harjindersinghdhami - Nirpakh Post

ਨੌਕਰੀ ਸਮਝਕੇ ਨਹੀਂ ਸਗੋਂ ਸੇਵਾ ਭਾਵ ’ਚ ਰਹਿ ਕੇ ਕੰਮ ਕਰਨ ਸਿੱਖ ਨੌਜਵਾਨ- ਐਡਵੋਕੇਟ ਧਾਮੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਸਿੱਖ ਮਿਸ਼ਨਰੀ ਅਦਾਰਿਆਂ ਤੋਂ ਗੁਰਸਿੱਖੀ ਦੀ ਵਿੱਦਿਆ ਪ੍ਰਾਪਤ ਕਰਨ ਵਾਲੇ 37 ਸਿੱਖ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇ ਕੇ ਸਿੱਖੀ ਪ੍ਰਚਾਰ ਅਤੇ ਗੁਰਦੁਆਰਾ ਪ੍ਰਬੰਧ ਦੀਆਂ ਸੇਵਾਵਾਂ ਲਈ ਤੋਰਿਆ ਹੈ। ਇਨ੍ਹਾਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਦਿੱਤੇ ਗਏ।Learn to work in the spirit of service

ਇਹ ਸਿੱਖ ਨੌਜਵਾਨ ਪਿਛਲੇ ਲਗਭਗ ਇੱਕ ਸਾਲ ਤੋਂ ਸ਼੍ਰੋਮਣੀ ਕਮੇਟੀ ਨਾਲ ਵਲੰਟੀਅਰ ਵਜੋਂ ਸੇਵਾਵਾਂ ਨਿਭਾਉਂਦੇ ਹੋਏ ਵੱਖ-ਵੱਖ ਖੇਤਰਾਂ ਵਿੱਚ ਸਿੱਖੀ ਪ੍ਰਚਾਰ ਦਾ ਕਾਰਜ ਕਰ ਰਹੇ ਸਨ। ਜ਼ਿਕਰਯੋਗ ਹੈ ਕਿ ਬੀਤੇ ਸਮੇਂ ਸ਼੍ਰੋਮਣੀ ਕਮੇਟੀ ਨੇ ਆਪਣੇ ਸਿੱਖ ਮਿਸ਼ਨਰੀ ਅਦਾਰਿਆਂ ਤੋਂ ਵਿੱਦਿਆ ਪ੍ਰਾਪਤ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਸਿੱਖੀ ਪ੍ਰਚਾਰ ਲਈ ਵਲੰਟੀਅਰ ਵਜੋਂ ਸੇਵਾਵਾਂ ਦੇਣ ਦਾ ਮੌਕਾ ਦਿੱਤਾ ਸੀ। ਹੁਣ ਸ਼੍ਰੋਮਣੀ ਕਮੇਟੀ ਨੇ ਇਨ੍ਹਾਂ ਸਿੱਖ ਵਲੰਟੀਅਰਾਂ ਵਿੱਚੋਂ 37 ਨੌਜਵਾਨਾਂ ਦੀ ਕਾਰਜ ਸ਼ਕਤੀ ਤੇ ਸੇਵਾ ਭਾਵ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਗੇ ਸੇਵਾਵਾਂ ਦਾ ਮੌਕਾ ਦਿੱਤਾ ਹੈ। ਇਨ੍ਹਾਂ 37 ਨੌਜਵਾਨਾਂ ਦੀ ਨਿਯੁਕਤੀਆਂ ਕਲਰਕ ਗੁਰਦੁਆਰਾ ਪ੍ਰਬੰਧਨ (6), ਜੋੜੀਵਾਲੇ (11), ਸਹਾਇਕ ਰਾਗੀ ਸਿੰਘ (18) ਅਤੇ ਸਹਾਇਕ ਗ੍ਰੰਥੀ ਸਿੰਘ (2) ਵਜੋਂ ਕੀਤੀਆਂ ਗਈਆਂ ਹਨ।Learn to work in the spirit of service

