵੱਲੋਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ ਅਤੇ ਜੇਕਰ ਕਿਸੇ ਆਜ਼ਾਦੀ ਘੁਲਾਟੀਏ ਦੇ ਆਸ਼ਰਿਤ ਪਰਿਵਾਰ ਨੂੰ ਇਹ ਸਹੂਲਤਾਂ ਲੈਣ ਕਰਨ ਵਿੱਚ ਕੋਈ ਔਕੜ ਆਉਂਦੀ ਹੈ ਤਾਂ ਇਸ ਨੂੰ ਦੂਰ ਕੀਤਾ ਜਾਵੇਗਾ।

ਇਸ ਮੌਕੇ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਦੇ ਸੂਬਾ ਪ੍ਰਧਾਨ ਚੇਤੰਨ ਸਿੰਘ, ਪ੍ਰਧਾਨ ਪਰਮਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ, ਜਰਨਲ ਸਕੱਤਰ ਜਗਮੇਲ ਸਿੰਘ, ਪ੍ਰੈਸ ਸਕੱਤਰ ਮੁਹੰਮਦ ਅਸਲਮ, ਖਜਾਨਚੀ ਪਰਗਟ ਸਿੰਘ, ਮੈਂਬਰ ਸੁਭਾਸ਼ ਵੋਹਰਾ ਅਤੇ ਲਾਭ ਸਿੰਘ ਤੋਂ ਇਲਾਵਾ ਹੋਰ ਅਹੁਦੇਦਾਰ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ

67.84 ਕਰੋੜ ਰੁਪਏ ਦੀ ਰਾਹਤ ਮਹਿਜ਼ ਮੁਆਫੀ ਨਹੀਂ ਸਗੋਂ ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਦੇ ਸੰਘਰਸ਼ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ-ਮੁੱਖ ਮੰਤਰੀ
ਅੰਮ੍ਰਿਤਸਰ, 8 ਜੂਨ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਸੁਹਿਰਦਤਾ ਨਾਲ ਜੁਟੀ ਹੋਈ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਅੱਜ ਇੱਥੇ ਲਾਭਪਾਤਰੀਆਂ ਨੂੰ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਸੌਂਪਣ ਲਈ ਕਰਵਾਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਮ ਆਦਮੀ ਨੂੰ ਹੋਰ ਵਧੇਰੇ ਸਮਰੱਥ ਬਣਾਉਣ ਲਈ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਲਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਵੱਧ ਤੋਂ ਵੱਧ ਭਲਾਈ ਨੂੰ ਯਕੀਨੀ ਬਣਾ ਰਹੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਅਮੀਰ ਲੋਕਾਂ ਦੇ ਕਰਜ਼ੇ ਮੁਆਫ਼ ਕੀਤੇ ਜਾਂਦੇ ਸਨ ਜਦਕਿ ਗਰੀਬ ਲੋਕਾਂ ਦੀ ਭਲਾਈ ਦੀ ਕੋਈ ਪ੍ਰਵਾਹ ਨਹੀਂ ਕੀਤੀ ਜਾਂਦੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੂਬੇ ਦੇ ਪੱਛੜੇ ਤੇ ਕਮਜ਼ੋਰ ਵਰਗਾਂ ਨੂੰ ਇਹ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਇਸ ਕਰਕੇ ਸੰਭਵ ਹੋਇਆ ਹੈ ਕਿਉਂਕਿ ਪਹਿਲੀ ਵਾਰ ਸੂਬੇ ਦਾ ਬਜਟ ਆਮ ਆਦਮੀ ਦੀ ਭਲਾਈ ਲਈ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਖਜ਼ਾਨੇ ਦਾ ਇੱਕ-ਇੱਕ ਪੈਸਾ ਜਨਤਕ ਭਲਾਈ 'ਤੇ ਖਰਚ ਕਰ ਰਹੀ ਹੈ।
ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਕਿਉਂਕਿ ਇਸ ਨਾਲ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਨਵੇਂ ਰਾਹ ਖੁੱਲ੍ਹਦੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਹਰੇਕ ਵਿਅਕਤੀ ਦੀ ਸਫਲਤਾ ਲਈ ਕੁੰਜੀ ਹੈ ਅਤੇ ਸੂਬੇ ਦੇ ਹਰੇਕ ਨੌਜਵਾਨ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਜਨਤਕ ਭਲਾਈ ਵਾਲੇ ਅਤੇ ਖੁਸ਼ੀ ਦੇ ਅਜਿਹੇ ਕਾਰਜ ਬਹੁਤ ਘੱਟ ਹੁੰਦੇ ਸਨ। ਉਨ੍ਹਾਂ ਕਿਹਾ ਕਿ ਹੁਣ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ ਜਦੋਂ ਸਰਕਾਰ ਵੱਲੋਂ ਆਏ ਦਿਨ ਨਵੇਂ ਪ੍ਰੋਜੈਕਟ ਜਨਤਾ ਨੂੰ ਸਮਰਪਿਤ ਕੀਤੇ ਜਾ ਰਹੇ ਹਨ ਅਤੇ ਨੌਜਵਾਨਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ‘ਰੰਗਲਾ ਪੰਜਾਬ’ ਦੀ ਝਲਕ ਹੈ ਅਤੇ ਸੂਬਾ ਸਰਕਾਰ ਹੁਣ ਖੁਸ਼ੀ ਦੇ ਅਜਿਹੇ ਸਮਾਗਮਾਂ ਰਾਹੀਂ ਲੋਕਾਂ ਦੀ ਸਹੂਲਤ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ 67.84 ਕਰੋੜ ਰੁਪਏ ਦੀ ਕਰਜ਼ਾ ਮੁਆਫੀ ਨਾਲ ਤਕਰੀਬਨ 4800 ਪਰਿਵਾਰਾਂ ਨੂੰ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਨਿਗਮ (ਪੀ.ਐਸ.ਸੀ.ਐਫ.ਸੀ.) ਵੱਲੋਂ 31 ਮਾਰਚ, 2020 ਤੱਕ ਵੰਡੇ ਗਏ ਕਰਜ਼ਿਆਂ ’ਤੇ ਲੀਕ ਫੇਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਮੁਆਫ਼ੀ ਪੀ.ਐਸ.ਸੀ.ਐਫ.ਸੀ. ਦੁਆਰਾ ਉਪਰੋਕਤ ਮਿਤੀ ਤੱਕ ਵੰਡੇ ਗਏ ਸਾਰੇ ਕਰਜ਼ਿਆਂ ਲਈ ਹੈ ਜਿਸ ਨਾਲ ਐਸ.ਸੀ. ਭਾਈਚਾਰਾ ਅਤੇ ਦਿਵਿਆਂਗ ਵਰਗ ਦੇ ਕਰਜ਼ਦਾਰਾਂ ਨੂੰ ਅਤਿ ਲੋੜੀਂਦੀ ਰਾਹਤ ਮਿਲੀ ਹੈ। ਇਸ ਕਦਮ ਨਾਲ ਕੁੱਲ 4,727 ਕਰਜ਼ਦਾਰਾਂ ਨੂੰ 67.84 ਕਰੋੜ ਰੁਪਏ ਦੀ ਕੁੱਲ ਰਕਮ ਦਾ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁੱਲ 4,727 ਕਰਜ਼ਦਾਰ ਸਨ ਜਿਨ੍ਹਾਂ ਵਿੱਚ 4,685 ਡਿਫਾਲਟ ਕਰਜ਼ਦਾਰ ਅਤੇ 42 ਰੈਗੂਲਰ ਕਰਜ਼ਦਾਰ ਹਨ, ਇਸ ਕਰਜ਼ਾ ਮੁਆਫ਼ੀ ਯੋਜਨਾ ਹੇਠ ਆਉਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ‘ਕੋਈ ਇਤਰਾਜ਼ ਨਹੀਂ’ ਸਰਟੀਫਿਕੇਟ (ਨੋ ਡਿਊ ਸਰਟੀਫਿਕੇਟ) ਜਾਰੀ ਕੀਤੇ ਜਾਣਗੇ। ਬੁਲਾਰੇ ਨੇ ਅੱਗੇ ਦੱਸਿਆ ਕਿ 30 ਅਪ੍ਰੈਲ, 2025 ਤੱਕ ਗਿਣਿਆ ਗਿਆ ਮੂਲ, ਵਿਆਜ ਅਤੇ ਦੰਡ ਵਿਆਜ ਸਮੇਤ ਬਣਦੀ 67.84 ਕਰੋੜ ਦੀ ਪੂਰੀ ਰਕਮ ਸੂਬਾ ਸਰਕਾਰ ਵੱਲੋਂ ਪੀ.ਐਸ.ਸੀ.ਐਫ.ਸੀ. ਨੂੰ ਵਾਪਸ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਹੱਤਵਪੂਰਨ ਗੱਲ ਇਹ ਹੈ ਕਿ ਜਿਨ੍ਹਾਂ ਕਰਜ਼ਦਾਰਾਂ ਨੇ ਪਹਿਲਾਂ ਵੀ ਕਰਜ਼ਾ ਮੁਆਫੀ ਸਕੀਮਾਂ ਲਾਭ ਪ੍ਰਾਪਤ ਕੀਤਾ ਹੈ, ਉਹ ਵੀ ਇਸ ਮੁਆਫੀ ਸਕੀਮ ਦਾ ਲਾਭ ਲੈਣ ਲਈ ਯੋਗ ਮੰਨੇ ਜਾਣਗੇ। ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫੀ ਤੋਂ ਬਾਅਦ ਪੀ.ਐਸ.ਸੀ.ਐਫ.ਸੀ. ਦੇ ਨਿਯਮਾਂ ਤਹਿਤ ਕਰਜ਼ਾ ਲੈਣ ਵਾਲਿਆਂ ਵਿਰੁੱਧ ਰਿਕਵਰੀ ਲਈ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੱਟ-ਆਫ ਮਿਤੀ ਤੱਕ ਉਨ੍ਹਾਂ ਦੇ ਖਾਤਿਆਂ ਨੂੰ ਪੂਰੀ ਤਰ੍ਹਾਂ ਸੈਟਲ ਮੰਨਿਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸਾਲ 2011 ਦੀ ਜਨਗਣਨਾ ਅਨੁਸਾਰ ਅਨੁਸੂਚਿਤ ਜਾਤੀ ਭਾਈਚਾਰੇ ਦੀ ਵਸੋਂ ਪੰਜਾਬ ਦੀ ਕੁੱਲ ਵਸੋਂ ਦੀ 31.94 ਫੀਸਦੀ ਹੈ। ਇਸ ਭਾਈਚਾਰੇ ਦੇ ਬਹੁਤ ਸਾਰੇ ਮੈਂਬਰਾਂ ਨੇ ਆਪਣੀ ਆਰਥਿਕ ਤਰੱਕੀ ਦੇ ਉਦੇਸ਼ ਨਾਲ ਸਵੈ-ਰੁਜ਼ਗਾਰ ਦਾ ਉੱਦਮ ਸਥਾਪਤ ਕਰਨ ਲਈ ਪੀ.ਐਸ.ਸੀ.ਐਫ.ਸੀ. ਤੋਂ ਕਰਜ਼ਾ ਲਿਆ ਸੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਕੁਝ ਕਰਜ਼ਦਾਰ ਵੱਸੋਂ ਬਾਹਰੀ ਹਾਲਾਤਾਂ ਕਾਰਨ ਕਰਜ਼ਾ ਵਾਪਸ ਕਰਨ ਵਿੱਚ ਅਸਮਰੱਥ ਰਹੇ ਹਨ, ਜਿਸ ਕਰਕੇ ਉਹ ਡਿਫਾਲਟ ਹੋ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੁਆਫੀ ਸਕੀਮ ਦੇ ਲਾਗੂ ਹੋਣ ਨਾਲ ਅਨੁਸੂਚਿਤ ਜਾਤੀ ਭਾਈਚਾਰੇ ਦੇ ਆਰਥਿਕ ਤੌਰ ਉਤੇ ਕਮਜ਼ੋਰ ਵਰਗਾਂ ਅਤੇ ਦਿਵਿਆਂਗ ਵਰਗ ਦੇ 4,727 ਲਾਭਪਾਤਰੀਆਂ ਨੂੰ 67.84 ਕਰੋੜ ਦੀ ਰਾਹਤ ਮਿਲੇਗੀ ਜਿਸ ਵਿੱਚ 30.02 ਕਰੋੜ ਰੁਪਏ ਮੂਲ ਰਕਮ, 22.95 ਕਰੋੜ ਰੁਪਏ ਵਿਆਜ ਅਤੇ 14.87 ਕਰੋੜ ਰੁਪਏ ਦਾ ਦੰਡ ਵਿਆਜ ਸ਼ਾਮਲ ਹੈ (ਜੋ 30 ਅਪ੍ਰੈਲ, 2025 ਤੱਕ ਗਿਣਿਆ ਗਿਆ ਹੈ)।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ  ਦਾ ਇਹ ਉਪਰਾਲਾ ਉਨ੍ਹਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਅਤੇ ਸਮਾਜ ਵਿੱਚ ਸਨਮਾਨਜਨਕ ਜੀਵਨ ਜੀਉਣ ਦੇ ਯੋਗ ਬਣਾਉਣ ਵਿੱਚ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਇਸ ਮੁਆਫੀ ਸਕੀਮ ਤਹਿਤ ਲਾਭਪਾਤਰੀ ਆਪਣੇ ਪਰਿਵਾਰਾਂ ਦੀ ਸਹਾਇਤਾ ਲਈ ਨਵੇਂ ਉੱਦਮ ਵਾਸਤੇ ਮੁਕਤ ਵਿੱਤੀ ਸਰੋਤਾਂ ਦੀ ਵਰਤੋਂ ਕਰ ਸਕਣਗੇ। ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫੀ ਨਾਲ ਪੀ.ਐਸ.ਸੀ.ਐਫ.ਸੀ. ਨੂੰ ਭਵਿੱਖ ਵਿੱਚ ਅਨੁਸੂਚਿਤ ਜਾਤੀਆਂ ਦੇ ਹੋਰ ਯੋਗ ਵਿਅਕਤੀਆਂ ਨੂੰ ਨਵੇਂ ਕਰਜ਼ੇ ਦੇਣ ਦੇ ਵੀ ਸਮਰੱਥ ਬਣਾਏਗਾ। ਉਨ੍ਹਾਂ ਕਿਹਾ ਕਿ ਇਹ ਸਕੀਮ ਸਿਰਫ਼ ਕਰਜ਼ਾ ਮੁਆਫ਼ੀ ਤੱਕ ਮਹਿਦੂਦ ਨਹੀਂ ਹੈ ਸਗੋਂ ਭਾਈਚਾਰੇ ਦਾ ਮਾਣ-ਸਨਮਾਨ ਬਹਾਲ ਕਰਨ, ਇਨਸਾਫ ਦੇਣ ਅਤੇ ਨਵੀਂ ਸ਼ੁਰੂਆਤ ਲਈ ਮੌਕੇ ਪ੍ਰਦਾਨ ਕਰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਨੇ ਦਹਾਕਿਆਂ ਤੋਂ ਕਰਜ਼ੇ ਦੇ ਬੋਝ ਹੇਠ ਦੱਬੇ ਪਰਿਵਾਰਾਂ ਲਈ ਰਾਹਤ ਅਤੇ ਮਾਣ-ਸਨਮਾਨ ਵਾਲਾ ਜੀਵਨ ਜਿਉਣ ਦੀ ਨਵੀਂ ਸ਼ੁਰੂਆਤ ਕੀਤੀ ਹੈ।
ਮੁੱਖ ਮੰਤਰੀ ਨੇ ਇਹ ਪਰਿਵਾਰ ਘਰ ਦੇ ਕਮਾਊ ਜੀਅ ਦਾ ਦੇਹਾਂਤ ਹੋ ਜਾਣ, ਲੰਬੀ ਬਿਮਾਰੀ ਕਾਰਨ ਸਾਰੀ ਬੱਚਤ ਖਤਮ ਹੋ ਜਾਣ ਜਾਂ ਆਮਦਨ ਦਾ ਕੋਈ ਹੋਰ ਵਸੀਲਾ ਨਾ ਹੋਣ ਵਰਗੀਆਂ ਪ੍ਰਸਥਿਤੀਆਂ ਕਾਰਨ ਆਪਣੇ ਕਰਜ਼ੇ ਵਾਪਸ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਮੰਨਣਾ ਹੈ ਕਿ ਅਜਿਹੇ ਲੋਕਾਂ ਤੋਂ ਇਸ ਕਰਜ਼ੇ ਦੀ ਵਸੂਲੀ ਕਰਨਾ ਸਰਾਸਰ ਬੇਇਨਸਾਫ਼ੀ ਹੈ ਜਿਸ ਕਰਕੇ ਕਰਜ਼ਾ ਮੁਆਫ ਕਰਨ ਦਾ ਫੈਸਲਾ ਕੀਤਾ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਕ ਵਾਰ ਫਿਰ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਸਿਰਫ਼ ਵਾਅਦੇ ਹੀ ਨਹੀਂ ਕਰਦੇ ਸਗੋਂ ਉਨ੍ਹਾਂ ਨੂੰ ਪੂਰਾ ਵੀ ਕਰਦੇ ਹਨ ਜਦਕਿ ਪਿਛਲੀਆਂ ਸਰਕਾਰਾਂ ਨੇ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਸਿਰਫ਼ ਵੋਟ ਬੈਂਕ ਵਜੋਂ ਵਰਤਿਆ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਦੇ ਦੁੱਖ-ਦਰਦ ਨੂੰ ਸਮਝਦੀ ਹੈ ਅਤੇ ਉਨ੍ਹਾਂ ਨੂੰ ਹਮੇਸ਼ਾ ਬਰਾਬਰਤਾ, ਬਣਦੇ ਹੱਕ ਅਤੇ ਮਾਣ-ਸਤਿਕਾਰ ਦਿੱਤਾ ਹੈ।
ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਜੀਤ ਕੌਰ, ਹਰਭਜਨ ਸਿੰਘ ਈ.ਟੀ.ਓ., ਲਾਲ ਚੰਦ ਕਟਾਰੂਚੱਕ ਅਤੇ ਕੁਲਦੀਪ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਸਖਸ਼ੀਅਤਾਂ ਹਾਜ਼ਰ ਸਨ।

