Islamabad 48 hours ultimatum - Nirpakh Post

PoK 'ਚ ਭੜਕਿਆ ਮਾਹੌਲ! 9 ਜੁਲਾਈ ਲਈ ਵੱਡਾ ਐਲਾਨ, ਸਰਕਾਰ ਨੂੰ ਮਿਲਿਆ 48 ਘੰਟਿਆਂ ਦਾ ਅਲਟੀਮੇਟਮ
ਪਾਕਿਸਤਾਨ ਦੇ ਗ਼ੈਰ-ਕਾਨੂੰਨੀ ਕਬਜ਼ੇ ਵਾਲੇ ਜੰਮੂ-ਕਸ਼ਮੀਰ (PoK) 'ਚ ਹਾਲਾਤ ਲਗਾਤਾਰ ਬੇਕਾਬੂ ਹੁੰਦੇ ਜਾ ਰਹੇ ਹਨ। ਇੱਥੇ ਪਾਕਿਸਤਾਨੀ ਸਰਕਾਰ ਖ਼ਿਲਾਫ਼ ਚੱਲ ਰਹੇ ਪ੍ਰਦਰਸ਼ਨ ਬਹੁਤ ਜ਼ਿਆਦਾ ਹਿੰਸਕ ਅਤੇ ਤੇਜ਼ ਹੋ ਗਏ ਹਨ। ਪ੍ਰਦਰਸ਼ਨਾਂ ਦੀ ਅਗਵਾਈ ਕਰ ਰਹੀ 'ਜੰਮੂ ਕਸ਼ਮੀਰ ਜੁਆਇੰਟ ਅਵਾਮੀ ਐਕਸ਼ਨ ਕਮੇਟੀ' (JAAC) ਨੇ ਪਾਕਿਸਤਾਨੀ ਸਰਕਾਰ ਨੂੰ 48 ਘੰਟਿਆਂ ਦਾ ਸਖ਼ਤ ਅਲਟੀਮੇਟਮ ਜਾਰੀ ਕੀਤਾ ਹੈ। ਕਮੇਟੀ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਤੁਰੰਤ ਨਾ ਮੰਨੀਆਂ ਗਈਆਂ, ਤਾਂ 9 ਜੁਲਾਈ ਨੂੰ ਪੂਰੇ ਇਲਾਕੇ 'ਚ ਵੱਡੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

ਰਿਪੋਰਟਾਂ ਮੁਤਾਬਕ, ਪਾਕਿਸਤਾਨੀ ਪ੍ਰਸ਼ਾਸਨ ਵੱਲੋਂ ਇਨ੍ਹਾਂ ਪ੍ਰਦਰਸ਼ਨਾਂ 'ਚ ਨਾਗਰਿਕ ਅਧਿਕਾਰਾਂ ਲਈ ਲੜ ਰਹੇ 600 ਤੋਂ ਵੱਧ ਆਗੂਆਂ ਅਤੇ ਵਰਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਵਿੱਚ ਮੁੱਖ ਆਗੂ ਸ਼ੌਕਤ ਨਵਾਜ਼ ਮੀਰ ਵੀ ਸ਼ਾਮਲ ਹਨ। ਇਸ ਕਾਰਵਾਈ ਦੇ ਵਿਰੋਧ ਵਿੱਚ ਪੂਰੇ ਮੁਜ਼ੱਫਰਾਬਾਦ ਅਤੇ ਹੋਰ ਹਿੱਸਿਆਂ ਵਿੱਚ ਹਜ਼ਾਰਾਂ ਲੋਕ ਸੜਕਾਂ 'ਤੇ ਉਤਰ ਆਏ ਹਨ। ਕਈ ਥਾਵਾਂ 'ਤੇ ਪੁਲਸ ਵੱਲੋਂ ਅੱਥਰੂ ਗੈਸ ਦੇ ਗੋਲੇ ਛੱਡੇ ਗਏ, ਸ਼ੈੱਲਿੰਗ ਅਤੇ ਫਾਇਰਿੰਗ ਵੀ ਕੀਤੀ ਗਈ ਹੈ, ਜਿਸ ਨਾਲ ਹਾਲਾਤ ਹੱਥੋਂ ਬਾਹਰ ਹੁੰਦੇ ਜਾ ਰਹੇ ਹਨ।

ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਹੈ ਕਿ ਪਾਕਿਸਤਾਨ ਸਰਕਾਰ ਨੇ ਇਸ ਇਲਾਕੇ ਦੀ ਨਾਕਾਬੰਦੀ ਕਰ ਦਿੱਤੀ ਹੈ। ਇੱਥੇ ਖਾਣ-ਪੀਣ ਦੀਆਂ ਚੀਜ਼ਾਂ, ਆਟੇ ਅਤੇ ਜ਼ਰੂਰੀ ਦਵਾਈਆਂ ਦੀ ਸਪਲਾਈ ਰੋਕ ਦਿੱਤੀ ਗਈ ਹੈ ਅਤੇ ਇੰਟਰਨੈੱਟ-ਮੋਬਾਈਲ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। JAAC ਨੇ ਪ੍ਰਸ਼ਾਸਨ ਅੱਗੇ ਕਈ ਮੰਗਾਂ ਰੱਖੀਆਂ ਹਨ, ਜਿਨ੍ਹਾਂ 'ਚ ਗ੍ਰਿਫ਼ਤਾਰ ਕੀਤੇ ਗਏ ਸਾਰੇ ਆਗੂਆਂ ਅਤੇ ਵਰਕਰਾਂ ਦੀ ਤੁਰੰਤ ਰਿਹਾਈ, ਅਨਾਜ, ਰਾਸ਼ਨ ਅਤੇ ਦਵਾਈਆਂ ਦੀ ਸਪਲਾਈ ਬਹਾਲ ਕਰਨਾ, ਪਹਿਲਾਂ ਹੋਏ 38-ਨੁਕਾਤੀ ਸਮਝੌਤੇ ਨੂੰ ਪੂਰੀ ਤਰ੍ਹਾਂ ਲਾਗੂ ਕਰਨਾ, ਮੀਡੀਆ ਅਤੇ 'ਆਰਗੇਨਾਈਜ਼ੇਸ਼ਨ ਆਫ਼ ਇਸਲਾਮਿਕ ਕੋਆਪ੍ਰੇਸ਼ਨ' (OIC) ਨੂੰ ਜ਼ਮੀਨੀ ਹਾਲਾਤ ਦੇਖਣ ਲਈ ਇੱਥੇ ਆਉਣ ਦੀ ਇਜਾਜ਼ਤ ਦੇਣਾ ਸ਼ਾਮਲ ਹਨ। ਜਥੇਬੰਦੀ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਨ੍ਹਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਰਹੇਗਾ।

ਇਸੇ ਦੌਰਾਨ ਪਾਕਿਸਤਾਨ ਸਰਕਾਰ ਵੱਲੋਂ ਜੁਆਇੰਟ ਅਵਾਮੀ ਐਕਸ਼ਨ ਕਮੇਟੀ (JAAC) ਨੂੰ 'ਐਂਟੀ-ਟੈਰਰਿਜ਼ਮ ਐਕਟ' ਤਹਿਤ ਬੈਨ ਕਰਨ ਤੋਂ ਬਾਅਦ ਇਹ ਪ੍ਰਦਰਸ਼ਨ ਹੋਰ ਜ਼ਿਆਦਾ ਭੜਕ ਗਿਆ ਹੈ। JAAC ਦੇ ਆਗੂਆਂ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ 9 ਜੁਲਾਈ ਦੇ ਵੱਡੇ ਵਿਰੋਧ ਪ੍ਰਦਰਸ਼ਨ ਲਈ ਪੂਰੀ ਤਰ੍ਹਾਂ ਤਿਆਰ ਰਹਿਣ, ਜਿਸ 'ਚ ਜੰਮੂ-ਕਸ਼ਮੀਰ ਦੇ ਪ੍ਰਵਾਸੀ ਵੀ ਹਿੱਸਾ ਲੈਣਗੇ।