TARN TARAN - Nirpakh Post
ਪੰਜਾਬ ਵਿੱਚ ਆਜ਼ਾਦੀ ਦਿਵਸ ਤੋਂ ਪਹਿਲਾਂ ਬੰਬ ਧਮਾਕੇ ਦੀ ਸਾਜ਼ਿਸ਼ ਨਾਕਾਮ: AGTF ਅਤੇ ਤਰਨਤਾਰਨ ਪੁਲਿਸ ਨੇ IED ਬਰਾਮਦ ਕੀਤਾ
ਇੱਕ ਸਫਲ ਖੁਫੀਆ ਜਾਣਕਾਰੀ ਅਧਾਰਤ ਕਾਰਵਾਈ ਵਿੱਚ, ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਤਰਨਤਾਰਨ ਪੁਲਿਸ ਨੇ ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ ਵਿੱਚ ਇੱਕ ਧਮਾਕੇ ਨੂੰ ਅੰਜਾਮ ਦੇਣ ਦੀ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ।
ਇਹ ਸਾਜ਼ਿਸ਼ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਆਪਰੇਟਿਵ ਹਰਵਿੰਦਰ ਉਰਫ਼ ਰਿੰਦਾ, ਜੋ ਕਿ ਪਾਕਿਸਤਾਨ ਵਿੱਚ ਲੁਕਿਆ ਹੋਇਆ ਸੀ, ਅਤੇ ਅੱਤਵਾਦੀ ਲਖਬੀਰ ਉਰਫ਼ ਲੰਡਾ, ਜੋ ਕਿ ਪਾਕਿਸਤਾਨੀ ਖੁਫੀਆ ਏਜੰਸੀ ISI ਦੇ ਸਮਰਥਨ ਨਾਲ ਕੰਮ ਕਰ ਰਿਹਾ ਸੀ, ਦੁਆਰਾ ਰਚੀ ਗਈ ਸੀ।
ਭਰੋਸੇਯੋਗ ਜਾਣਕਾਰੀ ਦੇ ਆਧਾਰ 'ਤੇ ਇੱਕ ਸਰਚ ਆਪ੍ਰੇਸ਼ਨ ਦੌਰਾਨ, ਤਰਨਤਾਰਨ ਜ਼ਿਲ੍ਹੇ ਵਿੱਚ ਇੱਕ IED (ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ) ਬਰਾਮਦ ਕੀਤਾ ਗਿਆ, ਜਿਸਨੂੰ ਰਿੰਦਾ ਦੇ ਸਾਥੀਆਂ ਤੱਕ ਪਹੁੰਚਾਉਣ ਤੋਂ ਪਹਿਲਾਂ ਹੀ ਜ਼ਬਤ ਕਰ ਲਿਆ ਗਿਆ।
IED ਨੂੰ ਸੁਰੱਖਿਅਤ ਥਾਂ 'ਤੇ ਤਬਦੀਲ ਕਰ ਦਿੱਤਾ ਗਿਆ
ਬੰਬ ਡਿਸਪੋਜ਼ਲ ਸਕੁਐਡ (EOD ਟੀਮ) ਨੂੰ ਮੌਕੇ 'ਤੇ ਬੁਲਾਇਆ ਗਿਆ ਅਤੇ ਸੁਰੱਖਿਆ ਦੇ ਮੱਦੇਨਜ਼ਰ, IED ਨੂੰ ਸੁਰੱਖਿਅਤ ਥਾਂ 'ਤੇ ਤਬਦੀਲ ਕਰ ਦਿੱਤਾ ਗਿਆ ਅਤੇ ਇੱਕ ਨਿਯੰਤਰਿਤ ਧਮਾਕੇ ਰਾਹੀਂ ਨਕਾਰਾ ਕਰ ਦਿੱਤਾ ਗਿਆ। ਇਸ ਸਬੰਧ ਵਿੱਚ, ਤਰਨਤਾਰਨ ਦੇ ਪੁਲਿਸ ਸਟੇਸ਼ਨ ਸਰਹਾਲੀ ਵਿਖੇ ਵਿਸਫੋਟਕ ਐਕਟ ਤਹਿਤ ਇੱਕ ਐਫਆਈਆਰ ਦਰਜ ਕੀਤੀ ਗਈ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਉਹ ਸੰਗਠਿਤ ਅਪਰਾਧਿਕ ਅਤੇ ਅੱਤਵਾਦੀ ਨੈੱਟਵਰਕਾਂ ਨੂੰ ਜੜ੍ਹੋਂ ਪੁੱਟਣ ਅਤੇ ਸੂਬੇ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ।
ਹਰਵਿੰਦਰ ਸਿੰਘ ਰਿੰਦਾ ਕੌਣ ਹੈ...
ਉਹ ਨੇਪਾਲ ਰਾਹੀਂ ਪਾਕਿਸਤਾਨ ਭੱਜ ਗਿਆ: ਰਿੰਦਾ ਪੰਜਾਬ ਦੇ ਤਰਨਤਾਰਨ ਦਾ ਰਹਿਣ ਵਾਲਾ ਸੀ। ਬਾਅਦ ਵਿੱਚ ਉਹ ਨਾਂਦੇੜ ਮਹਾਰਾਸ਼ਟਰ ਚਲਾ ਗਿਆ। ਸਤੰਬਰ 2011 ਵਿੱਚ ਇੱਕ ਕਤਲ ਦੇ ਮਾਮਲੇ ਵਿੱਚ ਉਸਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਕਈ ਅਪਰਾਧਿਕ ਮਾਮਲਿਆਂ ਵਿੱਚ ਉਸਦਾ ਨਾਮ ਆਉਣ ਤੋਂ ਬਾਅਦ, ਉਹ ਜਾਅਲੀ ਪਾਸਪੋਰਟ 'ਤੇ ਨੇਪਾਲ ਰਾਹੀਂ ਪਾਕਿਸਤਾਨ ਭੱਜ ਗਿਆ। ਉੱਥੇ, ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਨੇ ਉਸਨੂੰ ਆਪਣਾ ਸਾਥੀ ਬਣਾ ਲਿਆ।
ਉਸਨੇ ਅੰਤਰਰਾਸ਼ਟਰੀ ਸਰਹੱਦ ਰਾਹੀਂ ਡਰੋਨ ਰਾਹੀਂ ਪਾਕਿਸਤਾਨ ਤੋਂ ਪੰਜਾਬ ਵਿੱਚ ਹਥਿਆਰ ਭੇਜਣੇ ਸ਼ੁਰੂ ਕਰ ਦਿੱਤੇ। ਰਿੰਦਾ ਇੱਕ ਹਿਸਟਰੀਸ਼ੀਟਰ ਹੈ। ਉਹ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਮਹਾਰਾਸ਼ਟਰ ਵਿੱਚ ਇੱਕ ਬਦਨਾਮ ਗੈਂਗਸਟਰ ਰਿਹਾ ਹੈ। ਉਹ ਕਤਲ, ਕੰਟਰੈਕਟ ਕਿਲਿੰਗ, ਡਕੈਤੀ, ਫਿਰੌਤੀ ਅਤੇ ਖੋਹ ਦੇ ਕਈ ਮਾਮਲਿਆਂ ਵਿੱਚ ਪੰਜਾਬ ਪੁਲਿਸ ਨੂੰ ਲੋੜੀਂਦਾ ਹੈ।