ਇਹ ਵੀ ਦੱਸਣਯੋਗ ਹੈ ਕਿ ਸਿੱਖ ਨੌਜਵਾਨੀ ਨੂੰ ਧਰਮ ਪ੍ਰਚਾਰ ਦੇ ਖੇਤਰ ਵਿੱਚ ਕਾਰਜ ਕਰਨ ਲਈ ਤਿਆਰ ਕਰਨ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਕਈ ਸਿੱਖ ਮਿਸ਼ਨਰੀ ਕਾਲਜ, ਗੁਰਮਤਿ ਵਿਦਿਆਲੇ, ਗੁਰਮਤਿ ਸੰਗੀਤ ਅਕੈਡਮੀਆਂ ਅਤੇ ਗੁਰਦੁਆਰਾ ਪ੍ਰਬੰਧਨ ਨਾਲ ਸਬੰਧਤ ਇੰਸਟੀਟਿਊਟ ਚਲਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ ਸਿੱਖਿਆ ਲੈ ਕੇ ਨੌਜਵਾਨ ਦੇਸ਼ ਵਿਦੇਸ਼ ਅੰਦਰ ਸੇਵਾਵਾਂ ਨਿਭਾਉਂਦੇ ਹਨ।

ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਪੰਥਕ ਭਾਵਨਾ ਨਾਲ ਗੁਰਦੁਆਰਾ ਪ੍ਰਬੰਧ ਕਰਨ ਦੇ ਨਾਲ-ਨਾਲ ਸਿੱਖੀ ਪ੍ਰਚਾਰ ਲਈ ਵੀ ਵੱਡੇ ਕਾਰਜ ਕਰ ਰਹੀ ਹੈ। ਇਸ ਖੇਤਰ ਵਿੱਚ ਲੋੜ ਦੀ ਪੂਰਤੀ ਲਈ ਕਈ ਸਿੱਖ ਸੰਸਥਾਵਾਂ ਕਾਰਜਸ਼ੀਲ ਕੀਤੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਜਿਹੜੇ ਸਿੱਖ ਨੌਜਵਾਨ ਇਨ੍ਹਾਂ ਧਾਰਮਿਕ ਸੰਸਥਾਵਾਂ ਵਿੱਚੋਂ ਸਫ਼ਲ ਕੋਰਸ ਕਰਦੇ ਹਨ ਉਨ੍ਹਾਂ ਨੂੰ ਪਹਿਲ ਦੇ ਅਧਾਰ ਉੱਤੇ ਸ਼੍ਰੋਮਣੀ ਕਮੇਟੀ ਵਿੱਚ ਸੇਵਾ ਦਾ ਮੌਕਾ ਦਿੱਤਾ ਜਾਂਦਾ ਹੈ।

aslo read :- ਮੌਸਮ ਨੇ ਇੱਕ ਵਾਰ ਫਿਰ ਤੋਂ ਬਦਲਿਆਂ ਆਪਣਾ ਮਿਜ਼ਾਜ, ਵਿਭਾਗ ਨੇ ਆਉਣ ਵਾਲੇ ਸਮੇਂ ‘ਚ ਜਤਾਈ ਮੀਂਹ ਪੈਣ ਦੀ ਸੰਭਾਵਨਾ

ਸਿੱਖ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਉਨ੍ਹਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਆਸ ਪ੍ਰਗਟਾਈ ਕਿ ਉਹ ਸੰਸਥਾ ਵੱਲੋਂ ਦਿੱਤੀ ਗਈ ਸੇਵਾ ਨੂੰ ਨੌਕਰੀ ਸਮਝ ਕੇ ਨਹੀਂ ਸਗੋਂ ਸੇਵਾ ਭਾਵ ਅਤੇ ਗੁਰੂ ਸਾਹਿਬ ਦੀ ਭੈਅ ਭਾਵਨੀ ਵਿੱਚ ਰਹਿੰਦਿਆਂ ਇਮਾਨਦਾਰੀ ਨਾਲ ਸੇਵਾ ਸਮਝ ਕੇ ਕਾਰਜ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਆਸ ਕਰਦੇ ਹਨ ਕਿ ਨੌਜਵਾਨ ਦੇਸ਼ ਕੌਮ ਲਈ ਅਤੇ ਸ਼੍ਰੋਮਣੀ ਕਮੇਟੀ ਲਈ ਆਪਣੀ ਵਫ਼ਾਦਾਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਵਲੰਟੀਅਰਾਂ ਦੀ ਸੇਵਾ ਨਿਭਾ ਰਹੇ 30 ਸਿੱਖ ਨੌਜਵਾਨਾਂ ਨੂੰ ਪ੍ਰਚਾਰਕ ਵਜੋਂ ਨਿਯੁਕਤ ਕਰਕੇ ਵੱਖ-ਵੱਖ ਇਲਾਕਿਆਂ ਵਿੱਚ ਸੇਵਾ ਲਈ ਭੇਜਿਆ ਗਿਆ ਹੈ।

ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਲਗਾਇਆ ਜਾਏਗਾ ਪੂਰਾ ਨਵਾਂ ਸਾਊਂਡ ਸਿਸਟਮ- ਧਾਮੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਵਿੱਚ ਅੱਜ ਐਸਜੀਪੀਸੀ ਦੀ ਐਗਜੈਕਟਿਵ ਦੀ ਮੀਟਿੰਗ ਹੋਈ ਜਿਸ ਦੇ ਵਿੱਚ ਅਹਿਮ ਮਤੇ ਪਾਸ ਕੀਤੇ ਗਏ। ਸਭ ਤੋਂ ਪਹਿਲਾਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦੇ ਹੋਏ ਦੇਹਾਂਤ ਤੇ ਸ਼ੋਕ ਮਤਾ ਪਾ ਕੇ ਮੂਲ ਮੰਤਰ ਦਾ ਜਾਪ ਕੀਤਾ ਗਿਆ। ਉਸ ਤੋਂ ਬਾਅਦ ਐਸਜੀਪੀਸੀ ਪ੍ਰਧਾਨ ਅਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦਾ ਸਾਊਂਡ ਸਿਸਟਮ ਕਾਫੀ ਪੁਰਾਣਾ ਹੋ ਚੁੱਕਾ ਹੈ ਅਤੇ ਉਸ ਨੂੰ ਬਦਲਣ ਦਾ ਮਤਾ ਅੱਜ ਪਾਸ ਕੀਤਾ ਗਿਆ ਹੈ l ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਵਿਖੇ ਹੋਈ ਬੇਦਬੀ ਮਾਮਲੇ ‘ਚ ਤਿੰਨ ਦਿਨਾਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਨੂੰ ਰਿਪੋਰਟ ਪੇਸ਼ ਕੀਤੀ ਜਾਵੇਗੀ। ਇਸ ਤੋਂ ਇਲਾਵਾ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ‘ਚ ਅਪੀਲ ‘ਤੇ ਵਿਚਾਰ ਕਰਨ ਲਈ ਐਸਜੀਪੀਸੀ ਪ੍ਰਧਾਨ ਨੇ 27 ਜਨਵਰੀ ਤੱਕ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੋਂ ਸਮਾਂ ਲਿਆ।All new sound system

ਐਸਜੀਪੀਸੀ ਪ੍ਰਧਾਨ ਅਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੱਤੀ ਕਿ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਦੇ ਯੂਟਿਊਬ ਤੇ ਫੇਸਬੁੱਕ ਪੇਜ ਤੋਂ ਹੀ ਲਾਈਵ ਕੀਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਐਸਜੀਪੀਸੀ ਦੀ ਇੱਕ ਕਮੇਟੀ ਬਣਾਈ ਗਈ ਸੀ ਜੋ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਦੋ ਦਿਨ ਪਹਿਲਾਂ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਵਿਖੇ ਹੋਈ ਬੇਅਦਬੀ ਮਾਮਲੇ ਤੇ ਪਾਸ ਕਰ ਰਹੀ ਸੀ ਅਤੇ ਉਸ ਦੀ ਰਿਪੋਰਟ ਹੁਣ ਤਿਆਰ ਕਰ ਲਈ ਗਈ ਹੈ ਜੋ ਕਿ ਤਿੰਨ ਦਿਨਾਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਦਿੱਤੀ ਜਾਵੇਗੀ।All new sound system

also read :- ਦਿੱਲੀ ਰੇਲਵੇ ਸਟੇਸ਼ਨ ਤੋਂ ਅੰਮ੍ਰਿਤਪਾਲ ਦਾ ਸਾਥੀ ਗ੍ਰਿਫਤਾਰ: ਅਜਨਾਲਾ ਦੀ ਅਦਾਲਤ ‘ਚ ਪੇਸ਼, ਮਿਲਿਆ ਤਿੰਨ ਦਿਨ ਦਾ ਰਿਮਾਂਡ

ਅਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਜੋ ਗ੍ਰੰਥੀ ਸਿੰਘ ਸੇਵਾਵਾਂ ਨਿਭਾ ਰਹੇ ਹਾਂ ਉਹਨਾਂ ਨੂੰ ਸਾਡੀ ਮਰਿਆਦਾ ਅਨੁਸਾਰ ਚੋਲੀ ਵਾਲਾ ਪਜਾਮਾ ਪਾਉਣ ਦੀ ਹਦਾਇਤਾਂ ਕੀਤੀਆਂ ਗਈਆਂ ਹਨ ਜੋ ਕਿ ਯੂਨੀਫਾਰਮ ਕੋਡ ਲਾਗੂ ਕੀਤਾ ਗਿਆ ਹੈ। ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ 17 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਜਿੱਥੇ ਪਟਨਾ ਸਾਹਿਬ ਦੀ ਧਰਤੀ ਤੇ ਬੜੇ ਹੀ ਸਤਿਕਾਰ ਨਾਲ ਮਨਾਇਆ ਜਾਏਗਾ ਉੱਥੇ ਹੀ 17 ਜਨਵਰੀ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਏਗਾ lAll new sound system

ਜੂਨ 1984 ਦੇ ਘੱਲੂਘਾਰੇ ਮੌਕੇ ਜ਼ਖ਼ਮੀ ਪਾਵਨ ਸਰੂਪ ਦੇ 6 ਜੂਨ ਨੂੰ ਕਰਵਾਏ ਜਾਣਗੇ ਦਰਸ਼ਨ- ਐਡਵੋਕੇਟ ਧਾਮੀ
ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੀ ਯਾਦ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਜੂਨ ਨੂੰ ਕੀਤੇ ਜਾਣ ਵਾਲੇ ਸ਼ਹੀਦੀ ਸਮਾਗਮ ਸਮੇਂ ਇਸ ਵਾਰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਜ਼ਖ਼ਮੀ ਬੀੜ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਸ਼ਹੀਦੀ ਸਮਾਗਮ ਨੂੰ ਲੈ ਕੇ ਇਕੱਤਰਤਾ ਕਰਕੇ ਇਹ ਫੈਸਲਾ ਲਿਆ ਹੈ।Darshan will be held on June 6

ਇਕੱਤਰਤਾ ਮਗਰੋਂ ਜਾਣਕਾਰੀ ਸਾਂਝੀ ਕਰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਹੈ ਕਿ ਘੱਲੂਘਾਰਾ ਦਿਵਸ ਸਬੰਧੀ 4 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਵੇਗਾ, ਜਿਸ ਦਾ ਭੋਗ 6 ਜੂਨ ਨੂੰ ਪਵੇਗਾ। ਘੱਲੂਘਾਰੇ ਦੌਰਾਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਵੀ 6 ਜੂਨ ਨੂੰ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸੰਗਤਾਂ ਦੇ ਦਰਸ਼ਨ ਲਈ ਸੁਸ਼ੋਭਿਤ ਕੀਤੇ ਜਾਣਗੇ।ਐਡਵੋਕੇਟ ਧਾਮੀ ਨੇ ਆਖਿਆ ਕਿ ਜੂਨ 1984 ਦੇ ਘੱਲੂਘਾਰੇ ਦਾ ਦਰਦ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਸਿੱਖ ਕੌਮ ਲਈ ਬੇਹੱਦ ਸੰਜੀਦਾ ਅਤੇ ਭਾਵੁਕਤਾ ਵਾਲਾ ਹੈ, ਜਿਸ ਦੀ ਭਾਵਨਾ ਅਨੁਸਾਰ ਸਿੱਖ ਕੌਮ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰੇ।Darshan will be held on June 6

also read :- ਸਬ-ਤਹਿਸੀਲ ਮਜੀਠਾ ਵਿਖੇ ਦਫਤਰਾਂ ਨੂੰ 8 ਵਜੇ ਤਕ ਲੱਗੇ ਰਹੇ ਤਾਲ਼ੇ

6 ਜੂਨ ਨੂੰ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸੰਗਤਾਂ ਦੇ ਦਰਸ਼ਨ ਲਈ ਸੁਸ਼ੋਭਿਤ ਕੀਤੇ ਜਾਣਗੇ।ਐਡਵੋਕੇਟ ਧਾਮੀ ਨੇ ਆਖਿਆ ਕਿ ਜੂਨ 1984 ਦੇ ਘੱਲੂਘਾਰੇ ਦਾ ਦਰਦ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਸਿੱਖ ਕੌਮ ਲਈ ਬੇਹੱਦ ਸੰਜੀਦਾ ਅਤੇ ਭਾਵੁਕਤਾ ਵਾਲਾ ਹੈ, ਜਿਸ ਦੀ ਭਾਵਨਾ ਅਨੁਸਾਰ ਸਿੱਖ ਕੌਮ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰੇ।Darshan will be held on June 6

