Sibin C - Nirpakh Post

ਚੋਣ ਕਮਿਸ਼ਨ ਵੱਲੋਂ 8 ਰਜਿਸਟਰਡ ਗੈਰ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਨੋਟਿਸ ਜਾਰੀ: ਸਿਬਿਨ ਸੀ
ਚੰਡੀਗੜ੍ਹ, 9 ਜੁਲਾਈ:

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਚੋਣ ਕਮਿਸ਼ਨ ਵੱਲੋਂ 8 ਅਜਿਹੀਆਂ ਰਜਿਸਟਰਡ ਗੈਰ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਸ਼ੋ-ਕਾਜ਼ ਨੋਟਿਸ ਜਾਰੀ ਕੀਤੇ ਗਏ ਹਨ, ਜਿਨ੍ਹਾਂ ਨੇ 2019 ਤੋਂ ਲੈ ਕੇ ਹੁਣ ਤੱਕ ਕਿਸੇ ਵੀ ਲੋਕ ਸਭਾ ਜਾਂ ਵਿਧਾਨ ਸਭਾ ਦੀ ਚੋਣ ਜਾਂ ਜ਼ਿਮਨੀ ਚੋਣ ਵਿੱਚ ਹਿੱਸਾ ਨਹੀਂ ਲਿਆ। ਕਮਿਸ਼ਨ ਨੇ ਇਨ੍ਹਾਂ ਪਾਰਟੀਆਂ ਨੂੰ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 29ਏ ਦੇ ਤਹਿਤ ਰਜਿਸਟਰਡ ਰਾਜਨੀਤਿਕ ਪਾਰਟੀਆਂ ਦੀ ਸੂਚੀ ਵਿੱਚੋਂ ਹਟਾਉਣ ਦਾ ਪ੍ਰਸਤਾਵ ਰੱਖਿਆ ਹੈ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਪਾਰਟੀਆਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ, ਉਨ੍ਹਾਂ ਵਿੱਚ ਆਲ ਇੰਡੀਆ ਸ਼੍ਰੋਮਣੀ ਬਾਬਾ ਜੀਵਨ ਸਿੰਘ ਮਜ਼੍ਹਬੀ ਦਲ,  ਭਾਰਤੀਆਂ ਮੁਹੱਬਤ ਪਾਰਟੀ (ਆਲ ਇੰਡੀਆ), ਸਿਵਲ ਰਾਈਟਸ ਪਾਰਟੀ, ਡੈਮੋਕ੍ਰੈਟਿਕ ਕਾਂਗਰਸ ਪਾਰਟੀ,  ਡੈਮੋਕ੍ਰੈਟਿਕ ਸਵਰਾਜ ਪਾਰਟੀ, ਫੂਲੇ ਭਾਰਤੀ ਲੋਕ ਪਾਰਟੀ, ਰਾਸ਼ਟਰੀ ਜਾਗਰੂਕ ਪਾਰਟੀ ਅਤੇ ਸਾਡਾ ਪੰਜਾਬ ਪਾਰਟੀ ਦੇ ਨਾਂ ਸ਼ਾਮਲ ਹਨ।

ਚੋਣ ਕਮਿਸ਼ਨ ਦੇ ਰਿਕਾਰਡ ਅਨੁਸਾਰ, ਇਨ੍ਹਾਂ ਪਾਰਟੀਆਂ ਨੇ ਪਿਛਲੇ 6 ਸਾਲਾਂ ਵਿੱਚ ਕਿਸੇ ਵੀ ਚੋਣ ਲਈ ਉਮੀਦਵਾਰ ਖੜ੍ਹੇ ਨਹੀਂ ਕੀਤੇ ਹਨ ਅਤੇ ਉਨ੍ਹਾਂ ਦੇ ਮੌਜੂਦਾ ਪਤੇ ਵੀ ਗੈਰਮੌਜੂਦ ਹਨ। ਇਸ ਆਧਾਰ 'ਤੇ ਇਹ ਸਮਝਿਆ ਗਿਆ ਹੈ ਕਿ ਇਹ ਪਾਰਟੀਆਂ ਹੁਣ ਚੋਣ ਕਾਨੂੰਨ ਦੀ ਧਾਰਾ 29ਏ ਹੇਠ ਪਾਰਟੀ ਵਜੋਂ ਕੰਮ ਨਹੀਂ ਕਰ ਰਹੀਆਂ।

ਇਨ੍ਹਾਂ ਪਾਰਟੀਆਂ ਨੂੰ 15 ਜੁਲਾਈ 2025 ਤੱਕ ਲਿਖਤੀ ਜਵਾਬ, ਪਾਰਟੀ ਦੇ ਪ੍ਰਧਾਨ ਜਾਂ ਜਨਰਲ ਸਕੱਤਰ ਵੱਲੋਂ ਹਲਫਨਾਮਾ ਅਤੇ ਸਮੱਰਥਨ ਦਸਤਾਵੇਜ਼ਾਂ ਸਮੇਤ, ਚੋਣ ਕਮਿਸ਼ਨ ਨੂੰ ਭੇਜਣ ਲਈ ਕਿਹਾ ਗਿਆ ਹੈ। ਇਸ ਮਾਮਲੇ 'ਚ ਸੁਣਵਾਈ 23 ਜੁਲਾਈ 2025 ਨੂੰ ਨਿਰਧਾਰਤ ਕੀਤੀ ਗਈ ਹੈ, ਜਿਸ ਵਿੱਚ ਪਾਰਟੀ ਦੇ ਪ੍ਰਧਾਨ, ਜਨਰਲ ਸਕੱਤਰ ਜਾਂ ਮੁਖੀ ਵੱਲੋਂ ਹਾਜ਼ਰ ਹੋਣਾ ਲਾਜ਼ਮੀ ਹੈ।

ਸਿਬਿਨ ਸੀ ਨੇ ਕਿਹਾ ਕਿ ਜੇਕਰ ਨਿਰਧਾਰਿਤ ਮਿਤੀ ਤੱਕ ਕੋਈ ਜਵਾਬ ਨਹੀਂ ਮਿਲਦਾ, ਤਾਂ ਇਹ ਮੰਨਿਆ ਜਾਵੇਗਾ ਕਿ ਪਾਰਟੀ ਕੋਲ ਕਹਿਣ ਲਈ ਕੁਝ ਨਹੀਂ ਹੈ ਅਤੇ ਕਮਿਸ਼ਨ ਵੱਲੋਂ ਬਿਨਾਂ ਕਿਸੇ ਹੋਰ ਨੋਟਿਸ ਦੇ, ਯੋਗ ਕਾਰਵਾਈ ਕੀਤੀ ਜਾਵੇਗੀ।

ਚੋਣ ਕਮਿਸ਼ਨ ਵੱਲੋਂ ਚੋਣਾਂ ਬਾਅਦ ਅੰਕੜਿਆਂ ਨੂੰ ਇੱਕਠਾ ਕਰਨ ਦੀ ਨਵੀਂ ਪ੍ਰਣਾਲੀ ਵਿਕਸਿਤ: ਸਿਬਿਨ ਸੀ
ਚੰਡੀਗੜ੍ਹ, 6 ਜੂਨ:

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਦੀ ਅਗਵਾਈ ਹੇਠ ਭਾਰਤੀ ਚੋਣ ਕਮਿਸ਼ਨ ਵਲੋਂ ਚੋਣਾਂ ਤੋਂ ਬਾਅਦ ਇੰਡੈਕਸ ਕਾਰਡ ਅਤੇ ਵੱਖ-ਵੱਖ ਅੰਕੜਾ ਰਿਪੋਰਟਾਂ ਤਿਆਰ ਕਰਨ ਲਈ ਇਕ ਸੁਚੱਜੀ ਅਤੇ ਤਕਨੀਕੀ ਅਧਾਰਤ ਪ੍ਰਣਾਲੀ ਲਾਗੂ ਕੀਤੀ ਗਈ ਹੈ। ਇਹ ਨਵੀਨਤਮ ਪ੍ਰਣਾਲੀ ਪੁਰਾਣੀਆਂ ਮੈਨੁਅਲ ਵਿਧੀਆਂ ਦੀ ਥਾਂ ਲਵੇਗੀ ਜੋ ਅਕਸਰ ਸਮਾਂ ਲੈਣ ਵਾਲੀਆਂ ਅਤੇ ਦੇਰੀ ਵਾਲੀਆਂ ਹੁੰਦੀਆਂ ਸਨ। ਆਟੋਮੇਸ਼ਨ ਅਤੇ ਡਾਟਾ ਇੰਟੀਗ੍ਰੇਸ਼ਨ ਦੀ ਮਦਦ ਨਾਲ ਇਹ ਨਵਾਂ ਤਰੀਕਾ ਤੇਜ਼ੀ ਨਾਲ ਰਿਪੋਰਟਿੰਗ ਨੂੰ ਯਕੀਨੀ ਬਣਾਵੇਗਾ।

ਜ਼ਿਕਰਯੋਗ ਹੈ ਕਿ ਇੰਡੈਕਸ ਕਾਰਡ ਚੋਣਾਂ ਤੋਂ ਬਾਅਦ ਦਾ ਅੰਕੜਾ ਰਿਪੋਰਟਿੰਗ ਫਾਰਮੈਟ ਹੈ ਜੋ ਭਾਰਤੀ ਚੋਣ ਕਮਿਸ਼ਨ ਵੱਲੋਂ ਖੋਜਕਰਤਾਵਾਂ, ਸਿੱਖਿਆ ਸ਼ਾਸਤਰੀਆਂ, ਨੀਤੀ ਨਿਰਮਾਤਾਵਾਂ, ਪੱਤਰਕਾਰਾਂ ਅਤੇ ਆਮ ਜਨਤਾ ਸਮੇਤ ਸਾਰੇ ਹਿੱਸੇਦਾਰਾਂ ਲਈ ਹਲਕਾ ਪੱਧਰ 'ਤੇ ਚੋਣਾਂ ਨਾਲ ਸਬੰਧਤ ਅੰਕੜਿਆਂ ਦੀ ਪਹੁੰਚ ਨੂੰ ਆਸਾਨ ਬਣਾਉਣ ਵਾਸਤੇ ਵਿਕਸਤ ਕੀਤਾ ਗਿਆ ਹੈ। ਇਹ ਇੰਡੈਕਸ ਕਾਰਡ ਉਮੀਦਵਾਰਾਂ, ਵੋਟਰਾਂ, ਪਈਆਂ ਹੋਈਆਂ ਵੋਟਾਂ, ਗਿਣੀਆਂ ਗਈਆਂ ਵੋਟਾਂ, ਪਾਰਟੀ ਅਨੁਸਾਰ ਅਤੇ ਉਮੀਦਵਾਰ ਅਨੁਸਾਰ ਵੋਟਾਂ ਦੀ ਹਿੱਸੇਦਾਰੀ, ਲਿੰਗ-ਅਧਾਰਤ ਵੋਟਿੰਗ ਰੁਝਾਨ, ਖੇਤਰੀ ਭਿੰਨਤਾਵਾਂ ਅਤੇ ਰਾਜਨੀਤਿਕ ਪਾਰਟੀਆਂ ਦੀ ਕਾਰਗੁਜ਼ਾਰੀ ਵਰਗੀਆਂ ਸ਼੍ਰੇਣੀਆਂ ਦੇ ਅੰਕੜਿਆਂ ਨੂੰ ਸਾਂਝਾ ਕਰਨ ਲਈ ਤਿਆਰ ਕੀਤਾ ਗਿਆ ਹੈ। ਇਹ ਇੰਡੈਕਸ ਕਾਰਡ ਲੋਕ ਸਭਾ ਚੋਣਾਂ ਲਈ ਲਗਭਗ 35 ਅਤੇ ਵਿਧਾਨ ਸਭਾ ਚੋਣਾਂ ਲਈ 14 ਅੰਕੜਾ ਰਿਪੋਰਟਾਂ ਤਿਆਰ ਕਰਨ ਦੀ ਸਮਰੱਥਾ ਰੱਖਦਾ ਹੈ। ਇਹ ਰਿਪੋਰਟਾਂ ਰਾਜ/ਸੰਸਦੀ ਹਲਕਾ/ਵਿਧਾਨ ਸਭਾ ਹਲਕਾ ਅਨੁਸਾਰ ਵੋਟਰ ਵੇਰਵੇ, ਪੋਲਿੰਗ ਸਟੇਸ਼ਨਾਂ ਦੀ ਗਿਣਤੀ, ਸੂਬਾ ਅਤੇ ਹਲਕੇ ਅਨੁਸਾਰ ਵੋਟ ਫ਼ੀਸਦ, ਮਹਿਲਾ ਵੋਟਰਾਂ ਦੀ ਭਾਗੀਦਾਰੀ, ਰਾਸ਼ਟਰੀ/ਰਾਜ ਪੱਧਰੀ ਪਾਰਟੀਆਂ ਅਤੇ ਰਜਿਸਟ੍ਰਡ ਗੈਰ-ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਦਰਸ਼ਨ, ਜੇਤੂ ਉਮੀਦਵਾਰਾਂ ਦਾ ਵਿਸ਼ਲੇਸ਼ਣ, ਹਲਕਾ-ਵਾਰ ਨਤੀਜੇ ਅਤੇ ਸੰਖੇਪ ਰਿਪੋਰਟਾਂ ਵਰਗੀਆਂ ਸ਼੍ਰੇਣੀਆਂ ਵਿੱਚ ਅੰਕੜਿਆਂ ਨੂੰ ਪੇਸ਼ ਕਰਦੀਆਂ ਹਨ। ਇਹ ਅੰਕੜੇ ਚੋਣਾਂ ਉੱਤੇ ਡੂੰਘੀ ਖੋਜ ਕਰਨ ਲਈ ਲਾਹੇਵੰਦ ਹੁੰਦੇ ਹਨ ਅਤੇ ਲੋਕਤੰਤਰਕ ਚਰਚਾ ਨੂੰ ਵੀ ਮਜਬੂਤੀ ਦਿੰਦੇ ਹੈ। ਹਾਲਾਂਕਿ ਇਹ ਅੰਕੜਾ ਰਿਪੋਰਟਾਂ ਸਿਰਫ਼ ਅਕਾਦਮਿਕ ਅਤੇ ਖੋਜ ਦੇ ਉਦੇਸ਼ ਲਈ ਹੀ ਹਨ ਅਤੇ ਇਹ ਇੰਡੈਕਸ ਕਾਰਡ ਤੋਂ ਮਿਲੇ ਦੂਜਿਆਂ ਡਾਟਿਆਂ 'ਤੇ ਆਧਾਰਤ ਹੁੰਦੀਆਂ ਹਨ, ਜਦਕਿ ਅਸਲ ਅਤੇ ਅੰਤਿਮ ਡਾਟਾ ਸੰਬੰਧਤ ਰਿਟਰਨਿੰਗ ਅਫਸਰਾਂ ਵਲੋਂ ਦਿੱਤੇ ਗਏ ਕਾਨੂੰਨੀ ਫਾਰਮਾਂ ਵਿੱਚ ਹੁੰਦਾ ਹੈ।

ਪਿਛਲੇ ਸਮੇਂ ਦੌਰਾਨ, ਇਹ ਜਾਣਕਾਰੀ ਹਲਕਾ ਪੱਧਰ 'ਤੇ ਵੱਖ-ਵੱਖ ਨਿਯਮਾਂ ਅਨੁਸਾਰ ਦਿੱਤੇ ਗਏ ਫਾਰਮੈਟਾਂ ਵਿੱਚ ਭਰੀ ਜਾਂਦੀ ਸੀ ਅਤੇ ਫਿਰ ਉਸਨੂੰ ਫਿਜ਼ੀਕਲ ਇੰਡੈਕਸ ਕਾਰਡਾਂ ਰਾਹੀਂ ਆਨਲਾਈਨ ਸਿਸਟਮ ਵਿੱਚ ਦਰਜ ਕਰਕੇ ਅੰਕੜਾ ਰਿਪੋਰਟਾਂ ਤਿਆਰ ਕੀਤੀਆਂ ਜਾਂਦੀਆਂ ਸਨ। ਇਹ ਮੈਨੁਅਲ ਅਤੇ ਬਹੁ-ਪੜਾਵੀ ਪ੍ਰਕਿਰਿਆ ਸਮਾਂ ਲੈਣ ਵਾਲੀ ਸੀ ਅਤੇ ਅਕਸਰ ਡਾਟਾ ਦੀ ਉਪਲਬਧਤਾ ਅਤੇ ਸਾਂਝੀਕਰਨ ਵਿੱਚ ਦੇਰੀ ਕਰਦੀ ਸੀ।

ਚੋਣ ਕਮਿਸ਼ਨ ਵੋਟਿੰਗ ਪ੍ਰਤੀਸ਼ਤਤਾ ਰਿਪੋਰਟ ਸਾਂਝੀ ਕਰਨ ਦੀ ਪ੍ਰਕਿਰਿਆ ਨੂੰ ਕਰੇਗਾ ਅਪਗ੍ਰੇਡ – ਸਿਬਿਨ ਸੀ
ਚੰਡੀਗੜ੍ਹ, 3 ਜੂਨ:

