Bajrang Punia - Nirpakh Post
ਕੁਸ਼ਤੀ ਸੰਘ ਨੂੰ ਮੁਲਤਵੀ ਕੀਤੇ ਜਾਣ ਤੋਂ ਬਾਅਦ ਸਾਕਸ਼ੀ ਅਤੇ ਪੂਨੀਆ ਦਾ ਵੱਡਾ ਬਿਆਨ..
WFI Elections
ਖੇਡ ਮੰਤਰਾਲੇ ਨੇ ਭਾਰਤੀ ਕੁਸ਼ਤੀ ਮਹਾਸੰਘ ਦੀ ਹਾਲ ਹੀ ਵਿੱਚ ਚੁਣੀ ਗਈ ਬਾਡੀ ਨੂੰ ਭੰਗ ਕਰ ਦਿੱਤਾ ਹੈ। ਡਬਲਿਊਐੱਫ਼ਆਈ ਦੀ ਇਸ ਚੋਣ ‘ਚ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਸਹਿਯੋਗੀ ਸੰਜੇ ਸਿੰਘ ਨੂੰ ਨਵਾਂ ਪ੍ਰਧਾਨ ਚੁਣਿਆ ਸੀ।
ਜਿਸ ਦਾ ਸਾਕਸ਼ੀ ਮਲਿਕ (Sakshi Malik) ਅਤੇ ਬਜਰੰਗ ਪੂਨੀਆ (Bajrang Punia) ਵਰਗੇ ਪਹਿਲਵਾਨਾਂ ਨੇ ਵਿਰੋਧ ਕੀਤਾ ਸੀ। ਵਿਰੋਧ ਤੋਂ ਬਾਅਦ ਸਾਕਸ਼ੀ ਮਲਿਕ ਨੇ ਕੁਸ਼ਤੀ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਸੀ। ਮਲਿਕ ਦੀ ਹਮਾਇਤ ‘ਚ ਸ਼ਨਿੱਚਰਵਾਰ ਨੂੰ ਬਜਰੰਗ ਪੂਨੀਆ ਸਣੇ ਕੁਝ ਪਹਿਲਵਾਨਾਂ ਨੇ ਪਦਮਸ਼੍ਰੀ ਪੁਰਸਕਾਰ ਵਾਪਸ ਕਰਨ ਦੀ ਗੱਲ ਆਖੀ ਸੀ।
ਖੇਡ ਮੰਤਰਾਲੇ ਨੇ ਕੁਸ਼ਤੀ ਸੰਘ ਨੂੰ ਰੱਦ ਕਰਦੇ ਹੋਏ ਸੰਜੇ ਸਿੰਘ ਵੱਲੋਂ ਲਏ ਗਏ ਸਾਰੇ ਫ਼ੈਸਲਿਆਂ ‘ਤੇ ਤੁਰੰਤ ਰੋਕ ਲਾ ਦਿੱਤੀ ਹੈ। ਖੇਡ ਮੰਤਰਾਲੇ ਨੇ ਕਿਹਾ ਕਿ ਅਗਲੇ ਆਦੇਸ਼ ਤੱਕ ਹਰ ਤਰ੍ਹਾਂ ਦੀ ਗਤੀਵਿਧੀ ‘ਤੇ ਰੋਕ ਰਹੇਗੀ। ਡਬਲਿਊਐੱਫਆਈ ਨੂੰ ਲੈ ਕੇ ਦਿੱਤੇ ਗਏ ਨਿਰਦੇਸ਼ ‘ਚ ਕਿਹਾ ਗਿਆ ਹੈ ਕਿ ਅਜਿਹਾ ਲੱਗਦਾ ਹੈ ਜਿਵੇਂ ਪੁਰਾਣੇ ਅਹੁਦੇਦਾਰ ਹੀ ਸਾਰੇ ਫ਼ੈਸਲੇ ਲੈ ਰਹੇ ਹਨ।
ਅਸੀਂ ਚਾਹਾਂਗੇ ਕਿ ਇਸ ਅਹੁਦੇ ‘ਤੇ ਕੋਈ ਮਹਿਲਾ ਆਵੇ: ਵਿਨੇਸ਼ ਫੌਗਾਟ
ਵਿਨੇਸ਼ ਫੌਗਾਟ ਨੇ ਖੇਡ ਮੰਤਰਾਲੇ ਦੇ ਫ਼ੈਸਲੇ ਤੋਂ ਬਾਅਦ ਕਿਹਾ ਕਿ ਉਮੀਦ ਦੀ ਇਕ ਕਿਰਨ ਜਾਗੀ ਹੈ। ਇਹ ਬਹੁਤ ਚੰਗੀ ਗੱਲ ਹੈ। ਅਸੀਂ ਚਾਹਾਂਗੇ ਕਿ ਇਸ ਅਹੁਦੇ ‘ਤੇ ਕੋਈ ਮਹਿਲਾ ਆਉਣੀ ਚਾਹੀਦੀ ਹੈ ਤਾਂਕਿ ਇਹ ਸੰਦੇਸ਼ ਜਾਵੇ ਕਿ ਔਰਤਾਂ ਅੱਗੇ ਵਧ ਰਹੀਆਂ ਹਨ।
ਔਰਤਾਂ ਨਾਲ ਸ਼ੋ਼ਸ਼ਣ ਹੋਣਾ ਕੋਈ ਸਿਆਸੀ ਨਹੀਂ ਹੈ। ਉਨ੍ਹਾਂ ਚੰਗੇ ਆਦਮੀ ਨੂੰ ਫੈਡਰੇਸ਼ਨ ‘ਚ ਲਿਆਓ। ਬਜੰਰਗ ਪੂਨੀਆ ਨੇ ਸਰਕਾਰ ਦੇ ਫ਼ੈਸਲੇ ਤੋਂ ਬਾਅਦ ਕਿਹਾ ਕਿ ਸਰਕਾਰ ਨੇ ਜੋ ਫ਼ੈਸਲਾ ਲਿਆ ਹੈ, ਉਹ ਇਕਦਮ ਸਹੀ ਹੈ।
ਇਹ ਵੀ ਪੜ੍ਹੋ:ਪੰਜਾਬ ਸਰਕਾਰ ਦਾ ਵੱਡਾ ਫੈਸਲਾ, 3 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ..
ਇਸ ਪੂਰੇ ਮਾਮਲੇ ‘ਚ ਪਹਿਲਵਾਨ ਸਾਕਸ਼ੀ ਮਲਿਕ ਨੇ ਬਿਆਨ ਦਿੰਦੇ ਹੋਏ ਕਿਹਾ ਕਿ ਮੈਂ ਅਜੇ ਤੱਕ ਲਿਖਤ ‘ਚ ਕੁਝ ਵੀ ਨਹੀਂ ਦੇਖਿਆ। ਮੈਨੂੰ ਨਹੀਂ ਪਤਾ ਕਿ ਸਿਰਫ਼ ਸੰਜੇ ਸਿੰਘ ਨੁੰ ਮੁਅੱਤਲ ਕੀਤਾ ਗਿਆ ਹੈ ਜਾਂ ਪੂਰੇ ਸੰਘ ਨੂੰ। ਸੰਸਥਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ… ਸਾਡੀ ਲੜਾਈ ਸਰਕਾਰ ਨਾਲ ਨਹੀਂ ਸੀ। ਸਾਡੀ ਲੜਾਈ ਮਹਿਲਾ ਪਹਿਲਵਾਨਾਂ ਲਈ ਹੈ। ਮੈਂ ਸੰਨਿਆਸ ਦਾ ਐਲਾਨ ਕਰ ਦਿੱਤਾ ਹੈ ਪਰ ਚਾਹੁੰਦੀ ਹਾਂ ਕਿ ਆਉਣ ਵਾਲੇ ਪਹਿਲਵਾਨਾਂ ਨੂੰ ਨਿਆਂ ਮਿਲੇ।
WFI Elections
Priyanka Gandhi Bajrang Punia
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪਦਮ ਸ਼੍ਰੀ ਪੁਰਸਕਾਰ ਵਾਪਸ ਕਰਨ ਵਾਲੇ ਹਰਿਆਣਾ ਦੇ ਪਹਿਲਵਾਨ ਬਜਰੰਗ ਪੂਨੀਆ ਨੇ ਦਿੱਲੀ ਵਿੱਚ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਬਜਰੰਗ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਿਵਾਸ ਦੇ ਬਾਹਰ ਫੁੱਟਪਾਥ ‘ਤੇ ਆਪਣਾ ਪੁਰਸਕਾਰ ਰੱਖਿਆ ਸੀ। ਪ੍ਰਿਅੰਕਾ ਨਾਲ ਮੁਲਾਕਾਤ ਦੌਰਾਨ ਕੁਸ਼ਤੀ ਤੋਂ ਸੰਨਿਆਸ ਲੈਣ ਦਾ ਐਲਾਨ ਕਰਨ ਵਾਲੀ ਸਾਕਸ਼ੀ ਮਲਿਕ ਵੀ ਬਜਰੰਗ ਦੇ ਨਾਲ ਸੀ।
ਇਸ ਮੁਲਾਕਾਤ ‘ਚ ਪ੍ਰਿਅੰਕਾ ਨੇ ਦੋਹਾਂ ਪਹਿਲਵਾਨਾਂ ਨੂੰ ਕਿਹਾ ਕਿ ਉਹ ਉਨ੍ਹਾਂ ਦੀ ਲੜਾਈ ‘ਚ ਪੂਰੀ ਤਰ੍ਹਾਂ ਨਾਲ ਉਨ੍ਹਾਂ ਦੇ ਨਾਲ ਹੈ। ਇਸ ਮੀਟਿੰਗ ਦਾ ਸੰਚਾਲਨ ਰਾਜ ਸਭਾ ਮੈਂਬਰ ਦੀਪੇਂਦਰ ਹੁੱਡਾ ਨੇ ਕੀਤਾ।
ਇਹ ਵੀ ਪੜ੍ਹੋ: ਵੋਟਰਾਂ ਨੂੰ ਈ.ਵੀ.ਐਮਜ ਅਤੇ ਵੀ.ਵੀ.ਪੈਟ ਮਸ਼ੀਨ ਬਾਰੇ ਦਿੱਤੀ ਜਾਣਕਾਰੀ
ਬ੍ਰਿਜ ਭੂਸ਼ਣ ਦੇ ਕਰੀਬੀ ਸੰਜੇ ਸਿੰਘ ਨੂੰ ਹਾਲ ਹੀ ਵਿੱਚ ਹੋਈਆਂ ਚੋਣਾਂ ਵਿੱਚ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ਦਾ ਪ੍ਰਧਾਨ ਚੁਣਿਆ ਗਿਆ ਸੀ। ਇਸ ਦੇ ਵਿਰੋਧ ‘ਚ ਸਾਕਸ਼ੀ ਮਲਿਕ ਨੇ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ‘ਚ ਮੇਜ਼ ‘ਤੇ ਜੁੱਤੀ ਰੱਖ ਕੇ ਕੁਸ਼ਤੀ ਛੱਡਣ ਦਾ ਐਲਾਨ ਕੀਤਾ।
ਅਗਲੇ ਦਿਨ, ਬਜਰੰਗ ਨੇ ਪ੍ਰਧਾਨ ਮੰਤਰੀ ਨੂੰ ਢਾਈ ਪੰਨਿਆਂ ਦੀ ਚਿੱਠੀ ਲਿਖੀ ਅਤੇ ਇਸਨੂੰ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਅਤੇ ਪਦਮ ਸ਼੍ਰੀ ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ। ਬਜਰੰਗ ਨੇ ਕਿਹਾ ਕਿ ਮਹਿਲਾ ਪਹਿਲਵਾਨਾਂ ਨਾਲ ਕੀਤੇ ਜਾ ਰਹੇ ਸਲੂਕ ਨੂੰ ਦੇਖਦੇ ਹੋਏ ਉਹ ਇਸ ਸਨਮਾਨ ਦੇ ਬੋਝ ਹੇਠ ਨਹੀਂ ਰਹਿ ਸਕਦਾ।
ਕੱਲ੍ਹ ਪਹਿਲਵਾਨ ਬਜਰੰਗ ਪੂਨੀਆ ਨੇ ਸੋਸ਼ਲ ਮੀਡੀਆ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪਦਮਸ਼੍ਰੀ ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ ਸੀ। ਬਜਰੰਗ ਨੇ ਲਿਖਿਆ ਕਿ ਮੈਂ ਪ੍ਰਧਾਨ ਮੰਤਰੀ ਨੂੰ ਆਪਣਾ ਪਦਮ ਸ਼੍ਰੀ ਪੁਰਸਕਾਰ ਵਾਪਸ ਕਰ ਰਿਹਾ ਹਾਂ। ਇਹ ਸਿਰਫ਼ ਕਹਿਣ ਲਈ ਮੇਰਾ ਪੱਤਰ ਹੈ, ਪਰ ਇਸ ਨੂੰ ਮੇਰਾ ਬਿਆਨ ਵੀ ਮੰਨਿਆ ਜਾਣਾ ਚਾਹੀਦਾ ਹੈ। ਇਸ ਚਿੱਠੀ ‘ਚ ਬਜਰੰਗ ਪੂਨੀਆ ਨੇ ਭਾਰਤੀ ਕੁਸ਼ਤੀ ਮਹਾਸੰਘ (ਡਬਲਿਊ.ਐੱਫ.ਆਈ.) ‘ਤੇ ਬ੍ਰਿਜ ਭੂਸ਼ਣ ਦੇ ਕਰੀਬੀ ਸੰਜੇ ਸਿੰਘ ਦੀ ਜਿੱਤ ਦਾ ਵਿਰੋਧ ਕੀਤਾ ਹੈ। ਬਜਰੰਗ ਪੁਰਸਕਾਰ ਵਾਪਸ ਕਰਨ ਲਈ ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ ਗਏ ਸਨ, ਪਰ ਜਦੋਂ ਉਨ੍ਹਾਂ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਮਿਲੀ ਤਾਂ ਉਨ੍ਹਾਂ ਨੇ ਪੁਰਸਕਾਰ ਨੂੰ ਉਥੇ ਫੁੱਟਪਾਥ ‘ਤੇ ਰੱਖ ਦਿੱਤਾ। Priyanka Gandhi Bajrang Punia
ਮੁੱਖ ਮੰਤਰੀ ਨੇ ਖਿਡਾਰੀਆਂ ਨੂੰ ਗੰਗਾ ਵਿੱਚ ਤਗਮੇ ਤਾਰਨ ਲਈ ਮਜਬੂਰ ਕਰਨ ਲਈ ਕੇਂਦਰ ਸਰਕਾਰ ਦੀ ਕੀਤੀ ਆਲੋਚਨਾ
medals in Ganga ਡੂੰਘੇ ਦੁੱਖ ਅਤੇ ਰੋਹ ਦਾ ਕੀਤਾ ਪ੍ਰਗਟਾਵਾ
* ਖੇਡਾਂ, ਖੇਡ ਭਾਈਚਾਰੇ ਅਤੇ ਖੇਡ ਪ੍ਰੇਮੀਆਂ ਲਈ ਕਾਲਾ ਦਿਨ ਕਰਾਰ
* ਜੇ ਦੇਸ਼ ਮੋਦੀ ਸਰਕਾਰ ਦੇ ਮਨਸੂਬਿਆਂ ‘ਤੇ ਚੁੱਪ ਰਿਹਾ ਤਾਂ ਉਹ ਦਿਨ ਦੂਰ ਨਹੀਂ, ਜਦੋਂ ਲੋਕਤੰਤਰ ਦੀਆਂ ਅਸਥੀਆਂ ਨਦੀਆਂ ‘ਚ ਤਾਰਨੀਆਂ ਪੈਣਗੀਆਂ
ਚੰਡੀਗੜ੍ਹ, 30 ਮਈ
ਭਾਰਤੀ ਪਹਿਲਵਾਨਾਂ ਨੂੰ ਆਪਣੇ ਤਗਮੇ ਗੰਗਾ ਵਿੱਚ ਤਾਰਨ ਲਈ ਮਜਬੂਰ ਕਰਨ ਵਾਲੇ ਕੇਂਦਰ ਸਰਕਾਰ ਦੇ ਉਦਾਸੀਨ ਰਵੱਈਏ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਡੂੰਘੇ ਦੁੱਖ ਅਤੇ ਰੋਸ ਦਾ ਪ੍ਰਗਟਾਵਾ ਕੀਤਾ।
ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਪਹਿਲਵਾਨਾਂ ਦੀਆਂ ਹੱਕੀ ਮੰਗਾਂ ਨੂੰ ਨਜ਼ਰਅੰਦਾਜ਼ ਕਰਨ ਲਈ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤ ਸਰਕਾਰ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪਹਿਲਵਾਨਾਂ ਨੇ ਦੇਸ਼ ਲਈ ਮੈਡਲ ਲਿਆਉਣ ਲਈ ਆਪਣਾ ਪਸੀਨਾ ਵਹਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਉਨ੍ਹਾਂ ਦੀਆਂ ਮੰਗਾਂ ਸੁਣਨ ਦੀ ਬਜਾਏ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਪਹਿਲਵਾਨਾਂ ਦੀ ਆਵਾਜ਼ ਨੂੰ ਵਾਰ-ਵਾਰ ਦਬਾਇਆ ਜਾ ਰਿਹਾ ਹੈ। medals in Ganga
ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲਵਾਨ ਆਪਣੇ ਜਾਇਜ਼ ਹੱਕਾਂ ਲਈ ਸੰਘਰਸ਼ ਕਰ ਰਹੇ ਹਨ ਪਰ ਕੇਂਦਰ ਦੇ ਮਤਰੇਈ ਮਾਂ ਵਾਲੇ ਸਲੂਕ ਤੋਂ ਤੰਗ ਆ ਕੇ ਇਨ੍ਹਾਂ ਖਿਡਾਰੀਆਂ ਨੇ ਆਪਣੇ ਤਗਮੇ ਗੰਗਾ ਵਿੱਚ ਤਾਰਨ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਇੰਨੀ ਦ੍ਰਿੜ੍ਹਤਾ, ਲਗਨ ਅਤੇ ਸਖ਼ਤ ਮਿਹਨਤ ਤੋਂ ਬਾਅਦ ਜਿੱਤੇ ਗਏ ਮੈਡਲਾਂ ਨੂੰ ਜਲ ਪ੍ਰਵਾਹ ਕਰਨ ਦਾ ਫੈਸਲਾ ਲੈਣਾ ਇਨ੍ਹਾਂ ਖਿਡਾਰੀਆਂ ਲਈ ਬਹੁਤ ਔਖਾ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਖੇਡਾਂ, ਖੇਡ ਪ੍ਰੇਮੀਆਂ ਅਤੇ ਖੇਡ ਭਾਈਚਾਰੇ ਲਈ ਕਾਲਾ ਦਿਨ ਹੈ ਕਿਉਂਕਿ ਖਿਡਾਰੀਆਂ ਨੂੰ ਆਪਣੀ ਗੱਲ ਸੁਣਾਉਣ ਲਈ ਅਜਿਹੇ ਕਦਮ ਚੁੱਕਣੇ ਪੈ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਜੇ ਸਮੁੱਚਾ ਦੇਸ਼ ਮੋਦੀ ਸਰਕਾਰ ਦੇ ਇਸ ਨਾਪਾਕ ਮਨਸੂਬੇ ਨੂੰ ਮੂਕ ਦਰਸ਼ਕ ਬਣ ਕੇ ਦੇਖਦਾ ਕਿਹਾ ਤਾਂ ਉਹ ਦਿਨ ਦੂਰ ਨਹੀਂ, ਜਦੋਂ ਸਾਨੂੰ ਲੋਕਤੰਤਰ ਦੀ ਰਾਖ ਨੂੰ ਨਦੀ ਵਿੱਚ ਤਾਰਨਾ ਪਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਕੇਂਦਰ ਸਰਕਾਰ ਦੀ ਧੱਕੇਸ਼ਾਹੀ ਵਿਰੁੱਧ ਇਕਜੁੱਟ ਹੋ ਕੇ ਖਿਡਾਰੀਆਂ ਨਾਲ ਖੜ੍ਹਨਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਨੂੰ ਬਚਾਉਣਾ ਅਤੇ ਲੋਕਤੰਤਰ ਦੀ ਮਰਿਆਦਾ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ।    medals in Ganga