hansrajhans - Nirpakh Post
ਹੰਸ ਰਾਜ ਹੰਸ ਦੇ ਭਾਵੁਕ ਹੋ ਕੇ ਦਿੱਤੇ ਬਿਆਨ ਮਗਰੋਂ Live ਆ ਗਏ ਕਿਸਾਨ ਆਗੂ ਡੱਲੇਵਾਲ
Farmer leader Dallewal came live
ਬੀਤੇ ਦਿਨੀਂ ਹੰਸ ਰਾਜ ਹੰਸ ਵੱਲੋਂ ਕਿਸਾਨਾਂ ਦੇ ਵਿਰੋਧ ਮਗਰੋਂ ਭਾਵੁਕ ਹੋ ਕੇ ਕਿਹਾ ਗਿਆ ਸੀ ਕਿ ਜੇ 1 ਉਹ ਜੂਨ ਤਕ ਜਿਉਂਦੇ ਰਹੇ ਤਾਂ ਮਿਲਣਗੇ। ਉਨ੍ਹਾਂ ਆਪਣੇ ਸਮਰਥਕਾਂ ਨੂੰ ਕਿਹਾ ਸੀ ਕਿ ਮੇਰੇ ਮਗਰੋਂ ਲੋਕਾਂ ਨੂੰ ਦੱਸਣਾ ਜ਼ਰੂਰ ਕਿ ਇਹ ਸਾਡੇ ਨਾਲ ਸੀ ਤੇ ਇਸ ਨੂੰ ਬਲਿਦਾਨ ਦੇਣਾ ਪਿਆ ਹੈ। ਇਨ੍ਹਾਂ ਬਿਆਨਾਂ ਮਗਰੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਹੰਸ ਰਾਜ ਹੰਸ ਨੂੰ ਜਵਾਬ ਦਿੱਤਾ ਹੈ। ਡੱਲੇਵਾਲ ਨੇ ਹੰਸ ਰਾਜ ਹੰਸ ਨੂੰ ‘ਸ਼ਾਤਰ’ ਦੱਸਦਿਆਂ ਕਿਹਾ ਕਿ ਉਹ ਧਰੁਵੀਕਰਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਉਨ੍ਹਾਂ ਤੋਂ ਸਵਾਲ ਪੁੱਛਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਪਰ ਕਿਸਾਨਾਂ ਦੀ ਗੱਲ ਨਹੀਂ ਸੁਣੀ ਗਈ। ਇਸ ਵਿਚਾਲੇ ਭਾਜਪਾ ਦਾ ਉਮੀਦਵਾਰ ਮੋਗੇ ਵਿਚ ਬੋਲਦਿਆਂ ਕਹਿੰਦਾ ਹੈ ਕਿ ਕਿਸਾਨ ਉੱਥੇ ਬਰਛੇ ਅਤੇ ਕਿਰਪਾਨਾਂ ਲੈ ਕੇ ਆ ਗਏ ਤੇ ਮੇਰੇ ‘ਤੇ ਹਮਲਾ ਕੀਤਾ। ਡੱਲੇਵਾਲ ਨੇ ਸਪੱਸ਼ਟ ਕੀਤਾ ਕਿ ਇਕ ਵੀ ਬੰਦਾ ਹੰਸ ਰਾਜ ਹੰਸ ਦੀ ਗੱਡੀ ਦੇ ਨੇੜੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਜੇ ਪੁਲਸ ਨੂੰ ਵੀ ਪਤਾ ਸੀ ਕਿ ਜਿੱਥੇ ਕਿਸਾਨਾਂ ਨੂੰ ਰੋਕਣ ਲਈ ਨਾਕੇ ਲਗਾਏ ਗਏ ਹਨ, ਉੱਥੇ ਹੰਸ ਰਾਜ ਹੰਸ ਨੂੰ ਕਿਉਂ ਲਿਆਂਦਾ ਗਿਆ। ਜੇ ਪਤਾ ਸੀ ਕਿ ਉੱਥੇ ਸੜਕ ਰੋਕੀ ਹੋਈ ਹੈ ਤਾਂ ਹੰਸ ਰਾਜ ਹੰਸ ਦਾ ਉੱਥੇ ਆਉਣਾ ਨਹੀਂ ਬਣਦਾ ਸੀ। Farmer leader Dallewal came live
