cmmann - Nirpakh Post
Shadowed in the politics of Doab CM Hon
ਹਾਸਿਆਂ ਦੇ ਬਾਦਸ਼ਾਹ ਤੋਂ ਸਿਆਸਤਦਾਨ ਬਣੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀ ਰਾਜਨੀਤੀ ’ਚ ਛਾਏ ਪਏ ਹਨ। ਭਗਵੰਤ ਮਾਨ ਨੇ ਜਿਵੇਂ ਕਾਮੇਡੀ ’ਚ ਲੋਕਾਂ ਨੂੰ ਬੰਨ੍ਹ ਕੇ ਰੱਖਿਆ, ਉਸੇ ਤਰ੍ਹਾਂ ਹੀ ਉਹ ਸਿਆਸਤ ’ਚ ਆਪਣੇ ਵਿਰੋਧੀਆਂ ਦੇ ਪੈਰ ਉਖਾੜ ਰਹੇ ਹਨ। ਮੁੱਖ ਮੰਤਰੀ ਵੱਲੋਂ ਲੱਗਭਗ ਢਾਈ ਸਾਲ ਦੇ ਕਾਰਜਕਾਲ ’ਚ ਉਨ੍ਹਾਂ ਮਾਲਵਾ, ਮਾਝਾ ਤੇ ਦੁਆਬਾ ਦੀ ਰਾਜਨੀਤੀ ’ਤੇ ਚੰਗੀ ਪਕੜ ਬਣਾ ਲਈ ਹੈ।
ਭਾਵੇਂ ਮੁੱਖ ਮੰਤਰੀ ਨੂੰ ਆਪਣੇ ਅੰਦਾਜ਼ੇ ਮੁਤਾਬਕ ਲੋਕ ਸਭਾ ਚੋਣਾਂ ’ਚ ਸੀਟਾਂ ਕਾਫੀ ਘੱਟ ਮਿਲੀਆਂ ਪਰ ਫਿਰ ਵੀ ਉਨ੍ਹਾਂ ਹੌਸਲਾ ਨਹੀਂ ਛੱਡਿਆ ਅਤੇ ਲੋਕ ਸਭਾ ਚੋਣਾਂ ਦੇ ਨਤੀਜਿਆਂ ਨੂੰ ਪਾਰਟੀ ਅਤੇ ਸਰਕਾਰ ਪੱਧਰ ’ਤੇ ਚੰਗੀ ਤਰ੍ਹਾਂ ਘੋਖਿਆ। ਲੋਕ ਸਭਾ ਚੋਣਾਂ ਦੇ ਨਤੀਜਿਆਂ ਪਿੱਛੋਂ ਭਾਵੇਂ ਆਮ ਆਦਮੀ ਪਾਰਟੀ ਅਜੇ ਪੂਰੀ ਤਰ੍ਹਾਂ ਸੰਭਲੀ ਨਹੀਂ ਸੀ ਪਰ ਦੁਆਬੇ ਦੇ ਜਲੰਧਰ ਸ਼ਹਿਰ ’ਚ ਹੋਈ ਉਪ ਚੋਣ ਨੇ ਇਕ ਵਾਰ ਫਿਰ ਸਾਰੀਆਂ ਸਿਆਸੀ ਧਿਰਾਂ ਨੂੰ ਚੋਣ ਅਖਾੜੇ ’ਚ ਲਿਆ ਕੇ ਖੜ੍ਹਾ ਕਰ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਹਲਕੇ ਦੀ ਉਪ ਚੋਣ ਜਿਸ ਤਰੀਕੇ ਨਾਲ ਲੜੀ, ਉਸ ’ਚ ਉਹ ਇਕ ਹੰਢੇ ਹੋਏ ਸਿਆਸਤਦਾਨ ਵਜੋਂ ਉੱਭਰੇ।
ਮੁੱਖ ਮੰਤਰੀ ਨੇ ਭਾਜਪਾ ਛੱਡ ਕੇ ‘ਆਪ’ ’ਚ ਸ਼ਾਮਲ ਹੋਏ ਮਹਿੰਦਰ ਭਗਤ ਨੂੰ ਟਿਕਟ ਦੇ ਕੇ ਉਨ੍ਹਾਂ ’ਤੇ ਦਾਅ ਖੇਡਿਆ। ਜਲੰਧਰ ਸ਼ਹਿਰ ਦੀ ਇਹ ਉਪ ਚੋਣ ਜਿੱਤਣ ਲਈ ਨਵੀਂ ਰਣਨੀਤੀ ਤਹਿਤ ਪਹਿਲਾਂ ਮੁੱਖ ਮੰਤਰੀ ਨੇ ਸ਼ਹਿਰ ’ਚ ਆਪਣਾ ਰੈਣ-ਬਸੇਰਾ ਕਰ ਕੇ ਪੱਕਾ ਅੱਡਾ ਲਾਇਆ ਅਤੇ ਫਿਰ ਲਗਾਤਾਰ ਪਾਰਟੀ ਦੀ ਚੋਣ ਮੁਹਿੰਮ ਨੂੰ ਸੁਚੱਜੇ ਢੰਗ ਨਾਲ ਚਲਾਇਆ। ਉਨ੍ਹਾਂ ਦੀ ਰਣਨੀਤੀ ਅੱਗੇ ਕਿਸੇ ਵੀ ਪਾਰਟੀ ਦਾ ਕੋਈ ਉਮੀਦਵਾਰ ਟਿਕ ਹੀ ਨਹੀਂ ਸਕਿਆ।Shadowed in the politics of Doab CM Hon
ਮੁੱਖ ਮੰਤਰੀ ਨੇ ਸਾਰੇ ਪਾਰਟੀ ਲੀਡਰਾਂ, ਮੰਤਰੀਆਂ ਅਤੇ ਵਿਧਾਇਕਾਂ ਦੀਆਂ ਪੂਰੇ ਹਲਕੇ ’ਚ ਡਿਊਟੀਆਂ ਲਾ ਕੇ ਸਭ ਨੂੰ ਕਾਰਜ ਫਤਹਿ ਦਾ ਮੰਤਰ ਦਿੱਤਾ। ਮੁੱਖ ਮੰਤਰੀ ਨੇ ਇਹ ਉਪ ਚੋਣ ਲੱਗਭਗ 55 ਹਜ਼ਾਰ ਦੇ ਫਰਕ ਨਾਲ ਜਿੱਤ ਕੇ ਲੋਕ ਸਭਾ ਚੋਣਾਂ ’ਚ ਪਾਰਟੀ ਦੀ ਹੋਈ ਹਾਰ ਦਾ ਬਦਲਾ ਲਿਆ। ਇਸ ਉਪ ਚੋਣ ਦੇ ਨਤੀਜੇ ਮਗਰੋਂ ਮੁੱਖ ਮੰਤਰੀ ਨੇ ਆਉਣ ਵਾਲੀਆਂ ਚੋਣਾਂ ਲਈ ਦੁਆਬੇ ’ਤੇ ਆਪਣਾ ਧਿਆਨ ਕੇਂਦਰਿਤ ਕਰ ਦਿੱਤਾ ਹੈ। ਦੁਆਬੇ ’ਚ ਦਲਿਤ ਆਬਾਦੀ ਵੱਧ ਹੋਣ ਕਰ ਕੇ ਮੁੱਖ ਮੰਤਰੀ ਨੇ ਦਲਿਤ ਭਾਈਚਾਰੇ ਨੂੰ ਪਾਰਟੀ ਨਾਲ ਜੋੜਨ ਦਾ ਕੰਮ ਪਹਿਲ ਦੇ ਆਧਾਰ ’ਤੇ ਸ਼ੁਰੂ ਕੀਤਾ ਹੈ।
ਉਨ੍ਹਾਂ ਪਹਿਲਾਂ ਕਾਂਗਰਸੀ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੂੰ ‘ਆਪ’ ’ਚ ਸ਼ਾਮਲ ਕਰਵਾਇਆ ਅਤੇ ਫਿਰ ਉਨ੍ਹਾਂ ਨੂੰ ਦੁਆਬੇ ਦੀ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਜਿੱਤ ਦਿਵਾ ਕੇ ਦੁਆਬੇ ’ਚ ਆਪਣੀ ਪਕੜ ਮਜ਼ਬੂਤ ਕੀਤੀ। ਭਗਵੰਤ ਮਾਨ ਨੇ ਦੁਆਬੇ ਦੀਆਂ 23 ਵਿਧਾਨ ਸਭਾ ਸੀਟਾਂ ਲਈ ਹੁਣੇ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਮੁੱਖ ਮੰਤਰੀ ਨੇ ਜਲੰਧਰ ’ਚ ਆਪਣੀ ਪੱਕੀ ਰਿਹਾਇਸ਼ ਬਣਾ ਲਈ ਹੈ ਤਾਂ ਜੋ ਉਹ ਹਫਤੇ ’ਚ ਇਕ ਜਾਂ ਦੋ ਦਿਨ ਸਮੁੱਚੇ ਦੁਆਬੇ ਲਈ ਕੱਢ ਸਕਣ, ਲੋਕਾਂ ਦੇ ਕੰਮ ਇਨ੍ਹਾਂ ਦੋ ਦਿਨਾਂ ’ਚ ਨਿਪਟਾ ਦੇਣ ਅਤੇ ਉਨ੍ਹਾਂ ਨੂੰ ਚੰਡੀਗੜ੍ਹ ਦੇ ਚੱਕਰਾਂ ਦੇ ‘ਚੱਕਰਵਿਊ’ ’ਚੋਂ ਕੱਢ ਦੇਣ।
ਮੁੱਖ ਮੰਤਰੀ ਦੀ ਪਹਿਲਾਂ ਹੀ ਇਹ ਸੋਚ ਸੀ ਕਿ ਉਹ ਦੁਆਬੇ ’ਚ ਪਾਰਟੀ ਨੂੰ ਮਜ਼ਬੂਤ ਕਰਨਗੇ। ਇਸੇ ਲੜੀ ਤਹਿਤ ਹੀ ਉਨ੍ਹਾਂ ਅਕਾਲੀ ਦਲ ਦੇ ਆਗੂ ਤੇ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਨੂੰ ‘ਆਪ’ ’ਚ ਸ਼ਾਮਲ ਕੀਤਾ ਤੇ ਫਿਰ ਉਨ੍ਹਾਂ ਨੂੰ ਜਲੰਧਰ ਹਲਕੇ ਦੀ ਸੰਸਦੀ ਚੋਣ ਲੜਾਈ। ਇਕੱਲਾ ਟੀਨੂੰ ਹੀ ਨਹੀਂ, ਹੋਰ ਵੀ ਬਹੁਤ ਸਾਰੇ ਅਕਾਲੀ ਲੀਡਰਾਂ ਤੇ ਦੂਜੀਆਂ ਪਾਰਟੀਆਂ ਦੇ ਚੰਗੇ ਵਰਕਰਾਂ ਨੂੰ ‘ਆਪ’ ’ਚ ਲਿਆ ਕੇ ਪਾਰਟੀ ਦਾ ਘੇਰਾ ਹੋਰ ਮਜ਼ਬੂਤ ਕੀਤਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਦੁਆਬੇ ਦੀ ਰਾਜਨੀਤੀ ’ਚ ਇਕ ਵੱਡਾ ਧਮਾਕਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਨੂੰ ਆਮ ਆਦਮੀ ਪਾਰਟੀ ’ਚ ਸ਼ਾਮਲ ਕਰ ਕੇ ਸਾਰੀਆਂ ਸਿਆਸੀ ਧਿਰਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦਾ ਤਾਂ ਦੁਆਬੇ ’ਚ ਲੱਕ ਹੀ ਤੋੜ ਕੇ ਰੱਖ ਦਿੱਤਾ ਹੈ ਕਿਉਂਕਿ ਇਸ ਤੋਂ ਪਹਿਲਾਂ ਵੀ ਕਈ ਅਕਾਲੀ ਆਗੂ ‘ਆਪ’ ਵਿਚ ਸ਼ਾਮਲ ਹੋ ਚੁੱਕੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਦੁਆਬੇ ’ਚ ਪਕੜ ਦਿਨੋ-ਦਿਨ ਮਜ਼ਬੂਤ ਹੁੰਦੀ ਜਾ ਰਹੀ ਹੈ। ਮੁੱਖ ਮੰਤਰੀ ਦੀ ਰਾਡਾਰ ’ਤੇ ਦੁਆਬੇ ਦਾ ਇਕ ਹੋਰ ਵਿਧਾਇਕ ਵੀ ਹੈ, ਜਿਹੜਾ ਕਿਸੇ ਵੇਲੇ ਵੀ ‘ਆਪ’ ’ਚ ਸ਼ਾਮਲ ਹੋ ਸਕਦਾ ਹੈ।Shadowed in the politics of Doab CM Hon
ਪੰਜਾਬੀਆਂ ਲਈ ਖੁਸ਼ਖ਼ਬਰੀ ! ਦਿੱਲੀ ਹਵਾਈ ਅੱਡੇ ‘ਤੇ ਖੁੱਲ੍ਹਿਆ ਪੰਜਾਬ ਸਹਾਇਤਾ ਕੇਂਦਰ,24 ਘੰਟੇ ਮਿਲੇਗੀ ਮਦਦ
Good news for Punjabis
ਪੰਜਾਬ ਸਰਕਾਰ ਨੇ ਦਿੱਲੀ ਸਥਿਤ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਜਾਣ ਵਾਲੇ ਪ੍ਰਵਾਸੀ ਪੰਜਾਬੀਆਂ ਦੀ ਸਹੂਲਤ ਲਈ ਇੱਕ ਸਹਾਇਤਾ ਕੇਂਦਰ ਸਥਾਪਤ ਕੀਤਾ ਹੈ। ਜਿੱਥੇ ਲੋਕਾਂ ਦੀ ਸਹੂਲਤ ਲਈ ਮੁਲਾਜ਼ਮ 24 ਘੰਟੇ ਤਾਇਨਾਤ ਰਹਿਣਗੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਇਸ ਨੂੰ ਲੋਕਾਂ ਨੂੰ ਸਮਰਪਿਤ ਕਰਨ ਜਾ ਰਹੇ ਹਨ। ਪ੍ਰੋਗਰਾਮ ਸਵੇਰੇ ਦਸ ਵਜੇ ਤੋਂ ਬਾਅਦ ਸ਼ੁਰੂ ਹੋਵੇਗਾ। ਪੰਜਾਬ ਸਰਕਾਰ ਨੇ ਇਸ ਪ੍ਰਾਜੈਕਟ ਲਈ ਇਕ ਪ੍ਰਾਈਵੇਟ ਕੰਪਨੀ ਨਾਲ ਸਮਝੌਤਾ ਕੀਤਾ ਹੈ।Good news for Punjabis
also read :- ਪੈਰਿਸ ਓਲੰਪਿਕ ‘ਚ ਟੁੱਟਿਆ ‘ਸੋਨੇ’ ਦਾ ਸੁਪਨਾ, ਤਾਂ ਕਿਹਾ- ਮਾਫ ਕਰਨਾ, ਮੈਂ ਹਾਰ ਗਈ…ਵਿਨੇਸ਼ ਫੋਗਾਟ ਨੇ ਕੁਸ਼ਤੀ ਨੂੰ ਕਿਹਾ ਅਲਵਿਦਾ
ਇਹ ਸਹੂਲਤ ਸਹਾਇਤਾ ਕੇਂਦਰ ‘ਤੇ ਉਪਲਬਧ ਹੋਵੇਗੀ
ਕੇਂਦਰ ‘ਤੇ ਲੋਕਾਂ ਨੂੰ ਹਵਾਈ ਅੱਡੇ ‘ਤੇ ਉਡਾਣਾਂ, ਕਨੈਕਟਿੰਗ ਫਲਾਈਟਾਂ, ਟੈਕਸੀ ਸੇਵਾਵਾਂ, ਗੁੰਮ ਹੋਏ ਸਮਾਨ ਅਤੇ ਹੋਰ ਲੋੜੀਂਦੀ ਸਹਾਇਤਾ ਲਈ ਸਹਾਇਤਾ ਮਿਲੇਗੀ। ਜਦੋਂ ਕਿ ਪੰਜਾਬ ਭਵਨ ਐਮਰਜੈਂਸੀ ਦੀ ਸੂਰਤ ਵਿੱਚ ਉਪਲਬਧਤਾ ਦੇ ਆਧਾਰ ‘ਤੇ ਡਾ.