ਰਿੰਦਾ ਨੇ ਇਹ ਅਪਰਾਧ ਕੀਤੇ: ਹਰਵਿੰਦਰ ਰਿੰਦਾ ਨੇ ਹਾਲ ਹੀ ਵਿੱਚ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਰਾਕੇਟ ਹਮਲਾ ਕੀਤਾ ਸੀ। ਇਸ ਤੋਂ ਬਾਅਦ, ਉਸਨੇ ਤਰਨਤਾਰਨ ਵਿੱਚ ਇੱਕ ਪੁਲਿਸ ਸਟੇਸ਼ਨ 'ਤੇ ਗ੍ਰਨੇਡ ਹਮਲਾ ਕੀਤਾ ਸੀ। ਇਸ ਤੋਂ ਪਹਿਲਾਂ, ਉਸ 'ਤੇ ਨਵਾਂਸ਼ਹਿਰ, ਆਨੰਦਪੁਰ ਸਾਹਿਬ ਵਿੱਚ ਸੀਆਈਏ ਦਫਤਰ ਅਤੇ ਪੁਲਿਸ ਚੌਕੀ ਕਾਹਲਵਾਂ 'ਤੇ ਆਈਈਡੀ ਹਮਲੇ ਕਰਨ ਦਾ ਦੋਸ਼ ਹੈ।
ਪਾਕਿਸਤਾਨ ਪਹੁੰਚਣ ਤੋਂ ਬਾਅਦ, ਉਸਨੇ ਬੀਕੇਆਈ ਦਾ ਕੰਮ ਸੰਭਾਲ ਲਿਆ: ਰਿੰਦਾ ਬਾਰੇ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ, ਪੰਜਾਬ ਪੁਲਿਸ ਨੇ ਉਸਨੂੰ ਫੜਨ ਲਈ ਬੰਗਲੁਰੂ ਵਿੱਚ ਛਾਪਾ ਮਾਰਿਆ। ਹਾਲਾਂਕਿ, ਉਹ ਪੰਜਾਬ ਪੁਲਿਸ ਦੁਆਰਾ ਫੜਿਆ ਨਹੀਂ ਜਾ ਸਕਿਆ। ਇਸ ਤੋਂ ਬਾਅਦ, ਉਸਨੇ ਪਾਕਿਸਤਾਨ ਵਿੱਚ ਬੈਠੇ ਖਾਲਿਸਤਾਨ ਸਮਰਥਕਾਂ ਨਾਲ ਸੰਪਰਕ ਕੀਤਾ ਅਤੇ ਨੇਪਾਲ ਰਾਹੀਂ ਪਾਕਿਸਤਾਨ ਭੱਜ ਗਿਆ।
Read Also : ਬਿਕਰਮ ਮਜੀਠੀਆ ਨੂੰ ਅੱਜ ਵੀ ਨਹੀਂ ਮਿਲੀ ਕੋਈ ਰਾਹਤ ,ਕੱਲ੍ਹ ਮੁੜ ਹੋਵੇਗੀ ਮੋਹਾਲੀ ਅਦਾਲਤ 'ਚ ਸੁਣਵਾਈ
ਉੱਥੇ ਪਹੁੰਚਣ ਤੋਂ ਬਾਅਦ, ਉਸਨੇ ਖਾਲਿਸਤਾਨੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਭਾਰਤ ਮੁਖੀ ਵਜੋਂ ਕੰਮ ਕਰਨਾ ਸ਼ੁਰੂ ਕਰ ਦਿੱਤਾ। ਉੱਥੇ ਉਸਦਾ ਮੁੱਖ ਕੰਮ ਭਾਰਤ ਨੂੰ ਹਥਿਆਰ ਅਤੇ ਨਸ਼ੀਲੇ ਪਦਾਰਥ ਸਪਲਾਈ ਕਰਨਾ ਸੀ।
ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ
ਤਰਨ ਤਾਰਨ, 6 ਜੁਲਾਈ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਤਰਨ ਤਾਰਨ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਦੁਖਦਾਈ ਅਤੇ ਬੇਵਕਤੀ ਮੌਤ 'ਤੇ ਅਫ਼ਸੋਸ ਪ੍ਰਗਟ ਕਰਦਿਆਂ ਪਾਰਟੀ ਅਤੇ ਸੂਬੇ ਲਈ ਵੱਡਾ ਘਾਟਾ ਦੱਸਿਆ।
ਮਰਹੂਮ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਨਮਿੱਤ ਭੋਗ ਤੇ ਅੰਤਿਮ ਅਰਦਾਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਆਪ ਦੇ ਕੌਮੀ ਕਨਵੀਨਰ ਨੇ ਉਨ੍ਹਾਂ ਨੂੰ ਉੱਘੇ ਸਮਾਜ ਸੇਵਕ ਦੱਸਿਆ ਜੋ ਹਮੇਸ਼ਾ ਆਮ ਲੋਕਾਂ ਦੀ ਸੇਵਾ ਲਈ ਤਤਪਰ ਰਹਿੰਦੇ ਸਨ। ਉਨ੍ਹਾਂ ਕਿਹਾ ਕਿ ਭਾਵੇਂ ਮਰਹੂਮ ਵਿਧਾਇਕ ਡਾ. ਸੋਹਲ ਇੱਕ ਘਾਤਕ ਬਿਮਾਰੀ ਤੋਂ ਪੀੜਤ ਸਨ, ਪਰ ਉਨ੍ਹਾਂ ਨੇ ਲਗਾਤਾਰ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕੀਤੀ ਜਿਸ ਕਾਰਨ ਉਹ ਬਹੁਤ ਮਕਬੂਲ ਸਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਪਾਰਟੀ ਦੇ ਇੱਕ ਵਫ਼ਾਦਾਰ ਸਿਪਾਹੀ ਸਨ, ਜੋ ਜਨਤਾ ਦੀ ਸੇਵਾ ਕਰਨ ਦੀ ਆਪਣੀ ਵਿਚਾਰਧਾਰਾ ਪ੍ਰਤੀ ਦ੍ਰਿੜ੍ਹ ਵਚਨਬੱਧ ਸਨ। ਉਨ੍ਹਾਂ ਕਿਹਾ ਕਿ ਪਾਰਟੀ ਇਸ ਸੰਕਟ ਦੀ ਘੜੀ ਵਿੱਚ ਸਵਰਗੀ ਨੇਤਾ ਦੇ ਪਰਿਵਾਰ ਦੇ ਨਾਲ ਖੜ੍ਹੀ ਹੈ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਡਾ. ਸੋਹਲ ਦੀ ਮੌਤ ਨਾਲ ਪਾਰਟੀ ਨੇ ਚੰਗਾ ਮਨੁੱਖ ਅਤੇ ਤਜਰਬੇਕਾਰ ਸਿਆਸਤਦਾਨ ਗੁਆ ਲਿਆ, ਜੋ ਸਾਫ਼-ਸੁਥਰੀ ਅਤੇ ਕਦਰਾਂ-ਕੀਮਤਾਂ 'ਤੇ ਅਧਾਰਤ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੇ ਸਨ। ਉਨ੍ਹਾਂ ਨੇ ਡਾ. ਸੋਹਲ ਨੂੰ ਇਮਾਨਦਾਰ ਸਿਆਸਤਦਾਨ, ਸਮਰਪਿਤ ਸਮਾਜ ਸੇਵਕ ਹੋਣ ਦੇ ਨਾਲ-ਨਾਲ ਪਾਰਟੀ ਦਾ ਅਨੁਸ਼ਾਸਿਤ ਸਿਪਾਹੀ ਦੱਸਿਆ ਜਿਨ੍ਹਾਂ ਨੇ ਹਮੇਸ਼ਾ ਸੂਬੇ ਦੇ ਸਮੁੱਚੇ ਵਿਕਾਸ ਖਾਸ ਕਰਕੇ ਸਰਹੱਦੀ ਖੇਤਰ ਅਤੇ ਇਸਦੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।  ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਡਾ. ਸੋਹਲ ਵੱਲੋਂ ਇੱਕ ਡਾਕਟਰ ਅਤੇ ਵਿਧਾਇਕ ਵਜੋਂ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਅੰਤਿਮ ਅਰਦਾਸ ਮੌਕੇ ਮੁੱਖ ਮੰਤਰੀ ਮਾਨ ਨਾਲ ਆਪ ਆਗੂ ਮਨੀਸ਼ ਸਿਸੋਦੀਆ ਵੀ ਹਾਜ਼ਰ ਸਨ।
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਵਰਗੀ ਵਿਧਾਇਕ ਇਕ ਵਿਅਕਤੀ ਨਹੀਂ ਸਗੋਂ ਇਕ ਸੰਸਥਾ ਸਨ ਅਤੇ ਉਨ੍ਹਾਂ ਨੇ ਆਪਣਾ ਪੂਰਾ ਜੀਵਨ ਸਮਾਜ ਦੇ ਕਮਜ਼ੋਰ ਵਰਗਾਂ ਦੀ ਸੇਵਾ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ ਕਿਹਾ ਕਿ ਡਾ. ਸੋਹਲ ਦਾ ਵਿਛੋੜਾ ਉਨ੍ਹਾਂ ਦੇ ਜੀਵਨ ਦੀਆਂ ਸਭ ਤੋਂ ਦੁਖਦਾਈ ਘਟਨਾਵਾਂ ਵਿੱਚੋਂ ਇਕ ਹੈ ਕਿਉਂਕਿ ਵਿਧਾਇਕ ਉਨ੍ਹਾਂ ਦੇ ਬਹੁਤ ਨਜ਼ਦੀਕੀ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਧਾਇਕ ਦੀ ਬੇਵਕਤੀ ਮੌਤ ਪਾਰਟੀ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ ਜਿਸ ਨੇ ਆਪਣੇ ਅਜਿਹੇ ਊਰਜਾਵਾਨ ਨੇਤਾ ਨੂੰ ਗੁਆ ਲਿਆ ਜੋ ਆਮ ਲੋਕਾਂ ਵਿੱਚ ਬਹੁਤ ਮਕਬੂਲ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਡਾ. ਸੋਹਲ ਦੀ ਪ੍ਰਸਿੱਧੀ ਦਾ ਅੰਦਾਜ਼ਾ ਅੱਜ ਉਨ੍ਹਾਂ ਦੀ ਅੰਤਿਮ ਅਰਦਾਸ ਵਿੱਚ ਸਮਾਜ ਦੇ ਹਰ ਵਰਗ ਦੀ ਮੌਜੂਦਗੀ ਤੋਂ ਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਵਰਗੀ ਡਾ. ਸੋਹਲ ਸਮੁੱਚੇ ਖੇਤਰ ਦੇ ਵਿਕਾਸ ਲਈ ਵਚਨਬੱਧ ਸਨ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਉਨ੍ਹਾਂ ਦਾ ਨਿੱਜੀ ਤੌਰ 'ਤੇ ਫਰਜ਼ ਬਣਦਾ ਹੈ ਕਿ ਉਹ ਸਵਰਗੀ ਨੇਤਾ ਦੇ ਸਾਰੇ ਸੁਪਨਿਆਂ ਨੂੰ ਸਾਕਾਰ ਕਰਨ। ਤਰਨ ਤਾਰਨ ਵਿਧਾਨ ਸਭਾ ਹਲਕੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਡਾ. ਸੋਹਲ ਦੁਆਰਾ ਸ਼ੁਰੂ ਕੀਤੇ ਗਏ ਕੰਮਾਂ ਨੂੰ ਪੂਰਾ ਕਰਨ ਲਈ ਵਚਨਬੱਧ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਅਸੀਂ ਇਸ ਦੁਖਾਂਤ ਨੂੰ ਅਕਾਲ ਪੁਰਖ ਦੀ ਰਜ਼ਾ ਸਮਝ ਕੇ ਭਾਣਾ ਮੰਨਦੇ ਹਾਂ ਪਰ ਅਸਲੀਅਤ ਵਿੱਚ ਇਸ ਦਰਦ ਅਤੇ ਦੁੱਖ ਨੂੰ ਸਹਿਣਾ ਬਹੁਤ ਦੁਖਦਾਈ ਹੈ।  ਉਨ੍ਹਾਂ ਕਿਹਾ ਕਿ ਮਰਹੂਮ ਡਾ. ਸੋਹਲ ਦੀ ਮੌਤ ਨਾਲ ਅਜਿਹਾ ਖਲਾਅ ਪੈਦਾ ਹੋ ਗਿਆ ਹੈ ਜਿਸ ਨੂੰ ਭਰਨਾ ਮੁਸ਼ਕਲ ਹੈ। ਉਨ੍ਹਾਂ ਕਿਹਾ ਕਿ ਮਰਹੂਮ ਵਿਧਾਇਕ ਹਰਮਨ ਪਿਆਰੇ ਆਗੂ ਸਨ, ਜੋ ਸਾਫ਼-ਸੁਥਰੀ ਅਤੇ ਕਦਰਾਂ-ਕੀਮਤਾਂ 'ਤੇ ਅਧਾਰਤ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੇ ਸਨ। ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦੇ ਹੋਏ ਭਗਵੰਤ ਸਿੰਘ ਮਾਨ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਸੰਕਟ ਦੀ ਘੜੀ ਵਿੱਚ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੀ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ 'ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਹਰਭਜਨ ਸਿੰਘ ਈਟੀਓ ਅਤੇ ਮਹਿੰਦਰ ਭਗਤ,  ਸੀਨੀਅਰ ਆਪ ਆਗੂ ਮਨੀਸ਼ ਸਿਸੋਦੀਆ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਅਤੇ ਹੋਰ ਸ਼ਖ਼ਸੀਅਤਾਂ ਸ਼ਾਮਲ ਸਨ।
ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ-ਆਈਐਸਆਈ ਨੂੰ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਤਰਨ ਤਾਰਨ ਨਿਵਾਸੀ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ/ਤਰਨਤਾਰਨ, 3 ਜੂਨ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਜਾਸੂਸੀ ਵਿਰੋਧੀ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਦੀ ਆਈਐਸਆਈ ਨਾਲ ਸਬੰਧਤ ਵਿਅਕਤੀ ਜੋ ਆਪ੍ਰੇਸ਼ਨ ਸਿੰਦੂਰ ਦੌਰਾਨ ਫੌਜ ਦੀਆਂ ਗਤੀਵਿਧੀਆਂ ਸਬੰਧੀ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰ ਰਿਹਾ ਸੀ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗਗਨਦੀਪ ਸਿੰਘ ਉਰਫ਼ ਗਗਨ ਵਾਸੀ ਮੁਹੱਲਾ ਰੋਡੂਪੁਰ, ਤਰਨਤਾਰਨ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਗਗਨਦੀਪ ਸਿੰਘ ਪਿਛਲੇ ਪੰਜ ਸਾਲਾਂ ਤੋਂ ਪਾਕਿਸਤਾਨ ਅਧਾਰਿਤ ਖਾਲਿਸਤਾਨੀ ਸਮਰਥਕ ਗੋਪਾਲ ਸਿੰਘ ਚਾਵਲਾ ਜਿਸ ਨੇ ਉਸ ਨੂੰ ਪਾਕਿਸਤਾਨੀ ਇੰਟੈਲੀਜੈਂਸ ਆਪਰੇਟਿਵਜ਼ (ਪੀਆਈਓਜ਼) ਨਾਲ ਮਿਲਾਇਆ ਸੀ, ਦੇ ਸਿੱਧੇ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ 'ਆਪ੍ਰੇਸ਼ਨ ਸਿੰਦੂਰ' ਦੌਰਾਨ ਫੌਜ ਦੀ ਤਾਇਨਾਤੀ, ਰਣਨੀਤਕ ਸਥਾਨਾਂ ਅਤੇ ਫੌਜ ਦੀਆਂ ਗਤੀਵਿਧੀਆਂ ਸਮੇਤ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰ ਰਿਹਾ ਸੀ, ਜੋ ਰਾਸ਼ਟਰੀ ਸੁਰੱਖਿਆ ਲਈ ਗੰਭੀਰ ਖ਼ਤਰਾ ਬਣ ਸਕਦਾ ਸੀ।
ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਮੁਲਜ਼ਮ ਗਗਨਦੀਪ ਦੇ ਕਬਜ਼ੇ ਵਿੱਚੋਂ ਦੋ ਮੋਬਾਈਲ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚ ਸੰਵੇਦਨਸ਼ੀਲ ਖੁਫੀਆ ਜਾਣਕਾਰੀ ਪਾਈ ਗਈ ਹੈ ਜੋ ਉਸ ਨੇ ਪੀਆਈਓਜ਼ ਨਾਲ ਸਾਂਝੀ ਕੀਤੀ ਸੀ। ਇਸ ਦੇ ਨਾਲ ਹੀ 20 ਤੋਂ ਵੱਧ ਆਈਐਸਆਈ ਸੰਪਰਕਾਂ ਦੇ ਵੇਰਵੇ ਵੀ ਮਿਲੇ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਾਰਤੀ ਚੈਨਲਾਂ ਰਾਹੀਂ ਪੀਆਈਓਜ਼ ਤੋਂ ਭੁਗਤਾਨ ਵੀ ਪ੍ਰਾਪਤ ਹੋਏ ਹਨ।
ਡੀਜੀਪੀ ਨੇ ਕਿਹਾ ਕਿ ਹੋਰ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ ਜਾਸੂਸੀ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਵਿੱਤੀ ਅਤੇ ਤਕਨੀਕੀ ਜਾਂਚ ਕੀਤੀ ਜਾ ਰਹੀ ਹੈ।
