best wishes - Nirpakh Post

PM ਮੋਦੀ ਨੇ ਹਰਸਿਮਰਤ ਬਾਦਲ ਨੂੰ ਲਿਖੀ ਚਿੱਠੀ, ਦਿੱਤੀਆਂ ਵਧਾਈਆਂ
PM Modi wrote a letter to Harsimrat Badal,

ਅੰਮ੍ਰਿਤ ਕਾਲ ਦੇ ਇਸ ਯੁੱਗ ਵਿੱਚ ਤੇਜ਼ੀ ਨਾਲ ਅੱਗੇ ਵਧਦੇ ਹੋਏ, ਅਸੀਂ ਇੱਕ ਵਿਕਸਤ, ਖੁਸ਼ਹਾਲ ਅਤੇ ਸਮਾਵੇਸ਼ੀ ਭਾਰਤ ਬਣਾਉਣ ਲਈ ਯਤਨਸ਼ੀਲ ਹਾਂ। ਮੈਨੂੰ ਵਿਸ਼ਵਾਸ ਹੈ ਕਿ ਤੁਹਾਡੇ ਨਿਰੰਤਰ ਯਤਨ ਦੇਸ਼ ਨੂੰ ਹੋਰ ਉਚਾਈਆਂ 'ਤੇ ਪਹੁੰਚਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਤੁਹਾਡੀ ਜ਼ਿੰਦਗੀ ਖੁਸ਼ੀਆਂ, ਸ਼ਾਂਤੀ ਅਤੇ ਖੁਸ਼ਹਾਲੀ ਨਾਲ ਭਰੀ ਰਹੇ। ਤੁਹਾਨੂੰ ਇੱਕ ਵਾਰ ਫਿਰ ਤੋਂ ਸ਼ਾਨਦਾਰ ਜਨਮਦਿਨ ਦੀਆਂ ਸ਼ੁਭਕਾਮਨਾਵਾਂ।

ਪ੍ਰਧਾਨ ਮੰਤਰੀ ਮੋਦੀ ਦੀ ਇਹ ਚਿੱਠੀ ਬੀਬੀ ਬਾਦਲ ਨੂੰ ਉਸ ਵੇਲੇ ਆਈ ਹੈ ਜਦੋਂ ਪੰਜਾਬ ਵਿਚ ਅਕਾਲੀ ਭਾਜਪਾ ਗਠਜੋੜ ਦੀਆਂ ਖਬਰਾਂ ਸਿਖਰਾਂ ਉੱਤੇ ਹਨ। ਬੇਸ਼ੱਕ ਅਕਾਲੀ ਦਲ ਨੇ ਇਸ ਬਾਰੇ ਕੋਈ ਸਿੱਧਾ ਜਾਂ ਅਸਿੱਧਾ ਬਿਆਨ ਨਹੀਂ ਦਿੱਤਾ ਪਰ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਜਿਥੇ ਗਠਜੋੜ ਦੀ ਹਮਾਇਤ ਕਰ ਚੁੱਕੇ ਹਨ
ਉੱਥੇ ਹੀ ਕਾਰਜਕਾਰੀ ਅਸ਼ਵਨੀ ਸ਼ਰਮਾਂ ਅਜਿਹੀਆਂ ਖਬਰਾਂ ਨੂੰ ਖਾਰਜ ਕਰਦੇ ਨਜ਼ਰੀ ਆਏ ਪਰ ਹੁਣ ਪ੍ਰਧਾਨ ਮੰਤਰੀ ਦੀ ਇਹ ਚਿੱਠੀ ਵੀ ਕਈ ਸਿਆਸੀ ਚਰਚਾਵਾਂ ਛੇੜ ਰਹੀ ਹੈ। ਬੇਸ਼ੱਕ ਇਸ ਚਿੱਠੀ ਵਿਚ ਸਿਰਫ ਬੀਬੀ ਬਾਦਲ ਦੇ ਜਨਮ ਦਿਨ ਦੀਆਂ ਵਧਾਈਆਂ ਹੀ ਦਿੱਤੀਆਂ ਗਈਆਂ ਹਨ ਪਰ ਇਸ ਚਿੱਠੀ ਦੇ ਅਸਲ ਮਾਇਨੇ ਆਉਣ ਵਾਲੇ ਸਮੇਂ ਵਿਚ ਦੇਖਣ ਨੂੰ ਮਿਲ ਸਕਦੇ ਹਨ।

ਨਵ-ਨਿਯੁਕਤ ਕਲਰਕਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ
ਚੰਡੀਗੜ, 19 ਮਈ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ 11 ਕਲਰਕਾਂ ਨੂੰ ਨਿਯੁਕਤੀ-ਪੱਤਰ ਸੌਂਪੇ।

ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਡਾ. ਬਲਜੀਤ ਕੌਰ ਨੇ ਕਿਹਾ ਕਿ  ਪੰਜਾਬ ਸਰਕਾਰ ਆਪਣੇ ਵਾਅਦੇ ਅਨੁਸਾਰ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੀ ਹੈ ਤਾਂ ਜੋ ਨਵੀਂ ਪੀੜ੍ਹੀ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਿਦੇਸ਼ਾਂ ਵੱਲ ਨਾ ਜਾਵੇ।

ਕੈਬਨਿਟ ਮੰਤਰੀ ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 11 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ।   ਨਵ-ਨਿਯੁਕਤ ਕਲਰਕਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਨਵ-ਨਿਯੁਕਤ ਕਲਰਕਾਂ ਨੂੰ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਸਿਫਰ ਸਹਿਣਸ਼ੀਲਤਾ ਦੀ ਨੀਤੀ ਅਪਣਾਉਂਦਿਆਂ ਕੰਮ ਕਰਨ।

ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ,    ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਸ੍ਰੀਮਤੀ ਮਾਧਵੀ ਕਟਾਰੀਆ, ਵਧੀਕ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ,  ਜਾਇੰਟ ਡਾਇਰੈਕਟਰ ਚਰਨਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।