ਗੁਰਬਾਣੀ ਪ੍ਰਸਾਰਣ ਲਈ ਜਲਦ ਮੰਗੇ ਜਾਣਗੇ ਖੁੱਲ੍ਹੇ ਟੈਂਡਰ- SGPC ਪ੍ਰਧਾਨ ਧਾਮੀ
ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਲਾਈਵ ਪ੍ਰਸਾਰਣ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ ਗਿਆ। ਇਸ ਦੌਰਾਨ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਨਿੱਜੀ ਚੈਨਲ ਨੂੰ ਰਾਈਟ ਦੇਣ ’ਤੇ ਸਵਲ ਚੁੱਕੇ ਸਨ ।ਜਿਸ ਤੋਂ ਬਾਅਦ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਜਿਸ ਕੰਪਨੀ ਦੇ ਕੋਲ ਗੁਰਬਾਣੀ ਦੇ ਲਾਈਵ ਪ੍ਰਸ਼ਾਰਣ ਦਾ ਕੰਟਰੈਕਟ ਸੀ ਉਹ ਹੁਣ ਖ਼ਤਮ ਹੋਣ ਜਾ ਰਿਹਾ ਹੈ। ਇਸ ਲਈ ਹੁਣ ਐਸਜੀਪੀਸੀ ਵੱਲੋਂ ਨਵਾਂ ਟੈਂਡਰ ਜਾਰੀ ਕੀਤਾ ਜਾਵੇਗਾ ਅਤੇ ਇਹ ਟੈਂਡਰ ਓਪਨ ਹੋਵੇਗਾ। ਕੋਈ ਵੀ ਚੈਨਲ ਇਸ ਦੇ ਲਈ ਅਪਲਾਈ ਕਰ ਸਕਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਨੂੰ ਨਸੀਹਤ ਦਿੱਤੀ ਕੀ ਉਹ ‘ਗੁਰਬਾਣੀ ਵੇਚਣ’ ਜਿਹੀ ਸ਼ਬਦਾਵਲੀ ਤੋਂ ਗੁਰੇਜ਼ ਕਰਨ।Open tenders will be invited soon

ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਜਿਨੜੇ ਵੀ ਚੈਨਲ ਜਾਰੀ ਹਦਾਇਤਾਂ ਦੀ ਪਾਲਣਾ ਕਰਨਗੇ ਉਨ੍ਹਾਂ ਨੂੰ ਹੀ ਟੈਂਡਰ ਭਰਨ ਦਾ ਅਧਿਕਾਰ ਹੋਵੇਗਾ। ਇਸ ਦੇ ਨਾਲ ਹੀ ਜੋ ਵੀ ਸ਼ਰਤਾਂ ਹੋਣਗੀਆਂ ਉਨ੍ਹਾਂਦਾ ਪਾਲਣ ਕਰਨਾ ਪਵੇਗਾ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਾਨੂੰ ਹੁਣ ਸਰਕਾਰ ਸਿਆਸਤ ਕਰਨਾ ਨਹੀਂ ਦੱਸ ਸਕਦੀ । ਉਨ੍ਹਾਂ ਨੇ ਕਿਹਾ ਕਿ ਅਸੀਂ ਅਕਾਲੀ ਦਲ ਦੇ ਪੱਕੇ ਸਿਪਾਹੀ ਹਾਂ ਅਤੇ ਹਮੇਸ਼ਾ ਹੀ ਰਹਾਂਗੇ। ਇਸ ਤੋ ਇਲਾਵਾ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਕਿਹ ਕਿ,ਕੀ ਹੁਣ ਸਾਨੂੰ  ਸਰਕਾਰ ਸਿਧਾਂਤ ਸਮਝਾਵੇਗੀ।Open tenders will be invited soon

also read :- ਮਾਈ ਭਾਗੋ ਏ.ਐਫ.ਪੀ.ਆਈ. ਵਿਖੇ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਦਾ ਪਲੇਠਾ ਸੈਸ਼ਨ ਇਸ ਵਰ੍ਹੇ ਤੋਂ ਹੋਵੇਗਾ ਸ਼ੁਰੂ: ਦਾਖ਼ਲਾ ਪ੍ਰੀਖਿਆ ਲਈ 28 ਮਈ ਤੱਕ ਕੀਤਾ ਜਾ ਸਕਦੈ…

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਗੁਰਬਾਣੀ ਪ੍ਰਸਾਰਣ ਦਾ ਸਾਰਾ ਖਰਚ ਪੰਜਾਬ ਸਰਕਾਰ ਚੁੱਕਣ ਦੇ ਲਈ ਤਿਆਰ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਐਸਜੀਪੀਸੀ ’ਤੇ ਵੀ ਸਵਾਲ ਚੁੱਕੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਐਸਜੀਪੀਸੀ ਗੁਰਦੁਆਰਾ ਸਾਹਿਬ ਦੀ ਸਾਂਭ-ਸਂਭਾਲ ਕਰੇ…ਸਰਭ ਸਾਂਝੀ ਗੁਰਬਾਣੀ ਦੇ ਪ੍ਰਸਾਰਣ ਲਈ ਸਾਰਾ ਖਰਚ ਪੰਜਾਬ ਸਰਕਾਰ ਚੁੱਕਣ ਨੂੰ ਤਿਆਰ ਹੈ…ਪਰ ਸੰਗਤ ਸਭ ਜਾਣਦੀ ਹੈ ਕਮੇਟੀ ਦੇ ਪ੍ਰਧਾਨ ਸਾਬ੍ਹ ਕਿਹਦੇ ਕਹਿਣ ’ਤੇ ਜਵਾਬ ਦਿੰਦੇ ਹਨ ।ਮੁੱਖ ਮੰਤਰੀ ਮਾਨ ਨੇ ਕਿਹਾ ਕਿ ਗੁਰਬਾਣੀ ਸਰਭ ਸਾਂਝੀ ਹੈ.ਪਰ ਇਸ ਦਾ ਪ੍ਰਸਾਰਣ ਸਿਰਫ ਬਾਦਲਾਂ ਦੇ ਚੈਨਲ ਉੱਤੇ ਹੀ ਕਿਉਂ ਕੀਤਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਬਾਦਲ ਦਾ ਚੈਨਲ ਸਭ ਤੋਂ ਮਹਿੰਗਾ ਬਣਾ ਰੱਖਿਆ ਹੈਪ ਚੈਨਲ ਦੇਖਣ ਲਈ ਕੈਨੇਡਾ-ਅਮਰੀਕਾ ਦੇ ਲੋਕ ਕਈ ਡਾਲਰਾਂ ਦਾ ਭੁਗਤਾਨ ਕਰਦੇ ਹਨ ਕਿਉਂਕਿ ਉਥੇ ਵੀ ਲੋਕ ਬਾਣੀ ਸੁਣਦੇ ਹਨ। ਇਸ ਲਈ ਮੈਂ ਕਿਹਾ ਕਿ ਸਭ ਨੂੰ ਬਾਣੀ ਪ੍ਰਸਾਰਣ ਫ੍ਰੀ ਹੋਣਾ ਚਾਹੀਦਾ ਹੈ।,ਫਿਰ ਚਾਹੇ ਜਿਹੜਾ ਮਰਜ਼ੀ ਚੈਨਲ ਦਿਖਾਵੇ।Open tenders will be invited soon

ਦਰਬਾਰ ਸਾਹਿਬ ਰਸਤੇ ਤੇ ਹੋਏ ਧਮਾਕੇ ਤੇ ਐਡਵੋਕੇਟ ਧਾਮੀ ਦਾ ਵੱਡਾ ਬਿਆਨ,
ਅੰਮ੍ਰਿਤਸਰ ਅੰਦਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਵਿਰਾਸਤੀ ਮਾਰਗ ਉੱਤੇ ਹੋਏ ਦੋ ਧਮਾਕਿਆਂ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਇਸ ਮਾਮਲੇ ਦੀ ਸੰਜੀਦਗੀ ਨਾਲ ਮੁਕੰਮਲ ਜਾਂਚ ਕਰਕੇ ਸੱਚ ਸਾਹਮਣੇ ਲਿਆਵੇ, ਤਾਂ ਜੋ ਸ਼ਰਧਾਲੂ ਭੈਅ ਮੁਕਤ ਹੋ ਕੇ ਸ਼ਰਧਾ ਪ੍ਰਗਟਾਅ ਸਕਣ।Advocate Dhami’s big statement

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਦਾ ਕੇਂਦਰੀ ਅਸਥਾਨ ਹੈ, ਜਿੱਥੇ ਇਕ ਪਾਸੇ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਨਤਮਸਤਕ ਹੋਣ ਆਉਂਦੀ ਹੈ, ਉੱਥੇ ਹੀ ਦੇਸ਼ ਦੁਨੀਆ ਤੋਂ ਵੱਖ-ਵੱਖ ਧਰਮਾਂ ਅਤੇ ਵਰਗਾਂ ਦੇ ਲੋਕ ਵੀ ਇੱਥੇ ਪੁੱਜਦੇ ਹਨ। ਉਨ੍ਹਾਂ ਕਿਹਾ ਕਿ ਦੋ ਦਿਨਾਂ ਅੰਦਰ ਵਾਪਰੀਆਂ ਧਮਾਕੇ ਦੀ ਘਟਨਾਵਾਂ ਨਾਲ ਦੇਸ਼ ਦੁਨੀਆ ਤੋਂ ਅੰਮ੍ਰਿਤਸਰ ਪੁੱਜਦੇ ਲੋਕਾਂ ਅਤੇ ਸੰਗਤ ਦੇ ਮਨਾਂ ਅੰਦਰ ਕਈ ਤਰ੍ਹਾਂ ਦੇ ਸ਼ੰਕੇ ਅਤੇ ਸਵਾਲਾਂ ਦੇ ਨਾਲ-ਨਾਲ ਡਰ ਭੈਅ ਵੀ ਪੈਦਾ ਹੋਇਆ ਹੈ, ਜਿਸ ਬਾਰੇ ਪੰਜਾਬ ਸਰਕਾਰ ਨੂੰ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਇਨ੍ਹਾਂ ਘਟਨਾਵਾਂ ਦਾ ਪਰਦਾਫਾਸ਼ ਕਰਕੇ ਸੰਗਤ ਅਤੇ ਅੰਮ੍ਰਿਤਸਰ ਪੁੱਜਦੇ ਲੋਕਾਂ ਨੂੰ ਭੈਅ ਮੁਕਤ ਕਰਕੇ ਆਉਣ ਲਈ ਮਾਹੌਲ ਦੇਣਾ ਚਾਹੀਦਾ ਹੈ।Advocate Dhami’s big statement

also read :- ਪੰਜਾਬ ‘ਚ ਪਾਰਾ 40 ਡਿਗਰੀ ਤੱਕ ਪਹੁੰਚਣ ਦਾ ਅਨੁਮਾਨ !

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਨੂੰ ਲੋੜ ਪੈਣ ਉੱਤੇ ਕਿਸੇ ਵੀ ਤਰ੍ਹਾਂ ਦਾ ਸਹਿਯੋਗ ਕਰਨ ਨੂੰ ਤਿਆਰ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਪੁਲਿਸ ਪ੍ਰਸ਼ਾਸ਼ਨ ਇਨ੍ਹਾਂ ਘਟਨਾਵਾਂ ਦੀ ਪਹਿਲਾਂ ਹੀ ਜਾਂਚ ਕਰ ਰਿਹਾ ਹੈ ਪਰ ਘਟਨਾਵਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਰਸਤੇ ਨਾਲ ਜੁੜੀਆਂ ਹੋਣ ਕਰਕੇ ਡੂੰਘਾਈ ਨਾਲ ਜਾਂਚ ਹੋਣੀ ਅਤਿ ਜ਼ਰੂਰੀ ਹੈ।Advocate Dhami’s big statement

ਰਾਜੋਆਣਾ ਦੇ ਮਾਮਲੇ ’ਚ ਕੇਂਦਰ ਸਰਕਾਰ ਤੁਰੰਤ ਲਵੇ ਫ਼ੈਸਲਾ- ਐਡਵੋਕੇਟ ਧਾਮੀ
ਪਿਛਲੇ ਲਗਭਗ 28 ਸਾਲਾਂ ਤੋਂ ਜੇਲ੍ਹ ਵਿਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ਵਿਚ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਫ਼ੈਸਲੇ ’ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਹੁਣ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਭਾਈ ਰਾਜੋਆਣਾ ਦੀ ਸਜ਼ਾ ਤਬਦੀਲ ਕਰਦਿਆਂ ਉਸ ਨੂੰ ਰਿਹਾਅ ਕਰਨ ਦਾ ਐਲਾਨ ਕਰੇ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਭਾਈ ਰਾਜੋਆਣਾ ਦੇ ਕੇਸ ਵਿਚ ਗ੍ਰਹਿ ਮੰਤਰਾਲੇ ਨੂੰ ਫ਼ੈਸਲਾ ਲੈਣ ਲਈ ਨਿਰਦੇਸ਼ ਦਿੱਤੇ ਹਨ, ਇਸ ਲਈ ਹੁਣ ਸਰਕਾਰ ਨੇ ਕਾਰਵਾਈ ਕਰਨੀ ਹੈ।The government should take a decision immediately

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਭਾਈ ਰਾਜੋਆਣਾ ਦੀ ਸਜ਼ਾ ਤਬਦੀਲੀ ਸਬੰਧੀ ਪਹਿਲਾਂ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਨੋਟੀਫਿਕੇਸ਼ਨ ਜਾਰੀ ਕੀਤਾ ਹੋਇਆ ਹੈ, ਜਿਸ ਦੇ ਮੱਦੇਨਜ਼ਰ ਸਰਕਾਰ ਨੂੰ ਤੁਰੰਤ ਫ਼ੈਸਲਾ ਲੈਣਾ ਚਾਹੀਦਾ ਹੈ। ਸਰਕਾਰ ਆਪਣੇ 2019 ਦੇ ਇਸ ਨੋਟੀਫਿਕੇਸ਼ਨ ਨੂੰ ਲਾਗੂ ਕਰਕੇ ਇਸ ਦੇ ਨਾਲ ਹੀ ਭਾਈ ਰਾਜੋਆਣਾ ਦੀ ਰਿਹਾਈ ਦਾ ਵੀ ਫ਼ੈਸਲਾ ਲਵੇ, ਕਿਉਂਕਿ ਉਹ ਉਮਰ ਕੈਦ ਤੋਂ ਜ਼ਿਆਦਾ ਸਜ਼ਾ ਭੁਗਤ ਚੁੱਕੇ ਹਨ। ਜੇਲ੍ਹ ’ਚ ਨਜ਼ਰਬੰਦੀ ਦੌਰਾਨ ਭਾਈ ਰਾਜੋਆਣਾ ਨੂੰ ਪੈਰੋਲ ਤੋਂ ਵੀ ਵਾਂਝਿਆਂ ਰੱਖਿਆ ਗਿਆ ਹੈ।The government should take a decision immediately

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਸਿੱਖ ਆਗੂਆਂ ਨੂੰ ਵੀ ਭਾਈ ਰਾਜੋਆਣਾ ਦੇ ਮਾਮਲੇ ਪ੍ਰਤੀ ਸਰਕਾਰ ’ਤੇ ਦਬਾਅ ਬਣਾਉਣਾ ਚਾਹੀਦਾ ਹੈ। ਇਹ ਭਾਜਪਾ ਵਿਚ ਸ਼ਾਮਲ ਸਿੱਖ ਆਗੂਆਂ ਲਈ ਪਰਖ ਦੀ ਘੜੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ  ਇਕਬਾਲ ਸਿੰਘ ਲਾਲਪੁਰਾ ਲਈ ਵੀ ਆਪਣੇ ਫ਼ਰਜ਼ ਨਿਭਾਉਣ ਦਾ ਸਮਾਂ ਹੈ ਕਿਉਂਕਿ ਕੌਮੀ ਘੱਟਗਿਣਤੀ ਕਮਿਸ਼ਨ ਦੀ ਜ਼ਿੰਮੇਵਾਰੀ ਘੱਟਗਿਣਤੀ ਕੌਮਾਂ ਦੇ ਹੱਕਾਂ ਤੇ ਹਿੱਤਾਂ ਦੀ ਪਾਲਣਾ ਕਰਵਾਉਣਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੰਦੀ ਸਿੱਖਾਂ ਦੇ ਮਾਮਲਿਆਂ ਵਿਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ, ਜਿਸ ਕਰਕੇ ਸਿੱਖ ਕੌਮ ਅੰਦਰ ਭਾਰੀ ਰੋਸ ਹੈ।The government should take a decision immediately