SCHOOLS OF EMINENCE - Nirpakh Post

ਪੰਜਾਬ ਸਰਕਾਰ ਵੱਲੋਂ ਸਕੂਲਜ਼ ਆਫ਼ ਐਮੀਨੈਂਸ ਦੇ 9ਵੀਂ ਜਮਾਤ ਦੇ ਵਿਦਿਆਰਥੀਆਂ ਲਈ 3-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਗ਼ਾਜ਼
ਚੰਡੀਗੜ੍ਹ, 24 ਮਈ:

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਵਿਅਕਤੀਗਤ ਵਿਕਾਸ ਅਤੇ ਉਨ੍ਹਾਂ ਨੂੰ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਈਕੋਸਿਸਟਮ ਨਾਲ ਜੋੜਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਅਕਾਦਮਿਕ ਸੈਸ਼ਨ 2025-26 ਲਈ ਸਕੂਲਜ਼ ਆਫ਼ ਐਮੀਨੈਂਸ ਵਿੱਚ 9ਵੀਂ ਜਮਾਤ ਵਿੱਚ ਦਾਖ਼ਲਾ ਲੈਣ ਵਾਲੇ  ਵਿਦਿਆਰਥੀਆਂ ਵਾਸਤੇ ਆਪਣੀ ਕਿਸਮ ਦਾ ਪਹਿਲਾ ਤਿੰਨ-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ 26 ਤੋਂ 28 ਮਈ, 2025 ਤੱਕ ਉਲੀਕਿਆ ਗਿਆ ਇਹ ਓਰੀਐਂਟੇਸ਼ਨ ਪ੍ਰੋਗਰਾਮ ਵਿਦਿਆਰਥੀਆਂ ਨੂੰ ਐਸ.ਓ.ਈ. ਈਕੋਸਿਸਟਮ ਨਾਲ ਏਕੀਕ੍ਰਿਤ ਹੋਣ ਵਿੱਚ ਮਦਦ ਕਰੇਗਾ ਅਤੇ ਅਗਲੇ ਦੋ ਸਾਲਾਂ ਵਿੱਚ ਉਨ੍ਹਾਂ ਦੇ ਵਿਅਕਤੀਗਤ ਵਿਕਾਸ ਲਈ ਇੱਕ ਮਜ਼ਬੂਤ ਆਧਾਰ ਤਿਆਰ ਕਰੇਗਾ। ਇਸ ਦੇ ਨਾਲ ਹੀ ਇਹ ਪ੍ਰੋਗਰਾਮ ਮੁਕਾਬਲੇ ਦੀਆਂ ਪ੍ਰੀਖਿਆਵਾਂ ਅਤੇ ਕਰੀਅਰ ਬਾਰੇ ਵਿਹਾਰਕ ਸੂਝ ਪ੍ਰਦਾਨ ਕਰੇਗਾ।

ਇਸ ਪ੍ਰੋਗਰਾਮ ਦੀਆਂ ਮੁੱਖ ਵਿਸ਼ੇਸ਼ਤਾਵਾਂ ਨੂੰ ਉਜਾਗਰ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਕੂਲਜ਼ ਆਫ ਐਮੀਨੈਂਸ ਵਿੱਚ ਵਿਦਿਆਰਥੀਆਂ ਲਈ ਕੈਬਨਿਟ ਮੰਤਰੀਆਂ, ਸੰਸਦ ਮੈਂਬਰਾਂ, ਵਿਧਾਇਕਾਂ, ਨੌਕਰਸ਼ਾਹਾਂ, ਜੱਜਾਂ, ਸੀਨੀਅਰ ਵਕੀਲਾਂ, ਡਾਕਟਰਾਂ, ਵਾਈਸ ਚਾਂਸਲਰਾਂ, ਕਾਲਜ ਪ੍ਰਿੰਸੀਪਲਾਂ, ਪ੍ਰੋਫੈਸਰਾਂ ਅਤੇ ਉਦਯੋਗ ਮੁਖੀਆਂ ਸਮੇਤ ਸੂਝਵਾਨ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਸੈਸ਼ਨ ਕਰਵਾਏ ਜਾਣਗੇ , ਜਿਸ ਨਾਲ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਤਜ਼ਰਬਿਆਂ ਤੋਂ ਸਿੱਖਣ ਅਤੇ ਵਿਹਾਰਕ ਗਿਆਨ ਪ੍ਰਾਪਤ ਕਰਨ ਦਾ ਇੱਕ ਵਿਲੱਖਣ ਮੌਕਾ ਮਿਲੇਗਾ।

ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਅਧੀਨ ਹੋਣਹਾਰ ਸਾਬਕਾ ਵਿਦਿਆਰਥੀਆਂ ਨੂੰ ਸਕੂਲਜ਼ ਆਫ ਐਮੀਨੈਂਸ ਵਿੱਚ ਬੁਲਾਇਆ ਜਾਵੇਗਾ ਤਾਂ ਜੋ ਵਿਦਿਆਰਥੀ ਉਨ੍ਹਾਂ ਦੀ ਸਫ਼ਲਤਾ ਤੋਂ ਪ੍ਰੇਰਨਾ ਲੈ ਸਕਣ। ਇਸ ਨਾਲ ਉਨ੍ਹਾਂ ਨੂੰ ਭਵਿੱਖੀ ਰਣਨੀਤੀ ਤਿਆਰ ਕਰਨ, ਸਮਾਂ ਪ੍ਰਬੰਧਨ ਅਤੇ ਟੀਚਾ ਨਿਰਧਾਰਨ ਬਾਰੇ ਕੀਮਤੀ ਮਾਰਗਦਰਸ਼ਨ ਮਿਲੇਗਾ। ਇਸ ਤੋਂ ਇਲਾਵਾ ਵਿਦਿਆਰਥੀ ਰੀਡਿੰਗ ਸੈਸ਼ਨਾਂ, ਵਿਚਾਰ-ਵਟਾਂਦਰੇ ਅਤੇ ਅੰਗਰੇਜ਼ੀ ਅਖ਼ਬਾਰ ਪੜ੍ਹਨਾ ਅਤੇ “ਅੱਜ ਦੀ ਮੁੱਖ ਸੁਰਖੀ” ਵਰਗੀਆਂ ਰੌਚਕ ਗਤੀਵਿਧੀਆਂ ਕਰਵਾਈਆਂ ਜਾਣਗੀਆਂ, ਜਿਸ ਨਾਲ ਉਹਨਾਂ ਦੀ ਪੜ੍ਹਨ ਵਿੱਚ ਰੁਚੀ ਅਤੇ ਬੌਧਿਕ ਉਤਸੁਕਤਾ ਨੂੰ ਹੋਰ ਵਧਾਇਆ ਜਾ ਸਕੇਗਾ।

ਵਿਦਿਆਰਥੀਆਂ ਦੇ ਕਮਿਊਨੀਕੇਸ਼ਨ ਹੁਨਰ ਨੂੰ ਹੋਰ ਨਿਖਾਰਨ ਲਈ ਇਸ ਪ੍ਰੋਗਰਾਮ ਵਿੱਚ "ਡ੍ਰੀਮ ਕਰੀਅਰ," "ਕਰੰਟ ਅਫੇਅਰਜ਼" ਅਤੇ "ਮਾਈ ਵਿਜ਼ਨ ਫ਼ਾਰ ਪੰਜਾਬ" ਵਰਗੇ ਵਿਸ਼ਿਆਂ 'ਤੇ ਭਾਸ਼ਣ ਅਤੇ ਵਿਚਾਰ-ਵਟਾਂਦਰਾ ਮੁਕਾਬਲੇ ਸ਼ਾਮਲ ਹੋਣਗੇ, ਜਿਹਨਾਂ ਦਾ ਉਦੇਸ਼ ਵਿਦਿਆਰਥੀਆਂ ਦੇ ਬੋਲਣ ਅਤੇ ਸਵੈ-ਪ੍ਰਗਟਾਵੇ ਦੇ ਹੁਨਰ ਨੂੰ ਵਧਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਰੋਜ਼ਾਨਾ ਸਕੂਲਾਂ ਵਿੱਚ ਸਵੇਰ ਦੀ ਸਭਾ ਵਿੱਚ ਅਹਿਮ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਜੋ ਆਤਮ-ਵਿਸ਼ਵਾਸ ਅਤੇ ਅਨੁਸ਼ਾਸਨ ਵਰਗੇ ਵਿਸ਼ਿਆਂ 'ਤੇ ਕੇਂਦ੍ਰਿਤ ਹੋਣਗੀਆਂ, ਜਿਸ ਵਿੱਚ ਪ੍ਰੇਰਣਾਦਾਇਕ ਹਵਾਲੇ ਅਤੇ ਵਿਚਾਰ-ਵਟਾਂਦਰਾ ਸਬੰਧੀ ਸੰਵਾਦ ਸ਼ਾਮਲ ਹੋਵੇਗਾ।

ਇਸ ਪਹਿਲਕਦਮੀ ਦੇ ਹਿੱਸੇ ਵਜੋਂ ਵਿਦਿਆਰਥੀ 'ਮੇਕ ਯੂਅਰ ਸਮਰ ਕਾਊਂਟ' ਸੈਸ਼ਨ ਵਿੱਚ ਹਿੱਸਾ ਲੈਣਗੇ, ਜਿਸ ਤਹਿਤ ਉਹ ਗਰਮੀਆਂ ਦੀਆਂ ਛੁੱਟੀਆਂ ਦੇ ਟੀਚੇ ਨਿਰਧਾਰਤ ਕਰਨਗੇ, ਅਧਿਐਨ ਦੇ ਘੰਟਿਆਂ ਨੂੰ ਟਰੈਕ ਕਰਨਗੇ ਅਤੇ ਸਮਰ ਐਕਟੀਵਿਟੀ ਚੈਲੇਂਜ ਚਾਰਟ ਦੀ ਪੜਚੋਲ ਕਰਨਗੇ। ਅਧਿਆਪਕਾਂ ਦੇ ਮਾਰਗਦਰਸ਼ਨ ਨਾਲ ਵਿਦਿਆਰਥੀ ਆਪਣੀਆਂ ਗਰਮੀਆਂ ਦੀਆਂ ਛੁੱਟੀਆਂ ਸਬੰਧੀ ਯੋਜਨਾਵਾਂ ਤਿਆਰ ਕਰਨਗੇ, ਜਿਸ ਨਾਲ ਉਹਨਾਂ ਵਿੱਚ ਟੀਚਾ ਅਤੇ ਦਿਸ਼ਾ ਤੈਅ ਕਰਨ ਦੀ ਭਾਵਨਾ ਪੈਦਾ ਹੋਵੇਗੀ।

ਸ. ਬੈਂਸ ਨੇ ਕਿਹਾ ਕਿ ਇਹ ਪ੍ਰੋਗਰਾਮ ਸਕੂਲ ਆਫ਼ ਐਮੀਨੈਂਸ ਦੀ ਸੰਪੂਰਨ ਸਿੱਖਿਆ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ, ਜਿਸਦਾ ਉਦੇਸ਼ ਅਕਾਦਮਿਕ ਉੱਤਮਤਾ ਅਤੇ ਨਿੱਜੀ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ। ਉਹਨਾਂ ਕਿਹਾ ਕਿ ਸਬੰਧਤ ਸਕੂਲ ਆਫ ਐਮੀਨੈਂਸ ਦੇ ਪ੍ਰਿੰਸੀਪਲ ਇਸ ਪ੍ਰੋਗਰਾਮ ਦੀ ਪ੍ਰਗਤੀ ਦੀ ਨਿਗਰਾਨੀ ਕਰਨਗੇ ਅਤੇ ਉਨ੍ਹਾਂ ਨੂੰ ਇੱਕ ਗੂਗਲ ਫਾਰਮ ਲਿੰਕ ਆਨਲਾਈਨ ਭੇਜਿਆ ਗਿਆ ਹੈ। ਉਹ ਸਕੂਲ ਸਿੱਖਿਆ ਵਿਭਾਗ ਨੂੰ ਇਸ ਪ੍ਰੋਗਰਾਮ ਬਾਰੇ ਅਪਡੇਟਸ, ਫੋਟੋਆਂ ਅਤੇ ਕਰਵਾਏ ਜਾਣ ਵਾਲੇ ਸੈਸ਼ਨਾਂ ਦੇ ਵੇਰਵੇ ਸਾਂਝੇ ਕਰਨਗੇ ਤਾਂ ਜੋ ਸੀਨੀਅਰ ਅਧਿਕਾਰੀ ਇਸ ਪ੍ਰੋਗਰਾਮ ਦੀ ਓਵਰਆਲ ਨਿਗਰਾਨੀ ਕਰ ਸਕਣ।

ਪੰਜਾਬ ਦੇ ਵਿਦਿਆਰਥੀਆਂ ਦਾ ਭਵਿੱਖ ਸੁਨਿਹਰੀ ਬਣਾਉਣ ਲਈ ਮੋਢੀ ਦੀ ਭੂਮਿਕਾ ਨਿਭਾਉਣਗੇ ‘ਸਕੂਲ ਆਫ਼ ਐਮੀਨੈਂਸ’: ਮੁੱਖ ਮੰਤਰੀ
ਸਕੂਲ ਆਫ਼ ਐਮੀਨੈਂਸ’ ਵਿੱਚ ਨੌਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਨਾਲ ਕੀਤੀ ਵਰਚੂਅਲ ਮੁਲਾਕਾਤ

ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਇਹ ਸਕੂਲ ਇਕ ਨਵਾਂ ਤਜਰਬਾ

ਸੂਬੇ ਵਿੱਚ ਮਿਆਰੀ ਸਿੱਖਿਆ ਦੇਣ ਲਈ ‘ਸਕੂਲ ਆਫ਼ ਐਮੀਨੈਂਸ’ ਇਕ ਨਵਾਂ ਮੀਲ ਪੱਥਰ ਸਥਾਪਤ ਕਰਨਗੇ

ਚੰਡੀਗੜ੍ਹ, 31 ਮਈ

ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਸਥਾਪਤ ਕੀਤੇ ‘ਸਕੂਲ ਆਫ਼ ਐਮੀਨੈਂਸ’ ਵਿਦਿਆਰਥੀਆਂ ਦਾ ਭਵਿੱਖ ਸੁਨਿਹਰੀ ਬਣਾਉਣ ਲਈ ਮੋਢੀ ਦੀ ਭੂਮਿਕਾ ਨਿਭਾਉਣਗੇ।

ਸੂਬੇ ਭਰ ਦੇ ‘ਸਕੂਲ ਆਫ਼ ਐਮੀਨੈਂਸ’ ਵਿੱਚ ਨੌਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਇਕ ਨਵਾਂ ਤਜਰਬਾ ਹਨ, ਜਿਸ ਦਾ ਉਦੇਸ਼ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਵੱਖ-ਵੱਖ ਖੇਤਰਾਂ ਵਿੱਚ ਵਿਦਿਆਰਥੀਆਂ ਨੂੰ ਨਿਪੁੰਨ ਬਣਨ ਲਈ ਸਿੱਖਣ ਦਾ ਵਧੀਆ ਤਜਰਬਾ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇਹ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਵਿੱਚ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਲਈ ਪੁਰਜ਼ੋਰ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਸੂਬੇ ਦੇ 23 ਜ਼ਿਲ੍ਹਿਆਂ ਵਿੱਚ 117 ‘ਸਕੂਲ ਆਫ਼ ਐਮੀਨੈਂਸ’ ਸਥਾਪਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਦਾ ਧਿਆਨ ਵਿਦਿਆਰਥੀਆਂ ਨੂੰ ਇੰਜਨੀਅਰਿੰਗ, ਲਾਅ, ਕਾਮਰਸ, ਯੂ.ਪੀ.ਐਸ.ਸੀ. ਅਤੇ ਐਨ.ਡੀ.ਏ. ਸਣੇ ਪੰਜ ਪੇਸ਼ੇਵਰ ਤੇ ਮੁਕਾਬਲੇ ਵਾਲੇ ਕੋਰਸਾਂ ਲਈ ਤਿਆਰ ਕਰਨ ਉਤੇ ਕੇਂਦਰਤ ਹੈ।

ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਹ ਸਕੂਲ ਮਿਆਰੀ ਸਿੱਖਿਆ ਦੇਣ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਣਗੇ ਅਤੇ ਇਨ੍ਹਾਂ ਸਕੂਲਾਂ ਦੇ ਨਤੀਜੇ ਸਕੂਲ ਸਿੱਖਿਆ ਵਿੱਚ ਨਵੇਂ ਯੁੱਗ ਦਾ ਆਗਾਜ਼ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਭਰ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ‘ਸਕੂਲ ਆਫ਼ ਐਮੀਨੈਂਸ’ ਦੇ ਅਧਿਆਪਕਾਂ ਦਾ ਸਨਮਾਨ ਕਰੇਗੀ। ਭਗਵੰਤ ਮਾਨ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਕੌਮਾਂਤਰੀ ਪੱਧਰ ਉਤੇ ਵੱਖ-ਵੱਖ ਖੇਤਰਾਂ ਵਿੱਚ ਆਪਣਾ ਮੁਕਾਮ ਬਣਾਉਣ ਲਈ ਉਹ ਸਖ਼ਤ ਮਿਹਨਤ ਕਰਨ।

ਇਸ ਵਰਚੂਅਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਵਿਦਿਆਰਥੀਆਂ ਤੋਂ ਇਨ੍ਹਾਂ ਸਕੂਲਾਂ ਬਾਰੇ ਉਨ੍ਹਾਂ ਦੇ ਤਜਰਬੇ ਪੁੱਛੇ। ਭਗਵੰਤ ਮਾਨ ਨੇ ਇਹ ਵੀ ਆਖਿਆ ਕਿ ਉਹ ਵਿਦਿਆਰਥੀਆਂ ਨੂੰ ਮਿਲ ਰਹੀ ਸਿੱਖਿਆ ਬਾਰੇ ਉਨ੍ਹਾਂ ਦੇ ਪ੍ਰਤੀਕਰਮ ਲੈਣ ਲਈ ਬਾਕਾਇਦਾ ਅਜਿਹੀਆਂ ਮੀਟਿੰਗਾਂ ਕਰਨਗੇ। ਉਨ੍ਹਾਂ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਡਰ ਤੋਂ ਖੁੱਲ੍ਹ ਕੇ ਆਪਣੇ ਵਿਚਾਰ ਰੱਖਣ ਲਈ ਆਖਿਆ ਅਤੇ ਕਿਹਾ ਕਿ ਜੇ ਵਿਦਿਆਰਥੀਆਂ ਨੂੰ ਕੋਈ ਸ਼ਿਕਾਇਤ ਜਾਂ ਘਾਟ ਰੜਕਦੀ ਹੈ ਤਾਂ ਉਹ ਵੀ ਦੱਸ ਸਕਦੇ ਹਨ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਵਿਦਿਆਰਥੀਆਂ ਲਈ ਪੰਜਾਬ ਭਰ ਦੀਆਂ ਅਹਿਮ ਥਾਵਾਂ ਦੇ ‘ਸਟੱਡੀ ਟੂਰਾਂ’ ਦਾ ਵੀ ਪ੍ਰਬੰਧ ਕਰੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਬਾਰੇ ਜਾਣਨ ਦਾ ਮੌਕਾ ਮਿਲੇਗਾ। ਇਸ ਤੋਂ ਇਲਾਵਾ ਉਹ ਸੂਬੇ ਵੱਲੋਂ ਵੱਖ-ਵੱਖ ਖ਼ੇਤਰਾਂ ਵਿੱਚ ਕੀਤੀ ਤਰੱਕੀ ਤੋਂ ਵੀ ਜਾਣੂੰ ਹੋਣਗੇ, ਜਿਸ ਨਾਲ ਵਿਦਿਆਰਥੀਆਂ ਦੀ ਸ਼ਖ਼ਸੀਅਤ ਦਾ ਵਿਕਾਸ ਕਰਨ ਵਿੱਚ ਮਦਦ ਮਿਲੇਗੀ। ਵਿਦਿਆਰਥੀਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਲਈ ਵਧਾਈ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਹ ਇਨ੍ਹਾਂ ਛੁੱਟੀਆਂ ਦੀ ਵਰਤੋਂ ਆਪਣੇ ਸਿੱਖਿਆ ਦੇ ਹੁਨਰ ਨੂੰ ਹੋਰ ਤਰਾਸ਼ਣ ਲਈ ਕਰਨ।