World Gatka Federation - Nirpakh Post
ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਗੁਰਿੰਦਰ ਸਿੰਘ ਖਾਲਸਾ ਗੱਤਕਾ ਫੈਡਰੇਸ਼ਨ ਅਮਰੀਕਾ ਦੇ ਚੇਅਰਮੈਨ ਨਿਯੁਕਤ
World Gatka Federation ਚੰਡੀਗੜ੍ਹ, 1 ਅਗਸਤ : ਅਮਰੀਕਾ ਵਿੱਚ ਗੱਤਕਾ ਖੇਡ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਵਿਸ਼ਵ ਗੱਤਕਾ ਫੈਡਰੇਸ਼ਨ ਨੇ ਉੱਘੇ ਸਿੱਖ ਆਗੂ, ਉੱਦਮੀ ਅਤੇ ਜਨਤਕ ਬੁਲਾਰੇ ਗੁਰਿੰਦਰ ਸਿੰਘ ਖਾਲਸਾ ਨੂੰ ਗੱਤਕਾ ਫੈਡਰੇਸ਼ਨ ਯੂਐਸਏ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਵਿਸ਼ਵ ਗੱਤਕਾ ਫੈਡਰੇਸ਼ਨ (ਡਬਲਯੂ.ਜੀ.ਐਫ.) ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਅਤੇ ਜਨਰਲ ਸਕੱਤਰ ਡਾ. ਦੀਪ ਸਿੰਘ ਨੇ ਗੁਰਿੰਦਰ ਖਾਲਸਾ ਨੂੰ ਇੰਡੀਆਨਾ ਦੇ ਸ਼ਹਿਰ ਫਿਸ਼ਰਜ਼ ਵਿਖੇ ਨਿਯੁਕਤੀ ਪੱਤਰ ਭੇਂਟ ਕੀਤਾ ਅਤੇ ਉਨਾਂ ਨੂੰ ਇਸ ਨਿਯੁਕਤੀ ਲਈ ਦਿਲੋਂ ਵਧਾਈਆਂ ਦਿੱਤੀਆਂ।
ਗੱਤਕਾ ਫੈਡਰੇਸ਼ਨ ਯੂਐਸਏ ਦੇ ਚੇਅਰਮੈਨ ਵਜੋਂ, ਡਬਲਯੂ.ਜੀ.ਐਫ. ਨੇ ਖਾਲਸਾ ਨੂੰ ਦੇਸ਼ ਭਰ ਵਿੱਚ ਗੱਤਕੇ ਦੇ ਅਭਿਆਸ ਨੂੰ ਉਤਸ਼ਾਹਿਤ ਕਰਨ ਅਤੇ ਵਿਸਤਾਰ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਵਿੱਚ ਅਮਰੀਕਾ ਦੇ ਵੱਖ-ਵੱਖ ਰਾਜਾਂ ਵਿੱਚ ਗੱਤਕਾ ਐਸੋਸੀਏਸ਼ਨਾਂ ਦੀ ਸਥਾਪਨਾ ਕਰਨਾ, ਗੱਤਕਾ ਖਿਡਾਰੀਆਂ /ਅਖਾੜਿਆਂ ਨਾਲ ਤਾਲਮੇਲ ਕਰਨਾ, ਦੇਸ਼ ਵਿੱਚ ਮੀਟਿੰਗਾਂ ਅਤੇ ਸਮਾਗਮਾਂ ਦਾ ਆਯੋਜਨ ਕਰਨਾ ਅਤੇ ਗੱਤਕਾ ਮੁਕਾਬਲਿਆਂ ਅਤੇ ਸਮਾਗਮਾਂ ਦੌਰਾਨ ਗੱਤਕਾ ਫੈਡਰੇਸ਼ਨ ਯੂਐਸਏ ਦੀ ਨੁਮਾਇੰਦਗੀ ਕਰਨਾ ਸ਼ਾਮਲ ਹੈ। ASLO READ :ਏਸ਼ੀਅਨ ਗੱਤਕਾ ਫੈਡਰੇਸ਼ਨ ਵੱਲੋਂ ਗੱਤਕੇ ਨੂੰ ਭਾਰਤ ਦੀਆਂ ਰਾਸ਼ਟਰੀ ਖੇਡਾਂ ‘ਚ ਸ਼ਾਮਲ
ਗੁਰਿੰਦਰ ਸਿੰਘ ਖਾਲਸਾ, ਜੋ ਅਮਰੀਕਾ ਵਿੱਚ ਸਿੱਖਸ ਪੋਲੀਟੀਕਲ ਐਕਸ਼ਨ ਕਮੇਟੀ ਦੇ ਚੇਅਰਮੈਨ ਵਜੋਂ ਵੀ ਸੇਵਾ ਨਿਭਾਅ ਰਹੇ ਹਨ, ਦਾ ਗੱਤਕੇ ਦੇ ਖੇਤਰ ਵਿੱਚ ਉਨ੍ਹਾਂ ਦੀ ਨਵੀਂ ਭੂਮਿਕਾ ਲਈ ਸਵਾਗਤ ਕਰਦੇ ਹੋਏ, ਗੱਤਕਾ ਪ੍ਰਮੋਟਰ ਸ. ਹਰਜੀਤ ਸਿੰਘ ਗਰੇਵਾਲ ਅਤੇ ਡਾ. ਦੀਪ ਸਿੰਘ ਨੇ ਉਮੀਦ ਪ੍ਰਗਟ ਕੀਤੀ ਕਿ ਖਾਲਸਾ ਦਾ ਇਸ ਵਿਰਾਸਤੀ ਖੇਡ ਪ੍ਰਤੀ ਸਮਰਪਣ, ਪਿਆਰ ਅਤੇ ਜੋਸ਼ ਨੂੰ ਦੇਖਦੇ ਹੋਏ ਉਹ ਗੱਤਕਾ ਫੈਡਰੇਸ਼ਨ ਯੂਐਸਏ ਅਤੇ ਡਬਲਯੂ.ਜੀ.ਐਫ. ਦੁਆਰਾ ਇਸ ਪੁਰਾਤਨ ਖੇਡ ਦੀ ਪ੍ਰਫੁੱਲਤਾ ਲਈ ਉਲੀਕੇ ਵਿਸ਼ਵ ਪੱਧਰੀ ਉਦੇਸ਼ਾਂ ਦੀ ਪ੍ਰਾਪਤੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।World Gatka Federation
ਇਸ ਮੌਕੇ ਗੁਰਿੰਦਰ ਸਿੰਘ ਖਾਲਸਾ ਨੇ ਵੱਕਾਰੀ ਕੌਮੀ ਜ਼ਿੰਮੇਵਾਰੀ ਪ੍ਰਤੀ ਨਾਮਜ਼ਦਗੀ ਲਈ ਡਬਲਯੂ.ਜੀ.ਐੱਫ. ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਅਮਰੀਕਾ ਵਿੱਚ ਮਾਰਸ਼ਲ ਆਰਟ ਗੱਤਕੇ ਨੂੰ ਇੱਕ ਖੇਡ ਵਜੋਂ ਅੱਗੇ ਵਧਾਉਣ ਅਤੇ ਉਤਸ਼ਾਹਿਤ ਕਰਨ ਲਈ ਪੂਰੀ ਵਾਹ ਲਾਉਣਗੇ।World Gatka Federation
ਭਵਿੱਖ ਗੱਤਕਾ ਬਣੇਗਾ ਅੰਤਰਰਾਸ਼ਟਰੀ ਖੇਡ : ਜਸਵੰਤ ਸਿੰਘ ਗੋਗਾ
ਚੰਡੀਗੜ੍ਹ, 26 ਜੁਲਾਈ, 2023 :Asian Gatka Federation  ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਏਸ਼ੀਅਨ ਗੱਤਕਾ ਫੈਡਰੇਸ਼ਨ ਨੇ ਭਾਰਤ ਦੀਆਂ 37ਵੀਆਂ ਰਾਸ਼ਟਰੀ ਖੇਡਾਂ ਵਿੱਚ ਗੱਤਕਾ ਖੇਡ ਨੂੰ ਸ਼ਾਮਲ ਕਰਨ ਲਈ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਹੈ ਕਿ ਇਹ ਮਾਨਤਾ ਮਿਲਣ ਨਾਲ ਹੁਣ ਵਿਦੇਸ਼ਾਂ ਵਿੱਚ ਵੀ ਗੱਤਕਾ ਖੇਡ ਨੂੰ ਪ੍ਰਫੁੱਲਤ ਕਰਨ ਵਿੱਚ ਮੱਦਦ ਮਿਲੇਗੀ ਅਤੇ ਇੱਕ ਮੁਕਾਬਲੇ ਵਾਲੀ ਖੇਡ ਵਜੋਂ ਮਾਨਤਾ ਦਿਵਾਉਣੀ ਸੁਖਾਲੀ ਹੋ ਜਾਵੇਗੀ।
ਇੱਕ ਬਿਆਨ ਵਿੱਚ ਏਸ਼ੀਅਨ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਜਸਵੰਤ ਸਿੰਘ ਗੋਗਾ ਨੇ ਕਿਹਾ ਕਿ ਇਸ ਪ੍ਰਾਪਤੀ ਨਾਲ ਵਿਸ਼ਵ ਭਰ ਦੇ ਗੱਤਕਾ ਖਿਡਾਰੀਆਂ, ਤਕਨੀਕੀ ਅਧਿਕਾਰੀਆਂ ਅਤੇ ਪ੍ਰਮੋਟਰਾਂ ਵਿੱਚ ਬਹੁਤ ਖੁਸ਼ੀ ਦੀ ਲਹਿਰ ਹੈ।
ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਅਤੇ ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਵੱਡੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ, ਏਸ਼ੀਅਨ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਨੇ ਗੱਤਕੇ ਨੂੰ ਰਾਸ਼ਟਰੀ ਖੇਡਾਂ ਵਿੱਚ ਸ਼ਾਮਲ ਕਰਨ ਲਈ ਕੇਂਦਰੀ ਖੇਡ ਅਤੇ ਯੁਵਾ ਮਾਮਲਿਆਂ ਦੇ ਮੰਤਰੀ, ਅਨੁਰਾਗ ਠਾਕੁਰ ਅਤੇ ਭਾਰਤੀ ਓਲੰਪਿਕ ਐਸੋਸੀਏਸ਼ਨ ਦਾ ਧੰਨਵਾਦ ਕਰਦਿਆਂ ਉਮੀਦ ਜਤਾਈ ਕਿ ਉਹ ਇਸ ਪ੍ਰਾਚੀਨ ਭਾਰਤੀ ਕਲਾ ਨੂੰ ਉਤਸ਼ਾਹਿਤ ਕਰਨ ਲਈ ਭਵਿੱਖ ਵਿੱਚ ਵੀ ਨੈਸ਼ਨਲ ਗੱਤਕਾ ਐਸੋਸੀਏਸ਼ਨ ਨੂੰ ਹਰ ਤਰ੍ਹਾਂ ਦੀ ਸਹਾਇਤਾ ਅਤੇ ਹੋਰ ਮੌਕੇ ਪ੍ਰਦਾਨ ਕਰਦੇ ਰਹਿਣਗੇ। Asian Gatka Federation
ਜਸਵੰਤ ਸਿੰਘ ਗੋਗਾ ਨੇ ਇਸ ਇਤਿਹਾਸਕ ਪ੍ਰਾਪਤੀ ‘ਤੇ ਦੁਨੀਆ ਭਰ ਦੇ ਸਾਰੇ ਗੱਤਕਾ ਖਿਡਾਰੀਆਂ ਅਤੇ ਤਕਨੀਕੀ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਇਹ ਮਹੱਤਵਪੂਰਨ ਮੀਲ ਪੱਥਰ ਹਾਸਲ ਕਰਨ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਵੱਲੋਂ ਪਿਛਲੇ ਡੇਢ ਦਹਾਕੇ ਤੋਂ ਕੀਤੇ ਜਾ ਰਹੇ ਨਿਰੰਤਰ ਅਣਥੱਕ ਯਤਨਾਂ ਦੀ ਵੀ ਸ਼ਲਾਘਾ ਕੀਤੀ ਹੈ।
ਉਨ੍ਹਾਂ ਖੁਲਾਸਾ ਕੀਤਾ ਕਿ ਗੱਤਕਾ ਖੇਡ ਦੀ ਸਿਖਰਲੀ ਗਵਰਨਿੰਗ ਬਾਡੀ ਵਜੋਂ ਕਾਰਜਸ਼ੀਲ ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਗੱਤਕੇ ਨੂੰ ਵਿਸ਼ਵ ਪੱਧਰ ‘ਤੇ ਪ੍ਰਫੁੱਲਤ ਕਰਨ ਅਤੇ ਮਾਨਤਾ ਦਿਵਾਉਣ ਲਈ “ਵਿਜ਼ਨ ਡਾਕੂਮੈਂਟ-2030” ਨਾਮਕ ਇੱਕ ਰੋਡਮੈਪ ਤਿਆਰ ਕੀਤਾ ਗਿਆ ਹੈ ਅਤੇ ਏਸ਼ੀਅਨ ਗੱਤਕਾ ਫੈਡਰੇਸ਼ਨ ਇਸ ਰੋਡਮੈਪ ਨੂੰ ਏਸ਼ੀਅਨ ਮੁਲਕਾਂ ਵਿੱਚ ਲਾਗੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਜਸਵੰਤ ਸਿੰਘ ਨੇ ਦੱਸਿਆ ਕਿ ਇਸ ਰੋਡਮੈਪ ਵਿੱਚ ਅਗਲਾ ਟੀਚਾ ਗੱਤਕੇ ਨੂੰ ਏਸ਼ੀਅਨ ਖੇਡਾਂ, ਸੈਫ ਖੇਡਾਂ, ਰਾਸ਼ਟਰਮੰਡਲ ਖੇਡਾਂ ਅਤੇ ਫਿਰ ਓਲੰਪਿਕ ਖੇਡਾਂ ਵਿੱਚ ਸ਼ਾਮਲ ਕਰਾਉਣਾ ਹੈ। Asian Gatka Federation
ਉਨ੍ਹਾਂ ਇਸ ਟੀਚੇ ਨੂੰ ਪ੍ਰਾਪਤ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆ ਕਿਹਾ ਕਿ ਗੱਤਕੇ ਦੇ ਨਾਲ ਦੀਆਂ ਹੋਰ ਸਮਕਾਲੀ ਖੇਡਾਂ ਪਹਿਲਾਂ ਹੀ ਉਪਰੋਕਤ ਅੰਤਰਰਾਸ਼ਟਰੀ ਖੇਡਾਂ ਵਿੱਚ ਸ਼ਾਮਲ ਹੋ ਚੁੱਕੀਆਂ ਹਨ। ਜਸਵੰਤ ਸਿੰਘ ਨੇ ਦੱਸਿਆ ਕਿ ਏਸ਼ੀਅਨ ਗੱਤਕਾ ਫੈਡਰੇਸ਼ਨ ਪਰਵਾਸੀ ਭਾਈਚਾਰੇ ਦੇ ਨਿਰੰਤਰ ਸਹਿਯੋਗ ਨਾਲ ਗੱਤਕੇ ਨੂੰ ਜਲਦੀ ਹੀ ਇੱਕ ਵਿਸ਼ਵ ਪੱਧਰੀ ਖੇਡ ਵਜੋਂ ਮਾਨਤਾ ਦਿਵਾਏਗੀ। ਉਨ੍ਹਾਂ ਸਮੂਹ ਸੰਗਤਾਂ ਨੂੰ ਇਸ ਮਿਥੇ ਉਦੇਸ਼ ਲਈ ਹਰ ਪੱਖੋਂ ਮੱਦਦ ਕਰਨ ਅਤੇ ਇੱਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ ਤਾਂ ਜੋ ਇਸ ਟੀਚੇ ਨੂੰ ਹਕੀਕਤ ਵਿੱਚ ਬਦਲਿਆ ਜਾ ਸਕੇ।
ਨਿਊਯਾਰਕ ਵਿਖੇ ਗੱਤਕਾ ਫੈਡਰੇਸ਼ਨ ਅਮਰੀਕਾ ਵੱਲੋਂ ਗੱਤਕਾ ਰਿਫਰੈਸ਼ਰ ਕੋਰਸ 22 ਜੁਲਾਈ ਨੂੰ
ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਨਿਊ ਜਰਸੀ ਵਿਖੇ ਅੰਤਰਰਾਸ਼ਟਰੀ ਗੱਤਕਾ ਸੈਮੀਨਾਰ 23 ਜੁਲਾਈ ਨੂੰ
International Gatka Seminar NewJersey ਚੰਡੀਗੜ੍ਹ 21 ਜੁਲਾਈ ( ) ਗੱਤਕਾ ਖੇਡ ਦੀ ਚੋਟੀ ਦੀ ਸੰਸਥਾ ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਸ਼੍ਰੀ ਗੁਰੂ ਸਿੰਘ ਗੁਰਦੁਆਰਾ ਸਾਹਿਬ, ਗਲੈਨ ਰੌਕ, ਨਿਊ ਜਰਸੀ, ਅਮਰੀਕਾ ਵਿਖੇ ਪਹਿਲਾ ਅੰਤਰਰਾਸ਼ਟਰੀ ਗੱਤਕਾ ਸੈਮੀਨਾਰ 23 ਜੁਲਾਈ ਨੂੰ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਗੱਤਕਾ ਫੈਡਰੇਸ਼ਨ ਯੂਐਸਏ ਦੇ ਸਹਿਯੋਗ ਨਾਲ ਬਾਬਾ ਮੱਖਣ ਸ਼ਾਹ ਲੁਭਾਣਾ ਸਿੱਖ ਸੈਂਟਰ, ਸਾਊਥ ਰਿਚਮੰਡ ਹਿੱਲ, ਨਿਊਯਾਰਕ ਵਿਖੇ ਰੈਫ਼ਰੀਆਂ ਅਤੇ ਕੋਚਾਂ ਲਈ 22 ਜੁਲਾਈ ਨੂੰ ਗੱਤਕਾ ਰਿਫਰੈਸ਼ਰ ਕੋਰਸ ਕਰਵਾਇਆ ਜਾ ਰਿਹਾ ਹੈ। International Gatka Seminar NewJersey
Also read : ਜਿੰਨਾ ਚਿਰ ਤਕ ਸੈਟੇਲਾਈਟ ਚੈਨਲ ਸ਼ੁਰੁ ਨਹੀਂ ਹੁੰਦਾ ਉਂਨਾ ਚਿਰ ਤਕ ਇਸਦਾ ਪ੍ਰਸਾਰਣ ਪਹਿਲਾਂ ਵਾਂਗ ਪੀਟੀਸੀ ਚੈਨਲ ਤੇ ਚਲਦਾ ਰਹੇਗਾ
ਇਹ ਜਾਣਕਾਰੀ ਦਿੰਦੇ ਹੋਏ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਜਨਰਲ ਸਕੱਤਰ ਡਾ. ਦੀਪ ਸਿੰਘ ਅਤੇ ਗੱਤਕਾ ਫੈਡਰੇਸ਼ਨ ਯੂਐਸਏ ਦੇ ਪ੍ਰਧਾਨ ਦਲੇਰ ਸਿੰਘ ਨੇ ਦੱਸਿਆ ਕਿ ਇਹ ਗੱਤਕਾ ਸੈਮੀਨਾਰ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਅਤੇ ਗੱਤਕਾ ਫੈਡਰੇਸ਼ਨ ਯੂਐਸਏ ਦੀ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ ਜਿਸ ਦਾ ਵਿਸ਼ਾ ਗੱਤਕਾ ਖੇਡ ਸਵੈ-ਰੱਖਿਆ ਲਈ, ਮਹਿਲਾ ਸਸ਼ਕਤੀਕਰਨ ਖਾਤਰ ਅਤੇ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਕਿਵੇਂ ਲਾਭਕਾਰੀ ਹੈ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਗਲੈਨ ਰੌਕ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਹੋ ਰਹੇ ਇਸ ਸੈਮੀਨਾਰ ਦੌਰਾਨ ਗੱਤਕਾ ਮਾਹਿਰ ਸਵੇਰੇ 10.30 ਵਜੇ ਤੋਂ ਦੁਪਹਿਰ 12.30 ਵਜੇ ਤੱਕ ਵੱਖ ਵੱਖ ਵਿਸ਼ਿਆਂ ਉੱਤੇ ਗੱਤਕੇ ਦੀ ਭੂਮਿਕਾ ਬਾਰੇ ਚਾਨਣਾ ਪਾਉਣਗੇ। ਉਨ੍ਹਾਂ ਸਮੂਹ ਗੱਤਕਾ ਖਿਡਾਰੀਆਂ ਅਤੇ ਸੰਗਤਾਂ ਨੂੰ ਦੋਹਾਂ ਪ੍ਰੋਗਰਾਮਾਂ ਵਿੱਚ ਵਧ ਚੜ੍ਹ ਕੇ ਸ਼ਮੂਲੀਅਤ ਕਰਨ ਲਈ ਅਪੀਲ ਕੀਤੀ ਹੈ। International Gatka Seminar NewJersey
ਵਿਸ਼ਵ ਗੱਤਕਾ ਫੈਡਰੇਸ਼ਨ ਦਾ ਟੀਚਾ ਗੱਤਕੇ ਨੂੰ ਉਲੰਪਿਕ ਖੇਡਾਂ ਵਿੱਚ ਸ਼ਾਮਲ ਕਰਵਾਉਣਾ : ਹਰਜੀਤ ਗਰੇਵਾਲ
·         ਬਿਹਤਰੀਨ ਸਿਖਲਾਈ ਲਈ ਕੌਮਾਂਤਰੀ ਗੱਤਕਾ ਟ੍ਰੇਨਿੰਗ ਤੇ ਖੋਜ ਅਕੈਡਮੀ ਸਥਾਪਿਤ ਕਰਨ ਦੀ ਯੋਜਨਾ
·         ਗੱਤਕੇ ਦੀ ਪ੍ਰਫੁੱਲਤਾ ਲਈ ਹਰਜੀਤ ਗਰੇਵਾਲ ਤੇ ਦੀਪ ਸਿੰਘ ਦਾ ਅਮਰੀਕਾ ਚ ਸਨਮਾਨ
ਚੰਡੀਗੜ੍ਹ 18 ਜੁਲਾਈ ( )World Gatka Federation  ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਗੱਤਕੇ ਨੂੰ ਭਾਰਤ ਦੀਆਂ ਵੱਕਾਰੀ ਨੈਸ਼ਨਲ ਖੇਡਾਂ ਵਿੱਚ ਸ਼ਾਮਿਲ ਕਰਾਉਣ ਪਿੱਛੋਂ ਹੁਣ ਅਗਲਾ ਟੀਚਾ ਪੜਾਅਵਾਰ ਏਸ਼ੀਆਈ ਖੇਡਾਂ, ਕਾਮਨਵੈਲਥ ਖੇਡਾਂ ਤੇ ਉਲੰਪਿਕ ਖੇਡਾਂ ਵਿੱਚ ਸ਼ਾਮਲ ਕਰਵਾਉਣਾ ਹੈ। ਇਸ ਤੋਂ ਇਲਾਵਾ ਗੱਤਕਾ ਆਫੀਸ਼ੀਅਲਾਂ ਨੂੰ ਢੁੱਕਵੀਂ ਸਿਖਲਾਈ ਦੇਣ ਤੇ ਵਿਗਿਆਨਿਕ ਖੋਜਾਂ ਲਈ ਉਨ੍ਹਾਂ ਵੱਲੋਂ ਕੌਮਾਂਤਰੀ ਪੱਧਰ ਦੀ ਇੱਕ ਬਿਹਤਰੀਨ ਗੱਤਕਾ ਟ੍ਰੇਨਿੰਗ ਤੇ ਰਿਸਰਚ ਅਕੈਡਮੀ ਸਥਾਪਿਤ ਕਰਨ ਦੀ ਯੋਜਨਾ ਵੀ ਹੈ।
ਗੱਤਕਾ ਖੇਡ ਦੀ ਪ੍ਰਫੁੱਲਤਾ ਲਈ ਆਪਣੇ ਵਿਸ਼ਵ ਦੌਰੇ ਦੌਰਾਨ ਅਮਰੀਕਾ ਪੁੱਜੇ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਨੇ ਇਹ ਐਲਾਨ ਗੁਰਦਵਾਰਾ ਸਾਹਿਬ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਜੀ, ਪਲੇਨਫੀਲਡ, ਇੰਡਿਆਨਾ ਵਿਖੇ ਇੱਕ ਮੀਟਿੰਗ ਦੌਰਾਨ ਕੀਤਾ ਜਿਸ ਵਿੱਚ ਹੋਰਨਾਂ ਤੋਂ ਇਲਾਵਾ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਜਨਰਲ ਸਕੱਤਰ ਡਾ. ਦੀਪ ਸਿੰਘ ਅਤੇ ਭਾਈ ਮੁਖਤਿਆਰ ਸਿੰਘ ਮੁਖੀ ਟੋਡਰਵਾਲ , ਬਾਬਾ ਮਨਮੋਹਨ ਸਿੰਘ ਬਾਰਨ, ਪਟਿਆਲਾ, ਸ. ਅਮਰਦੀਪ ਸਿੰਘ, ਚੇਅਰਮੈਨ ਗੁਰਦੁਆਰਾ ਸ਼੍ਰੀ ਹਰਗੋਬਿੰਦ ਸਾਹਿਬ, ਗ੍ਰੀਨਵੁੱਡ, ਇੰਡੀਆਨਾ, ਯੂਐਸਏ ਅਤੇ ਸ. ਸਿਮਰਨਜੀਤ ਸਿੰਘ ਵੀ ਹਾਜਰ ਸਨ। ਇਸ ਮੌਕੇ ਉਕਤ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਹਰਜੀਤ ਸਿੰਘ ਗਰੇਵਾਲ ਅਤੇ ਡਾ. ਦੀਪ ਸਿੰਘ ਨੂੰ ਗੱਤਕੇ ਨੂੰ ਕੌਮੀ ਪੱਧਰ ਉੱਤੇ ਮਾਨਤਾ ਦਿਵਾਉਣ ਅਤੇ ਅਣਥੱਕ ਸੇਵਾਵਾਂ ਨਿਭਾਉਣ ਬਦਲੇ ਸਨਮਾਨਿਤ ਵੀ ਕੀਤਾ ਗਿਆ।
ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਮਈ ਮਹੀਨੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਉੱਦਮ ਸਦਕਾ ਭਾਰਤੀ ਓਲੰਪਿਕ ਐਸੋਸੀਏਸ਼ਨ ਵੱਲੋਂ ਗੱਤਕੇ ਨੂੰ ਬਤੌਰ ਖੇਡ ਵਜੋਂ ਮਾਨਤਾ ਦਿੰਦਿਆਂ 37ਵੀਆਂ ਨੈਸ਼ਨਲ ਖੇਡਾਂ ਵਿੱਚ ਸ਼ਾਮਿਲ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਗੱਤਕਾ ਖੇਡ ਨੂੰ ਖੇਲੋ ਇੰਡੀਆ ਯੁਵਾ ਖੇਡਾਂ, ਆਲ ਇੰਡੀਆ ਅੰਤਰ ਯੂਨੀਵਰਸਿਟੀ ਖੇਡਾਂ ਅਤੇ ਰਾਸ਼ਟਰੀ ਸਕੂਲ ਖੇਡਾਂ ਵਿੱਚ ਵੀ ਸ਼ਾਮਿਲ ਕਰਵਾਇਆ ਜਾ ਚੁੱਕਾ ਹੈ।World Gatka Federation
ਗੱਤਕਾ ਪ੍ਰਮੋਟਰ ਸ. ਗਰੇਵਾਲ, ਜੋ ਕਿ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਵੀ ਹਨ, ਨੇ ਦੱਸਿਆ ਕਿ ਗੱਤਕੇ ਨੂੰ ਪੰਜਾਬ ਸਪੋਰਟਸ ਗ੍ਰੇਡੇਸ਼ਨ ਸੂਚੀ ਵਿੱਚ ਸ਼ਾਮਿਲ ਕਰਾਉਣ ਸਦਕਾ ਗੱਤਕਾ ਖਿਡਾਰੀ ਵੀ ਸਰਕਾਰੀ ਨੌਕਰੀਆਂ ਵਿੱਚ ਭਰਤੀ ਹੋਣ ਸਮੇਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਦਾਖਲੇ ਵੇਲੇ 3 ਫ਼ੀਸਦ ਖੇਡ ਕੋਟੇ ਦੇ ਤਹਿਤ ਲਾਭ ਲੈਣ ਦੇ ਯੋਗ ਹੋਏ ਹਨ। ਇਸ ਤੋਂ ਇਲਾਵਾ ਛੋਟੇ ਬੱਚਿਆਂ ਦੀ ਜਾਣਕਾਰੀ ਹਿੱਤ ਸਕੂਲੀ ਸਿਲੇਬਸ ਦੀ ਪੰਜਵੀਂ ਤੇ ਦਸਵੀਂ ਜਮਾਤ ਦੀ ਪਾਠ ਪੁਸਤਕ ਵਿੱਚ ਗੱਤਕੇ ਬਾਰੇ ਇੱਕ ਪਾਠ (ਲੈਸਨ) ਸ਼ਾਮਲ ਕਰਵਾਇਆ ਹੈ।
ਉਨ੍ਹਾਂ ਦੱਸਿਆ ਕਿ ਇਸ ਦੌਰੇ ਦੌਰਾਨ ਵੱਖ-ਵੱਖ ਮੁਲਕਾਂ ਅਤੇ ਸਟੇਟਾਂ ਵਿੱਚ ਗੱਤਕਾ ਅਖਾੜਿਆਂ ਅਤੇ ਗੁਰੂ ਘਰਾਂ ਦੇ ਪ੍ਰਬੰਧਕਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ ਤਾਂ ਜੋ ਗੱਤਕੇ ਦਾ ਕੌਮਾਂਤਰੀ ਪੱਧਰ ਉੱਤੇ ਢੁੱਕਵਾਂ ਪ੍ਰਚਾਰ ਅਤੇ ਪਸਾਰ ਕਰਦੇ ਹੋਏ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਸਕੇ ਅਤੇ ਗੱਤਕਾ ਖੇਡ ਨੂੰ ਕੌਮਾਂਤਰੀ ਪੱਧਰ ਦੀਆਂ ਖੇਡਾਂ ਵਿੱਚ ਸ਼ਾਮਿਲ ਕਰਵਾਇਆ ਜਾ ਸਕੇ।
ਇਸ ਮੌਕੇ ਗੱਲਬਾਤ ਕਰਦਿਆਂ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਜਨਰਲ ਸਕੱਤਰ ਡਾ. ਦੀਪ ਸਿੰਘ ਨੇ ਖੁਲਾਸਾ ਕੀਤਾ ਕਿ ਗੱਤਕਾ ਫੈਡਰੇਸ਼ਨ ਯੂਐਸਏ ਵੱਲੋਂ ਅਮਰੀਕਾ ਦੇ ਸਾਰੇ ਰਾਜਾਂ ਵਿੱਚ ਰਾਜ ਪੱਧਰੀ ਗੱਤਕਾ ਐਸੋਸੀਏਸ਼ਨਾਂ ਦਾ ਗਠਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਅਮਰੀਕਾ ਦੇ ਗੁਰਦੁਆਰਿਆਂ ਦੀਆਂ ਪ੍ਰਬੰਧਨ ਕਮੇਟੀਆਂ ਨਾਲ ਜੁੜ ਕੇ ਨਵੇਂ ਉੱਥੇ ਨਵੇਂ ਗੱਤਕਾ ਸਿਖਲਾਈ ਕੇਂਦਰ/ ਅਖਾੜੇ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਸਮੂਹ ਹਾਜ਼ਰੀਨ ਨੇ ਗੱਤਕਾ ਫੈਡਰੇਸ਼ਨ ਅਮਰੀਕਾ ਨੂੰ ਹਰ ਪੱਖੋਂ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। World Gatka Federation
ਵਿਸ਼ਵ ਗੱਤਕਾ ਫੈਡਰੇਸ਼ਨ ਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਟ੍ਰੇਨਿੰਗ ਲਈ ਹਰ ਸੰਭਵ ਮੱਦਦ ਦਾ ਭਰੋਸਾ
ਗੱਤਕਾ ਖੇਡ ਨੂੰ ਕੌਮਾਂਤਰੀ ਪੱਧਰ ਤੇ ਮਕਬੂਲ ਬਣਾਉਣ ਦੀ ਲੜੀ ਹੇਠ ਕੀਤੀ ਚਰਚਾ
World Gatka Federation ਚੰਡੀਗੜ੍ਹ 20 ਜੂਨ ( ) ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਮਾਨਤਾ-ਪ੍ਰਾਪਤ ਅਤੇ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ, ਸਟੇਟ ਐਵਾਰਡੀ, ਨੇ ਵਿਸ਼ਵ ਭਰ ਦੀਆਂ ਸਮੂਹ ਸਿੱਖ ਵਿੱਦਿਅਕ ਸੰਸਥਾਵਾਂ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਹੈ ਕਿ ਹਰ ਗੁਰਦੁਆਰਾ ਸਾਹਿਬਾਨ ਸਮੇਤ ਸਮੂਹ ਖਾਲਸਾ ਸਕੂਲਾਂ ਅਤੇ ਕਾਲਜਾਂ ਵਿੱਚ ਗੱਤਕੇ ਦੀ ਮੁਫ਼ਤ ਸਿਖਲਾਈ ਆਰੰਭ ਕਰਵਾਈ ਜਾਵੇ ਅਤੇ ਇਸ ਮਕਸਦ ਲਈ ਹਰ ਗੁਰਦੁਆਰੇ ਤੇ ਵਿੱਦਿਅਕ ਅਦਾਰੇ ਵਿੱਚ ਇੱਕ-ਇੱਕ ਗੱਤਕਾ ਕੋਚ ਵੀ ਭਰਤੀ ਕੀਤਾ ਜਾਵੇ ਤਾਂ ਜੋ ਹਰ ਮੁਲਕ ਵਿੱਚ ਗੱਤਕੇ ਨੂੰ ਵੱਧ ਤੋਂ ਵੱਧ ਪ੍ਰਫੁੱਲਤ ਕੀਤਾ ਜਾ ਸਕੇ।
ਲੰਦਨ ਦੇ ਹੇਜ਼ ਸ਼ਹਿਰ ਵਿਚ ਸੇਫਟੈਕ ਵਾਲੇ ਸ. ਸਰਬਜੀਤ ਸਿੰਘ ਗਰੇਵਾਲ ਵੱਲੋਂ ਗੱਤਕੇ ਬਾਰੇ ਚਰਚਾ ਕਰਨ ਲਈ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ ਜਿਸ ਵਿੱਚ ਹੋਰਨਾਂ ਤੋਂ ਇਲਾਵਾ ਰਘੁਵਿੰਦਰ ਸਿੰਘ ਸੋਹੀ, ਸੁਖਪਾਲ ਸਿੰਘ ਜੋਹਲ, ਸੁਰਜੀਤ ਸਿੰਘ ਜੌਹਲ, ਡਾ. ਜਸਵੀਰ ਸਿੰਘ ਜੰਡੂ, ਕਰਤਾਰ ਸਿੰਘ ਮੋਮੀ, ਰਜਿੰਦਰ ਸਿੰਘ ਥਿੰਦ, ਸੁਖਜੀਵਨ ਸਿੰਘ ਸੋਢੀ, ਪਲਵਿੰਦਰ ਸਿੰਘ ਤੇ ਅਮਰਜੀਤ ਸਿੰਘ ਕੁਲਚਾ ਐਕਸਪ੍ਰੈਸ, ਅਮਰਜੀਤ ਸਿੰਘ, ਕੇਵਲ ਸਿੰਘ ਰੰਧਾਵਾ, ਅਮਰੀਕ ਸਿੰਘ ਸਿੱਧੂ, ਮਨਪ੍ਰੀਤ ਸਿੰਘ ਬੱਧਨੀ, ਹਰਵਿੰਦਰ ਸਿੰਘ ਗਰੇਵਾਲ, ਰੁਪਿੰਦਰ ਸਿੰਘ ਸੈਣੀ ਆਦਿ ਵੀ ਹਾਜਰ ਸਨ।ਇਸ ਮੌਕੇ ਗੱਲਬਾਤ ਦੌਰਾਨ ਸ. ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਏਸ਼ੀਅਨ ਗੱਤਕਾ ਫੈਡਰੇਸ਼ਨ ਦਾ ਮੁੱਖ ਉਦੇਸ਼ ਸਵੈ-ਰੱਖਿਆ ਦੀ ਖੇਡ ਗੱਤਕਾ ਨੂੰ ਏਸ਼ੀਆਈ ਖੇਡਾਂ, ਰਾਸ਼ਟਰਮੰਡਲ ਖੇਡਾਂ, ਸੈਫ਼ ਖੇਡਾਂ ਅਤੇ ਓਲੰਪਿਕ ਖੇਡਾਂ ਵਿੱਚ ਸ਼ਾਮਲ ਕਰਵਾਉਣਾ ਹੈ। ਇਸ ਮਕਸਦ ਦੀ ਪੂਰਤੀ ਲਈ ਵੱਧ ਤੋਂ ਵੱਧ ਦੇਸ਼ਾਂ ਵਿੱਚ ਗੱਤਕਾ ਟੀਮਾਂ ਬਣਾਈਆਂ ਜਾਣਗੀਆਂ ਅਤੇ ਉਨ੍ਹਾਂ ਮੁਲਕਾਂ ਵਿੱਚ ਹਰ ਸਾਲ ਨੈਸ਼ਨਲ ਪੱਧਰ ਦੇ ਟੂਰਨਾਮੈਂਟ ਕਰਵਾਏ ਜਾਣਗੇ। ਇਸੇ ਦੌਰਾਨ ਏਸ਼ੀਆ ਗੱਤਕਾ ਚੈਂਪੀਅਨਸ਼ਿੱਪ ਅਤੇ ਵਿਸ਼ਵ ਗੱਤਕਾ ਚੈਂਪੀਅਨਸ਼ਿੱਪ ਵੀ ਕਰਵਾਈ ਜਾਵੇਗੀ। ਅਜਿਹੀ ਸੰਗਠਿਤ ਯੋਜਨਾ ਤਹਿਤ ਗੱਤਕੇ ਦੀ ਮਕਬੂਲੀਅਤ ਵਧੇਗੀ ਅਤੇ ਗੱਤਕਾ ਖੇਡ ਨੂੰ ਕੌਮਾਂਤਰੀ ਪੱਧਰ ਉਤੇ ਮਾਨਤਾ ਪ੍ਰਾਪਤ ਖੇਡ ਦਾ ਦਰਜਾ ਪ੍ਰਾਪਤ ਹੋ ਸਕੇਗਾ। World Gatka Federation
also read : ਰਾਮਗੜ੍ਹ ‘ਚ ਅਗਨੀਵੀਰਾਂ ਦੇ ਪਹਿਲੇ ਬੈਚ ਦੀ ਟ੍ਰੇਨਿੰਗ ਪੂਰੀ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਚੁੱਕੀ ਸਹੁੰ
ਸ. ਗਰੇਵਾਲ ਨੇ ਕਿਹਾ ਕਿ ਗੱਤਕੇ ਨੂੰ ਉਲੰਪਿਕ ਖੇਡਾਂ ਤੱਕ ਲਿਜਾਣ ਦਾ ਸੁਫਨਾ ਸਮੁੱਚੇ ਮੁਲਕਾਂ ਵਿੱਚ ਚੱਲ ਰਹੇ ਗੁਰਦੁਆਰਾ ਸਾਹਿਬਾਨ, ਹਰ ਤਰ੍ਹਾਂ ਦੀਆਂ ਸਿੱਖ ਵਿੱਦਿਅਕ ਸੰਸਥਾਵਾਂ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਵੱਡੇ ਸਹਿਯੋਗ ਨਾਲ ਬਹੁਤ ਜਲਦ ਸਾਕਾਰ ਹੋ ਸਕਦਾ ਹੈ ਜੇਕਰ ਉਕਤ ਸੰਸਥਾਵਾਂ ਦੇ ਪ੍ਰਬੰਧਕਾਂ ਵੱਲੋਂ ਬਣਦੀ ਜ਼ਿੰਮੇਵਾਰੀ ਸਮਝ ਕੇ ਹਰ ਗੁਰਦੁਆਰੇ ਅਤੇ ਵਿੱਦਿਅਕ ਸੰਸਥਾ ਅੰਦਰ ਗੱਤਕਾ ਸਿਖਲਾਈ ਕੇਂਦਰ ਚਾਲੂ ਕੀਤੇ ਜਾਣ ਅਤੇ ਉੱਥੇ ਇੱਕ-ਇੱਕ ਗੱਤਕਾ ਕੋਚ ਭਰਤੀ ਕੀਤਾ ਜਾਵੇ। ਉਨ੍ਹਾਂ ਭਰੋਸਾ ਦਿੱਤਾ ਕਿ ਅਜਿਹੇ ਟ੍ਰੇਨਿੰਗ ਸੈਂਟਰਾਂ ਲਈ ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਕੋਚਾਂ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਹਰ ਸੰਭਵ ਮੱਦਦ ਕੀਤੀ ਜਾਵੇਗੀ।
ਇਸ ਵਿਸ਼ੇਸ਼ ਮਿਲਣੀ ਦੌਰਾਨ ਸ. ਹਰਜੀਤ ਸਿੰਘ ਗਰੇਵਾਲ ਨੇ ਭਾਰਤ ਵਿੱਚ ਗੱਤਕੇ ਨੂੰ ਮਾਨਤਾ ਦਿਵਾਉਣ ਲਈ ਕੀਤੇ ਯਤਨਾਂ ਦਾ ਉਲੇਖ ਕਰਦੇ ਹੋਏ ਵਿਸ਼ਵ ਦੇ ਸਮੂਹ ਸਿੱਖਾਂ ਨੂੰ ਗੱਤਕੇ ਦੀ ਪ੍ਰਫੁੱਲਤਾ ਅਤੇ ਹਰਮਨ ਪਿਆਰਾ ਬਣਾਉਣ ਲਈ ਅੱਗੇ ਆਉਣ ਦੀ ਅਪੀਲ ਵੀ ਕੀਤੀ। World Gatka Federation
ਇਸ ਮੌਕੇ ਬੋਲਦਿਆਂ ਸ. ਸਰਬਜੀਤ ਸਿੰਘ ਗਰੇਵਾਲ ਸੇਫਟੈਕ ਨੇ ਦੱਸਿਆ ਕਿ ਪਿਛਲੇ ਡੇਢ ਦਹਾਕੇ ਤੋਂ ਤਨਦੇਹੀ ਨਾਲ ਗੱਤਕਾ ਖੇਡ ਨੂੰ ਪ੍ਰਮੋਟ ਕਰ ਰਹੇ ਸ. ਹਰਜੀਤ ਸਿੰਘ ਗਰੇਵਾਲ ਨਾਲ ਇਸ ਵਿਸ਼ੇਸ਼ ਮਿਲਣੀ ਦਾ ਮਕਸਦ ਸਿੱਖ ਵਿਰਾਸਤ ਦੀ ਖੇਡ ਗੱਤਕਾ ਨੂੰ ਦੇਸ਼-ਵਿਦੇਸ਼ ਵਿੱਚ ਪ੍ਰਫੁੱਲਤ ਕਰਨ ਲਈ ਢੰਗ-ਤਰੀਕੇ ਤੇ ਯੋਜਨਾ ਉਲੀਕਣਾ ਸੀ ਜਿਸ ਦੌਰਾਨ ਸ਼ਾਮਲ ਸਖਸ਼ੀਅਤਾਂ ਨੇ ਉਸਾਰੂ ਚਰਚਾ ਕਰਦਿਆਂ ਕਈ ਸੁਝਾਅ ਵੀ ਦਿੱਤੇ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਸ਼ਾਮਲ ਸਮੂਹ ਹਾਜ਼ਰੀਨ ਨੇ ਭਵਿੱਖ ਵਿੱਚ ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੀ ਹਰ ਸੰਭਵ ਮੱਦਦ ਕਰਨ ਦਾ ਫੈਸਲਾ ਕੀਤਾ।