1984 - Nirpakh Post
6 ਜਨਵਰੀ: ਕੌਮ ਦੀ ਢੱਠੀ ਪੱਗ ਸਿਰ ਟਿਕਾਉਣ ਵਾਲਿਆਂ ਨੂੰ ਯਾਦ ਕਰਦਿਆਂ!
Salutations to the martyrs
ਜੂਨ, 1984 ਦੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ 37 ਹੋਰ ਇਤਿਹਾਸਕ ਗੁਰਧਾਮਾਂ ‘ਤੇ ਟੈਂਕਾਂ-ਤੋਪਾਂ ਨਾਲ ਹਮਲੇ ਨੇ ਸਿੱਖ ਮਾਨਸਿਕਤਾ ਨੂੰ ਬੜਾ ਦੁਖਦਾਈ ਅਨੁਭਵ ਕਰਵਾਇਆ। ਸਿੱਖ ਕੌਮ ਦਾ ਬੱਚਾ-ਬੱਚਾ ਅੱਖਾਂ ਵਿੱਚੋਂ ਹੰਝੂ ਕੇਰਦਾ, ਇਸ ਸਿੱਖੀ ਅਪਮਾਨ ਦਾ ਬਦਲਾ ਲੈਣ ਦੇ ਰੌਂਅ ਵਿੱਚ ਸੀ। 31 ਅਕਤੂਬਰ ਨੂੰ ਗੁਰੂ ਕੇ ਲਾਲਾਂ, ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਨੇ ਦਿੱਲੀ ਸਾਮਰਾਜ ਦੀ ਪਟਰਾਣੀ ਇੰਦਰਾ ਗਾਂਧੀ ਨੂੰ ਉਸ ਦੀ ਬਣਦੀ ਸਜ਼ਾ ਦਿੱਤੀ।
ਇੰਦਰਾ ਗਾਂਧੀ ਦੇ ਨਾਲ ਜਾ ਰਹੇ ਕਿਸੇ ਹੋਰ ਨੂੰ ਕੋਈ ਗੋਲੀ ਨਹੀਂ ਲੱਗੀ, ਕਿਸੇ ਹੋਰ ਬੇਗੁਨਾਹ ਨੂੰ ਨਹੀਂ ਮਾਰਿਆ ਗਿਆ। ਇਹ ਸੀ ਸਿੱਖ ਇਨਸਾਫ਼ ਦਾ ਤਰਾਜੂ (ਤੱਕੜੀ)।
31 ਅਕਤੂਬਰ 1984 ਨੂੰ ਭਾਈ ਬੇਅੰਤ ਸਿੰਘ ਨੇ ਸ਼ਹੀਦੀ ਜਾਮ ਪੀਤਾ ਅਤੇ 6 ਜਨਵਰੀ, 1989 ਨੂੰ ਕੌਮ ਦੇ ਮਹਾਨ ਸੂਰਬੀਰਾਂ ਭਾਈ ਸਤਵੰਤ ਸਿੰਘ ਤੇ ਭਾਈ ਕਿਹਰ ਸਿੰਘ ਨੇ ਤਿਹਾੜ ਜੇਲ੍ਹ ਵਿੱਚ ਹੱਸ-ਹੱਸ ਕੇ ਫਾਂਸੀ ਦੇ ਰੱਸਿਆਂ ਨੂੰ ਆਪਣੇ ਗਲ਼ੇ ਵਿੱਚ ਪਾਇਆ।
ਬਜ਼ੁਰਗ ਕਿਹਰ ਸਿੰਘ, ਭਾਈ ਬੇਅੰਤ ਸਿੰਘ ਹੋਰਾਂ ਦੇ ਰਿਸ਼ਤੇਦਾਰ ਸਨ ਤੇ ਭਾਈ ਕੇਹਰ ਸਿੰਘ ‘ਤੇ ਦੋਸ਼ ਇਹ ਲਾਇਆ ਗਿਆ ਕਿ ਉਨ੍ਹਾਂ ਨੇ ਭਾਈ ਬੇਅੰਤ ਸਿੰਘ ਨੂੰ ਅੰਮ੍ਰਿਤ ਛਕਣ ਦੀ ਪ੍ਰੇਰਨਾ ਦਿੱਤੀ ਤੇ ਇਸ ਤਰ੍ਹਾਂ ਕਰਕੇ ਭਾਈ ਬੇਅੰਤ ਸਿੰਘ ‘ਦਹਿਸ਼ਤਗਰਦ’ ਬਣ ਗਿਆ।
ਦੁਨੀਆਂ ਦੇ ਪ੍ਰਮੁੱਖ ਕਾਨੂੰਨਦਾਨਾਂ ਦੀ ਰਾਇ ਸੀ ਕਿ ਭਾਈ ਕਿਹਰ ਸਿੰਘ ਨੂੰ ਫਾਂਸੀ ਬਿਲਕੁਲ ਨਜਾਇਜ਼ ਦਿੱਤੀ ਗਈ ਜਦੋਂ ਕਿ ਉਹਨਾਂ ਦਾ ਇੰਦਰਾ ਗਾਂਧੀ ਕਤਲ ਵਿੱਚ ਕੋਈ ਹੱਥ ਸਾਬਤ ਨਹੀਂ ਸੀ ਹੁੰਦਾ। ਫਿਰ ਵੀ ਭਾਈ ਕਿਹਰ ਸਿੰਘ ਹੋਰਾਂ ਨੇ ਕਮਾਲ ਦਾ ਸਿਦਕ, ਸਬਰ ਦਿਖਾਉਂਦਿਆਂ, ਗੁਰੂ ਦਾ ਭਾਣਾ ਸਮਝ ਕੇ ਹੱਸ ਕੇ ਮੌਤ ਨੂੰ ਗਲ਼ ਨਾਲ ਲਾਇਆ।
ਭਾਈ ਸਤਵੰਤ ਸਿੰਘ ਦਾ ਜ਼ਿਕਰ ਕਰਦਿਆਂ ਅਲੋਕਾਰ ਸੁਹਾਗਣ ਬੀਬੀ ਸੁਰਿੰਦਰ ਕੌਰ ਦਾ ਜ਼ਿਕਰ ਕਰਨਾ ਬੇਹੱਦ ਜ਼ਰੂਰੀ ਹੈ, ਜਿਸ ਦੀ ਮੰਗਣੀ ਭਾਈ ਸਤਵੰਤ ਸਿੰਘ ਹੋਰਾਂ ਨਾਲ ਹੋਈ ਹੋਈ ਸੀ ਜਦੋਂ ਸੂਰਮਿਆਂ ਨੇ ਇਹ ਇਤਿਹਾਸਕ ਕਾਰਨਾਮਾ ਕਰ ਵਿਖਾਇਆ। ਅਕਸਰ ਅਸੀੰ ਸ਼ਹੀਦਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੀਆਂ ਪਤਨੀਆਂ, ਮਾਂਵਾਂ, ਭੈਣਾਂ ਤੇ ਬੇਟੀਆਂ ਦਾ ਜ਼ਿਕਰ ਕਰਨੋਂ ਰਹਿ ਜਾਂਦੇ ਹਾਂ, ਜਿਨ੍ਹਾਂ ਦੀ ਕੁਰਬਾਨੀ ਬਹੁਤ ਵੱਡੀ ਹੋਇਆ ਕਰਦੀ ਹੈ।
ਮਾਤਾ-ਪਿਤਾ, ਸੱਸ-ਸਹੁਰਾ ਤੇ ਧਾਰਮਿਕ ਸਖਸ਼ੀਅਤਾਂ ਵਲੋਂ ਮਨ੍ਹਾਂ ਕਰਨ ਦੇ ਬਾਵਜੂਦ ਬੀਬੀ ਸੁਰਿੰਦਰ ਕੌਰ ਜੀ ਆਪਣੇ ਇਸ ਪ੍ਰਣ ‘ਤੇ ਡਟੇ ਰਹੇ ਕਿ ਉਹ ਭਾਈ ਸਤਵੰਤ ਸਿੰਘ ਨੂੰ ਪਤੀ ਮੰਨਦੇ ਹਨ ਅਤੇ ਉਨ੍ਹਾਂ ਦੇ ਨਾਂ ‘ਤੇ ਹੀ ਜ਼ਿੰਦਗੀ ਗੁਜ਼ਾਰਨਗੇ।
ਜੇਲ੍ਹ ਅਧਿਕਾਰੀਆਂ ਵਲੋਂ ਵਿਆਹ ਦੀ ਆਗਿਆ ਨਾ ਮਿਲਣ ‘ਤੇ ਬੀਬੀ ਜੀ ਨੇ ਭਾਈ ਸਤਵੰਤ ਸਿੰਘ ਦੀ ਫੋਟੋ ਨਾਲ ਚਾਰ ਲਾਵਾਂ ਲੈ ਕੇ ਸਿੱਖ ਇਤਿਹਾਸ ਅੰਦਰ ‘ਅਲੋਕਾਰ ਸੁਹਾਗਣ’ ਹੋਣ ਦਾ ਮਾਣ ਹਾਸਲ ਕੀਤਾ। ਅੰਤ ਬੀਬੀ ਸੁਰਿੰਦਰ ਕੌਰ ਵੀ ਕੈਂਸਰ ਦੀ ਬਿਮਾਰੀ ਨਾਲ ਜੱਦੋਜਹਿਦ ਕਰਦਿਆਂ ਗੁਰਪੁਰੀ ਸਿਧਾਰ ਗਏ।
READ ALSO:ਅਣਵਰਤੇ ਫੰਡਾਂ ਨੂੰ ਲੋਕਾਂ ਦੀ ਭਲਾਈ ਲਈ ਵਿਕਾਸ ਕਾਰਜਾਂ ‘ਤੇ ਜਲਦੀ ਖਰਚਣ ਦੇ ਨਿਰਦੇਸ਼
ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕਿਹਰ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਖਾਲਸਾ ਪੰਥ ਆਪਣੇ ਮਹਾਨ ਸੂਰਬੀਰਾਂ ਦੀ ਕੁਰਬਾਨੀ ਨੂੰ ਸਿਜਦਾ ਕਰਦਾ ਹੈ।
‘ਸ਼ਹੀਦ ਕੀ ਜੋ ਮੌਤ ਹੈ, ਵੋਹ ਕੌਮ ਕੀ ਹਿਆਤ (ਜ਼ਿੰਦਗੀ) ਹੈ।
ਹਿਆਤ ਤੋ ਹਿਆਤ ਹੈ, ਮੌਤ ਭੀ ਹਿਆਤ ਹੈ।’
Salutations to the martyrs
1984 Pain statementਕੈਨੇਡਾ ਵਿਖੇ ਸਰੀ ਸੈਂਟਰ ਤੋਂ ਸੰਸਦ ਮੈਂਬਰ ਰਮਨਦੀਪ ਸਰਾਏ ਨੇ ਜੂਨ 1984 ਦੇ ਸਿੱਖ ਘੱਲੂਘਾਰੇ ਦੀ 39ਵੀਂ ਬਰਸੀ ਮੌਕੇ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿਚ ਸਰਾਏ ਨੇ ਕਿਹਾ ਕਿ ਜੂਨ 1984 ਇਕ ਅਜਿਹਾ ਸਮਾਂ ਹੈ ਜਿਸ ਨੂੰ ਸਿੱਖ ਕਦੇ ਨਹੀਂ ਭੁੱਲਣਗੇ। ਹਰਿਮੰਦਰ ਸਾਹਿਬ, ਜਿਸ ਨੂੰ ਗੋਲਡਨ ਟੈਂਪਲ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ, ‘ਤੇ ਅੱਜ ਦੇ ਦਿਨ ਮਿਲਟਰੀ ਆਪਰੇਸ਼ਨ ਤਹਿਤ ਹਮਲਾ ਕੀਤਾ ਗਿਆ ਸੀ।  ਇਸ ਹਮਲੇ ਵਿਚ ਹਜ਼ਾਰਾਂ ਲੋਕ ਮਾਰੇ ਗਏ। ਅੱਜ ਇਸ ਹਮਲੇ ਦੀ 39ਵੀਂ ਬਰਸੀ ‘ਤੇ ਅਸੀਂ ਗੁਆਚੀਆਂ ਜਾਨਾਂ ਲਈ ਪ੍ਰਾਰਥਨਾ ਕਰਦੇ ਹਾਂ ਅਤੇ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਠਹਿਰਾਉਣ ਲਈ ਪ੍ਰਾਰਥਨਾ ਕਰਦੇ ਹਾਂ।1984 Pain statement
also read :- ਪੰਜਾਬ ਦੇ ਮੌਸਮ ਨੂੰ ਲੈ ਕੇ ਸਾਹਮਣੇ ਆਈ ਵੱਡੀ ਜਾਣਕਾਰੀ, ਇਨ੍ਹਾਂ ਇਲਾਕਿਆਂ ’ਚ ਮੁੜ ਮੀਂਹ ਪੈਣ ਦੀ ਭਵਿੱਖਬਾਣੀ
ਜ਼ਿਕਰਯੋਗ ਹੈ ਕਿ ਪੰਜਾਬ ਸਮੇਤ ਦੁਨੀਆ ਭਰ ਵਿਚ ਵਸਦੇ ਸਿੱਖ ਭਾਈਚਾਰੇ ਦੇ ਦਿਲਾਂ ਵਿਚ ਅੱਜ ਵੀ 1984 ਦੇ ਕਤਲੇਆਮ ਦਾ ਦਰਦ ਮੌਜੂਦ ਹੈ।ਸਿੱਖ ਭਾਈਚਾਰਾ ਇਸ ਸਾਕੇ ਸਬੰਧੀ ਨਿਆਂ ਦੀ ਉਡੀਕ ਵਿਚ ਹੈ।1984 Pain statement