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਹੁਣ ਵੋਟਿੰਗ ਪ੍ਰਤੀਸ਼ਤਤਾ ਦੇ ਅਨੁਮਾਨਿਤ ਰੁਝਾਨਾਂ ਬਾਰੇ ਸਮੇਂ ਸਿਰ ਅਪਡੇਟ ਪ੍ਰਦਾਨ ਕਰਨ ਲਈ ਇੱਕ ਸੁਚਾਰੂ, ਤਕਨਾਲੋਜੀ-ਅਧਾਰਤ ਪ੍ਰਣਾਲੀ ਸ਼ੁਰੂ ਕੀਤੀ ਜਾ ਰਹੀ ਹੈ। ਇਹ ਨਵੀਂ ਪ੍ਰਕਿਰਿਆ ਪਹਿਲਾਂ ਦੇ ਮੈਨੂਅਲ ਰਿਪੋਰਟਿੰਗ ਤਰੀਕਿਆਂ ਨਾਲ ਜੁੜੇ ਸਮੇਂ ਦੇ ਅੰਤਰ ਨੂੰ ਕਾਫ਼ੀ ਹੱਦ ਤੱਕ ਘੱਟ ਕਰੇਗੀ। ਇਹ ਪਹਿਲਕਦਮੀ ਕਮਿਸ਼ਨ ਦੀ ਸਮੇਂ ਸਿਰ ਲੋਕ ਸੰਪਰਕ ਦੀ ਵਚਨਬੱਧਤਾ ਨਾਲ ਮੇਲ ਖਾਂਦੀ ਹੈ, ਜਿਸ ’ਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵੱਲੋਂ ਕਈ ਵਾਰੀ ਜ਼ੋਰ ਦਿੱਤਾ ਗਿਆ ਹੈ।

ਚੋਣ ਨਿਯਮ 1961 ਦੇ ਨਿਯਮ 49ਐਸ ਦੇ ਕਾਨੂੰਨੀ ਢਾਂਚੇ ਅਧੀਨ, ਪ੍ਰੀਜ਼ਾਈਡਿੰਗ ਅਫਸਰ (ਪੀ.ਆਰ.ਓ.) ਵੱਲੋਂ ਪੋਲਿੰਗ ਏਜੰਟਾਂ ਨੂੰ ਫਾਰਮ 17ਸੀ ਜਾਰੀ ਕਰਨਾ ਲਾਜ਼ਮੀ ਹੁੰਦਾ ਹੈ, ਜਿਸ ਵਿੱਚ ਕਿੰਨੇ ਵੋਟ ਪਏ, ਇਸ ਦੀ ਜਾਣਕਾਰੀ ਹੁੰਦੀ ਹੈ। ਇਹ ਏਜੰਟ ਉਮੀਦਵਾਰਾਂ ਵੱਲੋਂ ਨਾਮਜ਼ਦ ਕੀਤੇ ਜਾਂਦੇ ਹਨ ਅਤੇ ਪੋਲਿੰਗ ਸਟੇਸ਼ਨ 'ਤੇ ਮੌਜੂਦ ਹੁੰਦੇ ਹਨ। ਹਾਲਾਂਕਿ ਇਹ ਕਾਨੂੰਨੀ ਲੋੜ ਅਜੇ ਵੀ ਬਦਲੀ ਨਹੀਂ ਹੈ ਪਰ ਵੋਟਰ ਟਰਨਆਊਟ ਐਪ ਨੂੰ ਅੱਪਡੇਟ ਕਰਨ ਦੀ ਪ੍ਰਕਿਰਿਆ, ਜੋ ਕਿ ਲੋਕਾਂ ਨੂੰ ਅਨੁਮਾਨਿਤ ਵੋਟਰ ਮਤਦਾਨ ਪ੍ਰਤੀਸ਼ਤ ਦੇ ਰੁਝਾਨਾਂ ਬਾਰੇ ਸੂਚਿਤ ਕਰਨ ਲਈ ਇੱਕ ਸੁਵਿਧਾਜਨਕ ਵਿਧੀ ਵਜੋਂ ਵਿਕਸਤ ਹੋਈ ਸੀ, ਨੂੰ ਹੁਣ ਹੋਰ ਤੇਜ਼ ਅਤੇ ਸੁਚੱਜਾ ਬਣਾਇਆ ਜਾ ਰਿਹਾ ਹੈ।

ਇਸ ਨਵੀਂ ਪਹਿਲਕਦਮੀ ਦੇ ਤਹਿਤ, ਹਰੇਕ ਪੋਲਿੰਗ ਸਟੇਸ਼ਨ ਦੇ ਪ੍ਰੀਜ਼ਾਈਡਿੰਗ ਅਫਸਰ (ਪੀ.ਆਰ.ਓ.) ਹੁਣ ਪੋਲਿੰਗ ਵਾਲੇ ਦਿਨ ਹਰ ਦੋ ਘੰਟਿਆਂ ਬਾਅਦ ਨਵੇਂ ਈਸੀਆਈ ਨੈਟ ਐਪ 'ਤੇ ਵੋਟਰ ਮਤਦਾਨ ਨੂੰ ਸਿੱਧਾ ਦਰਜ ਕਰਨਗੇ ਤਾਂ ਜੋ ਅਨੁਮਾਨਿਤ ਵੋਟਿੰਗ ਰੁਝਾਨਾਂ ਦੇ ਅੱਪਡੇਟ ਵਿੱਚ ਸਮੇਂ ਦੇ ਅੰਤਰ ਨੂੰ ਘਟਾਇਆ ਜਾ ਸਕੇ। ਇਹ ਜਾਣਕਾਰੀ ਆਪਣੇ ਆਪ ਹਲਕਾ ਪੱਧਰ ’ਤੇ ਇਕੱਠੀ ਹੋ ਜਾਵੇਗੀ। ਅਨੁਮਾਨਿਤ ਵੋਟਿੰਗ ਪ੍ਰਤੀਸ਼ਤ ਦੇ ਰੁਝਾਨ ਪਹਿਲਾਂ ਵਾਂਗ ਹਰ ਦੋ ਘੰਟਿਆਂ ਬਾਅਦ ਪ੍ਰਕਾਸ਼ਿਤ ਹੁੰਦੇ ਰਹਿਣਗੇ। ਖ਼ਾਸ ਗੱਲ ਇਹ ਹੈ ਕਿ ਵੋਟਿੰਗ ਸਮਾਪਤ ਹੋਣ ਤੋਂ ਬਾਅਦ, ਪੋਲਿੰਗ ਸਟੇਸ਼ਨ ਛੱਡਣ ਤੋਂ ਪਹਿਲਾਂ, ਪੀ.ਆਰ.ਓ. ਵਲੋਂ ਈਸੀਆਈ ਨੈਟ ’ਚ ਡਾਟਾ ਦਰਜ ਕੀਤਾ ਜਾਵੇਗਾ, ਜਿਸ ਨਾਲ ਰੁਝਾਨ ਦੀ ਅੱਪਡੇਟ ਦੇਰੀ ਤੋਂ ਬਚੇਗੀ ਅਤੇ ਪੋਲਿੰਗ ਦੇ ਅਨੁਮਾਨਿਤ ਪ੍ਰਤੀਸ਼ਤ ਸੰਖਿਆਵਾਂ ਹਲਕਾ ਪੱਧਰ ’ਤੇ ਵੋਟਰ ਟਰਨਆਊਟ ਐਪ ’ਚ ਉਪਲਬਧ ਹੋਣਗੀਆਂ, ਜੋ ਕਿ ਨੈਟਵਰਕ ਕਨੈਕਟਿਵਟੀ ਦੇ ਅਧੀਨ ਹੋਵੇਗਾ। ਜਿੱਥੇ ਮੋਬਾਈਲ ਨੈਟਵਰਕ ਉਪਲਬਧ ਨਹੀਂ ਹੋਵੇਗਾ, ਉੱਥੇ ਡਾਟਾ ਆਫਲਾਈਨ ਦਰਜ ਕਰਕੇ ਕਨੈਕਟਿਵਟੀ ਮਿਲਣ ਉਪਰੰਤ ਸਿੰਕ ਕੀਤਾ ਜਾ ਸਕੇਗਾ। ਇਹ ਅੱਪਡੇਟ ਹੋਇਆ ਵੋਟਿੰਗ ਟਰਨਆਊਟ ਐਪ ਹੁਣ ਬਿਹਾਰ ਚੋਣਾਂ ਤੋਂ ਪਹਿਲਾਂ ਈਸੀਆਈ ਨੈਟ ਦਾ ਅਟੁੱਟ ਹਿੱਸਾ ਬਣ ਜਾਵੇਗਾ।

ਪਹਿਲਾਂ, ਵੋਟਰ ਟਰਨਆਉਟ ਡਾਟਾ ਸੈਕਟਰ ਅਧਿਕਾਰੀਆਂ ਵੱਲੋਂ ਹੱਥੀਂ ਇਕੱਠਾ ਕੀਤਾ ਜਾਂਦਾ ਸੀ ਅਤੇ ਰੀਟਰਨਿੰਗ ਅਫਸਰਾਂ ਤੱਕ ਫੋਨ, ਐਸ.ਐਮ.ਐਸ ਜਾਂ ਮੈਸੇਜਿੰਗ ਐਪਸ ਰਾਹੀਂ ਭੇਜਿਆ ਜਾਂਦਾ ਸੀ। ਇਹ ਜਾਣਕਾਰੀ ਹਰੇਕ ਦੋ ਘੰਟਿਆਂ ਬਾਅਦ ਇਕੱਠੀ ਕਰਕੇ ਵੋਟਰ ਟਰਨਆਊਟ ਐਪ ’ਤੇ ਅੱਪਲੋਡ ਕੀਤੀ ਜਾਂਦੀ ਸੀ। ਅਕਸਰ ਵੋਟਿੰਗ ਪ੍ਰਤੀਸ਼ਤ ਦੇ ਅੰਕੜੇ ਦੇਰੀ ਨਾਲ ਅੱਪਡੇਟ ਹੁੰਦੇ ਸਨ, ਕਈ ਵਾਰ ਦੇਰ ਰਾਤ ਜਾਂ ਅਗਲੇ ਦਿਨ ਤੱਕ ਜਦੋਂ ਤੱਕ ਭੌਤਿਕ ਰਿਕਾਰਡ ਨਹੀਂ ਆਉਂਦੇ ਸਨ, ਇਸ ਕਾਰਨ 4-5 ਘੰਟਿਆਂ ਜਾਂ ਉਸ ਤੋਂ ਵੀ ਵੱਧ ਦੀ ਦੇਰੀ ਹੋ ਜਾਂਦੀ ਸੀ, ਜੋ ਕਿ ਕਈ ਵਾਰੀ ਗਲਤਫ਼ਹਿਮੀਆਂ ਪੈਦਾ ਕਰਦੀ ਸੀ।

ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 15 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ : ਸਿਬਿਨ ਸੀ
ਚੰਡੀਗੜ੍ਹ, 3 ਜੂਨ:

ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64-ਲੁਧਿਆਣਾ ਪੱਛਮੀ ਸੀਟ ਲਈ 26 ਮਈ ਤੋਂ 2 ਜੂਨ ਤੱਕ ਕੁੱਲ 22 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ ਸਨ ਅਤੇ ਅੱਜ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ।

ਇਨ੍ਹਾਂ 15 ਉਮੀਦਵਾਰਾਂ ਦੇ ਨਾਂ ਹਨ - ਇੰਜ ਬਲਦੇਵ ਰਾਜ ਕਤਨਾ (ਆਜ਼ਾਦ), ਭਾਰਤ ਭੂਸ਼ਣ (ਇੰਡੀਅਨ ਨੈਸ਼ਨਲ ਕਾਂਗਰਸ), ਐਡਵੋਕੇਟ ਪਰਉਪਕਾਰ ਸਿੰਘ ਘੁੰਮਣ (ਸ਼੍ਰੋਮਣੀ ਅਕਾਲੀ ਦਲ), ਸੰਜੀਵ ਅਰੋੜਾ ( ਆਮ ਆਦਮੀ ਪਾਰਟੀ), ਪਰਮਜੀਤ ਸਿੰਘ ਭਰਾਜ (ਆਜ਼ਾਦ), ਐਲਬਰਟ ਦੁਆ (ਆਜ਼ਾਦ), ਜਤਿੰਦਰ ਕੁਮਾਰ ਸ਼ਰਮਾ (ਨੈਸ਼ਨਲ ਲੋਕ ਸੇਵਾ ਪਾਰਟੀ), ਕਮਲ ਪਵਾਰ (ਆਜ਼ਾਦ), ਰਾਜੇਸ਼ ਸ਼ਰਮਾ (ਆਜ਼ਾਦ), ਨੀਟੂ (ਆਜ਼ਾਦ), ਜੀਵਨ ਗੁਪਤਾ (ਭਾਰਤੀ ਜਨਤਾ ਪਾਰਟੀ), ਨਵਨੀਤ ਕੁਮਾਰ ( ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ), ਰੇਨੂੰ (ਆਜ਼ਾਦ), ਪਵਨਦੀਪ ਸਿੰਘ (ਆਜ਼ਾਦ) ਅਤੇ ਗੁਰਦੀਪ ਸਿੰਘ ਕਾਹਲੋ (ਆਜ਼ਾਦ)।

ਉਨ੍ਹਾਂ ਅੱਗੇ ਦੱਸਿਆ ਕਿ 5 ਜੂਨ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ, ਜਿਸ ਤੋਂ ਬਾਅਦ ਸਾਫ਼ ਹੋ ਜਾਵੇਗਾ ਕਿ ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਲਈ ਕੁੱਲ ਕਿੰਨੇ ਉਮੀਦਵਾਰ ਚੋਣ ਲੜ ਰਹੇ ਹਨ।

ਨਾਮਜ਼ਦਗੀਆਂ ਦੇ ਆਖਰੀ ਦਿਨ 8 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ
ਚੰਡੀਗੜ੍ਹ, 2 ਜੂਨ :

ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਆਖਰੀ ਦਿਨ 8 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਭਾਰਤੀ ਜਨਤਾ ਪਾਰਟੀ ਤੋਂ ਉਮੀਦਵਾਰ ਜੀਵਨ ਗੁਪਤਾ ਅਤੇ ਸੁਨੀਤਾ ਰਾਨੀ (ਕਵਰਿੰਗ ਉਮੀਦਵਾਰ) ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਨਵਨੀਤ ਕੁਮਾਰ ਨੇ ਨਾਮਜ਼ਦਗੀ ਦਾਖ਼ਲ ਕੀਤੀ ਹੈ। ਉੱਥੇ ਹੀ 5 ਆਜ਼ਾਦ ਉਮੀਦਵਾਰਾਂ ਹਰਮਿੰਦਰ ਅਰੋੜਾ, ਭੋਲਾ ਸਿੰਘ, ਰੇਨੂੰ, ਪਵਨਦੀਪ ਸਿੰਘ ਅਤੇ ਗੁਰਦੀਪ ਸਿੰਘ ਕਾਹਲੋਂ ਵੱਲੋਂ ਨਾਮਜ਼ਦਗੀ ਭਰੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀ ਭਰਨ ਵਾਲੇ ਕੁੱਲ ਉਮੀਦਵਾਰਾਂ ਦੀ ਗਿਣਤੀ 22 ਹੋ ਗਈ ਹੈ।

ਜ਼ਿਕਰਯੋਗ ਹੈ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਅੰਤਿਮ ਮਿਤੀ 5 ਜੂਨ ਹੈ।

ਨਾਮਜ਼ਦਗੀਆਂ ਦੇ ਛੇਵੇਂ ਦਿਨ 6 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ
ਚੰਡੀਗੜ੍ਹ, 31 ਮਈ :

ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਛੇਵੇਂ ਦਿਨ 6 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਨੈਸ਼ਨਲ ਲੋਕ ਸੇਵਾ ਪਾਰਟੀ ਤੋਂ ਉਮੀਦਵਾਰ ਜਤਿੰਦਰ ਕੁਮਾਰ ਸ਼ਰਮਾ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜ ਆਜ਼ਾਦ ਉਮੀਦਵਾਰਾਂ ਪਰਮਜੀਤ ਸਿੰਘ ਭਰਾਜ, ਅਲਬਰਟ ਦੂਆ, ਕਮਲ ਪਵਾਰ, ਰਾਜੇਸ਼ ਸ਼ਰਮਾ ਅਤੇ ਨੀਟੂ ਵੱਲੋਂ ਨਾਮਜ਼ਦਗੀ ਭਰੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਕੁੱਲ 14 ਨਾਮਜ਼ਦਗੀ ਪੱਤਰ ਦਾਖ਼ਲ ਹੋ ਚੁੱਕੇ ਹਨ।

ਜ਼ਿਕਰਯੋਗ ਹੈ ਕਿ ਭਲਕੇ 1 ਜੂਨ ਨੂੰ ਸਰਕਾਰੀ ਛੁੱਟੀ ਹੋਣ ਕਰਕੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਜਾ ਸਕਣਗੇ, ਜਦਕਿ 2 ਜੂਨ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ ਹੈ। ਉੱਥੇ ਹੀ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ।

ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਤੀਸਰੇ ਦਿਨ 1 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ
ਚੰਡੀਗੜ੍ਹ 28 ਮਈ :

ਪੰਜਾਬ ਵਿਧਾਨ ਸਭਾ ਦੀ 64- ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਤੀਸਰੇ ਦਿਨ 1 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਇਕ ਆਜ਼ਾਦ ਉਮੀਦਵਾਰ ਇੰਜੀ. ਬਲਦੇਵ ਰਾਜ ਕਤਨਾ (ਦੇਬੀ) ਵੱਲੋਂ ਨਾਮਜ਼ਦਗੀ ਦਾਖਲ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 2 ਜੂਨ ਹੈ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 5 ਜੂਨ, 2025 ਹੈ।  19 ਜੂਨ ਨੂੰ ਵੋਟਾਂ ਪੈਣਗੀਆਂ ਅਤੇ 23 ਜੂਨ, 2025 ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।

ਭਾਰਤੀ ਚੋਣ ਕਮਿਸ਼ਨ ਨੇ ਪਿਛਲੇ ਤਿੰਨ ਮਹੀਨਿਆਂ ਵਿੱਚ ਕਈ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ : ਸਿਬਿਨ ਸੀ
ਚੰਡੀਗੜ੍ਹ, 22 ਮਈ:

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ. ਸੀ ਨੇ ਦੱਸਿਆ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਗਤੀਸ਼ੀਲ ਤੇ ਯੋਗ ਅਗਵਾਈ ਹੇਠ ਭਾਰਤੀ ਚੋਣ ਕਮਿਸ਼ਨ ਨੇ ਪਿਛਲੇ ਤਿੰਨ ਮਹੀਨਿਆਂ ਵਿੱਚ ਕਈ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ। ਜ਼ਿਕਰਯੋਗ ਹੈ ਕਿ ਗਿਆਨੇਸ਼ ਕੁਮਾਰ ਨੂੰ 19 ਫਰਵਰੀ 2025 ਨੂੰ ਭਾਰਤ ਦਾ ਮੁੱਖ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ।

ਸਿਬਿਨ. ਸੀ ਨੇ ਕਿਹਾ ਕਿ ਵੋਟਰਾਂ ਦੀ ਸਹੂਲਤ ਲਈ ਇੱਕ ਪੋਲਿੰਗ ਸਟੇਸ਼ਨ ’ਤੇ ਵੋਟਰਾਂ ਦੀ ਵੱਧ ਤੋਂ ਵੱਧ ਗਿਣਤੀ 1200 ਤੱਕ ਸੀਮਤ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ, ਹਾਈ ਰਾਈਜ਼/ਕਾਲੋਨੀਆਂ ਵਿੱਚ ਵਾਧੂ ਪੋਲਿੰਗ ਬੂਥ ਸਥਾਪਤ ਕੀਤੇ ਜਾਣਗੇ ਅਤੇ ਵੋਟਰ ਸੂਚੀ ਅੱਪਡੇਟ ਕਰਨ ਲਈ, ਮੌਤ ਰਜਿਸਟਰੇਸ਼ਨ ਦਾ ਡੇਟਾ ਸਿੱਧੇ ਆਰ.ਜੀ.ਆਈ. ਡੇਟਾਬੇਸ (ਰਜਿਸਟਰਾਰ ਜਨਰਲ ਆਫ਼ ਇੰਡੀਆ) ਤੋਂ ਪ੍ਰਾਪਤ ਕੀਤਾ ਜਾਵੇਗਾ ਅਤੇ ਪੂਰੀ ਤਸਦੀਕ ਤੋਂ ਬਾਅਦ ਹੀ ਅਪਡੇਟ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵੋਟਰ ਜਾਣਕਾਰੀ ਸਲਿੱਪਾਂ ਨੂੰ ਵੋਟਰਾਂ ਲਈ ਵਧੇਰੇ ਅਨੁਕੂਲ ਬਣਾਇਆ ਜਾਵੇਗਾ; ਵੋਟਰ ਦਾ ਲੜੀ ਨੰਬਰ ਅਤੇ ਪਾਰਟ ਨੰਬਰ ਹੁਣ ਵਧੇਰੇ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕੀਤਾ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਫਰਵਰੀ ਤੋਂ ਹੁਣ ਤੱਕ, ਸੀਈਓ/ਡੀਈਓ/ਈਆਰਓ ਪੱਧਰ ’ਤੇ ਪੈਨ-ਇੰਡੀਆ ਸਰਬ-ਪਾਰਟੀ ਮੀਟਿੰਗਾਂ ਕੀਤੀਆਂ ਗਈਆਂ ਹਨ। ਕੁੱਲ 4,719 ਮੀਟਿੰਗਾਂ ਹੋਈਆਂ (ਸੀਈਓ-40/ਡੀਈਓ-800/ਈਆਰਓ-3879) ਅਤੇ ਰਾਜਨੀਤਿਕ ਪਾਰਟੀਆਂ ਦੇ 28,000 ਤੋਂ ਵੱਧ ਨੁਮਾਂਇੰਦਿਆਂ ਨੇ ਇਨ੍ਹਾਂ ਮੀਟਿੰਗਾਂ ਵਿੱਚ ਭਾਗ ਲਿਆ। ਚੋਣ ਕਮਿਸ਼ਨ ਨੇ ਰਾਸ਼ਟਰੀ ਅਤੇ ਸੂਬਾ ਪੱਧਰੀ ਰਾਜਨੀਤਕ ਪਾਰਟੀਆਂ ਦੇ ਮੁਖੀਆਂ, ਜਿਵੇਂ ਕਿ ਆਪ/ਭਾਜਪਾ/ਬਸਪਾ/ਸੀਪੀਆਈ(ਐਮ)/ਐਨਪੀਪੀ ਨਾਲ ਵੀ ਮੀਟਿੰਗਾਂ ਕੀਤੀਆਂ। ਭਾਰਤੀ ਚੋਣ ਕਮਿਸ਼ਨ ਨੇ ਆਈ.ਆਈ.ਆਈ.ਡੀ.ਈ.ਐਮ. (ਬਿਹਾਰ, ਤਾਮਿਲਨਾਡੂ ਅਤੇ ਪੁਡੂਚੇਰੀ) ਵਿਖੇ ਰਾਜਨੀਤਿਕ ਪਾਰਟੀਆਂ ਦੇ ਬੂਥ ਪੱਧਰ ਦੇ ਏਜੰਟਾਂ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਵੀ ਆਯੋਜਿਤ ਕੀਤੇ।

ਸਿਬਿਨ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਨੇ ਨਵਾਂ ਏਕੀਕ੍ਰਿਤ ਡੈਸ਼ਬੋਰਡ - ਈਸੀਆਈਐਨਈਟੀ ਪੇਸ਼ ਕੀਤਾ ਹੈ, ਜਿਸਦਾ ਉਦੇਸ਼ ਸਾਰੇ ਭਾਈਵਾਲਾਂ ਲਈ ਇੱਕੋ ਥਾਂ (40 ਤੋਂ ਵੱਧ ਐਪਾਂ/ਵੈੱਬਸਾਈਟਾਂ ਦੀ ਥਾਂ ਇੱਕੋ ਐਪ) ’ਤੇ ਸਾਰੀਆਂ ਸੇਵਾਵਾਂ ਪ੍ਰਦਾਨ ਕਰਨਾ ਹੈ । ਡੁਪਲੀਕੇਟ ਈ.ਪੀ.ਆਈ.ਸੀ. ਨੰਬਰ ਦਾ ਮੁੱਦਾ ਵੀ ਹੱਲ ਹੋ ਗਿਆ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਤਿਆਰੀ ਅਤੇ ਚੋਣਾਂ ਕਰਵਾਉਣ ਦੀ ਪੂਰੀ ਪ੍ਰਕਿਰਿਆ ਵਿੱਚ 28 ਭਾਈਵਾਲਾਂ ਦੀ ਪਛਾਣ ਕੀਤੀ ਗਈ, ਜਿਨ੍ਹਾਂ ਵਿੱਚ ਵੋਟਰ, ਚੋਣ ਅਧਿਕਾਰੀ, ਰਾਜਨੀਤਿਕ ਪਾਰਟੀਆਂ, ਉਮੀਦਵਾਰ ਅਤੇ ਕਈ ਹੋਰ, ਜੋ ਲੋਕ ਪ੍ਰਤੀਨਿਧਤਾ ਐਕਟ 1950, 1951, ਵੋਟਰਾਂ ਦੀ ਰਜਿਸਟਰੇਸ਼ਨ ਨਿਯਮ 1960, ਚੋਣ ਕਰਵਾਉਣ ਸਬੰਧੀ ਨਿਯਮ, 1961 ’ਤੇ ਅਧਾਰਿਤ ਹਨ ਅਤੇ ਭਾਰਤੀ ਚੋਣ ਕਮਿਸ਼ਨ ਦੁਆਰਾ ਸਮੇਂ-ਸਮੇਂ ’ਤੇ ਜਾਰੀ ਕੀਤੇ ਨਿਰਦੇਸ਼, ਸ਼ਾਮਲ ਸਨ। ਇਨ੍ਹਾਂ ਵਿੱਚੋਂ ਹਰੇਕ ਭਾਈਵਾਲ ਲਈ, ਕਮਿਸ਼ਨ ਦੇ ਐਕਟਾਂ, ਨਿਯਮਾਂ ਅਤੇ ਨਿਰਦੇਸ਼ਾਂ ਦੇ ਆਧਾਰ ’ਤੇ ਸਿਖਲਾਈ ਪੇਸ਼ਕਾਰੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ।