ਇਸ ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨ ਤਾਰਨ ਅਭਿਮਨਿਊ ਰਾਣਾ ਨੇ ਦੱਸਿਆ ਕਿ ਸੀਆਈ ਪੰਜਾਬ ਤੋਂ ਮਿਲੀ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਐਸਪੀ ਸਿਟੀ ਡਾ. ਰਿਪੁਤਪਨ ਸਿੰਘ ਸੰਧੂ ਅਤੇ ਡੀਐਸਪੀ (ਡੀ) ਗੁਰਿੰਦਰਪਾਲ ਸਿੰਘ ਨਾਗਰਾ ਦੀ ਅਗਵਾਈ ਵਾਲੀ ਟੀਮ ਨੇ ਤਰਨ ਤਾਰਨ ਦੇ ਮੁਰਾਦਪੁਰਾ ਨੇੜਿਓਂ ਦੋਸ਼ੀ ਗਗਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਦੇ ਮੋਬਾਈਲ ਡਿਵਾਈਸ ਜ਼ਬਤ ਕਰ ਲਏ।
ਐਸਐਸਪੀ ਨੇ ਕਿਹਾ, "ਪੁੱਛਗਿੱਛ ਦੌਰਾਨ, ਦੋਸ਼ੀ ਨੇ ਦੱਸਿਆ ਕਿ ਉਸ ਨੂੰ ਆਈਐਸਆਈ ਸੰਚਾਲਕਾਂ ਨੇ ਰੇਲਵੇ ਸਟੇਸ਼ਨਾਂ ਅਤੇ ਅੰਮ੍ਰਿਤਸਰ ਸ਼ਹਿਰ ਸਮੇਤ ਸਰਹੱਦੀ ਖੇਤਰ ਵਿੱਚ ਫੌਜ ਦੀ ਤਾਇਨਾਤੀ ਬਾਰੇ ਸੰਵੇਦਨਸ਼ੀਲ ਜਾਣਕਾਰੀ ਇਕੱਠੀ ਕਰਨ ਦਾ ਕੰਮ ਸੌਂਪਿਆ ਸੀ। ਉਸ ਨੂੰ ਜਾਸੂਸੀ ਗਤੀਵਿਧੀਆਂ ਲਈ ਵਿੱਤੀ ਲਾਭ ਵੀ ਮਿਲ ਰਿਹਾ ਸੀ।" ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।
ਇਸ ਸਬੰਧੀ ਐਫਆਈਆਰ ਨੰਬਰ 137, ਮਿਤੀ 3 ਜੂਨ, 2025 ਨੂੰ ਥਾਣਾ ਸਿਟੀ ਤਰਨਤਾਰਨ ਵਿਖੇ ਆਫਿਸ਼ੀਅਲ ਸੀਕਰੇਟਸ ਐਕਟ ਦੀ ਧਾਰਾ 3, 4, 5 ਅਤੇ 21 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 152 ਤਹਿਤ ਦਰਜ ਕੀਤੀ ਗਈ ਹੈ।
ਸਿੱਖ ਇਤਿਹਾਸ :ਅਨੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ
Baba Deep Singh ji
ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੇ ਹੇਤ ॥
ਪੁਰਜਾ ਪੁਰਜਾ ਕਟਿ ਮਰੈ ਕਬਹੂ ਨ ਛਾਡੈ ਖੇਤੁ ॥
ਇਹਨਾਂ ਤੁਕਾਂ ਨੂੰ ਜੀਵਨ ਵਿੱਚ ਅਮਲੀ ਜਾਮਾ ਪਹਿਨਾ ਕੇ ਪੂਰਾ ਉੱਤਰਨ ਦੀ ਗੱਲ ਆਉਂਦੀ ਹੈ ਤਾਂ ਸਭ ਤੋਂ ਪਹਿਲਾਂ ਜੋ ਨਾਂਅ ਸਾਡੇ ਜ਼ਹਿਨ ਵਿੱਚ ਆਉਂਦਾ ਹੈ ਉਹ ਨਾਂਅ ਹੈ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ। ਜਿਹਨਾਂ ਨੇ ਬਹਾਦਰੀ ਦੀ ਐਸੀ ਪਰਿਭਾਸ਼ਾ ਲਿਖੀ ਜਿਸ ਅੱਗੇ ਆਪ ਮੁਹਾਰੇ ਸੀਸ ਝੁਕ ਜਾਂਦਾ ਹੈ। ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ 26 ਜਨਵਰੀ 1682 ਈ. ਨੂੰ ਜ਼ਿਲ੍ਹਾ ਅੰਮ੍ਰਿਤਸਰ (ਹੁਣ ਤਰਨਤਾਰਨ) ਦੀ ਤਹਿਸੀਲ ਪੱਟੀ ਦੇ ਪਿੰਡ ਪਹੂਵਿੰਡ ਵਿਖੇ ਰਹਿਣ ਵਾਲੇ ਇੱਕ ਪਰਿਵਾਰ ਵਿੱਚ ਭਾਈ ਭਗਤੂ ਅਤੇ ਮਾਤਾ ਜਿਉਣੀ ਦੇ ਘਰ ਹੋਇਆ। ਜਦੋਂ ਬਾਬਾ ਜੀ ਦੀ ਉਮਰ 18 ਸਾਲ ਦੀ ਹੋਈ ਤਾਂ ਇੱਕ ਵਾਰ ਮਾਤਾ ਪਿਤਾ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨ ਕਰਨ ਲਈ ਗਏ। ਕੁੱਝ ਦਿਨ ਰਹਿ ਕੇ ਮਾਤਾ ਪਿਤਾ ਤਾਂ ਵਾਪਸ ਪਿੰਡ ਪਹੂਵਿੰਡ ਚਲੇ ਗਏ, ਪਰ ਬਾਬਾ ਜੀ ਇੱਥੇ ਹੀ ਰਹਿ ਗਏ। ਕਲਗੀਧਰ ਪਾਤਸ਼ਾਹ ਤੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਉਹਨਾਂ ਦੇ ਜੀਵਨ ਵਿੱਚ ਮਹੱਤਵਪੂਰਨ ਮੋੜ ਆਇਆ ਅਤੇ ਉਹ ਦੀਪੇ ਤੋਂ ਦੀਪ ਸਿੰਘ ਬਣ ਗਏ।
