Amritsar ground report - Nirpakh Post

ਪੰਜਾਬ ਬੰਦ ਲਾਈਵ ਅੱਪਡੇਟ: ਕੌਮੀ ਇਨਸਾਫ਼ ਮੋਰਚੇ ਵੱਲੋਂ ਸੂਬੇ ਭਰ 'ਚ ਪ੍ਰਦਰਸ਼ਨ, ਥਾਂ-ਥਾਂ ਹਾਈਵੇ ਜਾਮ
ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ (21 ਅਗਸਤ) ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਸੂਬੇ ਭਰ ਵਿੱਚ ਵੱਡਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇਹ ਬੰਦ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਰਹੇਗਾ। ਇਸ ਦੌਰਾਨ ਬੱਸਾਂ ਦੀ ਆਵਾਜਾਈ ਠੱਪ ਹੈ ਅਤੇ ਸਾਰੇ ਪ੍ਰਾਈਵੇਟ ਸਕੂਲ ਬੰਦ ਰੱਖੇ ਗਏ ਹਨ। ਹਾਲਾਂਕਿ, ਰੇਲ ਆਵਾਜਾਈ 'ਤੇ ਅਜੇ ਤੱਕ ਕੋਈ ਖਾਸ ਅਸਰ ਨਹੀਂ ਪਿਆ ਹੈ।

ਕੀ ਹਨ ਮੁੱਖ ਮੰਗਾਂ? ਮੋਰਚੇ ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੁੱਖ ਤੌਰ 'ਤੇ ਮੰਗ ਕੀਤੀ ਜਾ ਰਹੀ ਹੈ।

ਸ਼ਹਿਰਾਂ ਦੇ ਤਾਜ਼ਾ ਹਾਲਾਤ ਅਤੇ ਅੱਪਡੇਟਸ

ਖਰੜ-ਚੰਡੀਗੜ੍ਹ ਹਾਈਵੇ ਜਾਮ: ਪ੍ਰਦਰਸ਼ਨਕਾਰੀਆਂ ਵੱਲੋਂ ਹਾਈਵੇ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ ਅਤੇ ਸਿਰਫ਼ ਐਮਰਜੈਂਸੀ ਵਾਹਨਾਂ ਨੂੰ ਹੀ ਲੰਘਣ ਦਿੱਤਾ ਜਾ ਰਿਹਾ ਹੈ। ਡਿਊਟੀ 'ਤੇ ਜਾਣ ਵਾਲੇ ਲੋਕਾਂ ਦੀ ਪ੍ਰਦਰਸ਼ਨਕਾਰੀਆਂ ਨਾਲ ਬਹਿਸ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ। ਹਿਮਾਚਲ ਤੋਂ ਆਉਣ ਵਾਲੀਆਂ ਬੱਸਾਂ ਨੂੰ ਖਰੜ ਹੀ ਰੋਕ ਦਿੱਤਾ ਗਿਆ ਹੈ।

ਫਰੀਦਕੋਟ 'ਚ 'ਆਪ' ਵਿਧਾਇਕ ਦੀ ਬੱਸ ਰੋਕੀ: ਬੰਦ ਦੌਰਾਨ ਪ੍ਰਦਰਸ਼ਨਕਾਰੀਆਂ ਨੇ 'ਆਪ' ਵਿਧਾਇਕ ਡਿੰਪੀ ਢਿੱਲੋਂ ਦੀ 'ਨਿਊ ਦੀਪ' ਕੰਪਨੀ ਦੀ ਬੱਸ ਨੂੰ ਰੋਕ ਲਿਆ। ਪੁਲਿਸ ਦੇ ਮੌਕੇ 'ਤੇ ਪਹੁੰਚਣ ਤੋਂ ਬਾਅਦ ਬੱਸ ਨੂੰ ਵਾਪਸ ਬੱਸ ਸਟੈਂਡ ਭੇਜ ਦਿੱਤਾ ਗਿਆ।

ਪਟਿਆਲਾ ਵਿੱਚ ਮਾਹੌਲ ਤਣਾਅਪੂਰਨ: ਕੌਮੀ ਇਨਸਾਫ਼ ਮੋਰਚੇ ਵੱਲੋਂ ਬਾਜ਼ਾਰਾਂ ਵਿੱਚ ਰੋਸ ਮਾਰਚ ਕੱਢਿਆ ਗਿਆ ਅਤੇ ਖੁੱਲ੍ਹੀਆਂ ਦੁਕਾਨਾਂ ਬੰਦ ਕਰਵਾਈਆਂ ਗਈਆਂ। ਮਾਹੌਲ ਤਣਾਅਪੂਰਨ ਹੋਣ ਕਾਰਨ ਐਸ.ਪੀ ਸਿਟੀ ਮੋਹਿਤ ਅਗਰਵਾਲ ਮੌਕੇ 'ਤੇ ਪਹੁੰਚੇ। ਪ੍ਰਦਰਸ਼ਨਕਾਰੀਆਂ ਨੇ ਰਾਜਪੁਰਾ ਦੇ ਗਗਨ ਚੌਕ ਨੂੰ ਵੀ ਜਾਮ ਕਰ ਦਿੱਤਾ ਹੈ।

ਮੋਹਾਲੀ, ਅੰਮ੍ਰਿਤਸਰ ਅਤੇ ਲੁਧਿਆਣਾ: ਮੋਹਾਲੀ ਵਿੱਚ ਨਿਹੰਗ ਸਿੰਘਾਂ ਵੱਲੋਂ ਇੱਕ ਪੀਜ਼ਾ ਸ਼ਾਪ ਬੰਦ ਕਰਵਾਈ ਗਈ। ਉੱਧਰ ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਵੀ ਮੋਰਚੇ ਦੇ ਮੈਂਬਰਾਂ ਨੇ ਖੁੱਲ੍ਹੀਆਂ ਦੁਕਾਨਾਂ ਬੰਦ ਕਰਵਾਉਣ ਦੀ ਅਪੀਲ ਕੀਤੀ।

ਜਲੰਧਰ ਅਤੇ ਪਠਾਨਕੋਟ: ਇਨ੍ਹਾਂ ਸ਼ਹਿਰਾਂ ਵਿੱਚ ਬੰਦ ਦਾ ਮਿਲਿਆ-ਜੁਲਿਆ ਅਸਰ ਦੇਖਣ ਨੂੰ ਮਿਲ ਰਿਹਾ ਹੈ। ਜਲੰਧਰ ਵਿੱਚ ਸਵੇਰੇ ਦੁੱਧ ਅਤੇ ਬੇਕਰੀ ਦੀਆਂ ਦੁਕਾਨਾਂ ਖੁੱਲ੍ਹੀਆਂ ਮਿਲੀਆਂ। ਪਠਾਨਕੋਟ ਵਿੱਚ ਲਗਭਗ 60 ਫੀਸਦੀ ਬਾਜ਼ਾਰ ਬੰਦ ਹੈ, ਪਰ ਬਾਕੀ ਹਿੱਸਿਆਂ ਵਿੱਚ ਆਵਾਜਾਈ ਆਮ ਵਾਂਗ ਹੈ। ਹਾਲਾਂਕਿ, ਬੱਸਾਂ ਨਾ ਚੱਲਣ ਕਾਰਨ ਬੱਸ ਸਟੈਂਡਾਂ 'ਤੇ ਯਾਤਰੀ ਪਰੇਸ਼ਾਨ ਹਨ।

ਚੰਡੀਗੜ੍ਹ ਭਾਜਪਾ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਇਸੇ ਦੌਰਾਨ ਇੱਕ ਵੱਡੀ ਖ਼ਬਰ ਇਹ ਵੀ ਹੈ ਕਿ ਚੰਡੀਗੜ੍ਹ ਸਥਿਤ ਭਾਜਪਾ ਦੇ ਸਟੇਟ ਆਫ਼ਿਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇੱਕ ਈ-ਮੇਲ ਰਾਹੀਂ ਧਮਕੀ ਦਿੱਤੀ ਗਈ ਹੈ ਕਿ ਜੇਕਰ ਪੰਜਾਬ ਬੰਦ ਨਾ ਰੱਖਿਆ ਗਿਆ ਅਤੇ ਜੋ ਸ਼ਹਿਰ ਖੁੱਲ੍ਹੇ ਰਹੇ, ਉੱਥੇ ਬੰਬ ਧਮਾਕੇ ਕੀਤੇ ਜਾਣਗੇ। ਸੂਚਨਾ ਮਿਲਦਿਆਂ ਹੀ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।