KULDEEPSINGHDHALIWAL - Nirpakh Post

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਹੜ੍ਹ ਰੋਕੂ ਪ੍ਰਬੰਧਾਂ ਬਾਰੇ ਕੀਤੀ ਰੀਵਿਊ ਮੀਟਿੰਗ
ਕਿਹਾ, ਸਮੂਹ ਅਧਿਕਾਰੀ ਤੇ ਕਰਮਚਾਰੀ ਗਰਾਊਂਡ ਜ਼ੀਰੋ ’ਤੇ ਜਾ ਕੇ ਕੰਮ ਕਰਨ

ਸਬੰਧਤ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਸੇਮ ਨਾਲਿਆਂ ਦੀ ਸਫ਼ਾਈ ਅਤੇ ਪਾਣੀ ਦੇ ਵਹਾਅ ਵਿੱਚ ਆਉਂਦੀਆਂ ਰੋਕਾਂ ਨੂੰ ਤੁਰੰਤ ਹਟਾਉਣ ਦੇ ਨਿਰਦੇਸ਼ ਦਿੱਤੇ

ਸੂਬਾ ਸਰਕਾਰ ਹੜ੍ਹਾਂ ਵਰਗੀ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਲਗਾਤਾਰ ਕਾਰਜਸ਼ੀਲ

ਚੰਡੀਗੜ੍ਹ / ਗੁਰਦਾਸਪੁਰ, 13 ਜੁਲਾਈ:

Kuldeep Singh Dhaliwalਪੰਜਾਬ ਦੇ ਐਨ.ਆਰ.ਆਈ. ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਪੰਚਾਇਤ ਭਵਨ ਵਿਖੇ ਹੜ੍ਹਾਂ ਤੋਂ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਕੀਤੇ ਗਏ ਪ੍ਰਬੰਧਾਂ ਅਤੇ ਤਿਆਰੀਆਂ ਦਾ ਰੀਵਿਊ ਕੀਤਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਮਾਂ ਰਹਿੰਦੇ ਹੋਏ ਹੜ੍ਹ ਰੋਕੂ ਪ੍ਰਬੰਧਾਂ ਨੂੰ ਮੁਕੰਮਲ ਕਰ ਲੈਣ ਤਾਂ ਜੋ ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੀ ਬਾਰਸ਼ ਕਾਰਨ ਸੰਭਾਵੀ ਹੜ੍ਹਾਂ ਦੀ ਭਿਆਨਕ ਤ੍ਰਾਸਦੀ ਨੂੰ ਰੋਕਿਆ ਜਾ ਸਕੇ।

ਸ. ਧਾਲੀਵਾਲ ਨੇ ਕਿਹਾ ਕਿ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਗਰਾਊਂਡ ਜ਼ੀਰੋ ’ਤੇ ਜਾ ਕੇ ਹੜ੍ਹ ਰੋਕੂ ਪ੍ਰਬੰਧਾਂ ਲਈ ਕੰਮ ਕਰਨ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਡਰੇਨਜ਼ ਵਿਭਾਗ, ਲੋਕ ਨਿਰਮਾਣ ਵਿਭਾਗ, ਮੰਡੀ ਬੋਰਡ, ਪੰਚਾਇਤ ਵਿਭਾਗ ਅਤੇ ਪੁਲਿਸ ਵਿਭਾਗ ਦੀਆਂ ਸਾਂਝੀਆਂ ਐਕਸ਼ਨ ਟੀਮਾਂ ਬਣਾ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਇਹ ਟੀਮਾਂ ਆਪੋ-ਆਪਣੇ ਖੇਤਰਾਂ ਵਿੱਚ ਇਹ ਯਕੀਨੀ ਬਣਾਉਣਗੀਆਂ ਕਿ ਸੇਮ ਨਾਲਿਆਂ ਦੇ ਸਾਰੇ ਪੁੱਲ ਅਤੇ ਪੁੱਲੀਆਂ ਸਾਫ਼ ਹੋਣ ਅਤੇ ਕੋਈ ਵੀ ਨਾਲਾ ਬਲਾਕ ਨਾ ਰਹੇ। ਉਨ੍ਹਾਂ ਕਿਹਾ ਕਿ ਜਿਹੜੇ ਨਾਲੇ ਅਜੇ ਤੱਕ ਸਾਫ਼ ਨਹੀਂ ਹੋ ਸਕੇ, ਉਨ੍ਹਾਂ ਨੂੰ ਵੀ ਤੁਰੰਤ ਸਾਫ਼ ਕੀਤਾ ਜਾਵੇ। ਇਸਦੇ ਨਾਲ ਹੀ ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀ ਜ਼ਿਲ੍ਹੇ ਵਿਚੋਂ ਲੰਘਦੇ ਜੀ.ਟੀ. ਰੋਡ ਅਤੇ ਹੋਰ ਸੰਪਰਕ ਸੜਕਾਂ ਦੇ ਥੱਲਿਓਂ ਪਾਣੀ ਦੀ ਨਿਕਾਸੀ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਰਿਪੋਰਟ ਵੀ ਤਿਆਰ ਕਰਨ ਲਈ ਕਿਹਾ।Kuldeep Singh Dhaliwal

ਕੈਬਨਿਟ ਮੰਤਰੀ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਹੜ੍ਹ ਵਰਗੀ ਕਿਸੇ ਵੀ ਸੰਭਾਵੀ ਤ੍ਰਾਸਦੀ ਤੋਂ ਬਚਾਅ ਲਈ ਮੈਡੀਕਲ ਟੀਮਾਂ ਅਤੇ ਦਵਾਈਆਂ ਆਦਿ ਦੇ ਅਗੇਤੇ ਪ੍ਰਬੰਧ ਕਰਕੇ ਰੱਖਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੀ ਗਿਣਤੀ ਵਿੱਚ ਕਿਸ਼ਤੀਆਂ, ਫੂਡ ਪੈਕ, ਪੀਣ ਵਾਲੇ ਪਾਣੀ ਆਦਿ ਦਾ ਪ੍ਰਬੰਧ ਕਰਕੇ ਰੱਖਿਆ ਜਾਵੇ।

Also Read

ਸ. ਧਾਲੀਵਾਲ ਨੇ ਕਿਹਾ ਕਿ ਸ਼ਹਿਰਾਂ ਦੇ ਨੀਵੇਂ ਇਲਾਕਿਆਂ ਨੂੰ ਬਰਸਾਤੀ ਪਾਣੀ ਭਰਨ ਤੋਂ ਬਚਾਉਣ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ ਸੀਵਰੇਜ ਸਿਸਟਮ ਨੂੰ ਸਾਫ਼ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਸ਼ਹਿਰਾਂ ਵਿੱਚੋਂ ਲੰਘਦੇ ਨਾਲੇ ਪੂਰੀ ਤਰਾਂ ਸਾਫ਼ ਹੋਣ ਤਾਂ ਜੋ ਉਨ੍ਹਾਂ ਦਾ ਪਾਣੀ ਸ਼ਹਿਰਾਂ ਵਿੱਚ ਹੜ੍ਹ ਦਾ ਕਾਰਨ ਨਾ ਬਣੇ।

ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਹੜ੍ਹ ਰੋਕੂ ਪ੍ਰਬੰਧਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਜੋ ਵੀ ਮਦਦ ਸਰਕਾਰ ਕੋਲੋਂ ਚਾਹੀਦੀ ਹੈ, ਉਸਦੀ ਡਿਮਾਂਡ ਦਿੱਤੀ ਜਾਵੇ ਤਾਂ ਜੋ ਉਸ ਨੂੰ ਬਿਨ੍ਹਾਂ ਸਮਾਂ ਗੁਵਾਏ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਿਥੇ ਹੜ੍ਹਾਂ ਨਾਲ ਨਜਿੱਠਣ ਲਈ ਪੂਰੀ ਤਰਾਂ ਸਮਰੱਥ ਅਤੇ ਤਿਆਰ ਹੈ, ਉੱਥੇ ਜਿਹੜੇ ਵਿਅਕਤੀਆਂ ਦਾ ਹੜ੍ਹ ਕਾਰਨ ਨੁਕਸਾਨ ਹੋਇਆ ਹੈ ਉਸਦੀ ਭਰਪਾਈ ਵੀ ਸਰਕਾਰ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਸੂਬਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਜਾਂਦੇ ਨਿਰਦੇਸ਼ਾਂ ਦੀ ਲਾਜ਼ਮੀ ਤੌਰ ’ਤੇ ਪਾਲਣਾ ਕਰਨ।

ਮੀਟਿੰਗ ਦੌਰਾਨ ਹੜ੍ਹ ਰੋਕੂ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹਾਂ ਦੇ ਕਿਸੇ ਵੀ ਸੰਭਾਵੀ ਖ਼ਤਰੇ ਨਾਲ ਨਜਿੱਠਣ ਲਈ ਤਿਆਰ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹਾਂ ਸਬੰਧੀ ਪੂਰੀ ਚੌਕਸੀ ਵਰਤ ਰਿਹਾ ਹੈ ਅਤੇ ਦਰਿਆਵਾਂ ਵਿੱਚ ਪਾਣੀ ਛੱਡੇ ਜਾਣ ਦੀ ਅਗਾਊਂ ਸੂਚਨਾ ਜ਼ਿਲ੍ਹਾ ਵਾਸੀਆਂ ਤੱਕ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਦਾਸਪੁਰ ਵਿਖੇ ਇੱਕ ਵਿਸ਼ੇਸ਼ ਫਲੱਡ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਜੋ ਦਿਨ ਰਾਤ ਕੰਮ ਕਰ ਰਿਹਾ ਹੈ।

ਇਸ ਮੌਕੇ  ਬਟਾਲਾ ਦੇ ਵਿਧਾਇਕ ਸ੍ਰੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ, ਐੱਸ.ਐੱਸ.ਪੀ. ਬਟਾਲਾ ਮੈਡਮ ਅਸ਼ਵਨੀ ਗੋਤਿਆਲ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਚੇਅਰਮੈਨ ਪਨਸਪ ਸ੍ਰੀ ਬਲਬੀਰ ਸਿੰਘ ਪੰਨੂ, ਚੇਅਰਮੈਨ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਸ੍ਰੀ ਰਜੀਵ ਸ਼ਰਮਾਂ, ਚੇਅਰਮੈਨ ਨਗਰ ਸੁਧਾਰ ਟਰੱਸਟ ਬਟਾਲਾ ਸ੍ਰੀ ਨਰੇਸ਼ ਗੋਇਲ ਤੋਂ ਇਲਾਵਾ ਜ਼ਿਲ੍ਹੇ ਨਾਲ ਸਬੰਧਤ ਸੀਨੀਅਰ ਅਧਿਕਾਰੀ ਹਾਜ਼ਰ ਸਨ।Kuldeep Singh Dhaliwal

ਪੰਜਾਬ ਦੀ ਨਵੀਂ ਖੇਤੀ ਨੀਤੀ ਕਿਸਾਨੀ ਸਮੱਸਿਆਂਵਾਂ ਹੱਲ ਕਰੇਗੀ : ਕੁਲਦੀਪ ਸਿੰਘ ਧਾਲੀਵਾਲ
– ਪੰਜਾਬ ਸਰਕਾਰ ਗੁਆਂਢੀ ਮੁਲਕਾਂ ‘ਚ ਸਬਜ਼ੀਆਂ ਅਤੇ ਹੋਰ ਫਸਲਾਂ ਨਿਰਯਾਤ ਕਰਨ ਲਈ ਯਤਨਸ਼ੀਲ
– ਕਿਸਾਨ ਅੰਦੋਲਨ ਦੌਰਾਨ ਸ਼ਹੀਦ ਕਿਸਾਨ ਪਰਿਵਾਰਾਂ ਦੇ ਵਾਰਸਾਂ ਨੂੰ ਨੌਕਰੀਆਂ ਦੇਣ ਦੀ ਵਚਨਬੱਧਤਾ ਦੋਹਰਾਈ
– ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਦੀਆਂ ਮੰਗਾਂ ਸਬੰਧੀ ਮੈਰਾਥਨ ਮੀਟਿੰਗ

ਚੰਡੀਗੜ੍ਹ, 25 ਮਈ:

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ 30 ਜੂਨ ਨੂੰ ਜਾਰੀ ਹੋਣ ਵਾਲੀ ਨਵੀਂ ਖੇਤੀ ਨੀਤੀ ਸੂਬੇ ਦੇ ਕਿਸਾਨਾਂ ਦੀਆਂ ਬਹੁਤ ਸਾਰੀਆਂ ਸਮੱਸਿਆਂਵਾਂ ਦਾ ਹੱਲ ਕਰਨ ਵਿਚ ਸਹਾਈ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਨਵੀਂ ਖੇਤੀ ਨੀਤੀ ਕਿਸਾਨਾਂ, ਖੇਤੀ ਮਾਹਰਾਂ, ਕਿਸਾਨ ਆਗੂਆਂ, ਆਮ ਲੋਕਾਂ ਅਤੇ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧੀਆਂ ਦੇ ਸੁਝਾਵਾਂ ਨਾਲ ਤਿਆਰ ਕੀਤੀ ਜਾ ਰਹੀ ਹੈ ਇਹ ਪੰਜਾਬ ਦੇ ਕਿਸਾਨ ਅਤੇ ਕਿਰਸਾਨੀ ਨੂੰ ਬਚਾਉਣ ਵਿਚ ਅਹਿਮ ਭੂਮਿਕਾ ਅਦਾ ਕਰੇਗੀ।

ਸਥਾਨਕ ਪੰਜਾਬ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਦੀਆਂ ਮੰਗਾਂ ਸਬੰਧੀ ਤਕਰੀਬਨ 4 ਘੰਟੇ ਚੱਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਨਵੀਂ ਖੇਤੀ ਨੀਤੀ ਕਿਸਾਨਾਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਤਿਆਰ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀਆਂ ਬਹੁਤ ਸਾਰੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਵੀ ਸੂਬਾ ਸਰਕਾਰ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸੰਭਾਵਨਾਂਵਾਂ ਤਲਾਸ਼ ਰਹੀ ਹੈ ਕਿਸਾਨਾਂ ਵੱਲੋਂ ਉਗਾਈਆਂ ਸਬਜ਼ੀਆਂ ਅਤੇ ਹੋਰ ਫਸਲਾਂ ਨੂੰ ਗੁਆਂਢੀ ਦੇਸ਼ਾਂ ਵਿਚ ਨਿਰਯਾਤ ਕੀਤਾ ਜਾ ਸਕੇ। ਇਸ ਮਕਸਦ ਦੀ ਪੂਰਤੀ ਲਈ ਪੰਜਾਬ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ।

ਕਿਸਾਨ ਆਗੂਆਂ ਵੱਲੋਂ ਸ਼ੂਗਰ ਮਿੱਲਾਂ ਦੇ ਬਕਾਇਆ ਜਾਰੀ ਕਰਨ ਦੀ ਰੱਖੀ ਮੰਗ ਬਾਬਤ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਬਹੁਤ ਜਲਦ ਗੰਨਾ ਕਾਸ਼ਤਕਾਰਾਂ ਨੂੰ ਉਨ੍ਹਾਂ ਦੀ ਬਕਾਇਆ ਰਾਸ਼ੀ ਦੇ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਲਈ ਸਾਰਥਕ ਕਦਮ ਚੱੁਕ ਰਹੀ ਹੈ ਅਤੇ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਇਸ ਮੌਕੇ ਹੋਰ ਵੀ ਬਹੁਤ ਸਾਰੇ ਕਿਸਾਨੀ ਅਤੇ ਪੰਜਾਬ ਨਾਲ ਜੁੜੇ ਮੁੱਦਿਆਂ ‘ਤੇ ਵਿਚਾਰ-ਚਰਚਾ ਹੋਈ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਖੇਤੀ ਮੰਤਰੀ ਨੇ ਧਿਆਨਪੂਰਵਕ ਸੁਣ ਕੇ ਸਬੰਧਤ ਵਿਭਾਗਾਂ ਦੇ ਅਫਸਰਾਂ ਨੂੰ ਹਦਾਇਤਾਂ ਅਤੇ ਨਿਰਦੇਸ਼ ਜਾਰੀ ਕੀਤੇ।

ਕਿਸਾਨ ਆਗੂਆਂ ਨੇ ਖੇਤੀ ਮੰਤਰੀ ਦੇ ਧਿਆਨ ਵਿਚ ਲਿਆਂਦਾ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ‘ਚੋਂ ਕੁਝ ਵਾਰਸਾਂ ਨੂੰ ਹਾਲੇ ਤੱਕ ਸਰਕਾਰੀ ਨੌਕਰੀ ਨਹੀਂ ਦਿੱਤੀ ਗਈ। ਧਾਲੀਵਾਲ ਨੇ ਮੌਕੇ ‘ਤੇ ਹੀ ਖੇਤੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਜਲਦ ਦਫਤਰੀ ਪ੍ਰਕਿਿਰਆ ਪੂਰੀ ਕਰਕੇ ਨੌਕਰੀ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦ ਕਿਸਾਨ ਪਰਿਵਾਰਾਂ ਦੇ ਵਾਰਸਾਂ ਨੂੰ ਨੌਕਰੀਆਂ ਅਤੇ ਮੁਆਵਜ਼ਾ ਦੇਣ ਲਈ ਵਚਨਬੱਧ ਹੈ ਅਤੇ ਵਾਅਦੇ ਮੁਤਾਬਕ ਕਿਸਾਨ ਸ਼ਹੀਦਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।

ਇਸ ਮੌਕੇ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਕੀਤੇ ਐਲਾਨ ਮੁਤਾਬਕ ਝੋਨੇ ਦੀ ਫਸਲ ਬੀਜਣ ਤੱਕ ਸੂਬੇ ਦੀਆਂ ਸਾਰੀਆਂ ਥਾਂਵਾਂ ‘ਤੇ ਨਹਿਰੀ ਪਾਣੀ ਪੁੱਜਦਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਹਿਰੀ ਢਾਂਚੇ ਦੀ ਮਜ਼ਬੂਤੀ ਵੱਲ ਪੰਜਾਬ ਸਰਕਾਰ ਵਿਸ਼ੇਸ਼ ਧਿਆਨ ਦੇ ਰਹੀ ਹੈ। ਮੀਂਹ ਅਤੇ ਚੋਆਂ ਦੇ ਪਾਣੀ ਦੀ ਸੁਚੱਜੀ ਵਰਤੋਂ ਅਤੇ ਸੰਭਾਲ ਬਾਬਤ ਵੀ ਕਿਸਾਨ ਆਗੂਆਂ ਨਾਲ ਵਿਸਥਾਰਤ ਚਰਚਾ ਕੀਤੀ ਗਈ। ਮੀਟਿੰਗ ਵਿਚ ਖੇਤੀ ਵਿਭਾਗ, ਮੰਡੀ ਬੋਰਡ, ਮਾਲ ਵਿਭਾਗ, ਪਸ਼ੂ ਪਾਲਣ ਵਿਭਾਗ ਅਤੇ ਪੁਲਿਸ ਦੇ ਉੱਚ ਅਧਿਕਾਰੀ ਹਾਜ਼ਰ ਸਨ।

ਕੁਲਦੀਪ ਸਿੰਘ ਧਾਲੀਵਾਲ ਨੇ 264 ਕਰੋੜ ਰੁਪਏ ਦੀ 176 ਏਕੜ ਸਰਕਾਰੀ ਪੰਚਾਇਤੀ ਜ਼ਮੀਨ ਛੁਡਵਾਈ
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਸਰਕਾਰੀ ਜ਼ਮੀਨਾਂ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ

ਚੰਡੀਗੜ੍ਹ, 25 ਮਈ:

176 acres panchayat land ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ
ਅੱਜ ਮੋਹਾਲੀ ਜ਼ਿਲ੍ਹੇ ਦੇ ਮਾਜਰੀ ਬਲਾਕ ਦੇ ਪਿੰਡ ਫਤਹਿਗੜ੍ਹ ਦੀ 176 ਏਕੜ ਪੰਚਾਇਤੀ ਜ਼ਮੀਨ ਨਾਜਾਇਜ਼ ਕਬਜ਼ੇ ਤੋਂ ਮੁਕਤ ਕਰਵਾਈ ਹੈ। ਇਸ ਜ਼ਮੀਨ ਦੀ ਬਾਜ਼ਾਰੀ ਕੀਮਤ 264 ਕਰੋੜ ਰੁਪਏ ਬਣਦੀ ਹੈ। ਇਸ ਜ਼ਮੀਨ ਉੱਤੇ 9 ਲੋਕਾਂ ਨੇ ਕਬਜ਼ਾ ਕੀਤਾ ਹੋਇਆ ਸੀ।

ਉਨ੍ਹਾਂ ਕਿਹਾ ਕਿ ਸਰਕਾਰੀ ਪੰਚਾਇਤੀ ਜ਼ਮੀਨਾਂ ‘ਤੇ ਜਿਨ੍ਹਾਂ ਲੋਕਾਂ ਨੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ, ਉਹ ਹਾਲੇ ਵੀ 31 ਮਈ ਤੱਕ ਖੁਦ ਜ਼ਮੀਨ ਤੋਂ ਆਪਣਾ ਕਬਜ਼ਾ ਛੱਡ ਸਕਦੇ ਹਨ, ਅਜਿਹੇ ਲੋਕਾਂ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਆਖ ਚੁੱਕੇ ਹਨ ਕਿ ਨਾਜਾਇਜ਼ ਕਬਜ਼ਿਆਂ ਤੋਂ ਜ਼ਮੀਨਾਂ ਨੂੰ ਮੁਕਤ ਕਰਵਾਉਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜਿਨ੍ਹਾਂ ਰਸੂਖਵਾਨ ਲੋਕਾਂ ਨੇ ਨਿਯਮਾਂ ਨੂੰ ਛਿੱਕੇ ਟੰਗ ਕੇ ਮਹਿੰਗੀਆਂ ਸਰਕਾਰੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ੇ ਕੀਤੇ ਹਨ, ਉਨ੍ਹਾਂ ਨੂੰ ਬਖਸ਼ਿਆਂ ਨਹੀਂ ਜਾਵੇਗਾ। 176 acres panchayat land

ਦੂਜੇ ਪੜਾਅ ਵਿਚ ਹੁਣ ਤੱਕ 761 ਏਕੜ ਸਰਕਾਰੀ ਜ਼ਮੀਨ ਕਬਜ਼ਾ ਮੁਕਤ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 10 ਜੂਨ ਤੱਕ 6000 ਏਕੜ ਜ਼ਮੀਨ ਖਾਲੀ ਕਰਵਾਉਣ ਦਾ ਟੀਚਾ ਹੈ। ਧਾਲੀਵਾਲ ਨੇ ਕਿਹਾ ਕਿ ਪਿਛਲੇ ਸਾਲ ਵੀ 9030 ਏਕੜ ਜ਼ਮੀਨ ਕਬਜ਼ਾ ਮੁਕਤ ਕਰਵਾਈ ਗਈ ਸੀ ਜਿਸ ਦੀ ਔਸਤਨ ਬਾਜ਼ਾਰੀ ਕੀਮਤ 2709 ਕਰੋੜ ਰੁਪਏ ਦੇ ਕਰੀਬ ਬਣਦੀ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਖੁਦ ਅੱਗੇ ਆ ਕੇ ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੱਡੇ ਜਾਣ ਤਾਂ ਜੋ ਇਸ ਜ਼ਮੀਨ ਤੋਂ ਇਕੱਠਾ ਹੁੰਦਾ ਮਾਲੀਆ ਪੰਜਾਬ ਦੀ ਭਲਾਈ ਲਈ ਵਰਤਿਆਂ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਜ਼ਮੀਨ ਕਿਸੇ ਦੀ ਜੱਦੀ ਜਾਇਦਾਦ ਨਹੀਂ ਹੈ ਬਲਕਿ ਇਹ ਸਾਰੇ ਪੰਜਾਬ ਦੀ ਸਾਂਝੀ ਜ਼ਮੀਨ ਹੈ ਅਤੇ ਇਸ ਜ਼ਮੀਨ ਤੋਂ ਹੁੰਦੀ ਆਮਦਨ ਸਾਰੇ ਸੂਬਾ ਵਾਸੀਆਂ ਲਈ ਖਰਚ ਕੀਤੀ ਜਾਣੀ ਹੈ। ਧਾਲੀਵਾਲ ਨੇ ਕਿਹਾ ਕਿ ਪਿਛਲੇ ਸਾਲ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਉੱਤੇ 3396 ਏਕੜ ਜ਼ਮੀਨ ਲੋਕਾਂ ਨੇ ਖੁਦ ਛੱਡ ਦਿੱਤੀ ਸੀ। 176 acres panchayat land

ਉਨ੍ਹਾਂ ਸਭਨਾਂ ਨੂੰ ਇਹ ਬੇਨਤੀ ਵੀ ਕੀਤੀ ਹੈ ਕਿ ਪੰਜਾਬ ਦੀ ਭਲਾਈ ਲਈ ਅਤੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਨਾਜਾਇਜ਼ ਕਬਜ਼ਾਕਾਰ ਖੁਦ ਅੱਗੇ ਆ ਕੇ ਇਹ ਜ਼ਮੀਨਾਂ ਪੰਜਾਬ ਸਰਕਾਰ ਦੇ ਹਵਾਲੇ ਕਰਨ।