also read :-  ਈਡੀ ਨੇ ਕਾਂਗਰਸੀ ਮੇਅਰ ਦੇ ਘਰ ਛਾਪਾ ਮਾਰਿਆ, ਤਿੰਨੋਂ ਥਾਵਾਂ ਨੂੰ ਪੂਰੀ ਤਰ੍ਹਾਂ ਕੀਤਾ ਸੀਲ
ਡੱਲੇਵਾਲ ਨੇ ਕਿਹਾ ਕਿ ਹੰਸ ਰਾਜ ਹੰਸ ਦੇ ਪਿਛਲੇ ਬਿਆਨਾਂ ਨੇ ਲੋਕਾਂ ਨੂੰ ਉਕਸਾਇਆ ਹੋਇਆ ਹੈ ਤੇ ਲੋਕ ਗੁੱਸੇ ਵਿਚ ਹਨ, ਜਿਸ ਵਿਚ ਹੰਸ ਨੇ ਕਿਹਾ ਸੀ ਕਿ 2 ਤਰੀਕ ਨੂੰ ਇਨ੍ਹਾਂ ਨਾਲ ਨਿੱਬੜਾਂਗੇ। ਉਨ੍ਹਾਂ ਇਹ ਵੀ ਕਿਹਾ ਕਿ ਹੰਸ ਰਾਜ ਹੰਸ ਭਾਜਪਾ ਤੇ ਆਰ.ਐੱਸ.ਐੱਸ. ਦੇ ਏਜੰਡੇ ਤਹਿਤ ਸਮਾਜ ਵਿਚ ਗਲਤ ਸੁਨੇਹਾ ਪਹੁੰਚਾਉਣ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ। ਹੰਸ ਰਾਜ ਹੰਸ ਦੇ ਦਲਿਤ ਅਤੇ ਗਰੀਬ ਹੋਣ ਕਾਰਨ ਉਸ ਨੂੰ ਤੰਗ ਕੀਤੇ ਜਾਣ ਵਾਲੇ ਬਿਆਨ ਦਾ ਜਵਾਬ ਦਿੰਦਿਆਂ ਡੱਲੇਵਾਲ ਨੇ ਕਿਹਾ ਕਿ ਫਰੀਦਕੋਟ ਤੋਂ ਲੜ ਰਹੇ ਬਾਕੀ ਉਮੀਦਵਾਰ ਵੀ ਤਾਂ ਦਲਿਤ ਭਾਈਚਾਰੇ ਤੋਂ ਹੀ ਹਨ। ਤੁਹਾਡਾ ਵਿਰੋਧ ਇਸੇ ਲਈ ਕੀਤਾ ਜਾ ਰਿਹਾ ਹੈ ਕਿਉਂਕਿ ਤੁਸੀਂ ਸਾਡਾ ਸ਼ੁੱਭਕਰਨ ਮਰਵਾਇਆ ਹੈ। ਡੱਲੇਵਾਲ ਨੇ ਕਿਹਾ ਕਿ ਹੰਸ ਰਾਜ ਹੰਸ ਗਿਣੀ ਮਿੱਥੀ ਸਾਜ਼ਿਸ਼ ਤਹਿਤ ਉੱਥੇ ਆਇਆ ਸੀ ਤੇ ਹੁਣ ਅਜਿਹੇ ਬਿਆਨ ਦੇ ਰਿਹਾ ਹੈ। ਹੰਸ ਰਾਜ ਹੰਸ ਦੇ ਰੋ ਕੇ ਦਿੱਤੇ ਬਿਆਨਾਂ ਬਾਰੇ ਡੱਲੇਵਾਲ ਨੇ ਕਿਹਾ ਕਿ ਉਹ ਇਕ ਕਲਾਕਾਰ ਹੈ ਤੇ ਰੋ ਕੇ ਅਜਿਹੀਆਂ ਗੱਲਾਂ ਕਰ ਕੇ ਵੀ ਨਾਟਕ ਹੀ ਕਰ ਰਿਹਾ ਹੈ। Farmer leader Dallewal came live
Hans issued notice to the state
ਲੋਕ ਸਭਾ ਚੋਣਾਂ ‘ਚ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਦਰਅਸਲ ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ’ ਤੇ ਹੰਸ ਰਾਜ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ ਅਤੇ ਰਿਟਰਨਿੰਗ ਅਫਸਰ ਨੇ ਦੋ ਦਿਨਾਂ ‘ਚ ਉਨ੍ਹਾਂ ਤੋਂ ਜਵਾਬ ਮੰਗਿਆ ਹੈ। ਸੰਯੁਕਤ ਕਿਸਾਨ ਮੋਰਚਾ ਦੀ 21 ਮਈ ਨੂੰ ਜਗਰਾਉਂ ਵਿਖੇ ਹੋਣ ਵਾਲੇ ਮਹਾਂ ਰੈਲੀ ਵਾਸਤੇ ਹਰਿੰਦਰ ਸਿੰਘ ਲੱਖੋਵਾਲ, ਮਨਜੀਤ ਸਿੰਘ ਧਨੇਰ ਅਤੇ ਫੁਰਮਾਨ ਸਿੰਘ ਸੰਧੂ ਅਤੇ ਆਧਾਰਿਤ ਐੱਸਕੇਐੱਮ ਦੇ ਪ੍ਰਧਾਨਗੀ ਮੰਡਲ ਦੀ ਆਨਲਾਈਨ ਮੀਟਿੰਗ ਹੋਈ। ਪ੍ਰਧਾਨਗੀ ਮੰਡਲ ਨੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਪ੍ਰੈੱਸ ਨੂੰ ਜਾਣਕਾਰੀ ਦਿੱਤੀ ਕਿ ‘ਭਾਜਪਾ ਦਾ ਪਰਦਾਫਾਸ਼ ਕਰੋ, ਵਿਰੋਧ ਕਰੋ ਅਤੇ ਸਜ਼ਾ ਦਿਉ’ ਦੇ ਨਾਅਰੇ ਹੇਠ ਜਗਰਾਉਂ ਦੀ ਦਾਣਾ ਮੰਡੀ ਵਿੱਚ ਹੋਣ ਵਾਲੀ ਇਹ ਮਹਾਂ ਰੈਲੀ ਇਤਿਹਾਸਿਕ ਅਤੇ ਇਕੱਠ ਪੱਖੋਂ ਰਿਕਾਰਡ ਤੋੜ ਹੋਵੇਗੀ।
ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਨੇ ਕਾਫੀ ਚਿਰ ਪਹਿਲਾਂ ਇਹ ਫ਼ੈਸਲਾ ਕੀਤਾ ਸੀ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਲੋਕ ਵਿਰੋਧੀ ਅਤੇ ਕਾਰਪੋਰੇਟ ਪੱਖੀ ਹੈ। ਇਸ ਲਈ ਭਾਜਪਾ ਦਾ ਪਰਦਾਫਾਸ਼ ਕਰਨ, ਵਿਰੋਧ ਕਰਨ ਅਤੇ ਸਜ਼ਾ ਦੇਣ ਦਾ ਐਲਾਨ ਕੀਤਾ ਸੀ। ਸਮੇਂ ਨੇ ਇਸ ਸੱਚ ਦੀ ਹੋਰ ਪੁਸ਼ਟੀ ਕੀਤੀ ਹੈ। ਇਹਨਾਂ ਚੋਣਾਂ ਦੌਰਾਨ ਜਿਸ ਤਰ੍ਹਾਂ ਭਾਜਪਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਗਵਾਈ ਹੇਠ ਦੇਸ਼ ਵਿੱਚ ਹਿੰਦੂਆਂ ਅਤੇ ਮੁਸਲਮਾਨਾਂ ਵਿੱਚ ਫੁੱਟ ਪਾ ਕੇ ਆਪਣਾ ਉੱਲੂ ਸਿੱਧਾ ਕਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਵਿਰੋਧੀਆਂ ਦੀ ਜ਼ੁਬਾਨਬੰਦੀ ਕੀਤੀ ਹੈ ਉਸ ਨੇ ਇਸ ਨਾਅਰੇ ਦੀ ਸਾਰਥਿਕਤਾ ਨੂੰ ਹੋਰ ਬੁਲੰਦ ਕੀਤਾ ਹੈ।Hans issued notice to the state
ਇਸੇ ਲਈ ਸੰਯੁਕਤ ਕਿਸਾਨ ਮੋਰਚਾ ਨੇ ਭਾਜਪਾ ਨੂੰ 11 ਸਵਾਲ ਜਾਰੀ ਕੀਤੇ ਸਨ ਅਤੇ ਪੰਜਾਬ ਦੇ ਕੋਨੇ ਕੋਨੇ ਵਿੱਚ ਭਾਜਪਾ ਵਿਰੋਧੀ ਪ੍ਰਦਰਸ਼ਨਾਂ ਦਾ ਹੜ੍ਹ ਆਇਆ ਹੋਇਆ ਹੈ। ਇਸੇ ਦੌਰਾਨ ਭਾਜਪਾ ਉਮੀਦਵਾਰਾਂ ਵੱਲੋਂ ਲੋਕਾਂ ਨੂੰ ਲੋਕਾਂ ਨਾਲ ਲੜਾ ਕੇ ਵੋਟਾਂ ਬਟੋਰਨ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਪ੍ਰਧਾਨਗੀ ਮੰਡਲ ਨੇ ਉਚੇਚੇ ਤੌਰ ਤੇ ਹੰਸ ਰਾਜ ਹੰਸ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਹਿੰਸਕ ਭਾਸ਼ਾ ਵਰਤ ਕੇ ਮਜ਼ਦੂਰਾਂ ਨੂੰ ਕਿਸਾਨਾਂ ਖਿਲਾਫ ਭੜਕਾਉਣਾ ਚਾਹੁੰਦਾ ਹੈ। ਲੋਕਾਂ ਨੂੰ ਧਰਮ, ਜਾਤ ਅਤੇ ਖਿੱਤੇ ਦੇ ਆਧਾਰ ਤੇ ਲੜਾ ਕੇ ਵੋਟਾਂ ਲੈਣ ਵਾਲੀ ਨੀਤੀ ਨੂੰ ਭਾਜਪਾ ਪੰਜਾਬ ਵਿੱਚ ਵੀ ਲਾਗੂ ਕਰ ਰਹੀ ਹੈ। ਸੰਯੁਕਤ ਕਿਸਾਨ ਮੋਰਚਾ ਸਮਾਜ ਵਿੱਚ ਵੰਡੀਆਂ ਪਾਉਣ ਦੀ ਸਖਤ ਨਿਖੇਧੀ ਕਰਦਾ ਹੈ ਅਤੇ ਲੋਕਾਂ ਨੂੰ ਅਪੀਲ ਕਰਦਾ ਹੈ ਕਿ ਉਹ ਭਾਜਪਾ ਦੀਆਂ ਪੰਜਾਬੀ ਭਾਈਚਾਰੇ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਨੂੰ ਨਕਾਰ ਦੇਣ। ਚੋਣ ਕਮਿਸ਼ਨ ਨੂੰ ਬੇਨਤੀ ਕੀਤੀ ਗਈ ਕਿ ਉਹ ਹੰਸ ਰਾਜ ਹੰਸ ਦੇ ਬਿਆਨਾਂ ਦਾ ਨੋਟਿਸ ਲੈਂਦੇ ਹੋਏ ਉਸ ਖਿਲਾਫ ਸਖ਼ਤ ਕਾਰਵਾਈ ਕਰੇ।
also read ;- ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ
ਇਸ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੂੰ ਪੁਰਾਣੇ ਕੇਸਾਂ ਵਿੱਚ ਗਿਰਫਤਾਰ ਕਰਕੇ ਜੇਲ੍ਹ ਭੇਜਣ ਦੀ ਸਖਤ ਨਿਖੇਧੀ ਕਰਦਿਆਂ ਉਸ ਨੂੰ ਜੇਲ੍ਹ ਵਿੱਚੋਂ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਗਈ। ਆਗੂਆਂ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ, ਭਾਜਪਾ ਨੂੰ ਕਿਸਾਨਾਂ ਦੇ ਵਿਰੋਧ ਤੋਂ ਬਚਾਉਣ ਲਈ ਹੀ ਗਿਰਫਤਾਰੀਆਂ ਕਰ ਰਹੀ ਹੈ ਅਤੇ ਇਹ ਸਿੱਧ ਹੋ ਗਿਆ ਹੈ ਕਿ ਆਮ ਆਦਮੀ ਪਾਰਟੀ ਭਾਜਪਾ ਦੀ ਬੀ ਟੀਮ ਹੈ।Hans issued notice to the state
ਕਿਸਾਨਾਂ ਦੇ ਵਿਰੋਧ ਮਗਰੋਂ ਕੈਮਰੇ ਮੂਹਰੇ ਆਏ ਹੰਸ ਰਾਜ ਹੰਸ!
After the protest of the farmers
ਕਿਸਾਨਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿਰੁੱਧ ਆਪਣਾ ਰੋਸ ਪ੍ਰਗਟ ਕਰਨ ਲਈ ਭਾਜਪਾ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਵੀ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ। ਇਸ ਮਗਰੋਂ ਹੰਸ ਰਾਜ ਹੰਸ ਮੀਡੀਆ ਸਾਹਮਣੇ ਆਏ ਅਤੇ ਖੁੱਲ੍ਹ ਕੇ ਇਸ ਮਸਲੇ ‘ਤੇ ਗੱਲ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ ਤੇ ਉਹ ਛੇਤੀ ਇਨ੍ਹਾਂ ਦੇ ਮਸਲੇ ਹੱਲ ਕਰਵਾਉਣ ਦੀ ਕੋਸ਼ਿਸ਼ ਕਰਨਗੇ। ਕਿਸਾਨ ਆਪਣੀਆਂ ਮੰਗਾਂ ਲਈ ਅਵਾਜ਼ ਉਠਾ ਰਹੇ ਹਨ ਪਰ ਮੇਰੀ ਹੱਥ ਜੋੜ ਕੇ ਬੇਨਤੀ ਹੈ ਕਿ ਉਹ ਆਪਣੀ ਗੱਲ ਜ਼ਰੂਰ ਕਰਨ ਪਰ ਹਿੰਸਕ ਨਾ ਹੋਣ। ਉਨ੍ਹਾਂ ਕਿਹਾ ਕਿ ਆਪਣੀ ਗੱਲ ਜ਼ਰੂਰ ਕਰੋ ਪਰ ਮੁਹੱਬਤ ਦਾ ਦਾਮਨ ਨਾ ਛੱਡੋ।
ਉਨ੍ਹਾਂ ਕਿਹਾ ਕਿ ਗੱਲਬਾਤ ਨਾਲ ਸਾਰੇ ਮਸਲੇ ਹੀ ਹੱਲ ਹੋ ਸਕਦੇ ਹਨ। ਇਸ ਤਰ੍ਹਾਂ ਗੁੱਸੇ ਨਾਲ ਕੋਈ ਮਸਲਾ ਹੱਲ ਹੋਣ ਵਾਲਾ ਨਹੀਂ ਹੈ। ਸਾਡੇ ਪੀਰ-ਪੈਗੰਬਰਾਂ ਤੇ ਗੁਰੂ ਸਾਹਿਬਾਨਾਂ ਨੇ ਤਾਂ ਸਾਨੂੰ ਪਿਆਰ ਸਿਖਾਇਆ ਸੀ ਤੇ ਸਾਨੂੰ ਪਿਆਰ ਹੀ ਕਰਨਾ ਚਾਹੀਦਾ ਹੈ। ਹੰਸ ਰਾਜ ਹੰਸ ਨੇ ਕਿਹਾ ਕਿ ਕਿਸਾਨਾਂ ਦੇ ਮਸਲੇ ਜਾਇਜ਼  ਹਨ, ਉਹ ਹੱਲ ਕਰਵਾਉਣ ਲਈ ਹੀ ਦਿੱਲੀ ਛੱਡ ਕੇ ਇੱਥੇ ਆਏ ਹਾਂ। ਮੈਂ ਲਗਾਤਾਰ ਕਿਸਾਨਾਂ ਦੇ ਹੱਕ ਦੀ ਗੱਲ ਕਰਦਾ ਰਿਹਾ ਹਾਂ। ਕਿਸਾਨ ਮੇਰਾ ਯੂਟਿਊਬ ਚੈੱਕ ਕਰ ਲੈਣ, ਪਹਿਲੇ ਅੰਦੋਲਨ ਤੋਂ ਲੈ ਕੇ ਹੁਣ ਤਕ ਮੇਰਾ ਕੀ ਰੋਲ ਰਿਹਾ ਹੈ। ਕਿਸਾਨ ਹੀ ਦੱਸਣ ਕਿ ਪਹਿਲੇ ਅੰਦੋਲਨ ਤੋਂ ਲੈ ਕੇ ਹੁਣ ਤਕ ਮੇਰੇ ਤੋਂ ਕੋਈ ਗੁਸਤਾਖ਼ੀ ਹੋਈ ਹੋਵੇ ਜਾਂ ਮੈਂ ਕਿਸੇ ਪਾਰਟੀ ਦੀ ਵਾਧੂ ਚਮਚਾਗਿਰੀ ਕੀਤੀ ਹੋਵੇ ਤਾਂ ਮੈਂ ਤੁਹਾਡਾ ਗੁਨਾਹਗਾਰ ਹਾਂ। ਮੈਂ ਕਿਸਾਨਾਂ ਦੀ ਆਵਾਜ਼ ਹੀ ਬੁਲੰਦ ਕਰਦਾ ਰਿਹਾ ਹਾਂ। After the protest of the farmers
ALSO READ :- ਪ੍ਰੋਟੀਨ ਦੇ ਲਈ ਇਹ ਦਾਲ ਵਰਦਾਨ, ਜਾਣੋ ਸੇਵਨ ਕਰਨ ਦਾ ਸਹੀ ਢੰਗ ਤੇ ਫਾਇਦੇ
ਹੰਸ ਰਾਜ ਹੰਸ ਨੇ ਕਿਹਾ ਕਿ ਮੈਂ ਦਿੱਲੀ ਤੋਂ ਜਿੱਤਿਆ ਸੀ, ਮੈਂ ਵਜ਼ੀਰ ਵੀ ਬਣ ਸਕਦਾ ਸੀ ਪਰ ਮੈਂ ਕਿਸਾਨਾਂ ਦੇ ਹੱਕ ਵਿਚ ਅਵਾਜ਼ ਬੁਲੰਦ ਕੀਤੀ। ਜਿਹੜੇ ਵੱਡੇ-ਵੱਡੇ ਕਿਸਾਨੀ ਨਾਲ ਸਬੰਧਤ ਵਜ਼ੀਰ ਸੀ, ਉਨ੍ਹਾਂ ਨੇ ਉੱਥੇ ਤੁਹਾਡੀ ਆਵਾਜ਼ ਸਹੀ ਤਰੀਕੇ ਨਾਲ ਨਹੀਂ ਪਹੁੰਚਾਈ। ਇਹ ਅੰਬਾਲੇ ਤੋਂ ਉਰੇ ਹੋਰ ਗੱਲਾਂ ਕਰਦੇ ਨੇ ਤੇ ਅੰਬਾਲਾ ਟੱਪਦਿਆਂ ਹੀ ਚਮਚਾਗਿਰੀਆਂ ਕਰਨ ਲੱਗ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਇਕ ਖੇਤ ਮਜ਼ਦੂਰ ਦਾ ਪੁੱਤਰ ਹਾਂ, ਉਸ ਰਿਸ਼ਤੇ ਦੇ ਮੱਦੇਨਜ਼ਰ ਮੈਂ ਪਹਿਲੇ ਅੰਦੋਲਨ ਵਿਚ ਵੀ ਪ੍ਰੈੱਸ ਕਾਨਫ਼ਰੰਸ ਕੀਤੀਆਂ ਸੀ ਕਿ ਮੈਂ ਕਿਸਾਨਾਂ ਤੇ ਪ੍ਰਧਾਨ ਮੰਤਰੀ ਜੀ ਦੀ ਮੁਲਾਕਾਤ ਕਰਵਾਉਂਦਾ ਹਾਂ। ਫ਼ਿਰ ਮੈਂ ਪਹਿਲੀ ਵਾਰ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਤੇ ਰਾਜੇਵਾਲ ਸਾਹਿਬ ਦੀ ਗੱਲ ਕਰਵਾਈ ਸੀ। ਫ਼ਿਰ ਮੈਂ ਉਨ੍ਹਾਂ ਦੀਆਂ ਵੱਖ-ਵੱਖ ਚੈਨਲਾਂ ‘ਤੇ ਇੰਟਰਵਿਊਜ਼ ਕਰਵਾਈਆਂ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਚੈੱਕ ਤਾਂ ਕਰ ਲੈਣ ਕਿ ਇਸ ਬੰਦੇ ਦਾ ਕਿਰਦਾਰ ਕੀ ਹੈ, ਹਰ ਕਿਸੇ ਨੂੰ ਇੱਕੋ ਰੱਸੇ ਨਾ ਲੰਘਾਈ ਜਾਓ। ਉਨ੍ਹਾਂ ਕਿਹਾ ਕਿ ਨੀਤੀਆਂ ਦਾ ਵਿਰੋਧ ਜ਼ਰੂਰ ਕਰੋ, ਪਰ ਗੁੱਸੇ ਵਿਚ ਨਾ ਆਓ। ਰਾਜੇਵਾਲ ਸਾਹਿਬ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਹਾ ਕਿ ਉਮੀਦਵਾਰ ਦਾ ਵਿਰੋਧ ਨਾ ਕਰੋ ਸਗੋਂ ਉਨ੍ਹਾਂ ਤੋਂ 10-12 ਸਵਾਲ ਪੁੱਛੋ। After the protest of the farmers
ਪੀੜਤ ਪਰਿਵਾਰ ਨੂੰ ਮਿਲੇ ਹੰਸ ਰਾਜ ਹੰਸ,ਕਿਹਾ- ਮੁਲਜ਼ਮ ਨੂੰ ਫਾਂਸੀ ਹੋਣੀ ਚਾਹੀਦੀ ਹੈ
ਬੀਤੇ ਦਿਨੀਂ ਉੱਤਰੀ-ਪੱਛਮੀ ਦਿੱਲੀ ਦੇ ਸ਼ਾਹਬਾਦ ਡੇਅਰੀ ਇਲਾਕੇ ਵਿਚ ਇਕ ਨੌਜਵਾਨ ਨੇ 16 ਸਾਲ ਦੀ ਇਕ ਕੁੜੀ ਦੀ 20 ਤੋਂ ਵੱਧ ਚਾਕੂ ਨਾਲ ਵਾਰ ਕਰ ਕੇ ਅਤੇ ਫਿਰ ਪੱਥਰ ਨਾਲ ਕੁਚਲ ਕੇ ਕਤਲ ਕਰ ਦਿੱਤਾ। ਜਿੱਥੇ ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ, ਉੱਥੇ ਹੀ ਭਾਜਪਾ ਸੰਸਦ ਮੈਂਬਰ ਹੰਸ ਰਾਜ ਹੰਸ ਪੀੜਤਾ ਦੇ ਮਾਪਿਆਂ ਨਾਲ ਮੁਲਾਕਾਤ ਕਰਨ ਪਹੁੰਚੇ। ਮੁਲਾਕਾਤ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਹੰਸ ਰਾਜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ‘ਚ ਸਾਕਸ਼ੀ ਦੇ ਕਤਲ ਦੀ ਖ਼ਬਰ ਸੁਣ ਕੇ ਭਾਵੁਕ ਹੋ ਗਏ। The accused should be hanged
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹੁਕਮ ਕੀਤਾ, ਮੈਨੂੰ ਸਾਕਸ਼ੀ ਦੇ ਪਰਿਵਾਰ ਨੂੰ ਮਿਲਣ ਲਈ ਭੇਜਿਆ ਹੈ। ਹੰਸ ਰਾਜ ਨੇ ਕਿਹਾ ਕਿ ਸਾਡੇ ਕੋਲ ਲਫਜ਼ ਨਹੀਂ ਹਨ ਕਿ ਇਨ੍ਹਾਂ ਨੂੰ ਹੌਂਸਲਾ ਕਿਵੇਂ ਦੇਈਏ। ਕਿਹੜਾ ਅਲਫਾਜ਼ ਵਰਤੀਏ, ਜਿਸ ਨਾਲ ਇੰਨਾ ਦਾ ਬੱਚਾ ਵਾਪਸ ਆ ਜਾਵੇ। ਜਦੋਂ ਮੈਂ ਵੀਡੀਓ ਵੇਖਿਆ ਤਾਂ ਬਹੁਤ ਦੁੱਖ ਹੋਇਆ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਫਾਂਸੀ ਹੋਣੀ ਚਾਹੀਦੀ ਹੈ।The accused should be hanged
also read :- WhatsApp ‘ਤੇ ਹੁਣ 24 ਘੰਟਿਆਂ ਬਾਅਦ ਵੀ ਦੇਖ ਸਕੋਗੇ ਸਟੇਟਸ! ਇੰਝ ਕੰਮ ਕਰੇਗਾ ਨਵਾਂ ਫੀਚਰ
ਦੱਸ ਦੇਈਏ ਕਿ ਬੇਰਹਿਮੀ ਨਾਲ ਕੀਤੇ ਗਏ ਇਸ ਕਤਲ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਆਉਣ ਮਗਰੋਂ ਲੋਕਾਂ ‘ਚ ਰੋਹ ਹੈ। ਦਿੱਲੀ ਪੁਲਸ ਨੇ ਦੱਸਿਆ ਕਿ 20 ਸਾਲਾ ਮੁਲਜ਼ਮ ਸਾਹਿਲ ਨੂੰ ਸੋਮਵਾਰ ਨੂੰ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬੁਲੰਦਸ਼ਹਿਰ ਦੇ ਵਧੀਕ ਪੁਲਸ ਸੁਪਰਡੈਂਟ ਬਜਰੰਗਬਲੀ ਚੌਰਸੀਆ ਨੇ ਦੱਸਿਆ ਕਿ ਸਾਹਿਲ ਬੁਲੰਦਸ਼ਹਿਰ ਜ਼ਿਲ੍ਹੇ ਦੇ ਪਹਾਸੂ ਖੇਤਰ ਦੇ ਅਟਰੇਨਾ ਪਿੰਡ ਵਿਚ ਆਪਣੀ ਭੂਆ ਦੇ ਇੱਥੇ ਆਇਆ ਸੀ, ਜਿੱਥੋਂ ਉਸ ਨੂੰ ਦਿੱਲੀ ਪੁਲਸ ਨੇ ਗ੍ਰਿਫ਼ਤਾਰ ਕੀਤਾ।The accused should be hanged