ਕਰਜ਼ਾ ਮੁਆਫ਼ੀ ਨਾਲ 2 ਦਹਾਕਿਆਂ ਤੋਂ ਵਿੱਤੀ ਬੋਝ ਨਾਲ ਜੂਝ ਰਹੇ ਹਜ਼ਾਰਾਂ ਪਰਿਵਾਰਾਂ ਨੂੰ ਮਿਲੀ ਰਾਹਤ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 3 ਜੂਨ

ਪੰਜਾਬ ਕੈਬਨਿਟ ਵੱਲੋਂ 4,727 ਗਰੀਬ ਅਨੁਸੂਚਿਤ ਜਾਤੀ ਪਰਿਵਾਰਾਂ ਦਾ 31 ਮਾਰਚ 2020 ਤੱਕ ਦਾ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲ ਬਕਾਇਆ 68 ਕਰੋੜ ਰੁਪਏ ਦੇ ਕਰਜ਼ੇ ਨੂੰ ਮੁਆਫ ਕਰਨ ਦੇ ਇਤਿਹਾਸਕ ਫੈਸਲੇ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾਕੁੰਨ ਕਾਰਵਾਈ ਨਾਲ ਉਨ੍ਹਾਂ ਹਜ਼ਾਰਾਂ ਪਰਿਵਾਰਾਂ ਨੂੰ ਰਾਹਤ ਮਿਲੇਗੀ ਜੋ 2 ਦਹਾਕਿਆਂ ਤੋਂ ਇਸ ਵਿੱਤੀ ਬੋਝ ਨਾਲ ਜੂਝ ਰਹੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਰਜ਼ਾ ਮੁਆਫ਼ੀ ਦੇ ਫੈਸਲੇ ਦਾ ਐਲਾਨ ਕਰਨ ਲਈ ਬੁਲਾਈ ਗਈ ਪ੍ਰੈਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਆਫ਼ੀ ਰਾਸ਼ੀ ਦਾ ਵਿਸਥਾਰਪੂਰਵਕ ਵੇਰਵਾ ਦਿੰਦਿਆਂ ਦੱਸਿਆ ਕਿ ਮੁਆਫ਼ ਕੀਤੀ ਗਈ ਕੁੱਲ 68 ਕਰੋੜ ਰੁਪਏ ਦੀ ਰਕਮ ਵਿੱਚ ਲਗਭਗ 30 ਕਰੋੜ ਰੁਪਏ ਮੂਲ, 22 ਕਰੋੜ ਰੁਪਏ ਵਿਆਜ ਅਤੇ 15 ਕਰੋੜ ਰੁਪਏ ਜੁਰਮਾਨਾ ਵਿਆਜ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਹ ਕਰਜ਼ੇ ਪਿਛਲੇ ਦੋ ਦਹਾਕਿਆਂ ਤੋਂ ਬਕਾਇਆ ਹਨ, ਜਿਸ ਦੌਰਾਨ ਪ੍ਰਭਾਵਿਤ ਵਿਅਕਤੀਆਂ ਨੇ ਵਾਰ-ਵਾਰ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਤੱਕ ਪਹੁੰਚ ਕੀਤੀ, ਪਰ ਉਨ੍ਹਾਂ ਦੇ ਕੰਨੀ ਜੂੰ ਤੱਕ ਨਹੀਂ ਸਰਕੀ।

ਇਸ ਦੌਰਾਨ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲੋਂ ਜਾਰੀ ਕੀਤੇ ਗਏ ਕਰਜ਼ਿਆਂ ਦੀ 84 ਫੀਸਦੀ ਉਚੇਰੀ ਮੁੜ ਅਦਾਇਗੀ ਸਫਲਤਾ ਦਰ ਦਾ ਜਿਕਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਹ ਉਚੇਰੀ ਮੁੜ ਅਦਾਇਗੀ ਦਰ ਇਨ੍ਹਾਂ ਵਿਅਕਤੀਆਂ ਵੱਲੋਂ ਕਰਜੇ ਦੀ ਵਰਤੋਂ ਉਪਲਬਧ ਸਰੋਤਾਂ ਨੂੰ ਜੁਟਾ ਕੇ ਰੋਜੀ-ਰੋਟੀ ਕਮਾਉਣ ਅਤੇ ਪ੍ਰਾਪਤ ਕੀਤੇ ਗਏ ਕਰਜ਼ਿਆਂ ਦੀ ਅਦਾਇਗੀ ਕਰਨ ਪ੍ਰਤੀ ਵਚਨਬੱਧਤਾ ਨੂੰ ਦਰਸ਼ਾਉਂਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਕੁਝ ਕਰਜ਼ੇ ਮੂਲ ਕਰਜ਼ਦਾਰਾਂ ਦੇ ਦੇਹਾਂਤ ਜਾਂ ਨਾ ਟਾਲਣਯੋਗ ਹਾਲਾਤਾਂ ਕਾਰਨ ਅਦਾਇਗੀ ਨਾ ਕੀਤੇ ਜਾ ਸਕਣ ਕਾਰਨ ਬਕਾਇਆ ਸਨ, ਇਸ ਲਈ ਪੰਜਾਬ ਸਰਕਾਰ ਨੇ ਇਨ੍ਹਾਂ ਕਰਜ਼ਿਆਂ ਨੂੰ ਮੁਆਫ਼ ਕਰਨ ਦਾ ਫੈਸਲਾ ਕੀਤਾ ਹੈ।

ਵਿੱਤ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਰਗਰਮ ਪਹੁੰਚ ਦੀ ਵਿਸ਼ੇਸ਼ ਤੌਰ 'ਤੇ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਦੁਆਰਾ ਬੇਨਤੀ ਕੀਤੇ ਜਾਣ ‘ਤੇ ਮੁੱਖ ਮੰਤਰੀ ਨੇ ਨਿੱਜੀ ਤੌਰ 'ਤੇ ਉਨ੍ਹਾਂ ਨੂੰ ਵਿੱਤੀ ਸਾਲ 2025-26 ਲਈ ਰਾਜ ਬਜਟ ਤਿਆਰ ਕਰਦੇ ਸਮੇਂ ਕਰਜ਼ਾ ਮੁਆਫੀ ਲਈ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਸਨ। ਵਿੱਤ ਮੰਤਰੀ ਨੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੋਂ ਪ੍ਰਾਪਤ ਮਾਰਗਦਰਸ਼ਨ ਅਤੇ ਸਮਰਥਨ ਬਾਰੇ ਜਿਕਰ ਕਰਦਿਆਂ ਕਿਹਾ, "ਅਰਵਿੰਦ ਕੇਜਰੀਵਾਲ ਜੀ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਦਿਆਂ 'ਤੇ ਨੇੜਿਓਂ ਨਜ਼ਰ ਰੱਖਦੇ ਹਨ ਅਤੇ ਪ੍ਰਭਾਵਸ਼ਾਲੀ ਹੱਲ ਲੱਭਣ ਲਈ ਨਿਰੰਤਰ ਦਿਸ਼ਾ-ਨਿਰਦੇਸ਼ ਪ੍ਰਦਾਨ ਕਰਦੇ ਹਨ।"

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਕਰਜ਼ਾ ਮੁਆਫੀ ਹਜ਼ਾਰਾਂ ਪਰਿਵਾਰਾਂ ਨੂੰ ਮਹੱਤਵਪੂਰਨ ਰਾਹਤ ਪ੍ਰਦਾਨ ਕਰੇਗੀ, ਜਿਸ ਨਾਲ ਉਨ੍ਹਾਂ ਨੂੰ ਕਾਰਪੋਰੇਸ਼ਨ ਤੋਂ ਹੋ ਰਹੀ ਪਰੇਸ਼ਾਨੀ ਤੋਂ ਵੀ ਮੁਕਤੀ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਫੈਸਲਾ 'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਮਾਜਿਕ ਨਿਆਂ ਅਤੇ ਸਮਾਜ ਦੇ ਸਭ ਤੋਂ ਕਮਜ਼ੋਰ ਵਰਗਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦਾ ਪ੍ਰਮਾਣ ਹੈ।

ਆਪ ਸਰਕਾਰ ਵੱਲੋਂ ਇਤਿਹਾਸਕ ਫੈਸਲਾ, ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਨੂੰ ਵੱਡੀ ਰਾਹਤ
ਚੰਡੀਗੜ੍ਹ, 3 ਜੂਨ:

ਸੂਬੇ ਵਿੱਚ ਅਨੁਸੂਚਿਤ ਜਾਤੀ (ਐਸ.ਸੀ.) ਭਾਈਚਾਰੇ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ 67.84 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਨੂੰ ਮਨਜ਼ੂਰੀ ਦਿੱਤੀ ਜਿਸ ਨਾਲ ਤਕਰੀਬਨ 4,800 ਪਰਿਵਾਰਾਂ ਨੂੰ ਲਾਭ ਪਹੁੰਚਿਆ।

ਇਸ ਬਾਰੇ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਨਿਗਮ (ਪੀ.ਐਸ.ਸੀ.ਐਫ.ਸੀ.) ਦੇ ਕਰਜ਼ਦਾਰਾਂ ਲਈ 31 ਮਾਰਚ, 2020 ਤੱਕ ਵੰਡੇ ਗਏ ਕਰਜ਼ੇ ਮੁਆਫ਼ ਕਰਨ ਲਈ ਕਾਰਜ-ਬਾਅਦ ਪ੍ਰਵਾਨਗੀ ਦੇ ਦਿੱਤੀ ਹੈ। ਇਹ ਮੁਆਫ਼ੀ ਪੀ.ਐਸ.ਸੀ.ਐਫ.ਸੀ. ਦੁਆਰਾ ਉਪਰੋਕਤ ਮਿਤੀ ਤੱਕ ਵੰਡੇ ਗਏ ਸਾਰੇ ਕਰਜ਼ਿਆਂ ਲਈ ਹੈ ਜਿਸ ਨਾਲ ਐਸ.ਸੀ. ਭਾਈਚਾਰਾ ਅਤੇ ਦਿਵਿਆਂਗ ਵਰਗ ਦੇ ਕਰਜ਼ਦਾਰਾਂ ਨੂੰ ਅਤਿ ਲੋੜੀਂਦੀ ਰਾਹਤ ਮਿਲੀ ਹੈ। ਇਸ ਕਦਮ ਨਾਲ ਕੁੱਲ 4,727 ਕਰਜ਼ਦਾਰਾਂ ਨੂੰ 67.84 ਕਰੋੜ ਰੁਪਏ ਦੀ ਕੁੱਲ ਰਕਮ ਦਾ ਲਾਭ ਹੋਵੇਗਾ।

