ANURAG VERMA - Nirpakh Post

ਸੂਬੇ ਕੋਲ ਫੰਡਾਂ ਦੀ ਕੋਈ ਘਾਟ ਨਹੀਂ, ਸਿਰਫ਼ ਨਿਯਮਾਂ ਵਿੱਚ ਤਬਦੀਲੀ ਦੀ ਲੋੜ: ਅਨੁਰਾਗ ਵਰਮਾ
ਚੰਡੀਗੜ੍ਹ, 11 ਅਗਸਤ

ANURAG VERMA ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਕੇਂਦਰੀ ਟੀਮ ਅੱਗੇ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਪੂਰਤੀ ਕਰਨ ਲਈ ਪੀੜਤਾਂ ਦੀ ਕੀਤੀ ਜਾਣ ਵਾਲੀ ਮੱਦਦ ਦੇ ਨਿਯਮਾਂ ਵਿੱਚ ਛੋਟ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਹਿਲਾਂ ਹੀ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਦੱਸਿਆ ਗਿਆ ਹੈ ਕਿ ਪੀੜਤਾਂ ਨੂੰ ਮੁਆਵਜ਼ਾ ਦੇਣ ਲਈ ਸੂਬੇ ਦੇ ਆਫ਼ਤਨ ਰਾਹਤ ਫੰਡਾਂ ਵਿੱਚ ਕੋਈ ਕਮੀ ਨਹੀਂ, ਸਿਰਫ ਨੁਕਸਾਨ ਦੀ ਪੂਰਤੀ ਕਰਨ ਦੇ ਨਿਯਮਾਂ ਵਿੱਚ ਤਬਦੀਲੀ ਦੀ ਲੋੜ ਹੈ ਤਾਂ ਜੋ ਲੋਕਾਂ ਦੇ ਨੁਕਸਾਨ ਦੀ ਪੂਰੀ ਭਰਪਾਈ ਹੋ ਸਕੇ। ਪੰਜਾਬ ਨੇ ਜਾਨੀ-ਮਾਲੀ ਨੁਕਸਾਨ ਲਈ ਮੁਆਵਜ਼ਾ ਰਾਸ਼ੀ ਨੂੰ ਵਧਾਉਣ ਦੀ ਮੰਗ ਕੀਤੀ ਹੈ।

ਪੰਜਾਬ ਤੇ ਪਹਾੜੀ ਇਲਾਕਿਆਂ ਵਿੱਚ ਨਿਰੰਤਰ ਮੋਹਲੇਧਾਰ ਮੀਂਹ ਕਾਰਨ ਸੂਬੇ ਵਿੱਚ ਆਏ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜ਼ਮੀਨੀ ਪੱਧਰ ਉਤੇ ਜਾਇਜ਼ਾ ਲੈਣ ਲਈ ਪੰਜਾਬ ਦੇ ਦੌਰੇ ਉਤੇ ਆਈ ਸੱਤ ਮੈਂਬਰੀ ਅੰਤਰ ਮੰਤਰਾਲਾ ਕੇਂਦਰੀ ਟੀਮ ਨੇ ਵੱਖ-ਵੱਖ ਜ਼ਿਲਿਆਂ ਦਾ ਦੌਰਾ ਕਰਨ ਤੋਂ ਬਾਅਦ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਸਕੱਤਰ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵਿਭਾਗ-ਵਾਰ ਹੜ੍ਹਾਂ ਦੇ ਹੋਏ ਨੁਕਸਾਨ ਦੀ ਪੇਸ਼ਕਾਰੀ ਦਿਖਾਉਣ ਤੋਂ ਬਾਅਦ ਮੁੱਖ ਸਕੱਤਰ ਨੇ ਕੇਂਦਰੀ ਟੀਮ ਨੂੰ ਵਿਸਥਾਰਤ ਰਿਪੋਰਟ ਸੌਂਪੀ।

