Covid-19 - Nirpakh Post
ਕੋਵਿਡ-19 ਸ਼ੱਕੀ ਜਾਂ ਪ੍ਰਭਾਵਿਤ ਵਿਅਕਤੀ ਆਗਾਮੀ ਜ਼ਿਮਨੀ ਚੋਣਾਂ ਵਿੱਚ ਪੋਸਟ ਬੈਲਟ ਰਾਹੀਂ ਪਾ ਸਕਦਾ ਹੈ ਵੋਟ; ਭਾਰਤੀ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ ਜਾਰੀ
ਚੰਡੀਗੜ੍ਹ/ਲੁਧਿਆਣਾ, 27 ਮਈ:
ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 60 ਦੀ ਧਾਰਾ (ਈ) ਦੇ ਉਪਬੰਧਾਂ ਮੁਤਾਬਕ ਸਪੱਸ਼ਟ ਕੀਤਾ ਗਿਆ ਹੈ ਕਿ ਸਮਰੱਥ ਅਧਿਕਾਰੀ ਵੱਲੋਂ ਪ੍ਰਮਾਣਿਤ ਕੋਵਿਡ-19 ਸ਼ੱਕੀ ਜਾਂ ਪ੍ਰਭਾਵਿਤ ਵਿਅਕਤੀ, ਜੋ ਪੋਸਟ ਬੈਲਟ ਪੇਪਰ ਰਾਹੀਂ ਵੋਟ ਪਾਉਣ ਲਈ ਅਰਜ਼ੀ ਦਿੰਦਾ ਹੈ, ਸਬੰਧਤ ਰਿਟਰਨਿੰਗ ਅਫਸਰ ਵੱਲੋਂ ਉਕਤ ਬੇਨਤੀ ਦੀ ਤਸਦੀਕ ਉਪਰੰਤ ਪੰਜਾਬ ਦੇ 64-ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀਆਂ ਮੌਜੂਦਾ ਜ਼ਿਮਨੀ ਚੋਣਾਂ ਵਿੱਚ ਪੋਸਟ ਬੈਲਟ ਰਾਹੀਂ ਆਪਣੀ ਵੋਟ ਪਾਉਣ ਵਾਲੇ ਵਰਗ ਵਿੱਚ ਸ਼ਾਮਲ ਹੋਵੇਗਾ। ਇਸ ਨੂੰ 26.05.2025 ਨੂੰ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 30 ਤਹਿਤ, ਭਾਰਤ ਸਰਕਾਰ ਦੇ ਕਾਨੂੰਨ ਅਤੇ ਨਿਆਂ ਮੰਤਰਾਲੇ ਦੇ ਨੋਟੀਫਿਕੇਸ਼ਨ ਐਸ.ਓ. ਨੰਬਰ 1964(ਈ), ਮਿਤੀ 19 ਜੂਨ, 2020 ਰਾਹੀਂ ਸੋਧੇ ਗਏ ਕੰਡੱਕਟ ਆਫ ਇਲੈਕਸ਼ਨ ਰੂਲਜ਼, 1961 ਦੇ ਭਾਗ-2ਏ ਦੇ ਉਪਬੰਧਾਂ ਮੁਤਾਬਕ ਚੋਣ ਕਮਿਸ਼ਨ ਵੱਲੋਂ ਇਸ ਵਿਸ਼ੇ 'ਤੇ ਦਿਸ਼ਾ-ਨਿਰਦੇਸ਼ਾਂ ਸਮੇਤ ਨੋਟੀਫਾਈ ਕੀਤਾ ਗਿਆ ਹੈ।
Coronavirus Cases Surging
ਦੇਸ਼ ‘ਚ ਕੋਰੋਨਾ ਵਾਇਰਸ (COVID-19) ਦੇ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ, ਦੇਸ਼ ਭਰ ਵਿੱਚ ਸਰਗਰਮ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ 4054 ਤੱਕ ਪਹੁੰਚ ਗਈ ਹੈ। ਇੱਕ ਦਿਨ ਪਹਿਲਾਂ 3742 ਐਕਟਿਵ ਕੇਸ ਸਾਹਮਣੇ ਆਏ ਸਨ। ਸਿਹਤ ਮੰਤਰਾਲੇ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਸਿਰਫ਼ ਇੱਕ ਮਰੀਜ਼ ਦੀ ਮੌਤ ਹੋਈ ਹੈ। ਕੋਵਿਡ-19 ਦੇ ਨਵੇਂ ਸਬ-ਵੇਰੀਐਂਟ – JN.1 – ਦੇ ਪੰਜ ਮਾਮਲੇ ਠਾਣੇ, ਮਹਾਰਾਸ਼ਟਰ ਵਿੱਚ ਸਾਹਮਣੇ ਆਏ ਹਨ। ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਕੁੱਲ 628 ਮਾਮਲੇ ਸਾਹਮਣੇ ਆਏ ਹਨ। ਇਸ ਵਿੱਚ 315 ਲੋਕਾਂ ਦੀ ਗਿਣਤੀ ਵੀ ਸ਼ਾਮਲ ਹੈ ਜੋ ਲਾਗ ਤੋਂ ਮੁਕਤ ਹੋ ਗਏ ਹਨ।