ਇੱਕ ਨਵੇਕਲੀ ਪਹਿਲਕਦਮੀ ਕਰਦਿਆਂ, ਭਾਰਤੀ ਚੋਣ ਕਮਿਸ਼ਨ ਨੇ ਬੀਐਲਓ ਲਈ ਸਟੈਂਡਰਡ ਫੋਟੋ ਸ਼ਨਾਖ਼ਤੀ ਕਾਰਡ ਜਾਰੀ ਕਰਨ ਦਾ ਐਲਾਨ ਕੀਤਾ ਹੈ। 3000 ਤੋਂ ਵੱਧ ਬੂਥ ਲੈਵਲ ਸੁਪਰਵਾਈਜ਼ਰ ਪਹਿਲਾਂ ਹੀ ਆਈ.ਆਈ.ਆਈ.ਡੀ.ਈ.ਐਮ. ਵਿੱਚ ਸਿਖਲਾਈ ਪ੍ਰਾਪਤ ਕਰ ਚੁੱਕੇ ਹਨ ਅਤੇ ਅਗਲੇ ਕੁਝ ਸਾਲਾਂ ਵਿੱਚ 1 ਲੱਖ ਤੋਂ ਵੱਧ ਬੂਥ ਲੈਵਲ ਸੁਪਰਵਾਈਜ਼ਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਭਾਰਤੀ ਚੋਣ ਕਮਿਸ਼ਨ ਨੇ ਆਈ.ਆਈ.ਆਈ.ਡੀ.ਈ.ਐਮ. ਵਿਖੇ ਸਾਰੇ 36 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਚੋਣ ਦਫਤਰਾਂ ਤੋਂ ਐਸਐਮਐਨਓਜ਼ ਅਤੇ ਐਮਐਨਓਜ਼ ਲਈ ਓਰੀਐਂਟੇਸ਼ਨ ਪ੍ਰੋਗਰਾਮ ਅਤੇ ਆਈ.ਆਈ.ਆਈ.ਡੀ.ਈ.ਐਮ.ਵਿਖੇ ਬਿਹਾਰ ਦੇ ਪੁਲਿਸ ਅਧਿਕਾਰੀਆਂ ਲਈ ਸਿਖਲਾਈ ਵੀ ਕਰਵਾਈ। ਭਾਰਤੀ ਚੋਣ ਕਮਿਸ਼ਨ ਨੇ ਬਾਇਓਮੈਟ੍ਰਿਕ ਹਾਜ਼ਰੀ, ਈ-ਆਫਿਸ ਦਾ ਸੰਚਾਲਨ ਅਤੇ  ਅਤੇ ਸੀਈਓਜ਼ ਨਾਲ ਨਿਯਮਤ ਮੀਟਿੰਗਾਂ ਨੂੰ ਵੀ ਲਾਗੂ ਕੀਤਾ ਹੈ।

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਮੁਕੰਮਲ: ਸਿਬਿਨ ਸੀ
10 ਮਈ ਨੂੰ 16.21 ਲੱਖ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ

– ਜਲੰਧਰ ਵਿੱਚ ਚੋਣਾਂ ਦਾ ਅਮਲ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਢੁਕਵੀਂ ਗਿਣਤੀ ਵਿੱਚ ਸੀ.ਏ.ਪੀ.ਐਫ. ਅਤੇ ਪੁਲਿਸ ਬਲ ਤਾਇਨਾਤ

– ਚੋਣ ਪ੍ਰਚਾਰ ਦੌਰਾਨ ਵੋਟਰਾਂ ਨੂੰ ਭਰਮਾਉਣ ਅਤੇ ਅਨੈਤਿਕ ਅਮਲਾਂ ਨੂੰ ਰੋਕਣ ‘ਤੇ ਰਹੇਗਾ ਵਿਸ਼ੇਸ਼ ਧਿਆਨ

– ਡੀ.ਸੀ, ਸੀ.ਪੀ. ਅਤੇ ਐਸ.ਐਸ.ਪੀਜ਼ ਨੂੰ ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖਣ ਅਤੇ ਲੋੜ ਅਨੁਸਾਰ ਕਦਮ ਚੁੱਕਣ ਦੀਆਂ ਹਦਾਇਤਾਂ

ਚੰਡੀਗੜ੍ਹ, 9 ਮਈ:

Chief Electoral Officer Punjab ਦਫ਼ਤਰ ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ ਵੱਲੋਂ ਜਲੰਧਰ ਦੀ ਲੋਕ ਸਭਾ ਜ਼ਿਮਨੀ ਚੋਣ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਸਾਰੇ ਪ੍ਰਬੰਧ ਕਰ ਲਏ ਗਏ ਹਨ।

ਮੀਡੀਆ ਨੂੰ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣ ਅਮਲਾ ਸ਼ਾਂਤੀਪੂਰਨ, ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 24 ਘੰਟੇ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੁੱਲ 16,21,759 ਵੋਟਰ ਹਨ ਜਿਨ੍ਹਾਂ ਵਿੱਚ 8,44,904 ਪੁਰਸ਼, 7,76,855 ਔਰਤਾਂ, 10,286 ਦਿਵਿਆਂਗ ਵਿਅਕਤੀ, 1850 ਸਰਵਿਸ ਵੋਟਰ, 73 ਵਿਦੇਸ਼ੀ/ਪ੍ਰਵਾਸੀ ਵੋਟਰ ਅਤੇ 41 ਟਰਾਂਸਜੈਂਡਰ ਹਨ। ਉਨ੍ਹਾਂ ਕਿਹਾ ਕਿ 19 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਜਿਨ੍ਹਾਂ ਵਿੱਚ 15 ਪੁਰਸ਼ ਅਤੇ 4 ਔਰਤਾਂ ਹਨ।

ਉਨ੍ਹਾਂ ਦੱਸਿਆ ਕਿ ਕੁੱਲ 19 ਉਮੀਦਵਾਰਾਂ ਵਿੱਚੋਂ ਤਿੰਨ ਕੌਮੀ ਪਾਰਟੀਆਂ ਦੇ, ਇੱਕ ਸੂਬਾਈ ਪਾਰਟੀ ਤੋਂ, ਸੱਤ ਗੈਰ-ਮਾਨਤਾ ਪ੍ਰਾਪਤ ਪਾਰਟੀਆਂ ਤੋਂ ਜਦਕਿ ਅੱਠ ਆਜ਼ਾਦ ਉਮੀਦਵਾਰ ਹਨ। ਉਨ੍ਹਾਂ ਕਿਹਾ ਕਿ ਚੋਣ ਲੜ ਰਹੇ ਪੰਜ ਉਮੀਦਵਾਰ ਅਪਰਾਧਿਕ ਪਿਛੋਕੜ ਵਾਲੇ ਹਨ।

ਸਿਬਿਨ ਸੀ ਨੇ ਦੱਸਿਆ ਕਿ 1972 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ ਅਤੇ ਸਾਰੇ ਪੋਲਿੰਗ ਸਟੇਸ਼ਨਾਂ ਦੀ ਵੈਬਕਾਸਟਿੰਗ ਕੀਤੀ ਜਾ ਰਹੀ  ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਤਿੰਨ ਤੋਂ ਵੱਧ ਪੋਲਿੰਗ ਸਟੇਸ਼ਟ ਵਾਲੀਆਂ ਥਾਵਾਂ ਜੋ ਕਿ ਜਲੰਧਰ ਸੰਸਦੀ ਹਲਕੇ ਵਿੱਚ ਕੁੱਲ 166 ਹਨ, ਦੇ ਪੋਲਿੰਗ ਸਟੇਸ਼ਨਾਂ ਦੇ ਬਾਹਰ ਵਾਧੂ ਕੈਮਰੇ ਲਗਾਏ ਜਾਣਗੇ।Chief Electoral Officer Punjab

ਉਨ੍ਹਾਂ ਕਿਹਾ ਕਿ 542 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਕੀਤੀ ਗਈ ਹੈ ਜਿਨ੍ਹਾਂ ਵਿੱਚੋਂ 16 ਨੂੰ ਅਤਿ ਸੰਵੇਦਨਸ਼ੀਲ ਅਤੇ 30 ਨੂੰ ਐਕਸਪੈਂਡੀਚਰ ਸੈਂਸਟਿਵ ਪਾਕਿਟਸ ਵਜੋਂ ਦਰਸਾਇਆ ਗਿਆ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਸੀ.ਈ.ਓ. ਪੰਜਾਬ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਵਿੱਚ 4839 ਬੈਲਟ ਯੂਨਿਟ, 2927 ਕੰਟਰੋਲ ਯੂਨਿਟ ਅਤੇ 2973 ਵੀ.ਵੀ.ਪੈਟ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ 45 ਮਾਡਲ ਪੋਲਿੰਗ ਸਟੇਸ਼ਨ ਹੋਣਗੇ ਅਤੇ 9 (ਪ੍ਰਤੀ ਏਸੀ ਇੱਕ) ਪੋਲਿੰਗ ਸਟੇਸ਼ਨ ਔਰਤਾਂ ਦੁਆਰਾ ਪ੍ਰਬੰਧਿਤ ਹੋਣਗੇ।

ਉਨ੍ਹਾਂ ਕਿਹਾ ਕਿ ਹਰ ਪੋਲਿੰਗ ਸਟੇਸ਼ਨ ‘ਤੇ ਪੀਣ ਵਾਲਾ ਪਾਣੀ, ਟੈਂਟ ਅਤੇ ਕੁਰਸੀਆਂ, ਘੱਟੋ-ਘੱਟ ਇਕ ਵ੍ਹੀਲ ਚੇਅਰ ਵਰਗੀਆਂ ਸਹੂਲਤਾਂ ਹੋਣਾ ਯਕੀਨੀ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਹਰੇਕ ਪੋਲਿੰਗ ਸਟੇਸ਼ਨ ‘ਤੇ ਦਸਤਾਨੇ, ਸੈਨੀਟਾਈਜ਼ਰ, ਸਾਬਣ ਅਤੇ ਮਾਸਕ ਸਮੇਤ ਕੋਵਿਡ-19 ਨਿਯਮਾਂ ਤਹਿਤ ਸਮੱਗਰੀ ਹੋਵੇਗੀ, ਜਦਕਿ ਕੋਵਿਡ ਵੇਸਟ ਮਟੀਰੀਅਲ ਦੇ ਨਿਪਟਾਰੇ ਲਈ ਕੂੜੇਦਾਨ ਅਤੇ ਰੰਗਦਾਰ ਬੈਗ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਸਾਰੇ ਪੋਲਿੰਗ ਸਟਾਫ਼ ਨੂੰ ਖਾਣਾ ਅਤੇ ਰਿਫਰੈਸ਼ਮੈਂਟ ਮੁਹੱਈਆ ਕਰਵਾਈ ਜਾਵੇਗੀ।

ਉਨ੍ਹਾਂ ਅੱਗੇ ਕਿਹਾ ਕਿ 80 ਤੋਂ ਵੱਧ ਉਮਰ ਦੇ ਬਜ਼ੁਰਗ ਨਾਗਰਿਕਾਂ, ਦਿਵਿਆਂਗ ਵਿਅਕਤੀਆਂ ਅਤੇ ਕੋਵਿਡ ਦੇ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਹੀ ਵੋਟ ਪਾਉਣ ਲਈ ਪੋਸਟਲ ਬੈਲਟ ਦੀ ਸਹੂਲਤ ਪ੍ਰਦਾਨ ਕੀਤੀ ਗਈ ਅਤੇ 888 ਵੋਟਰਾਂ ਨੇ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਪਾਈ।

ਸਿਬਿਨ ਸੀ ਨੇ ਕਿਹਾ ਕਿ ਈ.ਵੀ.ਐਮ. ਦੀ ਢੋਆ-ਢੁਆਈ ਲਈ 703 ਜੀ.ਪੀ.ਐਸ. ਅਧਾਰਤ ਵਾਹਨ ਵਰਤੇ ਜਾ ਰਹੇ ਹਨ ਅਤੇ ਵੈੱਬ ਕੈਮਰਿਆਂ ਜ਼ਰੀਏ 27 ਫਲਾਇੰਗ ਸਕੁਐਡ ਟੀਮ (ਪ੍ਰਤੀ ਏਸੀ ਤਿੰਨ) ਚੌਵੀ ਘੰਟੇ ਚੌਕਸੀ ਰੱਖ ਰਹੀ ਹੈ।

ਸੀ.ਈ.ਓ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਕੌਮੀ ਸ਼ਿਕਾਇਤ ਨਿਵਾਰਨ ਪੋਰਟਲ (ਐੱਨ.ਜੀ.ਆਰ.ਐੱਸ.) ‘ਤੇ 1083 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ‘ਚੋਂ 989 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ, ਜਦਕਿ 94 ਪ੍ਰਕਿਰਿਆ ਅਧੀਨ ਹਨ। ਉਨ੍ਹਾਂ ਅੱਗੇ ਦੱਸਿਆ ਕਿ ਵੀ-ਵਿਜਿਲ ਐਪ ‘ਤੇ 1381 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 1142 ਸਹੀ ਪਾਈਆਂ ਗਈਆਂ ਅਤੇ ਉਨ੍ਹਾਂ ਦਾ ਨਿਰਧਾਰਤ 100 ਮਿੰਟਾਂ ਵਿੱਚ ਨਿਬੇੜਾ ਕੀਤਾ ਗਿਆ।

ਅਮਨ-ਕਾਨੂੰਨ ਬਾਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਕਿਹਾ ਕਿ ਸੰਸਦੀ ਹਲਕੇ ਵਿੱਚ ਤਾਇਨਾਤ ਪੁਲਿਸ ਪਾਰਟੀਆਂ ਵੱਲੋਂ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਪੈਸੇ ਦੇ ਲੈਣ-ਦੇਣ ਸਬੰਧੀ ਕਾਰਵਾਈਆਂ ਨੂੰ ਠੱਲ੍ਹ ਪਾਉਣ ਵਾਸਤੇ ਚੰਗੀ ਤਰ੍ਹਾਂ ਤਲਾਸ਼ੀ ਲਈ ਜਾ ਰਹੀ ਹੈ।

ਸੀ.ਈ.ਓ. ਪੰਜਾਬ ਨੇ ਇਹ ਵੀ ਦੱਸਿਆ ਕਿ ਚੋਣਾਂ ਤੋਂ ਪਹਿਲਾਂ ਦੇ 48 ਘੰਟਿਆਂ ਸਬੰਧੀ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐਸ.ਓ.ਪੀ.) 8 ਮਈ, 2023 ਸ਼ਾਮ 6 ਵਜੇ ਤੋਂ ਲਾਗੂ ਹੋ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ ਜਲੰਧਰ ਜ਼ਿਲ੍ਹੇ ਨੂੰ 8 ਮਈ, 2023  ਸ਼ਾਮ 6 ਵਜੇ ਤੋਂ ਵੋਟਾਂ ਪੈਣ ਭਾਵ 10 ਮਈ, 2023 ਤੱਕ ਡਰਾਈ ਏਰੀਆ ਘੋਸ਼ਿਤ ਕੀਤਾ ਗਿਆ ਹੈ ਅਤੇ ਇਸ ਸਮੇਂ ਦੌਰਾਨ ਜ਼ਿਲ੍ਹੇ ਵਿੱਚ ਸ਼ਰਾਬ ਦੀ ਵਿਕਰੀ ‘ਤੇ ਮੁਕੰਮਲ ਪਾਬੰਦੀ ਰਹੇਗੀ।

ਉਨ੍ਹਾਂ ਇਹ ਵੀ ਦੱਸਿਆ ਕਿ ਗੁਆਂਢੀ ਜ਼ਿਲ੍ਹਿਆਂ ਵਿੱਚ 3 ਕਿਲੋਮੀਟਰ ਦੇ ਘੇਰੇ ਵਿੱਚ ਪੈਂਦੇ ਸ਼ਰਾਬ ਦੇ ਠੇਕਿਆਂ ਨੂੰ ਵੀ ਇਸ ਦੌਰਾਨ ਡਰਾਈ ਏਰੀਆ ਐਲਾਨਿਆ ਗਿਆ ਹੈ। Chief Electoral Officer Punjab

ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਚੋਣਾਂ ਵਾਲੇ ਖੇਤਰਾਂ/ਹਲਕਿਆਂ ਵਿੱਚ ਗੈਰਕਾਨੂੰਨੀ ਇਕੱਠਾਂ ਅਤੇ ਦੌਰਾਨ ਜਨਤਕ ਮੀਟਿੰਗਾਂ ਕਰਨ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਦੌਰਾਨ, ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਨੇ ਲੋਕ ਸਭਾ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਮਈ, 2023 ਨੂੰ ਜਲੰਧਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਵੋਟਰ ਬਿਨਾਂ ਕਿਸੇ ਦਿੱਕਤ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ। ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135 ਬੀ ਦੇ ਉਪਬੰਧਾਂ ਅਨੁਸਾਰ, ਸਨਅਤੀ ਅਦਾਰਿਆਂ, ਵਪਾਰਕ ਅਦਾਰਿਆਂ, ਦੁਕਾਨਾਂ ਅਤੇ ਹੋਰ ਅਦਾਰਿਆਂ ਦੇ ਕਰਮਚਾਰੀਆਂ ਲਈ ਜਲੰਧਰ ਵਿੱਚ ਵੋਟਾਂ ਪੈਣ ਦੀ ਮਿਤੀ ਭਾਵ 10 ਮਈ, 2023 ਨੂੰ ਤਨਖਾਹ ਸਮੇਤ ਛੁੱਟੀ  ਹੋਵੇਗੀ।

ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹੇ ’ਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਸਮੁੱਚੇ 1972 ਪੋਲਿੰਗ ਬੂਥਾਂ ’ਤੇ ਵੋਟਿੰਗ ਦੇ ਸੁਚਾਰੂ ਸੰਚਾਲਨ ਲਈ ਢੁੱਕਵੇਂ ਪ੍ਰਬੰਧ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਅੰਦਰ ਕਰੀਬ 98 ਫੀਸਦੀ ਲਾਇਸੰਸੀ ਹਥਿਆਰ ਜਮ੍ਹਾ ਕਰਵਾਏ : ਪੁਲਿਸ ਕਮਿਸ਼ਨਰ, ਐਸ.ਐਸ.ਪੀ.

Chief Electoral Officer Sibin C ਚੰਡੀਗੜ੍ਹ/ਜਲੰਧਰ, 8 ਮਈ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਅੱਜ ਵੀਡੀਓ ਕਾਨਫਰੰਸ ਰਾਹੀਂ 10 ਮਈ ਨੂੰ ਹੋਣ ਜਾ ਰਹੀ ਲੋਕ ਸਭਾ ਹਲਕੇ ਦੀ ਜਿਮਨੀ ਚੋਣ ਨੂੰ ਲੈ ਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਐਸ.ਐਸ.ਪੀ. (ਦਿਹਾਤੀ) ਮੁਖਵਿੰਦਰ ਸਿੰਘ ਭੁੱਲਰ ਤੇ ਹੋਰਨਾਂ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਦੱਸਿਆ ਕਿ ਜਿਮਨੀ ਚੋਣਾਂ ਨੂੰ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਮੁੱਖ ਚੋਣ ਅਧਿਕਾਰੀ ਨੂੰ ਆਦਰਸ਼ ਚੋਣ ਜ਼ਾਬਤੇ, ਪੋਲਿੰਗ ਸਟਾਫ਼, ਵੋਟਰ ਸਲਿੱਪਾਂ ਦੀ ਵੰਡ, ਵੈਬਕਾਸਟਿੰਗ, ਟਰਾਂਸਪੋਟੇਸ਼ਨ ਅਤੇ ਸੰਚਾਰ ਪਲਾਨ ਅਤੇ ਈ.ਵੀ.ਐਮ. ਸਟਰਾਂਗ ਰੂਮਜ਼ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਐਸ.ਐਸ.ਪੀ. ਮੁਖਵਿੰਦਰ ਸਿੰਘ ਭੁੱਲਰ ਨੇ ਜਾਣੂ ਕਰਵਾਇਆ ਕਿ ਜ਼ਿਲ੍ਹੇ ਅੰਦਰ ਕਰੀਬ 98 ਫੀਸਦੀ ਲਾਇਸੰਸੀ ਹਥਿਆਰ ਜਮ੍ਹਾ ਕਰਵਾਏ ਜਾ ਚੁੱਕੇ ਹਨ। ਸੁਰੱਖਿਆ ਬਲਾਂ ਦੀ ਤਾਇਨਾਤੀ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਜਿਮਨੀ ਚੋਣਾਂ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਢੁੱਕਵਾਂ ਤਾਇਨਾਤੀ ਪਲਾਨ ਤਿਆਰ ਕੀਤਾ ਗਿਆ ਹੈ ਅਤੇ ਚੋਣਾਂ ਨੂੰ ਅਮਨ-ਅਮਾਨ ਨਾਲ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

also read :ਵਿਜੀਲੈਂਸ ਬਿਊਰੋ ਵੱਲੋਂ ਆਰ.ਟੀ.ਏ. ਦਫਤਰ ਬਠਿੰਡਾ ‘ਚ ਵੱਡੇ ਘਪਲੇ ਦਾ ਪਰਦਾਫਾਸ਼
ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਮਨੀ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਤੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਮੁੱਚੇ 1972 ਪੋਲਿੰਗ ਬੂਥਾਂ ’ਤੇ ਵੋਟਿੰਗ ਦੇ ਸੁਚਾਰੂ ਸੰਚਾਲਨ ਲਈ ਢੁੱਕਵੇਂ ਪ੍ਰਬੰਧ ਅਮਲ ਵਿੱਚ ਲਿਆਂਦੇ ਗਏ ਹਨ। ਉਨ੍ਹਾਂ ਦੱਸਿਆ ਕਿ ਕਰੀਬ 98 ਫੀਸਦੀ ਵੋਟਰ ਸਲਿੱਪਾਂ ਦੀ ਵੰਡ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਵਾਲੇ ਦਿਨ ਸਮੁੱਚੀ ਪ੍ਰਕਿਰਿਆ ’ਤੇ ਨਜ਼ਰ ਰੱਖਣ ਲਈ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਵੈਬ ਕਾਸਟਿੰਗ ਕੀਤੀ ਜਾਵੇਗੀ, ਜਿਸ ਦੇ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕਰਨ ਤੋਂ ਇਲਾਵਾ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਦੱਸਿਆ ਕਿ ਈ.ਵੀ.ਐਮਜ਼ ਦੀ ਆਵਾਜਾਈ ਲਈ ਸਮੁੱਚੇ 703 ਵਾਹਨ ਜੀ.ਪੀ.ਐਸ. ਸਿਸਟਮ ਨਾਲ ਲੈਸ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਮੁੱਚੇ 1972 ਪੋਲਿੰਗ ਸਟੇਸ਼ਨਾਂ ’ਤੇ ਦਿਵਿਆਂਗ ਤੇ ਬਜ਼ੁਰਗ ਵੋਟਰਾਂ ਦੀ ਸਹਾਇਤਾ ਲਈ ਰੈਂਪ, ਵ੍ਹੀਲ ਚੇਅਰ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ਦੇ ਨਾਲ-ਨਾਲ ਚੋਣ ਮਿੱਤਰ ਤਾਇਨਾਤ ਕਰਨ ਤੋਂ ਇਲਾਵਾ ਬਾਇਓ ਵੇਸਟ ਮੈਨੇਜਮੈਂਟ ਲਈ ਆਂਗਣਵਾੜੀ, ਆਸ਼ਾ ਅਤੇ ਮਲਟੀਪਰਪਜ਼ ਹੈਲਥ ਵਰਕਰ ਵੀ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਚੋਣਾਂ ਨਾਲ ਸਬੰਧਤ ਸਟਾਫ਼ ਨੂੰ ਸਿਖਲਾਈ ਵੀ ਪ੍ਰਦਾਨ ਕੀਤੀ ਗਈ ਹੈ ਤਾਂ ਜੋ ਚੋਣ ਪ੍ਰਕਿਰਿਆ ਸਬੰਧੀ ਉਨ੍ਹਾਂ ਨੂੰ ਪਹਿਲਾਂ ਤੋਂ ਹੀ ਜਾਣਕਾਰੀ ਹੋਵੇ। Chief Electoral Officer Sibin C
ਜ਼ਿਕਰਯੋਗ ਹੈ ਕਿ 10 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਗਿਣਤੀ 13 ਮਈ ਨੂੰ ਹੋਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਸਮੂਹ ਸਹਾਇਕ ਰਿਟਰਨਿੰਗ ਅਫ਼ਸਰ ਆਦਿ ਵੀ ਮੌਜੂਦ ਸਨ।  Chief Electoral Officer Sibin C