ਮੁੱਖ ਸਕੱਤਰ ਸ੍ਰੀ ਵਰਮਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਲਿਖੇ ਪੱਤਰ ਵਿੱਚ ਪੀੜਤਾਂ ਨੂੰ ਦਿੱਤੀ ਜਾਣ ਵਾਲੀ ਮੁਆਵਜ਼ਾ ਰਾਸ਼ੀ ਕਰੀਬ ਦੋਗੁਣੀ ਕਰਨ ਦੀ ਮੰਗ ਕੀਤੀ ਗਈ ਜਿਵੇਂ ਕਿ ਮ੍ਰਿਤਕ ਦੇ ਪਰਿਵਾਰ ਨੂੰ ਦਿੱਤੀ ਜਾਣ ਵਾਲੀ ਮੁਆਵਜ਼ਾ ਰਾਸ਼ੀ 4 ਲੱਖ ਰੁਪਏ ਤੋਂ ਵਧਾ ਕੇ 8 ਲੱਖ ਰੁਪਏ, ਫਸਲ ਦੇ ਨੁਕਸਾਨ ਲਈ 17 ਹਜ਼ਾਰ ਰੁਪਏ ਤੋਂ ਵਧਾ ਕੇ 34 ਹਜ਼ਾਰ ਰੁਪਏ, ਦੁਧਾਰੂ ਪਸ਼ੂਆਂ ਲਈ 37,500 ਤੋਂ ਵਧਾ ਕੇ 75 ਹਜ਼ਾਰ ਰੁਪਏ, ਨੁਕਸਾਨਗ੍ਰਸਤ ਘਰ ਲਈ 1,20,000 ਰੁਪਏ ਤੋਂ ਵਧਾ ਕੇ 2.40 ਲੱਖ ਰੁਪਏ ਕਰਨ ਦੀ ਮੰਗ ਰੱਖੀ ਗਈ ਹੈ। ਇਸੇ ਤਰ੍ਹਾਂ ਹੋਰ ਵੀ ਕਈ ਤਰ੍ਹਾਂ ਦੇ ਹੋਏ ਨੁਕਸਾਨ ਲਈ ਮੁਆਵਜ਼ਾ ਰਾਸ਼ੀ ਵਧਾਉਣ ਦੀ ਮੰਗ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਲੋਕਾਂ ਦੀ ਦੁੱਖ ਦੀ ਘੜੀ ਵਿੱਚ ਨਾਲ ਖੜੀ ਹੈ ਅਤੇ ਮੁਆਵਜ਼ਾ ਦੇਣ ਲਈ ਫੰਡ ਵੀ ਹੈ ਪਰ ਸਿਰਫ ਕੇਂਦਰੀ ਗ੍ਰਹਿ ਮੰਤਰਾਲੇ ਦੇ ਨਿਯਮਾਂ ਕਾਰਨ ਉਹ ਢੁੱਕਵਾਂ ਮੁਆਵਜ਼ਾ ਦੇਣ ਤੋਂ ਅਸਮਰੱਥ ਹੈ। ਇਸ ਲਈ ਇਨ੍ਹਾਂ ਨਿਯਮਾਂ ਵਿੱਚ ਤਬਦੀਲੀ ਕਰਨ ਦੀ ਲੋੜ ਹੈ।

READ ALSO  : ਹਾੜ੍ਹ ਤੋਂ ਬਾਅਦ ਦੀ ਹਾਲਤ !

ਮੀਟਿੰਗ ਦੌਰਾਨ ਕੇਂਦਰੀ ਟੀਮ ਦੇ ਮੁਖੀ ਕੌਮੀ ਆਫ਼ਤਨ ਪ੍ਰਬੰਧਨ ਅਥਾਰਟੀ ਦੇ ਵਿੱਤੀ ਸਲਾਹਕਾਰ ਰਵੀਨੀਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਵੱਲੋਂ ਕਈ ਸੂਬਿਆਂ ਦਾ ਦੌਰਾ ਕੀਤਾ ਗਿਆ ਅਤੇ ਹਿਮਾਚਲ ਪ੍ਰਦੇਸ਼ ਤੋਂ ਬਾਅਦ ਸਭ ਤੋਂ ਵੱਧ ਨੁਕਸਾਨ ਪੰਜਾਬ ਵਿੱਚ ਨੁਕਸਾਨ ਹੋਇਆ ਹੈ। ਟੀਮ ਦੇ ਇਕ ਹੋਰ ਮੈਂਬਰ ਇਸਰੋ ਤੋਂ ਆਏ ਫਲੱਡ ਮੈਪਿੰਗ ਤੇ ਸਾਇੰਟਿਸਟ/ਇੰਜਨੀਅਰ ਦੇ ਮੁਖੀ ਡਾ. ਏ.ਵੀ. ਸੁਰੇਸ਼ ਬਾਬੂ ਨੇ ਕਿਹਾ ਕਿ ਸੈਟੇਲਾਈਟ ਤਸਵੀਰਾਂ ਰਾਹੀਂ ਵੀ ਸਪੱਸ਼ਟ ਹੋਇਆ ਹੈ ਕਿ ਭਾਰੀ ਮੀਂਹ ਨੇ ਪੰਜਾਬ ਵਿੱਚ ਕਾਫੀ ਨੁਕਸਾਨ ਕੀਤਾ ਹੈ ਅਤੇ ਬਹੁਤ ਖੇਤਰ ਭਾਰੀ ਹੜ੍ਹਾਂ ਦੀ ਮਾਰ ਹੇਠ ਆਏ ਹਨ।

ਮੁੱਖ ਸਕੱਤਰ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਵੇਰਵੇ ਦਿੰਦੇ ਦੱਸਿਆ ਕਿ ਸੂਬੇ ਵਿੱਚ ਖੇਤੀਬਾੜੀ ਨਾਲ ਸਬੰਧਤ 605.38 ਕਰੋੜ ਰੁਪਏ, ਲੋਕ ਨਿਰਮਾਣ ਵਿਭਾਗ (ਸੜਕਾਂ ਤੇ ਇਮਾਰਤਾਂ) ਦਾ 173.10 ਕਰੋੜ ਰੁਪਏ, ਜਲ ਸਰੋਤ ਦਾ 159.36 ਕਰੋੜ ਰੁਪਏ, ਸ਼ਹਿਰੀ ਬੁਨਿਆਦੀ ਢਾਂਚਾ/ਸਥਾਨ ਸਰਕਾਰਾਂ ਦਾ 44.38 ਕਰੋੜ ਰੁਪਏ, ਪੇਂਡੂ ਵਿਕਾਸ ਤੇ ਪੰਚਾਇਤਾਂ ਦਾ 43.66 ਕਰੋੜ ਰੁਪਏ, ਸਕੂਲ ਸਿੱਖਿਆ ਦਾ 26.85 ਕਰੋੜ ਰੁਪਏ, ਬਿਜਲੀ ਦਾ 17.50 ਕਰੋੜ ਰੁਪਏ, ਮੱਛੀ ਪਾਲਣ ਦਾ 9.98 ਕਰੋੜ ਰੁਪਏ, ਜਲ ਸਪਲਾਈ ਤੇ ਸੈਨੀਟੇਸ਼ਨ ਦਾ 5.66 ਕਰੋੜ ਰੁਪਏ, ਸਿਹਤ ਦਾ 4.45 ਕਰੋੜ ਰੁਪਏ ਅਤੇ ਫੁਟਕਲ 230.26 ਕਰੋੜ ਰੁਪਏ ਹੋਇਆ। ਕੁੱਲ ਮਿਲਾ ਕੇ 1320.59 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਸਬੰਧੀ ਮੁੱਖ ਸਕੱਤਰ ਵੱਲੋਂ ਕੇਂਦਰੀ ਗ੍ਰਹਿ ਸਕੱਤਰ ਨੂੰ ਪੱਤਰ ਲਿਖ ਕੇ ਜਾਣਕਾਰੀ ਦਿੱਤੀ ਗਈ ਸੀ ਕਿ ਸੂਬੇ ਵਿੱਚ ਹੜਾਂ ਕਾਰਨ 19 ਜ਼ਿਲਿਆਂ ਦੇ 1500 ਦੇ ਕਰੀਬ ਪਿੰਡ ਪ੍ਰਭਾਵਿਤ ਹੋਈ ਹੈ। ਫਸਲਾਂ ਦੇ ਨੁਕਸਾਨ ਤੋਂ ਇਲਾਵਾ ਲੋਕਾਂ ਦਾ ਜਾਨੀ-ਮਾਲੀ ਨੁਕਸਾਨ ਵੀ ਹੋਇਆ ਹੈ।ANURAG VERMA

