Paddy - Nirpakh Post
ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੇ ਪ੍ਰਚਾਰ ਲਈ ਭੈਂਣੀ ਗੰਢੂਆਂ ਵਿਖੇ ਕੈਂਪ ਦਾ ਆਯੋਜਨ
ਸੰਗਰੂਰ, 22 ਜੂਨ (000) -
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵੱਲੋਂ ਕੈਂਪਾਂ ਦੀ ਲੜੀ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਪ੍ਰਚੱਲਤ ਕਰਨ ਸਬੰਧੀ ਪਿੰਡ ਭੈਂਣੀ ਗੰਢੂਆਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿੱਚ ਖੋਖਰ ਖੁਰਦ ਪਿੰਡ ਦੇ ਕਿਸਾਨਾਂ ਨੇ ਵੀ ਭਾਗ ਲਿਆ।
ਕੈਂਪ ਦੀ ਪ੍ਰਧਾਨਗੀ ਕਰਦੇ ਹੋਏ ਡਾ. ਅਸ਼ੋਕ ਕੁਮਾਰ, ਜਿਲ੍ਹਾ ਪਸਾਰ ਵਿਗਿਆਨੀ, ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਵਰਤੀਆਂ ਜਾਂਦੀਆਂ ਮਸ਼ੀਨਾਂ, ਘੱਟ ਅਤੇ ਦਰਮਿਆਨੇ ਸਮੇਂ ਦੀਆਂ ਕਿਸਮਾਂ ਦੀ ਚੋਣ, ਬਿਜਾਈ ਦਾ ਸਮਾਂ, ਖਾਦਾਂ ਦੀ ਵਰਤੋਂ, ਨਦੀਨ ਪ੍ਰਬੰਧਨ ਆਦਿ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਸਿੱਧੀ ਬਿਜਾਈ ਵਾਲੇ ਝੋਨੇ ਵਿੱਚ ਪਾਣੀ ਦੀ ਬੱਚਤ, ਨਦੀਨਾਂ ਦੀ ਘੱਟ ਸਮੱਸਿਆ, ਜੜ੍ਹਾਂ ਡੂੰਘੀਆਂ ਜਾਣ ਕਰਕੇ ਖੁਰਾਕੀ ਤੱਤਾਂ ਦੀ ਘਾਟ ਦਾ ਬਹੁਤ ਘੱਟ ਆਉਣਾ ਅਤੇ ਅਗਲੀ ਫਸਲ ਭਾਵ ਕਣਕ ਦਾ ਵੱਧ ਝਾੜ ਆਉਂਦਾ ਹੈ। ਨਦੀਨਾਂ ਦੀ ਸਮੱਸਿਆ ਬਾਰੇ ਵਿਸਥਾਰਪੂਰਵਕ ਚਰਚਾ ਕਰਦਿਆਂ ਉਹਨਾਂ ਕਿਹਾ ਕਿ ਬਿਜਾਈ ਤੋਂ ਤੁਰੰਤ ਬਾਅਦ ਸਿਫਾਰਸ਼ ਨਦੀਨ-ਨਾਸ਼ਕਾਂ ਦੀ ਵਰਤੋਂ ਨਾਲ ਘਾਹ ਵਾਲੇ ਮੌਸਮੀ ਨਦੀਨ ਜਿਵੇਂ ਕਿ ਸਵਾਂਕ, ਗੁੜਤ ਮਧਾਣਾ ਅਤੇ ਕੁਝ ਚੌੜੇ ਪੱਤੇ ਵਾਲੇ ਨਦੀਨਾਂ ਦੀ ਚੰਗੀ ਰੋਕਥਾਮ ਕੀਤੀ ਜਾ ਸਕਦੀ ਹੈ। ਝੋਨੇ ਦੀ ਖੜੀ ਫਸਲ ਵਿੱਚ ਸਿਫਾਰਸ਼ ਕੀਤੇ ਨਦੀਨ ਨਾਸ਼ਕ ਜਿਵੇਂ ਕਿ ਨੌਮਨੀ ਗੋਲਡ (10 ਐਸ ਸੀ), ਰਾਈਸ ਸਟਾਰ (6.7 ਈ ਸੀ), ਨੌਵਲੈੱਕਟ (12 ਈ ਸੀ) ਆਦਿ ਨੂੰ ਨਦੀਨਾਂ ਦੀ ਕਿਸਮ ਦੇ ਅਧਾਰ ਤੇ ਬਿਜਾਈ ਤੋਂ 15-25 ਦਿਨ ਬਾਅਦ ਜਦੋਂ ਨਦੀਨ 2-4 ਪੱਤਿਆਂ ਦੀ ਅਵਸਥਾ ਵਿੱਚ ਹੋਣ, 150 ਲੀਟਰ ਪਾਣੀ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕੀਤਾ ਜਾ ਸਕਦਾ ਹੈ।
ਉਨ੍ਹਾਂ ਕਿਸਾਨਾਂ ਨੂੰ ਸਿੱਧੇ ਬੀਜੇ ਝੋਨੇ ਨੂੰ 130 ਕਿਲੋ ਯੂਰੀਆ ਪ੍ਰਤੀ ਏਕੜ ਤਿੰਨ ਬਰਾਬਰ ਹਿੱਸਿਆਂ ਵਿੱਚ ਵੰਡ ਕੇ ਬਿਜਾਈ ਤੋਂ 4, 6 ਅਤੇ 9 ਹਫਤਿਆਂ ਬਾਅਦ ਛੱਟੇ ਨਾਲ ਪਾਉਣ ਲਈ ਕਿਹਾ। ਇਸੇ ਤਰ੍ਹਾਂ ਬਾਸਮਤੀ ਦੀ ਸਿੱਧੀ ਬਿਜਾਈ ਜੂਨ ਦੇ ਦੂਜੇ ਪੰਦਰਵਾੜੇ ਵਿੱਚ ਕਰਨ ਸਮੇਂ ਕੇਵਲ 54 ਕਿਲੋ ਯੂਰੀਆ ਪ੍ਰਤੀ ਏਕੜ ਬਿਜਾਈ ਤੋਂ 3, 6 ਅਤੇ 9 ਹਫਤਿਆਂ ਬਾਅਦ ਪਾਉਣਾ ਚਾਹੀਦਾ ਹੈ।
ਕੈਂਪ ਵਿੱਚ ਕਿਸਾਨਾਂ ਵੱਲੋਂ ਉਠਾਏ ਗਏ ਸਵਾਲ ਜਿਵੇਂ ਕਿ ਜ਼ਿੰਕ ਦਾ ਛਿੜਕਾਅ, ਲੋਹੇ ਦੀ ਘਾਟ ਅਤੇ ਰੋਕਥਾਮ, ਪੋਟਾਸ਼ ਤੱਤ ਦੀ ਘਾਟ ਦੇ ਇਲਾਜ, ਮਿੱਟੀ ਅਤੇ ਪਾਣੀ ਪਰਖ ਲਈ ਨਮੂਨੇ ਲੈਣ ਦੇ ਢੰਗ ਆਦਿ ਦੇ ਤਸੱਲੀਬਖਸ਼ ਜਵਾਬ ਦਿੱਤੇ ਗਏ। ਕਿਸਾਨਾਂ ਨੂੰ ਪਸ਼ੂਆਂ ਦੀ ਸਿਹਤ ਸੁਧਾਰ ਲਈ ਧਾਤਾਂ ਦਾ ਚੂਰਾ, ਬਾਈਪਾਸ ਫੈਟ ਅਤੇ ਪਸ਼ੂ ਚਾਟ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਅਖੀਰ ਵਿੱਚ ਸ. ਅਮਰੀਕ ਸਿੰਘ ਦੇ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਦੌਰਾ ਵੀ ਕੀਤਾ ਗਿਆ। ਕੈਂਪ ਨੂੰ ਉਲੀਕਣ ਅਤੇ ਸਫਲਤਾਪੂਰਵਕ ਨੇਪਰੇ ਚਾੜਨ ਵਿੱਚ ਸ. ਭਗਵਾਨ ਸਿੰਘ ਨੇ ਪੂਰਾ ਸਾਥ ਦਿੱਤਾ। ਕੈਂਪ ਦੀ ਸਮਾਪਤੀ ਤੇ ਝੋਨੇ ਦੀ ਸਿੱਧੀ ਬਿਜਾਈ ਵਾਲੇ ਕਿਸਾਨਾਂ ਨੂੰ ਹੌਂਸਲਾ ਦੇਣ ਲਈ ਨੌਮਨੀ ਗੋਲਡ ਅਤੇ ਨੌਵਲੈੱਕਟ ਨਦੀਨ ਨਾਸ਼ਕ ਪ੍ਰਦਰਸ਼ਨੀ ਦੇ ਤੌਰ ਤੇ ਵੀ ਦਿੱਤੇ ਗਏ। ਸ. ਭਗਵਾਨ ਸਿੰਘ ਨੇ ਸਾਰੇ ਕਿਸਾਨਾਂ ਦਾ ਅਤੇ ਡਾ. ਅਸ਼ੋਕ ਕੁਮਾਰ ਦਾ ਬਹੁਤ ਧੰਨਵਾਦ ਕੀਤਾ।
ਪੰਜਾਬ ’ਚ ਬਿਜਲੀ ਦੀ ਮੰਗ ਨੇ ਪੁਰਾਣੇ ਰਿਕਾਰਡ ਤੋੜੇ
ਝੋਨੇ ਦੀ ਲਵਾਈ ਪਹਿਲੀ ਜੂਨ ਤੋਂ ਸ਼ੁਰੂ ਹੋਣ ਜਾ ਰਹੀ ਹੈ ਪਰ ਇਸ ਤੋਂ ਪਹਿਲਾਂ ਹੀ ਬਿਜਲੀ ਦੀ ਮੰਗ ਵਧ ਗਈ ਹੈ ਇਕੱਲੇ ਅਪਰੈਲ ਮਹੀਨੇ ਦੇ ਵਿਚ ਹੀ ਬਿਜਲੀ ਦੀ ਮੰਗ 10 ਹਜ਼ਾਰ ਮੈਗਾਵਾਟ ਨੂੰ ਪਾਰ ਕਰ ਗਈ ਹੈ ਤੇ ਸਰਕਾਰ ਦੇ ਅੱਗੇ ਬਿਜਲੀ ਦੀ ਪੂਰਤੀ ਵੱਡੀ ਚੁਣੌਤੀ ਰਹੇਗੀ ਕਿਉਂਕਿ ਹੁਣ ਤੋਂ ਹੀ ਲੋਕਾਂ ਨੂੰ ਬਿਜਲੀ ਦੇ ਵੱਡੇ-ਵੱਡੇ ਕੱਟਾਂ ਦਾ ਸਾਹਮਣਾ ਕਰਨਾ ਪੈਂਦਾ ਹੈ
ਬੀਤੇ ਕੱਲ ਦੀ ਗੱਲ ਕੀਤੀ ਜਾਵੇ ਤਾਂ ਸਵੇਰੇ ਬਿਜਲੀ ਦੀ ਮੰਗ 10,419 ਮੈਗਾਵਾਟ ਨੂੰ ਛੂਹ ਗਈ ਜਦੋਂਕਿ ਬੁੱਧਵਾਰ ਨੂੰ ਇਹ ਮੰਗ 10,298 ਮੈਗਾਵਾਟ ਸੀ।
ਪੰਜਾਬ ਸਰਕਾਰ ਲਈ ਇਸ ਵਾਰ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਪੂਰਤੀ ਕਰਨਾ ਪ੍ਰੀਖਿਆ ਤੋਂ ਘੱਟ ਨਹੀਂ ਹੋਵੇਗਾ। ਇਸ ਅਪਰੈਲ ਦੇ 23 ਦਿਨਾਂ ਦੌਰਾਨ ਬਿਜਲੀ ਦੀ ਖ਼ਪਤ 10 ਫ਼ੀਸਦੀ ਵਧੀ ਹੈ। 21 ਅਪਰੈਲ ਨੂੰ ਬਿਜਲੀ ਦੀ ਖ਼ਪਤ ਵਿੱਚ 18 ਫ਼ੀਸਦੀ ਤੇ ਬਿਜਲੀ ਦੀ ਮੰਗ ਵਿੱਚ 14 ਫ਼ੀਸਦੀ ਵਾਧਾ ਹੋਇਆ। 23 ਅਪਰੈਲ ਵਾਲੇ ਦਿਨ ਬਿਜਲੀ ਦੀ ਖ਼ਪਤ ਵਿੱਚ 27 ਫ਼ੀਸਦੀ ਦਾ ਵਾਧਾ ਹੋਇਆ। ਪਿਛਲੇ ਵਰ੍ਹੇ 26 ਅਪਰੈਲ ਨੂੰ ਸਭ ਤੋਂ ਵੱਧ ਬਿਜਲੀ ਦੀ ਮੰਗ 9926 ਮੈਗਾਵਾਟ ਸੀ।
ਇਸ ਤੋਂ ਜਾਪਦਾ ਹੈ ਕਿ ਝੋਨੇ ਦੇ ਸੀਜ਼ਨ ’ਚ ਇਹ ਮੰਗ ਪਿਛਲੇ ਸਾਲ ਨੂੰ ਪਿਛਾਂਹ ਛੱਡ ਦੇਵੇਗੀ। ਅੰਦਾਜ਼ਾ ਹੈ ਕਿ ਪਹਿਲੀ ਮਈ ਤੱਕ ਬਿਜਲੀ ਦੀ ਮੰਗ 11 ਹਜ਼ਾਰ ਮੈਗਾਵਾਟ ਨੂੰ ਪਾਰ ਕਰ ਜਾਵੇਗੀ। ਲੰਘੇ ਸਾਲ 19 ਜੂਨ ਨੂੰ ਬਿਜਲੀ ਦੀ ਰਿਕਾਰਡ 16,078 ਮੈਗਾਵਾਟ ਮੰਗ ਸੀ ਅਤੇ ਐਤਕੀਂ ਇਹੋ ਮੰਗ ਪੀਕ ਸੀਜ਼ਨ ’ਚ 17 ਹਜ਼ਾਰ ਨੂੰ ਪਾਰ ਕਰਨ ਦੀ ਸੰਭਾਵਨਾ ਹੈ। ਕਈ ਵਰ੍ਹਿਆਂ ਤੋਂ ਬਿਜਲੀ ਦੀ ਮੰਗ ਵਿੱਚ ਹਰ ਸਾਲ ਪੀਕ ਸੀਜ਼ਨ ’ਚ ਕਰੀਬ 800 ਮੈਗਾਵਾਟ ਵਧ ਰਹੀ ਹੈ।
ਸਾਲ 2024-25 ਵਿੱਚ ਬਿਜਲੀ ਦੀ ਖ਼ਪਤ 11 ਫ਼ੀਸਦੀ ਵਧੀ ਸੀ ਜਦੋਂਕਿ ਉਸ ਤੋਂ ਪਹਿਲਾਂ 2023-24 ਵਿੱਚ ਬਿਜਲੀ ਦੀ ਖ਼ਪਤ ਸਿਰਫ਼ ਇੱਕ ਫ਼ੀਸਦੀ ਵਧੀ ਸੀ। ਗਰਮੀ ਵਧਣ ਮਗਰੋਂ ਘਰੇਲੂ ਖੇਤਰ ’ਚ ਏਸੀ ਚਾਲੂ ਹੋਣ ਕਰ ਕੇ ਬਿਜਲੀ ਦੀ ਮੰਗ ਇਕਦਮ ਵਧੀ ਹੈ। ਬਿਜਲੀ ਦੀ ਵਧੀ ਮੰਗ ਸਰਕਾਰ ’ਤੇ ਸਬਸਿਡੀ ਦਾ ਬੋਝ ਵੀ ਵਧਾਏਗੀ।
ਐਤਕੀਂ ਝੋਨੇ ਦੀ ਲਵਾਈ ਵੀ ਅਗੇਤੀ ਕੀਤੀ ਗਈ ਹੈ। ਇਸ ਕਰ ਕੇ ਬਿਜਲੀ ਦੀ ਖ਼ਪਤ ਖੇਤੀ ਸੈਕਟਰ ’ਚ ਹੋਰ ਵਧ ਸਕਦੀ ਹੈ। ਪਾਵਰਕੌਮ ਤਰਫ਼ੋਂ ਇਸ ਵਾਰ 17 ਹਜ਼ਾਰ ਮੈਗਾਵਾਟ ਬਿਜਲੀ ਦੀ ਮੰਗ ਦੇ ਹਿਸਾਬ ਨਾਲ ਪ੍ਰਬੰਧ ਕੀਤੇ ਗਏ ਹਨ। ਜੂਨ ਮਹੀਨੇ ਵਿੱਚ 6500-6700 ਮੈਗਾਵਾਟ ਬਿਜਲੀ ਦੀ ਪੈਦਾਵਾਰ ਪੰਜਾਬ ’ਚੋਂ ਹੋਵੇਗੀ ਜਦੋਂਕਿ 10,300 ਮੈਗਾਵਾਟ ਦੇ ਪ੍ਰਬੰਧ ਬਾਹਰੋਂ ਕੀਤੇ ਜਾਣੇ ਹਨ। ਪਾਵਰਕੌਮ ਨੇ 2600-2700 ਮੈਗਾਵਾਟ ਬਿਜਲੀ ਬੈਂਕਿੰਗ ਜ਼ਰੀਏ ਲੈਣੀ ਹੈ ਜਦੋਂਕਿ ਮੌਕੇ ਦੀ ਮੰਗ ਅਨੁਸਾਰ ਬਿਜਲੀ ਐਕਸਚੇਂਜ ’ਚੋਂ ਪ੍ਰਾਪਤ ਕੀਤੀ ਜਾਣੀ ਹੈ।
ਮਾਹਿਰ ਆਖਦੇ ਹਨ ਕਿ ਆਮ ਤੌਰ ’ਤੇ ਸਾਲਾਨਾ ਬਿਜਲੀ ਦੀ ਮੰਗ 5 ਤੋਂ 7 ਫ਼ੀਸਦੀ ਤੱਕ ਵਧਣੀ ਜਾਇਜ਼ ਹੈ ਪਰ 10 ਫ਼ੀਸਦੀ ਤੋਂ ਜ਼ਿਆਦਾ ਵਧਣ ਦੇ ਸੰਕੇਤ ਵੱਖਰੇ ਹਨ। ਇਸ ਹਾਲਾਤ ’ਚ ਨਵੇਂ ਤਾਪ ਬਿਜਲੀ ਘਰ ਲਗਾਏ ਜਾਣ ਦੀ ਲੋੜ ਪਵੇਗੀ।
ਤੇ ਓਧਰ ਬਿਜਲੀ ਦੀ ਵਧਦੀ ਮੰਗ ਦੇ ਮੱਦੇਨਜ਼ਰ ਪਾਵਰਕੌਮ ਦੇ ਅਧਿਕਾਰੀ ਆਖਦੇ ਹਨ ਕਿ ਤਾਪ ਬਿਜਲੀ ਘਰਾਂ ਵਿੱਚ ਕੋਲੇ ਦੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਗੋਇੰਦਵਾਲ ਤਾਪ ਬਿਜਲੀ ਘਰ ਵਿੱਚ 41 ਜਦੋਂਕਿ ਰੋਪੜ ਤਾਪ ਬਿਜਲੀ ਘਰ ’ਚ 39 ਦਿਨਾਂ ਦਾ ਕੋਲਾ ਭੰਡਾਰ ਪਿਆ ਹੈ। ਇਸੇ ਤਰ੍ਹਾਂ ਲਹਿਰਾ ਮੁਹੱਬਤ ਥਰਮਲ ਵਿੱਚ 27 ਦਿਨਾਂ ਦਾ, ਰਾਜਪੁਰਾ ਥਰਮਲ ’ਚ 22 ਦਿਨਾਂ ਅਤੇ ਤਲਵੰਡੀ ਸਾਬੋ ਪਾਵਰ ਪ੍ਰਾਜੈਕਟ ਕੋਲ 12 ਦਿਨਾਂ ਦਾ ਕੋਲਾ ਪਿਆ ਹੈ। ਯਾਨੀ ਕਿ ਵਧ ਰਹੀ ਬਿਜਲੀ ਦੀ ਮੰਗ ਦੇ  ਮੱਦੇਨਜਰ ਅਜੇ ਸਰਕਾਰ ਦੇ ਕੋਲ ਢੁੱਕਵੇਂ ਪ੍ਰਬੰਧ ਨੇ ਤਾਂ ਹੋ ਸਕਦਾ ਹੈ ਕਿ ਇਸ ਵਾਰ ਕਿਸਾਨਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ ਪਰ ਘਰੇਲੂ ਸੈਕਟਰ ਦੇ ਵਿਚ ਵਧ ਰਹੀ ਬਿਜਲੀ ਦੀ ਮੰਗ ਕਾਰਨ ਲਗਾਤਾਰ ਕੱਟ ਲਗਾਏ ਜਾ ਰਹੇ ਹਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਵਾਰ ਸੂਬੇ ‘ਚ ਝੋਨੇ ਦੀ ਬਿਜਾਈ ਨੂੰ ਲੈ ਕੇ ਵੱਡੇ ਐਲਾਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 2 ਵੱਡੀਆਂ ਸਰਕਾਰ-ਕਿਸਾਨ ਮਿਲਣੀਆਂ ਦੌਰਾਨ ਕਿਸਾਨਾਂ ਤੋਂ ਮਿਲੇ ਸੁਝਾਵਾਂ ਮਗਰੋਂ ਝੋਨੇ ਦੀ ਬਿਜਾਈ ਲਈ ਪੰਜਾਬ ਨੂੰ ਇਸ ਵਾਰ 4 ਹਿੱਸਿਆਂ ‘ਚ ਵੰਡਿਆ ਗਿਆ ਹੈ। ਉਨ੍ਹਾਂ ਨੇ ਝੋਨੇ ਦੀ ਬਿਜਾਈ ਦੀਆਂ ਤਾਰੀਖ਼ਾਂ ਦਾ ਵੀ ਐਲਾਨ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਪਹਿਲੇ ਜ਼ੋਨ ‘ਚ ਬਾਰਡਰ ਦੇ ਨਾਲ ਤਾਰ ਤੋਂ ਪਾਰ ਦੇ ਖੇਤਾਂ ‘ਚ 10 ਜੂਨ ਤੋਂ ਝੋਨੇ ਦੀ ਬਿਜਾਈ ਕੀਤੀ ਜਾ ਸਕਦੀ ਹੈ। ਇਸ ਦੇ ਲਈ ਕਿਸਾਨਾਂ ਨੂੰ ਬਿਜਲੀ ਦਿਨ ਦੇ ਸਮੇਂ 8 ਜਾਂ ਇਸ ਤੋਂ ਵੱਧ ਘੰਟਿਆਂ ਲਈ ਦਿੱਤੀ ਜਾਵੇਗੀ ਕਿਉਂਕਿ ਸਰਹੱਦੀ ਇਲਾਕੇ ਹੋਣ ਕਾਰਨ ਰਾਤ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਦੂਜੇ ਹਿੱਸੇ ‘ਚ 16 ਜੂਨ ਤੋਂ 7 ਜ਼ਿਲ੍ਹੇ ਫਿਰੋਜ਼ਪੁਰ, ਫਰੀਦਕੋਟ, ਪਠਾਨਕੋਟ, ਸ੍ਰੀ ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ, ਤਰਨਤਾਰਨ ਝੋਨੇ ਦੀ ਬਿਜਾਈ ਕਰ ਸਕਣਗੇ ਅਤੇ ਇਨ੍ਹਾਂ ਨੂੰ 16 ਜੂਨ ਦੇ ਹਿਸਾਬ ਨਾਲ ਬਿਜਲੀ ਮਿਲੇਗੀ। ਇਸ ਦੇ ਨਾਲ ਹੀ ਨਹਿਰੀ ਪਾਣੀ ਵੀ ਮਿਲੇਗਾ।Big announcement of CM Hon
19 ਜੂਨ ਨੂੰ ਤੀਜੇ ਹਿੱਸੇ ‘ਚ ਰੋਪੜ, ਰੂਪਨਗਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), ਕਪੂਰਥਲਾ, ਲੁਧਿਆਣਾ, ਫਾਜ਼ਿਲਕਾ, ਬਠਿੰਡਾ ਅਤੇ ਅੰਮ੍ਰਿਤਸਰ ਝੋਨੇ ਦੀ ਬਿਜਾਈ ਕਰ ਸਕਣਗੇ। ਇਸੇ ਤਰ੍ਹਾਂ ਚੌਥੇ ਹਿੱਸੇ ‘ਚ 21 ਜੂਨ ਤੋਂ 9 ਜ਼ਿਲ੍ਹੇ ਪਟਿਆਲਾ, ਜਲੰਧਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਸੰਗਰੂਰ, ਮਾਲੇਰਕੋਟਲਾ, ਬਰਨਾਲਾ ਅਤੇ ਮਾਨਸਾ ‘ਚ ਝੋਨੇ ਦੀ ਬਿਜਾਈ ਕੀਤੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਮੋਟਰਾਂ ਬੰਦ ਕਰਕੇ ਲੋਕ ਝੋਨਾ ਲਾਉਣਗੇ ਕਿਉਂਕਿ ਪੰਜਾਬ ‘ਚ ਬਿਜਲੀ ਦੀ ਕੋਈ ਕਮੀ ਨਹੀਂ ਹੈ ਅਤੇ ਸਾਡੇ ਕੋਲ ਡੇਢ ਮਹੀਨੇ ਦਾ ਕੋਲਾ ਪਿਆ ਹੈ। Big announcement of CM Hon
also read :- ਸਿੱਧੂ ਦੀ ਮਾਂ ਚਰਨ ਕੌਰ ਨੇ ਆਪਣੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਪੂਸਾ-144 ਬੀਜਣ ਤੋਂ ਗੁਰੇਜ਼ ਕੀਤਾ ਜਾਵੇ ਕਿਉਂਕਿ ਇਹ ਫ਼ਸਲ ਪੱਕਣ ‘ਚ 150 ਤੋਂ ਵੱਧ ਦਿਨਾਂ ਦਾ ਸਮਾਂ ਲੱਗਦਾ ਹੈ, ਪਰਾਲੀ ਵੀ ਜ਼ਿਆਦਾ ਹੁੰਦੀ ਹੈ ਅਤੇ ਧਰਤੀ ਹੇਠਲਾ ਪਾਣੀ ਵੀ ਜ਼ਿਆਦਾ ਲੱਗਦਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਪੀ. ਆਰ.-126 ਬੀਜਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਫ਼ਸਲ ਨੂੰ ਪਾਣੀ ਵੀ ਘੱਟ ਲੱਗਦਾ ਹੈ ਅਤੇ ਇਸ ਦਾ ਝਾੜ ਵੀ ਬਹੁਤ ਜ਼ਿਆਦਾ ਹੁੰਦਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਖੇਤਾਂ ਨੂੰ ਨਹਿਰੀ ਪਾਣੀ ਮਿਲ ਰਿਹਾ ਹੈ ਤਾਂ ਫਿਰ ਉਹ ਆਪਣੀਆਂ ਮੋਟਰਾਂ ਬੰਦ ਰੱਖਣ ਕਿਉਂਕਿ ਅਸੀਂ ਧਰਤੀ ਹੇਠਲੇ ਪਾਣੀ ਨੂੰ ਬਚਾਉਣਾ ਹੈ।Big announcement of CM Hon