ਸਿਹਤ ਮੰਤਰਾਲੇ ਦੇ ਅਨੁਸਾਰ, ਸੋਮਵਾਰ ਸਵੇਰੇ 8 ਵਜੇ ਅਪਡੇਟ ਕੀਤੇ ਗਏ ਅੰਕੜਿਆਂ ਦੇ ਅਨੁਸਾਰ, ਕੇਰਲ ਵਿੱਚ ਸਭ ਤੋਂ ਵੱਧ ਐਕਟਿਵ ਕੇਸ ਪਾਏ ਗਏ ਹਨ। ਪਿਛਲੇ 24 ਘੰਟਿਆਂ ਵਿੱਚ ਇੱਥੇ 128 ਸਰਗਰਮ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਸੂਬੇ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਤਿੰਨ ਹਜ਼ਾਰ ਤੋਂ ਵੱਧ ਹੋ ਗਈ ਹੈ। ਇੱਕ ਨਵੇਂ ਮਰੀਜ਼ ਦੀ ਮੌਤ ਨਾਲ ਦੇਸ਼ ਭਰ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 5,33,334 ਹੋ ਗਈ ਹੈ।
ਸਿਹਤ ਮੰਤਰਾਲੇ ਦੇ ਅਨੁਸਾਰ, ਨਵਾਂ ਰੂਪ ਤੇਜ਼ੀ ਨਾਲ ਫੈਲ ਰਿਹਾ ਹੈ, ਪਰ ਇਸ ਨਾਲ ਮਰੀਜ਼ ਗੰਭੀਰ ਰੂਪ ਵਿੱਚ ਬਿਮਾਰ ਨਹੀਂ ਹੋ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ 315 ਮਰੀਜ਼ ਕੋਰੋਨਾ ਸੰਕਰਮਣ ਤੋਂ ਠੀਕ ਹੋ ਗਏ ਹਨ। ਇਸ ਨਾਲ ਹੁਣ ਤੱਕ ਦੇਸ਼ ਭਰ ਵਿੱਚ 4.44 ਕਰੋੜ ਤੋਂ ਵੱਧ ਲੋਕ ਕੋਰੋਨਾ ਸੰਕਰਮਣ ਤੋਂ ਮੁਕਤ ਹੋ ਚੁੱਕੇ ਹਨ। ਤੁਹਾਨੂੰ ਦੱਸ ਦੇਈਏ ਕਿ ਕੋਰੋਨਾ ਦੇ ਨਵੇਂ ਸਬ-ਵੇਰੀਐਂਟ JN.1 ਦਾ ਪਹਿਲਾ ਮਾਮਲਾ ਕੇਰਲ ਵਿੱਚ ਸਾਹਮਣੇ ਆਇਆ ਸੀ। ਮਹਾਰਾਸ਼ਟਰ ਦੇ ਠਾਣੇ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਨਵੇਂ ਰੂਪ ਦੇ ਪੰਜ ਮਾਮਲੇ ਸਾਹਮਣੇ ਆਏ ਹਨ।
ਇਹ ਵੀ ਪੜ੍ਹੋ :ਫਤਿਹਾਬਾਦ: ਟੋਹਾਣਾ ‘ਚ ਅਪਰਾਧੀਆਂ ਦੇ ਹੌਸਲੇ ਬੁਲੰਦ, ਤੇਜ਼ਧਾਰ ਹਥਿਆਰ ਦਿਖਾ ਲੁੱਟਿਆ ਦੁਕਾਨਦਾਰ..
30 ਨਵੰਬਰ ਤੋਂ ਬਾਅਦ ਠਾਣੇ, ਮਹਾਰਾਸ਼ਟਰ ਵਿੱਚ 20 ਨਮੂਨਿਆਂ ਦੀ ਜਾਂਚ ਕੀਤੀ ਗਈ। ਇਨ੍ਹਾਂ ਵਿੱਚੋਂ ਪੰਜ ਨਮੂਨੇ ਜੇਐਨ.1 ਵੇਰੀਐਂਟ ਪਾਜ਼ੇਟਿਵ ਪਾਏ ਗਏ। ਸਮਾਚਾਰ ਏਜੰਸੀ ਪੀਟੀਆਈ ਦੇ ਅਨੁਸਾਰ, ਸਿਹਤ ਮੰਤਰਾਲੇ ਦੇ ਇੱਕ ਅਧਿਕਾਰੀ ਨੇ ਐਤਵਾਰ ਨੂੰ ਕਿਹਾ ਕਿ ਜੇਐਨ.1 ਵੇਰੀਐਂਟ ਨਾਲ ਸੰਕਰਮਿਤ ਮਰੀਜ਼ਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਕਿਸੇ ਨੂੰ ਹਸਪਤਾਲ ‘ਚ ਦਾਖਲ ਨਹੀਂ ਕਰਵਾਇਆ ਗਿਆ ਹੈ। ਠਾਣੇ ਵਿੱਚ ਕੋਵਿਡ-19 ਦੇ ਸਰਗਰਮ ਮਾਮਲਿਆਂ ਦੀ ਗਿਣਤੀ 28 ਹੈ। ਇਨ੍ਹਾਂ ਵਿੱਚੋਂ ਦੋ ਦਾ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ, ਜਦਕਿ ਬਾਕੀ ਸੰਕਰਮਿਤ ਮਰੀਜ਼ ਆਪਣੇ ਘਰਾਂ ਵਿੱਚ ਠੀਕ ਹੋ ਰਹੇ ਹਨ।
Coronavirus Cases Surging
Kerala Coronavirus Cases
ਭਾਰਤ ‘ਚ ਇਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵਧਣੇ ਸ਼ੁਰੂ ਹੋ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਕੇਰਲ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ 292 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ ਤਿੰਨ ਦੀ ਮੌਤ ਹੋ ਗਈ ਹੈ।
