Social security - Nirpakh Post

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 15 ਲੱਖ ਲੋਕਾਂ ਦੇ ਕਾਰਡ ਬਣੇ, ਹਰ ਪਰਿਵਾਰ ਨੂੰ ਮਿਲੇਗਾ ਲਾਭ : ਬਲਤੇਜ ਪੰਨੂ
ਪਟਿਆਲਾ, 14 ਮਾਰਚ: ਮਾਲਕ ਸਿੰਘ ਘੁੰਮਣ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਤੇ ਸੂਬਾ ਮੀਡੀਆ ਮੁਖੀ ਬਲਤੇਜ ਪੰਨੂ ਨੇ ਜ਼ੋਰਦਾਰ ਢੰਗ ਨਾਲ ਕਿਹਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਪਣੇ ਪੰਜਾਬ ਦੌਰੇ ਮੌਕੇ ਸੂਬੇ ਦੇ ਰੋਕੇ ਗਏ ਫੰਡ ਜਾਰੀ ਕਰਵਾਉਣ। ਬਲਤੇਜ ਪੰਨੂ ਅੱਜ ਪਟਿਆਲਾ ਸਥਿਤ ਗ੍ਰੀਨਫੀਲਡ ਸੰਤ ਐਨਕਲੇਵ ਵਿਖੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਰਜਿਸਟ੍ਰੇਸ਼ਨ ਕਰਕੇ ਕਾਰਡ ਬਣਾਉਣ ਲਈ ਲਗਾਏ ਗਏ ਤਿੰਨ ਰੋਜ਼ਾ ਕੈਂਪ ਦੇ ਦੂਜੇ ਦਿਨ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।

ਇਸ ਮੌਕੇ ਬਲਤੇਜ ਪੰਨੂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ 65 ਲੱਖ ਪਰਿਵਾਰਾਂ ਦੇ ਸਿਹਤ ਯੋਜਨਾ ਕਾਰਡ ਬਣਾਏ ਜਾਣੇ ਹਨ ਤੇ ਹੁਣ ਤੱਕ ਕਰੀਬ 15 ਲੱਖ ਲੋਕਾਂ ਦੇ ਇਹ ਕਾਰਡ ਬਣ ਚੁੱਕੇ ਹਨ।
ਪੱਤਰਕਾਰਾਂ ਨਾਲ ਗੱਲ ਕਰਦਿਆਂ ਬਲਤੇਜ ਪੰਨੂ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਜੇਕਰ ਗ੍ਰਹਿ ਮੰਤਰੀ ਪੰਜਾਬ ਵਿੱਚ ਰੈਲੀ ਕਰਨ ਆ ਆਏ ਹਨ, ਤਾਂ ਉਹ ਸੂਬੇ ਦਾ ਕੇਂਦਰ ਵੱਲ ਰੁਕਿਆ ਹੋਇਆ ਆਰ.ਡੀ.ਐੱਫ. ਅਤੇ ਹੋਰ ਸਕੀਮਾਂ ਦੇ ਫੰਡ ਵੀ ਲਿਆਉਣ।

ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦੇ ਦੋਸ਼ ਲਾਉਂਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਕੇਂਦਰ ਨੇ ਹਮੇਸ਼ਾ ਪੰਜਾਬ ਨਾਲ ਵਿਤਕਰਾ ਹੀ ਕੀਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ 'ਤੇ ਪੰਜਾਬ ਦੇ ਅਧਿਕਾਰ ਅਤੇ ਪੰਜਾਬ ਯੂਨੀਵਰਸਿਟੀ ਵਰਗੇ ਅਹਿਮ ਮਸਲਿਆਂ 'ਤੇ ਕੇਂਦਰ ਨੇ ਹਮੇਸ਼ਾ ਸੂਬੇ ਨੂੰ ਉਲਝਾ ਕੇ ਰੱਖਿਆ ਹੈ। ਪੰਨੂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਮਿਤ ਸ਼ਾਹ ਤੋਂ ਪੰਜਾਬ ਦੇ ਇਨ੍ਹਾਂ ਗੰਭੀਰ ਮਸਲਿਆਂ ਬਾਰੇ ਸਵਾਲ ਜ਼ਰੂਰ ਪੁੱਛਣ।

ਉਨ੍ਹਾਂ ਅੱਗੇ ਯਾਦ ਦਿਵਾਇਆ ਕਿ ਹੜ੍ਹਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਪੰਜਾਬ ਦਾ ਹਵਾਈ ਦੌਰਾ ਕਰਕੇ ਨੁਕਸਾਨ ਦੀ ਭਰਪਾਈ ਲਈ 1600 ਕਰੋੜ ਰੁਪਏ ਦੇ ਫੰਡ ਦੇਣ ਦਾ ਐਲਾਨ ਕੀਤਾ ਸੀ ਪਰ ਅਫਸੋਸ ਦੀ ਗੱਲ ਹੈ ਕਿ ਉਹ ਫੰਡ ਅੱਜ ਤੱਕ ਪੰਜਾਬ ਨੂੰ ਨਹੀਂ ਮਿਲੇ।

ਵਿਰੋਧੀ ਨੇਤਾਵਾਂ 'ਤੇ ਟਿੱਪਣੀ ਕਰਦਿਆਂ ਪੰਨੂ ਨੇ ਸੁਖਪਾਲ ਸਿੰਘ ਖਹਿਰਾ ਬਾਰੇ ਕਿਹਾ ਕਿ ਉਨ੍ਹਾਂ ਦਾ ਦਿਮਾਗੀ ਸੰਤੁਲਨ ਖਰਾਬ ਹੋ ਚੁੱਕਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਘੇਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਦੇ ਸਮੇਂ ਪੰਜਾਬ ਵਿੱਚ ਨਸ਼ਾ ਅਤੇ ਗੈਂਗਸਟਰਵਾਦ ਸਿਖਰਾਂ 'ਤੇ ਪਹੁੰਚਿਆ ਸੀ, ਜਿਸ ਨੇ ਸੂਬੇ ਨੂੰ ਬਰਬਾਦ ਕਰਕੇ ਰੱਖ ਦਿੱਤਾ। ਉਨ੍ਹਾਂ ਕਿਹਾ, "ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਅਕਾਲੀ ਦਲ ਦੇ ਬੀਜੇ ਹੋਏ ਕੰਡੇ ਚੁਗ ਕੇ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।"

ਬਲਤੇਜ ਪੰਨੂ ਨੇ ਦੱਸਿਆ ਕਿ ਮੋਹਾਲੀ ਵਿਖੇ ਤਿੰਨ ਦਿਨਾਂ ਪੰਜਾਬ ਪ੍ਰਗਤੀਸ਼ੀਲ ਨਿਵੇਸ਼ਕ ਸੰਮੇਲਨ-2026 ਦੇ ਪਹਿਲੇ ਦਿਨ ਹੀ ਦਿੱਗਜ਼ ਉਦਯੋਗਪਤੀਆਂ ਵੱਲੋਂ ਸੂਬੇ ਵਿੱਚ 10,000 ਕਰੋੜ ਰੁਪਏ ਦੇ ਨਿਵੇਸ਼ ਦੇ ਵਾਅਦੇ ਕਰਕੇ ਸੂਬੇ ਵਿੱਚ ਕਾਰੋਬਾਰ ਹੋਰ ਵਧਾਉਣ ਦਾ ਐਲਾਨ ਕਰਨਾ ਮਾਨ ਸਰਕਾਰ ਦੀ ਵੱਡੀ ਪ੍ਰਾਪਤੀ ਹੈ।

