birthday - Nirpakh Post
ਅਦਾਕਾਰਾ ਸਾਇਰਾ ਬਾਨੋ ਅੱਜ ਆਪਣਾ ਮਨਾ ਰਹੀ ਹੈ 80ਵਾਂ ਜਨਮਦਿਨ
Saira Bano’s birthday
ਬਾਲੀਵੁੱਡ ਦੀ ਮਸ਼ਹੂਰ ਅਭਿਨੇਤਰੀ ਸਾਇਰਾ ਬਾਨੋ ਦਾ ਜਨਮ 23 ਅਗਸਤ 1944 ਨੂੰ ਉੱਤਰਾਖੰਡ ਦੇ ਮਸੂਰੀ ‘ਚ ਹੋਇਆ ਸੀ। ਸਾਇਰਾ ਬਾਨੋ ਅੱਜ ਆਪਣਾ 80ਵਾਂ ਜਨਮਦਿਨ ਮਨਾ ਰਹੀ ਹੈ। ਸਾਇਰਾ ਬਾਨੋ ਦੀ ਮਾਂ ਮਰਹੂਮ ਬਾਲੀਵੁੱਡ ਅਦਾਕਾਰਾ ਨਸੀਮ ਬਾਨੋ ਸੀ। ਸਾਇਰਾ ਨੇ ਸਿਰਫ਼ 16 ਸਾਲ ਦੀ ਉਮਰ ‘ਚ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਐਕਟਿੰਗ ਦੇ ਨਾਲ-ਨਾਲ ਸਾਇਰਾ ਨੂੰ ਡਾਂਸਿੰਗ ‘ਚ ਵੀ ਦਿਲਚਸਪੀ ਸੀ। ਅਦਾਕਾਰਾ ਨੂੰ ਕਥਕ ਅਤੇ ਭਰਤ ਨਾਟਿਅਮ ਦਾ ਵੀ ਪੂਰਾ ਗਿਆਨ ਹੈ।
ਸਾਇਰਾ ਨੇ ਅਦਾਕਾਰੀ ਕਰਕੇ ਲੋਕਾਂ ‘ਚ ਆਪਣੀ ਵੱਖਰੀ ਪਛਾਣ ਬਣਾਈ ਹੈ। ਉਸ ਨੇ ਅਦਾਕਾਰੀ ਦੀ ਦੁਨੀਆਂ ’ਚ ਇੱਕ ਵੱਖਰਾ ਮੁਕਾਮ ਹਾਸਲ ਕੀਤਾ ਹੈ। ਅਦਾਕਾਰਾ ਨੇ ਫ਼ਿਲਮਾਂ ‘ਚ ਵੀ ਆਪਣਾ ਡਾਂਸ ਦਿਖਾਇਆ ਹੈ। ਸਾਇਰਾ ਬਾਨੋ 1961 ‘ਚ ਆਈ ਫ਼ਿਲਮ ਜੰਗਲੀ ‘ਚ ਮੁੱਖ ਭੂਮਿਕਾ ‘ਚ ਨਜ਼ਰ ਆਈ ਸੀ। ਇਸ ਫ਼ਿਲਮ ‘ਚ ਅਭਿਨੇਤਰੀ ਨਾਲ ਸ਼ੰਮੀ ਕਪੂਰ ਵੀ ਸਨ। ਇਸ ਫ਼ਿਲਮ ਲਈ ਅਭਿਨੇਤਰੀ ਨੂੰ ਸਰਵੋਤਮ ਅਭਿਨੇਤਰੀ ਫਿਲਮਫੇਅਰ ਐਵਾਰਡ ਮਿਲਿਆ।
ਸਾਇਰਾ 1968 ‘ਚ ਆਈ ਫ਼ਿਲਮ ‘ਪਡੋਸਨ’ ਨਾਲ ਕਾਫ਼ੀ ਮਸ਼ਹੂਰ ਹੋਈ ਸੀ। ਸਾਇਰਾ ਨੇ ਦਿਲੀਪ ਕੁਮਾਰ ਨਾਲ ਸਗੀਨਾ, ਗੋਪੀ, ਬੈਰਾਗ ਵਰਗੀਆਂ ਫ਼ਿਲਮਾਂ ‘ਚ ਕੰਮ ਕੀਤਾ। ਇਨ੍ਹਾਂ ਫ਼ਿਲਮਾਂ ‘ਚ ਸਾਇਰਾ ਅਤੇ ਦਿਲੀਪ ਕੁਮਾਰ ਇਕ-ਦੂਜੇ ਦੇ ਕਰੀਬ ਆਏ ਸਨ। 22 ਸਾਲ ਦੀ ਉਮਰ ‘ਚ ਸਾਇਰਾ ਬਾਨੋ ਨੇ 11 ਅਕਤੂਬਰ 1966 ਨੂੰ ਅਦਾਕਾਰ ਦਿਲੀਪ ਕੁਮਾਰ ਨਾਲ ਵਿਆਹ ਕੀਤਾ ਸੀ। ਉਸ ਸਮੇਂ ਦਿਲੀਪ ਕੁਮਾਰ ਦੀ ਉਮਰ 44 ਸਾਲ ਸੀ। ਵਿਆਹ ਤੋਂ ਬਾਅਦ ਸਾਇਰਾ ਨੇ ਆਪਣੀ ਪੂਰੀ ਜ਼ਿੰਦਗੀ ਦਿਲੀਪ ਕੁਮਾਰ ਨੂੰ ਸਮਰਪਿਤ ਕਰ ਦਿੱਤੀ। ਉਹ ਦਿਲੀਪ ਕੁਮਾਰ ਦੇ ਹਰ ਦੁੱਖ-ਸੁੱਖ ‘ਚ ਪਰਛਾਵੇਂ ਵਾਂਗ ਉਸ ਨਾਲ ਰਹੀ। ਹਾਲਾਂਕਿ ਇਹ ਰਿਸ਼ਤਾ ਜ਼ਿਆਦਾ ਦੇਰ ਤੱਕ ਨਹੀਂ ਚੱਲ ਸਕਿਆ, 7 ਜੁਲਾਈ 2021 ਨੂੰ ਦਿਲੀਪ ਕੁਮਾਰ ਦੀ ਮੌਤ ਹੋ ਗਈ। ਸਾਇਰਾ ਆਪਣੇ ਪਤੀ ਦਿਲੀਪ ਸਾਬ੍ਹ ਨੂੰ ਬਹੁਤ ਪਿਆਰ ਕਰਦੀ ਸੀ। ਦਿਲੀਪ ਕੁਮਾਰ ਦੇ ਦਿਹਾਂਤ ‘ਤੇ ਸਾਇਰਾ ਬਾਨੋ ਉਦਾਸ ਹੋ ਗਈ ਸੀ। ਉਹ ਦਿਲੀਪ ਸਾਹਬ ਦੀ ਲਾਸ਼ ਨੂੰ ਜੱਫੀ ਪਾ ਕੇ ਵਾਰ-ਵਾਰ ਰੋ ਰਹੀ ਸੀ।Saira Bano’s birthday
also read :- ਪੰਜਾਬ ਯੂਨੀਵਰਸਿਟੀ ਚੋਣਾਂ ਦਾ ਐਲਾਨ, ਇਸ ਦਿਨ ਹੋਵੇਗੀ ਵੋਟਿੰਗ
ਸਾਇਰਾ ਬਾਨੋ ਦੀਆਂ ਫ਼ਿਲਮਾਂ ਦੀ ਸੂਚੀ ਵਿਚ ਕਈ ਸਫ਼ਲ ਫ਼ਿਲਮਾਂ ਸ਼ਾਮਲ ਹਨ, ਜਿਸ ‘ਚ ‘ਸ਼ਾਦੀ’, ‘ਅਪ੍ਰੈਲ ਫੂਲ’, ‘ਆਈ ਮਿਲਨ ਕੀ ਬੇਲਾ’, ‘ਆਓ ਪਿਆਰ ਕਰੇ’, ‘ਯੇ ਜ਼ਿੰਦਗੀ ਕਿਤਨਾ ਹਸੀਨ ਹੈ’, ‘ਸ਼ਾਗਿਰਦ’, ‘ਦੀਵਾਨਾ’, ‘ਪਿਆਰ ਮੁਹੱਬਤ’, ‘ਝੁਕ ਗਿਆ ਆਸਮਾਨ’, ‘ਪੂਰਬ ਅਤੇ ਪੱਛਮੀ’, ‘ਵਿਕਟੋਰੀਆ ਨੰਬਰ 203’, ‘ਬਲੀਦਾਨ’, ‘ਦਮਨ ਔਰ ਆਗ’, ‘ਰੇਸ਼ਮ ਕੀ ਡੋਰੀ’, ‘ਜ਼ਮੀਰ’, ‘ਸਾਜ਼ਿਸ਼’, ‘ਕੋਈ ਜਿੱਤਦਾ ਤੇ ਕੋਈ ਹਾਰਦਾ’, ‘ਨੇਹਲੇ ’ਤੇ ਦੇਹਲਾ’ , ‘ਹੇਰਾਫੇਰੀ’, ‘ਦੇਸ਼ ਦ੍ਰੋਹੀ’ ਅਤੇ ‘ਫੈਸਲਾ’ ਹਨ।Saira Bano’s birthday
ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜੀਵਨ ਅਤੇ ਸਿੱਖ ਪੰਥ ਨੂੰ ਉਨ੍ਹਾਂ ਦੀ ਮਹਾਨ ਦੇਣ
Great gifts of Guru Hargobind Singh Sahib
ਛੇਵੇਂ ਗੁਰੂ, ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਹਾੜ ਵਦੀ 7, 21 ਹਾੜ ਸੰਮਤ 1652 ਬਿਕ੍ਰਮੀ ਮੁਤਾਬਿਕ 19 ਜੂਨ 1595 ਈ: (ਯੂਲੀਅਨ) ਨੂੰ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਘਰ, ਪਿੰਡ ਵਡਾਲੀ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਹੋਇਆ; ਇਸੇ ਕਰਕੇ ਉਸ ਨਗਰ ਨੂੰ ਗੁਰੂ ਕੀ ਵਡਾਲੀ ਕਿਹਾ ਜਾਂਦਾ ਹੈ। ਸਾਲ 2003 ਈ: ਤੋਂ ਪਹਿਲਾਂ ਸਾਰੇ ਗੁਰਪੁਰਬ ਚੰਦ੍ਰਮਾਂ ਦੀਆਂ ਤਿੱਥਾਂ ਅਨੁਸਾਰ ਮਨਾਏ ਜਾਣ ਸਦਕਾ ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ ਹਾੜ ਵਦੀ 7 ਨੂੰ ਮਨਾਇਆ ਜਾਂਦਾ ਸੀ।
