punjab jail - Nirpakh Post

ਜੇਲ ਵਿੱਚ ਵੀਡੀਓ ਲੀਕ ਕਰਨ ਦੇ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਖ਼ਤ ਕਾਰਵਾਈ
– ਪੰਜ ਜੇਲ ਅਧਿਕਾਰੀਆਂ ਸਮੇਤ ਜੇਲ ਸੁਪਰਡੈਂਟ ਗਿ੍ਰਫਤਾਰ

-ਗੋਇੰਦਵਾਲ ਸਾਹਿਬ ਕੇਂਦਰੀ ਜੇਲ ਦੇ ਸੱਤ ਜੇਲ ਅਧਿਕਾਰੀ ਮੁਅੱਤਲ

– ਮਨਪ੍ਰੀਤ ਭਾਉ, ਸਚਿਨ ਭਿਵਾਨੀ ਸਮੇਤ 9 ਕੈਦੀਆਂ ’ਤੇ ਵੀਡੀਓ ਰਿਕਾਰਡ ਕਰਨ ਲਈ ਮੁਕੱਦਮਾ ਦਰਜ

– ਜੇਲ ਅਧਿਕਾਰੀਆਂ ਨੂੰ ਅਣਗਹਿਲੀ ਅਤੇ ਕੈਦੀਆਂ ਨਾਲ ਕਥਿਤ ਮਿਲੀਭੁਗਤ ਕਰਨ ਲਈ ਕੀਤਾ ਮੁਅੱਤਲ: ਆਈ.ਜੀ.ਪੀ. ਸੁਖਚੈਨ ਗਿੱਲ

ਚੰਡੀਗੜ/ਤਰਨਤਾਰਨ, 5 ਮਾਰਚ:

JAIL VIDEO LEAK CASE ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਅਨੁਸਾਰ ਅਮਨ-ਕਾਨੂੰਨ ਦੇ ਪੱਖ ਤੋਂ ਡਿਊਟੀ ’ਚ ਕੁਤਾਹੀ ਤੇ ਅਣਗਹਿਲੀ ਕਰਨ ਵਾਲਿਆਂ ਨੂੰ  ਸਖ਼ਤ ਸੰਦੇਸ਼ ਦਿੰਦੇ ਹੋਏ ਪੰਜਾਬ ਪੁਲਿਸ ਨੇ ਐਤਵਾਰ ਨੂੰ ਸੱਤ ਜੇਲ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ, ਜਿਨਾਂ ਵਿੱਚੋਂ ਪੰਜ ਨੂੰ ਗਿ੍ਰਫਤਾਰ ਕਰ ਲਿਆ ਗਿਆ ਹੈ। ਗਿਰਫਤਾਰ ਕੀਤੇ ਵਿਅਕਤੀਆਂ  ਵਿੱਚ ਡਿਊਟੀ ਦੌਰਾਨ ਲਾਪਰਵਾਹੀ ਅਤੇ ਕਥਿਤ ਤੌਰ ‘ਤੇ ਜੇਲ ਵਿੱਚ ਕੈਦੀਆਂ ਨਾਲ ਮਿਲੀਭੁਗਤ ਕਰਕੇ ਵੀਡੀਓ ਲੀਕ ਕਰਨ ਦੇ ਮਾਮਲੇ ਵਿੱਚ ਸ਼ਾਮਲ ਕੇਂਦਰੀ ਜੇਲ, ਗੋਇੰਦਵਾਲ ਸਾਹਿਬ ਦਾ ਸੁਪਰਡੈਂਟ ਵੀ ਸ਼ਾਮਲ  ਹੈ  ।

