Harjot Singh Bains - Nirpakh Post
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਵਧਾਈ
ਸ੍ਰੀ ਅਨੰਦਪੁਰ ਸਾਹਿਬ 18 ਜੂਨ ()
ਗੁਰੂ ਨਾਨਕ ਸਾਹਿਬ ਤੋਂ ਗੁਰੂ ਗੋਬਿੰਦ ਸਿੰਘ ਸਾਹਿਬ ਤੱਕ ਸਾਰੇ ਗੁਰੂ ਸਹਿਬਾਨ ਨੇ ਨਵੇਂ ਨਵੇਂ ਨਗਰ ਵਸਾਏ ਜਾਂ ਨਿੱਕੇ ਨਿੱਕੇ ਪਿੰਡਾਂ ਨੂੰ ਆਬਾਦ ਕਰ ਕੇ ਨਗਰ ਬਣਾ ਦੇਣ ਤੱਕ ਪਹੁੰਚਾਇਆ। 19 ਜੂਨ 1665 ਵਿੱਚ ਹਿੰਦ ਦੀ ਚਾਦਰ ਨੌਵੇ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਬਾਬਾ ਗੁਰਦਿੱਤਾ ਜੀ ਤੋਂ ਸ੍ਰੀ ਅਨੰਦਪੁਰ ਸਾਹਿਬ ਦੀ ਮੋੜ੍ਹੀ ਗੱਡਵਾਈ ਸੀ। ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇ. ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਵਧਾਈ ਦਿੱਤੀ ਹੈ।
ਸ.ਬੈਂਸ ਨੇ ਦੱਸਿਆ ਕਿ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ 2025 ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਤਖਤ ਸ੍ਰੀ ਕੇਸਗੜ ਸਾਹਿਬ ਨੂੰ ਜਾਣ ਵਾਲੀ ਵੀ.ਆਈ.ਪੀ ਰੋਡ ਦਾ ਨਾਮ ਬਦਲ ਕੇ ਬਾਬਾ ਜੁਝਾਰ ਸਿੰਘ ਮਾਰਗ ਰੱਖਣ ਦਾ ਪ੍ਰਸਤਾਵ ਨਗਰ ਕੋਂਸਲ ਵੱਲੋਂ ਪਾਸ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਗੁਰੂ ਸਾਹਿਬ ਦੀ ਕ੍ਰਿਪਾ ਹੋਈ ਹੈ ਅਤੇ ਉਨ੍ਹਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਸੇਵਾ ਦਾ ਮੌਕਾ ਮਿਲਿਆ ਹੈ। ਇਸ ਇਲਾਕੇ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਿਆਪਕ ਉਪਰਾਲੇ ਕਰ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਹਿੰਦ ਦੀ ਚਾਦਰ ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਸ਼ਰਧਾਲੂਆਂ ਤੇ ਸੰਗਤਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਜਾਣਗੇ ਜਿਸ ਲਈ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਦਾ ਚਹੁੰ ਮੁਖੀ ਵਿਕਾਸ ਕਰਵਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸ਼ਹੀਦੀ ਸਮਾਗਮ ਨਵੰਬਰ ਮਹੀਨੇ ਵਿਚ ਆਯੋਜਿਤ ਹੋਣਗੇ ਅਤੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸਮਾਗਮਾਂ ਨੂੰ ਵੱਡੇ ਪੱਧਰ ਉੱਤੇ ਮਨਾਇਆ ਜਾਵੇਗਾ ਜਦਕਿ ਇਸ ਪਵਿੱਤਰ ਮੌਕੇ ਦੇਸ਼ ਵਿਦੇਸ਼ ਤੋ ਲੱਖਾਂ ਸੰਗਤਾਂ ਸ਼ਹੀਦੀ ਸਮਾਗਮਾਂ ਵਿਚ ਪਹੁੰਚਣ ਦੀ ਉਮੀਦ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਦੌਰਾਨ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਜਿਸ ਨੂੰ ਅਸੀ ਸਰ਼ਧਾ ਤੇ ਸੇਵਾ ਦੀ ਭਾਵਨਾ ਨਾਲ ਸਵੀਕਾਰ ਕੀਤਾ ਹੈ।
ਸ.ਬੈਂਸ ਨੇ ਕਿਹਾ ਕਿ ਗੁਰੂ ਨਗਰੀ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਵਿਆਪਕ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਸ੍ਰੀ ਅਨੰਦਪੁਰ ਸਾਹਿਬ ਵਿੱਚ ਹਰ ਸਾਲ ਦੇਸ਼ ਵਿਦੇਸ਼ ਤੋਂ ਲੱਖਾਂ ਸੰਗਤਾਂ ਗੁਰੂਧਾਮਾ ਦੇ ਦਰਸ਼ਨਾ ਲਈ ਪਹੁੰਚਦੀਆਂ ਹਨ, ਇਸ ਲਈ ਸ੍ਰੀ ਅਨੰਦਪੁਰ ਸਾਹਿਬ ਗੁਰੂ ਨਗਰੀ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ। ਉਨ੍ਹਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇ. ਸਥਾਪਨਾ ਦਿਹਾੜੇ ਦੀ ਸਮੁੱਚੀ ਸੰਗਤ ਨੂੰ ਵਧਾਈ ਦਿੱਤੀ ਹੈ।
ਪੰਜਾਬ ਬਣੇਗਾ ਭਾਰਤ ਲਈ ਸਿੱਖਿਆ ਦਾ ਧੁਰਾ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 2 ਜੂਨ:
ਪੰਜਾਬ ਵਿੱਚ ਉਚੇਰੀ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਵਰਸਿਟੀ ਦਾ ਦਰਜਾ ਲੈਣ ਦੇ ਇੱਛੁਕ ਪ੍ਰਾਈਵੇਟ ਕਾਲਜਾਂ ਦੇ ਆਏ ਹੋਏ ਪ੍ਰਸਤਾਵਾਂ ਉੱਤੇ ਕਾਰਵਾਈ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਕਦਮ ਦਾ ਉਦੇਸ਼ ਸੂਬੇ ਵਿੱਚ ਅਪਗ੍ਰੇਡੇਸ਼ਨ ਪ੍ਰਕਿਰਿਆ ਨੂੰ ਸੁਚਾਰੂ ਬਣਾਉਣਾ, ਅਕਾਦਮਿਕ ਉੱਤਮਤਾ ਨੂੰ ਹੋਰ ਮਜ਼ਬੂਤ ਕਰਨਾ ਅਤੇ ਉੱਚ ਮਿਆਰੀ ਉਚੇਰੀ ਸਿੱਖਿਆ ਤੱਕ ਪਹੁੰਚ ਨੂੰ ਵਧਾਉਣਾ ਹੈ।
ਪ੍ਰਭਾਵਸ਼ਾਲੀ ਤਾਲਮੇਲ ਅਤੇ ਪੂਰੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਸਿੱਖਿਆ ਮੰਤਰੀ ਨੇ ਡਾਇਰੈਕਟਰ ਉਚੇਰੀ ਸਿੱਖਿਆ ਸ੍ਰੀ ਗਿਰੀਸ਼ ਦਿਆਲਨ ਨੂੰ ਅਜਿਹੇ ਸਾਰੇ ਪ੍ਰਸਤਾਵਾਂ ਦੀ ਪ੍ਰਗਤੀ ਦੀ ਨਿਗਰਾਨੀ ਲਈ ਨੋਡਲ ਅਫਸਰ ਨਿਯੁਕਤ ਕੀਤਾ ਹੈ।
ਅੱਜ ਇੱਥੇ ਆਪਣੇ ਦਫ਼ਤਰ ਵਿੱਚ ਪ੍ਰਮੁੱਖ ਪ੍ਰਾਈਵੇਟ ਕਾਲਜਾਂ ਦੇ ਚੇਅਰਪਰਸਨਾਂ ਅਤੇ ਡਾਇਰੈਕਟਰਾਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿੱਖਿਆ ਮੰਤਰੀ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕੁਸ਼ਲ, ਪਾਰਦਰਸ਼ੀ ਅਤੇ ਯੋਗਤਾ-ਆਧਾਰਤ ਪ੍ਰਕਿਰਿਆ ਰਾਹੀਂ ਸਿੱਖਿਆ ਖੇਤਰ ਵਿੱਚ ਸੁਧਾਰ ਲਿਆਉਣ ਦੀ ਵਚਨਬੱਧਤਾ ਨੂੰ ਦੁਹਰਾਇਆ।
ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਇਹ ਪਹਿਲਕਦਮੀ ਪੰਜਾਬ ਦੇ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਦੇਣ ਅਤੇ ਉਹਨਾਂ ਨੂੰ ਬਿਹਤਰ ਰੋਜ਼ਗਾਰ ਦੀਆਂ ਸੰਭਾਵਨਾਵਾਂ ਤੱਕ ਪਹੁੰਚ ਪ੍ਰਦਾਨ ਕਰਨ ਦੇ ਸਾਡੇ ਸੰਕਲਪ ਨੂੰ ਦਰਸਾਉਂਦੀ ਹੈ। ਅਸੀਂ ਪ੍ਰਕਿਰਿਆ ਵਿੱਚ ਬੇਲੋੜੀ ਦੇਰੀ ਨੂੰ ਦੂਰ ਕਰਦਿਆਂ ਉਚੇਰੀ ਸਿੱਖਿਆ ਵਾਸਤੇ ਸਾਜ਼ਗਰ ਮਾਹੌਲ ਸਿਰਜਣ ਲਈ ਵਚਨਬੱਧ ਹਾਂ ਅਤੇ ਪੰਜਾਬ ਨੂੰ ਦੇਸ਼ ਵਿੱਚ ਸਿੱਖਿਆ ਦਾ ਧੁਰਾ ਬਣਾਇਆ ਜਾਵੇਗਾ।”
ਉਹਨਾਂ ਨੇ ਅਧਿਕਾਰੀਆਂ ਨੂੰ ਪਾਰਦਰਸ਼ਤਾ, ਨਿਰਪੱਖਤਾ ਅਤੇ ਕੁਸ਼ਲਤਾ 'ਤੇ ਧਿਆਨ ਕੇਂਦ੍ਰਿਤ ਕਰਦਿਆਂ ਲੰਬਿਤ ਅਰਜ਼ੀਆਂ ਦੀ ਮੈਰਿਟ-ਆਧਾਰਤ ਸਮੀਖਿਆ ਕਰਨ ਅਤੇ ਫ਼ੈਸਲਾ ਲੈਣ ਸਬੰਧੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਹਨਾਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਜਨਤਕ ਪਹਿਲਕਦਮੀਆਂ ਨੂੰ ਪੂਰਾ ਕਰਨਾ ਅਤੇ ਸੂਬੇ ਭਰ ਵਿੱਚ ਅਕਾਦਮਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਪ੍ਰਾਈਵੇਟ ਖੇਤਰ ਦੀਆਂ ਸਮਰੱਥਾਵਾਂ ਦੀ ਢੁਕਵੀਂ ਵਰਤੋਂ ਕਰਨਾ ਹੈ।
ਇਸ ਮੀਟਿੰਗ ਵਿੱਚ 18 ਪ੍ਰਾਈਵੇਟ ਸੰਸਥਾਵਾਂ ਦੇ ਪ੍ਰਤੀਨਿਧੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚ ਸੀ.ਜੀ.ਸੀ. ਗਰੁੱਪ ਮੋਹਾਲੀ, ਰਿਆਤ ਬਾਹਰਾ ਹੁਸ਼ਿਆਰਪੁਰ, ਸ੍ਰੀ ਸੁਖਮਨੀ ਗਰੁੱਪ ਡੇਰਾ ਬੱਸੀ, ਬਾਬੇ ਕੇ ਗਰੁੱਪ ਦੌਧਰ (ਮੋਗਾ), ਸ਼ੇਰ-ਏ-ਪੰਜਾਬ ਯੂਨੀਵਰਸਿਟੀ ਲਾਲੜੂ, ਜੇ.ਆਈ.ਐਸ. ਗਰੁੱਪ ਲੁਧਿਆਣਾ ਅਤੇ ਬਾਬਾ ਫ਼ਰੀਦ ਗਰੁੱਪ ਬਠਿੰਡਾ ਸ਼ਾਮਲ ਸਨ। ਕੈਬਨਿਟ ਮੰਤਰੀ ਨੇ ਆਗਾਮੀ ਦਿਨਾਂ ਵਿੱਚ ਜਵਾਬਦੇਹ ਅਤੇ ਸੁਵਿਧਾਜਨਕ ਸ਼ਾਸਨ ਦਾ ਭਰੋਸਾ ਦਿੰਦਿਆਂ ਭਾਈਵਾਲਾਂ ਦੇ ਫੀਡਬੈਕ ਅਤੇ ਚਿੰਤਾਵਾਂ ਨੂੰ ਗੌਰ ਨਾਲ ਸੁਣਿਆ।
ਅੱਜ ਹੋਵੇਗੀ ਪੰਜਾਬ ਦੇ 19 ਹਜ਼ਾਰ ਸਕੂਲਾਂ ਵਿੱਚ ਮੈਗਾ PTM
Punjab Mega PTM
ਪੰਜਾਬ ਸਿੱਖਿਆ ਵਿਭਾਗ ਵੱਲੋਂ ਅੱਜ ਸੂਬੇ ਦੇ ਕਰੀਬ 19,109 ਸਰਕਾਰੀ ਸਕੂਲਾਂ ਵਿੱਚ ਮੈਗਾ ਪੇਰੈਂਟਸ-ਟੀਚਰਜ਼ ਮੀਟਿੰਗ (ਪੀ.ਟੀ.ਐਮ.) ਕਰਵਾਈ ਗਈ। ਸਵੇਰੇ 10 ਵਜੇ ਤੋਂ ਸ਼ੁਰੂ ਹੋਈ ਇਹ ਮੀਟਿੰਗ ਬਾਅਦ ਦੁਪਹਿਰ 3.00 ਵਜੇ ਤੱਕ ਜਾਰੀ ਰਹੇਗੀ। ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਜਾਣਕਾਰੀ ਸਾਂਝੀ ਕੀਤੀ ਸੀ ਅਤੇ ਇਸ ਦੇ ਪਿੱਛੇ ਦੀ ਮਹੱਤਤਾ ਬਾਰੇ ਵੀ ਦੱਸਿਆ ਸੀ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਪੀ.ਟੀ.ਐਮ ਰਾਹੀਂ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਅਧਿਆਪਕਾਂ ਨੂੰ ਮਿਲਣ ਦਾ ਮੌਕਾ ਮਿਲਣ ਵਾਲਾ ਹੈ। ਦਰਅਸਲ, ਬੱਚੇ ਦੇ ਵਿਕਾਸ ਲਈ ਘਰ ਅਤੇ ਸਕੂਲ ਦੇ ਬਾਹਰ ਅਤੇ ਸਕੂਲ ਤੋਂ ਬਾਅਦ ਬਿਤਾਇਆ ਸਮਾਂ ਮਹੱਤਵਪੂਰਨ ਹੁੰਦਾ ਹੈ। ਮਾਪਿਆਂ ਨੂੰ ਇਹ ਸਮਝਣ ਦੇ ਯੋਗ ਹੋਣਾ ਚਾਹੀਦਾ ਹੈ ਕਿ ਬੱਚੇ ਸਕੂਲ ਵਿੱਚ ਕੀ ਕਰਦੇ ਹਨ ਅਤੇ ਉਨ੍ਹਾਂ ਦੀ ਪੜ੍ਹਾਈ, ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਕੀ ਤਰੱਕੀ ਹੁੰਦੀ ਹੈ। ਇਸ ਤਰ੍ਹਾਂ ਅਧਿਆਪਕ ਸਮਝ ਸਕਦੇ ਹਨ ਕਿ ਉਨ੍ਹਾਂ ਦੇ ਵਿਦਿਆਰਥੀ ਸਕੂਲ ਤੋਂ ਘਰ ਜਾਣ ਤੋਂ ਬਾਅਦ ਕੀ ਕਰਦੇ ਹਨ। ਤਾਂ ਜੋ ਬੱਚੇ ਦੇ ਵਿਕਾਸ ਲਈ ਲੋੜੀਂਦੇ ਕਦਮ ਚੁੱਕੇ ਜਾ ਸਕਣ।
ਇਹ ਵੀ ਪੜ੍ਹੋ: ਪੰਜਾਬ ‘ਚ ਕਰੰਟ ਲੱਗਣ ਨਾਲ ਮੌਤ ਹੋਣ ‘ਤੇ ਦਿੱਤਾ ਜਾਵੇਗਾ ਮੁਆਵਜ਼ਾ
ਮੁੱਖ ਮੰਤਰੀ ਨੇ ਖੁਦ ਸੱਦਾ ਦਿੱਤਾ
ਸੀਮਾ ਮਾਨ ਨੇ ਖੁਦ ਇਸ PTM ਲਈ ਮਾਪਿਆਂ ਨੂੰ ਸੱਦਾ ਦਿੱਤਾ ਹੈ। ਹਾਲ ਹੀ ਵਿੱਚ ਉਨ੍ਹਾਂ ਕਿਹਾ ਸੀ ਕਿ ਇਸ ਨਾਲ ਬੱਚੇ ਦੀ ਰੁਚੀ ਦਾ ਪਤਾ ਲੱਗੇਗਾ ਅਤੇ ਇਹ ਸਰਕਾਰੀ ਸਕੂਲ ਵਧੀਆ ਭਵਿੱਖ ਤਿਆਰ ਕਰ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਸਕੂਲਾਂ ਨੂੰ ਹੁਨਰ ਵਿਕਾਸ ਕੋਰਸ ਸ਼ੁਰੂ ਕਰਨ ਲਈ ਵੀ ਕਿਹਾ।
ਮਾਪਿਆਂ ਤੋਂ ਵੀ ਸੁਝਾਅ ਲੈਣ ਦੇ ਆਦੇਸ਼
ਇੱਕ ਅੰਕੜੇ ਮੁਤਾਬਕ ਅੱਜ ਤਕਰੀਬਨ 19 ਲੱਖ ਮਾਪਿਆਂ ਦੇ ਸਕੂਲ ਆਉਣ ਦੀ ਸੰਭਾਵਨਾ ਹੈ। ਅਜਿਹੇ ‘ਚ ਸਿੱਖਿਆ ਵਿਭਾਗ ਨੇ ਇਸ ਦੌਰਾਨ ਸਕੂਲਾਂ ਨੂੰ ਮਾਪਿਆਂ ਤੋਂ ਸੁਝਾਅ ਲੈਣ ਦੇ ਹੁਕਮ ਵੀ ਦਿੱਤੇ ਹਨ। ਇਹ ਸੁਝਾਅ ਸਕੂਲ ਨੂੰ ਬਿਹਤਰ ਬਣਾਉਣ ਅਤੇ ਬੱਚਿਆਂ ਦੀਆਂ ਜ਼ਰੂਰਤਾਂ ਨੂੰ ਸਕੂਲ ਪ੍ਰਬੰਧਨ ਅਤੇ ਸਿੱਖਿਆ ਵਿਭਾਗ ਤੱਕ ਪਹੁੰਚਾਉਣ ਦਾ ਇੱਕ ਤਰੀਕਾ ਹਨ। ਤਾਂ ਜੋ ਆਉਣ ਵਾਲੇ ਸਮੇਂ ਵਿੱਚ ਸਿੱਖਿਆ ਵਿਭਾਗ ਦੀਆਂ ਨੀਤੀਆਂ ਵਿੱਚ ਬਦਲਾਅ ਕੀਤਾ ਜਾ ਸਕੇ।
Punjab Mega PTM
ਪੰਜਾਬ ਦੀਆਂ 8 ਵਿਦਿਆਰਥਣਾਂ ਜਾਣਗੀਆਂ ਜਾਪਾਨ
Youth Exchange Program Japan:
ਪੰਜਾਬ ਦੇ ਸਰਕਾਰੀ ਸਕੂਲ ਦੀਆਂ 8 ਵਿਦਿਆਰਥਣਾਂ 10 ਦਸੰਬਰ ਨੂੰ ਜਾਪਾਨ ਜਾਣਗੀਆਂ। ਇੱਕ ਹਫ਼ਤੇ ਤੱਕ ਉਹ ਜਾਪਾਨ ਵਿੱਚ ਏਸ਼ੀਆ ਯੂਥ ਐਕਸਚੇਂਜ ਪ੍ਰੋਗਰਾਮ ਵਿੱਚ ਹਿੱਸਾ ਲਵੇਗੀ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਆਧਾਰ ‘ਤੇ 10 ਦਸੰਬਰ ਤੋਂ 16 ਦਸੰਬਰ ਤੱਕ ਭੇਜ ਰਹੀ ਹੈ। ਵਿਦਿਆਰਥਣਾਂ ਦੀ ਵਿਦਾਇਗੀ 10 ਦਸੰਬਰ ਨੂੰ ਹੋਵੇਗੀ। ਸਾਰੀਆਂ ਵਿਦਿਆਰਥਣਾਂ ਰਾਜ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚੋਂ ਚੁਣੀਆਂ ਗਈਆਂ ਹਨ। ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਡਵਾਂਸ ਪੜ੍ਹਾਈ ਲਈ ਹਰ ਤਰ੍ਹਾਂ ਨਾਲ ਸਹਿਯੋਗ ਕਰ ਰਹੀ ਹੈ।
