S. Laljit Singh Bhullar - Nirpakh Post

ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹੁਣ ਤੱਕ ਦੇ ਦੂਜੇ ਸੱਭ ਤੋਂ ਵੱਡੇ 850 ਏਕੜ ਰਕਬੇ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ
ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਦਸੂਹਾ ਦੇ ਪਿੰਡ ਡਡਿਆਲ ‘ਚ ਕਰੀਬ 170 ਕਰੋੜ ਰੁਪਏ ਤੋਂ ਵੱਧ ਦੀ ਸਰਕਾਰੀ ਪੰਚਾਇਤੀ ਜ਼ਮੀਨ ਤੋਂ ਛੁਡਾਇਆ ਨਾਜਾਇਜ਼ ਕਬਜ਼ਾ

ਹੁਣ ਤੱਕ ਕੁੱਲ 11442 ਏਕੜ ਜ਼ਮੀਨ ਕਬਜ਼ਾ-ਮੁਕਤ ਕਰਵਾਈ

ਵਿਭਾਗ ਦੇ ਸ਼ਾਮਲਾਤ ਸੈੱਲ ਨੂੰ ਕਰਾਂਗੇ ਹੋਰ ਮਜ਼ਬੂਤ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 14 ਜੂਨ:

S. Laljit Singh Bhullar ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਹੁਣ ਤੱਕ ਦੇ ਦੂਜੇ ਸੱਭ ਤੋਂ ਵੱਡੇ ਰਕਬੇ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ ਗਿਆ ਹੈ। ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪਿੰਡ ਡਡਿਆਲ (ਬਲਾਕ ਦਸੂਹਾ) ਵਿੱਚ 850 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ।

ਇਸ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਜ਼ਮੀਨ ਦਾ ਬਾਜ਼ਾਰੀ ਮੁੱਲ ਕਰੀਬ 170 ਕਰੋੜ ਰੁਪਏ ਬਣਦਾ ਹੈ। ਉਨ੍ਹਾਂ ਦੱਸਿਆ ਕਿ ਇਸ ਪਿੰਡ ਦੀ ਕੁੱਲ 1013 ਏਕੜ ਪੰਚਾਇਤੀ ਜ਼ਮੀਨ ਵਿੱਚੋਂ 115 ਏਕੜ ਰਕਬੇ ਦੇ ਕਾਬਜ਼ਕਾਰਾਂ ਵੱਲੋਂ ਪਹਿਲਾਂ ਹੀ ਸਵੈ-ਇੱਛਾ ਨਾਲ ਕਬਜ਼ਾ ਛੱਡਿਆ ਜਾ ਚੁੱਕਾ ਹੈ ਜਦਕਿ ਦੋ ਧਿਰਾਂ ਵੱਲੋਂ 49 ਏਕੜ ਪੰਚਾਇਤੀ ਜ਼ਮੀਨ ਸਬੰਧੀ ਕੇਸ ਅਦਾਲਤ ਵਿੱਚ ਚਲ ਰਹੇ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਅਦਾਲਤੀ ਮਾਮਲਿਆਂ ਦੇ ਨਿਪਟਾਰੇ ਸਬੰਧੀ ਪੈਰਵਾਈ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ ਅਤੇ ਰਹਿੰਦੀ ਜ਼ਮੀਨ ਨੂੰ ਵੀ ਛੇਤੀ ਕਾਬਜ਼ਕਾਰਾਂ ਤੋਂ ਮੁਕਤ ਕਰਵਾਇਆ ਜਾਵੇਗਾ।