ਮੀਟਿੰਗ ਵਿੱਚ ਕੇਂਦਰੀ ਟੀਮ ਵਿੱਚ ਸ਼ਾਮਲ ਖੇਤੀਬਾੜੀ ਤੇ ਕਿਸਾਨ ਭਲਾਈ ਦੇ ਡਾਇਰੈਕਟਰ ਬੀ.ਕੇ.ਸ੍ਰੀਵਾਸਤਵਾ, ਪੇਂਡੂ ਵਿਕਾਸ ਮੰਤਰਾਲੇ ਦੇ ਅੰਡਰ ਸਕੱਤਰ ਕੈਲਾਸ਼ ਕੁਮਾਰ, ਕੇਂਦਰੀ ਜਲ ਕਮਿਸ਼ਨ ਦੇ ਡਾਇਰੈਕਟਰ ਅਸ਼ੋਕ ਕੁਮਾਰ, ਵਿੱਤ ਮੰਤਰਾਲੇ ਦੇ ਖਰਚਾ ਵਿਭਾਗ ਦੀ ਸਹਾਇਕ ਡਾਇਰੈਕਟਰ ਅੰਜਲੀ ਮੌਰੀਆ ਤੇ ਕੇਂਦਰੀ ਸੜਕੀ ਆਵਾਜਾਈ ਤੇ ਹਾਈਵੇਜ਼ ਤੋਂ ਨਵੀਨ ਕੁਮਾਰ ਚੌਰਸੀਆ ਤੋਂ ਇਲਾਵਾ ਪੰਜਾਬ ਵੱਲੋਂ ਵਿਸ਼ੇਸ਼ ਮੁੱਖ ਸਕੱਤਰ ਮਾਲ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਡੀ.ਕੇ.ਤਿਵਾੜੀ, ਪ੍ਰਮੁੱਖ ਸਕੱਤਰ ਬਿਜਲੀ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਸਿਹਤ ਵੀ.ਪੀ.ਸਿੰਘ, ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ ਤੇ ਪ੍ਰਮੁੱਖ ਸਕੱਤਰ ਲੋਕ ਨਿਰਮਾਣ ਨੀਲਕੰਠ ਅਵਧ ਵੀ ਹਾਜ਼ਰ ਸਨ।ANURAG VERMA

ਮੁੱਖ ਸਕੱਤਰ ਨੇ ਆਮ ਆਦਮੀ ਕਲੀਨਿਕਾਂ ਦੇ ਕੰਮ ਦੀ ਕੀਤੀ ਸਮੀਖਿਆ
ਚੰਡੀਗੜ੍ਹ, 3 ਅਗਸਤ

ANURAG VERMA ਸੂਬਾ ਵਾਸੀਆਂ ਨੂੰ ਘਰ ਨੇੜੇ ਬਿਹਤਰ ਤੇ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੁਣ ਤੱਕ ਸੂਬੇ ਵਿੱਚ 583 ਆਮ ਆਦਮੀ ਕਲੀਨਿਕ ਬਣਾਏ ਗਏ ਹਨ ਅਤੇ 75 ਹੋਰ ਨਵੇਂ ਆਮ ਆਦਮੀ ਕਲੀਨਿਕ ਜਲਦ ਸਥਾਪਤ ਕੀਤੇ ਜਾਣਗੇ।

ਇਹ ਗੱਲ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਵੀਡਿਓ ਕਾਨਫਰੰਸਿੰਗ ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਵਿੱਚ ਕਹੀ।

READ ALSO : ਮੀਤ ਹੇਅਰ ਨੇ 23 ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪੇ

ਉਨ੍ਹਾਂ ਕਿਹਾ ਕਿ ਸਿਹਤ ਸੂਬਾ ਸਰਕਾਰ ਦਾ ਤਰਜੀਹੀ ਵਿਸ਼ਾ ਹੈ ਅਤੇ ਸਰਕਾਰ ਵੱਲੋਂ ‘ਆਮ ਆਦਮੀ ਕਲੀਨਿਕ’ ਦੇ ਰੂਪ ਵਿੱਚ ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਦੀ ਸ਼ੁਰੂਆਤ ਕੀਤੀ ਗਈ। ਅੱਜ ਦੀ ਮੀਟਿੰਗ ਵਿੱਚ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਅਗਲੇ 10 ਦਿਨਾਂ ਤੱਕ ਨਵੇਂ ਬਣਾਏ ਜਾ ਰਹੇ 75 ਆਮ ਆਦਮੀ ਕਲੀਨਿਕਾਂ ਦਾ ਕੰਮ ਮੁਕੰਮਲ ਕਰਨ ਨੂੰ ਕਿਹਾ।

ਸ੍ਰੀ ਅਨੁਰਾਗ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਹਰ ਮਹੀਨੇ ਆਪਣੇ ਜ਼ਿਲੇ ਅੰਦਰ 10 ਫੀਸਦੀ ਆਮ ਆਦਮੀ ਕਲੀਨਿਕਾਂ ਦਾ ਨਿੱਜੀ ਤੌਰ ਉਤੇ ਦੌਰਾ ਕਰਨ ਅਤੇ ਐਸ.ਡੀ.ਐਮਜ਼ ਆਪੋ-ਆਪਣੀਆਂ ਸਬ ਡਵੀਜ਼ਨਾਂ ਅੰਦਰਲੇ ਸਾਰੇ ਕਲੀਨਿਕਾਂ ਦਾ ਦੌਰਾ ਕਰਨ। ਉਹ ਮਰੀਜ਼ਾਂ ਤੋਂ ਜ਼ਮੀਨੀ ਹਕੀਕਤਾਂ, ਦਵਾਈਆਂ ਦੀ ਉਪਲੱਬਧਤਾ ਅਤੇ ਡਾਇਗਨੌਸਟਿਕ ਸੇਵਾਵਾਂ ਦੀ ਫੀਡਬੈਕ ਲੈਣ। ਇਸ ਤੋਂ ਇਲਾਵਾ ਇਲਾਜ ਕਰਵਾ ਚੁੱਕੇ ਮਰੀਜ਼ਾਂ ਤੋਂ ਵੀ ਪਤਾ ਲਗਾਉਣ ਕਿ ਉਹ ਸੇਵਾਵਾਂ ਤੋਂ ਸੰਤੁਸ਼ਟ ਹਨ ਜਾਂ ਨਹੀਂ। ਇਸ ਸਬੰਧੀ ਉਹ ਮੁੱਖ ਸਕਤੱਰ ਅਤੇ ਸਿਹਤ ਵਿਭਾਗ ਨੂੰ ਰਿਪੋਰਟ ਭੇਜਣ। ANURAG VERMA

ਮੁੱਖ ਸਕੱਤਰ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ 80 ਤਰਾਂ ਦੀਆਂ ਦਵਾਈਆਂ ਅਤੇ 41 ਲੈਬ ਟੈਸਟ ਮੁਫਤ ਕੀਤੇ ਜਾਂਦੇ ਹਨ। ਹਰ ਆਮ ਆਦਮੀ ਕਲੀਨਿਕ ਵਿੱਚ ਇਕ ਮੈਡੀਕਲ ਅਫਸਰ, ਫਰਮਾਸਿਸਟ, ਕਲੀਨਿਕ ਸਹਾਇਕ (ਮਲਟੀਪਰਪਜ਼ ਮਹਿਲਾ ਵਰਕਰ) ਤੇ ਹੈਲਪਰ ਕਮ ਸਵੀਪਰ ਤਾਇਨਾਤ ਹਨ। ANURAG VERMA

ਅਨੁਰਾਗ ਵਰਮਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ
1993 ਬੈਚ ਦੇ ਆਈ.ਏ.ਐਸ. ਅਧਿਕਾਰੀ ਅਨੁਰਾਗ ਵਰਮਾ ਪਹਿਲੀ ਜੁਲਾਈ ਨੂੰ ਸੰਭਾਲਣਗੇ ਮੁੱਖ ਸਕੱਤਰ ਦਾ ਅਹੁਦਾ
ਪਟਿਆਲਾ ਵਿਖੇ ਅਧਿਆਪਕ ਪਰਿਵਾਰ ਵਿੱਚ ਜਨਮੇ ਇੰਜੀਨਅਰਿੰਗ ਦੇ ਗੋਲਡ ਮੈਡਲਿਸਟ ਹਨ ਅਨੁਰਾਗ ਵਰਮਾ
* 30 ਸਾਲ ਦੀ ਸ਼ਾਨਦਾਰ ਸੇਵਾ ਦੌਰਾਨ ਫੀਲਡ ਅਤੇ ਹੈਡਕੁਆਟਰ ਵਿਖੇ ਅਹਿਮ ਅਹੁਦਿਆਂ ’ਤੇ ਰਹਿੰਦਿਆਂ ਲਾਗੂ ਕੀਤੀਆਂ ਨਿਵਕੇਲੀਆਂ ਪਹਿਲਕਦਮੀਆਂ*
ਸਿਹਤ, ਸਿੱਖਿਆ ਦੇ ਨਾਲ ਸਰਵਪੱਖੀ ਵਿਕਾਸ ਤੇ ਪਾਰਦਰਸ਼ੀ ਲੋਕ ਪੱਖੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਭਾਵਸ਼ਾਲੀ ਢੰਗ ਨਾਲ ਮੁਹੱਈਆ ਕਰਵਾਉਣਾ ਹੋਵੇਗਾ ਪ੍ਰਮੁੱਖ ਤਰਜੀਹ
ਚੰਡੀਗੜ੍ਹ, 26 ਜੂਨ
NEW CHIEF SECRETARY PUNJAB ਪੰਜਾਬ ਸਰਕਾਰ ਵੱਲੋਂ ਅੱਜ ਜਾਰੀ ਕੀਤੇ ਹੁਕਮਾਂ ਤਹਿਤ 1993 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਅਨੁਰਾਗ ਵਰਮਾ ਸੂਬੇ ਦੇ ਨਵੇਂ ਮੁੱਖ ਸਕੱਤਰ ਹੋਣਗੇ। ਉਹ ਪਹਿਲੀ ਜੁਲਾਈ, 2023 ਨੂੰ ਸੂਬੇ ਦੇ 42ਵੇਂ ਮੁੱਖ ਸਕੱਤਰ ਵਜੋਂ ਕਾਰਜਭਾਰ ਸੰਭਾਲਣਗੇ। ਸ੍ਰੀ ਵਰਮਾ ਮੌਜੂਦਾ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਥਾਂ ਲੈਣਗੇ ਜੋ 30 ਜੂਨ 2023 ਨੂੰ ਸੇਵਾ ਮੁਕਤ ਹੋ ਰਹੇ ਹਨ।
ਸ੍ਰੀ ਅਨੁਰਾਗ ਵਰਮਾ ਮੌਜੂਦਾ ਸਮੇਂ ਵਧੀਕ ਮੁੱਖ ਸਕੱਤਰ ਗ੍ਰਹਿ, ਉਦਯੋਗ ਤੇ ਕਾਮਰਸ,  ਕਾਨੂੰਨੀ ਤੇ ਵਿਧਾਨਕ ਮਾਮਲੇ, ਸੂਚਨਾ ਤਕਨਾਲੋਜੀ ਅਤੇ ਨਿਵੇਸ਼ ਪ੍ਰੋਤਸਾਹਨ ਹਨ। ਨਵੇਂ ਆਦੇਸ਼ਾਂ ਮੁਤਾਬਕ ਸ੍ਰੀ ਵਰਮਾ ਕੋਲ ਮੁੱਖ ਸਕੱਤਰ ਤੋਂ ਇਲਾਵਾ ਪ੍ਰਮੁੱਖ ਸਕੱਤਰ ਪ੍ਰਸੋਨਲ ਤੇ ਵਿਜੀਲੈਂਸ ਦਾ ਵਾਧੂ ਚਾਰਜ ਰਹੇਗਾ।
ਪਟਿਆਲਾ ਵਿਖੇ ਅਧਿਆਪਕ ਪਰਿਵਾਰ ਵਿੱਚ ਜਨਮੇ ਸ੍ਰੀ ਅਨੁਰਾਗ ਵਰਮਾ ਦੇ ਪਿਤਾ ਕੈਮਿਸਟਰੀ ਦੇ ਪ੍ਰੋਫੈਸਰ ਅਤੇ ਮਾਤਾ ਅੰਗਰੇਜ਼ੀ ਅਧਿਆਪਕਾ ਰਹੇ ਹਨ। ਉਨ੍ਹਾਂ ਦਾ ਜੱਦੀ ਪਿੰਡ ਪਟਿਆਲਾ ਜ਼ਿਲੇ ਵਿੱਚ ਚਲੈਲਾ ਹੈ। ਥਾਪਰ ਕਾਲਜ ਪਟਿਆਲਾ ਤੋਂ ਇਲੈਕਟ੍ਰਾਨਿਕਸ ਤੇ ਕਮਿਊਨੀਕੇਸ਼ਨ ਦੀ ਇੰਜੀਨਅਰਿੰਗ ਦੀ ਡਿਗਰੀ ਦੇ ਗੋਲਡ ਮੈਡਲਿਸਟ ਸ੍ਰੀ ਵਰਮਾ 1993 ਵਿੱਚ ਭਾਰਤੀ ਪ੍ਰਸ਼ਾਸਿਨਕ ਸੇਵਾਵਾਂ (ਆਈ.ਏ.ਐਸ.) ਦੀ ਪ੍ਰੀਖਿਆ ਵਿੱਚ ਦੇਸ਼ ਭਰ ਵਿੱਚੋਂ ਸੱਤਵੇਂ ਸਥਾਨ ਉਤੇ ਆਏ ਸਨ। NEW CHIEF SECRETARY PUNJAB
ਫੀਲਡ ਪੋਸਟਿੰਗ ਦੌਰਾਨ ਬਠਿੰਡਾ, ਲੁਧਿਆਣਾ ਤੇ ਜਲੰਧਰ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਵਜੋਂ ਬਿਹਤਰ ਤੇ ਕੁਸ਼ਲ ਭਰਪੂਰ ਸੇਵਾਵਾਂ ਨਿਭਾਉਣ ਉਪਰੰਤ ਸ੍ਰੀ ਵਰਮਾ ਨੇ ਹੈਡਕੁਆਟਰ ਵਿਖੇ ਵੱਖ-ਵੱਖ ਵਿਭਾਗਾਂ ਵਿੱਚ ਲਾਮਿਸਾਲ ਸੇਵਾਵਾਂ ਨਿਭਾਈਆਂ। ਵਿਸ਼ੇਸ਼ ਸਕੱਤਰ ਮਾਲ ਵਜੋਂ ਸੂਬੇ ਵਿੱਚ ਮਾਲ ਰਿਕਾਰਡ ਦੇ ਕੰਪਿਊਟਰੀਕਰਨ ਅਤੇ ਫਰਦ ਕੇਂਦਰਾਂ ਦੀ ਸ਼ੁਰੂਆਤ ਦੀ ਨਿਵੇਕਲੀ ਪਹਿਲ ਕੀਤੀ। ਆਬਕਾਰੀ ਤੇ ਕਰ ਕਮਿਸ਼ਨਰ ਦੇ ਅਹੁਦੇ ਉਤੇ ਰਹਿੰਦਿਆਂ ਆਪਣੀ ਕਾਰਜ ਕੁਸ਼ਲਤਾ ਸਦਕਾ ਮਾਲੀਆ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਲੋਕਾਂ ਲਈ ਕਰ ਭਰਨ ਦੀ ਗੁੰਝਲਦਾਰ ਪ੍ਰਕਿਰਿਆ ਨੂੰ ਸੁਖਾਲਾ ਤੇ ਪਾਰਦਰਸ਼ੀ ਬਣਾਇਆ। ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਰਹਿੰਦਿਆਂ ਜਿੱਥੇ ਮਗਨਰੇਗਾ ਸਕੀਮ ਨੂੰ ਜ਼ਮੀਨੀ ਪੱਧਰ ਉਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਉਥੇ ਸੂਬੇ ਦੇ 1000 ਤੋਂ ਵੱਧ ਪਿੰਡਾਂ ਵਿੱਚ ਖੇਡ ਮੈਦਾਨ ਤੇ ਖੇਡ ਪਾਰਕ ਉਸਾਰ ਕੇ ਸਿਹਤਮੰਦ ਮਾਹੌਲ ਸਿਰਜਿਆ। NEW CHIEF SECRETARY PUNJAB
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਨੂੰ ਆਪਣੀ ਲਗਨ, ਮਿਹਨਤ ਅਤੇ ਦ੍ਰਿੜਤਾ ਨਾਲ ਨਿਭਾਉਣ ਦਾ ਵਿਸ਼ਵਾਸ ਦਿਵਾਉਂਦਿਆਂ ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਉਤੇ ਲਾਗੂ ਕਰਨਾ ਪ੍ਰਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿਹਤ, ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਬਿਹਤਰ ਕੰਮਾਂ ਦੇ ਨਾਲ ਸੂਬਾ ਵਾਸੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਪਾਰਦਰਸ਼ੀ ਤੇ ਬਿਹਤਰ ਨਾਗਰਿਕ ਸੇਵਾਵਾਂ ਨੂੰ ਹੋਰ ਵੀ ਪ੍ਰਭਾਵਸ਼ਾਲੀ ਤਰੀਕੇ ਨਾਲ ਜਾਰੀ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਸੂਬਾ ਸਰਕਾਰ ਦੇ ਸਰਵਪੱਖੀ ਵਿਕਾਸ ਦੇ ਏਜੰਡੇ ਨੂੰ ਲਾਗੂ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਆਦੇਸ਼ਾਂ ਉਤੇ ਲੋਕਾਂ ਦੀਆਂ ਰੋਜ਼ਮਰਾਂ ਦੀਆਂ ਸ਼ਿਕਾਇਤਾਂ ਦੇ ਫੌਰੀ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਢੁੱਕਵੀਂ ਵਿਵਸਥਾ ਹੋਰ ਵੀ ਕਾਰਗਾਰ ਢੰਗ ਨਾਲ ਲਾਗੂ ਕੀਤੀ ਜਾਵੇਗੀ।