ਸ੍ਰੀ ਅਨੰਦਪੁਰ ਸਾਹਿਬ ਵਿੱਚ ਰਹਿ ਕੇ ਬਾਬਾ ਜੀ ਨੇ ਸ਼ਸਤਰ ਤੇ ਸ਼ਾਸਤਰ ਵਿੱਦਿਆ ਵਿਚ ਬਰਾਬਰੀ ਨਾਲ ਮੁਹਾਰਤ ਹਾਸਲ ਕਰ ਲਈ। 20-22 ਸਾਲ ਦੀ ਉਮਰ ਤੱਕ ਜਿੱਥੇ ਭਾਈ ਮਨੀ ਸਿੰਘ ਵਰਗੇ ਉਸਤਾਦ ਕੋਲੋਂ ਗੁਰਬਾਣੀ ਦਾ ਚੋਖਾ ਗਿਆਨ ਹਾਸਲ ਕੀਤਾ, ਉੱਥੇ ਹੀ ਨਿਪੁੰਨ ਸਿਪਾਹੀ ਵੀ ਬਣ ਗਏ। ਕੁੱਝ ਸਮੇਂ ਬਾਅਦ ਬਾਬਾ ਜੀ ਆਪਣੇ ਪਿੰਡ ਪਹੂਵਿੰਡ ਆ ਗਏ ਜਿੱਥੇ ਉਹਨ੍ਹਾਂ ਨੇ ਧਰਮ ਪ੍ਰਚਾਰ ਦਾ ਕਾਰਜ ਬੜੀ ਹੀ ਲਗਨ ਅਤੇ ਸ਼ਰਧਾ ਨਾਲ ਨਿਭਾਇਆ।
ਜਦੋਂ ਦਸਵੇਂ ਪਾਤਸ਼ਾਹ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਕਰਨ ਦੀ ਵਿਉਂਤਬੰਦੀ ਕੀਤੀ ਤਾਂ ਭਾਈ ਮਨੀ ਸਿੰਘ ਜੀ ਦੇ ਨਾਲ ਬਾਬਾ ਦੀਪ ਸਿੰਘ ਜੀ ਨੇ ਵੀ ਭਰਪੂਰ ਸਹਿਯੋਗ ਦਿੱਤਾ। ਬਾਬਾ ਜੀ ਤੋਂ ਕਲਮਾਂ, ਸਿਆਹੀ ਅਤੇ ਕਾਗਜ਼ ਆਦਿ ਤਿਆਰ ਕਰਵਾਉਣ ਦੀ ਸੇਵਾ ਲਈ ਗਈ। ਬਾਬਾ ਦੀਪ ਸਿੰਘ ਨੇ ਸ਼੍ਰੀ ਗ੍ਰੰਥ ਸਾਹਿਬ ਦੇ ਚਾਰ ਉਤਾਰੇ ਕਰਕੇ ਚਾਰੇ ਤਖਤਾਂ ਨੂੰ ਭੇਜੇ। ਦੱਖਣ ਵੱਲ ਰਵਾਨਾ ਹੋਣ ਤੋਂ ਪਹਿਲਾਂ ਸ਼੍ਰੀ ਗੁਰੂ ਗੋਬਿੰਦ ਜੀ ਨੇ ਸ੍ਰੀ ਦਮਦਮਾ ਸਾਹਿਬ ਦੀ ਸੇਵਾ-ਸੰਭਾਲ ਦੀ ਜ਼ਿੰਮੇਵਾਰੀ ਬਾਬਾ ਜੀ ਨੂੰ ਸੋਂਪ ਦਿੱਤੀ। ਇਸ ਜ਼ਿੰਮੇਵਾਰੀ ਨੂੰ ਬਾਬਾ ਦੀਪ ਸਿੰਘ ਬੜੀ ਹੀ ਤਨਦੇਹੀ ਨਾਲ ਨਿਭਾਉਂਦੇ ਰਹੇ।
1709 ਈ. ਵਿਚ ਜਦੋਂ ਬੰਦਾ ਸਿੰਘ ਬਹਾਦਰ ਨੇ ਜ਼ਾਲਮਾਂ ਦੀਆਂ ਧੱਕੇਸ਼ਾਹੀਆਂ ਨੂੰ ਨੇਸਤਨਾਬੂਦ ਕਰਨ ਲਈ ਪੰਜਾਬ ਨੂੰ ਮੁਹਾਰਾਂ ਮੋੜੀਆਂ ਤਾਂ ਬਾਬਾ ਦੀਪ ਸਿੰਘ ਨੇ ਸੈਂਕੜੇ ਮਰਜੀਵੜਿਆਂ ਦੀ ਫ਼ੌਜ ਲੈ ਕੇ ਉਹਨਾਂ ਦਾ ਡੱਟਵਾਂ ਸਾਥ ਦਿੱਤਾ। ਇਸ ਸਾਥ ਸਦਕਾ ਹੀ ਸਿੰਘਾਂ ਨੇ ਸਰਹੰਦ ਦੀ ਇੱਟ ਨਾਲ ਇੱਟ ਖੜਕਾ ਦਿੱਤੀ ਸੀ। ਦੱਸਣਯੋਗ ਹੈ ਕਿ ਬਾਬਾ ਦੀਪ ਸਿੰਘ ਸ਼ਹੀਦ ਮਿਸਲ ਦੇ ਜੱਥੇਦਾਰ ਵੀ ਸਨ।
ਅਹਿਮਦ ਸ਼ਾਹ ਅਬਦਾਲੀ ਨੇ ਹਿੰਦੋਸਤਾਨ ‘ਤੇ ਕਈ ਹਮਲੇ ਕੀਤੇ। ਇਨ੍ਹਾਂ ਹਮਲਿਆਂ ਦੌਰਾਨ ਉਸ ਦੀਆਂ ਫ਼ੌਜਾਂ ਦਾ ਜੇਕਰ ਕੋਈ ਰਾਹ ਰੋਕਦਾ ਸੀ ਤਾਂ ਉਹ ਸੀ ਗੁਰੂ ਦੇ ਸਿੱਖ। ਸਿੱਖੀ ਦਾ ਖੁਰਾ ਖੋਜ ਮਿਟਾਉਣ ਲਈ ਉਸ ਨੇ ਆਪਣੇ ਪੁੱਤਰ ਤੈਮੂਰ ਨੂੰ ਪੰਜਾਬ ਦਾ ਗਵਰਨਰ ਥਾਪ ਦਿੱਤਾ ਅਤੇ ਉਸ ਦੇ ਸਹਿਯੋਗ ਲਈ ਇਕ ਜ਼ਾਲਮ ਸੁਭਾਅ ਦੇ ਸੈਨਾਪਤੀ ਜਹਾਨ ਖਾਂ ਨੂੰ ਨਿਯੁਕਤ ਕਰ ਦਿੱਤਾ। ਜਹਾਨ ਖਾਂ ਨੂੰ ਕਿਸੇ ਨੇ ਦੱਸਿਆ ਕਿ ਜਦ ਤੱਕ ਅਮ੍ਰਿਤਸਰ ਵਿੱਚ ਪਵਿੱਤਰ ਸਰੋਵਰ ਅਤੇ ਸ਼੍ਰੀ ਦਰਬਾਰ ਸਾਹਿਬ ਮੌਜੂਦ ਹਨ, ਉਦੋਂ ਤੱਕ ਸਿੱਖਾਂ ਨੂੰ ਖਤਮ ਨਹੀਂ ਕੀਤਾ ਜਾ ਸਕਦਾ।
ਕਿਉਂਕਿ ਇਨ੍ਹਾਂ ਦੋਹਾਂ ਸੋਮਿਆਂ ਤੋਂ ਉਹਨਾਂ ਨੂੰ ਨਵਾਂ ਜੀਵਨ ਅਤੇ ਉਤਸ਼ਾਹ ਮਿਲਦਾ ਹੈ। 1757 ਈ. ਵਿਚ ਜਹਾਨ ਖਾਂ ਅਮ੍ਰਿਤਸਰ ਨੂੰ ਸਦਰ ਮੁਕਾਮ ਬਣਾ ਕੇ ਪਵਿੱਤਰ ਸਰੋਵਰ ਨੂੰ ਪੂਰਨ ਲੱਗ ਪਿਆ। ਜਹਾਨ ਖਾਂ ਦੀ ਇਸ ਵਧੀਕੀ ਦੀ ਖਬਰ ਜੱਥੇਦਾਰ ਭਾਗ ਸਿੰਘ ਨੇ ਜਦੋਂ ਤਲਵੰਡੀ ਸਾਬੋ ਬਾਬਾ ਦੀਪ ਸਿੰਘ ਨੂੰ ਦਿੱਤੀ ਤਾਂ ਉਨ੍ਹਾਂ ਦਾ ਖੂਨ ਉਬਾਲੇ ਖਾਣ ਲੱਗਾ। ਅਰਦਾਸਾਂ ਸੋਧ ਕੇ ਬਾਬਾ ਜੀ ਨੇ 18 ਸੇਰ ਦਾ ਖੰਡਾ ਚੁੱਕ ਲਿਆ ਅਤੇ ਸ਼੍ਰੀ ਅਮ੍ਰਿਤਸਰ ਸਾਹਿਬ ਨੂੰ ਚਾਲੇ ਪਾ ਦਿੱਤੇ।