also read : ਲੁਧਿਆਣਾ: ਵੇਖੋ ਲੁੱਟ ਦੇ ਪੈਸੇ ਨਾਲ ਕਿਵੇਂ ਰੀਲਾਂ ਬਣਾਉਂਦੇ ਰਹੇ ਲੁਟੇਰੇ…

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਸਰਕਾਰੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਖ਼ਾਸ ਤੌਰ ‘ਤੇ ਕਿਹਾ ਕਿ ਸਰਕਾਰੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ੇ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਫਿਰ ਚਾਹੇ ਉਹ ਕਿੰਨਾ ਵੀ ਰਸੂਖਵਾਨ ਕਿਉਂ ਨਾ ਹੋਵੇ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਇਤਿਹਾਸਕ ਪਹਿਲ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਬਲਾਕ ਮਾਜਰੀ ਵਿੱਚ ਸਭ ਤੋਂ ਵੱਡੇ ਰਕਬੇ 2828 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਵਾਉਣ ਦੀ ਮੁਹਿੰਮ ਦੀ ਵਾਗਡੋਰ ਖ਼ੁਦ ਸੰਭਾਲੀ ਸੀ। S. Laljit Singh Bhullar

ਕੈਬਨਿਟ ਮੰਤਰੀ ਸ. ਭੁੱਲਰ ਨੇ ਦੱਸਿਆ ਕਿ ਹੁਣ ਤੱਕ ਵਿਭਾਗ ਵੱਲੋਂ ਕੁੱਲ 11442 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਾਇਆ ਜਾ ਚੁੱਕਾ ਹੈ ਜਿਸ ਵਿੱਚੋਂ ਪਿਛਲੇ ਸਾਲ ਸਰਕਾਰ ਵੱਲੋਂ ਕਰੀਬ 2709 ਕਰੋੜ ਰੁਪਏ ਮੁੱਲ ਦੀ 9030 ਏਕੜ ਜ਼ਮੀਨ ਨੂੰ ਕਬਜ਼ਾ-ਮੁਕਤ ਕਰਵਾਇਆ ਗਿਆ ਸੀ ਜਦਕਿ ਇਸ ਵਰ੍ਹੇ ਦੂਜੇ ਪੜਾਅ ਤਹਿਤ ਹੁਣ ਤੱਕ ਲਗਭਗ 2412 ਏਕੜ ਸਰਕਾਰੀ ਜ਼ਮੀਨ ਦਾ ਕਬਜ਼ਾ ਛੁਡਾਇਆ ਜਾ ਚੁੱਕਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖ਼ੁਦ ਅੱਗੇ ਆ ਕੇ ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੱਡਣ ਤਾਂ ਜੋ ਇਸ ਜ਼ਮੀਨ ਤੋਂ ਇਕੱਠਾ ਹੁੰਦਾ ਮਾਲੀਆ ਪੰਜਾਬ ਦੀ ਭਲਾਈ ਲਈ ਵਰਤਿਆ ਜਾ ਸਕੇ।

ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਲਈ ਕੰਮ ਕਰ ਰਹੇ ਵਿਭਾਗ ਦੇ ਸ਼ਾਮਲਾਤ ਸੈੱਲ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਪੰਚਾਇਤੀ ਜ਼ਮੀਨਾਂ ਦੇ ਕਬਜ਼ੇ ਛੁਡਾਉਣ ਵਿੱਚ ਕੋਈ ਦਿੱਕਤ ਨਾ ਆਵੇ S. Laljit Singh Bhullar

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅੱਖਾਂ ਦਾਨ ਕਰਨ ਵਾਲੇ ਪੰਜਾਬ ਦੇ ਪਹਿਲੇ ਕੈਬਨਿਟ ਮੰਤਰੀ ਬਣੇ
ਰੋਟਰੀ ਆਈ ਬੈਂਕ ਅਤੇ ਕਾਰਨੀਆਂ ਟ੍ਰਾਂਸਪਲਾਂਟੇਸ਼ਨ ਸੁਸਾਇਟੀ ਹੁਸ਼ਿਆਰਪੁਰ ਕੋਲ ਅੱਖਾਂ ਦਾਨ ਕਰਨ ਸਬੰਧੀ ਫ਼ਾਰਮ ਭਰਿਆ

ਚੰਡੀਗੜ੍ਹ, 26ਮਈ:

minister Bhullar donate eyes ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਆਪਣੀਆਂ ਅੱਖਾਂ ਦਾਨ ਕਰਨ ਸਬੰਧੀ ਪ੍ਰਣ ਲੈਣ ਵਾਲੇ ਪੰਜਾਬ ਦੇ ਪਹਿਲੇ ਕੈਬਨਿਟ ਮੰਤਰੀ ਬਣ ਗਏ ਹਨ। ਉਨ੍ਹਾਂ ਅੱਜ ਰੋਟਰੀ ਆਈ ਬੈਂਕ ਅਤੇ ਕਾਰਨੀਆਂ ਟ੍ਰਾਂਸਪਲਾਂਟੇਸ਼ਨ ਸੁਸਾਇਟੀ ਹੁਸ਼ਿਆਰਪੁਰ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਅੱਖਾਂ ਦਾਨ ਕਰਨ ਸਬੰਧੀ ਆਪਣਾ ਫ਼ਾਰਮ ਭਰਿਆ।

ਆਪਣੇ ਦਫ਼ਤਰ ਵਿਖੇ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਪੰਜਾਬ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਨੇਕ ਕਾਰਜ ਵਿੱਚ ਹਿੱਸਾ ਪਾਉਣ।

ਰੋਟਰੀ ਆਈ ਬੈਂਕ ਅਤੇ ਕਾਰਨੀਆਂ ਟ੍ਰਾਂਸਪਲਾਂਟੇਸ਼ਨ ਸੁਸਾਇਟੀ ਦੇ ਚੇਅਰਮੈਨ ਸ੍ਰੀ ਜੇ.ਬੀ. ਬਹਿਲ ਦੀ ਅਗਵਾਈ ‘ਚ ਮਿਲੇ ਵਫ਼ਦ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਲੋਕਾਂ ਨੂੰ ਮਰਨ ਉਪਰੰਤ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕਰਦੀ ਹੈ ਅਤੇ ਉਹ ਹੁਣ ਤੱਕ 3800 ਤੋਂ ਵੱਧ ਲੋਕਾਂ ਨੂੰ ਅੱਖਾਂ ਦੀ ਰੌਸ਼ਨੀ ਦਿਵਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 400 ਦੇ ਲਗਭਗ 6 ਮਹੀਨੇ ਤੋਂ 16 ਸਾਲ ਤੱਕ ਦੀ ਉਮਰ ਵਾਲੇ ਹਨ।

ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਹਾਲ ਹੀ ਵਿੱਚ ਨੋਟੀਫ਼ਿਕੇਸ਼ਨ ਜਾਰੀ ਕਰਕੇ ਯੂਰਪੀਨ ਦੇਸ਼ਾਂ ਦੀ ਤਰਜ਼ ‘ਤੇ ਭਾਰਤ ਵਿੱਚ ਵੀ ਲਾਇਸੈਂਸ ਬਣਾਉਣ ਸਮੇਂ ਫਾਰਮ ਵਿੱਚ ਬਿਨੈਕਾਰ ਵੱਲੋਂ ਹਾਦਸੇ ਵਿੱਚ ਮੌਤ ਹੋਣ ਦੀ ਸੂਰਤ ਵਿੱਚ ਆਪਣੇ ਅੰਗ/ਅੱਖਾਂ ਦਾਨ ਕਰਨ ਲਈ ਸਹਿਮਤ/ਅਸਹਿਮਤ ਹੋਣ ਸਬੰਧੀ ਖਾਨਾ ਭਰਨਾ ਸ਼ੁਰੂ ਹੋ ਗਿਆ ਹੈ। minister Bhullar donate eyes

ਇਸ ‘ਤੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੂਹ ਰੀਜਨਲ ਟਰਾਂਸਪੋਰਟ ਅਥਾਰਿਟੀ ਸਕੱਤਰਾਂ ਨੂੰ ਪੱਤਰ ਜਾਰੀ ਕਰਕੇ ਡਰਾਇਵਿੰਗ ਲਾਈਸੈਂਸ ਬਨਵਾਉਣ ਜਾਂ ਰੀ-ਨਿਊ ਕਰਵਾਉਣ ਸਮੇਂ ਹਰ ਵਿਅਕਤੀ ਨੂੰ, ਸੜਕੀ ਹਾਦਸੇ ਵਿੱਚ ਮੌਤ ਹੋਣ ਦੀ ਸੂਰਤ ਵਿੱਚ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕਰਨ ਤਾਂ ਜੋ ਪੰਜਾਬ ਭਾਰਤ ਦਾ ਸਭ ਤੋਂ ਵੱਧ ਨੇਤਰਦਾਨੀ ਰਾਜ ਬਣ ਸਕੇ।

ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਹ ਸਿਹਤ ਮੰਤਰੀ ਨਾਲ ਗੱਲ ਕਰਕੇ ਇਸ ਕਾਰਜ ਨੂੰ ਹੋਰ ਅੱਗੇ ਵਧਾਉਣਗੇ। minister Bhullar donate eyes

ਮੱਛੀ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 11 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ
ਪੰਜਾਬ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ 11 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਪੰਜਾਬ ਭਵਨ ਵਿਖੇ ਸੰਖੇਪ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਆਪਣੀ ਰੋਜ਼ੀ-ਰੋਟੀ ਕਮਾਉਣ ਦੇ ਯੋਗ ਬਣ ਸਕਣ। Development Minister S. Laljit Singh Bhullar

ਮੱਛੀ ਪਾਲਣ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੁਣੇ ਜਿਹੇ 3,000 ਕਲਰਕਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ ਕੀਤੀ ਗਈ ਹੈ, ਜਿਸ ਵਿੱਚੋਂ 11 ਕਲਰਕਾਂ ਨੂੰ ਮੱਛੀ ਪਾਲਣ ਵਿਭਾਗ ਵਿੱਚ ਤੈਨਾਤ ਕੀਤਾ ਗਿਆ ਹੈ। Development Minister S. Laljit Singh Bhullar

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਪਹਿਲੇ ਸਾਲ ਦੌਰਾਨ ਹੁਣ ਤੱਕ 29,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਪੰਜਾਬ ਸਰਕਾਰ ਭਵਿੱਖ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ। Development Minister S.S. Laljit Singh Bhullar

ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਨਵੇਂ ਭਰਤੀ ਹੋਏ ਕਲਰਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਵਿਭਾਗ ਵਿੱਚ ਤਨਦੇਹੀ ਨਾਲ ਕੰਮ ਕਰਨ।

Also Read :AIG ਰਾਜਜੀਤ ਸਿੰਘ ਦੀਆਂ ਵਧੀਆਂ ਮੁਸ਼ਕਲਾਂ STF ਨੇ ਇਕ ਹੋਰ ਕੇਸ ਕੀਤਾ ਦਰਜ

ਇਸ ਮੌਕੇ ਡਾਇਰੈਕਟਰ ਮੱਛੀ ਪਾਲਣ ਸ੍ਰੀ ਜਸਵੀਰ ਸਿੰਘ, ਡਾਇਰੈਕਟਰ ਪਸ਼ੂ ਪਾਲਣ ਡਾ. ਰਾਮ ਪਾਲ ਮਿੱਤਲ, ਡਾਇਰੈਕਟਰ ਡੇਅਰੀ ਸ੍ਰੀ ਕੁਲਦੀਪ ਸਿੰਘ, ਸਹਾਇਕ ਡਾਇਰੈਕਟਰ ਮੱਛੀ ਪਾਲਣ ਸ੍ਰੀਮਤੀ ਸਤਿੰਦਰ ਕੌਰ, ਜੁਆਇੰਟ ਡਾਇਰੈਕਟਰ ਪਸ਼ੂ ਪਾਲਣ ਡਾ. ਰਣਬੀਰ ਸ਼ਰਮਾ, ਯੋਜਨਾ ਅਫ਼ਸਰ ਸ੍ਰੀ ਦੀਪਕ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। Development Minister S. Laljit Singh Bhullar