Dr. Inderbir Singh Nijjar - Nirpakh Post
ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆਂ ਕਰਵਾਉਣਾ ਸਰਕਾਰ ਦਾ ਮੁੱਖ ਉਦੇਸ਼-ਡਾ.ਇੰਦਰਬੀਰ ਸਿੰਘ ਨਿੱਜਰ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਸੂਬੇ ਭਰ ਵਿੱਚ ਕਈ ਉਪਰਾਲੇ ਕੀਤੇ ਜਾ ਰਹੇ ਹਨ। Dr. Inderbir Singh Nijjar,
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੰਗਰੂਰ ਦੀਆਂ ਮਿਉਂਸੀਪਲ ਸਾਲਿਡ ਵੇਸਟ ਡੰਪ ਸਾਈਟ ਧੂਰੀ ਅਤੇ ਭਵਾਨੀਗੜ੍ਹ ਵਿਖੇ ਵਿਰਾਸਤੀ ਰਹਿੰਦ-ਖੂੰਹਦ ਦਾ ਬਾਇਓ-ਰੀਮੀਡੀਏਸ਼ਨ ਕਰਨ ਅਤੇ ਸਵੀਪਿੰਗ ਮਸ਼ੀਨ ਦੀ ਸਪਲਾਈ ਲਈ ਤਕਰੀਬਨ 1.50 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਲਿਆ ਗਿਆ ਹੈ।
Read Also : ਪੰਜਾਬ, ਹਰਿਆਣਾ ‘ਚ ਅੱਜ ਰਾਤ ਤੋਂ ਬਾਰਸ਼ ਦੀ ਸ਼ੁਰੂਆਤ !
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ, ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਹੈ ਕਿ ਨਗਰ ਕੌਂਸਲ, ਧੂਰੀ ਲਈ ਸਵੀਪਿੰਗ ਮਸ਼ੀਨ (ਡੀਜ਼ਲ ਆਪਰੇਟਡ) ਦੀ ਸਪਲਾਈ ਲਈ ਤਕਰੀਬਨ 30 ਲੱਖ ਰੁਪਏ ਅਤੇ ਨਗਰ ਕੌਂਸਲ, ਧੂਰੀ ਅਤੇ ਭਵਾਨੀਗੜ੍ਹ ਦੀ ਮਿਉਸੀਪਲ ਡੰਪ ਸਾਈਟ ਵਿੱਖੇ ਵਿਰਾਸਤੀ ਰਹਿੰਦ-ਖੂੰਹਦ ਦੀ ਬਾਇਓ-ਰੀਮੀਡੀਏਸ਼ਨ ਕਰਨ ਲਈ ਕ੍ਰਮਵਾਰ 72.50 ਲੱਖ ਅਤੇ 49.98 ਲੱਖ ਰੁਪਏ ਖਰਚ ਕੀਤੇ ਜਾਣਗੇ।Dr. Inderbir Singh Nijjar,
ਡਾ.ਨਿੱਜਰ ਨੇ ਅੱਗੇ ਕਿਹਾ ਕਿ ਨਗਰ ਕੌਂਸਲ, ਧੂਰੀ ਅਤੇ ਭਵਾਨੀਗੜ੍ਹ ਵਿਖੇ ਕੀਤੇ ਜਾਣ ਵਾਲੇ ਇਹਨਾਂ ਕਾਰਜਾਂ ਦਾ ਏਰੀਏ ਦੀ ਵੱਡੀ ਅਬਾਦੀ ਨੂੰ ਨਾ ਕੇਵਲ ਲਾਭ ਪਹੁੰਚੇਗਾ ਸਗੋਂ ਗੰਦਗੀ ਨਾਲ ਫੈਲਣ ਵਾਲੀਆਂ ਗੰਭੀਰ ਬੀਮਾਰੀਆਂ ਤੋਂ ਵੀ ਲੋਕਾਂ ਨੂੰ ਬਚਾਇਆ ਜਾ ਸਕੇਗਾ।
ਮੰਤਰੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਹਨਾਂ ਕੰਮਾਂ ਲਈ ਦਫ਼ਤਰੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹਨਾਂ ਕੰਮਾਂ ਲਈ ਪੰਜਾਬ ਸਰਕਾਰ ਦੀ ਵੈਬਸਾਈਟ www.eproc.punjab.gov.in ‘ਤੇ ਟੈਂਡਰ ਅਪਲੋਡ ਕਰ ਦਿੱਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਇਹਨਾਂ ਟੈਂਡਰਾਂ ਵਿੱਚ ਕੋਈ ਸੋਧ ਕਰਨ ਦੀ ਜਰੂਰਤ ਪੈਂਦੀ ਹੈ ਤਾਂ ਇਸਦੀ ਸਾਰੀ ਜਾਣਕਾਰੀ ਇਸੇ ਵੈਬਸਾਈਟ ‘ਤੇ ਉਪਲਬਧ ਕਰਵਾਈ ਜਾਵੇਗੀ। Dr. Inderbir Singh Nijjar,
ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਅਤੇ ਗੁਣਵੱਤਾ ਦੇ ਮਿਆਰ ਨੂੰ ਬਰਕਰਾਰ ਰੱਖਿਆ ਜਾਵੇ।
ਹੋਰ ਗਊਸ਼ਾਲਾਵਾਂ ਸਥਾਪਤ ਕਰਨ ਲਈ ਉਪਲਬਧ ਜ਼ਮੀਨਾਂ ਦੀ ਪਛਾਣ ਕਰਨ ਦੀ ਲੋੜ ‘ਤੇ ਦਿੱਤਾ ਜ਼ੋਰ
ਚੰਡੀਗੜ੍ਹ, 16 ਮਈ
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਅਵਾਰਾ ਪਸ਼ੂਆਂ ਦੇ ਪ੍ਰਬੰਧਨ ਦੇ ਮੁੱਦੇ ਨੂੰ ਸਾਂਝੇ ਤੌਰ ‘ਤੇ ਨਜਿੱਠਣ ਲਈ ਅੱਜ ਇਥੇ ਇੱਕ ਅੰਤਰ-ਵਿਭਾਗੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਮੰਤਰੀਆਂ ਨੇ ਅਵਾਰਾ ਪਸ਼ੂਆਂ ਦਾ ਸੂਬਾ ਪੱਧਰੀ ਸਰਵੇਖਣ ਕਰਵਾਉਣ, ਗਊਸ਼ਾਲਾਵਾਂ ਲਈ ਨਵੀਂਆਂ ਜ਼ਮੀਨਾਂ ਦੀ ਸ਼ਨਾਖਤ ਕਰਨ, ਗਊਸ਼ਾਲਾਵਾਂ ਦਾ ਪ੍ਰਬੰਧ ਕਰਨ ਵਾਲੀਆਂ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੀ ਸਹਾਇਤਾ, ਆਵਾਰਾ ਕੁੱਤਿਆਂ ਦੇ ਪ੍ਰਬੰਧਨ ਲਈ ਠੋਸ ਕਦਮ ਚੁੱਕਣ ਅਤੇ ਅਜਿਹੀਆਂ ਗਤੀਵਿਧੀਆਂ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਵਰਗੇ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ।
ਇੱਥੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੇਂਡੂ ਵਿਕਾਸ ਵਿਭਾਗ ਨੂੰ ਨਵੀਆਂ ਗਊਸ਼ਾਲਾਵਾਂ ਸਥਾਪਤ ਕਰਨ ਲਈ ਉਪਲਬਧ ਜ਼ਮੀਨਾਂ ਦੀ ਸ਼ਨਾਖਤ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਕਈ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਵੀ ਆਪਣੇ ਪੱਧਰ ‘ਤੇ ਗਊਸ਼ਾਲਾਵਾਂ ਦਾ ਪ੍ਰਬੰਧ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਅਦਾਰਿਆਂ ਲਈ ਵਿੱਤੀ ਮਦਦ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਹੋਰ ਸੰਸਥਾਵਾਂ ਵੀ ਇਸ ਕਾਰਜ ਲਈ ਪ੍ਰੇਰਿਤ ਹੋਣ।
ਵਿੱਤ ਮੰਤਰੀ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਵਿੱਚ ਆਵਾਰਾ ਕੁੱਤਿਆਂ ਅਤੇ ਪਸ਼ੂਆਂ ਦਾ ਸਰਵੇਖਣ ਕਰਨ ਲਈ ਕਿਹਾ। ਉਨ੍ਹਾਂ ਵਿਭਾਗ ਨੂੰ ਘਰੇਲੂ ਪਸ਼ੂਆਂ ਦੇ ਸਰਵੇਖਣ ਅਤੇ ਚਿਪ ਲਗਾਉਣ ਸਬੰਧੀ ਕਾਰਜ ਯੋਜਨਾ ਤਿਆਰ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਆਵਾਰਾ ਪਸ਼ੂਆਂ ਦੀ ਨਸਬੰਦੀ ਅਤੇ ਟੀਕਾਕਰਨ ਲਈ ਵੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇ।
ਇਸ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਥਾਨਕ ਸਰਕਾਰਾਂ ਵਿਭਾਗ ਅਤੇ ਪੇਂਡੂ ਵਿਕਾਸ ਵਿਭਾਗ ਦੀ ਇੱਕ ਸਾਂਝੀ ਕਾਰਜ ਯੋਜਨਾ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਜ਼ਮੀਨ ਦੀ ਘਾਟ ਕਾਰਨ ਸ਼ਹਿਰੀ ਸਥਾਨਕ ਸਰਕਾਰਾਂ ਗਊਸ਼ਾਲਾਵਾਂ ਨੂੰ ਸਾਂਝੇ ਤੌਰ ‘ਤੇ ਵਿਕਸਤ ਕਰਨ ਲਈ ਜ਼ਮੀਨ ਲੱਭਣ ਵਾਸਤੇ ਆਪਣੀਆਂ ਗੁਆਂਢੀ ਪੇਂਡੂ ਪੰਚਾਇਤਾਂ ਨਾਲ ਮਿਲ ਕੇ ਕੰਮ ਕਰ ਸਕਦੀਆਂ ਹਨ। ਉਨ੍ਹਾਂ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਗਊਸ਼ਾਲਾਵਾਂ ਦੀ ਸੰਚਾਲਨ ਲਾਗਤਾਂ ਨੂੰ ਪੂਰਾ ਕਰਨ ਲਈ ਇੱਕ ਕਾਰਪਸ ਫੰਡ ਬਣਾਉਣ ਦਾ ਵੀ ਸੁਝਾਅ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਭਾਗਾਂ ਦੇ ਸਾਂਝੇ ਯਤਨ ਪਸ਼ੂ ਜਨਮ ਨਿਯੰਤਰਣ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਵੀ ਸਹਾਈ ਹੋਣਗੇ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਸ੍ਰੀ ਵਿਵੇਕ ਪ੍ਰਤਾਪ ਸਿੰਘ, ਡਾਇਰੈਕਟਰ ਪੇਂਡੂ ਵਿਕਾਸ ਸ. ਗੁਰਪ੍ਰੀਤ ਸਿੰਘ ਖਹਿਰਾ ਅਤੇ ਵਿਸ਼ੇਸ਼ ਸਕੱਤਰ ਵਿੱਤ ਸ੍ਰੀ ਯਸ਼ਨਜੀਤ ਸਿੰਘ ਵੀ ਹਾਜ਼ਰ ਸਨ।