the consumer - Nirpakh Post

ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਨੇ ਕਣਕ ਦੇ ਖਰੀਦ ਕਾਰਜਾਂ ਦਾ ਲਿਆ ਜਾਇਜ਼ਾ
ਚੰਡੀਗੜ੍ਹ, 11 ਮਈ:

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੌਜੂਦਾ ਹਾੜ੍ਹੀ ਦੇ ਮੰਡੀਕਰਨ ਸੀਜ਼ਨ ਦੌਰਾਨ ਨਿਰਵਿਘਨ ਢੰਗ ਨਾਲ ਕਣਕ ਦੇ ਖਰੀਦ ਕਾਰਜ ਯਕੀਨੀ ਬਣਾਉਣ ਅਤੇ ਸਾਰੇ ਭਾਈਵਾਲਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਖੁਰਾਕ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀ ਮਜ਼ਦੂਰਾਂ, ਹੈਂਡਲਿੰਗ ਮਜਦੂਰਾਂ ਅਤੇ ਟਰਾਂਸਪੋਰਟਰਾਂ ਨੂੰ ਉਹਨਾਂ ਦੀ ਲਗਭਗ 600 ਕਰੋੜ ਰੁਪਏ ਦੀ ਅਦਾਇਗੀ ਸਮੇਂ ਸਿਰ ਜਾਰੀ ਕਰਨਾ ਯਕੀਨੀ ਬਣਾਉਣ।

ਮੰਤਰੀ ਨੇ ਕਿਹਾ ਕਿ ਅੱਜ ਤੱਕ ਲਗਭਗ 700 ਸਬ ਮੰਡੀ ਯਾਰਡ ਅਤੇ ਅਸਥਾਈ ਮੰਡੀਆਂ ਖਰੀਦ ਕਾਰਜਾਂ ਨੂੰ ਸਫਲਤਾਪੂਰਵਕ ਮੁਕੰਮਲ ਕਰਨ ਉਪਰੰਤ ਬੰਦ ਕਰ ਦਿੱਤੀਆਂ ਗਈਆਂ ਹਨ। ਮੰਤਰੀ ਨੇ ਅੱਗੇ ਕਿਹਾ ਕਿ 10 ਮਈ ਤੱਕ 123 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ 24000 ਕਰੋੜ ਰੁਪਏ ਤੋਂ ਵੱਧ ਦਾ ਭੁਗਤਾਨ ਜਾਰੀ ਕੀਤਾ ਗਿਆ ਹੈ। ਉਨ੍ਹਾਂ ਇਸ ਗੱਲ ਉੱਤੇ ਤਸੱਲੀ ਪ੍ਰਗਟ ਕੀਤੀ ਕਿ ਖਰਾਬ ਮੌਸਮ ਦੇ ਬਾਵਜੂਦ ਕਿਸਾਨਾਂ ਨੂੰ ਅਦਾਇਗੀਆਂ ਜਾਰੀ ਕਰਨ ਵਿੱਚ ਕੋਈ ਦੇਰੀ ਨਹੀਂ ਹੋਣ ਦਿੱਤੀ ਗਈ।