ਬਲਤੇਜ ਪੰਨੂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀਆਂ ਲੋਕ ਭਲਾਈ ਸਕੀਮਾਂ ਸਮੇਤ ਰੋਜ਼ਗਾਰ, ਖੇਡਾਂ, ਸਿੱਖਿਆ ਅਤੇ ਸਿਹਤ ਦਾ ਜ਼ਿਕਰ ਕਰਦਿਆਂ ਕਿਹਾ ਕਿ 'ਆਪ' ਸਰਕਾਰ ਦਿਨ-ਰਾਤ ਪੰਜਾਬ ਦੇ ਵਿਕਾਸ ਲਈ ਕੰਮ ਕਰ ਰਹੀ ਹੈ। ਉਨ੍ਹਾਂ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਦੱਸਿਆ ਕਿ ਮੌਜੂਦਾ ਸਰਕਾਰ ਪੰਜਾਬ ਦੀ ਆਰਥਿਕਤਾ ਅਤੇ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ, ਮੇਘ ਚੰਦ ਸ਼ੇਰਮਾਜਰਾ ਤੇ ਗੁਰਵਿੰਦਰ ਸਿੰਘ ਸਮੇਤ ਹੋਰ ਅਹੁਦੇਦਾਰ ਵੀ ਮੌਜੂਦ ਸਨ।

ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਬਜ਼ੁਰਗਾਂ ਦੀ ਪੈਨਸ਼ਨ ਲਈ ਚਾਲੂ ਸਾਲ ਦੌਰਾਨ 6175 ਕਰੋੜ ਰੁਪਏ ਦਾ ਉਪਬੰਧ:-ਡਾ ਬਲਜੀਤ ਕੌਰ
ਚੰਡੀਗੜ੍ਹ, 20 ਜੂਨ :

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਜੁਰਗਾਂ, ਮਹਿਲਾਵਾਂ ਅਤੇ ਬੱਚਿਆਂ ਦੀ ਭਲਾਈ ਲਈ ਨਿਰੰਤਰ ਠੋਸ ਕਦਮ ਚੁੱਕੇ ਜਾ ਰਹੇ ਹਨ। ਇਨ੍ਹਾਂ ਯਤਨਾਂ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਸਮਾਜਿਕ ਸੁਰੱਖਿਆ ਸਕੀਮਾਂ ਲਈ 6175 ਕਰੋੜ ਰੁਪਏ ਦੀ ਰਾਸ਼ੀ ਦਾ ਉਪਬੰਧ ਕੀਤਾ ਗਿਆ ਹੈ। ਇਸ ਵਿੱਚੋਂ 1539 ਕਰੋੜ ਰੁਪਏ ਦੀ ਰਕਮ 34.40 ਲੱਖ ਲਾਭਪਾਤਰੀਆਂ ਨੂੰ ਮਈ 2025 ਤੱਕ ਨਿਯਮਤ ਪੈਨਸ਼ਨ ਵਜੋਂ ਜਾਰੀ ਕੀਤੀ ਜਾ ਚੁੱਕੀ ਹੈ।

"ਸਾਡੇ ਬਜ਼ੁਰਗ ਸਾਡਾ ਮਾਣ" ਸਰਵੇ ਜਲਦ ਪੂਰਾ ਕਰਨ ਦੇ ਹੁਕਮ

ਕਿਸਾਨ ਭਵਨ ਵਿਖੇ ਵਿਭਾਗ ਦੇ ਸੀਨੀਅਰ ਅਤੇ ਖੇਤਰੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ, ਇਹਨਾਂ ਸਕੀਮਾਂ ਦੀ ਨਿਗਰਾਨੀ ਅਤੇ ਯੋਗ ਲਾਭਪਾਤਰੀਆਂ ਤੱਕ ਲਾਭ ਦੀ ਪਹੁੰਚ ਬਿਨਾਂ ਦੇਰੀ ਯਕੀਨੀ ਬਣਾਉਣ ਸੰਬੰਧੀ ਹੁਕਮ ਜਾਰੀ ਕੀਤੇ।

ਡਾ ਬਲਜੀਤ ਕੌਰ ਨੇ 'ਸਾਡੇ ਬਜ਼ੁਰਗ, ਸਾਡਾ ਮਾਣ' ਸਰਵੇ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਹਰ ਹੱਕਦਾਰ ਬਜ਼ੁਰਗ ਤੱਕ ਪੈਨਸ਼ਨ ਪਹੁੰਚੇ। ਉਨ੍ਹਾਂ ਆਗਾਹ ਕੀਤਾ ਕਿ ਸਰਵੇ ਦੌਰਾਨ ਮ੍ਰਿਤਕ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਪਈ ਰਕਮ ਦੀ ਰਿਕਵਰੀ ਕਰਕੇ ਹੋਰ ਲੋੜਵੰਦਾਂ ਨੂੰ ਲਾਭ ਦਿੱਤਾ ਜਾਵੇ।

ਨਵੀਆਂ ਪੈਨਸ਼ਨ ਅਰਜੀਆਂ ‘ਚ ਤੇਜ਼ੀ

ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ ਹੁਣ ਤਕ 43,644 ਨਵੀਆਂ ਪੈਨਸ਼ਨ ਅਰਜੀਆਂ ਮਨਜ਼ੂਰ ਕੀਤੀਆਂ ਗਈਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਹ ਕਾਰਵਾਈ ਪੂਰੀ ਪਾਰਦਰਸ਼ਤਾ ਅਤੇ ਨਿਰਧਾਰਤ ਸਮੇਂ ਵਿੱਚ ਮੁਕੰਮਲ ਕੀਤੀ ਜਾਵੇ।

ਸਕੀਮਾਂ ਦੀ ਜ਼ਮੀਨੀ ਪੱਧਰ 'ਤੇ ਨਿਗਰਾਨੀ ਅਤੇ ਜਾਗਰੂਕਤਾ ਮੁਹਿੰਮਾਂ ਦੀ ਹਦਾਇਤ

ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਮਾਜਿਕ ਭਲਾਈ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਯੋਗ ਲਾਭਪਾਤਰੀਆਂ ਤੱਕ ਲਾਭ ਦੀ ਪਹੁੰਚ ਦੀ ਨਿਗਰਾਨੀ ਜ਼ਮੀਨੀ ਪੱਧਰ ’ਤੇ ਹੋਣੀ ਚਾਹੀਦੀ ਹੈ। ਲੋਕਾਂ ਤੱਕ ਸਕੀਮਾਂ ਦੀ ਜਾਣਕਾਰੀ ਪਹੁੰਚਾਉਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣ।

ਇਸ ਮੌਕੇ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵਾ, ਆਈ.ਏ.ਐਸ, ਅਤੇ ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਆਈ.ਏ.ਐਸ ਸਮੇਤ ਮੁੱਖ ਦਫਤਰ ਅਤੇ ਜ਼ਿਲ੍ਹਾ ਦਫਤਰ ਦੇ ਹੋਰ ਉੱਚ ਅਧਿਕਾਰੀ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

ਆਂਗਨਵਾੜੀ ਜਥੇਬੰਦੀ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨਾਲ ਮੰਗਾਂ ਸਬੰਧੀ ਮੀਟਿੰਗ
ਚੰਡੀਗੜ੍ਹ, 19 ਮਈ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਅੱਜ ਇਥੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਵੱਲੋਂ ਆਂਗਨਵਾੜੀ ਜਥੇਬੰਦੀ ਨਾਲ ਮੀਟਿੰਗ ਕੀਤੀ ਗਈ। ਇਹ ਮੀਟਿੰਗ ਬੜੇ ਹੀ ਸੁਖਾਵੇਂ ਮਾਹੌਲ ਵਿੱਚ ਹੋਈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਹੈ ਕਿ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਨਾਲ ਮੰਗਾਂ ਬਾਰੇ ਹੋਈ ਮੀਟਿੰਗ ਵਿੱਚ ਆਂਗਨਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਡਾ.ਬਲਜੀਤ ਕੌਰ ਨੇ ਦੱਸਿਆ ਕਿ ਆਂਗਨਵਾੜੀ ਯੂਨੀਅਨ ਵਰਕਰਾਂ ਨੂੰ  ਭਰੋਸਾ ਦਿਵਾਇਆ ਗਿਆ ਕਿ ਉਹਨਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪ੍ਰਵਾਨ ਕਰ ਲਿਆ ਜਾਵੇਗਾ।
ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਸ੍ਰੀਮਤੀ ਮਾਧਵੀ ਕਟਾਰੀਆ, ਵਧੀਕ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ,  ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।