exposed - Nirpakh Post

ਪਾਕਿ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਛੇ ਆਧੁਨਿਕ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ
ਚੰਡੀਗੜ੍ਹ/ਤਰਨਤਾਰਨ, 5 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਅਪਰਾਧ ਵਿਰੁੱਧ ਚੱਲ ਰਹੀ ਜੰਗ ਦੌਰਾਨ ਵੱਡੀ ਸਫਲਤਾ ਤਹਿਤ ਤਰਨਤਾਰਨ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਨਾਲ ਚਲਾਏ ਜਾ ਰਹੇ ਹਥਿਆਰ ਤਸਕਰੀ ਮਾਡਿਊਲ ਨੂੰ ਬੇਅਸਰ ਕੀਤਾ ਅਤੇ ਇਸਦੇ ਦੋ ਕਾਰਕੁੰਨਾਂ ਨੂੰ ਛੇ ਅਤਿ-ਆਧੁਨਿਕ ਪਿਸਤੌਲ –ਜਿਨ੍ਹਾਂ ਵਿੱਚ ਚਾਰ 9 ਐਮਐਮ ਗਲੌਕ 26 ਅਤੇ ਦੋ .30 ਬੋਰ ਪੀਐਕਸ5 – ਸਮੇਤ ਜ਼ਿੰਦਾ ਕਾਰਤੂਸਾਂ ਨਾਲ  ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੂਰਜਪਾਲ ਸਿੰਘ ਅਤੇ ਅਰਸ਼ਦੀਪ ਸਿੰਘ ਵਜੋਂ ਹੋਈ ਹੈ, ਦੋਵੇਂ ਤਰਨਤਾਰਨ ਦੇ ਪਿੰਡ ਲਖਨਾ ਦੇ ਰਹਿਣ ਵਾਲੇ ਹਨ। ਪੁਲਿਸ ਟੀਮਾਂ ਨੇ ਹਥਿਆਰ ਅਤੇ ਗੋਲੀ-ਸਿੱਕੇ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਉਹ ਹਥਿਆਰਾਂ ਦੀ ਖੇਪ ਦੀ ਡਿਲਿਵਰੀ ਲਈ ਕਰਦੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮ ਸੂਰਜਪਾਲ ਸਿੰਘ , ਪਾਕਿਸਤਾਨ-ਅਧਾਰਤ ਹੈਂਡਲਰਾਂ ਰਾਣਾ ਅਤੇ ਸਿਕੰਦਰ  ਦੇ ਸਿੱਧੇ ਸੰਪਰਕ ਵਿੱਚ ਸੀ, ਜੋ ਹਥਿਆਰ-ਗੋਲੀ ਸਿੱਕੇ ਦੀ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕਰਦੇ  ਸਨ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ, ਜਦ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਆਪਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨਤਾਰਨ ਅਭਿਮਨਿਊ ਰਾਣਾ ਨੇ ਕਿਹਾ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦੇ ਹੋਏ, ਐਸ.ਪੀ. ਸਿਟੀ ਰਿਪੁਤਪਨ ਸਿੰਘ ਸੰਧੂ ਅਤੇ ਡੀਐਸਪੀ (ਦਿਹਾਤੀ) ਗੁਰਿੰਦਰਪਾਲ ਸਿੰਘ ਨਾਗਰਾ ਦੀ ਨਿਗਰਾਨੀ ਹੇਠ ਸੀਆਈਏ ਸਟਾਫ ਦੀ  ਪੁਲਿਸ ਟੀਮ ਨੇ ਆਪ੍ਰੇਸ਼ਨ ਚਲਾਇਆ ਅਤੇ ਤਰਨਤਾਰਨ ਦੇ ਪਿੰਡ ਲਖਨਾ ਨੇੜੇ ਸ਼ੱਕੀ ਸੂਰਜਪਾਲ ਸਿੰਘ ਅਤੇ ਅਰਸ਼ਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ।

ਉਨ੍ਹਾਂ ਕਿਹਾ ਕਿ ਹੋਰ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਤੋਂ ਬਾਅਦ, ਮੁਲਜ਼ਮ ਸੂਰਜਪਾਲ ਇਸਨੂੰ ਵੱਖ-ਵੱਖ ਅਪਰਾਧਿਕ ਮਾਡਿਊਲਾਂ ਨੂੰ ਸਪਲਾਈ ਕਰਦਾ ਸੀ।

ਐਸ.ਐਸ.ਪੀ. ਨੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਹੁਣ ਤੱਕ ਪ੍ਰਾਪਤ ਹੋਏ ਹਥਿਆਰਾਂ-ਗੋਲੀ ਸਿੱਕੇ ਦੀ ਕੁੱਲ ਗਿਣਤੀ  ਦਾ ਪਤਾ ਲਗਾਉਣ ਲਈ ਅਤੇ ਇਸ ਗਠਜੋੜ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਯਤਨ ਕੀਤੇ ਜਾ ਰਹੇ ਹਨ।

ਇਸ ਸਬੰਧੀ ਤਰਨਤਾਰਨ ਦੇ ਵਲਟੋਹਾ ਪੁਲਿਸ ਸਟੇਸ਼ਨ ਵਿਖੇ ਅਸਲਾ ਐਕਟ ਦੀ ਧਾਰਾ 25 (6) (7)-(1) ਤਹਿਤ ਐਫਆਈਆਰ ਨੰਬਰ 59 ਮਿਤੀ 4 ਜੂਨ, 2025 ਅਧੀਨ ਕੇਸ ਦਰਜ ਕੀਤਾ ਗਿਆ ਹੈ।

ਹੈਰੀਟੇਜ ਸਟਰੀਟ ਬਲਾਸਟ ਦੇ ਅੱਤਵਾਦੀ ਗਿਰੋਹ ਦਾ ਪਰਦਾਫਾਸ਼ !
ਅੰਮ੍ਰਿਤਸਰ ਧਮਾਕਿਆਂ ਦੇ ਮਾਮਲੇ ਵਿੱਚ ਪੰਜ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਾਅਵਾ ਕੀਤਾ ਕਿ ਧਮਾਕਿਆਂ ਦੇ ਮਾਮਲੇ ਨੂੰ ਹੱਲ ਕੀਤਾ ਜਾ ਚੁੱਕਿਆ ਹੈ।Exposing the terrorist gang

ਬੀਤੇ ਦਿਨੀਂ ਸ਼੍ਰੀ ਹਰਿਮੰਦਰ ਸਾਹਿਬ ਨੇੜੇ ਹੈਰੀਟੇਜ ਸਟਰੀਟ ਵਿੱਚ ਦੋ ਧਮਾਕੇ ਹੋਏ ਸਨ। ਪਹਿਲਾ ਧਮਾਕਾ 6 ਮਈ ਅਤੇ ਦੂਜਾ 8 ਮਈ ਨੂੰ ਹੋਇਆ ਸੀ। ਪੁਲਿਸ ਇਸ ਮਾਮਲੇ ਵਿੱਚ ਪਹਿਲਾਂ ਸੀ ਸਤੱਰਕ ਸੀ ਤੇ ਲਗਾਤਾਰ ਸੀ.ਸੀ.ਟੀ. ਕੈਮਰਿਆਂ ਨੂੰ ਖੰਗਾਲ ਰਹੀ ਸੀ। ਜਿਸਦੇ ਸਬੰਧ ਵਿੱਚ ਆਸ-ਪਾਸ ਦੇ ਲੋਕਾਂ ਨਾਲ ਸੰਪਰਕ ਕੀਤਾ ਹੈ ਅਤੇ ਸਾਰੀ ਘਟਨਾ ਬਾਰੇ ਜਾਣਕਾਰੀ ਲਈ ਸੀ। ਜੋ ਕਈ ਅਜਿਹੀਆਂ ਗੱਲਾਂ ਸਾਹਮਣੇ ਆਈਆਂ, ਜਿਨ੍ਹਾਂ ‘ਚ ਪੁਲਸ ਦੋਸ਼ੀਆਂ ਦੇ ਨੇੜੇ ਪਹੁੰਚ ਰਹੀ ਸੀ। ਮਿਤੀ 10 ਮਈ ਦੀ ਰਾਤ ਕਰੀਬ 12:00 ਵਜੇ ਤੀਸਰਾਂ ਧਮਾਕਾ ਹੋਇਆ ਤਾਂ ਪੁਲਿਸ ਵੱਲੋਂ ਤੀਸਰੇ ਧਮਾਕੇ ਦੇ ਸੰਕੇਤ ਲੈਂਦੇ ਹੋਏ, ਘੇਰਾਬੰਦੀ ਕੀਤੀ ਅਤੇ ਪੰਜ ਮੈਂਬਰੀ ਅੱਤਵਾਦੀ ਗਿਰੋਹ ਨੂੰ ਕਾਬੂ ਕਰ ਲਿਆ। ਮੁੱਢਲੀ ਪੁੱਛਗਿੱਛ ‘ਚ ਹੀ ਗ੍ਰਿਫਤਾਰ ਵਿਅਕਤੀਆਂ ਨੇ ਆਪਣਾ ਜੁਰਮ ਕਬੂਲ ਕਰਕੇ ਵੱਡੇ ਖੁਲਾਸੇ ਕੀਤੇ ਹਨ। ਫੜੇ ਗਏ ਮੁਲਜ਼ਮ ਦੀ ਪਛਾਣ 1) ਆਜ਼ਾਦ ਵੀਰ ਸਿੰਘ ਪੁੱਤਰ ਜਸਵੀਰ ਸਿੰਘ ਵਜੋਂ ਹੋਈ ਹੈ ਵਾਸੀ ਪਿੰਡ ਵਡਾਲਾ ਕਲਾਂ, ਬਾਬਾ ਬਕਾਲਾ,ਜਿਲ੍ਹਾ ਅੰਮ੍ਰਿਤਸਰ ਦਿਹਾਤੀ 2) ਅਮਰੀਕ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਗੁਰਦਾਸਪੁਰ, 3) ਸਾਹਬ ਸਿੰਘ ਵਾਸੀ ਗੇਟ ਹਕੀਮਾ ਅਨਗੜ੍ਹ,ਅੰਮ੍ਰਿਤਸਰ ਅਤੇ 4) ਧਰਮਿੰਦਰ, ਤੇ 5) ਹਰਜੀਤ ਵਾਸੀ 88 ਫੁੱਟ ਰੋਡ, ਅੰਮ੍ਰਿਤਸਰ ਵੱਜੋਂ ਹੋਈ ਹੈ।Exposing the terrorist gang

ALSO READ :- ਸ੍ਰੀ ਦਰਬਾਰ ਸਾਹਿਬ ਨੇੜੇ ਹੋਏ ਧਮਾਕੇ ਸਬੰਧੀ SGPC ਪ੍ਰਧਾਨ ਦੀ ਪ੍ਰੈੱਸ ਕਾਨਫਰੰਸ

ਗ੍ਰਿਫ਼ਤਾਰ ਦੋਸ਼ੀ ਆਜ਼ਾਦ ਵੀਰ ਸਿੰਘ ਨੇ ਬੁੱਧਵਾਰ ਰਾਤ 12 ਵਜੇ ਦੇ ਕਰੀਬ ਸਰਾਏ ਦੇ ਬਾਥਰੂਮ ਵਿਚ ਜਾ ਕੇ ਉਸ ਦੇ ਪਿੱਛੇ ਸਥਿਤ ਪਾਰਕ ਵਿਚ ਬੰਬ ਧਮਾਕਾ ਕਰ ਦਿੱਤਾ, ਜਿਸ ਤੋਂ ਬਾਅਦ ਪੁਲਿਸ ਨੇ ਇਲਾਕੇ ਦੀ ਨਾਕਾਬੰਦੀ ਕਰ ਕੇ ਗ੍ਰਿਫਤਾਰ ਕਰ ਲਿਆ। ਪੰਜ ਦੋਸ਼ੀਆਂ ਨੇ ਪੁਲਿਸ ਵੱਲੋਂ ਕੀਤੀ ਮੁਢਲੀ ਜਾਂਚ ਵਿੱਚ ਇਹਨਾਂ ਨੇ ਆਪਣਾ ਜੁਰਮ ਕਬੂਲ ਕਰ ਲਿਆ ਅਤੇ ਪੁਲਿਸ ਨੂੰ ਦੱਸਿਆ ਕਿ ਉਹ ਪਹਿਲਾਂ ਵੀ ਧਮਾਕੇ ਕਰ ਚੁੱਕੇ ਹਨ। ਫੜੇ ਗਏ ਮੁਲਜ਼ਮਾਂ ਨੇ ਦੱਸਿਆ ਕਿ ਪਹਿਲੇ ਦੋ ਧਮਾਕੇ ਜਿਸ ਵਿੱਚ 6 ਮਈ ਨੂੰ ਪਾਰਕਿੰਗ ਵਿੱਚ ਇੱਕ ਕੰਟੇਨਰ ਵਿੱਚ ਪੋਲੀਥੀਨ ਦੇ ਲਿਫਾਫੇ ਵਿੱਚ ਬੰਬ ਦੀ ਸਮੱਗਰੀ ਰੱਖੀ ਹੋਈ ਸੀ, ਜਿਸ ਵਿੱਚ ਮੋਟੇ ਧਾਗੇ ਨਾਲ ਲਟਕਿਆ ਹੋਇਆ ਸੀ। ਇਸ ਤੋਂ ਬਾਅਦ 8 ਮਈ ਨੂੰ ਸਵੇਰੇ 04 ਵਜੇ ਦੇ ਕਰੀਬ ਇਕ ਹੋਰ ਬ ਸਮੱਗਰੀ ਉਸੇ ਪਾਰਕਿੰਗ ਵਿਚ ਰੱਖੀ ਗਈ ਅਤੇ ਉਹ ਉਥੋਂ ਚਲਾ ਗਿਆ। ਬਾਅਦ ਵਿੱਚ ਜਦੋਂ ਇੱਕ ਹੋਰ ਲੰਘ ਰਹੇ ਵਿਅਕਤੀ ਨੇ ਉਸ ਧਾਗੇ ਨੂੰ ਦੇਖਿਆ ਤਾਂ ਉਸ ਨੇ ਖਿੱਚਿਆ ਤਾਂ ਉਹ ਵੀ ਧਮਾਕਾ ਹੋ ਗਿਆ। ਇਹ ਘਟਨਾ ਸਵੇਰੇ 06.30 ਵਜੇ ਦੇ ਕਰੀਬ ਵਾਪਰੀ ਸੀ।Exposing the terrorist gang