ਸਾਰੇ 4,727 ਕਰਜ਼ਦਾਰ ਜਿਨ੍ਹਾਂ ਵਿੱਚ 4,685 ਡਿਫਾਲਟ ਕਰਜ਼ਦਾਰ ਅਤੇ 42 ਰੈਗੂਲਰ ਕਰਜ਼ਦਾਰ ਹਨ, ਇਸ ਕਰਜ਼ਾ ਮੁਆਫ਼ੀ ਯੋਜਨਾ ਹੇਠ ਆਉਣਗੇ। ਇਸ ਲਈ ‘ਕੋਈ ਇਤਰਾਜ਼ ਨਹੀਂ’ ਸਰਟੀਫਿਕੇਟ (ਨੋ ਡਿਊ ਸਰਟੀਫਿਕੇਟ) ਪੀ.ਐਸ.ਸੀ.ਐਫ.ਸੀ. ਦੇ ਜ਼ਿਲ੍ਹਾ ਮੈਨੇਜਰਾਂ ਦੁਆਰਾ ਜਾਰੀ ਕੀਤੇ ਜਾਣਗੇ। ਬੁਲਾਰੇ ਨੇ ਅੱਗੇ ਦੱਸਿਆ ਕਿ 30 ਅਪ੍ਰੈਲ, 2025 ਤੱਕ ਗਿਣਿਆ ਗਿਆ ਮੂਲ, ਵਿਆਜ ਅਤੇ ਦੰਡ ਵਿਆਜ ਸਮੇਤ ਬਣਦੀ 67.84 ਕਰੋੜ ਦੀ ਪੂਰੀ ਰਕਮ ਸੂਬਾ ਸਰਕਾਰ ਵੱਲੋਂ ਪੀ.ਐਸ.ਸੀ.ਐਫ.ਸੀ. ਨੂੰ ਵਾਪਸ ਕੀਤੀ ਜਾਵੇਗੀ। ਅੰਤਿਮ ਵਿਆਜ ਦੀ ਰਕਮ ਦਾ ਹਿਸਾਬ ਉਸ ਮਿਤੀ ਤੋਂ ਹੋਵੇਗਾ, ਜਿਸ ਦਿਨ ਸਰਕਾਰ ਯੋਜਨਾ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਦੀ ਹੈ।

ਇਸ ਦੇ ਫਲਸਰੂਪ ਕੁੱਲ ਮੁਆਫ਼ੀ ਦੀ ਰਕਮ ਵਧ ਸਕਦੀ ਹੈ ਅਤੇ ਅਜਿਹਾ ਹੋਣ ਦੀ ਸੂਰਤ ਵਿੱਚ ਕਿਸੇ ਵੀ ਵਾਧੇ ਦੀ ਅਦਾਇਗੀ ਸਰਕਾਰ ਦੁਆਰਾ ਕੀਤੀ ਜਾਵੇਗੀ। ਬੁਲਾਰੇ ਨੇ ਅੱਗੇ ਦੱਸਿਆ ਕਿ ਮਹੱਤਵਪੂਰਨ ਗੱਲ ਇਹ ਹੈ ਕਿ ਜਿਨ੍ਹਾਂ ਕਰਜ਼ਦਾਰਾਂ ਨੇ ਪਹਿਲਾਂ ਵੀ ਕਰਜ਼ਾ ਮੁਆਫੀ ਸਕੀਮਾਂ ਲਾਭ ਪ੍ਰਾਪਤ ਕੀਤਾ ਹੈ, ਉਹ ਵੀ ਇਸ ਮੁਆਫੀ ਸਕੀਮ ਦਾ ਲਾਭ ਲੈਣ ਲਈ ਯੋਗ ਮੰਨੇ ਜਾਣਗੇ। ਕਰਜ਼ਾ ਮੁਆਫੀ ਤੋਂ ਬਾਅਦ ਪੀ.ਐਸ.ਸੀ.ਐਫ.ਸੀ. ਦੇ ਨਿਯਮਾਂ ਤਹਿਤ ਕਰਜ਼ਾ ਲੈਣ ਵਾਲਿਆਂ ਵਿਰੁੱਧ ਰਿਕਵਰੀ ਲਈ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ ਜਾਵੇਗੀ।

ਕੱਟ-ਆਫ ਮਿਤੀ ਤੱਕ ਉਨ੍ਹਾਂ ਦੇ ਖਾਤਿਆਂ ਨੂੰ ਪੂਰੀ ਤਰ੍ਹਾਂ ਸੈਟਲ ਮੰਨਿਆ ਜਾਵੇਗਾ। ਹਾਲਾਂਕਿ, ਜਿਨ੍ਹਾਂ ਕਰਜ਼ਾਦਾਰਾਂ ਨੇ ਪੀ.ਐਸ.ਸੀ.ਐਫ.ਸੀ. ਵਿਰੁੱਧ ਅਦਾਲਤੀ ਕੇਸ ਦਾਇਰ ਕੀਤੇ ਹਨ, ਉਹ ਉਦੋਂ ਤੱਕ ਯੋਗ ਨਹੀਂ ਹੋਣਗੇ, ਜਦੋਂ ਤੱਕ ਉਹ ਬਿਨਾਂ ਸ਼ਰਤ ਆਪਣੇ ਕੇਸ ਵਾਪਸ ਨਹੀਂ ਲੈਂਦੇ ਅਤੇ ਇਸ ਬਾਰੇ ਦਸਤਾਵੇਜ਼ੀ ਸਬੂਤ ਨਹੀਂ ਦਿੰਦੇ।

ਜ਼ਿਕਰਯੋਗ ਹੈ ਕਿ ਸਾਲ 2011 ਦੀ ਜਨਗਣਨਾ ਅਨੁਸਾਰ ਅਨੁਸੂਚਿਤ ਜਾਤੀਆਂ ਭਾਈਚਾਰੇ ਦੀ ਵਸੋਂ ਪੰਜਾਬ ਦੀ ਕੁੱਲ ਵਸੋਂ ਦੀ 31.94 ਫੀਸਦੀ ਹੈ। ਇਸ ਭਾਈਚਾਰੇ ਦੇ ਬਹੁਤ ਸਾਰੇ ਮੈਂਬਰਾਂ ਨੇ ਆਪਣੀ ਆਰਥਿਕ ਤਰੱਕੀ ਦੇ ਉਦੇਸ਼ ਨਾਲ ਸਵੈ-ਰੁਜ਼ਗਾਰ ਦਾ ਉੱਦਮ ਸਥਾਪਤ ਕਰਨ ਲਈ ਪੀ.ਐਸ.ਸੀ.ਐਫ.ਸੀ. ਤੋਂ ਕਰਜ਼ਾ ਲਿਆ ਸੀ। ਹਾਲਾਂਕਿ, ਕੁਝ ਕਰਜ਼ਦਾਰ ਵੱਸੋਂ ਬਾਹਰੀ ਹਾਲਾਤਾਂ ਕਾਰਨ ਕਰਜ਼ਾ ਵਾਪਸ ਕਰਨ ਵਿੱਚ ਅਸਮਰੱਥ ਰਹੇ ਹਨ, ਜਿਸ ਕਰਕੇ ਉਹ ਡਿਫਾਲਟ ਹੋ ਗਏ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮੁਆਫੀ ਸਕੀਮ ਦੇ ਲਾਗੂ ਹੋਣ ਨਾਲ 4,727 ਅਨੁਸੂਚਿਤ ਜਾਤੀ ਭਾਈਚਾਰੇ ਦੇ ਆਰਥਿਕ ਤੌਰ ਉਤੇ ਕਮਜ਼ੋਰ ਲੋਕਾਂ ਅਤੇ ਦਿਵਿਆਂਗ ਵਰਗ ਦੇ ਲਾਭਪਾਤਰੀਆਂ ਨੂੰ 67.84 ਕਰੋੜ ਦੀ ਰਾਹਤ ਮਿਲੇਗੀ ਜਿਸ ਵਿੱਚ 30.02 ਕਰੋੜ ਰੁਪਏ ਮੂਲ ਰਕਮ, 22.95 ਕਰੋੜ ਰੁਪਏ ਵਿਆਜ ਅਤੇ 14.87 ਕਰੋੜ ਰੁਪਏ ਦਾ ਦੰਡ ਵਿਆਜ ਸ਼ਾਮਲ ਹੈ (ਜੋ 30 ਅਪ੍ਰੈਲ, 2025 ਤੱਕ ਗਿਣਿਆ ਗਿਆ ਹੈ)। ਸਰਕਾਰ  ਦਾ ਇਹ ਉਪਰਾਲਾ ਉਨ੍ਹਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਅਤੇ ਸਮਾਜ ਵਿੱਚ ਸਨਮਾਨਜਨਕ ਜੀਵਨ ਜੀਉਣ ਦੇ ਯੋਗ ਬਣਾਉਣ ਵਿੱਚ ਮਦਦ ਕਰੇਗਾ।

ਇਸ ਤੋਂ ਇਲਾਵਾ ਇਸ ਮੁਆਫੀ ਸਕੀਮ ਤਹਿਤ ਲਾਭਪਾਤਰੀ ਆਪਣੇ ਪਰਿਵਾਰਾਂ ਦੀ ਸਹਾਇਤਾ ਲਈ ਨਵੇਂ ਉੱਦਮ ਵਾਸਤੇ ਮੁਕਤ ਵਿੱਤੀ ਸਰੋਤਾਂ ਦੀ ਵਰਤੋਂ ਕਰ ਸਕਣਗੇ। ਇਹ ਉਪਰਾਲਾ ਪੀ.ਐਸ.ਸੀ.ਐਫ.ਸੀ. ਨੂੰ ਭਵਿੱਖ ਵਿੱਚ ਅਨੁਸੂਚਿਤ ਜਾਤੀਆਂ ਦੇ ਹੋਰ ਯੋਗ ਵਿਅਕਤੀਆਂ ਨੂੰ ਨਵੇਂ ਕਰਜ਼ੇ ਦੇਣ ਦੇ ਵੀ ਸਮਰੱਥ ਬਣਾਏਗਾ।

ਪੰਜਾਬ ਸਰਕਾਰ ਦਾ ਇਹ ਫੈਸਲਾ ਹਜ਼ਾਰਾਂ ਪਰਿਵਾਰਾਂ ਪ੍ਰਤੀ ਰਾਹਤ ਅਤੇ ਸਤਿਕਾਰ ਦੀ ਪਹਿਲ ਨੂੰ ਦਰਸਾਉਂਦਾ ਹੈ ਜੋ ਸਾਲਾਂ ਤੋਂ ਕਰਜ਼ੇ ਦੇ ਬੋਝ ਹੇਠ ਦੱਬੇ ਹੋਏ ਹਨ। ਕੁੱਲ 4,727 ਪਰਿਵਾਰਾਂ ਨੂੰ ਇਸ ਯੋਜਨਾ ਦਾ ਸਿੱਧਾ ਲਾਭ ਹੋਵੇਗਾ। ਇਨ੍ਹਾਂ ਪਰਿਵਾਰਾਂ ਨੂੰ ਇਹ ਕਰਜ਼ਾ ਡੇਅਰੀ ਫਾਰਮਿੰਗ, ਕਰਿਆਨੇ ਦੀ ਦੁਕਾਨ, ਟੇਲਰਿੰਗ, ਬੁਟੀਕ, ਫਰਨੀਚਰ ਦਾ ਕੰਮ, ਬਿਲਡਿੰਗ ਮਟੀਰੀਅਲ ਜਾਂ ਹਾਰਡਵੇਅਰ ਦੀਆਂ ਦੁਕਾਨਾਂ, ਚਮੜੇ ਦੇ ਸਾਮਾਨ ਦਾ ਉਤਪਾਦਨ, ਸਿੱਖਿਆ ਲਈ ਕਰਜ਼ੇ ਜਾਂ ਰੈਸਟੋਰੈਂਟ ਵਰਗੇ ਛੋਟੇ ਕਾਰੋਬਾਰ ਖੋਲ੍ਹ ਕੇ ਆਪਣੀ ਰੋਜ਼ੀ-ਰੋਟੀ ਸ਼ੁਰੂ ਕਰਨ ਵਿੱਚ ਮਦਦ ਕਰਨ ਲਈ ਦਿੱਤੇ ਗਏ ਸਨ।

ਇਹ ਪਰਿਵਾਰ ਘਰ ਦੇ ਕਮਾਊ ਜੀਅ ਦਾ ਦੇਹਾਂਤ ਹੋ ਜਾਣ, ਲੰਬੀ ਬਿਮਾਰੀ ਕਾਰਨ ਸਾਰੀ ਬੱਚਤ ਖਤਮ ਹੋ ਜਾਣ ਜਾਂ ਆਮਦਨ ਦਾ ਕੋਈ ਹੋਰ ਵਸੀਲਾ ਨਾ ਹੋਣ ਵਰਗੀਆਂ ਪ੍ਰਸਥਿਤੀਆਂ ਕਾਰਨ ਆਪਣੇ ਕਰਜ਼ੇ ਵਾਪਸ ਨਹੀਂ ਕਰ ਸਕੇ। ਸੂਬਾ ਸਰਕਾਰ ਦਾ ਮੰਨਣਾ ਹੈ ਕਿ ਅਜਿਹੇ ਲੋਕਾਂ ਤੋਂ ਇਸ ਕਰਜ਼ੇ ਦੀ ਵਸੂਲੀ ਕਰਨਾ ਸਰਾਸਰ ਬੇਇਨਸਾਫ਼ੀ ਹੈ ਜਿਸ ਕਰਕੇ ਕਰਜ਼ਾ ਮੁਆਫ ਕਰਨ ਦਾ ਫੈਸਲਾ ਕੀਤਾ ਗਿਆ। ਇਹ ਕਾਬਲੇਗੌਰ ਕਿ ਪੀ.ਐਸ.ਸੀ.ਐਫ.ਸੀ. ਦੀ ਸਥਾਪਨਾ ਸਾਲ 1971 ਵਿੱਚ ਕੀਤੀ ਗਈ ਸੀ। ਇਹ ਇਕ ਭਰੋਸੇਯੋਗ ਸੰਸਥਾ ਹੈ ਜੋ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਘੱਟ ਵਿਆਜ 'ਤੇ ਕਰਜ਼ੇ ਪ੍ਰਦਾਨ ਕਰ ਰਹੀ ਹੈ।

ਹੁਣ ਤੱਕ ਇਸ ਸੰਸਥਾ ਨੇ 5.41 ਲੱਖ ਤੋਂ ਵੱਧ ਲੋਕਾਂ ਨੂੰ 846.90 ਕਰੋੜ ਰੁਪਏ ਦੇ ਕਰਜ਼ੇ ਵੰਡੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਕ ਵਾਰ ਫਿਰ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਸਿਰਫ਼ ਵਾਅਦੇ ਹੀ ਨਹੀਂ ਕਰਦੇ ਸਗੋਂ ਉਨ੍ਹਾਂ ਨੂੰ ਪੂਰਾ ਵੀ ਕਰਦੇ ਹਨ ਜਦਕਿ ਪਿਛਲੀਆਂ ਸਰਕਾਰਾਂ ਨੇ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਸਿਰਫ਼ ਵੋਟ ਬੈਂਕ ਵਜੋਂ ਵਰਤਿਆ ਹੈ। ਆਪ ਸਰਕਾਰ ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਦੇ ਦੁੱਖ-ਦਰਦ ਨੂੰ ਸਮਝਦੀ ਹੈ ਅਤੇ ਉਨ੍ਹਾਂ ਨੂੰ ਹਮੇਸ਼ਾ ਬਰਾਬਰਤਾ, ਬਣਦੇ ਹੱਕ ਅਤੇ ਮਾਣ-ਸਤਿਕਾਰ ਦਿੱਤਾ ਹੈ। ਇਹ ਸਕੀਮ ਸਿਰਫ਼ ਕਰਜ਼ਾ ਮੁਆਫ਼ੀ ਤੱਕ ਮਹਿਦੂਦ ਨਹੀਂ ਹੈ ਸਗੋਂ ਭਾਈਚਾਰੇ ਦਾ ਮਾਣ-ਸਨਮਾਨ ਬਹਾਲ ਕਰਨ, ਇਨਸਾਫ ਦੇਣ ਅਤੇ ਨਵੀਂ ਸ਼ੁਰੂਆਤ ਲਈ ਮੌਕੇ ਪ੍ਰਦਾਨ ਕਰਦੀ ਹੈ।

ਮੁੱਖ ਮੰਤਰੀ ਨੇ ਜੰਮੂ-ਕਸ਼ਮੀਰ ਵਿਖੇ ਸ਼ਹੀਦ ਹੋਏ ਚਾਰ ਸੈਨਿਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ
ਦੇਸ਼ ਇਨ੍ਹਾਂ ਨਾਇਕਾਂ ਦੀ ਮਹਾਨ ਕੁਰਬਾਨੀ ਦਾ ਸਦਾ ਰਿਣੀ ਰਹੇਗਾ-ਮੁੱਖ ਮੰਤਰੀ

ਸ਼ਹੀਦਾਂ ਜਵਾਨਾਂ ਦੇ ਜੱਦੀ ਪਿੰਡਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦਾ ਐਲਾਨ

ਚੰਡੀਗੜ੍ਹ, 27 ਅਪ੍ਰੈਲ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ-ਕਸ਼ਮੀਰ ਵਿਖੇ ਦੇਸ਼ ਦੀ ਸੇਵਾ ਦੌਰਾਨ 20 ਅਪ੍ਰੈਲ ਨੂੰ ਸ਼ਹੀਦੀ ਪ੍ਰਾਪਤ ਕਰਨ ਵਾਲੇ ਚਾਰ ਬਹਾਦਰ ਸੈਨਿਕਾਂ ਦੇ ਅੱਜ ਘਰ ਜਾ ਕੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ।Financial assistance to families of soldiers
ਮੁੱਖ ਮੰਤਰੀ ਨੇ ਇਨ੍ਹਾਂ ਸ਼ਹੀਦਾਂ ਦੇ ਜੱਦੀ ਘਰਾਂ ਦਾ ਦੌਰਾ ਕੀਤਾ ਜਿਨ੍ਹਾਂ ਵਿੱਚ ਹਵਲਦਾਰ ਮਨਦੀਪ ਸਿੰਘ ਪਿੰਡ ਚਣਕੋਈਆਂ ਕਾਕਨ ਜ਼ਿਲ੍ਹਾ ਲੁਧਿਆਣਾ, ਲਾਂਸ ਨਾਇਕ ਕੁਲਵੰਤ ਸਿੰਘ ਪਿੰਡ ਚੜਿੱਕ ਜ਼ਿਲ੍ਹਾ ਮੋਗਾ, ਸਿਪਾਹੀ ਹਰਕ੍ਰਿਸ਼ਨ ਸਿੰਘ ਪਿੰਡ ਤਲਵੰਡੀ ਭਰਥ ਜ਼ਿਲ੍ਹਾ ਗੁਰਦਾਸਪੁਰ ਅਤੇ ਸਿਪਾਹੀ ਸੇਵਕ ਸਿੰਘ ਪਿੰਡ ਬਾਘਾ ਜ਼ਿਲ੍ਹਾ ਬਠਿੰਡਾ ਸ਼ਾਮਲ ਹਨ।
ਆਪਣੀ ਇਸ ਫੇਰੀ ਦੌਰਾਨ ਭਗਵੰਤ ਮਾਨ ਨੇ ਇਨ੍ਹਾਂ ਪਰਿਵਾਰਾਂ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕੀਤੀ ਅਤੇ ਵਿਛੜੀ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਦੇਸ਼ ਲਈ ਇਨ੍ਹਾਂ ਨਾਇਕਾਂ ਵੱਲੋਂ ਦਿੱਤੀਆਂ ਮਹਾਨ ਕੁਰਬਾਨੀਆਂ ਦੇ ਸਤਿਕਾਰ ਵਜੋਂ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੂਰਾ ਦੇਸ਼ ਅਤੇ ਲੋਕ ਇਨ੍ਹਾਂ ਸ਼ਹੀਦਾਂ ਦੇ ਰਿਣੀ ਹਨ, ਜਿਨ੍ਹਾਂ ਨੇ ਦੇਸ਼ ਦੀ ਖਾਤਰ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।  Financial assistance to families of soldiers
ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਧਰਤੀ ਮਾਂ ਦੇ ਇਨ੍ਹਾਂ ਸਪੂਤਾਂ ਦੇ ਮਹਾਨ ਯੋਗਦਾਨ ਦੇ ਸਤਿਕਾਰ ਵਜੋਂ ਇਹ ਸੂਬਾ ਸਰਕਾਰ ਦੀ ਇਕ ਨਿਮਾਣੀ ਜਿਹੀ ਸ਼ਰਧਾਂਜਲੀ ਹੈ। ਮੁਲਕ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਫੌਜੀਆਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਏ। ਭਗਵੰਤ ਮਾਨ ਨੇ ਕਿਹਾ ਕਿ ਫੌਜੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਏਸੇ ਵਚਨਬੱਧਤਾ ਤਹਿਤ ਸ਼ਹੀਦਾਂ ਨੂੰ ਮਾਲੀ ਮਦਦ ਦਿੱਤੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਆਸ਼ਰਿਤਾਂ ਨੂੰ ਨੌਕਰੀ ਦੇਣ ਦੀ ਨੀਤੀ ਦੇ ਆਧਾਰ ਉਤੇ ਫੌਜ ਨਾਲ ਵਿਚਾਰ-ਵਟਾਂਦਰੇ ਮਗਰੋਂ ਸ਼ਹੀਦ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬੇ ਦਾ ਇਹ ਉਪਰਾਲਾ ਜਿੱਥੇ ਪਰਿਵਾਰ ਲਈ ਮਦਦਗਾਰ ਹੋਵੇਗਾ, ਉਥੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਸਹਾਈ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਨੌਜਵਾਨਾਂ ਨੂੰ ਆਪਣੀ ਮਾਤ ਭੂਮੀ ਦੀ ਸੇਵਾ ਕਰਨ ਲਈ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਵੀ ਉਤਸ਼ਾਹਿਤ ਕਰੇਗਾ।
ਭਗਵੰਤ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਇਸ ਬਹਾਦਰ ਸੈਨਿਕ ਨੇ ਦੇਸ਼ ਦੀ ਏਕਤਾ ਦੀ ਰਾਖੀ ਲਈ ਪੂਰੀ ਸਮਰਪਣ ਭਾਵਨਾ ਦਿਖਾਈ ਅਤੇ ਉਨ੍ਹਾਂ ਦੀ ਇਹ ਮਹਾਨ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਹੋਰ ਵੀ ਤਨਦੇਹੀ ਅਤੇ ਲਗਨ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਹੁਣ ਸਰਹੱਦਾਂ ਦੀ ਰਾਖੀ ਕਰਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਵਿੱਚ ਵੀ ਪੰਜਾਬੀ ਵੱਡੀ ਭੂਮਿਕਾ ਨਿਭਾਅ ਰਹੇ ਹਨ।
ਇਸ ਦੌਰਾਨ ਮੁੱਖ ਮੰਤਰੀ ਨੇ ਗੁਰਦਾਸਪੁਰ ਦੇ ਪਿੰਡ ਤਲਵੰਡੀ ਭਰਥ ਵਿਖੇ ਪਿੰਡ ਦੇ ਇੱਕ ਸਰਕਾਰੀ ਸਕੂਲ ਦਾ ਨਾਂ ਸ਼ਹੀਦ ਸਿਪਾਹੀ ਹਰਕ੍ਰਿਸ਼ਨ ਸਿੰਘ ਦੇ ਨਾਂ ’ਤੇ ਰੱਖਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਪਿੰਡ ਵਿੱਚ ਸਟੇਡੀਅਮ ਦੀ ਉਸਾਰੀ ਅਤੇ ਧਰਮਸ਼ਾਲਾ ਦੇ ਨਵੀਨੀਕਰਨ ’ਤੇ 73.50 ਲੱਖ ਰੁਪਏ ਖਰਚ ਕਰਨ ਦਾ ਵੀ ਐਲਾਨ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਕੰਮਾਂ ਦੇ ਅਨੁਮਾਨ ਤਿਆਰ ਹਨ ਅਤੇ ਛੇਤੀ ਹੀ ਇਨ੍ਹਾਂ ‘ਤੇ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।Financial assistance to families of soldiers

also read :- ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਕੇਸ ਦਰਜ, ਜਾਣੋ ਕੀ ਹੈ ਮਾਮਲਾ

ਇਸੇ ਤਰ੍ਹਾਂ ਮੋਗਾ ਦੇ ਪਿੰਡ ਚੜਿੱਕ ਵਿਖੇ ਮੁੱਖ ਮੰਤਰੀ ਨੇ ਪਿੰਡ ਦੇ ਸਰਕਾਰੀ ਸਕੂਲ ਦਾ ਨਾਂ ਸ਼ਹੀਦ ਲਾਂਸ ਨਾਇਕ ਕੁਲਵੰਤ ਸਿੰਘ ਦੇ ਨਾਂ ’ਤੇ ਅਪਗ੍ਰੇਡ ਕਰਨ ਤੋਂ ਇਲਾਵਾ ਸ਼ਹੀਦ ਦੇ ਜੱਦੀ ਪਿੰਡ ਵਿੱਚ ਖੇਡ ਮੈਦਾਨ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਲਾਂਸ ਨਾਇਕ ਕੁਲਵੰਤ ਸਿੰਘ ਆਪਣੇ ਪਰਿਵਾਰ ਵਿੱਚੋਂ ਦੂਜੀ ਪੀੜ੍ਹੀ ਦਾ ਸ਼ਹੀਦ ਹੈ ਕਿਉਂਕਿ ਇਸ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਹਵਲਦਾਰ ਬਲਦੇਵ ਸਿੰਘ ਨੇ ਵੀ ਦੇਸ਼ ਦੀ ਰਾਖੀ ਕਰਦਿਆਂ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਭਗਵੰਤ ਮਾਨ ਨੇ ਦੱਸਿਆ ਕਿ ਅਪਗ੍ਰੇਡ ਕੀਤੇ ਗਏ ਸਕੂਲ ਦੇ ਕੈਂਪਸ ਵਿੱਚ ਦੋਵਾਂ ਸ਼ਹੀਦਾਂ ਦੇ ਬੁੱਤ ਲਗਾਏ ਜਾਣਗੇ, ਜਿਸ ਦਾ ਨਾਂ ਲਾਂਸ ਨਾਇਕ ਕੁਲਵੰਤ ਸਿੰਘ ਦੇ ਨਾਂ ’ਤੇ ਰੱਖਿਆ ਜਾਵੇਗਾ।
ਜ਼ਿਲ੍ਹਾ ਬਠਿੰਡਾ ਵਿਚ ਪਿੰਡ ਬਾਘਾ ਵਿਖੇ ਮੁੱਖ ਮੰਤਰੀ ਨੇ ਸਿਪਾਹੀ ਸੇਵਕ ਸਿੰਘ ਦੇ ਨਾਂ ’ਤੇ ਸਰਕਾਰੀ ਸਕੂਲ ਦਾ ਨਿਰਮਾਣ ਕਰਨ ਦਾ ਐਲਾਨ ਕੀਤਾ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਪਿੰਡ ਦੇ ਮੌਜੂਦਾ ਸਟੇਡੀਅਮ ਨੂੰ ਵੀ ਅਪਗ੍ਰੇਡ ਕੀਤਾ ਜਾਵੇਗਾ ਅਤੇ ਇਸ ਵਿੱਚ ਸ਼ਹੀਦ ਦਾ ਬੁੱਤ ਵੀ ਲਾਇਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਦੇ ਪਿੰਡ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੀ ਲੋੜੀਂਦੇ ਕਦਮ ਚੁੱਕੇਗੀ।
ਜ਼ਿਲ੍ਹਾ ਲੁਧਿਆਣਾ ਦੇ ਪਿੰਡ ਚਣਕੋਈਆਂ ਕਾਕਨ ਵਿਖੇ ਮੁੱਖ ਮੰਤਰੀ ਨੇ ਪਿੰਡ ਦੇ ਸਕੂਲ ਦਾ ਨਾਂ ਸ਼ਹੀਦ ਹਵਲਦਾਰ ਮਨਦੀਪ ਸਿੰਘ ਦੇ ਨਾਂ ਉਤੇ ਰੱਖਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਦੋਰਾਹਾ ਤੋਂ ਇਸ ਪਿੰਡ ਨੂੰ ਜਾਣ ਵਾਲੀ ਸੜਕ ਨੂੰ ਮਜ਼ਬੂਤ ਕਰਕੇ ਇਹ ਸੜਕ ਸ਼ਹੀਦ ਦੇ ਨਾਂ ਉਤੇ ਰੱਖੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਟੇਡੀਅਮ ਦਾ ਨਾਂ ਵੀ ਸ਼ਹੀਦ ਦੇ ਨਾਂ ਉਤੇ ਰੱਖਣ ਲਈ ਸੰਭਾਵਨਾ ਤਲਾਸ਼ੇਗੀ।