ਦਿੱਲੀ ਵਿੱਚ ਕੁਝ ਕਮਰੇ ਯਾਤਰੀਆਂ ਜਾਂ ਉਨ੍ਹਾਂ ਦੇ ਰਿਸ਼ਤੇਦਾਰਾਂ ਲਈ ਮੁਹੱਈਆ ਕਰਵਾਏ ਜਾਣਗੇ। ਸਟਾਫ ‘ਤੇ ਤਾਇਨਾਤ ਕੀਤੇ ਜਾਣ ਵਾਲੇ ਨੌਜਵਾਨਾਂ ਨੂੰ ਅੰਗਰੇਜ਼ੀ ਅਤੇ ਹਿੰਦੀ ਤੋਂ ਇਲਾਵਾ ਪੰਜਾਬੀ ਚੰਗੀ ਤਰ੍ਹਾਂ ਜਾਣਨੀ ਚਾਹੀਦੀ ਹੈ। ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਮਦਦ ਇਸ ਨੰਬਰ ‘ਤੇ ਉਪਲਬਧ ਹੋਵੇਗੀ
ਸਰਕਾਰ ਵੱਲੋਂ ਸਹਾਇਤਾ ਕੇਂਦਰ ਲਈ ਨੰਬਰ ਵੀ ਜਾਰੀ ਕੀਤਾ ਗਿਆ ਹੈ। ਲੋਕ ਫੋਨ ਕਰਕੇ ਵੀ ਉਥੇ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਣ ਸਕਣਗੇ। ਇਸ ਦੇ ਲਈ ਉਨ੍ਹਾਂ ਨੂੰ ਹੈਲਪਲਾਈਨ ਨੰਬਰ 011-61232182 ‘ਤੇ ਸੰਪਰਕ ਕਰਨਾ ਹੋਵੇਗਾ।Good news for Punjabis
CM reached Vinesh Phogat house
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਭਾਰ ਵੱਧ ਜਾਣ ਕਾਰਨ ਓਲੰਪਿਕ ਤੋਂ ਬਾਹਰ ਹੋਈ ਖ਼ਿਡਾਰਣ ਵਿਨੇਸ਼ ਫੋਗਾਟ ਦੇ ਘਰ ਪਹੁੰਚੇ ਹਨ। ਇਸ ਦੌਰਾਨ ਮੁੱਖ ਮੰਤਰੀ ਮਾਨ ਵਲੋਂ ਉਸ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਗੱਲਬਾਤ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਹਰਿਆਣਾ ਦੀ ਪਹਿਲਵਾਨ ਵਿਨੇਸ਼ ਫੋਗਾਟ ਨੂੰ ਪੈਰਿਸ ਵਿੱਚ ਖੇਡੇ ਜਾ ਰਹੇ ਓਲੰਪਿਕ 2024 ਤੋਂ ਅਯੋਗ ਕਰਾਰ ਦਿੱਤਾ ਗਿਆ ਹੈ। ਅੱਜ ਵਿਨੇਸ਼ ਫੋਗਾਟ ਨੇ ਓਲੰਪਿਕ ਮਹਿਲਾ ਕੁਸ਼ਤੀ ਦੇ 50 ਕਿਲੋ ਵਰਗ ਦਾ ਫਾਈਨਲ ਖੇਡਣਾ ਸੀ ਪਰ ਮੈਚ ਤੋਂ ਪਹਿਲਾਂ ਹੀ ਉਸ ਨੂੰ ਓਲੰਪਿਕ ਤੋਂ ਅਯੋਗ ਕਰਾਰ ਦੇ ਦਿੱਤਾ ਗਿਆ ਹੈ। ਅੱਜ ਵਿਨੇਸ਼ ਦਾ ਮੁਕਾਬਲਾ ਅਮਰੀਕਾ ਦੀ ਸਾਰਾਹ ਐਨ ਹਿਲਡੇਬ੍ਰੈਂਡ ਨਾਲ ਹੋਣਾ ਸੀ।
also read :- ਫੈਨਜ਼ ਦਾ ਟੁੱਟਿਆ ਦਿਲ! ਫਾਈਨਲ ਤੋਂ ਪਹਿਲਾਂ ਡਿਸਕਵਾਲੀਫਾਈ ਹੋਈ ਵਿਨੇਸ਼ ਫੋਗਾਟ , PM ਮੋਦੀ ਨੇ ਕੀਤਾ ਟਵੀਟ
ਦੱਸ ਦੇਈਏ ਕਿ ਕੁਸ਼ਤੀ ਵਿੱਚ ਕਿਸੇ ਵੀ ਪਹਿਲਵਾਨ ਨੂੰ ਸਿਰਫ਼ 100 ਗ੍ਰਾਮ ਵਾਧੂ ਭਾਰ ਭੱਤਾ ਮਿਲਦਾ ਹੈ। ਜੇਕਰ ਵਿਨੇਸ਼ ਦਾ ਵਜ਼ਨ 50 ਕਿਲੋ, 100 ਗ੍ਰਾਮ ਹੁੰਦਾ ਤਾਂ ਉਹ ਗੋਲਡ ਮੈਡਲ ਦਾ ਮੈਚ ਖੇਡ ਸਕਦੀ ਸੀ ਪਰ ਉਸ ਦਾ ਭਾਰ 50 ਗ੍ਰਾਮ ਵੱਧ ਨਿਕਲਿਆ ਅਤੇ ਇਸ ਕਾਰਨ ਉਸ ਦਾ ਓਲੰਪਿਕ ਤਮਗਾ ਜਿੱਤਣ ਦਾ ਸੁਫ਼ਨਾ ਚਕਨਾਚੂਰ ਹੋ ਗਿਆ। ਪਹਿਲਵਾਨ ਨੂੰ 2 ਦਿਨ ਤੱਕ ਉਸੇ ਵਰਗ ‘ਚ ਆਪਣਾ ਭਾਰ ਬਰਕਰਾਰ ਰੱਖਣਾ ਹੋਵੇਗਾ ਪਰ ਵਿਨੇਸ਼ ਅਜਿਹਾ ਨਹੀਂ ਕਰ ਸਕੀ। ਖ਼ਬਰਾਂ ਮੁਤਾਬਕ ਵਿਨੇਸ਼ ਦਾ ਵਜ਼ਨ 52 ਕਿਲੋਗ੍ਰਾਮ ਤੱਕ ਪਹੁੰਚ ਗਿਆ ਸੀ, ਜਿਸ ਨੂੰ ਘੱਟ ਕਰਨ ਲਈ ਉਸ ਨੇ ਪੂਰੀ ਕੋਸ਼ਿਸ਼ ਕੀਤੀ ਪਰ ਅੰਤ ‘ਚ ਉਸ ਦਾ ਭਾਰ 150 ਗ੍ਰਾਮ ਵਧਿਆ।
CM reached Vinesh Phogat house
ਹੁਸ਼ਿਆਰਪੁਰ ਪਹੁੰਚੇ CM ਮਾਨ, ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਦਾ ਸੁਨੇਹਾ
CM Hon arrived in Hoshiarpur
ਹੁਸ਼ਿਆਰਪੁਰ ਵਿਖੇ ਸੂਬਾ ਪੱਧਰੀ ਵਣ ਮਹਾਂਉਤਸਵ ਸਮਾਗਮ ਮਨਾਇਆ ਗਿਆ ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ, ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਅਤੇ ਬ੍ਰਹਮ ਸ਼ੰਕਰ ਜਿੰਪਾ ਵੀ ਮੌਜੂਦ ਰਹੇ। CM Hon arrived in Hoshiarpur
also read :-  ਸ਼ੂਗਰ ਦੇ ਰੋਗੀਆਂ ਲਈ ਲਾਹੇਵੰਦ ਹਨ ‘ਕਰੇਲੇ’, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਬੂਟਾ ਲਗਾ ਕੇ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਦਾ ਸੁਨੇਹਾ ਦਿੱਤਾ। ਉਨ੍ਹਾਂ ਨੇ ਇਸ ਮੌਕੇ ਲਗਾਈ ਗਈ ਪ੍ਰਦਰਸ਼ਨੀ ‘ਤੇ ਲੱਗਾ ਸਾਮਾਨ ਵੇਖਿਆ ਅਤੇ ਉਸ ਬਾਰੇ ਜਾਣਕਾਰੀ ਵੀ ਹਾਸਲ ਕੀਤੀ। ਉਨ੍ਹਾਂ ਨੇ ਆਮ ਲੋਕਾਂ ਨਾਲ ਮੁਲਾਕਾਤ ਕਰ ਕੇ ਗੱਲਬਾਤ ਵੀ ਕੀਤੀ।CM Hon arrived in Hoshiarpur
ਕੁਨਬਾਪ੍ਰਸਤ ਲੀਡਰਾਂ ਨੇ ਸਰਹੱਦੀ ਖੇਤਰ ਦੇ ਵਿਕਾਸ ਨੂੰ ਅਣਗੌਲਿਆ ਕੀਤਾ: CM ਭਗਵੰਤ ਮਾਨ
Leaders neglected development
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕੁਨਬਾਪ੍ਰਸਤ ਲੀਡਰਾਂ ਦੇ ਨਿੱਜੀ ਸਵਾਰਥ ਕਾਰਨ ਸੂਬੇ ਦਾ ਸਰਹੱਦੀ ਖੇਤਰ ਵਿਕਾਸ ਪੱਖੋਂ ਬੁਰੀ ਤਰ੍ਹਾਂ ਪਛੜ ਗਿਆ। ਅੱਜ ਇੱਥੇ ਰੇਲਵੇ ਓਵਰਬ੍ਰਿਜ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਦੇ ਵਸਨੀਕ ਸੂਰਬੀਰ ਲੋਕ ਹਨ ਜਿਨ੍ਹਾਂ ਨੇ ਹਮੇਸ਼ਾ ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਦੀ ਰਾਖੀ ਕੀਤੀ। ਉਨ੍ਹਾਂ ਕਿਹਾ ਕਿ ਇਹ ਮਹਾਨ ਗੁਰੂ ਸਾਹਿਬਾਨ ਦੀ ਬਖਸ਼ਿਸ਼ ਪ੍ਰਾਪਤ ਧਰਤੀ ਹੈ ਜਿੱਥੇ ਬਹਾਦਰ ਅਤੇ ਮਿਹਨਤੀ ਲੋਕ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਇਸ ਇਲਾਕੇ ਦੇ ਸਿਆਸੀ ਆਗੂਆਂ ਨੇ ਵੱਕਾਰੀ ਅਹੁਦਿਆਂ ਦਾ ਸੁਖ ਮਾਣਿਆ ਪਰ ਉਨ੍ਹਾਂ ਨੇ ਕਦੇ ਵੀ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਦੀ ਰੱਤੀ ਭਰ ਵੀ ਪ੍ਰਵਾਹ ਨਹੀਂ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਲੰਮੇ ਸਮੇਂ ਤੋਂ ਇੱਥੋਂ ਚੁਣੇ ਜਾਂਦੇ ਰਹੇ ਸਿਆਸਤਦਾਨਾਂ ਨੇ ਇਸ ਖੇਤਰ ਦੇ ਵਿਕਾਸ ਲਈ ਕੱਖ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਮਹਾਨ ਦੇਸ਼ ਭਗਤ ਅਤੇ ਰਾਸ਼ਟਰਵਾਦੀ ਪੈਦਾ ਕਰਨ ਵਾਲੇ ਇਸ ਖੇਤਰ ਨੇ ਇਨ੍ਹਾਂ ਹਾਕਮਾਂ ਦੇ ਸ਼ਾਸਨਕਾਲ ਦੌਰਾਨ ਵਿਕਾਸ ਨਹੀਂ ਦੇਖਿਆ। ਭਗਵੰਤ ਸਿੰਘ ਮਾਨ ਨੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਲੰਮੇ ਸਮੇਂ ਤੋਂ ਸੱਤਾ ‘ਤੇ ਕਾਬਜ਼ ਹੋਣ ਦੇ ਬਾਵਜੂਦ ਇਨ੍ਹਾਂ ਆਗੂਆਂ ਨੇ ਸਰਹੱਦੀ ਖੇਤਰ ਦਾ ਵਿਕਾਸ ਕਰਨ ਦੀ ਬਜਾਏ ਆਪਣੇ ਪਰਿਵਾਰਾਂ ਦਾ ਵਿਕਾਸ ਕਰਨ ਵੱਲ ਧਿਆਨ ਦਿੱਤਾ। Leaders neglected development
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮੌਕਾਪ੍ਰਸਤ ਆਗੂਆਂ ਦੀ ਕੋਈ ਵਿਚਾਰਧਾਰਾ ਨਹੀਂ ਹੈ ਸਗੋਂ ਇਨ੍ਹਾਂ ਦਾ ਇਕੋ-ਇਕ ਮਨੋਰਥ ਸਿਰਫ਼ ਸੱਤਾ ਵਿੱਚ ਬਣੇ ਰਹਿਣਾ ਹੈ ਅਤੇ ਇਸੇ ਕਰਕੇ ਉਹ ਵਾਰ-ਵਾਰ ਆਪਣੀਆਂ ਵਫ਼ਾਦਾਰੀਆਂ ਬਦਲਦੇ ਰਹਿੰਦੇ ਹਨ। ਉਨ੍ਹਾਂ ਨੇ ਮਿਸਾਲ ਦਿੰਦਿਆਂ ਕਿਹਾ ਕਿ “ਸਰਹੱਦੀ ਖੇਤਰ ਵਿੱਚ ਸਿਆਸਤਦਾਨਾਂ ਦੇ ਇਕ ਘਰ ਵਿੱਚ ਵੱਖ-ਵੱਖ ਪਾਰਟੀਆਂ ਦੇ ਦੋ ਝੰਡੇ ਹਨ ਕਿਉਂਕਿ ਇਹ ਆਗੂ ਚਾਹੁੰਦੇ ਹਨ ਕਿ ਸੱਤਾ ਦੀ ਵਾਗਡੋਰ ਇਨ੍ਹਾਂ ਦੇ ਹੱਥਾਂ ਵਿੱਚ ਹੀ ਰਹੇ। ਇਨ੍ਹਾਂ ਆਗੂਆਂ ਨੇ ਲੋਕਾਂ ਵੱਲੋਂ ਚੁਣੇ ਜਾਣ ਦੀ ਆਸ ਵਿੱਚ ਨਵੀਆਂ ਅਚਕਨਾਂ ਵੀ ਤਿਆਰ ਕਰਵਾ ਲਈਆਂ ਸਨ ਪਰ ਇਨ੍ਹਾਂ ਦੇ ਸੁਪਨੇ ਚਕਨਾਚੂਰ ਹੋ ਗਏ ਕਿਉਂਕਿ ਲੋਕਾਂ ਨੇ ਇਨ੍ਹਾਂ ਨੂੰ ਬੁਰੀ ਤਰ੍ਹਾਂ ਨਕਾਰ ਦਿੱਤਾ।”
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਬੰਦ ਕੀਤੇ ਗਏ 17 ਟੋਲ ਪਲਾਜ਼ਿਆਂ ਵਿੱਚੋਂ 14 ਟੋਲ ਪਲਾਜ਼ੇ ਇਸ ਖੇਤਰ ਦੇ ਆਪਣੇ ਆਪ ਨੂੰ ਵੱਡਾ ਸਿਆਸਤਦਾਨ ਕਹਾਉਂਦੇ ਆਗੂ ਵੱਲੋਂ ਸ਼ੁਰੂ ਕੀਤੇ ਗਏ ਸਨ ਜੋ ਸੂਬੇ ਦੇ ਲੋਕ ਨਿਰਮਾਣ ਮੰਤਰੀ ਰਹਿ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਮ ਲੋਕਾਂ ਦੀ ਸੇਵਾ ਬਜਾਏ ਕਰਨ ਦੀ ਬਜਾਏ ਸਿਰਫ ਖਾਨਾਪੂਰਤੀ ਕੀਤੀ ਜਦਕਿ ਉਨ੍ਹਾਂ ਦੀ ਸਰਕਾਰ ਨੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਨੇਤਾਵਾਂ ਨੂੰ ਚੁਣਨਾ ਚਾਹੀਦਾ ਹੈ ਜੋ ਉਨ੍ਹਾਂ ਦਾ ਸਾਥ ਦੇਣ ਨਾ ਕਿ ਜੋ ਸਿਰਫ ਸੱਤਾ ਦੇ ਚੌਧਰੀ ਬਣੇ ਰਹਿਣਾ ਚਾਹੁੰਦੇ ਹਨ।
ਹਾਲਾਂਕਿ, ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ, ਸੂਬੇ ਵਿੱਚ ਹਰ ਰੋਜ਼ ਵਿਕਾਸ ਦੀ ਨਵੀਂ ਕਹਾਣੀ ਲਿਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਭਾਈ-ਭਤੀਜਾਵਾਦ ਅਤੇ ਪੱਖਪਾਤ ਤੋਂ ਇਲਾਵਾ ਹੋਰ ਕੁਝ ਨਹੀਂ ਕੀਤਾ ਪਰ ਉਨ੍ਹਾਂ ਦੀ ਸਰਕਾਰ ਨੇ ਸੂਬੇ ਦਾ ਸਰਬਪੱਖੀ ਵਿਕਾਸ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ, 43 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ, ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਪਹਿਲਕਦਮੀਆਂ ਆਮ ਆਦਮੀ ਦੀ ਭਲਾਈ ਲਈ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਮਾਲਵਾ ਨਹਿਰ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਆਪਣੇ ਆਪ ਵਿੱਚ ਰਿਕਾਰਡ ਹੈ ਕਿ ਸੂਬੇ ਦੀ ਪਿਛਲੀ ਕਿਸੇ ਵੀ ਸਰਕਾਰ ਨੇ ਇਸ ਲੋੜ ਵੱਲ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਲਗਪਗ 150 ਕਿਲੋਮੀਟਰ ਲੰਬੀ ਇਹ ਨਵੀਂ ਨਹਿਰ ਸੂਬੇ ਖਾਸ ਕਰ ਕੇ ਮਾਲਵਾ ਖੇਤਰ ਵਿੱਚ ਬੇਮਿਸਾਲ ਤਰੱਕੀ ਅਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਇਸ ਵੱਕਾਰੀ ਪ੍ਰਾਜੈਕਟ ‘ਤੇ ਲਗਪਗ 2300 ਕਰੋੜ ਰੁਪਏ ਖਰਚ ਕਰੇਗੀ, ਜਿਸ ਨਾਲ ਸੂਬੇ ਦੀ ਲਗਪਗ ਦੋ ਲੱਖ ਏਕੜ ਉਪਜਾਊ ਜ਼ਮੀਨ ਦੀਆਂ ਸਿੰਜਾਈ ਦੀਆਂ ਲੋੜਾਂ ਪੂਰੀਆਂ ਹੋਣਗੀਆਂ।Leaders neglected development
CM ਭਗਵੰਤ ਮਾਨ ਨੇ ਪੰਜਾਬ ਨੂੰ ਦਿੱਤੀ ਵੱਡੀ ਸੌਗਾਤ, ਰੇਲਵੇ ਓਵਰਬ੍ਰਿਜ ਦਾ ਕੀਤਾ ਉਦਘਾਟਨ
CM gave a big gift to Punjab
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਦੀਨਾਨਗਰ ਵਿਖੇ ਰੇਲਵੇ ਓਵਰਬ੍ਰਿਜ ਦਾ ਉਦਘਾਟਨ ਕਰ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਰੋੜਾਂ ਦੀ ਫੰਡਿੰਗ ਨਾਲ ਰੇਲਵੇ ਓਵਰਬ੍ਰਿਜ ਬਣਾਇਆ ਗਿਆ ਹੈ, ਇਹ ਤਾਂ ਸਰਕਾਰਾਂ ਦਾ ਫਰਜ਼ ਬਣਦਾ ਹੈ ਕਿ ਲੋਕਾਂ ਨੂੰ ਸਹੂਲਤ ਦੇਣਾ ਨਾ ਕਿ ਇਸ ‘ਚ ਕੋਈ ਅਹਿਸਾਨ ਹੈ । ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ‘ਚ ਲਗਾਤਾਰ ਕੰਮ ਹੋ ਰਹੇ ਹਨ ਪਰਸੋਂ ਮਾਲਵਾ ਨਹਿਰ ਦਾ ਜਾਇਜ਼ਾ ਲੈ ਕੇ ਕੰਮ ਸ਼ੁਰੂ ਕੀਤਾ ਗਿਆ, ਕੱਲ੍ਹ 58 ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਸਿਹਤ ਮਹਿਕਮੇ ਨੂੰ ਸਮਰਪਿਤ ਕੀਤਾ ਅਤੇ ਅੱਜ ਦੀਨਾਨਗਰ ਰੇਲਵੇ ਓਵਰਬ੍ਰਿਜ ਦਾ ਕੀਤਾ ਉਦਘਾਟਨ ਕੀਤਾ ਹੈ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਆਪਣੇ ਪਰਿਵਾਰ ਨੂੰ ਪਾਲ ਰਹੀਆਂ ਸੀ ਅਤੇ ਪੰਜਾਬ ਦੇ ਲੋਕਾਂ ਨੂੰ ਭੁੱਲ ਗਏ ਸੀ। ਉਨ੍ਹਾਂ ਕਿਹਾ ਲੋਕ ਬੋਲ ਦਿੰਦੇ ਹਨ ਕਿ ਛੋਟਾ ਜਿਹਾ ਪੁੱਲ ਹੈ ਮੁੱਖ ਮੰਤਰੀ ਨੇ ਕੀ ਕਰਨਾ ਆ ਕੇ ਪਰ ਇਹ ਸੋਚੋ ਜਿਨ੍ਹਾਂ ਲੋਕਾਂ ਨੇ ਇਸ ਪੁੱਲ ਤੋਂ ਗੁਜ਼ਰਣਾ ਹੈ ਉਨ੍ਹਾਂ ਲਈ ਇਹ ਪੁੱਲ ਕਿੰਨਾ ਵੱਡਾ ਹੋਵੇਗਾ।CM gave a big gift to Punjab
ਉਨ੍ਹਾਂ ਕਿਹਾ ਕਿ ਜੋ ਪਹਿਲੀਆਂ ਸਰਕਾਰ ਇਸ ਬਾਰਡਰ ਦੇ ਇਲਾਕੇ ਨੂੰ ਪਿਛੜਿਆ ਹੋਇਆ ਇਲਾਕਾ ਕਹਿੰਦੀਆਂ ਸਨ ਪਰ ਸਾਡੀ ਸਰਕਾਰ ਇਸ ਨੂੰ ਪਿਛੜਿਆ ਇਲਾਕਾ ਕਹਿਣ ਵਾਲਾ ਸ਼ਬਦ ਖ਼ਤਮ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਕੋ ਉਪਰਾਲਾ ਹੈ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਹੈ। ਭਗਵੰਤ ਮਾਨ ਨੇ ਕਿ ਭਾਵੇਂ ਪੰਜਾਬ ਅੰਦਰ ਪੂਰੀ ਤਰ੍ਹਾਂ ਨਾਲ ਭ੍ਰਿਸ਼ਟਚਾਰ ਖ਼ਤਮ ਨਹੀਂ ਹੋਇਆ ਪਰ ਪਹਿਲੀਆਂ ਸਰਕਾਰਾਂ ਨਾਲੋਂ ਘੱਟ ਹੋ ਗਿਆ ਹੈ।
ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਦਿਨ-ਰਾਤ ਪੰਜਾਬ ਦੇ ਕੰਮਾਂ ਲਈ ਲੱਗੀ ਹੈ ਕੋਈ ਵੀ ਅਜਿਹਾ ਮੌਕਾ ਨਹੀਂ ਛੱਡਾਂਗੇ ਜਿੱਥੇ ਪੰਜਾਬ ਨੂੰ ਫਾਇਦਾ ਹੁੰਦਾ ਹੋਵੇ। ਭਾਵੇਂ ਉਸ ਦੀ ਲੜਾਈ ਲਈ ਸਾਨੂੰ ਸੁਪਰੀਮ ਕੋਰਟ ਕਿਉਂ ਨਾ ਜਾਣਾ ਪਵੇ ਪਰ ਪੰਜਾਬ ਦੇ ਹੱਕ ਲੈ ਲਈ ਹਮੇਸ਼ਾ ਲੜਦੇ ਰਹਾਂਗੇ। ਉਨ੍ਹਾਂ ਕਿਹਾ ਭਾਰੀ ਗਿਣਤੀ ‘ਚ ਲੋਕਾਂ ਦਾ ਦੀਨਾਨਗਰ ਆਉਣ ਤੋਂ ਸਮਝਦਾ ਹਾਂ ਕਿ ਤੁਸੀਂ ਪੰਜਾਬ ਦੀਆਂ ਨੀਤੀਆਂ ਨੂੰ ਪਸੰਦ ਕਰਦੇ ਹੋ।  ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਸਿੰਘ ਬਾਜਵਾ ਦੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਕੁਝ ਲੋਕਾਂ ਨੇ ਇਕ ਘਰ ‘ਤੇ 2 ਪਾਰਟੀਆਂ ਦੇ ਝੰਡੇ ਲਗਾਏ ਹਨ। 12 ਤੋਂ 20 ਪੌੜੀਆਂ ਤੋਂ ਬਾਅਦ ਬਦਲ ਪਾਰਟੀ ਬਦਲ ਜਾਂਦੀ ਹੈ। CM gave a big gift to Punjab
also read :- ਗੁਰੂ ਘਰਾਂ ‘ਤੇ ਬਸੰਤੀ ਨਿਸ਼ਾਨ ਸਾਹਿਬ ਝੁਲਾਉਣ ਦੇ ਹੁਕਮ, ਕੇਸਰੀ ਭਗਵੇਂ ਰੰਗ ਦਾ ਭੁਲੇਖਾ ਪਾਉਂਦੈ: SGPC
ਦੱਸ ਦੇਈਏ ਕਿ ਇੱਥੇ 51.74 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ ਰੇਲਵੇ ਓਵਰ ਬ੍ਰਿਜ ਮੁੱਖ ਮੰਤਰੀ ਦਾ ਸ਼ਹਿਰ ਦੇ ਲੋਕਾਂ ਲਈ ਬਹੁਤ ਵੱਡਾ ਤੋਹਫ਼ਾ ਹੈ। ਇਹ ਰੇਲਵੇ ਓਵਰ ਬ੍ਰਿਜ ਗੁਰਦਾਸਪੁਰ ਜ਼ਿਲ੍ਹੇ ਵਿੱਚ ਦੀਨਾਨਗਰ ਰੇਲਵੇ ਸਟੇਸ਼ਨ ਨੇੜੇ ਅੰਮ੍ਰਿਤਸਰ-ਪਠਾਨਕੋਟ ਰੇਲਵੇ ਸੈਕਸ਼ਨ ਉਤੇ ਸੀ-60 ਲੈਵਲ ਕਰਾਸਿੰਗ ਦੀ ਥਾਂ ਉਸਾਰਿਆ ਗਿਆ ਹੈ। ਇਸ ਕੰਮ ਵਿੱਚ ਰੇਲਵੇ ਵਾਲੇ ਹਿੱਸੇ ਤੇ ਨਾਲ ਜੁੜਦੀਆਂ ਸੜਕਾਂ ਦਾ ਕੰਮ ਸ਼ਾਮਲ ਹੈ ਅਤੇ ਇਸ ਉਤੇ ਪੂਰਾ ਪੈਸਾ ਪੰਜਾਬ ਸਰਕਾਰ ਵੱਲੋਂ ਖਰਚਿਆ ਗਿਆ ਹੈ। ਇਹ 7.30 ਮੀਟਰ ਲੰਮਾ ਤੇ 10.5 ਮੀਟਰ ਚੌੜਾ ਪ੍ਰਾਜੈਕਟ 2019 ਵਿੱਚ ਸ਼ੁਰੂ ਹੋਇਆ ਸੀ ਅਤੇ ਸਮੇਂ ਸਿਰ ਮੁਕੰਮਲ ਹੋਇਆ ਹੈ।
CM called for ‘High Level Meeting
ਜਲੰਧਰ ਵੈਸਟ ਜ਼ਿਮਨੀ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ 2 ਦਿਨਾਂ ਲਈ ਜਲੰਧਰ ਰਿਹਾਇਸ਼ ‘ਤੇ ਆਏ ਹੋਏ ਹਨ। ਇਸ ਦੌਰਾਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਈ ਲੈਵਲ ਮੀਟਿੰਗ ਸੱਦ ਲਈ ਹੈ। ਇਸ ਮੀਟਿੰਗ ਵਿਚ ਮਾਝੇ ਅਤੇ ਦੋਆਬੇ ਦੇ ਵਿਧਾਇਕ ਅਤੇ ਅਫ਼ਸਰ ਮੌਜੂਦ ਰਹਿਣਗੇ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਅਤੇ ਹੋਰ ਪ੍ਰਸ਼ਾਸਨਿਕ ਅਫ਼ਸਰਾਂ ਨੂੰ ਵੀ ਮੀਟਿੰਗ ਵਿਚ ਬੁਲਾਇਆ ਗਿਆ ਹੈ। ਇਹ ਮੀਟਿੰਗ 11 ਵਜੇ ਪੀਏਪੀ ਵਿਖੇ ਹੋਣ ਜਾ ਰਹੀ ਹੈ। CM called for ‘High Level Meeting
also read ;- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2024)
ਇਸ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੂਜੇ ਦਿਨ ਵੀ ਜਨਤਾ ਦਰਬਾਰ ਲਗਾਉਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ। ਇਹ ਸਮਾਗਮ ਉਨ੍ਹਾਂ ਦੀ ਰਿਹਾਇਸ ਵਿਖੇ ਦੁਪਹਿਰ 2 ਵਜੇ ਹੋਵੇਗਾ। ਇਸ ਦੌਰਾਨ ਉਨ੍ਹਾਂ ਦੇ ਨਾਲ ਅਫ਼ਸਰ ਵੀ ਮੌਜੂਦ ਰਹਿਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮੌਕੇ ‘ਤੇ ਹੀ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ। ਦੱਸ ਦਈਏ ਕਿ ਬੀਤੇ ਕੱਲ੍ਹ ਵੀ ਉਨ੍ਹਾਂ ਨੇ ਵਰਕਰਾਂ ਤੇ ਅਹੁਦੇਦਾਰਾਂ ਨਾਲ ਮੁਲਾਕਾਤ ਕੀਤੀ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ ‘ਤੇ ਹੀ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਸੀ।CM called for ‘High Level Meeting
Jakhar targets CM Mann
ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਲੁਧਿਆਣਾ ‘ਚ ਹੋਏ ਜਾਨਲੇਵਾ ਹਮਲੇ ‘ਚ ਜ਼ਖਮੀ ਹੋਏ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਦਾ ਹਾਲ-ਚਾਲ ਪੁੱਛਣ ਲਈ ਡੀਐੱਮਸੀ ਹਸਪਤਾਲ ਪਹੁੰਚੇ। ਜਿੱਥੇ ਉਨ੍ਹਾਂ ਨਾਲ ਪਾਰਟੀ ਦੇ ਕਈ ਹੋਰ ਆਗੂ ਵੀ ਮੌਜੂਦ ਸਨ।
ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਾਖੜ ਨੇ ਦੋਸ਼ ਲਾਇਆ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਵਿਗੜ ਚੁੱਕੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੁੱਖ ਮੰਤਰੀ ਅਤੇ ਦਿੱਲੀ ‘ਚ ਬੈਠੇ ਲੋਕ ਸੂਬੇ ਦੇ ਸੁਰੱਖਿਆ ਪ੍ਰਬੰਧਾਂ ਨੂੰ ਆਪਣੇ ਕੋਲ ਰੱਖ ਰਹੇ ਹਨ।Jakhar targets CM Mann
also read:- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜੁਲਾਈ 2024)
ਅਜਿਹੀਆਂ ਘਟਨਾਵਾਂ ਨਿੱਤ ਦਿਨ ਇੱਕ ਪੈਟਰਨ ਬਣ ਗਈਆਂ ਹਨ, ਜੋ ਸਮਾਜ ਵਿੱਚ ਅਸਹਿਣਸ਼ੀਲਤਾ ਦੀ ਭਾਵਨਾ ਨੂੰ ਦਰਸਾਉਂਦੀਆਂ ਹਨ ਅਤੇ ਇਹ ਸਹੀ ਨਹੀਂ ਹੈ। ਉਨ੍ਹਾਂ ਇਸ ਸਮੁੱਚੀ ਘਟਨਾ ਸਬੰਧੀ ਮੁੱਖ ਮੰਤਰੀ ਦੀ ਛੁੱਟੀ ‘ਤੇ ਵੀ ਸਵਾਲ ਉਠਾਏ, ਜੋ ਇਸ ਸਮੇਂ ਜਲੰਧਰ ਉਪ ਚੋਣਾਂ ‘ਚ ਰੁੱਝੇ ਹੋਏ ਹਨ।Jakhar targets CM Mann
ਪਤਨੀ ਗੁਰਪ੍ਰੀਤ ਕੌਰ ਤੇ ਧੀ ਨਿਆਮਤ ਨਾਲ ਡੇਰਾ ਸੱਚਖੰਡ ਬੱਲਾਂ ਪਹੁੰਚੇ CM ਭਗਵੰਤ ਮਾਨ
With wife and daughter Niamat
ਮੁੱਖ ਮੰਤਰੀ ਭਗਵੰਤ ਮਾਨ ਅੱਜ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਧੀ ਨਿਆਮਤ ਨਾਲ ਸੱਚਖੰਡ ਡੇਰਾ ਬੱਲਾਂ ਵਿਖੇ ਪੁੱਜੇ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਪਰਿਵਾਰ ਸਮੇਤ ਗੁਰੂ ਮਹਾਰਾਜ ਜੀ ਅੱਗੇ ਮੱਥਾ ਟੇਕਿਆ ਅਤੇ ਅਸ਼ੀਰਵਾਦ ਲਿਆ। ਇਸ ਦੌਰਾਨ ਉਨ੍ਹਾਂ ਸੰਤ ਨਿਰੰਜਨ ਦਾਸ ਜੀ ਤੋਂ ਵੀ ਅਸ਼ੀਰਵਾਦ ਵੀ ਲਿਆ। ਉਨ੍ਹਾਂ ਆਪਣੇ ਪਰਿਵਾਰ ਅਤੇ ਸੂਬੇ ਦੇ ਭਲੇ ਦੀ ਕਾਮਨਾ ਵੀ ਕੀਤੀ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਹੁਣ ਆਪਣੀ ਪਤਨੀ ਅਤੇ ਬੇਟੀ ਨਾਲ ਜਲੰਧਰ ‘ਚ ਰਹਿਣਗੇ। 27 ਜੂਨ ਨੂੰ ਉਨ੍ਹਾਂ ਨੇ ਛਾਉਣੀ ਦੇ ਦੀਪ ਨਗਰ ਸਥਿਤ ਘਰ ਵਿੱਚ ਗ੍ਰਹਿ ਪ੍ਰਵੇਸ਼ ਕੀਤਾ ਸੀ।
ਭਗਵੰਤ ਮਾਨ ਆਪਣੇ ਪਰਿਵਾਰ ਸਮੇਤ ਜਲੰਧਰ ‘ਚ ਕਿਰਾਏ ਦੇ ਮਕਾਨ ‘ਚ ਬੁੱਧਵਾਰ ਨੂੰ ਸ਼ਿਫ਼ਟ ਹੋ ਗਏ ਸਨ। ਦਰਅਸਲ ਜਲੰਧਰ ਵੈਸਟ ਦੀ ਜ਼ਿਮਨੀ ਚੋਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹਿਰ ਦੇ ਦੀਪ ਨਗਰ ‘ਚ ਮਕਾਨ ਕਿਰਾਏ ‘ਤੇ ਲਿਆ ਹੈ। ਸੀ. ਐੱਮ. ਮਾਨ ਦੇ ਜਲੰਧਰ ਪਹੁੰਚਣ ਤੋਂ ਬਾਅਦ ਪੰਜਾਬ ਪੁਲਸ ਨੇ ਉਨ੍ਹਾਂ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਹੈ।With wife and daughter Niamat
also read :- ਗੁਰਮੀਤ ਸਿੰਘ ਖੁੱਡੀਆਂ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
ਜਾਣਕਾਰੀ ਮਿਲੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਸ਼ਿਫ਼ਟ ਹੋ ਕੇ ਜ਼ਿਮਨੀ ਚੋਣਾਂ ‘ਚ ਜਿੱਤ ਯਕੀਨੀ ਬਣਾਉਣ ਲਈ ਰਣਨੀਤੀ ਬਣਾ ਰਹੇ ਹਨ। ਜਲੰਧਰ ਵੈਸਟ ਹਲਕੇ ਦੀ ਜ਼ਿਮਨੀ ਚੋਣ 10 ਜੁਲਾਈ ਨੂੰ ਹੋਣ ਜਾ ਰਹੀ ਹੈ। ਚੋਣਾਂ ਤੋਂ ਬਾਅਦ ਵੀ ਇਸ ਨੂੰ ਸੀ. ਐੱਮ. ਦਫ਼ਤਰ ਵਜੋਂ ਵਰਤਿਆ ਜਾਵੇਗਾ ਅਤੇ ਉਹ ਹਫ਼ਤੇ ਵਿੱਚ 2 ਤੋਂ 3 ਦਿਨ ਇਥੇ ਰਹਿਣਗੇ ਅਤੇ ਜਲੰਧਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਚੰਡੀਗੜ੍ਹ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਆਪਣੀਆਂ ਸਮੱਸਿਆਵਾਂ ਸਬੰਧੀ ਉਨ੍ਹਾਂ ਨਾਲ ਸਿੱਧਾ ਸੰਪਰਕ ਕਰ ਸਕਣਗੇ।With wife and daughter Niamat
In a democracy the owners are the people
ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਪਤਨੀ ਡਾ. ਗੁਰਪ੍ਰੀਤ ਕੌਰ ਸਣੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਤਮਸਤਕ ਹੋਏ ਅਤੇ ਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਲੋਕ ਸਭਾ ਚੋਣਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਇਨ੍ਹਾਂ ਚੋਣਾਂ ਨੂੰ ਪਿਛਲੀਆਂ ਚੋਣਾਂ ਦੇ ਮੁਕਾਬਲੇ ਦੇਖੀਏ ਤਾਂ ਪਿਛਲੀ ਵਾਰ ਮੈਂ ਇਕੱਲਾ ਸੀ ਅਤੇ 7.50 ਫ਼ੀਸਦੀ ਵੋਟਾਂ ਸਨ। In a democracy the owners are the people
ਇਸ ਵਾਰ 3 ਸੰਸਦ ਮੈਂਬਰ ਹਨ ਅਤੇ ਵੋਟਿੰਗ ਫ਼ੀਸਦੀ 26.30 ਹੈ, ਜਦੋਂ ਕਿ ਕਾਂਗਰਸ 40 ਫ਼ੀਸਦੀ ਤੋਂ 26 ‘ਤੇ ਆਈ ਹੈ ਅਤੇ ਭਾਜਪਾ ਖ਼ਤਮ ਹੋ ਗਈ। ਉਨ੍ਹਾਂ ਕਿਹਾ ਕਿ ਬਾਕੀ ਅਸੀਂ ਸਮੀਖਿਆ ਕਰ ਰਹੇ ਹਾਂ ਅਤੇ ਉਮੀਦ ਹਮੇਸ਼ਾ ਵੱਡੀ ਰੱਖਣੀ ਚਾਹੀਦੀ ਹੈ ਕਿਉਂਕਿ ਉਮੀਦ ‘ਤੇ ਦੁਨੀਆ ਕਾਇਮ ਹੈ।
also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਮੁੱਖ ਮੰਤਰੀ ਨੇ ਕਿਹਾ ਕਿ ਲੋਕਤੰਤਰ ‘ਚ ਮਾਲਕ ਲੋਕ ਹਨ। ਉਨ੍ਹਾਂ ਕਿਹਾ ਕਿ ਕੋਡ ਆਫ ਕੰਡਕਟ ਬਹੁਤ ਲੰਬਾ ਸੀ, ਜਿਸ ਕਾਰਨ ਸਾਰੇ ਵਿਕਾਸ ਕਾਰਜ ਰੁਕੇ ਹੋਏ ਸਨ ਅਤੇ ਅਸੀਂ ਅਗਲੇ ਦਿਨ ਹੀ ਅਫ਼ਸਰਾਂ ਦੀ ਮੀਟਿੰਗ ਬੁਲਾ ਕੇ ਰੁਕੇ ਹੋਏ ਕੰਮਾਂ ਨੂੰ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿਕਾਸ ਦੇ ਕਾਰਜ ਕਿਸੇ ਵੀ ਪੱਧਰ ‘ਤੇ ਰੋਕੇ ਨਹੀਂ ਜਾਣਗੇ। In a democracy the owners are the people
CM Mann’s alleged fraud of millions ਖ਼ੁਦ ਨੂੰ ਮੁੱਖ ਮੰਤਰੀ ਪਰਿਵਾਰ ਦੇ ਨੇੜੇ ਦੱਸ ਕੇ ਲੱਖਾਂ ਦੀ ਠੱਗੀ ਮਾਰਨ ਸਬੰਧੀ ਮਿਲੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਥਾਣਾ ਭੀਖੀ ਦੀ ਪੁਲਸ ਨੇ ਜ਼ਿਲ੍ਹਾ ਪੁਲਸ ਮੁਖੀ ਦੇ ਹੁਕਮਾਂ ’ਤੇ ਪਤੀ-ਪਤਨੀ ਦੇ ਵਿਰੁੱਧ ਧੋਖਾਦੇਹੀ ਦਾ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਸਰਕਾਰੀ ਵਿਭਾਗਾਂ ’ਚ ਠੇਕੇਦਾਰੀ ਦਾ ਕੰਮ ਕਰਨ ਵਾਲੇ ਹਰਪਾਲ ਸਿੰਘ ਵਾਸੀ ਪਿੰਡ ਕਰਮਗੜ੍ਹ ਔਤਾਂਵਾਲੀ, ਹਾਲ ਆਬਾਦ ਮੋਹਾਲੀ ਨੇ ਪੁਲਸ ਨੂੰ ਦੱਸਿਆ ਕਿ ਉਸ ਨੂੰ ਸੁਖਦਰਸ਼ਨ ਸਿੰਘ ਵਾਸੀ ਪਿੰਡ ਬੀਰ ਖੁਰਦ, ਜੋ ਕਿ ਉਸ ਨੂੰ ਪਹਿਲਾਂ ਤੋਂ ਜਾਣਦਾ ਸੀ, ਨੇ ਫੋਨ ਕਰ ਕੇ ਪਿੰਡ ਬੀਰ ਕਲਾਂ ਸਥਿਤ ਇਕ ਡੇਰੇ ’ਚ ਬੁਲਾਇਆ ਅਤੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਮੈਂ ਇਕ ਹੀ ਸਕੂਲ ’ਚ ਅਤੇ ਇਕ ਹੀ ਕਲਾਸ ’ਚ ਪੜ੍ਹਦੇ ਹੋਣ ਕਾਰਨ ਅਸੀਂ ਚੰਗੇ ਮਿੱਤਰ ਹਾਂ ਅਤੇ ਸਾਡੀ ਪਰਿਵਾਰਕ ਸਾਂਝ ਵੀ ਹੈ। ਉਸ ਨੇ ਦੱਸਿਆ ਕਿ ਮੁੱਖ ਮੰਤਰੀ ਸਾਹਿਬ ਦੀ ਮਾਤਾ ਹਰਪਾਲ ਕੌਰ ਅਤੇ ਭੈਣ ਮਨਪ੍ਰੀਤ ਕੌਰ ਵੀ ਡੇਰੇ ਦੇ ਸ਼ਰਧਾਲੂ ਹਨ ਅਤੇ ਜੇਕਰ ਕੋਈ ਕੰਮ ਹੋਵੇ ਤਾਂ ਦੱਸੀ। CM Mann’s alleged fraud of millions
also read :- 14 ਜੂਨ ਨੂੰ ਹਰਿਆਣਾ ਬੰਦ ਦਾ ਐਲਾਨ, MSP ਸਣੇ 25 ਮੰਗਾਂ ਨੂੰ ਲੈ ਕੇ ਖਾਪਾਂ ਤੇ ਕਿਸਾਨਾਂ ਨੇ ਲਿਆ ਫ਼ੈਸਲਾ
ਉਸ ਨੇ ਦੱਸਿਆ ਕਿ ਜਦ ਮੈਂ ਸੁਖਦਰਸ਼ਨ ਨੂੰ ਪੁੱਡਾ ਅਤੇ ਮੰਡੀ ਬੋਰਡ ’ਚ ਪਏ ਬਿੱਲਾਂ ਦੀ ਅਦਾਇਗੀ ਕਰਵਾਉਣ ਲਈ ਕਿਹਾ ਤਾਂ ਉਸ ਨੇ ਆਖਿਆ ਕਿ ਮੁੱਖ ਮੰਤਰੀ ਦੀ ਮਾਤਾ ਦੇ ਪੀ. ਐੱਸ. ਓ. ਸੈਂਬਰ ਸਿੰਘ ਨੇ ਚੋਣਾਂ ਸਮੇਂ ਦਾ ਪੈਟਰੋਲ ਪੰਪ ਦਾ ਕੁਝ ਹਿਸਾਬ ਦੇਣਾ ਬਾਕੀ ਹੈ, ਤੂੰ 10 ਲੱਖ ਰੁਪਏ ਮੈਨੂੰ ਅਦਾ ਕਰਦੇ ਅਤੇ ਇਸ ਦੇ ਨਾਲ ਹੀ ਅਸੀਂ ਤੈਨੂੰ ਹੋਰ ਟੈਂਡਰ ਵੀ ਦਿਵਾ ਦੇਵਾਂਗੇ। ਜਿਸ ’ਤੇ ਮੈਂ ਵੱਖ-ਵੱਖ ਸਮੇਂ ’ਤੇ ਉਸ ਨੂੰ 10 ਲੱਖ ਰੁਪਏ ਦੇ ਦਿੱਤੇ ਪਰ ਜਦ ਮੇਰਾ ਕੰਮ ਨਾ ਹੋਇਆ ਅਤੇ ਨਾ ਹੀ ਮੇਰੇ ਪੈਸੇ ਵਾਪਸ ਕੀਤੇ ਤਾਂ ਪਤਾ ਕਰਨ ’ਤੇ ਮਾਲੂਮ ਹੋਇਆ ਕਿ ਮੁੱਖ ਮੰਤਰੀ ਦੀ ਮਾਤਾ ਦਾ ਸੈਂਬਰ ਸਿੰਘ ਨਾਂ ਦਾ ਕੋਈ ਵਿਅਕਤੀ ਪੀ. ਐੱਸ. ਓ. ਨਹੀਂ ਹੈ ਅਤੇ ਮੁੱਖ ਮੰਤਰੀ ਦੀ ਭੈਣ ਦੱਸ ਕੇ ਜਿਸ ਔਰਤ ਨਾਲ ਗੱਲ ਕਰਵਾਈ ਸੀ, ਉਹ ਸੈਂਬਰ ਸਿੰਘ ਦੀ ਪਤਨੀ ਬਲਜੀਤ ਕੌਰ ਸੀ ਅਤੇ ਜਿਸ ਨੂੰ ਉਹ ਮੁੱਖ ਮੰਤਰੀ ਦਾ ਮਾਤਾ ਦੱਸ ਰਹੇ ਸਨ, ਉਹ ਸੁਖਦਰਸ਼ਨ ਸਿੰਘ ਦੀ ਪਤਨੀ ਗੁਰਦੀਪ ਕੌਰ ਸੀ।CM Mann’s alleged fraud of millions
ਇਸ ਸ਼ਿਕਾਇਤ ਦੀ ਪੜਤਾਲ ਕਰਵਾ ਕੇ ਜ਼ਿਲ੍ਹਾ ਪੁਲਸ ਮੁਖੀ ਮਾਨਸਾ ਵੱਲੋਂ ਜਾਰੀ ਹੁਕਮਾਂ ’ਤੇ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਸੁਖਦਰਸ਼ਨ ਸਿੰਘ, ਉਸ ਦੀ ਪਤਨੀ ਗੁਰਦੀਪ ਕੌਰ ਵਾਸੀਆਨ ਪਿੰਡ ਬੀਰ ਖੁਰਦ ਅਤੇ ਸੈਂਬਰ ਸਿੰਘ, ਉਸ ਦੀ ਪਤਨੀ ਬਲਜੀਤ ਕੌਰ ਵਾਸੀਆਨ ਪਿੰਡ ਦੁੱਗਾ, ਜ਼ਿਲ੍ਹਾ ਸੰਗਰੂਰ ਦੇ ਵਿਰੁੱਧ ਧਾਰਾ 420,120 ਬੀ ਦੇ ਅਧੀਨ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।