ਕੇਂਦਰੀ ਜੇਲ, ਗੋਇੰਦਵਾਲ ਸਾਹਿਬ ਵਿੱਚ ਵਿੱਚ ਰਿਕਾਰਡ ਹੋਈ ਇੱਕ ਵੀਡੀਓ ਐਤਵਾਰ ਨੂੰ ਵਾਇਰਲ ਹੋਈ, ਜਿਸ ਵਿੱਚ ਸਚਿਨ ਭਿਵਾਨੀ ਅਤੇ ਉਸਦੇ ਸਾਥੀ 26 ਫਰਵਰੀ, 2023 ਨੂੰ ਜੇਲ ਵਿੱਚ ਦੋ ਗੁੱਟਾਂ ਦਰਮਿਆਨ ਹੋਏ ਗੈਂਗਵਾਰ ਦੌਰਾਨ ਮਾਰੇ ਗਏ ਦੋ ਗੈਂਗਸਟਰਾਂ ਦੀ ਘਟਨਾ ਦਾ ਜ਼ਿਕਰ ਕਰਦੇ ਦਿਖਾਈ ਦੇ ਰਹੇ ਹਨ।JAIL VIDEO LEAK CASE

ਆਈ.ਜੀ.ਪੀ. ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ, ਜੋ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਮੁਅੱਤਲ ਕੀਤੇ ਗਏ ਅਤੇ ਗਿ੍ਰਫਤਾਰ ਕੀਤੇ ਗਏ ਪੰਜ ਜੇਲ ਅਧਿਕਾਰੀਆਂ ਦੀ ਪਛਾਣ ਜੇਲ ਸੁਪਰਡੈਂਟ ਇਕਬਾਲ ਸਿੰਘ ਬਰਾੜ, ਵਧੀਕ ਜੇਲ ਸੁਪਰਡੈਂਟ ਵਿਜੇ ਕੁਮਾਰ, ਸਹਾਇਕ ਜੇਲ ਸੁਪਰਡੈਂਟ ਹਰੀਸ਼ ਕੁਮਾਰ, ਏ.ਐਸ.ਆਈ ਜੋਗਿੰਦਰ ਸਿੰਘ ਅਤੇ ਏ.ਐਸ.ਆਈ ਹਰਚੰਦ ਸਿੰਘ ਵਜੋਂ ਕੀਤੀ ਹੈ।  ਜਦ ਕਿ ਮੁਅੱਤਲ ਕੀਤੇ ਗਏ ਦੋ ਹੋਰ ਜੇਲ ਅਧਿਕਾਰੀਆਂ ਵਿੱਚ ਵਧੀਕ ਜੇਲ ਸੁਪਰਡੈਂਟ ਜਸਪਾਲ ਸਿੰਘ ਖਹਿਰਾ ਅਤੇ ਹੈੱਡ ਕਾਂਸਟੇਬਲ ਸਵਿੰਦਰ ਸਿੰਘ ਸ਼ਾਮਲ ਹਨ।

ਇਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਵਿਖੇ ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 66, ਜੇਲ ਐਕਟ ਦੀ ਧਾਰਾ 52, ਆਈ.ਪੀ.ਸੀ. ਦੀ ਧਾਰਾ 506 ਅਤੇ 149 ਤਹਿਤ ਐਫਆਈਆਰ ਨੰਬਰ 102 ਦਰਜ ਕੀਤੀ ਗਈ ਹੈ। ਮੁਢਲੇ ਤੌਰ ‘ਤੇ ਜੇਲ ‘ਚ ਬੰਦ ਕੈਦੀਆਂ ਜਿਨਾਂ ‘ਚ ਮਨਪ੍ਰੀਤ ਸਿੰਘ ਉਰਫ ਭਾਊ, ਸਚਿਨ ਭਿਵਾਨੀ ਉਰਫ ਸਚਿਨ ਚੌਧਰੀ, ਅੰਕਿਤ ਲਾਟੀ ਉਰਫ ਅੰਕਿਤ ਸਿਰਸਾ, ਕਸ਼ਿਸ਼ ਉਰਫ ਕੁਲਦੀਪ, ਰਜਿੰਦਰ ਉਰਫ ਜੋਕਰ, ਹਰਦੀਪ ਸਿੰਘ ਉਰਫ ਮਾਮਾ, ਬਲਦੇਵ ਸਿੰਘ ਉਰਫ ਨਿੱਕੂ, ਦੀਪਕ ਉਰਫ ਮੰੁਡੀ ਅਤੇ ਮਲਕੀਤ ਸਿੰਘ ਉਰਫ ਕੀਤਾ ਖਿਲਾਫ ਕੇਸ ਦਰਜ ਕੀਤਾ ਗਿਆ ।

ਆਈਜੀਪੀ ਨੇ ਕਿਹਾ ਕਿ ਜਾਂਚ ਤੋਂ ਬਾਅਦ ਪੁਲਿਸ ਨੇ ਇਸ ਐਫਆਈਆਰ ਵਿੱਚ ਜੇਲ ਅਧਿਕਾਰੀਆਂ ਨੂੰ ਉਨਾਂ ਦੀ ਅਣਗਹਿਲੀ ਅਤੇ ਜੇਲ ਦੇ ਕੈਦੀਆਂ ਨਾਲ ਮਿਲੀਭੁਗਤ ਕਰਕੇ ਵੀਡੀਓ ਸ਼ੂਟ ਕਰਨ ਲਈ ਨਾਮਜ਼ਦ ਕੀਤਾ ਹੈ, ਜੋ ਕਿ ਘਟਨਾ ਵਾਲੇ ਦਿਨ ਸ਼ੂਟ ਕੀਤੀ ਗਈ ਅਤੇ ਕੁਝ ਦਿਨਾਂ ਬਾਅਦ ਲੀਕ ਹੋ ਗਈ । ਉਨਾਂ ਕਿਹਾ ਕਿ ਦੋਸ਼ੀ ਜੇਲ ਦੇ ਕੈਦੀਆਂ ਨੂੰ ਹੋਰ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਜਾਵੇਗਾ।

ਉਨਾਂ ਕਿਹਾ ਕਿ ਜੇਲ ਵਿੱਚ ਵਾਪਰੀ ਇਸ ਘਟਨਾ ਤੋਂ ਬਾਅਦ ਪੁਲੀਸ ਅਤੇ ਜੇਲ ਪ੍ਰਸ਼ਾਸਨ ਨੇ ਮੁਲਜਮਾਂ ਨੂੰ ਪਹਿਲਾਂ ਹੀ ਵੱਖ-ਵੱਖ ਕਰਕੇ ਸੂਬੇ ਦੀਆਂ ਵੱਖ-ਵੱਖ ਜੇਲਾਂ ਵਿੱਚ ਤਬਦੀਲ ਕਰ ਦਿੱਤਾ ਹੈ।JAIL VIDEO LEAK CASE

ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਖਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜੇਕਰ ਕੋਈ ਵੀ ਸਰਕਾਰੀ ਮੁਲਾਜਮ ਡਿਊਟੀ ਵਿੱਚ ਲਾਪਰਵਾਹੀ ਕਰਦਾ ਪਾਇਆ ਗਿਆ ਤਾਂ ਉਸ ਨਾਲ ਸਖਤੀ ਨਾਲ ਨਿਪਟਿਆ ਜਾਵੇ।

ਜ਼ਿਕਰਯੋਗ ਹੈ ਕਿ  ਪੰਜਾਬ ਪੁਲਿਸ ਵੱਲੋਂ ਜੇਲਾਂ ਵਿੱਚ ਚੌਕਸੀ ਹੋਰ ਵਧਾਈ ਜਾ ਰਹੀ ਹੈ ਅਤੇ ਭਵਿੱਖ ਵਿੱਚ ਇਸ ਤਰਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਜੇਲਾਂ ਵਿੱਚ ਸੀਨੀਅਰ ਰੈਂਕ ਦੇ ਅਧਿਕਾਰੀਆਂ ਵੱਲੋਂ ਅਚਨਚੇਤ ਚੈਕਿੰਗ ਕੀਤੀ ਜਾਵੇਗੀ।

ਕੈਦੀਆਂ ਨੂੰ ਨਸ਼ੇ ਤੇ ਮੋਬਾਈਲ ਸਪਲਾਈ ਕਰਨ ਵਾਲਾ ਲੁਧਿਆਣਾ ਜੇਲ੍ਹ ਦਾ ਕਾਊਂਸਲਰ ਲਛਮਣ ਕਾਬੂ
ਲੁਧਿਆਣਾ ਬੋਰਸਟਲ ਜੇਲ੍ਹ ਵਿਚ ਬੰਦੀਆਂ ਦੀ ਕਾਊਂਸਲਿੰਗ ਲਈ ਕੰਮ ਕਰ ਰਹੇ ਮੁਲਾਜ਼ਮ ’ਤੇ ਬੰਦੀਆਂ ਨੂੰ ਨਸ਼ੀਲੇ ਪਦਾਰਥ ਤੇ ਮੋਬਾਈਲ ਫੋਨ ਸਪਲਾਈ ਕਰਨ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਗਿਆ ਹੈ

ਕਾਊਂਸਲਰ ਲਛਮਣ ਦੀ ਭੂਮਿਕਾ ’ਤੇ ਸ਼ੱਕ ਜਾਪੀ ਤੇ ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਗਿਆ

ਲ੍ਹ ਵਿਚ ਨਸ਼ੀਲੇ ਪਦਾਰਥ, ਮੋਬਾਈਲ ਫੋਨ ਤੇ ਹੋਰ ਪਾਬੰਦੀਸ਼ੁਦਾ ਵਸਤੂਆਂ ਦੀ ਸਪਲਾਈ ਕਰਦਾ ਰਿਹਾ

Open poll of wardens on finding objectionable material ਲੁਧਿਆਣਾ ਬੋਰਸਟਲ ਜੇਲ੍ਹ ਵਿਚ ਬੰਦੀਆਂ ਦੀ ਕਾਊਂਸਲਿੰਗ ਲਈ ਕੰਮ ਕਰ ਰਹੇ ਮੁਲਾਜ਼ਮ ’ਤੇ ਬੰਦੀਆਂ ਨੂੰ ਨਸ਼ੀਲੇ ਪਦਾਰਥ ਤੇ ਮੋਬਾਈਲ ਫੋਨ ਸਪਲਾਈ ਕਰਨ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਡਵੀਜ਼ਨ 7 ਦੀ ਪੁਲਿਸ ਦੇ ਮੁਤਾਬਕ ਮੁਲਜ਼ਮ ਦੀ ਪਛਾਣ ਲਛਮਣ ਸਿੰਘ ਵਜੋਂ ਹੋਈ ਹੈ।

ਸਹਾਇਕ ਜੇਲ੍ਹ ਸੁਪਰਡੈਂਟ ਬੋਰਸਟਲ ਜੇਲ੍ਹ ਅਨੂ ਮਲਿਕ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਜੇਲ੍ਹ ਦੀ ਅਚਨਚੇਤ ਕੀਤੀ। ਚੈਕਿੰਗ ਦੌਰਾਨ ਦੋ ਹਵਾਲਾਤੀਆਂ ਕੋਲੋਂ ਮੋਬਾਈਲ ਫੋਨ ਬਰਾਮਦ ਹੋਏ ਸਨ। ਇਸ ਬਾਰੇ ਸੂਚਨਾ ਥਾਣਾ ਡਵੀਜ਼ਨ 7 ਨੂੰ ਦਿੱਤੀ ਗਈ। ਸੁਪਰਡੈਂਟ ਨੇ ਦੱਸਿਆ ਕਿ ਉਨ੍ਹਾਂ ਨੂੰ ਕਾਊਂਸਲਰ ਲਛਮਣ ਦੀ ਭੂਮਿਕਾ ’ਤੇ ਸ਼ੱਕ ਜਾਪੀ ਤੇ ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਕਾਊਂਸਲਰ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਮੰਨਿਆ ਕਿ ਉਹ ਜੇਲ੍ਹ ਵਿਚ ਨਸ਼ੀਲੇ ਪਦਾਰਥ, ਮੋਬਾਈਲ ਫੋਨ ਤੇ ਹੋਰ ਪਾਬੰਦੀਸ਼ੁਦਾ ਵਸਤੂਆਂ ਦੀ ਸਪਲਾਈ ਕਰਦਾ ਰਿਹਾ ਹੈ ਅਤੇ ਬਦਲੇ ਵਿਚ ਡਿਜੀਟਲ ਤਰੀਕੇ ਨਾਲ ਪੈਸੇ ਲੈਂਦਾ ਰਿਹਾ ਹੈ। ਸੂਤਰਾਂ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਸਹਾਇਕ ਪੁਲਿਸ ਕਮਿਸ਼ਨਰ ਪੱਛਮੀ ਗੁਰਦੇਵ ਸਿੰਘ ਨੇ ਕੀਤੀ ਸੀ ਤੇ ਦੋਸ਼ ਸਹੀ ਪਾਏ ਜਾਣ ’ਤੇ ਉਨ੍ਹਾਂ ਨੇ ਕਾਊਂਂਸਲਰ ਲਛਮਣ ਵਿਰੁੱਧ ਕੇਸ ਦਰਜ ਕਰਨ ਦੀ ਸਿਫ਼ਾਰਸ਼ ਕੀਤੀ ਹੈ।

ਇਤਰਾਜ਼ਯੋਗ ਸਮੱਗਰੀ ਮਿਲਣ ਤੇ ਵਾਰਡਨਾਂ ਦੀ ਖੁੱਲ੍ਹੀ ਪੋਲ

ਲੁਧਿਆਣਾ ਕੇਂਦਰੀ ਜੇਲ੍ਹ ਦੀ ਅਚਨਚੇਤ ਚੈਕਿੰਗ ਦੌਰਾਨ ਦੋ ਕੈਦੀਆਂ ਕੋਲੋਂ ਨਸ਼ੀਲੇ ਪਦਾਰਥ ਤੇ ਮੋਬਾਈਲ ਫੋਨ ਬਰਾਮਦ ਕੀਤੇ ਗਏ। ਕੈਦੀਆਂ ਤੋਂ ਪੁੱਛਗਿੱਛ ਕਰਨ ’ਤੇ ਜੇਲ੍ਹ ਵਾਰਡਰ ਦੀ ਭੂਮਿਕਾ ਦਾ ਪਰਦਾਫਾਸ਼ ਹੋਇਆ। ਕੈਦੀਆਂ ਦੇ ਨਾਲ ਹੀ ਵਾਰਡਰ ’ਤੇ ਮਾਮਲਾ ਦਰਜ ਕੀਤਾ ਗਿਆ ਸੀ। ਮੁਲਜ਼ਮਾਂ ਦੀ ਪਛਾਣ ਕੈਦੀ ਪੁਨੀਤ ਕੁਮਾਰ ਅਤੇ ਜਤਿਨ ਮੋਂਗਾ ਤੇ ਜੇਲ੍ਹ ਵਾਰਡਰ ਹਰਪਾਲ ਸਿੰਘ ਵਜੋਂ ਹੋਈ ਹੈ। ਇਸ ਮਾਮਲੇ ਵਿਚ ਦੋ ਮੋਬਾਈਲ ਫੋਨ, 19 ਗ੍ਰਾਮ ਨਸ਼ੀਲਾ ਪਾਊਡਰ, 62 ਗ੍ਰਾਮ ਤੰਬਾਕੂ ਤੇ ਇਕ ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 11 ਫਰਵਰੀ ਨੂੰ ਵਾਰਡਰ ਦੀਪਕ ਕੁਮਾਰ ’ਤੇ ਵੀ ਕੈਦੀਆਂ ਨੂੰ ਮੋਬਾਈਲ ਫ਼ੋਨ ਅਤੇ ਹੋਰ ਪਾਬੰਦੀਸ਼ੁਦਾ ਵਸਤੂਆਂ ਦੀ ਸਪਲਾਈ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ।