MANDI BOARD - Nirpakh Post

ਪੰਜਾਬ ਦੀ ਮਾਰਕੀਟ ਵਿੱਚ ਵੱਡਾ ਉਛਾਲ: ਮੰਡੀ ਬੋਰਡ ਨੇ 720 ਪਲਾਟਾਂ ਦੀ ਈ-ਨਿਲਾਮੀ ਤੋਂ 324 ਕਰੋੜ ਰੁਪਏ ਕਮਾਏ
ਚੰਡੀਗੜ੍ਹ, 31 ਮਈ:

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਦੀ ਮਾਰਕੀਟ ਵਿੱਚ ਵੱਡਾ ਉਛਾਲ ਦੇਖਣ ਨੂੰ ਮਿਲ ਰਿਹਾ ਹੈ ਕਿਉਂਕਿ ਪੰਜਾਬ ਮੰਡੀ ਬੋਰਡ ਵੱਲੋਂ ਹਾਲ ਹੀ ਵਿੱਚ ਕਰਵਾਈ ਗਈ ਈ-ਨਿਲਾਮੀ ਦੇ ਅੰਕੜਿਆਂ ਅਨੁਸਾਰ ਇਸਨੇ ਮਹਿਜ਼ ਛੇ ਮਹੀਨਿਆਂ ਵਿੱਚ ਪਲਾਟਾਂ ਦੀ ਈ-ਨਿਲਾਮੀ ਰਾਹੀਂ 324 ਕਰੋੜ ਰੁਪਏ ਕਮਾਏ ਹਨ।

ਇਸ ਵਾਧੇ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਵਿੱਚ ਵਪਾਰ ਲਈ ਅਨੁਕੂਲ ਮਾਹੌਲ ਸਿਰਜਣ ਦੀ ਵਚਨਬੱਧਤਾ ਨੂੰ ਜਾਂਦਾ ਹੈ, ਜਿਸ ਨਾਲ ਪਾਰਦਰਸ਼ਤਾ ਆਈ ਹੈ ਅਤੇ ਸਾਰਿਆਂ ਨੂੰ ਮੁਕਾਬਲੇ ਦੇ ਬਰਾਬਰ ਮੌਕੇ ਮਿਲ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਨੇ ਦਸੰਬਰ 2024 ਤੋਂ ਮਈ 2025 ਤੱਕ ਰਾਜ ਦੀਆਂ ਵੱਖ-ਵੱਖ ਮੰਡੀਆਂ ਵਿੱਚ 720 ਪਲਾਟਾਂ ਦੀ ਈ-ਨਿਲਾਮੀ ਕਰਕੇ ਇੱਕ ਵੱਡਾ ਮੀਲ ਪੱਥਰ ਸਥਾਪਤ ਕੀਤਾ ਹੈ, ਜਿਸ ਨਾਲ ਮੰਡੀ ਬੋਰਡ ਨੇ 324 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੀ ਈ-ਨਿਲਾਮੀ ਨੂੰ ਵਪਾਰੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਸਿਰਫ਼ ਮਈ 2025 ਵਿੱਚ ਹੀ 124 ਕਰੋੜ ਰੁਪਏ ਦੀ ਕੀਮਤ ਦੇ 211 ਪਲਾਟ ਵੇਚੇ ਗਏ ਹਨ। ਇਸ ਈ-ਨਿਲਾਮੀ ਵਿੱਚ ਲੁਧਿਆਣਾ ‘ਚ 97, ਕੋਟਕਪੂਰਾ ਵਿੱਚ 30, ਕੁਰਾਲੀ ਵਿੱਚ 27, ਤਲਵੰਡੀ ਭਾਈ ਵਿੱਚ 23, ਮਹਿਤਪੁਰ ਵਿੱਚ 18, ਮੋਹਾਲੀ ਵਿੱਚ ਛੇ, ਰਾਜਪੁਰਾ ਵਿੱਚ ਪੰਜ ਅਤੇ ਫਗਵਾੜਾ ਵਿੱਚ ਪੰਜ ਪਲਾਟਾਂ ਦੀ ਵਿਕਰੀ ਸ਼ਾਮਲ ਹੈ।

ਖੇਤੀਬਾੜੀ ਮੰਤਰੀ ਨੇ ਅੱਗੇ ਦੱਸਿਆ ਕਿ ਮੰਡੀ ਬੋਰਡ ਨੇ ਦਸੰਬਰ 2024 ਵਿੱਚ 28 ਕਰੋੜ ਰੁਪਏ ਵਿੱਚ 48 ਪਲਾਟ, ਜਨਵਰੀ 2025 ਵਿੱਚ 48 ਕਰੋੜ ਰੁਪਏ ਵਿੱਚ 66 ਪਲਾਟ, ਫਰਵਰੀ ਵਿੱਚ 53 ਕਰੋੜ ਰੁਪਏ ਵਿੱਚ 139 ਪਲਾਟ, ਮਾਰਚ 2025 ਵਿੱਚ 71 ਕਰੋੜ ਰੁਪਏ ਵਿੱਚ 256 ਪਲਾਟਾਂ ਦੀ ਨਿਲਾਮੀ ਕੀਤੀ।

ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਮੰਡੀ ਬੋਰਡ ਦੁਆਰਾ ਆਪਣੀਆਂ ਜਾਇਦਾਦਾਂ ਦੀ ਕੁਸ਼ਲਤਾ ਨਾਲ ਵਰਤੋਂ ਕਰਦਿਆਂ ਮਾਲੀਆ ਜੁਟਾ ਕੇ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਦਾ ਹਿੱਸਾ ਹੈ।

ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਮੰਡੀ ਬੋਰਡ ਨੇ ਪਾਰਦਰਸ਼ਤਾ ਅਤੇ ਆਧੁਨਿਕ ਤਕਨਾਲੋਜੀ ਨੂੰ ਅਪਣਾ ਕੇ ਬੋਲੀ ਲਈ ਇੱਕ ਪ੍ਰਤੀਯੋਗੀ ਅਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਆਪਣੀ ਈ-ਨਿਲਾਮੀ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ ਬਣਾਇਆ ਹੈ। ਇਹ ਪਹੁੰਚ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਦਿਆਂ ਬੋਲੀ ਪ੍ਰਕਿਰਿਆ ਵਿੱਚ ਵਪਾਰੀਆਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਂਦੀ ਹੈ। ਉਨ੍ਹਾ ਕਿਹਾ ਕਿ ਈ-ਨਿਲਾਮੀ ਪ੍ਰਕਿਰਿਆ ਵਪਾਰੀਆਂ ਨੂੰ ਪ੍ਰਭਾਵਸ਼ਾਲੀ ਅਤੇ ਕੁਸ਼ਲ ਢੰਗ ਨਾਲ ਹਿੱਸਾ ਲੈਣ ਦੀ ਆਗਿਆ ਦਿੰਦੀ ਹੈ। ਉਨ੍ਹਾਂ ਕਿਹਾ ਕਿ ਈ-ਨਿਲਾਮੀ ਪ੍ਰਕਿਰਿਆ ਵਿੱਚ ਤਕਨਾਲੋਜੀ ਦੀ ਵਰਤੋਂ ਨੇ ਇਸਨੂੰ ਵਧੇਰੇ ਸੁਚਾਰੂ ਬਣਾ ਦਿੱਤਾ ਹੈ, ਜਿਸ ਨਾਲ ਇਹ ਇਹ ਭਾਗੀਦਾਰਾਂ ਲਈ ਵਧੇਰੇ ਪਹੁੰਚਯੋਗ ਅਤੇ ਭਰੋਸੇਮੰਦ ਬਣ ਗਈ ਹੈ।

ਵਿਧਾਨ ਸਭਾ ਸਪੀਕਰ ਨੇ ਅਧਿਕਾਰੀਆਂ ਨੂੰ ਫ਼ਿਰੋਜ਼ਪੁਰ ਮਿਰਚ ਪੱਟੀ ਦੇ ਕਿਸਾਨਾਂ ਲਈ ਪ੍ਰੋਸੈਸਿੰਗ ਪਲਾਂਟ ਲਾਉਣ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਆਖਿਆ
ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਸਣੇ ਖੇਤੀਬਾੜੀ ਵਿਭਾਗ, ਮੰਡੀ ਬੋਰਡ ਅਤੇ ਪੰਜਾਬ ਐਗਰੋ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਪੰਜਾਬ ਐਗਰੋ ਨੂੰ ਮਿਰਚਾਂ ਦਾ ਮੁੱਲ ਤੈਅ ਕਰਨ ਸਮੇਂ ਕਿਸਾਨਾਂ ਦੇ ਨੁਮਾਇੰਦਿਆਂ ਨੂੰ ਸ਼ਾਮਲ ਕਰਨ ਲਈ ਕਿਹਾ

ਚੰਡੀਗੜ੍ਹ, 31 ਮਈ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਖੇਤੀਬਾੜੀ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਪੰਜਾਬ ਐਗਰੋ ਐਕਸਪੋਰਟ ਕਾਰਪੋਰੇਸ਼ਨ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਫ਼ਿਰੋਜ਼ਪੁਰ ਮਿਰਚ ਪੱਟੀ ਦੇ ਕਿਸਾਨਾਂ ਲਈ ਪ੍ਰੋਸੈਸਿੰਗ ਪਲਾਂਟ ਲਾਉਣ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਆਖਿਆ ਹੈ। ਉਨ੍ਹਾਂ ਇੱਕ ਮਹੀਨੇ ਦੇ ਅੰਦਰ ਇਸ ਸਬੰਧੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।

ਵਿਧਾਨ ਸਭਾ ਸਕੱਤਰੇਤ ਵਿਖੇ ਮਿਰਚ ਪੱਟੀ ਦੇ ਕਿਸਾਨਾਂ ਸਣੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸ. ਸੰਧਵਾਂ ਨੇ ਕਿਹਾ ਕਿ ਫਿਰੋਜ਼ਪੁਰ ਪੱਟੀ ਦੇ ਕਿਸਾਨਾਂ ਵੱਲੋਂ ਇੱਕ ਅੰਦਾਜ਼ੇ ਮੁਤਾਬਕ ਕਰੀਬ 40,000 ਏਕੜ ਰਕਬੇ ‘ਤੇ ਮਿਰਚ ਦੀ ਖੇਤੀ ਕੀਤੀ ਜਾਂਦੀ ਹੈ। ਇਸ ਨਾਲ ਪੰਜਾਬ ਦੀ, ਸਭ ਤੋਂ ਵੱਧ ਮਿਰਚ ਉਤਪਾਦਨ ਵਾਲੇ ਦੇਸ਼ ਮੈਕਸੀਕੋ ‘ਤੇ ਨਿਰਭਰਤਾ ਘਟੇਗੀ, ਜੋ ਸੂਬੇ ਲਈ ਮਾਣ ਵਾਲੀ ਗੱਲ ਹੈ। ਇਸ ਲਈ ਸੂਬਾ ਸਰਕਾਰ ਦਾ ਫ਼ਰਜ਼ ਹੈ ਕਿ ਉਹ ਇਸ ਖੇਤਰ ਵਿੱਚ ਮਿਰਚ ਦੀ ਪ੍ਰੋਸੈਸਿੰਗ ਲਈ ਪਲਾਂਟ ਸਥਾਪਤ ਕਰੇ ਤਾਂ ਜੋ ਪੰਜਾਬ ਦੀ ਮਿਰਚ, ਜੋ ਰਾਜਸਥਾਨ ਦੇ ਜੈਪੁਰ ਵਿਖੇ ਵਿਕਦੀ ਹੈ ਅਤੇ ਮੁੜ ਘੁੰਮ ਕੇ ਅੰਮ੍ਰਿਤਸਰ ਦੀ ਮੰਡੀ ਵਿੱਚ ਵਿਕਣ ਲਈ ਆਉਂਦੀ ਹੈ, ਉਸ ਨੂੰ ਇਥੇ ਹੀ ਪ੍ਰੋਸੈਸ ਕਰਕੇ ਘਰੇਲੂ ਖਪਤ ਲਈ ਸਪਲਾਈ ਕੀਤੀ ਜਾ ਸਕੇ।

ਸਪੀਕਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਖੇਤਰ ਦੀਆਂ ਮਿਰਚਾਂ ਲਈ ਪ੍ਰੋਸੈਸਿੰਗ ਪਲਾਂਟ ਅਤੇ ਮਿਰਚਾਂ ਨੂੰ ਸੁਕਾਉਣ ਲਈ ਡਰਾਇਰ ਲਾਉਣ, ਨਵੀਂਆਂ ਕਿਸਮਾਂ ਲਈ ਖੋਜ ਕੇਂਦਰ ਅਤੇ ਕੋਲਡ ਸਟੋਰੇਜ ਚੇਨ ਸਥਾਪਤ ਕਰਨ ਜਿਹੀਆਂ ਸਹੂਲਤਾਂ ਲਈ ਸੰਭਾਵਨਾਵਾਂ ਤਲਾਸ਼ੀਆਂ ਜਾਣ। ਉਨ੍ਹਾਂ ਕਿਹਾ ਕਿ ਉਹ ਇੱਕ ਮਹੀਨੇ ਬਾਅਦ ਪ੍ਰਗਤੀ ਦੀ ਸਮੀਖਿਆ ਕਰਨਗੇ।

ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਵੱਲ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਉਨ੍ਹਾਂ ਪੰਜਾਬ ਐਗਰੋ ਐਕਸਪੋਰਟ ਕਾਰਪੋਰੇਸ਼ਨ ਦੇ ਜਨਰਲ ਮੈਨੇਜਰ ਸ੍ਰੀ ਰਣਬੀਰ ਸਿੰਘ ਨੂੰ ਆਦੇਸ਼ ਦਿੱਤੇ ਕਿ ਉਹ ਮਿਰਚਾਂ ਦਾ ਮੁੱਲ ਤੈਅ ਕਰਨ ਸਮੇਂ ਕਿਸਾਨ ਨੁਮਾਇੰਦਿਆਂ ਨੂੰ ਸ਼ਾਮਲ ਕਰਨ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਵਲੋਂ ਇੱਕਜੁਟ ਹੋ ਕੇ ਮਿਰਚ ਦਾ ਮੁੱਲ ਤੈਅ ਕਰਨ ਲਈ ਉਨ੍ਹਾਂ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਹੋਰਨਾਂ ਕਿਸਾਨਾਂ ਨੂੰ ਵੀ ਇਨ੍ਹਾਂ ਕਿਸਾਨਾਂ ਤੋਂ ਸੇਧ ਲੈਣੀ ਚਾਹੀਦੀ ਹੈ।

ਇਸੇ ਤਰ੍ਹਾਂ ਪੰਜਾਬ ਮੰਡੀ ਬੋਰਡ ਦੀ ਸਕੱਤਰ ਮੈਡਮ ਅੰਮ੍ਰਿਤ ਗਿੱਲ ਨੂੰ ਪਹਿਲ ਦੇ ਆਧਾਰ ‘ਤੇ ਮੰਡੀਆਂ ਦੇ ਥੜ੍ਹੇ ਪੱਕੇ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਮੰਡੀਆਂ ਕਿਸਾਨਾਂ ਲਈ ਬਣਾਈਆਂ ਗਈਆਂ ਹਨ, ਇਸ ਲਈ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਮੰਡੀਆਂ ਦੀ ਵੱਧ ਤੋਂ ਵੱਧ ਵਰਤੋਂ ਕਿਸਾਨ ਵੱਲੋਂ ਕੀਤੀ ਜਾਵੇ ਨਾਕਿ ਵਪਾਰੀ ਵਰਗ ਨੂੰ ਪਹਿਲ ਦੇ ਕੇ ਕਿਸਾਨਾਂ ਨੂੰ ਦਰਕਿਨਾਰ ਕੀਤਾ ਜਾਵੇ।

ਮੀਟਿੰਗ ਦੌਰਾਨ ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ, ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ, ਵਿਧਾਇਕ ਧਰਮਕੋਟ ਸ. ਦਵਿੰਦਰਜੀਤ ਸਿੰਘ ਲਾਡੀ ਢੋਸ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ, ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਪੰਜਾਬ ਐਗਰੋ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਮੰਗਲ ਸਿੰਘ, ਬਾਗ਼ਬਾਨੀ ਵਿਭਾਗ ਦੇ ਸਕੱਤਰ ਸ. ਅਰਸ਼ਦੀਪ ਸਿੰਘ ਥਿੰਦ ਤੇ ਡਾਇਰੈਕਟਰ ਸ੍ਰੀਮਤੀ ਸ਼ੈਲੇਂਦਰ ਕੌਰ ਅਤੇ ਮਿਰਚ ਪੱਟੀ ਦੇ ਕਿਸਾਨ ਹਰਦੀਪ ਸਿੰਘ, ਬਲਵਿੰਦਰ ਸਿੰਘ, ਲਖਵਿੰਦਰ ਸਿੰਘ ਅਤੇ ਸ਼ਮਸ਼ੇਰ ਸਿੰਘ ਆਦਿ ਹਾਜ਼ਰ ਸਨ।