support - Nirpakh Post

ਲੋਕਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਪਿੰਡਾਂ ‘ਚ ਚੱਲੀ ਨਸ਼ਾ ਮੁਕਤੀ ਮੁਹਿੰਮ
ਹੁਸ਼ਿਆਰਪੁਰ, 1 ਜੂਨ :
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁਹਿੰਮ ਤਹਿਤ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਵਿਚ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਵਿਚ  ਪਿੰਡ ਗੰਡੋਵਾਲ, ਲੰਗੇਰੀ, ਹਵੇਲੀ ਅਤੇ ਦੋਹਲਰੋ ਵਿਚ ਨਸ਼ਾ ਮੁਕਤੀ ਯਾਤਰਾਵਾਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਪ੍ਰੋਗਰਾਮਾਂ ਵਿਚ ਸਥਾਨਕ ਨਿਵਾਸੀਆਂ ਦੀ ਵੱਡੀ ਸ਼ਮੂਲੀਅਤ ਦੇਖਣ ਨੂੰ ਮਿਲੀ ਅਤੇ ਸਾਰਿਆਂ  ਵੱਲੋਂ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਇਕਜੁੱਟ ਹੋ ਕੇ ਲੜਨ ਦਾ ਪ੍ਰਣ ਲਿਆ ਗਿਆ।
ਇਸੇ ਲੜੀ ਵਿਚ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡਾਂ ਬਾਹੋਵਾਲ, ਬਾੜੀਆਂ ਕਲਾਂ, ਬਾੜੀਆਂ ਖੁਰਦ, ਮੜੂਲੀ ਬ੍ਰਾਹਮਣਾ, ਮਹਿਮੋਵਾਲ ਅਤੇ ਸਲੇਮਪੁਰ ਵਿਚ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਦੀ ਅਗਵਾਈ ਹੇਠ ਜਨ ਜਾਗਰੂਕਤਾ ਰੈਲੀਆਂ ਕੱਢੀਆਂ ਗਈਆਂ। ਨੌਜਵਾਨਾਂ ਅਤੇ ਔਰਤਾਂ ਨੇ ਇਨ੍ਹਾਂ ਸਮਾਗਮਾਂ ਵਿਚ ਵਿਸ਼ੇਸ਼ ਦਿਲਚਸਪੀ ਦਿਖਾਈ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲਿਆ।
ਇਸ ਦੇ ਨਾਲ ਹੀ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿਚ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦੀ ਅਗਵਾਈ ਵਿਚ ਧੀਰੋਵਾਲ, ਡੱਲੇਵਾਲ, ਠਰੋਲੀ, ਨੰਗਲ ਸ਼ਹੀਦਾਂ, ਸ਼ੇਰਪੁਰ ਬਾਤੀਆਂ ਅਤੇ ਬੱਸੀ ਦਾਊਦ ਖਾਨ ਪਿੰਡਾਂ ਵਿਚ ਨਸ਼ਾ ਵਿਰੋਧੀ ਪ੍ਰੋਗਰਾਮ ਕੀਤੇ ਗਏ। ਇਨ੍ਹਾਂ ਪ੍ਰੋਗਰਾਮਾਂ ਰਾਹੀਂ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦੀ ਅਪੀਲ ਕੀਤੀ ਗਈ।
ਟਾਂਡਾ ਉੜਮੁੜ ਵਿਧਾਨ ਸਭਾ ਹਲਕੇ ਵਿਚ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੀ ਅਗਵਾਈ ਵਿਚ ਚੌਟਾਲਾ, ਧੁਰੀਆਂ, ਸਰਾਏ, ਦਾਰਾਪੁਰ ਅਤੇ ਨੰਗਲ ਮੱਲੀਆਂ ਪਿੰਡਾਂ ਵਿਚ ਜਾਗਰੂਕਤਾ ਮੁਹਿੰਮ ਚਲਾਈ ਗਈ।
ਮੁਕੇਰੀਆਂ ਵਿਚ ਹਲਕਾ ਇੰਚਾਰਜ ਪ੍ਰੋ.ਜੀ.ਐਸ ਮੁਲਤਾਨੀ ਦੀ ਅਗਵਾਈ ਵਿਚ ਪਿੰਡ ਖੜਕ ਬਲੱੜਾ, ਰਾਮਗੜ੍ਹ ਕੁੱਲੀਆਂ, ਮਹਿਤਪੁਰ, ਸਹੋੜਾ ਕੰਢੀ, ਸਹੋੜਾ ਡਡਿਆਲ ਅਤੇ ਮਾਵਾ ਪਿੰਡਾਂ ਵਿਚ ਨਸ਼ਾ ਮੁਕਤੀ ਰੈਲੀਆਂ ਕੱਢੀਆਂ ਗਈਆਂ।
ਇਨ੍ਹਾਂ ਸਾਰੀਆਂ ਥਾਵਾਂ 'ਤੇ ਜਨਤਕ ਨੁਮਾਇੰਦਿਆਂ ਨੇ ਪਿੰਡ ਵਾਸੀਆਂ ਨੂੰ ਸਹੁੰ ਚੁਕਾਈ ਕਿ ਉਹ ਨਾ ਤਾਂ ਆਪਣੇ ਪਿੰਡ ਵਿੱਚ ਨਸ਼ਿਆਂ ਨੂੰ ਦਾਖ਼ਲ ਹੋਣ ਦੇਣਗੇ ਅਤੇ ਨਾ ਹੀ ਨਸ਼ੇ ਵੇਚਣ ਵਾਲਿਆਂ ਦਾ ਸਮਰਥਨ ਕਰਨਗੇ, ਇਥੋਂ ਤੱਕ ਕਿ ਉਨ੍ਹਾਂ ਦੀ ਜ਼ਮਾਨਤ ਤੱਕ ਨਹੀਂ ਦੇਣਗੇ।

