DR BALBIR SINGH - Nirpakh Post
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜਲੰਧਰ ਸਿਵਲ ਹਸਪਤਾਲ ਦਾ ਦੌਰਾ, ਜਾਰੀ ਕੀਤੀਆਂ ਸਖ਼ਤ ਹਦਾਇਤਾਂ
ਜਲੰਧਰ ਦੇ ਸਿਵਲ ਹਸਪਤਾਲ ਵਿੱਚ ਆਕਸੀਜਨ ਪਲਾਂਟ ਦੇ ਬੰਦ ਹੋਣ ਕਾਰਨ ਆਈ. ਸੀ. ਯੂ. ਵਿੱਚ ਦਾਖ਼ਲ 3 ਮਰੀਜ਼ਾਂ ਦੀ ਮੌਤ ਮਾਮਲੇ 'ਚ ਸਿਹਤ ਵਿਭਾਗ ਵੱਲੋਂ ਗੰਭੀਰਤਾ ਨਾਲ ਕਾਰਵਾਈ ਕੀਤੀ ਗਈ ਹੈ। ਮਾਮਲੇ ਦੀ ਜਾਂਚ ਲਈ ਸਿਹਤ ਵਿਭਾਗ ਦੇ ਡਾਇਰੈਕਟਰ ਦੀ ਅਗਵਾਈ 'ਚ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਦੀ ਸ਼ੁਰੂਆਤੀ ਰਿਪੋਰਟ ਆਉਣ ਮਗਰੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਤਿੰਨ ਡਾਕਟਰਾਂ ਨੂੰ ਸਸਪੈਂਡ ਕਰ ਦਿੱਤਾ ਸੀ। |
ਸਿਹਤ ਮੰਤਰੀ ਡਾ. ਬਲਬੀਰ ਸਿੰਘ ਅੱਜ ਦੋਬਾਰਾ ਸਿਵਲ ਹਸਪਤਾਲ ਪਹੁੰਚੇ, ਜਿੱਥੇ ਉਨ੍ਹਾਂ ਨੇ ਮਰੀਜ਼ਾਂ ਦਾ ਹਾਲ ਜਾਣਿਆ ਅਤੇ ਟਰੌਮਾ ਵਾਰਡ, ਜਨਰੇਟਰ ਰੂਮ ਅਤੇ ਤਿੰਨ ਆਕਸੀਜਨ ਪਲਾਂਟਾਂ ਦੀ ਜਾਂਚ ਕੀਤੀ। ਸਸਪੈਂਡ ਹੋਏ ਡਾਕਟਰਾਂ ਵਿੱਚ ਡਾ. ਰਾਜਕੁਮਾਰ (MS), ਡਾ. ਸੁਰਜੀਤ ਸਿੰਘ (SMO) ਅਤੇ ਐਨੇਸਥੀਸੀਆ ਵਿਭਾਗ ਦੀ ਡਾ. ਸੋਨਾਖਸ਼ੀ ਸ਼ਾਮਲ ਹਨ। ਜਦਕਿ ਡਾ. ਸ਼ਵਿੰਦਰ ਸਿੰਘ ਜੋ ਹਾਉਸ ਸਰਜਨ ਸਨ ਅਤੇ ਜਿਨ੍ਹਾਂ ਦੀ ਉਸ ਵੇਲੇ ਡਿਊਟੀ ਸੀ, ਉਨ੍ਹਾਂ ਨੂੰ ਬਰਖ਼ਾਸਤ ਕਰ ਦਿੱਤਾ ਗਿਆ।
ਸਿਹਤ ਮੰਤਰੀ ਨੇ ਕਿਹਾ ਕਿ ਸਸਪੈਂਡ ਹੋਏ ਡਾਕਟਰਾਂ ਦਾ ਪੱਖ ਵੀ ਸੁਣਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਹਸਪਤਾਲ 'ਚ ਦਵਾਈਆਂ ਦੀ ਕੋਈ ਘਾਟ ਨਹੀਂ, ਬਿਜਲੀ ਦੀ ਵੀ ਵਾਫ਼ਰ ਮਾਤਰਾ ਹੈ ਅਤੇ ਡਾਕਟਰਾਂ ਦੀ ਤਨਖ਼ਾਹ ਵਧਾ ਦਿੱਤੀ ਗਈ ਹੈ। ਉਨ੍ਹਾਂ ਡਾਕਟਰਾਂ ਨੂੰ ਮਰੀਜ਼ਾਂ ਨਾਲ ਨਰਮੀ ਨਾਲ ਪੇਸ਼ ਆਉਣ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਹਾਦਸੇ ਦੇ ਕਈ ਕਾਰਨ ਸਾਹਮਣੇ ਆ ਰਹੇ ਹਨ, ਜਿਸ ਦੀ ਵਿਸਥਾਰ ਨਾਲ ਜਾਂਚ ਹੋਵੇਗੀ ਅਤੇ ਹੋਰ ਅਧਿਕਾਰੀਆਂ 'ਤੇ ਵੀ ਕਾਰਵਾਈ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਦੇ ਸਟਾਫ਼ ਨੂੰ ਸਿਖਲਾਈ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।
ਸਿਹਤ ਮੰਤਰੀ ਨੇ ਕਿਹਾ ਕਿ ਚੰਡੀਗੜ੍ਹ ਦੇ ਸੈਕਟਰ 32 ਸਥਿਤ ਪੀ. ਜੀ. ਆਈ. ਹਸਪਤਾਲ ਵਿੱਚ ਨਰਸਾਂ ਹੜਤਾਲ 'ਤੇ ਹਨ। ਪੀ. ਜੀ. ਆਈ. ਦੇ ਨਾਲ-ਨਾਲ ਸੈਕਟਰ 32 ਵਿੱਚ ਵੀ ਸਟਾਫ਼ ਦੀ ਘਾਟ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਹਸਪਤਾਲਾਂ ਵਿੱਚ ਵੀ ਸਟਾਫ਼ ਦੀ ਘਾਟ ਹੈ। ਸੈਕਟਰ 32 ਅਤੇ ਪੀ. ਜੀ. ਆਈ. ਵਿੱਚ ਇਲਾਜ ਮੁਫ਼ਤ ਨਹੀਂ ਹੈ, ਪੈਸੇ ਲਏ ਜਾਂਦੇ ਹਨ ਪਰ ਫਿਰ ਵੀ ਸਟਾਫ਼ ਦੀ ਘਾਟ ਹੈ। ਸਿਹਤ ਮੰਤਰੀ ਨੇ ਕਿਹਾ ਕਿ ਪਹਿਲਾਂ ਐਮਰਜੈਂਸੀ ਵਾਰਡ ਵਿੱਚ ਕੋਈ ਸੇਵਾਵਾਂ ਨਹੀਂ ਸਨ, ਉਹ ਖ਼ੁਦ ਉਥੇ ਗਏ ਅਤੇ ਇਹ ਸੇਵਾਵਾਂ ਸ਼ੁਰੂ ਕੀਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾ ਸੂਬਾ ਹੈ ਜੋ ਯੂਨੀਵਰਸਲ ਹੈਲਥ ਕੇਅਰ ਕਰ ਰਿਹਾ ਹੈ ਅਤੇ ਯੂਨੀਵਰਸਲ ਦਵਾਈਆਂ ਸ਼ੁਰੂ ਕਰ ਰਿਹਾ ਹੈ। ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਜਲਦੀ ਫ਼ੋਨ ਕਰਕੇ ਉਨ੍ਹਾਂ ਨਾਲ ਗੱਲ ਕਰਨ ਲਈ ਵੀ ਕਿਹਾ।
Strict instructions issued
ਪਟਿਆਲਾ, 9 ਅਕਤੂਬਰ:
Revolutionary changes in medical education
ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਮੈਡੀਕਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਣ ਦੀ ਸ਼ੁਰੂਆਤ ਕੀਤੀ ਹੈ। ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜ ਤੇ ਰਾਜਿੰਦਰਾ ਹਸਪਤਾਲ ਦੇ ਸਾਰੇ ਵਿਭਾਗਾਂ ਦਾ ਅਚਨਚੇਤ ਦੌਰਾ ਕਰਕੇ ਵਿਭਾਗਾਂ ਦੀਆਂ ਜ਼ਮੀਨੀ ਪੱਧਰ ‘ਤੇ ਹਕੀਕਤਾਂ ਜਾਣੀਆਂ ਤੇ ਸਮੂਹ ਵਿਭਾਗੀ ਮੁਖੀਆਂ ਨੂੰ ਵਿਜ਼ਨ ਦਸਤਾਵੇਜ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਤਾਂ ਕਿ ਇਸ ਵਿਜ਼ਨ ਦਸਤਾਵੇਜ ਮੁਤਾਬਕ ਸਾਰੇ ਵਿਭਾਗਾਂ ਦੀ ਕਾਇਆਂ ਕਲਮ ਕੀਤੀ ਜਾਵੇ।
ਮੈਡੀਕਲ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਨਿਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਰਾਜ ‘ਚ ਆਮ ਆਦਮੀ ਕਲੀਨਿਕ ਪੰਜਾਬੀਆਂ ਨੂੰ ਲੱਗੇ ਰੋਗਾਂ ਦੀ ਜੜ੍ਹ ਫ਼ੜਨ ਦਾ ਕੰਮ ਕਰ ਰਹੇ ਹਨ, ਇਸ ਲਈ ਹੁਣ ਮੈਡੀਕਲ ਸਿੱਖਿਆ ਵਿਭਾਗ ਦੀ ਕਾਇਆਂ ਕਲਪ ਕਰਕੇ ਇਸਦੇ ਮੈਡੀਕਲ ਕਾਲਜਾਂ ਤੇ ਹਸਪਤਾਲਾਂ ਨੂੰ ਪੀ.ਜੀ.ਆਈ. ਦੇ ਮਿਆਰ ਦੀਆਂ ਸੰਸਥਾਵਾਂ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ।
ਡਾ. ਬਲਬੀਰ ਸਿੰਘ ਨੇ ਫਾਰੈਂਸਿਕ ਮੈਡੀਸਨ, ਪੈਥਾਲੋਜੀ, ਮਾਈਕਰੋਬਾਇਲੋਜੀ, ਫਾਰਮਾਕੋਲੋਜੀ, ਫ਼ਿਜ਼ਿਓਲੋਜੀ, ਅਨਾਟਮੀ, ਬਾਇਉਕੈਮਿਸਟਰੀ, ਕਮਿਉਨਿਟੀ ਮੈਡੀਸਨ, ਪੀਡੀਆਟ੍ਰਿਕਸ, ਗਾਇਨੀ, ਸੁਪਰਸਪੈਸ਼ਲਿਟੀ ਵਿੰਗ ‘ਚ ਦਿਲ, ਸੀ.ਟੀ.ਵੀ.ਐਸ., ਨਿਉਰੋਲੋਜੀ ਤੇ ਯੁਰੋਲੋਜੀ ਸਮੇਤ ਹੋਰ ਵਿਭਾਗਾਂ ਦਾ ਦੌਰਾ ਕੀਤਾ। ਸਿਹਤ ਮੰਤਰੀ ਨੇ ਆਦੇਸ਼ ਦਿੱਤੇ ਕਿ ਰਾਜਿੰਦਰਾ ਹਸਪਤਾਲ ਵਿੱਚੋਂ ਮਰੀਜਾਂ ਦੇ ਟੈਸਟ ਕਿਸੇ ਬਾਹਰਲੀ ਲੈਬਾਰਟਰੀ ‘ਚ ਨਹੀਂ ਜਾਣੇ ਚਾਹੀਦੇ ਅਤੇ ਨਾ ਹੀ ਕੋਈ ਦਵਾਈ ਬਾਹਰੋਂ ਲੈਣ ਲਈ ਲਿਖਿਆ ਜਾਵੇ।Revolutionary changes in medical education
also read :- ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 88 ‘ਚ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਮੈਡੀਕਲ ਸਿੱਖਿਆ ਮੰਤਰੀ ਨੇ ਮੈਡੀਕਲ ਕਾਲਜ ‘ਚ ਪੀ.ਜੀ.ਆਈ. ਦੀ ਤਰਜ ‘ਤੇ ਹੋਰ ਨਵੇਂ ਕੋਰਸ ਸ਼ੁਰੂ ਕਰਨ ਤੇ ਫੈਕਲਟੀ ਤੇ ਖੋਜ਼ਾਰਥੀ ਡਾਕਟਰਾਂ ਵੱਲੋਂ ਸਮਾਜ ਦੀ ਭਲਾਈ ਲਈ ਖੋਜ਼ ਕਾਰਜ ਕਰਨ ‘ਤੇ ਜ਼ੋਰ ਦਿੱਤਾ। ਡਾ. ਬਲਬੀਰ ਸਿੰਘ ਨੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ ਤੇ ਮੈਡੀਕਲ ਸੁਪਰਡੈਂਟ ਡਾ. ਗਿਰੀਸ਼ ਸਾਹਨੀ ਸਮੇਤ ਹੋਰ ਵਿਭਾਗੀ ਮੁਖੀਆਂ ਨੂੰ ਨਿਰਦੇਸ਼ ਦਿੱਤੇ ਕਿ ਔਰਤਾਂ ਤੇ ਲੜਕੀਆਂ ‘ਚ ਪੀ.ਸੀ.ਓ.ਡੀ., ਲੇਬਰ ਰੂਮ ‘ਚ ਹਵਾ ਦੀ ਗੁਣਵੱਤਾ ਦੀ ਟੈਸਟਿੰਗ, ਨੌਜਵਾਨਾਂ ‘ਚ ਨਸ਼ਿਆਂ ਤੇ ਆਤਮ ਹੱਤਿਆ ਦੇ ਰੁਝਾਨ, ਪ੍ਰਦੂਸ਼ਿਤ ਹਵਾ ਨਾਲ ਹੋਣ ਵਾਲੀਆਂ ਬਿਮਾਰੀਆਂ, ਕੈਂਸਰ, ਦਿਲ ਦੇ ਰੋਗ, ਮਾਨਸਿਕ ਦਬਾਅ, ਦਵਾਈਆਂ ਦੇ ਬੁਰੇ ਪ੍ਰਭਾਵ, ਨਵ ਜਨਮੇ ਬੱਚਿਆਂ ਦੇ ਕੌਰਡ ਬਲੱਡ ਤੇ ਮਾਵਾਂ ਦੇ ਦੁੱਧ ‘ਚ ਕੈਮੀਕਲਾਂ ਦੇ ਪ੍ਰਭਾਵ ਦੇ ਟੈਸਟ, ਪਿੰਡਾਂ ਤੇ ਸ਼ਹਿਰਾਂ ‘ਚ ਲੋਕਾਂ ਦੀ ਸਿਹਤ ਨੂੰ ਦਰਪੇਸ਼ ਚੁਣੌਤੀਆਂ, ਦੇਸ਼-ਦੁਨੀਆਂ ‘ਚ ਹੋ ਰਹੀਆਂ ਨਵੀਆਂ ਖੋਜਾਂ ਆਦਿ ਵਿਸ਼ਿਆਂ ਉਪਰ ਵੀ ਸਰਕਾਰੀ ਮੈਡੀਕਲ ਕਾਲਜ ਵਿੱਚ ਨਿੱਠਕੇ ਕੰਮ ਕਰਨ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜ ‘ਚ ਬਲੱਡ ਟਰਾਂਸਫਿਊਜ਼ਨ ‘ਚ ਨਵੇਂ ਕੋਰਸ ਸ਼ੁਰੂ ਕੀਤੇ ਜਾਣ, ਕਿਉਂਕਿ ਪੰਜਾਬ ਸਵੈਇੱਛੁਤ ਖ਼ੂਨਦਾਨ ‘ਚ ਦੇਸ਼ ਵਿੱਚੋਂ ਤੀਜੇ ਸਥਾਨ ‘ਤੇ ਆਇਆ ਹੈ। ਉਨ੍ਹਾਂ ਹੋਰ ਕਿਹਾ ਕਿ ਮੈਡੀਕਲ ਕਾਲਜ ਦੀ ਪੈਥਾਲੋਜੀ ਲੈਬ ਰੈਫਰੈਂਸ ਲੈਬ ਬਣੇਗੀ ਤੇ ਪੀਡੀਆਟ੍ਰਿਕਸ ਵਿਭਾਗ ‘ਚ ਐਡਵਾਂਸ ਪੀਡੀਆਟ੍ਰਿਕਸ ਸੈਂਟਰ ਬਣਾਉਣ ਦੀ ਵੀ ਤਜਵੀਜ਼ ਹੈ। ਉਨ੍ਹਾਂ ਨੇ ਡਾਇਰੈਕਟਰ ਪ੍ਰਿੰਸੀਪਲ ਨੂੰ ਕਿਹਾ ਕਿ ਅਧਿਆਪਕਾਂ ਦੀਆਂ ਤਰੱਕੀਆਂ, ਡਾਕਟਰਾਂ ਸਮੇਤ ਪੈਰਾਮੈਡਿਕਸ ਦੀਆਂ ਖਾਲੀ ਅਸਾਮੀਆਂ ਭਰਨ ਲਈ ਕੋਈ ਦੇਰੀ ਨਾ ਕੀਤੀ ਜਾਵੇ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬਾ ਨਿਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਇਸ ਲਈ ਮੈਡੀਕਲ ਅਧਿਆਪਕਾਂ ਨੂੰ ਨਵੀਨਤਮ ਸਿਖਲਾਈ ਕਰਵਾਈ ਜਾਵੇਗੀ ਤੇ ਸਮਾਂਬੱਧ ਤਰੱਕੀ ਸਮੇਤ ਹੋਰ ਸਹੂਲਤਾਂ ਦਿੱਤੀਆਂ ਜਾਣਗੀਆਂ ਤਾਂ ਕਿ ਸੂਬਾ ਨਿਵਾਸੀਆਂ ਨੂੰ ਬਿਹਤਰ ਤੋਂ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ‘ਚ ਕੋਈ ਕਸਰ ਬਾਕੀ ਨਾ ਰਹੇ।Revolutionary changes in medical education
ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੀਆਂ ਜੇਲ੍ਹਾਂ ਵਿੱਚ ਮੈਂਟਲ ਹੈਲਥ ਇੰਟਰਵੈਂਸ਼ਨ ਪ੍ਰੋਗਰਾਮ ਦੀ ਸ਼ੁਰੂਆਤ
DR BALBIR SINGH:
ਇਸ ਪ੍ਰੋਗਰਾਮ ਤਹਿਤ ਕੈਦੀਆਂ ਨੂੰ ਕਾਊਂਸਲਿੰਗ ਸੇਵਾਵਾਂ ਦਿੱਤੀਆਂ ਜਾਣਗੀਆਂ: ਡਾ. ਬਲਬੀਰ ਸਿੰਘ
ਪੰਜਾਬ ਸਰਕਾਰ ਕੈਦੀਆਂ ਦੀ ਮਾਨਸਿਕ ਸਿਹਤ ਵਿੱਚ ਸੁਧਾਰ ਕਰੇਗੀ: ਸਿਹਤ ਮੰਤਰੀ
ਜੇਲ੍ਹਾਂ ਵਿੱਚ ਯੋਗਾ ਇੰਸਟਰੱਕਟਰ ਕੀਤੇ ਜਾਣਗੇ ਤਾਇਨਾਤ
ਚੰਡੀਗੜ੍ਹ, 9 ਨਵੰਬਰ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਜੇਲ੍ਹਾਂ ਵਿੱਚ ਸੁਧਾਰ ਲਿਆਉਣ ਲਈ ਇਨ੍ਹਾਂ ਨੂੰ ਸੁਧਾਰ ਕੇਂਦਰ ਬਣਾਉਣ ਦੇ ਸੰਕਲਪ ਨਾਲ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬੇ ਦੀਆਂ ਜੇਲ੍ਹਾਂ ਵਿੱਚ ਮੈਂਟਲ ਹੈਲਥ ਇੰਟਰਵੈਂਸ਼ਨ ਪ੍ਰੋਗਰਾਮ ਸ਼ੁਰੂ ਕੀਤਾ।
ਅੱਜ ਇੱਥੇ ਮਿਉਂਸਪਲ ਭਵਨ ਸੈਕਟਰ 35 ਵਿਖੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਪ੍ਰੋਗਰਾਮ ਦਾ ਆਗਾਜ਼ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਪਹਿਲਕਦਮੀ ਨਾਲ ਪੰਜਾਬ ਦੀਆਂ ਚਾਰ ਜੇਲ੍ਹਾਂ ਲੁਧਿਆਣਾ, ਗੁਰਦਾਸਪੁਰ, ਪਟਿਆਲਾ ਅਤੇ ਅੰਮ੍ਰਿਤਸਰ ਵਿੱਚ ਕੈਦੀਆਂ ਨੂੰ ਸਕਰੀਨਿੰਗ, ਕਾਉਂਸਲਿੰਗ ਅਤੇ ਰੈਫਰਲ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਸਿਹਤ ਮੰਤਰੀ ਨੇ ਦੱਸਿਆ ਕਿ ਇਹ ਪ੍ਰੋਜੈਕਟ ਜਲਦ ਹੀ ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਲਾਗੂ ਕੀਤਾ ਜਾਵੇਗਾ। ਵਰਲਡ ਹੈਲਥ ਪਾਰਟਨਰਸ ਦੇ ਸਹਿਯੋਗ ਨਾਲ ਇਨ੍ਹਾਂ ਕੇਂਦਰਾਂ ਵਿੱਚ ਕਾਉਂਸਲਰ ਭਰਤੀ ਕੀਤੇ ਗਏ ਹਨ, ਜੋ ਜੇਲ੍ਹ ਵਿੱਚ ਨਜ਼ਰਬੰਦ ਵਿਅਕਤੀਆਂ ਅਤੇ ਕੈਦੀਆਂ ਦੀ ਮਾਨਸਿਕ ਸਿਹਤ ਵਿੱਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਉਨ੍ਹਾਂ ਦੀ ਕਾਉਂਸਲਿੰਗ ਕਰਨਗੇ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਪਹਿਲਕਦਮੀ ਮਾਨਸਿਕ ਸਿਹਤ ਸੰਭਾਲ ਐਕਟ, 2017 ਨੂੰ ਲਾਗੂ ਕਰਨ ਸਬੰਧੀ ਸਾਡੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰੇਗੀ, ਜਿਸ ਨਾਲ ਹਰ ਸੂਬਾ ਸਰਕਾਰ ਲਈ ਜੇਲ੍ਹਾਂ ਦੇ ਮੈਡੀਕਲ ਵਿੰਗ ਵਿੱਚ ਮਾਨਸਿਕ ਸਿਹਤ ਸਹੂਲਤ ਹੋਣੀ ਲਾਜ਼ਮੀ ਹੋ ਜਾਵੇਗੀ।
ਕੈਦੀਆਂ ਨੂੰ ਦਰਪੇਸ਼ ਮਾਨਸਿਕ ਸਿਹਤ ਸਮੱਸਿਆਵਾਂ ਬਾਰੇ ਦੱਸਦਿਆਂ ਡਾ. ਬਲਬੀਰ ਸਿੰਘ ਕਿਹਾ ਕਿ ਖੁਦਕੁਸ਼ੀ ਕੈਦੀਆਂ ਦਰਮਿਆਨ ਮਾਨਸਿਕ ਰੋਗਾਂ ਦਾ ਮੁੱਖ ਕਾਰਨ ਹੈ। ਸੁਪਰੀਮ ਕੋਰਟ ਵੱਲੋਂ ਨਿਯੁਕਤ ਕਮੇਟੀ ਨੇ ਆਪਣੀ ਤਾਜ਼ਾ ਰਿਪੋਰਟ ਵਿੱਚ ਦੱਸਿਆ ਹੈ ਕਿ ਭਾਰਤ ਵਿੱਚ ਕੈਦੀਆਂ ਵਿੱਚ ਗੈਰ-ਕੁਦਰਤੀ ਮੌਤਾਂ ਦਾ ਵੱਡਾ ਕਾਰਨ ਖੁਦਕੁਸ਼ੀ ਹੈ। ਕਮੇਟੀ ਨੇ ਦੱਸਿਆ ਕਿ ਜੇਲ੍ਹਾਂ ਵਿੱਚ ਹੋਈਆਂ 817 ਗੈਰ-ਕੁਦਰਤੀ ਮੌਤਾਂ ਵਿੱਚੋਂ 660 ਖੁਦਕੁਸ਼ੀਆਂ ਹਨ, ਜੋ ਕਿ ਕਾਫ਼ੀ ਚਿੰਤਾਜਨਕ ਹੈ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਕੈਦੀਆਂ ਵਿੱਚ ਮਾਨਸਿਕ ਸਿਹਤ ਸਮੱਸਿਆਵਾਂ ਨਾ ਸਿਰਫ਼ ਉਨ੍ਹਾਂ ਦੀ ਤੰਦਰੁਸਤੀ ਨੂੰ ਪ੍ਰਭਾਵਤ ਕਰਦੀਆਂ ਹਨ ਬਲਕਿ ਇਸ ਕਾਰਨ ਰੋਜ਼ਾਨਾ ਜੇਲ੍ਹਾਂ ਵਿੱਚੋਂ ਮੋਬਾਈਲ ਫੋਨ, ਨਸ਼ੀਲੇ ਪਦਾਰਥ ਬਰਾਮਦ ਹੁੰਦੇ ਹਨ। ਇਸ ਉਪਰਾਲੇ ਨਾਲ ਜੇਲ੍ਹਾਂ ਵਿੱਚੋਂ ਹੁਣ ਚੰਗੀਆਂ ਖ਼ਬਰਾਂ ਆਉਣੀਆਂ ਸ਼ੁਰੂ ਹੋ ਜਾਣਗੀਆਂ ਅਤੇ ਕੈਦੀਆਂ ਨੂੰ ਸਿਖਲਾਈ ਦੇ ਕੇ ਉਨ੍ਹਾਂ ਦੀ ਮਾਨਸਿਕ ਸਿਹਤ ਵਿੱਚ ਸੁਧਾਰ ਕਰਕੇ ਉਨ੍ਹਾਂ ਨੂੰ ਆਤਮ ਨਿਰਭਰ ਬਣਾਇਆ ਜਾਵੇਗਾ।
ਇਹ ਵੀ ਪੜ੍ਹੋ: ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਜਾਰੀ
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਦੱਸਿਆ ਕਿ ਜੇਲ੍ਹਾਂ ਵਿੱਚ ਬੰਦ 25000 ਕੈਦੀਆਂ ਵਿੱਚੋਂ 14000 ਕੈਦੀ ਐਨਡੀਪੀਐਸ ਐਕਟ ਤਹਿਤ ਸਜਾ ਭੁਗਤ ਰਹੇ ਹਨ। ਅਜਿਹੇ ਸਾਰੇ ਕੈਦੀ ਨਸ਼ਾ ਤਸਕਰ ਨਹੀਂ ਹਨ, ਸਗੋਂ ਨਸ਼ਿਆਂ ਦੀ ਆਦਤ ਕਾਰਨ ਜੇਲ੍ਹਾਂ ਵਿੱਚ ਬੰਦ ਹਨ। ਇਨ੍ਹਾਂ ਨਸ਼ੇ ਦੇ ਆਦੀਆਂ ਨੂੰ ਜੇਲ੍ਹਾਂ ਵਿੱਚ ਭੇਜਣ ਦੀ ਬਜਾਏ ਜੇਕਰ ਉਨ੍ਹਾਂ ਦੀ ਮਾਨਸਿਕ ਸਿਹਤ ਵਿੱਚ ਸੁਧਾਰ ਕਰਕੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਿਆ ਜਾਵੇ ਤਾਂ ਜੇਲ੍ਹਾਂ ਵਿੱਚ ਬੋਝ ਕਾਫ਼ੀ ਹੱਦ ਤੱਕ ਘੱਟ ਹੋ ਸਕਦਾ ਹੈ। ਜੇਲ੍ਹਾਂ ਵਿੱਚ ਬੰਦ ਕੈਦੀ ਨਸ਼ੇ ਛੱਡਕੇ ਅਤੇ ਆਤਮ ਨਿਰਭਰ ਬਣ ਕੇ ਸਮਾਜ ਲਈ ਰੋਲ ਮਾਡਲ ਬਣਨਗੇ।
ਇਸ ਮੌਕੇ ਸਕੱਤਰ ਜੇਲ੍ਹ ਸ੍ਰੀ ਕੁਮਾਰ ਰਾਹੁਲ, ਵਿਸ਼ੇਸ਼ ਸਕੱਤਰ ਸਿਹਤ-ਕਮ-ਪ੍ਰੋਜੈਕਟ ਡਾਇਰੈਕਟਰ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਡਾ. ਅਡੱਪਾ ਕਾਰਤਿਕ, ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ. ਆਦਰਸ਼ਪਾਲ ਕੌਰ, ਡਾਇਰੈਕਟਰ ਪਰਿਵਾਰ ਭਲਾਈ ਡਾ. ਹਤਿੰਦਰ ਕੌਰ, ਵਰਲਡ ਹੈਲਥ ਪਾਰਟਨਰਸ ਦੇ ਕੰਟਰੀ ਡਾਇਰੈਕਟਰ ਡਾ. ਪ੍ਰਾਚੀ, ਆਈ.ਜੀ ਜੇਲ੍ਹ ਰੂਪ ਕੁਮਾਰ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ, ਸਮੂਹ ਜ਼ਿਲ੍ਹਾ ਜੇਲ੍ਹ ਸੁਪਰਡੈਂਟ ਅਤੇ ਹੋਰ ਕਰਮਚਾਰੀ ਹਾਜ਼ਰ ਸਨ।
DR BALBIR SINGH:
ਬਲਬੀਰ ਸਿੰਘ ਵੱਲੋਂ ਕੇਂਦਰੀ ਆਯੂਸ਼ ਮੰਤਰੀ ਸਰਬਾਨੰਦ ਸੋਨੋਵਾਲ ਨੂੰ ਪੰਜਾਬ ਵਿੱਚ ਰਾਸ਼ਟਰੀ ਆਯੁਰਵੇਦ ਸੰਸਥਾ ਸਥਾਪਤ ਕਰਨ ਦੀ ਅਪੀਲ
DR BALBIR SINGH News:
ਰਾਸ਼ਟਰੀ ਆਯੂਸ਼ ਮਿਸ਼ਨ ਤਹਿਤ 8ਵੇਂ ਆਯੁਰਵੇਦ ਦਿਵਸ ਸਮਾਰੋਹ, ਆਯੁਰਵੇਦ ਪਰਵ ਅਤੇ 8 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਖੇਤਰੀ ਸਮੀਖਿਆ ਮੀਟਿੰਗ ਨੂੰ ਕੀਤਾ ਸੰਬੋਧਨ
ਡਾ. ਬਲਬੀਰ ਸਿੰਘ ਨੇ ਸਾਫ਼ ਪਾਣੀ ਅਤੇ ਸ਼ੁੱਧ ਹਵਾ ਨੂੰ ਅਗਲੀ ਪੀੜ੍ਹੀ ਦਾ ਮੌਲਿਕ ਅਧਿਕਾਰ ਦੱਸਿਆ
ਪੰਜਾਬ ਦੇ ਸਿਹਤ ਮੰਤਰੀ ਨੇ ਕੇਂਦਰੀ ਆਯੂਸ਼ ਮੰਤਰੀ ਨੂੰ ਵਾਤਾਵਰਣ ਦੇ ਮੁੱਦਿਆਂ ‘ਤੇ ਸਾਰੇ ਸੂਬਿਆਂ ਦੇ ਸਿਹਤ ਮੰਤਰੀਆਂ ਦੀ ਮੀਟਿੰਗ ਬੁਲਾਉਣ ਦੀ ਕੀਤੀ ਬੇਨਤੀ
ਚੰਡੀਗੜ੍ਹ, 9 ਨਵੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਸੂਬੇ ਵਿੱਚ ਆਯੁਰਵੇਦ ਦੀ ਪੜ੍ਹਾਈ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕੇਂਦਰੀ ਆਯੂਸ਼ ਮੰਤਰੀ ਸਰਬਾਨੰਦ ਸੋਨੋਵਾਲ ਨੂੰ ਪੰਜਾਬ ਵਿੱਚ ਕੌਮੀ ਆਯੁਰਵੇਦ ਸੰਸਥਾ ਸਥਾਪਤ ਕਰਨ ਦੀ ਬੇਨਤੀ ਕੀਤੀ।
ਡਾ. ਬਲਬੀਰ ਨੇ ਕਿਹਾ ਕਿ ਉਹ ਐਲੋਪੈਥੀ ਡਾਕਟਰ ਹਨ ਪਰ ਪਿਛਲੇ 40 ਸਾਲਾਂ ਤੋਂ ਆਯੁਰਵੇਦ ਪ੍ਰੈਕਟੀਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ ਅਤੇ ਉਹ ਆਪਣੇ ਸੂਬੇ ਵਿੱਚ ਆਯੁਰਵੇਦ ਨੂੰ ਉਤਸ਼ਾਹਿਤ ਕਰਨਾ ਚਾਹੁੰਦੇ ਹਨ। ਕੇਂਦਰੀ ਆਯੂਸ਼ ਮੰਤਰੀ ਨੂੰ ਬੇਨਤੀ ਕਰਦਿਆਂ ਉਹਨਾਂ ਕਿਹਾ ਕਿ ਹਰਿਆਣਾ ਦੀ ਤਰਜ਼ ‘ਤੇ ਪੰਜਾਬ ਵਿੱਚ ਵੀ ਰਾਸ਼ਟਰੀ ਆਯੁਰਵੇਦ ਸੰਸਥਾ ਸਥਾਪਤ ਕੀਤਾ ਜਾਵੇ ਅਤੇ ਉਹ ਇਸ ਨੂੰ ਆਯੁਰਵੈਦਿਕ ਟੀਚਰਸ ਟ੍ਰੇਨਿੰਗ ਇੰਸਟੀਚਿਊਟ ਵਿੱਚ ਬਦਲਣ ਦਾ ਵਾਅਦਾ ਕਰਦੇ ਹਨ।
ਡਾ. ਬਲਬੀਰ ਸਿੰਘ 8ਵੇਂ ਆਯੁਰਵੇਦ ਦਿਵਸ ਸਮਾਰੋਹ, ਆਯੁਰਵੇਦ ਪਰਵ ਅਤੇ 8 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਰਾਸ਼ਟਰੀ ਆਯੂਸ਼ ਮਿਸ਼ਨ ਤਹਿਤ ਖੇਤਰੀ ਸਮੀਖਿਆ ਮੀਟਿੰਗ ਦੇ ਹਿੱਸੇ ਵਜੋਂ ‘ਆਯੁਰਵੇਦ ਫਾਰ ਵਨ ਹੈਲਥ’ ਵਿਸ਼ੇ ‘ਤੇ ਆਯੋਜਿਤ ਕਾਨਫਰੰਸ ਦੇ ਪਹਿਲੇ ਦਿਨ ਸੰਬੋਧਨ ਕਰ ਰਹੇ ਸਨ, ਜਿਸ ਦਾ ਉਦਘਾਟਨ ਯੂਨੀਅਨ ਆਯੂਸ਼ ਮੰਤਰੀ ਸਰਬਾਨੰਦ ਸੋਨੋਵਾਲ ਵੱਲੋਂ ਪੰਚਕੂਲਾ, ਹਰਿਆਣਾ ਦੇ ਇੰਦਰਧਨੁਸ਼ ਆਡੀਟੋਰੀਅਮ ਵਿੱਚ ਕੀਤਾ ਗਿਆ ਸੀ। ਇਸ ਮੌਕੇ ਪੰਜਾਬ ਦੇ ਸਿਹਤ ਮੰਤਰੀ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਸਨ।
ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੇਸ਼ ਵਿੱਚ ਵਧ ਰਹੇ ਹਵਾ ਅਤੇ ਪਾਣੀ ਦੇ ਪ੍ਰਦੂਸ਼ਣ ਦੀ ਮੌਜੂਦਾ ਸਥਿਤੀ ਬਾਰੇ ਵੀ ਗੱਲ ਕੀਤੀ, ਜੋ ਇੱਕ ਚਿੰਤਾਜਨਕ ਮੁੱਦਾ ਹੈ ਅਤੇ ਇਸ ਵੱਲ ਧਿਆਨ ਦੇਣ ਦੀ ਲੋੜ ਹੈ। ਕੇਂਦਰੀ ਆਯੂਸ਼ ਮੰਤਰੀ ਨੂੰ ਵਾਤਾਵਰਣ ਦੇ ਮੁੱਦਿਆਂ ‘ਤੇ ਸਾਰੇ ਰਾਜਾਂ ਦੇ ਸਿਹਤ ਮੰਤਰੀਆਂ ਦੀ ਮੀਟਿੰਗ ਬੁਲਾਉਣ ਦੀ ਬੇਨਤੀ ਕਰਦਿਆਂ ਉਹਨਾਂ ਨੇ ਕਿਹਾ ਕਿ ਉਹ ਇੱਥੇ ਇਹ ਸੋਚ ਕੇ ਆਏ ਸਨ ਕਿ ਅੱਠ ਰਾਜਾਂ ਦੇ ਸਿਹਤ ਮੰਤਰੀ ਇੱਥੇ ਮੌਜੂਦ ਹੋਣਗੇ ਅਤੇ ਉਹ ਸਾਰੇ ਇਸ ਗੰਭੀਰ ਵਿਸ਼ੇ ‘ਤੇ ਵਿਚਾਰ ਵਟਾਂਦਰੇ ਕਰ ਸਕਣਗੇ।
ਇਹ ਵੀ ਪੜ੍ਹੋ: ਜਲੰਧਰ ‘ਚ ਕੰਪ੍ਰੈਸਰ ‘ਚੋਂ ਗੈਸ ਲੀਕ ਹੋਣ ਕਾਰਨ ਧਮਾਕਾ
ਬਲਬੀਰ ਸਿੰਘ ਨੇ ਕਿਹਾ ਕਿ ਲੋਕ ਸਿਰਫ਼ ਦਿੱਲੀ ਵਿੱਚ ਹੀ ਪ੍ਰਦੂਸ਼ਣ ਬਾਰੇ ਚਰਚਾ ਕਰ ਰਹੇ ਹਨ, ਇਸ ਦਾ ਹਵਾਲਾ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ਪ੍ਰਦੂਸ਼ਣ ਹੁਣ ਸਿਰਫ਼ ਦਿੱਲੀ ਤੱਕ ਹੀ ਨਹੀਂ ਹੈ, ਸਗੋਂ ਸਮੁੱਚਾ ਦੇਸ਼ ਗੈਸ ਚੈਂਬਰ ਬਣ ਚੁੱਕਾ ਹੈ।
ਉਨ੍ਹਾਂ ਕਿਹਾ ਕਿ ਇਹ ਕਿਸੇ ਪਾਰਟੀ ਦਾ ਮੁੱਦਾ ਨਹੀਂ ਹੈ ਅਤੇ ਨਾ ਹੀ ਅਗਲੀਆਂ ਚੋਣਾਂ ਬਾਰੇ ਹੈ, ਸਗੋਂ ਇਹ ਅਗਲੀ ਪੀੜ੍ਹੀ ਬਾਰੇ ਹੈ। ਉਹਨਾਂ ਨੇ ਆਪਣੇ ਆਪ ਨੂੰ ਅਤੇ ਸਾਰੇ ਚੁਣੇ ਹੋਏ ਨੁਮਾਇੰਦਿਆਂ ਨੂੰ ਵੀ.ਆਈ.ਪੀਜ਼ ਨਹੀਂ, ਸਗੋਂ ਲੋਕਾਂ ਦੇ ਸੇਵਾਦਾਰ ਕਰਾਰ ਦਿੰਦਿਆਂ ਕਾਨਫਰੰਸ ਵਿੱਚ ਸ਼ਾਮਲ ਹੋਏ ਵਿਦਿਆਰਥੀਆਂ ਨੂੰ ਕਿਹਾ ਕਿ ਸਵੱਛ ਹਵਾ ਅਤੇ ਸਾਫ਼ ਪਾਣੀ ਸਾਡਾ ਮੌਲਿਕ ਅਧਿਕਾਰ ਹੈ ਅਤੇ ਤੁਹਾਨੂੰ (ਵਿਦਿਆਰਥੀਆਂ) ਨੂੰ ਸਾਡੇ ਤੋਂ ਇਸ ਬਾਰੇ ਪੁੱਛਣਾ ਚਾਹੀਦਾ ਹੈ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਪੰਜਾਬ ਦੇ 3 ਕਰੋੜ ਲੋਕਾਂ ਦੀ ਸਿਹਤ ਦੀ ਜ਼ਿੰਮੇਵਾਰੀ ਸੌਂਪੀ ਹੈ। ਉਹਨਾਂ ਨੇ ਕਿਹਾ ਕਿ ਸਾਡੇ ਲੋਕਾਂ ਨੂੰ ਤੰਦਰੁਸਤ ਅਤੇ ਸਿਹਤਮੰਦ ਰੱਖਣ ਲਈ, ਸਾਡੇ ਮੁੱਖ ਮੰਤਰੀ ਨੇ ਸੀ.ਐਮ. ਦੀ ਯੋਗਸ਼ਾਲਾ ਸ਼ੁਰੂ ਕੀਤੀ ਹੈ, ਜੋ ਪਹਿਲਾਂ ਹੀ 1000 ਕਲਾਸਾਂ ਤੱਕ ਵਧਾਈ ਜਾ ਚੁੱਕੀ ਹੈ ਅਤੇ ਆਮ ਆਦਮੀ ਕਲੀਨਿਕਾਂ ਵਿੱਚ, ਸਾਡੇ ਕੋਲ ਧਿਆਨ ਕੇਂਦਰ, ਜਿੰਮ, ਵਾਕਿੰਗ ਟਰੈਕ ਅਤੇ ਪਾਰਕ ਹਨ, ਜੋ ਲੋਕਾਂ ਨੂੰ ਕਸਰਤ ਕਰਨ ਲਈ ਉਤਸ਼ਾਹਿਤ ਕਰਦੇ ਹਨ ਜੋ ਕਿ ਬਿਮਾਰੀਆਂ ਨੂੰ ਦੂਰ ਰੱਖਣ ਦਾ ਇੱਕੋ ਇੱਕ ਤਰੀਕਾ ਹੈ।
DR BALBIR SINGH News:
ਪੰਜਾਬ ਦੇ ਡੈਂਟਲ ਕਾਲਜਾਂ ਨੂੰ ਸੁਪਰ-ਸਪੈਸ਼ਲਿਟੀ ਸਹੂਲਤਾਂ ਨਾਲ ਕੀਤਾ ਜਾਵੇਗਾ ਲੈਸ; ਪੰਜ ਸਰਕਾਰੀ ਹਸਪਤਾਲਾਂ ਵਿੱਚ ਸਥਾਪਿਤ ਕੀਤੇ ਜਾਣਗੇ ਇਮਪਲਾਂਟ ਸੈਂਟਰ
DR BALBIR SINGH ANNOUNCES
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸੂਬੇ ਵਿੱਚ ਓਰਲ ਹੈਲਥਕੇਅਰ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ
ਜ਼ਿਲ੍ਹਾ ਹਸਪਤਾਲਾਂ ਵਿੱਚ ਬਿਹਤਰ ਕਾਰਗੁਜ਼ਾਰੀ ਕਰਨ ਵਾਲੇ ਦੰਦਾਂ ਦੇ ਡਾਕਟਰਾਂ ਨੂੰ ਪ੍ਰੋਤਸਾਹਨ ਦੇਣ ਅਤੇ ਸਨਮਾਨਿਤ ਕਰਨ ਦਾ ਵੀ ਕੀਤਾ ਐਲਾਨ
ਸਿਹਤ ਮੰਤਰੀ ਨੇ 5ਵੇਂ ਸਲਾਨਾ ਡੈਂਟਲ ਰੀਓਰੀਏਂਟੇਸ਼ਨ ਟ੍ਰੇਨਿੰਗ ਸੈਸ਼ਨ ਦੀ ਕੀਤੀ ਪ੍ਰਧਾਨਗੀ
ਚੰਡੀਗੜ੍ਹ, 14 ਸਤੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਮੈਡੀਕਲ ਕਾਲਜਾਂ ਵਿੱਚ ਵਿਸ਼ਵ ਪੱਧਰੀ ਓਰਲ ਹੈਲਥਕੇਅਰ ਸਰਵਿਸਿਸ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਟਰੌਮਾ ਵਾਰਡ ਦੇ ਨਾਲ ਨਾਲ ਸੁਪਰ-ਸਪੈਸ਼ਲਿਟੀ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਅੰਮ੍ਰਿਤਸਰ ਅਤੇ ਪਟਿਆਲਾ ਦੇ ਸਰਕਾਰੀ ਡੈਂਟਲ ਕਾਲਜਾਂ ਦੀ ਅਪਗ੍ਰੇਡੇਸ਼ਨ ਤੋਂ ਇਲਾਵਾ ਜ਼ਿਲ੍ਹਾ ਹਸਪਤਾਲਾਂ ਵਿੱਚ ਐਡਵਾਂਸਡ ਡੈਂਟਲ ਇਮਪਲਾਂਟ ਸੈਂਟਰ ਬਣਾਉਣ ਅਤੇ ਆਰਥੋਪੈਨਟੋਮਾਗਰਾਮ (ਓਪੀਜੀ) ਮਸ਼ੀਨਾਂ ਸਥਾਪਿਤ ਕਰਨ ਸਮੇਤ ਕਈ ਪ੍ਰਾਜੈਕਟਾਂ ਦਾ ਐਲਾਨ ਕੀਤਾ।
ਉਨ੍ਹਾਂ ਨੇ ਦੰਦਾਂ ਦੇ ਡਾਕਟਰਾਂ ਨੂੰ ਆਪਣੇ ਖੇਤਰ ਦੀਆਂ ਉੱਨਤ ਤਕਨੀਕਾਂ ਸਿੱਖ ਕੇ ਮੁਹਾਰਤ ਹਾਸਲ ਕਰਨ ਲਈ ਉਤਸ਼ਾਹਿਤ ਕਰਦਿਆਂ ਕਿਹਾ ਕਿ ਅਸੀਂ ਜ਼ਿਲ੍ਹਾ ਹਸਪਤਾਲਾਂ ਵਿੱਚ ਬਿਹਤਰ ਕਾਰਗੁਜ਼ਾਰੀ ਵਾਲੇ ਦੰਦਾਂ ਦੇ ਡਾਕਟਰਾਂ ਨੂੰ ਸਨਮਾਨਿਤ ਕਰਨ ਅਤੇ ਉਹਨਾਂ ਨੂੰ ਸਿੱਧੇ ਤੌਰ ‘ਤੇ ਮੈਡੀਕਲ ਕਾਲਜਾਂ ਵਿੱਚ ਤਾਇਨਾਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿੱਚ ਦੰਦਾਂ ਦੇ ਡਾਕਟਰਾਂ ਦੀਆਂ ਸਾਰੀਆਂ ਖਾਲੀ ਅਸਾਮੀਆਂ ਜਲਦ ਭਰੀਆਂ ਜਾਣਗੀਆਂ।
ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਹੈ ਕਿ ਮੋਹਾਲੀ, ਪਟਿਆਲਾ, ਜਲੰਧਰ, ਰੂਪਨਗਰ ਅਤੇ ਅੰਮ੍ਰਿਤਸਰ ਸਮੇਤ ਪੰਜ ਜ਼ਿਲ੍ਹਾ ਹਸਪਤਾਲਾਂ ਵਿੱਚ ਐਡਵਾਂਸਡ ਡੈਂਟਲ ਇੰਪਲਾਂਟ ਸੈਂਟਰ ਖੋਲ੍ਹੇ ਜਾ ਰਹੇ ਹਨ। ਇਸ ਦੇ ਨਾਲ ਹੀ ਅੰਮ੍ਰਿਤਸਰ ਅਤੇ ਮੋਹਾਲੀ ਦੇ ਜ਼ਿਲ੍ਹਾ ਹਸਪਤਾਲਾਂ ਵਿੱਚ ਹਾਈ-ਟੈਕ ਓਪੀਜੀ ਮਸ਼ੀਨਾਂ—ਉਪਰਲੇ ਅਤੇ ਹੇਠਲੇ ਜਬਾੜੇ ਦਾ ਪੈਨੋਰਾਮਿਕ ਸਕੈਨਿੰਗ ਡੈਂਟਲ ਐਕਸਰੇ—ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਦੋ ਮੁੱਖ ਪਾਇਲਟ ਪ੍ਰੋਜੈਕਟਾਂ ਦੀ ਸਫ਼ਲਤਾ ਤੋਂ ਬਾਅਦ, ਇਹ ਸੇਵਾਵਾਂ ਸਾਰੇ ਜ਼ਿਲ੍ਹਾ ਹਸਪਤਾਲਾਂ ਵਿੱਚ ਸ਼ੁਰੂ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ: ਅਰਵਿੰਦ ਕੇਜਰੀਵਾਲ ‘ਤੇ ਭਗਵੰਤ ਮਾਨ ਅੱਜ ਜਲੰਧਰ ‘ਚ ਕਰਨਗੇ ਸਨਅਤਕਾਰ ਮਿਲਣੀ
ਨੈਸ਼ਨਲ ਓਰਲ ਹੈਲਥ ਪ੍ਰੋਗਰਾਮ (ਐਨਓਐਚਪੀ) ਪੰਜਾਬ ਤਹਿਤ ਸੂਬੇ ਦੇ 280 ਮੈਡੀਕਲ ਅਫ਼ਸਰਾਂ (ਡੈਂਟਲ) ਲਈ ਮੋਹਾਲੀ ਵਿਖੇ ਕਰਵਾਏ ਗਏ 5ਵੇਂ ਸਲਾਨਾ ਡੈਂਟਲ ਰੀਓਰੀਐਂਟੇਸ਼ਨ ਟਰੇਨਿੰਗ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਡਾ. ਬਲਬੀਰ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਓਰਲ ਹੈਲਥਕੇਅਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਐਨਓਐਚਪੀ ਪੰਜਾਬ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਇਸ ਸਾਲ ਪੰਜਾਬ ਵਿੱਚ 5431 ਮਰੀਜ਼ਾਂ ਦੇ ਮੁਫ਼ਤ ਮੁਕੰਮਲ ਦੰਦ ਇਮਪਲਾਂਟ ਕੀਤੇ ਗਏ, ਜਦਕਿ ਪਿਛਲੇ ਸਾਲ ਸੂਬੇ ਦੀਆਂ ਡੈਂਟਲ ਓ.ਪੀ.ਡੀਜ਼ ਵਿੱਚ ਚਲਾਏ ਗਏ ਦੰਦਾਂ ਦੇ ਪੰਦਰਵਾੜੇ ਦੌਰਾਨ ਮੂੰਹ ਦੀਆਂ ਵੱਖ-ਵੱਖ ਬਿਮਾਰੀਆਂ ਲਈ 67478 ਸਕੂਲੀ ਬੱਚਿਆਂ ਅਤੇ 48028 ਮਰੀਜ਼ਾਂ ਦੀ ਜਾਂਚ ਅਤੇ ਇਲਾਜ ਕੀਤਾ ਗਿਆ।
ਸਿਹਤ ਮੰਤਰੀ ਨੇ ਦੰਦਾਂ ਦੇ ਪੰਦਰਵਾੜੇ ਦੌਰਾਨ ਮਰੀਜ਼ਾਂ ਦੇ ਵੱਧ ਤੋਂ ਵੱਧ ਦੰਦ ਇਮਪਲਾਂਟ ਕਰਨ ਵਾਲੇ ਜ਼ਿਲ੍ਹਿਆਂ ਨੂੰ ਵੀ ਸਨਮਾਨਿਤ ਕੀਤਾ ਅਤੇ ਉਨ੍ਹਾਂ ਮੈਡੀਕਲ ਅਫਸਰਾਂ (ਡੈਂਟਲ) ਨੂੰ ਵੀ ਸਨਮਾਨਿਤ ਕੀਤਾ ਜਿਹਨਾਂ ਨੇ ਸਾਲ ਵਿੱਚ ਵੱਧ ਤੋਂ ਵੱਧ ਓਰਲ ਸਰਜਰੀਆਂ ਕੀਤੀਆਂ, ਡੈਂਟਲ ਓ.ਪੀ.ਡੀਜ਼ ਵਿੱਚ ਵਧੀਆ ਆਈਈਸੀ ਸਮੱਗਰੀ ਪ੍ਰਦਰਸ਼ਿਤ ਕੀਤੀ ਜਾਂ ਫਿਰ ਵਿਸ਼ਵ ਤੰਬਾਕੂ ਰਹਿਤ ਦਿਵਸ ‘ਤੇ ਨਵੀਨਤਮ ਤੰਬਾਕੂ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ।
ਇਸ ਮੌਕੇ ਸੰਬੋਧਨ ਕਰਦਿਆਂ ਡਾਇਰੈਕਟਰ ਹੈਲਥ ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਇਸ ਸਾਲਾਨਾ ਇਨ-ਸਰਵਿਸ ਰੀਓਰੀਏਨਟੇਸ਼ਨ ਟਰੇਨਿੰਗ ਸੈਸ਼ਨ ਦਾ ਉਦੇਸ਼ ਮੈਡੀਕਲ ਅਫਸਰਾਂ (ਡੈਂਟਲ) ਨੂੰ ਦੰਦਾਂ ਦੇ ਇਮਪਲਾਂਟ, ਪ੍ਰੋਸਥੋਡੋਨਟਿਕਸ ਅਤੇ ਆਰਥੋਡੋਨਟਿਕਸ ਦੇ ਖੇਤਰ ਵਿੱਚ ਨਵੀਨਤਮ ਇਲਾਜ ਵਿਧੀਆਂ ਤੋਂ ਜਾਣੂ ਕਰਵਾਉਣਾ ਸੀ।
ਸਰਕਾਰੀ ਡੈਂਟਲ ਕਾਲਜ, ਅੰਮ੍ਰਿਤਸਰ ਦੇ ਪ੍ਰੋਫੈਸਰ ਅਤੇ ਮੁਖੀ ਓਰਲ ਸਰਜਰੀ ਡਾ. ਨਿਤਿਨ ਵਰਮਾ, ਐਮਡੀਐਸ ਪ੍ਰੋਸਥੋਡੋਨਟਿਕਸ ਡਾ. ਕੇ.ਬੀ.ਐਸ. ਕੁਕਰੇਜਾ ਅਤੇ ਐਮਡੀਐਸ ਪ੍ਰੋਸਥੋਡੋਨਟਿਕਸ ਡਾ. ਵਿਕਾਸ ਗੁਪਤਾ ਅਤੇ ਐਮਡੀਐਸ ਆਰਥੋਡੋਨਟਿਕਸ ਡਾ. ਪੁਨੀਤ ਸ਼ਰਮਾ ਸਮੇਤ ਬੁਲਾਰਿਆਂ ਨੇ ਸਰਕਾਰੀ ਸਿਹਤ ਸਹੂਲਤਾਂ ਦੇ ਡੈਂਟਲ ਸਰਜਨਾਂ ਲਈ ਨਵੀਨਤਮ ਤਕਨੀਕਾਂ ਅਤੇ ਨਵੇਂ ਡੈਂਟਲ ਪ੍ਰੋਸੀਜਰਸ ਬਾਰੇ ਲੈਕਚਰ ਪੇਸ਼ਕਾਰੀਆਂ ਦੇ ਕੇ ਸਿਖਲਾਈ ਦੇ ਵਿਗਿਆਨਕ ਸੈਸ਼ਨ ਦਾ ਸੰਚਾਲਨ ਕੀਤਾ। DR BALBIR SINGH ANNOUNCES:
ਇਸ ਦੌਰਾਨ ਡਿਪਟੀ ਡਾਇਰੈਕਟਰ (ਡੈਂਟਲ) ਡਾ. ਸੁਰਿੰਦਰ ਮੱਲ ਨੇ ਸਿਹਤ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਸੂਬੇ ਵਿੱਚ ਓਰਲ ਸਿਹਤ ਸਹੂਲਤਾਂ ਵਿੱਚ ਹੋਰ ਸੁਧਾਰ ਕੀਤਾ ਜਾਵੇਗਾ।
ਇਸ ਮੌਕੇ ਡਾਇਰੈਕਟਰ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ, ਪ੍ਰਿੰਸੀਪਲ ਐਸ.ਆਈ.ਐਚ.ਐਫ.ਡਬਲਿਊ ਡਾ. ਜਸਵਿੰਦਰ ਕੁਮਾਰੀ, ਸਿਵਲ ਸਰਜਨ ਮੁਹਾਲੀ ਡਾ. ਮਹੇਸ਼ ਆਹੂਜਾ, ਡਾਇਰੈਕਟਰ ਪ੍ਰੋਕਿਉਰਮੈਂਟ ਪੀ.ਐਚ.ਐਸ.ਸੀ ਡਾ. ਪਵਨਪ੍ਰੀਤ ਕੌਰ ਅਤੇ ਸਟੇਟ ਨੋਡਲ ਅਫ਼ਸਰ (ਡੈਂਟਲ) ਡਾ. ਨਵਰੂਪ ਕੌਰ ਵੀ ਹਾਜ਼ਰ ਸਨ। DR BALBIR SINGH ANNOUNCES:
ਸਿਹਤ ਵਿਭਾਗ ਵਿੱਚ ਨਵੀਆਂ ਅਸਾਮੀਆਂ ਲਈ ਜਲਦ ਹੀ ਦਿੱਤਾ ਜਾਵੇਗਾ ਇਸ਼ਤਿਹਾਰ : ਡਾ. ਬਲਬੀਰ ਸਿੰਘ
ਸਿਹਤ ਮੰਤਰੀ ਨੇ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਨੂੰ ਪੂਰੀ ਹਮਦਰਦੀ ਨਾਲ ਸੁਣਿਆ
ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨਾ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਮੁੱਖ ਤਰਜੀਹ: ਸਿਹਤ ਮੰਤਰੀ
ਚੰਡੀਗੜ੍ਹ, 4 ਜੁਲਾਈ:
NEW VACANCIES HEALTH DEPARTMENT ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਬਾ ਸਰਕਾਰ ਰੁਜ਼ਗਾਰ ਦੇ ਖੇਤਰ ਵਿੱਚ ਪੰੰਜਾਬ  ਨੂੰ  ਇੱਕ ਮਿਸਾਲੀ ਮਾਡਲ ਵੱਜੋਂ ਉਭਾਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸੇ ਵਚਨਬੱਧਤਾ ਤਹਿਤ ਸਿਹਤ ਵਿਭਾਗ , ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਹੋਰ ਵਧੇਰੇ ਮੌਕੇ ਪੈਦਾ ਕਰਨ ਵਾਸਤੇ ਨਵੀਆਂ ਅਸਾਮੀਆਂ ਦਾ ਇਸ਼ਤਿਹਾਰ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਡਾ. ਬਲਬੀਰ ਸਿੰਘ , ਸਿਹਤ ਵਿਭਾਗ ਦੇ ਡਾਇਰੈਕਟੋਰੇਟ ਦਫ਼ਤਰ ਵਿਖੇ ਵਿਭਾਗ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਧਿਆਨਪੂਰਵਕ ਸਮਝਣ ਲਈ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੀਟਿੰਗ ਵਿੱਚ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ: ਆਦਰਸ਼ਪਾਲ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਐਫਡਬਲਿਊ) ਡਾ: ਰਵਿੰਦਰਪਾਲ ਕੌਰ ਅਤੇ ਡਾਇਰੈਕਟਰ ਈਐਸਆਈ ਡਾ: ਸੀਮਾ ਵੀ ਹਾਜ਼ਰ ਸਨ।
ਉਹਨਾਂ  ਕਿਹਾ ਕਿ ਪਿਛਲੀਆਂ ਸਰਕਾਰਾਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਹੱਲ ਕਰਨ ਵਿੱਚ ਅਸਫਲ ਰਹੀਆਂ ਹਨ, ਜਿਸ ਕਾਰਨ ਮੁਲਾਜ਼ਮਾਂ ਵਿੱਚ ਵੱਡੇ ਪੱਧਰ ’ਤੇ ਬੇਚੈਨੀ ਪੈਦਾ ਹੋਈ  ਹੈ। ਸਿਹਤ ਮੰਤਰੀ  ਨੇ ਕਿਹਾ ਕਿ ਉਹ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ ਕਰ ਰਹੇ ਹਨ ਤਾਂ ਜੋ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਧਿਆਨਪੂਰਵਕ ਸਮਝਿਆ ਜਾ ਸਕੇ ਅਤੇ ਸਮਾਂਬੱਧ ਢੰਗ ਨਾਲ ਸੁਚੱਜਾ ਹੱਲ ਕੱਢਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। NEW VACANCIES HEALTH DEPARTMENT
ਉਨ੍ਹਾਂ ਮੁਲਾਜ਼ਮਾਂ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ ਆਮ ਲੋਕਾਂ ਨੂੰ ਸਿਹਤ ਸੇਵਾਵਾਂ ਲੈਣ ਵਿੱਚ ਕਿਸੇ ਕਿਸਮ ਦੀ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਮੰਤਰੀ  ਨੇ ਮੁਲਾਜ਼ਮਾ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਮੰਗਾਂ ਦੀ ਪੂਰਤੀ ਲਈ ਕਿਸੇ ਵੀ ਤਰ੍ਹਾਂ ਦੇ ਅੰਦੋਲਨ ਦਾ ਸਹਾਰਾ ਨਾ ਲੈਣ ਕਿਉਂਕਿ ਸਰਕਾਰ ਪੂਰੀ ਸੁਹਿਰਦਤਾ ਨਾਲ ਸਾਰੇ ਸਬੰਧਤ  ਮਸਲਿਆਂ ਦੇ ਹੱਲ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਇਸ ਲਈ  ਲੋਕਾਂ ਦੀ ਸਿਹਤ ਨੂੰ ਦਾਅ ‘ਤੇ ਲਾ ਕੇ ਅਜਿਹੇ ਹਥਕੰਡੇ  ਵਰਤ ਕੇ ਸਰਕਾਰ ‘ਤੇ ਦਬਾਅ ਬਣਾਉਣਾ ਵਾਜਿਬ ਨਹੀਂ ਹੈ।
ਇਸ ਮੀਟਿੰਗ ਵਿੱਚ ਫਾਰਮੇਸੀ ਆਫੀਸਰਜ਼ ਐਸੋਸੀਏਸ਼ਨ, ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ, ਕੰਟਰੈਕਟ ਸਟਾਫ ਨਰਸ ਯੂਨੀਅਨ, ਓਫਥੈਲਮਿਕ ਆਫੀਸਰਜ਼ ਯੂਨੀਅਨ, ਏਐਨਐਮ ਯੂਨੀਅਨ, ਸਟੈਨੋ ਟਾਈਪਿਸਟ ਯੂਨੀਅਨ, ਸਟੈਟਿਸਟੀਕਲ ਅਸਿਸਟੈਂਟ ਯੂਨੀਅਨ, ਵਾਰਡ ਅਟੈਂਡੈਂਟ ਯੂਨੀਅਨ, ਐਮਐਲਟੀ ਯੂਨੀਅਨ, ਪੀਐਚਐਸਸੀ ਇੰਜਨੀਅਰਜ਼ ਯੂਨੀਅਨ, ਕੋਵਿਡ ਵਾਰੀਅਰਜ਼ ਯੂਨੀਅਨ, ਰਜਿੰਦਰਾ ਮੈਡੀਕਲ ਕਾਲਜ ਆਊਟਸੋਰਸਡ ਇੰਪਲਾਈਜ਼ ਯੂਨੀਅਨ ਦੇ ਨੁਮਾਇੰਦੇ ਵੀ ਹਾਜ਼ਰ ਸਨ। NEW VACANCIES HEALTH DEPARTMENT
ਜ਼ਿਕਰਯੋਗ ਹੈ ਕਿ ਯੂਨੀਅਨ ਆਗੂਆਂ ਨੇ ਸਿਹਤ ਮੰਤਰੀ ਦੇ ਇਸ ਉਪਰਾਲੇ ’ਤੇ ਤਸੱਲੀ ਪ੍ਰਗਟਾਈ ਕਿ ਉਨ੍ਹਾਂ ਨੇ ਖੁਦ ਮੁਲਾਜ਼ਮ ਜਥੇਬੰਦੀਆਂ ਨੂੰ ਬੁਲਾ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਹਮਦਰਦੀ ਨਾਲ ਸੁਣਿਆ।
ਸਿਹਤ ਮੰਤਰੀ ਨੇ ਮੀਡੀਆ ਨੂੰ ਸਰਕਾਰ ਦੀਆਂ ਉਸਾਰੂ ਨੀਤੀਆਂ ਅਤੇ ਪਹਿਲਕਦਮੀਆਂ ਦਾ ਸਕਾਰਾਤਮਕ ਪੱਖ ਪੇਸ਼ ਕਰਨ ਦੀ ਕੀਤੀ ਅਪੀਲ
ਸੀ.ਪੀ.ਯੂ.ਜੇ. ਦੀ 24ਵੇਂ ਸੂਬਾਈ ਸਲਾਨਾ ਸਮਾਗਮ ਦਾ ਕੀਤਾ ਉਦਘਾਟਨ, ਸੋਵੀਨਾਰ ਵੀ ਕੀਤਾ ਰਿਲੀਜ਼
– ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੱਤਰਕਾਰਾਂ ਨੂੰ ਖੁੱਲ੍ਹ ਕੇ ਕੰਮ ਕਰਨ ਲਈ ਭਰਪੂਰ ਮਾਹੌਲ ਦਿੱਤਾ:  ਡਾਕਟਰ ਬਲਬੀਰ ਸਿੰਘ
ਚੰਡੀਗੜ੍ਹ, 4 ਜੁਲਾਈ:
HEALTH MINISTER URGES MEDIA ਮੀਡੀਆ ਨੂੰ ਲੋਕਤੰਤਰ ਦਾ ਚੌਥਾ ਥੰਮ੍ਹ ਦੱਸਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਜਿਹਾ ਮਾਹੌਲ ਪ੍ਰਦਾਨ ਕੀਤਾ ਹੈ, ਜਿੱਥੇ ਪੱਤਰਕਾਰ ਖੁੱਲ੍ਹ ਕੇ ਕੰਮ ਕਰਦਿਆਂ  ਬਿਨਾਂ ਕਿਸੇ ਬਾਹਰੀ ਦਖ਼ਲ ਦੇ ਆਪਣੀ ਨੈਤਿਕ ਜ਼ਿੰਮੇਵਾਰੀ ਨਿਭਾਅ ਸਕਦੇ ਹਨ।
ਉਨ੍ਹਾਂ ਕਿਹਾ , ‘‘ਇਹ ਮੀਡੀਆ ਹੀ ਹੈ ਜੋ ਜਮਹੂਰੀਅਤ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਵਿਧਾਨ ਮੰਡਲ, ਕਾਰਜਪਾਲਿਕਾ ਅਤੇ ਨਿਆਂਪਾਲਿਕਾ ’ਤੇ ਵੀ ਬਾਜ਼ ਅੱਖ ਰੱਖਦਾ  ਹੈ।’’
ਇੱਥੇ ਮਗਸੀਪਾ ਵਿਖੇ ਚੰਡੀਗੜ੍ਹ-ਪੰਜਾਬ ਯੂਨੀਅਨ ਆਫ ਜਰਨਲਿਸਟਸ (ਸੀ.ਪੀ.ਯੂ.ਜੇ.)ਦੇ 24ਵੇਂ ਸੂਬਾਈ ਸਾਲਾਨਾ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਸਿਹਤ ਮੰਤਰੀ ਵੱਲੋਂ
ਇੱਕ ਸੋਵੀਨਾਰ ਵੀ ਰਿਲੀਜ਼ ਕੀਤਾ ਗਿਆ। ਸੀ.ਪੀ.ਯੂ.ਜੇ.ਭਾਰਤੀ ਪੱਤਰਕਾਰ ਯੂਨੀਅਨ ਤੋਂ ਪ੍ਰਮਾਨਿਤ ਹੈ।
ਚੰਡੀਗੜ੍ਹ-ਪੰਜਾਬ ਯੂਨੀਅਨ ਆਫ਼ ਜਰਨਲਿਸਟ ਦੇ 24ਵੇਂ ਸੂਬਾਈ ਸਾਲਾਨਾ ਸਮਾਗਮ ਦਾ ਉਦਘਾਟਨ ਕਰਨ ਉਪਰੰਤ ਉਨ੍ਹਾਂ ਕਿਹਾ ਕਿ ਸਮਾਜ ਵਿੱਚੋਂ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਲਈ ਸਹਾਫ਼ਤ (ਪੱਤਰਕਾਰੀ) ਬਹੁਤ ਅਹਿਮ ਭੂਮਿਕਾ ਨਿਭਾ ਸਕਦੀ ਹੈ। ਮੀਡੀਆ ਇੱਕ ਸ਼ੀਸ਼ੇ ਵਾਂਗ ਹੁੰਦਾ ਹੈ, ਜੋ ਸਮਾਜ ਦੀ ਅਸਲ ਤਸਵੀਰ ਪੇਸ਼ ਕਰਨ ਤੋਂ ਇਲਾਵਾ ਸਰਕਾਰਾਂ ਦੀ ਜਵਾਬਦੇਹੀ ਤਹਿ ਕਰਨ  ਅਤੇ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਕਾਰਜ ਕਰਦਾ ਹੈ।  ਉਨ੍ਹਾਂ ਕਿਹਾ ਕਿ ਆਪਣੇ ਕੰਮ ਵਿੱਚ ਸੱਚਾਈ, ਨਿਰਪੱਖਤਾ ਅਤੇ ਇਮਾਨਦਾਰੀ ਨੂੰ ਬਰਕਰਾਰ ਰੱਖਣਾ ਸਾਰੇ ਪੱਤਰਕਾਰਾਂ ਦਾ ਮੁੱਢਲਾ ਧਰਮ ਹੈ।
ਮੀਡੀਆ ਨੂੰ ਸਰਕਾਰ ਦੀਆਂ ਅਗਾਂਹਵਧੂ ਪਹਿਲਕਦਮੀਆਂ ਅਤੇ ਉਸਾਰੂ ਨੀਤੀਆਂ ਦਾ ਸਕਾਰਾਤਮਕ ਪੱਖ ਦਰਸਾਉਣ ਦੀ ਅਪੀਲ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੋਸ਼ਲ ਮੀਡੀਆ ਦੇ ਆਉਣ ਨਾਲ ਗਲਤ ਜਾਣਕਾਰੀ ਅਤੇ ਗੁਮਰਾਹਕੁਨ ਖ਼ਬਰਾਂ ਵਰਗੀਆਂ ਚੁਣੌਤੀਆਂ ਵੀ ਸਾਹਮਣੇ ਆਈਆਂ ਹਨ। ਉਨ੍ਹਾਂ ਸਪੱਸ਼ਟ ਤੌਰ ’ਤੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸੂਬੇ ਵਿੱਚ ਪਹਿਲਾਂ ਹੀ 580 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਅਤੇ ਇਨ੍ਹਾਂ ਵਿੱਚੋਂ ਲਗਭਗ 75 ਫੀਸਦੀ ਕਲੀਨਿਕ ਪੇਂਡੂ ਖੇਤਰਾਂ ਵਿੱਚ ਖੋਲ੍ਹੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਜਲਦ ਹੀ ਸੂਬੇ ਦੇ ਹਸਪਤਾਲਾਂ ਵਿੱਚ ਸੁਵਿਧਾ ਕੇਂਦਰ ਵੀ ਖੋਲ੍ਹੇ ਜਾਣਗੇ। HEALTH MINISTER URGES MEDIA
ਰਾਸ਼ਟਰੀ ਡਾਕਟਰ ਦਿਵਸ ’ਤੇ ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਸਿਹਤ ਮੰਤਰੀ ਨੇ ਮਾਣ ਨਾਲ ਕਿਹਾ ਕਿ ਉਹ ਡਾਕਟਰ ਸਨ, ਡਾਕਟਰ ਹਨ ਅਤੇ ਹਮੇਸ਼ਾ ਡਾਕਟਰ ਰਹਿਣਗੇ।
ਮੰਤਰੀ ਨੇ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ, ਮੀਡੀਆ ਸਾਖਰਤਾ ਪਹਿਲਾਂ ਨਾਲੋਂ ਕਿਤੇ ਵੱਧ ਮਹੱਤਵਪੂਰਨ ਹੈ ਅਤੇ ਮੀਡੀਆ ਭਾਈਚਾਰੇ ਦੀਆਂ ਅਜਿਹੀਆਂ ਸਲਾਨਾ ਮੀਟਿੰਗਾਂ ਦਾ ਆਯੋਜਨ ਗਲਤ ਜਾਣਕਾਰੀ ਨਾਲ ਨਜਿੱਠਣ ਅਤੇ ਇੱਕ ਸਿਹਤਮੰਦ ਜਮਹੂਰੀ ਸੰਵਾਦ ਨੂੰ ਕਾਇਮ ਰੱਖਣ ਵਿੱਚ ਮਦਦ ਕਰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਮੀਡੀਆ ਵਿੱਚ ਫ਼ਖ਼ਰ ਦੀ ਭਾਵਨਾ ਪੈਦਾ ਕਰਦੇ ਹਨ ਅਤੇ ਹੋਰਨਾਂ ਨੂੰ ਵੀ ਪੱਤਰਕਾਰਤਾ ਦੇ ਖੇਤਰ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਦੇ ਹਨ ।
ਪੰਜਾਬ ਸਰਕਾਰ ਵੱਲੋਂ ਪੱਤਰਕਾਰਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜ਼ਿਕਰ ਕਰਦਿਆਂ ਡਾ: ਬਲਬੀਰ ਸਿੰਘ ਨੇ ਦੱਸਿਆ ਕਿ ਪੀਲੇ ਕਾਰਡ ਧਾਰਕਾਂ ਅਤੇ ਮਾਨਤਾ ਪ੍ਰਾਪਤ ਪੱਤਰਕਾਰਾਂ  ਤੇ ਉਨ੍ਹਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦਾ ਸਿਹਤ ਬੀਮਾ ਕਵਰ ਦਿੱਤਾ ਜਾ ਰਿਹਾ ਹੈ। ਜਿਸਦੇ ਪ੍ਰੀਮੀਅਮ ਦਾ ਭੁਗਤਾਨ ਪੰਜਾਬ ਸਰਕਾਰ ਵੱਲੋਂ ਕੀਤਾ ਜਾਂਦਾ ਹੈ। ਹਾਦਸੇ ਵਿੱਚ ਮੌਤ ਹੋਣ ਦੀ ਸੂਰਤ ਵਿੱਚ ਪੱਤਰਕਾਰ ਦੇ ਪਰਿਵਾਰ ਨੂੰ 5 ਲੱਖ ਰੁਪਏ ਦਾ ਐਕਸੀਡੈਂਟਲ ਇੰਸ਼ੋਰੈਂਸ ਕਵਰ ਦਿੱਤਾ ਜਾਂਦਾ ਹੈ। ਸਰਕਾਰ ਨੇ ਪੱਤਰਕਾਰਾਂ ਨੂੰ ਪੰਜਾਬ ਰਾਜ ਮਾਰਗਾਂ ਦੇ ਸਾਰੇ ਟੋਲ ਪਲਾਜ਼ਿਆਂ ’ਤੇ ਟੋਲ ਅਦਾ ਕਰਨ ਤੋਂ ਵੀ ਛੋਟ ਦਿੱਤੀ ਹੈ।
ਇਸ ਮੌਕੇ ਫਾਊਂਡਰ ਇੰਡੀਅਨ ਜਰਨਲਿਸਟ ਯੂਨੀਅਨ ਸੁਰੇਸ਼ ਅਖੌਰੀ, ਇੰਡੀਅਨ ਜਰਨਲਿਸਟ ਯੂਨੀਅਨ ਅਤੇ ਸੀਪੀਯੂਜੇ ਦੇ ਪ੍ਰਧਾਨ ਵਿਨੋਦ ਕੋਹਲੀ, ਸਕੱਤਰ ਜਨਰਲ ਇੰਡੀਅਨ ਜਰਨਲਿਸਟ ਯੂਨੀਅਨ ਸਭਾ ਨਾਇਕਨ, ਜਨਰਲ ਸਕੱਤਰ ਸੀਪੀਯੂਜੇ ਨਵੀਨ ਸ਼ਰਮਾ ਅਤੇ ਸੀਨੀਅਰ ਮੀਤ ਪ੍ਰਧਾਨ ਅਨਿਰੁਧ ਗੁਪਤਾ ਹਾਜ਼ਰ ਸਨ। HEALTH MINISTER URGES MEDIA
ਪੰਜਾਬ ਸਰਕਾਰ ਨਸ਼ਿਆਂ ਦੀ ਵਰਤੋਂ ਨੂੰ ਅਪਰਾਧ ਮੁਕਤ ਕਰਨ ਸਬੰਧੀ ਨੀਤੀ ਲਿਆਉਣ ਲਈ ਕਰ ਰਹੀ ਹੈ ਵਿਚਾਰ
– ਥੋੜ੍ਹੀ ਮਾਤਰਾ ’ਚ ਨਸ਼ੇ ਸਮੇਤ ਫੜੇ ਗਏ ਨਸ਼ਾ ਪੀੜਤਾਂ ਨੂੰ ਇਲਾਜ  ਅਤੇ ਮੁੜ ਵਸੇਬੇ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਿਆ ਜਾਵੇਗਾ: ਡਾਕਟਰ ਬਲਬੀਰ ਸਿੰਘ
– ਨਸ਼ਾ ਤਸਕਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਸਿਹਤ ਮੰਤਰੀ
– ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਲਈ  ਬਣੇਗਾ ਮਿਸਾਲ
– ਸਿਹਤ ਵਿਭਾਗ ਨੇ ਸੂਬੇ ਵਿੱਚ ਮਾਨਸਿਕ ਸਿਹਤ  ਅਤੇ ਇਸ ਸਬੰਧੀ ਦਖਲਅੰਦਾਜ਼ੀ ਬਾਰੇ ਮਾਹਿਰਾਂ ਦੀ ਮੀਟਿੰਗ ਕਰਵਾਈ
ਚੰਡੀਗੜ੍ਹ, 21 ਜੂਨ:
policy decriminalisation of drug ਹਰ ਨਸ਼ਾ ਪੀੜਤ ਨਾਲ ਇੱਕ ਮਰੀਜ਼ ਵਾਂਗ ਅਤੇ ਹਮਦਰਦੀ ਨਾਲ ਪੇਸ਼ ਆਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਨੂੰ ਅੱਗੇ ਤੋਰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਵਰਤੋਂ ਨੂੰ ਅਪਰਾਧ ਮੁਕਤ ਕਰਨ ਲਈ ਨੀਤੀ ਲਿਆਉਣ ’ਤੇ ਵਿਚਾਰ ਕਰ ਰਹੀ ਹੈ।
ਉਹਨਾਂ ਕਿਹਾ ਕਿ ਅਪਰਾਧ ਮੁਕਤ ਕਰਨ ਦਾ ਇਹ ਭਾਵ ਨਹੀਂ ਹੈ ਕਿ ਨਸ਼ੇ  ਕਾਨੂੰਨਨ ਤੌਰ ਹੋ ਜਾਣਗੇ, ਇਹ ਗੈਰ-ਕਾਨੂੰਨੀ  ਤੇ ਰੋਕ-ਅਧੀਨ ਹੀ ਰਹਿਣਗੇ। ਇਸ ਨੀਤੀ ਦਾ ਮਕਸਦ ਨਸ਼ਾ-ਗ੍ਰਸਤ ਜਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲੇ ਮਰੀਜ਼ਾਂ – ਜੋ ਕਿ ਮਾਮੂਲੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਨਾਲ ਫੜੇ ਜਾਣਗੇ , ਨੂੰ ਜੇਲ੍ਹਾਂ ਵਿੱਚ ਸੁੱਟਣ ਦੀ ਬਜਾਏ  ਇਲਾਜ ਕਰਵਾਉਣਾ ਅਤੇ ਮੁੜ ਵਸੇਬੇ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਣਾ ਹੈ । ਉਹਨਾਂ ਸਪੱਸ਼ਟ ਕੀਤਾ ਕਿ  ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਨਾਲ ਪੁਲਿਸ ਵਲੋਂ ਸਖ਼ਤੀ ਨਾਲ ਹੀ ਨਿਪਟਿਆ ਜਾਵੇਗਾ ।
ਸਿਹਤ ਮੰਤਰੀ ਇੱਥੇ , ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨਾਲ ਪੰਜਾਬ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੁਆਰਾ ਆਯੋਜਿਤ “ਪੰਜਾਬ ਵਿੱਚ ਮਾਨਸਿਕ ਸਿਹਤ ਮੁੱਦਿਆਂ ਅਤੇ ਦਖਲਅੰਦਾਜ਼ੀ ਬਾਰੇ ਮਾਹਿਰਾਂ ਦੀ ਮੀਟਿੰਗ” ਦੀ ਪ੍ਰਧਾਨਗੀ ਕਰ ਰਹੇ ਸਨ, ਜਿਸ ਵਿੱਚ ਏਮਜ਼ ਦਿੱਲੀ ਦੇ ਪ੍ਰੋਫੈਸਰ ਡਾ. ਅਤੁਲ ਅੰਬੇਕਰ ਅਤੇ ਪੀਜੀਆਈ ਵਿੱਚ ਮਨੋਵਿਗਿਆਨ ਦੇ ਪ੍ਰੋਫੈਸਰ ਅਤੇ ਮੁਖੀ ਡਾ. ਦੇਬਾਸ਼ੀਸ਼ ਬਾਸੂ ਸਮੇਤ ਪ੍ਰਮੁੱਖ ਬੁਲਾਰਿਆਂ ਨੇ ਭਾਗ ਲਿਆ।
ਡਾ. ਬਲਬੀਰ ਸਿੰਘ ਨੇ ਅੱਗੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੇ ਪੰਜਾਬ ਵਿੱਚ ਵੱਡੀ ਗਿਣਤੀ ਵਿੱਚ ਆਬਾਦੀ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਨਸ਼ਿਆਂ ਦਾ ਇਹ ਕੋਹੜ ਸੂਬੇ ਦੀ ਤਰੱਕੀ ਤੇ ਵਿਕਾਸ ਵੱਡਾ ਅੜਿੱਕਾ ਬਣਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ  ਸੋਚ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਪੁੱਟ ਕੇ ਪੰਜਾਬ  ਨੂੰ ’ਰੰਗਲਾ ਪੰਜਾਬ’ ਬਣਾਉਣ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇੱਕ ਨੀਤੀ ਘੜੀ ਜਾ ਰਹੀ ਹੈ, ਜਿਸ ਮੁਤਾਬਕ ਹਾਲਾਤ ਨਾਲ ਨਜਿੱਠਣ ਲਈ ਬਹੁ-ਪੱਖੀ ਅਤੇ ਬਹੁ-ਅਨੁਸ਼ਾਸਨੀ ਪਹੁੰਚ ਨੂੰ ਤਰਜੀਹੀ ਆਧਾਰ ’ਤੇ ਵਰਤਿਆ ਜਾਵੇਗਾ। ਉਨ੍ਹਾਂ ਕਿਹਾ, “ਅਸੀਂ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਿਹਤ ਵਿਭਾਗ ਅਤੇ ਸਮਾਜਿਕ ਸੁਰੱਖਿਆ, ਯੁਵਕ ਮਾਮਲੇ ਅਤੇ ਸਿੱਖਿਆ ਸਮੇਤ ਸਾਰੇ ਵਿਭਾਗਾਂ ਦਰਮਿਆਨ ਤਾਲਮੇਲ ਜ਼ਰੀਏ ਕੰਮ ਕਰਨ ਦੀ ਯੋਜਨਾ ਬਣਾ ਰਹੇ ਹਾਂ। ਉਨ੍ਹਾਂ ਕਿਹਾ ਕਿ ਇਸ ਵਿੱਚ ਰੋਜ਼ਗਾਰ ਉਤਪਤੀ ਅਤੇ ਹੁਨਰ ਵਿਕਾਸ ਵਿਭਾਗ ਦਾ ਸਹਿਯੋਗ ਵੀ ਲਿਆ ਜਾਵੇਗਾ, ਜੋ ਨਸ਼ਾ ਛੱਡ ਚੁੱਕੇ ਮਰੀਜ਼ਾਂ ਨੂੰ ਹੁਨਰ ਅਤੇ  ਨੌਕਰੀਆਂ ਪ੍ਰਦਾਨ ਕਰਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਪਰਤਣ ਲਈ ਮਦਦ ਕਰਨਗੇ। policy decriminalisation of drug
ਡਾ਼ ਬਲਬੀਰ ਸਿੰਘ ਨੇ ਸਿਹਤ ਅਧਿਕਾਰੀਆਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਮਨੋਰੋਗੀ ਡਾਕਟਰਾਂ ਦੀਆਂ ਸੇਵਾਵਾਂ ਲੈਣ ਦੇ ਨਿਰਦੇਸ਼ ਦਿੱਤੇ ਅਤੇ ਪ੍ਰਾਈਵੇਟ ਪ੍ਰੈਕਟੀਸ਼ਨਰਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਨਾਲ ਮਿਲ ਕੇ ਕੰਮ ਕਰਨ ਲਈ ਪ੍ਰੇਰਿਆ।
ਡਾ. ਬਲਜੀਤ ਕੌਰ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਆਪਣੇ ਵਿਭਾਗ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।
ਪ੍ਰਮੁੱਖ ਸਕੱਤਰ ਸਿਹਤ ਵਿਵੇਕ ਪ੍ਰਤਾਪ ਸਿੰਘ ਨੇ ਸਿਹਤ ਮੰਤਰੀ ਨੂੰ ਸਰਕਾਰ ਦੀਆਂ ਸਿਹਤ ਨੀਤੀਆਂ ਨੂੰ ਇੰਨ-ਬਿੰਨ ਲਾਗੂ ਕਰਨ ਦਾ ਭਰੋਸਾ ਦਿੱਤਾ। ਸਕੱਤਰ ਸਿਹਤ ਕਮ ਐਮਡੀ ਐਨਐਚਐਮ ਡਾ. ਅਭਿਨਵ ਤ੍ਰਿਖਾ ਨੇ ਲੋਕਾਂ ਦੀ ਮਾਨਸਿਕ ਸਿਹਤ ਨਾਲ ਜੁੜੇ ਮੁੱਦਿਆਂ ਵਿੱਚ ਮਦਦ ਕਰਨ ਲਈ ‘ਟੈਲੀ ਮਾਨਸ ਹੈਲਪਲਾਈਨ’ ਬਾਰੇ ਜਾਗਰੂਕਤਾ ਫੈਲਾਉਣ ਦੀ ਅਪੀਲ ਕੀਤੀ।
ਇਸ ਮੌਕੇ ਏ.ਡੀ.ਜੀ.ਪੀ ਜੇਲ੍ਹਾਂ ਅਰੁਣ ਪਾਲ ਸਿੰਘ, ਵਿਸ਼ੇਸ਼ ਸਕੱਤਰ ਸਿਹਤ ਡਾ.ਅਦੀਪਾ ਕਾਰਤਿਕ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ, ਡਾਇਰੈਕਟਰ (ਈ.ਐਸ.ਆਈ.) ਡਾ. ਸੀਮਾ, ਪੀਏਯੂ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ, ਪ੍ਰੋਫੈਸਰ ਜੀ.ਐਮ.ਸੀ ਫ਼ਰੀਦਕੋਟ ਡਾ: ਪਿਰਦੱਤ ਬਾਂਸਲ, ਪ੍ਰੋਫੈਸਰ ਜੀ.ਐਮ.ਸੀ. ਅੰਮ੍ਰਿਤਸਰ ਡਾ. ਨੀਰੂ ਬਾਲਾ, ਪ੍ਰੋਫੈਸਰ ਜੀ.ਐਮ.ਸੀ.ਪਟਿਆਲਾ ਡਾ. ਰਜਨੀਸ਼, ਆਰ. ਪਿਲਾਈ, ਡਿਪਟੀ ਡਾਇਰੈਕਟਰ ਕੌਮੀ ਮਾਨਸਿਕ ਸਿਹਤ ਪ੍ਰੋਗਰਾਮ ਡਾ. ਦਲਜੀਤ ਸਿੰਘ ਅਤੇ ਸਹਾਇਕ ਡਾਇਰੈਕਟਰ ਡਾ. ਸੰਦੀਪ ਸਿੰਘ ਆਦਿ ਹਾਜ਼ਰ ਸਨ। policy decriminalisation of drug
ਵਿਸ਼ਵ ਸਾਈਕਲ ਦਿਵਸ’ ਮੌਕੇ ਸਿਹਤ ਮੰਤਰੀ ਵੱਲੋਂ ‘ਸਾਇਕਲ ਚਲਾਓ ਤੇ ਬਿਮਾਰੀਆਂ ਤੋਂ ਨਿਜਾਤ ਪਾਓ ’ਦਾ ਸੁਨੇਹਾ
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਅੱਜ ਸੂਬੇ ਭਰ ਵਿੱਚ ਸਾਈਕਲ ਰੈਲੀਆਂ ਕੱਢੀਆਂ ਜਾਣਗੀਆਂ: ਬਲਬੀਰ ਸਿੰਘ
ਚੰਡੀਗੜ, 2 ਜੂਨ:
ਸੂਬੇ ਦੇ ਲੋਕਾਂ ਨੂੰ ਗ਼ੈਰ-ਸਿਹਤਮੰਦ ਜੀਵਨ ਸ਼ੈਲੀ  ਕਾਰਨ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਕੈਂਸਰ, ਸ਼ੂਗਰ, ਦਿਲ ਸਬੰਧੀ ਬਿਮਾਰੀਆਂ ਅਤੇ ਸਟ੍ਰੋਕ ਤੋਂ ਬਚਣ ਲਈ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੇ ਫਾਇਦਿਆਂ ਬਾਰੇ ਜਾਗਰੂਕ ਕਰਨ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਨਿਰਦੇਸ਼ ਦਿੱਤੇ ਹਨ ਕਿ ਸਾਰੇ ਜ਼ਿਲਾ ਹੈੱਡਕੁਆਰਟਰਾਂ ਅਤੇ ਰਾਜ ਦੇ ਸਾਰੇ ਹੈਲਥ ਐਂਡ ਵੈਲਨੈੱਸ ਸੈਂਟਰਾਂ ਵਿਖੇ ਸਾਈਕਲ ਰੈਲੀਆਂ ਕੱਢਣ  । WORLD BICYCLE DAY
ਜ਼ਿਕਰਯੋਗ ਹੈ ਕਿ ਦੇਸ਼ ਵਿੱਚ 63 ਫੀਸਦ ਤੋਂ ਵੱਧ ਮੌਤਾਂ ਗੈਰ-ਸੰਚਾਰੀ ਬਿਮਾਰੀਆਂ (ਐਨ.ਸੀ.ਡੀ.) ਨਾਲ ਹੁੰਦੀਆਂ ਹਨ, ਜਿਨਾਂ ਵਿੱਚੋਂ 27 ਫੀਸਦ ਦਿਲ ਸਬੰਧੀ ਬਿਮਾਰੀਆਂ ਕਾਰਨ , 9 ਫੀਸਦ ਕੈਂਸਰ, 11ਫੀਸਦ ਸਾਹ ਸਬੰਧੀ ਬਿਮਾਰੀਆਂ ਕਾਰਨ ਅਤੇ ਸੂਗਰ ਕਾਰਨ 3 ਫੀਸਦੀ ਮੌਤਾਂ ਹੁੰਦੀਆਂ ਹਨ। ਇਹਨਾਂ ਵਿੱਚੋਂ ਜ਼ਿਆਦਾਤਰ  ਬਿਮਾਰੀਆਂ ਦੇ ਮੁੱਖ ਤੇ ਵੱਡੇ ਕਾਰਨ ਤੰਬਾਕੂ ਦਾ  ਸੇਵਨ, ਸ਼ਰਾਬ ਪੀਣਾ, ਮਾੜੀ ਤੇ ਗੈਰ-ਪੋਸ਼ਟਿਕ ਖੁਰਾਕ ਖਾਣਾ, ਸ਼ਰੀਰਕ ਵਰਜ਼ਿਸ਼ ਦੀ ਘਾਟ ਅਤੇ ਹਵਾ ਪ੍ਰਦੂਸ਼ਨ ਮੰਨੇ ਜਾਂਦੇ ਹਨ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਅਤੇ ਅਜਿਹੀਆਂ ਬਿਮਾਰੀਆਂ ਤੋਂ ਬਚਣ ਲਈ ਸ਼ਨਿਚਰਵਾਰ ਨੂੰ ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚ ‘ਸਾਈਕਲ ਰੈਲੀ’ ਕੱਢੀ ਜਾਵੇਗੀ। ਸਿਹਤ ਮੰਤਰੀ ਨੇ ਸਿਹਤ ਵਿਭਾਗ ਦੇ ਮਾਸ ਐਜੂਕੇਸ਼ਨ ਅਤੇ ਮੀਡੀਆ ਵਿੰਗ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ “ਵਿਸ਼ਵ ਸਾਈਕਲ ਦਿਵਸ’’ ਦੇ ਮੌਕੇ ‘ਤੇ ਸਾਰੇ ਹੈਲਥ ਐਂਡ ਵੈੱਲਨੈਸ ਸੈਂਟਰਾਂ ਵਿਖੇ ਚੰਗੀ ਸਿਹਤ ਲਈ ਸਰੀਰਕ ਗਤੀਵਿਧੀਆਂ ਦੀ ਮਹੱਤਤਾ ਬਾਰੇ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣ ਤਾਂ ਜੋ ਲੋਕਾਂ ਦੇ ਜਿਸਮਾਨੀ ਤੇ ਜ਼ਿਹਨੀ ਪੱਧਰ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ। WORLD BICYCLE DAY
ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ: ਆਦਰਸ਼ਪਾਲ ਕੌਰ ਨੇ ਦੱਸਿਆ ਕਿ “ਸਾਈਕਲ ਚਲਾਉਣਾ ਇੱਕ ਸੁਖਾਲੀ  ਕਸਰਤ ਹੈ ਅਤੇ ਸਾਈਕਲਿੰਗ ਨੂੰ ਕਸਰਤ  ਰੁਟੀਨ ’ਚ ਸ਼ਾਮਲ ਕਰਨਾ ਜਾਂ ਇੱਕ ਮਨੋਰੰਜਕ ਗਤੀਵਿਧੀ ਵਜੋਂ ਅਪਣਾਉਣਾ  ਨਾ ਕੇਵਲ ਹਰ  ਉਮਰ ਦੇ ਲੋਕਾਂ ਨੂੰ ਲਾਭ ਪਹੁੰਚਾਉਂਦਾ ਹੈ ਅਤੇ ਸਗੋਂ ਇਸ ਨਾਲ ਲੋਕਾਂ ਦੇ ਜੀਵਨ ਪੱਧਰ  ਵਿੱਚ ਵੀ ਸੁਧਾਰ ਹੋ ਸਕਦਾ ਹੈ।  ਸਾਈਕਲਿੰਗ , ਸਾਡੀ ਗ਼ੈਰ-ਸਿਹਤਮੰਦ  ਅੰਦਾਜ਼-ਏ-ਜ਼ਿੰਦਗੀ ਨਾਲ ਨਜਿੱਠਣ ਵਿੱਚ ਅਹਿਮ ਭੂਮਿਕਾ ਅਦਾ ਕਰ ਸਕਦੀ ਹੈ। ਉਹਨਾਂ ਕਿਹਾ , “ਰਾਜ ਵਿੱਚ ਇਹ ਉਪਰਾਲਾ ਗੈਰ ਸੰਚਾਰੀ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਸਬੰਧੀ ਰਾਸ਼ਟਰੀ ਪ੍ਰੋਗਰਾਮ (ਐਨਪੀ-ਐਨਸੀਡੀ)  ਤਹਿਤ ਆਯੋਜਿਤ ਕੀਤੀ ਜਾਵੇਗੀ ਅਤੇ ਇਸ ਦਿਨ ਦਾ ਥੀਮ ‘ਸਿਹਤ ਲਈ  ਸਾਇਕਲ ’ ਹੋਵੇਗਾ। WORLD BICYCLE DAY
ਸਹਾਇਕ ਡਾਇਰੈਕਟਰ ਕਮ- ਸਟੇਟ ਪ੍ਰੋਗਰਾਮ ਅਫਸਰ ਡਾ: ਸੰਦੀਪ ਸਿੰਘ ਗਿੱਲ ਨੇ ਕਿਹਾ ਕਿ ਹੁਣ ਸਾਡੀ ਮੁੱਖ ਤਰਜੀਹ ਸੰਚਾਰੀ ਬਿਮਾਰੀਆਂ ਥਾਂ ਗੈਰ ਸੰਚਾਰੀ ਬਿਮਾਰੀਆਂ ’ਤੇ ਕਾਬੂ ਪਾਉਣਾ  ਹੈ ਕਿਉਂਕਿ ਐਨ.ਸੀ.ਡੀਜ ਹੁਣ ਵਧੇਰੇ ਪ੍ਰਚਲਿਤ ਹਨ ਅਤੇ ਵਧੇਰੇ ਮੌਤਾਂ ਦਾ ਕਾਰਨ ਬਣ ਰਹੀਆਂ ਹਨ। ਸਿਹਤਮੰਦ ਜੀਵਨ ਸ਼ੈਲੀ ਅਪਣਾ ਕੇ ਇਨਾਂ ਬਿਮਾਰੀਆਂ ਨੂੰ ਰੋਕਿਆ ਜਾ ਸਕਦਾ ਹੈ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਹਤ ਅਧਿਕਾਰੀਆਂ ਨੂੰ ਸਾਰੇ ਜਣੇਪੇ ਹਸਪਤਾਲਾਂ ਵਿੱਚ ਹੋਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼
ਸਰਕਾਰੀ ਹਸਪਤਾਲਾਂ ਵਿੱਚ ਗਰਭਵਤੀ ਔਰਤਾਂ ਨਾਲ ਹਮਦਰਦੀ ਅਤੇ ਸਤਿਕਾਰ ਨਾਲ ਪੇਸ਼ ਆਇਆ ਜਾਵੇ: ਡਾ. ਬਲਬੀਰ ਸਿੰਘ
ਮਾਵਾਂ ਦੀ ਸਿਹਤ ਨਾਲ ਸਬੰਧਤ ਵੱਖ ਵੱਖ ਮੁੱਦਿਆਂ ‘ਤੇ ਸੂਬਾ ਪੱਧਰੀ ਓਰੀਐਂਟੇਸ਼ਨ ਅਤੇ ਸਮੀਖਿਆ ਮੀਟਿੰਗ ਦਾ ਆਯੋਜਨ
ਚੰਡੀਗੜ੍ਹ, 25 ਮਈ:
ਸੂਬੇ ਵਿੱਚ ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ (ਐਮ.ਐਮ.ਆਰ.) ਘਟਾਉਣ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਘਰੇਲੂ ਜਣੇਪਿਆਂ ਵਿਰੁੱਧ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਕਿਉਂਕਿ ਉਚਿਤ ਡਾਕਟਰੀ ਸਹੂਲਤਾਂ ਦੀ ਘਾਟ ਕਾਰਨ ਅਜਿਹੇ ਜਣੇਪੇ ਅਕਸਰ ਮਾਂ ਜਾਂ ਬੱਚੇ ਦੀ ਮੌਤ ਦਾ ਕਾਰਨ ਬਣਦੇ ਹਨ।
ਬਲਬੀਰ ਸਿੰਘ ਨੇ ਕਿਹਾ ਕਿ 2030 ਤੱਕ ਪ੍ਰਤੀ ਲੱਖ 70 ਲਾਈਵ ਬਰਥ ਦੇ ਸਥਾਈ ਵਿਕਾਸ ਟੀਚੇ ਦੀ ਪ੍ਰਾਪਤੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਾਮਲੇ ਵਿੱਚ ਸੂਬੇ ਨੂੰ ਮੋਹਰੀ ਬਣਾਉਣ ਲਈ ਵਚਨਬੱਧ ਹੈ।
ਉਨ੍ਹਾਂ ਨੇ ਉੱਚ ਜੋਖਮ ਵਾਲੀਆਂ ਗਰਭ-ਅਵਸਥਾਵਾਂ ਦਾ ਜਲਦੀ ਪਤਾ ਲਗਾਉਣ ਅਤੇ ਇਸ ਤੋਂ ਬਾਅਦ ਦਿਸ਼ਾ-ਨਿਰਦੇਸ਼ਾਂ ਮੁਤਾਬਕ ਨਿਰਧਾਰਤ ਡਾਕਟਰੀ ਜਾਂਚ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਗਰਭਵਤੀ ਔਰਤਾਂ ਨਾਲ ਹਮਦਰਦੀ ਅਤੇ ਸਤਿਕਾਰ ਨਾਲ ਪੇਸ਼ ਆਇਆ ਜਾਵੇ।
ਸੁਰਕਸ਼ਿਤ ਮਾਤ੍ਰਿਤਵ ਆਸ਼ਵਾਸਨ (ਸੁਮਨ) ਪ੍ਰੋਗਰਾਮ ਬਾਰੇ ਵਿਸਥਾਰ ਵਿੱਚ ਦੱਸਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਗਰਭਵਤੀ ਔਰਤਾਂ ਨੂੰ ਅਸਲੀ ਮਾਇਨੇ ਵਿੱਚ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ। ਇਨ੍ਹਾਂ ਸੇਵਾਵਾਂ ਵਿੱਚ ਜਣੇਪੇ ਲਈ ਗਰਭਵਤੀ ਔਰਤ ਨੂੰ ਲਿਜਾਣ ਤੇ ਛੱਡਣ ਲਈ ਐਂਬੂਲੈਂਸ ਦੀ ਸਹੂਲਤ, ਬੱਚੇ ਦੇ ਜਨਮ ਤੋਂ ਪਹਿਲਾਂ ਘੱਟੋ ਘੱਟ ਚਾਰ ਵਾਰ ਜਾਂਚ ਦੀ ਸਹੂਲਤ, ਜਣੇਪੇ ਸਬੰਧੀ ਮੁਫਤ ਸੇਵਾਵਾਂ ਆਦਿ ਸ਼ਾਮਲ ਹਨ। ਪ੍ਰੋਗਰਾਮ ਤਹਿਤ 104 ਕਾਲ ਸੈਂਟਰ ਰਾਹੀਂ ਸਮਾਂਬੱਧ ਸ਼ਿਕਾਇਤ ਨਿਵਾਰਣ ਵਿਧੀ ਵੀ ਸਥਾਪਤ ਕੀਤੀ ਗਈ ਹੈ।
ਸਿਹਤ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅੱਜ ਇੱਥੇ ਸਿਹਤ ਵਿਭਾਗ ਦੇ ਦਫ਼ਤਰ ਵਿਖੇ ਮਾਵਾਂ ਦੀ ਸਿਹਤ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਇਕ ਸੂਬਾ ਪੱਧਰੀ ਓਰੀਐਂਟੇਸ਼ਨ ਅਤੇ ਸਮੀਖਿਆ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਵਿੱਚ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਅਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਵੀ ਹਾਜ਼ਰ ਹੋਏ।
ਮੀਟਿੰਗ ਦੀ ਪ੍ਰਧਾਨਗੀ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਰਵਿੰਦਰਪਾਲ ਕੌਰ ਅਤੇ ਡਾਇਰੈਕਟਰ ਐਨ.ਐਚ.ਐਮ ਡਾ.ਐਸ.ਪੀ. ਸਿੰਘ ਨੇ ਕੀਤੀ। ਮੀਟਿੰਗ ਦੌਰਾਨ ਡਿਪਟੀ ਡਾਇਰੈਕਟਰ ਡਾ. ਵਿਜੇ ਕੁਮਾਰ, ਸਹਾਇਕ ਡਾਇਰੈਕਟਰ ਡਾ. ਵਿਨੀਤ ਨਾਗਪਾਲ ਅਤੇ ਸਟੇਟ ਪ੍ਰੋਗਰਾਮ ਅਫ਼ਸਰ (ਐਮ.ਸੀ.ਐਚ.) ਡਾ. ਇੰਦਰਦੀਪ ਕੌਰ ਨੇ ਮੁੱਖ ਭਾਸ਼ਣ ਦਿੱਤਾ।
ਆਪਣੇ ਸੰਬੋਧਨ ਵਿੱਚ ਡਾ. ਆਦਰਸ਼ਪਾਲ ਕੌਰ ਨੇ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਉੱਚ ਜੋਖਮ ਵਾਲੀਆਂ ਗਰਭ-ਅਵਸਥਾਵਾਂ ਦੇ ਵੱਖ-ਵੱਖ ਕਾਰਨਾਂ ‘ਤੇ ਧਿਆਨ ਦੇਣ, ਜਿਨ੍ਹਾਂ ਵਿੱਚੋਂ ਅਨੀਮੀਆ ਇੱਕ ਚਿੰਤਾ ਦਾ ਮੁੱਖ ਕਾਰਨ ਹੈ ਜਿਸ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੀ ਲੋੜ ਹੈ। ਉਨ੍ਹਾਂ ਨੇ ਜਣੇਪੇ ਸਮੇਂ ਮਾਵਾਂ ਦੀ ਮੌਤ ਦਰ ਘਟਾਉਣ ਲਈ ਆਸ਼ਾ ਅਤੇ ਏ.ਐਨ.ਐਮ. ਸਮੇਤ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਲਈ ਕਿਹਾ। ਉਨਾਂ ਨੇ ਮੀਡੀਆ ਅਤੇ ਆਈ.ਈ.ਸੀ. ਗਤੀਵਿਧੀਆਂ ਦੀ ਮਜ਼ਬੂਤੀ ‘ਤੇ ਵੀ ਜ਼ੋਰ ਦਿੱਤਾ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੇ ਜੱਚਾ-ਬੱਚਾ ਦੀ ਦੇਖਭਾਲ ਦੇ ਖੇਤਰ ਵਿੱਚ ਵੱਖ-ਵੱਖ ਸਿਹਤ ਸੁਧਾਰ ਉਪਾਵਾਂ ਨੂੰ ਸਫਲਤਾਪੂਰਵਕ ਲਾਗੂ ਕੀਤਾ ਹੈ ਜਿਸ ਵਿੱਚ ਪੰਜਾਬ ‘ਟ 34 ਸਮਰਪਿਤ ਜੱਚਾ-ਬੱਚਾ ਹਸਪਤਾਲਾਂ ਨੂੰ ਕਾਰਜਸ਼ੀਲ ਕਰਨਾ, ਅਨੀਮੀਆ ਮੁਕਤ ਭਾਰਤ (ਏ.ਐੱਮ.ਬੀ.), ਸੁਰਕਸ਼ਿਤ ਮਾਤ੍ਰਿਤਵ ਆਸ਼ਵਾਸਨ (ਸੁਮਨ), ਲੇਬਰ ਰੂਮ ਗੁਣਵੱਤਾ ਸੁਧਾਰ ਪਹਿਲਕਦਮੀ (ਲਕਸ਼ਯ), ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ (ਪੀ.ਐਮ.ਐਮ.ਵੀ.ਵਾਈ.), ਜਨਨੀ ਸ਼ਿਸ਼ੂ ਸੁਰਕਸ਼ਾ ਕਾਰਿਆਕ੍ਰਮ (ਜੇਐਸਐਸਕੇ), ਜਨਨੀ ਸੁਰਕਸ਼ਾ ਯੋਜਨਾ (ਜੇਐਸਵਾਈ), ਪ੍ਰਧਾਨ ਮੰਤਰੀ ਸੁਰਕਸ਼ਿਤ ਮਾਤ੍ਰਿਤਵ ਅਭਿਆਨ (ਪੀਐਮਐਸਐਮਏ) ਸ਼ਾਮਲ ਹਨ।
ਡਾ. ਰਵਿੰਦਰਪਾਲ ਕੌਰ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਸ ਸਮੀਖਿਆ ਮੀਟਿੰਗ ਵਿੱਚ ਪ੍ਰਾਪਤ ਸੁਨੇਹਿਆਂ ਜਾਂ ਹਦਾਇਤਾਂ ਨੂੰ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ ਸਟਾਫ ਤੱਕ ਪਹੁੰਚਾਇਆ ਜਾਵੇ ਤਾਂ ਜੋ ਮਾਵਾਂ ਦੀ ਸਿਹਤ ਸਬੰਧੀ ਵੱਖ-ਵੱਖ ਪ੍ਰੋਗਰਾਮਾਂ ਨੂੰ ਸਫਲਤਾਪੂਰਵਕ ਲਾਗੂ ਕੀਤਾ ਜਾ ਸਕੇ। ਮੀਟਿੰਗ ਦੌਰਾਨ ਆਪਣੇ ਆਪਣੇ ਤਜਰਬੇ ਸਾਂਝੇ ਕਰਨ ਲਈ ਗੱਲਬਾਤ ਸੈਸ਼ਨ ਵੀ ਕਰਵਾਇਆ ਗਿਆ।
ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ.ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ
ਪੰਜਾਬ ਵਿੱਚ 98 ਫੀਸਦ ਲੋਕਾਂ ਨੂੰ ਲਗਾਈ ਜਾ ਚੁੱਕਿਆ ਹੈ ਕੋਵਿਡ-19  ਵੈਕਸੀਨੇਸ਼ਨ ਦਾ ਪਹਿਲਾ ਟੀਕਾ  :ਡਾਕਟਰ ਬਲਬੀਰ ਸਿੰਘ
– ਸਿਹਤ ਮੰਤਰੀ ਯੂ.ਐਸ.ਏ.ਆਈ.ਡੀ.ਅਤੇ ਪੰਜਾਬ ਸਿਹਤ ਵਿਭਾਗ ਦੁਆਰਾ ਕੋਵਿਡ ਮਹਾਂਮਾਰੀ ਦੌਰਾਨ ਸਿੱਖਿਆਵਾਂ ਸਾਂਝੀਆਂ ਕਰਨ ਲਈ ਆਯੋਜਿਤ  ਮੀਟਿੰਗ  ਦੀ ਪ੍ਰਧਾਨਗੀ ਕਰ ਰਹੇ ਸਨ
– ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਰੇ ਸਿਹਤ ਤੰਦਰੁਸਤੀ ਕੇਂਦਰਾਂ ਵਿੱਚ ਯੋਗਾ ਅਤੇ ਜੀਵਨ ਸ਼ੈਲੀ ਵਿੱਚ ਸੋਧ ਸੈਸ਼ਨ ਜਲਦ ਕੀਤੇ ਜਾਣਗੇ ਸੁਰੂ
ਚੰਡੀਗੜ, 20 ਮਈ:
COVID-VACCINE’S DOSE ਯੂਨਾਈਟਿਡ ਸਟੇਟਸ ਏਜੰਸੀ ਫਾਰ ਇੰਟਰਨੈਸ਼ਨਲ ਡਿਵੈਲਪਮੈਂਟ (ਯੂ.ਐਸ.ਏ.ਆਈ.ਡੀ.) ਵੱਲੋਂ ਕੋਵਿਡ-19 ਮਹਾਂਮਾਰੀ ਨਾਲ ਲੜਨ ਵਿੱਚ ਅਹਿਮ ਭੂਮਿਕਾ ਨਿਭਾਉਣ ਲਈ ਸਹਿਯੋਗੀ ਸਾਰੀਆਂ ਗੈਰ-ਸਰਕਾਰੀ ਸੰਸਥਾਵਾਂ (ਐਨ.ਜੀ.ਓਜ) ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪੰਜਾਬ ਰਾਜ ਦੀ 18 ਸਾਲ ਤੋਂ ਵੱਧ ਉਮਰ ਵਰਗ  ਦੀ 98 ਫੀਸਦ ਆਬਾਦੀ ਨੇ ਕੋਵਿਡ ਟੀਕਾਕਰਣ ਦੀ ਪਹਿਲੀ ਡੋਜ਼ ਲਗਵਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ, ਜਦੋਂ ਕਿ ਇਸੇ ਉਰਮ ਵਰਗੇ ਦੇ 86 ਫੀਸਦ ਲੋਕਾਂ ਨੇ ਦੂਜੀ ਖੁਰਾਕ ਪ੍ਰਾਪਤ ਕਰ ਲਈ ਹੈ। ਇਹ ਅੰਕੜੇ 12 ਮਈ, 2023 ਤੱਕ  ਪੋਰਟਲ ‘ਤੇ ਉਪਲਬਧ ਜਾਣਕਾਰੀ ਅਨੁਸਾਰ ਹਨ।
ਸਿਹਤ ਮੰਤਰੀ ਕੋਵਿਡ ਮਹਾਂਮਾਰੀ ਦੌਰਾਨ ਵਿਸ਼ੇਸ਼ ਤੌਰ ‘ਤੇ ਕੋਵਿਡ-19 ਟੀਕਾਕਰਣ ਦੇ ਖੇਤਰ ਵਿੱਚ ਤਜਰਬਿਆਂ ਅਤੇ ਸਿੱਖਿਆਵਾਂ ਨੂੰ ਸਾਂਝਾ ਕਰਨ ਲਈ ਯੂ.ਐਸ.ਏ.ਆਈ.ਡੀ ਅਤੇ ਪੰਜਾਬ ਦੇ ਸਿਹਤ ਵਿਭਾਗ ਦੁਆਰਾ ਸਾਂਝੇ ਤੌਰ ‘ਤੇ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਹ ਇਸ ਮੀਟਿੰਗ ਦੇ ਮੁੱਖ ਮਹਿਮਾਨ ਸਨ, ਜਿਸ ਦਾ ਆਯੋਜਨ ਉਨਾਂ ਸਾਰੇ ਭਾਈਵਾਲਾਂ ਦੇ ਯਤਨਾਂ ਨੂੰ ਮਾਨਤਾ ਦੇਣ ਲਈ ਕੀਤਾ ਗਿਆ ਸੀ, ਜਿਨਾਂ ਦੇ ਯੋਗਦਾਨ ਨਾਲ ਪੰਜਾਬ ਸਫਲ ਤਰੀਕੇ ਨਾਲ ਕੋਵਿਡ ਵਿਰੁੱਧ ਜੰਗ ਜਿੱਤੀ ।
ਕੋਵਿਡ-19 ਵੈਕਸੀਨ ਕਵਰੇਜ ਨੂੰ ਵਧਾਉਣ ਪਿੱਛੇ ਮਲਟੀ-ਸਟੇਕਹੋਲਡਰ ਭਾਈਵਾਲੀ ਅਤੇ ਮਜਬੂਤ ਭਾਈਚਾਰਕ ਸ਼ਮੂਲੀਅਤ ਦੀ ਅਹਿਮ ਭੂਮਿਕਾ ਸੀ। ਮੋਮੈਂਟਮ ਰੁਟੀਨ ਇਮਯੂਨਾਈਜੇਸ਼ਨ ਟਰਾਂਸਫਾਰਮੇਸਨ ਐਂਡ ਇਕੁਇਟੀ ਪ੍ਰੋਜੈਕਟ, ਯੂਐਸਏਆਈਡੀ ਦੁਆਰਾ ਫੰਡ ਕੀਤੇ ਗਏ, ਰਾਜ ਦੇ ਸਿਹਤ ਵਿਭਾਗ ਦੇ ਨਾਲ ਸਾਂਝੇਦਾਰੀ ਵਿੱਚ ਚਲਾਇਆ ਪ੍ਰਾਜੈਕਟ ਸੀ । ਇਸ ਪ੍ਰਾਜੈਕਟ ਨੇ ਪ੍ਰਵਾਸੀ ਆਬਾਦੀ ਅਤੇ ਟਰਾਂਸਜੈਂਡਰ ਭਾਈਚਾਰੇ ਸਮੇਤ ਰਾਜ ਦੀ ਕਮਜੋਰ ਅਤੇ ਹਾਸ਼ੀਏ ਵਾਲੀ ਆਬਾਦੀ ਲਈ, ਕੋਵਿਡ-19 ਟੀਕਿਆਂ ਦੀ ਮੰਗ ਅਤੇ ਵੰਡ ਨੂੰ ਵਧਾਉਣ ਦੇ ਖੇਤਰ ਵਿੱਚ  ਕੰਮ ਕੀਤਾ।
ਡਾ: ਬਲਬੀਰ ਸਿੰਘ ਨੇ ਕੋਵਿਡ-19 ਟੀਕਾਕਰਨ ਦੇ ਟੀਚੇ ਨੂੰ ਸੁਚੱਜੇ ਢੰਗ ਨਾਲ ਪ੍ਰਾਪਤ ਕਰਨ ਵਿੱਚ ਇਸ ਬੇਸ਼ਕੀਮਤੀ ਪ੍ਰੋਜੈਕਟ ਅਤੇ ਇਸਦੇ ਸਥਾਨਕ ਭਾਈਵਾਲਾਂ ਜਿਵੇਂ- ਸੋਸਾਇਟੀ ਫਾਰ ਆਲ ਰਾਊਂਡ ਡਿਵੈਲਪਮੈਂਟ-ਸਾਰਡ ਇੰਡੀਆ, ਮਮਤਾ ਹੈਲਥ ਇੰਸਟੀਚਿਊਟ ਫਾਰ ਮਦਰ ਐਂਡ ਚਾਈਲਡ, ਟਰਾਂਸਪੋਰਟ ਕਾਰਪੋਰੇਸਨ ਆਫ ਇੰਡੀਆ-ਟੀਸੀਆਈ ਅਤੇ ਹੈਲਪਏਜ ਇੰਡੀਆ ਦੇ ਅਣਮੁੱਲੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨਾਂ ਪੰਜਾਬ ਦੀਆਂ ਧਾਰਮਿਕ ਸੰਸਥਾਵਾਂ ਖਾਸ ਕਰਕੇ ‘ਸ੍ਰੀ ਅਕਾਲ ਤਖਤ ਸਾਹਿਬ’ ਅਤੇ ‘ਡੇਰਿਆਂ’ ਵੱਲੋਂ ਜਨ ਅਪੀਲ ਰਾਹੀਂ ਕੀਤੇ ਜਾ ਰਹੇ ਵਡਮੁੱਲੇ ਸਹਿਯੋਗ ਦੀ ਵੀ ਸ਼ਲਾਘਾ ਕੀਤੀ ਜਿਸ ਕਾਰਨ ਟੀਕੇ ਲਗਵਾਉਣ ਵਾਲਿਆਂ ਦੀ ਗਿਣਤੀ ਵਿੱਚ ਚੋਖਾ ਵਾਧਾ ਹੋਇਆ ਹੈ।
also read : ਸੜਕਾਂ ਤੋਂ ਹਟਾਈਆਂ ਜਾਣਗੀਆਂ ਪੁਰਾਣੀਆਂ ਡੀਜ਼ਲ ਬੱਸਾਂ !
ਉਨਾਂ ਬਿਮਾਰੀਆਂ ਤੋਂ ਬਚਣ ਲਈ ਸਾਰਿਆਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨਾਂ ਨੇ ਪੁਰਾਣੀਆਂ ਬਿਮਾਰੀਆਂ ਦੇ ਇਲਾਜ ਵਿੱਚ ਆਯੁਰਵੇਦ ਅਤੇ ਹੋਮਿਓਪੈਥੀ ਦੀ ਭੂਮਿਕਾ ਨੂੰ ਵੀ ਰੇਖਾਂਕਿਤ ਕੀਤਾ। ਉਨਾਂ ਕਿਹਾ, “ਜਲਦੀ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਰੇ ਸਿਹਤ ਤੰਦਰੁਸਤੀ ਕੇਂਦਰਾਂ ਵਿੱਚ ਨਿਯਮਤ ਯੋਗ ਅਤੇ ਜੀਵਨ ਸੈਲੀ ਸੋਧ ਸੈਸ਼ਨ ਸੁਰੂ ਕਰੇਗੀ।”
ਸਿਹਤ ਮੰਤਰੀ ਨੇ  ਐਸਏਆਰਡੀ ਅਤੇ  ਨੈਸ਼ਨਲ ਬੁੱਕ ਟਰੱਸਟ (ਐਨਬੀਟੀ) ਦੁਆਰਾ ਸਾਂਝੇ ਤੌਰ ‘ਤੇ ਤਿਆਰ ਕੀਤੀਆਂ ਬੱਚਿਆਂ ਲਈ ਕਿਤਾਬਾਂ ਦੇ ਨਾਲ-ਨਾਲ ਪੰਜਾਬ ਵਿੱਚ ਪ੍ਰੋਜੈਕਟ ਦੇ ਸਫਰ ਨੂੰ ਦਰਸਾਉਂਦੀ ਇੱਕ ਕੌਫੀ ਟੇਬਲ ਬੁੱਕ ਵੀ ਜਾਰੀ ਕੀਤੀ।COVID-VACCINE’S DOSE
ਸਮਾਗਮ ਦੌਰਾਨ, ਗੈਰ-ਸਰਕਾਰੀ ਸੰਗਠਨਾਂ ਨੇ ਲੋੜੀਂਦੇ ਟੀਚਿਆਂ ਨੂੰ ਪੂਰਾ ਕਰਨ ਲਈ ਵੈਕਸੀਨ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਸਿਹਤ ਵਿਭਾਗ ਤੋਂ ਉਨਾਂ ਦੇ ਸਰਗਰਮ ਸਹਿਯੋਗ ਲਈ ਪ੍ਰਾਪਤ ਕੀਤੇ ਸਮਰਥਨ ਨੂੰ ਵੀ ਸਵੀਕਾਰਿਆ ।  ਐਨਜੀਓਜ਼ ਨੇ ਇਸ ਮੌਕੇ ਪ੍ਰੋਜੈਕਟ ਨੂੰ ਲਾਗੂ ਕਰਨ ਦੌਰਾਨ ਸਫਲਤਾ ਦੀਆਂ ਕਹਾਣੀਆਂ ਅਤੇ ਨਵੀਨਤਾਕਾਰੀ ਪਹੁੰਚਾਂ ਬਾਰੇ ਵੀ ਜਾਣਕਾਰੀ  ਸਾਂਝੀ ਕੀਤੀ।
ਡਾ: ਗੋਪਾਲ ਕੇ. ਸੋਨੀ, ਪ੍ਰੋਜੈਕਟ ਡਾਇਰੈਕਟਰ, ਮੋਮੈਂਟਮ ਰੂਟੀਨ ਇਮਯੂਨਾਈਜੇਸਨ ਟਰਾਂਸਫਾਰਮੇਸ਼ਨ ਐਂਡ ਇਕੁਇਟੀ ਪ੍ਰੋਜੈਕਟ ਨੇ ਦੱਸਿਆ  ਕਿ ਪੰਜਾਬ ਦੇ ਗੈਰ ਸਰਕਾਰੀ ਭਾਈਵਾਲਾਂ ਨੇ ਧਾਰਮਿਕ ਸੰਸਥਾਵਾਂ ਨੂੰ ਸ਼ਾਮਲ ਕਰਕੇ ਅਤੇ ਅਨਾਜ ਮੰਡੀਆਂ, ਡੇਰਿਆਂ ਸਮੇਤ ਗੈਰ-ਰਵਾਇਤੀ ਇਕੱਠਾਂ ਦੇ ਸਥਾਨਾਂ ਦਾ ਦੌਰਾ ਕਰਕੇ ਪ੍ਰੋਜੈਕਟ ਲਾਗੂ ਕਰਨ ਦੀਆਂ ਵਿਲੱਖਣ ਰਣਨੀਤੀਆਂ ਦੀ ਵਰਤੋਂ ਕੀਤੀ ਤਾਂ ਜੋ ਟੀਕਾਕਰਣ ਵਿੱਚ ਤੇਜੀ ਲਿਆ ਕੇ  ਸਮਾਜ ਦੇ ਸਭ ਤੋਂ ਕਮਜੋਰ ਅਤੇ ਹਾਸ਼ੀਏ ‘ਤੇ ਰਹਿ ਰਹੇ ਵਰਗ ਨੂੰ ਕੋਵਿਡ ਵਰਗੀ ਨਾ ਮੁਰਾਦ ਬਿਮਾਰੀ ਤੋਂ ਨਿਜਾਤ ਦਿਵਾਈ ਜਾ ਸਕੇ।
ਟੀਕਿਆਂ ਵਿੱਚ ਵਿਸ਼ਵਾਸ ਪੈਦਾ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਕਿ ਕੋਵਿਡ-19 ਟੀਕਾਕਰਨ ਸਾਰਿਆਂ ਲਈ ਪਹੁੰਚਯੋਗ ਹੈ, ਟੀਮਾਂ ਨੇ ਦਿਵਿਆਂਗ ਵਿਅਕਤੀਆਂ, ਬੱਚਿਆਂ, ਬਜੁਰਗਾਂ ਦੀ ਆਬਾਦੀ, ਟਰਾਂਸਜੈਂਡਰ ਭਾਈਚਾਰੇ ਆਦਿ ਲਈ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ, ਜਿੰਨਾਂ ਤੋਂ ਬਹੁਤ ਕੁਝ ਸਿੱਖਿਆ ਜਾ ਸਕਦਾ ਹੈ  ਅਤੇ ਇਹ ਦੇਸ਼ ਦੇ ਹੋਰ ਟੀਕਾਕਰਨ ਪ੍ਰੋਗਰਾਮਾਂ ਨੂੰ ਮਜਬੂਤ ਕਰਨ ਲਈ ਲਾਹੇਵੰਦ ਹੋ ਸਕਦੇ ਹਨ। ਉਹਨਾਂ ਕਿਹਾ, “ਇਸ ਉਲਰਾਲੇ ਲਈ ਅਸੀਂ ਰਾਜ ਸਰਕਾਰ, ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਧੰਨਵਾਦੀ ਹੈ” ।
ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਡਾ: ਆਦਰਸ਼ਪਾਲ ਕੌਰ ਨੇ ਗੈਰ ਸਰਕਾਰੀ ਸੰਗਠਨਾਂ ਦੁਆਰਾ ਕਮਜੋਰ ਵਰਗਾਂ ਨਾਲ ਜੁੜਨ ਲਈ ਪ੍ਰਦਾਨ ਕੀਤੀ ਸਹਾਇਤਾ ਨੂੰ ਸਵੀਕਾਰ ਕੀਤਾ ਅਤੇ ਰੁਟੀਨ ਟੀਕਾਕਰਨ ਮੁਹਿੰਮਾਂ ਦੀ ਪਹੁੰਚ ਨੂੰ ਵਧਾਉਣ ਲਈ ਸਰਕਾਰ ਦੇ ਯਤਨਾਂ ਦਾ ਸਮਰਥਨ ਕੀਤਾ। COVID-VACCINE’S DOSE
ਇਸ ਮੌਕੇ ਸਿਹਤ ਵਿਭਾਗ ਦੇ ਸੀਨੀਅਰ ਨੁਮਾਇੰਦੇ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ: ਰਵਿੰਦਰਪਾਲ ਕੌਰ, ਡਾਇਰੈਕਟਰ ਐਨ.ਐਚ.ਐਮ ਡਾ.ਐਸ.ਪੀ. ਸਿੰਘ, ਸਟੇਟ ਇਮਿਊਨਾਈਜੇਸ਼ਨ ਅਫਸਰ ਡਾ: ਬਲਵਿੰਦਰ ਕੌਰ, ਸਟੇਟ ਨੋਡਲ ਅਫਸਰ (ਕੋਵਿਡ) ਡਾ: ਰਾਜੇਸ਼ ਭਾਸਕਰ, ਜੌਹ ਸਨੋ ਇੰਡੀਆ ਪੰਜਾਬ ਰਾਜ ਟੀਮ , ਜ਼ਿਲਾ ਸਿਹਤ ਅਧਿਕਾਰੀ ਅਤੇ ਕਮਿਊਨਿਟੀ ਸਟੇਕਹੋਲਡਰ ਵੀ ਇਸ  ਹਾਜਰ ਸਨ।