ਇਹ ਵੀ ਪੜ੍ਹੋ: ਅਕਾਲ ਤਖ਼ਤ ਸਾਹਿਬ ‘ਤੇ ਸਿੰਘ ਸਾਹਿਬਾਨ ਦੀ ਬੈਠਕ, ਵਿਚਾਰ-ਵਟਾਂਦਰੇ ਤੋਂ ਬਾਅਦ ਬਲਵੰਤ ਸਿੰਘ ਰਾਜੋਆਣਾ ਨੂੰ ਜਾਰੀ ਕੀਤਾ ਆਦੇਸ਼
ਬੈਂਸ ਨੇ ਦੱਸਿਆ ਕਿ ਸਕੂਲ ਆਫ ਐਮੀਨੈਂਸ ਮਾਨਸਾ ਦੀ ਵਿਦਿਆਰਥਣ ਹਰਮਨਦੀਪ ਕੌਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਵਾਨੀਗੜ੍ਹ ਦੀ ਜਸਮੀਤ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੋਡ ਟਾਊਨ ਪਟਿਆਲਾ ਦੀ ਸੰਜਨਾ, ਮੈਰੀਟੋਰੀਅਸ ਸਕੂਲ ਬਠਿੰਡਾ ਦੀ ਵਿਦਿਆਰਥਣ ਸਪਨਾ, ਨਿਸ਼ਾ ਰਾਣੀ। ਸਕੂਲ ਆਫ਼ ਐਮੀਨੈਂਸ, ਕਪੂਰਥਲਾ ਦੀ ਵਿਦਿਆਰਥਣ ਗੁਰਵਿੰਦਰ ਕੌਰ, ਮੈਰੀਟੋਰੀਅਸ ਸਕੂਲ ਫ਼ਿਰੋਜ਼ਪੁਰ ਦੀ ਵਿਦਿਆਰਥਣ ਦੀਪਿਕਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੌੜਮੰਡੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੰਧਾਵਾ ਮਸੰਦਾਂ, ਜਲੰਧਰ ਦੀ ਵਿਦਿਆਰਥਣ।
Youth Exchange Program Japan:
1158 Assistant Professors Update:
ਪੰਜਾਬ ਸਰਕਾਰ ਨੇ 1158 ਅਸਿਸਟੈਂਟ ਪ੍ਰੋਫੈਸਰਾਂ-ਲਾਇਬ੍ਰੇਰੀਅਨਾਂ ਦੀ ਭਰਤੀ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਰੀਵਿਊ ਪਟੀਸ਼ਨ ਦੀ ਅਗਲੀ ਤਰੀਕ ਪਾ ਦਿੱਤੀ ਹੈ। ਇਸ ਪਟੀਸ਼ਨ ‘ਤੇ ਬੁੱਧਵਾਰ ਨੂੰ ਹਾਈ ਕੋਰਟ ‘ਚ ਸੁਣਵਾਈ ਹੋਈ, ਜਿਸ ‘ਚ ਪੰਜਾਬ ਸਰਕਾਰ ਦੇ ਵਕੀਲ ਦੇ ਨਾਲ-ਨਾਲ ਯੂਨੀਅਨ ਦੇ ਵਕੀਲ ਵੀ ਸ਼ਾਮਲ ਹੋਏ। ਜਿਨ੍ਹਾਂ ਨੇ ਉਮੀਦਵਾਰਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੇ ਵੇਰਵੇ ਅਦਾਲਤ ਸਾਹਮਣੇ ਰੱਖੇ।
ਪ੍ਰਾਪਤ ਜਾਣਕਾਰੀ ਅਨੁਸਾਰ ਅਦਾਲਤ ਨੇ ਸਰਕਾਰ ਅਤੇ ਯੂਨੀਅਨ ਦੇ ਵਕੀਲਾਂ ਨੂੰ ਸੁਣਨ ਤੋਂ ਬਾਅਦ ਕੇਸ ਦੀ ਸੁਣਵਾਈ ਅਗਲੀ ਤਰੀਕ ਤੱਕ ਮੁਲਤਵੀ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਸੀ ਕਿ ਸਰਕਾਰ ਵੱਲੋਂ 1158 ਅਸਿਸਟੈਂਟ ਪ੍ਰੋਫੈਸਰ-ਲਾਇਬ੍ਰੇਰੀਅਨਾਂ ਦੀ ਭਰਤੀ ਸਬੰਧੀ ਦਾਇਰ ਪਟੀਸ਼ਨ ਦੀ ਸੁਣਵਾਈ 29 ਨਵੰਬਰ ਨੂੰ ਹੋਵੇਗੀ।
ਪੰਜਾਬ ਸਰਕਾਰ ਹਾਈ ਕੋਰਟ ਤੋਂ ਮੰਗ ਕਰੇਗੀ ਕਿ 1158 ਸਹਾਇਕ ਪ੍ਰੋਫੈਸਰਾਂ-ਲਾਇਬ੍ਰੇਰੀਅਨਾਂ ਦੀ ਭਰਤੀ ਦੌਰਾਨ ਚੁਣੇ ਗਏ 600 ਪ੍ਰੋਫੈਸਰਾਂ ਨੂੰ ਤੁਰੰਤ ਸਟੇਸ਼ਨ ਅਲਾਟ ਕੀਤੇ ਜਾਣ।
ਇਹ ਵੀ ਪੜ੍ਹੋ: ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ‘ਤੇ ADGP ਜੇਲ੍ਹ ਤਲਬ
ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੌਰਾਨ ਸਹਾਇਕ ਪ੍ਰੋ. ਬਲਵਿੰਦਰ ਕੌਰ ਦੀ ਖੁਦਕੁਸ਼ੀ ਅਤੇ 18 ਸਾਲ ਬਾਅਦ ਉਸ ਦੀ ਬੇਟੀ ਨੂੰ ਨੌਕਰੀ ਦੇਣ ਦੇ ਵਾਅਦੇ ‘ਤੇ ਸਵਾਲ ਚੁੱਕੇ ਸਨ ਪਰ ਮੰਤਰੀ ਬੈਂਸ ਉਨ੍ਹਾਂ ਦੇ ਸਵਾਲ ‘ਤੇ ਗੁੱਸੇ ‘ਚ ਆ ਗਏ। ਜਵਾਬ ਦਿੰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਨਵੰਬਰ 2021 ਵਿੱਚ ਜਦੋਂ  ਚੌਣ ਜ਼ਾਬਤਾ ਲਾਗੂ ਹੋਣ ਵਿੱਚ ਕੁਝ ਦਿਨ ਬਾਕੀ ਸਨ ਤਾਂ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ 1158 ਅਸਾਮੀਆਂ ਕੱਢੀਆਂ ਗਈਆਂ ਸਨ।
ਹਰਜੋਤ ਬੈਂਸ ਨੇ ਪ੍ਰਗਟ ਸਿੰਘ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਉਹ ਉਨ੍ਹਾਂ ਦਾ ਬਹੁਤ ਸਤਿਕਾਰ ਕਰਦੇ ਹਨ, ਪਰ ਹਕੀਕਤ ਇਹ ਹੈ ਕਿ 1158 ਭਰਤੀਆਂ ਹੋਈਆਂ ਹਨ। ਇਸ ਭਰਤੀ ਸਮੇਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਵੀ ਸਪੱਸ਼ਟ ਕੀਤਾ ਸੀ ਕਿ ਇਸ ਭਰਤੀ ਨਾਲ ਕੁਝ ਨਹੀਂ ਕੀਤਾ ਜਾ ਸਕਦਾ। ਇਸ ਦੇ ਬਾਵਜੂਦ ਪੰਜਾਬ ਸਰਕਾਰ ਨੇ ਸਿਰਫ਼ ਵੋਟਾਂ ਹਾਸਲ ਕਰਨ ਲਈ ਬੱਚਿਆਂ ਦੀਆਂ ਜਾਨਾਂ ਨਾਲ ਖੇਡਿਆ।
ਹਾਈ ਕੋਰਟ ਦਾ ਜੁਲਾਈ 2022 ਦਾ ਫੈਸਲਾ 88 ਪੰਨਿਆਂ ਦਾ ਹੈ। ਜਿਸ ਦੇ ਹਰ ਪੰਨੇ ‘ਤੇ ਲਿਖਿਆ ਹੈ ਕਿ ਕਿਵੇਂ ਪ੍ਰਗਟ ਸਿੰਘ ਨੇ ਨਿਯਮਾਂ ਦੀ ਉਲੰਘਣਾ ਕੀਤੀ। ਇਸ ਵਿੱਚ ਜੱਜ ਨੇ ਲਿਖਿਆ ਕਿ ਉਹ ਜਾਣਦਾ ਹੈ ਕਿ ਇਨ੍ਹਾਂ ਬੱਚਿਆਂ ਦੀ ਜ਼ਿੰਦਗੀ ਬਰਬਾਦ ਹੋ ਚੁੱਕੀ ਹੈ। ਉਹ ਚਾਹੇ ਵੀ ਇਸ ਭਰਤੀ ਨੂੰ ਪੂਰਾ ਨਹੀਂ ਕਰ ਸਕਦਾ।
1158 Assistant Professors Update:
ਮੇਰੇ ਤੇ ਲਗਾਏ ਜਾ ਰਹੇ ਇਲਜ਼ਾਮ ਦਾ ਸਬੂਤ ਦਿਉਂ,ਮੈਂ ਹਰ ਤਰ੍ਹਾਂ ਦੀ ਜਾਂਚ ਦਾ ਸਾਹਮਣਾ ਕਰਨਾ ਲਈ ਤਿਆਰ
ਚੰਡੀਗੜ੍ਹ, 29 ਨਵੰਬਰ:
Harjot Singh Bains ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਕਾਂਗਰਸ ਪਾਰਟੀ ਦੇ ਇਕ ਵਿਧਾਇਕ ਵਲੋਂ ਉਨ੍ਹਾਂ ਉਤੇ ਵੱਖ ਵੱਖ ਯੂਨੀਅਨਾਂ ਦੇ ਆਗੂਆਂ ਨੂੰ ਨਾ ਮਿਲਣ ਅਤੇ ਮਾਈਨਿੰਗ ਸਬੰਧੀ ਲਗਾਏ ਦੋਸ਼ਾਂ ਸਿਰੇ ਤੋਂ ਨਕਾਰ ਦਿੱਤਾ।
ਉਨ੍ਹਾਂ ਵਿਰੋਧੀ ਧਿਰ ਦੇ ਵਿਧਾਇਕ ਵਲੋਂ ਲਗਾਏ ਦੋਸ਼ਾਂ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਦੋ ਕਾਲਜ ਅਧਿਆਪਕਾਂ ਦੀ ਭਰਤੀ ਲਈ ਜ਼ੋ ਮੁਹਿੰਮ ਆਰੰਭੀ ਗਈ ਸੀ ਉਸ ਸਬੰਧੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਵਾਈਸ ਚਾਂਸਲਰ ਵਲੋਂ ਡਈਸਐਂਡ ਨੋਟ ਲਿਖ ਕੇ ਭਰਤੀ ਪ੍ਰਕਿਰਿਆ ਰੋਕਣ ਲਈ ਕਿਹਾ ਸੀ।
ਸ. ਬੈਂਸ ਨੇ ਦੱਸਿਆ ਕਿ ਇਸ ਦੇ ਬਾਵਜੂਦ ਕਾਂਗਰਸ ਸਰਕਾਰ ਨੇ ਇਹ ਭਰਤੀ ਪ੍ਰਕਿਰਿਆ ਨਿਯਮਾਂ ਦੇ ਉਲਟ ਜਾ ਕੇ ਕੀਤੀ ਜਿਸ ਨੂੰ ਹਾਈਕੋਰਟ ਵਲੋਂ ਰੱਦ ਕਰ ਦਿੱਤਾ।
ਆਪਣੇ ਆਰਡਰ ਵਿਚ ਹਾਈ ਕੋਰਟ ਵਲੋਂ ਕਿਹਾ ਗਿਆ ਸੀ ਕਿ ਸਾਨੂੰ ਪਤਾ ਹੈ ਕੋਰਟ ਦੇ ਫੈਸਲੇ ਨਾਲ ਬਹੁਤ ਸਾਰੀਆਂ ਜ਼ਿੰਦਗੀਆਂ ਪ੍ਰਭਾਵਤ ਹੋਣਗੀਆਂ ਪਰ ਇਸ ਭਰਤੀ ਵਿਚ ਬਹੁਤ ਸਾਰੀਆਂ ਲੀਗਲ ਅੜਚਨਾਂ ਹਨ ਜਿਸ ਕਾਰਨ ਅਸੀਂ ਇਹ ਭਰਤੀ ਰੱਦ ਕਰ ਰਹੇ ਹਾਂ।
READ ALSO : ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ-ਹਰਿਆਣਾ ਦੇ ਕਿਸਾਨਾਂ ਦਾ ਧਰਨਾ ਖਤਮ ਕਰਨ ਐਲਾਨ
ਇਸ ਲਈ ਇਹ ਭਰਤੀ ਰੱਦ ਹੋਣ ਲਈ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹਨ।
ਮਾਈਨਿੰਗ ਸਬੰਧੀ ਲਗਾਏ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਸ.ਬੈਸ ਨੇ ਕਿਹਾ ਜੇਕਰ ਕੋਈ ਵਿਅਕਤੀ ਮੇਰੇ ਜਾਂ ਮੇਰੇ ਪਰਿਵਾਰ ਦੇ ਮਾਈਨਿੰਗ ਵਿਚ ਸ਼ਾਮਿਲ ਹੋਣ ਸਬੰਧੀ ਸਬੂਤ ਦੇ ਦੇਵੇ ਤਾਂ ਮੈਂ ਹਰ ਤਰ੍ਹਾਂ ਦੀ ਜਾਂਚ ਦਾ ਸਾਹਮਣਾ ਕਰਨਾ ਲਈ ਤਿਆਰ ਹਾਂ।ਉਨ੍ਹਾਂ ਕਿਹਾ ਕਿ ਚਾਹੇ ਮੇਰਾ ਨਾਰਕੋ ਟੈਸਟ ਕਰਵਾ ਲਿਆ ਜਾਵੇ।
ਉਨ੍ਹਾਂ ਕਿਹਾ ਜਦੋਂ ਮੈਂ ਖਣਿਜ ਪਦਾਰਥਾਂ ਮੰਤਰੀ ਸੀ ਤਾਂ ਸਾਡੇ ਸੂਬੇ ਨੇ ਸਭ ਤੋਂ ਵੱਧ ਰੈਵਿਨਿਊ ਹਾਸਲ ਕੀਤਾ ਸੀ।
ਇਸ ਤੋਂ ਗ਼ੈਰ ਕਾਨੂੰਨੀ ਮਾਈਨਿੰਗ ਵਿਚ ਸ਼ਾਮਿਲ ਰਹੇ ਰਾਕੇਸ਼ ਚੌਧਰੀ ਨੂੰ ਵੀ ਅਸੀਂ ਗ੍ਰਿਫਤਾਰ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਵਲੋਂ ਬਲੈਕਮੇਲ ਕਰਨ ਵਾਲੇ ਇਕ ਵਕੀਲ ਨੂੰ ਨਾਲ ਬਿਠਾ ਕੇ ਪ੍ਰੈਸ ਕਾਨਫਰੰਸ ਕਰਕੇ ਲੋਕਾਂ ਨੂੰ ਮੂਰਖ਼ ਬਨਾਉਣ ਦਾ ਯਤਨ ਕਰ ਰਹੇ ਹਨ।
ਸ.ਬੈਂਸ ਨੇ ਕਿਹਾ ਕਿ ਮੇਰਾ ਹਲਕੇ ਵਿੱਚ ਮਾਈਨਿੰਗ ਕਾਰਨ ਦਿਨੋਂ ਦਿਨ ਪਾਣੀ ਡੂੰਘਾ ਹੋ ਰਿਹਾ ਹੈ ਇਸ ਲਈ ਅਸੀਂ ਤਾਂ ਚਾਹੁੰਦੇ ਹਾਂ ਕਿ ਮਾਈਨਿੰਗ ਤਾਂ ਪੂਰੀ ਤਰ੍ਹਾਂ ਬੰਦ ਕਰ ਦੇਣੀ ਚਾਹੀਦੀ ਹੈ।Harjot Singh Bains
ਹਰਜੋਤ ਸਿੰਘ ਬੈਂਸ ਵੱਲੋਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਨਾਲ ਮੁਲਾਕਾਤ
ਚੰਡੀਗੜ੍ਹ,8 ਨਵੰਬਰ:
Harjot Singh Bains ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲਚੰਦ ਕਟਾਰੂਚੱਕ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਦੌਰਾਨ ਉਹਨਾਂ ਰੋਪੜ ਜ਼ਿਲ੍ਹੇ, ਵਿਸ਼ੇਸ਼ ਕਰ ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ ਵਿੱਚ ਬੀਤੇ ਮਹੀਨੇ ਆਏ ਬੇਮੌਸਮੇ ਹੜ੍ਹਾਂ ਕਾਰਨ ਝੋਨੇ ਦੀ ਪਕਾਈ ਪਛੇਤੀ ਪੈਣ ਕਾਰਨ ਜ਼ਿਲ੍ਹੇ ਦੀਆ ਕੁਝ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ 15 ਦਿਨ  ਵਧਾਉਣ ਦੀ ਮੰਗ ਕੀਤੀ ਗਈ।
ਸ. ਬੈਂਸ ਨੇ ਖੁਰਾਕ ਮੰਤਰੀ ਨੂੰ ਦੱਸਿਆ ਕਿ ਹੜ੍ਹਾਂ ਕਾਰਨ ਬਹੁਤ ਸਾਰੇ ਕਿਸਾਨਾਂ ਦੀ ਝੋਨੇ ਦੀ ਫਸਲ ਪੂਰੀ ਤਰ੍ਹਾਂ ਬਰਬਾਦ ਹੋ ਗਈ ਸੀ ਜਿਸ ਕਾਰਨ ਕਿਸਾਨਾਂ ਵੱਲੋਂ ਝੋਨੇ ਦੀ ਫਸਲ ਦੁਬਾਰਾ ਬੀਜੀ ਗਈ ਹੈ, ਜਿਸਨੂੰ ਤਿਆਰ ਹੋਣ ਵਿੱਚ ਹਾਲੇ 10 ਦਿਨ ਹੋਰ ਲੱਗ ਜਾਣਗੇ। ਉਹਨਾਂ ਨੇ ਕਿਹਾ ਕਿ ਉਸ ਤੋਂ ਬਾਅਦ ਕਟਾਈ ਅਤੇ ਝਾੜਨ ਲਈ ਵੀ 3-4 ਦਿਨ ਲੱਗ ਜਾਣਗੇ। ਇਸ ਲਈ ਖਰੀਦ ਪ੍ਰਕਿਰਿਆ ਸਬੰਧੀ ਤੈਅ ਸਮਾਂ- ਸੀਮਾਂ ਅਨੁਸਾਰ ਆਖਰੀ ਮਿਤੀ ਵਿੱਚ 15 ਦਿਨ ਦਾ ਵਾਧਾ ਕਰਨ ਦੀ ਮੰਗ ਕੀਤੀ ਗਈ।
READ ALSO : ਬਟਾਲਾ ‘ਚ NIA ਦਾ ਛਾਪਾ, ਕੰਧ ਟੱਪ ਕੇ ਘਰ ਅੰਦਰ ਦਾਖਲ ਹੋਈ ਟੀਮ
ਜਿਨ੍ਹਾਂ ਮੰਡੀਆਂ ਨੂੰ ਵਿਸ਼ੇਸ਼ ਤੌਰ ਤੇ 15 ਦਿਨ ਵਾਧੂ ਖਰੀਦ ਕਰਨ ਦੀ ਪ੍ਰਵਾਨਗੀ ਮੰਗੀ ਗਈ ਹੈ , ਉਹਨਾਂ ਵਿੱਚ ਅਗੰਮਪੁਰ, ਹਾਜੀਪੁਰ, ਕੀਰਤਪੁਰ ਸਾਹਿਬ, ਨੰਗਲ, ਘਨੌਲੀ, ਮਹੈਣ, ਅਜੌਲੀ ਤੇ ਭਰਤਗੜ੍ਹ ਦੀ ਮੰਡੀਆਂ ਸ਼ਾਮਲ ਹਨ। Harjot Singh Bains
ਖੁਰਾਕ ਮੰਤਰੀ ਲਾਲ ਚੰਦ ਕਟਾਂਰੂਚੱਕ ਵੱਲੋਂ ਸ. ਹਰਜੋਤ ਸਿੰਘ ਬੈਂਸ ਨੂੰ ਭਰੋਸਾ ਦਿਵਾਇਆ ਗਿਆ ਕਿ ਉਕਤ ਮੰਡੀਆਂ ਨੂੰ 15 ਦਿਨ ਹੋਰ ਖਰੀਦ ਪ੍ਰਕਿਰਿਆ ਜਾਰੀ ਰੱਖਣ ਲਈ ਜਲਦ ਹੀ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। Harjot Singh Bains
ਸੂਬੇ ਦੇ 31 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ ਤੇ ਰੱਖੇ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 4 ਨਵੰਬਰ:
Harjot Singh Bains ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ  ਸੂਬੇ ਦੇ  ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹਨਾਂ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 31 ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ  ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਨਾਮ ‘ਤੇ  ਰੱਖਣ  ਦਾ  ਫੈਸਲਾ ਕੀਤਾ ਗਿਆ ਸੀ ਜਿਸ ਤਹਿਤ ਚਾਲੂ ਸਾਲ ਦੌਰਾਨ ਤੀਜੇ ਗੇੜ ਵਿੱਚ ਹੁਣ 31 ਸਰਕਾਰੀ ਸਕੂਲਾਂ ਦੇ ਨਾਮ ਬਦਲੇ ਗਏ ਹਨ।
ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ‘ਤੇ ਰੱਖੇ ਜਾ ਰਹੇ ਹਨ ਤਾਂ ਜੋ ਇਨ੍ਹਾਂ ਹਸਤੀਆਂ ਦੀਆਂ ਕੁਰਬਾਨੀਆਂ ਤੋਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵੀ ਜਾਣੂ ਹੋ ਸਕਣ।
ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜਿਹਨਾਂ ਸਰਕਾਰੀ ਸਕੂਲਾਂ ਦੇ ਨਾਂ ਬਦਲੇ ਗਏ ਹਨ ਉਹਨਾਂ ਵਿੱਚ ਸਭ ਤੋਂ ਪ੍ਰਮੱਖ ਸਰਕਾਰੀ ਹਾਈ ਸਕੂਲ, ਖਟਕੜ ਕਲਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਮ ਬਦਲ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਸਰਕਾਰੀ ਹਾਈ ਸਕੂਲ, ਖਟਕੜ ਕਲਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਰੱਖਿਆ ਹੈ।
READ ALSO : ਹਿਮਾਚਲ ਦੇ ਮੁੱਖ ਮੰਤਰੀ ਅੱਠਵੇਂ ਦਿਨ ਆਏ ICU ਤੋਂ ਬਾਹਰ
ਇਸੇ ਤਰ੍ਹਾਂ ਸਰਕਾਰੀ ਐਲੀਮੈਂਟਰੀ ਸਕੂਲ, ਦਰੀਆ ਮੂਸਾ ਜ਼ਿਲ੍ਹਾ ਅੰਮ੍ਰਿਤਸਰ ਦਾ ਨਾਮ ਬਦਲ ਕੇ ਸ਼ਹੀਦ ਸੁਰਜੀਤ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ, ਦਰੀਆ ਮੂਸਾ ਜ਼ਿਲ੍ਹਾ ਅੰਮ੍ਰਿਤਸਰ, ਸਰਕਾਰੀ ਮਿਡਲ ਸਕੂਲ ਗੋਨਿਆਣਾ ਕਲਾਂ ਜ਼ਿਲ੍ਹਾ ਬਠਿੰਡਾ ਦਾ ਨਾਮ ਫਰੀਡਮ ਫਾਈਟਰ ਨਰੈਣ ਸਿੰਘ ਸਰਕਾਰੀ ਮਿਡਲ ਸਕੂਲ ਗੋਨਿਆਣਾ ਕਲਾਂ ਜ਼ਿਲ੍ਹਾ ਬਠਿੰਡਾ, ਸਰਕਾਰੀ ਮਿਡਲ ਸਕੂਲ ਬਾਘਾ ਜ਼ਿਲ੍ਹਾ ਬਠਿੰਡਾ ਦਾ ਸ਼ਹੀਦ ਸਿਪਾਹੀ ਸੇਵਕ ਸਿੰਘ ਸਰਕਾਰੀ ਹਾਈ ਸਕੂਲ, ਬਾਘਾ ਜ਼ਿਲ੍ਹਾ ਬਠਿੰਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖਪੁਰਾ ਜ਼ਿਲ੍ਹਾ ਬਠਿੰਡਾ ਦਾ ਸ਼ਹੀਦ ਜਗਰਾਜ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖਪੁਰਾ ਜ਼ਿਲ੍ਹਾ ਬਠਿੰਡਾ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਮਹਿਮੂਆਣਾ ਜ਼ਿਲਾ ਫਰੀਦਕੋਟ ਦਾ ਸ਼ਹੀਦ ਸਿਪਾਹੀ ਜਸਵਿੰਦਰ ਸਿੰਘ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਮਹਿਮੂਆਣਾ ਜ਼ਿਲ੍ਹਾ ਫਰੀਦਕੋਟ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਲਹਿਰਾ ਬੇਟ, ਜ਼ਿਲ੍ਹਾ ਫਿਰੋਜਪੁਰ ਦਾ ਫਰੀਡਮ ਫਾਈਟਰ ਗੁਰਬਖਸ਼ ਸਿੰਘ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਲਹਿਰਾ ਬੇਟ, ਜ਼ਿਲ੍ਹਾ ਫਿਰੋਜਪੁਰ, ਸਰਕਾਰੀ ਪ੍ਰਾਇਮਰੀ ਸਕੂਲ, ਸਿੱਧਪੁਰ, ਜ਼ਿਲ੍ਹਾ ਗੁਰਦਾਸਪੁਰ ਦਾ ਸ਼ਹੀਦ ਗਨਰ ਰਣਜੀਤ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ, ਸਿੱਧਪੁਰ, ਜ਼ਿਲ੍ਹਾ ਗੁਰਦਾਸਪੁਰ, ਸਰਕਾਰੀ ਹਾਈ ਸਕੂਲ, ਸੀੜ੍ਹਾਂ ਜ਼ਿਲ੍ਹਾ ਗੁਰਦਾਸਪੁਰ ਦਾ ਸ਼ਹੀਦ ਸਿਪਾਹੀ ਸੁਖਵਿੰਦਰ ਸਿੰਘ ਸਰਕਾਰੀ ਹਾਈ ਸਕੂਲ, ਸੀੜ੍ਹਾਂ ਜ਼ਿਲ੍ਹਾ ਗੁਰਦਾਸਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਸਾਣੀਆ, ਜ਼ਿਲ੍ਹਾ ਗੁਰਦਾਸਪੁਰ ਦਾ ਸ਼ਹੀਦ ਗਨਰ ਗੁਰਬਾਜ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਸਾਣੀਆ, ਜ਼ਿਲਾ ਗੁਰਦਾਸਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟਲੀ ਸੂਰਤ ਮੱਲੀ, ਜ਼ਿਲਾ ਗੁਰਦਾਸਪੁਰ ਦਾ ਸ਼ਹੀਦ ਹਰਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟਲੀ ਸੂਰਤ ਮੱਲੀ, ਜ਼ਿਲ੍ਹਾ ਗੁਰਦਾਸਪੁਰ, ਸਰਕਾਰੀ ਪ੍ਰਾਇਮਰੀ ਸਕੂਲ, ਮੁਗੋਵਾਲ ਜ਼ਿਲ੍ਹਾ ਹੁਸ਼ਿਆਰਪੁਰ ਦਾ ਫਰੀਡਮ ਫਾਈਟਰ ਬਾਬੂ ਮੰਗੂ ਰਾਮ ਸਰਕਾਰੀ ਪ੍ਰਾਇਮਰੀ ਸਕੂਲ, ਮੁਗੋਵਾਲ ਜ਼ਿਲ੍ਹਾ ਹੁਸ਼ਿਆਰਪੁਰ, ਸਰਕਾਰੀ ਹਾਈ ਸਕੂਲ, ਬੁਰਜ ਹਰੀ ਸਿੰਘ, ਜ਼ਿਲਾ ਲੁਧਿਆਣਾ ਸ਼ਹੀਦ ਨਾਇਕ ਬੂਟਾ ਸਿੰਘ ਸਰਕਾਰੀ ਹਾਈ ਸਕੂਲ, ਬੁਰਜ ਹਰੀ ਸਿੰਘ, ਜ਼ਿਲ੍ਹਾ ਲੁਧਿਆਣਾ, ਸਰਕਾਰੀ ਪ੍ਰਾਇਮਰੀ ਸਕੂਲ, ਚਣਕੋਈਆਂ ਕਲਾਂ ਜ਼ਿਲ੍ਹਾ ਲੁਧਿਆਣਾ ਦਾ ਸ਼ਹੀਦ ਹੌਲਦਾਰ ਮਨਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ, ਚਣਕੋਈਆਂ ਕਲਾਂ ਜ਼ਿਲ੍ਹਾ ਲੁਧਿਆਣਾ, ਸਰਕਾਰੀ ਹਾਈ ਸਕੂਲ, ਕਣਕਵਾਲ ਚਹਿਲਾਂ ਜ਼ਿਲ੍ਹਾ ਮਾਨਸਾ ਦਾ ਫਰੀਡਮ ਫਾਈਟਰ ਪ੍ਰਸਿੰਨ ਸਿੰਘ ਸਰਕਾਰੀ ਹਾਈ ਸਕੂਲ, ਕਣਕਵਾਲ ਚਹਿਲਾਂ ਜ਼ਿਲ੍ਹਾ ਮਾਨਸਾ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਭੈਣੀ ਬਾਘਾ ਜ਼ਿਲ੍ਹਾ ਮਾਨਸਾ ਦਾ ਫਰੀਡਮ ਫਾਈਟਰ ਕੁੰਦਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਭੈਣੀ ਬਾਘਾ ਜ਼ਿਲ੍ਹਾ ਮਾਨਸਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭਾਦੜਾ ਜ਼ਿਲ੍ਹਾ ਮਾਨਸਾ ਦਾ ਫਰੀਡਮ ਫਾਈਟਰ ਮਹਿਮਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭਾਦੜਾ ਜ਼ਿਲ੍ਹਾ ਮਾਨਸਾ, ਸਰਕਾਰੀ ਹਾਈ ਸਕੂਲ, ਬੂੜਾ ਗੁੱਜਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਸ਼ਹੀਦ ਪ੍ਰਭਜੋਤ ਸਿੰਘ ਸਰਕਾਰੀ ਹਾਈ ਸਕੂਲ, ਬੂੜਾ ਗੁੱਜਰ ਜ਼ਿਲ੍ਹਾ  ਸ੍ਰੀ ਮੁਕਤਸਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟ ਮੱਟੀ ਜ਼ਿਲ੍ਹਾ ਪਠਾਨਕੋਟ ਦਾ ਸ਼ਹੀਦ ਗੌਤਮ ਸਿੰਘ ਪਠਾਣੀਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟ ਮੱਟੀ ਜ਼ਿਲ੍ਹਾ ਪਠਾਨਕੋਟ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਕਰੋਲੀ ਜ਼ਿਲ੍ਹਾ ਪਠਾਨਕੋਟ ਦਾ ਸ਼ਹੀਦ ਮੱਘਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਕਰੋਲੀ ਜ਼ਿਲਾ ਪਠਾਨਕੋਟ, ਸਰਕਾਰੀ ਹਾਈ ਸਕੂਲ, ਨਰੜੂ ਜ਼ਿਲ੍ਹਾ ਪਟਿਆਲਾ ਦਾ ਫਰੀਡਮ ਫਾਈਟਰ ਉਜਾਗਰ ਸਿੰਘ ਸਰਕਾਰੀ ਹਾਈ ਸਕੂਲ, ਨਰੜੂ ਜ਼ਿਲ੍ਹਾ ਪਟਿਆਲਾ, ਸਰਕਾਰੀ ਪ੍ਰਾਇਮਰੀ ਸਕੂਲ, ਬਰੂਵਾਲ ਜ਼ਿਲ੍ਹਾ ਰੂਪਨਗਰ ਦਾ ਸ਼ਹੀਦ ਜਸਵੰਤ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ, ਬਰੂਵਾਲ ਜ਼ਿਲ੍ਹਾ ਰੂਪਨਗਰ, ਸਰਕਾਰੀ ਮਿਡਲ ਸਕੂਲ, ਬਟੋਲੀ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਸ਼ਹੀਦ ਲਾਂਸ ਨਾਇਕ ਧਰਮ ਸਿੰਘ ਸਰਕਾਰੀ ਮਿਡਲ ਸਕੂਲ, ਬਟੋਲੀ ਜ਼ਿਲ੍ਹਾ ਐਸ.ਏ.ਐਸ. ਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ਼, ਗੰਡੀਵਿੰਡ ਜ਼ਿਲ੍ਹਾ ਤਰਨਤਾਰਨ ਦਾ ਫਰੀਡਮ ਫਾਈਟਰ ਅੱਛਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ਼, ਗੰਡੀਵਿੰਡ ਜ਼ਿਲ੍ਹਾ ਤਰਨਤਾਰਨ ਅਤੇ ਸਰਕਾਰੀ ਐਲੀਮੈਂਟਰੀ ਸਕੂਲ, ਵੇਈਂ ਪੂਈਂ ਜ਼ਿਲ੍ਹਾ ਤਰਨਤਾਰਨ ਦਾ ਨਾਮ ਬਦਲ ਕੇ ਸ਼ਹੀਦ ਸਿਪਾਹੀ ਜਸਬੀਰ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਐਲੀਮੈਂਟਰੀ ਸਕੂਲ, ਵੇਈਂ ਪੂਈਂ ਜ਼ਿਲ੍ਹਾ ਤਰਨਤਾਰਨ ਕੀਤਾ ਗਿਆ ਹੈ।
ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ੍ਹ, ਜ਼ਿਲ੍ਹਾ ਬਰਨਾਲਾ ਦਾ ਨਾਮ ਸ਼ਹੀਦ ਅਮਰਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ੍ਹ, ਜਿਲ੍ਹਾ ਬਰਨਾਲਾ, ਸਰਕਾਰੀ ਹਾਈ ਸਕੂਲ ਕੈਰੇ, ਜ਼ਿਲ੍ਹਾ ਬਰਨਾਲਾ ਦਾ ਨਾਮ ਸ਼ਹੀਦ ਹਵਾਲਦਾਰ ਸੁਖਵਿੰਦਰ ਸਿੰਘ ਸਰਕਾਰੀ ਹਾਈ ਸਕੂਲ ਕੈਰੇ, ਜ਼ਿਲ੍ਹਾ ਬਰਨਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋਂ (ਕੰਨਿਆ), ਜ਼ਿਲ੍ਹਾ ਫਰੀਦਕੋਟ ਦਾ ਨਾਮ ਫਰੀਡਮ ਫਾਈਟਰ ਮਾਸਟਰ ਕਰਤਾ ਰਾਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋਂ (ਕੰਨਿਆ), ਜ਼ਿਲ੍ਹਾ ਫਰੀਦਕੋਟ,  ਸਰਕਾਰੀ ਪ੍ਰਾਇਮਰੀ ਸਕੂਲ ਗੋਹਗੜੋਂ, ਜ਼ਿਲ੍ਹਾ ਹੁਸ਼ਿਆਰਪੁਰ ਦਾ ਨਾਮ ਸ਼ਹੀਦ ਪਰਮਜੀਤ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਗੋਹਗੜੋਂ, ਜ਼ਿਲ੍ਹਾ ਹੁਸ਼ਿਆਰਪੁਰ, ਸਰਕਾਰੀ ਹਾਈ ਸਕੂਲ ਗੇਹਲੇ, ਜ਼ਿਲ੍ਹਾ ਮਾਨਸਾ ਦਾ ਨਾਮ ਸ਼ਹੀਦ ਸਿਪਾਹੀ ਨਛੱਤਰ ਸਿੰਘ ਸਰਕਾਰੀ ਹਾਈ ਸਕੂਲ ਗੇਹਲੇ, ਜ਼ਿਲ੍ਹਾ ਮਾਨਸਾ ਅਤੇ ਸਰਕਾਰੀ ਹਾਈ ਸਕੂਲ ਲੋਹਾ ਖੇੜਾ, ਜ਼ਿਲ੍ਹਾ ਸੰਗਰੂਰ ਦਾ ਨਾਮ ਸ਼ਹੀਦ ਲਾਂਸ ਨਾਇਕ ਕਰਨੈਲ ਸਿੰਘ ਸਰਕਾਰੀ ਹਾਈ ਸਕੂਲ ਲੋਹਾ ਖੇੜਾ, ਜ਼ਿਲ੍ਹਾ ਸੰਗਰੂਰ ਰੱਖਿਆ ਗਿਆ ਹੈ।
ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਾਲ ਹੀ ਵਿੱਚ ਪੰਜਾਬ ਰਾਜ ਦੇ ਕਈ ਅਜਿਹੇ ਸਰਕਾਰੀ ਸਕੂਲਾਂ ਦੇ ਨਾਮ ਵੀ ਬਦਲੇ ਗਏ ਹਨ ਜਿਹਨਾਂ ਦੇ ਨਾਮ ਜਾਤੀ ਅਧਾਰਿਤ ਸਨ। ਉਹਨਾਂ ਕਿਹਾ ਕਿ ਵੱਖ-ਵੱਖ ਪਿੰਡਾਂ/ਸ਼ਹਿਰਾਂ/ਕਸਬਿਆਂ ਦੀਆਂ ਨਾਮੀ ਹਸਤੀਆਂ ਦੇ ਨਾਮ ‘ਤੇ ਸਕੂਲਾਂ ਦੇ ਨਾਮ ਰੱਖਣ ਦੀ ਇਹ ਪ੍ਰਕਿਰਿਆ ਜਾਰੀ ਰਹੇਗੀ।  Harjot Singh Bains
ਸਿੱਖਿਆ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਆਪਣੇ ਇਲਾਕੇ ਦੇ ਸਕੂਲ ਦਾ ਨਾਮ ਕਿਸੇ ਨਾਮੀ ਹਸਤੀ ਦੇ ਨਾਮ ‘ਤੇ ਰਖਵਾਉਣਾ ਚਾਹੁੰਦੇ ਹਨ ਤਾਂ ਸਿੱਖਿਆ ਵਿਭਾਗ ਨਾਲ ਤਾਲਮੇਲ ਕਰ ਸਕਦੇ ਹਨ। Harjot Singh Bains
ਭਗਵੰਤ ਸਿੰਘ ਮਾਨ ਸਰਕਾਰ ਕਰਵਾਏਗੀ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ: ਹਰਜੋਤ ਸਿੰਘ ਬੈਂਸ
ਆਨਲਾਈਨ ਵਿਧੀ ਰਾਹੀਂ ਕਰਵਾਇਆ ਜਾਵੇਗਾ   9 ਅਤੇ 10 ਦਸੰਬਰ 2023 ਨੂੰ  ਓਲੰਪੀਆਡ
International Punjabi Language Olympiad
International Punjabi Language Olympiad
ਚੰਡੀਗੜ੍ਹ, 2 ਨਵੰਬਰ:
ਪੰਜਾਬੀ ਭਾਸ਼ਾ ਨੂੰ ਦੁਨੀਆਂ ਵਿੱਚ ਹੋਰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ।
ਉਹਨਾਂ ਦੱਸਿਆ ਕਿ ਦੱਖਣੀ ਏਸ਼ੀਆਈ ਖਿੱਤੇ ਵਿੱਚ ਪੰਜਾਬ ਇੱਕ ਪ੍ਰਭਾਵਸ਼ਾਲੀ ਸਭਿਆਚਾਰਕ, ਇਤਿਹਾਸਕ ਅਤੇ ਰਾਜਨੀਤਕ ਖਿੱਤਾ ਹੈ। ਜਿਸ ਦੇ ਰਹਿਣ-ਸਹਿਣ, ਖਾਣ-ਪੀਣ, ਭੰਗੜਾ ਅਤੇ ਸੰਗੀਤ ਨੂੰ ਦੁਨੀਆਂ ਭਰ ਵਿੱਚ ਸਰਾਹਿਆ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਖਿੱਤੇ ਵਿੱਚ ਸਿੱਖ ਧਰਮ , ਬੁੱਧ ਮੱਤ ਅਤੇ ਸੂਫ਼ੀਵਾਦ ਨੇ ਸ਼ੁਰੂਆਤ ਕੀਤੀ ਅਤੇ ਬਾਅਦ ਵਿੱਚ ਪੂਰੀ ਦੁਨੀਆਂ ਵਿੱਚ ਫੈਲ ਗਿਆ।
ਭਾਸ਼ਾ ਮੰਤਰੀ ਨੇ ਦੱਸਿਆ ਕਿ  ਪੰਜਾਬੀ ਲੋਕ ਰੁਜ਼ਗਾਰ ਦੇ ਬਿਹਤਰ ਮੌਕਿਆਂ ਦੀ ਤਲਾਸ਼ ਵਿੱਚ ਵੱਖ-ਵੱਖ ਮੁਲਕਾਂ ਵਿੱਚ ਵਸ ਗਏ ਹਨ ਅਤੇ ਹੁਣ ਉਹਨਾਂ ਦੀਆਂ ਅਗਲੀਆਂ ਪੀੜ੍ਹੀਆਂ ਪੰਜਾਬੀ ਭਾਸ਼ਾ ਤੋਂ ਪੂਰੀ ਤਰ੍ਹਾਂ ਜਾਣੂ ਨਹੀਂ ਹਨ, ਜਿਸਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ  ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਕਰਵਾਉਣ ਦਾ ਫੈਸਲਾ ਕੀਤਾ ਤਾਂ ਜੋ ਬੱਚਿਆਂ ਨੂੰ ਪੰਜਾਬੀ ਭਾਸ਼ਾ ਸਿੱਖਣ ਪ੍ਰਤੀ ਉਤਸ਼ਾਹਿਤ ਕੀਤਾ ਜਾ ਸਕੇ।
International Punjabi Language Olympiad
ਸ. ਬੈਂਸ ਨੇ ਦੱਸਿਆ ਕਿ ਇਹ ਓਲੰਪੀਆਡ 9 ਅਤੇ 10 ਦਸੰਬਰ,2023 ਨੂੰ  ਆਨਲਾਈਨ ਵਿਧੀ ਰਾਹੀਂ ਕਰਵਾਇਆ ਜਾਵੇਗਾ। ਇਸ  ਵਿੱਚ 40 ਮਿੰਟ ਵਿੱਚ ਅਬਜੈਕਟਿਵ ਟਾਈਪ ਦੇ 50 ਨੰਬਰਾਂ ਦੇ 50 ਪ੍ਰਸ਼ਨ ਪੁੱਛੇ ਜਾਣਗੇ। ਉਹਨਾਂ ਦੱਸਿਆ ਕਿ ਇਸ ਓਲੰਪੀਆਡ ਵਿੱਚ ਅੱਠਵੀਂ ਅਤੇ ਨੌਵੀਂ ਜਮਾਤ ਵਿੱਚ ਪੜ੍ਹਨ ਵਾਲੇ 17 ਸਾਲ ਦੀ ਉਮਰ ਤੱਕ ਦੇ ਵਿਦਿਆਰਥੀ ਭਾਗ ਲੈ ਸਕਦੇ ਹਨ। ਇਸ ਤੋਂ ਇਲਾਵਾ ਇਸ ਓਲੰਪੀਆਡ ਵਿੱਚ ਹਿੰਦੋਸਤਾਨ,ਅਮਰੀਕਾ,ਅਸਟਰੇਲੀਆ, ਯੂਰਪ ਅਤੇ ਹੋਰ ਥਾਵਾਂ ਤੇ ਵਸਦੇ ਵਿਦਿਆਰਥੀ ਭਾਗ ਲੈ ਸਕਦੇ ਹਨ। ੳਹਨਾਂ ਦੱਸਿਆ ਕਿ ਛੇ ਟਾਈਮ  ਜ਼ੋਨਾਂ ਵਿੱਚ 2 ਘੰਟਿਆਂ ਲਈ ਇਹ ਓਲੰਪੀਆਡ ਚੱਲੇਗਾ।
ਇਸ ਓਲੰਪੀਆਡ ਵਿੱਚ ਭਾਗ ਲੈਣ ਲਈ ਰਜਿਸਟਰੇਸ਼ਨ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ਤੇ ਕੀਤੀ ਜਾ ਸਕਦੀ ਹੈ। ਰਜਿਸਰੇਸ਼ਨ ਦਾ ਕਾਰਜ ਆਰੰਭ ਹੋ ਚੁੱਕਾ ਹੈ।
International Punjabi Language Olympiad
ਹਰਜੋਤ ਸਿੰਘ ਬੈਂਸ ਵਲੋਂ ਨੰਗਲ ਫਲਾਈਓਵਰ ਦਾ ਕੰਮ 30 ਨਵੰਬਰ ਤੱਕ ਪੂਰੀ ਤਰ੍ਹਾਂ ਮੁਕੰਮਲ ਕਰਨ ਦੇ ਹੁਕਮ
ਚੰਡੀਗੜ੍ਹ 20 ਅਕਤੂਬਰ :
Harjot Singh Bains ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ  ਨੰਗਲ ਰੇਲਵੇ ਫਲਾਈਓਵਰ ਦਾ ਕੰਮ 30 ਨਵੰਬਰ 2023 ਤੱਕ ਪੂਰੀ ਤਰ੍ਹਾਂ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ।
ਨੰਗਲ ਫਲਾਈਓਵਰ ਦੀ ਉਸਾਰੀ ਸਬੰਧੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਪੰਜਾਬ ਸਿਵਲ ਸਕੱਤਰੇਤ ਵਿਖੇ ਸੱਦੀ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਪ੍ਰੋਜੈਕਟ ਆਪਣੇ ਮਿਥੇ ਸਮੇਂ ਤੋਂ ਪਹਿਲਾਂ ਹੀ ਬਹੁਤ ਪਿੱਛੇ ਚਲ ਰਿਹਾ ਸੀ ਜਿਸ ਕਾਰਨ ਨੰਗਲ ਵਾਸੀਆਂ ਅਤੇ  ਆਸ ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ।
ਉਨ੍ਹਾਂ ਕਿਹਾ ਕਿ ਨੰਗਲ ਫਲਾਈਓਵਰ ਦੇ ਇੱਕ ਪਾਸੇ ਦੇ ਖੁੱਲਣ ਨਾਲ ਨੰਗਲ ਦੇ ਆਸ-ਪਾਸ ਦੇ ਇਲਾਕਾ ਨਿਵਾਸੀਆਂ ਵਿੱਚ ਪਹਿਲਾ ਹੀ ਖੁਸ਼ੀ ਦੀ ਲਹਿਰ ਹੈ।
READ ALSO : ਪੰਜਾਬ ਦੇ ਰਾਜਪਾਲ ਨੇ ਜੀਐਸਟੀ ਸੋਧ ਬਿੱਲਾਂ ‘ਤੇ ਕੀਤਾ ਇਤਰਾਜ਼
ਉਹਨਾਂ ਕਿਹਾ ਕਿ ਨੰਗਲ ਰੇਲਵੇ ਫਲਾਈਓਵਰ ਦੇ ਦੂਜੇ ਪਾਸੇ ਦਾ ਕੰਮ  ਦੀਵਾਲੀ ਤੱਕ ਮੁਕੰਮਲ ਕਰ ਲਿਆ ਜਾਵੇ ਅਤੇ। ਟੈਸਟਿੰਗ ਆਦਿ ਦਾ ਕੰਮ ਮੁਕੰਮਲ ਕਰਕੇ  30 ਨਵੰਬਰ 2023 ਤੱਕ ਦੂਜੇ ਪਾਸਾ ਵੀ ਲੋਕਾਂ ਲਈ ਖੋਲ ਦਿੱਤਾ ਜਾਵੇ।Harjot Singh Bains
ਇਸ ਮੀਟਿੰਗ ਮੌਕੇ ਐਸ.ਡੀ.ਐਮ ਨੰਗਲ, ਐਨ.ਐਚ.ਆਈ, ਪੀ.ਡਬਲਿਯੂ.ਡੀ, ਟਰਾਂਸਪੋਰਟ ਅਤੇ ਹਾਈਵੇਅ ਦੇ ਅਧਿਕਾਰੀ ਹਾਜ਼ਰ ਸਨ।Harjot Singh Bains
ਕੈਂਪਸ ਮੈਨੇਜਰਾਂ ਦੀ ਨਿਯੁਕਤੀ ਨਾਲ ਬਦਲਣ ਲੱਗੀ ਸਕੂਲਾਂ ਦੀ ਦਿੱਖ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 7 ਅਕਤੂਬਰ:
Harjot Singh Bains ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕੈਂਪਸ ਮੈਨੇਜਰਾਂ ਦੀ ਨਿਯੁਕਤੀ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਦਿੱਖ ਬਦਲਣ ਲੱਗੀ ਹੈ। ਉਹ ਅੱਜ ਇੱਥੇ ਕੈਂਪਸ ਮੈਨੇਜਰਾਂ ਦੀ ਇੱਕ ਰੋਜ਼ਾ ਟ੍ਰੇਨਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਕਾਰਜਪ੍ਰਣਾਲੀ ਨੂੰ ਬਿਹਤਰੀਨ ਬਨਾਉਣ ਲਈ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤਹਿਤ ਹੀ ਕੈਂਪਸ ਮੈਨੇਜਰਾਂ ਦੀ ਨਿਯੁਕਤੀ ਕੀਤੀ ਗਈ ਹੈ।
ਉਹਨਾਂ ਕਿਹਾ ਕਿ ਕੈਂਪਸ ਮੈਨੇਜਰ ਦੀ ਨਿਯੁਕਤੀ ਨਾਲ ਸਕੂਲ ਪ੍ਰਿੰਸੀਪਲ ‘ਤੇ ਸਕੂਲ ਦਾ ਸਾਂਭ-ਸੰਭਾਲ ਸਬੰਧੀ ਕੰਮ ਦਾ ਦਬਾਵ ਨਾ-ਮਾਤਰ ਹੀ ਰਹਿ ਗਿਆ ਹੈ, ਜਿਸ ਸਦਕੇ ਹੁਣ ਪ੍ਰਿੰਸੀਪਲ ਸਿਰਫ਼ ਵਿੱਚ ਵਿਦਿਅਕ ਮਾਹੌਲ ਨੂੰ ਸੁਧਾਰਨ ਦੀ ਦਿਸ਼ਾ ਵਿੱਚ ਹੀ ਕੰਮ ਕਰ ਰਹੇ ਹਨ। ਉਹਨਾਂ ਕਿਹਾ ਕਿ ਕੈਂਪਸ ਮੈਨੇਜਰਾਂ ਦੀ ਨਿਯੁਕਤੀ ਦੇ ਅੱਛੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ।
READ ALSO :ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਜਨੀਤਿਕ ਮੁੱਦਿਆਂ ‘ਤੇ ਰਾਸ਼ਟਰਮੰਡਲ ਦੇਸ਼ਾਂ ਦਰਮਿਆਨ ਬਿਹਤਰ ਤਾਲਮੇਲ ਦੀ ਵਕਾਲਤ
ਸ. ਬੈਂਸ ਨੇ ਕਿਹਾ ਕਿ ਬੀਤੇ ਸਵਾ ਸਾਲ ਵਿੱਚ ਉਹਨਾਂ ਨੇ ਪੰਜਾਬ ਰਾਜ ਦੇ ਬਹੁਤ ਸਾਰੇ ਸਕੂਲਾਂ ਦਾ ਦੌਰਾ ਕੀਤਾ ਹੈ ਅਤੇ ਹੁਣ ਜਦੋਂ ਕੋਈ ਵਿਅਕਤੀ ਕਿਸੇ ਸਕੂਲ ਦਾ ਨਾਮ ਦਾ ਲੈਂਦਾ ਹੈ ਤਾਂ ਉਸ ਸਕੂਲ ਸਬੰਧੀ ਸਾਰੀਆਂ ਸਮੱਸਿਆਵਾਂ ਯਾਦ ਆ ਜਾਂਦੀਆਂ ਹਨ। ਉਹਨਾਂ ਕੈਂਪਸ ਮੈਨੇਜਰਾਂ ਨੂੰ ਅਪੀਲ ਕੀਤੀ ਕਿ ਉਹ ਸਕੂਲ ਪ੍ਰਿੰਸੀਪਲ ਦੀ ਬਾਂਹ ਬਣਕੇ ਕੰਮ ਕਰਨ ਅਤੇ ਸਕੂਲਾਂ ਨੂੰ ਬਿਹਤਰੀਨ ਦਿੱਖ ਪ੍ਰਦਾਨ ਕਰਨ।
ਸਕੂਲ ਸਿੱਖਿਆ ਮੰਤਰੀ ਨੇ ਕੈਂਪਸ ਮੈਨੇਜਰਾਂ ਨੂੰ ਨਵੀਂ ਜਿੰਮੇਵਾਰੀ ਨੂੰ ਸੇਵਾ ਭਾਵਨਾ ਨਾਲ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਸਕੂਲ ਵਿੱਚ ਵਿਦਿਆਰਥੀਆਂ ਲਈ ਸੁਰੱਖਿਅਤ ਮਾਹੌਲ ਪੈਦਾ ਕਰਨ ਅਤੇ ਸਾਫ਼-ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ। ਉਹਨਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸਕੂਲਾਂ ਦੀ ਸਾਫ਼-ਸਫ਼ਾਈ ਲਈ ਵਿਸ਼ੇਸ਼ ਗ੍ਰਾਂਟ ਜਾਰੀ ਕੀਤੀ ਗਈ ਹੈ ਜਿਸ ਦੀ ਵਰਤੋਂ ਕਰਦਿਆਂ ਸਕੂਲ ਬਾਥਰੂਮਾਂ ਦਾ ਸਾਫ਼ ਹੋਣਾ ਯਕੀਨੀ ਬਣਾਉਣਗੇ।Harjot Singh Bains
ਇਸ ਮੌਕੇ ਸਿੱਖਿਆ ਸਕੱਤਰ ਸ੍ਰੀ ਕਮਲ ਕਿਸ਼ੋਰ ਯਾਦਵ, ਡੀ.ਪੀ.ਆਈ. ਸਕੂਲ ਸ੍ਰੀ ਸੰਜੀਵ ਕੁਮਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੋਹਾਲੀ ਗਿੰਨੀ ਦੁੱਗਲ ਹਾਜ਼ਰ ਸਨ।Harjot Singh Bains
ਨੰਗਲ/ ਚੰਡੀਗੜ੍ਹ 22 ਸਤੰਬਰ:
HARJOT SINGH BAINS ਸ. ਹਰਜੋਤ ਸਿੰਘ ਬੈਂਸ ਦੀਆਂ ਅਣਥੱਕ ਕੋਸ਼ਿਸ਼ਾਂ ਅੱਜ ਉਸ ਸਮੇਂ ਰੰਗ ਲਿਆਈਆਂ ਜਦੋਂ ਉਨ੍ਹਾਂ ਨੇ ਨੰਗਲ ਰੇਲਵੇ ਫਲਾਈਓਵਰ ਦੇ ਇੱਕ ਪਾਸੇ ਨੂੰ ਲੋਕਾਂ ਲਈ ਖੋਲ੍ਹ ਦਿੱਤਾ। ਪਿਛਲੇ ਕਈ ਸਾਲਾਂ ਤੋਂ ਪੰਜਾਬ-ਹਿਮਾਚਲ ਪ੍ਰਦੇਸ਼ ਦੇ ਰਾਹਗੀਰਾਂ ਨੂੰ ਨੰਗਲ ਡੈਮ ਦੇ ਪੁਲ ਤੋਂ ਲੰਘਣ ਲਈ ਲੰਬੇ ਟ੍ਰੈਫਿਕ ਜਾਮ ਦੀ ਸਮੱਸਿਆ ਨਾਲ ਜੂਝਣਾ ਪੈ ਰਿਹਾ ਸੀ।
ਧਾਰਮਿਕ ਸਮਾਗਮ ਤੋਂ ਬਾਅਦ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਖੁਦ ਦੋ ਪਹੀਆ ਵਾਹਨ ਚਲਾ ਕੇ ਫਲਾਈ ਓਵਰ ਪਾਰ ਕੀਤਾ। ਨੰਗਲ ਫਲਾਈਓਵਰ ਦੇ ਇੱਕ ਪਾਸੇ ਦੇ ਖੁੱਲਣ ਤੋਂ ਬਾਅਦ ਨੰਗਲ ਦੇ ਆਸ-ਪਾਸ ਦੇ ਇਲਾਕਾ ਨਿਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।
ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੰਗਲ ਫਲਾਈਓਵਰ ਦਾ ਸੁਪਨਾ ਅੱਜ ਸਾਕਾਰ ਹੋ ਗਿਆ ਹੈ। ਨੰਗਲ ਸ਼ਹਿਰ ਅਤੇ ਨੇੜਲੇ ਪਿੰਡਾਂ ਦੇ ਵਾਸੀ ਤਕਰੀਬਨ ਪਿਛਲੇ 6 ਸਾਲਾਂ ਤੋਂ ਲੰਬਾ ਸੰਤਾਪ ਝੱਲ ਰਹੇ ਸਨ।
ਉਹਨਾਂ ਕਿਹਾ ਕਿ ਇੱਕ ਪਾਸੇ ਦੀ ਆਵਾਜਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੂਜੇ ਪਾਸੇ ਦੀ ਆਵਾਜਾਈ ਵੀ ਜਲਦੀ ਹੀ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਐਲਾਨ ਕੀਤਾ ਕਿ ਭੂਰੀ ਚੌਂਕ ਅਤੇ ਜਵਾਹਰ ਮਾਰਕੀਟ ਵਾਲਾ ਪੁੱਲ ਜਲਦ ਬਣਾਉਣਾ ਸ਼ੁਰੂ ਕਰ ਦਿੱਤਾ ਜਾਵੇਗਾ ਜਿਸ ਨਾਲ ਨੰਗਲ ਸ਼ਹਿਰ ਦੀ ਨੁਹਾਰ ਬਦਲਣ ਸੁਪਨਾ ਜਲਦੀ ਸਾਕਾਰ ਹੋਵੇਗਾ।
READ ALSO : ਖੇਡ ਮੰਤਰੀ ਮੀਤ ਹੇਅਰ ਨੇ ਦਿੱਤੀ ਮੁਬਾਰਕਬਾਦ
ਸ. ਬੈਂਸ ਨੇ ਕਿਹਾ ਕਿ ਇਸ ਇਲਾਕੇ ਵਿੱਚ ਸੈਰ ਸਪਾਟੇ ਨੂੰ ਪ੍ਰਫੁੱਲਿਤ ਕਰਨ ਲਈ ਸੰਭਾਵਨਾਵਾਂ ਤਲਾਸ਼ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਫਲਾਈ ਓਵਰ ਦੇ ਸ਼ੁਰੂ ਹੋ ਜਾਣ ਨਾਲ ਨੰਗਲ ਦਾ ਕਾਰੋਬਾਰ ਹੋਰ ਵਧੇਗਾ। ਹਿਮਾਚਲ ਪ੍ਰਦੇਸ਼ ਤੋ ਪੰਜਾਬ ਆਉਣ ਜਾਣ ਵਾਲੇ ਲੋਕ ਟ੍ਰੈਫਿਕ ਜਾਮ ਦੀ ਜਿਸ ਸਮੱਸਿਆ ਨਾਲ ਘੰਟਿਆ ਬੱਧੀ ਜੂਝਦੇ ਸਨ, ਉਹ ਹੁਣ ਖਤਮ ਹੋ ਗਈ ਹੈ। ਵਾਹਨਾਂ ਦੀ ਸੁਚਾਰੂ ਆਵਾਜਾਈ ਇਸ ਇਲਾਕੇ ਲਈ ਵਰਦਾਨ ਸਿੱਧ ਹੋਵੇਗੀ।
ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਇਸ ਰੇਲਵੇ ਫਲਾਈ ਓਵਰ ਨੂੰ ਮੁਕੰਮਲ ਕਰਨ ਦਾ ਦਿਲਾਸਾ ਦੇ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਸੀ, ਜਦੋਂ ਕਿ ਇਸ ਫਲਾਈ ਓਵਰ ਦੇ ਨਿਰਮਾਣ ਵਿੱਚ ਵੱਡੇ ਅੜਿੱਕੇ ਸਨ ਅਤੇ ਇਸ ਸਬੰਧੀ ਪ੍ਰਵਾਨਗੀਆਂ ਲੈਣ ਲਈ ਕੋਈ ਯਤਨ ਨਹੀਂ ਕੀਤੇ ਗਏ।
ਸ.ਬੈਂਸ ਨੇ ਕਿਹਾ ਕਿ ਅਸੀਂ ਪਿਛਲੇ ਡੇਢ ਸਾਲ ਵਿੱਚ ਦਰਜਨਾਂ ਮੀਟਿੰਗਾਂ ਕੀਤੀਆਂ, ਕਈ ਵਾਰ ਕੇਂਦਰ ਅਤੇ ਰੇਲਵੇ ਮੰਤਰਾਲੇ ਨਾਲ ਸੰਪਰਕ ਕਰਕੇ ਅੜਿੱਕੇ ਦੂਰ ਕਰਵਾਏ, ਦਰਜਨਾਂ ਵਾਰ ਅਧਿਕਾਰੀਆਂ ਨਾਲ ਇਸ ਪ੍ਰੋਜੈਕਟ ਸਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਤੇ ਅੱਜ ਅਸੀਂ ਖੁਸ਼ ਹਾਂ ਕਿ ਨੰਗਲ ਤੇ ਆਸ ਪਾਸ ਦੇ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਕਰਨ ਵਿੱਚ ਸਫ਼ਲ ਰਹੇ ਹਾਂ। ਉਨ੍ਹਾਂ ਕਿਹਾ ਕਿ ਇਹ ਰੇਲਵੇ ਫਲਾਈ ਓਵਰ ਇਲਾਕੇ ਦੇ ਵਾਸੀਆਂ ਲਈ ਵਰਦਾਨ ਸਾਬਿਤ ਹੋਏਗਾ।HARJOT SINGH BAINS
ਇਸ ਮੌਕੇ ਡਾ.ਸੰਜੀਵ ਗੌਤਮ, ਟਰੱਕ ਯੂਨੀਅਨ ਦੇ ਪ੍ਰਧਾਨ ਰੋਹਿਤ ਕਾਲੀਆ, ਸੋਹਣ ਸਿੰਘ ਬੈਂਸ, ਬਲਵਿੰਦਰ ਕੌਰ ਬੈਂਸ, ਦੀਪਕ ਸੋਨੀ ਮੀਡੀਆ ਕੋਆਰਡੀਨੇਟਰ, ਦਲਜੀਤ ਸਿੰਘ ਕਾਕਾ ਨਾਨਗਰਾ ਅਤੇ ਬਚਿੱਤਰ ਸਿੰਘ ਹਾਜ਼ਰ ਸਨ।HARJOT SINGH BAINS