ਨਸ਼ਾ ਮੁਕਤੀ ਯਾਤਰਾਵਾਂ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਜਨ ਪ੍ਰਤੀਨਿਧੀਆਂ ਨੇ ਕਿਹਾ ਕਿ ਨਸ਼ਾ ਸਮਾਜ ਨੂੰ ਅੰਦਰੋਂ ਖੋਖਲਾ ਕਰ ਰਿਹਾ ਹੈ ਅਤੇ ਸਾਡੀ ਨੌਜਵਾਨ ਪੀੜ੍ਹੀ ਇਸ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਨਸ਼ਾ ਵਿਰੋਧੀ ਇਸ ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇਣ ਅਤੇ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਦਾ ਪ੍ਰਣ ਲੈਣ ਦਾ ਸੱਦਾ ਦਿੱਤਾ। ਜਨ ਪ੍ਰਤੀਨਿਧੀਆਂ ਨੇ ਸਪੱਸ਼ਟ ਕੀਤਾ ਕਿ ਨਸ਼ੇ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਅਜਿਹੇ ਵਿਅਕਤੀਆਂ ਦਾ ਨਾ ਤਾਂ ਸਮਾਜ ਵਿਚ ਕੋਈ ਸਥਾਨ ਹੋਵੇਗਾ ਅਤੇ ਨਾ ਹੀ ਉਨ੍ਹਾਂ ਦੀ ਜ਼ਮਾਨਤ ਦੀ ਹਮਾਇਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਸਰਕਾਰ ਦੀ ਹੀ ਨਹੀਂ ਸਗੋਂ ਪੂਰੇ ਸਮਾਜ ਦੀ ਜ਼ਿੰਮੇਵਾਰੀ ਹੈ ਕਿ ਉਹ ਇਕੱਠੇ ਹੋ ਕੇ ਇਸ ਬੁਰਾਈ ਨੂੰ ਜੜ੍ਹ ਤੋਂ ਖਤਮ ਕਰਨ।

ਕਸ਼ਯਪ ਰਾਜਪੂਤ ਸਮਾਜ ਨੇ ‘ਆਪ’ ਨੂੰ ਦਿੱਤਾ ਸਮਰਥਨ
Support given to himselfਜਲੰਧਰ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਕਸ਼ਯਪ ਰਾਜਪੂਤ ਸਮਾਜ ਨੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ‘ਆਪ’ ਆਗੂ ਬਲਤੇਜ ਸਿੰਘ ਪਨੂੰ ਦੀ ਹਾਜ਼ਰੀ ’ਚ ਐਤਵਾਰ ਨੂੰ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਭਾਈਚਾਰੇ ਦੇ ਲੋਕਾਂ ਨੇ ਘਰ-ਘਰ ਜਾ ਕੇ ਆਮ ਆਦਮੀ ਪਾਰਟੀ ਦੇ ਹੱਕ ਵਿਚ ਪ੍ਰਚਾਰ ਕਰਨ ਦਾ ਵੀ ਵਾਅਦਾ ਕੀਤਾ। ਕਸ਼ਯਪ ਰਾਜਪੂਤ ਸਮਾਜ ਦੇ ਪ੍ਰਧਾਨ ਜਥੇ. ਸੁਖਬੀਰ ਸਿੰਘ ਸ਼ਾਲੀਮਾਰ ਨੇ ਕਿਹਾ ਕਿ ਅਕਾਲੀ ਦਲ ਤੇ ਕਾਂਗਰਸ ਨੇ 70 ਸਾਲ ਪੰਜਾਬ ਨੂੰ ਲੁੱਟਿਆ ਪਰ ਆਮ ਆਦਮੀ ਪਾਰਟੀ ਨੇ ਆਪਣੇ ਵਿਕਾਸ ਕਾਰਜਾਂ ਰਾਹੀਂ ਵਿਖਾ ਦਿੱਤਾ ਹੈ ਕਿ ਪੰਜਾਬ ਦਾ ‘ਖਜ਼ਾਨਾ ਖਾਲੀ’ ਨਹੀਂ ਹੈ। ਜੇਕਰ ਕਮੀ ਸੀ ਤਾਂ ਪਿਛਲੀਆਂ ਸਰਕਾਰਾਂ ਵਿਚ ਨੇਕ-ਨੀਅਤ ਦੀ ਕਮੀ ਸੀ, ਜਿਨ੍ਹਾਂ ਦੇ ਆਗੂਆਂ ਨੇ ਸਿਰਫ਼ ਆਪਣੀਆਂ ਹੀ ਜੇਬਾਂ ਭਰੀਆਂ। ਉਨ੍ਹਾਂ ਕਿਹਾ ਕਿ ਕਸ਼ਯਪ ਰਾਜਪੂਤ ਸਮਾਜ ਗਰੀਬ ਸਮਾਜ ਹੈ ਅਤੇ ਇਸ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਚੋਣਾਂ ਤੋਂ ਬਾਅਦ ਉਹ ‘ਆਪ’ ਸਰਕਾਰ ਨਾਲ ਮਿਲ ਕੇ ਆਪਣੇ ਸਮਾਜ ਦੀ ਤਰੱਕੀ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸੀ ਅਤੇ ਅਕਾਲੀ ਆਗੂਆਂ ਨੇ ਹਮੇਸ਼ਾ ਸਮਾਜ ਦੇ ਹਾਸ਼ੀਏ ’ਤੇ ਪਏ ਸਮੂਹਾਂ ਨੂੰ ਨਜ਼ਰਅੰਦਾਜ਼ ਕੀਤਾ ਪਰ ਆਮ ਆਦਮੀ ਪਾਰਟੀ ਸਿੱਖਿਆ ਅਤੇ ਬਰਾਬਰ ਮੌਕਿਆਂ ਜ਼ਰੀਏ ਸਮਾਜ ਦੇ ਹਰ ਵਰਗ ਦਾ ਵਿਕਾਸ ਕਰ ਰਹੀ ਹੈ।Support given to himself

also read :- ਬੂਥ ਕੈਪਚਰਿੰਗ ਵਾਲੇ ਬਿਆਨ ’ਤੇ ਬੋਲੇ ਅਮਨ ਅਰੋੜਾ,

ਇਸ ਮੌਕੇ ਪ੍ਰਭਾਵਸ਼ਾਲੀ ਆਗੂ ਰਸ਼ਪਾਲ ਸਿੰਘ ਰਾਜੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਸਪਾ ਵਰਗੀ ਪਾਰਟੀ ਨੇ ਵੀ ਡਾ. ਭੀਮ ਰਾਓ ਅੰਬੇਡਕਰ ਦੇ ਮਿਸ਼ਨ ਨੂੰ ਭੁੱਲ ਕੇ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਸੌਦਾਗਰਾਂ ਦੀ ਸਰਪ੍ਰਸਤੀ ਕਰਨ ਵਾਲੇ ਅਕਾਲੀ ਦਲ ਨਾਲ ਹੱਥ ਮਿਲਾ ਲਿਆ ਹੈ। ਉਨ੍ਹਾਂ ਕਿਹਾ ਕਿ ਜਿਹੜੀ ਪਾਰਟੀ ਬਾਬਾ ਸਾਹਿਬ ਦੀ ਵਿਚਾਰਧਾਰਾ ’ਤੇ ਚੱਲ ਰਹੀ ਹੈ ਅਤੇ ਆਪਣੇ ਵਾਅਦੇ ਪੂਰੇ ਕਰ ਰਹੀ ਹੈ, ਉਸ ਦਾ ਅਸੀਂ ਸਮਰਥਨ ਕਰ ਰਹੇ ਹਾਂ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਹ ਅਰਵਿੰਦ ਕੇਜਰੀਵਾਲ ਦੀ ਈਮਾਨਦਾਰ ਰਾਜਨੀਤੀ ਦੀ ਕਾਮਯਾਬੀ ਹੈ। ਉਸ ਦੀ ‘ਕੰਮ ਦੀ ਰਾਜਨੀਤੀ’ ਹਰ ਪਾਸੇ ਜਿੱਤ ਰਹੀ ਹੈ। ਕਸ਼ਯਪ ਰਾਜਪੂਤ ਸਮਾਜ ਦੇ ਸਹਿਯੋਗ ਨਾਲ ਅਸੀਂ ਮਜ਼ਬੂਤ ​​ਹੋਏ ਹਾਂ। ਹੁਣ ਸੁਸ਼ੀਲ ਕੁਮਾਰ ਰਿੰਕੂ ਸਮਾਜ ਦੇ ਹਰ ਵਰਗ ਦੇ ਸਮਰਥਨ ਨਾਲ ਜਲੰਧਰ ਲੋਕ ਸਭਾ ਸੀਟ ਜਿੱਤਣਗੇ ਅਤੇ ਸੰਸਦ ਵਿਚ ਹਰ ਵਰਗ ਦੀ ਨੁਮਾਇੰਦਗੀ ਕਰਨਗੇ।Support given to himself