ਦਮਦਮਾ ਸਾਹਿਬ ਤੋਂ ਚੱਲਣ ਸਮੇਂ ਉਨ੍ਹਾਂ ਨਾਲ ਗਿਣਤੀ ਦੇ ਹੀ ਸਿੰਘ ਸਨ, ਪਰ ਚੱਲਦਿਆਂ-ਚੱਲਦਿਆਂ ਕਾਫ਼ਲਾ ਵਧਦਾ ਗਿਆ। ਬਾਬਾ ਜੀ ਨੇ ਸਿੰਘਾਂ ਨੂੰ ਇਸ ਢੰਗ ਨਾਲ ਪ੍ਰੇਰਿਆ ਕਿ ਤਰਨਤਾਰਨ ਤੱਕ ਪਹੁੰਚਦੇ ਪਹੁੰਚਦੇ ਗਿਣਤੀ ਸੈਂਕੜਿਆਂ ਤੋਂ ਹਜ਼ਾਰਾਂ ਤੱਕ ਪਹੁੰਚ ਗਈ। ਇੱਥੇ ਆ ਕੇ ਬਾਬਾ ਜੀ ਨੇ ਆਪਣੇ ਪਿੰਡ ਖੰਡੇ ਨਾਲ ਇਕ ਲਕੀਰ ਵਾਹੀ ਅਤੇ ਕਿਹਾ ਕਿ ਜੋ ਸ਼ਹੀਦੀ ਪਾਉਣ ਲਈ ਤਿਆਰ ਹੈ, ਉਹੀ ਇਸ ਲਕੀਰ ਨੂੰ ਪਾਰ ਕਰੇ ਅਤੇ ਜਿਹੜਾ ਸ਼ਹੀਦ ਨਹੀਂ ਹੋਣਾ ਚਾਹੁੰਦਾ ਉਹ ਵਾਪਸ ਚਲਿਆ ਜਾਵੇ। ਸਾਰੇ ਸਿੰਘ ਜੈਕਾਰੇ ਗਜਾਉਂਦੇ ਹੋਏ ਲਕੀਰ ਪਾਰ ਕਰਕੇ ਅੰਮ੍ਰਿਤਸਰ ਵੱਲ ਵਧਣ ਲੱਗੇ।
Read Also : ਜਿੱਥੇ ਬਾਬੇ ਨਾਨਕ ਨੇ ‘ਤੇਰਾ-ਤੇਰਾ’ ਕਰ ਭਰੀਆਂ ਲੋੜਵੰਦਾਂ ਦੀਆਂ ਝੋਲੀਆਂ, ਗੁਰਦੁਆਰਾ ਸ੍ਰੀ ਹੱਟ ਸਾਹਿਬ ਦਾ ਜਾਣੋ ਇਤਿਹਾਸ
ਦੂਜੇ ਪਾਸੇ ਜਹਾਨ ਖਾਂ ਨੂੰ ਜਦੋਂ ਬਾਬਾ ਜੀ ਦੀ ਅਮ੍ਰਿਤਸਰ ਵੱਲ ਆਉਣ ਦੀ ਖਬਰ ਮਿਲੀ ਤਾਂ ਉਸ ਨੇ ਆਪਣੇ ਇਕ ਜਰਨੈਲ ਅਤਾਈ ਖਾਂ ਦੀ ਅਗਵਾਈ ਵਿੱਚ ਫੌਜ ਦੀ ਵੱਡੀ ਟੁਕੜੀ ਸਿੰਘਾਂ ਦਾ ਰਾਹ ਰੋਕਣ ਲਈ ਭੇਜ ਦਿੱਤੀ। ਗੋਹਲਵੜ ਦੇ ਸਥਾਨ ‘ਤੇ ਲਹੂ ਡੋਲ੍ਹਵੀਂ ਲੜਾਈ ਹੋਈ। ਸਿੰਘਾਂ ਦੇ ਜੈਕਾਰਿਆਂ ਨਾਲ ਆਸਮਾਨ ਗੂੰਜ ਉੱਠਿਆ ਅਤੇ ਸਿੰਘਾਂ ਦੇ ਜ਼ੋਰ ਅੱਗੇ ਅਫ਼ਗਾਨੀ ਫ਼ੌਜਾਂ ਦੇ ਹੌਸਲੇ ਪਸਤ ਹੋ ਗਏ ਅਤੇ ਉਹ ਪਿੱਛੇ ਹੱਟਣ ਲੱਗੀਆਂ।
ਯਾਕੂਬ ਖਾਂ ਅਤੇ ਸਾਬਕ ਅਲੀ ਖਾਂ ਬਾਬਾ ਜੀ ਨਾਲ ਮੁਕਾਬਲੇ ‘ਤੇ ਆ ਗਏ। ਯਕੂਬ ਖਾਂ ਤੇ ਬਾਬਾ ਜੀ ਵਿਚਕਾਰ ਦੁਵੱਲੀ ਜੰਗ ਪੂਰੇ ਜੋਸ਼-ਓ-ਖਰੋਸ਼ ਨਾਲ ਹੋਈ ਪਰ ਯਕੂਬ ਖਾਂ ਬਾਬਾ ਜੀ ਦੇ ਵਾਰ ਦੀ ਤਾਬ ਨਾ ਸਹਿ ਸਕਿਆ। ਯਕੂਬ ਖਾਂ ਨੂੰ ਡਿੱਗਦਾ ਵੇਖ ਕੇ ਅਮਾਨ ਖਾਂ ਮੈਦਾਨ ਵਿਚ ਆ ਡੱਟਿਆ। ਦੋਹਾਂ ਦੇ ਸਾਂਝੇ ਵਾਰ ਨਾਲ ਅਮਾਨ ਖਾਂ ਥਾਏਂ ਢੇਰੀ ਹੋ ਗਿਆ ਅਤੇ ਬਾਬਾ ਜੀ ਦਾ ਸੀਸ ਵੀ ਧੜ ਨਾਲੋਂ ਵੱਖ ਹੋ ਗਿਆ। ਬਾਬਾ ਜੀ ਨਾਲ ਜੂਝਦੇ ਇਕ ਸਿੰਘ ਨੇ ਜਦੋਂ ਬਾਬਾ ਜੀ ਨੂੰ ਆਪਣਾ ਕੀਤਾ ਹੋਇਆ ਪ੍ਰਣ ਯਾਦ ਕਰਵਾਇਆ ਤਾਂ ਬਾਬਾ ਦੀਪ ਸਿੰਘ ਨੇ ਆਪਣੇ ਸੀਸ ਨੂੰ ਖੱਬੇ ਹੱਥ ਦਾ ਸਹਾਰਾ ਦੇ ਕੇ ਦੁਸ਼ਮਣ ਦੀ ਫ਼ੌਜ ਤੇ ਆਹੂ ਲਾਹ ਦਿੱਤੇ। ਆਪਣਾ ਸੀਸ ਹਰਿੰਮਦਰ ਸਾਹਿਬ ਦੀ ਪਰਿਕਰਮਾ ਵਿੱਚ ਭੇਟ ਕਰਕੇ ਆਪਣਾ ਪ੍ਰਣ ਨਿਭਾਇਆ ਅਤੇ ਨਵੰਬਰ 1757 ਈ. ਨੂੰ ਸ਼ਹੀਦੀ ਪਾ ਗਏ।
Baba Deep Singh ji
Robbers Looted Petrol Pump
ਪੰਜਾਬ ਦੇ ਤਰਨਤਾਰਨ ‘ਚ ਪੈਟਰੋਲ ਪੰਪ ‘ਤੇ ਬੰਦੂਕ ਦੀ ਨੋਕ ‘ਤੇ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੀ ਰਾਤ ਤਿੰਨ ਲੁਟੇਰਿਆਂ ਨੇ ਸਰਵਿੰਦ ਰੋਡ ‘ਤੇ ਪੈਟਰੋਲ ਪੰਪ ‘ਤੇ ਕੰਮ ਕਰਦੇ ਨੌਜਵਾਨ ਤੋਂ 10 ਹਜ਼ਾਰ ਰੁਪਏ ਲੁੱਟ ਲਏ।
ਪਹਿਲਾਂ ਬਾਈਕ ਸਵਾਰ ਤਿੰਨ ਨੌਜਵਾਨਾਂ ਨੇ ਪੈਟਰੋਲ ਪੰਪ ਤੋਂ ਬਾਈਕ ‘ਤੇ ਪੈਟਰੋਲ ਭਰ ਲਿਆ। ਬਾਅਦ ‘ਚ ਨੌਜਵਾਨ ਨੇ ਪਿਸਤੌਲ ਦੀ ਨੋਕ ‘ਤੇ 10 ਹਜ਼ਾਰ ਰੁਪਏ ਖੋਹ ਲਏ ਅਤੇ ਫਰਾਰ ਹੋ ਗਏ। ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਘਟਨਾ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ।
READ ALSO:ਪੰਜਾਬ ਦਾ ਜਵਾਨ ਜੰਮੂ-ਕਸ਼ਮੀਰ ਵਿੱਚ ਗਸ਼ਤ ਦੌਰਾਨ ਹੋਇਆ ਸ਼ਹੀਦ,ਅੱਜ ਹੋਵੇਗਾ ਅੰਤਿਮ ਸੰਸਕਾਰ..
ਪੁਲਿਸ ਜਾਂਚ ਵਿੱਚ ਜੁਟੀ ਹੋਈ ਹੈ ਪੁਲੀਸ ਨੇ ਸੀਸੀਟੀਵੀ ਕਬਜ਼ੇ ਵਿੱਚ ਲੈ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ, ਦੂਜੇ ਪਾਸੇ ਪੈਟਰੋਲ ਪੰਪ ਮਾਲਕ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪੁਲੀਸ ਨੇ ਭਰੋਸਾ ਦਿੱਤਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।
Robbers Looted Petrol Pump
Tarn Taran News:
ਤਰਨਤਾਰਨ
ਪੱਤਰਕਾਰ ਕਵਲਜੀਤ ਦੀ ਰਿਪੋਰਟ,
ਕਸਬਾ ਭਿੱਖੀਵਿੰਡ ਦੇ ਖੇਮਕਰਨ ਰੋਡ ਤੇ ਸਥਿਤ ਪਲਾਟਾ ਵਾਲੀ ਸੜਕ ਦੇ ਨਜ਼ਦੀਕ ਇੱਕ ਖਾਲੀ ਪਲਾਟ ਚ ਨੌਜਵਾਨ ਦੀ ਨਸ਼ੇ ਦਾ ਟੀਕਾ ਲਗਾਉਣ ਨਾਲ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ ਜਿਸ ਦੇ ਹੱਥ ਵਿੱਚ ਨਸ਼ੇ ਵਾਲੀ ਸਰਿਜ਼ ਵੀ ਉਸੇ ਤਰ੍ਹਾਂ ਹੀ ਹੱਥ ਵਿੱਚ ਮਿਲੀ ਹੈ।
ਮ੍ਰਿਤਕ ਨੌਜਵਾਨ ਦੀ ਪਹਿਚਾਣ ਲਖਬੀਰ ਸਿੰਘ ਲੱਖਾ ਪੁੱਤਰ ਰਾਜ ਸਿੰਘ ਵਾਸੀ ਪਹੂਵਿੰਡ ਵਜੋਂ ਹੋਈ ਹੈ ।
ਇਹ ਵੀ ਪੜ੍ਹੋ: ਕੇਂਦਰ ਨੇ ਇੱਕ ਦੇਸ਼ ਇੱਕ ਚੋਣ ਲਈ ਬਣਾਈ ਕਮੇਟੀ: ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਹੋਣਗੇ ਚੇਅਰਮੈਨ
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਰਾਜ ਸਿੰਘ ਨੇ ਦੱਸਿਆ ਕਿ ਉਸਦਾ ਲੜਕਾ ਪਿਛਲੇ ਸੱਤ-ਅੱਠ ਸਾਲ ਤੋਂ ਘਰੋਂ ਬਾਹਰ ਹੀ ਰਹਿੰਦਾ ਹੈ ਕਿਉ ਕਿ ਇਹ ਅਕਸਰ ਨਸ਼ੇ ਕਰਦਾ ਸੀ ਜਿਸ ਕਾਰਨ ਅਸੀ ਇਸ ਨੂੰ ਘਰੋਂ ਬਾਹਰ ਕੱਢ ਦਿੱਤਾ ਹੈ ਜਿਸ ਦੀ ਅੱਜ ਨਸ਼ੇ ਦਾ ਟੀਕਾ ਲਗਾਉਣ ਨਾਲ ਮੌਤ ਹੋ ਗਈ Tarn Taran News:
ਉਧਰ ਮੌਕੇ ਤੇ ਪੁੱਜੀ ਥਾਣਾ ਭਿੱਖੀਵਿੰਡ ਦੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਐਸ.ਐਚ.ਓ ਬਲਜਿੰਦਰ ਸਿੰਘ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਚ ਕੀਤੀ ਜਾ ਰਹੀ ਹੈ ਪਰਿਵਾਰ ਦੇ ਬਿਆਨ ਦਰਜ ਕਰ ਕਾਰਵਾਈ ਕੀਤੀ ਜਾਵੇਗੀ। Tarn Taran News:
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਭਗੌੜੇ ਸਾਥੀ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਟੀਮ ਵੱਲੋਂ ਛਾਪੇਮਾਰੀ ਸ਼ੁਰੂ
ਚੰਡੀਗੜ੍ਹ/ਤਰਨ ਤਾਰਨ, 15 ਫਰਵਰੀ:
JAGGU BHAGWANPURIA’S HIDEOUTS Raid by the police team ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੇ ਹਿੱਸੇ ਵਜੋਂ ਚਲਾਈ ਗਈ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ 1 ਕਿਲੋ ਹੈਰੋਇਨ ਅਤੇ 27 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ(ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਸੂਬੇ ਭਰ ‘ਚ ਗੈਂਗਸਟਰ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਨਾਲ ਸਬੰਧਤ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਸੀ।
ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਜੈਪਾਲ ਸਿੰਘ ਉਰਫ਼ ਗੁਮਟਾ ਵਾਸੀ ਪੱਟੀ, ਤਰਨਤਾਰਨ ਵਜੋਂ ਹੋਈ ਹੈ। ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਉਸ ਦੇ ਸਾਥੀ ਹਰਮਨਦੀਪ ਸਿੰਘ ਉਰਫ਼ ਹਰਮਨ ਵਾਸੀ ਪਿੰਡ ਗੁਲਾਲੀਪੁਰ, ਤਰਨਤਾਰਨ ਜੋ ਜੱਗੂ ਭਗਵਾਨਪੁਰੀਆ ਦਾ ਨਜ਼ਦੀਕੀ ਸਾਥੀ ਦੱਸਿਆ ਜਾਂਦਾ ਹੈ, ਨੂੰ ਵੀ ਨਾਮਜ਼ਦ ਕੀਤਾ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖ਼ੁਫ਼ੀਆ ਸੂਚਨਾ ਜਿਸ ਵਿੱਚ ਪਤਾ ਲੱਗਾ ਕਿ ਜੈਪਾਲ ਗੁਮਟਾ ਅਤੇ ਹਰਮਨਦੀਪ ਸਿੰਘ ਉਰਫ਼ ਹਰਮਨ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਜਾ ਰਹੇ ਹਨ, ‘ਤੇ ਕਾਰਵਾਈ ਕਰਦਿਆਂ ਤਰਨਤਾਰਨ ਪੁਲਿਸ ਦੀਆਂ ਟੀਮਾਂ ਨੇ ਤੁਰੰਤ ਨਾਕਾ ਲਗਾ ਕੇ ਜੈਪਾਲ ਗੁਮਟਾ ਨੂੰ ਉਸਦੀ ਐਸਯੂਵੀ ਮਹਿੰਦਰਾ ਸਕਾਰਪੀਓ (ਬਿਨਾਂ ਨੰਬਰ ਪਲੇਟ), ਜਿਸ ਵਿੱਚ ਉਹ ਜਾ ਰਿਹਾ ਸੀ, ‘ਚੋਂ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਵੱਲੋਂ ਉਸਦੀ ਕਾਰ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ।
ਤਰਨਤਾਰਨ ਦੇ ਸੀਨੀਅਰ ਕਪਤਾਨ ਪੁਲੀਸ (ਐਸਐਸਪੀ) ਗੁਰਮੀਤ ਚੌਹਾਨ ਨੇ ਦੱਸਿਆ ਕਿ ਪੁਲੀਸ ਟੀਮਾਂ ਨੇ ਫਰਾਰ ਮੁਲਜ਼ਮ ਹਰਮਨਦੀਪ ਉਰਫ਼ ਹਰਮਨ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ।
ਉਨ੍ਹਾਂ ਕਿਹਾ ਕਿ ਐਫ.ਆਈ.ਆਰ. 21 ਮਿਤੀ 14.02.2023 ਨੂੰ ਥਾਣਾ ਸਿਟੀ ਪੱਟੀ, ਤਰਨਤਾਰਨ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21, 25, 29 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੀਆਂ 409 ਟੀਮਾਂ ਜਿਸ ਵਿੱਚ ਸੂਬੇ ਭਰ ਦੇ 2863 ਪੁਲਿਸ ਮੁਲਾਜ਼ਮ ਸ਼ਾਮਿਲ ਸਨ, ਵੱਲੋਂ ਮੰਗਲਵਾਰ ਨੂੰ ਦਿਨ ਭਰ ਚੱਲੀ ਮੁਹਿੰਮ ਦੌਰਾਨ ਜੱਗੂ ਭਗਵਾਨਪੁਰੀਆ ਨਾਲ ਸਬੰਧਤ ਸਮਾਜ ਵਿਰੋਧੀ ਅਨਸਰਾਂ ਦੇ 2371 ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਸੀ।