Balkar Singh - Nirpakh Post

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਸਾਫ਼-ਸੁਥਰਾ ਬਣਾਉਣ ਲਈ ਵਚਨਬੱਧ: ਬਲਕਾਰ ਸਿੰਘ
ਚੰਡੀਗੜ੍ਹ, 4 ਅਕਤੂਬਰ:

BALKAR SINGH ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਸਾਫ ਸੁਥਰਾ ਬਣਾਉਣ ਦੀ ਦਿੱਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਇਹ ਗੱਲ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸਵੱਛਤਾ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 23 ਸਖਸ਼ੀਅਤਾਂ ਨੂੰ ਸਨਮਾਨਿਤ ਕਰਨ ਮੌਕੇ ਕਹੀ।

ਅੱਜ ਇੱਥੇ ਮਿਉਂਸਪਲ ਭਵਨ ਵਿਖੇ ਸਮਾਗਮ ਦੀ ਸ਼ੁਰੂਆਤ ਵਿੱਚ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਤੇ ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ. ਦੀਪਤੀ ਉੱਪਲ ਵੱਲੋਂ ਸਵੱਛ ਭਾਰਤ ਮਿਸ਼ਨ (ਸ਼ਹਿਰੀ) ਤਹਿਤ ਜ਼ਿਲ੍ਹਾ ਮੁਹਾਲੀ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਚੋਣਵੇਂ ਸਫ਼ਾਈ ਮਿੱਤਰਾਂ, ਕਮਿਊਨਿਟੀ ਫੈਸੀਲੀਟੇਟਰਾਂ, ਸੈਨੇਟਰੀ ਇੰਸਪੈਕਟਰਾਂ, ਜੂਨੀਅਰ ਇੰਜ਼ੀਨੀਅਰਾਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਗਏ। ਸਵੱਛ ਭਾਰਤ ਮਿਸ਼ਨ ਤਹਿਤ ਵਧੀਆਂ ਕਾਰਗੁਜ਼ਰੀ ਵਾਲੇ 23 ਸਖਸ਼ੀਅਤਾਂ ਨੂੰ ਸਨਾਮਾਨਤ ਕੀਤਾ ਗਿਆ।

ਸਫਾਈ ਮਿੱਤਰਾਂ ਨੇ ਘਰ-ਘਰ ਜਾ ਕੇ ਵੱਖ ਕੀਤੇ ਕੂੜੇ ਨੂੰ ਇੱਕਠਾ ਕਰਨ ਅਤੇ ਸਰੋਤਾਂ ‘ਤੇ ਕੂੜੇ ਨੂੰ ਵੱਖ ਕਰਨ ਅਤੇ ਐਮ.ਆਰ.ਐਫ ਵਿਖੇ ਕੂੜੇ ਦੀ ਪ੍ਰੋਸੈਸਿੰਗ ਕਰਨ ਲਈ ਨਾਗਰਿਕਾਂ ਨੂੰ ਪ੍ਰੇਰਿਤ ਕਰਨ ਅਤੇ ਕਮਿਊਨਿਟੀ ਫੈਸਿਲੀਟੇਟਰਾਂ ਨੂੰ ਕੂੜੇ ਦੇ ਸਰੋਤਾਂ ਨੂੰ ਵੱਖ ਕਰਨ ਅਤੇ ਮੈਟੀਰੀਅਲ ਰਿਕਵਰੀ ਦੇ ਸਹੀ ਕੰਮ-ਕਾਜ ਨੂੰ ਯਕੀਨੀ ਬਣਾਉਣ ਲਈ ਉਹਨਾਂ ਦੀ ਮਹੱਤਵਪੂਰਨ ਭੂਮਿਕਾ ਲਈ ਸਨਮਾਨਿਤ ਕੀਤਾ ਗਿਆ ਹੈ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਅੱਗੇ ਕਿਹਾ ਕਿ ਸੈਨਟਰੀ ਇੰਸਪੈਕਟਰਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਅਤੇ ਫਰੀਦਕੋਟ ਵਿੱਖੇ ‘ਬਾਬਾ ਜੀ ਫਰੀਦ ਆਗਮਨ’ ਵਿਖੇ ਸਿੰਗਲ ਯੂਜ਼ ਪਲਾਸਟਿਕ ਮੁਕਤ ਬਣਾਉਣ ਵਿੱਚ ਸ਼ਾਨਦਾਰ ਪ੍ਰਾਪਤੀ ਲਈ ਸਨਮਾਨਿਤ ਕੀਤਾ ਗਿਆ। ਜੂਨੀਅਰ ਇੰਜੀਨੀਅਰਾਂ ਨੂੰ ਅਤਿ-ਆਧੁਨਿਕ ਠੋਸ ਰਹਿੰਦ-ਖੂੰਹਦ ਪ੍ਰਬੰਧਨ ਸੁਵਿਧਾਵਾਂ ਨੂੰ ਡਿਜ਼ਾਇਨ ਕਰਨ ਅਤੇ ਉਸਾਰਨ ਵਿੱਚ ਉਨ੍ਹਾਂ ਦੇ ਬੇਮਿਸਾਲ ਕੰਮ ਲਈ ਸ਼ਲਾਘਾ ਕੀਤੀ ਗਈ।

READ ALSO : ਦਿੱਲੀ-NCR ਸਮੇਤ ਉਤਰ ਭਾਰਤ ‘ਚ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ ਤੀਬਰਤਾ 4.6

ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਸਟੇਨੇਬਿਲਟੀ ਲੀਡਰਜ਼ ਪ੍ਰੋਗਰਾਮ ਵਿੱਚ ਹਿੱਸਾ ਲੈਣ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਸ਼ਹਿਰਾਂ ਨੂੰ ਸਾਫ਼-ਸੁਥਰੇ, ਵਧੇਰੇ ਕੁਸ਼ਲਤਾ ਨਾਲ ਪ੍ਰਬੰਧਿਤ ਸਥਾਨਾਂ ਵਿੱਚ ਤਬਦੀਲ ਕਰਨ ਦੇ ਸਮੂਹਿਕ ਯਤਨਾਂ ਲਈ ਪ੍ਰਸ਼ੰਸਾ ਪ੍ਰਾਪਤ ਕੀਤੀ। ਇਸੇ ਤਰ੍ਹਾਂ ਹੀ ਕੈਬਨਿਟ ਮੰਤਰੀ ਨੇ ਰਾਜ ਦੇ ਅੰਦਰ ਚਾਰ ਫਾਇਰ ਸਰਵਿਸ ਯੂਨਿਟਾਂ ਨੂੰ ਵੀ ਵਧੀਆ ਕਾਰਗੁਜਾਰੀ ਲਈ ਸਨਮਾਨਿਤ ਕੀਤਾ ਗਿਆ।

ਜੇਤੂਆਂ ਨੂੰ ਸਮਾਜ ਦੀ ਭਲਾਈ ਲਈ ਉਨ੍ਹਾਂ ਦੇ ਯੋਗਦਾਨ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਬਲਕਾਰ ਸਿੰਘ ਨੇ ਆਪਣੇ ਸ਼ਾਨਦਾਰ ਕੰਮ ਨੂੰ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ ਅਤੇ ਉਨ੍ਹਾਂ ਨੇ ਹੋਰਾਂ ਨੂੰ ਵੀ ਇਸ ਮੁਹਿੰਮ ਵਿੱਚ ਜੁੜਨ ਦੀ ਅਪੀਲ ਕੀਤੀ ਤਾਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨਿਆਂ ਵਾਲਾ ‘ਰੰਗਲਾਂ ਪੰਜਾਬ’ ਸਿਰਜਿਆ ਜਾ ਸਕੇ। BALKAR SINGH

ਇਸ ਮੌਕੇ ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ. ਦੀਪਤੀ ਉਪਲ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦੇ ਹੋਏ ਸਵੱਛਤਾ ਵਿੱਚ ਆਪਣੀ ਸ਼ਾਨਦਾਰ ਸੇਵਾਵਾਂ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ ਅਤੇ ਹੋਰ ਸ਼ਹਿਰੀ ਸਥਾਨਕ ਇਕਾਈਆਂ ਨੂੰ ਵੀ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। BALKAR SINGH

ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਏਗੀ !
ਚੰਡੀਗੜ੍ਹ, 23 ਅਗਸਤ:

BALKAR SINGH ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਉਦੇਸ਼ ਦੀ ਪੂਰਤੀ ਲਈ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਸੂਬੇ ਭਰ ‘ਚ ਚੱਲ ਰਹੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਏਗੀ।

ਅੱਜ ਇੱਥੇ ਸੈਕਟਰ 35 ਚੰਡੀਗੜ੍ਹ ਵਿਖੇ ਵੱਖ-ਵੱਖ ਜ਼ਿਲ੍ਹਿਆਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਕੀਤੀ ਰੀਵੀਊ ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਬਲਕਾਰ ਸਿੰਘ ਨੇ ਜ਼ਿਲ੍ਹਾ ਬਰਨਾਲਾ, ਸ੍ਰੀ ਮੁਕਤਸਰ ਸਾਹਿਬ, ਤਰਨਤਾਰਨ, ਅੰਮ੍ਰਿਤਸਰ, ਬਠਿੰਡਾ, ਗੁਰਦਾਸਪੁਰ, ਪਠਾਨਕੋਟ,ਫਿਰੋਜ਼ਪੁਰ, ਲੁਧਿਆਣਾ, ਮਾਨਸਾ, ਮੋਗਾ, ਫਤਿਹਗੜ੍ਹ ਸਾਹਿਬ, ਐਸ.ਏ.ਐਸ. ਨਗਰ ਜ਼ਿਲ੍ਹਿਆਂ ਵਿਚ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਵਿਕਾਸ ਕਾਰਜਾਂ ਨੂੰ ਤੇਜੀ ਨਾਲ ਮੁਕੰਮਲ ਕੀਤਾ ਜਾਵੇ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ. ਬਲਕਾਰ ਸਿੰਘ ਨੇ ਕਿਹਾ ਕਿ ਇਨ੍ਹਾਂ ਜ਼ਿਲ੍ਹਿਆਂ ਵਿੱਚ ਪੈਂਦੀਆਂ ਨਗਰ ਕੌਂਸਲਾਂ/ ਨਗਰ ਪੰਚਾਇਤਾ ਹੰਡਿਆਇਆ, ਬਰੀਵਾਲਾ, ਖੇਮਕਰਨ, ਤਰਨਤਾਰਨ, ਬਾਬਾ ਬਕਾਲਾ ਸਾਹਿਬ, ਰਾਜਾ ਸਾਂਸੀ, ਰਾਮਪੁਰਾ ਫੂਲ, ਤਲਵੰਡੀ ਸਾਬੋ, ਡੇਰਾ ਬਾਬਾ ਨਾਨਕ, ਨਰੋਟ ਜੈਮਲ ਸਿੰਘ, ਮੱਖੂ, ਮੱਲਾਂਵਾਲਾ ਖਾਸ, ਮਾਛੀਵਾੜਾ, ਮਲੌਧ, ਸਾਹਨੇਵਾਲ, ਮੁਲਾਪੁਰ ਦਾਖਾ, ਭੀਖੀ ਅਤੇ ਸਰਦੂਲਗੜ੍ਹ, ਬਾਗਾ ਪੁਰਾਣਾ, ਘੜੂੰਆਂ, ਧਰਮਕੋਟ ਅਤੇ ਅਮਲੋਹ ਵਿਖੇ ਅਮਰੁਤ, ਸਵੱਛ ਭਾਰਤ ਮਿਸ਼ਨ, ਸਵੱਛ ਭਾਰਤ ਮਿਸ਼ਨ-2, ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ-3 ਅਤੇ ਨਵੀਆਂ ਗਰਾਂਟਾ ਨਾਲ ਚਲਣ ਵਾਲੇ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜੰਗੀ ਪੱਧਰ ‘ਤੇ ਇਨ੍ਹਾਂ ਕਾਰਜਾਂ ਨੂੰ ਮੁਕੰਮਲ ਕਰਨ।

READ ALSO : ਖ਼ਰਾਬ ਫ਼ਸਲਾਂ ਦੇ ਮੁਆਵਜ਼ੇ ਲਈ ਚੰਡੀਗੜ੍ਹ ਪ੍ਰਸ਼ਾਸ਼ਨ ‘ਤੇ ਕਿਸਾਨ ਵਿਚ ਭਾਰੀ ਟਕਰਾਅ

ਉਨ੍ਹਾਂ ਕਾਰਜ ਸਾਧਕ ਅਫਸਰਾਂ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਵਾਟਰ ਟਰੀਟਮੈਂਟ ਪਲਾਂਟ ਲਈ ਢੁੱਕਵੀ ਜਗ੍ਹਾਂ ਦੀ ਚੋਣ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਜਿਥੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਵਾਟਰ ਟਰੀਟਮੈਂਟ ਪਲਾਂਟ ਦਾ ਕੰਮ ਪ੍ਰਗਤੀ ਅਧੀਨ ਹੈ ਉਨ੍ਹਾਂ ਕੰਮਾਂ ਨੂੰ ਜਲਦੀ ਮੁਕੰਮਲ ਕੀਤਾ ਜਾਵੇ।

ਕੈਬਨਿਟ ਮੰਤਰੀ ਨੇ ਨਗਰ ਕੌਂਸਲ/ਨਗਰ ਪੰਚਾਇਤਾਂ ਦੇ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਆਪਣੇ ਇਲਾਕੇ ਵਿੱਚ ਸਾਫ਼ ਸਫਾਈ ਰੱਖਣ ਲਈ ਕਿਸੇ ਵੀ ਤਰ੍ਹਾਂ ਦੀ ਮਸ਼ੀਨਰੀ ਦੀ ਜ਼ਰੂਰਤ ਹੈ ਤਾਂ ਉਹ ਪਹਿਲ ਦੇ ਅਧਾਰ ‘ਤੇ ਖਰੀਦ ਕੀਤੀ ਜਾਵੇ।  ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਹਿੱਤ ਵਿਕਾਸ ਕਾਰਜਾਂ ਲਈ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ।

ਸ. ਬਲਕਾਰ ਸਿੰਘ ਨੇ ਕਾਰਜ ਸਾਧਕ ਅਫਸਰਾਂ ਅਤੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰਾਂ ਨੂੰ ਹਦਾਇਤ ਕੀਤੀ ਕਿ ਉਹ ਕੋਈ ਵੀ ਨਵਾਂ ਪ੍ਰਾਜੈਕਟ ਉਲੀਕਣ ਸਬੰਧੀ ਪੂਰੀ ਜਾਣਕਾਰੀ ਸਬੰਧਤ ਹਲਕਾ ਵਿਧਾਇਕ ਨਾਲ ਸਾਂਝੀ ਕਰਨ ਤਾਂ ਜੋ ਹਲਕਾ ਵਿਧਾਇਕ ਵੱਲੋਂ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਕਾਸ ਕਾਰਜ ਕਰਵਾਏ ਜਾ ਸਕਣ।

ਸ. ਬਲਕਾਰ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਡੀ ਸਰਕਾਰ ਸੂਬਾ ਵਾਸੀਆਂ ਨੂੰ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਜੇਕਰ ਕੋਈ ਵੀ ਵਿਅਕਤੀ ਭਿ੍ਸ਼ਟਾਚਾਰ ਕਰਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।BALKAR SINGH

ਇਸ ਮੌਕੇ ਪੰਜਾਬ ਜਲ ਸਪਲਾਈ ਸੀਵਰੇਜ ਬੋਰਡ ਦੇ ਚੇਅਰਮੈਨ ਸ੍ਰੀ ਸਨੀ ਆਹਲੂਵਾਲੀਆ, ਸਬੰਧਤ ਹਲਕੇ ਦੇ ਐਮ ਐਲ ਏਜ ਸਾਹਿਬਾਨ, ਐਮ ਐਲ ਏਜ ਦੇ ਪ੍ਰਤੀਨਿਧੀ, ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਸ੍ਰੀ ਅਜੋਏ ਸ਼ਰਮਾ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਸ੍ਰੀ ਉਮਾ ਸ਼ੰਕਰ ਗੁਪਤਾ, ਪੀ ਐਮ ਆਈ ਡੀ ਸੀ ਸੀ ਈ ਓ, ਸ੍ਰੀ ਸੰਯਮ ਅਗਰਵਾਲ, ਸਬੰਧਤ ਵਧੀਕ ਡਿਪਟੀ ਕਮਿਸ਼ਨਰ, ਮੁੱਖ ਦਫ਼ਤਰ ਦੇ ਸਾਰੇ ਮੁੱਖ ਇੰਜੀਨੀਅਰ, ਸਬੰਧਤ ਕਾਰਜ ਸਾਧਕ ਅਫਸਰ ਅਤੇ ਹੋਰ ਅਧਿਕਾਰੀ ਸ਼ਾਮਲ ਸਨ।BALKAR SINGH

ਵਟਸਐਪ ਨੰਬਰ ਲਾਂਚ, ਨਾਗਰਿਕ ਦਰਜ ਕਰਵਾ ਸਕਦੇ ਹਨ ਸ਼ਿਕਾਇਤਾਂ :ਮੰਤਰੀ ਬਲਕਾਰ
ਚੰਡੀਗੜ੍ਹ, 5 ਅਗਸਤ:

BALKAR SINGH ਪੰਜਾਬ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਸੁਧਾਰ ਟਰੱਸਟਾਂ ਦੇ ਅਧਿਕਾਰ ਖੇਤਰ ਵਿੱਚ ਅਣ-ਅਧਿਕਾਰਤ ਉਸਾਰੀਆਂ ਦੇ ਮੁੱਦੇ ਨੂੰ ਹੱਲ ਕਰਨ ਦੀ ਕੋਸ਼ਿਸ਼ ਵੱਜੋਂ, ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ ਮਾਮਲੇ ਮੰਤਰੀ ਬਲਕਾਰ ਸਿੰਘ ਨੇ ਲੋਕਾਂ ਦੀ ਸਹੂਲਤ ਲਈ ਅੱਜ ਮਿਉਸੀਪਲ ਭਵਨ, ਸੈਕਟਰ-35 ਚੰਡੀਗੜ੍ਹ ਵਿੱਖੇ ਇੱਕ ਵੱਟਸਅੱਪ ਨੰਬਰ 7889149943 ਜਾਰੀ ਕੀਤਾ ਹੈ।

ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ ਮਾਮਲੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਤੇਜ਼ੀ ਨਾਲ ਵੱਧ ਰਹੇ ਸ਼ਹਿਰੀਕਰਨ ਅਤੇ ਆਬਾਦੀ ਦੇ ਵਾਧੇ ਨਾਲ, ਅਣ-ਅਧਿਕਾਰਤ ਕਲੋਨੀਆਂ ਅਤੇ ਗੈਰ-ਕਾਨੂੰਨੀ ਉਸਾਰੀਆਂ ਦਾ ਖਤਰਾ ਇੱਕ ਚਿੰਤਾ ਦਾ ਵਿਸ਼ਾ ਬਣ ਗਿਆ ਹੈ।  ਇਸ ਮੁੱਦੇ ਦਾ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਲਈ, ਮੰਤਰੀ ਬਲਕਾਰ ਸਿੰਘ ਨੇ ਨਾਗਰਿਕਾਂ ਨੂੰ ਅਜਿਹੀਆਂ ਉਲੰਘਣਾਵਾਂ ਦੀ ਸ਼ਿਕਾਇਤ ਕਰਨ ਲਈ ਇੱਕ ਪਹੁੰਚਯੋਗ ਅਤੇ ਸੁਵਿਧਾਜਨਕ ਪਲੇਟਫਾਰਮ ਪ੍ਰਦਾਨ ਕਰਨ ਦੀ ਪਹਿਲ ਕੀਤੀ ਹੈ।

READ ALSO : ਪੰਜਾਬ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਨਿਵੇਕਲੇ ਢੰਗ ਨਾਲ ਦੇਵੇਗਾ ਸ਼ਰਧਾਂਜਲੀ, ਹਰ ਪਿੰਡ ਵਿੱਚ

ਉਨ੍ਹਾਂ ਕਿਹਾ ਕਿ ਇਹ ਵੱਟਸਐਪ ਨੰਬਰ, 7889149943 ਹੁਣ ਕਾਰਜਸ਼ੀਲ ਹੈ, ਜਿਸ ਨਾਲ ਨਿਵਾਸੀ ਅਣ-ਅਧਿਕਾਰਤ ਉਸਾਰੀਆਂ ਅਤੇ ਕਲੋਨੀਆਂ ਬਾਰੇ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।  ਸਬੰਧਤ ਕਾਨੂੰਨਾਂ ਅਤੇ ਨਿਯਮਾਂ ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਦੁਆਰਾ ਸਾਰੀਆਂ ਸ਼ਿਕਾਇਤਾਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਮੰਤਰੀ ਬਲਕਾਰ ਸਿੰਘ ਨੇ ਸਮੂਹ ਨਾਗਰਿਕਾਂ ਨੂੰ ਅੱਗੇ ਆਉਣ ਅਤੇ ਅਣ-ਅਧਿਕਾਰਤ ਉਸਾਰੀਆਂ ਵਿਰੁੱਧ ਇਸ ਮੁਹਿੰਮ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ, ਕਿਉਂਕਿ ਇਹ ਪੰਜਾਬ ਦੇ ਸ਼ਹਿਰਾਂ ਅਤੇ ਕਸਬਿਆਂ ਦੇ ਯੋਜਨਾਬੱਧ ਅਤੇ ਟਿਕਾਊ ਵਿਕਾਸ ਨੂੰ ਕਾਇਮ ਰੱਖਣ ਵਿੱਚ ਮਹੱਤਵਪੂਰਨ ਯੋਗਦਾਨ ਪਾਵੇਗਾ।BALKAR SINGH

ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਸ੍ਰੀ ਅਜੋਏ ਸ਼ਰਮਾ, ਡਾਇਰੈਕਟਰ ਸ੍ਰੀ ਉਮਾ ਸ਼ੰਕਰ ਗੁਪਤਾ, ਮੁੱਖ ਚੌਕਸੀ ਅਫ਼ਸਰ ਸ਼੍ਰੀ ਰਾਜੀਵ ਸਖੇੜੀ, ਮੁੱਖ ਇੰਜੀਨੀਅਰ ਸ੍ਰੀ ਅਸ਼ਵਨੀ ਚੋਧਰੀ, ਸ੍ਰੀ ਮੁਕੇਸ਼ ਗਰਗ ਅਤੇ ਸੀਨੀਅਰ ਟਾਊਨ ਪਲੈਨਰ ਸ੍ਰੀ ਗੋਤਮ ਕੁਮਾਰ ਹਾਜ਼ਰ ਸਨ।BALKAR SINGH

ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਜ਼ੀਰੋ-ਟਾਲਰੈਂਸ ਪਹੁੰਚ ਨੂੰ ਯਕੀਨੀ ਬਣਾਇਆ ਜਾਵੇਗਾ- ਬਲਕਾਰ ਸਿੰਘ
ਜਲੰਧਰ ਨੂੰ ਮੋਹਰੀ ਸ਼ਹਿਰ ਬਣਾਉਣ ਲਈ ਵਿਸ਼ੇਸ਼ ਪ੍ਰਾਜੈਕਟ ਸ਼ੁਰੂ ਕੀਤਾ ਜਾਵੇਗਾ: ਸਥਾਨਕ ਸਰਕਾਰਾਂ ਬਾਰੇ ਮੰਤਰੀ

ਮੰਤਰੀ ਦੇ ਜਲੰਧਰ ਪੁੱਜਣ ‘ਤੇ ਪੰਜਾਬ ਪੁਲਿਸ ਦੀ ਟੁਕੜੀ ਨੇ ਦਿੱਤਾ ਗਾਰਡ ਆਫ ਆਨਰ

ਚੰਡੀਗੜ/ਜਲੰਧਰ, 1 ਜੂਨ-

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੇ ਸਾਰੇ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਵਿੱਚ ਜ਼ੀਰੋ ਟਾਲਰੈਂਸ ਨੀਤੀ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ ਤਾਂ ਜੋ ਪੰਜਾਬ ਦੀਆਂ ਸਾਰੀਆਂ ਸਥਾਨਕ ਸੰਸਥਾਵਾਂ ਵਿੱਚ ਸੁਚਾਰੂ ਅਤੇ ਭਿ੍ਰਸ਼ਟਾਚਾਰ ਮੁਕਤ ਪ੍ਰਸ਼ਾਸਨ ਨੂੰ ਯਕੀਨੀ ਬਣਾਇਆ ਜਾ ਸਕੇ।

ਇਸ ਮੌਕੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਵਿਧਾਇਕ ਰਮਨ ਅਰੋੜਾ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਨਾਲ ਸਥਾਨਕ ਸਰਕਟ ਹਾਊਸ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਸ਼ਹਿਰ ਵਿੱਚ ਬੁਨਿਆਦੀ ਸਹੂਲਤਾਂ ਦੀ ਉਪਲਬਧਤਾ ‘ਤੇ ਵਿਸ਼ੇਸ਼ ਜੋਰ ਦਿੱਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਪੀਣ ਵਾਲਾ ਸਵੱਛ ਪਾਣੀ, ਸਾਫ-ਸਫਾਈ, ਬਿਹਤਰ ਸੜਕੀ ਬੁਨਿਆਦੀ ਢਾਂਚਾ, ਸਟ੍ਰੀਟ ਲਾਈਟਿੰਗ ਵਰਗੇ ਲਾਭ ਦਿੱਤੇ ਜਾ ਸਕਣ।  ਉਨਾਂ ਕਿਹਾ ਕਿ ਜਲੰਧਰ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫਰਕ ਨਾਲ ਜਿਤਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਤੇ ਵਿਸ਼ਵਾਸ਼ ਦਿਖਾਇਆ ਹੈ ਤੇ ਹੁਣ ਸਾਡਾ ਫਰਜ ਬਣਦਾ ਹੈ ਕਿ ਸ਼ਹਿਰ ਨੂੰ ਸੂਬੇ ਦੇ ਮੋਹਰੀ ਸ਼ਹਿਰਾਂ ਵਿੱਚੋਂ ਇੱਕ ਬਣਾ ਕੇ ਜਲੰਧਰ ਦੇ ਲੋਕਾਂ ਦੀਆਂ ਆਸਾਂ ਨੂੰ ਪੂਰਾ ਕਰੀਏ। ਉਨਾਂ ਇਹ ਵੀ ਦੱਸਿਆ ਕਿ ਇਸ ਸ਼ਹਿਰ ਦੇ ਵਿਕਾਸ ਨੂੰ ਨਵੀਆਂ ਲੀਹਾਂ ‘ਤੇ ਲਿਆਉਣ ਲਈ ਜਲੰਧਰ ਵਿੱਚ ਕਈ ਵਿਸ਼ੇਸ਼ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ । ਉਨਾਂ  ਕਿਹਾ ਕਿ  ਬਹੁਤ ਜਲਦ ਹੀ ਇਹ ਸਭ ਨੂੰ  ਜ਼ਾਹਿਰ ਵੀ ਹੋ ਜਾਵੇਗਾ ਕਿ ਸਰਕਾਰ ਜਲੰਧਰ ਸ਼ਹਿਰ ਲਈ ਵੱਡੇ ਪ੍ਰੋਜੈਕਟ ਸੁਰੂ ਕਰਨ ਲਈ ਪੂਰੀ ਤਰਾਂ ਤਿਆਰ ਹੈ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਦੇ ਸ਼ਹਿਰ ਪਹੁੰਚਣ ‘ਤੇ ਪੰਜਾਬ ਪੁਲਿਸ ਦੀ ਟੁਕੜੀ ਨੇ ਗਾਰਡ ਆਫ ਆਨਰ ਦਿੱਤਾ ਜਦਕਿ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਨੇ ਸਥਾਨਕ ਸਰਕਟ ਹਾਊਸ ਵਿਖੇ ਮੰਤਰੀ ਦਾ ਸਵਾਗਤ ਕੀਤਾ ।

ਇਸ ਮੌਕੇ ਬੋਲਦਿਆਂ ਮੈਂਬਰ ਪਾਰਲੀਮੈਂਟ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਜਲੰਧਰ ਜ਼ਿਲੇ ਨੂੰ ਪੰਜਾਬ ਮੰਤਰੀ ਮੰਡਲ ਵਿੱਚ ਥਾਂ ਦਿੱਤੀ ਹੈ, ਜਿਸ ਨਾਲ ਇਸ ਸ਼ਹਿਰ ਦੇ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ। ਉਨਾਂ ਕੈਬਨਿਟ ਮੰਤਰੀ ਬਲਕਾਰ ਸਿੰਘ ਨੂੰ ਮੰਤਰੀ ਵਜੋਂ ਸ਼ਾਮਲ ਹੋਣ ’ਤੇ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਹ ਜਲੰਧਰ ਦੇ ਲੋਕਾਂ ਦੀਆਂ ਆਸਾਂ ’ਤੇ ਖਰੇ ਉਤਰਨਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਸਟੇਟ ਕੰਟੇਨਰ ਅਤੇ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ, ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਅੰਮਿ੍ਰਤਪਾਲ ਸਿੰਘ, ‘ਆਪ’ ਆਗੂ ਸੁਰਿੰਦਰ ਸਿੰਘ ਸੋਢੀ, ਦਿਨੇਸ਼ ਢੱਲ, ਮਹਿੰਦਰ ਭਗਤ ਆਦਿ ਹਾਜ਼ਰ ਸਨ।