ਭਾਰਤ ਵਿੱਚ ਕੋਰੋਨਾ ਵਾਇਰਸ ਦੇ 614 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ 21 ਮਈ ਤੋਂ ਬਾਅਦ ਸਭ ਤੋਂ ਵੱਧ ਹੈ। ਇਸ ਨਾਲ ਐਕਟਿਵ ਕੇਸ ਵਧ ਕੇ 2,311 ਹੋ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਵਿੱਚ ਕਿਹਾ ਗਿਆ ਹੈ ਕਿ ਦੇਸ਼ ਵਿੱਚ ਕੋਵਿਡ-19 ਦੇ ਕੇਸਾਂ ਦੀ ਗਿਣਤੀ ਹੁਣ 4.50 ਕਰੋੜ ਹੋ ਗਈ ਹੈ।
ਕੋਰੋਨਾ ਵਾਇਰਸ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੁਣ 4,44,70,346 ਹੋ ਗਈ ਹੈ। ਰਾਸ਼ਟਰੀ ਰਿਕਵਰੀ ਦਰ 98.81 ਫੀਸਦੀ ‘ਤੇ ਪਹੁੰਚ ਗਈ ਹੈ। ਇਸ ਸਮੇਂ ਮੌਤ ਦਰ 1.19 ਫੀਸਦੀ ਹੈ। ਸਿਹਤ ਮੰਤਰਾਲੇ ਦੇ ਅਨੁਸਾਰ, ਦੇਸ਼ ਭਰ ਵਿੱਚ ਕੋਵਿਡ ਵੈਕਸੀਨ ਦੀਆਂ 220.67 ਖੁਰਾਕਾਂ ਦਿੱਤੀਆਂ ਗਈਆਂ ਹਨ।
ਕੇਰਲ ਵਿਚ ਕੋਰੋਨਾ ਵਾਇਰਸ ਦੇ 292 ਮਾਮਲੇ ਦਰਜ ਕੀਤੇ ਗਏ ਹਨ। ਇਸ ਨਾਲ ਕੇਰਲ ਵਿੱਚ ਐਕਟਿਵ ਕੇਸਾਂ ਦੀ ਗਿਣਤੀ 2041 ਹੋ ਗਈ ਹੈ। ਤਿੰਨ ਮੌਤਾਂ ਦੇ ਨਾਲ, ਕੇਰਲ ਵਿੱਚ ਤਿੰਨ ਸਾਲਾਂ ਵਿੱਚ ਕੋਰੋਨਵਾਇਰਸ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਹੁਣ ਵੱਧ ਕੇ 72,056 ਹੋ ਗਈ ਹੈ।
ਇਹ ਵੀ ਪੜ੍ਹੋ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 22 ਦਸੰਬਰ ਨੂੰ ਆਉਣਗੇ ਚੰਡੀਗੜ੍ਹ
ਪਿਛਲੇ 24 ਘੰਟਿਆਂ ਵਿੱਚ, 224 ਮਰੀਜ਼ ਜਾਂ ਤਾਂ ਠੀਕ ਹੋ ਗਏ ਹਨ ਜਾਂ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਹੁਣ ਤੱਕ ਕੋਵਿਡ ਦੇ ਮਾਮਲੇ ਵੱਧ ਕੇ 68,37,203 ਹੋ ਗਏ ਹਨ। ਮੰਗਲਵਾਰ ਨੂੰ, ਰਾਜ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਕਿਹਾ ਕਿ ਕੇਰਲ ਵਿੱਚ ਕੋਵਿਡ -19 ਦੇ ਵੱਧ ਰਹੇ ਮਾਮਲਿਆਂ ਵਿੱਚ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ, ਕਿਉਂਕਿ ਰਾਜ ਇਸ ਸੰਕਰਮਣ ਨਾਲ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ।
ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਮਰੀਜ਼ਾਂ ਲਈ ਵਿਸ਼ੇਸ਼ ਸਹੂਲਤਾਂ ਪ੍ਰਦਾਨ ਕਰਨ ਅਤੇ ਹਸਪਤਾਲਾਂ ਵਿੱਚ ਆਈਸੋਲੇਸ਼ਨ ਵਾਰਡਾਂ, ਆਕਸੀਜਨ ਬੈੱਡਾਂ, ਆਈਸੀਯੂ ਬੈੱਡਾਂ ਅਤੇ ਵੈਂਟੀਲੇਟਰਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਬੁੱਧਵਾਰ ਨੂੰ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਅਤੇ ਸਾਹ ਦੀ ਬਿਮਾਰੀ ਤੋਂ ਪੀੜਤ ਲੋਕਾਂ ਦੀ ਵੱਧਦੀ ਗਿਣਤੀ ਦੇ ਮੱਦੇਨਜ਼ਰ ਰਾਜਾਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸਿਹਤ ਮੰਤਰੀਆਂ ਅਤੇ ਅਧਿਕਾਰੀਆਂ ਸਮੇਤ ਬਹੁਤ ਸਾਰੇ ਲੋਕਾਂ ਨੇ ਹਿੱਸਾ ਲਿਆ। ਇਸ ਦੌਰਾਨ ਸਿਹਤ ਸਹੂਲਤਾਂ ਅਤੇ ਤਿਆਰੀਆਂ ਦੇ ਨਾਲ-ਨਾਲ ਇਨਫੈਕਸ਼ਨ ਨੂੰ ਰੋਕਣ ਦੇ ਉਪਾਵਾਂ ‘ਤੇ ਚਰਚਾ ਕੀਤੀ ਗਈ। ਤੁਹਾਨੂੰ ਦੱਸ ਦੇਈਏ ਕਿ ਇਸ ਮੀਟਿੰਗ ਵਿੱਚ ICMR ਦੇ ਡਾਇਰੈਕਟਰ ਡਾ ਰਾਜੀਵ ਬਹਿਲ, ਨੀਤੀ ਆਯੋਗ ਦੇ ਮੈਂਬਰ ਡਾ ਵੀਕੇ ਪਾਲ ਅਤੇ ICMR ਦੇ ਸਾਬਕਾ ਡਾਇਰੈਕਟਰ ਜਨਰਲ ਡਾ ਸੌਮਿਆ ਸਵਾਮੀਨਾਥਨ ਨੇ ਵੀ ਹਿੱਸਾ ਲਿਆ। Kerala Coronavirus Cases
ਕੋਝੀਕੋਡ ‘ਚ ਵਾਇਰਸ ਕਾਰਨ ਸਕੂਲ ਅਤੇ ਕਾਲਜ 24 ਸਤੰਬਰ ਤੱਕ ਕੀਤੇ ਬੰਦ
Kerala Nipah Virus; ਕੇਰਲ ਦੇ ਕੋਜ਼ੀਕੋਡ ‘ਚ ਨਿਪਾਹ ਵਾਇਰਸ ਦਾ ਛੇਵਾਂ ਮਾਮਲਾ ਸਾਹਮਣੇ ਆਉਣ ਤੋਂ ਬਾਅਦ 24 ਸਤੰਬਰ ਤੱਕ ਸਾਰੇ ਸਕੂਲ, ਕਾਲਜ ਅਤੇ ਟਿਊਸ਼ਨ ਸੈਂਟਰ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਗਿਆ ਹੈ। ਵਿਦਿਅਕ ਅਦਾਰੇ 14 ਸਤੰਬਰ ਤੋਂ ਬੰਦ ਹਨ। ਦੂਜੇ ਪਾਸੇ ਨਿਪਾਹ ਵਾਇਰਸ ਨਾਲ ਸੰਕਰਮਿਤ ਲੋਕਾਂ ਦੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਦੀ ਗਿਣਤੀ 1008 ਹੋ ਗਈ ਹੈ।
ਕੇਰਲ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਕਿਹਾ ਕਿ ਇਨ੍ਹਾਂ ਵਿੱਚੋਂ 327 ਸਿਹਤ ਕਰਮਚਾਰੀ ਹਨ। ਕੋਝੀਕੋਡ ਜ਼ਿਲ੍ਹੇ ਤੋਂ ਬਾਹਰ 29 ਲੋਕ ਸੰਕਰਮਿਤ ਦੇ ਸੰਪਰਕ ਵਿੱਚ ਆਏ ਹਨ। ਸੰਪਰਕ ਟਰੇਸਿੰਗ ਨੇ ਮਲੱਪਪੁਰਮ ਤੋਂ 22, ਵਾਇਨਾਡ ਤੋਂ 1 ਅਤੇ ਕੰਨੂਰ-ਤ੍ਰਿਸ਼ੂਰ ਜ਼ਿਲ੍ਹਿਆਂ ਤੋਂ 3-3 ਲੋਕਾਂ ਦੀ ਪਛਾਣ ਕੀਤੀ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਇਹ ਅੰਕੜਾ ਹੋਰ ਵਧ ਸਕਦਾ ਹੈ। ਕੋਝੀਕੋਡ ਵਿੱਚ ਨਿਪਾਹ ਵਾਇਰਸ ਕਾਰਨ ਪਹਿਲੀ ਮੌਤ 30 ਅਗਸਤ ਅਤੇ ਦੂਜੀ 11 ਸਤੰਬਰ ਨੂੰ ਹੋਈ ਸੀ। 30 ਅਗਸਤ ਨੂੰ ਮ੍ਰਿਤਕ ਦੇ ਅੰਤਿਮ ਸੰਸਕਾਰ ‘ਚ 17 ਲੋਕ ਸ਼ਾਮਲ ਹੋਏ ਸਨ। ਇਨ੍ਹਾਂ ਸਾਰਿਆਂ ਨੂੰ ਆਈਸੋਲੇਸ਼ਨ ‘ਚ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ: ਅੰਮ੍ਰਿਤਸਰ ‘ਚ ਪਾਕਿਸਤਾਨੀ ਘੁਸਪੈਠੀਆ ਗ੍ਰਿਫਤਾਰ
ਕੇਰਲ ਦੇ ਸਿਹਤ ਵਿਭਾਗ ਨੇ ਸ਼ੁੱਕਰਵਾਰ ਨੂੰ ਪੁਸ਼ਟੀ ਕੀਤੀ ਕਿ ਕੋਝੀਕੋਡ ਵਿੱਚ ਇੱਕ ਵਿਅਕਤੀ (39) ਨਿਪਾਹ ਵਾਇਰਸ ਨਾਲ ਸੰਕਰਮਿਤ ਹੋਇਆ ਹੈ। ਇਸ ਦੇ ਨਾਲ ਕੋਝੀਕੋਡ ਵਿੱਚ ਨਿਪਾਹ ਵਾਇਰਸ ਦੇ ਚਾਰ ਸਰਗਰਮ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 9 ਸਾਲ ਦੇ ਬੱਚੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਹ ਆਈਸੀਯੂ ਵਿੱਚ ਦਾਖ਼ਲ ਹੈ।
ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ (ICMR) ਦੇ ਡੀਜੀ ਰਾਜੀਵ ਬਹਿਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਨਿਪਾਹ ਵਾਇਰਸ ਕਾਰਨ ਮੌਤ ਦਰ 40-70% ਹੈ। ਇਹ ਕੋਰੋਨਾ ਵਾਇਰਸ ਕਾਰਨ ਹੋਈਆਂ ਮੌਤਾਂ ਦੀ ਦਰ ਨਾਲੋਂ ਕਿਤੇ ਵੱਧ ਹੈ। ਕੋਰੋਨਾ ਨਾਲ ਮੌਤ ਦਰ 2-3% ਹੈ। Kerala Nipah Virus;
ICMR ਨੇ ਕਿਹਾ ਕਿ ਕੇਰਲ ਵਿੱਚ ਨਿਪਾਹ ਵਾਇਰਸ ਦੇ ਫੈਲਣ ਦਾ ਕਾਰਨ ਸਪੱਸ਼ਟ ਨਹੀਂ ਹੈ। ਹਾਲਾਂਕਿ, ਉੱਚ ਮੌਤ ਦਰ ਦੇ ਮੱਦੇਨਜ਼ਰ, ICMR ਨੇ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਕੇਰਲ ਦੇ ਲੋਕਾਂ ਨੂੰ ਸਮਾਜਿਕ ਦੂਰੀਆਂ ਦੀ ਪਾਲਣਾ ਕਰਨ, ਮਾਸਕ ਪਹਿਨਣ ਅਤੇ ਚਮਗਿੱਦੜਾਂ ਦੇ ਸੰਪਰਕ ਵਿੱਚ ਆਉਣ ਵਾਲੇ ਕੱਚੇ ਭੋਜਨ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ।
ICMR ਨੇ ਕਿਹਾ ਕਿ ਭਾਰਤ ਨੇ ਨਿਪਾਹ ਵਾਇਰਸ ਦੇ ਇਲਾਜ ਲਈ ਆਸਟ੍ਰੇਲੀਆ ਤੋਂ ਮੋਨੋਕਲੋਨਲ ਐਂਟੀਬਾਡੀਜ਼ ਦੀਆਂ 20 ਹੋਰ ਖੁਰਾਕਾਂ ਮੰਗੀਆਂ ਹਨ। ਇਸ ਸਮੇਂ ਸਾਡੇ ਕੋਲ ਸਿਰਫ 10 ਖੁਰਾਕਾਂ ਹਨ।  Kerala Nipah Virus;
ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ.ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ
ਪੰਜਾਬ ਵਿੱਚ 98 ਫੀਸਦ ਲੋਕਾਂ ਨੂੰ ਲਗਾਈ ਜਾ ਚੁੱਕਿਆ ਹੈ ਕੋਵਿਡ-19  ਵੈਕਸੀਨੇਸ਼ਨ ਦਾ ਪਹਿਲਾ ਟੀਕਾ  :ਡਾਕਟਰ ਬਲਬੀਰ ਸਿੰਘ
– ਸਿਹਤ ਮੰਤਰੀ ਯੂ.ਐਸ.ਏ.ਆਈ.ਡੀ.ਅਤੇ ਪੰਜਾਬ ਸਿਹਤ ਵਿਭਾਗ ਦੁਆਰਾ ਕੋਵਿਡ ਮਹਾਂਮਾਰੀ ਦੌਰਾਨ ਸਿੱਖਿਆਵਾਂ ਸਾਂਝੀਆਂ ਕਰਨ ਲਈ ਆਯੋਜਿਤ  ਮੀਟਿੰਗ  ਦੀ ਪ੍ਰਧਾਨਗੀ ਕਰ ਰਹੇ ਸਨ
– ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਰੇ ਸਿਹਤ ਤੰਦਰੁਸਤੀ ਕੇਂਦਰਾਂ ਵਿੱਚ ਯੋਗਾ ਅਤੇ ਜੀਵਨ ਸ਼ੈਲੀ ਵਿੱਚ ਸੋਧ ਸੈਸ਼ਨ ਜਲਦ ਕੀਤੇ ਜਾਣਗੇ ਸੁਰੂ
ਚੰਡੀਗੜ, 20 ਮਈ:
COVID-VACCINE’S DOSE ਯੂਨਾਈਟਿਡ ਸਟੇਟਸ ਏਜੰਸੀ ਫਾਰ ਇੰਟਰਨੈਸ਼ਨਲ ਡਿਵੈਲਪਮੈਂਟ (ਯੂ.ਐਸ.ਏ.ਆਈ.ਡੀ.) ਵੱਲੋਂ ਕੋਵਿਡ-19 ਮਹਾਂਮਾਰੀ ਨਾਲ ਲੜਨ ਵਿੱਚ ਅਹਿਮ ਭੂਮਿਕਾ ਨਿਭਾਉਣ ਲਈ ਸਹਿਯੋਗੀ ਸਾਰੀਆਂ ਗੈਰ-ਸਰਕਾਰੀ ਸੰਸਥਾਵਾਂ (ਐਨ.ਜੀ.ਓਜ) ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪੰਜਾਬ ਰਾਜ ਦੀ 18 ਸਾਲ ਤੋਂ ਵੱਧ ਉਮਰ ਵਰਗ  ਦੀ 98 ਫੀਸਦ ਆਬਾਦੀ ਨੇ ਕੋਵਿਡ ਟੀਕਾਕਰਣ ਦੀ ਪਹਿਲੀ ਡੋਜ਼ ਲਗਵਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ, ਜਦੋਂ ਕਿ ਇਸੇ ਉਰਮ ਵਰਗੇ ਦੇ 86 ਫੀਸਦ ਲੋਕਾਂ ਨੇ ਦੂਜੀ ਖੁਰਾਕ ਪ੍ਰਾਪਤ ਕਰ ਲਈ ਹੈ। ਇਹ ਅੰਕੜੇ 12 ਮਈ, 2023 ਤੱਕ  ਪੋਰਟਲ ‘ਤੇ ਉਪਲਬਧ ਜਾਣਕਾਰੀ ਅਨੁਸਾਰ ਹਨ।
ਸਿਹਤ ਮੰਤਰੀ ਕੋਵਿਡ ਮਹਾਂਮਾਰੀ ਦੌਰਾਨ ਵਿਸ਼ੇਸ਼ ਤੌਰ ‘ਤੇ ਕੋਵਿਡ-19 ਟੀਕਾਕਰਣ ਦੇ ਖੇਤਰ ਵਿੱਚ ਤਜਰਬਿਆਂ ਅਤੇ ਸਿੱਖਿਆਵਾਂ ਨੂੰ ਸਾਂਝਾ ਕਰਨ ਲਈ ਯੂ.ਐਸ.ਏ.ਆਈ.ਡੀ ਅਤੇ ਪੰਜਾਬ ਦੇ ਸਿਹਤ ਵਿਭਾਗ ਦੁਆਰਾ ਸਾਂਝੇ ਤੌਰ ‘ਤੇ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਹ ਇਸ ਮੀਟਿੰਗ ਦੇ ਮੁੱਖ ਮਹਿਮਾਨ ਸਨ, ਜਿਸ ਦਾ ਆਯੋਜਨ ਉਨਾਂ ਸਾਰੇ ਭਾਈਵਾਲਾਂ ਦੇ ਯਤਨਾਂ ਨੂੰ ਮਾਨਤਾ ਦੇਣ ਲਈ ਕੀਤਾ ਗਿਆ ਸੀ, ਜਿਨਾਂ ਦੇ ਯੋਗਦਾਨ ਨਾਲ ਪੰਜਾਬ ਸਫਲ ਤਰੀਕੇ ਨਾਲ ਕੋਵਿਡ ਵਿਰੁੱਧ ਜੰਗ ਜਿੱਤੀ ।
ਕੋਵਿਡ-19 ਵੈਕਸੀਨ ਕਵਰੇਜ ਨੂੰ ਵਧਾਉਣ ਪਿੱਛੇ ਮਲਟੀ-ਸਟੇਕਹੋਲਡਰ ਭਾਈਵਾਲੀ ਅਤੇ ਮਜਬੂਤ ਭਾਈਚਾਰਕ ਸ਼ਮੂਲੀਅਤ ਦੀ ਅਹਿਮ ਭੂਮਿਕਾ ਸੀ। ਮੋਮੈਂਟਮ ਰੁਟੀਨ ਇਮਯੂਨਾਈਜੇਸ਼ਨ ਟਰਾਂਸਫਾਰਮੇਸਨ ਐਂਡ ਇਕੁਇਟੀ ਪ੍ਰੋਜੈਕਟ, ਯੂਐਸਏਆਈਡੀ ਦੁਆਰਾ ਫੰਡ ਕੀਤੇ ਗਏ, ਰਾਜ ਦੇ ਸਿਹਤ ਵਿਭਾਗ ਦੇ ਨਾਲ ਸਾਂਝੇਦਾਰੀ ਵਿੱਚ ਚਲਾਇਆ ਪ੍ਰਾਜੈਕਟ ਸੀ । ਇਸ ਪ੍ਰਾਜੈਕਟ ਨੇ ਪ੍ਰਵਾਸੀ ਆਬਾਦੀ ਅਤੇ ਟਰਾਂਸਜੈਂਡਰ ਭਾਈਚਾਰੇ ਸਮੇਤ ਰਾਜ ਦੀ ਕਮਜੋਰ ਅਤੇ ਹਾਸ਼ੀਏ ਵਾਲੀ ਆਬਾਦੀ ਲਈ, ਕੋਵਿਡ-19 ਟੀਕਿਆਂ ਦੀ ਮੰਗ ਅਤੇ ਵੰਡ ਨੂੰ ਵਧਾਉਣ ਦੇ ਖੇਤਰ ਵਿੱਚ  ਕੰਮ ਕੀਤਾ।
ਡਾ: ਬਲਬੀਰ ਸਿੰਘ ਨੇ ਕੋਵਿਡ-19 ਟੀਕਾਕਰਨ ਦੇ ਟੀਚੇ ਨੂੰ ਸੁਚੱਜੇ ਢੰਗ ਨਾਲ ਪ੍ਰਾਪਤ ਕਰਨ ਵਿੱਚ ਇਸ ਬੇਸ਼ਕੀਮਤੀ ਪ੍ਰੋਜੈਕਟ ਅਤੇ ਇਸਦੇ ਸਥਾਨਕ ਭਾਈਵਾਲਾਂ ਜਿਵੇਂ- ਸੋਸਾਇਟੀ ਫਾਰ ਆਲ ਰਾਊਂਡ ਡਿਵੈਲਪਮੈਂਟ-ਸਾਰਡ ਇੰਡੀਆ, ਮਮਤਾ ਹੈਲਥ ਇੰਸਟੀਚਿਊਟ ਫਾਰ ਮਦਰ ਐਂਡ ਚਾਈਲਡ, ਟਰਾਂਸਪੋਰਟ ਕਾਰਪੋਰੇਸਨ ਆਫ ਇੰਡੀਆ-ਟੀਸੀਆਈ ਅਤੇ ਹੈਲਪਏਜ ਇੰਡੀਆ ਦੇ ਅਣਮੁੱਲੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨਾਂ ਪੰਜਾਬ ਦੀਆਂ ਧਾਰਮਿਕ ਸੰਸਥਾਵਾਂ ਖਾਸ ਕਰਕੇ ‘ਸ੍ਰੀ ਅਕਾਲ ਤਖਤ ਸਾਹਿਬ’ ਅਤੇ ‘ਡੇਰਿਆਂ’ ਵੱਲੋਂ ਜਨ ਅਪੀਲ ਰਾਹੀਂ ਕੀਤੇ ਜਾ ਰਹੇ ਵਡਮੁੱਲੇ ਸਹਿਯੋਗ ਦੀ ਵੀ ਸ਼ਲਾਘਾ ਕੀਤੀ ਜਿਸ ਕਾਰਨ ਟੀਕੇ ਲਗਵਾਉਣ ਵਾਲਿਆਂ ਦੀ ਗਿਣਤੀ ਵਿੱਚ ਚੋਖਾ ਵਾਧਾ ਹੋਇਆ ਹੈ।
also read : ਸੜਕਾਂ ਤੋਂ ਹਟਾਈਆਂ ਜਾਣਗੀਆਂ ਪੁਰਾਣੀਆਂ ਡੀਜ਼ਲ ਬੱਸਾਂ !
ਉਨਾਂ ਬਿਮਾਰੀਆਂ ਤੋਂ ਬਚਣ ਲਈ ਸਾਰਿਆਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨਾਂ ਨੇ ਪੁਰਾਣੀਆਂ ਬਿਮਾਰੀਆਂ ਦੇ ਇਲਾਜ ਵਿੱਚ ਆਯੁਰਵੇਦ ਅਤੇ ਹੋਮਿਓਪੈਥੀ ਦੀ ਭੂਮਿਕਾ ਨੂੰ ਵੀ ਰੇਖਾਂਕਿਤ ਕੀਤਾ। ਉਨਾਂ ਕਿਹਾ, “ਜਲਦੀ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਰੇ ਸਿਹਤ ਤੰਦਰੁਸਤੀ ਕੇਂਦਰਾਂ ਵਿੱਚ ਨਿਯਮਤ ਯੋਗ ਅਤੇ ਜੀਵਨ ਸੈਲੀ ਸੋਧ ਸੈਸ਼ਨ ਸੁਰੂ ਕਰੇਗੀ।”
ਸਿਹਤ ਮੰਤਰੀ ਨੇ  ਐਸਏਆਰਡੀ ਅਤੇ  ਨੈਸ਼ਨਲ ਬੁੱਕ ਟਰੱਸਟ (ਐਨਬੀਟੀ) ਦੁਆਰਾ ਸਾਂਝੇ ਤੌਰ ‘ਤੇ ਤਿਆਰ ਕੀਤੀਆਂ ਬੱਚਿਆਂ ਲਈ ਕਿਤਾਬਾਂ ਦੇ ਨਾਲ-ਨਾਲ ਪੰਜਾਬ ਵਿੱਚ ਪ੍ਰੋਜੈਕਟ ਦੇ ਸਫਰ ਨੂੰ ਦਰਸਾਉਂਦੀ ਇੱਕ ਕੌਫੀ ਟੇਬਲ ਬੁੱਕ ਵੀ ਜਾਰੀ ਕੀਤੀ।COVID-VACCINE’S DOSE
ਸਮਾਗਮ ਦੌਰਾਨ, ਗੈਰ-ਸਰਕਾਰੀ ਸੰਗਠਨਾਂ ਨੇ ਲੋੜੀਂਦੇ ਟੀਚਿਆਂ ਨੂੰ ਪੂਰਾ ਕਰਨ ਲਈ ਵੈਕਸੀਨ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਸਿਹਤ ਵਿਭਾਗ ਤੋਂ ਉਨਾਂ ਦੇ ਸਰਗਰਮ ਸਹਿਯੋਗ ਲਈ ਪ੍ਰਾਪਤ ਕੀਤੇ ਸਮਰਥਨ ਨੂੰ ਵੀ ਸਵੀਕਾਰਿਆ ।  ਐਨਜੀਓਜ਼ ਨੇ ਇਸ ਮੌਕੇ ਪ੍ਰੋਜੈਕਟ ਨੂੰ ਲਾਗੂ ਕਰਨ ਦੌਰਾਨ ਸਫਲਤਾ ਦੀਆਂ ਕਹਾਣੀਆਂ ਅਤੇ ਨਵੀਨਤਾਕਾਰੀ ਪਹੁੰਚਾਂ ਬਾਰੇ ਵੀ ਜਾਣਕਾਰੀ  ਸਾਂਝੀ ਕੀਤੀ।
ਡਾ: ਗੋਪਾਲ ਕੇ. ਸੋਨੀ, ਪ੍ਰੋਜੈਕਟ ਡਾਇਰੈਕਟਰ, ਮੋਮੈਂਟਮ ਰੂਟੀਨ ਇਮਯੂਨਾਈਜੇਸਨ ਟਰਾਂਸਫਾਰਮੇਸ਼ਨ ਐਂਡ ਇਕੁਇਟੀ ਪ੍ਰੋਜੈਕਟ ਨੇ ਦੱਸਿਆ  ਕਿ ਪੰਜਾਬ ਦੇ ਗੈਰ ਸਰਕਾਰੀ ਭਾਈਵਾਲਾਂ ਨੇ ਧਾਰਮਿਕ ਸੰਸਥਾਵਾਂ ਨੂੰ ਸ਼ਾਮਲ ਕਰਕੇ ਅਤੇ ਅਨਾਜ ਮੰਡੀਆਂ, ਡੇਰਿਆਂ ਸਮੇਤ ਗੈਰ-ਰਵਾਇਤੀ ਇਕੱਠਾਂ ਦੇ ਸਥਾਨਾਂ ਦਾ ਦੌਰਾ ਕਰਕੇ ਪ੍ਰੋਜੈਕਟ ਲਾਗੂ ਕਰਨ ਦੀਆਂ ਵਿਲੱਖਣ ਰਣਨੀਤੀਆਂ ਦੀ ਵਰਤੋਂ ਕੀਤੀ ਤਾਂ ਜੋ ਟੀਕਾਕਰਣ ਵਿੱਚ ਤੇਜੀ ਲਿਆ ਕੇ  ਸਮਾਜ ਦੇ ਸਭ ਤੋਂ ਕਮਜੋਰ ਅਤੇ ਹਾਸ਼ੀਏ ‘ਤੇ ਰਹਿ ਰਹੇ ਵਰਗ ਨੂੰ ਕੋਵਿਡ ਵਰਗੀ ਨਾ ਮੁਰਾਦ ਬਿਮਾਰੀ ਤੋਂ ਨਿਜਾਤ ਦਿਵਾਈ ਜਾ ਸਕੇ।
ਟੀਕਿਆਂ ਵਿੱਚ ਵਿਸ਼ਵਾਸ ਪੈਦਾ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਕਿ ਕੋਵਿਡ-19 ਟੀਕਾਕਰਨ ਸਾਰਿਆਂ ਲਈ ਪਹੁੰਚਯੋਗ ਹੈ, ਟੀਮਾਂ ਨੇ ਦਿਵਿਆਂਗ ਵਿਅਕਤੀਆਂ, ਬੱਚਿਆਂ, ਬਜੁਰਗਾਂ ਦੀ ਆਬਾਦੀ, ਟਰਾਂਸਜੈਂਡਰ ਭਾਈਚਾਰੇ ਆਦਿ ਲਈ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ, ਜਿੰਨਾਂ ਤੋਂ ਬਹੁਤ ਕੁਝ ਸਿੱਖਿਆ ਜਾ ਸਕਦਾ ਹੈ  ਅਤੇ ਇਹ ਦੇਸ਼ ਦੇ ਹੋਰ ਟੀਕਾਕਰਨ ਪ੍ਰੋਗਰਾਮਾਂ ਨੂੰ ਮਜਬੂਤ ਕਰਨ ਲਈ ਲਾਹੇਵੰਦ ਹੋ ਸਕਦੇ ਹਨ। ਉਹਨਾਂ ਕਿਹਾ, “ਇਸ ਉਲਰਾਲੇ ਲਈ ਅਸੀਂ ਰਾਜ ਸਰਕਾਰ, ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਧੰਨਵਾਦੀ ਹੈ” ।
ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਡਾ: ਆਦਰਸ਼ਪਾਲ ਕੌਰ ਨੇ ਗੈਰ ਸਰਕਾਰੀ ਸੰਗਠਨਾਂ ਦੁਆਰਾ ਕਮਜੋਰ ਵਰਗਾਂ ਨਾਲ ਜੁੜਨ ਲਈ ਪ੍ਰਦਾਨ ਕੀਤੀ ਸਹਾਇਤਾ ਨੂੰ ਸਵੀਕਾਰ ਕੀਤਾ ਅਤੇ ਰੁਟੀਨ ਟੀਕਾਕਰਨ ਮੁਹਿੰਮਾਂ ਦੀ ਪਹੁੰਚ ਨੂੰ ਵਧਾਉਣ ਲਈ ਸਰਕਾਰ ਦੇ ਯਤਨਾਂ ਦਾ ਸਮਰਥਨ ਕੀਤਾ। COVID-VACCINE’S DOSE
ਇਸ ਮੌਕੇ ਸਿਹਤ ਵਿਭਾਗ ਦੇ ਸੀਨੀਅਰ ਨੁਮਾਇੰਦੇ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ: ਰਵਿੰਦਰਪਾਲ ਕੌਰ, ਡਾਇਰੈਕਟਰ ਐਨ.ਐਚ.ਐਮ ਡਾ.ਐਸ.ਪੀ. ਸਿੰਘ, ਸਟੇਟ ਇਮਿਊਨਾਈਜੇਸ਼ਨ ਅਫਸਰ ਡਾ: ਬਲਵਿੰਦਰ ਕੌਰ, ਸਟੇਟ ਨੋਡਲ ਅਫਸਰ (ਕੋਵਿਡ) ਡਾ: ਰਾਜੇਸ਼ ਭਾਸਕਰ, ਜੌਹ ਸਨੋ ਇੰਡੀਆ ਪੰਜਾਬ ਰਾਜ ਟੀਮ , ਜ਼ਿਲਾ ਸਿਹਤ ਅਧਿਕਾਰੀ ਅਤੇ ਕਮਿਊਨਿਟੀ ਸਟੇਕਹੋਲਡਰ ਵੀ ਇਸ  ਹਾਜਰ ਸਨ।