ਪਰ ਚੰਦਰ ਸਾਲ, ਸੂਰਜੀ ਸਾਲ ਤੋਂ 11 ਦਿਨ ਛੋਟਾ ਹੋਣ ਕਰਕੇ ਇਹ ਗੁਰਪੁਰਬ ਕਦੀ ਵੀ ਸਥਿਰ ਤਰੀਖਾਂ ਨੂੰ ਨਹੀਂ ਸੀ ਆਉਂਦੇ ਇਸੇ ਕਾਰਣ 2003 ਵਿੱਚ ਨਾਨਕਸ਼ਾਹੀ ਕੈਲੰਡਰ ਲਾਗੂ ਕਰਨ ਸਮੇਂ ਚੰਦਰ ਅਧਾਰਤ ਕੈਲੰਡਰ ਦਾ ਤਿਆਗ ਕਰਕੇ ਸੂਰਜੀ ਕੈਲੰਡਰ ਦੀਆਂ ਤਰੀਖਾਂ ਅਪਣਾਈਆਂ ਗਈਆਂ। ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ 21 ਹਾੜ ਨਿਸਚਤ ਕੀਤਾ ਗਿਆ ਹੈ ਜੋ ਹਰ ਸਾਲ 5 ਜੁਲਾਈ ਨੂੰ ਹੀ ਆਉਂਦਾ ਹੈ।
ਪਰ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਾਲ ਦੇ ਜਾਰੀ ਕੀਤੇ ਕੈਲੰਡਰ ਵਿੱਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ 20 ਜੇਠ, 3-6-2015ਈ: ਵਿਖਾਇਆ ਗਿਆ ਹੈ। ਇਸ ਲਈ ਸ਼੍ਰੋਮਣੀ ਕਮੇਟੀ ਅਤੇ ਇਸ ਨੂੰ ਜਾਰੀ ਕਰਨ ਵਾਲੇ ਜਥੇਦਾਰ ਸਾਹਿਬ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਸਿੱਖ ਇਤਿਹਾਸ ਨੂੰ ਵਿਗਾੜਨ ਵਾਲੀਆਂ ਇਹ ਤਰੀਖਾਂ ਕਿੱਥੋਂ ਲਈਆਂ ਹਨ?Great gifts of Guru Hargobind Singh Sahib
ਆਪ ਦਾ ਵਿਆਹ ਗੁਰੂ ਮਹਿਲ ਦਮੋਦਰੀ ਜੀ, ਮਾਤਾ ਨਾਨਕੀ ਜੀ ਅਤੇ ਮਾਤਾ ਮਹਾਂ ਦੇਵੀ (ਮਰਵਾਹੀ) ਨਾਲ ਹੋਇਆ। ਆਪ ਜੀ ਦੇ ਘਰ ਪੰਜ ਪੁੱਤਰਾਂ- ਬਾਬਾ ਗੁਰਦਿੱਤਾ ਜੀ, ਬਾਬਾ ਸੂਰਜ ਮੱਲ ਜੀ, ਬਾਬਾ ਅਣੀ ਰਾਇ ਜੀ, ਬਾਬਾ ਅਟੱਲ ਰਾਇ ਜੀ, ਬਾਬਾ ਤੇਗ ਮੱਲ ਜੀ (ਗੁਰੂ ਤੇਗ ਬਹਾਦਰ ਜੀ) ਅਤੇ ਇੱਕ ਪੁੱਤਰੀ ਬੀਬੀ ਵੀਰੋ ਜੀ ਨੇ ਜਨਮ ਲਿਆ। ਸੰਸਾਰ ਵਿਚ ਸਦਾ ਦੋ ਗੁਣਾਂ ਦੀ ਪੂਜਾ ਹੁੰਦੀ ਆਈ ਹੈ: ਸਿਮਰਨ ਤੇ ਰਾਜਸੀ ਤਾਕਤ। ਗੁਰੂ ਅਰਜਨ ਦੇਵ ਜੀ ਨੇ ਪਹਿਲੇ ਗੁਣ ਨੂੰ ਸਿਖਰ ਤੇ ਪੁਚਾ ਦਿੱਤਾ ਸੀ। ਤੱਤੀ ਲੋਹ ‘ਤੇ ਬਹਿ ਕੇ ਵੀ ਸ਼ਾਂਤ ਰਹਿਣਾ ਤੇ ਸਿਮਰਨ ਕਰਨਾ, ਇਹ ਸਿਮਰਨ ਦੀ ਸਿਖਰਲੀ ਹੱਦ ਸੀ।
ਇਸ ਕੁਰਬਾਨੀ ਦਾ ਸਭ ‘ਤੇ ਬਹੁਤ ਅਸਰ ਪਿਆ। ਦੂਸਰਾ ਗੁਣ ਰਾਜਸੀ ਤਾਕਤ ਸੀ। ਪਹਿਲੇ ਗੁਣ ਦੇ ਕਾਰਨ ਗੁਰੂ ਸਾਹਿਬਾਨ ਦਾ ਬਹੁਤ ਸਤਿਕਾਰ ਸੀ ਤੇ ਦੂਸਰੀ ਸ਼ਕਤੀ ਦੇ ਕਾਰਨ ਜੰਤਾ ਮੁਗਲਾਂ ਦੀ ਸਰਕਾਰ ਅੱਗੇ ਝੁਕਦੀ ਸੀ। ਗੁਰੂ ਅਰਜਨ ਦੇਵ ਜੀ ਚਾਹੁੰਦੇ ਸਨ ਕਿ ਸਿੱਖ, ਦੂਸਰੇ ਮਨੁੱਖ ਸਾਹਮਣੇ ਅਕਾਰਣ ਹੀ ਝੁਕਣ ਵਾਲਾ ਸੁਭਾਉ ਬਦਲ ਲੈਣ। ਇਸ ਵਾਸਤੇ ਉਹਨਾਂ ਨੇ ਸਾਹਿਬਜ਼ਾਦੇ ਹਰਿਗੋਬਿੰਦ ਜੀ ਨੂੰ ਧਾਰਮਿਕ ਵਿਦਿਆ ਦੇ ਨਾਲ-ਨਾਲ ਸ਼ਸਤਰ ਵਿਦਿਆ ਦਾ ਅਭਿਆਸ ਵੀ ਕਰਨ ਲਈ ਕਿਹਾ। 1603 ਵਿਚ (ਗੁਰੂ) ਹਰਗੋਬਿੰਦ ਜੀ ਦੀ ਵਿਦਿਆ ਅਤੇ ਸ਼ਸਤਰਾਂ ਦੀ ਸਿਖਲਾਈ ਲਈ ਬਾਬਾ ਬੁਢਾ ਜੀ ਨੂੰ ਜ਼ਿੰਮੇਵਾਰੀ ਸੌਂਪੀ ਗਈ।
ਸ਼ਸਤਰ ਵਿਦਿਆ ਦਾ ਆਪ ਜੀ ਨੂੰ ਬਹੁਤ ਸ਼ੌਕ ਸੀ ਅਤੇ ਜਲਦੀ ਹੀ ਨਿਪੁੰਨ ਹੋ ਗਏ। ਬਾਬਾ ਬੁਢਾ ਜੀ ਆਪ ਨੂੰ ਦੇਖ ਕੇ ਮਹਾਂਬਲੀ ਯੋਧਾ ਹੋਣ ਦਾ ਆਖ ਦੇਂਦੇ ਸਨ। ਜਦੋਂ ਗੁਰਗੱਦੀ ਪ੍ਰਾਪਤ ਕਰਨ ਦੀ ਤੀਬਰ ਇੱਛਾ ਰੱਖਣ ਵਾਲੇ ਬਾਬਾ ਪ੍ਰਿਥੀ ਚੰਦ ਨਾਲ ਅਤੇ ਹੰਕਾਰੀ ਵਿਰਤੀ ਦੇ ਮਾਲਕ ਚੰਦੂ ਦੀ ਲੜਕੀ ਦਾ ਰਿਸ਼ਤਾ ਸੰਗਤਾਂ ਦੀ ਬੇਨਤੀ ‘ਤੇ (ਗੁਰੂ) ਹਰਿਗੋਬਿੰਦ ਜੀ ਲਈ ਪ੍ਰਵਾਨ ਕਰਨ ਤੋਂ ਨਾਂਹ ਕਰਨ ਕਰਕੇ ਗੁਰੂ ਘਰ ਦੇ ਵਿਰੋਧੀ ਬਣੇ ਚੰਦੂ ਨਾਲ ਤੁਅਸਬੀ ਅਤੇ ਗੁਰੂ ਘਰ ਦੇ ਵਿਰੋਧੀਆਂ ਵੱਲੋਂ ਮਿਲ ਕੇ ਝੂਠੇ ਇਲਜ਼ਾਮ ਲਾ ਕੇ ਗੁਰੂ ਅਰਜਨ ਦੇਵ ਜੀ ਨੂੰ ਸ਼ਹੀਦ ਕਰਨ ਦਾ ਤਾਣਾ ਬਾਣਾ ਬੁਣਨ ਉਪ੍ਰੰਤ ਜਹਾਂਗੀਰ ਨੇ ਉਨ੍ਹਾਂ ਨੂੰ ਲਾਹੌਰ ਦਰਬਾਰ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ।Great gifts of Guru Hargobind Singh Sahib
also read :- ਦੇਰੀ ਨਾਲ ਦਫ਼ਤਰ ਆਉਣ ਵਾਲਿਆਂ ਦੀ ਹੁਣ ਖ਼ੈਰ ਨਹੀਂ, ਸਰਕਾਰ ਨੇ ਸਮਾਂ ਕੀਤਾ ਤੈਅ, ਜੇ ਨਾ ਆਏ ਤਾਂ…
ਤਾਂ ਗੁਰੂ ਅਰਜੁਨ ਸਾਹਿਬ ਜੀ ਸਮਝ ਗਏ ਸਨ ਕਿ ਹੁਣ ਸ਼ਹੀਦੀ ਅਟੱਲ ਹੈ। ਇਸ ਲਈ ਲਾਹੌਰ ਜਾਣ ਸਮੇਂ ਉਨ੍ਹਾਂ ਨੇ ਐਲਾਨ ਕਰ ਦਿੱਤਾ ਸੀ ਕਿ ਉਨ੍ਹਾਂ ਪਿੱਛੋਂ ਗੁਰਿਆਈ ਦੀ ਗੱਦੀ ਦਾ ਮਾਲਕ ਗੁਰੂ ਹਰਿਗੋਬਿੰਦ ਹੈ। ਸੋ 25 ਮਈ 1606 ਈ: (ਯੂਲੀਅਨ), ਜੇਠ ਵਦੀ 14; 28 ਜੇਠ ਸੰਮਤ 1663 ਬਿ: ਨੂੰ ਬਾਬਾ ਬੁੱਢਾ ਜੀ ਨੇ ਸ੍ਰੀ ਹਰਿਗੋਬਿੰਦ ਜੀ ਨੂੰ ਗੱਦੀ ‘ਤੇ ਬਿਠਾ ਕੇ ਗੁਰਿਆਈ ਦੀ ਜਿੰਮੇਵਾਰੀ ਸੌਂਪੀ। ਉਸ ਵੇਲੇ ਗੁਰੂ ਹਰਿਗੋਬਿੰਦ ਜੀ ਦੀ ਉਮਰ ਕਰੀਬ 11 ਸਾਲ ਸੀ। ਜਿਸ ਤਰ੍ਹਾਂ ਉਪਰ ਦੱਸਿਆ ਗਿਆ ਹੈ, ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਗੱਦੀ ਪੁਰਬ 28 ਜੇਠ ਨਿਸਚਤ ਕੀਤਾ ਗਿਆ ਹੈ
ਜੋ ਹਰ ਸਾਲ 11 ਜੂਨ ਨੂੰ ਆਉਂਦਾ ਹੈ। ਪਰ ਸ਼੍ਰੋਮਣੀ ਕਮੇਟੀ ਦੇ ਕੈਲੰਡਰ ਵਿੱਚ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਗੱਦੀ ਦਿਹਾੜਾ 28 ਵੈਸਾਖ 11-5-2015ਈ: ਵਿਖਾਇਆ ਗਿਆ ਹੈ। ਭਾਈ ਗੁਰਦਾਸ ਜੀ ਨੇ ਆਪਣੀ ਪਹਿਲੀ ਵਾਰ ਦੀ 48ਵੀਂ ਪਉੜੀ ਵਿਚ ਗੁਰੂ ਹਰਿਗੋਬਿੰਦ ਸਾਹਿਬ ਬਾਰੇ ਲਿਖਿਆ ਹੈ:
ਪੰਜਿ ਪਿਆਲੇ, ਪੰਜਿ ਪੀਰ; ਛਠਮੁ ਪੀਰੁ ਬੈਠਾ ਗੁਰੁ ਭਾਰੀ।
ਅਰਜਨੁ ਕਾਇਆ ਪਲਟਿ ਕੈ; ਮੂਰਤਿ ਹਰਿਗੋਬਿੰਦ ਸਵਾਰੀ।
ਚਲੀ ਪੀੜੀ ਸੋਢੀਆਂ; ਰੂਪੁ ਦਿਖਾਵਣਿ ਵਾਰੋ ਵਾਰੀ।
ਦਲਿਭੰਜਨ ਗੁਰੁ ਸੂਰਮਾ; ਵਡ ਜੋਧਾ ਬਹੁ ਪਰਉਪਕਾਰੀ।
ਪੰਜਿ ਪਿਆਲੇ’ ਤੋਂ ਭਾਵ ਹੈ ਪੰਜ ਸ਼ੁਭ ਗੁਣ: ਸਤਿ, ਸੰਤੋਖ, ਦਇਆ, ਧਰਮ ਤੇ ਧੀਰਜ। ‘ਪੰਜਿ ਪੀਰ’ ਦੇ ਅਰਥ ਹਨ: ਗੁਰੂ ਨਾਨਕ ਸਾਹਿਬ ਤੋਂ ਗੁਰੂ ਅਰਜਨ ਦੇਵ ਜੀ ਤਕ ਹੋਏ ਪੰਜ ਸਿੱਖ ਗੁਰੂ ਸਾਹਿਬਾਨ। ‘ਦਲਿਭੰਜਨ ਗੁਰੁ ਸੂਰਮਾ, ਵਡ ਜੋਧਾ ਬਹੁ ਪਰਉਪਕਾਰੀ’ ਭਾਵ ਗੁਰੂ ਹਰਿਗੋਬਿੰਦ ਸਾਹਿਬ ਧਰਮ ਦੇ ਵੈਰੀ ਦਲਾਂ ਦਾ ਖਾਤਮਾ ਕਰਨ ਵਾਲੇ ਵੱਡੇ ਯੋਧੇ, ਸੂਰਮੇ ਅਤੇ ਪਰਉਪਕਾਰੀ ਹਨ। ‘ਅਰਜਨੁ ਕਾਇਆ ਪਲਟਿ ਕੈ; ਮੂਰਤਿ ਹਰਿਗੋਬਿੰਦ ਸਵਾਰੀ’ ਤੋਂ ਭਾਵ ਹੈ ਕਿ ਗੁਰੂ ਅਰਜਨ ਸਾਹਿਬ ਤੇ ਗੁਰੂ ਹਰਿਗੋਬਿੰਦ ਸਾਹਿਬ ਇਕੋ ਜੋਤਿ ਦੇ ਸਰੂਪ ਸਨ; ਸਰੀਰਾਂ ਵਿਚ ਹੀ ਭੇਦ ਸੀ, ਜੋਤਿ ਇਕੋ ਸੀ।
ਸਿੱਖਾਂ ਦੇ ਕੇਂਦਰੀ ਅਸਥਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਸਾਹਮਣੇ ਗੁਰੂ ਹਰਗੋਬਿੰਦ ਜੀ ਨੇ 18 ਹਾੜ ਬਿਕ੍ਰਮੀ ਸੰਮਤ 1663 (15 ਜੂਨ 1606ਈ: ) ਵਿਚ ਇੱਕ ਥੜੇ ਦੀ ਉਸਾਰੀ ਕੀਤੀ ਜਿਸ ‘ਤੇ ਬਾਅਦ ਵਿੱਚ ਅਕਾਲ ਬੁੰਗਾ ਉਸਾਰਿਆ ਗਿਆ ਤੇ ਸਮੇਂ ਸਮੇਂ ‘ਤੇ ਹਮਲਾਵਰਾਂ ਵੱਲੋਂ ਨਸ਼ਟ ਕੀਤੇ ਜਾਣ ਤੋਂ ਬਾਅਦ ਨਵੀਆਂ ਇਮਾਰਤਾਂ ਦੀ ਉਸਾਰੀ ਹੁੰਦੀ ਰਹੀ ਅਤੇ 1984 ਵਿੱਚ ਭਾਰਤੀ ਫੌਜਾਂ ਵੱਲੋਂ ਕੀਤੇ ਹਮਲੇ ਉਪ੍ਰੰਤ ਅਕਾਲ ਤਖ਼ਤ ਦੀ ਨਵੀਂ ਉਸਾਰੀ ਗਈ ਮੌਜੂਦਾ ਇਮਾਰਤ ਸ਼ੁਸ਼ੋਭਿਤ ਹੈ। ਸਿੱਖ ਇਤਿਹਾਸ ਵਿੱਚ 18 ਹਾੜ ਨੂੰ ਸ੍ਰੀ ਅਕਾਲ ਤਖਤ ਦੀ ਸਿਰਜਣਾਂ ਦਿਵਸ ਦੇ ਤੌਰ ‘ਤੇ ਜਾਣਿਆ ਜਾਂਦਾ ਹੈ।
ਨਾਨਕਸ਼ਾਹੀ ਕੈਲੰਡਰ ਅਨੁਸਾਰ 18 ਹਾੜ ਹਰ ਸਾਲ 2 ਜੁਲਾਈ ਨੂੰ ਆਉਂਦਾ ਹੈ। ਸ਼੍ਰੋਮਣੀ ਕਮੇਟੀ ਦੇ ਕੈਲੰਡਰ ਵਿੱਚ ਵੀ ਸਿਰਜਣਾ ਦਿਵਸ ਸ੍ਰੀ ਅਕਾਲ ਤਖ਼ਤ 18 ਹਾੜ 2-7-2015ਈ: ਹੀ ਵਿਖਾਇਆ ਗਿਆ ਹੈ। ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸੂਰਮਿਆ ਵਿਚ ਬੀਰ-ਰਸ ਭਰਨ ਲਈ ਅਕਾਲ ਤਖ਼ਤ ‘ਤੇ ਯੋਧਿਆਂ ਦੀਆਂ ਵਾਰਾਂ ਦਾ ਗਾਇਨ ਸ਼ੁਰੂ ਕੀਤਾ। ਵਾਰਾਂ ਗਾਉਣ ਵਾਲੇ ਪਹਿਲੇ ਢਾਡੀ ਦਾ ਨਾਮ ਅਬਦੁੱਲਾ ਸੀ। ਗੁਰੂ ਹਰਿਗੋਬਿੰਦ ਸਾਹਿਬ ਨੇ ਗੱਦੀ ਨੂੰ ਬਾਦਸ਼ਾਹੀ ਤਖ਼ਤ ਦਾ ਰੂਪ ਦੇ ਦਿੱਤਾ। ਆਪ ਪੰਜ ਸ਼ਸਤਰ ਪਹਿਨ ਕੇ ਸੀਸ ਉੱਪਰ ਬਾਦਸ਼ਾਹਾਂ ਵਾਂਗ ਕਲਗੀ ਸਜਾ ਕੇ ਗੁਰ-ਗੱਦੀ ਉੱਪਰ ਬੈਠਦੇ ਸਨ।
ਜੋ ਸਿੱਖ ਸ਼ਸਤਰ ਜਾਂ ਘੋੜਾ ਭੇਟ ਕਰਦਾ, ਮਹਾਰਾਜ ਉਸ ਉੱਤੇ ਬਹੁਤ ਪ੍ਰਸੰਨ ਹੁੰਦੇ ਤੇ ਸਿਮਰਨ ਦੇ ਨਾਲ-ਨਾਲ ਅੰਦਰ ਸ਼ਕਤੀ ਪੈਦਾ ਕਰਨ ਦੀ ਪ੍ਰੇਰਨਾ ਦਿੰਦੇ। ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦੇ ਮੰਨੇ ਹੋਏ ਪੰਜ ਤਖ਼ਤਾਂ ਵਿੱਚੋਂ ਪਹਿਲਾ ਸਰਵ-ਉੱਚ ਤਖ਼ਤ ਹੈ ਜਿਸ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ, ਬਾਬਾ ਬੁੱਢਾ ਜੀ ਅਤੇ ਭਾਈ ਗੁਰਦਾਸ ਜੀ ਨੇ ਆਪਣੇ ਕਰ-ਕਮਲਾਂ ਨਾਲ ਉਸਾਰਿਆ। 6 ਸਾਵਣ ਸੰਮਤ 1663, 5 ਜੁਲਾਈ 1606 ਨੂੰ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਬਾਬਾ ਬੁੱਢਾ ਜੀ ਨੂੰ ਦੋ ਤਲਵਾਰਾਂ ਪੇਸ਼ ਕਰਨ ਲਈ ਕਿਹਾ। ਇਕ ਸੱਜੇ ਪਾਸੇ ਪਹਿਨੀ ਤੇ ਦੂਜੀ ਖੱਬੇ ਪਾਸੇ। ਉਨ੍ਹਾਂ ਫ਼ੁਰਮਾਇਆ ਕਿ ਅਸੀਂ ਇਹ ਦੋ ਤਲਵਾਰਾਂ ਗੁਰੂ ਅਰਜਨ ਦੇਵ ਜੀ ਦੀ ਆਗਿਆ ਅਨੁਸਾਰ ਹੀ ਪਹਿਨੀਆਂ ਹਨ ਜਿਹਨਾਂ ਵਿਚੋਂ ਇਕ ਮੀਰੀ ਦੀ ਪ੍ਰਤੀਕ ਹੈ ਤੇ ਦੂਜੀ ਪੀਰੀ ਦੀ। ਇਸ ਦਾ ਵਰਣਨ ਢਾਡੀ ਅਬਦੁੱਲਾ ਨੇ ਇਸ ਤਰ੍ਹਾਂ ਕੀਤਾ ਹੈ:
ਦੋ ਤਲਵਾਰਾਂ ਬੱਧੀਆਂ, ਇਕ ਮੀਰੀ ਦੀ ਇਕ ਪੀਰੀ ਦੀ।
ਇਕ ਅਜ਼ਮਤ ਦੀ, ਇਕ ਰਾਜ ਦੀ, ਇਕ ਰਾਖੀ ਕਰੇ ਵਜ਼ੀਰ ਦੀ।
ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਫੁਰਮਾਇਆ ਕਿ ਗੁਰੂ-ਘਰ ਵਿਚ ਇਹ ਦੋਵੇਂ ਸ਼ਕਤੀਆਂ ਸੰਤ-(ਪੀਰੀ) ਤੇ ਸਿਪਾਹੀ (ਰਾਜਸੀ ਤਾਕਤ= ਮੀਰੀ) ਇਕੱਠੇ ਕੰਮ ਕਰਨਗੇ; ਚੰਗਾ ਸੰਤ ਹੀ ਚੰਗਾ ਸਿਪਾਹੀ ਹੋ ਸਕਦਾ ਹੈ ਤੇ ਚੰਗਾ ਸਿਪਾਹੀ ਹੀ ਚੰਗਾ ਸੰਤ। ਇਹਨਾਂ ਤੋਂ ਪਹਿਲਾਂ ਦੋਹਾਂ ਨੂੰ ਇਕੱਠਿਆਂ ਕਰਨ ਦਾ ਕਿਸੇ ਨੇ ਵੀ ਯਤਨ ਨਹੀਂ ਸੀ ਕੀਤਾ ਸਗੋਂ ਇਸ ਦਾ ਵਿਰੋਧ ਕਰਦਿਆਂ ਦੋਹਾਂ ਗੁਣਾਂ ਨੂੰ ਵੱਖ-ਵੱਖ ਰੱਖਣ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਦਾ ਵਿਚਾਰ ਸੀ ਕਿ ਸਿਮਰਨ ਤੇ ਤਲਵਾਰ ਇਕੱਠੀਆਂ ਨਹੀਂ ਰਹਿ ਸਕਦੀਆਂ।
ਗੁਰੂ ਸਾਹਿਬ ਨੇ ਫ਼ੁਰਮਾਇਆ ਕਿ ਅੱਜ ਤੋਂ ਸਿੱਖ ਸ਼ਸਤਰ ਵੀ ਪਹਿਨਿਆ ਕਰਨ; ਸਿਮਰਨ ਦੇ ਨਾਲ ਸ਼ਸਤਰ ਅਭਿਆਸ ਵੀ ਕਰਨ। ਅੱਗੋਂ ਤੋਂ ਸਾਡਾ ਧਰਮ ਤੇ ਰਾਜਨੀਤੀ ਇੱਕ ਹੋਣਗੇ ਪਰ ਧਰਮ ਰਾਜਨੀਤੀ ਦੇ ਅਧੀਨ ਨਹੀਂ ਹੋਵੇਗਾ ਬਲਕਿ ਧਰਮ ਤੋਂ ਸੇਧ ਲੈ ਕੇ ਰਾਜਨੀਤੀ ਕੀਤੀ ਜਾਵੇਗੀ। ਅਕਾਲ ਤਖ਼ਤ ਅਤੇ ਦਰਬਾਰ ਸਾਹਿਬ ਦੇ ਵਿਚਕਾਰ ਲੱਗੇ ਦੋ ਨਿਸ਼ਾਨ ਸਾਹਿਬਾਂ ਵਿੱਚੋਂ ਦਰਬਾਰ ਸਾਹਿਬ ਵਾਲੇ ਪਾਸੇ ਦੇ ਨਿਸ਼ਾਨ ਸਾਹਿਬ ਦੀ ਉਚਾਈ ਦੂਸਰੇ ਨਾਲੋਂ ਜਰਾ ਵੱਧ ਹੋਣੀ ਇਸੇ ਗੱਲ ਦਾ ਪ੍ਰਤੀਕ ਹੈ ਕਿ ਧਰਮ ਦਾ ਸਥਾਨ ਰਾਜਨੀਤੀ ਨਾਲੋਂ ਉੱਚਾ ਹੈ।
ਇਸ ਤਰ੍ਹਾਂ ਗੁਰੂ ਸਾਹਿਬ ਨੇ ਸੰਸਾਰ ਨੂੰ ਨਵਾਂ ਸਿਧਾਂਤ ਦਿੱਤਾ। 6 ਸਾਵਣ ਨੂੰ ਸਿੱਖ ਇਤਿਹਾਸ ਵਿੱਚ ਮੀਰੀ ਪੀਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ ਜੋ ਨਾਨਕਸ਼ਾਹੀ ਕੈਲੰਡਰ ਅਨੁਸਾਰ ਹਰ ਸਾਲ 21 ਜੁਲਾਈ ਨੂੰ ਆਉਂਦਾ ਹੈ। ਸ਼੍ਰੋਮਣੀ ਕਮੇਟੀ ਦੇ ਇਸ ਸਾਲ ਦੇ ਕੈਲੰਡਰ ਵਿੱਚ ਮੀਰੀ-ਪੀਰੀ ਦਿਵਸ 11 ਸਾਵਣ, 26-7-2015ਈ: ਵਿਖਾਇਆ ਗਿਆ ਹੈ। ਸਿੱਖ ਪੰਥ ਵੱਲੋਂ ਕਿਸੇ ਵੱਡੇ ਪੰਥਕ ਮਸਲੇ ‘ਤੇ ਫੈਸਲਾ ਲੈਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਉੱਪਰ ਸਰਬੱਤ ਖ਼ਾਲਸੇ ਦਾ ਇਕੱਠ ਬੁਲਾ ਕੇ ਅਨੇਕਾਂ ਗੁਰਮਤੇ ਪਾਸ ਕੀਤੇ ਜਾਂਦੇ ਸਨ, ਜਿਸ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹਾਨਤਾ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਸਿਰਜੇ ਸਿਧਾਂਤ ਨੂੰ ਪਰਪੱਕ ਕਰਦੀ ਹੈ।
ਇਤਿਹਾਸ ਗਵਾਹ ਹੈ ਕਿ ਚਾਹੇ ਜ਼ਕਰੀਆ ਖਾਨ, ਮੀਰ ਮੰਨੂ ਹੋਵੇ ਜਾਂ ਅਹਿਮਦ ਸ਼ਾਹ ਅਬਦਾਲੀ ਜਾਂ 1984 ਦੀ ਭਾਰਤ ਸਰਕਾਰ, ਸਭਨਾਂ ਨੇ ਸਿੱਖ ਕੌਮ ਨੂੰ ਦਬਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨਿਸ਼ਾਨਾ ਬਣਾਇਆ। ਸਮਾਂ ਬੀਤਦਾ ਗਿਆ ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਵੀ ਦਿਨ ਪ੍ਰਤੀ-ਦਿਨ ਨਿਖਰਦੀ ਗਈ। ਮਹਾਰਾਜਾ ਰਣਜੀਤ ਸਿੰਘ ਨੇ ਮਹਾਰਾਜਾ ਹੁੰਦਿਆਂ ਹੋਇਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਪ੍ਰਵਾਨ ਕੀਤਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਧਰਮ ਨੂੰ ਸਿਆਸਤ ਤੋਂ ਉੱਪਰ ਰੱਖਣ ਦੇ ਸਿਧਾਂਤ ਨੂੰ ਅਮਲ ਵਿਚ ਲਿਆਂਦਾ ਜਿਸ ਨੂੰ ਕਿਸੇ ਵੀ ਸਮੇਂ ਦੀ ਸਰਕਾਰ ਖ਼ਤਮ ਨਹੀਂ ਕਰ ਸਕੀ ਤੇ ਨਾ ਹੀ ਕਰ ਸਕੇਗੀ।
ਜਿਸ ਤਰ੍ਹਾਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੁੰਦਰ ਬਣਾਉਣ ਲਈ ਸਰਕਾਰੀ-ਸਹਾਇਤਾ ਪ੍ਰਵਾਨ ਨਹੀਂ ਸੀ ਕੀਤੀ, ਉਸੇ ਤਰ੍ਹਾਂ 1984 ਦੇ ਫੌਜੀ ਹਮਲੇ ਸਮੇਂ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨੁਕਸਾਨ ਦੀ ਪੂਰਤੀ ਲਈ ਸਿੱਖ ਕੌਮ ਨੇ ਸਰਕਾਰ ਵੱਲੋਂ ਤਖ਼ਤ ਸਾਹਿਬ ਦੀ ਕੀਤੀ ਲਿਪਾ-ਪੋਚੀ ਨੂੰ ਵੀ ਨਹੀਂ ਕਬੂਲਿਆ ਤੇ ਮੁੜ ਆਪ ਸੇਵਾ ਕਰ ਕੇ ਪੁਨਰ-ਨਿਰਮਾਣ ਕੀਤਾ ਹੈ। ਗੁਰੂ ਸਾਹਿਬ ਤੋਂ ਮਗਰੋਂ ਸਮੇਂ ਦੀਆਂ ਸਰਕਾਰਾਂ ਦੇ ਰੋਕਣ ਦੇ ਬਾਵਜੂਦ ਵੀ ਸਿੱਖ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਨੂੰ ਰੋਕਣ ਅਤੇ ਸਿੱਖ ਕੌਮ ਦੀ ਚੜਦੀ ਕਲਾ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕੱਤਰ ਹੋ ਕੇ ਗੁਰਮਤੇ ਕਰਦੇ ਰਹੇ।
ਸਮੇਂ-ਸਮੇਂ ‘ਤੇ ਲੋੜ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੰਥਕ ਜਥੇਬੰਦੀਆਂ ਦੇ ਇਕੱਠ ਹੁੰਦੇ ਸਨ, ਸਿੱਖ ਕੌਮ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਗੁਰਮਤੇ ਕੀਤੇ ਜਾਂਦੇ ਸਨ ਜਿਸ ਨੂੰ ਹੁਕਮਨਾਮੇ ਦੇ ਰੂਪ ਵਿੱਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਜਾਰੀ ਕਰਦੇ ਸਨ; ਜਿਸ ਨੂੰ ਮੰਨਣ ਲਈ ਹਰ ਸਿੱਖ ਪਾਬੰਦ ਹੁੰਦਾ ਸੀ। ਪਰ ਅਫਸੋਸ ਨਾਲ ਲਿਖਣਾ ਪੈ ਰਿਹਾ ਹੈ ਕਿ ਜੋ ਕੰਮ ਦੁਸ਼ਮਣ ਨਹੀਂ ਕਰ ਸਕਿਆ ਉਹ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਵਾਰਸ ਅਖਵਾਉਣ ਵਾਲੇ ਅਕਾਲੀ ਦਲ ਨੇ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਆਪ ਹੀ ਕਰ ਵਿਖਾਇਆ ਹੈ।
ਵੱਖ ਵੱਖ ਵੀਚਾਰਧਾਰਾ ਵਾਲੇ ਜੱਥਿਆਂ (ਮਿਸਲਾਂ) ਦੇ ਇਕੱਠ ਵੱਲੋਂ ਮੌਕੇ ‘ਤੇ ਚੁਣੇ ਗਏ ਜਥੇਦਾਰਾਂ ਦੀ ਥਾਂ ਅੱਜ ਜਥੇਦਾਰ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਬਣ ਕੇ ਰਹਿ ਗਏ ਹਨ ਜੋ ਸਤਾਧਾਰੀ ਦਲ ਦੀਆਂ ਕਠਪੁਤਲੀਆਂ ਦੇ ਤੌਰ ‘ਤੇ ਕੰਮ ਕਰਦੇ ਵਿਖਾਈ ਦਿੰਦੇ ਹਨ। ਜਿਸ ਅਕਾਲ ਤਖ਼ਤ ਦੀ ਸਿਰਜਣਾ ਹੀ ਧਰਮੀ ਮਨੁੱਖਾਂ ਵੱਲੋਂ ਰਾਜਸੀ ਤਾਕਤ ਅੱਗੇ ਝੁਕਣ ਦੀ ਪ੍ਰੀਵਿਰਤੀ ਨੂੰ ਠੱਲ• ਪਾਉਣ ਲਈ ਕੀਤੀ, ਉਸੇ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਸਤਾਧਾਰੀ ਦਲ ਦੇ ਇਸ਼ਾਰਿਆਂ ‘ਤੇ ਹੁਕਨਾਮੇ ਜਾਰੀ ਕਰਨ ਦੀ ਵਧ ਰਹੀ ਪ੍ਰੀਵਿਰਤੀ ਅਕਾਲ ਤਖ਼ਤ ਅਤੇ ਮੀਰੀ ਪੀਰੀ ਦੇ ਸਿਧਾਂਤ ਨੂੰ ਪੁੱਠਾ ਗੇੜਾ ਦੇਣ ਦੇ ਤੁਲ ਹੈ ਜਿਸ ਵਿੱਚ ਤੁਰੰਤ ਸੁਧਾਰ ਦੀ ਲੋੜ ਹੈ।
ਜਿਸ ਤਰ੍ਹਾਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੁੰਦਰ ਬਣਾਉਣ ਲਈ ਸਰਕਾਰੀ-ਸਹਾਇਤਾ ਪ੍ਰਵਾਨ ਨਹੀਂ ਸੀ ਕੀਤੀ, ਉਸੇ ਤਰ੍ਹਾਂ 1984 ਦੇ ਫੌਜੀ ਹਮਲੇ ਸਮੇਂ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨੁਕਸਾਨ ਦੀ ਪੂਰਤੀ ਲਈ ਸਿੱਖ ਕੌਮ ਨੇ ਸਰਕਾਰ ਵੱਲੋਂ ਤਖ਼ਤ ਸਾਹਿਬ ਦੀ ਕੀਤੀ ਲਿਪਾ-ਪੋਚੀ ਨੂੰ ਵੀ ਨਹੀਂ ਕਬੂਲਿਆ ਤੇ ਮੁੜ ਆਪ ਸੇਵਾ ਕਰ ਕੇ ਪੁਨਰ-ਨਿਰਮਾਣ ਕੀਤਾ ਹੈ। ਗੁਰੂ ਸਾਹਿਬ ਤੋਂ ਮਗਰੋਂ ਸਮੇਂ ਦੀਆਂ ਸਰਕਾਰਾਂ ਦੇ ਰੋਕਣ ਦੇ ਬਾਵਜੂਦ ਵੀ ਸਿੱਖ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਨੂੰ ਰੋਕਣ ਅਤੇ ਸਿੱਖ ਕੌਮ ਦੀ ਚੜਦੀ ਕਲਾ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕੱਤਰ ਹੋ ਕੇ ਗੁਰਮਤੇ ਕਰਦੇ ਰਹੇ।
ਸਮੇਂ-ਸਮੇਂ ‘ਤੇ ਲੋੜ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੰਥਕ ਜਥੇਬੰਦੀਆਂ ਦੇ ਇਕੱਠ ਹੁੰਦੇ ਸਨ, ਸਿੱਖ ਕੌਮ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਗੁਰਮਤੇ ਕੀਤੇ ਜਾਂਦੇ ਸਨ ਜਿਸ ਨੂੰ ਹੁਕਮਨਾਮੇ ਦੇ ਰੂਪ ਵਿੱਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਜਾਰੀ ਕਰਦੇ ਸਨ; ਜਿਸ ਨੂੰ ਮੰਨਣ ਲਈ ਹਰ ਸਿੱਖ ਪਾਬੰਦ ਹੁੰਦਾ ਸੀ। ਪਰ ਅਫਸੋਸ ਨਾਲ ਲਿਖਣਾ ਪੈ ਰਿਹਾ ਹੈ ਕਿ ਜੋ ਕੰਮ ਦੁਸ਼ਮਣ ਨਹੀਂ ਕਰ ਸਕਿਆ ਉਹ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਵਾਰਸ ਅਖਵਾਉਣ ਵਾਲੇ ਅਕਾਲੀ ਦਲ ਨੇ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਆਪ ਹੀ ਕਰ ਵਿਖਾਇਆ ਹੈ।
ਵੱਖ ਵੱਖ ਵੀਚਾਰਧਾਰਾ ਵਾਲੇ ਜੱਥਿਆਂ (ਮਿਸਲਾਂ) ਦੇ ਇਕੱਠ ਵੱਲੋਂ ਮੌਕੇ ‘ਤੇ ਚੁਣੇ ਗਏ ਜਥੇਦਾਰਾਂ ਦੀ ਥਾਂ ਅੱਜ ਜਥੇਦਾਰ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਬਣ ਕੇ ਰਹਿ ਗਏ ਹਨ ਜੋ ਸਤਾਧਾਰੀ ਦਲ ਦੀਆਂ ਕਠਪੁਤਲੀਆਂ ਦੇ ਤੌਰ ‘ਤੇ ਕੰਮ ਕਰਦੇ ਵਿਖਾਈ ਦਿੰਦੇ ਹਨ। ਜਿਸ ਅਕਾਲ ਤਖ਼ਤ ਦੀ ਸਿਰਜਣਾ ਹੀ ਧਰਮੀ ਮਨੁੱਖਾਂ ਵੱਲੋਂ ਰਾਜਸੀ ਤਾਕਤ ਅੱਗੇ ਝੁਕਣ ਦੀ ਪ੍ਰੀਵਿਰਤੀ ਨੂੰ ਠੱਲ• ਪਾਉਣ ਲਈ ਕੀਤੀ, ਉਸੇ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਸਤਾਧਾਰੀ ਦਲ ਦੇ ਇਸ਼ਾਰਿਆਂ ‘ਤੇ ਹੁਕਨਾਮੇ ਜਾਰੀ ਕਰਨ ਦੀ ਵਧ ਰਹੀ ਪ੍ਰੀਵਿਰਤੀ ਅਕਾਲ ਤਖ਼ਤ ਅਤੇ ਮੀਰੀ ਪੀਰੀ ਦੇ ਸਿਧਾਂਤ ਨੂੰ ਪੁੱਠਾ ਗੇੜਾ ਦੇਣ ਦੇ ਤੁਲ ਹੈ ਜਿਸ ਵਿੱਚ ਤੁਰੰਤ ਸੁਧਾਰ ਦੀ ਲੋੜ ਹੈ।
ਜਨਮ ਦਿਨ ਮੌਕੇ ਪੁੱਤ ਨੂੰ ਯਾਦ ਭਾਵੁਕ ਹੋਏ ਮਾਤਾ ਚਰਨ ਕੌਰ
Emotional mother Charan Kaur
ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ਉਨ੍ਹਾਂ ਨੇ ਆਪਣੇ ਮਰਹੂਮ ਪੁੱਤ ਦੀ ਯਾਦ ਵਿਚ ਬੇਹੱਦ ਭਾਵੁਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ਹੈ ਕਿ “ਸ਼ੁੱਭ ਪੁੱਤ ਅੱਜ ਮੇਰਾ ਜਨਮਦਿਨ ਹੈ ਪਰ ਮੇਰਾ ਮੁੜ ਜਨਮ ਤਾਂ ਉਸੇ ਦਿਨ ਤੁਹਾਡੇ ਨਿੱਕੇ ਵੀਰ ਦਾ ਦੀਦਾਰ ਕਰ ਹੋ ਗਿਆ ਸੀ। ਬੇਟਾ ਤੁਹਾਡਾ ਖਿਆਲ ਬੇਸ਼ੱਕ ਹਮੇਸ਼ਾ ਮੇਰੀਆਂ ਅੱਖਾਂ ਨਮ ਕਰ ਦਿੰਦਾ। ਪਰ ਅੱਜ ਦੋ ਸਾਲ ਦਾ ਤੁਹਾਡਾ ਵਿਛੋੜਾ ਮੈਨੂੰ ਦੋਹਰਾ ਹੋ ਕੇ ਨਿੱਕੇ ਸ਼ੁੱਭ ਦੇ ਰੂਪ ‘ਚ ਪ੍ਰਾਪਤ ਹੋਇਆ, ਤੇ ਪੁੱਤ ਵਾਹਿਗੁਰੂ ਦੀ ਇਸ ਰਹਿਮਤ ਨੇ ਮੇਰਾ ਜਨਮ ਸਫ਼ਲ ਕੀਤਾ। ਪੁੱਤ ਮੈਨੂੰ ਮੇਰੇ ਦੋਵੇਂ ਪੁੱਤਰਾਂ ‘ਤੇ ਮਾਣ ਹੈ।”Emotional mother Charan Kaur
ਇਸ ਤੋਂ ਪਹਿਲਾਂ ਮਰਹੂਮ ਗਾਇਕ ਦੇ ਬਾਪੂ ਬਲਕੌਰ ਸਿੰਘ ਨੇ ਪਤਨੀ ਚਰਨ ਕੌਰ ਦੇ ਬਰਥਡੇ ‘ਤੇ ਕੇਕ ਕੱਟਦਿਆਂ ਦੀ ਇਕ ਤਸਵੀਰ ਸਾਂਝੀ ਕੀਤੀ ਸੀ। ਇਸ ਤਸਵੀਰ ‘ਚ ਚਰਨ ਕੌਰ ਆਪਣੇ ਨੰਨ੍ਹੇ ਪੁੱਤਰ ਨਾਲ ਕੇਕ ਕੱਟਦੇ ਨਜ਼ਰ ਆ ਰਹੇ ਹਨ। ਇਸ ਤਸਵੀਰ ਨੂੰ ਸਾਂਝਾ ਕਰਦਿਆਂ ਬਾਪੂ ਬਲਕੌਰ ਨੇ ਕੈਪਸ਼ਨ ‘ਚ ਲਿਖਿਆ, ”ਜ਼ਿੰਦਗੀ ਦੇ ਹਰੇਕ ਉਤਾਰ ਚੜ੍ਹਾਅ ‘ਚ ਮੇਰੇ ਤੋਂ ਪਹਿਲਾਂ ਉਨ੍ਹਾਂ ਦਾ ਸਾਹਮਣਾ ਕਰਨ ਲਈ ਤੇ ਹਰ ਡਗਮਗਾਉਂਦੇ ਰਸਤੇ ‘ਤੇ ਮੇਰਾ ਦੋਸਤ ਮੇਰੀ ਮਾਂ ਤੇ ਇਕ ਨੇਕ ਸਾਥੀ ਬਣ ਮੇਰੇ ਨਾਲ ਰਹਿਣ ਲਈ ਤੁਹਾਡਾ ਧੰਨਵਾਦ। ਮੈਂ ਆਪ ਨੂੰ ਜਨਮਦਿਨ ਦੀ ਵਧਾਈ ਦਿੰਦੇ ਇਹੀ ਅਰਦਾਸ ਕਰਦਾ ਹਾਂ ਕਿ ਤੁਹਾਡੀ ਤੰਦਰੁਸਤੀ ਹਮੇਸ਼ਾ ਬਰਕਰਾਰ ਰਹੇ ਤੇ ਤੁਹਾਡੀ ਮੁਸਕਾਨ ਹਮੇਸ਼ਾ ਤੁਹਾਡੇ ਚਿਹਰੇ ‘ਤੇ ਬਣੀ ਰਹੇ। ਵਾਹਿੁਗੁਰੂ ਅੰਗ ਸੰਗ ਸਹਾਈ ਰਹਿਣ ???❤️?#justiceforsidhumoosewala।”
also read ;- ਮਿਡ-ਡੇ-ਮੀਲ ਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ
ਦੱਸ ਦੇਈਏ ਕਿ 29 ਮਈ 2022 ਨੂੰ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹੁਣ ਇਸੇ ਸਾਲ ਮਾਤਾ ਚਰਨ ਕੌਰ ਨੇ 58 ਸਾਲ ਦੀ ਉਮਰ ‘ਚ ਦੂਜੇ ਬੱਚੇ ਨੂੰ ਜਨਮ ਦਿੱਤਾ ਸੀ। ਉਨ੍ਹਾਂ ਆਈ. ਵੀ. ਐੱਫ. ਰਾਹੀਂ ਬੱਚੇ ਨੂੰ ਜਨਮ ਦਿੱਤਾ ਗਿਆ। Emotional mother Charan Kaur
ਜਨਮ ਦਿਹਾੜੇ ‘ਤੇ ਵਿਸ਼ੇਸ਼: ਉਮਰੋਂ ਨਿੱਕੇ, ਯੁੱਧ ਕਲਾ ’ਚ ਤਿੱਖੇ ਦਸਮ ਪਿਤਾ ਦੇ ਫਰਜ਼ੰਦ, ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ
Sahibzada Baba Jujhar Singh
ਸਰਬੰਸ ਦਾਨੀ, ਦਸਮ ਪਾਤਸ਼ਾਹ, ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਜਦਾ ਕਰਦੇ ਹਨ, ਸਿੱਖ ਇਤਿਹਾਸ ਦੇ ਦੋ ਖੂਨੀ ਸਾਕੇ ਸਾਕਾ ਚਮਕੌਰ ਸਾਹਿਬ ਤੇ ਸਾਕਾ ਸਰਹੰਦ ਰਹਿੰਦੀ ਦੁਨੀਆ ਤੱਕ ਇਸ ਗੱਲ ਦੀ ਗਵਾਈ ਭਰਦੇ ਰਹਿਣਗੇ ਕਿ ਨਿੱਕੀ ਉਮਰੇ ਇਨ੍ਹਾਂ ਬੱਚਿਆਂ ਨੇ ਧਰਮ ਦੀ ਖਾਤਰ ਕਿਵੇਂ ਮਹਾਨ ਸ਼ਹਾਦਤਾਂ ਦਿੱਤੀਆਂ | ਦਸਮ ਪਾਤਸਾਹ ਦੇ ਚਾਰ ਸਾਹਿਬਜਾਦਿਆਂ ‘ਚੋਂ ਦੂਜੇ ਸਾਹਬਿਜ਼ਾਦੇ ਬਾਬਾ ਜੁਝਾਰ ਸਿੰਘ ਜੀ ਦਾ ਨਾਨਕਸ਼ਾਹੀ ਕਲੰਡਰ ਮੁਤਾਬਕ ਅੱਜ ਜਨਮ ਦਿਹਾੜਾ ਹੈ |
ਸਾਹਿਬਜ਼ਾਦਾ ਜੁਝਾਰ ਸਿੰਘ ਦਾ ਜਨਮ ਮਾਤਾ ਜੀਤੋ ਜੀ ਦੀ ਕੁੱਖੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਇਆ। ਸਾਹਿਬਜ਼ਾਦਾ ਜੁਝਾਰ ਸਿੰਘ ਵੀ ਘੋੜ-ਸਵਾਰੀ, ਸ਼ਸਤਰ-ਵਿਦਿਆ, ਤੀਰ ਅੰਦਾਜੀ ਵਿੱਚ ਨਿਪੁੰਨ ਸਨ। ਗੁਰੂ ਪਿਤਾ ਵੱਲੋਂ ਆਪਣੇ ਫ਼ਰਜ਼ੰਦ ਨੂੰ ਫੌਜੀ ਮੁਹਿੰਮਾ ਦਾ ਹਿੱਸੇਦਾਰ ਬਣਨ ਲਈ ਵੀ ਹਮੇਸ਼ਾ ਭੇਜਿਆ ਜਾਂਦਾ ਸੀ।Sahibzada Baba Jujhar Singh
also read :- ਸਵੀਪ ਪ੍ਰੋਜੈਕਟ ਤਹਿਤ ਵਿਦਿਆਰਥਣਾਂ ਨੇ ਮਹਿੰਦੀ ਲਗਾਉਣ ਦੇ ਮੁਕਾਬਲੇ ਰਾਹੀਂ ਵੋਟ ਦੇ ਅਧਿਕਾਰ ਦੀ ਵਰਤੋਂ ਦਾ ਦਿੱਤਾ ਸੰਦੇਸ਼
ਚਮਕੌਰ ਦੀ ਕੱਚੀ ਗੜ੍ਹੀ ‘ਚ ਸਾਹਿਬਜ਼ਾਦਾ ਜੁਝਾਰ ਸਿੰਘ
ਜਦੋਂ ਚਮਕੌਰ ਦੀ ਕੱਚੀ ਗੜ੍ਹੀ ‘ਚੋਂ ਸਾਹਿਬਜ਼ਾਦਾ ਜੁਝਾਰ ਸਿੰਘ ਨੇ ਆਪਣੇ ਵੱਡੇ ਵੀਰ ਅਜੀਤ ਸਿੰਘ ਨੂੰ ਮੈਦਾਨ-ਏ-ਜੰਗ ‘ਚ ਦੁਸ਼ਮਣ ਦਲ ਨਾਲ ਲੋਹਾ ਲੈਂਦੇ ਵੇਖਿਆ ਤਾਂ ਬਾਬਾ ਜੁਝਾਰ ਸਿੰਘ ਜੀ ਦਾ ਖ਼ੂਨ ਵੀ ਉਬਾਲੇ ਖਾਣ ਲੱਗ ਪਿਆ। ਮੈਦਾਨੇ ਜੰਗ ‘ਚ ਜਦੋਂ ਸਾਹਿਬਜ਼ਾਦਾ ਅਜੀਤ ਸਿੰਘ ਸ਼ਹਾਦਤ ਪਾ ਗਏ ਤਾਂ ਬਾਬਾ ਜੁਝਾਰ ਸਿੰਘ ਜੀ ਨੇ ਗੁਰੂ ਪਿਤਾ ਕੋਲ ਆ ਕੇ ਬੇਨਤੀ ਕੀਤੀ ਕਿ ‘ਪਿਤਾ ਜੀ ! ਮੈਨੂੰ ਵੀ ਆਗਿਆ ਬਖ਼ਸ਼ੋ ਤਾਂ ਜੋ ਮੈਂ ਵੀ ਵੀਰ ਅਜੀਤ ਸਿੰਘ ਵਾਂਗ ਦੁਸ਼ਮਣ ਦੇ ਨਾਲ ਦੋ ਹੱਥ ਕਰ ਸਕਾਂ। ਦੇਖਿਉ ਮੈਂ ਦੁਸ਼ਮਣਾਂ ਦੇ ਦੰਦ ਕਿਵੇਂ ਖੱਟੇ ਕਰਦਾ ਹਾਂ।
ਸਾਹਿਬਜ਼ਾਦਾ ਜੁਝਾਰ ਸਿੰਘ ਜੀ ਦੀ ਸ਼ਹਾਦਤ
ਪੁੱਤਰ ਦੇ ਜੰਗੀ-ਜੋਸ਼ ਨੂੰ ਵੇਖ ਕੇ ਗੁਰੂ ਸਾਹਿਬ ਨੇ ਤੇਜ਼ ਤਲਵਾਰ, ਢਾਲ ਅਤੇ ਕਲਗੀ ਸਜਾ ਕੇ ਸਾਹਿਬਜਾਦਾ ਜੁਝਾਰ ਸਿੰਘ ਨੂੰ ਜੈਕਾਰਿਆਂ ਦੀ ਗੂੰਜ ‘ਚ ਭਾਈ ਹਿੰਮਤ ਸਿੰਘ, ਭਾਈ ਸਾਹਿਬ ਸਿੰਘ ਭਾਈ ਮੋਹਰ ਸਿੰਘ ਅਤੇ ਭਾਈ ਲਾਲ ਸਿੰਘ ਜੀ ਨਾਲ ਜੱਥੇ ਦੇ ਰੂਪ ‘ਚ ਗੜ੍ਹੀ ਤੋਂ ਬਾਹਰ ਭੇਜ ਦਿੱਤਾ।ਬਾਬਾ ਜੁਝਾਰ ਸਿੰਘ ਜੀ ਦੀ ਸੂਰਮਤਾਈ ਨੂੰ ਵੇਖ ਕੇ ਵੈਰੀ ਦੰਗ ਰਹਿ ਗਏ। ਮਹਿਜ਼ 14 ਸਾਲਾਂ ਦੀ ਕੱਚੀ ਉਮਰ ‘ਚ ਵੱਡੇ-ਵੱਡੇ ਜਰਨੈਲਾਂ ’ਤੇ ਭਾਰੀ ਪੈਂਦੇ ਹੋਏ ਸਾਹਿਬਜ਼ਾਦਾ ਜੁਝਾਰ ਸਿੰਘ ਸ਼ਹੀਦੀ ਪਾ ਗਏ।Sahibzada Baba Jujhar Singh
Death after eating cake
ਪਟਿਆਲਾ ਇਕ ਹੈਰਾਨ ਕਰ ਦੇਣ ਵਾਲਾ ਦੁਖਦ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਜਨਮਦਿਨ ਵਾਲੇ ਦਿਨ 10 ਸਾਲ ਦੀ ਮਾਸੂਮ ਬੱਚੀ ਮਾਨਵੀ ਦੀ ਕੇਕ ਖਾਣ ਉਪਰੰਤ ਮੌਤ ਹੋ ਗਈ। ਮ੍ਰਿਤਕ ਬੱਚੀ ਦੀ ਮਾਂ ਦੇ ਦੱਸਣ ਮੁਤਾਬਕ 24 ਮਾਰਚ ਨੂੰ ਇਸ 10 ਸਾਲ ਦੇ ਬੱਚੀ ਮਾਨਵੀ ਦਾ ਜਨਮਦਿਨ ਸੀ ਅਤੇ ਪਰਿਵਾਰ ਨੇ ਤਕਰੀਬਨ 7 ਵਜੇ ਦੇ ਕਰੀਬ ਕਾਨਾ ਬੇਕਰੀ ਤੋਂ ਆਨਲਾਈਨ ਕੇਕ ਆਰਡਰ ਕੀਤਾ ਸੀ। ਪਰਿਵਾਰ ਨੇ ਰਾਤ ਨੂੰ ਕੇਕ ਕੱਟਿਆ ਅਤੇ ਕੇਕ ਖਾਣ ਤੋਂ ਬਾਅਦ ਪੂਰੇ ਪਰਿਵਾਰ ਦੀ ਸਿਹਤ ਵਿਗੜ ਗਈ।Death after eating cake
also read :- ਨਰਸਿਮਹਾ ਰਾਓ ਸਮੇਤ 4 ਸ਼ਖਸੀਅਤਾਂ ਨੂੰ ਮਰਨ ਉਪਰੰਤ ਮਿਲਿਆ ਭਾਰਤ ਰਤਨ
ਮਾਨਵੀ ਨੂੰ ਵੀ ਉਲਟੀਆਂ ਆਉਣ ਲੱਗੀਆਂ ਪਰ ਕੁਝ ਸਮੇਂ ਬਾਅਦ ਹੀ ਉਹ ਰਾਤ ਨੂੰ ਸੌਂ ਗਈ ਅਤੇ ਜਦੋਂ ਸਵੇਰੇ ਪਰਿਵਾਰ ਉੱਠਿਆ ਤਾਂ ਉਨ੍ਹਾਂ ਨੇ ਦੇਖਿਆ ਕਿ ਬੱਚੀ ਦਾ ਸਰੀਰ ਠੰਡਾ ਪਿਆ ਹੋਇਆ ਸੀ ਅਤੇ ਉਹ ਕੁਝ ਬੋਲ ਨਹੀਂ ਰਹੀ ਸੀ। ਪਰਿਵਾਰ ਉਸਨੂੰ ਤੁਰੰਤ ਹਸਪਤਾਲ ਲੈ ਗਿਆ, ਜਿੱਥੇ ਡਾਕਟਰਾਂ ਨੇ ਬੱਚੀ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਬੱਚੀ ਦੀ ਮਾਂ ਦੇ ਬਿਆਨਾਂ ‘ਤੇ ਪੁਲਸ ਨੇ ਬੈੱਕਰੀ ਮਾਲਿਕ ‘ਤੇ ਪਰਚਾ ਦਰਜ ਕਰ ਲਿਆ ਹੈ। ਇੱਥੇ ਵੱਡਾ ਸਵਾਲ ਇਹ ਖੜ੍ਹਾ ਹੁੰਦਾ ਹੈ ਕਿ ਸਿਹਤ ਵਿਭਾਗ ਨੇ ਅਜੇ ਤੱਕ ਉਸ ਬੇਕਰੀ ਦੇ ਉੱਪਰ ਪਹੁੰਚ ਕੇ ਸੈਂਪਲ ਨਹੀਂ ਭਰੇ ਹਨ। Death after eating cake
ਜੱਸਾ ਸਿੰਘ ਰਾਮਗੜੀਆਂ ਦਾ 300ਵਾਂ ਜਨਮ ਦਿਨ
ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਦੇ ਮੁਕੇਰੀਆਂ ਵਿਖੇ ਪਿੰਡ ਸਿੰਘਪੁਰ ਜੱਟਾਂ ਵਿਖੇ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਹਾੜੇ ਮੌਕੇ ਰੱਖੇ ਗਏ ਸੂਬਾ ਪੱਧਰੀ ਸਮਾਗਮ ਵਿਚ ਸ਼ਿਰਕਤ ਕਰਨ ਪਹੁੰਚੇ। ਇਸ ਮੌਕੇ ਭਗਵੰਤ ਮਾਨ ਨੇ ਜੱਸਾ ਸਿੰਘ ਰਾਮਗੜ੍ਹੀਆ ਨੂੰ ਯਾਦ ਕਰਦੇ ਹੋਏ ਕਿਹਾ ਕਿ ਜੱਸਾ ਸਿੰਘ ਰਾਮਗੜ੍ਹੀਆ ਨੇ ਕੁੱਲ 11 ਯੁੱਧ ਲੜੇ ਹਨ। ਸਾਡੇ ਕੋਲ ਕੁਰਬਾਨੀਆਂ ਦਾ ਵੱਡਾ ਇਤਿਹਾਸ ਹੈ। ਉਨ੍ਹਾਂ ਕਿਹਾ ਕਿ ਜਿਹੜੀ ਕੌਮ ਇਤਿਹਾਸ ਭੁੱਲ ਜਾਂਦੀ ਹੈ, ਉਸ ਦਾ ਕੁਝ ਨਹੀਂ ਰਹਿੰਦਾ। ਇਸ ਦੇ ਨਾਲ ਹੀ ਉਨ੍ਹਾਂ ਆਪਣੇ ਸੰਬੋਧਨ ਦੌਰਾਨ ਇਥੇ ਕਾਲਜ ਬਣਾਉਣ ਦਾ ਐਲਾਨ ਵੀ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਦਸੂਹਾ ਤੋਂ ਹਾਜੀਪੁਰ ਨੂੰ ਜਾਣ ਵਾਲੀ ਸੜਕ ਦਾ ਨਾਂ ਜੱਸਾ ਸਿੰਘ ਰਾਮਗੜ੍ਹੀਆ ਦੇ ਨਾਂ ‘ਤੇ ਰੱਖਣ ਦਾ ਐਲਾਨ ਵੀ ਕੀਤਾ। ਇਸ ਦੇ ਇਲਾਵਾ ਫਿਲਮ ਸਿਟੀ ਬਣਾਉਣ ਦੀ ਵੀ ਗੱਲ ਕਹੀJassa Singh Ramgari 300th Birth Anniversary
ਮੁੱਖ ਮੰਤਰੀ ਬਣਨ ਦੇ ਦਿਨਾਂ ਨੂੰ ਯਾਦ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਮੈਂ ਕਦੇ ਸੋਚਿਆ ਨਹੀਂ ਸੀ ਕਿ ਮੈਂ ਮੁੱਖ ਮੰਤਰੀ ਬਣਾਂਗਾ। ਮੈਂ ਹੁਣ 8 ਦੀ ਬਜਾਏ 12 ਘੰਟੇ ਕੰਮ ਕਰਦਾ ਹਾਂ, ਕਿਉਂਕਿ ਲੋਕਾਂ ਨੇ ਮੈਨੂੰ ਮੁੱਖ ਮੰਤਰੀ ਬਣਾ ਕੇ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਪਹਿਲਾਂ ਮੈਨੂੰ ਜਨਤਾ ਨੇ ਕਲਾਕਾਰ ਵਜੋਂ ਮਸ਼ਹੂਰ ਕੀਤਾ ਅਤੇ ਮੈਂ ਮਸ਼ਹੂਰ ਹੋ ਕੇ ਕੁਰਸੀ ‘ਤੇ ਬੈਠਿਆ ਹਾਂ।  ਭਗਵੰਤ ਮਾਨ ਨੇ ਕਿਹਾ ਕਿ ਆਜ਼ਾਦੀ ਦੇਣ ਵਾਲਿਆਂ ਨੂੰ ਯਾਦ ਕਦੇ ਯਾਦ ਨਹੀਂ ਕੀਤਾ ਜਾਂਦਾ। ਮੁੱਖ ਮੰਤਰੀ ਬਣਨ ਮੌਕੇ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਜਾ ਮੁੱਖ ਮੰਤਰੀ ਦੇ ਅਹੁਦੇ ਵਜੋਂ ਸਹੁੰ ਚੁੱਕੀ ਸੀ। ਉਦੋਂ ਅਸੀਂ ਸਰਕਾਰੀ ਦਫ਼ਤਰਾਂ ਵਿਚ ਮੁੱਖ ਮੰਤਰੀ ਦੀਆਂ ਤਸਵੀਰਾਂ ਨਾ ਲਗਾਉਣ ਦੇ ਹੁਕਮ ਦਿੱਤੇ ਸਨ ਅਤੇ ਸ਼ਹੀਦ ਭਗਤ ਸਿੰਘ ਅਤੇ ਡਾ. ਅੰਬੇਡਕਰ ਦੀ ਤਸਵੀਰ ਲਗਾਉਣ ਨੂੰ ਕਿਹਾ ਸੀ।Jassa Singh Ramgari 300th Birth Anniversary
also read :- ਚਰਨਜੀਤ ਸਿੰਘ ਅਟਵਾਲ ਭਾਜਪਾ ਵਿਚ ਹੋਏ ਸ਼ਾਮਲ
ਭਗਵੰਤ ਮਾਨ ਨੇ ਕਿਹਾ ਕਿ ਇਕ ਨੇ ਦੇਸ਼ ਲੈ ਕੇ ਦਿੱਤਾ, ਇਕ ਨੇ ਸੰਵਿਧਾਨ ਲਿਖਿਆ ਹੈ। ਪੰਜਾਬੀਆਂ ਵਿਚ ਬਹੁਤ ਹੁਨਰ ਹੈ। ਸ਼ਹੀਦ ਕਦੇ ਵੀ ਮਰਦੇ ਨਹੀਂ ਹੁੰਦੇ ਹਨ। ਆਦਮੀ ਵੱਡਾ ਸਾਲਾਂ ਤੋਂ ਨਹੀਂ ਜਦਕਿ ਖਿਆਲਾਂ ਤੋਂ ਹੁੰਦਾ ਹੈ। ਸਾਡੇ ਗੁਰੂਆਂ, ਪੀਰਾਂ-ਫਕੀਰਾਂ ਅਤੇ ਮਹਾਪੁਰਖਾਂ ਨੇ ਸਾਨੂੰ ਹਮੇਸ਼ਾ ਗ਼ਰੀਬਾਂ ਦੇ ਹੱਕ ਵਿਚ ਖੜ੍ਹਨ ਦਾ ਸੁਨੇਹਾ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਮੈਂ ਜਨਤਾ ਨਾਲ ਵਾਅਦਾ ਕਰਦਾ ਹਾਂ ਕਿ ਜੋ ਸਾਡੇ ਪੁਰਖਾਂ ਨੇ ਸੋਚਿਆ ਸੀ ਪੰਜਾਬ ਵਿਚ ਸਮਾਨਤਾ ਹੋਵੇ, ਉਹ ਅਸੀਂ ਕਰਾਂਗੇ। ਭਗਵੰਤ ਮਾਨ ਨੇ ਕਿਹਾ ਕਿ ਮੈਂ ਕਦੇ ਵੀ ਲੀਡਰ ਬਣ ਕੇ ਨਹੀਂ ਬੋਲਦਾ ਸਗੋਂ ਜਨਤਾ ਬਣ ਕੇ ਬੋਲਦਾ ਹਾਂ। ਲੋਕ ਸਭਾ ਵਿਚ ਵੀ ਜਨਤਾ ਬਣ ਕੇ ਬੋਲਦਾ ਸੀ। Jassa Singh Ramgari 300th Birth Anniversary
ਅਨੁਸ਼ਕਾ ਸ਼ਰਮਾ ਦੇ ਜਨਮ ਦਿਨ ਤੇ ਵਿਰਾਟ ਕੋਹਲੀ ਨੇ ਸਾਂਝੀ ਕੀਤੀ ਪੋਸਟ
Virat Kohli shared the post ਬਾਲੀਵੁਡ ਐਕਟਰੈਸ ਅਨੁਸ਼ਕਾ ਸ਼ਰਮਾ ਦਾ ਅੱਜ ਜਨਮ ਦਿਨ ਹੈ
ਦਰਅਸਲ : ਅਨੁਸ਼ਕਾ ਸ਼ਰਮਾ ਦਾ ਜਨਮ 1 ਮਈ 1988 ਨੂੰ ਹੋਇਆ ਸੀ ਇਸ ਖਾਸ ਦਿਨ ਤੇ ਅਨੁਸ਼ਕਾ ਦੇ ਪਤੀ ਯਾਨੀਕਿ ਵਿਰਾਟ ਕੋਹਲੀ ਨੇ ਇਕ ਪੋਸਟ ਸਾਂਝੀ ਕਰਕੇ ਆਪਣੀ ਪਤਨੀ ਅਨੁਸ਼ਕਾ ਨੂੰ ਜਨਮ ਦਿਨ ਤੇ best wishes ਦਿਤੀਆਂ ਗਈਆਂ Virat Kohli shared the post
ਵਿਰਾਟ ਕੋਹਲੀ ਪੋਸਟ ਸਾਂਝੀ ਕਰਦੇ ਲਿਖਦੇ ਨੇ Love you Through thick,thin and all yours cute madness @happy birthday my everything @anushka sharma ਓਥੇ ਹੀ ਵਿਰਾਟ ਕੋਹਲੀ ਦੇ ਵਲੋਂ ਅਨੁਸ਼ਕਾਂ ਸ਼ਰਮਾ ਦੀਆਂ ਦਿਲਕਸ਼ ਅੰਦਾਜ ਦੇ ਵਿਚ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ Virat Kohli shared the post